image caption:

ਸ਼ੁੱਕਰਵਾਰ 30 ਅਗਸਤ 2024- ਅੱਜ ਦੀਆਂ ਮੁੱਖ ਖਬਰਾਂ

 ਹੁਣ ਜਗਦੀਸ਼ ਟਾਈਟਲਰ ਵੀ ਜਾਊ ਸਲਾਖ਼ਾਂ ਪਿੱਛੇ, ਅਦਾਲਤ ਨੇ ਦੋਸ਼ ਕੀਤੇ ਤੈਅ

ਨਵੀਂ ਦਿੱਲੀ : ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਵੱਲੋਂ 1984 ਦੇ ਸਿੱਖ ਕਤਲੇਆਮ ਮਾਮਲੇ ਵਿਚ ਕਾਂਗਰਸੀ ਆਗੂ ਜਗਦੀਸ਼ ਟਾਈਟਲਰ &rsquoਤੇ ਦੋਸ਼ ਤੈਅ ਕਰ ਦਿੱਤੇ ਗਏ ਹਨ। ਸੀਬੀਆਈ ਨੇ 20 ਮਈ 2023 ਨੂੰ ਇਸ ਮਾਮਲੇ ਵਿੱਚ ਟਾਇਟਲਰ ਦੇ ਖਿਲਾਫ਼ ਚਾਰਜਸ਼ੀਟ ਦਾਖ਼ਲ ਕੀਤੀ ਸੀ। ਇਸ ਤੋਂ ਪਹਿਲਾਂ ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ 19 ਜੁਲਾਈ ਨੂੰ ਇਸ ਮਾਮਲੇ &rsquoਚ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਇਸ ਮਾਮਲੇ &rsquoਚ ਤਿੰਨ ਲੋਕਾਂ ਦੀ ਮੌਤ ਹੋਈ ਸੀ। ਇਕ ਗਵਾਹ ਨੇ ਦੋਸ਼ ਲਗਾਇਆ ਸੀ ਕਿ ਟਾਈਟਲਰ ਇਕ ਨਵੰਬਰ 1984 ਨੂੰ ਗੁਰਦੁਆਰਾ ਪੁਲ ਦੇ ਸਾਹਮਣੇ ਇਕ ਅੰਬੈਸਡਰ ਕਾਰ ਵਿਚੋਂ ਉਤਰਿਆ ਸੀ ਅਤੇ ਉਸ ਨੇ ਭੀੜ ਨੂੰ ਸਿੱਖਾਂ &rsquoਤੇ ਹਮਲਾ ਕਰਨ ਦੇ ਲਈ ਉਕਸਾਇਆ, ਜਿਸ ਤੋਂ ਬਾਅਦ ਗੁਰਦੁਆਰੇ ਨੂੰ ਅੱਗ ਲਗਾ ਦਿੱਤੀ ਗਈ ਸੀ। ਇਸ ਹਿੰਸਾ ਦੌਰਾਨ ਤਿੰਨ ਸਿੱਖ ਠਾਕੁਰ ਸਿੰਘ, ਬਾਦਲ ਸਿੰਘ ਅਤੇ ਗੁਰਚਰਨ ਸਿੰਘ ਮਾਰੇ ਗਏ ਸਨ।

ਸੁਖਬੀਰ ਬਾਦਲ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇਣ : ਮਾਲਵਿੰਦਰ ਕੰਗ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲ ਤਖ਼ਤ ਵੱਲੋਂ ਤਨਖ਼ਾਹੀਆਂ ਕਰਾਰ ਦਿੱਤਾ ਗਿਆ ਹੈ ਅਤੇ ਇਹ ਹੁਕਮ ਉਦੋਂ ਤੱਕ ਲਾਗੂ ਰਹਿਣਗੇ ਜਦੋਂ ਤੱਕ ਸੁਖਬੀਰ ਬਾਦਲ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ &rsquoਤੇ ਪੇਸ਼ ਹੋ ਕੇ ਆਪਣੇ ਗੁਨਾਹਾਂ ਦੀ ਮੁਆਫ਼ੀ ਨਹੀਂ ਮੰਗ ਲੈਂਦੇ। ਆਮ ਆਦਮੀ ਪਾਰਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਸੁਖਬੀਰ ਬਾਦਲ ਨੂੰ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦੀ ਮੰਗ ਕੀਤੀ ਗਈ ਐ। ਇਸ ਸਬੰਧੀ ਬੋਲਦਿਆਂ ਆਮ ਆਦਮੀ ਪਾਰਟੀ ਦੇ ਆਗੂ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਸਾਂਸਦ ਮਾਲਵਿੰਦਰ ਸਿੰਘ ਕੰਗ ਨੇ ਆਖਿਆ ਕਿ ਉਹ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵੱਲੋਂ ਲਏ ਫੈਸਲੇ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਜਦੋਂ ਜਥੇਦਾਰ ਸਾਹਿਬ ਨੇ ਕਿਹਾ ਏ ਕਿ ਸੁਖਬੀਰ ਬਾਦਲ ਨੇ ਗੁਨਾਹ ਕੀਤਾ ਹੈ ਤਾਂ ਗੁਨਾਹ ਸ਼ਬਦ ਵਿਚ ਕਈ ਗੱਲਾਂ ਸ਼ਾਮਲ ਹੋ ਜਾਂਦੀਆਂ ਹਨ। ਜਥੇਦਾਰ ਸਾਹਿਬ ਦੇ ਬਿਆਨ ਨਾਲ ਇਹ ਗੱਲ ਤਾਂ ਸਪੱਸ਼ਟ ਹੋ ਗਈ ਹੈ ਕਿ ਸੁਖਬੀਰ ਬਾਦਲ ਨੇ ਗ਼ਲਤੀ ਨਹੀਂ ਗੁਨਾਹ ਕੀਤਾ ਹੈ, ਜਦਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪਹਿਲੇ ਦਿਨ ਤੋਂ ਹੀ ਇਹ ਕਹਿ ਰਹੇ ਸਨ। ਉਨ੍ਹਾਂ ਆਖਿਆ ਕਿ ਹੁਣ ਸੁਖਬੀਰ ਬਾਦਲ ਨੂੰ ਅਕਾਲੀ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਜੱਥੇਦਾਰ ਅਕਾਲ ਤਖ਼ਤ ਵਲੋਂ ਸੁਖਬੀਰ ਬਾਦਲ ਤਨਖ਼ਾਹੀਆ ਕਰਾਰ ਦਿੱਤਾ
ਅੰਮ੍ਰਿਤਸਰ: ਪੰਜਾਬ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੈ। ਸੁਖਬੀਰ ਬਾਦਲ 'ਤੇ ਆਪਣੀ ਸਰਕਾਰ ਦੌਰਾਨ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦੇਣ ਦੇ ਦੋਸ਼ ਲੱਗੇ ਸਨ। ਗਿਆਨੀ ਰਘਬੀਰ ਸਿੰਘ ਨੇ ਕਿਹਾ- &ldquoਅਕਾਲੀ ਦਲ ਦੇ ਪ੍ਰਧਾਨ ਅਤੇ ਉਪ ਮੁੱਖ ਮੰਤਰੀ ਹੁੰਦਿਆਂ ਸੁਖਬੀਰ ਬਾਦਲ ਨੇ ਕੁਝ ਅਜਿਹੇ ਫੈਸਲੇ ਲਏ, ਜਿਸ ਨਾਲ ਪੰਥਕ ਸਰੂਪ ਨੂੰ ਅਕਸਰ ਨੁਕਸਾਨ ਹੁੰਦਾ ਸੀ। ਸਿੱਖ ਪੰਥ ਦਾ ਬਹੁਤ ਨੁਕਸਾਨ ਹੋਇਆ। 2007 ਤੋਂ 2017 ਤੱਕ ਦੇ ਸਿੱਖ ਕੈਬਨਿਟ ਮੰਤਰੀਆਂ ਨੂੰ ਵੀ ਆਪਣਾ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸੁਖਬੀਰ ਬਾਦਲ ਨੂੰ ਇੱਕ ਆਮ ਸਿੱਖ ਵਾਂਗ ਅਕਾਲ ਤਖ਼ਤ &rsquoਤੇ ਆ ਕੇ ਆਪਣੇ ਗੁਨਾਹਾਂ ਦੀ ਮਾਫ਼ੀ ਮੰਗਣੀ ਚਾਹੀਦੀ ਹੈ। ਸੁਖਬੀਰ ਬਾਦਲ ਨੂੰ 15 ਦਿਨਾਂ ਦੇ ਅੰਦਰ ਅਕਾਲ ਤਖ਼ਤ 'ਤੇ ਪੇਸ਼ ਹੋਣਾ ਚਾਹੀਦਾ ਹੈ। ਅਕਾਲੀ ਦਲ ਦੇ ਬੁਲਾਰੇ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਹੁਣ ਸੁਖਬੀਰ ਬਾਦਲ ਅਕਾਲ ਤਖ਼ਤ 'ਤੇ ਪੇਸ਼ ਹੋਣਗੇ। ਉਸ ਤੋਂ ਬਾਅਦ ਉਨ੍ਹਾਂ ਨੂੰ ਉਨ੍ਹਾਂ ਦੇ ਜੁਰਮ ਦੱਸੇ ਜਾਣਗੇ, ਜਿਸ 'ਤੇ ਸੁਖਬੀਰ ਬਾਦਲ ਆਪਣਾ ਪੱਖ ਪੇਸ਼ ਕਰਨਗੇ।

ਹੁਣ ਕੰਗਨਾ ਦੇ 'ਜਾਤੀ ਜਨਗਣਨਾ' ਦੇ ਬਿਆਨ 'ਤੇ ਸਿਆਸਤ ਗਰਮਾਈ
ਨਵੀਂ ਦਿੱਲੀ : ਅਦਾਕਾਰ ਤੋਂ ਸਿਆਸਤਦਾਨ ਬਣੀ ਕੰਗਨਾ ਰਣੌਤ ਦੇ ਭਾਰਤ ਵਿੱਚ ਜਾਤੀ ਜਨਗਣਨਾ ਦੇ ਜਨਤਕ ਵਿਰੋਧ ਤੋਂ ਬਾਅਦ, ਕਾਂਗਰਸ ਪਾਰਟੀ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੀ ਮੰਡੀ ਤੋਂ ਲੋਕ ਸਭਾ ਮੈਂਬਰ ਇੱਕ ਉੱਚ ਜਾਤੀ ਤੋਂ ਹੈ ਅਤੇ ਪਛੜੇ ਭਾਈਚਾਰਿਆਂ ਦੇ ਲੋਕਾਂ ਨੂੰ ਦਰਪੇਸ਼ ਹਾਲਤਾਂ ਦੀ ਸਮਝ ਨਹੀਂ ਰੱਖਦਾ। ਕੰਗਨਾ ਦੇ ਬਿਆਨ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਾਂਗਰਸ ਨੇਤਾ ਸੁਪ੍ਰਿਆ ਸ਼੍ਰੀਨਾਤੇ ਨੇ ਐਕਸ 'ਤੇ ਲਿਖਿਆ, "ਅੱਜ ਬੀਜੇਪੀ ਸੰਸਦ ਕੰਗਨਾ ਨੇ ਫਿਰ ਕਿਹਾ, "ਕੋਈ ਜਾਤੀ ਜਨਗਣਨਾ ਨਹੀਂ ਹੋਣੀ ਚਾਹੀਦੀ।"

ਰਾਸ਼ਟਰਪਤੀ ਬਣਨ &rsquoਤੇ ਰਿਪਬਲਿਕਨ ਆਗੂ ਨੂੰ ਮੰਤਰੀ ਬਣਾਉਣਗੇ ਕਮਲਾ ਹੈਰਿਸ
ਵਾਸ਼ਿੰਗਟਨ : ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰੀ ਹਾਸਲ ਕਰਨ ਮਗਰੋਂ ਪਹਿਲੀ ਟੀ.ਵੀ. ਇੰਟਰਵਿਊ ਦੌਰਾਨ ਕਮਲਾ ਹੈਰਿਸ ਨੇ ਕਿਹਾ ਕਿ ਜੇਤੂ ਰਹਿਣ ਦੀ ਸੂਰਤ ਵਿਚ ਉਹ ਰਿਪਬਲਿਕਨ ਪਾਰਟੀ ਦੇ ਇਕ ਆਗੂ ਨੂੰ ਆਪਣੀ ਕੈਬਨਿਟ ਵਿਚ ਜ਼ਰੂਰ ਸ਼ਾਮਲ ਕਰਨਗੇ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਦਾ ਮੈਂਬਰ ਮੰਤਰੀ ਮੰਡਲ ਵਿਚ ਹੋਣਾ ਅਮਰੀਕਾ ਦੇ ਲੋਕਾਂ ਵਾਸਤੇ ਚੰਗਾ ਹੋਵੇਗਾ। ਕਮਲਾ ਹੈਰਿਸ ਤੋਂ ਸਵਾਲ ਪੁੱਛਣ ਵਾਲੀ ਪੱਤਰਕਾਰ ਡੌਨਾ ਬੈਸ਼ ਸਨ ਜਿਨ੍ਹਾਂ ਨੇ ਜੋਅ ਬਾਇਡਨ ਅਤੇ ਡੌਨਲਡ ਟਰੰਪ ਦਰਮਿਆਨ ਬਹਿਸ ਕਰਵਾਉਣ ਦੀ ਜ਼ਿੰਮੇਵਾਰੀ ਸੰਭਾਲੀ। ਇੰਟਰਵਿਊ ਦੌਰਾਨ ਕਮਾਲਾ ਹੈਰਿਸ ਨੇ ਦੱਸਿਆ ਕਿ ਉਹ ਆਪਣੇ ਪਰਵਾਰ ਨਾਲ ਕੇਕ ਤਿਆਰ ਕਰ ਰਹੇ ਸਨ ਜਦੋਂ ਜੋਅ ਬਾਇਡਨ ਦਾ ਫੋਨ ਆਇਆ ਅਤੇ ਉਨ੍ਹਾਂ ਨੇ ਕਿਹਾ ਕਿ ਉਹ ਰਾਸ਼ਟਰਪਤੀ ਅਹੁਦੇ ਦੀ ਦੌੜ ਵਿਚੋਂ ਪਿੱਛੇ ਹਟ ਰਹੇ ਹਨ।

ਡੋਨਾਲਡ ਟਰੰਪ ਵਲੋਂ ਮਾਰਕ ਜ਼ੁਕਰਬਰਗ ਨੂੰ ਜੇਲ੍ਹ ਭੇਜਣ ਦੀ ਧਮਕੀ
ਨਿਊਯਾਰਕ : ਅਮਰੀਕੀ ਰਾਸ਼ਟਰਪਤੀ ਚੋਣਾਂ ਦੇ ਉਮੀਦਵਾਰ ਡੋਨਾਲਡ ਟਰੰਪ ਨੇ ਆਪਣੀ ਨਵੀਂ ਕਿਤਾਬ ਵਿੱਚ ਜ਼ੁਕਰਬਰਗ ਨੂੰ ਜੇਲ੍ਹ ਭੇਜਣ ਦੀ ਧਮਕੀ ਦਿੱਤੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੁਤਿਨ ਨਾਲ ਹੇਲਸਿੰਕੀ 'ਚ ਹੋਈ ਸਿਖਰ ਵਾਰਤਾ ਦਾ ਬਚਾਅ ਕੀਤਾ ਹੈ। ਰਿਪਬਲਿਕਨ ਪਾਰਟੀ ਦੇ ਉਮੀਦਵਾਰ ਦੀ ਇਸ ਕਿਤਾਬ ਦਾ ਨਾਂ 'ਸੇਵ ਅਮਰੀਕਾ' ਹੈ। ਇਹ ਪੁਸਤਕ 3 ਸਤੰਬਰ ਨੂੰ ਪ੍ਰਕਾਸ਼ਿਤ ਹੋਣ ਜਾ ਰਹੀ ਹੈ। ਇਸ ਵਿੱਚ ਟਰੰਪ ਨੇ ਫੇਸਬੁੱਕ ਦੇ ਸੰਸਥਾਪਕ ਮਾਰਕ ਜ਼ੁਕਰਬਰਗ ਨੂੰ ਧਮਕੀ ਦਿੱਤੀ ਹੈ। ਉਸ ਨੇ ਕਿਹਾ ਹੈ ਕਿ ਜੇਕਰ ਜ਼ਕਰਬਰਗ ਇਸ ਵਾਰ ਚੋਣਾਂ ਵਿੱਚ 400 ਮਿਲੀਅਨ ਅਮਰੀਕੀ ਡਾਲਰ ਦਾਨ ਕਰਨ ਵਰਗਾ ਕੁਝ ਵੀ ਕਰਦਾ ਹੈ ਤਾਂ ਉਹ ਉਸ ਨੂੰ ਜੇਲ੍ਹ ਵਿੱਚ ਸੁੱਟ ਦੇਣਗੇ। ਇਸ ਦੇ ਨਾਲ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਨਾਲ 2018 ਵਿੱਚ ਹੇਲਸਿੰਕੀ ਵਿੱਚ ਹੋਏ ਸਿਖਰ ਸੰਮੇਲਨ ਨੂੰ ਬਹੁਤ ਵਧੀਆ ਮੁਲਾਕਾਤ ਕਰਾਰ ਦਿੱਤਾ ਗਿਆ।

ਭਾਰਤ 'ਚ ਸ਼ੇਖ ਹਸੀਨਾ ਲਈ ਸਿਰਫ਼ 20 ਦਿਨ ਬਾਕੀ
ਨਵੀਂ ਦਿੱਲੀ: ਬੰਗਲਾਦੇਸ਼ ਵਿੱਚ ਹਿੰਸਾ ਦੇ ਦੌਰਾਨ, ਪ੍ਰਧਾਨ ਮੰਤਰੀ ਸ਼ੇਖ ਹਸੀਨਾ ਆਪਣੀ ਭੈਣ ਰੇਹਾਨਾ ਨਾਲ ਇੱਕ ਕਾਰ ਵਿੱਚ ਪ੍ਰਧਾਨ ਮੰਤਰੀ ਨਿਵਾਸ ਤੋਂ ਬਾਹਰ ਨਿਕਲੀ। ਉਹ ਸੀ-130 ਟਰਾਂਸਪੋਰਟ ਏਅਰਕ੍ਰਾਫਟ ਵਿੱਚ ਸ਼ਾਮ 5 ਵਜੇ ਭਾਰਤ ਦੇ ਹਿੰਡਨ ਏਅਰਬੇਸ ਪਹੁੰਚਦੀ ਹੈ। ਦੂਜੇ ਪਾਸੇ ਬੰਗਲਾਦੇਸ਼ ਵਿੱਚ ਰਾਸ਼ਟਰਪਤੀ ਮੁਹੰਮਦ ਸ਼ਹਾਬੂਦੀਨ ਨੇ ਸੰਸਦ ਨੂੰ ਭੰਗ ਕਰ ਦਿੱਤਾ ਹੈ। ਇਸ ਤੋਂ ਬਾਅਦ ਦੇਸ਼ ਵਿੱਚ ਅੰਤਰਿਮ ਸਰਕਾਰ ਬਣੀ ਹੈ। ਹਸੀਨਾ ਦੇ ਦੇਸ਼ ਛੱਡਣ ਤੋਂ 8 ਦਿਨ ਬਾਅਦ 13 ਅਗਸਤ ਨੂੰ ਹੱਤਿਆ ਦਾ ਪਹਿਲਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਹਸੀਨਾ ਖਿਲਾਫ ਇਕ-ਇਕ ਕਰਕੇ 76 ਮਾਮਲੇ ਦਰਜ ਕੀਤੇ ਗਏ, ਜਿਨ੍ਹਾਂ 'ਚੋਂ 63 ਮਾਮਲੇ ਸਿਰਫ ਕਤਲ ਨਾਲ ਸਬੰਧਤ ਹਨ।

&lsquoਚੰਡੀਗੜ੍ਹ ਮੋਰਚਾ&rsquo: ਮੁੱਖ ਮੰਤਰੀ ਵੱਲੋਂ ਕਿਸਾਨ ਤੇ ਮਜ਼ਦੂਰ ਧਿਰਾਂ ਨੂੰ ਗੱਲਬਾਤ ਦਾ ਸੱਦਾ
ਚੰਡੀਗੜ੍ਹ- ਪੰਜਾਬ ਸਰਕਾਰ ਖੇਤੀ ਨੀਤੀ ਨੂੰ ਲੈ ਕੇ ਕਿਸਾਨ ਤੇ ਮਜ਼ਦੂਰ ਧਿਰਾਂ ਵੱਲੋਂ ਪਹਿਲੀ ਸਤੰਬਰ ਨੂੰ ਲਗਾਏ ਜਾਣ ਵਾਲੇ &lsquoਚੰਡੀਗੜ੍ਹ ਮੋਰਚਾ&rsquo ਨੂੰ ਟਾਲਣ ਦੇ ਰੌਂਅ ਵਿੱਚ ਹੈ। ਪੁਲੀਸ ਅਫ਼ਸਰਾਂ ਦੀ ਟੀਮ ਵੱਲੋਂ ਕਿਸਾਨ ਤੇ ਮਜ਼ਦੂਰ ਆਗੂਆਂ ਨਾਲ ਮੀਟਿੰਗਾਂ ਦਾ ਸਿਲਸਿਲਾ ਦੋ ਦਿਨਾਂ ਤੋਂ ਜਾਰੀ ਹੈ। ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਨੇ ਖੇਤੀ ਨੀਤੀ ਸਮੇਤ ਭਖਦੀਆਂ ਮੰਗਾਂ ਨੂੰ ਲੈ ਕੇ 1 ਸਤੰਬਰ ਤੋਂ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦਾ ਫ਼ੈਸਲਾ ਕੀਤਾ ਹੈ ਅਤੇ ਦੋ ਸਤੰਬਰ ਨੂੰ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ ਕਿਉਂਕਿ ਦੋ ਸਤੰਬਰ ਨੂੰ ਮੌਨਸੂਨ ਸੈਸ਼ਨ ਸ਼ੁਰੂ ਹੋ ਰਿਹਾ ਹੈ।

ਕਿਸਾਨ ਤੇ ਮਜ਼ਦੂਰ ਆਗੂਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੋਵੇਂ ਜਥੇਬੰਦੀਆਂ ਨੂੰ ਪਹਿਲੀ ਸਤੰਬਰ ਨੂੰ ਮੀਟਿੰਗ ਦਾ ਸੱਦਾ ਦਿੱਤਾ ਹੈ। ਦੂਜੇ ਪਾਸੇ ਪੁਲੀਸ ਅਧਿਕਾਰੀ ਪਹਿਲੀ ਸਤੰਬਰ ਦੀ ਮੀਟਿੰਗ ਤੋਂ ਪਹਿਲਾਂ ਧਰਾਤਲ ਤਿਆਰ ਕਰਨ ਵਿੱਚ ਜੁਟੇ ਹੋਏ ਹਨ। ਮੁੱਖ ਮੰਤਰੀ ਦਫ਼ਤਰ ਵਿੱਚ ਆਪਸੀ ਤਾਲਮੇਲ ਬਣਾਉਣ ਵਿਚ ਲੱਗਿਆ ਹੋਇਆ ਹੈ।

ਰਾਜੋਆਣਾ ਦੀ ਸਜ਼ਾ ਮੁਆਫ਼ੀ ਬਾਰੇ ਪਟੀਸ਼ਨ ਵਾਪਸ ਲੈਣ ਸਬੰਧੀ ਸਿੰਘ ਸਾਹਿਬਾਨ ਨੇ ਮੰਗੀ ਰਾਇ
ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੰਜ ਸਿੰਘ ਸਾਹਿਬਾਨ ਦੀ ਹੋਈ ਇਕੱਤਰਤਾ ਵਿੱਚ ਬਲਵੰਤ ਸਿੰਘ ਰਾਜੋਆਣਾ ਦਾ ਮਾਮਲਾ ਵਿਚਾਰਿਆ ਗਿਆ ਹੈ ਅਤੇ ਉਸ ਦੀ ਫਾਂਸੀ ਦੀ ਸਜ਼ਾ ਮੁਆਫ਼ੀ ਵਾਸਤੇ ਰਾਸ਼ਟਰਪਤੀ ਕੋਲ ਦਾਇਰ ਕੀਤੀ ਗਈ ਪਟੀਸ਼ਨ ਵਾਪਸ ਲੈਣ ਸਬੰਧੀ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਬੁੱਧੀਜੀਵੀਆਂ ਅਤੇ ਵਿਦਵਾਨਾਂ ਨੂੰ ਆਪੋ ਆਪਣੀ ਰਾਏ ਸ੍ਰੀ ਅਕਾਲ ਤਖ਼ਤ ਵਿਖੇ ਭੇਜਣ ਲਈ ਆਖਿਆ ਗਿਆ ਹੈ।

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅਪੀਲ ਕੀਤੀ ਹੈ ਕਿ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ ਰਾਸ਼ਟਰਪਤੀ ਕੋਲ ਦਾਇਰ ਪਟੀਸ਼ਨ ਵਾਪਸ ਲੈ ਲਈ ਜਾਵੇ, ਕਿਉਂਕਿ ਉਹ ਪਿਛਲੇ ਤਕਰੀਬਨ 30 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਹਨ ਅਤੇ ਪਿਛਲੇ ਲਗਭਗ 18 ਸਾਲ ਤੋਂ ਫਾਂਸੀ ਦੀ ਚੱਕੀ ਵਿੱਚ ਬੰਦ ਹਨ। ਪਿਛਲੇ ਲਗਭਗ 12 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਫਾਂਸੀ ਦੀ ਸਜ਼ਾ ਦੇ ਖਿਲਾਫ਼ ਅਪੀਲ ਭਾਰਤ ਸਰਕਾਰ ਕੋਲ ਸੁਣਵਾਈ ਅਧੀਨ ਹੈ ਪਰ ਸਰਕਾਰ ਇਸ ਬਾਰੇ ਕੋਈ ਫੈਸਲਾ ਨਹੀਂ ਲੈ ਰਹੀ।

ਗਾਇਕ ਸਿੱਧੂ ਮੂਸੇਵਾਲਾ ਦਾ ਗੀਤ &lsquoਅਟੈਚ&rsquo ਹੋਇਆ ਰਿਲੀਜ਼
ਮਾਨਸਾ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ &lsquoਅਟੈਚ&rsquo ਅੱਜ ਰਿਲੀਜ਼ ਹੋ ਗਿਆ ਹੈ। ਇਸ ਗੀਤ ਨੂੰ 1 ਮਿੰਟ &lsquoਚ 1 ਲੱਖ ਵਿਊਜ਼ ਮਿਲੇ ਅਤੇ ਪੰਜ ਘੰਟਿਆਂ ਵਿਚ ਇਸ ਗੀਤ ਨੂੰ 27 ਲੱਖ ਲੋਕਾਂ ਨੇ ਦੇਖਿਆ ਹੈ। ਸਿੱਧੂ ਦੇ ਪ੍ਰਸ਼ੰਸਕ ਹਮੇਸ਼ਾ ਹੀ ਉਨ੍ਹਾਂ ਦੇ ਗੀਤਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰਦੇ ਹਨ। ਇਹ ਸ਼ੁਭਦੀਪ ਸਿੰਘ ਸਿੱਧੂ ਦਾ ਉਨ੍ਹਾਂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ 8ਵਾਂ ਗੀਤ ਹੈ। ਇਸ ਨਵੇਂ ਗੀਤ ਦੀ ਜਾਣਕਾਰੀ ਸਿੱਧੂ ਮੂਸੇਵਾਲਾ ਦੇ ਇੰਸਟਾਗ੍ਰਾਮ ਅਕਾਊਂਟ &lsquoਤੇ ਦਿੱਤੀ ਗਈ ਸੀ। ਇਸ ਗੀਤ ਵਿਚ ਸਟੀਲ ਬੈਂਗਲਸ ਅਤੇ ਬ੍ਰਿਟਿਸ਼ ਰੈਪਰ ਫਰੈਡੋ ਨੇ ਹਿੱਪ-ਹੌਪ ਕੀਤਾ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਚ ਕਤਲ ਕਰ ਦਿੱਤਾ ਗਿਆ ਸੀ।
ਯੂਟਿਊਬ ਤੇ ਸਿੱਧੂ ਮੂਸੇਵਾਲਾ ਦੇ ਵੱਡੀ ਗਿਣਤੀ ਪ੍ਰਸ਼ਸੰਕਾਂ ਵੱਲੋਂ ਉਸਨੂੰ ਯਾਦ ਕਰਦਿਆਂ ਭਾਵਨਾਤਮਕ ਕੁਮੈਂਟ ਅਤੇ ਸੰਦੇਸ਼ ਸਾਂਝੇ ਕੀਤੇ ਗਏ ਹਨ।

ਰੂਸ ਵੱਲੋਂ ਪੱਤਰਕਾਰਾਂ ਸਣੇ 92 ਅਮਰੀਕੀਆਂ ਦੇ ਦਾਖ਼ਲੇ &rsquoਤੇ ਪਾਬੰਦੀ
ਮਾਸਕੋ- ਰੂਸੀ ਵਿਦੇਸ਼ ਮੰਤਰਾਲੇ ਨੇ 92 ਹੋਰ ਅਮਰੀਕੀਆਂ ਦੇ ਦੇਸ਼ ਵਿਚ ਦਾਖ਼ਲੇ &rsquoਤੇ ਪਾਬੰਦੀ ਲਾ ਦਿੱਤੀ ਹੈ। ਇਨ੍ਹਾਂ ਵਿਚ ਕੁਝ ਕਾਰੋਬਾਰੀ, ਕਾਨੂੰਨ ਏਜੰਸੀਆਂ ਦੇ ਲੋਕ ਤੇ ਪੱਤਰਕਾਰ ਵੀ ਸ਼ਾਮਲ ਹਨ, ਜੋ ਪਹਿਲਾਂ ਰੂਸ ਵਿਚ ਕੰਮ ਕਰ ਚੁੱਕੇ ਹਨ। ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਇਹ ਪਾਬੰਦੀ ਬਾਇਡਨ ਪ੍ਰਸ਼ਾਸਨ ਵੱਲੋਂ ਰੂਸ ਖਿਲਾਫ਼ ਪੜ੍ਹਾਏ ਜਾਂਦੇ ਪਾਠ ਦੀ ਜਵਾਬੀ ਕਾਰਵਾਈ ਵਜੋਂ ਕੀਤੀ ਗਈ ਹੈ। ਬਿਆਨ ਵਿਚ ਕਿਹਾ ਗਿਆ ਕਿ ਜਿਨ੍ਹਾਂ ਪੱਤਰਕਾਰਾਂ &rsquoਤੇ ਪਾਬੰਦੀ ਲਾਈ ਗਈ ਹੈ, ਉਹ ਮੋਹਰੀ ਲਿਬਰਲ-ਆਲਮੀ ਪ੍ਰਕਾਸ਼ਨਾਵਾਂ ਨਾਲ ਸਬੰਧਤ ਹਨ ਅਤੇ ਰੂਸ ਤੇ ਰੂਸੀ ਫ਼ੌਜ ਖਿਲਾਫ਼ ਫ਼ਰਜ਼ੀ ਤੇ ਗਲ਼ਤ ਜਾਣਕਾਰੀ ਛਾਪਣ ਵਿਚ ਸ਼ਾਮਲ ਹਨ। ਅਮਰੀਕੀਆਂ &rsquoਤੇ ਪਾਬੰਦੀ ਸਬੰਧੀ ਨਵੀਂ ਲਿਸਟ ਵਿਚ ਵਾਲ ਸਟਰੀਟ ਜਰਨਲ ਦੀ ਮੁੱਖ ਸੰਪਾਦਕ ਐਮਾ ਟਕਰ ਸਣੇ 11 ਮੌਜੂਦਾ ਜਾਂ ਸਾਬਕਾ ਸਟਾਫ਼ ਮੈਂਬਰ ਸ਼ਾਮਲ ਹਨ। ਟਕਰ ਵਾਲ ਸਟਰੀਟ ਜਰਨਲ ਦੇ ਰਿਪੋਰਟਰ ਈਵਾਨ ਗਰਸ਼ਕੋਵਿਚ ਦੀ ਜਾਸੂਸੀ ਦੇ ਦੋਸ਼ਾਂ ਤਹਿਤ ਗ੍ਰਿਫ਼ਤਾਰੀ ਤੇ ਸਜ਼ਾ ਲਈ ਰੂਸ ਦੀ ਲਗਾਤਾਰ ਨੁਕਤਾਚੀਨੀ ਕਰਦੀ ਰਹੀ ਹੈ। ਗਰਸ਼ਕੋਵਿਚ ਨੂੰ 16 ਮਹੀਨੇ ਸਲਾਖਾਂ ਪਿੱਛੇ ਰਹਿਣ ਮਗਰੋਂ ਇਸੇ ਮਹੀਨੇ ਕੈਦੀਆਂ ਦੀ ਅਦਲਾ-ਬਦਲੀ ਰਹਿਤ ਰਿਹਾਅ ਕੀਤਾ ਗਿਆ ਹੈ। ਇਸੇ ਤਰ੍ਹਾਂ ਕੀਵ ਦੇ ਬਿਊਰੋ ਚੀਫ਼ ਐਂਡਰਿਊ ਕਰੈਮਰ ਸਣੇ ਨਿਊ ਯਾਰਕ ਟਾਈਮਜ਼ ਦੇ ਪੰਜ ਪੱਤਰਕਾਰ ਅਤੇ ਦਿ ਵਾਸ਼ਿੰਗਟਨ ਪੋਸਟ ਦੇ ਚਾਰ ਪੱਤਰਕਾਰ ਪਾਬੰਦੀਸ਼ੁਦਾ ਪੱਤਰਕਾਰਾਂ ਵਿਚ ਸ਼ਾਮਲ ਹਨ। ਸੂਚੀ ਵਿਚ ਸ਼ਾਮਲ ਹੋਰਨਾਂ ਅਮਰੀਕੀਆਂ ਵਿਚ ਕਾਨੂੰਨ ਏਜੰਸੀਆਂ, ਅਕਾਦਮਿਕ ਅਤੇ ਕਾਰੋਬਾਰੀ ਤੇ ਥਿੰਕ ਟੈਂਕ ਨਾਲ ਸਬੰਧਤ ਲੋਕ ਹਨ। ਵਿਦੇਸ਼ ਮੰਤਰਾਲੇ ਦੀ ਸੂਚੀ ਮੁਤਾਬਕ ਰੂਸ ਹੁਣ ਤੱਕ 2000 ਅਮਰੀਕੀਆਂ ਦੇ ਮੁਲਕ ਵਿਚ ਦਾਖਲੇ &rsquoਤੇ ਪਾਬੰਦੀ ਲਾ ਚੁੱਕਾ ਹੈ।