image caption:

4 ਸਤੰਬਰ 2024- ਅੱਜ ਦੀਆਂ ਮੁੱਖ ਖਬਰਾਂ

 ਅਕਾਲੀ ਆਗੂਆਂ 'ਤੇ ਇੱਕ ਦੂਜੇ 'ਤੇ ਦੋਸ਼ ਲਗਾਉਣ 'ਤੇ ਪਾਬੰਦੀ, ਜਥੇਦਾਰ ਨੇ ਦਿੱਤੀ ਚੇਤਾਵਨੀ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੇ ਵੱਖ-ਵੱਖ ਧੜਿਆਂ ਵੱਲੋਂ ਮੀਡੀਆ ਵਿੱਚ ਇੱਕ ਦੂਜੇ iਖ਼ਲਾਫ਼ ਕੀਤੇ ਜਾ ਰਹੇ ਕੂੜ ਪ੍ਰਚਾਰ ਅਤੇ ਬਿਆਨਬਾਜ਼ੀ ਦਾ ਸਖ਼ਤ ਨੋਟਿਸ ਲਿਆ ਹੈ। ਜਥੇਦਾਰ ਨੇ ਅਕਾਲੀ ਆਗੂਆਂ ਨੂੰ ਇਕ-ਦੂਜੇ 'ਤੇ ਦੋਸ਼ ਲਗਾਉਣ ਅਤੇ ਜਵਾਬੀ ਦੋਸ਼ ਲਗਾਉਣ 'ਤੇ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਹੈ। ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਜਿੰਨਾ ਚਿਰ ਸ਼੍ਰੋਮਣੀ ਅਕਾਲੀ ਦਲ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਚਾਰ ਅਧੀਨ ਹੈ, ਉਦੋਂ ਤੱਕ ਇੱਕ ਦੂਜੇ ਵਿਰੁੱਧ ਕੋਈ ਟਿੱਪਣੀ ਨਹੀਂ ਕਰਨੀ ਚਾਹੀਦੀ। ਅਜਿਹਾ ਕਰਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਉਲੰਘਣਾ ਮੰਨਿਆ ਜਾਵੇਗਾ। ਸਿੱਖ ਸਿਆਸਤ ਨਾਲ ਜੁੜੇ ਆਗੂਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਜਥੇਦਾਰ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਬਉੱਚਤਾ, ਸਤਿਕਾਰ, ਮਰਿਆਦਾ ਅਤੇ ਸਿਧਾਂਤਾਂ ਨੂੰ ਧਿਆਨ ਵਿੱਚ ਰੱਖਦਿਆਂ ਇੱਕ ਦੂਜੇ iਖ਼ਲਾਫ਼ ਬਿਆਨਬਾਜ਼ੀ ਕਰਨੀ ਤੁਰੰਤ ਬੰਦ ਕੀਤੀ ਜਾਵੇ। ਜੇਕਰ ਸਿੱਖ ਆਗੂ ਅਜਿਹਾ ਕਰਨ ਤੋਂ ਨਾ ਰੁਕੇ ਤਾਂ ਇਸ ਨੂੰ ਸਿੱਖ ਸਿਧਾਂਤਾਂ, ਮਰਿਆਦਾ ਅਤੇ ਮਰਿਆਦਾ ਦੀ ਉਲੰਘਣਾ ਕਰਾਰ ਦਿੰਦਿਆਂ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

6 ਸਤੰਬਰ ਨੂੰ ਨਹੀਂ ਰਿਲੀਜ਼ ਹੋਵੇਗੀ ਫਿਲਮ &lsquoਐਮਰਜੈਂਸੀ&rsquo
ਮੁੰਬਈ- ਕੰਗਣਾ ਰਣੌਤ ਦੀ ਫਿਲਮ &lsquoਐਮਰਜੈਂਸੀ&rsquo ਨੂੰ ਬੁੱਧਵਾਰ ਨੂੰ ਬੰਬੇ ਹਾਈ ਕੋਰਟ ਤੋਂ ਕੋਈ ਰਾਹਤ ਨਹੀਂ ਮਿਲੀ। ਕੋਰਟ ਨੇ ਇਸ ਮਾਮਲੇ &lsquoਚ ਕੋਈ ਹੁਕਮ ਦੇਣ ਤੋਂ ਇਨਕਾਰ ਕਰ ਦਿੱਤਾ। ਬਲਕਿ ਮੱਧ ਪ੍ਰਦੇਸ਼ ਹਾਈ ਕੋਰਟ ਦੇ ਨਿਰਦੇਸ਼ ਦੇ ਮੱਦੇਨਜ਼ਰ ਕੇਂਦਰੀ ਸੈਂਸਰ ਬੋਰਡ (ਸੀਬੀਐੱਫਸੀ) ਨੂੰ ਨਿਰਦੇਸ਼ ਦਿੱਤਾ ਗਿਆ ਹੈ ਕਿ ਉਹ ਫ਼ਿਲਮ ਨੂੰ ਪ੍ਰਮਾਣਿਤ ਕਰਨ ਤੋਂ ਪਹਿਲਾਂ ਇਸ &rsquoਤੇ ਇਤਰਾਜ਼ਾਂ &rsquoਤੇ ਵਿਚਾਰ ਕਰੇ। ਜ਼ਿਕਰਯੋਗ ਹੈ ਕਿ &lsquoਐਮਰਜੈਂਸੀ&rsquo 6 ਸਤੰਬਰ ਨੂੰ ਰਿਲੀਜ਼ ਹੋਣੀ ਸੀ ਪਰ ਹੁਣ ਇਸ ਨੂੰ ਦੋ ਹਫ਼ਤਿਆਂ ਲਈ ਅੱਗੇ ਪਾ ਦਿੱਤਾ ਜਾਵੇਗਾ, ਕਿਉਂਕਿ ਹਾਈ ਕੋਰਟ ਨੇ ਸੈਂਸਰ ਬੋਰਡ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਫਿਲਮ ਦੇ iਖ਼ਲਾਫ਼ ਚੁੱਕੇ ਗਏ ਇਤਰਾਜ਼ਾਂ &lsquoਤੇ ਵਿਚਾਰ ਕਰੇ ਅਤੇ ਫਿਰ 18 ਸਤੰਬਰ ਤੱਕ ਇਸ ਨੂੰ ਪ੍ਰਮਾਣਿਤ ਕਰੇ।

ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ ਵੱਡਾ ਸਦਮਾ, ਪਿਤਾ ਦਾ ਹੋਇਆ ਦਿਹਾਂਤ
ਪੰਜਾਬੀ ਗਾਇਕ ਲਹਿੰਬਰ ਹੁਸੈਨਪੁਰੀ ਨੂੰ ਵੱਡਾ ਸਦਮਾ ਲੱਗਿਆ ਹੈ। ਗਾਇਕ ਦੇ ਪਿਤਾ ਦਾ ਦਿਹਾਂਤ ਹੋ ਗਿਆ ਹੈ। ਇਸ ਦੀ ਪੁਸ਼ਟੀ ਗਾਇਕ ਨੇ ਸੋਸ਼ਲ ਮੀਡੀਆ &lsquoਤੇ ਪੋਸਟ ਪਾ ਕੇ ਕੀਤੀ ਹੈ। ਮਿਲੀ ਜਾਣਕਾਰੀ ਲਹਿੰਬਰ ਹੁਸੈਨਪੁਰੀ ਇਸ ਸਮੇਂ ਵਿਦੇਸ਼ &lsquoਚ ਹਨ। ਦੱਸਿਆ ਜਾ ਰਿਹਾ ਹੈ ਉਨ੍ਹਾਂ ਦੇ ਭਾਰਤ ਪਰਤਣ &lsquoਤੇ ਹੀ ਪਿਤਾ ਦਾ ਸਸਕਾਰ ਕੀਤਾ ਜਾਵੇਗਾ। ਗਾਇਕ ਲਹਿੰਬਰ ਹੁਸੈਨਪੁਰੀ ਨੇ ਪੋਸਟ ਵਿੱਚ ਲਿਖਿਆ ਕਿ- &ldquoਆਪ ਜੀ ਨੂੰ ਬਹੁਤ ਦੁਖੀ ਹਿਰਦੇ ਨਾਲ ਸੁਚਿਤ ਕੀਤਾ ਜਾਂਦਾ ਹੈ ਕਿ ਮੇਰੇ ਸਤਿਕਾਰਯੋਗ ਪਿਤਾ ਜੀ ਸਰਦਾਰ ਮੋਹਨ ਸਿੰਘ ਜੀ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦਿਆਂ ਅੱਜ ਮਿਤੀ 3 ਸਿਤੰਬਰ 2024 ਨੂੰ ਸਾਨੂੰ ਸਦੀਵੀਂ ਵਿਛੋੜਾ ਦੇ ਗਏ ਹਨ।

ਬੇਅਦਬੀ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹਾਂ-ਮੁੱਖ ਮੰਤਰੀ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿਵਾਉਣ ਲਈ ਦ੍ਰਿੜ੍ਹ ਵਚਨਬੱਧ ਹੈ ਅਤੇ ਇਸ ਮਾਮਲੇ ਉਤੇ ਤਾਜ਼ਾ ਰਿਪੋਰਟ ਛੇਤੀ ਹੀ ਦਾਇਰ ਕੀਤੀ ਜਾਵੇਗੀ।
ਪੰਜਾਬ ਵਿਧਾਨ ਸਭਾ ਦੇ ਇਜਲਾਸ ਦੌਰਾਨ ਬਹਿਸ &rsquoਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਸੂਬਾ ਸਰਕਾਰ ਨੂੰ ਬੇਅਦਬੀ ਘਟਨਾਵਾਂ ਵਿੱਚ ਵੱਡੇ ਸੁਰਾਗ ਮਿਲੇ ਹਨ ਅਤੇ ਤਾਜ਼ਾ ਰਿਪੋਰਟ ਇਹ ਯਕੀਨੀ ਬਣਾਏਗੀ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਗੁਨਾਹਾਂ ਦੀ ਮਿਸਾਲੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਹ ਰਿਪੋਰਟ ਕਨੂੰਨੀ ਨਜ਼ਰਸਾਨੀ ਲਈ ਪਹਿਲਾਂ ਹੀ ਭੇਜੀ ਜਾ ਚੁੱਕੀ ਹੈ ਤਾਂ ਕਿ ਇਸ ਅਪਰਾਧ ਲਈ ਜ਼ਿੰਮੇਵਾਰ ਲੋਕ ਕਨੂੰਨ ਦੇ ਸ਼ਿਕੰਜੇ ਤੋਂ ਬਚ ਨਾ ਨਿਕਲਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਸ ਘਿਨਾਉਣੇ ਅਪਰਾਧ ਦੇ ਦੋਸ਼ੀ ਜੇਲ੍ਹ ਦੀਆਂ ਸ਼ਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਉਲਟ ਉਹ ਇਸ ਮਾਮਲੇ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਣਗੇ।
ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਨਰਮ ਪਹੁੰਚ ਅਪਣਾਉਣ ਲਈ ਪਿਛਲੀਆਂ ਸਰਕਾਰਾਂ ਦੀ ਸਖ਼ਤ ਅਲੋਚਨਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਰਕਾਰਾਂ ਦੀ ਢਿੱਲਮੱਠ ਕਰਕੇ ਨਾ-ਮੁਆਫੀਯੋਗ ਜੁਰਮ ਕਰਕੇ ਸਿੱਖਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਜ਼ਿੰਮੇਵਾਰ ਲੋਕ ਅਜੇ ਵੀ ਆਜ਼ਾਦ ਫਿਰ ਰਹੇ ਹਨ। ਸੂਬੇ ਵਿੱਚ ਬੇਅਦਬੀ ਘਟਨਾਵਾਂ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦਾ ਇਹ ਫਰਜ਼ ਹੈ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾ ਦਿਵਾਈ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਸ ਵੀ ਵਿਅਕਤੀ ਦੀ ਅਪਰਾਧ ਵਿੱਚ ਸ਼ਮੂਲੀਅਤ ਹੈ, ਉਸ ਨੂੰ ਗੁਨਾਹਾਂ ਦੀ ਕਰੜੀ ਸਜ਼ਾ ਦਿਵਾਈ ਜਾਵੇਗੀ।

ਫੋਗਾਟ ਹਰਿਆਣਾ ਦੇ ਜੁਲਾਨਾ ਤੋਂ ਅਤੇ ਬਜਰੰਗ ਪੁਨੀਆ ਬਾਦਲੀ ਤੋਂ ਚੋਣ ਲੜਨਗੇ
ਨਵੀਂ ਦਿੱਲੀ : ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਹਰਿਆਣਾ ਵਿਚ ਕਾਂਗਰਸ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜਨਗੇ। ਉਨ੍ਹਾਂ ਦੀਆਂ ਸੀਟਾਂ ਨਿਸ਼ਚਿਤ ਕਰ ਦਿੱਤੀਆਂ ਗਈਆਂ ਹਨ। ਵਿਨੇਸ਼ ਫੋਗਾਟ ਹਰਿਆਣਾ ਦੇ ਜੁਲਾਨਾ ਤੋਂ ਅਤੇ ਬਜਰੰਗ ਪੁਨੀਆ ਬਾਦਲੀ ਤੋਂ ਚੋਣ ਲੜਨਗੇ। ਇਸ ਤੋਂ ਪਹਿਲਾਂ ਬੁੱਧਵਾਰ ਨੂੰ ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨੇ ਕਾਂਗਰਸ ਸੰਸਦ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਲੰਬੇ ਸਮੇਂ ਤੋਂ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਵਿਨੇਸ਼ ਅਤੇ ਬਜਰੰਗ ਪੂਨੀਆ ਕਾਂਗਰਸ ਦੀ ਟਿਕਟ 'ਤੇ ਹਰਿਆਣਾ ਵਿਧਾਨ ਸਭਾ ਚੋਣ ਲੜ ਸਕਦੇ ਹਨ। ਇਸੇ ਸਿਲਸਿਲੇ ਵਿੱਚ ਬੁੱਧਵਾਰ ਨੂੰ ਉਨ੍ਹਾਂ ਨੇ ਰਾਹੁਲ ਗਾਂਧੀ ਅਤੇ ਕਾਂਗਰਸ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨਾਲ ਮੁਲਾਕਾਤ ਕੀਤੀ। ਹੁਣ ਇਹ ਪੁਸ਼ਟੀ ਹੋ ​​ਗਈ ਹੈ ਕਿ ਵਿਨੇਸ਼ ਜੁਲਾਨਾ ਅਤੇ ਬਜਰੰਗ ਪੂਨੀਆ ਬਾਦਲੀ ਸੀਟ ਤੋਂ ਚੋਣ ਲੜਨਗੇ।

ਕੈਨੇਡਾ ਨੇ ਹਵਾਈ ਅੱਡਿਆਂ ਤੋਂ ਮੋੜੇ ਸੈਂਕੜੇ ਪੰਜਾਬੀ
ਟੋਰਾਂਟੋ : ਕੈਨੇਡੀਅਨ ਵੀਜ਼ਾ ਹੋਣ ਦੇ ਬਾਵਜੂਦ ਸੈਂਕੜੇ ਪੰਜਾਬੀਆਂ ਨੂੰ ਹਵਾਈ ਅੱਡੇ ਤੋਂ ਬੇਰੰਗ ਚਿੱਠੀ ਵਾਂਗ ਵਾਪਸ ਮੋੜਿਆ ਜਾ ਰਿਹਾ ਹੈ। ਜੀ ਹਾਂ, ਇਕੱਲੇ ਜੁਲਾਈ ਮਹੀਨੇ ਦੌਰਾਨ ਕੈਨੇਡਾ ਸਰਕਾਰ ਨੇ 5,853 ਵਿਦੇਸ਼ੀ ਨਾਗਰਿਕਾਂ ਨੂੰ ਹਵਾਈ ਅੱਡੇ ਤੋਂ ਮੋੜਿਆ ਜਿਨ੍ਹਾਂ ਵਿਚ ਵਿਦਿਆਰਥੀ, ਟੂਰਿਸਟ ਅਤੇ ਵਰਕ ਪਰਮਿਟ ਵਾਲੇ ਸ਼ਾਮਲ ਸਨ। ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅੰਕੜਿਆਂ ਮੁਤਾਬਕ ਮੌਜੂਦ ਵਰ੍ਹੇ ਦੇ ਪਹਿਲੇ ਸੱਤ ਮਹੀਨੇ ਦੌਰਾਨ ਔਸਤਨ 3,727 ਵਿਦੇਸ਼ੀ ਨਾਗਰਿਕਾਂ ਨੂੰ ਹਰ ਮਹੀਨੇ ਹਵਾਈ ਅੱਡੇ ਤੋਂ ਹੀ ਮੋੜ ਦਿਤਾ ਗਿਆ। ਹਵਾਈਆਂ ਅੱਡਿਆਂ ਸਣੇ ਜ਼ਮੀਨੀ ਰਸਤੇ ਅਮਰੀਕਾ ਤੋਂ ਆਉਣ ਵਾਲਿਆਂ ਦੇ ਯਾਤਰਾ ਦਸਤਾਵੇਜ਼ ਵੀ ਬਾਰੀਕੀ ਨਾਲ ਦੇਖੇ ਜਾ ਰਹੇ ਹਨ।

ਚੋਣ ਸਰਵੇਖਣ ਅਨੁਸਾਰ ਕਮਲਾ ਹੈਰਿਸ ਜਿੱਤਦੀ ਨਜ਼ਰ ਆ ਰਹੀ : ਟੈਲੀਗ੍ਰਾਫ ਪੋਲ
ਨਿਊਯਾਰਕ : ਜੁਲਾਈ ਵਿਚ ਰਾਸ਼ਟਰਪਤੀ ਜੋਅ ਬਿਡੇਨ ਦੇ ਚੋਣ ਦਾਅਵੇ ਤੋਂ ਬਾਹਰ ਹੋਣ ਤੋਂ ਬਾਅਦ ਕਮਲਾ ਹੈਰਿਸ ਡੋਨਾਲਡ ਟਰੰਪ ਦੇ ਵਿਰੁੱਧ ਰਾਸ਼ਟਰਪਤੀ ਦੀ ਦੌੜ ਵਿਚ ਮਜ਼ਬੂਤ ​​ਦਾਅਵੇਦਾਰ ਵਜੋਂ ਉਭਰੀ ਹੈ । ਉਦੋਂ ਤੋਂ ਉਸ ਦਾ ਨਾਮ ਨਵੰਬਰ ਦੀਆਂ ਚੋਣਾਂ ਤੱਕ ਦੀ ਲੜਾਈ ਵਿੱਚ ਉੱਚਾ ਹੋਇਆ ਹੈ । ਡੈਮੋਕਰੇਟਿਕ ਅਤੇ ਰਿਪਬਲਿਕਨ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਿਰੋਧੀ ਇੱਕ-ਦੂਜੇ ਨਾਲ ਟਕਰਾਅ ਕਰ ਰਹੇ ਹਨ, ਜਿਸ ਵਿੱਚ ਕੁਝ ਪੋਲ ਇੱਕ ਦੇ ਹੱਕ ਵਿੱਚ ਹਨ ਅਤੇ ਕੁਝ ਹੋਰ ਫੈਸਲਾ ਲੈ ਰਹੇ ਹਨ। ਸਵਿੰਗ ਰਾਜਾਂ ਦੇ ਇੱਕ ਨਵੇਂ ਟੈਲੀਗ੍ਰਾਫ ਪੋਲ ਨੇ ਹਾਲ ਹੀ ਵਿੱਚ ਪਹਿਲੀ ਵਾਰ ਭਵਿੱਖਬਾਣੀ ਕੀਤੀ ਹੈ ਕਿ ਨਵੰਬਰ ਦੀ ਚੋਣ ਪ੍ਰਕਿਰਿਆ ਦੌਰਾਨ ਹੈਰਿਸ ਦੀ ਮੁਹਿੰਮ ਸਿਖਰ 'ਤੇ ਰਹੇਗੀ । ਆਉਟਲੇਟ ਲਈ ਰੈੱਡਫੀਲਡ ਅਤੇ ਵਿਲਟਨ ਰਣਨੀਤੀਆਂ ਦੁਆਰਾ ਕਰਵਾਏ ਗਏ ਇੱਕ ਸਰਵੇਖਣ ਨੇ ਇਹ ਨਿਰਧਾਰਤ ਕੀਤਾ ਹੈ ਕਿ ਹੈਰਿਸ ਦੇ ਪੈਨਸਿਲਵੇਨੀਆ, ਵਿਸਕਾਨਸਿਨ ਅਤੇ ਮਿਸ਼ੀਗਨ ਦੇ ਮੁੱਖ ਰਾਜਾਂ ਦਾ ਜਿੱਤਣ ਦੀ ਸੰਭਾਵਨਾ ਹੈ। ਇਸ ਦੌਰਾਨ, ਟਰੰਪ ਦੇ ਅਰੀਜ਼ੋਨਾ, ਜਾਰਜੀਆ ਅਤੇ ਉੱਤਰੀ ਕੈਰੋਲੀਨਾ ਦੇ ਸਨ ਬੈਲਟ ਸਵਿੰਗ ਰਾਜਾਂ 'ਤੇ ਹਾਵੀ ਹੋਣ ਦਾ ਅਨੁਮਾਨ ਹੈ।

ਨਰਿੰਦਰ ਮੋਦੀ ਦੋ ਰੋਜ਼ਾ ਦੌਰੇ &rsquoਤੇ ਸਿੰਗਾਪੁਰ ਪੁੱਜੇ
ਸਿੰਗਾਪੁਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਭਾਰਤ-ਸਿੰਗਾਪੁਰ ਦੇ ਸਬੰਧਾਂ ਨੂੰ ਹੋਰ ਗੂੜ੍ਹਾ ਕਰਨ ਦੇ ਉਦੇਸ਼ ਨਾਲ ਬੁੱਧਵਾਰ ਨੂੰ ਇੱਥੇ ਦੋ ਰੋਜ਼ਾ ਦੌਰੇ &rsquoਤੇ ਪੁੱਜੇ ਹਨ। ਨਵੀਂ ਦਿੱਲੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਿੰਗਾਪੁਰ ਦੇ ਆਪਣੇ ਹਮਰੁਤਬਾ ਲਾਰੈਂਸ ਵੋਂਗ ਦੇ ਸੱਦੇ &rsquoਤੇ ਆਪਣੀ ਯਾਤਰਾ ਦੌਰਾਨ ਪ੍ਰਧਾਨ ਮੰਤਰੀ ਸਿੰਗਾਪੁਰ ਦੀ ਲੀਡਰਸ਼ਿਪ ਦੀਆਂ ਤਿੰਨ ਪੀੜ੍ਹੀਆਂ ਨਾਲ ਜੁੜਨਗੇ। ਪੰਜਵੀਂ ਅਧਿਕਾਰਤ ਯਾਤਰਾ &rsquoਤੇ ਪੁੱਜਣ ਮੌਕੇ ਸ੍ਰੀ ਮੋਦੀ ਨੇ ਟਵੀਟ ਕੀਤਾ ਕਿ ਅਸੀਂ ਸਿੰਗਾਪੁਰ ਨਾਲ ਨਜ਼ਦੀਕੀ ਸੱਭਿਆਚਾਰਕ ਸਬੰਧਾਂ ਦੀ ਵੀ ਉਮੀਦ ਕਰਦੇ ਹਾਂ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਬਰੂਨਈ ਦੀ ਯਾਤਰਾ &rsquoਤੇ ਸਨ, ਜੋ ਕਿ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੀ ਪਹਿਲੀ ਯਾਤਰਾ ਸੀ। ਮੋਦੀ ਸੀਨੀਅਰ ਮੰਤਰੀ ਲੀ ਹਸੀਨ ਲੂੰਗ ਅਤੇ ਐਮਰੀਟਸ ਸੀਨੀਅਰ ਮੰਤਰੀ ਗੋਹ ਚੋਕ ਟੋਂਗ ਨਾਲ ਮੁਲਾਕਾਤ ਕਰਨਗੇ। ਇਸ ਦੌਰਾਨ ਸ੍ਰੀ ਮੋਦੀ ਸਿੰਗਾਪੁਰ ਦੇ ਕਾਰੋਬਾਰੀ ਨੇਤਾਵਾਂ ਨਾਲ ਵੀ ਮੁਲਾਕਾਤ ਕਰਨਗੇ ਅਤੇ ਦੇਸ਼ ਦੇ ਸੈਮੀਕੰਡਕਟਰ ਈਕੋਸਿਸਟਮ ਬਾਰੇ ਗੱਲਬਾਤ ਕਰਨਗੇ। ਅਧਿਕਾਰੀਆਂ ਨੇ ਦੱਸਿਆ ਕਿ ਸੈਮੀਕੰਡਕਟਰ ਸੈਕਟਰ ਵਿੱਚ ਕਿਰਤ ਸ਼ਕਤੀ ਦੀ ਹੁਨਰਮੰਦੀ ਵਿੱਚ ਸਹਿਯੋਗ ਲਈ ਸਮਝੌਤਿਆਂ &rsquoਤੇ ਹਸਤਾਖਰ ਕੀਤੇ ਜਾਣਗੇ। ਅਧਿਕਾਰੀਆਂ ਨੇ ਕਿਹਾ ਕਿ ਹੁਨਰ ਕੇਂਦਰਾਂ ਤੋਂ ਲੈ ਕੇ ਸਿੰਗਾਪੁਰ ਦੀਆਂ ਫਰਮਾਂ ਦੁਆਰਾ ਸਿਖਲਾਈ ਅਤੇ ਭਰਤੀ ਤੱਕ, ਇਹ ਭਾਰਤ ਦੇ ਨੌਜਵਾਨਾਂ ਨੂੰ ਬਿਹਤਰ ਹੁਨਰ ਅਤੇ ਮੌਕੇ ਪ੍ਰਦਾਨ ਕਰਨ ਵਿੱਚ ਮਦਦ ਕਰੇਗਾ।


ਯੂ.ਕੇ. ਵਿਚ ਪੰਜਾਬੀ ਬਜ਼ੁਰਗ ਦਾ ਰੋੜੇ ਮਾਰ ਕੇ ਕਤਲ
ਲੰਡਨ : ਯੂ.ਕੇ. ਵਿਚ 80 ਸਾਲ ਦੇ ਭੀਮ ਸੈਨ ਕੋਹਲੀ ਦਾ ਨਸਲਵਾਦੀ ਅੱਲ੍ਹੜਾਂ ਨੇ ਰੋੜੇ ਮਾਰ ਕੇ ਕਤਲ ਕਰ ਦਿਤਾ। ਬ੍ਰਾਊਨ ਸਟੋਨ ਟਾਊਨ ਵਿਚ ਹੋਈ ਵਾਰਦਾਤ ਵਿਚ ਸ਼ਾਮਲ ਪੰਜ ਅੱਲ੍ਹੜਾਂ ਦੀ ਉਮਰ 12 ਸਾਲ ਤੋਂ 14 ਸਾਲ ਦਰਮਿਆਨ ਦੱਸੀ ਜਾ ਰਹੀ ਹੈ ਜਿਨ੍ਹਾਂ ਵਿਚੋਂ ਚਾਰ ਨੂੰ ਪੁਲਿਸ ਨੇ ਰਿਹਾਅ ਵੀ ਕਰ ਦਿਤਾ। ਦੂਜੇ ਪਾਸੇ ਭੀਮ ਸੈਨ ਕੋਹਲੀ ਦੀ ਬੇਟੀ ਨੇ ਦੱਸਿਆ ਕਿ ਹਮਲਾਵਰਾਂ ਨੇ ਉਨ੍ਹਾਂ ਦੇ ਪਿਤਾ ਨੂੰ ਧੱਕਾ ਦੇ ਕੇ ਸੁੱਟ ਦਿਤਾ ਅਤੇ ਫਿਰ ਧੌਣ ਅਤੇ ਰੀੜ੍ਹ ਦੀ ਹੱਡੀ &rsquoਤੇ ਠੁੱਡੇ ਮਾਰੇ। ਪ੍ਰਾਪਤ ਜਾਣਕਾਰੀ ਮੁਤਾਬਕ ਭੀਮ ਸੈਨ ਕੋਹਲੀ ਆਪਣੇ ਕੁੱਤੇ ਨਾਲ ਪਾਰਕ ਵਿਚ ਸੈਰ ਕਰ ਰਹੇ ਸਨ ਜਦੋਂ ਤਿੰਨ ਕੁੜੀਆਂ ਅਤੇ ਦੋ ਮੁੰਡੇ ਉਥੋਂ ਲੰਘੇ। ਅੱਲ੍ਹੜਾਂ ਅੰਦਰ ਨਸਲੀ ਨਫ਼ਰਤ ਦੀ ਅੱਗ ਐਨੀ ਜ਼ਿਆਦਾ ਬਲ ਰਹੀ ਸੀ ਕਿ ਉਨ੍ਹਾਂ ਨੇ ਭੀਮ ਸੈਨ ਕੋਹਲੀ &rsquoਤੇ ਇੱਟਾਂ-ਰੋੜਿਆਂ ਨਾਲ ਹਮਲਾ ਕਰ ਦਿਤਾ।


ਜ਼ੇਲੇਂਸਕੀ ਦੇ ਅਮਰੀਕਾ ਦੌਰੇ ਤੋਂ ਠੀਕ ਪਹਿਲਾਂ 5 ਮੰਤਰੀਆਂ ਦੇ ਅਸਤੀਫੇ
ਕੀਵ: ਯੂਕਰੇਨ ਦੇ ਸ਼ਹਿਰ ਇੱਕ ਵਾਰ ਫਿਰ ਰੂਸੀ ਹਮਲਿਆਂ ਦੀ ਲਪੇਟ ਵਿੱਚ ਆ ਗਏ ਹਨ। ਮੰਗਲਵਾਰ ਨੂੰ, ਰੂਸ ਨੇ ਮੱਧ ਯੂਕਰੇਨ ਦੇ ਪੋਲਟਾਵਾ ਸ਼ਹਿਰ 'ਤੇ ਦੋ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ। ਇਸ ਹਮਲੇ 'ਚ ਘੱਟੋ-ਘੱਟ 51 ਲੋਕ ਮਾਰੇ ਗਏ ਸਨ ਅਤੇ 271 ਜ਼ਖਮੀ ਹੋ ਗਏ ਸਨ। ਬਚਾਅ ਕਾਰਜ ਜਾਰੀ ਹੈ। ਰੂਸੀ ਹਮਲਿਆਂ ਤੋਂ ਪ੍ਰੇਸ਼ਾਨ ਯੂਕਰੇਨ ਵਿੱਚ ਇੱਕ ਨਵਾਂ ਸੰਕਟ ਡੂੰਘਾ ਹੋ ਗਿਆ ਹੈ। ਹਥਿਆਰ ਉਤਪਾਦਨ ਦੇ ਇੰਚਾਰਜ ਮੰਤਰੀ ਓਲੇਕਸੈਂਡਰ ਕਾਮਿਸ਼ਿਨ ਅਤੇ ਚਾਰ ਹੋਰ ਮੰਤਰੀਆਂ ਨੇ ਆਪਣੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਜ਼ਾਲੇਨਸਕੀ ਦੇ ਅਮਰੀਕਾ ਦੌਰੇ ਤੋਂ ਪਹਿਲਾਂ ਮੰਤਰੀਆਂ ਦੇ ਅਚਾਨਕ ਅਸਤੀਫ਼ਿਆਂ ਨਾਲ ਯੂਕਰੇਨ ਸਰਕਾਰ ਹੈਰਾਨ ਰਹਿ ਗਈ ਹੈ। ਦੂਜੇ ਪਾਸੇ, ਜ਼ੇਲੇਨਸਕੀ ਨੇ ਆਪਣੇ ਇੱਕ ਡਿਪਟੀ ਚੀਫ਼ ਆਫ਼ ਸਟਾਫ਼ ਰੋਸਟੀਸਲਾਵ ਸ਼ੁਰਮਾ ਨੂੰ ਵੀ ਬਰਖਾਸਤ ਕਰ ਦਿੱਤਾ ਹੈ। ਸਰਕਾਰ ਦੇ ਇੱਕ ਮੰਤਰੀ ਦਾ ਕਹਿਣਾ ਹੈ ਕਿ ਖਾਲੀ ਅਸਾਮੀਆਂ ਜਲਦੀ ਭਰ ਦਿੱਤੀਆਂ ਜਾਣਗੀਆਂ।

ਕੈਨੇਡਾ &lsquoਚ ਫਗਵਾੜਾ ਦੇ ਨੌਜਵਾਨ ਦੀ ਹਾਦਸੇ &lsquoਚ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤਰ
ਪੰਜਾਬੀ ਨੌਜਵਾਨ ਚੰਗੇ ਭਵਿੱਖ ਦੀ ਭਾਲ ਵਿੱਚ ਲਗਾਤਾਰ ਵਿਦੇਸ਼ਾਂ ਵਿੱਚ ਜਾ ਰਹੇ ਹਨ, ਇਸਦੇ ਨਾਲ ਹੀ ਇਹਨਾਂ ਨੌਜਵਾਨਾਂ ਨਾਲ ਵਿਦੇਸ਼ਾਂ ਦੀ ਧਰਤੀ ਤੇ ਇਹੋ ਜਿਹੇ ਹਾਦਸੇ ਵਾਪਰ ਰਹੇ ਹਨ, ਜਿੰਨ੍ਹਾਂ ਬਾਰੇ ਕਦੇ ਕਿਸੇ ਨੇ ਸੋਚਿਆ ਵੀ ਨਹੀਂ ਹੋਵੇਗਾ। ਤਾਜ਼ਾ ਮਾਮਲਾ ਕੈਨੇਡਾ &lsquoਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਦੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ।
ਜਾਣਕਾਰੀ ਅਨੁਸਾਰ ਫਗਵਾੜਾ ਦੇ ਪ੍ਰੀਤ ਨਗਰ ਦਾ ਰਹਿਣ ਵਾਲਾ ਰਜਤ ਕੁਮਾਰ ਪੁੱਤਰ ਵਰਿੰਦਰ ਕੁਮਾਰ ਉਮਰ ਕਰੀਬ 26 ਸਾਲ ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਬਰੈਮਪਟਨ ਦੀ ਧਰਤੀ ਤੇ ਆਪਣੇ ਚੰਗੇ ਭਵਿੱਖ ਲਈ ਮਿਹਨਤ ਕਰ ਰਿਹਾ ਸੀ। ਬੀਤੇ ਦਿਨੀ ਉਹ ਆਪਣੇ ਘਰ ਤੋਂ ਕਾਰ ਵਿੱਚ ਸਵਾਰ ਹੋ ਕੇ ਕੰਮ &lsquoਤੇ ਜਾ ਰਿਹਾ ਸੀ, ਇਸ ਦੌਰਾਨ ਰਸਤੇ ਵਿੱਚ ਇੱਕ ਟਰੱਕ ਨਾਲ ਉਸ ਦੀ ਜ਼ਬਰਦਸਤ ਟੱਕਰ ਹੋਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।