7 ਸਤੰਬਰ 2024 (ਸ਼ਨੀਵਾਰ)- ਅੱਜ ਦੀਆਂ ਮੁੱਖ ਖਬਰਾਂ
ਕਰਨ ਔਜਲਾ &rsquoਤੇ ਲੰਡਨ ਕਨਸਰਟ ਦੌਰਾਨ ਜੁੱਤੀ ਨਾਲ ਹਮਲਾ ਗਾਇਕ ਨੇ ਸ਼ੋਅ ਅੱਧ ਵਿਚਾਲੇ ਛੱਡਿਆ
ਪੰਜਾਬੀ ਗਾਇਕ ਕਰਨ ਔਜਲਾ ਉਤੇ ਉਸ ਦੇ ਲੰਡਨ ਵਿਚ ਜਾਰੀ ਸ਼ੋਅ ਦੌਰਾਨ ਜੁੱਤੀ ਵਗਾਹ ਕੇ ਮਾਰੇ ਜਾਣ ਦੀ ਇਕ ਵੀਡੀਓ ਵਾਇਰਲ ਹੋ ਰਹੀ ਹੈ। ਜੁੱਤੀ ਵੱਜਣ ਤੋਂ ਰੋਹ ਵਿਚ ਆਏ ਗਾਇਕ ਨੇ ਆਪਣਾ ਲੰਡਨ ਕਨਸਰਟ ਅੱਧ ਵਿਚਾਲੇ ਛੱਡ ਦਿੱਤਾ। ਵੀਡੀਓ ਵਿਚ ਦਿਖਾਈ ਦੇ ਰਿਹਾ ਹੈ ਕਿ ਇਕ ਪ੍ਰਸੰਸਕ ਵੱਲੋਂ ਸ਼ੋਅ ਦੌਰਾਨ ਮਾਰੀ ਜੁੱਤੀ ਸਿੱਧੀ ਗਾਇਕ ਦੇ ਚਿਹਰੇ ਉਤੇ ਵੱਜੀ। ਇਸ &rsquoਤੇ ਰੋਹ ਵਿਚ ਗਾਇਕ ਨੇ ਗਾਉਣਾ ਬੰਦ ਕਰ ਕੇ ਹਮਲਾਵਰ ਨੂੰ ਭਾਲਣਾ ਸ਼ੁਰੂ ਕਰ ਦਿੱਤਾ।
ਕਰਨ ਔਜਲਾ ਹਮਲਾਵਰ ਨੂੰ ਉੱਚੀ-ਉੱਚੀ ਵੰਗਾਰਨ ਲੱਗਾ, &lsquo&lsquoਇਹ ਕਿਸ ਦੀ ਕਰਤੂਤ ਹੈ&hellip ਮੇਰੇ ਸਾਹਮਣੇ ਸਟੇਜ ਉਤੇ ਆਵੇ।&rsquo&rsquo ਉਸ ਨੇ ਕਿਹਾ, &lsquo&lsquoਮੈਂ ਇੰਨਾ ਮਾੜਾ ਨਹੀਂ ਗਾ ਰਿਹਾ ਕਿ ਤੁਸੀਂ ਮੇਰੇ ਉਤੇ ਜੁੱਤੀਆਂ ਵਗਾਹ ਮਾਰੋ।&rsquo&rsquo ਉਸ ਨੇ ਇਹ ਵੀ ਕਿਹਾ ਕਿ ਜੇ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਉਸ ਨਾਲ ਸਟੇਜ ਉਤੇ ਆਣ ਕੇ ਸਿੱਧੀ ਗੱਲ ਕਰੇ।
ਆਮ ਆਦਮੀ &rsquoਤੇ ਬੋਝ ਪਾਉਣ ਦੀ ਬਜਾਏ ਸਰਕਾਰ ਫਾਲਤੂ ਖਰਚੇ ਘਟਾਏ: ਮਜੀਠੀਆ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਲੱਗੀ ਹੈ, ਕਿਉਂਕਿ ਪਿਛਲੇ ਢਾਈ ਸਾਲਾਂ ਵਿੱਚ ਸੂਬੇ ਸਿਰ ਕਰਜ਼ਾ ਇਕ ਲੱਖ ਕਰੋੜ ਰੁਪਏ ਤੋਂ ਵਧ ਗਿਆ ਹੈ। &lsquoਆਪ&rsquo ਸਰਕਾਰ ਨੂੰ ਹੁਣ ਮੁਲਾਜ਼ਮਾਂ ਦੀਆਂ ਤਨਖਾਹਾਂ ਦੇਣੀਆਂ ਵੀ ਔਖੀਆਂ ਲੱਗ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੇ ਹਾਲ ਹੀ ਵਿੱਚ ਪੈਟਰੋਲ ਤੇ ਡੀਜ਼ਲ &rsquoਤੇ ਵੈਟ ਵਧਾ ਦਿੱਤਾ ਹੈ ਅਤੇ ਪੈਸੇ ਇਕੱਠੇ ਕਰਨ ਵਾਸਤੇ 11 ਲੱਖ ਬਿਜਲੀ ਖਪਤਕਾਰਾਂ ਸਿਰ 2 ਹਜ਼ਾਰ ਕਰੋੜ ਰੁਪਏ ਦਾ ਵਿੱਤੀ ਬੋਝ ਪਾ ਦਿੱਤਾ ਹੈ। ਇੱਥੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੀ ਮੌਜੂਦਗੀ ਵਿੱਚ ਪ੍ਰੈੱਸ ਕਾਨਫ਼ਰੰਸ &rsquoਚ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਨੂੰ ਮਾਰ ਪਾਉਣ, ਡੀਜ਼ਲ &rsquoਤੇ ਵੈਟ ਵਧਾ ਕੇ ਮਹਿੰਗਾਈ ਵਧਾਉਣ ਤੇ ਖੇਤੀਬਾੜੀ ਦੀ ਲਾਗਤ ਹੋਰ ਵਧਾਉਣ ਦੀ ਬਜਾਏ ਸਰਕਾਰ ਨੂੰ ਇਸ਼ਤਿਹਾਰਬਾਜ਼ੀ, ਜਨਤਕ ਪ੍ਰੋਗਰਾਮਾਂ ਤੇ ਹੋਰ ਰਾਜਾਂ ਵਿੱਚ ਪ੍ਰਚਾਰ ਮੁਹਿੰਮਾਂ &rsquoਤੇ ਫ਼ਾਲਤੂ ਖਰਚਾ ਕਰਨ ਤੋਂ ਬਚਣਾ ਚਾਹੀਦਾ ਹੈ। ਸੂਬੇ ਵਿੱਚ ਕੋਈ ਵੀ ਸੁਰੱਖਿਅਤ ਨਹੀਂ ਹੈ। ਸ੍ਰੀ ਮੁਕਤਸਰ ਸਾਹਿਬ ਵਿੱਚ ਐੱਨਆਰਆਈ ਪਰਿਵਾਰ ਦਾ ਕਤਲ ਕਰ ਦਿੱਤਾ ਗਿਆ ਤੇ ਅੰਮ੍ਰਿਤਸਰ ਦੀ ਮੰਡੀ ਵਿੱਚ ਕਰੋੜਾਂ ਰੁਪਏ ਦਾ ਡਰਾਈ ਫਰੂਟ ਲੁੱਟ ਲਿਆ ਗਿਆ। ਉਨ੍ਹਾਂ ਪੰਜਾਬ ਸਰਕਾਰ ਤੋਂ ਪੁਲੀਸ ਇੰਸਪੈਕਟਰ ਅਮਨਜੋਤ ਕੌਰ ਵੱਲੋਂ ਸਾਈਬਰ ਫਰਾਡ ਦੇ ਲਾਏ ਇਲਜ਼ਾਮਾਂ ਦੀ ਜਾਂਚ ਮੰਗੀ ਹੈ।
ਦਖ਼ਲਅੰਦਾਜ਼ੀ ਖ਼ਿਲਾਫ਼ ਅਕਾਲ ਤਖ਼ਤ ਪੁੱਜੇ ਡਿਬਰੂਗੜ੍ਹ ਗੁਰਦੁਆਰੇ ਦੇ ਮੈਂਬਰ
ਸ੍ਰੀ ਗੁਰੂ ਸਿੱਖ ਸਭਾ ਗੁਰਦੁਆਰਾ ਡਿਬਰੂਗੜ੍ਹ (ਅਸਾਮ) ਦੇ ਮੈਂਬਰਾਂ ਨੇ ਅੱਜ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਦੋਸ਼ ਲਾਇਆ ਹੈ ਕਿ ਦੂਜੇ ਗਰੁੱਪ ਵੱਲੋਂ ਕੀਤੀਆਂ ਜਾ ਰਹੀਆਂ ਗੈਰ-ਸੰਵਿਧਾਨਕ ਕਾਰਵਾਈਆਂ ਕਾਰਨ ਗੁਰਦੁਆਰੇ ਦੇ ਪ੍ਰਬੰਧਕੀ ਮਾਮਲਿਆਂ ਵਿੱਚ ਰੁਕਾਵਟ ਆ ਰਹੀ ਹੈ। ਉਨ੍ਹਾਂ ਨੇ ਅਕਾਲ ਤਖ਼ਤ ਸਕੱਤਰੇਤ ਵਿਖੇ ਮੰਗ ਪੱਤਰ ਸੌਂਪ ਕੇ ਇਸ ਮਾਮਲੇ ਵਿੱਚ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਦਖ਼ਲ ਦੀ ਮੰਗ ਕੀਤੀ ਹੈ। ਸਿੱਖ ਪ੍ਰਤੀਨਿਧੀ ਬੋਰਡ ਪੂਰਬੀ ਜ਼ੋਨ ਦੇ ਪ੍ਰਧਾਨ ਬਘੇਲ ਸਿੰਘ ਨੇ ਦਾਅਵਾ ਕੀਤਾ ਹੈ ਕਿ 18 ਅਗਸਤ ਨੂੰ ਸਾਬਕਾ ਪ੍ਰਧਾਨ ਦਲਜੀਤ ਸਿੰਘ ਸੇਠੀ ਅਤੇ ਉਨ੍ਹਾਂ ਦੇ ਸਮਰਥਕਾਂ ਵੱਲੋਂ ਧੂਬੜੀ ਸਾਹਿਬ ਗੁਰਦੁਆਰਾ ਵਿਖੇ ਗੈਰ-ਸੰਵਿਧਾਨਕ ਮੀਟਿੰਗ ਕਰ ਕੇ ਨਿਯਮਾਂ ਦੀ ਉਲੰਘਣਾ ਕੀਤੀ ਗਈ ਸੀ। ਉਨ੍ਹਾਂ ਦੋਸ਼ ਲਾਇਆ ਕਿ ਸੇਠੀ ਧਿਰ ਮੈਂਬਰਾਂ &rsquoਤੇ ਦਬਾਅ ਬਣਾਉਣ ਲਈ ਕਥਿਤ ਤੌਰ &rsquoਤੇ ਆਪਣੇ ਸਿਆਸੀ ਸਬੰਧਾਂ ਦੀ ਦੁਰਵਰਤੋਂ ਕਰ ਰਹੀ ਹੈ ਅਤੇ ਸਿੱਖ ਬੋਰਡ (1981 ਤੋਂ ਸਥਾਪਤ ਤੇ ਮੌਜੂਦਾ ਸਮੇਂ 182 ਮੈਂਬਰ) ਨੂੰ ਅਸਥਿਰ ਕਰਨਾ ਚਾਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਉੱਤਰ ਪੂਰਬ ਖੇਤਰ ਤੋਂ 90 ਫੀਸਦੀ ਤੋਂ ਵੱਧ ਸੰਗਤ ਉਨ੍ਹਾਂ ਨਾਲ ਹੈ। ਉਨ੍ਹਾਂ ਦੋਸ਼ ਲਾਇਆ ਕਿ 18 ਅਗਸਤ ਨੂੰ ਸਿਰਫ 10-12 ਮੈਂਬਰਾਂ ਅਤੇ 20-25 ਸਿੱਖਾਂ ਦੇ ਸਹਿਯੋਗ ਨਾਲ ਗੈਰ-ਸੰਵਿਧਾਨਕ ਮੀਟਿੰਗ ਕਰਕੇ ਮੌਜੂਦਾ ਬੋਰਡ ਮੈਂਬਰਾਂ ਨੂੰ ਮੁਅੱਤਲ ਕਰ ਦਿੱਤਾ ਗਿਆ ਤੇ ਇਸ ਦੇ ਬਰਾਬਰ ਬੋਰਡ ਦਾ ਗਠਨ ਕੀਤਾ ਗਿਆ। ਜਦੋਂ ਉਨ੍ਹਾਂ ਨੂੰ ਪਤਾ ਲੱਗਾ ਤਾਂ ਬੋਰਡ ਦੇ ਸਕੱਤਰ ਨੇ 25 ਅਗਸਤ ਨੂੰ ਹੰਗਾਮੀ ਮੀਟਿੰਗ ਸੱਦੀ ਜਿਸ ਵਿੱਚ ਲਗਪਗ 130 ਮੈਂਬਰ ਅਤੇ 325 ਸਿੱਖਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਨੇ ਸਰਬਸੰਮਤੀ ਨਾਲ ਇਸ ਦਾ ਵਿਰੋਧ ਕੀਤਾ।
ਮਨਪ੍ਰੀਤ ਤੇ ਲੰਗਾਹ ਨੇ ਅਕਾਲ ਤਖ਼ਤ &rsquoਤੇ ਸਪੱਸ਼ਟੀਕਰਨ ਸੌਂਪੇ
ਸ਼੍ਰੋਮਣੀ ਅਕਾਲੀ ਦਲ ਦੇ ਅੰਦਰੂਨੀ ਸੰਕਟ ਸਬੰਧੀ ਮਾਮਲਾ ਇਸ ਵੇਲੇ ਅਕਾਲ ਤਖਤ ਦੇ ਵਿਚਾਰਅਧੀਨ ਹੈ। ਇਸ ਸਬੰਧੀ ਦੋ ਸਾਬਕਾ ਅਕਾਲੀ ਮੰਤਰੀਆਂ ਮਨਪ੍ਰੀਤ ਸਿੰਘ ਬਾਦਲ ਤੇ ਸੁੱਚਾ ਸਿੰਘ ਲੰਗਾਹ ਨੇ ਅੱਜ ਆਪੋ-ਆਪਣਾ ਸਪੱਸ਼ਟੀਕਰਨ ਇੱਥੇ ਅਕਾਲ ਤਖ਼ਤ ਵਿਖੇ ਸੌਂਪ ਦਿੱਤਾ ਹੈ। ਇਸ ਦੌਰਾਨ ਮਨਪ੍ਰੀਤ ਸਿੰਘ ਬਾਦਲ ਮੀਡੀਆ ਤੋਂ ਦੂਰ ਰਹੇ। ਉਹ ਅਕਾਲੀ ਸਰਕਾਰ ਵੇਲੇ 2007 ਵਿੱਚ ਸੂਬੇ ਦੇ ਵਿੱਤ ਮੰਤਰੀ ਸਨ ਪਰ ਬਾਅਦ ਵਿੱਚ ਕਾਂਗਰਸ ਵਿਚ ਸ਼ਾਮਲ ਹੋ ਗਏ ਸਨ। ਇਸ ਵੇਲੇ ਉਹ ਭਾਜਪਾ ਨਾਲ ਜੁੜੇ ਹੋਏ ਹਨ। ਇਸੇ ਤਰ੍ਹਾਂ ਸੁੱਚਾ ਸਿੰਘ ਲੰਗਾਹ ਨੇ ਵੀ ਆਪਣਾ ਸਪੱਸ਼ਟੀਕਰਨ ਪੱਤਰ ਅਕਾਲ ਤਖਤ ਸਕੱਤਰੇਤ ਵਿਖੇ ਸੌਂਪਿਆ। ਉਹ 2007 ਤੋਂ ਲੈ ਕੇ 2012 ਤੱਕ ਅਕਾਲੀ ਸਰਕਾਰ ਵੇਲੇ ਕੈਬਨਿਟ ਮੰਤਰੀ ਰਹੇ ਹਨ। ਵਿਵਾਦਪੂਰਨ ਵੀਡੀਓ ਕਾਰਨ ਉਨ੍ਹਾਂ ਨੂੰ ਪਾਰਟੀ ਤੋਂ ਬਾਹਰ ਕਰ ਦਿੱਤਾ ਗਿਆ ਸੀ ਪਰ ਉਨ੍ਹਾਂ ਆਪਣੀ ਭੁੱਲ ਚੁੱਕ ਦੀ ਗਲਤੀ ਮੰਨ ਲਈ ਹੈ। ਉਨ੍ਹਾਂ ਸਵੇਰੇ ਅਕਾਲ ਤਖਤ ਵਿਖੇ ਮੱਥਾ ਟੇਕਿਆ। ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਤੋਂ ਜੋ ਵੀ ਆਦੇਸ਼ ਹੋਵੇਗਾ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ। ਦੱਸਣਯੋਗ ਹੈ ਕਿ 30 ਅਗਸਤ ਨੂੰ ਅਕਾਲ ਤਖਤ ਤੇ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਵਿੱਚ ਇਹ ਮਾਮਲਾ ਵਿਚਾਰਿਆ ਗਿਆ ਸੀ, ਜਿਸ ਤੋਂ ਬਾਅਦ ਪੰਜ ਸਿੰਘ ਸਾਹਿਬਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਮਾਮਲੇ ਵਿੱਚ ਤਨਖਾਹੀਆ ਕਰਾਰ ਦਿੱਤਾ ਗਿਆ ਸੀ ਅਤੇ 2007 ਤੋਂ ਲੈ ਕੇ 2017 ਤੱਕ ਅਕਾਲੀ ਸਰਕਾਰ ਵਿੱਚ ਸਿੱਖ ਵਜ਼ੀਰ ਰਹੇ ਲਗਪਗ 17 ਸਾਬਕਾ ਮੰਤਰੀਆਂ ਨੂੰ 15 ਦਿਨਾਂ ਵਿੱਚ ਸਪੱਸ਼ਟੀਕਰਨ ਦੇਣ ਲਈ ਆਦੇਸ਼ ਦਿੱਤੇ ਗਏ ਸਨ। ਇਸ ਤਹਿਤ ਹੁਣ ਤੱਕ ਸੁਖਬੀਰ ਸਿੰਘ ਬਾਦਲ, ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ, ਗੁਲਜ਼ਾਰ ਸਿੰਘ ਰਣੀਕੇ, ਸ਼ਰਨਜੀਤ ਸਿੰਘ ਢਿੱਲੋਂ, ਹੀਰਾ ਸਿੰਘ ਗਾਬੜੀਆ ਤੇ ਬਿਕਰਮ ਸਿੰਘ ਮਜੀਠੀਆ ਆਪੋ-ਆਪਣਾ ਸਪੱਸ਼ਟੀਕਰਨ ਪੱਤਰ ਸੌਂਪ ਚੁੱਕੇ ਹਨ।
ਕ੍ਰਿਕਟਰ ਰਵਿੰਦਰ ਜਡੇਜਾ ਭਾਜਪਾ &rsquoਚ ਸ਼ਾਮਲ
ਜਾਮਨਗਰ: ਭਾਜਪਾ ਵੱਲੋਂ ਚਲਾਈ ਮੈਂਬਰਸ਼ਿਪ ਮੁਹਿੰਮ ਦੌਰਾਨ ਕ੍ਰਿਕਟਰ ਰਵਿੰਦਰ ਜਡੇਜਾ ਪਾਰਟੀ ਵਿਚ ਸ਼ਾਮਲ ਹੋ ਗਏ। ਜਡੇਜਾ ਦੀ ਪਤਨੀ ਤੇ ਭਾਜਪਾ ਵਿਧਾਇਕ ਰਿਵਾਬਾ ਜਡੇਜਾ ਨੇ ਇਹ ਜਾਣਕਾਰੀ ਦਿੱਤੀ। ਰਿਵਾਬਾ ਨੇ ਅੱਜ ਐਕਸ &rsquoਤੇ ਪੋਸਟ ਵਿਚ ਹੈਸ਼ਟੈਗ &lsquoਸਦੱਸਿਅਤਾ ਅਭਿਆਨ 2024&rsquo ਨਾਲ ਜਡੇਜਾ ਦੇ ਮੈਂਬਰਸ਼ਿਪ ਕਾਰਡ ਤੇ ਆਪਣੀਆਂ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਿਵਾਬਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੀ ਤੇ ਪੂਰੇ ਦੇਸ਼ ਵਿਚ ਚੱਲ ਰਹੀ ਮੈਂਬਰਸ਼ਿਪ ਮੁਹਿੰਮ ਦੌਰਾਨ ਕ੍ਰਿਕਟਰ ਰਵਿੰਦਰ ਜਡੇਜਾ ਪਾਰਟੀ ਮੈਂਬਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਜਡੇਜਾ ਨੇ 2 ਸਤੰਬਰ ਨੂੰ ਨਵੀਂ ਦਿੱਲੀ &rsquoਚ ਆਪਣੀ ਮੈਂਬਰਸ਼ਿਪ ਨਵਿਆਈ ਸੀ। ਚੇਤੇ ਰਹੇ ਕਿ ਭਾਰਤ ਦੇ ਇਸ ਹਰਫ਼ਨਮੌਲਾ ਕ੍ਰਿਕਟਰ ਨੇ ਇਸ ਸਾਲ ਜੂਨ ਵਿਚ ਟੀ-20 ਵਿਸ਼ਵ ਕੱਪ ਜਿੱਤਣ ਤੋਂ ਬਾਅਦ ਟੀ-20 ਕ੍ਰਿਕਟ ਨੂੰ ਅਲਵਿਦਾ ਆਖ ਦਿੱਤੀ ਸੀ। ਰਿਵਾਬਾ 2019 ਵਿਚ ਭਾਜਪਾ &rsquoਚ ਸ਼ਾਮਲ ਹੋਈ ਸੀ ਤੇ ਉਸ ਨੇ 2022 ਵਿਚ ਗੁਜਰਾਤ ਅਸੈਂਬਲੀ ਦੀਆਂ ਚੋਣਾਂ &rsquoਚ ਜਾਮਨਗਰ ਉੱਤਰੀ ਸੀਟ ਤੋਂ &lsquoਆਪ&rsquo ਉਮੀਦਵਾਰ ਨੂੰ 55000 ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਹਰਾਇਆ ਸੀ।
ਬੋਇੰਗ ਦਾ ਸਟਰਲਾਈਨਰ ਪੁਲਾੜ ਤੋਂ ਧਰਤੀ &rsquoਤੇ ਬਿਨਾਂ ਪੁਲਾੜ ਯਾਤਰੀਆਂ ਦੇ ਪਰਤਿਆ
ਬੋਇੰਗ ਦਾ ਸਟਾਰਲਾਈਨਰ ਕੈਪਸੂਲ ਸ਼ੁੱਕਰਵਾਰ ਨੂੰ ਪੁਲਾੜ ਯਾਤਰੀ(Sunita Williams) ਅਤੇ ਬੁਚ ਵਿਲਮੋਰ (Butch Wilmore) ਦੇ ਬਿਨਾਂ ਕੌਮਾਂਤਰੀ ਸਪੇਸ ਸਟੇਸ਼ਨ (ISS) ਤੋਂ ਧਰਤੀ &lsquoਤੇ ਵਾਪਸੀ ਲਈ ਰਵਾਨਾ ਹੋਇਆ ਸੀ। ਇਹ ਕੈਪਸੂਲ ਨਿਊ ਮੈਕਸਿਕੋ ਕੇ ਵਾਈਟ ਸੈਂਡਸ ਸਪੇਸ ਹਾਰਬਰ &lsquoਤੇ ਉਤਰ ਗਿਆ ਹੈ। ਕੈਪਸੂਲ ਵਿਚ ਆਈ ਸਮੱਸਿਆ ਦਾ ਕਾਰਨ ਹੈ ਕਿ ਇਹ ਬਿਨਾਂ ਯਾਤਰੀਆਂ ਦੇ ਧਰਤੀ &rsquoਤੇ ਮੁੜਿਆ ਹੈ। ਏਪੀ
ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ.ਨਗਰ (ਮੋਹਾਲੀ) ਦੀਆਂ ਮਾਣਮੱਤੀਆਂ ਪ੍ਰਾਪਤੀਆਂ ਦੀ ਸੂਚੀ ਵਿੱਚ ਅੱਜ ਇੱਕ ਹੋਰ ਨਾਮ ਦਰਜ ਹੋ ਗਿਆ ਹੈ। ਇਸ ਸੰਸਥਾ ਦੀ ਸਾਬਕਾ ਕੈਡਿਟ ਪੱਲਵੀ ਰਾਜਪੂਤ ਭਾਰਤੀ ਫੌਜ ਵਿੱਚ ਲੈਫਟੀਨੈਂਟ ਵਜੋਂ ਨਿਯੁਕਤ ਹੋਈ ਹੈ। ਚੇਨਈ ਸਥਿਤ ਆਫ਼ਿਸਰਜ਼ ਟਰੇਨਿੰਗ ਅਕੈਡਮੀ ਵਿੱਚੋਂ ਸਫ਼ਲਤਾਪੂਰਵਕ ਸਿਖਲਾਈ ਮੁਕੰਮਲ ਕਰਨ ਉਪਰੰਤ ਸ਼ਨਿੱਚਰਵਾਰ ਨੂੰ ਪੱਲਵੀ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪਰੇਡ ਦਾ ਨਿਰੀਖਣ ਵਾਈਸ ਚੀਫ਼ ਆਫ਼ ਆਰਮੀ ਸਟਾਫ਼ ਲੈਫਟੀਨੈਂਟ ਜਨਰਲ ਐਨ.ਐਸ. ਰਾਜਾ ਸੁਬਰਾਮਣੀ (ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਐਸ.ਐਮ., ਵੀ.ਐਸ.ਐਮ.) ਨੇ ਕੀਤਾ। ਆਰਟਿਲਰੀ ਰੈਜੀਮੈਂਟ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਨਿਯੁਕਤ ਹੋਈ ਲੈਫਟੀਨੈਂਟ ਪੱਲਵੀ ਰਾਜਪੂਤ ਪਠਾਨਕੋਟ ਜ਼ਿਲ੍ਹੇ ਦੇ ਕਿਸਾਨ ਰਵਿੰਦਰ ਸਿੰਘ ਦੀ ਧੀ ਹੈ।
ਬਜਰੰਗ ਪੂਨੀਆ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਆਲ ਇੰਡੀਆ ਕਿਸਾਨ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਬਣੇ
ਕਾਂਗਰਸ ਵਿੱਚ ਸ਼ਾਮਲ ਹੁੰਦੇ ਹੀ ਪਾਰਟੀ ਨੇ ਬਜਰੰਗ ਪੂਨੀਆ ਨੂੰ ਵੱਡੀ ਜ਼ਿੰਮੇਵਾਰੀ ਸੌਂਪ ਦਿੱਤੀ ਹੈ। ਕਾਂਗਰਸ ਨੇ ਬਜਰੰਗ ਪੁਨੀਆ ਨੂੰ ਕਿਸਾਨ ਸੈੱਲ ਦਾ ਕੌਮੀ ਕਾਰਜਕਾਰੀ ਪ੍ਰਧਾਨ ਬਣਾਇਆ ਹੈ। ਕਾਂਗਰਸ ਵੱਲੋਂ ਜਾਰੀ ਨਿਯੁਕਤੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਬਜਰੰਗ ਪੂਨੀਆ ਨੂੰ ਆਲ ਇੰਡੀਆ ਕਿਸਾਨ ਕਾਂਗਰਸ ਦਾ ਕਾਰਜਕਾਰੀ ਪ੍ਰਧਾਨ ਨਿਯੁਕਤ ਕਰਨ ਦੇ ਪ੍ਰਸਤਾਵ ਨੂੰ ਤੁਰੰਤ ਪ੍ਰਭਾਵ ਨਾਲ ਮਨਜ਼ੂਰੀ ਦੇ ਦਿੱਤੀ ਹੈ।
ਕਾਂਗਰਸ &lsquoਚ ਸ਼ਾਮਲ ਹੋਣ ਤੋਂ ਬਾਅਦ ਬਜਰੰਗ ਪੂਨੀਆ ਨੇ ਕਿਹਾ ਕਿ ਅਸੀਂ ਹਮੇਸ਼ਾ ਕਾਂਗਰਸ ਦੇ ਨਾਲ ਰਹਾਂਗੇ। ਸਾਡੇ ਸ਼ਾਮਲ ਹੋਣ ਨਾਲ ਯਕੀਨੀ ਤੌਰ &lsquoਤੇ ਪਾਰਟੀ ਮਜ਼ਬੂਤ ਹੋਵੇਗੀ ਕਿਉਂਕਿ ਅਸੀਂ ਗਲਤ ਕੰਮਾਂ ਖਿਲਾਫ ਆਵਾਜ਼ ਉਠਾਈ ਹੈ। ਹਰ ਦੇਸ਼ ਵਾਸੀ ਨੂੰ ਗਲਤ ਕੰਮਾਂ ਦੇ ਖਿਲਾਫ ਆਵਾਜ਼ ਉਠਾਉਣ ਦਾ ਅਧਿਕਾਰ ਹੈ ਅਤੇ ਮੈਂ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹਾਂ ਕਿ ਮੈਂ ਅਜਿਹੀ ਪਾਰਟੀ ਨਾਲ ਜੁੜਿਆ ਹਾਂ ਜੋ ਹਮੇਸ਼ਾ ਅਨਿਆਂ ਖਿਲਾਫ ਲੜਦੀ ਰਹਿੰਦੀ ਹੈ।
ਹਰਿਆਣਾ ਕਾਂਗਰਸ ਨੇ 31 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ, ਵਿਨੇਸ਼ ਫੋਗਾਟ ਨੂੰ ਮਿਲੀ ਟਿਕਟ
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਜੁਲਾਨਾ ਤੋਂ ਪਹਿਲਵਾਨ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾਇਆ ਹੈ। ਗੜ੍ਹੀ ਸਾਂਪਲਾ-ਕਿਲੋਈ ਤੋਂ ਭੁਪਿੰਦਰ ਸਿੰਘ ਹੁੱਡਾ, ਮਹਿੰਦਰਗੜ੍ਹ ਤੋਂ ਰਾਓ ਦਾਨ ਸਿੰਘ, ਨੂਹ ਤੋਂ ਆਫਤਾਬ ਅਹਿਮਦ, ਹੋਡਲ ਤੋਂ ਉਦੈ ਭਾਨ ਅਤੇ ਬਾਦਲੀ ਤੋਂ ਮੌਜੂਦਾ ਵਿਧਾਇਕ ਕੁਲਦੀਪ ਵਤਸ ਨੂੰ ਟਿਕਟ ਦਿੱਤੀ ਗਈ ਹੈ। 31 ਉਮੀਦਵਾਰਾਂ ਦੇ ਨਾਂ ਦੀ ਪਹਿਲੀ ਸੂਚੀ ਜਾਰੀ ਹੋਣ ਤੋਂ ਬਾਅਦ ਇਕ ਹੋਰ ਉਮੀਦਵਾਰ ਦਾ ਨਾਂ ਜਾਰੀ ਕੀਤਾ ਗਿਆ ਹੈ। ਕਾਂਗਰਸ ਨੇ ਬਲਬੀਰ ਸਿੰਘ ਨੂੰ ਇਸਰਾਨਾ (ਐਸਸੀ) ਸੀਟ ਤੋਂ ਆਪਣਾ ਉਮੀਦਵਾਰ ਬਣਾਇਆ ਹੈ। ਭਾਵ ਹੁਣ ਤੱਕ 32 ਉਮੀਦਵਾਰਾਂ ਦੇ ਨਾਂ ਜਾਰੀ ਕੀਤੇ ਜਾ ਚੁੱਕੇ ਹਨ। ਕਾਂਗਰਸ ਨੇ ਜੁਲਾਨਾ ਵਿਧਾਨ ਸਭਾ ਤੋਂ ਵਿਨੇਸ਼ ਫੋਗਾਟ ਨੂੰ ਉਮੀਦਵਾਰ ਬਣਾਇਆ ਹੈ। ਅਜਿਹੇ &lsquoਚ ਵਿਨੇਸ਼ ਦੇ ਮੈਦਾਨ &lsquoਚ ਆਉਣ ਨਾਲ ਮੁਕਾਬਲਾ ਦਿਲਚਸਪ ਹੋ ਗਿਆ ਹੈ। ਜੁਲਾਨਾ ਤੋਂ 2019 ਵਿੱਚ ਜੇਜੇਪੀ ਆਗੂ ਅਮਰ ਜੀਤ ਡਾਂਡਾ ਨੇ ਚੋਣ ਲੜੀ ਸੀ ਅਤੇ 61942 ਵੋਟਾਂ ਹਾਸਲ ਕੀਤੀਆਂ ਸਨ ਅਤੇ ਭਾਜਪਾ ਨੂੰ 37749 ਵੋਟਾਂ ਮਿਲੀਆਂ ਸਨ ਅਤੇ ਜੇਜੇਪੀ ਨੇ 24193 ਵੋਟਾਂ ਨਾਲ ਜਿੱਤ ਹਾਸਲ ਕੀਤੀ ਸੀ। ਜੇਜੇਪੀ ਨੇ 2019 ਵਿੱਚ ਵਿਧਾਨ ਸਭਾ ਨੂੰ ਤਾਲਾ ਖੋਲ੍ਹਣ ਲਈ ਕੰਮ ਕੀਤਾ ਸੀ ਅਤੇ ਸਾਢੇ ਚਾਰ ਸਾਲਾਂ ਤੱਕ ਭਾਜਪਾ ਨਾਲ ਗੱਠਜੋੜ ਵਿੱਚ ਰਾਜ ਕੀਤਾ ਅਤੇ ਜੇਜੇਪੀ ਨੇਤਾ ਦੁਸ਼ਯੰਤ ਚੌਟਾਲਾ ਉਪ ਮੁੱਖ ਮੰਤਰੀ ਬਣੇ।
ਕੀਨੀਆ &rsquoਚ ਸਕੂਲ ਦੇ ਹੋਸਟਲ &rsquoਚ ਲੱਗੀ ਅੱਗ, 18 ਵਿਦਿਆਰਥੀਆਂ ਦੀ ਮੌਤ
ਨੈਰੋਬੀ : ਕੀਨੀਆ ਤੋਂ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਐ, ਜਿੱਥੇ ਇਕ ਸਕੂਲ ਦੇ ਹੋਸਟਲ ਵਿਚ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 18 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 27 ਵਿਦਿਆਰਥੀ ਬੁਰੀ ਤਰ੍ਹਾਂ ਝੁਲਸੇ ਗਏ। ਇਸ ਘਟਨਾ ਮਗਰੋਂ 70 ਬੱਚੇ ਲਾਪਤਾ ਦੱਸੇ ਜਾ ਰਹੇ ਨੇ, ਜਿਸ ਕਰਕੇ ਖ਼ਦਸ਼ਾ ਜ਼ਾਹਿਰ ਕੀਤਾ ਜਾ ਰਿਹਾ ਏ ਕਿ ਮੌਤਾਂ ਦੀ ਗਿਣਤੀ ਵਧ ਸਕਦੀ ਐ। ਇਸ ਘਟਨਾ ਤੋਂ ਬਾਅਦ ਗੁੱਸੇ ਵਿਚ ਆਏ ਲੋਕਾਂ ਵੱਲੋਂ ਸੜਕਾਂ &rsquoਤੇ ਉਤਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕੀਨੀਆ ਵਿਚ ਇਕ ਸਕੂਲ ਦੇ ਹੋਸਟਲ ਵਿਚ ਭਿਆਨਕ ਅੱਗ ਲੱਗਣ ਕਾਰਨ 18 ਵਿਦਿਆਰਥੀਆਂ ਦੀ ਮੌਤ ਹੋ ਗਈ ਜਦਕਿ 27 ਹੋਰ ਬੁਰੀ ਤਰ੍ਹਾਂ ਝੁਲਸੇ ਗਏ। ਇਕ ਜਾਣਕਾਰੀ ਅਨੁਸਾਰ 70 ਬੱਚੇ ਲਾਪਤਾ ਦੱਸੇ ਜਾ ਰਹੇ ਨੇ, ਇਸ ਦੇ ਨਾਲ ਹੀ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਏ। ਪੁਲਿਸ ਦੇ ਬੁਲਾਰੇ ਰੇਸੀਲਾ ਓਨਯਾਂਗੋ ਨੇ ਦੱਸਿਆ ਕਿ ਨੇਯਰੀ ਕਾਊਂਟੀ ਵਿਚ ਹਿੱਲਸਾਈਡ ਐਂਦਰਾਸ਼ਾ ਪ੍ਰਾਇਮਰੀ ਵਿਚ ਰਾਤ ਦੇ ਸਮੇਂ ਲੱਗੀ ਭਿਆਨਕ ਅੱਗ ਦੀ ਜਾਂਚ ਕੀਤੀ ਜਾ ਰਹੀ ਐ।
ਹੈਰਿਸ ਚੋਣ ਜਿੱਤਦੀ ਹੈ ਤਾਂ ਭਾਰਤ-ਅਮਰੀਕਾ ਸਬੰਧ ਵਿਗੜ ਸਕਦੇ ਹਨ : ਹਿੰਦੂ ਫਾਰ ਅਮਰੀਕਾ
ਵਾਸ਼ਿੰਗਟਨ : ਨਵੰਬਰ 'ਚ ਹੋਣ ਵਾਲੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ 'ਚ 2 ਮਹੀਨੇ ਤੋਂ ਵੀ ਘੱਟ ਸਮਾਂ ਬਚਿਆ ਹੈ। ਅਜਿਹੇ 'ਚ ਅਮਰੀਕਾ 'ਚ ਹੁਣ ਚੋਣ ਪ੍ਰਚਾਰ ਜ਼ੋਰਾਂ 'ਤੇ ਹੈ। ਇਸ ਦੌਰਾਨ ਅਮਰੀਕਾ ਵਿੱਚ ਰਹਿੰਦੇ ਹਿੰਦੂਆਂ ਨੇ ਦੱਸਿਆ ਹੈ ਕਿ ਉਹ ਇਨ੍ਹਾਂ ਚੋਣਾਂ ਵਿੱਚ ਕਿਹੜੀਆਂ ਦੋ ਵੱਡੀਆਂ ਪਾਰਟੀਆਂ ਨੂੰ ਸਮਰਥਨ ਦੇ ਰਹੇ ਹਨ। ਹਿੰਦੂ ਫਾਰ ਅਮਰੀਕਾ ਫਸਟ ਨਾਮ ਦੀ ਇੱਕ ਸੰਸਥਾ ਨੇ ਐਲਾਨ ਕੀਤਾ ਹੈ ਕਿ ਉਹ ਚੋਣਾਂ ਵਿੱਚ ਰਿਪਬਲਿਕਨ ਉਮੀਦਵਾਰ ਡੋਨਾਲਡ ਟਰੰਪ ਦਾ ਸਮਰਥਨ ਕਰੇਗੀ। ਇੰਨਾ ਹੀ ਨਹੀਂ, ਇਹ ਸਮੂਹ ਪੈਨਸਿਲਵੇਨੀਆ, ਜਾਰਜੀਆ ਅਤੇ ਉੱਤਰੀ ਕੈਰੋਲੀਨਾ ਰਾਜਾਂ ਵਿੱਚ ਡੈਮੋਕ੍ਰੇਟਿਕ ਉਮੀਦਵਾਰ ਉਪ ਰਾਸ਼ਟਰਪਤੀ ਕਮਲਾ ਹੈਰਿਸ ਵਿਰੁੱਧ ਮੁਹਿੰਮ ਸ਼ੁਰੂ ਕਰੇਗਾ। ਵੀਰਵਾਰ ਨੂੰ ਫੈਸਲੇ ਦਾ ਐਲਾਨ ਕਰਦੇ ਹੋਏ, ਹਿੰਦੂਸ ਫਾਰ ਅਮਰੀਕਾ ਫਸਟ ਦੇ ਪ੍ਰਧਾਨ ਅਤੇ ਸੰਸਥਾਪਕ ਉਤਸਵ ਸੰਦੂਜਾ ਨੇ ਦਾਅਵਾ ਕੀਤਾ ਕਿ ਜੇਕਰ ਹੈਰਿਸ ਚੋਣ ਜਿੱਤਦੀ ਹੈ ਤਾਂ ਭਾਰਤ-ਅਮਰੀਕਾ ਸਬੰਧ ਵਿਗੜ ਸਕਦੇ ਹਨ। "ਚਿੰਤਾ ਇਹ ਹੈ ਕਿ ਜੇਕਰ ਕਮਲਾ ਸੰਯੁਕਤ ਰਾਜ ਦੀ ਰਾਸ਼ਟਰਪਤੀ ਬਣ ਜਾਂਦੀ ਹੈ, ਤਾਂ ਉਹ ਕੁਝ ਉਦਾਰਵਾਦੀਆਂ ਨੂੰ ਅੱਗੇ ਲਿਆ ਸਕਦੀ ਹੈ ਜੋ ਏਸ਼ੀਆਈ-ਅਮਰੀਕੀ ਵੋਟਰਾਂ ਨੂੰ ਪ੍ਰਭਾਵਤ ਕਰਨਗੇ।