image caption:

ਮੰਗਲਵਾਰ 10 ਸਤੰਬਰ 2024 ਅੱਜ ਦੀਆਂ ਮੁੱਖ ਖਬਰਾਂ

 ਸਿੱਖਾਂ ਨੂੰ ਪੱਗ ਬੰਨ੍ਹਣ ਲਈ ਮੰਗਣੀ ਪੈ ਰਹੀ ਇਜਾਜ਼ਤ :ਰਾਹੁਲ
ਵਾਸ਼ਿੰਗਟਨ ਡੀ.ਸੀ. : ਅਮਰੀਕਾ ਵਿਚ ਰਾਹੁਲ ਗਾਂਧੀ ਵੱਲੋਂ ਸਿੱਖਾਂ ਬਾਰੇ ਕੀਤੀ ਟਿੱਪਣੀ &rsquoਤੇ ਵਿਵਾਦ ਪੈਦਾ ਹੋ ਗਿਆ ਹੈ ਅਤੇ ਭਾਜਪਾ ਆਗੂ ਰਾਹੁਲ ਨੂੰ ਅਦਾਲਤ ਵਿਚ ਘੜੀਸਣ ਦੀਆਂ ਧਮਕੀਆਂ ਦੇ ਰਹੇ ਹਨ। ਟੈਕਸਸ ਮਗਰੋਂ ਵਰਜੀਨੀਆ ਪੁੱਜੇ ਕਾਂਗਰਸੀ ਆਗੂ ਨੇ ਕਿਹਾ ਕਿ ਭਾਰਤ ਵਿਚ ਸਿਰਫ ਸਿਆਸੀ ਲੜਾਈ ਨਹੀਂ ਚੱਲ ਰਹੀ ਸਗੋਂ ਇਹ ਸੰਘਰਸ਼ ਵੀ ਚੱਲ ਰਿਹਾ ਹੈ ਕਿ ਸਿੱਖਾਂ ਨੂੰ ਪੱਗ ਬੰਨ੍ਹਣ ਦੀ ਇਜਾਜ਼ਤ ਮਿਲੇਗੀ ਜਾਂ ਨਹੀਂ, ਸਿੱਖਾਂ ਨੂੰ ਗੁਰਦਵਾਰਾ ਸਾਹਿਬ ਜਾਣ ਦੀ ਇਜਾਜ਼ਤ ਮਿਲੇਗੀ ਜਾਂ ਨਹੀਂ ਜਾਂ ਸਿੱਖ ਕੜਾ ਧਾਰਨ ਕਰ ਸਕਣਗੇ ਜਾਂ ਨਹੀਂ। ਰਾਹੁਲ ਗਾਂਧੀ ਨੇ ਦਾਅਵਾ ਕੀਤਾ ਕਿ ਇਹ ਵਰਤਾਰਾ ਸਿਰਫ ਸਿੱਖਾਂ ਨਾਲ ਨਹੀਂ ਸਗੋਂ ਹੋਰਨਾਂ ਧਰਮਾਂ ਨਾਲ ਵੀ ਜਾਰੀ ਹੈ। ਸਰੋਤਿਆਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਨੇ ਕਿਹਾ ਕਿ ਇਥੇ ਪੰਜਾਬ, ਤਾਮਿਲਨਾਡੂ, ਹਰਿਆਣਾ, ਤੇਲੰਗਾਨਾ, ਆਂਧਰਾ ਪ੍ਰਦੇਸ਼ ਅਤੇ ਕੇਰਲ ਵਰਗੇ ਰਾਜਾਂ ਨਾਲ ਸਬੰਧਤ ਲੋਕ ਮੌਜੂਦ ਹਨ। ਇਸ ਸਿਰਫ ਰਾਜਾਂ ਦੇ ਨਾਂ ਨਹੀਂ ਸਗੋਂ ਇਨ੍ਹਾਂ ਅੰਦਰ ਮਹਾਨ ਇਤਿਹਾਸ, ਭਾਸ਼ਾਵਾਂ ਅਤੇ ਰਵਾਇਤਾਂ ਦਾ ਵਾਸ ਹੈ।

ਟਰੂਡੋ ਸਰਕਾਰ ਦੇ ਫ਼ੈਸਲੇ ਨਾਲ ਪੰਜਾਬੀਆਂ ਨੂੰ ਵੱਡਾ ਝਟਕਾ, ਕਾਮਿਆਂ ਲਈ ਨਵਾਂ ਨਿਯਮ ਲਾਗੂ
ਕੈਨੇਡਾ: ਪੰਜਾਬੀਆਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਕੈਨੇਡਾ ਦੀ ਟਰੂਡੋ ਸਰਕਾਰ ਨੇ ਇਕ ਅਜਿਹਾ ਫੈਸਲਾ ਲਿਆ ਹੈ ਜਿਸ ਨਾਲ ਵਿਦੇਸ਼ੀ ਕਾਮਿਆ ਉੱਤੇ ਬੇਰੁਜ਼ਗਾਰੀ ਦਾ ਸੰਕਟ ਹੋਰ ਮੰਡਰਾਏਗਾ। ਕੈਨੇਡਾ ਦੀ ਸਰਕਾਰ 26 ਸਤੰਬਰ ਤੋਂ ਨਵੇਂ ਨਿਯਮ ਲਾਗੂ ਕਰਨ ਜਾ ਰਹੀ ਹੈ। ਨਵੇਂ ਨਿਯਮਾਂ ਤਹਿਤ ਘੱਟ ਤਨਖਾਹ ਵਾਲਿਆ ਨੂੰ 10 ਫੀਸਦ ਹੀ ਕੰਪਨੀਆਂ ਰੱਖਣਗੀਆਂ। ਇਹ ਪਹਿਲਾ 20 ਫੀਸਦ ਸੀ। ਆਓ ਜਾਣਦੇ ਹਾਂ ਕਿ ਇਸ ਫ਼ੈਸਲੇ ਦਾ ਕੈਨੇਡਾ ਵਿੱਚ ਟੈਂਪਰੇਰੀ ਫੌਰਨ ਵਰਕਰ ਪ੍ਰੋਗਰਾਮ ਤਹਿਤ ਕੰਮ ਕਰਨ ਵਾਲੇ ਭਾਰਤੀਆਂ 'ਤੇ ਕੀ ਅਸਰ ਪਵੇਗਾ ਅਤੇ ਉਨ੍ਹਾਂ ਨੂੰ ਅੱਗੇ ਕੀ ਕਰਨਾ ਚਾਹੀਦਾ ਹੈ।


ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀਆਂ ਵਧੀਆਂ ਮੁਸ਼ਕਲਾਂ, ਸੁਪਰੀਮ ਕੋਰਟ ਨੇ ਜਾਰੀ ਕੀਤਾ ਨੋਟਿਸ

ਸੁਪਰੀਮ ਕੋਰਟ ਨੇ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਸਿੰਘ ਨੂੰ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕੀਤੇ ਜਾਣ ਦੇ ਮਾਮਲੇ ਵਿੱਚ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਡੇਰਾ ਸੱਚਾ ਸੌਦਾ ਦੇ ਮੈਨੇਜਰ ਰਣਜੀਤ ਸਿੰਘ ਦੀ 2002 ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਇਸ ਮਾਮਲੇ ਵਿੱਚ ਛਭੀ ਅਦਾਲਤ ਨੇ ਰਾਮ ਰਹੀਮ ਨੂੰ ਦੋਸ਼ੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਪਰ ਇਸ ਸਾਲ 28 ਮਈ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਸ ਮਾਮਲੇ &lsquoਚ ਰਾਮ ਰਹੀਮ ਅਤੇ 4 ਹੋਰਾਂ ਨੂੰ ਸ਼ੱਕ ਦਾ ਲਾਭ ਦਿੰਦੇ ਹੋਏ ਬਰੀ ਕਰ ਦਿੱਤਾ ਸੀ।
ਕਤਲ ਕੇਸ ਵਿੱਚ ਹਾਈ ਕੋਰਟ ਦੇ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖ਼ਲ ਕੀਤੀ ਗਈ ਸੀ। ਹਾਈਕੋਰਟ ਦੇ ਇਸ ਹੁਕਮ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ &lsquoਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਇਸ ਦੀ ਜਾਂਚ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਸਬੰਧ ਵਿਚ ਸੋਮਵਾਰ ਨੂੰ ਰਾਮ ਰਹੀਮ ਅਤੇ ਹੋਰ ਧਿਰਾਂ ਨੂੰ ਨੋਟਿਸ ਜਾਰੀ ਕਰਕੇ 4 ਹਫ਼ਤਿਆਂ ਵਿਚ ਜਵਾਬ ਮੰਗਿਆ ਗਿਆ ਹੈ।

&lsquoਜੋ ਰਾਮ ਕੋ ਲਾਏ ਹੈਂ, ਹਮ ਉਨਕੋ ਲਾਏਂਗੇ&rsquo ਗਾਉਣ ਵਾਲੇ ਕਨ੍ਹਈਆ ਮਿੱਤਲ ਕਾਂਗਰਸ &lsquoਚ ਹੋ ਸਕਦੇ ਸ਼ਾਮਲ
&lsquoਜੋ ਰਾਮ ਕੋ ਲਾਏ ਹੈਂ, ਹਮ ਉਨਕੋ ਲਾਏਂਗੇ&hellip&rsquo ਗਾ ਕੇ ਮਸ਼ਹੂਰ ਹੋਏ ਕਨ੍ਹਈਆ ਮਿੱਤਲ ਦੇ ਹਰਿਆਣਾ ਚੋਣਾਂ ਤੋਂ ਪਹਿਲਾਂ ਕਾਂਗਰਸ &lsquoਚ ਸ਼ਾਮਲ ਹੋਣ ਦੀ ਸੰਭਾਵਨਾ ਹੈ। ਇਸ ਨਾਲ ਹਰਿਆਣਾ ਵਿੱਚ ਭਾਜਪਾ ਨੂੰ ਵੱਡਾ ਜਾਹਤਕ ਲੱਗ ਸਕਦਾ ਹੈ। ਦਰਅਸਲ, ਉਹ ਭਾਜਪਾ ਦੀ ਟਿਕਟ &lsquoਤੇ ਪੰਚਕੂਲਾ ਸੀਟ ਤੋਂ ਚੋਣ ਲੜਨਾ ਚਾਹੁੰਦੇ ਸਨ। ਹਾਲਾਂਕਿ ਭਾਜਪਾ ਨੇ ਇੱਥੋਂ ਦੁਬਾਰਾ ਗਿਆਨ ਚੰਦ ਗੁਪਤਾ ਨੂੰ ਟਿਕਟ ਦਿੱਤੀ ਹੈ।
ਮੀਡੀਆ ਰਿਪੋਰਟਾਂ ਅਨੁਸਾਰ ਕਨ੍ਹਈਆ ਮਿੱਤਲ ਨੇ ਕਿਹਾ ਕਿ ਮੈਨੂੰ ਕਦੇ ਵੀ ਭਾਜਪਾ ਤੋਂ ਟਿਕਟ ਦੀ ਉਮੀਦ ਨਹੀਂ ਸੀ। ਹਰ ਕਿਸੇ ਦੀ ਕੰਮ ਕਰਨ ਦੀ ਆਪਣੀ ਸ਼ੈਲੀ ਹੁੰਦੀ ਹੈ। ਭਾਜਪਾ ਕੋਲ ਹੋਰ ਵਿਕਲਪ ਸਨ। ਅਸੀਂ ਹਰ ਥਾਂ ਕੰਮ ਕਰ ਸਕਦੇ ਹਾਂ। ਮੈਂ ਲੋਕਾਂ ਨੂੰ ਅਪੀਲ ਕਰਨੀ ਚਾਹਾਂਗਾ ਕਿ ਉਹ ਕਿਸੇ ਇੱਕ ਪਾਰਟੀ ਨੂੰ ਸਦੀਵੀ ਨਾ ਸਮਝਣ, ਸਨਾਤਨ ਹਰ ਥਾਂ ਹੈ।

ਅਫਗਾਨਿਸਤਾਨ ਨੇ ਅਪਣੇ ਨਾਰਵੇ ਸਥਿਤ ਸਫ਼ਾਰਤਖ਼ਾਨੇ ਨੂੰ ਵੀ ਬੰਦ ਕਰਨ ਦਾ ਕੀਤਾ ਐਲਾਨ
ਇਸਲਾਮਾਬਾਦ: ਨਾਰਵੇ &rsquoਚ ਅਫਗਾਨਿਸਤਾਨ ਦਾ ਸਫ਼ਾਰਤਖ਼ਾਨਾ ਬੰਦ ਹੋ ਰਿਹਾ ਹੈ। ਇਹ ਦੇਸ਼ ਦਾ ਦੂਜਾ ਸਫ਼ਾਰਤਖ਼ਾਨਾ ਹੈ ਜਿਸ ਨੂੰ ਇਸ ਹਫਤੇ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਬੀਤੇ ਕਲ ਇਸ ਨੇ ਬਰਤਾਨੀਆਂ ਸਥਿਤ ਸਫ਼ਾਰਤਖ਼ਾਨਾ ਵੀ ਬੰਦ ਕਰ ਦਿਤਾ ਸੀ। ਕੁੱਝ ਮਹੀਨੇ ਪਹਿਲਾਂ ਤਾਲਿਬਾਨ ਨੇ ਕਿਹਾ ਸੀ ਕਿ ਉਹ ਨਾਰਵੇ ਸਫ਼ਾਰਤਖ਼ਾਨਾ ਸਮੇਤ ਪਿਛਲੀ ਪਛਮੀ ਸਮਰਥਿਤ ਸਰਕਾਰ ਵਲੋਂ ਸਥਾਪਤ ਕੂਟਨੀਤਕ ਮਿਸ਼ਨਾਂ ਨੂੰ ਹੁਣ ਮਾਨਤਾ ਨਹੀਂ ਦਿੰਦਾ।ਸੋਸ਼ਲ ਮੀਡੀਆ ਮੰਚ &lsquoਐਕਸ&rsquo &rsquoਤੇ ਇਕ ਬਿਆਨ ਵਿਚ ਸਫ਼ਾਰਤਖ਼ਾਨੇ ਨੇ ਐਲਾਨ ਕੀਤਾ ਕਿ ਡਿਪਲੋਮੈਟਿਕ ਮਿਸ਼ਨ ਵੀਰਵਾਰ ਨੂੰ ਬੰਦ ਰਹੇਗਾ। ਬਿਆਨ ਵਿਚ ਕਿਹਾ ਗਿਆ ਹੈ ਕਿ ਦੂਤਘਰ ਦੀ ਇਮਾਰਤ ਨਾਰਵੇ ਦੇ ਵਿਦੇਸ਼ ਮੰਤਰਾਲੇ ਨੂੰ ਸੌਂਪ ਦਿਤੀ ਜਾਵੇਗੀ।
ਬਰਤਾਨੀਆਂ ਸਰਕਾਰ ਨੇ ਸੋਮਵਾਰ ਨੂੰ ਕਿਹਾ ਕਿ ਲੰਡਨ ਵਿਚ ਅਫਗਾਨਿਸਤਾਨ ਦੇ ਸਫ਼ਾਰਤਖ਼ਾਨੇ ਨੂੰ ਬੰਦ ਕੀਤਾ ਜਾ ਰਿਹਾ ਹੈ ਕਿਉਂਕਿ ਇਸ ਨੂੰ ਦੇਸ਼ ਦੇ ਤਾਲਿਬਾਨ ਸ਼ਾਸਕਾਂ ਨੇ ਮਾਨਤਾ ਨਹੀਂ ਦਿਤੀ ਹੈ।

ਭਾਰਤ ਸਮੇਤ 38 ਦੇਸ਼ਾਂ ਲਈ ਸ਼੍ਰੀਲੰਕਾ ਜਲਦ ਸ਼ੁਰੂ ਕਰੇਗਾ ਮੁਫ਼ਤ ਆਨ-ਅਰਾਈਵਲ ਵੀਜ਼ਾ
ਭਾਰਤ ਸਮੇਤ 38 ਦੇਸ਼ਾਂ ਦੇ ਸੈਲਾਨੀਆਂ ਨੂੰ ਮੁਫਤ ਆਨ-ਅਰਾਈਵਲ ਵੀਜ਼ਾ ਦੇਣ ਦੀ ਸ਼ੁਰੂਆਤ ਅਕਤੂਬਰ ਵਿੱਚ ਹੀ ਲਾਗੂ ਹੋ ਸਕਦੀ ਹੈ ਕਿਉਂਕਿ ਇਸ ਨੂੰ ਸੰਸਦ ਦੀ ਮਨਜ਼ੂਰੀ ਦੀ ਲੋੜ ਹੈ। ਇਹ ਐਲਾਨ ਜਨਤਕ ਸੁਰੱਖਿਆ ਮੰਤਰੀ ਤਿਰਨ ਐਲੇਸ ਨੇ ਕੀਤਾ ਹੈ। ਮੰਤਰੀ ਨੇ ਸੋਮਵਾਰ ਨੂੰ ਕਿਹਾ ਕਿ ਬਦਲਾਅ ਨੂੰ ਲਾਗੂ ਕਰਨ ਲਈ ਨਵੇਂ ਗਜ਼ਟ ਨੂੰ ਸੰਸਦ ਦੀ ਮਨਜ਼ੂਰੀ ਦੀ ਲੋੜ ਹੈ। ਪਿਛਲੇ ਹਫਤੇ ਸੈਰ-ਸਪਾਟਾ 'ਤੇ ਰਾਸ਼ਟਰਪਤੀ ਦੇ ਸਲਾਹਕਾਰ, ਹਰੀਨ ਫਰਨਾਂਡੋ ਨੇ ਕਿਹਾ ਕਿ ਇਹ ਸਕੀਮ ਕੈਬਨਿਟ ਦੁਆਰਾ ਮਨਜ਼ੂਰ ਪ੍ਰਸਤਾਵ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀ ਜਾਵੇਗੀ। 21 ਸਤੰਬਰ ਨੂੰ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਤੋਂ ਪਹਿਲਾਂ ਸੰਸਦ ਦੀ ਬੈਠਕ ਨਹੀਂ ਹੋਣੀ ਤੈਅ ਹੈ। ਉੱਧਰ ਟਾਪੂ ਦੇ ਸੈਰ ਸਪਾਟਾ ਉਦਯੋਗ ਨੇ ਦੇਸ਼ ਵਿੱਚ ਯਾਤਰੀਆਂ ਦੁਆਰਾ ਅਨੁਭਵ ਕੀਤੀ ਗਈ ਲੰਬੀ ਦੇਰੀ ਨੂੰ ਤੁਰੰਤ ਖ਼ਤਮ ਕਰਨ ਦੀ ਮੰਗ ਕੀਤੀ ਹੈ।


ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਸੁਪਰੀਮ ਕੋਰਟ ਤੋਂ ਝਟਕਾ
ਚੰਡੀਗੜ੍ਹ : ਸੁਪਰੀਮ ਕੋਰਟ ਨੇ ਸਾਬਕਾ ਡੀਜੀਪੀ ਸੁਮੇਧ ਸੈਣੀ ਵੱਲੋਂ 1991 ਵਿੱਚ ਪੰਜਾਬ ਬਗਾਵਤ ਦੌਰਾਨ ਬਲਵੰਤ ਸਿੰਘ ਮੁਲਤਾਨੀ ਦੇ ਅਗਵਾ ਅਤੇ ਕਤਲ ਕੇਸ ਵਿੱਚ ਐਫਆਈਆਰ ਰੱਦ ਕਰਨ ਲਈ ਦਾਇਰ ਕੀਤੀ ਅਪੀਲ ਨੂੰ ਰੱਦ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਪੰਜਾਬ-ਹਰਿਆਣਾ ਹਾਈ ਕੋਰਟ ਨੇ ਵੀ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸੁਮੇਧ ਸੈਣੀ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਸਾਬਕਾ ਡੀਜੀਪੀ ਸੈਣੀ ਸਭ ਤੋਂ ਘੱਟ ਉਮਰ ਦੇ ਡੀਜੀਪੀ ਸਨ। ਬਲਵੰਤ ਸਿੰਘ ਮੁਲਤਾਨੀ ਨੂੰ 1991 ਵਿੱਚ ਅਗਵਾ ਕਰਨ ਦੇ ਦੋਸ਼ ਵਿੱਚ 6 ਮਈ 2020 ਨੂੰ ਮੋਹਾਲੀ ਦੇ ਮਟੌਰ ਥਾਣੇ ਵਿੱਚ 1982 ਬੈਚ ਦੇ ਆਈਪੀਐਸ ਸੈਣੀ ਸਮੇਤ 6 ਹੋਰਾਂ iਖ਼ਲਾਫ਼ ਕੇਸ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ ਦੋ ਪੁਲਿਸ ਮੁਲਾਜ਼ਮਾਂ ਦੇ ਸਰਕਾਰੀ ਗਵਾਹ ਬਣਨ ਤੋਂ ਬਾਅਦ ਅਗਸਤ 2020 ਵਿੱਚ ਸੈਣੀ 'ਤੇ ਕਤਲ ਦਾ ਦੋਸ਼ ਲਗਾਇਆ ਗਿਆ ਸੀ।

ਸਾਬਕਾ ਰਾਸ਼ਟਰਪਤੀ ਜਾਰਜ ਬੁੱਸ਼, ਟਰੰਪ ਜਾਂ ਹੈਰਿਸ ਵਿਚੋਂ ਕਿਸੇ ਦਾ ਵੀ ਨਹੀਂ ਕਰਨਗੇ ਸਮਰਥਨ : ਬੁਲਾਰਾ
ਸੈਕਰਾਮੈਂਟੋ,ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਸਾਬਕਾ ਅਮਰੀਕੀ ਰਾਸ਼ਟਰਪਤੀ ਜਾਰਜ ਡਬਲਯੂ ਬੁੱਸ਼ 2024 ਦੀਆਂ ਰਾਸ਼ਟਰਪਤੀ ਚੋਣਾਂ ਵਿਚ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਜਾਂ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਵਿਚੋਂ ਕਿਸੇ ਦਾ ਵੀ ਸਮਰਥਨ ਨਹੀਂ ਕਰਨਗੇ। ਇਹ ਜਾਣਕਾਰੀ ਉਨਾਂ ਦੇ ਇਕ ਬੁਲਾਰੇ ਨੇ ਆਪਣਾ ਨਾਂ ਨਾ ਛਾਪਣ ਦੀ ਸ਼ਰਤ 'ਤੇ ਦਿੱਤੀ ਹੈ। ਬੁਲਾਰੇ ਨੇ ਕਿਹਾ ਹੈ ਕਿ ਜਾਰਜ ਬੁੱਸ਼ ਦੀ ਰਾਸ਼ਟਰਪਤੀ ਚੋਣਾਂ ਵਿਚ ਕਿਸੇ ਉਮੀਦਵਾਰ ਦਾ ਸਮਰਥਨ ਕਰਨ ਜਾਂ ਉਹ ਤੇ ਉਸ ਦੀ ਪਤਨੀ ਸਾਬਕਾ ਪ੍ਰਥਮ ਔਰਤ ਲੌਰਾ ਬੁੱਸ਼ ਦੀ ਆਪਣੀ ਵੋਟ ਪਾਉਣ ਬਾਰੇ ਕੋਈ ਯੋਜਨਾ ਨਹੀਂ ਹੈ।


ਪਿਓ ਨੇ ਬੇਟੀ ਦੇ ਸਿਰ 'ਤੇ ਲਗਾਇਆ ਛਛਠੜ ਕੈਮਰਾ, ਬੇਟੀ ਨੇ ਕਿਹਾ- ਸੁਰੱਖਿਆ ਲਈ ਜ਼ਰੂਰੀ
ਇੱਕ ਵੀਡੀਓ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਿਹਾ ਹੈ, ਜੋ ਪਾਕਿਸਤਾਨ ਦਾ ਦੱਸਿਆ ਜਾ ਰਿਹਾ ਹੈ। ਇਸ ਵੀਡੀਓ 'ਚ ਇਕ ਲੜਕੀ ਨੂੰ ਸਿਰ 'ਤੇ ਸੀਸੀਟੀਵੀ ਕੈਮਰਾ ਲਗਾਏ ਦੇਖਿਆ ਜਾ ਸਕਦਾ ਹੈ। ਵੀਡੀਓ 'ਚ ਲੜਕੀ ਦੱਸਦੀ ਹੈ ਕਿ ਉਸ ਦੇ ਪਿਤਾ ਉਸ ਦੇ ਸਿਰ 'ਤੇ ਲੱਗੇ ਸੀਸੀਟੀਵੀ ਕੈਮਰੇ ਰਾਹੀਂ ਉਸ 'ਤੇ 24 ਘੰਟੇ ਨਜ਼ਰ ਰੱਖਦੇ ਹਨ।
ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਕੀ ਉਸਨੂੰ ਆਪਣੇ ਪਿਤਾ ਦੇ ਫੈਸਲੇ 'ਤੇ ਕੋਈ ਇਤਰਾਜ਼ ਹੈ ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ਉਹ ਆਪਣੇ ਪਿਤਾ ਦੇ ਹਰ ਫੈਸਲੇ ਨਾਲ ਪੂਰੀ ਤਰ੍ਹਾਂ ਸਹਿਮਤ ਹੈ। ਅਜਿਹਾ ਕਰਨ ਪਿੱਛੇ ਉਹ ਕਰਾਚੀ ਦਾ ਹਿੱਟ ਐਂਡ ਰਨ ਕੇਸ ਵੀ ਵਜ੍ਹਾ ਦੱਸਦੀ ਹੈ। ਜੇ ਕੋਈ ਮੈਨੂੰ ਐਕਸੀਡੈਂਟ ਵਿੱਚ ਮਾਰ ਦਿੰਦਾ ਹੈ ਤਾਂ ਘੱਟੋ-ਘੱਟ ਸਬੂਤ ਤਾਂ ਰਹੇਗਾ। ਤੁਹਾਨੂੰ ਦੱਸ ਦੇਈਏ ਕਿ ਸੋਸ਼ਲ ਮੀਡੀਆ 'ਤੇ ਇਸ ਨੂੰ ਪਾਕਿਸਤਾਨ ਦੇ ਹਿੱਟ ਐਂਡ ਰਨ ਮਾਮਲੇ 'ਤੇ ਅਦਾਲਤ ਦੇ ਫੈਸਲੇ ਦੇ ਵਿਰੋਧ ਵਜੋਂ ਵੀ ਦੇਖਿਆ ਜਾ ਰਿਹਾ ਹੈ। ਇਸ ਨੂੰ ਫਨੀ ਵੀਡੀਓ ਵੀ ਦੱਸਿਆ ਜਾ ਰਿਹਾ ਹੈ।