11 ਸਤੰਬਰ 2024- ਅੱਜ ਦੀਆਂ ਮੁੱਖ ਖਬਰਾਂ
 ਲਾਲਪੁਰਾ ਦੇ ਬਿਆਨ &lsquoਤੇ SGPC ਨੇ ਜਤਾਇਆ ਇਤਰਾਜ
ਰਾਸ਼ਟਰੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੇ ਬਿਆਨ ਦੇ ਖਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਨੇ ਮੋਰਚਾ ਖੋਲ੍ਹ ਦਿੱਤਾ ਹੈ। (SGPC ) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਨ੍ਹਾਂ ਦੇ ਬਿਆਨ &lsquoਤੇ ਇਤਰਾਜ ਜਤਾਇਆ ਹੈ। ਉਨ੍ਹਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਇਸ ਬਿਆਨ ਦਾ ਨੋਟਿਸ ਲੈਣ ਤੇ ਕਾਰਵਾਈ ਕਰਨ ਦੀ ਮੰਗ ਕੀਤੀ ਹੈ। (SGPC ) ਪ੍ਰਧਾਨ ਦਾ ਕਹਿਣਾ ਹੈ ਕਿ ਹਾਲ ਹੀ ਵਿੱਚ ਦਿੱਲੀ ਵਿੱਚ ਹੋਏ ਇੱਕ ਪ੍ਰੋਗਰਾਮ ਦੇ ਦੌਰਾਨ ਲਾਲਪੁਰਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਵਿਸ਼ਨੂੰ ਦਾ ਅਵਤਾਰ ਦੱਸਿਆ।ਐਡਵੋਕੇਟ ਧਾਮੀ ਨੇ ਕਿਹਾ ਕਿ ਲਾਲਪੁਰਾ ਦੀ ਇਸ ਤਰ੍ਹਾਂ ਦੀ ਬਿਆਨਬਾਜ਼ੀ ਗੁਰੂਆਂ ਤੇ ਸਿੱਖ ਭਾਈਚਾਰੇ ਦੀ ਵਿਚਾਰਧਾਰਾ ਦਾ ਅਪਮਾਨ ਹੈ। ਜਿਸਦੇ ਲਈ ਉਨ੍ਹਾਂ ਖਿਲਾਫ਼ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪਰਮਜੀਤ ਸਿੰਘ ਸਰਨਾ ਅਕਾਲ ਤਖ਼ਤ 'ਤੇ ਹੋਏ ਪੇਸ਼
ਅੰਮ੍ਰਿਤਸਰ : ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਪਰਮਜੀਤ ਸਿੰਘ ਸਰਨਾ ਸਪੱਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਅਨੁਸਾਰ ਅੱਜ ਅਕਾਲੀ ਦਲ ਦੀ ਸਰਕਾਰ ਵਿੱਚ ਕੈਬਨਿਟ ਮੰਤਰੀਆਂ ਨੇ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ। ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਮੰਤਰੀ ਬੀਬੀ ਜਗੀਰ, ਡਾ: ਦਲਜੀਤ ਸਿੰਘ ਚੀਮਾ ਸਮੇਤ ਕਈ ਹੋਰ ਮੰਤਰੀ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਪੱਸ਼ਟੀਕਰਨ ਦੇਣ ਪੁੱਜੇ ਸਨ। ਦੱਸ ਦਈਏ ਕਿ 30 ਅਗਸਤ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਹੋਈ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ 'ਚ ਸੁਖਬੀਰ ਸਿੰਘ ਬਾਦਲ ਨੂੰ ਅਤੇ 17 ਮੰਤਰੀਆਂ ਨੂੰ 15 ਦਿਨਾਂ 'ਚ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ। ਇਨ੍ਹਾਂ ਹੁਕਮਾਂ ਅਨੁਸਾਰ ਅਕਾਲੀ ਦਲ ਦੇ ਮੰਤਰੀ ਸਪੱਸ਼ਟੀਕਰਨ ਦੇਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਹਨ। ਦਰਅਸਲ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਕਾਰਨ 24 ਮਈ 2024 ਨੂੰ ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਵਿੱਚੋਂ ਕੱਢ ਦਿੱਤਾ ਸੀ। ਆਦੇਸ਼ ਪ੍ਰਤਾਪ ਸਿੰਘ ਸੁਖਬੀਰ ਸਿੰਘ ਬਾਦਲ ਦੇ ਸਾਲੇ ਹਨ। ਇਹ ਫੈਸਲਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਸੀ
ਵਿਨੇਸ਼ ਫੋਗਾਟ ਨੇ ਜੁਲਾਨਾ ਵਿਧਾਨ ਸਭਾ ਸੀਟ ਤੋਂ ਨਾਮਜ਼ਦਗੀ ਕੀਤੀ ਦਾਖਲ
ਚੰਡੀਗੜ੍ਹ : ਜੁਲਾਨਾ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਅਤੇ ਪਹਿਲਵਾਨ ਵਿਨੇਸ਼ ਫੋਗਾਟ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ। ਨਾਮਜ਼ਦਗੀ ਭਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਪੂਰੀ ਮਿਹਨਤ ਕਰ ਰਹੇ ਹਾਂ। ਵਿਨੇਸ਼ ਨੇ ਹੋਰ ਕਿਹਾ ਕਿ ਕੁਸ਼ਤੀ ਕਰਦਿਆਂ ਮੈਂ ਸਿੱਖਿਆ ਹੈ ਕਿ ਦੁਸ਼ਮਣ ਨੂੰ ਕਦੇ ਵੀ ਕਮਜ਼ੋਰ ਨਹੀਂ ਸਮਝਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਰਕਾਰ ਵਿੱਚ ਆਉਣ ਤੋਂ ਬਾਅਦ ਹਰ ਵਰਗ ਦੀ ਭਲਾਈ ਲਈ ਸਖ਼ਤ ਮਿਹਨਤ ਕਰਾਂਗੇ। ਜੁਲਾਨਾ ਦੇ ਲੋਕਾਂ ਨੇ ਮੈਨੂੰ ਨੂੰਹ ਨਾਲੋਂ ਧੀ ਹੀ ਸਮਝਿਆ ਹੈ। ਮੈਂ ਬਹੁਤ ਖੁਸ਼ਕਿਸਮਤ ਹਾਂ।
ਦਿੱਲੀ ਸ਼ਰਾਬ ਨੀਤੀ ਮਾਮਲਾ: ਕੇਜਰੀਵਾਲ ਨੂੰ 25 ਸਤੰਬਰ ਤੱਕ ਜੇਲ 'ਚ ਰਹਿਣਗੇ
ਨਵੀਂ ਦਿੱਲੀ : ਦਿੱਲੀ ਸ਼ਰਾਬ ਨੀਤੀ ਮਾਮਲੇ ਵਿੱਚ ਅੱਜ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਉਨ੍ਹਾਂ ਨੂੰ ਰੌਜ਼ ਐਵੇਨਿਊ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੇ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 25 ਸਤੰਬਰ ਤੱਕ ਵਧਾ ਦਿੱਤੀ ਹੈ।
ਅਟਲਾਂਟਾ 'ਚ ਦੋ ਜਹਾਜ਼ ਟਕਰਾਏ, 277 ਯਾਤਰੀ ਵਾਲ-ਵਾਲ ਬਚੇ
ਅਟਲਾਂਟਾ : ਅਮਰੀਕਾ ਦੇ ਅਟਲਾਂਟਾ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੋ ਜਹਾਜ਼ਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਦੋਵੇਂ ਜਹਾਜ਼ ਮੰਗਲਵਾਰ ਨੂੰ ਆਪੋ-ਆਪਣੇ ਟਿਕਾਣਿਆਂ 'ਤੇ ਜਾ ਰਹੇ ਸਨ। ਡੈਲਟਾ ਏਅਰਬੱਸ ਏ350 ਅਤੇ ਐਂਡੇਵਰ ਬੰਬਾਰਡੀਅਰ ਸੀਆਰਜੇ900 ਜੈੱਟਾਂ ਦੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਦੂਜੇ ਜਹਾਜ਼ਾਂ ਵਿੱਚ ਤਬਦੀਲ ਕਰ ਦਿੱਤਾ ਗਿਆ।
ਅਦਾਕਾਰਾ-ਮਾਡਲ ਮਲਾਇਕਾ ਅਰੋੜਾ ਦੇ ਪਿਤਾ ਵੱਲੋਂ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ
ਮੁੰਬਈ- ਬੌਲੀਵੁੱਡ ਅਦਾਕਾਰਾ ਤੇ ਮਾਡਲ ਮਲਾਇਕਾ ਅਰੋੜਾ ਦੇ ਪਿਤਾ ਅਨਿਲ ਅਰੋੜਾ ਨੇ ਇੱਥੇ ਅੱਜ ਸਵੇਰੇ ਕਥਿਤ ਤੌਰ &rsquoਤੇ ਇਕ ਇਮਾਰਤ ਤੋਂ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਅਨਿਲ ਅਰੋੜਾ ਨੇ ਬਾਂਦਰਾ &rsquoਚ ਸਥਿਤ ਇਕ ਇਮਾਰਤ ਦੀ ਛੇਵੀਂ ਮੰਜ਼ਿਲ ਤੋਂ ਕਥਿਤ ਤੌਰ &rsquoਤੇ ਛਾਲ ਮਾਰ ਦਿੱਤੀ। ਪੁਲੀਸ ਮੌਕੇ &rsquoਤੇ ਪਹੁੰਚੀ ਅਤੇ ਅਰੋੜਾ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਪੁੀਸ ਅਧਿਕਾਰੀ ਨੇ ਕਿਹਾ ਕਿ ਘਟਨਾ ਦੇ ਪਿੱਛੇ ਦੇ ਕਾਰਨ ਅਜੇ ਪਤਾ ਨਹੀਂ ਲੱਗੇ ਹਨ ਅਤੇ ਜਾਂਚ ਜਾਰੀ ਹੈ। ਇਸ ਵਿਚਾਲੇ ਇਕ ਸੂਤਰ ਨੇ ਕਿਹਾ, &lsquo&lsquoਇਹ ਸੱਚ ਹੈ ਕਿ ਮਲਾਇਕਾ ਦੇ ਪਿਤਾ ਦੀ ਅੱਜ ਸਵੇਰੇ ਮੌਤ ਹੋ ਗਈ। ਉਨ੍ਹਾਂ ਨੇ ਖ਼ੁਦਕੁਸ਼ੀ ਨਹੀਂ ਕੀਤੀ ਹੈ। ਇਹ ਇਕ ਹਾਦਸਾ ਸੀ। ਸਾਰੇ ਸਦਮੇ ਵਿੱਚ ਹਨ ਕਿਉਂਕਿ ਉਨ੍ਹਾਂ ਨੂੰ ਕੋਈ ਬਿਮਾਰੀ ਨਹੀਂ ਸੀ ਜਾਂ ਅਜਿਹੀ ਕੋਈ ਗੱਲ ਨਹੀਂ ਸੀ।&rsquo&rsquo ਸੂਤਰ ਮੁਤਾਬਕ, ਪੁਲੀਸ ਦੇ ਪੰਚਨਾਮੇ ਵਿੱਚ ਚੀਜ਼ਾਂ ਸਾਫ ਹੋ ਜਾਣਗੀਆਂ।
ਰੂਸੀ ਫੌਜ ਵੱਲੋਂ ਪੰਜਾਬ ਦੇ ਪੰਜ ਨੌਜਵਾਨਾਂ ਦੀਆਂ ਸੇਵਾਵਾਂ ਖਤਮ
ਨਵੀਂ ਦਿੱਲੀ-ਰੂਸੀ ਫੌਜ ਵਿਚ ਕੰਮ ਕਰ ਰਹੇ ਛੇ ਭਾਰਤੀਆਂ ਨੂੰ ਉਥੋਂ ਦੀ ਫੌਜ ਵਿਚੋਂ ਛੁੱਟੀ ਦੇ ਦਿੱਤੀ ਗਈ ਹੈ ਜਿਸ ਕਾਰਨ ਉਹ ਅੱਜ ਰਾਤ ਨੂੰ ਵਤਨ ਪਰਤ ਰਹੇ ਹਨ। ਇਨ੍ਹਾਂ ਵਿਚੋਂ ਪੰਜ ਪੰਜਾਬ ਅਤੇ ਇਕ ਹਰਿਆਣਾ ਨਾਲ ਸਬੰਧਤ ਹਨ। ਇਸ ਵੇਲੇ ਕੁੱਲ ਮਿਲਾ ਕੇ 89 ਭਾਰਤੀ ਨਾਗਰਿਕ ਰੂਸੀ ਫੌਜ ਵਿੱਚ ਸੇਵਾਵਾਂ ਨਿਭਾਅ ਰਹੇ ਹਨ। ਰੂਸ ਤੋਂ ਛੇ ਨੌਜਵਾਨਾਂ ਦੀ ਵਾਪਸੀ ਭਾਰਤ ਵੱਲੋਂ ਮਾਮਲੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਤੋਂ ਬਾਅਦ ਹੋਈ ਹੈ। ਇਸ ਸਬੰਧ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੁਲਾਈ ਵਿੱਚ ਰੂਸ ਦੀ ਯਾਤਰਾ ਕੀਤੀ ਸੀ ਤੇ ਸਾਰੇ ਭਾਰਤੀਆਂ ਦੀ ਛੇਤੀ ਰਿਹਾਈ ਦਾ ਮਾਮਲਾ ਚੁੱਕਿਆ ਸੀ। ਇਹ ਜਾਣਕਾਰੀ ਮਿਲੀ ਹੈ ਕਿ ਛੇ ਨੌਜਵਾਨ ਮੰਗਲਵਾਰ ਰਾਤ ਨੂੰ ਦਿੱਲੀ ਪਰਤ ਰਹੇ ਹਨ ਅਤੇ 10 ਹੋਰਾਂ ਦੇ ਵੀ ਜਲਦੀ ਹੀ ਭਾਰਤ ਪੁੱਜਣ ਦੀ ਉਮੀਦ ਹੈ।
ਅਮਰੀਕਾ &lsquoਚ ਪੰਜਾਬੀ ਕਾਰੋਬਾਰੀ ਨਵੀਨ ਸਿੰਘ ਦਾ ਗੋਲੀਆਂ ਮਾਰ ਕੇ ਕਤਲ
ਅਮਰੀਕਾ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੋਂ ਸ਼ਿਕਾਗੋ ਵਿੱਚ ਪੰਜਾਬੀ ਕਾਰੋਬਾਰੀ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਹੈ। ਮ੍ਰਿਤਕ ਦੀ ਪਛਾਣ ਨਵੀਨ ਸਿੰਘ (50) ਪੁੱਤਰ ਸ਼ਿੰਗਾਰਾ ਸਿੰਘ ਵਾਸੀ ਕੂਕਾ ਤਲਵੰਡੀ ਹਾਲ ਵਾਸੀ ਨਡਾਲਾ (ਕਪੂਰਥਲਾ) ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਨਵੀਨ ਦੇ ਅਮਰੀਕਾ ਵਿੱਚ ਕਈ ਸਟੋਰ ਹਨ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕਾਰੋਬਾਰੀ ਨਵੀਨ ਸਿੰਘ ਦੇਰ ਰਾਤ ਸਟੋਰ ਬੰਦ ਕਰਕੇ ਘਰ ਜਾਣ ਲੱਗਾ ਸੀ । ਇਸ ਦੌਰਾਨ ਉਸ ਨੂੰ ਅਮਰੀਕੀ ਮੂਲ ਦੇ ਵਿਅਕਤੀ ਨੇ ਗੋਲੀਆਂ ਮਾਰ ਦਿੱਤੀਆਂ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅਵਤਾਰ ਸਿੰਘ ਮੁਲਤਾਨੀ ਨੇ ਦੱਸਿਆ ਕਿ ਨਵੀਨ ਸਿੰਘ ਆਪਣੇ ਪਰਿਵਾਰ ਨਾਲ ਪਿਛਲੇ 35 ਸਾਲ ਤੋਂ ਅਮਰੀਕਾ ਦੇ ਸ਼ਿਕਾਗੋ ਵਿੱਚ ਰਹਿ ਰਿਹਾ ਸੀ ਤੇ ਉਸ ਦੇ ਉਥੇ ਆਪਣੇ ਸਟੋਰ ਸਨ।
ਕੈਨੇਡਾ ਵਿਚ ਚੋਣਾਂ ਕਿਸੇ ਵੀ ਪਲ ਸੰਭਵ
ਮੌਂਟਰੀਅਲ : ਕੈਨੇਡਾ ਵਿਚ ਕਿਸੇ ਵੀ ਵੇਲੇ ਚੋਣਾਂ ਦਾ ਐਲਾਨ ਹੋ ਸਕਦਾ ਹੈ। ਜੀ ਹਾਂ, ਐਨ.ਡੀ.ਪੀ. ਕੌਕਸ ਦੀ ਮੀਟਿੰਗ ਦੌਰਾਨ ਜਗਮੀਤ ਸਿੰਘ ਨੇ ਮੰਨਿਆ ਕਿ ਘੱਟ ਗਿਣਤੀ ਲਿਬਰਲ ਸਰਕਾਰ ਤੋਂ ਹਮਾਇਤ ਵਾਪਸ ਲਏ ਜਾਣ ਮਗਰੋਂ ਸਮੇਂ ਤੋਂ ਪਹਿਲਾਂ ਚੋਣਾਂ ਦੇ ਆਸਾਰ ਵਧ ਚੁੱਕੇ ਹਨ। ਦੂਜੇ ਪਾਸੇ ਡਗ ਫੋਰਡ &rsquoਤੇ ਮੋੜਵਾਂ ਸ਼ਬਦੀ ਵਾਰ ਕਰਦਿਆਂ ਉਨ੍ਹਾਂ ਕਿਹਾ ਕਿ ਉਨਟਾਰੀਓ ਦੇ ਪ੍ਰੀਮੀਅਰ ਦੇ ਸਿਰ &rsquoਤੇ ਕਨਵਨੀਐਂਸ ਸਟੋਰਾਂ ਰਾਹੀਂ ਐਲਕੌਹਲ ਦੀ ਵਿਕਰੀ ਦਾ ਜਨੂੰਨ ਚੜ੍ਹਿਆ ਹੋਇਆ ਹੈ ਅਤੇ ਹਰ ਵੇਲੇ ਸ਼ਰਾਬ ਦੀਆਂ ਗੱਲਾਂ ਹੀ ਹੁੰਦੀਆਂ ਹਨ ਜਦਕਿ ਹੈਲਥ ਕੇਅਰ ਸੈਕਟਰ ਨੂੰ ਪੂਰੀ ਤਰ੍ਹਾਂ ਵਿਸਾਰ ਦਿਤਾ ਗਿਆ ਹੈ। ਜਗਮੀਤ ਸਿੰਘ ਨੇ ਐਨ.ਡੀ.ਪੀ. ਕੌਕਸ ਦੀ ਮੀਟਿੰਗ ਦੌਰਾਨ ਦਿਤੇ ਸੰਕੇਤ ਜਗਮੀਤ ਸਿੰਘ ਨੇ ਕਿਹਾ ਕਿ ਉਨਟਾਰੀਓ ਵਾਸੀਆਂ ਨੂੰ ਕਈ ਕਿਸਮ ਦੀਆਂ ਚੁਣੌਤੀਆਂ ਦਾ ਟਾਕਰਾ ਕਰਨਾ ਪੈ ਰਿਹਾ ਹੈ ਪਰ ਕੋਈ ਇਨ੍ਹਾਂ ਦਾ ਜ਼ਿਕਰ ਕਰਨ ਨੂੰ ਰਾਜ਼ੀ ਨਹੀਂ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਦਾ ਰਹਿਣ-ਸਹਿਣ ਦਾ ਖਰਚਾ ਵਧਦਾ ਜਾ ਰਿਹਾ ਹੈ ਅਤੇ ਸੂਬਾ ਸਰਕਾਰ ਇਸ ਪਾਸੇ ਕੋਈ ਰਾਹਤ ਮੁਹੱਈਆ ਕਰਵਾਉਣ ਦੀ ਬਜਾਏ ਕਨਵੀਨੀਐਂਸ ਸਟੋਰਾਂ &rsquoਤੇ ਸ਼ਰਾਬ ਵੇਚਣ ਨੂੰ ਸਫ਼ਲਤਾ ਦੱਸ ਰਹੀ ਹੈ।ਹਾਊਸ ਆਫ ਕਾਮਨਜ਼ ਵਿਚ ਆਉਣ ਵਾਲੇ ਮਤਿਆਂ &rsquoਤੇ ਵੋਟਿੰਗ ਬਾਰੇ ਪੁੱਛੇ ਜਾਣ &rsquoਤੇ ਐਨ.ਡੀ.ਪੀ. ਆਗੂ ਨੇ ਆਖਿਆ ਕਿ ਹਰ ਮਤੇ ਬਾਰੇ ਡੂੰਘਾਈ ਨਾਲ ਵਿਚਾਰਨ ਤੋਂ ਬਾਅਦ ਹੀ ਕੋਈ ਫੈਸਲਾ ਲਿਆ ਜਾਵੇਗਾ ਅਤੇ ਇਨ੍ਹਾਂ ਵਿਚ ਸੰਭਾਵਤ ਬੇਵਿਸਾਹੀ ਮਤਾ ਵੀ ਸ਼ਾਮਲ ਹੈ। ਕੌਕਸ ਮੀਟਿੰਗ ਦੌਰਾਨ ਇਹ ਗੱਲ ਉਭਰ ਕੇ ਸਾਹਮਣੇ ਆਈ ਕਿ ਸਮੇਂ ਤੋਂ ਪਹਿਲਾਂ ਚੋਣਾਂ ਹੋਣ ਦੀ ਸੂਰਤ ਵਿਚ ਫਾਰਮਾਕੇਅਰ ਦਾ ਮਸਲਾ ਉਲਝ ਸਕਦਾ ਹੈ ਅਤੇ ਪਿਅਰੇ ਪੌਇਲੀਐਵ ਸੱਤਾ ਵਿਚ ਆਏ ਤਾਂ ਡੈਂਟਲ ਕੇਅਰ ਪ੍ਰੋਗਰਾਮ ਵੀ ਬੰਦ ਕੀਤਾ ਜਾ ਸਕਦਾ ਹੈ।