12 ਸਤੰਬਰ 2024- ਅੱਜ ਦੀਆਂ ਮੁੱਖ ਖਬਰਾਂ
 ਆਸਟ੍ਰੇਲੀਆ &lsquoਚ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ &lsquoਤੇ ਲੱਗੀ ਪਾਬੰਦੀ
ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਨੇ ਬੱਚਿਆਂ ਦੇ ਸੋਸ਼ਲ ਮੀਡੀਆ ਦੀ ਵਰਤੋਂ &lsquoਤੇ ਪਾਬੰਦੀ ਲਗਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਅਲਬਾਨੀਜ਼ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਇਸ ਸਾਲ ਸੋਸ਼ਲ ਮੀਡੀਆ ਅਤੇ ਹੋਰ ਸੰਬੰਧਤ ਡਿਜੀਟਲ ਪਲੇਟਫਾਰਮਾਂ ਤੱਕ ਪਹੁੰਚ ਲਈ ਘੱਟੋ-ਘੱਟ ਉਮਰ ਹੱਦ ਲਾਗੂ ਕਰਨ ਲਈ ਕਾਨੂੰਨ ਪੇਸ਼ ਕਰੇਗੀ।
ਕੈਨੇਡਾ ਦੇ 56 ਫੀ ਸਦੀ ਲੋਕ ਨਹੀਂ ਚਾਹੁੰਦੇ ਸਮੇਂ ਪਹਿਲਾਂ ਚੋਣਾਂ
ਟੋਰਾਂਟੋ : ਕੈਨੇਡਾ ਵਿਚ ਸਮੇਂ ਤੋਂ ਪਹਿਲਾਂ ਚੋਣਾਂ ਦੀ ਖੁੰਢ-ਚਰਚਾ ਦਰਮਿਆਨ ਇਕ ਸਰਵੇਖਣ ਵਿਚ ਦਾਅਵਾ ਕੀਤਾ ਗਿਆ ਹੈ ਕਿ ਮੁਲਕ ਦੇ ਅੱਧੇ ਤੋਂ ਵੱਧ ਲੋਕ ਫਿਲਹਾਲ ਵੋਟਾਂ ਪਾਉਣ ਦੇ ਇੱਛਕ ਨਹੀਂ। ਸਰਵੇਖਣ ਦੌਰਾਨ ਲੋਕਾਂ ਨੂੰ ਪੁੱਛਿਆ ਗਿਆ ਕਿ ਐਨ.ਡੀ.ਪੀ. ਵੱਲੋਂ ਘੱਟ ਗਿਣਤੀ ਲਿਬਰਲ ਸਰਕਾਰ ਤੋਂ ਹਮਾਇਤ ਵਾਪਸ ਲਏ ਜਾਣ ਮਗਰੋਂ ਕੈਨੇਡਾ ਦੇ ਸਿਆਸੀ ਹਾਲਾਤ ਨੂੰ ਕਿਸ ਨਜ਼ਰੀਏ ਨਾਲ ਵੇਖਦੇ ਹਨ। ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਵੱਲੋਂ ਟਰੂਡੋ ਸਰਕਾਰ ਵਿਰੁੱਧ ਬੇਵਿਸਾਹੀ ਮਤਾ ਲਿਆਉਣ ਦਾ ਐਲਾਨ ਕੀਤਾ ਗਿਆ ਪਰ ਗਲੋਬਲ ਨਿਊਜ਼ ਵੱਲੋਂ ਪ੍ਰਕਾਸ਼ਤ ਇਪਸੌਸ ਦੇ ਸਰਵੇਖਣ ਦੌਰਾਨ 56 ਫੀ ਸਦੀ ਲੋਕਾਂ ਨੇ ਕਿਹਾ ਕਿ ਉਹ ਚੋਣਾਂ ਕਰਵਾਏ ਜਾਣ ਦੇ ਹੱਕ ਵਿਚ ਨਹੀਂ। ਸਿਰਫ ਐਲਬਰਟਾ ਅਤੇ ਸਸਕੈਚਵਨ ਵਿਚ ਜ਼ਿਆਦਾਤਰ ਲੋਕਾਂ ਦਾ ਮੰਨਣਾ ਸੀ ਕਿ ਜਿੰਨਾ ਛੇਤੀ ਸੰਭਵ ਹੋ ਸਕੇ, ਚੋਣਾਂ ਕਰਵਾਈ ਜਾਣ ਅਤੇ ਮੌਜੂਦਾ ਸਰਕਾਰ ਨੂੰ ਚਲਦਾ ਕੀਤਾ ਜਾਵੇ। ਇਥੇ ਦਸਣਾ ਬਣਦਾ ਹੈ ਕਿ ਜਗਮੀਤ ਸਿੰਘ ਆਖ ਚੁੱਕੇ ਹਨ ਕਿ ਹਾਊਸ ਆਫ ਕਾਮਨਜ਼ ਵਿਚ ਕਿਸੇ ਵੀ ਮਤੇ &rsquoਤੇ ਹੋਣ ਵਾਲੀ ਵੋਟਿੰਗ ਨੂੰ ਵੱਖੋ ਵੱਖਰੇ ਨਜ਼ਰੀਏ ਨਾਲ ਵਿਚਾਰਿਆ ਜਾਵੇਗਾ।
ਕਾਮਰੇਡ ਸੀਤਾਰਾਮ ਯੇਚੁਰੀ ਦੀ ਮ੍ਰਿਤਕ ਦੇਹ ਅੀੀੰਸ਼ ਨੂੰ ਕੀਤੀ ਜਾਵੇਗੀ ਦਾਨ
ਸੀਪੀਆਈ (ਐਮ) ਦੇ ਜਨਰਲ ਸਕੱਤਰ ਸੀਤਾਰਾਮ ਯੇਚੁਰੀ ਦਾ ਲੰਬੀ ਬਿਮਾਰੀ ਤੋਂ ਬਾਅਦ ਵੀਰਵਾਰ ਨੂੰ ਏਮਜ਼ ਵਿੱਚ ਦੇਹਾਂਤ ਹੋ ਗਿਆ ਹੈ। ਉਨ੍ਹਾਂ ਦੀ ਮੌਤ ਤੋਂ ਬਾਅਦ ਪਰਿਵਾਰ ਨੇ ਯੇਚੁਰੀ ਦੀ ਮ੍ਰਿਤਕ ਦੇਹ ਏਮਜ਼ ਨੂੰ ਦਾਨ ਕਰਨ ਦਾ ਫੈਸਲਾ ਕੀਤਾ ਹੈ। ਦਰਅਸਲ 72 ਸਾਲਾ ਕਾਮਰੇਡ ਆਗੂ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਸੀਨੀਅਰ ਆਗੂ ਦਾ ਦੁਪਹਿਰ 3.05 ਵਜੇ ਦੇਹਾਂਤ ਹੋ ਗਿਆ। ਉਨ੍ਹਾਂ ਨੂੰ 19 ਅਗਸਤ ਨੂੰ ਸਾਹ ਨਾਲੀ ਦੀ ਗੰਭੀਰ ਲਾਗ ਕਾਰਨ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਸੀ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ ਅਤੇ ਉਸ ਨੂੰ ਵੈਂਟੀਲੇਟਰ &lsquoਤੇ ਰੱਖਿਆ ਗਿਆ ਸੀ।
ਰਾਸ਼ਟਰਪਤੀ ਉਮੀਦਵਾਰਾਂ ਵਿਚਾਲੇ ਬਹਿਸ: ਟਰੰਪ &rsquoਤੇ ਭਾਰੂ ਰਹੀ ਹੈਰਿਸ
ਵਾਸ਼ਿੰਗਟਨ- ਅਮਰੀਕਾ ਵਿੱਚ ਨਵੰਬਰ &rsquoਚ ਹੋਣ ਵਾਲੀ ਰਾਸ਼ਟਰਪਤੀ ਦੇ ਅਹੁਦੇ ਲਈ ਚੋਣ ਤੋਂ ਪਹਿਲਾਂ ਡੈਮੋਕਰੈਟਿਕ ਪਾਰਟੀ ਵੱਲੋਂ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਕਮਲਾ ਹੈਰਿਸ ਅਤੇ ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਲਈ ਉਮੀਦਵਾਰ ਡੋਨਾਲਡ ਟਰੰਪ ਪਹਿਲੀ ਵਾਰ ਆਹਮੋ-ਸਾਹਮਣੇ ਹੋਏ ਅਤੇ ਉਨ੍ਹਾਂ ਅਮਰੀਕੀ ਵਿਦੇਸ਼ ਨੀਤੀ, ਅਰਥਚਾਰੇ, ਸਰਹੱਦੀ ਸੁਰੱਖਿਆ ਤੇ ਗਰਭਪਾਤ ਜਿਹੇ ਮੁੱਦਿਆਂ &rsquoਤੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਇਸ ਦੌਰਾਨ ਹੈਰਿਸ ਟਰੰਪ &rsquoਤੇ ਭਾਰੂ ਰਹੀ ਤੇ ਉਸ ਨੇ ਕਈ ਮਾਮਲਿਆਂ &rsquoਤੇ ਟਰੰਪ ਨੂੰ ਘੇਰ ਲਿਆ। ਦੋਵਾਂ ਆਗੂਆਂ ਵਿਚਾਲੇ ਇਹ ਬਹਿਸ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਅਧਿਕਾਰਤ ਰਿਹਾਇਸ਼ ਤੇ ਦਫ਼ਤਰ) ਲਈ ਉਨ੍ਹਾਂ ਦੀ ਦਾਅਵੇਦਾਰੀ ਦੇ ਲਿਹਾਜ਼ ਨਾਲ ਅਹਿਮ ਸਾਬਤ ਹੋ ਸਕਦੀ ਹੈ।
 ਪੰਜਾਬ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ: ਰਾਜਾ ਵੜਿੰਗ
ਪਟਿਆਲਾ- ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਪਾਰਟੀ ਆਗੂਆਂ ਨੇ ਇਥੇ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ (ਪੀਐੱਸਪੀਸੀਐੱਲ) ਦੇ ਮੁੱਖ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਇਸ ਧਰਨੇ &rsquoਚ ਬੀਬੀਆਂ ਸਣੇ ਵੱਡੀ ਗਿਣਤੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਨੇ ਹਿੱਸਾ ਲਿਆ। ਇਸ ਮੌਕੇ ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਵੱਲੋਂ ਡੀਜ਼ਲ, ਪੈਟਰੋਲ ਦੇ ਭਾਅ ਸਣੇ ਬਿਜਲੀ ਦਰਾਂ &rsquoਚ ਕੀਤੇ ਵਾਧੇ iਖ਼ਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ਮੌਕੇ ਕਾਂਗਰਸ ਪ੍ਰਧਾਨ ਨੇ ਕਿਹਾ ਹੈ ਕਿ ਪੰਜਾਬ ਵਿੱਚ ਵਿੱਤੀ ਐਮਰਜੈਂਸੀ ਵਰਗੇ ਹਾਲਾਤ ਬਣ ਗਏ ਹਨ ਕਿਉਂਕਿ ਸੂਬੇ ਦੀ &lsquoਆਪ&rsquo ਸਰਕਾਰ ਨੇ ਕੇਂਦਰ ਸਰਕਾਰ ਤੋਂ ਵਾਧੂ ਕਰਜ਼ਾ ਲੈਣ ਦੀ ਆਗਿਆ ਮੰਗੀ ਹੈ। ਇਸ ਤੋਂ ਸਪੱਸ਼ਟ ਹੋ ਗਿਆ ਹੈ ਕਿ 60 ਹਜ਼ਾਰ ਕਰੋੜ ਦਾ ਕਰਜ਼ਾ ਹੁਣ ਤੋਂ ਪਹਿਲਾਂ ਲਿਆ ਜਾ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਜੇ ਹੁਣ ਪੰਜਾਬ ਸਰਕਾਰ ਹੋਰ ਕਰਜ਼ਾ ਲੈਂਦੀ ਹੈ ਤਾਂ ਸੂਬੇ &rsquoਤੇ ਹੋਰ ਭਾਰ ਪਵੇਗਾ।
ਅਕਾਲੀ ਦਲ ਦੇ ਸਾਰੇ ਜ਼ਿੰਮੇਵਾਰ ਆਗੂ ਤਲਬ ਕੀਤੇ ਜਾਣ :ਪਰਮਜੀਤ ਸਰਨਾ
ਅੰਮ੍ਰਿਤਸਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਕੁੱਝ ਮੁੱਦਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਦੇ ਲਈ ਪੁੱਜੇ। ਇਸ ਮੌਕੇ ਜਿੱਥੇ ਉਨ੍ਹਾਂ ਵੱਲੋਂ ਅਕਾਲੀ ਸਰਕਾਰ ਵੇਲੇ ਹੋਈਆਂ ਕੋਤਾਹੀਆਂ ਨੂੰ ਲੈ ਕੇ ਕੁੱਝ ਸੁਝਾਅ ਪੇਸ਼ ਕੀਤੇ ਗਏ, ਉਥੇ ਹੀ ਉਨ੍ਹਾਂ ਵੱਲੋਂ ਰਾਹੁਲ ਗਾਂਧੀ ਵੱਲੋਂ ਦਿੱਤੇ ਬਿਆਨ ਦਾ ਸਮਰਥਨ ਵੀ ਕੀਤਾ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਪਰਮਜੀਤ ਸਿੰਘ ਸਰਨਾ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਮੁਲਾਕਾਤ ਕੀਤੀ ਗਈ।
ਇਕਬਾਲ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮੰਗੀ ਮਾਫ਼ੀ
ਅੰਮ੍ਰਿਤਸਰ : ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਪਣੀ ਗਲਤੀ ਲਈ ਮੁਆਫ਼ੀ ਮੰਗੀ ਹੈ। ਇਕ ਪੱਤਰ ਭੇਜਿਆ ਹੈ, ਜਿਸ ਵਿਚ ਉਸ ਨੇ ਬਿਨਾਂ ਕੋਈ ਦਲੀਲ ਦਿੱਤੇ ਆਪਣੀ ਗਲਤੀ ਮੰਨਣ ਦੀ ਗੱਲ ਕਹੀ ਹੈ। ਇਕਬਾਲ ਸਿੰਘ ਲਾਲਪੁਰਾ ਨੇ ਦਿੱਲੀ ਵਿੱਚ ਇੱਕ ਪ੍ਰੋਗਰਾਮ ਦੌਰਾਨ ਕਿਹਾ ਸੀ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਵਿਸ਼ਨੂੰ ਦੇ ਅਵਤਾਰ ਹਨ। ਜਿਸ ਤੋਂ ਬਾਅਦ ਐਸਜੀਪੀਸੀ ਵੱਲੋਂ ਸਖ਼ਤ ਨੋਟਿਸ ਲਿਆ ਗਿਆ ਅਤੇ ਉਸ iਖ਼ਲਾਫ਼ ਮੋਰਚਾ ਖੋਲ੍ਹ ਦਿੱਤਾ ਗਿਆ। ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਸੀ ਕਿ ਇਹ ਬਿਆਨ ਆਰਐਸਐਸ ਅਤੇ ਭਾਜਪਾ ਵੱਲੋਂ ਉਨ੍ਹਾਂ ਨੂੰ ਖੁਸ਼ ਕਰਨ ਦੀ ਸ਼ਰਾਰਤੀ ਕਾਰਵਾਈ ਹੈ। ਉਨ੍ਹਾਂ ਇਸ ਬਿਆਨ ਦਾ ਸਖ਼ਤ ਨੋਟਿਸ ਲੈਂਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਜਦੋਂ ਕਿ ਲਾਲਪੁਰਾ ਨੇ ਕਿਹਾ ਕਿ ਉਨ੍ਹਾਂ ਦੇ ਬਿਆਨ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ।
7 ਕਰੋੜ ਲੋਕਾਂ ਨੂੰ ਮਿਲ ਰਹੀ ਸਮਾਜਿਕ ਸਹਾਇਤਾ ਵਿਚ 2.5 ਫੀ ਸਦੀ ਵਾਧਾ
ਵਾਸ਼ਿੰਗਟਨ : ਅਮਰੀਕਾ ਵਿਚ ਅਗਸਤ ਦੌਰਾਨ ਮਹਿੰਗਾਈ ਦਰ ਤਿੰਨ ਸਾਲ ਦੇ ਹੇਠਲੇ ਪੱਧਰ &rsquoਤੇ ਆ ਗਈ ਅਤੇ ਵਿਆਜ ਦਰਾਂ ਵਿਚ ਕਟੌਤੀ ਦਾ ਰਾਹ ਪੱਧਰਾ ਹੋ ਗਿਆ। ਦੂਜੇ ਪਾਸੇ 7 ਕਰੋੜ ਤੋਂ ਵੱਧ ਲੋਕਾਂ ਨੂੰ ਸਮਾਜਿਕ ਸੁਰੱਖਿਆ ਅਧੀਨ ਮਿਲਣ ਵਾਲੀ ਰਕਮ ਵਿਚ 2.5 ਫੀ ਸਦੀ ਵਾਧਾ ਹੋਣ ਦੀ ਪੇਸ਼ੀਨਗੋਈ ਕੀਤੀ ਗਈ ਹੈ। ਸੇਵਾ ਮੁਕਤ ਲੋਕਾਂ ਨੂੰ ਔਸਤ ਆਧਾਰ &rsquoਤੇ ਹਰ ਮਹੀਨੇ ਤਕਰੀਬਨ 50 ਡਾਲਰ ਵੱਧ ਮਿਲਣਗੇ ਜਦਕਿ ਕੌਸਟ ਆਫ ਲਿਵਿੰਗ ਐਡਜਸਟਮੈਂਟ ਦੇ ਆਧਾਰ &rsquoਤੇ ਸਮਾਜਿਕ ਸੁਰੱਖਿਆ ਦੇ ਲਾਭ ਲੈ ਰਹੇ ਹਰ ਸ਼ਖਸ ਨੂੰ ਔਸਤਨ 1,968 ਡਾਲਰ ਦੀ ਰਕਮ ਮਿਲੇਗੀ। ਕੌਸਟ ਆਫ ਲਿਵਿੰਗ ਐਡਸਟਮੈਂਟ ਨੂੰ ਬੇਹੱਦ ਅਹਿਮ ਮੰਨਿਆ ਜਾਂਦਾ ਹੈ ਕਿਉਂਕਿ 2010, 2011 ਅਤੇ 2016 ਵਿਚ ਲੋਕਾਂ ਨੂੰ ਪਿਛਲੇ ਵਰ੍ਹੇ ਦੇ ਮੁਕਾਬਲੇ ਕੋਈ ਵਾਧੂ ਰਕਮ ਨਹੀਂ ਸੀ ਮਿਲੀ।
ਈਡੀ ਵੱਲੋਂ ਨੀਰਵ ਮੋਦੀ ਦੀ 29.75 ਕਰੋੜ ਦੀ ਜਾਇਦਾਦ ਕੁਰਕ
ਨਵੀਂ ਦਿੱਲੀ: ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਕਿਹਾ ਕਿ ਉਸ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ ਤਹਿਤ ਭਗੌੜੇ ਹੀਰਾ ਕਾਰੋਬਾਰੀ ਨੀਰਵ ਮੋਦੀ ਦੀ 29.75 ਕਰੋੜ ਰੁਪਏ ਦੀ ਜਾਇਦਾਦ ਕੁਰਕ ਕੀਤੀ ਹੈ। ਈਡੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਸਬੰਧਤ ਜਾਇਦਾਦਾਂ ਨੂੰ ਕੁਰਕ ਕਰਨ ਲਈ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਇੱਕ ਅੰਤਿਮ ਆਦੇਸ਼ ਜਾਰੀ ਕੀਤਾ ਹੈ। ਕੁਰਕ ਜਾਇਦਾਦਾਂ ਵਿੱਚ ਬੈਂਕ ਜਮ੍ਹਾਂ, ਜ਼ਮੀਨ ਅਤੇ ਭਵਨ ਸ਼ਾਮਲ ਹਨ। ਪੰਜਾਬ ਨੈਸ਼ਨਲ ਬੈਂਕ (ਪੀਐਨਬੀ) ਨਾਲ ਦੋ ਅਰਬ ਡਾਲਰ ਦੀ ਕਥਿਤ ਧੋਖਾਧੜੀ ਦੇ ਮਾਮਲੇ ਦੀ ਪੰਜ ਸਾਲ ਤੋਂ ਵੱਧ ਸਮੇਂ ਤੋਂ ਜਾਂਚ ਕਰ ਰਹੀ ਏਜੰਸੀ ਇਸ ਤੋਂ ਪਹਿਲਾਂ ਨੀਰਵ ਮੋਦੀ ਦੀ ਭਾਰਤ ਅਤੇ ਵਿਦੇਸ਼ ਸਥਿਤ 2,596 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕਰ ਚੁੱਕੀ ਹੈ।ਪੁੱਤ ਦੇ ਕਤਲ ਕੇਸ &rsquoਚ ਜਲਦੀ ਇਨਸਾਫ਼ ਦੀ ਉਮੀਦ: ਬਲਕੌਰ ਸਿੰਘਸ੍ਰੀ ਆਨੰਦਪੁਰ ਸਾਹਿਬ- ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਦਾਲਤਾਂ &rsquoਤੇ ਪੂਰਨ ਵਿਸ਼ਵਾਸ ਹੈ ਤੇ ਉਨ੍ਹਾਂ ਦੇ ਪੁੱਤ ਦੇ ਕਤਲ ਕੇਸ ਸਣੇ ਉਸ ਦੇ ਗੀਤ ਲੀਕ ਹੋਣ ਦੇ ਮਾਮਲੇ ਵਿੱਚ ਵੀ ਅਦਾਲਤਾਂ ਵੱਲੋਂ ਜਲਦੀ ਇਨਸਾਫ਼ ਦਿੱਤਾ ਜਾਵੇਗਾ। ਪ੍ਰਾਪਤ ਜਾਣਕਾਰੀ ਅਨੁਸਾਰ ਬਲਕੌਰ ਸਿੰਘ ਕੁਝ ਵਿਅਕਤੀਆਂ ਵੱਲੋਂ ਕਥਿਤ ਤੌਰ &rsquoਤੇ ਸਿੱਧੂ ਮੂਸੇਵਾਲਾ ਦੇ ਗੀਤ ਲੀਕ ਕਰਨ ਦੇ ਮਾਮਲੇ ਸਬੰਧੀ ਸ੍ਰੀ ਆਨੰਦਪੁਰ ਸਾਹਿਬ ਦੀ ਅਦਾਲਤ ਵਿੱਚ ਪੁੱਜੇ ਹੋਏ ਸਨ।