image caption:

14 ਸਤੰਬਰ 2024- ਅੱਜ ਦੀਆਂ ਮੁੱਖ ਖਬਰਾਂ

 ਮੈਨੂੰ ਪ੍ਰਧਾਨ ਮੰਤਰੀ ਦੇ ਅਹੁਦੇ ਦਾ ਪ੍ਰਸਤਾਵ ਦਿੱਤਾ ਸੀ : ਨਿਤਿਨ ਗਡਕਰੀ ਦਾ ਖੁਲਾਸਾ

ਨਵੀਂ ਦਿੱਲੀ : ਕੇਂਦਰੀ ਟਰਾਂਸਪੋਰਟ ਅਤੇ ਰਾਸ਼ਟਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਾਅਵਾ ਕੀਤਾ ਕਿ ਇਕ ਸੀਨੀਅਰ ਨੇਤਾ ਨੇ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਅਹੁਦੇ ਦੀ ਪੇਸ਼ਕਸ਼ ਕੀਤੀ ਸੀ, ਪਰ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ। ਪੱਤਰਕਾਰੀ ਪੁਰਸਕਾਰ ਸਮਾਰੋਹ ਦੌਰਾਨ ਮੀਡੀਆ ਭਾਈਚਾਰੇ ਨੂੰ ਸੰਬੋਧਨ ਕਰਦਿਆਂ ਨਿਤਿਨ ਗਡਕਰੀ ਨੇ ਕਿਹਾ, "ਮੈਂ ਵਿਰੋਧੀ ਧਿਰ ਦੇ ਨੇਤਾ ਨੂੰ ਕਿਹਾ ਕਿ ਮੈਂ ਇੱਕ ਵਿਚਾਰਧਾਰਾ ਅਤੇ ਵਿਸ਼ਵਾਸ ਦਾ ਪਾਲਣ ਕਰਨ ਵਾਲਾ ਵਿਅਕਤੀ ਹਾਂ। ਮੈਂ ਅਜਿਹੀ ਪਾਰਟੀ ਵਿੱਚ ਹਾਂ, ਜਿਸ ਨੇ ਮੈਨੂੰ ਉਹ ਸਭ ਕੁਝ ਦਿੱਤਾ ਹੈ, ਜਿਸਦੀ ਮੈਂ ਕਦੇ ਕਲਪਨਾ ਵੀ ਨਹੀਂ ਕੀਤੀ ਸੀ। ਕੋਈ ਵੀ ਪ੍ਰਸਤਾਵ ਨਾਲ ਮੈਨੂੰ ਲੁਭਾਇਆ ਨਹੀਂ ਜਾ ਸਕਦਾ।"

ਹਾਲਾਂਕਿ, ਨਿਤਿਨ ਗਡਕਰੀ ਨੇ ਵਿਰੋਧੀ ਧਿਰ ਦੇ ਨੇਤਾ ਦਾ ਨਾਂ ਨਹੀਂ ਦੱਸਿਆ ਅਤੇ ਨਾ ਹੀ ਘਟਨਾ ਬਾਰੇ ਵੇਰਵੇ ਦਿੱਤੇ ਹਨ। ਉਨ੍ਹਾਂ ਕਿਹਾ ਕਿ 2024 ਦੀਆਂ ਆਮ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੇ ਇਕ ਸੀਨੀਅਰ ਨੇਤਾ ਨੇ ਮੇਰੇ ਨਾਲ ਸੰਪਰਕ ਕੀਤਾ ਸੀ। ਉਸ ਸਮੇਂ ਇਹ ਮੰਨਿਆ ਜਾ ਰਿਹਾ ਸੀ ਕਿ ਭਾਜਪਾ ਪੂਰਨ ਬਹੁਮਤ ਹਾਸਲ ਨਹੀਂ ਕਰ ਸਕੇਗੀ ਅਤੇ ਉਸ ਨੂੰ ਸਰਕਾਰ ਬਣਾਉਣ ਲਈ ਕੁਝ ਵਿਰੋਧੀ ਪਾਰਟੀਆਂ ਦੇ ਸਮਰਥਨ ਦੀ ਲੋੜ ਪੈ ਸਕਦੀ ਹੈ। ਉਸਨੇ ਕਿਹਾ, "ਮੈਂ ਉਸਨੂੰ ਸਪੱਸ਼ਟ ਤੌਰ 'ਤੇ ਕਿਹਾ ਕਿ ਮੈਂ ਕੁਝ ਸਿਧਾਂਤਾਂ ਅਤੇ ਵਿਸ਼ਵਾਸਾਂ ਨਾਲ ਵੱਡਾ ਹੋਇਆ ਹਾਂ ਅਤੇ ਮੈਂ ਉਨ੍ਹਾਂ ਨਾਲ ਸਮਝੌਤਾ ਨਹੀਂ ਕਰਾਂਗਾ।

ਸਿਆਸਤ ਵਿਚ ਆਉਂਦੇ ਹੀ ਵਿਨੇਸ਼ ਫੋਗਾਟ 'ਤੇ ਲਾਏ ਜਾ ਰਹੇ ਅਣਕਿਆਸੇ ਦੋਸ਼
ਨਵੀਂ ਦਿੱਲੀ : ਪੈਰਿਸ ਓਲੰਪਿਕ ਨੂੰ ਲੈ ਕੇ ਵਕੀਲ ਹਰੀਸ਼ ਸਾਲਵੇ ਨੇ ਦਾਅਵਾ ਕੀਤਾ ਹੈ ਕਿ ਵਿਨੇਸ਼ ਫੋਗਾਟ ਨਹੀਂ ਚਾਹੁੰਦੀ ਸੀ ਕਿ ਅਸੀਂ ਉਸ ਦੇ ਖਿਲਾਫ ਲਏ ਗਏ ਫੈਸਲੇ ਨੂੰ ਖੇਡ ਆਰਬਿਟਰੇਸ਼ਨ 'ਚ ਚੁਣੌਤੀ ਦੇਈਏ। ਦਰਅਸਲ, ਪਹਿਲਵਾਨ ਵਿਨੇਸ਼ ਫੋਗਾਟ ਨੂੰ 7 ਅਗਸਤ ਨੂੰ ਪੈਰਿਸ ਓਲੰਪਿਕ ਤੋਂ ਠੀਕ ਪਹਿਲਾਂ 100 ਗ੍ਰਾਮ ਜ਼ਿਆਦਾ ਭਾਰ ਹੋਣ ਕਾਰਨ ਔਰਤਾਂ ਦੇ 50 ਕਿਲੋਗ੍ਰਾਮ ਫ੍ਰੀਸਟਾਈਲ ਫਾਈਨਲ ਤੋਂ ਬਾਹਰ ਕਰ ਦਿੱਤਾ ਗਿਆ ਸੀ, ਜਿਸ ਕਾਰਨ ਪਹਿਲਵਾਨ ਵਿਨੇਸ਼ ਫੋਗਾਟ ਫਾਈਨਲ ਤੋਂ ਬਾਹਰ ਹੋ ਗਈ ਸੀ। ਓਲੰਪਿਕ ਦੇ ਇਤਿਹਾਸ ਵਿੱਚ ਇਹ ਪਹਿਲਾ ਮੌਕਾ ਸੀ ਜਦੋਂ ਕੋਈ ਭਾਰਤੀ ਮਹਿਲਾ ਪਹਿਲਵਾਨ ਓਲੰਪਿਕ ਦੇ ਫਾਈਨਲ ਵਿੱਚ ਪਹੁੰਚੀ ਸੀ।

ਹਰੀਸ਼ ਸਾਲਵੇ ਦਾ ਇਹ ਬਿਆਨ ਵਿਨੇਸ਼ ਦੇ ਉਸ ਬਿਆਨ ਤੋਂ ਬਾਅਦ ਆਇਆ ਹੈ, ਜਿਸ 'ਚ ਉਸ ਨੇ ਦਾਅਵਾ ਕੀਤਾ ਸੀ ਕਿ ਫਾਈਨਲ ਤੋਂ ਠੀਕ ਪਹਿਲਾਂ ਓਲੰਪਿਕ ਸੰਘ ਨੇ ਉਸ ਨੂੰ ਅਯੋਗ ਕਰਾਰ ਦਿੱਤੇ ਜਾਣ 'ਤੇ ਉਸ ਨੂੰ ਭਾਰਤੀ ਓਲੰਪਿਕ ਸੰਘ ਤੋਂ ਕੋਈ ਸਮਰਥਨ ਨਹੀਂ ਮਿਲਿਆ ਸੀ। ਵਿਨੇਸ਼ ਨੇ ਕਿਹਾ ਸੀ ਕਿ ਸਾਡੇ ਵਕੀਲ ਇਸ ਫੈਸਲੇ ਨੂੰ ਲੈ ਕੇ ਪਹਿਲਾਂ ਹੀ ਉਦਾਰ ਨਜ਼ਰ ਆ ਰਹੇ ਸਨ। ਇਨ੍ਹਾਂ ਸਾਰੇ ਕਾਰਨਾਂ ਕਰਕੇ ਉਹ ਓਲੰਪਿਕ ਵਿੱਚ ਮਹਿਲਾ ਕੁਸ਼ਤੀ ਵਿੱਚ ਭਾਰਤ ਨੂੰ ਪਹਿਲਾ ਸੋਨ ਜਾਂ ਚਾਂਦੀ ਦਾ ਤਗ਼ਮਾ ਨਹੀਂ ਦਿਵਾ ਸਕੀ। ਹਾਲਾਂਕਿ, ਭਾਰਤੀ ਓਲੰਪਿਕ ਸੰਘ ਅਤੇ ਵਿਨੇਸ਼ ਫੋਗਾਟ ਵੱਲੋਂ ਇਸ ਫੈਸਲੇ ਦੇ ਖਿਲਾਫ ਅਪੀਲ ਕੀਤੀ ਗਈ ਸੀ, ਜਿਸ ਵਿੱਚ ਹਰੀਸ਼ ਸਾਲਵੇ ਨੇ ਇੱਕ ਵਕੀਲ ਦੇ ਤੌਰ 'ਤੇ ਉਨ੍ਹਾਂ ਦੀ ਨੁਮਾਇੰਦਗੀ ਕੀਤੀ ਸੀ, ਪਰ ਉਨ੍ਹਾਂ ਦੀ ਪਟੀਸ਼ਨ ਖਾਰਜ ਕਰ ਦਿੱਤੀ ਗਈ ਸੀ ਅਤੇ ਵਿਨੇਸ਼ ਨੂੰ ਬਿਨਾਂ ਤਮਗਾ ਵਾਪਸ ਕਰਨਾ ਪਿਆ ਸੀ।

ਡੰਕੀ ਲਵਾਉਣ ਦੇ ਮਾਮਲੇ ਵਿਚ ਪੰਜਾਬੀ ਗਾਇਕ ਫਤਿਹਜੀਤ ਸਿੰਘ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ

ਜਲੰਧਰ : ਜਲੰਧਰ ਨਾਲ ਸਬੰਧਤ ਇੱਕ ਪੰਜਾਬੀ ਗਾਇਕ ਨੂੰ ਦਿੱਲੀ ਦੇ ਇੰਦਰਾ ਗਾਂਧੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਪੰਜਾਬੀ ਗਾਇਕ ਦੀ ਪਛਾਣ ਫਤਿਹਜੀਤ ਸਿੰਘ ਵਜੋਂ ਹੋਈ ਹੈ। ਦਿੱਲੀ ਪੁਲਿਸ ਨੇ ਫਤਿਹਜੀਤ ਨੂੰ ਡੰਕੀ ਦੇ ਰਸਤੇ ਅਮਰੀਕਾ ਭੇਜਣ ਦੇ ਮਾਮਲੇ ਵਿੱਚ ਗ੍ਰਿਫਤਾਰ ਕੀਤਾ ਹੈ। ਪੁਲੀਸ ਅਨੁਸਾਰ ਮੁਲਜ਼ਮ ਡੰਕੀ ਦੇ ਰਸਤੇ ਲੋਕਾਂ ਨੂੰ ਅਮਰੀਕਾ ਭੇਜਦਾ ਸੀ। ਫਤਿਹਜੀਤ ਦੇ ਸਾਥੀ ਨੂੰ ਪਹਿਲਾਂ ਹੀ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਦੱਸ ਦੇਈਏ ਕਿ ਫਤਿਹਜੀਤ ਸਿੰਘ ਪਹਿਲੀ ਵਾਰ 4 ਸਾਲ ਪਹਿਲਾਂ ਆਪਣੇ ਗੀਤ ਸੁਰਮਾ ਨਾਲ ਸੁਰਖੀਆਂ ਵਿੱਚ ਆਏ ਸਨ। ਉਕਤ ਗੀਤ ਨੂੰ ਪੰਜਾਬ ਦੇ ਲੋਕਾਂ ਨੇ ਕਾਫੀ ਪਸੰਦ ਕੀਤਾ ਸੀ। ਉਸ ਦਾ ਨਵਾਂ ਟ੍ਰੈਕ ਪਰਾਂਡਾ ਕੁਝ ਦਿਨ ਪਹਿਲਾਂ ਹੀ ਰਿਲੀਜ਼ ਹੋਇਆ ਹੈ। ਦਿੱਤੇ ਬਿਆਨ ਵਿੱਚ ਆਈਜੀਆਈ ਦੀ ਡੀਸੀਪੀ ਊਸ਼ਾ ਰੰਗਨਾਨੀ ਨੇ ਕਿਹਾ- ਪੁੱਛ-ਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਉਸ ਨੇ 12ਵੀਂ ਜਮਾਤ ਤੱਕ ਪੜ੍ਹਾਈ ਕੀਤੀ ਹੈ। ਗਾਇਕ ਕਈ ਦੇਸ਼ਾਂ ਵਿੱਚ ਸ਼ੋਅ ਦਾ ਹਿੱਸਾ ਰਿਹਾ ਹੈ। ਮੁਲਜ਼ਮ ਸੁਲਤਾਨ ਸਿੰਘ ਨਾਮਕ ਏਜੰਟ ਦੇ ਸੰਪਰਕ ਵਿੱਚ ਸੀ। ਸੁਲਤਾਨ ਲੋਕਾਂ ਨੂੰ ਅਮਰੀਕਾ ਭੇਜਣ ਦੇ ਨਾਂ 'ਤੇ ਧੋਖਾਧੜੀ ਕਰਦਾ ਸੀ। ਡੀਸੀਪੀ ਨੇ ਦੱਸਿਆ ਕਿ ਸੁਲਤਾਨ ਸਿੰਘ ਦੇ ਸੰਪਰਕ ਵਿੱਚ ਆਉਣ ਤੋਂ ਬਾਅਦ ਮੁਲਜ਼ਮ ਸਿੰਗਰ ਨੇ ਘੱਟ ਸਮੇਂ ਵਿੱਚ ਵੱਧ ਪੈਸੇ ਕਮਾਉਣ ਦੀ ਸੋਚੀ। ਪੁਲਸ ਨੇ ਦੋਸ਼ ਲਾਇਆ ਕਿ ਦੋਵੇਂ ਇਕੱਠੇ ਕੰਮ ਕਰਦੇ ਸਨ।


ਕੇਜਰੀਵਾਲ ਨੂੰ ਜ਼ਮਾਨਤ ਮਿਲਣ &rsquoਤੇ ਆਪ ਵਰਕਰਾਂ ਨੇ ਪਾਏ ਭੰਗੜੇ

ਅੰਮ੍ਰਿਤਸਰ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਮਾਮਲੇ ਦੇ ਵਿੱਚ ਅੱਜ ਜਮਾਨਤ ਮਿਲ ਗਈ ਹੈ, ਜਿਸ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਵਰਕਰਾਂ ਤੇ ਨੇਤਾਵਾਂ ਦੇ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਹਰ ਪਾਸੇ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਲੱਡੂ ਵੰਡ ਕੇ ਢੋਲ ਵਜਾ ਕੇ ਭੰਗੜੇ ਪਾ ਕੇ ਖੁਸ਼ੀ ਮਨਾਈ ਜਾ ਰਹੀ ਹੈ, ਜਿਸ ਦੇ ਚਲਦੇ ਅੰਮ੍ਰਿਤਸਰ ਵੀ ਆਮ ਆਦਮੀ ਪਾਰਟੀ ਦੇ ਸ਼ਹਿਰੀ ਦਫਤਰ ਦੇ ਵਿੱਚ ਆਪ ਵਰਕਰਾਂ ਨੇਤਾਵਾਂ ਤੇ ਵਿਧਾਇਕਾਂ ਨੇ ਪਹੁੰਚ ਕੇ ਅਰਵਿੰਦ ਕੇਜਰੀਵਾਲ ਨੂੰ ਮਿਲੀ ਜ਼ਮਾਨਤ ਦਾ ਖੁਸ਼ੀ ਦਾ ਪ੍ਰਗਟਾਵਾ ਕੀਤਾ। ਇਸ ਦੌਰਾਨ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਸੈਂਟਰਲ ਤੋਂ ਐਮਐਲਏ ਡਾਕਟਰ ਅਜੇ ਗੁਪਤਾ ਅਤੇ ਅੰਮ੍ਰਿਤਸਰ ਸ਼ਹਿਰੀ ਦੇ ਜ਼ਿਲਾ ਪ੍ਰਧਾਨ ਮਨੀਸ਼ ਅਗਰਵਾਲ ਨੇ ਖੁਸ਼ੀ ਦਾ ਇਜ਼ਹਾਰ ਕਰਦੇ ਹੋਏ ਕਿਹਾ ਕਿ ਆਪ ਸੁਪਰੀਮੋ ਅਰਵਿਦ ਕੇਜਰੀਵਾਲ ਨੂੰ ਮਿਨੀ ਜਮਾਨਤ ਤੋਂ ਬਾਅਦ ਪੂਰੇ ਦੇਸ਼ ਦੇ ਵਿੱਚ ਖੁਸ਼ੀ ਦੀ ਲਹਿਰ ਹੈ ਅਤੇ ਅੱਜ ਸੱਚਾਈ ਦੀ ਜਿੱਤ ਹੋਈ ਹੈ।


ਅੰਮ੍ਰਿਤਸਰ &rsquoਚ ਇਸਾਈ ਪਾਸਟਰ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਅੰਮ੍ਰਿਤਸਰ : ਪੰਜਾਬ ਵਿੱਚ ਲਗਾਤਾਰ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀਆਂ ਦੇ ਮਾਮਲੇ ਵਧਦੇ ਜਾ ਰਹੇ ਹਨ। ਗੁਰੂ ਨਗਰੀ ਅੰਮ੍ਰਿਤਸਰ ਦੀ ਗੱਲ ਕੀਤੀ ਜਾਵੇ ਤਾਂ ਅੰਮ੍ਰਿਤਸਰ ਵਿੱਚ ਵੀ ਲਗਾਤਾਰ ਹੀ ਬੇਅਦਬੀਆਂ ਦੀਆਂ ਘਟਨਾਵਾਂ ਵਧਦੀਆਂ ਜਾ ਰਹੀਆਂ ਹਨ। ਤਾਜ਼ਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਿ ਇੱਕ ਘਰ ਦੇ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਇਸ ਸੰਬੰਧ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਦੇ ਆਗੂ ਪਹੁੰਚੇ ਅਤੇ ਉਹਨਾਂ ਵੱਲੋਂ ਹਲਾਤਾਂ ਦਾ ਜਾਇਜ਼ਾ ਲਿਆ ਗਿਆ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਆਗੂ ਬਲਬੀਰ ਸਿੰਘ ਮੱੁਛਲ ਨੇ ਦੱਸਿਆ ਕਿ ਵਾਈਟ ਅਵੈਨਿਊ ਦੇ ਵਿੱਚ ਇੱਕ ਘਰ ਦੇ ਵਿੱਚ ਇਸਾਈ ਧਰਮ ਦੇ ਪਾਸਟਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕੀਤੀ ਜਾ ਰਹੀ ਸੀ। ਉਹਨਾਂ ਕਿਹਾ ਕਿ ਪਾਸਟਰ ਵੱਲੋਂ ਇੱਕ ਕਮਰੇ ਦੇ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਜਦਕਿ ਬਿਲਕੁਲ ਉਸਦੇ ਨਾਲ ਦੇ ਕਮਰੇ ਦੇ ਵਿੱਚ ਉਹ ਆਪਣੇ ਇਸਾਈ ਧਰਮ ਦਾ ਪ੍ਰਚਾਰ ਕਰਦੇ ਸੀ।


ਕੈਨੇਡਾ ਵਿਚ ਪਨਾਹ ਮੰਗਣ ਵਾਲਿਆਂ ਦੀ ਗਿਣਤੀ 2.36 ਲੱਖ &rsquoਤੇ ਪੁੱਜੀ

ਮੌਂਕਟਨ : ਕੈਨੇਡਾ ਵਿਚ ਅਸਾਇਲਮ ਮੰਗਣ ਵਾਲਿਆਂ ਦੇ ਮਸਲੇ &rsquoਤੇ ਫੈਡਰਲ ਸਰਕਾਰ ਅਤੇ ਰਾਜ ਸਰਕਾਰਾਂ ਵਿਚਾਲੇ ਟਕਰਾਅ ਪੈਦਾ ਹੋ ਗਿਆ ਹੈ। ਇੰਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਕਿਊਬੈਕ ਅਤੇ ਉਨਟਾਰੀਓ ਦਾ ਬੋਝ ਘਟਾਉਣ ਲਈ ਹਜ਼ਾਰਾਂ ਸ਼ਰਨਾਰਥੀਆਂ ਨੂੰ ਵੱਖ-ਵੱਖ ਰਾਜਾਂ ਵਿਚ ਵਸਾਉਣਾ ਚਾਹੁੰਦੇ ਹਨ ਪਰ ਨਿਊ ਬ੍ਰਨਜ਼ਵਿਕ ਦੇ ਪ੍ਰੀਮੀਅਰ ਬਲੇਨ ਹਿਗਜ਼ ਨੇ ਤਿੱਖੇ ਸ਼ਬਦਾਂ ਦੀ ਵਰਤੋਂ ਕਰਦਿਆਂ ਆਖ ਦਿਤਾ ਕਿ ਟਰੂਡੋ ਸਰਕਾਰ ਬਗੈਰ ਕਿਸੇ ਆਰਥਿਕ ਸਹਾਇਤਾ ਤੋਂ ਸਾਢੇ ਚਾਰ ਹਜ਼ਾਰ ਸ਼ਰਨਾਰਥੀਆਂ ਨੂੰ ਨਿਊ ਬ੍ਰਨਜ਼ਵਿਕ ਭੇਜਣਾ ਚਾਹੁੰਦੀ ਹੈ। &lsquoਨੈਸ਼ਨਲ ਪੋਸਟ&rsquo ਦੀ ਰਿਪੋਰਟ ਮੁਤਾਬਕ ਇਸ ਵੇਲੇ ਕੈਨੇਡਾ ਵਿਚ 2 ਲੱਖ 35 ਹਜ਼ਾਰ ਤੋਂ ਵੱਧ ਅਸਾਇਲਮ ਦੀਆਂ ਅਰਜ਼ੀਆਂ ਵਿਚਾਰ ਅਧੀਨ ਹਨ ਅਤੇ ਜ਼ਿਆਦਾਤਰ ਦਾਅਵੇ ਕਿਊਬੈਕ ਅਤੇ ਉਨਟਾਰੀਓ ਵਿਚ ਕੀਤੇ ਗਏ ਹਨ। ਦੂਜੇ ਪਾਸੇ ਨਿਊ ਬ੍ਰਨਜ਼ਵਿਕ ਸੂਬੇ ਵਿਚ ਅਸਾਇਲਮ ਦੀਆਂ ਸਿਰਫ 384 ਅਰਜ਼ੀਆਂ &rsquoਤੇ ਵਿਚਾਰ ਕੀਤਾ ਜਾ ਰਿਹਾ ਹੈ ਅਤੇ ਇਸ ਗਿਣਤੀ ਦਾ ਉਨਟਾਰੀਓ ਜਾਂ ਕਿਊਬੈਕ ਦੇ ਮੁਕਾਬਲੇ ਜ਼ਮੀਨ ਅਸਮਾਨ ਦਾ ਫਰਕ ਹੈ।

ਕੇਜਰੀਵਾਲ ਨੂੰ ਜ਼ਮਾਨਤ ਮਿਲਣ &lsquoਤੇ ਬੋਲੇ CM ਮਾਨ, ਕਿਹਾ- &lsquoਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ&rsquo

ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਕੇਜਰੀਵਾਲ ਨੂੰ ਜ਼ਮਾਨਤ ਮਿਲਣ ਦੇ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ । CM ਮਾਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਤੇ ਕਿਹਾ ਕਿ ਆਖ਼ਿਰ ਸੱਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ।

CM ਮਾਨ ਨੇ ਟਵੀਟ ਕਰਦਿਆਂ ਲਿਖਿਆ,&rdquoਆਖ਼ਿਰ ਸੱਚਾਈ ਦੀ ਹੋਈ ਜਿੱਤ&hellip &lsquoਆਪ&rsquo ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਨੂੰ ਮਾਣਯੋਗ ਸੁਪਰੀਮ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ&hellip ਕੇਜਰੀਵਾਲ ਜੀ ਨੂੰ ਮਿਲੀ ਜ਼ਮਾਨਤ ਨੇ ਸਾਬਤ ਕਰ ਦਿੱਤਾ ਹੈ ਕਿ ਸੱਚ ਨੂੰ ਕਦੇ ਦਬਾਇਆ ਨਹੀਂ ਜਾ ਸਕਦਾ&hellipਇਨਕਲਾਬ ਜ਼ਿੰਦਾਬਾਦ।&rdquo

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਈ ਮਨੂ ਭਾਕਰ, ਕਿਹਾ- &ldquoਇੱਥੇ ਕੀਤੀ ਹੋਈ ਹਰ ਅਰਦਾਸ ਪੂਰੀ ਹੁੰਦੀ ਹੈ&rdquo

ਪੈਰਿਸ ਉਲੰਪਿਕ ਵਿਚ ਇਤਿਹਾਸ ਰਚਣ ਵਾਲੀ ਖਿਡਾਰਨ ਮਨੂ ਭਾਕਰ ਅੱਜ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਈ। ਉਸ ਨੇ ਅੱਗੇ ਕਿਹਾ ਕਿ ਇੱਥੇ ਕੀਤੀ ਹੋਈ ਹਰ ਅਰਦਾਸ ਪੂਰੀ ਹੁੰਦੀ ਹੈ, ਮੈਂ ਵੀ ਅੱਜ ਅਰਦਾਸ ਕਰਾਂਗੀ ਤੇ ਉਹ ਜ਼ਰੂਰ ਪੂਰੀ ਹੋਵੇਗੀ। ਇਸ ਤੋਂ ਪਹਿਲਾਂ ਬੀਤੇ ਕੱਲ੍ਹ ਉਨ੍ਹਾਂ ਨੇ ਪਰਿਵਾਰ ਸਣੇ ਵਾਹਗਾ ਬਾਰਡਰ &lsquoਤੇ ਪਰਿਵਾਰ ਸਣੇ ਰਿਟ੍ਰੀਟ ਸੈਰੇਮਨੀ ਦਾ ਆਨੰਦ ਮਾਣਿਆ ਸੀ। ਇੱਥੇ BSF ਦੇ ਜਵਾਨਾਂ ਨੇ ਮਨੂ ਭਾਕਰ ਨੂੰ ਸਨਮਾਨਿਤ ਕੀਤਾ ਸੀ।

ਮਨੂ ਭਾਕਰ ਨੇ ਕਿਹਾ ਕਿ ਉਹ ਪਹਿਲੀ ਵਾਰ ਪੰਜਾਬ ਆਈ ਹੈ ਅਤੇ ਉਹ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਈ ਹੈ। ਮਨੂ ਮਨ ਪਰਿਵਾਰਤ ਸਣੇ ਮੱਥਾ ਟੇਕਿਆ ਅਤੇ ਪਰਿਕਰਮਾ ਕੀਤੀ। ਮਨੂ ਨੇ ਕੇਹਾ ਕਿ ਇੱਥੇ ਆ ਕੇ ਉਸ ਨੂੰ ਆਤਮਿਕ ਤੌਰ &rsquoਤੇ ਖੁਸ਼ੀ ਮਿਲੀ ਹੈ। ਮਨੂ ਨੇ ਨੌਜਵਾਨਾਂ ਨੂੰ ਕਿਹਾ ਕਿ ਉਹ ਇੱਕ ਟੀਚਾ ਤੈਅ ਕਰਨ ਅਤੇ ਫਿਰ ਉਸ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕੋਈ ਟੀਚਾ ਮਿੱਥਦੇ ਹੋ ਤਾਂ ਉਸ ਨੂੰ ਹਾਸਲ ਕਰਨ ਲਈ ਪ੍ਰਮਾਤਮਾ ਵੀ ਤੁਹਾਡੀ ਮਦਦ ਕਰਦਾ ਹੈ।

ਮੈਂ ਬਾਈਡਨ ਤੋਂ ਵੱਖਰੀ ਹਾਂ ਕਿਉਂਕਿ ਮੈਂ ਨਵੀਂ ਪੀੜ੍ਹੀ ਦੀ ਨੁਮਾਇੰਦਗੀ ਕਰਦੀ ਹਾਂ: ਕਮਲਾ ਹੈਰਿਸ

ਵਾਸ਼ਿੰਗਟਨ: ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਨੇ ਸ਼ੁਕਰਵਾਰ ਨੂੰ ਕਿਹਾ ਕਿ ਉਹ ਮੌਜੂਦਾ ਰਾਸ਼ਟਰਪਤੀ ਜੋ ਬਾਈਡਨ ਤੋਂ ਵੱਖਰੇ ਹਨ ਕਿਉਂਕਿ ਉਹ ਨਵੀਂ ਪੀੜ੍ਹੀ ਦੀ ਨੁਮਾਇੰਦਗੀ ਕਰਦੇ ਹਨ।

ਦੇਸ਼ &rsquoਚ ਨਵੰਬਰ ਦੌਰਾਨ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ। ਚੋਣਾਂ ਦਾ ਇਕ ਮਹੱਤਵਪੂਰਨ ਹਿੱਸਾ &lsquoਪ੍ਰੈਜ਼ੀਡੈਂਸ਼ੀਅਲ ਡੀਬੇਟ&rsquo ਹੈ। ਇਹ ਬਹਿਸ ਬੁਧਵਾਰ ਨੂੰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ ਅਤੇ ਕਮਲਾ ਹੈਰਿਸ ਵਿਚਾਲੇ ਹੋਈ, ਜਿਸ &rsquoਚ ਹੈਰਿਸ ਟਰੰਪ &rsquoਤੇ ਭਾਰੇ ਪੈਂਦੇ ਹੋਏ ਨਜ਼ਰ ਆਏ।

ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਬਣਨ ਤੋਂ ਬਾਅਦ ਇਕ ਟੀ.ਵੀ. ਚੈਨਲ ਨੂੰ ਦਿਤੇ ਅਪਣੇ ਪਹਿਲੇ ਇੰਟਰਵਿਊ ਵਿਚ ਹੈਰਿਸ ਨੇ ਡੋਨਾਲਡ ਟਰੰਪ ਦੇ ਨਫ਼ਰਤ ਭਰੇ ਭਾਸ਼ਣ ਅਤੇ ਵੰਡਪਾਊ ਭਾਸ਼ਣ ਦੀ ਆਲੋਚਨਾ ਕਰਦੇ ਹੋਏ ਕਿਹਾ, &lsquo&lsquoਮੈਨੂੰ ਲਗਦਾ ਹੈ ਕਿ ਲੋਕ ਟਰੰਪ ਦੀ ਲੀਡਰਸ਼ਿਪ ਸ਼ੈਲੀ ਤੋਂ ਥੱਕ ਗਏ ਹਨ।&rsquo&rsquo

ਫਿਲਾਡੇਲਫੀਆ ਵਿਚ ਨਿਊਜ਼ ਚੈਨਲ ਡਬਲਯੂ.ਪੀ.ਵੀ.ਆਈ.-ਟੀ.ਵੀ. ਦੇ ਐਂਕਰ ਬ੍ਰਾਇਨ ਟੈਫ ਨੇ ਹੈਰਿਸ ਨੂੰ ਇਕ ਜਾਂ ਦੋ ਖੇਤਰਾਂ ਦੀ ਸੂਚੀ ਦੇਣ ਲਈ ਕਿਹਾ ਜਿੱਥੇ ਉਹ ਅਪਣੇ ਆਪ ਨੂੰ ਬਾਈਡਨ ਤੋਂ ਵੱਖਰਾ ਦੇਖਦੀ ਹੈ। ਹੈਰਿਸ ਨੇ ਕਿਹਾ, &lsquo&lsquoਮੈਂ ਜੋ ਬਾਈਡਨ ਨਹੀਂ ਹਾਂ ਅਤੇ ਮੈਂ ਨਵੀਂ ਪੀੜ੍ਹੀ ਦੀ ਨੁਮਾਇੰਦਗੀ ਕਰਦੀ ਹਾਂ।&rsquo&rsquo ਉਨ੍ਹਾਂ ਕਿਹਾ ਕਿ ਜਿਹੜੀਆਂ ਚੀਜ਼ਾਂ ਨੂੰ ਕਦੇ ਹਲਕੇ &rsquoਚ ਲਿਆ ਜਾਂਦਾ ਸੀ, ਉਨ੍ਹਾਂ ਨੂੰ ਹੁਣ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।

ਪੁਲਾੜ &rsquoਚ ਬੈਠ ਕੇ ਸੁਨੀਤਾ ਵਿਲੀਅਮ ਤੇ ਉਸ ਦਾ ਸਾਥੀ ਚੁਣਨਗੇ ਅਮਰੀਕਾ ਦਾ ਰਾਸ਼ਟਰਪਤੀ

ਵਾਸ਼ਿੰਗਟਨ: ਨਾਸਾ ਦੇ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੇ ਕਿਹਾ ਕਿ ਉਹ ਪੁਲਾੜ ਤੋਂ ਵੋਟ ਪਾਉਣਗੇ। ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਅਮਰੀਕੀ ਰਾਸ਼ਟਰਪਤੀ ਚੋਣਾਂ 2024 &rsquoਚ ਵੋਟ ਪਾਉਣ ਲਈ ਪੁਲਾੜ ਤੋਂ, ਬਹੁਤ ਮਹੱਤਵਪੂਰਨ ਡਿਊਟੀ ਨਿਭਾਉਗੇ ਕਿਉਂਕਿ ਉਹ ਕੌਮਾਂਤਰੀ ਪੁਲਾੜ ਸਟੇਸ਼ਨ &rsquoਤੇ ਫਸੇ ਹੋਏ ਹਨ ਅਤੇ ਉਨ੍ਹਾਂ ਦੀ ਵਾਪਸੀ &rsquoਚ ਦੇਰੀ ਹੋ ਸਕਦੀ ਹੈ।

ਸਪੇਸ ਤੋਂ ਅਮਰੀਕੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ, ਵਿਲਮੋਰ ਨੇ ਕਿਹਾ ਕਿ ਉਸ ਨੇ ਆਪਣੀ ਵੋਟ ਪਾਉਣ ਲਈ ਅਪਣੀ ਬੇਨਤੀ ਭੇਜ ਦਿਤੀ ਹੈ ਕਿਉਂਕਿ ਇਹ ਇਕ ਬਹੁਤ ਹੀ ਮਹੱਤਵਪੂਰਨ ਫ਼ਰਜ਼ ਹੈ ਅਤੇ ਨਾਸਾ ਇਹ ਯਕੀਨੀ ਬਣਾਉਂਦਾ ਹੈ ਕਿ ਉਹ ਵੋਟ ਪਾਉਣ ਦੇ ਯੋਗ ਹਨ। ਸੁਨੀਤਾ ਨੇ ਕਿਹਾ ਕਿ ਉਹ ਸਪੇਸ ਤੋਂ ਵੋਟ ਪਾਉਣ ਦੇ ਯੋਗ ਹੋਣ ਦੀ ਉਡੀਕ ਕਰ ਰਹੀ ਹੈ। ਸੁਨੀਤਾ ਵਿਲੀਅਮਜ਼ ਨੇ ਕਿਹਾ, &lsquo&lsquoਦੋਵੇਂ ਪੁਲਾੜ ਯਾਤਰੀ ਸਪੇਸ &rsquoਚ ਫਸੇ ਹੋਏ ਹਨ ਅਤੇ ਅਗਲੇ ਸਾਲ ਸਪੇਸ ਐਕਸ &rsquoਚ ਵਾਪਸ ਆਉਣ ਦੀ ਸੰਭਾਵਨਾ ਹੈ।&rsquo&rsquo

ਸਿੱਖ ਸੰਸਦ ਮੈਂਬਰ ਢੇਸੀ ਨੂੰ ਰੱਖਿਆ ਕਮੇਟੀ ਦਾ ਮੁਖੀ ਚੁਣਿਆ
ਲੰਡਨ -ਬਰਤਾਨੀਆ ਦੇ ਪਹਿਲੇ ਪਗੜੀਧਾਰੀ ਸਿੱਖ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੂੰ ਨਵੀਂ ਸੰਸਦ ਦੀ ਰੱਖਿਆ ਕਮੇਟੀ ਦਾ ਚੇਅਰਮੈਨ ਚੁਣਿਆ ਗਿਆ ਹੈ। ਢੇਸੀ ਦੀ ਚੋਣ ਬੀਤੇ ਦਿਨ ਵੋਟਿੰਗ ਤੋਂ ਬਾਅਦ ਕੀਤੀ ਗਈ। ਲੇਬਰ ਪਾਰਟੀ ਦੇ ਸੰਸਦ ਮੈਂਬਰ ਨੂੰ 563 ਵੋਟਾਂ &rsquoਚੋਂ 320 ਵੋਟਾਂ ਮਿਲੀਆਂ। ਉਨ੍ਹਾਂ ਦੇ ਮੁਕਾਬਲੇ &rsquoਚ ਖੜ੍ਹੇ ਲੇਬਰ ਪਾਰਟੀ ਦੇ ਸੰਸਦ ਮੈਂਬਰ ਡੈਰੇਕ ਟਵਿਗ ਨੂੰ 243 ਵੋਟਾਂ ਹਾਸਲ ਹੋਈਆਂ।

ਢੇਸੀ ਨੇ ਕਿਹਾ, &lsquoਮੈਨੂੰ ਰੱਖਿਆ ਕਮੇਟੀ ਦਾ ਚੇਅਰਮੈਨ ਚੁਣੇ ਜਾਣ ਦੀ ਖੁਸ਼ੀ ਹੈ। ਮੈਂ ਸਦਨ ਦੇ ਆਪਣੇ ਸਹਿਯੋਗੀਆਂ ਦਾ ਮੇਰੇ &rsquoਤੇ ਭਰੋਸਾ ਜ਼ਾਹਿਰ ਕਰਨ &rsquoਤੇ ਸ਼ੁਕਰੀਆ ਕਰਨਾ ਚਾਹੁੰਦਾ ਹਾਂ।&rsquo ਉਨ੍ਹਾਂ ਕਿਹਾ, &lsquoਦੇਸ਼ ਤੇ ਵਿਦੇਸ਼ &rsquoਚ ਅਸੀਂ ਜਿਹੜੇ ਖਤਰਿਆਂ ਦਾ ਸਾਹਮਣਾ ਕਰ ਰਹੇ ਹਾਂ ਉਹ ਤੇਜ਼ੀ ਨਾਲ ਵੱਧ ਰਹੇ ਹਨ। ਰੱਖਿਆ ਕਮੇਟੀ ਦੇ ਚੇਅਰਮੈਨ ਵਜੋਂ ਮੈਂ ਇਹ ਯਕੀਨੀ ਬਣਾਉਣ ਵੱਲ ਧਿਆਨ ਦੇਵਾਂਗਾ ਕਿ ਸਾਡਾ ਦੇਸ਼ ਇਨ੍ਹਾਂ ਚੁਣੌਤੀਆਂ ਦਾ ਸਾਹਮਣਾ ਕਰ ਸਕੇ। ਮੈਂ ਹਥਿਆਰਬੰਦ ਬਲਾਂ ਦੇ ਕਰਮੀਆਂ ਤੇ ਸੀਨੀਅਰਾਂ (ਬਹਾਦਰ ਲੋਕ ਜੋ ਸਾਡੀ ਸੁਰੱਖਿਆ &rsquoਚ ਵੱਡਮੁੱਲਾ ਯੋਗਦਾਨ ਦਿੰਦੇ ਹਨ।) ਲਈ ਸੰਸਦ &rsquoਚ ਆਵਾਜ਼ ਬੁਲੰਦ ਕਰਾਂਗਾ।&rsquo ਢੇਸੀ ਨੂੰ ਵਧਾਈ ਦਿੰਦਿਆਂ ਸਾਬਕਾ ਭਾਰਤੀ ਸੰਸਦ ਮੈਂਬਰ ਤਰਲੋਚਨ ਸਿੰਘ (ਜੋ ਸੰਖੇਪ ਦੌਰੇ ਤਹਿਤ ਫਿਲਹਾਲ ਬਰਤਾਨੀਆ &rsquoਚ ਹਨ) ਨੇ ਕਿਹਾ, &lsquoਢੇਸੀ ਦਾ ਸੈਨਾ, ਜਲ ਸੈਨਾ ਅਤੇ ਹਵਾਈ ਸੈਨਾ ਨਾਲ ਸਬੰਧਤ ਵੱਕਾਰੀ ਸੰਸਦੀ ਕਮੇਟੀ ਦਾ ਪ੍ਰਧਾਨ ਚੁਣਿਆ ਜਾਣਾ, ਉਨ੍ਹਾਂ ਦੇ ਸੰਸਦ ਦੇ ਦੋ ਕਾਰਜਕਾਲਾਂ ਵਿੱਚ ਨਿਭਾਈ ਭੂਮਿਕਾ ਨੂੰ ਸਨਮਾਨ ਦੇਣਾ ਹੈ।&rsquo

ਵਿਸ਼ਵ ਸਿਹਤ ਸੰਗਠਨ ਵੱਲੋਂ ਮੰਕੀਪੌਕਸ ਦੇ ਪਹਿਲੇ ਟੀਕੇ ਨੂੰ ਮਨਜ਼ੂਰੀ
ਜਨੇਵਾ- ਵਿਸ਼ਵ ਸਿਹਤ ਸੰਗਠਨ (ਡਬਲਿਊਐੱਚਓ) ਨੇ ਅੱਜ ਕਿਹਾ ਕਿ ਉਸ ਨੇ ਬਾਲਗਾਂ &rsquoਚ ਮੰਕੀਪੌਕਸ ਦੇ ਇਲਾਜ ਵਾਸਤੇ ਟੀਕੇ ਦੀ ਵਰਤੋਂ ਲਈ ਪਹਿਲੀ ਮਨਜ਼ੂਰੀ ਦੇ ਦਿੱਤੀ ਹੈ। ਟੀਕੇ ਨੂੰ ਮਨਜ਼ੂਰੀ ਦੇਣ ਦਾ ਮਤਲਬ ਹੈ ਕਿ ਜੀਏਵੀਆਈ ਵੈਕਸੀਨ ਅਲਾਇੰਸ ਅਤੇ ਯੂਨੀਸੈਫ ਵਰਗੇ ਦਾਨੀ ਇਸ ਨੂੰ ਖਰੀਦ ਸਕਦੇ ਹਨ। ਸਪਲਾਇਰ ਸਿਰਫ ਇੱਕ ਹੋਣ ਕਾਰਨ ਇਸ ਟੀਕੇ ਦੀ ਸਪਲਾਈ ਸੀਮਤ ਹੈ। ਡਬਲਿਊਐੱਚਓ ਦੇ ਡਾਇਰੈਕਟਰ ਜਨਰਲ ਟੈਡਰੋਸ ਅਧਾਨੋਮ ਘੈਬਰੇਸਿਸ ਨੇ ਕਿਹਾ, &lsquo&lsquoਮੰਕੀਪੌਕਸ ਦੇ ਇਲਾਜ ਲਈ ਟੀਕੇ ਨੂੰ ਮਨਜ਼ੂਰੀ ਮਿਲਣਾ ਅਫਰੀਕਾ ਅਤੇ ਹੋਰ ਥਾਵਾਂ &rsquoਤੇ ਇਸ ਬਿਮਾਰੀ ਖ਼ਿਲਾਫ਼ ਸਾਡੀ ਲੜਾਈ &rsquoਚ ਅਹਿਮ ਕਦਮ ਹੈ।&rsquo&rsquo  


ਪਾਇਲਟਾਂ ਦੀ ਹੜਤਾਲ: ਏਅਰ ਕੈਨੇਡਾ ਨੇ ਸਰਕਾਰ ਤੋਂ ਦਖਲ ਮੰਗਿਆ
ਓਟਵਾ- ਕੈਨੇਡਾ ਦੀ ਸਭ ਤੋਂ ਵੱਡੀ ਹਵਾਈ ਸੇਵਾ ਅਤੇ ਕਾਰੋਬਾਰੀ ਆਗੂਆਂ ਨੇ ਬੀਤੇ ਦਿਨ ਸੰਘੀ ਸਰਕਾਰ ਤੋਂ ਸ਼ਟਡਾਊਨ ਤੋਂ ਬਚਣ ਦੀ ਆਸ ਵਿੱਚ ਆਪਣੇ ਪਾਇਲਟਾਂ ਨਾਲ ਵਾਰਤਾ &rsquoਚ ਦਖਲ ਦੇਣ ਦੀ ਮੰਗ ਕੀਤੀ ਪਰ ਕਿਰਤ ਮੰਤਰੀ ਨੇ ਕਿਹਾ ਕਿ ਦੋਵਾਂ ਧਿਰਾਂ ਨੂੰ ਸਮਝੌਤੇ &rsquoਤੇ ਗੱਲਬਾਤ ਕਰਨੀ ਚਾਹੀਦੀ ਹੈ। ਏਅਰ ਕੈਨੇਡਾ ਦੇ ਬੁਲਾਰੇ ਕ੍ਰਿਸਟੌਫ ਹੈਨੇਬੈਲੇ ਨੇ ਕਿਹਾ ਕਿ ਏਅਰਲਾਈਨ ਗੱਲਬਾਤ ਲਈ ਪ੍ਰਤੀਬੱਧ ਹੈ ਪਰ ਉਸ ਨੂੰ ਏਅਰ ਲਾਈਨ ਪਾਇਲਟ ਐਸੋਸੀਏਸ਼ਨ ਦੀਆਂ ਤਨਖਾਹਾਂ ਸਬੰਧੀ ਮੰਗਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਉਹ ਪੂਰਾ ਨਹੀਂ ਕਰ ਸਕਦੇ। 5200 ਪਾਇਲਟਾਂ ਦੀ ਨੁਮਾਇੰਦਗੀ ਕਰਨ ਵਾਲੀ ਯੂਨੀਅਨ ਦਾ ਕਹਿਣਾ ਹੈ ਕਿ ਏਅਰ ਕੈਨੇਡਾ ਲਗਾਤਾਰ ਰਿਕਾਰਡ ਮੁਨਾਫਾ ਕਮਾ ਰਹੀ ਹੈ, ਜਦਕਿ ਉਨ੍ਹਾਂ ਨੂੰ ਆਸ ਹੈ ਕਿ ਪਾਇਲਟ ਘੱਟ ਮੁਆਵਜ਼ਾ ਸਵੀਕਾਰ ਕਰਨਗੇ। ਪਾਇਲਟ ਚਾਹੁੰਦੇ ਹਨ ਕਿ ਉਨ੍ਹਾਂ ਨੂੰ ਅਮਰੀਕੀ ਹਵਾਈ ਸੇਵਾ ਦੇ ਬਰਾਬਰ ਤਨਖਾਹ ਦਿੱਤੀ ਜਾਵੇ।

ਅਰਵਿੰਦ ਕੇਜਰੀਵਾਲ ਨੇ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ
ਨਵੀਂ ਦਿੱਲੀ- ਸੁਪਰੀਮ ਕੋਰਟ ਤੋਂ ਕਥਿਤ ਆਬਕਾਰੀ ਨੀਤੀ ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਸ਼ੁੱਕਰਵਾਰ ਨੂੰ ਜ਼ਮਾਨਤ ਮਿਲਣ ਤੋਂ ਬਾਅਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਭਗਵਾਨ ਹਨੂੰਮਾਨ ਦਾ ਆਸ਼ੀਰਵਾਦ ਲਿਆ। ਉਹ ਕਨਾਟ ਪਲੇਸ ਸਥਿਤ ਹਨੂੰਮਾਨ ਮੰਦਰ ਪੁੱਜੇ ਅਤੇ ਪੂਜਾ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਸੁਨੀਤਾ ਕੇਜਰੀਵਾਲ, ਸਾਬਕਾ ਉਪ ਮੁੱਖ ਮੰਤਰੀ ਅਤੇ &lsquoਆਪ&rsquo ਆਗੂ ਮਨੀਸ਼ ਸਿਸੋਦੀਆ, ਸੰਜੇ ਸਿੰਘ ਅਤੇ ਸੌਰਭ ਭਾਰਦਵਾਜ ਵੀ ਮੌਜੂਦ ਸਨ।


1984 &rsquoਚ ਹਰਿਮੰਦਰ ਸਾਹਿਬ &rsquoਤੇ ਫ਼ੌਜੀ ਕਾਰਵਾਈ ਗਲਤ ਸੀ: ਚੰਨੀ
ਚੰਡੀਗੜ੍ਹ- ਕਾਂਗਰਸ ਦੇ ਸੰਸਦ ਮੈਂਬਰ ਅਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ 1984 &rsquoਚ ਹਰਿਮੰਦਰ ਸਾਹਿਬ &rsquoਤੇ ਕੀਤੀ ਗਈ ਫ਼ੌਜੀ ਕਾਰਵਾਈ &lsquoਗਲਤ&rsquo ਸੀ ਅਤੇ ਉਨ੍ਹਾਂ ਦੀ ਪਾਰਟੀ ਇਸ ਲਈ ਮੁਆਫੀ ਵੀ ਮੰਗ ਚੁੱਕੀ ਹੈ। ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਉਸ ਸਮੇਂ ਭਾਜਪਾ ਅਤੇ ਆਰਐੱਸਐੱਸ ਨੇ ਹਰਮਿੰਦਰ ਸਾਹਬ &rsquoਤੇ &lsquoਹਮਲੇ&rsquo ਲਈ ਫ਼ੌਜ ਭੇਜਣ ਦਾ ਦਬਾਅ ਪਾਇਆ ਸੀ। ਚੰਨੀ ਨੇ ਇਹ ਟਿੱਪਣੀ ਇੱਥੇ ਪੱਤਰਕਾਰਾਂ ਵੱਲੋਂ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਦੇ ਕੇਸ ਨਾਲ ਸਬੰਧਤ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਕੀਤੀ। ਇਹ ਪੁੱਛੇ ਜਾਣ &rsquoਤੇ ਕਿ ਕਾਂਗਰਸ ਨੇ ਅਜੇ ਤੱਕ ਟਾਈਟਲਰ ਨੂੰ ਪਾਰਟੀ &rsquoਚੋਂ ਕਿਉਂ ਨਹੀਂ ਕੱਢਿਆ, ਚੰਨੀ ਨੇ ਕਿਹਾ, &lsquoਕਾਂਗਰਸ ਨੇ ਸਿੱਖ ਵਿਰੋਧੀ ਦੰਗਿਆਂ ਅਤੇ ਹਰਮਿੰਦਰ ਸਾਹਿਬ &rsquoਤੇ ਹੋਏ ਹਮਲੇ ਲਈ ਇਕ ਵਾਰ ਨਹੀਂ, ਕਈ ਵਾਰ ਮੁਆਫੀ ਮੰਗੀ ਹੈ। ਹਰਿਮੰਦਰ ਸਾਹਿਬ &rsquoਤੇ ਹਮਲਾ ਗਲਤ ਸੀ, ਕਾਂਗਰਸ ਨੇ ਵੀ ਇਸ ਨੂੰ ਸਵੀਕਾਰ ਕਰ ਲਿਆ ਹੈ।&rsquo ਉਨ੍ਹਾਂ ਸਵਾਲ ਕੀਤਾ ਕਿ ਭਾਜਪਾ 10 ਸਾਲ ਸੱਤਾ &rsquoਚ ਰਹਿਣ ਦੇ ਬਾਵਜੂਦ ਦੰਗਿਆਂ ਲਈ ਜ਼ਿੰਮੇਵਾਰ ਲੋਕਾਂ ਨੂੰ ਸਜ਼ਾ ਕਿਉਂ ਨਹੀਂ ਦੇ ਸਕੀ? ਇਸ ਦੌਰਾਨ ਪੰਜਾਬ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ &rsquoਤੇ ਦਿੱਲੀ ਭਾਜਪਾ ਦੇ ਆਗੂ ਤਰਵਿੰਦਰ ਸਿੰਘ ਮਰਵਾਹਾ ਰਾਹੀਂ ਲੋਕ ਸਭਾ &rsquoਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੂੰ ਧਮਕਾਉਣ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਸੰਸਦ ਦੇ ਹੇਠਲੇ ਸਦਨ ਵਿੱਚ ਚੁਣੇ ਹੋਏ ਨੁਮਾਇੰਦੇ ਅਤੇ ਵਿਰੋਧੀ ਧਿਰ ਦੇ ਆਗੂ ਨੂੰ ਧਮਕਾਉਣਾ ਬਹੁਤ ਹੀ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਨੇ ਕਿਸਾਨਾਂ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਸਨ। ਹਾਲਾਂਕਿ ਭਾਜਪਾ ਉਸ ਖ਼ਿਲਾਫ਼ ਕਾਰਵਾਈ ਕਰਨ ਵਿੱਚ ਅਸਫਲ ਰਹੀ। ਬਾਜਵਾ ਨੇ ਹਰਦੀਪ ਸਿੰਘ ਪੁਰੀ ਅਤੇ ਇਕਬਾਲ ਸਿੰਘ ਲਾਲਪੁਰਾ ਸਮੇਤ ਭਾਜਪਾ ਆਗੂਆਂ &rsquoਤੇ ਉਂਗਲ ਉਠਾਉਂਦਿਆਂ ਕਿਹਾ ਕਿ ਜਦੋਂ ਪ੍ਰਦਰਸ਼ਨਕਾਰੀ ਸਿੱਖ ਕਿਸਾਨਾਂ ਨੂੰ ਖਾਲਿਸਤਾਨੀ ਅਤਿਵਾਦੀ ਕਹਿ ਕੇ ਬਦਨਾਮ ਕੀਤਾ ਗਿਆ ਤਾਂ ਉਨ੍ਹਾਂ ਨੇ ਇੱਕ ਸ਼ਬਦ ਵੀ ਕਿਉਂ ਨਹੀਂ ਬੋਲਿਆ।