18 ਸਤੰਬਰ 2024- ਅੱਜ ਦੀਆਂ ਮੁੱਖ ਖਬਰਾਂ
 ਹਮਲੇ ਲਈ ਬਾਇਡਨ ਤੇ ਹੈਰਿਸ ਜ਼ਿੰਮੇਵਾਰ: ਟਰੰਪ
ਨਿਊਯਾਰਕ- ਡੋਨਾਲਡ ਟਰੰਪ ਨੇ ਅੱਜ ਬਿਨਾਂ ਸਬੂਤਾਂ ਦੇ ਦਾਅਵਾ ਕੀਤਾ ਕਿ ਉਨ੍ਹਾਂ &rsquoਤੇ ਪਿੱਛੇ ਜਿਹੇ ਹੋਏ ਹਮਲੇ ਲਈ ਰਾਸ਼ਟਰਪਤੀ ਜੋਅ ਬਾਇਡਨ ਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀਆਂ ਟਿੱਪਣੀਆਂ ਜ਼ਿੰਮੇਵਾਰ ਹਨ, ਜੋ ਉਨ੍ਹਾਂ (ਟਰੰਪ) ਨੂੰ ਲੋਕਤੰਤਰ ਲਈ ਖਤਰਾ ਦਸਦੇ ਹਨ। ਉਨ੍ਹਾਂ ਕਿਹਾ ਕਿ ਬਾਇਡਨ ਤੇ ਹੈਰਿਸ ਦਾ ਪਹਿਲਾਂ ਵੀ ਆਪਣੇ ਸਿਆਸੀ ਵਿਰੋਧੀਆਂ iਖ਼ਲਾਫ਼ ਟਿੱਪਣੀਆਂ ਕਰਨ ਅਤੇ ਉਨ੍ਹਾਂ ਨੂੰ ਜੇਲ੍ਹਾਂ &rsquoਚ ਭੇਜਣ ਜਾਂ ਉਨ੍ਹਾਂ iਖ਼ਲਾਫ਼ ਕੇਸ ਚਲਾਉਣ ਦਾ ਇਤਿਹਾਸ ਰਿਹਾ ਹੈ।
ਚੋਣਾਂ &rsquoਚ ਹੁਣ ਸਿਰਫ਼ 50 ਦਿਨ ਬਚੇ ਹਨ ਅਤੇ ਕੁਝ ਥਾਵਾਂ &rsquoਤੇ ਮੁੱਢਲੇ ਬੈਲੇਟ ਪੇਪਰ ਪਹਿਲਾਂ ਹੀ ਭੇਜੇ ਜਾ ਚੁੱਕੇ ਹਨ। ਇਸ ਸਾਲ ਰਾਸ਼ਟਰਪਤੀ ਚੋਣਾਂ ਲਈ ਮੁਹਿੰਮ ਲੰਘੇ ਐਤਵਾਰ ਨੂੰ ਟਰੰਪ &rsquoਤੇ ਹੋਏ ਹਮਲੇ ਤੋਂ ਪਹਿਲਾਂ ਵੀ ਅਮਰੀਕੀ ਇਤਿਹਾਸ &rsquoਚ ਸਭ ਤੋਂ ਉੱਥਲ ਪੁੱਥਲ ਵਾਲਾ ਰਿਹਾ ਹੈ। ਫਲੋਰੀਡਾ &rsquoਚ ਵਾਪਰੀ ਘਟਨਾ ਮਗਰੋਂ ਟਰੰਪ ਸੁਰੱਖਿਅਤ ਸਨ ਅਤੇ ਉਨ੍ਹਾਂ ਆਪਣੀ ਸੁਰੱਖਿਆ ਲਈ ਸੀਕਰੇਟ ਸਰਵਿਸ ਦੀ ਸ਼ਲਾਘਾ ਕੀਤੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ, &lsquoਉਨ੍ਹਾਂ (ਬਾਇਡਨ ਤੇ ਹੈਰਿਸ) ਦੀ ਬਿਆਨਬਾਜ਼ੀ ਮੈਨੂੰ ਗੋਲੀ ਮਾਰਨ ਲਈ ਮਜਬੂਰ ਕਰ ਰਹੀ ਹੈ, ਜਦਕਿ ਮੈਂ ਉਹ ਹਾਂ ਜੋ ਦੇਸ਼ ਨੂੰ ਬਚਾਅ ਰਿਹਾ ਹਾਂ।&rsquo ਰਿਪਬਲਿਕਨ ਆਗੂ ਤੇ ਸਾਬਕਾ ਰਾਸ਼ਟਰਪਤੀ &rsquoਤੇ ਲੰਘੇ ਜੁਲਾਈ ਮਹੀਨੇ ਵੀ ਰੈਲੀ ਦੌਰਾਨ ਹਮਲਾ ਹੋਇਆ ਸੀ
ਕਾਂਗਰਸ ਨੇ ਰਵਨੀਤ ਬਿੱਟੂ ਸਮੇਤ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ
ਨਵੀਂ ਦਿੱਲੀ- ਕਾਂਗਰਸ ਪਾਰਟੀ ਨੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ iਖ਼ਲਾਫ਼ ਵਿਵਾਦਤ ਟਿੱਪਣੀ ਕਰਨ ਅਤੇ ਧਮਕੀ ਭਰਿਆ ਬਿਆਨ ਦੇਣ &rsquoਤੇ ਬੁੱਧਵਾਰ ਨੂੰ ਕੇਂਦਰੀ ਮੰਤਰੀ ਰਵਨੀਤ ਬਿੱਟੂ ਸਮੇਤ ਭਾਰਤੀ ਜਨਤਾ ਪਾਰਟੀ ਅਤੇ ਸ਼ਿਵ ਸੈਨਾ ਦੇ ਚਾਰ ਆਗੂਆਂ ਵਿਰੁੱਧ ਪੁਲੀਸ ਸ਼ਿਕਾਇਤ ਦਰਜ ਕਰਵਾਈ ਹੈ ਅਤੇ ਐਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਸਬੰਧੀ ਪਾਰਟੀ ਦੇ ਖਜ਼ਾਨਚੀ ਅਜੇ ਮਾਕਨ ਵੱਲੋਂ ਤੁਗਲਕ ਰੋਡ ਥਾਣੇ ਵਿਚ ਸ਼ਿਕਾਇਤ ਦਰਜ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਹੈ ਕਿਉਕਿ ਉਹ ਦਲਿਤ, ਪਛੜੇ ਵਰਗ, ਘੱਟ ਗਿਣਤੀਆਂ ਅਤੇ ਸੰਵਿਧਾਨ ਨੂੰ ਬਚਾਉਣ ਦੀ ਗੱਲ ਕਰਦੇ ਹਨ।
ਇਸ ਮੌਕੇ ਕਾਂਗਰਸ ਨੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਭਾਜਪਾ ਆਗੂ ਤਰਵਿੰਦਰ ਮਾਰਵਾਹ, ਯੂਪੀ ਸਰਕਾਰ ਦੇ ਮੰਤਰੀ ਰਘੁਰਾਜ ਸਿੰਘ, ਸ਼ਿਵ ਸੈਨਾ ਦੇ ਵਿਧਾਇਕ ਸੰਜੈ ਗਾਇਕਵਾੜ ਵਿਰੁੱਧ 351, 352, 353, 61 ਤੇ ਤਹਿਤ ਐੱਫ਼ਆਈਆਰ ਦਰਜ ਕਰਨ ਦੀ ਮੰਗ ਕੀਤੀ।
&lsquoਆਪ&rsquo ਵਿਧਾਇਕ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਰੱਦ
ਐੱਸਏਐੱਸ ਨਗਰ (ਮੁਹਾਲੀ)- ਇੱਥੋਂ ਦੀ ਵਿਸ਼ੇਸ਼ ਅਦਾਲਤ ਨੇ ਆਮ ਆਦਮੀ ਪਾਰਟੀ ਦੇ ਅਮਰਗੜ੍ਹ ਤੋਂ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਦੀ ਜ਼ਮਾਨਤ ਅਰਜ਼ੀ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ। ਕਰੀਬ 40 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ &lsquoਆਪ&rsquo ਆਗੂ ਗੱਜਣ ਮਾਜਰਾ ਨੂੰ ਹੁਣ ਰਾਹਤ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਬੂਹਾ ਖੜਕਾਉਣਾ ਪਵੇਗਾ।
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ 6 ਦਸੰਬਰ 2023 ਨੂੰ ਗੱਜਣਮਾਜਰਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਉਹ ਉਦੋਂ ਤੋਂ ਹੀ ਜੇਲ੍ਹ ਵਿੱਚ ਬੰਦ ਹੈ। ਮੁਹਾਲੀ ਅਦਾਲਤ ਵਿੱਚ ਜ਼ਮਾਨਤ ਪਟੀਸ਼ਨ ਦਾਇਰ ਕਰਨ ਤੋਂ ਪਹਿਲਾਂ ਗੱਜਣਮਾਜਰਾ ਨੇ ਸੁਪਰੀਮ ਕੋਰਟ ਤੋਂ ਆਪਣੀ ਪਟੀਸ਼ਨ ਵਾਪਸ ਲਈ ਸੀ, ਜਿੱਥੇ ਉਸ ਨੇ ਬੈਂਕ ਧੋਖਾਧੜੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਆਪਣੀ ਗ੍ਰਿਫ਼ਤਾਰੀ ਅਤੇ ਰਿਮਾਂਡ ਨੂੰ ਚੁਣੌਤੀ ਦਿੱਤੀ ਸੀ। 
ਹੁਣ ਆਸਟਰੇਲੀਆ &rsquoਚ ਘੁੰਮਣ ਜਾਣ ਵਾਲੇ ਭਾਰਤੀਆਂ ਨੂੰ ਮਿਲੇਗਾ ਉਥੇ ਕੰਮ ਕਰਨ ਦਾ ਮੌਕਾ
ਨਵੀਂ ਦਿੱਲੀ: ਭਾਰਤ ਵਾਸੀਆਂ ਲਈ ਆਸਟਰੇਲੀਆ &rsquoਚ ਕੰਮ ਕਰਨ ਦੇ ਨਵੇਂ ਰਸਤੇ ਖੁੱਲ੍ਹ ਗਏ ਹਨ। ਹੁਣ ਆਸਟਰੇਲੀਆ ਜਾ ਕੇ ਘੁੰਮਣ ਦੇ ਨਾਲ ਕੰਮ ਵੀ ਕੀਤਾ ਜਾ ਸਕਦਾ ਹੈ। ਇਸ ਨੂੰ ਵਰਕ ਐਂਡ ਹੋਲੀਡੇ ਵੀਜ਼ਾ ਜਾਂ ਬੈਕਪੈਕਰ ਵੀਜ਼ਾ ਵੀ ਕਿਹਾ ਜਾ ਰਿਹਾ ਹੈ। ਇਹ ਵੀਜ਼ਾ 12 ਮਹੀਨਿਆਂ ਲਈ ਆਸਟਰੇਲੀਆ &rsquoਚ ਰਹਿਣ ਦੀ ਇਜਾਜ਼ਤ ਦਿੰਦਾ ਹੈ। ਇਹ ਵੀਜ਼ਾ ਵਿੱਤੀ ਵਰ੍ਹੇ 2024-25 ਦੌਰਾਨ ਸ਼ੁਰੂ ਕੀਤਾ ਜਾਵੇਗਾ। ਵੀਜ਼ਾ ਨੂੰ ਪ੍ਰਾਪਤ ਕਰਨ ਵਾਲਾ ਵਿਅਕਤੀ ਇਸ ਦੌਰਾਨ ਵੱਖ-ਵੱਖ ਨੌਕਰੀਆਂ ਕਰ ਸਕਦਾ ਹੈ, ਪਰ ਹਰ ਨੌਕਰੀ ਵਿਚ ਵੱਧ ਤੋਂ ਵੱਧ 6 ਮਹੀਨੇ ਕੰਮ ਕੀਤਾ ਜਾ ਸਕਦਾ ਹੈ। ਤੁਸੀਂ ਇਸ ਵੀਜ਼ੇ ਦੇ ਤਹਿਤ 4 ਮਹੀਨਿਆਂ ਤੱਕ ਕੋਈ ਕੋਰਸ ਜਾਂ ਪੜ੍ਹਾਈ ਵੀ ਕਰ ਸਕਦੇ ਹੋ, ਜਿਸ ਨਾਲ ਤੁਸੀਂ ਕੋਈ ਨਵੀਂ ਕਲਾਂ ਜਾਂ ਹੁਨਰ ਸਿੱਖ ਸਕਦੇ ਹੋ। ਆਸਟਰੇਲੀਆ-ਭਾਰਤ ਆਰਥਕ ਸਹਿਯੋਗ ਅਤੇ ਵਪਾਰ ਸਮਝੌਤੇ (ਏ.ਆਈ.-ਈ.ਸੀ.ਟੀ.ਏ.) ਦੇ ਤਹਿਤ ਹਰ ਸਾਲ 1,000 ਭਾਰਤੀ ਨਾਗਰਿਕਾਂ ਨੂੰ ਇਸ ਵੀਜ਼ਾ ਲਈ ਅਰਜ਼ੀ ਦੇਣ ਦਾ ਮੌਕਾ ਮਿਲੇਗਾ। 18 ਤੋਂ 30 ਸਾਲ ਦੀ ਉਮਰ ਦੇ ਯੋਗ ਭਾਰਤੀ ਨਾਗਰਿਕ ਇਕ ਸਾਲ ਲਈ ਆਸਟਰੇਲੀਆ ਜਾ ਸਕਦੇ ਹਨ, ਥੋੜ੍ਹੇ ਸਮੇਂ ਲਈ ਕੰਮ ਕਰ ਸਕਦੇ ਹਨ ਅਤੇ ਅਪਣੇ ਠਹਿਰਨ ਦੌਰਾਨ ਪੜ੍ਹਾਈ ਕਰ ਸਕਦੇ ਹਨ। 
ਮਸ਼ਹੂਰ ਪੰਜਾਬੀ ਗਾਇਕ ਆਰ ਨੇਤ  ਨੂੰ ਮਿਲੀ ਧਮਕੀ, ਮੰਗੀ 1 ਕਰੋੜ ਰੁਪਏ ਦੀ ਫਿਰੌਤੀ
ਮਸ਼ਹੂਰ ਪੰਜਾਬੀ ਗਾਇਕ ਆਰ ਨੇਤ ਨੂੰ 1 ਕਰੋੜ ਰੁਪਏ ਦੀ ਫਿਰੌਤੀ ਦੀ ਧਮਕੀ ਮਿਲੀ ਹੈ। ਇਸ ਸਬੰਧੀ ਉਸ ਦੇ ਟੀਮ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਟੀਮ ਨੇ ਪੁਲਿਸ ਨੂੰ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਫਿਰੌਤੀ ਨਾ ਮਿਲਣ &lsquoਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਵੱਲੋਂ ਮਾਮਲੇ ਨੂੰ ਲੈ ਕੇ ਸ਼ਿਕਾਇਤ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਦੀ ਸਾਈਬਰ ਟੀਮ ਉਨ੍ਹਾਂ ਫ਼ੋਨ ਨੰਬਰਾਂ ਦੀ ਜਾਂਚ ਕਰ ਰਹੀ ਹੈ ਜਿਨ੍ਹਾਂ ਤੋਂ ਧਮਕੀਆਂ ਮਿਲ ਰਹੀਆਂ ਹਨ। ਪੰਜਾਬੀ ਗਾਇਕ ਆਰ. ਨੇਤ ਮੈਨੇਜਰ ਰਜਿੰਦਰ ਪਾਲ ਸਿੰਘ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਉਸ ਨੂੰ ਕਈ ਵਾਰ ਵਿਦੇਸ਼ੀ ਨੰਬਰਾਂ ਤੋਂ ਵਟਸਐਪ ਕਾਲਾਂ ਆ ਰਹੀਆਂ ਹਨ। ਇਹ ਨੰਬਰ ਯੂਕੇ ਦਾ ਦੱਸਿਆ ਜਾ ਰਿਹਾ ਹੈ। ਕੁਝ ਰਿਕਾਰਡਿੰਗ ਵੀ ਭੇਜੀ ਗਈ ਹੈ, ਜਿਸ ਵਿੱਚ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ। ਫਿਰੌਤੀ ਦੀ ਰਕਮ ਨਾ ਦੇਣ &lsquoਤੇ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ। ਮੁਲਜ਼ਮਾਂ ਨੇ 1 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਹੈ। ਸ਼ਿਕਾਇਤ ਮਿਲਣ ਤੋਂ ਬਾਅਦ ਪੰਜਾਬ ਪੁਲਿਸ ਨੇ ਮਾਮਲੇ ਦੀ ਤੇਜ਼ੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।
ਅਦਾਲਤ ਵੱਲੋਂ ਲਾਲੂ ਯਾਦਵ ਤੇ ਤੇਜਸਵੀ ਯਾਦਵ ਦੇ ਸੰਮਨ ਜਾਰੀ
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਨੌਕਰੀ ਬਦਲੇ ਜ਼ਮੀਨ ਘਪਲੇ ਨਾਲ ਜੁੜੇ ਇਕ ਮਨੀ ਲਾਂਡਰਿੰਗ ਕੇਸ ਵਿਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੇ ਪੁੱਤਰਾਂ ਤੇਜਸਵੀ ਯਾਦਵ ਤੇ ਤੇਜ ਪ੍ਰਤਾਪ ਯਾਦਵ ਅਤੇ ਹੋਰਨਾਂ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਹਨ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਸਾਰੇ ਮੁਲਜ਼ਮਾਂ ਨੂੰ 7 ਅਕਤੂਬਰ ਨੂੰ ਅਦਾਲਤ ਅੱਗੇ ਪੇਸ਼ ਹੋਣ ਦਾ ਹੁਕਮ ਦਿੱਤਾ ਹੈ। ਅਦਾਲਤ ਨੇ ਇਹ ਹੁਕਮ ਮੁਲਜ਼ਮਾਂ iਖ਼ਲਾਫ਼ ਦਾਖ਼ਲ ਸਪਲੀਮੈਂਟਰੀ ਚਾਰਜਸ਼ੀਟ ਉਤੇ ਗ਼ੌਰ ਕਰਦਿਆਂ ਸੁਣਾਏ ਹਨ।
­
ਡੇਰਾ ਜਗਮਾਲਵਾਲੀ ਨੂੰ ਮਿਲੇ ਨਵੇਂ ਮੁਖੀ, ਡੇਰਾ ਬਿਆਸ ਮੁਖੀ ਨੇ ਬਾਬਾ ਵਰਿੰਦਰ ਢਿੱਲੋਂ ਦੀ ਕੀਤੀ ਦਸਤਾਰਬੰਦੀ
ਡੇਰਾ ਜਗਮਾਲਵਾਲੀ ਨੂੰ ਨਵੇਂ ਡੇਰਾ ਮੁਖੀ ਮਿਲ ਗਏ ਹਨ। ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਅੱਜ ਬਾਬਾ ਵਰਿੰਦਰ ਢਿੱਲੋਂ ਦੀ ਦਸਤਾਰਬੰਦੀ ਕੀਤੀ। ਇਸ ਦਸਤਾਰ ਸਜਾਉਣ ਦੀ ਰਸਮ ਮੌਕੇ ਬਾਬਾ ਜਸਦੀਪ ਸਿੰਘ ਗਿੱਲ ਵੀ ਹਾਜ਼ਰ ਸਨ। ਇਸ ਮੌਕੇ ਸੰਤ ਬਲਜੀਤ ਸਿੰਘ ਦਾਦੂਵਾਲ ਵੀ ਇਕੱਠੇ ਨਜ਼ਰ ਆਏ।
ਪੰਜਾਬ ਕਿੰਗਜ਼ ਨੇ ਰਿਕੀ ਪੋਂਟਿੰਗ ਨੂੰ ਟੀਮ ਦਾ ਮੁੱਖ ਕੋਚ ਕੀਤਾ ਨਿਯੁਕਤ
ਪੰਜਾਬ ਕਿੰਗਜ਼ ਨੇ ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ ਤੋਂ ਪਹਿਲਾਂ ਆਸਟਰੇਲੀਆ ਦੇ ਸਾਬਕਾ ਕਪਤਾਨ ਰਿਕੀ ਪੋਂਟਿੰਗ ਨੂੰ ਮੁੱਖ ਕੋਚ ਨਿਯੁਕਤ ਕੀਤਾ ਹੈ। ਇੰਡੀਅਨ ਪ੍ਰੀਮੀਅਰ ਲੀਗ ਦੇ ਨਵੇਂ ਸੀਜ਼ਨ 'ਚ ਆਸਟ੍ਰੇਲੀਆ ਦੇ ਸਾਬਕਾ ਕਪਤਾਨ ਨਵੀਂ ਟੀਮ ਦੀ ਕਮਾਨ ਸੰਭਾਲਦੇ ਨਜ਼ਰ ਆਉਣਗੇ। ਰਿਕੀ ਪੋਂਟਿੰਗ ਨੂੰ ਪੰਜਾਬ ਕਿੰਗਜ਼ ਨੇ ਮੁੱਖ ਕੋਚ ਦਾ ਅਹੁਦਾ ਸੌਂਪਿਆ ਹੈ। ਪਿਛਲੇ ਸੀਜ਼ਨ ਤੱਕ ਇਹ ਦਿੱਗਜ ਦਿੱਲੀ ਕੈਪੀਟਲਜ਼ ਲਈ ਇਹ ਜ਼ਿੰਮੇਵਾਰੀ ਨਿਭਾ ਰਿਹਾ ਸੀ। 7 ਸਾਲ ਇਸ ਟੀਮ ਨਾਲ ਰਹਿਣ ਤੋਂ ਬਾਅਦ, ਹੁਣ ਉਨ੍ਹਾਂ ਨੇ ਵੱਖ ਹੋਣ ਦਾ ਫੈਸਲਾ ਕੀਤਾ। ਈਐਸਪੀਐਨ ਮੁਤਾਬਕ ਹੁਣ 2025 ਵਿੱਚ ਸ਼ਿਖਰ ਧਵਨ ਦੀ ਕਪਤਾਨੀ ਵਾਲੀ ਟੀਮ ਨੂੰ ਚੈਂਪੀਅਨ ਬਣਾਉਣ ਦੀ ਜ਼ਿੰਮੇਵਾਰੀ ਰਿਕੀ ਪੋਂਟਿੰਗ ਦੀ ਹੋਵੇਗੀ। 
ਵਿਵਾਦਾਂ 'ਚ ਘਿਰਿਆ ਦਿਲਜੀਤ ਦੁਸਾਂਝ ਦਾ ਦਿੱਲੀ ਸ਼ੋਅ, ਦਿਲਜੀਤ ਭੇਜਿਆ ਨੋਟਿਸ
ਪੰਜਾਬੀ ਇੰਡਸਟਰੀ ਦੇ ਸਭ ਤੋਂ ਵੱਡੇ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਸ ਸਮੇਂ ਆਪਣੇ ਭਾਰਤ ਦੌਰੇ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ ਦਸ ਥਾਵਾਂ 'ਤੇ ਇਕ ਤੋਂ ਬਾਅਦ ਇਕ ਸੰਗੀਤ ਸਮਾਰੋਹ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਟੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਵਿਚ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ ਨਹਿਰੂ ਸਟੇਡੀਅਮ 'ਚ ਹੋਣ ਜਾ ਰਿਹਾ ਹੈ। ਪਰ ਉਕਤ ਸਮਾਰੋਹ ਲਈ ਟਿਕਟਾਂ ਦੇ ਰੇਟਾਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਅਜਿਹੇ 'ਚ ਉਨ੍ਹਾਂ ਦੇ ਇਕ ਪ੍ਰਸ਼ੰਸਕ ਨੇ ਉਨ੍ਹਾਂ ਨੂੰ ਟਿਕਟ ਦੇ ਰੇਟਾਂ 'ਚ ਅਚਾਨਕ ਵਾਧੇ ਨੂੰ ਲੈ ਕੇ ਕਾਨੂੰਨੀ ਨੋਟਿਸ ਭੇਜਿਆ ਹੈ। ਦਿਲਜੀਤ ਤੋਂ ਇਲਾਵਾ ਇਹ ਨੋਟਿਸ ਗ਼ੋਮੳਟੋ, ੍ਹਧਢਛ ਬੈਂਕ ਅਤੇ ਸਾਰੇਗਾਮਾ ਪ੍ਰਾਈਵੇਟ ਲਿਮਟਿਡ ਨੂੰ ਵੀ ਭੇਜਿਆ ਗਿਆ ਹੈ। ਤੁਹਾਨੂੰ ਦੱਸ ਦੇਈਏ ਕਿ ਦਿਲਜੀਤ ਦੋਸਾਂਝ ਦਾ ਕੰਸਰਟ 26 ਅਕਤੂਬਰ ਨੂੰ ਦਿੱਲੀ ਵਿੱਚ ਹੈ। ਦਿਲਜੀਤ ਦੇ ਸ਼ੋਅ ਦੀਆਂ ਟਿਕਟਾਂ ਦੀਆਂ ਕੀਮਤਾਂ ਵਿੱਚ ਧੋਖਾਧੜੀ ਅਤੇ ਟਿਕਟ ਨਾ ਖਰੀਦਣ ਕਾਰਨ ਇੱਕ ਮਹਿਲਾ ਪ੍ਰਸ਼ੰਸਕ ਨੇ ਗਾਇਕ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।