21 ਸਤੰਬਰ 2024 - ਅੱਜ ਦੀਆਂ ਮੁੱਖ ਖਬਰਾਂ
 ਸਮਾਰੋਹ ਦੌਰਾਨ ਪੰਜਾਬੀ ਗਾਇਕ ਦਿਲਜੀਤ ਦੋਸਾਂਝ &lsquoਤੇ ਸੁੱਟ ਦਿੱਤਾ ਫ਼ੋਨ
ਪੈਰਿਸ : ਪੰਜਾਬੀ ਗਾਇਕ ਦਿਲਜੀਤ ਦੋਸਾਂਝ ਦੇ ਪੈਰਿਸ ਵਿੱਚ ਇੱਕ ਸੰਗੀਤ ਸਮਾਰੋਹ ਦੌਰਾਨ ਇੱਕ ਪ੍ਰਸ਼ੰਸਕ ਨੇ ਦਿਲਜੀਤ ਵਲ ਫੋਨ ਉਸ ਸਮੇਂ ਸੁੱਟ ਦਿੱਤਾ ਜਦੋਂ ਉਹ ਇੱਕ ਸੰਗੀਤ ਸਮਾਰੋਹ ਵਿੱਚ ਪਰਫਾਰਮ ਕਰ ਰਹੇ ਸਨ। ਗਾਇਕ ਨੇ ਫੈਨ ਨੂੰ ਸਟੇਜ &lsquoਤੇ ਫੋਨ ਸੁੱਟਦੇ ਦੇਖਿਆ। ਇਸ &lsquoਤੇ ਉਨ੍ਹਾਂ ਨੇ ਫੈਨ ਨੂੰ ਸਮਝਾਉਂਦੇ ਹੋਏ ਕਿਹਾ ਕਿ ਅਜਿਹਾ ਨਾ ਕਰੋ, ਹਮੇਸ਼ਾ ਪਿਆਰ ਸਾਂਝਾ ਕਰੋ। ਫਿਰ ਬਾਅਦ ਵਿਚ ਉਸ ਨੂੰ ਆਪਣੀ ਜੈਕੇਟ ਗਿਫਟ ਕੀਤੀ। ਸਟੇਜ &lsquoਤੇ ਫੋਨ ਸੁੱਟੇ ਜਾਣ ਦਾ ਵੀਡੀਓ ਵੀ ਸਾਹਮਣੇ ਆਇਆ ਹੈ। ਫਿਲਹਾਲ ਇਸ ਬਾਰੇ ਦਿਲਜੀਤ ਦੀ ਟੀਮ ਜਾਂ ਕਿਸੇ ਹੋਰ ਵਿਅਕਤੀ ਵੱਲੋਂ ਕੋਈ ਬਿਆਨ ਸਾਹਮਣੇ ਨਹੀਂ ਆਇਆ ਹੈ। ਇਸ ਤੋਂ ਕੁਝ ਦਿਨ ਪਹਿਲਾਂ ਲੰਡਨ &lsquoਚ ਇਕ ਸੰਗੀਤ ਸਮਾਰੋਹ ਦੌਰਾਨ ਪੰਜਾਬੀ ਗਾਇਕ ਕਰਨ ਔਜਲਾ &lsquoਤੇ ਇਕ ਦਰਸ਼ਕ ਨੇ ਜੁੱਤੀ ਸੁੱਟ ਦਿੱਤੀ ਸੀ। ਦਿਲਜੀਤ ਦੋਸਾਂਝ ਦਾ 19 ਸਤੰਬਰ ਦੀ ਰਾਤ ਨੂੰ ਪੈਰਿਸ ਵਿੱਚ ਇੱਕ ਪ੍ਰੋਗਰਾਮ ਸੀ। ਇੱਥੇ ਦੁਸਾਂਝ ਆਪਣਾ ਪਟਿਆਲਾ ਪੈਗ&hellip ਗੀਤ ਗਾ ਰਿਹਾ ਸੀ। ਇਸ ਦੌਰਾਨ ਇਕ ਪ੍ਰਸ਼ੰਸਕ ਨੇ ਸਟੇਜ &lsquoਤੇ ਆਪਣਾ ਆਈਫੋਨ ਸੁੱਟ ਦਿੱਤਾ। ਜਿਸ ਨੂੰ ਦਿਲਜੀਤ ਨੇ ਦੇਖਿਆ ਅਤੇ ਫ਼ੋਨ ਆਪਣੇ ਹੱਥ ਵਿੱਚ ਲੈ ਲਿਆ।
ਯੂਕਰੇਨ ਦੀ ਸਰਕਾਰ ਨੇ ਟੈਲੀਗ੍ਰਾਮ &lsquoਤੇ ਲਾਈ ਪਾਬੰਦੀ
ਯੂਕਰੇਨ : ਯੂਕਰੇਨ ਦੀ ਸਰਕਾਰ ਨੇ ਰੂਸ ਨਾਲ ਜੰਗ ਦੇ ਦੌਰਾਨ ਟੈਲੀਗ੍ਰਾਮ ਐਪ &lsquoਤੇ ਪਾਬੰਦੀ ਲਗਾ ਦਿੱਤੀ ਹੈ। ਯੂਕਰੇਨ ਦਾ ਕਹਿਣਾ ਹੈ ਕਿ ਸਰਕਾਰੀ ਅਤੇ ਫੌਜੀ ਅਧਿਕਾਰੀਆਂ ਵੱਲੋਂ ਟੈਲੀਗ੍ਰਾਮ ਦੀ ਵਰਤੋਂ ਖਤਰਨਾਕ ਸਾਬਤ ਹੋ ਸਕਦੀ ਹੈ ਕਿਉਂਕਿ ਰੂਸ ਇਸ ਦੀ ਵਰਤੋਂ ਜਾਸੂਸੀ ਲਈ ਕਰ ਸਕਦਾ ਹੈ। ਯੂਕਰੇਨ ਦੀ ਰਾਸ਼ਟਰੀ ਸੁਰੱਖਿਆ ਅਤੇ ਰੱਖਿਆ ਪ੍ਰੀਸ਼ਦ ਨੇ ਸ਼ੁੱਕਰਵਾਰ ਨੂੰ ਇਹ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਯੂਕਰੇਨ ਦੀ GUR ਮਿਲਟਰੀ ਇੰਟੈਲੀਜੈਂਸ ਏਜੰਸੀ ਨੇ ਦੱਸਿਆ ਸੀ ਕਿ ਕਿਸ ਤਰ੍ਹਾਂ ਰੂਸ ਇਸ ਪਲੇਟਫਾਰਮ &lsquoਚ ਘੁਸਪੈਠ ਕਰਨ &lsquoਚ ਸਮਰੱਥ ਹੈ।
ਸ਼ਹੀਦ ਹਰਦੀਪ ਸਿੰਘ ਨਿੱਝਰ ਦੇ ਸਮਰਥਕਾਂ ਵੱਲੋਂ ਭਾਰਤੀ ਐੰਬੈਸੀ ਵੈਨਕੂਵਰ ਸਾਹਮਣੇ ਭਾਰੀ ਮੁਜਾਹਿਰਾ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਦੇ 15 ਮਹੀਨੇ ਬੀਤ ਜਾਣ ਤੇ ਵੈਨਕੋਵਰ ਕਨੇਡਾ ਦੇ ਸਿੱਖਾਂ ਵੱਲੋਂ ਭਾਰਤ ਦੀ ਐੰਬੈਸੀ ਵੈਨਕੂਵਰ ਸਾਹਮਣੇ ਵੱਡਾ ਪ੍ਰਦਰਸ਼ਨ ਕੀਤਾ ਗਿਆ ਪ੍ਰਦਰਸ਼ਨਕਾਰੀਆਂ ਦੇ ਹੱਥਾਂ ਵਿੱਚ ਝੰਡੇ ਚੁੱਕੇ ਹੋਏ ਸਨ ।
ਸਿੱਖ ਸੰਗਤਾਂ ਵਲੋਂ ਕੀਤੇ ਜਾਣ ਵਾਲੇ ਪ੍ਰਦਰਸ਼ਨ ਦੇ ਮਦੇਨਜ਼ਰ ਵੈਨਕੂਵਰ ਪੁਲਿਸ ਵੱਡੀ ਗਿਣਤੀ ਵਿੱਚ ਪਹੁੰਚੀ ਹੋਈ ਸੀ ਜਿਸ ਨੇ ਐੰਬੈਸੀ ਦੇ ਸਾਹਮਣੇ ਵਾਲੀ ਸੜਕ ਦੋਨਾਂ ਪਾਸਿਆਂ ਤੋਂ ਬੰਦ ਕੀਤੀ ਹੋਈ ਸੀ, ਚਲ ਰਹੇ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀਆਂ ਦੀ ਗੱਡੀ ਦੇ ਪਿੱਛੇ ਲੱਗੇ ਭਾਰਤੀ ਝੰਡਾ ਖੋਹਣ ਵਾਲੇ ਇੰਡੋ ਕਨੇਡੀਅਨ ਹਿੰਦੂ ਵਿਅਕਤੀ ਨੂੰ ਪੁਲਿਸ ਨੇ ਗ੍ਰਿਫਤਾਰ ਕੀਤਾ, ਕਿਉਕਿ ਓਸ ਵਲੋਂ ਕੀਤੀ ਗਈ ਹਰਕਤ ਨਾਲ ਮਾਹੌਲ ਖਰਾਬ ਹੋਣ ਦਾ ਖਦਸ਼ਾ ਪੈਦਾ ਹੋ ਜਾਣਾ ਸੀ ।
ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਦੇ ਪ੍ਰਬੰਧਕਾਂ ਵਿੱਚੋਂ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਖਾਲਸਾ, ਭਾਈ ਅਵਤਾਰ ਸਿੰਘ ਖਹਿਰਾ, ਗੁਰਭੇਜ ਸਿੰਘ ਬਾਠ, ਸਿਖਸ ਫੋਰ ਜਸਟਿਸ ਤੋਂ ਭਾਈ ਮਨਜਿੰਦਰ ਸਿੰਘ ਖਾਲਸਾ ਅਤੇ ਭਾਈ ਜਸਪ੍ਰੀਤ ਸਿੰਘ ਬਾਠ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਕੋਈ ਰਾਹਤ
ਸਾਬਕਾ ਕਾਂਗਰਸੀ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਉਨ੍ਹਾਂ ਨੂੰ ਹਾਈ ਕੋਰਟ (High Court) ਤੋਂ ਕੋਈ ਰਾਹਤ ਨਹੀਂ ਮਿਲੀ ਹੈ। ਹਾਈਕੋਰਟ ਨੇ ਧਰਮਸੋਤ ਨੂੰ ਵੱਡਾ ਝਟਕਾ ਦਿੱਤਾ ਹੈ। ਜਾਣਕਾਰੀ ਅਨੁਸਾਰ ਸਾਬਕਾ ਕਾਂਗਰਸੀ ਮੰਤਰੀ ਧਰਮਸੋਤ ਜੰਗਲਾਤ ਘੁਟਾਲੇ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਹਨ। ਧਰਮਸੋਤ ਨੇ ਉਪਰੋਕਤ ਦੋਵਾਂ ਮਾਮਲਿਆਂ &lsquoਚ ਗ੍ਰਿਫਤਾਰੀਆਂ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਹਾਈਕੋਰਟ &lsquoਚ ਪਟੀਸ਼ਨ ਦਾਇਰ ਕੀਤੀ ਸੀ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ &lsquoਚ ਹਾਈਕੋਰਟ ਨੇ ਤਕਨੀਕੀ ਆਧਾਰ &lsquoਤੇ ਉਨ੍ਹਾਂ ਨੂੰ ਜ਼ਮਾਨਤ ਦੇ ਦਿੱਤੀ ਹੈ ਪਰ ਜੰਗਲਾਤ ਘੁਟਾਲੇ ਦੇ ਮਾਮਲੇ &lsquoਚ ਹਾਈਕੋਰਟ ਨੇ ਪਟੀਸ਼ਨ ਖਾਰਜ ਕਰ ਦਿੱਤੀ ਹੈ | ਦੱਸ ਦੇਈਏ ਕਿ ਧਰਮਸੋਤ ਦੇ ਖ਼ਿਲਾਫ਼ 6 ਫਰਵਰੀ 2023 ਨੂੰ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਗਿਆ ਸੀ। ਧਰਮਸੋਤ ਨੇ ਮੋਹਾਲੀ ਦੀ ਅਦਾਲਤ ਵਿੱਚ ਰੈਗੂਲਰ ਜ਼ਮਾਨਤ ਦੀ ਮੰਗ ਕੀਤੀ ਸੀ ਜੋ ਰੱਦ ਕਰ ਦਿੱਤੀ ਗਈ ਸੀ। 6 ਜੂਨ, 2022 ਨੂੰ ਜੰਗਲਾਤ ਘੁਟਾਲੇ ਵਿੱਚ ਐਫ.ਆਈ.ਆਰ. ਦਰਜ ਕੀਤਾ ਗਿਆ ਸੀ।
ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਵਾਲੇ ਪੁਲੀਸ ਅਧਿਕਾਰੀ ਵਿਰੁੱਧ ਉੱਤਰਾਖੰਡ ਸਰਕਾਰ ਕਾਰਵਾਈ ਕਰੇ: ਧਾਮੀ
ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰਾਖੰਡ ਦੇ ਊਧਮ ਸਿੰਘ ਨਗਰ ਦੀ ਆਦਰਸ਼ ਕਲੋਨੀ ਪੁਲੀਸ ਚੌਕੀ ਦੇ ਇੰਚਾਰਜ ਵੱਲੋਂ ਜਾਂਚ ਦੇ ਨਾਮ &rsquoਤੇ ਸਿੱਖ ਨੌਜਵਾਨ ਨਾਲ ਬਦਸਲੂਕੀ ਕਰਨ ਅਤੇ ਉਸ ਦੇ ਕੱਕਾਰਾਂ ਦੀ ਬੇਅਦਬੀ ਕਰਨ ਦਾ ਸਖਤ ਨੋਟਿਸ ਲੈਂਦਿਆਂ ਪੁਲੀਸ ਅਧਿਕਾਰੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਸੋਸ਼ਲ ਮੀਡੀਆ &rsquoਤੇ ਇਸ ਦੀ ਵੀਡੀਓ ਵਾਇਰਲ ਹੋਣ ਮਗਰੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਬੇਹੱਦ ਦੁਖਦਾਈ ਤੇ ਗੈਰ-ਜ਼ੁੰਮੇਵਰਾਨਾ ਹਰਕਤ ਹੈ, ਜਿਸ ਨੇ ਸਿੱਖ ਭਾਵਨਾਵਾਂ ਨੂੰ ਸੱਟ ਮਾਰੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਭਾਰਤ ਅੰਦਰ ਘੱਟਗਿਣਤੀਆਂ ਅਤੇ ਖਾਸ ਕਰਕੇ ਸਿੱਖਾਂ ਨਾਲ ਨਫਤਰੀ ਵਤੀਰੇ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਕੁਝ ਫ਼ਿਰਕੂ ਮਾਨਸਿਕਤਾ ਵਾਲੇ ਲੋਕ ਅਜਿਹੀਆਂ ਹਰਕਤਾਂ ਕਰਕੇ ਸਮਾਜਿਕ ਭਾਈਚਾਰੇ ਨੂੰ ਵੀ ਸੱਟ ਮਾਰਦੇ ਹਨ, ਜੋ ਦੇਸ਼ ਹਿੱਤ ਵਿੱਚ ਨਹੀਂ।
ਆਪ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੂੰ ਸਦਮਾ, ਪਤਨੀ ਦਾ ਦੇਹਾਂਤ
ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਤੋਂ ਵਿਧਾਇਕ ਅਤੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਅੱਜ ਉਸ ਵੇਲੇ ਸਦਮਾ ਪੁੱਜਿਆ ਜਦੋਂ ਉਹਨਾਂ ਦੀ ਪਤਨੀ ਸ਼੍ਰੀਮਤੀ ਮਧੂਮਿਤਾ ਦਾ ਸਵੇਰੇ ਸਮੇਂ ਦੇਹਾਂਤ ਹੋ ਗਿਆ। ਪ੍ਰਾਪਤ ਜਾਣਕਾਰੀ ਦੇ ਅਨੁਸਾਰ ਉਹਨਾਂ ਨੂੰ ਸਾਹ ਲੈਣ ਵਿੱਚ ਮੁਸ਼ਕਿਲ ਆਉਣ &rsquoਤੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਉਹਨਾਂ ਦਾ ਦਿਹਾਂਤ ਹੋ ਗਿਆ। ਮ੍ਰਿਤਕ ਦੇਹ ਦਾ ਦੁਰਗਿਆਨਾ ਮੰਦਰ ਨੇੜੇ ਸ਼ਮਸ਼ਾਨ ਘਾਟ ਵਿੱਚ ਸਸਕਾਰ ਕੀਤਾ ਗਿਆ।
ਅਮਰੀਕੀ ਦੌਰੇ &rsquoਤੇ ਟਰੰਪ ਨੂੰ ਮਿਲਣਗੇ ਮੋਦੀ
ਵਾਸ਼ਿੰਗਟਨ/ਨਿਊਯਾਰਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਆਪਣੀ ਤਿੰਨ ਰੋਜ਼ਾ ਅਮਰੀਕੀ ਫੇਰੀ ਦੌਰਾਨ ਉਨ੍ਹਾਂ ਨਾਲ ਮੁਲਾਕਾਤ ਕਰਨਗੇ। ਮੋਦੀ 21 ਤੋਂ 23 ਸਤੰਬਰ ਤੱਕ ਅਮਰੀਕਾ ਦਾ ਦੌਰਾ ਕਰਨਗੇ, ਜਿਸ ਦੀ ਸ਼ੁਰੂਆਤ ਕੁਆਡ ਆਗੂਆਂ ਦੇ ਸਿਖਰ ਸੰਮੇਲਨ ਨਾਲ ਹੋਵੇਗੀ। ਉਂਝ ਨਵੀਂ ਦਿੱਲੀ &rsquoਚ ਵਿਦੇਸ਼ ਮੰਤਰਾਲੇ ਨੇ ਟਰੰਪ ਦੇ ਬਿਆਨ &rsquoਤੇ ਕੋਈ ਪ੍ਰਤੀਕਰਮ ਨਹੀਂ ਦਿੱਤਾ ਹੈ। ਰਿਪਬਲਿਕਨ ਪਾਰਟੀ ਦੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਟਰੰਪ ਨੇ ਦਰਾਮਦ ਅਤੇ ਟੈਕਸਾਂ ਦੇ ਮੁੱਦੇ &rsquoਤੇ ਭਾਰਤ ਦੀ ਆਲੋਚਨਾ ਕਰਦਿਆਂ ਮੋਦੀ ਨੂੰ &lsquoਸ਼ਾਨਦਾਰ ਵਿਅਕਤੀ&rsquo ਕਰਾਰ ਦਿੱਤਾ। ਟਰੰਪ &rsquoਤੇ ਹਮਲੇ ਦੀ ਕੋਸ਼ਿਸ਼ ਮਗਰੋਂ ਫਲਿੰਟ (ਮਿਸ਼ੀਗਨ) &rsquoਚ ਪਹਿਲੀ ਵਾਰ ਜਨਤਕ ਤੌਰ &rsquoਤੇ ਨਜ਼ਰ ਆਏ ਸਾਬਕਾ ਰਾਸ਼ਟਰਪਤੀ ਨੇ ਕਿਹਾ, &lsquoਉਹ (ਮੋਦੀ) ਅਗਲੇ ਹਫ਼ਤੇ ਮੈਨੂੰ ਮਿਲਣਗੇ ਅਤੇ ਮੋਦੀ ਸ਼ਾਨਦਾਰ ਹਨ। ਮੇਰਾ ਮਤਲਬ ਹੈ ਕਿ ਉਹ ਸ਼ਾਨਦਾਰ ਵਿਅਕਤੀ ਹਨ। ਕਈ ਆਗੂ ਸ਼ਾਨਦਾਰ ਹਨ।&rsquo ਟਰੰਪ ਨੇ ਇਹ ਵੀ ਕਿਹਾ ਭਾਰਤ ਦਰਾਮਦ &rsquoਤੇ ਭਾਰੀ ਮਹਿਸੂਲ ਲਗਾਉਂਦਾ ਹੈ। &lsquoਇਹ ਬਹੁਤ ਚਲਾਕ ਲੋਕ ਹਨ। ਤੁਸੀਂ ਜਾਣਦੇ ਹੋ, ਉਹ ਆਪਣੀਆਂ ਚਾਲਾਂ &rsquoਚ ਮਾਹਿਰ ਹਨ ਅਤੇ ਇਸ ਦੀ ਵਰਤੋਂ ਸਾਡੇ ਖ਼ਿਲਾਫ਼ ਕਰਦੇ ਹਨ।
ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ &lsquoਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਬਾਗਪਤ : ਕਿਸਾਨ ਆਗੂ ਰਾਕੇਸ਼ ਟਿਕੈਤ ਨੂੰ ਫ਼ੋਨ &lsquoਤੇ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪਹਿਲਾਂ ਵੀ ਅਜਿਹੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਪੁਲੀਸ ਕੁਝ ਮਾਮਲਿਆਂ &rsquoਚ ਕਾਰਵਾਈ ਕਰਦੀ ਹੈ ਪਰ ਕੁਝ ਮਾਮਲਿਆਂ &rsquoਚ ਪੁਲੀਸ ਢਿੱਲਮੱਠ ਵਰਤ ਰਹੀ ਹੈ। ਉਨ੍ਹਾਂ ਕਿਹਾ ਕਿ ਧਮਕੀਆਂ ਦੇਣ ਵਾਲੇ ਲੋਕ ਗੰਦੀ ਮਾਨਸਿਕਤਾ ਦੇ ਮਾਲਕ ਹਨ। ਅਜਿਹੇ &lsquoਚ ਰਾਕੇਸ਼ ਟਿਕੈਤ ਨੇ ਬਾਗਪਤ ਪੁਲਸ ਨੂੰ ਸ਼ਿਕਾਇਤ ਦੇ ਕੇ ਕਾਰਵਾਈ ਦੀ ਮੰਗ ਕੀਤੀ ਹੈ।
ਸਿੱਖਾਂ ਬਾਰੇ ਟਿੱਪਣੀ ਮਾਮਲੇ &rsquoਚ ਰਾਹੁਲ ਖ਼ਿਲਾਫ਼ ਤਿੰਨ ਕੇਸ ਦਰਜ
ਰਾਏਪੁਰ- ਕਾਂਗਰਸ ਆਗੂ ਰਾਹੁਲ ਗਾਂਧੀ ਵੱਲੋਂ ਹਾਲ ਹੀ ਵਿੱਚ ਅਮਰੀਕਾ ਯਾਤਰਾ ਦੌਰਾਨ ਕੀਤੀਆਂ ਟਿੱਪਣੀਆਂ ਨਾਲ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਛੱਤੀਸਗੜ੍ਹ ਦੇ ਵੱਖ ਵੱਖ ਜ਼ਿਲ੍ਹਿਆਂ &rsquoਚ ਤਿੰਨ ਐੱਫਆਈਆਰ ਦਰਜ ਕੀਤੀਆਂ ਗਈਆਂ ਹਨ। ਪੁਲੀਸ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਦੁਰਗ ਜ਼ਿਲ੍ਹੇ ਦੇ ਕੋਤਵਾਲੀ ਥਾਣੇ &rsquoਚ ਅੱਜ ਕੇਸ ਦਰਜ ਕੀਤਾ ਗਿਆ ਹੈ, ਜਦਕਿ ਬੀਤੇ ਦਿਨ ਬਿਲਾਸਪੁਰ ਦੇ ਸਿਵਲ ਲਾਈਨਜ਼ ਥਾਣੇ ਅਤੇ ਰਾਏਪੁਰ ਦੇ ਸਿਵਲ ਲਾਈਨਜ਼ ਥਾਣੇ &rsquoਚ ਵੀ ਦੋ ਕੇਸ ਦਰਜ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਹਾਕਮ ਧਿਰ ਭਾਜਪਾ ਦੇ ਆਗੂਆਂ ਦੀਆਂ ਸ਼ਿਕਾਇਤਾਂ &rsquoਤੇ ਦੋਵੇਂ ਕੇਸ ਦਰਜ ਕੀਤੇ ਗਏ ਹਨ। ਪਾਰਟੀ ਦੇ ਆਗੂਆਂ ਵੱਲੋਂ ਸੂਬੇ ਦੇ ਹੋਰ ਜ਼ਿਲ੍ਹਿਆਂ ਦੇ ਥਾਣਿਆਂ &rsquoਚ ਵੀ ਅਜਿਹੀਆਂ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਗਾਂਧੀ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ ਦੀ ਧਾਰਾ 299 ਤੇ 302 (ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ) ਤਹਿਤ ਕੇਸ ਦਰਜ ਕੀਤੇ ਗਏ ਹਨ। ਭਾਜਪਾ ਦੇ ਸੂਬਾਈ ਤਰਜਮਾਨ ਅਮਰਜੀਤ ਸਿੰਘ ਛਾਬੜਾ ਨੇ ਰਾਏਪੁਰ ਦੇ ਸਿਵਲ ਲਾਈਨਜ਼ ਥਾਣੇ &rsquoਚ ਦਰਜ ਕਰਵਾਈ ਆਪਣੀ ਸ਼ਿਕਾਇਤ &rsquoਚ ਕਿਹਾ ਕਿ ਗਾਂਧੀ ਦੇ ਬਿਆਨ ਨਾਲ ਭਾਰਤ &rsquoਚ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪੁੱਜੀ ਹੈ। ਉਨ੍ਹਾਂ ਕਿਹਾ ਕਿ ਭਾਰਤ &rsquoਚ ਸਿੱਖਾਂ ਨੂੰ ਦਸਤਾਰ ਸਜਾਉਣ, ਕੜਾ ਪਾਉਣ ਤੇ ਗੁਰਦੁਆਰੇ ਜਾਣ &rsquoਤੇ ਰੋਕ ਨਹੀਂ ਹੈ।
ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਹੋਣਗੇ ਭਾਰਤੀ ਹਵਾਈ ਫ਼ੌਜ ਦੇ ਨਵੇਂ ਮੁਖੀ
ਨਵੀਂ ਦਿੱਲੀ- ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ ਭਾਰਤੀ ਹਵਾਈ ਫ਼ੌਜ ਦੇ ਅਗਲੇ ਮੁਖੀ ਹੋਣਗੇ, ਜਿਨ੍ਹਾਂ ਦਾ 5000 ਘੰਟਿਆਂ ਤੋਂ ਵੱਧ ਦਾ ਹਵਾਈ ਉਡਾਣਾਂ ਦਾ ਤਜਰਬਾ ਹੈ। ਉਹ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ ਦੀ ਥਾਂ ਲੈਣਗੇ। ਰੱਖਿਆ ਮੰਤਰਾਲੇ ਨੇ ਸ਼ਨਿੱਚਰਵਾਰ ਨੂੰ ਇਕ ਬਿਆਨ ਵਿਚ ਕਿਹਾ ਕਿ ਇਸ ਸਮੇਂ ਭਾਰਤੀ ਹਵਾਈ ਸੈਨਾ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ 30 ਸਤੰਬਰ ਨੂੰ ਬਾਅਦ ਦੁਪਹਿਰ ਹਵਾਈ ਫ਼ੌਜ ਦੇ ਮੁਖੀ ਵਜੋਂ ਅਹੁਦਾ ਸੰਭਾਲਣਗੇ। ਇਸ ਸਬੰਧੀ ਬਿਆਨ ਵਿਚ ਕਿਹਾ ਗਿਆ ਹੈ, &lsquo&lsquoਸਰਕਾਰ ਨੇ ਏਅਰ ਮਾਰਸ਼ਲ ਅਮਰ ਪ੍ਰੀਤ ਸਿੰਘ, ਪੀਵੀਐੱਸਐੱਮ, ਏਵੀਐੱਸਐੱਮ, ਜੋ ਇਸ ਵੇਲੇ ਹਵਾਈ ਫ਼ੌਜ ਦੇ ਉਪ ਮੁਖੀ ਵਜੋਂ ਸੇਵਾ ਨਿਭਾਅ ਰਹੇ ਹਨ, ਨੂੰ ਏਅਰ ਚੀਫ਼ ਮਾਰਸ਼ਲ ਦੇ ਰੈਂਕ ਵਿਚ ਹਵਾਈ ਫ਼ੌਜ ਦਾ ਅਗਲਾ ਮੁਖੀ ਨਿਯੁਕਤ ਕੀਤਾ ਹੈ। ਇਹ ਹੁਕਮ 30 ਸਤੰਬਰ ਬਾਅਦ ਦੁਪਹਿਰ ਤੋਂ ਅਮਲ ਵਿਚ ਆਉਣਗੇ।&rsquo&rsquo ਮੌਜੂਦਾ ਏਅਰ ਚੀਫ਼ ਮਾਰਸ਼ਲ ਵਿਵੇਕ ਰਾਮ ਚੌਧਰੀ 30 ਸਤੰਬਰ ਨੂੰ ਸੇਵਾ ਮੁਕਤ ਹੋ ਜਾਣਗੇ।
ਆਤਿਸ਼ੀ ਨੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਹਲਫ਼ ਲਿਆ
ਆਮ ਆਦਮੀ ਪਾਰਟੀ (ਆਪ) ਦੀ ਸੀਨੀਅਰ ਆਗੂ ਬੀਬੀ ਆਤਿਸ਼ੀ ਨੇ ਸ਼ਨਿੱਚਰਵਾਰ ਨੂੰ ਇਥੇ ਰਾਜ ਨਿਵਾਸ ਵਿਖੇ ਦਿੱਲੀ ਦੀ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਉਨ੍ਹਾਂ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਅਹੁਦੇ ਤੇ ਰਾਜ਼ਦਾਰੀ ਦਾ ਹਲਫ਼ ਦਿਵਾਇਆ। ਉਨ੍ਹਾਂ ਨਾਲ ਸੌਰਭ ਭਾਰਦਵਾਜ, ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ ਅਤੇ ਮੁਕੇਸ਼ ਅਹਿਲਾਵਤ ਨੇ ਵੀ ਕੈਬਨਿਟ ਮੰਤਰੀਆਂ ਵਜੋਂ ਸਹੁੰ ਚੁੱਕੀ। ਇਸ ਮੌਕੇ &lsquoਆਪ&rsquo ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਹਾਜ਼ਰ ਸਨ, ਜਿਨ੍ਹਾਂ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਮੁੱਖ ਮੰਤਰੀ ਦਾ ਅਹੁਦਾ ਖ਼ਾਲੀ ਹੋਇਆ ਸੀ। ਹਲਫ਼ਦਾਰੀ ਸਮਾਗਮ ਵਿਚ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ &lsquoਆਪ&rsquo ਦੇ ਹੋਰ ਵੀ ਵੱਡੀ ਗਿਣਤੀ ਆਗੂ ਵੀ ਹਾਜ਼ਰ ਸਨ।
ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਵਲੋਂ ਪੰਜਾਬ ਨੂੰ ਮਿਲੀ 1000 ਕਰੋੜ ਦੀ ਵਿੱਤੀ ਸਹਾਇਤਾ: ਵਿਕਰਮਜੀਤ ਸਿੰਘ ਸਾਹਨੀ
 ਪੰਜਾਬ ਤੋਂ ਰਾਜ ਸਭਾ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਭਾਰਤ ਸਰਕਾਰ ਦੇ ਵਿੱਤ ਮੰਤਰਾਲੇ ਨੇ ਭਾਗ 1 ਦੇ 55,000 ਕਰੋੜ ਰੁਪਏ ਵਿੱਚੋਂ ਪੰਜਾਬ ਲਈ 994 ਕਰੋੜ ਰੁਪਏ ਦੀ ਰਾਸ਼ੀ 50 ਸਾਲਾਂ ਦੇ ਵਿਆਜ ਮੁਕਤ ਕਰਜ਼ੇ ਨਾਲ ਵਿੱਤੀ ਸਹਾਇਤਾ ਵਜੋਂ ਅਲਾਟ ਕੀਤੀ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਜੋ ਵਿੱਤ ਬਾਰੇ ਸੰਸਦੀ ਸਲਾਹਕਾਰ ਕਮੇਟੀ ਦੇ ਮੈਂਬਰ ਵੀ ਹਨ ਨੇ ਸੰਸਦ ਦੇ ਮਾਨਸੂਨ ਸੈਸ਼ਨ ਵਿੱਚ ਪੰਜਾਬ ਨੂੰ ਵਿਸ਼ੇਸ਼ ਵਿੱਤੀ ਸਹਾਇਤਾ ਦੇਣ ਬਾਰੇ ਆਪਣਾ ਪੱਖ ਰੱਖਿਆ ਸੀ।
ਵਿੱਤ ਮੰਤਰੀ ਵੱਲੋਂ ਡਾ. ਸਾਹਨੀ ਨੂੰ ਦਿੱਤੇ ਲਿਖਤੀ ਜਵਾਬ ਅਨੁਸਾਰ, ਪੰਜਾਬ ਲਈ 548.93 ਕਰੋੜ ਦੀ ਪੂੰਜੀਗਤ ਖਰਚ ਦੀ ਰਕਮ ਨੂੰ ਮਨਜ਼ੂਰੀ ਦੇਕੇ ਜਲਦ ਜਾਰੀ ਕੀਤਾ ਜਾ ਰਿਹਾ ਹੈ, ਸਕੀਮ ਦੇ ਭਾਗ 1 ਅਧੀਨ ਬਾਕੀ 445 ਕਰੋੜ ਦੇ ਪ੍ਰਸਤਾਵਾਂ ਦੀ ਹਜੇ ਉਡੀਕ ਹੈ।
ਡਾ. ਸਾਹਨੀ ਨੇ ਇਹ ਵੀ ਦੱਸਿਆ ਕਿ ਵਿੱਤ ਮੰਤਰਾਲੇ ਨੇ ਸ਼ਹਿਰੀ ਯੋਜਨਾਬੰਦੀ, ਸ਼ਹਿਰੀ ਵਿੱਤ, ਮੇਕ ਇਨ ਇੰਡੀਆ, ਇੱਕ ਜ਼ਿਲ੍ਹਾ ਇੱਕ ਉਤਪਾਦ ਅਤੇ ਪੰਚਾਇਤ ਤੇ ਵਾਰਡ ਪੱਧਰ &lsquoਤੇ ਡਿਜੀਟਲ ਬੁਨਿਆਦੀ ਢਾਂਚੇ ਅਤੇ ਲਾਇਬ੍ਰੇਰੀਆਂ ਦੀ ਸਥਾਪਨਾ ਵਰਗੇ ਖੇਤਰਾਂ ਲਈ ਪੂੰਜੀਗਤ ਖਰਚ ਲਈ ਬਾਕੀ 1 ਲੱਖ ਕਰੋੜ ਅਲਾਟ ਕੀਤੇ ਹਨ। ਪੰਜਾਬ ਨੂੰ ਵਾਧੂ ਵਿੱਤੀ ਸਹਾਇਤਾ ਜਾਰੀ ਕਰਨ &lsquoਤੇ ਵੀ ਸਹਿਮਤੀ ਬਣੀ ਹੈ, ਜਿਸ &lsquoਚੋਂ ਪੰਜਾਬ ਨੂੰ ਘੱਟੋ-ਘੱਟ 5000 ਕਰੋੜ ਰੁਪਏ ਦੀ ਗ੍ਰਾਂਟ ਦੇਣ ਦਾ ਟੀਚਾ ਹੈ।