30 ਸਤੰਬਰ 2024 (ਸੋਮਵਾਰ )- ਅੱਜ ਦੀਆਂ ਮੁੱਖ ਖਬਰਾਂ
 ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੇ ਫਿਰ 20 ਦਿਨਾਂ ਦੀ ਪੈਰੋਲ ਮੰਗੀ
ਚੰਡੀਗੜ੍ਹ- ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਜਬਰ-ਜਨਾਹ ਦੇ ਦੋਸ਼ੀ ਗੁਰਮੀਤ ਰਾਮ ਰਹੀਮ ਨੇ 20 ਦਿਨਾਂ ਦੀ ਪੈਰੋਲ ਦੀ ਅਪੀਲ ਕੀਤੀ ਹੈ। ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਅਪੀਲ 5 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਕੀਤੀ ਗਈ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਚੋਣ ਜ਼ਾਬਤਾ ਲਾਗੂ ਹੋਣ ਕਰ ਕੇ ਡੇਰਾ ਮੁਖੀ ਦੀ ਪੈਰੋਲ ਅਪੀਲ ਚੋਣ ਦਫ਼ਤਰ ਨੂੰ ਭੇਜ ਦਿੱਤੀ ਗਈ ਹੈ, ਜਿਸ ਨੇ ਜੇਲ੍ਹ ਵਿਭਾਗ ਨੂੰ ਅਪੀਲ ਪਿਛਲੇ ਅਜਿਹੇ &lsquoਅਚਨਚੇਤ ਤੇ ਜ਼ਰੂਰੀ&rsquo ਕਾਰਨ ਦੱਸਣ ਨੂੰ ਕਿਹਾ ਹੈ ਜੋ ਚੋਣਾਂ ਦੌਰਾਨ ਦੋਸ਼ੀ ਨੂੰ ਪੈਰੋਲ &rsquoਤੇ ਰਿਹਾਅ ਕਰਨ ਨੂੰ ਉਚਿਤ ਠਹਿਰਾਉਂਦੇ ਹੋਣ। ਡੇਰਾ ਮੁਖੀ ਨੇ ਇਜਾਜ਼ਤ ਮਿਲਣ ਦੀ ਸੂਰਤ ਵਿੱਚ ਪੈਰੋਲ ਦੇ ਸਮੇਂ ਦੌਰਾਨ ਉੱਤਰ ਪ੍ਰਦੇਸ਼ ਦੇ ਬਾਗਪਤ ਵਿੱਚ ਰਹਿਣ ਦੀ ਗੱਲ ਕਹੀ ਹੈ।
ਕਮਲਾ ਹੈਰਿਸ ਨੂੰ &lsquoਮੰਦਬੁੱਧੀ&rsquo ਕਹਿਣ ਲੱਗੇ ਡੌਨਲਡ ਟਰੰਪ
ਪੈਨਸਿਲਵੇਨੀਆ : ਅਮਰੀਕਾ ਚੋਣਾਂ ਵਿਚ ਨਿਜੀ ਅਤੇ ਹੋਛੇ ਹਮਲਿਆਂ ਦਾ ਦੌਰਾ ਸ਼ੁਰੂ ਹੋ ਚੁੱਕਾ ਹੈ। ਜੀ ਹਾਂ, ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੌਨਲਡ ਟਰੰਪ ਨੇ ਆਪਣੀ ਵਿਰੋਧੀ ਕਮਲਾ ਹੈਰਿਸ ਨੂੰ ਮਾਨਸਿਕ ਤੌਰ &rsquoਤੇ ਬਿਮਾਰ ਕਰਾਰ ਦਿਤਾ ਅਤੇ ਕਿਹਾ ਕਿ ਉਪ ਰਾਸ਼ਟਰਪਤੀ ਵਿਰੁੱਧ ਮਹਾਂਦੋਸ਼ ਲਾਉਂਦਿਆਂ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ। ਉਧਰ ਕਮਲਾ ਹੈਰਿਸ ਦੀ ਪ੍ਰਚਾਰ ਟੀਮ ਵੱਲੋਂ ਫਿਲਹਾਲ ਇਸ ਬਾਰੇ ਕੋਈ ਜਵਾਬ ਨਹੀਂ ਦਿਤਾ ਗਿਆ। ਹੈਰਾਨੀ ਇਸ ਗੱਲ ਦੀ ਹੈ ਕਿ ਐਤਵਾਰ ਨੂੰ ਟਰੰਪ ਨੇ ਮੁੜ ਕਬੂਲ ਕੀਤਾ ਕਿ ਉਹ ਚੋਣ ਹਾਰ ਸਕਦੇ ਹਨ। ਟਰੰਪ, ਇਸ ਤੋਂ ਪਹਿਲਾਂ ਹਿਲੇਰੀ ਕਲਿੰਟਨ ਅਤੇ ਜੋਅ ਬਾਇਡਨ ਵਿਰੁੱਧ ਵੀ ਕਾਨੂੰਨੀ ਕਾਰਵਾਈ ਦੀ ਧਮਕੀ ਦੇ ਚੁੱਕੇ ਹਨ ਪਰ ਆਪਣੀਆਂ ਕਾਨੂੰਨੀ ਮੁਸ਼ਕਲਾਂ ਬਾਰੇ ਜ਼ਿਕਰ ਕਰਨਾ ਭੁੱਲ ਗਏ। ਕੁਝ ਦਿਨ ਪਹਿਲਾਂ ਟਰੰਪ ਵੱਲੋਂ ਗੂਗਲ ਵਿਰੁੱਧ ਵੀ ਕਾਨੂੰਨੀ ਕਾਰਵਾਈ ਕਰਨ ਦੀ ਧਮਕੀ ਦਿਤੀ ਗਈ ਹੈ। ਟਰੰਪ ਨੇ ਦੋਸ਼ ਲਾਇਆ ਕਿ ਗੂਗਲ ਵਾਲੇ ਸਿਰਫ ਕਮਲਾ ਹੈਰਿਸ ਦਾ ਚੰਗਾ ਪੱਖ ਪੇਸ਼ ਕਰ ਰਹੇ ਹਨ। ਟਰੰਪ ਵੱਲੋਂ ਕੀਤੀਆਂ ਇਨ੍ਹਾਂ ਟਿੱਪਣੀਆਂ ਨਾਲ ਰਿਪਬਲਿਕਨ ਪਾਰਟੀ ਦੇ ਆਗੂ ਹੀ ਸਹਿਮਤ ਨਜ਼ਰ ਨਹੀਂ ਆਉਂਦੇ। ਮਿਨੇਸੋਟਾ ਤੋਂ ਰਿਪਬਲਿਕਨ ਪਾਰਟੀ ਦੇ ਸੰਸਦ ਮੈਂਬਰ ਟੌਮ ਐਮਰ ਨੂੰ ਜਦੋਂ ਟਰੰਪ ਦੀਆਂ ਟਿੱਪਣੀਆਂ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਨੇ ਪੈਰ ਖਿੱਚਣ ਦਾ ਯਤਨ ਕੀਤਾ ਪਰ ਨਾਲ ਹੀ ਕਮਲਾ ਹੈਰਿਸ ਦੀ ਸਿਆਸੀ ਨੁਕਤਾਚੀਨੀ ਕਰਦਿਆਂ ਕਿਹਾ ਕਿ ਪਿਛਲੇ ਚਾਰ ਸਾਲ ਦਾ ਕਾਰਜਕਾਲ ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਮਾੜਾ ਸਾਬਤ ਹੋਇਆ ਹੈ।
ਇਟਲੀ ਸਮੇਤ 5 ਦੇਸ਼ ਗੈਰ-ਕਾਨੂੰਨੀ ਪ੍ਰਵਾਸੀਆਂ 'ਤੇ ਸਖਤ, ਇਸ ਸਾਲ 2 ਲੱਖ ਵਾਪਸ ਭੇਜਣ ਦੀ ਤਿਆਰੀ
ਯੂਰਪ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ &rsquoਤੇ ਇਟਲੀ ਸਮੇਤ ਜਰਮਨੀ, ਫਰਾਂਸ, ਹੰਗਰੀ ਅਤੇ ਨੀਦਰਲੈਂਡ ਨੇ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਦੋ ਲੱਖ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੀਆਂ ਤਿਆਰੀਆਂ ਹਨ। ਇਨ੍ਹਾਂ ਪੰਜ ਦੇਸ਼ਾਂ ਨੇ ਸਾਂਝਾ ਪ੍ਰੋਗਰਾਮ ਤਿਆਰ ਕੀਤਾ ਹੈ। ਇਸ ਤਹਿਤ ਸੂਚਨਾਵਾਂ ਦਾ ਆਦਾਨ-ਪ੍ਰਦਾਨ ਕੀਤਾ ਜਾਵੇਗਾ। ਇਨ੍ਹਾਂ ਦੇਸ਼ਾਂ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ਕਾਰਨ ਕਾਨੂੰਨ ਵਿਵਸਥਾ ਨੂੰ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਧਾਰਮਿਕ ਦੁਸ਼ਮਣੀ ਵੀ ਵਧ ਰਹੀ ਹੈ। ਗੈਰ-ਕਾਨੂੰਨੀ ਪ੍ਰਵਾਸੀ ਇੱਥੇ ਪਹੁੰਚਦੇ ਹਨ ਅਤੇ ਸ਼ਰਨਾਰਥੀ ਦਰਜੇ ਦਾ ਦਾਅਵਾ ਕਰਦੇ ਹਨ। ਜਦੋਂ ਤੱਕ ਉਹ ਸ਼ਰਨਾਰਥੀ ਦਾ ਦਰਜਾ ਪ੍ਰਾਪਤ ਨਹੀਂ ਕਰਦੇ, ਉਹ ਯੂਰਪੀਅਨ ਦੇਸ਼ਾਂ ਵਿੱਚ ਰਹਿੰਦੇ ਹਨ ਅਤੇ ਅਪਰਾਧ ਵਿੱਚ ਸ਼ਾਮਲ ਹੋ ਜਾਂਦੇ ਹਨ।
ਪੰਜ ਯੂਰਪੀ ਦੇਸ਼ ਸੀਰੀਆ, ਅਫਗਾਨਿਸਤਾਨ ਅਤੇ ਪਾਕਿਸਤਾਨ ਵਰਗੇ ਦੇਸ਼ਾਂ ਸਮੇਤ ਉੱਤਰੀ ਅਫਰੀਕੀ ਅਲਜੀਰੀਆ, ਮੋਰੋਕੋ ਅਤੇ ਮਿਸਰ ਤੋਂ ਆਉਣ ਵਾਲੇ ਮੁਸਲਿਮ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖਤ ਕਾਰਵਾਈ ਕਰਨ ਦੀ ਤਿਆਰੀ ਕਰ ਰਹੇ ਹਨ। ਯੂਰਪੀਅਨ ਯੂਨੀਅਨ (ਈਯੂ) ਦੇ 27 ਦੇਸ਼ਾਂ ਵਿੱਚੋਂ 15 ਦੇਸ਼ਾਂ ਨੇ ਸਰਹੱਦੀ ਨਿਯਮ ਲਾਗੂ ਕੀਤੇ ਹਨ। ਇਨ੍ਹਾਂ ਦੇਸ਼ਾਂ ਵਿਚਾਲੇ ਯਾਤਰਾ 'ਤੇ ਪਾਬੰਦੀ ਹੋਵੇਗੀ। ਜਰਮਨੀ ਨੇ ਵੀ ਇਸ ਨੂੰ 16 ਸਤੰਬਰ ਤੋਂ ਲਾਗੂ ਕਰ ਦਿੱਤਾ ਹੈ। ਹੋਰ ਵੀ ਤਿਆਰੀ ਵਿਚ ਹਨ। ਇਸ ਨਾਲ ਯੂਰਪੀ ਸੰਘ ਦੀ ਹੋਂਦ 'ਤੇ ਸੰਕਟ ਪੈਦਾ ਹੋ ਗਿਆ ਹੈ। ਕਿਉਂਕਿ ਈਯੂ ਖੁਦ ਖੁੱਲ੍ਹੀਆਂ ਸਰਹੱਦਾਂ ਦੇ ਸਿਧਾਂਤ 'ਤੇ ਬਣਾਈ ਗਈ ਸੀ।
ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਬੀਬੀ ਜਗੀਰ ਕੌਰ ਖਿਲਾਫ਼ ਆ ਰਹੀਆਂ ਸ਼ਿਕਾਇਤਾਂ ਖਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ।
ਬੀਬੀ ਜਗੀਰ ਕੌਰ ਨੂੰ ਇਸ ਸਬੰਧ ਵਿੱਚ ਲਿਖਤੀ ਰੂਪ ਦੇ ਵਿੱਚ ਸਪਸ਼ਟੀਕਰਨ ਦੇਣ ਬਾਰੇ ਨੋਟਿਸ ਜਾਰੀ ਕੀਤਾ ਹੈ। ਇੱਕ ਹਫ਼ਤੇ ਦੇ ਅੰਦਰ ਅੰਦਰ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ। ਨਿੱਜੀ ਤੌਰ ਉੱਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣਾ ਹੋਵੇਗਾ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਹਾਲਾਂਕਿ ਬੀਬੀ ਜਗੀਰ ਕੌਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਬੇਟੀ ਮਾਰਨ ਦੇ ਕੇਸ ਵਿੱਚੋਂ ਬਰੀ ਕੀਤਾ ਜਾ ਚੁੱਕਾ ਹੈ।
ਕੈਨੇਡਾ &rsquoਚ ਪੰਜਾਬੀਆਂ ਦੀ ਭਰਮਾਰ ਦੇਖ ਹੈਰਾਨ ਹੋਈ ਚੀਨੀ ਔਰਤ
ਓਟਾਵਾ : ਕੈਨੇਡਾ ਵਿਚ ਭਾਰਤੀਆਂ ਦੀ ਆਬਾਦੀ ਇੰਨੀ ਜ਼ਿਆਦਾ ਵਧ ਗਈ ਐ ਕਿ ਇਸ ਨੂੰ ਲੈ ਕੇ ਹੁਣ ਦੂਜੇ ਦੇਸ਼ਾਂ ਵੱਲੋਂ ਇਹ ਸ਼ੱਕ ਜਤਾਇਆ ਜਾ ਰਿਹਾ ਏ ਕਿ ਇਕ ਦਿਨ ਕੈਨੇਡਾ &rsquoਤੇ ਭਾਰਤੀਆਂ ਦਾ ਹੀ ਕਬਜ਼ਾ ਹੋ ਜਾਵੇਗਾ। ਦਰਅਸਲ ਚੀਨ ਦੀ ਰਹਿਣ ਵਾਲੀ ਇਕ ਮਹਿਲਾ ਵੱਲੋਂ ਭਾਰਤੀਆਂ ਦੀ ਕੈਨੇਡਾ ਵਿਚਲੀ ਆਬਾਦੀ &rsquoਤੇ ਹੈਰਾਨੀ ਜਤਾਉਂਦਿਆਂ ਸੋਸ਼ਲ ਮੀਡੀਆ &rsquoਤੇ ਇਕ ਵੀਡੀਓ ਸ਼ੇਅਰ ਕੀਤਾ ਗਿਆਏ ਜੋ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਏ। ਉਸ ਵੱਲੋਂ ਕੈਨੇਡਾ ਵਿਚ ਭਾਰਤੀਆਂ ਦੀ ਆਬਾਦੀ ਨੂੰ ਭਿਆਨਕ ਦੱਸਿਆ ਗਿਆ ਏ।
ਚੀਨ ਦੀ ਰਹਿਣ ਵਾਲੀ ਇਕ ਮਹਿਲਾ ਵੱਲੋਂ ਕੈਨੇਡਾ ਵਿਚ ਭਾਰਤੀਆਂ ਦੀ ਆਬਾਦੀ &rsquoਤੇ ਹੈਰਾਨੀ ਜਤਾਈ ਗਈ ਐ ਜੋ ਕੈਨੇਡਾ ਘੁੰਮਣ ਦੇ ਲਈ ਗਈ ਸੀ। ਉਸ ਨੇ ਆਪਣਾ ਤਜ਼ਰਬਾ ਸਾਂਝਾ ਕਰਦਿਆਂ ਇਕ ਵੀਡੀਓ ਰਿਕਾਰਡ ਕੀਤਾ ਜੋ ਸੋਸ਼ਲ ਮੀਡੀਆ &rsquoਤੇ ਕਾਫ਼ੀ ਜ਼ਿਆਦਾ ਵਾਇਰਲ ਹੋ ਰਿਹਾ ਹੇ। ਵੀਡੀਓ ਵਿਚ ਚੀਨੀ ਮਹਿਲਾ ਵੱਲੋਂ ਕਿਹਾ ਗਿਆ ਕਿ ਕੈਨੇਡਾ ਵਿਚ ਹਰ ਪਾਸੇ ਭਾਰਤੀ ਹੀ ਭਾਰਤੀ ਦਿਖਾਈ ਦਿੰਦੇ ਨੇ। ਉਸ ਨੇ ਇਸ ਸਥਿਤੀ ਨੂੰ ਕੈਨੇਡਾ ਦੇ ਲਈ ਭਿਆਨਕ ਦੱਸਿਆ। ਚੀਨੀ ਮਹਿਲਾ ਕੈਨੇਡਾ ਵਿਚ ਥਿਊਰੀਟਿਕਲ ਡਰਾਇਵਿੰਗ ਟੈਸਟ ਲਈ ਪੁੱਜੀ ਸੀ, ਜਿੱਥੇ ਉਸ ਨੇ ਭਾਰਤੀਆਂ ਦੀ ਵੱਡੀ ਗਿਣਤੀ ਨੂੰ ਦੇਖ ਕੇ ਵੀਡੀਓ ਬਣਾ ਲਿਆ।
ਕਾਂਗਰਸ ਨੇ ਚੋਣ ਮੈਨੀਫੈਸਟੋ 'ਚ ਹਰਿਆਣਾ ਨੂੰ ਐਸਵਾਈਐਲ ਦਾ ਪਾਣੀ ਦਿਵਾਉਣ ਲਈ ਕੀਤਾ ਵਾਅਦਾ
ਕਾਂਗਰਸ ਨੇ ਸ਼ਨੀਵਾਰ ਨੂੰ ਚੰਡੀਗੜ੍ਹ 'ਚ ਹਰਿਆਣਾ ਵਿਧਾਨ ਸਭਾ ਚੋਣਾਂ 2024 ਲਈ ਆਪਣਾ ਚੋਣ ਮਨੋਰਥ ਪੱਤਰ ਜਾਰੀ ਕੀਤਾ। ਕਾਂਗਰਸ ਦੇ 40 ਪੰਨਿਆਂ ਦੇ ਚੋਣ ਮਨੋਰਥ ਪੱਤਰ ਵਿੱਚ ਪਾਰਟੀ ਨੇ ਲੋਕਾਂ ਨੂੰ 25 ਲੱਖ ਰੁਪਏ ਤੱਕ ਦਾ ਮੁਫਤ ਇਲਾਜ ਅਤੇ ਔਰਤਾਂ ਨੂੰ 2000 ਰੁਪਏ ਹਰ ਮਹੀਨੇ ਦੇਣ ਦਾ ਵਾਅਦਾ ਕੀਤਾ ਹੈ।
ਇਸ ਤੋਂ ਇਲਾਵਾ ਸਤਲੁਜ-ਯਮੁਨਾ ਲਿੰਕ (ਐਸਵਾਈਐਲ) ਨਹਿਰ ਤੋਂ ਪਾਣੀ ਲੈਣ ਦਾ ਵਾਅਦਾ ਕੀਤਾ ਗਿਆ ਹੈ। ਇਸ ਤੋਂ ਸੱਤ ਦਿਨ ਪਹਿਲਾਂ ਦਿੱਲੀ ਵਿੱਚ ਕਾਂਗਰਸ ਨੇ ਹਰਿਆਣਾ ਦੇ ਲੋਕਾਂ ਲਈ ਸੱਤ ਗਾਰੰਟੀਆਂ ਦਾ ਐਲਾਨ ਕੀਤਾ ਸੀ। ਇਹ ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮਲਿਕਾਅਰਜੁਨ ਖੜਗੇ ਦੀ ਅਗਵਾਈ ਹੇਠ ਸੱਤ ਵਾਅਦਿਆਂ ਅਤੇ ਦ੍ਰਿੜ ਇਰਾਦਿਆਂ ਦੇ ਨਾਂ 'ਤੇ ਜਾਰੀ ਕੀਤਾ ਗਿਆ ਸੀ।
ਹਰਿਆਣਾ ਕਾਂਗਰਸ ਨੇ ਆਪਣਾ ਚੋਣ ਮਨੋਰਥ ਪੱਤਰ ਵਿੱਚ ਕਿਹਾ ਹੈ ਕਿ ਅਸੀਂ ਸਿੰਚਾਈ ਨੂੰ ਧਿਆਨ ਵਿੱਚ ਰੱਖਦੇ ਹੋਏ ਐਸਵਾਈਐਲ ਨਹਿਰ ਦਾ ਨਿਰਮਾਣ ਕਰਾਂਗੇ। ਉਨ੍ਹਾਂ ਨੇ ਕਿਹਾ ਹੈ ਕਿ ਜੋ ਸੁਪਰੀਮ ਕੋਰਟ ਤੋਂ ਫ਼ੈਸਲਾ ਸਾਡੇ ਹੱਕ ਵਿੱਚ ਆਇਆ ਹੈ ਉਸ ਨੂੰ ਲਾਗੂ ਕਰਾਂਗੇ।
ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ਵਿੱਚ ਐੱਫਆਈਆਰ ਦਰਜ
ਜੈਪੁਰ: ਜੈਪੁਰ ਪੁਲੀਸ ਨੇ ਇਕ ਨਿਊਜ਼ ਚੈਨਲ &rsquoਤੇ ਪਿਛਲੇ ਸਾਲ ਮਾਰਚ ਵਿੱਚ ਪ੍ਰਸਾਰਿਤ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਦੇ ਸਬੰਧ ਵਿੱਚ ਐੱਫਆਈਆਰ ਦਰਜ ਕੀਤੀ ਹੈ। ਜੈਪੁਰ ਪੁਲੀਸ ਦੇ ਕਮਿਸ਼ਨਰ ਬੀਜੂ ਜੌਰਜ ਜੋਸਫ ਨੇ ਦੱਸਿਆ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਨਿਰਦੇਸ਼ਾਂ ਤੋਂ ਬਾਅਦ ਜੈਪੁਰ ਵਿੱਚ ਐੱਫਆਈਆਰ ਦਰਜ ਕੀਤੀ ਗਈ ਹੈ। ਪੰਜਾਬ ਪੁਲੀਸ ਨੇ ਮਾਮਲੇ ਦੀ ਜਾਂਚ ਲਈ ਇਕ ਵਿਸ਼ੇਸ਼ ਟੀਮ (ਸਿਟ) ਦਾ ਗਠਨ ਕੀਤਾ ਸੀ। ਡੀਸੀਪੀ ਜੈਪੁਰ (ਪੂਰਬ) ਤੇਜਸਵਿਨੀ ਗੌਤਮ ਨੇ ਦੱਸਿਆ ਕਿ ਪੰਜਾਬ ਪੁਲੀਸ ਦੀ ਸਿਟ ਨੇ ਪਾਇਆ ਕਿ ਇੰਟਰਵਿਊ ਦੇ ਸਮੇਂ ਬਿਸ਼ਨੋਈ ਜੈਪੁਰ ਜੇਲ੍ਹ ਵਿੱਚ ਸੀ। ਜੈਪੁਰ ਕੇਂਦਰੀ ਜੇਲ੍ਹ ਲਾਲਕੋਠੀ ਥਾਣੇ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ ਅਤੇ ਇਸ ਵਾਸਤੇ ਮਾਮਲਾ ਇੱਥੇ ਹੀ ਦਰਜ ਕੀਤਾ ਗਿਆ। ਗਾਂਧੀ ਨਗਰ ਦੇ ਸਹਾਇਕ ਪੁਲੀਸ ਕਮਿਸ਼ਨਰ ਨਾਰਾਇਣ ਕੁਮਾਰ ਬਾਰੀਆ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਕੇਸ ਦਰਜ ਕੀਤਾ ਗਿਆ। ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸਾਹਮਣੇ ਆਏ ਤੱਥਾਂ ਦੇ ਆਧਾਰ &rsquoਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਕੈਨੇਡਾ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨਾਲ ਕੀਤੀ ਛੇੜਛਾੜ
ਬਰੈਂਪਟਨ : ਕੈਨੇਡਾ ਦੇ ਬਰੈਂਪਟਨ ਸੂਬੇ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਕੁਝ ਫਲਸਤੀਨੀ ਬਦਮਾਸ਼ਾਂ ਵੱਲੋਂ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਮੁਲਜ਼ਮਾਂ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ &rsquoਤੇ ਫਲਸਤੀਨ ਦਾ ਝੰਡਾ ਵੀ ਲਾ ਦਿੱਤਾ। ਇਸ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸੋਸ਼ਲ ਮੀਡੀਆ ਕਾਫੀ ਗਰਮ ਹੈ। ਇਹ ਵੀਡੀਓ ਕੈਨੇਡੀਅਨ ਪੱਤਰਕਾਰ ਨੇ ਸ਼ੇਅਰ ਕੀਤੀ ਹੈ। ਪੱਤਰਕਾਰ ਨੇ ਇਸ ਕਾਰੇ ਨੂੰ ਅੰਜਾਮ ਦੇਣ ਵਾਲੇ ਬਦਮਾਸ਼ਾਂ ਨੂੰ ਜੇਹਾਦੀ ਕਹਿ ਕੇ ਸੰਬੋਧਨ ਕੀਤਾ ਹੈ। ਵੀਡੀਓ ਕਰੀਬ 37 ਸੈਕਿੰਡ ਦਾ ਹੈ। ਜਿਸ 'ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ 'ਤੇ ਦੋ ਨੌਜਵਾਨ ਘੋੜੇ 'ਤੇ ਫਲਸਤੀਨ ਦਾ ਝੰਡਾ ਲਹਿਰਾ ਰਹੇ ਹਨ । ਦੋਵਾਂ ਨੌਜਵਾਨਾਂ ਨੇ ਮੂੰਹ ਢਕੇ ਹੋਏ ਸਨ ਅਤੇ ਹੇਠਾਂ ਕਈ ਲੋਕ ਖੜ੍ਹੇ ਸਨ। ਨਾਲ ਹੀ ਮਹਾਰਾਜਾ ਰਣਜੀਤ ਸਿੰਘ ਦੇ ਘੋੜੇ 'ਤੇ ਇਕ ਵਿਅਕਤੀ ਨੂੰ ਕੱਪੜਾ ਬੰਨ੍ਹਦੇ ਦੇਖਿਆ ਗਿਆ। ਕਈ ਲੋਕਾਂ ਨੇ ਪੂਰੀ ਘਟਨਾ ਦੀ ਵੀਡੀਓ ਵੀ ਬਣਾਈ ਹੈ। ਪੂਰੇ ਮਾਮਲੇ ਦੀ ਜਾਣਕਾਰੀ ਕੈਨੇਡਾ ਦੀ ਪੀਲ ਪੁਲਿਸ ਨੂੰ ਦੇ ਦਿੱਤੀ ਗਈ ਹੈ। ਹੁਣ ਕੈਨੇਡੀਅਨ ਪੁਲਿਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਸ ਮਾਮਲੇ 'ਚ ਕੋਈ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ।
ਯੂ.ਐਨ.ਓ. ਤੇ ਕੈਨੇਡਾ ਸਰਕਾਰ ਨੂੰ ਕਿਊਬਿਕ ਸੂਬੇ 'ਚ ਦਸਤਾਰ 'ਤੇ ਪਾਬੰਦੀ ਲਗਾਉਣ ਵਾਲੇ ਕਾਨੂੰਨ ਨੂੰ ਰੱਦ ਕਰਾਉਣ ਦੀ ਅਪੀਲ
32 ਦੇਸ਼ਾਂ ਦੀਆਂ ਕੌਮੀ ਸਿੱਖ ਸੰਸਥਾਵਾਂ ਦੀ ਨੁਮਾਇੰਦਗੀ ਕਰਨ ਵਾਲੀ ਗਲੋਬਲ ਸਿੱਖ ਕੌਂਸਲ (ਜੀ.ਐਸ.ਸੀ.) ਨੇ ਕੈਨੇਡਾ ਦੇ ਕਿਊਬਿਕ ਸੂਬੇ ਵੱਲੋਂ ਲਾਗੂ ਕੀਤੇ ਵਿਵਾਦਤ 'ਬਿੱਲ-21' ਨਾਮੀ ਕਾਨੂੰਨ ਦੀ ਸਖ਼ਤ ਨਿਖੇਧੀ ਕਰਦਿਆਂ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ (ਯੂ.ਐਨ.ਐਚ.ਆਰ.ਸੀ.) ਅਤੇ ਕੈਨੇਡਾ ਦੀ ਫੈਡਰਲ ਸਰਕਾਰ ਨੂੰ ਇਸ ਵਿਵਾਦਤ ਕਾਨੂੰਨ ਨੂੰ ਤੁਰੰਤ ਮਨਸੂਖ ਕਰਨ ਦੀ ਅਪੀਲ ਕੀਤੀ ਹੈ ਜਿਸ ਵਿੱਚ ਜਨਤਕ ਖੇਤਰ ਵਿੱਚ ਨੌਕਰੀਪੇਸ਼ਾ ਸਿੱਖਾਂ ਨੂੰ ਦਫ਼ਤਰਾਂ ਅਤੇ ਕੰਮ ਦੌਰਾਨ ਧਾਰਮਿਕ ਚਿੰਨ੍ਹ ਪਹਿਨਣ 'ਤੇ ਪਾਬੰਦੀ ਲਗਾਈ ਗਈ ਹੈ।
ਜੀ.ਐਸ.ਸੀ. ਨੇ ਕਿਹਾ ਹੈ ਕਿ ਇਹ ਕਾਨੂੰਨ ਮਨੁੱਖੀ ਅਧਿਕਾਰਾਂ ਪ੍ਰਤੀ ਸੰਯੁਕਤ ਰਾਸ਼ਟਰ ਦੇ ਵਿਸ਼ਵਵਿਆਪੀ ਘੋਸ਼ਣਾ ਪੱਤਰ ਦੀ ਸਿੱਧੇ ਤੌਰ 'ਤੇ ਉਲੰਘਣਾ ਕਰਦਾ ਹੈ ਜਿਸ ਉਪਰ ਕੈਨੇਡਾ ਸਰਕਾਰ ਵੱਲੋਂ ਦਸਤਖ਼ਤ ਕੀਤੇ ਹੋਏ ਹਨ। ਇਸ ਕਰਕੇ ਕੈਨੇਡਾ ਦੀ ਫੈਡਰਲ ਸਰਕਾਰ ਅਤੇ ਕੌਮਾਂਤਰੀ ਮਨੁੱਖੀ ਅਧਿਕਾਰ ਸੰਸਥਾਵਾਂ ਤੋਂ ਇਸ ਭਖਵੇਂ ਮਾਮਲੇ ਉਪਰ ਤੁਰੰਤ ਕਾਰਵਾਈ ਦੀ ਮੰਗ ਕੀਤੀ ਹੈ। ਇਸ ਬਿਆਨ ਵਿੱਚ ਕੌਂਸਲ ਦੀ ਪ੍ਰਧਾਨ ਲੇਡੀ ਸਿੰਘ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਕੈਨੇਡਾ ਮੁਲਕ ਦਾ ਸੰਵਿਧਾਨ ਸਾਰੇ ਦੇਸ਼ ਦੇ ਨਾਗਰਿਕਾਂ ਨੂੰ ਧਰਮ ਦੀ ਆਜ਼ਾਦੀ ਦੀ ਗਰੰਟੀ ਦਿੰਦਾ ਹੈ। ਇਸ ਤੋਂ ਇਲਾਵਾ ਨਸਲੀ ਅਤੇ ਧਾਰਮਿਕ ਅਧਿਕਾਰਾਂ ਦੀ ਰਾਖੀ ਕਰਨ ਦੇ ਵਚਨਬੱਧ ਵਾਲੀਆਂ ਸੰਯੁਕਤ ਰਾਸ਼ਟਰ ਦੀਆਂ ਸੰਧੀਆਂ ਨੂੰ ਕੈਨੇਡਾ ਨੇ ਪ੍ਰਵਾਨ ਕੀਤਾ ਹੋਇਆ ਹੈ। ਉਨਾਂ ਕਿਹਾ ਕਿ ਕਿਊਬਿਕ ਰਾਜ ਦਾ ਇਹ ਕਾਨੂੰਨ ਆਪਣੇ ਨਾਗਰਿਕਾਂ ਨਾਲ ਉਹਨਾਂ ਦੇ ਧਾਰਮਿਕ ਵਿਸ਼ਵਾਸਾਂ ਦੇ ਅਧਾਰ 'ਤੇ ਵਿਤਕਰੇ ਨੂੰ ਜਾਇਜ਼ ਠਹਿਰਾਉਂਦਾ ਹੈ ਅਤੇ ਉਹਨਾਂ ਦੇ ਬੁਨਿਆਦੀ ਸੰਵਿਧਾਨਕ ਅਧਿਕਾਰਾਂ ਦੀ ਉਲੰਘਣਾ ਕਰਦਾ ਹੈ।
ਭਾਰਤੀ ਵੱਡੀ ਗਿਣਤੀ &rsquoਚ ਲਗਾ ਰਹੇ ਅਮਰੀਕਾ ਦੀ ਡੌਂਕੀ
ਮੈਕਸੀਕੋ: ਭਾਰਤੀ ਵੱਡੀ ਗਿਣਤੀ &rsquoਚ ਲਗਾ ਰਹੇ ਅਮਰੀਕਾ ਦੀ ਡੌਂਕੀਭਾਵੇਂ ਕਿ ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਲੋਕ ਅਮਰੀਕਾ ਜਾਣ ਨੂੰ ਆਪਣੇ ਸੁਪਨੇ ਵਾਂਗ ਦੇਖਦੇ ਨੇ ਅਤੇ ਉਥੇ ਜਾਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਉਂਦੇ ਨੇ ਪਰ ਜਿੰਨਾ ਜਨੂੰਨ ਅਮਰੀਕਾ ਜਾਣ ਨੂੰ ਲੈ ਕੇ ਭਾਰਤੀਆਂ ਵਿਚ ਪਾਇਆ ਗਿਆ ਏ, ਓਨਾ ਹੋਰ ਕਿਸੇ ਵਿਚ ਨਹੀਂ।ਭਾਰਤੀ ਵੱਡੀ ਗਿਣਤੀ &rsquoਚ ਲਗਾ ਰਹੇ ਅਮਰੀਕਾ ਦੀ ਡੌਂਕੀਭਾਵੇਂ ਕਿ ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਲੋਕ ਅਮਰੀਕਾ ਜਾਣ ਨੂੰ ਆਪਣੇ ਸੁਪਨੇ ਵਾਂਗ ਦੇਖਦੇ ਨੇ ਅਤੇ ਉਥੇ ਜਾਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਉਂਦੇ ਨੇ ਪਰ ਜਿੰਨਾ ਜਨੂੰਨ ਅਮਰੀਕਾ ਜਾਣ ਨੂੰ ਲੈ ਕੇ ਭਾਰਤੀਆਂ ਵਿਚ ਪਾਇਆ ਗਿਆ ਏ, ਓਨਾ ਹੋਰ ਕਿਸੇ ਵਿਚ ਨਹੀਂ।ਭਾਰਤੀ ਵੱਡੀ ਗਿਣਤੀ &rsquoਚ ਲਗਾ ਰਹੇ ਅਮਰੀਕਾ ਦੀ ਡੌਂਕੀਭਾਵੇਂ ਕਿ ਦੁਨੀਆ ਭਰ ਦੇ ਵੱਖ ਵੱਖ ਦੇਸ਼ਾਂ ਦੇ ਲੋਕ ਅਮਰੀਕਾ ਜਾਣ ਨੂੰ ਆਪਣੇ ਸੁਪਨੇ ਵਾਂਗ ਦੇਖਦੇ ਨੇ ਅਤੇ ਉਥੇ ਜਾਣ ਲਈ ਹਰ ਤਰ੍ਹਾਂ ਦੇ ਹਥਕੰਡੇ ਅਪਣਾਉਂਦੇ ਨੇ ਪਰ ਜਿੰਨਾ ਜਨੂੰਨ ਅਮਰੀਕਾ ਜਾਣ ਨੂੰ ਲੈ ਕੇ ਭਾਰਤੀਆਂ ਵਿਚ ਪਾਇਆ ਗਿਆ ਏ, ਓਨਾ ਹੋਰ ਕਿਸੇ ਵਿਚ ਨਹੀਂ।ਅਗਸਤ 2023 ਤੋਂ ਲੈ ਕੇ ਇਕ ਸਾਲ ਦੌਰਾਨ ਜੋ ਡੌਂਕੀ ਲਗਾਉਣ ਵਾਲੇ ਭਾਰਤੀਆਂ ਦੇ ਅੰਕੜੇ ਸਾਹਮਣੇ ਆਏ ਨੇ, ਉਹ ਹੈਰਾਨ ਕਰਨ ਵਾਲੇ ਨੇ।
ਸਖ਼ਤ ਨਿਯਮਾਂ ਨੂੰ ਛਿੱਕੇ ਢੰਗ ਕੇ ਇਸ ਸਾਲ ਅਮਰੀਕਾ ਜਾਣ ਵਾਲੇ ਭਾਰਤੀ ਯਾਤਰੀਆਂ ਦੀ ਗਿਣਤੀ &rsquoਚ ਬੀਤੇ ਸਾਲਾਂ ਦੇ ਮੁਕਾਬਲੇ ਭਾਰੀ ਵਾਧਾ ਹੋਇਆ ਹੈ। ਸਾਲ 2023 &rsquoਚ ਅਮਰੀਕਾ &rsquoਚ 17.6 ਲੱਖ ਭਾਰਤੀ ਪਹੁੰਚੇ, ਜਦਕਿ ਇਸ ਸਾਲ ਜਨਵਰੀ ਤੋਂ ਅਗਸਤ ਤੱਕ ਸਿਰਫ਼ ਅੱਠ ਮਹੀਨਿਆਂ &rsquoਚ 15.5 ਲੱਖ ਤੋਂ ਵੱਧ ਭਾਰਤੀਆਂ ਨੇ ਆਪਣੀ ਜਾਨ ਜੋਖ਼ਮ ਵਿਚ ਪਾ ਕੇ ਅਮਰੀਕਾ ਦੀ ਡੌਂਕੀ ਲਗਾਈ। ਇਹ ਅੰਕੜੇ ਵਾਕਈ ਹੈਰਾਨ ਕਰਨ ਵਾਲੇ। ਅਮਰੀਕਾ ਦੇ ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਵਿਭਾਗ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਕਤੂਬਰ 2023 ਤੋਂ ਅਗਸਤ 2024 ਦਰਮਿਆਨ 86,400 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਮੈਕਸੀਕੋ ਸਰਹੱਦ &rsquoਤੇ ਗੈਰ-ਕਾਨੂੰਨੀ ਢੰਗ ਨਾਲ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਹਿਰਾਸਤ ਵਿਚ ਲਿਆ ਗਿਆ। ਰਿਪੋਰਟ ਵਿਚ ਇਹ ਵੀ ਕਿਹਾ ਗਿਆ ਏ ਕਿ ਇਸੇ ਸਮੇਂ ਦੌਰਾਨ 88,800 ਤੋਂ ਵੱਧ ਭਾਰਤੀ ਨਾਗਰਿਕਾਂ ਨੂੰ ਉੱਤਰੀ ਸਰਹੱਦ &rsquoਤੇ ਰੋਕਿਆ ਗਿਆ।
ਸਾਂਸਦ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ 'ਚ ਬਣਾਉਣਗੇ ਨਵੀਂ ਪਾਰਟੀ
ਅੰਮ੍ਰਿਤਸਰ: ਂਸ਼ਅ ਤਹਿਤ ਡਿਬਰੂਗੜ੍ਹ ਜੇਲ ਵਿਚ ਬੰਦ ਖਡੂਰ ਸਾਹਿਬ ਤੋਂ ਸਾਂਸਦ ਅੰਮ੍ਰਿਤਪਾਲ ਸਿੰਘ ਜਲਦ ਹੀ ਪੰਜਾਬ 'ਚ ਨਵੀਂ ਪਾਰਟੀ ਬਣਾਉਣ ਜਾ ਰਹੇ ਨੇ।ਜਿਸ ਦੀ ਜਾਣਕਾਰੀ ਅੰਮ੍ਰਿਤਪਾਲ ਦੇ ਪਿਤਾ ਤਰਸੇਮ ਸਿੰਘ ਦੇ ਵਲੋਂ ਦਿਤੀ ਗਈ ਹੈ।ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਮੌਜੂਦਾ ਹਾਲਾਤਾਂ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ, ਕਿ ਆਪਣੀ ਪਾਰਟੀ ਦਾ ਗਠਨ ਕੀਤਾ ਜਾਵੇ।ਇਹ ਫੈਸਲਾ ਪੰਜਾਬ ਦੇ ਲੋਕਾਂ ਦੀ ਰਾਏ ਮੁਤਾਬਕ ਕੀਤਾ ਗਿਆ ਹੈ ਤੇ ਜਲਦ ਹੀ ਇਸਨੂੰ ਅਮਲੀ ਜਾਮਾ ਵੀ ਪਹਿਨਾ ਦਿੱਤਾ ਜਾਵੇਗਾ ।
ਜਿਕਰਯੋਗ ਹੈ ਕੀ 'ਵਾਰਿਸ ਪੰਜਾਬ ਦੇ' ਜਥੇਬੰਦੀ ਨੂੰ 4 ਸਾਲ ਪੂਰੇ ਹੋਣ 'ਤੇ ਅ੍ਰਮਿਤਪਾਲ ਸਿੰਘ ਦਾ ਪੂਰਾ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ &rsquoਤੇ ਨਤਮਸਤਕ ਹੋਣ ਪਹੁੰਚਿਆ ਸੀ ਜਿਥੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ ਇਸ ਵੇਲੇ ਇਕ ਖੇਤਰੀ ਪਾਰਟੀ ਦੀ ਲੋੜ ਹੈ। ਅੰਮ੍ਰਿਤਪਾਲ ਸਿੰਘ ਵੱਲੋਂ ਖਡੂਰ ਸਾਹਿਬ 'ਚ ਜਿੱਤ ਪ੍ਰਾਪਤ ਕਰਨ ਤੋਂ ਬਾਅਦ ਪੰਜਾਬ ਵਿੱਚ ਇੱਕ ਅਲੱਗ ਹੀ ਚਰਚਾ ਛਿੜ ਗਈ ਸੀ। ਹੁਣ ਪਾਰਟੀ ਬਣਾਉਣ ਦੇ ਐਲਾਨ ਨੇ ਵੀ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਨੂੰ ਛੇੜ ਦਿਤੀ ਹੈ। ਹੁਣ ਵੇਖਣਾ ਹੋਵੇਗਾ ਕਿ ਇਸ ਪਾਰਟੀ ਦਾ ਗਠਨ ਕਦੋਂ ਕੀਤਾ ਜਾਂਦਾ ਹੈ ਤੇ ਪਾਰਟੀ ਦੀ ਵਾਗਡੋਰ ਕਿਸ ਨੂੰ ਸੌਂਪੀ ਜਾਂਦੀ ਹੈ।
ਸਟੇਟਸ ਦਿਖਾਉਣ ਲਈ ਪੁਲਿਸ ਸੁਰੱਖਿਆ ਨਹੀਂ ਦਿੱਤੀ ਜਾ ਸਕਦੀ : ਹਾਈ ਕੋਰਟ
ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਦੇ ਵਕੀਲ ਵੱਲੋਂ ਕਮਾਂਡੋ ਸੁਰੱਖਿਆ ਦੀ ਮੰਗ ਕੀਤੀ ਗਈ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਰਾਜ ਸਰਕਾਰ ਦੇ ਖਰਚੇ 'ਤੇ ਕਿਸੇ ਵੀ ਵਿਅਕਤੀ ਨੂੰ ਸਿਰਫ਼ ਸਟੇਟਸ ਦਿਖਾਉਣ ਲਈ ਸੁਰੱਖਿਆ ਪ੍ਰਦਾਨ ਨਹੀਂ ਕੀਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਕਿਸੇ ਸਮਰੱਥ ਅਧਿਕਾਰੀ ਦੁਆਰਾ ਇਹ ਸਾਬਤ ਨਹੀਂ ਕੀਤਾ ਜਾਂਦਾ ਕਿ ਸੁਰੱਖਿਆ ਦੀ ਮੰਗ ਨੂੰ ਜਾਇਜ਼ ਠਹਿਰਾਉਣ ਵਾਲੀ ਅਸਾਧਾਰਨ ਸਥਿਤੀ ਹੈ, ਉਦੋਂ ਤੱਕ ਨਿੱਜੀ ਵਿਅਕਤੀਆਂ ਨੂੰ ਸਰਕਾਰੀ ਸੁਰੱਖਿਆ ਪ੍ਰਦਾਨ ਕਰਨਾ ਉਚਿਤ ਨਹੀਂ ਹੈ। ਖਾਸ ਤੌਰ 'ਤੇ ਜੇਕਰ ਖ਼ਤਰਾ ਕਿਸੇ ਜਨਤਕ ਸੇਵਾ ਜਾਂ ਰਾਸ਼ਟਰੀ ਸੁਰੱਖਿਆ ਨਾਲ ਨਹੀਂ ਜੁੜਿਆ ਹੋਇਆ ਹੈ, ਤਾਂ ਸਰਕਾਰ ਲਈ ਟੈਕਸਦਾਤਾਵਾਂ ਦੇ ਪੈਸੇ ਨਾਲ ਵਿਸ਼ੇਸ਼ ਅਧਿਕਾਰ ਪ੍ਰਾਪਤ ਵਰਗ ਬਣਾਉਣਾ ਅਣਉਚਿਤ ਹੋਵੇਗਾ।ਪਟੀਸ਼ਨਕਰਤਾ ਦਵਿੰਦਰਾ ਰਾਜਪੂਤ, ਜੋ ਆਪਣੇ ਆਪ ਨੂੰ ਸਿਆਸੀ ਸੰਗਠਨ 'ਸ਼ਿਵ ਸੈਨਾ' ਦੇ ਪੰਜਾਬ ਲੀਗਲ ਸੈੱਲ ਦਾ ਪ੍ਰਧਾਨ ਦੱਸਦਾ ਹੈ, ਨੇ ਆਪਣੀ ਪਟੀਸ਼ਨ 'ਚ ਜਿਪਸੀ ਐਸਕਾਰਟਸ ਅਤੇ 5 ਕਮਾਂਡੋਜ਼ ਦੀ ਮੰਗ ਕੀਤੀ ਸੀ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨ ਤੋਂ ਬਾਅਦ ਕੁਝ ਸਮਾਜ ਵਿਰੋਧੀ ਅਨਸਰ ਉਨ੍ਹਾਂ ਦੇ iਖ਼ਲਾਫ਼ ਹੋ ਗਏ ਹਨ ਅਤੇ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੈ।