image caption:

ਸੁਖਬੀਰ ਬਾਦਲ ’ਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼- ਪੜੋ ਦਿਨ ਭਰ ਦੀਆਂ ਹੋਰ ਵੱਡੀਆਂ ਖਬਰਾਂ

ਸੁਖਬੀਰ ਬਾਦਲ &rsquoਤੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸੁਖਬੀਰ ਬਾਦਲ &rsquoਤੇ ਅਕਾਲ ਤਖਤ ਦੇ ਹੁਕਮਾਂ ਦੀ ਉਲੰਘਣਾ ਦਾ ਦੋਸ਼ ਲਾਇਆ ਹੈ। ਭਾਈ ਮਨਜੀਤ ਸਿੰਘ ਤੇ ਸਤਵਿੰਦਰ ਸਿੰਘ ਟੌਹੜਾ ਨੇ ਦੋਸ਼ ਲਾਇਆ ਹੈ ਕਿ ਸੁਖਬੀਰ ਦੀਆਂ ਜਨਤਕ ਸਮਾਗਮ &rsquoਚ ਸ਼ਮੂਲੀਅਤ ਦੀਆਂ ਤਸਵੀਰਾਂ ਸਾਹਮਣੇ ਆਈਆਂ ਹਨ। ਇਸ ਤੋਂ ਸਪੱਸ਼ਟ ਹੈ ਕਿ ਉਹ ਅਕਾਲ ਤਖ਼ਤ ਦੇ ਆਦੇਸ਼ਾਂ ਨੂੰ ਟਿੱਚ ਜਾਣਦੇ ਹਨ।

 ਬ੍ਰਿਟਿਸ਼ ਸੰਸਦ 'ਚ ਉੱਠਿਆ ਲੇਬਨਾਨ-ਇਜ਼ਰਾਈਲ ਸੀਜ਼ਫਾਇਰ ਦਾ ਮੁੱਦਾ, ਢੇਸੀ ਨੇ ਨੇਤਨਯਾਹੂ ਬਾਰੇ ਕਹਿ ਦਿੱਤੀ ਵੱਡੀ ਗੱਲ
ਲੰਡਨ : ਇਜ਼ਰਾਈਲ ਤੇ ਹਿਜ਼ਬੁੱਲਾ ਵਿਚਾਲੇ ਜੰਗ ਨੂੰ ਇਕ ਸਾਲ ਪੂਰਾ ਹੋ ਗਿਆ ਹੈ। ਸੱਤ ਅਤਕੂਬਰ ਨੂੰ ਹਮਾਸ ਨੇ ਇਜ਼ਰਾਈਲ 'ਤੇ ਹਮਲਾ ਕਰ ਕੇ 1200 ਦੇ ਕਰੀਬ ਲੋਕਾਂ ਦੀ ਹੱਤਿਆ ਕਰ ਦਿੱਤੀ ਸੀ। ਇਸ ਤੋਂ ਬਾਅਦ ਜੋ ਜੰਗ ਸ਼ੁਰੂ ਹੋਈ ਉਹ ਅਜੇ ਵੀ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਇਜ਼ਰਾਈਲ ਹੁਣ ਤੱਕ ਲੇਬਨਾਨ ਵਿਚ 40 ਹਜ਼ਾਰ ਦੇ ਕਰੀਬ ਲੋਕਾਂ ਨੂੰ ਮਾਰ ਚੁੱਕਿਆ ਹੈ। ਇਨ੍ਹਾਂ 'ਚ ਹਿਜ਼ਬੁੱਲਾ ਦੇ ਲੜਾਕਿਆਂ ਸਣੇ ਹਜ਼ਾਰਾਂ ਆਮ ਲੋਕ ਵੀ ਸ਼ਾਮਲ ਸਨ। ਇਸ ਹਮਲੇ ਦੀ ਬਰਸੀ ਮੌਕੇ ਲੰਡਨ ਦੀ ਸੰਸਦ ਵਿਚ ਇਹ ਮੁੱਦਾ ਚੁੱਕਿਆ ਗਿਆ। ਤਨਮਨਜੀਤ ਸਿੰਘ ਢੇਸੀ ਨੇ ਯੂਕੇ ਦੇ ਪ੍ਰਧਾਨ ਮੰਤਰੀ ਕੀਅਰ ਨੂੰ ਦੋਵਾਂ ਦੇਸ਼ਾਂ ਵਿਚਾਲੇ ਸ਼ਾਂਤੀ ਬਹਾਲੀ ਨੂੰ ਲੈ ਕੇ ਸਵਾਲ ਕੀਤੇ।

28 ਨੂੰ ਜਨਰਲ ਇਜਲਾਸ 'ਚ ਹੋਵੇਗੀ SGPC ਪ੍ਰਧਾਨ ਤੇ ਅਹੁਦੇਦਾਰਾਂ ਦੀ ਚੋਣ, ਐਡਵੋਕੇਟ ਧਾਮੀ ਤੇ ਬੀਬੀ ਜਗੀਰ ਕੌਰ ਹੋ ਸਕਦੇ ਉਮੀਦਵਾਰ
ਅੰਮ੍ਰਿਤਸਰ: ਸਿੱਖ ਪੰਥ ਦੀ ਮਿੰਨੀ ਪਾਰਲੀਮੈਂਟ ਵੱਜੋਂ ਜਾਣੀ ਜਾਂਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ 28 ਅਕਤੂਬਾਰ ਨੂੰ ਹੋਣ ਵਾਲਾ ਸਾਲਾਨਾ ਜਨਰਲ ਇਜਲਾਸ ਅਹਿਮ ਹੋਵੇਗਾ। ਇਸ ਦਿਨ ਮੌਜੂਦਾ ਹਾਊਸ ਦੇ 148 ਸ਼੍ਰੋਮਣੀ ਕਮੇਟੀ ਮੈਂਬਰ ਅਧਿਕਾਰਤ ਤੌਰ &lsquoਤੇ ਆਪਣੀ ਵੋਟ ਦੇ ਰਾਹੀਂ ਸ਼੍ਰੋਮਣੀ ਕਮੇਟੀ ਪ੍ਰਧਾਨ, ਅਹੁਦੇਦਾਰਾਂ ਤੇ ਅੰਤ੍ਰਿੰਗ ਕਮੇਟੀ ਮੈਂਬਰਾਂ ਦੀ ਚੋਣ ਕਰਨਗੇ। ਇਸ ਵਾਰ ਇਹ ਚੋਣ ਹੋਰ ਵੀ ਅਹਿਮ ਮੰਨੀ ਜਾ ਰਹੀ ਹੈ, ਕਿਉਂਕਿ ਸ਼੍ਰੋਮਣੀ ਅਕਾਲੀ ਦਲ ਬਾਦਲ ਤੋਂ ਬਾਗੀ ਹੋ ਕੇ ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਬਣਾ ਕੇ ਚੱਲੇ ਟਕਸਾਲੀ ਆਗੂ ਵੀ ਮਜ਼ਬੂਤ ਧੜੇ ਵਜੋਂ ਉੱਭਰ ਕੇ ਸਾਹਮਣੇ ਆ ਸਕਦੇ ਹਨ। ਨਵੰਬਰ 2022 ਦੀ ਤਰ੍ਹਾਂ ਇਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਾਗੀ ਧੜੇ ਵੱਲੋਂ ਬਣਾਈ ਸੁਧਾਰ ਲਹਿਰ ਵੱਲੋਂ ਬੀਬੀ ਜਗੀਰ ਕੌਰ ਨੂੰ ਪ੍ਰਧਾਨਗੀ ਦੇ ਅਹੁਦੇ ਲਈ ਉਮੀਦਵਾਰ ਐਲਾਨਿਆ ਜਾ ਸਕਦਾ ਹੈ। ਇਹ ਦੋਵੇਂ ਆਗੂ ਪਿਛਲੇ ਸਮੇਂ ਤੋਂ ਮੈਂਬਰਾਂ ਨਾਲ ਲਗਾਤਾਰ ਰਾਬਤਾ ਕਾਇਮ ਕਰ ਰਹੇ ਹਨ। ਜਿਥੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਦੇ ਨੇੜਲੇ ਸਾਥੀ ਮੰਨੇ ਜਾਂਦੇ ਲਗਾਤਾਰ ਤਿੰਨ ਵਾਰ ਚਲਦੇ ਆ ਰਹੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਜ਼ੋਰਾਂ 'ਤੇ ਹਨ, ਉੱਥੇ ਬਾਗੀ ਅਤੇ ਸੁਧਾਰ ਲਹਿਰ ਧੜੇ ਵੱਲੋਂ ਚਾਰ ਵਾਰ ਪ੍ਰਧਾਨ ਰਹੇ ਬੀਬੀ ਜਗੀਰ ਕੌਰ ਨੂੰ ਉਮੀਦਵਾਰ ਬਣਾਉਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ।

ਬ੍ਰਿਟੇਨ &rsquoਚ ਡਾਕਟਰ ਨੇ ਮਾਂ ਦੇ ਪ੍ਰੇਮੀ ਨੂੰ ਬੂਸਟਰ ਡੋਜ਼ ਦੇ ਬਹਾਨੇ ਲਾਇਆ ਜ਼ਹਿਰ ਦਾ ਟੀਕਾ
ਲੰਡਨ: ਬਰਤਾਨੀਆ &rsquoਚ ਇਕ ਡਾਕਟਰ ਨੇ ਕੋਵਿਡ-19 ਵੈਕਸੀਨ ਦੇ ਰੂਪ &rsquoਚ ਜ਼ਹਿਰ ਦੇ ਕੇ ਆਪਣੀ ਮਾਂ ਦੇ ਪ੍ਰੇਮੀ ਨੂੰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਹਾਲਾਂਕਿ, ਉਸ ਦੀ ਮਾਂ ਦਾ ਪ੍ਰੇਮੀ 72 ਸਾਲਾ ਓਹਾਰਾ ਬਚ ਗਿਆ ਪਰ ਉਸ ਨੂੰ ਗੰਭੀਰ ਬਿਮਾਰੀ ਦਾ ਸਾਹਮਣਾ ਕਰਨਾ ਪਿਆ।  ਇਸ ਸਾਜ਼ਿਸ਼ ਦੇ ਪਿੱਛੇ ਜਾਇਦਾਦ ਦਾ ਮਾਮਲਾ ਦੱਸਿਆ ਜਾ ਰਿਹਾ ਹੈ। ਮੁਲਜ਼ਮ ਡਾਕਟਰ ਨੇ ਅਪਰਾਧ ਸਵੀਕਾਰ ਕਰ ਲਿਆ ਹੈ। ਉਸ ਨੂੰ ਬਾਅਦ &rsquoਚ ਸਜ਼ਾ ਸੁਣਾਈ ਜਾਵੇਗੀ। ਵਕੀਲਾਂ ਦਾ ਕਹਿਣਾ ਹੈ ਕਿ ਡਾਕਟਰ ਥਾਮਸ ਕਵਾਨ ਨੂੰ ਸ਼ੱਕ ਸੀ ਕਿ ਮਾਂ ਦੀ ਮੌਤ ਤੋਂ ਬਾਅਦ ਉਸ ਦੀ ਜਾਇਦਾਦ ਓਹਾਰਾ ਨੂੰ ਮਿਲ ਜਾਵੇਗੀ। ਇਸ ਲਈ ਉਨ੍ਹਾਂ ਨੇ ਓਹਾਰਾ ਨੂੰ ਮਾਰਨ ਦੀ ਸਾਜ਼ਿਸ਼ ਰਚੀ ਸੀ।

ਸਿਰੋਪਾਓ ਦੀ ਵਰਤੋਂ ਕੇਵਲ ਧਾਰਮਿਕ ਤੇ ਪੰਥਕ ਸ਼ਖ਼ਸੀਅਤਾਂ ਤੱਕ ਹੀ ਸੀਮਤ ਕੀਤਾ ਜਾਵੇ

ਅੰਮ੍ਰਿਤਸਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ, ਸਿੱਖ ਇਤਿਹਾਸ ਰੀਸਰਚ ਬੋਰਡ ਅਤੇ ਐਜੂਕੇਸ਼ਨ ਕਮੇਟੀ ਦੀਆਂ ਵੱਖ-ਵੱਖ ਤਿੰਨ ਅਹਿਮ ਇਕੱਤਰਤਾਵਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਵੱਲ੍ਹਾ ਸ੍ਰੀ ਅੰਮ੍ਰਿਤਸਰ ਵਿਖੇ ਹੋਈਆਂ। ਇਸ ਦੌਰਾਨ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਰੂਪ ਰੇਖਾ ਦੇ ਨਾਲ-ਨਾਲ ਸਿੱਖ ਸਾਹਿਤ ਦੀਆਂ ਨਵੀਆਂ ਪ੍ਰਕਾਸ਼ਨਾਵਾਂ ਅਤੇ ਵਿਦਿਅਕ ਅਦਾਰਿਆਂ ਦੇ ਮਾਮਲੇ ਵਿਚਾਰੇ ਗਏ।
ਇਕੱਤਰਤਾਵਾਂ ਮਗਰੋਂ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਮੇਤ ਹੋਰ ਇਤਿਹਾਸਕ ਗੁਰਦੁਆਰਾ ਸਾਹਿਬਾਨ ਅੰਦਰ ਸੰਗਤ ਵੱਲੋਂ ਸ਼ਰਧਾ ਤੇ ਸਤਿਕਾਰ ਵਜੋਂ ਵੱਡੀ ਗਿਣਤੀ ਵਿਚ ਰੁਮਾਲਾ ਸਾਹਿਬ ਭੇਟ ਕੀਤੇ ਜਾਂਦੇ ਹਨ, ਪਰੰਤੂ ਅਕਸਰ ਹੀ ਰੁਮਾਲਿਆਂ ਦੀ ਗੁਣਵਤਾ ਤੇ ਮਿਆਰ ਠੀਕ ਨਹੀਂ ਹੁੰਦਾ। ਇਸ ਦੇ ਨਾਲ ਹੀ ਰੁਮਾਲਿਆਂ ਦੀ ਬਹੁਤਾਤ ਕਾਰਨ ਸਾਂਭ-ਸੰਭਾਲ ਵਿਚ ਵੱਡੀ ਸਮੱਸਿਆ ਬਣਦੀ ਹੈ।
ਇਸ ਦੇ ਮੱਦੇਨਜ਼ਰ ਵਿਚਾਰ-ਵਟਾਂਦਰੇ ਉਪਰੰਤ ਇਹ ਫੈਸਲਾ ਕੀਤਾ ਗਿਆ ਹੈ ਕਿ ਗੁਰਦੁਆਰਾ ਸਾਹਿਬਾਨ ਅੰਦਰ ਵਿਸ਼ੇਸ਼ ਕਾਊਂਟਰ ਸਥਾਪਤ ਕੀਤੇ ਜਾਣਗੇ, ਜਿਥੇ ਸੰਗਤ ਰੁਮਾਲਾ ਸਾਹਿਬ ਲਈ ਯਥਾਸ਼ਕਤ ਭੇਟਾ ਜਮ੍ਹਾਂ ਕਰਵਾ ਸਕੇਗੀ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਸਥਾਪਤ ਕੀਤੇ ਜਾਣ ਵਾਲੇ ਕਾਊਂਟਰਾਂ &lsquoਤੇ ਸ਼ਰਧਾ ਅਨੁਸਾਰ ਰੁਮਾਲਿਆਂ ਲਈ ਭੇਟਾ ਜਮ੍ਹਾਂ ਕਰਵਾ ਕੇ ਰਸੀਦ ਪ੍ਰਾਪਤ ਕਰਨ ਤੇ ਗੁਰੂ ਦਰਬਾਰ ਅੰਦਰ ਰਸੀਦ ਦਿਖਾ ਕੇ ਅਰਦਾਸ ਕਰਵਾਉਣ। ਉਨ੍ਹਾਂ ਕਿਹਾ ਕਿ ਰੁਮਾਲਾ ਸਾਹਿਬ ਲਈ ਪੁੱਜਣ ਵਾਲੀ ਭੇਟਾ ਕੌਮ ਦੇ ਉਜਲੇ ਭਵਿੱਖ ਲਈ ਵਰਤੀ ਜਾਵੇਗੀ।

ਬਿਕਰਮ ਸਿੰਘ ਮਜੀਠੀਆ ਨੂੰ ਭੇਜਿਆ ਗਿਆ ਕਾਨੂੰਨੀ ਨੋਟਿਸ
ਚੰਡੀਗੜ੍ਹ,: ਬਿਕਰਮ ਸਿੰਘ ਮਜੀਠੀਆ ਨੂੰ ਲੀਗਲ ਨੋਟਿਸ ਭੇਜਿਆ ਗਿਆ, ਇਹ ਨੋਟਿਸ ਮਾਨ ਦੇ ਓਐੱਸਡੀ ਰਾਜਬੀਰ ਸਿੰਘ ਵੱਲੋਂ ਇਹ ਲੀਗਲ ਨੋਟਿਸ ਭੇਜਿਆ ਗਿਆ ਹੈ, ਦੱਸ ਦੇਈਏ ਕਿ ਬਿਕਰਮ ਸਿੰਘ ਮਜੀਠੀਆ ਨੇ ਕੁਝ ਦਿਨ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਦੇ ਓ.ਐੱਸ.ਡੀ ਰਾਜਬੀਰ ਸਿੰਘ ''ਤੇ ਝੂਠੇ ਦੋਸ਼ ਇਲਜ਼ਾਮ ਲਗਾਏ ਸਨ।
ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਨੂੰ ਮਾਣਹਾਨੀ ਦਾ ਨੋਟਿਸ ਭੇਜਿਆ ਹੈ,ਰਾਜਬੀਰ ਸਿੰਘ ਦੇ ਵਕੀਲ ਨੇ ਬਿਕਰਮ ਸਿੰਘ ਮਜੀਠੀਆ ਦੇ ਬਿਆਨਾਂ ''ਤੇ ਤੁਰੰਤ ਪ੍ਰਭਾਵ ਨਾਲ ਰੋਕ ਲਗਾਉਣ ਦੀ ਮੰਗ ਕੀਤੀ ਹੈ ਅਤੇ 48 ਘੰਟਿਆਂ ਦੇ ਅੰਦਰ- ਅੰਦਰ ਲਿਖਤੀ ਮੁਆਫ਼ੀ ਮੰਗਣ ਦੀ ਵੀ ਮੰਗ ਕੀਤੀ ਹੈ। ਰਾਜਬੀਰ ਨੇ ਕਿਹਾ ਹੈ ਕਿ ਮਜੀਠੀਆ ਦੇ ਬਿਆਨ ਨਾਲ ਮੇਰੇ ਅਕਸ ਨੂੰ ਢਾਹ ਲੱਗੀ ਹੈ। ਜੇ ਮਜੀਠੀਆ ਵੱਲੋਂ 48 ਘੰਟਿਆਂ ਦੇ ਅੰਦਰ ਮੁਆਫ਼ੀ ਨਹੀਂ ਮੰਗੀ ਗਈ ਤਾਂ ਉਹ ਅਦਾਲਤ ਦਾ ਰੁਖ ਕਰਨਗੇ।

ਅਮਰੀਕੀ ਅਖਬਾਰ ਦੇ ਪੱਤਰਕਾਰ ਨੇ ਆਪਣੀ ਕਿਤਾਬ ਵਿਚ ਕੀਤਾ ਦਾਅਵਾ: ਟਰੰਪ ਨੇ ਪੁਤਿਨ ਨੂੰ ਭੇਜੀ ਸੀ ਕੋਰੋਨਾ ਟੈਸਟਿੰਗ ਕਿੱਟ

ਵਾਸਿ਼ੰਗਟਨ-  ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ 2020 ਵਿਚ ਕੋਰੋਨਾ ਮਹਾਮਾਰੀ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਨਿੱਜੀ ਵਰਤੋਂ ਲਈ ਕੋਵਿਡ ਟੈਸਟਿੰਗ ਕਿੱਟ ਭੇਜੀ ਸੀ। ਅਮਰੀਕੀ ਅਖਬਾਰ ਵਾਸਿ਼ੰਗਟਨ ਪੋਸਟ ਦੇ ਪੱਤਰਕਾਰ ਬੌਬ ਵੁਡਵਰਡ ਨੇ ਆਪਣੀ ਕਿਤਾਬ 'ਵਾਰ' 'ਚ ਇਸ ਗੱਲ ਦਾ ਖੁਲਾਸਾ ਕੀਤਾ ਹੈ। ਕਿਤਾਬ ਮੁਤਾਬਕ ਪੁਤਿਨ ਨੂੰ ਉਦੋਂ ਡਰ ਸੀ ਕਿ ਉਹ ਇਸ ਵਾਇਰਸ ਦਾ ਸਿ਼ਕਾਰ ਹੋ ਸਕਦੇ ਹਨ। ਇਸ ਮਦਦ ਤੋਂ ਬਾਅਦ ਪੁਤਿਨ ਨੇ ਟਰੰਪ ਨੂੰ ਇਸ ਗੱਲ ਨੂੰ ਗੁਪਤ ਰੱਖਣ ਦੀ ਚਿਤਾਵਨੀ ਵੀ ਦਿੱਤੀ ਸੀ ਕਿਉਂਕਿ ਜੇਕਰ ਲੋਕਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਅਮਰੀਕੀ ਰਾਸ਼ਟਰਪਤੀ ਤੋਂ ਬਹੁਤ ਨਾਰਾਜ਼ ਹੋ ਜਾਣਗੇ। ਹਾਲਾਂਕਿ ਟਰੰਪ ਦੀ ਚੋਣ ਮੁਹਿੰਮ ਟੀਮ ਨੇ ਇਸ ਦਾਅਵੇ ਨੂੰ ਖਾਰਜ ਕਰ ਦਿੱਤਾ ਹੈ। ਉਸ ਨੇ ਵੁੱਡਵਰਡ ਦੀ ਕਿਤਾਬ ਨੂੰ &lsquoਰੱਦੀ&rsquo ਕਿਹਾ। 15 ਅਕਤੂਬਰ ਨੂੰ ਰਿਲੀਜ਼ ਹੋਣ ਵਾਲੀ ਇਸ ਕਿਤਾਬ 'ਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਅਤੇ ਪੁਤਿਨ ਦੇ ਰਾਸ਼ਟਰਪਤੀ ਅਹੁਦੇ ਛੱਡਣ ਤੋਂ ਬਾਅਦ ਵੀ ਉਨ੍ਹਾਂ ਵਿਚਾਲੇ ਕਈ ਵਾਰ ਗੱਲਬਾਤ ਹੋਈ ਸੀ।

ਹਰਿਆਣਾ ਵਿੱਚ ਦਲਿਤਾਂ ਪ੍ਰਤੀ ਜਾਟ ਭਾਈਚਾਰੇ ਦੀ ਮਾਨਸਿਕਤਾ ਬਦਲਣ ਦੀ ਲੋੜ: ਮਾਇਆਵਤੀ

ਨਵੀਂ ਦਿੱਲੀ- ਬਹੁਜਨ ਸਮਾਜ ਪਾਰਟੀ ਦੀ ਪ੍ਰਧਾਨ ਮਾਇਆਵਤੀ ਨੇ ਅੱਜ ਇਸ ਗੱਲ &rsquoਤੇ ਅਫਸੋਸ ਜ਼ਾਹਿਰ ਕੀਤਾ ਕਿ ਹਰਿਆਣਾ ਵਿੱਚ ਜਾਟ ਭਾਈਚਾਰੇ ਨੇ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੀ ਪਾਰਟੀ ਨੂੰ ਵੋਟ ਨਹੀਂ ਦਿੱਤੀ। ਉਨ੍ਹਾਂ ਨੂੰ ਲੱਗਦਾ ਹੈ ਕਿ ਦਲਿਤਾਂ ਬਾਰੇ ਜਾਟਾਂ ਦੀ ਮਾਨਸਿਕਤਾ ਬਦਲਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਦਲਿਤਾਂ ਪ੍ਰਤੀ ਜਾਟ ਭਾਈਚਾਰੇ ਦੀ ਮਾਨਸਿਕਤਾ ਬਦਲੀ ਹੈ ਪਰ ਹਰਿਆਣਾ ਵਿੱਚ ਅਜਿਹਾ ਹੋਣਾ ਅਜੇ ਬਾਕੀ ਹੈ। ਪਾਰਟੀ ਦੇ ਸੰਸਥਾਪਕ ਕਾਂਸ਼ੀਰਾਮ ਦੀ ਬਰਸੀ ਮਨਾਉਣ ਲਈ ਕੌਮੀ ਰਾਜਧਾਨੀ ਵਿੱਚ ਆਈ ਮਾਇਆਵਤੀ ਨੇ ਇਸ ਗੱਲ &rsquoਤੇ ਅਫਸੋਸ ਜ਼ਾਹਿਰ ਕੀਤਾ ਕਿ ਬਸਪਾ ਦਾ ਇਨੈਲੋ ਨਾਲ ਗੱਜੋੜ ਉਨ੍ਹਾਂ ਦੀ ਪਾਰਟੀ ਲਈ ਫਾਇਦੇਮੰਦ ਨਹੀਂ ਰਿਹਾ। ਮਾਇਆਵਤੀ ਨੇ ਕਿਹਾ ਕਿ ਭਾਜਪਾ ਨੂੰ ਹਰਾਉਣ ਅਤੇ ਉਸ ਨੂੰ ਸੱਤਾ ਤੋਂ ਬਾਹਰ ਰੱਖਣ ਲਈ ਹਰਿਆਣਾ ਵਿੱਚ ਜਾਟ ਭਾਈਚਾਰੇ ਨੇ ਕਾਂਗਰਸ ਨੂੰ ਵੋਟ ਦਿੱਤੀ ਪਰ ਇਸ ਪ੍ਰਕਿਰਿਆ ਵਿੱਚ ਉਨ੍ਹਾਂ ਨੇ ਬਪਸਾ ਨੂੰ ਛੱਡ ਦਿੱਤਾ। ਉਨ੍ਹਾਂ ਕਿਹਾ ਕਿ ਦਲਿਤ ਵੋਟ ਜਿੱਥੇ ਇਨੈਲੋ ਵੱਲ ਚਲੇ ਗਏ ਉੱਥੇ ਹੀ ਜਾਟਾਂ ਦੀ ਵੋਟ ਉਨ੍ਹਾਂ ਦੀ ਪਾਰਟੀ ਨੂੰ ਨਹੀਂ ਮਿਲੀ। ਉਨ੍ਹਾਂ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ, &lsquo&lsquoਬਸਪਾ ਉਮੀਦਵਾਰਾਂ ਨੂੰ ਸਿਰਫ਼ ਦਲਿਤ ਵੋਟ ਮਿਲੇ। ਜੇਕਰ ਸਾਨੂੰ ਦੋ ਤੋਂ ਤਿੰਨ ਫੀਸਦ ਜਾਟ ਵੋਟ ਵੀ ਮਿਲ ਜਾਂਦੇ ਤਾਂ ਅਸੀਂ ਕੁਝ ਸੀਟਾਂ ਜਿੱਤ ਸਕਦੇ ਸੀ।&rsquo

ਹੈਰਿਸ ਵੱਲੋਂ ਟਰੰਪ ਹੱਦੋਂ ਵੱਧ ਗੈਰ-ਜ਼ਿੰਮੇਵਾਰ ਕਰਾਰ
ਵਾਸ਼ਿੰਗਟਨ- ਉਪ ਰਾਸ਼ਟਰਪਤੀ ਕਮਲਾ ਹੈਰਿਸ ਨੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ &rsquoਤੇ ਹੈਲਨ ਚੱਕਰਵਾਤ ਨਾਲ ਹੋਈ ਤਬਾਹੀ ਨੂੰ ਰੋਕਣ ਲਈ ਸੰਘੀ ਕੋਸ਼ਿਸ਼ਾਂ ਬਾਰੇ ਗਲਤ ਜਾਣਕਾਰੀ ਫੈਲਾਉਣ ਦੇ ਦੋਸ਼ ਲਾਉਂਦਿਆਂ ਉਨ੍ਹਾਂ ਨੂੰ ਹੱਦੋਂ ਵੱਧ ਗੈਰ-ਜ਼ਿੰਮੇਵਾਰ ਕਰਾਰ ਦਿੱਤਾ ਹੈ। ਹਵਾਈ ਸੈਨਾ ਦੇ ਜਹਾਜ਼ ਵਿੱਚ ਨਿਊਯਾਰਕ ਲਈ ਰਵਾਨਾ ਹੋਣ ਤੋਂ ਪਹਿਲਾਂ ਹੈਰਿਸ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ, &lsquoਸਾਬਕਾ ਰਾਸ਼ਟਰਪਤੀ ਵੱਲੋਂ ਅਸਲ ਸਥਿਤੀ ਤੋਂ ਉਲਟ ਵੱਡੀ ਪੱਧਰ &rsquoਤੇ ਗਲਤ ਜਾਣਕਾਰੀ ਫੈਲਾਈ ਗਈ, ਖ਼ਾਸ ਕਰ ਕੇ ਹੈਲਨ ਚੱਕਰਵਾਤ ਤੋਂ ਬਚਣ ਵਾਲੇ ਲੋਕਾਂ ਬਾਰੇ।&rsquo ਉਨ੍ਹਾਂ ਕਿਹਾ ਕਿ ਇਹ ਸਾਬਕਾ ਰਾਸ਼ਟਰਪਤੀ ਦਾ ਸਾਧਾਰਨ ਨਾਲੋਂ ਵਧ ਕੇ ਗੈਰ ਜ਼ਿੰਮੇਵਾਰ ਰਵੱਈਆ ਹੈ। ਹੈਲੇਨ ਨਾਲ ਛੇ ਸੂਬਿਆਂ ਵਿੱਚ 220 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ ਅਤੇ ਕੈਟਾਗਰੀ 5 ਚੱਕਰਵਾਤ ਹੁਣ ਫਲੋਰੀਡਾ ਖਾੜੀ ਤੱਟ ਵੱਲ ਵਧ ਰਿਹਾ ਹੈ।

ਪੰਚਾਇਤੀ ਚੋਣਾਂ ਤੇ High Court ਨੇ ਲਾਈ ਰੋਕ

ਪੰਚਾਇਤੀ ਚੋਣਾਂ ਤੇ ਹਾਈਕੋਰਟ ਨੇ ਲਾਈ ਰੋਕ ਹਾਈ ਕੋਰਟ ਵਿਚ ਗਈਆਂ ਪੰਚਾਇਤਾਂ ਦੀਆਂ 250 ਦੇ ਕਰੀਬ ਪਟੀਸ਼ਨਾਂ ਤੇ ਲਿਆ ਫ਼ੈਸਲਾ ਦਰਅਸਲ ਹਾਈ ਕੋਰਟ ਨੇ ਪੂਰੇ ਪੰਜਾਬ ਵਿਚ ਪੰਚਾਇਤੀ ਚੋਣਾਂ ਉਤੇ ਰੋਕ ਨਹੀ ਲਾਈ। ਹਾਈ ਕੋਰਟ ਵਿਚ 250 ਦੇ ਕਰੀਬ ਪੰਚਾਇਤਾਂ ਪਟੀਸ਼ਨਾਂ ਲੈ ਕੇ ਆਈਆਂ ਸਨ। ਜਿਨ੍ਹਾਂ ਉਤੇ ਕਈ ਥਾਵਾਂ ਉਤੇ ਪੰਚਾਇਤੀ ਚੋਣਾਂ ਉਤੇ ਰੋਕ ਲਾ ਦਿੱਤੀ ਗਈ ਹੈ। ਪੰਜਾਬ 'ਚ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹੁਣ ਚੋਣ ਅਧਿਕਾਰੀਆਂ ਦੀ ਨਿਯੁਕਤੀ ਸਮੇਤ ਕਈ ਮੁੱਦਿਆਂ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਪੰਚਾਇਤੀ ਚੋਣਾਂ ਵਿੱਚ ਧਾਂਦਲੀ ਦੇ ਦੋਸ਼ ਲਾਉਂਦਿਆਂ ਕੱਲ੍ਹ ਹਾਈ ਕੋਰਟ ਵਿੱਚ ਕਈ ਪਟੀਸ਼ਨਾਂ ਦਾਇਰ ਕੀਤੀਆਂ ਗਈਆਂ ਸਨ। ਹੁਣ ਹਾਈ ਕੋਰਟ ਨੇ ਅੱਜ ਇਕ ਪਟੀਸ਼ਨ 'ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਬੁੱਧਵਾਰ ਨੂੰ ਹੋਈ ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੁੱਛਿਆ ਕਿ ਪੰਜਾਬ ਚੋਣ ਅਧਿਕਾਰੀ ਰਾਜਕੁਮਾਰ ਚੌਧਰੀ ਨੂੰ ਕਿਸ ਆਧਾਰ 'ਤੇ ਨਿਯੁਕਤ ਕੀਤਾ ਗਿਆ ਹੈ। ਹਾਈਕੋਰਟ ਨੇ ਇਸ 'ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਖ਼ਤ ਟਿੱਪਣੀ ਕਰਦਿਆਂ ਹਾਈਕੋਰਟ ਨੇ ਕਿਹਾ- ਕੀ ਪੰਜਾਬ ਸਰਕਾਰ ਪੰਚਾਇਤੀ ਚੋਣਾਂ ਦਾ ਨੋਟੀਫਿਕੇਸ਼ਨ ਵਾਪਸ ਲਵੇਗੀ?

ਕੇ ਏ ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ

ਕੇ ਏ ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ ਅਨੁਰਾਗ ਵਰਮਾ ਦੀ ਲੈਣਗੇ ਥਾਂ ਪੰਜਾਬ ਸਰਕਾਰ ਨੇ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਹੈ। 1992 ਬੈਚ ਦੇ ਸੀਨੀਅਰ ਆਈਏਐਸ ਕੇਏਪੀ ਸਿਨਹਾ ਨੂੰ ਨਵਾਂ ਮੁੱਖ ਸਕੱਤਰ ਬਣਾਇਆ ਗਿਆ ਹੈ, ਜਦਕਿ ਅਨੁਰਾਗ ਵਰਮਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਇਸ ਸਬੰਧੀ ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ ਕਰ ਦਿੱਤੇ ਗਏ ਹਨ। ਕੇਏਪੀ ਸਿਨਹਾ 1992 ਬੈਚ ਦੇ ਸੀਨੀਅਰ ਆਈਏਐਸ ਅਧਿਕਾਰੀਆਂ ਵਿੱਚੋਂ ਇੱਕ ਹਨ। ਜਦੋਂ ਅਨੁਰਾਗ ਵਰਮਾ ਨੂੰ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਸੀ। ਉਸ ਸਮੇਂ ਵੀ ਉਹ ਇਸ ਅਹੁਦੇ ਦੀ ਦੌੜ ਵਿੱਚ ਸਨ। ਉਸ ਕੋਲ ਲਗਭਗ 20 ਸਾਲਾਂ ਦਾ ਤਜਰਬਾ ਹੈ। ਇਸ ਦੇ ਨਾਲ ਹੀ ਉਹ ਕਈ ਵਿਭਾਗਾਂ ਦੀਆਂ ਜ਼ਿੰਮੇਵਾਰੀਆਂ ਵੀ ਸੰਭਾਲ ਚੁੱਕੇ ਹਨ। ਹਾਲਾਂਕਿ ਕਾਫੀ ਸਮੇਂ ਤੋਂ ਇਹ ਚਰਚਾ ਸੀ ਕਿ ਪੰਜਾਬ ਦੇ ਮੁੱਖ ਮੰਤਰੀ ਦਫਤਰ ਵਿਚ ਵੱਡੀਆਂ ਤਬਦੀਲੀਆਂ ਹੋਣਗੀਆਂ। ਦੂਜੇ ਪਾਸੇ, ਅਨੁਰਾਗ ਵਰਮਾ ਨੂੰ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ, ਖੇਤੀਬਾੜੀ ਅਤੇ ਕਿਸਾਨ ਭਲਾਈ, ਬਾਗਬਾਨੀ ਅਤੇ ਭੂਮੀ ਅਤੇ ਜਲ ਸੰਭਾਲ ਦਾ ਵਧੀਕ ਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਆਪ' ਦਾ ਐਲਾਨ, ਦਿੱਲੀ 'ਚ ਇਕੱਲੇ ਲੜੇਗੀ ਚੋਣ ਕਾਂਗਰਸ ਨਾਲ ਕੋਈ ਗਠਜੋੜ ਨਹੀਂ ਹੋਵੇਗਾ

ਨਵੀਂ ਦਿੱਲੀ : ਹਰਿਆਣਾ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਇਸ ਦੇ ਸਹਿਯੋਗੀ ਦਲ ਕਾਂਗਰਸ 'ਤੇ ਮਜ਼ਾਕ ਉਡਾ ਰਹੇ ਹਨ। ਇਸ ਦੌਰਾਨ ਆਮ ਆਦਮੀ ਪਾਰਟੀ (ਆਪ) ਨੇ ਸਪੱਸ਼ਟ ਕੀਤਾ ਹੈ ਕਿ ਉਹ ਆਉਣ ਵਾਲੀਆਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲਿਆਂ ਹੀ ਲੜੇਗੀ। ਪਾਰਟੀ ਕਾਂਗਰਸ ਨਾਲ ਗਠਜੋੜ ਨਹੀਂ ਕਰੇਗੀ। 'ਆਪ' ਦੀ ਰਾਸ਼ਟਰੀ ਬੁਲਾਰੇ ਪ੍ਰਿਅੰਕਾ ਕੱਕੜ ਨੇ ਬੁੱਧਵਾਰ ਨੂੰ ਕਿਹਾ ਕਿ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜੇਗੀ। ਕੱਕੜ ਨੇ ਕਿਹਾ, 'ਅਸੀਂ ਦਿੱਲੀ ਵਿਧਾਨ ਸਭਾ ਚੋਣਾਂ ਇਕੱਲੇ ਲੜਾਂਗੇ। ਇੱਕ ਪਾਸੇ ਕਾਗਰਸ ਹੈ ਅਤੇ ਦੂਜੇ ਪਾਸੇ ਹੰਕਾਰੀ ਭਾਰਤੀ ਜਨਤਾ ਪਾਰਟੀ ਹੈ। ਅਸੀਂ ਆਪਣਾ ਸਿਰ ਨੀਵਾਂ ਰੱਖਾਂਗੇ ਅਤੇ ਪਿਛਲੇ 10 ਸਾਲਾਂ ਦੇ ਆਪਣੇ ਕੰਮ ਨੂੰ ਆਪਣੇ ਲਈ ਬੋਲਣ ਦੇਵਾਂਗੇ। ਅਸੀਂ ਸਖ਼ਤ ਮਿਹਨਤ ਕਰਾਂਗੇ। ਦਿੱਲੀ ਵਿੱਚ ਵਿਧਾਨ ਸਭਾ ਚੋਣਾਂ 2025 ਦੇ ਸ਼ੁਰੂ ਵਿੱਚ ਹੋਣ ਦੀ ਉਮੀਦ ਹੈ। 2020 ਦੀਆਂ ਵਿਧਾਨ ਸਭਾ ਚੋਣਾਂ 'ਚ 'ਆਪ' ਨੇ 70 'ਚੋਂ 62 ਸੀਟਾਂ ਜਿੱਤੀਆਂ ਅਤੇ ਭਾਜਪਾ ਨੂੰ 8 ਸੀਟਾਂ ਮਿਲੀਆਂ।


ਜੇ ਹਰਿਆਣਾ ਚੋਣਾਂ ਆਪ ਅਤੇ ਕਾਂਗਰਸ ਰਲ ਕੇ ਲੜਦੇ ਤਾਂ ਸਥਿਤੀ ਹੋਰ ਹੋਣੀ ਸੀ : ਰਾਘਵ ਚੱਢਾ

ਨਵੀਂ ਦਿੱਲੀ : ਹਰਿਆਣਾ 'ਚ ਚੋਣ ਨਤੀਜਿਆਂ ਤੋਂ ਬਾਅਦ INDIA ਗਠਜੋੜ ਦੀਆਂ ਦੋ ਪਾਰਟੀਆਂ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਵਿਚਾਲੇ ਸਭ ਕੁਝ ਠੀਕ ਨਹੀਂ ਚੱਲ ਰਿਹਾ। ਹਰਿਆਣਾ 'ਚ ਕਾਂਗਰਸ ਨੂੰ ਦੋਸਤੀ ਲਈ ਗੱਲਬਾਤ ਕਰਨ ਅਤੇ ਫਿਰ ਇਕੱਲੇ ਲੜਨ ਦਾ ਫੈਸਲਾ ਕਰਨ ਤੋਂ ਬਾਅਦ ਹੋਈਆਂ ਚੋਣਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ। ਕਾਂਗਰਸ ਦੀ ਹਾਰ ਦੀ ਹੈਟ੍ਰਿਕ ਤੋਂ ਬਾਅਦ 'ਆਪ' ਆਗੂ ਇਸ ਨੂੰ ਛੇੜਨ ਅਤੇ ਆਪਣੀ ਅਹਿਮੀਅਤ ਦਿਖਾਉਣ 'ਚ ਲੱਗੇ ਹੋਏ ਹਨ। 2 ਫੀਸਦੀ ਤੋਂ ਘੱਟ ਵੋਟਾਂ ਹਾਸਲ ਕਰਨ ਵਾਲੀ 'ਆਪ' ਦਾ ਕਹਿਣਾ ਹੈ ਕਿ ਜੇਕਰ ਇਸ ਨੂੰ ਨਾਲ ਲਿਆ ਜਾਂਦਾ ਤਾਂ ਅੱਜ ਨਤੀਜਾ ਕੁਝ ਹੋਰ ਹੋਣਾ ਸੀ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਵੀ ਕਾਂਗਰਸ 'ਤੇ ਸ਼ਰੇਆਮ ਚੁਟਕੀ ਲਈ। ਉਨ੍ਹਾਂ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਨਾਲ ਲਿਆ ਜਾਂਦਾ ਤਾਂ ਗੱਲ ਹੋਰ ਹੋਣੀ ਸੀ। ਚੱਢਾ ਨੇ ਐਕਸ 'ਤੇ ਲਿਖਿਆ, 'ਜੇ ਤੁਸੀਂ ਸਾਡੀਆਂ ਇੱਛਾਵਾਂ ਦਾ ਖਿਆਲ ਰੱਖਿਆ ਹੁੰਦਾ, ਤਾਂ ਗੱਲ ਵੱਖਰੀ ਹੋਣੀ ਸੀ। ਅੱਜ ਉਹ ਵੀ AAP ਛੱਡ ਕੇ ਪਛਤਾ ਰਹੇ ਹੋਣਗੇ, ਜੇਕਰ ਅਸੀਂ ਇਕੱਠੇ ਚੱਲਦੇ ਤਾਂ ਗੱਲ ਹੋਰ ਹੋਣੀ ਸੀ।

ਫਲੋਰੀਡਾ ਵਿਚ ਸਮੁੰਦਰੀ ਤੂਫਾਨ &lsquoਮਿਲਟਨ&rsquo ਨੇ ਦਿਤੀ ਦਸਤਕ

ਫਲੋਰੀਡਾ : ਅਮਰੀਕਾ ਦੇ ਇਤਿਹਾਸ ਵਿਚ ਸਭ ਤੋਂ ਤਬਾਹਕੁੰਨ ਸਮੁੰਦਰੀ ਤੂਫਾਨ ਮੰਨੇ ਜਾ ਰਹੇ &lsquoਮਿਲਟਨ&rsquo ਨੇ ਵੱਡੇ ਤੜਕੇ ਫਲੋਰੀਡਾ ਵਿਚ ਦਸਤਕ ਦੇ ਦਿਤੀ ਜਦਕਿ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਸੁਰੱਖਿਅਤ ਥਾਵਾਂ &rsquoਤੇ ਜਾਣ ਲਈ ਟ੍ਰੈਫਿਕ ਵਿਚ ਫਸੇ ਹੋਏ ਸਨ। ਮੌਸਮ ਵਿਭਾਗ ਮੁਤਾਬਕ ਟੈਂਪਾ ਬੇਅ ਇਲਾਕੇ ਵਿਚ 15 ਫੁੱਟ ਤੱਕ ਪਾਣੀ ਦਾਖਲ ਹੋ ਸਕਦਾ ਹੈ ਅਤੇ ਅਜਿਹੇ ਵਿਚ ਵੱਡੇ ਜਾਨੀ ਨੁਕਸਾਨ ਦਾ ਖਦਸ਼ਾ ਜ਼ਾਹਰ ਕੀਤਾ ਜਾ ਰਿਹਾ ਹੈ। 280 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਵਾਲੀਆਂ ਹਵਾਵਾਂ ਅੱਗੇ ਵੱਡੇ ਵੱਡੇ ਦਰੱਖਤ ਖਿਡੌਣੇ ਸਾਬਤ ਹੋਏ ਅਤੇ ਮਕਾਨਾਂ ਦੀਆਂ ਛੱਤਾਂ ਉਡ ਗਈਆਂ।