ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਤੋਂ ਕੱਢੋ ਬਾਹਰ- ਪੰਜ ਸਿੰਘ ਸਾਹਿਬਾਨ
ਅੱਜ ਸਿੰਘ ਸਹਿਬਾਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ ਸ਼੍ਰੋਮਣੀ ਅਕਾਲੀ ਦਲ ਵਿਚੋਂ ਕੱਢਣ ਦਾ ਹੁਕਮ ਜਾਰੀ ਕੀਤਾ ਗਿਆ। ਸਿੰਘ ਸਹਿਬਾਨ ਨੇ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂਦੜ ਨੂੰ ਹੁਕਮ ਦਿੱਤਾ ਕਿ ਵਿਰਸਾ ਸਿੰਘ ਵਲਟੋਹਾ ਨੂੰ ਅਕਾਲੀ ਦਲ ਵਿਚੋਂ 10 ਸਾਲ ਲਈ ਬਾਹਰ ਕੱਢਿਆ ਜਾਵੇ।
 ਪੰਜਾਬ 'ਚ ਦੀਵਾਲੀ 'ਤੇ ਸਿਰਫ ਗ੍ਰੀਨ ਪਟਾਕਿਆਂ ਦੀ ਹੀ ਵਰਤੋਂ: ਸਰਕਾਰ ਨੇ ਲਿਆ ਫੈਸਲਾ
ਪੰਜਾਬ 'ਚ ਇਸ ਵਾਰ ਦੀਵਾਲੀ, ਗੁਰੂਪੁਰਬ ਅਤੇ ਕ੍ਰਿਸਮਿਸ 'ਤੇ ਲੋਕ ਸਿਰਫ ਗਰੀਨ ਪਟਾਕੇ ਹੀ ਚਲਾ ਸਕਣਗੇ। ਪੰਜਾਬ ਸਰਕਾਰ ਨੇ ਇਹ ਫੈਸਲਾ ਲੋਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਅਤੇ ਹਵਾ ਪ੍ਰਦੂਸ਼ਣ ਨੂੰ ਰੋਕਣ ਲਈ ਲਿਆ ਹੈ। ਦੂਜਾ, ਪਟਾਕਿਆਂ ਦੀ ਲੜੀ ਨੂੰ ਜਲਾਉਣ ਅਤੇ ਸਟੋਰ ਕਰਨ 'ਤੇ ਪੂਰਨ ਪਾਬੰਦੀ ਹੋਵੇਗੀ। ਇਸ ਦੇ ਨਾਲ ਹੀ ਫਲਿੱਪਕਾਰਟ ਅਤੇ ਅਮੇਜ਼ਨ ਸਮੇਤ ਈ-ਕਾਮਰਸ ਪਲੇਟਫਾਰਮ 'ਤੇ ਪਟਾਕਿਆਂ ਦੀ ਵਿਕਰੀ ਨਹੀਂ ਕੀਤੀ ਜਾਵੇਗੀ।
ਜੇਕਰ ਕੋਈ ਅਜਿਹਾ ਕਰਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪਟਾਕਿਆਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਟਾਕਿਆਂ ਦੀ ਵਿਕਰੀ ਨਿਰਧਾਰਤ ਥਾਵਾਂ 'ਤੇ ਹੀ ਕੀਤੀ ਜਾਵੇਗੀ।
ਰਾਜਾਸਾਂਸੀ 'ਚ ਪੰਚਾਇਤੀ ਚੋਣਾਂ ਦੌਰਾਨ ਚੱਲੇ ਇੱਟਾਂ-ਰੋੜੇ, ਮਚੀ ਭਗਦੜ
ਪੰਜਾਬ ਅੰਦਰ ਪੰਚਾਇਤੀ ਚੋਣਾਂ ਨੂੰ ਲੈ ਕੇ ਵੋਟਿੰਗ ਸ਼ੁਰੂ ਹੋ ਗਈ ਹੈ। ਵੋਟਾਂ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 4 ਵਜੇ ਤੱਕ ਪੈਣਗੀਆਂ ਤੇ ਵੋਟਿੰਗ ਖ਼ਤਮ ਹੁੰਦਿਆਂ ਸਾਰ ਹੀ ਸੰਬੰਧਿਤ ਬੂਥਾਂ 'ਤੇ ਵੋਟਾਂ ਦੀ ਗਿਣਤੀ ਕਰਕੇ ਨਤੀਜੇ ਐਲਾਨੇ ਜਾਣਗੇ। ਮਿਲੇ ਅੰਕੜਿਆ ਅਨੁਸਾਰ 1,33,97,932 ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਕੇ 25,588 ਸਰਪੰਚ ਅਤੇ 80,598 ਪੰਚਾਂ ਦੀ ਚੋਣ ਕਰਨਗੇ । ਚੋਣਾਂ ਦੌਰਾਨ ਕਿਸੇ ਵੀ ਅਣਸੁਖਾਵੀ ਘਟਨਾ ਨਾਲ ਨਜਿੱਠਣ ਲਈ ਪੁਲਿਸ ਵਲੋਂ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਭਾਰਤ ਨੇ ਕੈਨੇਡਾ ਦੇ 6 ਡਿਪਲੋਮੈਟਾਂ ਨੂੰ ਕਢਿਆ
ਨਵੀਂ ਦਿੱਲੀ : ਭਾਰਤੀ ਹਾਈ ਕਮਿਸ਼ਨਰ ਅਤੇ ਕੁੱਝ ਹੋਰ ਅਧਿਕਾਰੀਆਂ ਨੂੰ ਕੈਨੇਡਾ ਤੋਂ ਵਾਪਸ ਬੁਲਾਏ ਜਾਣ ਦੇ ਕੁੱਝ ਘੰਟਿਆਂ ਬਾਅਦ ਭਾਰਤ ਨੇ ਸੋਮਵਾਰ ਨੂੰ ਕੈਨੇਡਾ ਦੇ 6 ਡਿਪਲੋਮੈਟਾਂ ਨੂੰ ਕੱਢਣ ਦਾ ਐਲਾਨ ਕੀਤਾ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਕੈਨੇਡਾ ਦੇ ਡਿਪਲੋਮੈਟਾਂ ਨੂੰ 19 ਅਕਤੂਬਰ ਨੂੰ ਰਾਤ 11:59 ਵਜੇ ਜਾਂ ਇਸ ਤੋਂ ਪਹਿਲਾਂ ਭਾਰਤ ਛੱਡਣ ਲਈ ਕਿਹਾ ਗਿਆ ਹੈ। ਜਿਨ੍ਹਾਂ ਡਿਪਲੋਮੈਟਾਂ ਨੂੰ ਕਢਿਆ ਗਿਆ ਹੈ, ਉਨ੍ਹਾਂ ਵਿਚ ਕਾਰਜਕਾਰੀ ਹਾਈ ਕਮਿਸ਼ਨਰ ਸਟੀਵਰਟ ਰਾਸ ਵ੍ਹੀਲਰ, ਡਿਪਟੀ ਹਾਈ ਕਮਿਸ਼ਨਰ ਪੈਟ੍ਰਿਕ ਹੇਬਰਟ, ਫਸਟ ਸੈਕਟਰੀ ਮੈਰੀ ਕੈਥਰੀਨ ਜੋਲੀ ਅਤੇ ਫਸਟ ਸੈਕਟਰੀ ਲੈਨ ਰਾਸ ਡੇਵਿਡ ਟ੍ਰਾਈਟਸ ਸ਼ਾਮਲ ਹਨ। ਹੋਰ ਦੋ ਡਿਪਲੋਮੈਟ ਫਸਟ ਸੈਕਟਰੀ ਐਡਮ ਜੇਮਜ਼ ਚੁਈਪਕਾ ਅਤੇ ਫਸਟ ਸੈਕਟਰੀ ਪੌਲਾ ਓਰਜ਼ੁਏਲਾ ਹਨ।
ਪਾਕਿਸਤਾਨ 'ਚ 2 ਕਬਾਇਲੀ ਗਰੁੱਪਾਂ ਵਿਚਾਲੇ ਲੜਾਈ, 11 ਦੀ ਮੌਤ
ਪਾਕਿਸਤਾਨ 'ਚ ਸ਼ਨੀਵਾਰ (12 ਅਕਤੂਬਰ) ਨੂੰ ਦੋ ਕਬਾਇਲੀ ਸਮੂਹਾਂ ਵਿਚਾਲੇ ਹੋਈ ਲੜਾਈ 'ਚ 11 ਲੋਕਾਂ ਦੀ ਮੌਤ ਹੋ ਗਈ। ਮਾਮਲਾ ਖੈਬਰ ਪਖਤੂਨਖਵਾ ਸੂਬੇ ਦੇ ਕੁਰੱਮ ਜ਼ਿਲ੍ਹੇ ਦਾ ਹੈ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਸ ਘਟਨਾ 'ਚ 8 ਲੋਕ ਗੰਭੀਰ ਰੂਪ 'ਚ ਜ਼ਖ਼ਮੀ ਹੋਏ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਹਾਲਾਂਕਿ ਵਿਵਾਦ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਕੁਰੱਮ ਦੇ ਡਿਪਟੀ ਕਮਿਸ਼ਨਰ ਜਾਵਿਦੁੱਲਾ ਮਹਿਸੂਦ ਨੇ ਦੱਸਿਆ ਕਿ ਪਾਕਿ-ਅਫਗਾਨ ਸਰਹੱਦ ਨੇੜੇ ਕੁੰਜ ਅਲੀਜ਼ਈ ਪਹਾੜਾਂ ਨੇੜੇ ਗੋਲੀਬਾਰੀ 'ਚ ਦੋ ਲੋਕ ਜ਼ਖ਼ਮੀ ਹੋ ਗਏ, ਜਿਸ ਤੋਂ ਬਾਅਦ ਇਲਾਕੇ 'ਚ ਤਣਾਅ ਵਧ ਗਿਆ। ਇਸ ਤੋਂ ਬਾਅਦ ਵਾਹਨਾਂ ਨੂੰ ਰੋਕ ਕੇ ਹਮਲਾ ਕੀਤਾ ਗਿਆ। ਪੁਲਿਸ ਲਗਾਤਾਰ ਸਥਿਤੀ ਨੂੰ ਸਾਧਾਰਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਸਮਾਜ ਦੇ ਆਗੂ ਸਾਬਕਾ ਸੰਸਦ ਮੈਂਬਰ ਅਤੇ ਕਬਾਇਲੀ ਕੌਂਸਲ ਦੇ ਮੈਂਬਰ ਪੀਰ ਹੈਦਰ ਅਲੀ ਸ਼ਾਹ ਨੇ ਦੱਸਿਆ ਕਿ ਮਾਮਲੇ ਨੂੰ ਸ਼ਾਂਤ ਕਰਨ ਲਈ ਸਮਾਜ ਦੇ ਬਜ਼ੁਰਗ ਆਗੂ ਕੁਰਮ ਪੁੱਜੇ ਹਨ। ਦੋਵਾਂ ਕਬਾਇਲੀ ਸਮੂਹਾਂ ਵਿਚਕਾਰ ਸਮਝੌਤਾ ਕਰਨ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੋਲੀਬਾਰੀ ਦੀਆਂ ਘਟਨਾਵਾਂ ਦੁਖਦ ਹਨ। ਇਨ੍ਹਾਂ ਦਾ ਸਮਾਜ 'ਤੇ ਬੁਰਾ ਪ੍ਰਭਾਵ ਪੈਂਦਾ ਹੈ।
ਅਮਰੀਕਾ ਵਿੱਚ ਫੇਸਬੁੱਕ ਅਤੇ ਇੰਸਟਾਗ੍ਰਾਮ ਠੱਪ
ਨਿਊਯਾਰਕ: ਮੇਟਾ ਕੰਪਨੀ ਦੇ ਦੋ ਸੋਸ਼ਲ ਮੀਡੀਆ ਪਲੇਟਫਾਰਮ ਫੇਸਬੁੱਕ ਅਤੇ ਇੰਸਟਾਗ੍ਰਾਮ ਅਮਰੀਕਾ ਵਿੱਚ ਡਾਊਨ ਹਨ। ਸੋਸ਼ਲ ਮੀਡੀਆ ਸਾਈਟਸ ਦੀਆਂ ਡਾਊਨਿੰਗ ਗਤੀਵਿਧੀਆਂ 'ਤੇ ਨਜ਼ਰ ਰੱਖਣ ਵਾਲੀ ਵੈੱਬਸਾਈਟ ਡਾਊਨਡਿਟੈਕਟਰ ਮੁਤਾਬਕ 12 ਹਜ਼ਾਰ ਤੋਂ ਵੱਧ ਲੋਕਾਂ ਨੇ ਫੇਸਬੁੱਕ ਦੇ ਡਾਊਨ ਹੋਣ ਦੀ ਸ਼ਿਕਾਇਤ ਕੀਤੀ ਹੈ। 5 ਹਜ਼ਾਰ ਤੋਂ ਵੱਧ ਲੋਕਾਂ ਨੇ ਇੰਸਟਾਗ੍ਰਾਮ ਦੇ ਡਾਊਨ ਹੋਣ ਦੀ ਸ਼ਿਕਾਇਤ ਕੀਤੀ ਹੈ। DownDetector ਲੋਕਾਂ ਦੀਆਂ ਰਿਪੋਰਟਾਂ ਦੇ ਆਧਾਰ 'ਤੇ ਚੀਜ਼ਾਂ ਨੂੰ ਟਰੈਕ ਕਰਦਾ ਹੈ। ਫੇਸਬੁੱਕ ਅਤੇ ਇੰਸਟਾਗ੍ਰਾਮ 'ਚ ਤਕਨੀਕੀ ਖਰਾਬੀ ਕਾਰਨ ਪ੍ਰਭਾਵਿਤ ਲੋਕਾਂ ਦੀ ਗਿਣਤੀ ਲੱਖਾਂ 'ਚ ਹੋ ਸਕਦੀ ਹੈ। ਮੇਟਾ ਨੇ ਇਸ ਸਬੰਧ 'ਚ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਹੈ।
ਦੀਵਾਲੀ ਤੋਂ ਪਹਿਲਾਂ ਦਿੱਲੀ &lsquoਚ ਪਟਾਕਿਆਂ &rsquoਤੇ ਪੂਰਨ ਪਾਬੰਦੀ, 1 ਜਨਵਰੀ ਤੱਕ ਲਾਗੂ ਰਹਿਣਗੇ ਹੁਕਮ 
ਰਾਜਧਾਨੀ ਦਿੱਲੀ &lsquoਚ ਸਰਦੀਆਂ &lsquoਚ ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ 14 ਅਕਤੂਬਰ ਤੋਂ 1 ਜਨਵਰੀ 2025 ਤੱਕ ਪਟਾਕਿਆਂ &lsquoਤੇ ਪਾਬੰਦੀ ਲਗਾ ਦਿੱਤੀ ਗਈ ਹੈ। ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ &lsquoਤੇ ਪਾਬੰਦੀ ਲਗਾਈ ਗਈ ਹੈ। ਦਿੱਲੀ ਸਰਕਾਰ ਨੇ ਪਾਬੰਦੀ ਨੂੰ ਲੈ ਕੇ ਨਿਰਦੇਸ਼ ਜਾਰੀ ਕੀਤੇ ਹਨ। ਇਸ ਤੋਂ ਇਲਾਵਾ ਦਿੱਲੀ ਦੇ ਸਮੂਹ ਲੋਕਾਂ ਤੋਂ ਵੀ ਸਹਿਯੋਗ ਦੀ ਅਪੀਲ ਕੀਤੀ ਗਈ ਹੈ। 9 ਸਤੰਬਰ ਨੂੰ, ਦਿੱਲੀ ਸਰਕਾਰ ਨੇ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ 1 ਜਨਵਰੀ ਤੱਕ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ &lsquoਤੇ ਪਾਬੰਦੀ ਲਗਾ ਦਿੱਤੀ ਸੀ। ਇਸ ਦੇ ਲਈ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਨਿਰਦੇਸ਼ ਦਿੱਤੇ ਸਨ। ਪਿਛਲੇ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਰਕਾਰ ਨੇ ਦਿੱਲੀ &lsquoਚ ਪਟਾਕਿਆਂ ਦੇ ਉਤਪਾਦਨ, ਸਟੋਰੇਜ, ਵਿਕਰੀ ਅਤੇ ਵਰਤੋਂ &lsquoਤੇ ਪਾਬੰਦੀ ਲਗਾ ਦਿੱਤੀ ਹੈ। 1 ਜਨਵਰੀ 2025 ਤੱਕ ਪਟਾਕਿਆਂ ਦੀ ਆਨਲਾਈਨ ਵਿਕਰੀ ਅਤੇ ਡਿਲੀਵਰੀ &lsquoਤੇ ਵੀ ਪਾਬੰਦੀ ਰਹੇਗੀ।
ਪੰਚੀ ਦੇ ਉਮੀਦਵਾਰ &rsquoਤੇ ਹਮਲਾ, ਹਸਪਤਾਲ ਦਾਖ਼ਲ
 ਮਹਿਲ ਕਲਾਂ-  ਬਲਾਕ ਮਹਿਲ ਕਲਾਂ ਦੇ ਪਿੰਡ ਕਰਮਗੜ੍ਹ ਵਿਖੇ ਪੰਚੀ ਉਮੀਦਵਾਰ ਦੀ ਗੱਡੀ &rsquoਤੇ ਹਮਲਾ ਕਰਕੇ ਜ਼ਖ਼ਮੀ ਕੀਤਾ ਗਿਆ ਹੈ। ਇਸ ਦੌਰਾਨ ਜ਼ਖ਼ਮੀ ਗੁਰਜੰਟ ਸਿੰਘ ਨੇ ਵਿਰੋਧੀ ਸਰਪੰਚੀ ਉਮੀਦਵਾਰ &rsquoਤੇ ਹਮਲੇ ਦਾ ਦੋਸ਼ ਲਗਾਇਆ ਹੈ। ਜ਼ਖ਼ਮੀ ਹਾਲਤ ਵਿੱਚ ਉਸਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖ਼ਲ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਵਾਪਰੀ ਇਸ ਘਟਨਾ ਵਿਚ ਜ਼ਖ਼ਮੀ ਵਿਅਕਤੀ ਦੀ ਗੱਡੀ ਦੀ ਵੀ ਬੁਰੀ ਤਰ੍ਹਾਂ ਭੰਨ ਤੋੜ ਕੀਤੀ ਗਈ ਹੈ। ਪੁਲੀਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਊਧਵ ਹਸਪਤਾਲ ਦਾਖਲ
ਮੁੰਬਈ: ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਅਤੇ ਸ਼ਿਵ ਸੈਨਾ (ਯੂਬੀਟੀ) ਆਗੂ ਊਧਵ ਠਾਕਰੇ ਨੂੰ ਅੱਜ ਸਿਹਤ ਜਾਂਚ ਲਈ ਮੁੰਬਈ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇਹ ਜਾਣਕਾਰੀ ਉਨ੍ਹਾਂ ਦੇ ਪੁੱਤਰ ਆਦਿਤਿਆ ਠਾਕਰੇ ਨੇ ਦਿੱਤੀ। ਆਦਿਤਿਆ ਨੇ ਦੱਸਿਆ ਕਿ ਉਸ ਦੇ ਪਿਤਾ ਪਹਿਲਾਂ ਤੋਂ ਯੋਜਨਾਬੱਧ ਸਿਹਤ ਜਾਂਚ ਲਈ ਹਸਪਤਾਲ ਗਏ ਸਨ ਅਤੇ ਉਹ ਤੰਦਰੁਸਤ ਹਨ। ਆਦਿਤਿਆ ਨੇ &lsquoਐਕਸ&rsquo &rsquoਤੇ ਲਿਖਿਆ, &lsquoਅੱਜ ਸਵੇਰੇ ਊਧਵ ਠਾਕਰੇ ਜੀ ਨੇ ਸਰ ਐੱਚਐੱਨ ਰਿਲਾਇੰਸ ਹਸਪਤਾਲ ਵਿੱਚ ਜਾਂਚ ਕਰਵਾਈ। ਤੁਹਾਡੀਆਂ ਸ਼ੁਭਕਾਮਨਾਵਾਂ ਨਾਲ ਉਹ ਸਿਹਤਮੰਦ ਹਨ ਅਤੇ ਲੋਕਾਂ ਦੀ ਸੇਵਾ ਕਰਨ ਲਈ ਪੂਰੀ ਤਰ੍ਹਾਂ ਤਿਆਰ ਹਨ।&rsquo ਮੀਡੀਆ ਦੇ ਇੱਕ ਹਿੱਸੇ ਨੇ ਊਧਵ ਠਾਕਰੇ ਦੀ ਐਂਜੀਓਪਲਾਸਟੀ ਹੋਣ ਦਾ ਦਾਅਵਾ ਕੀਤਾ ਸੀ ਪਰ ਆਦਿਤਿਆ ਦੀ ਪੋਸਟ ਵਿੱਚ ਅਜਿਹਾ ਕੋਈ ਜ਼ਿਕਰ ਨਹੀਂ ਕੀਤਾ ਗਿਆ। -ਪੀਟੀਆਈ
ਚੀਨ ਨੇ ਤਾਇਵਾਨ ਦੁਆਲੇ ਵੱਡੀ ਪੱਧਰ &rsquoਤੇ ਫੌਜੀ ਅਭਿਆਸ ਕੀਤਾ
ਤਾਇਪੈ-  ਚੀਨ ਨੇ ਅੱਜ ਤਾਇਵਾਨ ਅਤੇ ਉਸ ਦੇ ਬਾਹਰੀ ਦੀਪਾਂ ਦੇ ਆਸ-ਪਾਸ ਵੱਡੀ ਪੱਧਰ &rsquoਤੇ ਫੌਜੀ ਅਭਿਆਸ ਕੀਤਾ, ਜਿਸ ਵਿੱਚ ਜੰਗੀ ਜਹਾਜ਼ਾਂ ਦੇ ਨਾਲ ਜਹਾਜ਼ਾਂ ਦੀ ਢੋਆ ਢੁਆਈ ਵਾਲਾ ਸਮੁੰਦਰੀ ਬੇੜਾ ਵੀ ਤਾਇਨਾਤ ਕੀਤਾ ਗਿਆ। ਉਸ ਦਾ ਇਹ ਕਦਮ ਤਾਇਵਾਨ ਦੇ ਪਾਣੀਆਂ ਵਿੱਚ ਤਣਾਅਪੂਰਨ ਸਥਿਤੀ ਨੂੰ ਦਰਸਾਉਂਦਾ ਹੈ। ਚੀਨ ਨੇ ਤਾਇਵਾਨ ਖ਼ਿਲਾਫ਼ ਅਭਿਆਸਾਂ ਵਿੱਚ ਰਿਕਾਰਡ 125 ਮਿਲਟਰੀ ਜਹਾਜ਼ਾਂ ਦਾ ਇਸਤੇਮਾਲ ਕੀਤਾ। ਤਾਇਵਾਨ ਦੇ ਕੌਮੀ ਰੱਖਿਆ ਮੰਤਰਾਲੇ ਇਹ ਜਾਣਕਾਰੀ ਦਿੱਤੀ ਹੈ। ਉਸ ਨੇ ਕਿਹਾ ਕਿ ਤਾਇਵਾਨ ਦੇ ਹਵਾਈ ਰੱਖਿਆ ਖੇਤਰ ਵਿੱਚ 90 ਹਵਾਈ ਜਹਾਜ਼ ਦੇਖੇ ਗਏ, ਜਿਨ੍ਹਾਂ ਵਿੱਚ ਜੰਗੀ ਜਹਾਜ਼, ਹੈਲੀਕਾਪਟਰ ਅਤੇ ਡਰੋਨ ਸ਼ਾਮਲ ਹਨ। ਮੰਤਰਾਲੇ ਨੇ ਕਿਹਾ ਕਿ ਚੀਨ ਨੇ ਤਾਇਵਾਨ ਦੀ ਆਜ਼ਾਦੀ ਖ਼ਿਲਾਫ਼ ਚਿਤਾਵਨੀ ਦੇ ਤੌਰ &rsquoਤੇ ਅੱਜ ਵੱਡੀ ਪੱਧਰ &rsquoਤੇ ਫੌਜੀ ਅਭਿਆਸ ਸ਼ੁਰੂ ਕੀਤੇੇ ਹਨ।
ਚੀਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਕਿ ਇਹ ਅਭਿਆਸ ਤਾਇਵਾਨ ਦੇ ਰਾਸ਼ਟਰਪਤੀ ਲਾਇ ਚਿੰਗ-ਤੇ ਵੱਲੋਂ ਪੇਈਚਿੰਗ ਦੀਆਂ ਉਹ ਮੰਗਾਂ ਮੰਨਣ ਤੋਂ ਇਨਕਾਰ ਕੀਤੇ ਜਾਣ ਦੀ ਪ੍ਰਤੀਕਿਰਆ ਹੈ ਕਿ ਤਾਇਵਾਨ ਖ਼ੁਦ ਨੂੰ ਕਮਿਊਨਿਸਟ ਪਾਰਟੀ ਦੇ ਸ਼ਾਸਨ ਤਹਿਤ ਚੀਨ ਦੇ ਹਿੱਸੇ ਦੇ ਰੂਪ ਵਿੱਚ ਸਵੀਕਾਰ ਕਰੇ। ਇਨ੍ਹਾਂ ਅਭਿਆਸਾਂ ਤੋਂ ਚਾਰ ਦਿਨ ਪਹਿਲਾਂ ਤਾਇਵਾਨ ਨੇ ਆਪਣੇ ਕੌਮੀ ਦਿਵਸ ਮੌਕੇ ਆਪਣੀ ਸਰਕਾਰ ਦੀ ਸਥਾਪਨਾ ਦਾ ਜਸ਼ਨ ਮਨਾਇਆ ਸੀ, ਜਿਸ ਵਿੱਚ ਤਾਇਵਾਨ ਦੇ ਰਾਸ਼ਟਰਪਤੀ ਨੇ ਕਿਹਾ ਸੀ ਕਿ ਚੀਨ ਨੂੰ ਤਾਇਵਾਨ ਦੀ ਨੁਮਾਇੰਦਗੀ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੇ &lsquoਕਬਜ਼ੇ ਦਾ ਵਿਰੋਧ&rsquo ਕਰਨ ਦੀ ਆਪਣੀ ਵਚਨਬੱਧਤਾ ਦਾ ਐਲਾਨ ਕੀਤਾ ਸੀ।
ਪੰਜਾਬ 'ਚ ਪੰਚਾਇਤੀ ਚੋਣਾਂ : ਜਗਰਾਓਂ 'ਚ ਬੂਥ 'ਤੇ ਹੰਗਾਮੇ ਤੋਂ ਬਾਅਦ ਵੋਟਿੰਗ ਰੁਕੀ
 ਚੰਡੀਗੜ੍ਹ : ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਰਾਜ ਵਿੱਚ ਕੁੱਲ 13937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ਵਿੱਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ ਸੂਚੀ ਵਿੱਚ ਫਰਕ ਪਾਇਆ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ ਹੈ। ਪੰਚਾਇਤੀ ਚੋਣਾਂ ਲਈ 96 ਹਜ਼ਾਰ ਮੁਲਾਜ਼ਮਾਂ ਦੀ ਡਿਊਟੀ ਲਗਾਈ ਗਈ ਹੈ। ਪੁਲਿਸ ਵਾਲੇ ਪਾਸੇ ਤੋਂ ਵੀ ਪੁਖਤਾ ਪ੍ਰਬੰਧ ਕੀਤੇ ਹੋਏ ਹਨ। ਸ਼ਾਮ 4 ਵਜੇ ਤੱਕ ਵੋਟਿੰਗ ਜਾਰੀ ਰਹੇਗੀ। ਇਸ ਤੋਂ ਬਾਅਦ ਅੱਜ ਹੀ ਨਤੀਜਾ ਜਾਰੀ ਕਰ ਦਿੱਤਾ ਜਾਵੇਗਾ।
ਪੰਜਾਬ 'ਚ ਪੰਚਾਇਤੀ ਚੋਣਾਂ : ਗੁਰਦਾਸਪੁਰ 'ਚ ਹੰਗਾਮਾ ਤਰਨ ਤਾਰਨ 'ਚ ਪੋਲਿੰਗ ਸਟੇਸ਼ਨ ਦੇ ਬਾਹਰ ਚੱਲੀ ਗੋਲੀ
 
ਚੰਡੀਗੜ੍ਹ: ਪੰਜਾਬ 'ਚ ਪੰਚਾਇਤੀ ਚੋਣਾਂ ਲਈ ਵੋਟਾਂ ਅੱਜ ਸਵੇਰੇ 8 ਵਜੇ ਤੋਂ ਸ਼ੁਰੂ ਹੋ ਗਈਆਂ ਹਨ। ਰਾਜ ਵਿੱਚ ਕੁੱਲ 13,937 ਗ੍ਰਾਮ ਪੰਚਾਇਤਾਂ ਹਨ। ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰ ਰਾਹੀਂ ਕਰਵਾਈਆਂ ਜਾ ਰਹੀਆਂ ਹਨ। ਬੈਲਟ ਪੇਪਰ 'ਤੇ NOTA ਦਾ ਵਿਕਲਪ ਵੀ ਹੈ। ਜਗਰਾਓਂ ਦੇ ਪਿੰਡ ਕੋਠੇ ਅਠਚੱਕ ਵਿੱਚ ਜਿਵੇਂ ਹੀ ਵੋਟਿੰਗ ਸ਼ੁਰੂ ਹੋਈ ਤਾਂ ਝਗੜਾ ਹੋ ਗਿਆ। ਇੱਥੇ ਬੂਥ ਦੇ ਅੰਦਰ ਅਤੇ ਬਾਹਰ ਦਿਖਾਈ ਗਈ ਵੋਟਰ ਸੂਚੀ ਵਿੱਚ ਫਰਕ ਪਾਇਆ ਗਿਆ। ਲੋਕਾਂ ਦੇ ਹੰਗਾਮੇ ਤੋਂ ਬਾਅਦ ਇੱਥੇ ਵੋਟਿੰਗ ਰੁਕ ਗਈ ਹੈ। ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸੋਹਲ ਸੈਨ ਵਿੱਚ ਪੋਲਿੰਗ ਬੂਥ ਦੇ ਬਾਹਰ ਗੋਲੀ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ। ਗੋਲੀ ਲੱਗਣ ਨਾਲ ਇੱਕ ਵਿਅਕਤੀ ਜ਼ਖਮੀ ਹੋ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਵੋਟ ਪਾਉਣ ਲਈ ਕਤਾਰ 'ਚ ਖੜ੍ਹੇ ਲੋਕਾਂ 'ਚ ਝਗੜਾ ਹੋ ਗਿਆ। ਜਿਸ ਤੋਂ ਬਾਅਦ ਇਕ ਵਿਅਕਤੀ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਇੱਕ ਵਿਅਕਤੀ ਦੀ ਲੱਤ ਵਿੱਚ ਗੋਲੀ ਲੱਗੀ ਹੈ। ਜਿਸ ਨੂੰ ਅੰਮ੍ਰਿਤਸਰ ਹਸਪਤਾਲ ਦਾਖਲ ਕਰਵਾਇਆ ਗਿਆ। ਪੋਲਿੰਗ ਬੂਥ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।
ਆਸਟਰੇਲੀਆ ਦੇ ਨਵੇਂ ਵੀਜ਼ਾ ਪ੍ਰੋਗਰਾਮ ਲਈ 40 ਹਜ਼ਾਰ ਭਾਰਤੀਆਂ ਵੱਲੋਂ ਅਰਜ਼ੀ ਦਾਖ਼ਲ
ਨਵੀਂ ਦਿੱਲੀ: ਆਸਟਰੇਲੀਆ ਦੇ ਨਵੇਂ ਵਰਕਿੰਗ ਹੌਲੀਡੇਅ ਮੇਕਰ ਵੀਜ਼ਾ ਪ੍ਰੋਗਰਾਮ ਤਹਿਤ ਜਾਰੀ 1000 ਸਪੌਟਜ਼ ਲਈ ਮਹਿਜ਼ ਦੋ ਹਫ਼ਤਿਆਂ ਦੌਰਾਨ 40,000 ਭਾਰਤੀਆਂ ਨੇ ਅਰਜ਼ੀਆਂ ਦਾਖਲ ਕੀਤੀਆਂ ਹਨ। ਇਹ ਦਾਅਵਾ ਆਸਟਰੇਲੀਆ ਦੇ ਪਰਵਾਸ ਬਾਰੇ ਰਾਜ ਮੰਤਰੀ ਮੈਟ ਥਿਸਲਵੇਟ ਨੇ ਕੀਤਾ ਹੈ। ਇਸ ਨਵੇਂ ਵੀਜ਼ੇ ਤਹਿਤ 18 ਤੋਂ 30 ਸਾਲ ਉਮਰ ਵਰਗ ਦੇ ਭਾਰਤੀ ਆਸਟਰੇਲੀਆ ਵਿਚ ਇਕ ਸਾਲ ਲਈ ਰਹਿਣ ਤੋਂ ਇਲਾਵਾ ਪੜ੍ਹ ਤੇ ਆਪਣੀ ਮਰਜ਼ੀ ਦਾ ਕੰਮ ਵੀ ਕਰ ਸਕਣਗੇ। ਥਿਸਲਵੇਟ ਨੇ ਕਿਹਾ ਕਿ ਆਸਟਰੇਲੀਅਨ ਵਰਕਿੰਗ ਹੌਲੀਡੇਅ ਮੇਕਰ ਪ੍ਰੋਗਰਾਮ ਦੀ ਸ਼ੁਰੂਆਤ ਦੋਵਾਂ ਮੁਲਕਾਂ ਦੇ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਦੀ ਦਿਸ਼ਾ &rsquoਚ ਅਹਿਮ ਪੇਸ਼ਕਦਮੀ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਬੈਲੇਟ ਦਾ ਅਮਲ 1 ਅਕਤੂੁਬਰ ਤੋਂ ਖੁੱਲ੍ਹ ਗਿਆ ਹੈ ਤੇ ਇਸ ਮਹੀਨੇ ਦੇ ਅਖੀਰ ਤੱਕ ਬੰਦ ਹੋ ਜਾਵੇਗਾ। ਸਫ਼ਲ ਉਮੀਦਵਾਰਾਂ ਦੀ ਰੈਂਡਮਲੀ ਚੋਣ ਕੀਤੀ ਜਾਵੇਗੀ ਤੇ ਉਹ ਅਗਲੇ ਸਾਲ ਤੋਂ ਆਸਟਰੇਲੀਆ &rsquoਚ ਰਹਿ ਸਕਣਗੇ।