image caption:

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫ਼ਾ ਨਾਮਨਜ਼ੂਰ (ਦੇਖੋ ਦਿਨ ਭਰ ਦੀਆਂ ਮੁੱਖ ਖਬਰਾਂ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗੰਭੀਰ ਦੋਸ਼ ਲਾਉਂਦਿਆ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਗਿਆਨੀ ਰਘਬੀਰ ਸਿੰਘ ਨੂੰ ਮਿਲਕੇ ਮੰਗੀ ਮੁਆਫ਼ੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ ਅਤੇ ਉਨ੍ਹਾਂ ਨੂੰ ਪਹਿਲਾਂ ਵਾਂਗ ਹੀ ਸੇਵਾਵਾਂ ਜਾਰੀ ਰੱਖਣ ਲਈ ਅਪੀਲ ਕੀਤੀ ਹੈ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ , ਡਾਕਟਰ ਦਲਜੀਤ ਸਿੰਘ ਚੀਮਾ ਤੇ ਹੋਰ ਆਗੂਆਂ ਨੇ ਸ਼੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਮਿਲ ਕੇ ਵਾਪਰੇ ਸਮੁੱਚੇ ਘਟਨਾਕ੍ਰਮ ਵਾਸਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਆਫ਼ੀ ਮੰਗੀ ਹੈ। ਦੱਸਣਯੋਗ ਹੈ ਕਿ ਬੀਤੇ ਕੱਲ੍ਹ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਤੇ ਗੰਭੀਰ ਦੋਸ਼ ਲਾਉਂਦਿਆ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ।

 MP ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਲਿਖੀ ਚਿੱਠੀ, ਵਿਰਸਾ ਸਿੰਘ ਵਲਟੋਹਾ ਤੇ SAD ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਕੀਤੀ ਮੰਗ
 MP ਸੁਖਜਿੰਦਰ ਸਿੰਘ ਰੰਧਾਵਾ ਨੇ DGP ਪੰਜਾਬ ਨੂੰ ਚਿੱਠੀ ਲਿਖੀ ਹੈ। ਉਨ੍ਹਾਂ ਨੇਵਿਰਸਾ ਸਿੰਘ ਵਲਟੋਹਾ ਤੇ SAD ਪ੍ਰਧਾਨ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਗਿਆਨੀ ਹਰਪ੍ਰੀਤ ਸਿੰਘ ਬਾਰੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਸੁਖਜਿੰਦਰ ਸਿੰਘ ਰੰਧਾਵਾ ਨੇ ਚਿੱਠੀ ਲਿਖੀ ਹੈ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਤੁਸੀ ਸਮੁੱਚੀ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਸਮਝਦਿਆਂ ਬਣਦੀ ਕਾਰਵਾਈ ਕਰੋਗੇ। ਅੱਜ ਸਮੁੱਚੀ ਨਾਨਕ ਨਾਮ ਲੇਵਾ ਸਿੱਖ ਸੰਗਤ ਤੁਹਾਡੇ ਵਲ ਵੇਖ ਰਹੀ ਹੈ ਕਿ ਤੁਸੀ ਕੀ ਕਾਰਵਾਈ ਕਰਦੇ ਹੋ?

ਸੁਖਜਿੰਦਰ ਸਿੰਘ ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਪਿਛਲੇ ਇੱਕ ਦੋ ਦਿਨਾਂ ਤੋਂ ਸਿੱਖਾਂ ਦੀ ਸਰਵ ਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਤੇ ਹੋਰਨਾਂ ਤਖ਼ਤ ਸਹਿਬਾਨ ਤੇ ਉਨ੍ਹਾਂ ਦੇ ਸਤਿਕਾਰਤ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਿਰੁੱਧ ਜੋ ਅਪਮਾਨ ਜਨਕ ਸ਼ਬਦਾਵਲੀ ਵਰਤੀ ਗਈ,ਜੋ ਸਿੱਖ ਕੌਮ ਨੂੰ ਪ੍ਰਵਾਨਿਤ ਨਹੀਂ । ਗਿਆਨੀ ਹਰਪ੍ਰੀਤ ਸਿੰਘ ਨੇ ਆਪਣੇ ਭਰੇ ਮਨ ਨਾਲ ਜਜ਼ਬਾਤੀ ਹੋ ਕੇ ਮੀਡੀਆ ਵਿੱਚ ਰੂਬਰੂ ਹੋ ਕੇ ਦੱਸਿਆ।

ਜਰਮਨੀ ਦੇ ਫਰੈਂਕਫਰਟ ਤੋਂ ਮੁੰਬਈ ਆਏ ਵਿਸਤਾਰਾ ਦੇ ਜਹਾਜ਼ ਵਿੱਚ ਬੰਬ ਦੀ ਧਮਕੀ
ਮੁੰਬਈ- ਜਰਮਨੀ ਦੇ ਫਰੈਂਕਫਰਟ ਤੋਂ ਮੁੰਬਈ ਆ ਰਹੇ ਵਿਸਤਾਰਾ ਏਅਰਲਾਈਨਜ਼ ਦੇ ਇਕ ਹਵਾਈ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਅੱਜ ਹੰਗਾਮੀ ਹਾਲਾਤ ਵਿੱਚ ਇੱਥੇ ਉਤਾਰਿਆ ਗਿਆ। ਇਕ ਸੂਤਰ ਨੇ ਇਹ ਜਾਣਕਾਰੀ ਦਿੱਤੀ। ਸੂਤਰ ਨੇ ਦੱਸਿਆ ਕਿ ਬੋਇੰਗ 787 ਜਹਾਜ਼ ਨੂੰ ਜ਼ਰੂਰੀ ਸੁਰੱਖਿਆ ਜਾਂਚ ਕਰਨ ਲਈ ਵੱਖਰੇ ਸਥਾਨ &rsquoਤੇ ਖੜ੍ਹਾ ਕਰ ਦਿੱਤਾ ਗਿਆ ਹੈ। ਜਹਾਜ਼ ਅੱਜ ਸਵੇਰੇ 7.25 ਵਜੇ ਸੁਰੱਖਿਅਤ ਮੁੰਬਈ ਵਿੱਚ ਉਤਾਰਿਆ ਗਿਆ। ਸੂਤਰਾਂ ਅਨੁਸਾਰ, ਜਹਾਜ਼ ਵਿੱਚ 134 ਯਾਤਰੀ ਅਤੇ ਚਾਲਕ ਦਲ ਦੇ 13 ਮੈਂਬਰ ਸਵਾਰ ਸਨ। ਇਕ ਸੂਤਰ ਨੇ ਦੱਸਿਆ, &lsquo&lsquoਫਰੈਂਕਫਰਟ ਤੋਂ ਮੁੰਬਈ ਲਈ ਮੰਗਲਵਾਰ ਨੂੰ ਸਥਾਨਕ ਸਮੇਂ ਅਨੁਸਾਰ ਰਾਤ 8.20 ਵਜੇ ਰਵਾਨਾ ਹੋਈ ਵਿਸਤਾਰਾ ਫਰੈਂਕਫਰਟ ਉਡਾਣ ਵੀਰਵਾਰ ਨੂੰ ਸਵੇਰੇ ਕਰੀਬ 7.45 ਵਜੇ ਇੱਥੇ ਹੰਗਾਮੀ ਹਾਲਾਤ ਵਿੱਚ ਉਤਰੀ।&rsquo&rsquo

ਵਿਸਤਾਰਾ ਵੱਲੋਂ ਜਾਰੀ ਇਕ ਬਿਆਨ ਵਿੱਚ ਦੱਸਿਆ ਗਿਆ ਕਿ ਫਰੈਂਕਫਰਟ ਤੋਂ ਮੁੰਬਈ ਵੱਲੋਂ ਆ ਰਹੇ ਇਕ ਜਹਾਜ਼ ਵਿੱਚ ਸੁਰੱਖਿਆ ਅਲਰਟ ਮਿਲਿਆ ਸੀ ਜਿਸ ਮਗਰੋਂ ਉਸ ਨੂੰ ਇੱਥੇ ਛਤਰਪਤੀ ਸ਼ਿਵਾਜੀ ਮਹਾਰਾਜ ਕੌਮਾਂਤਰੀ ਹਵਾਈ ਅੱਡੇ &rsquoਤੇ ਸੁਰੱਖਿਅਤ ਉਤਾਰਿਆ ਗਿਆ। ਅਸੀਂ ਸੁਰੱਖਿਆ ਜਾਂਚ ਪੂਰੀ ਕਰਨ ਲਈ ਸੁਰੱਖਿਆ ਏਜੰਸੀਆਂ ਨਾਲ ਪੂਰਾ ਸਹਿਯੋਗ ਕਰ ਰਹੇ ਹਾਂ।&rsquo

ਭਾਰਤ ਕੈਨੇਡਾ ਸਬੰਧਾਂ ਦੇ ਹੋਏ ਨੁਕਸਾਨ ਦੀ ਜ਼ਿੰਮੇਦਾਰੀ ਸਿਰਫ਼ ਪ੍ਰਧਾਨ ਮੰਤਰੀ ਟਰੂਡੋ ਦੀ ਹੋਵੇਗੀ: ਵਿਦੇਸ਼ ਮੰਤਰਾਲਾ

ਨਵੀਂ ਦਿੱਲੀ- ਵਿਦੇਸ਼ ਮੰਤਰਾਲਾ ਨੇ ਵੀਰਵਾਰ ਨੂੰ ਕਿਹਾ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਆਪਣੇ ਦੇਸ਼ ਦੇ ਜਾਂਚ ਕਮਿਸ਼ਨ ਸਾਹਮਣੇ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਦੇ ਖਿਲਾਫ &ldquoਠੋਸ ਸਬੂਤਾਂ ਦੀ ਅਣਹੋਂਦ&rdquo ਦੀ ਗੱਲ ਨੂੰ ਸਵੀਕਾਰਨਾ, ਇਸ ਗੱਲ ਦੀ ਪੁਸ਼ਟੀ ਕਰਦਾ ਹੈ ਕਿ ਕੈਨੇਡਾ ਨੇ ਭਾਰਤ ਅਤੇ ਭਾਰਤੀ ਡਿਪਲੋਮੈਟਾਂ ਵਿਰੁੱਧ ਲਾਏ ਗਏ ਗੰਭੀਰ ਦੋਸ਼ਾਂ ਸਬੰਧੀ ਸਾਨੂੰ ਕੋਈ ਠੋਸ ਸਬੂਤ ਨਹੀਂ ਦਿੱਤੇ। ਟਰੂਡੋ ਨੇ ਬੁੱਧਵਾਰ ਨੂੰ ਜਾਂਚ ਕਮਿਸ਼ਨ ਦੇ ਸਾਹਮਣੇ ਇਹ ਮੰਨਿਆ ਸੀ ਕਿ ਪਿਛਲੇ ਸਾਲ ਖਾਲਿਸਤਾਨੀ ਵੱਖਵਾਦੀ ਹਰਦੀਪ ਨਿੱਜਰ ਦੀ ਹੱਤਿਆ ਵਿਚ ਭਾਰਤ ਸਰਕਾਰ ਦੇ ਏਜੰਟਾਂ ਦੀ ਸ਼ਮੂਲੀਅਤ ਦਾ ਦੋਸ਼ ਲਾਇਆ ਸੀ, ਉਸ ਸਮੇਂ ਉਨ੍ਹਾਂ ਕੋਲ ਸਿਰਫ਼ ਖੁਫ਼ੀਆ ਜਾਣਕਾਰੀ ਸੀ ਅਤੇ ਕੋਈ ਠੋਸ ਸਬੂਤ ਨਹੀਂ ਸਨ।&rsquo


ਜਗਮੀਤ ਸਿੰਘ ਵੱਲੋਂ ਆਰਐੱਸਐੱਸ &rsquoਤੇ ਪਾਬੰਦੀ ਤੇ ਭਾਰਤੀ ਡਿਪਲੋਮੈਟਾਂ ਖ਼ਿਲਾਫ਼ ਕਾਰਵਾਈ ਦੀ ਮੰਗ

ਵਾਸ਼ਿੰਗਟਨ- ਰੌਇਲ ਕੈਨੇਡੀਅਨ ਮਾਊਂਟਿਡ ਪੁਲੀਸ (ਆਰਸੀਐੱਮਪੀ) ਵੱਲੋਂ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿਚ ਕਥਿਤ ਕੁਝ ਭਾਰਤੀ ਕੂਟਨੀਤਕਾਂ ਦੀ ਸ਼ਮੂਲੀਅਤ ਦੇ ਦਾਅਵਿਆਂ ਤੋਂ ਇਕ ਦਿਨ ਮਗਰੋਂ ਕੈਨੇਡੀਅਨ ਸਿੱਖ ਆਗੂ ਜਗਮੀਤ ਸਿੰਘ ਨੇ ਰਾਸ਼ਟਰੀ ਸਵੈਮਸੇਵਕ ਸੰਘ (ਆਰਐੱਸਐੱਸ) ਅਤੇ ਭਾਰਤੀ ਡਿਪਲੋਮੈਟਾਂ ਖਿਲਾਫ਼ ਪਾਬੰਦੀ ਲਾਉਣ ਦੀ ਮੰਗ ਕੀਤੀ ਹੈ। ਨਿਊ ਡੈਮੋਕਰੈਟਿਕ ਪਾਰਟੀ (ਐੱਨਡੀਪੀ) ਆਗੂ ਜਗਮੀਤ ਸਿੰਘ ਨੇ ਬੀਤੇ ਵਿਚ ਪ੍ਰਧਾਨ ਮੰਤਰੀ ਜਸਟਿਨ ਟਰੁੂਡੋ ਦੀ ਅਗਵਾਈ ਵਾਲੀ ਸੱਤਾਧਾਰੀ ਸਰਕਾਰ ਦੀ ਹਮਾਇਤ ਕੀਤੀ ਸੀ। ਭਾਰਤ ਨੇ ਕੈਨੇਡੀਅਨ ਪੁਲੀਸ ਦੇ ਉਪਰੋਕਤ ਦਾਅਵਿਆਂ ਨੂੰ ਖਾਰਜ ਕਰਦਿਆਂ ਕੈਨੇਡਾ ਉੱਤੇ ਦਹਿਸ਼ਤੀ ਸਮੂਹਾਂ ਦੀ ਪੁਸ਼ਤਪਨਾਹੀ ਤੇ ਵੱਖਵਾਦੀ ਸਰਗਰਮੀਆਂ ਨੂੰ ਹਵਾ ਦੇਣ ਦੇ ਦੋਸ਼ ਲਾਏ ਹਨ। ਐੱਨਡੀਪੀ ਆਗੂ, ਜੋ ਖਾਲਿਸਤਾਨ ਪੱਖੀ ਸਟੈਂਡ ਲਈ ਮਕਬੂਲ ਹੈ, ਨੇ ਓਟਵਾ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਲੋਕ ਸੁਰੱਖਿਆ ਕਮੇਟੀ ਨਾਲ ਹੰਗਾਮੀ ਬੈਠਕ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਬੈਠਕ ਇਹ ਸਮਝਣ ਲਈ ਜ਼ਰੂਰੀ ਹੈ ਕਿ ਕੈਨੇਡੀਅਨਾਂ ਦੀ ਸੁਰੱਖਿਆ ਲਈ ਉਹ ਹੋਰ ਕਿਹੜੇ ਕਦਮ ਚੁੱਕ ਸਕਦੇ ਹਨ। ਸਿੰਘ ਨੇ ਕਿਹਾ, &lsquo&lsquoਅਸੀਂ ਮੰਗ ਕਰਦੇ ਹਾਂ ਕਿ ਲਿਬਰਲ ਸਰਕਾਰ ਭਾਰਤੀ ਡਿਪਲੋਮੈਟਾਂ &rsquoਤੇ ਸਖ਼ਤ ਪਾਬੰਦੀਆਂ ਲਾਏ ਤੇ ਆਰਐੱਸਐੱਸ, ਜੋ ਭਾਰਤ ਦੀ ਹਿੰਸਕ, ਅਤਿਵਾਦੀ, ਦਹਿਸ਼ਤੀ ਜਥੇਬੰਦੀ ਹੈ, ਨੂੰ ਦੇਸ਼ &rsquoਚੋਂ ਬਾਹਰ ਕੱਢੇ। ਇਹ ਉਹ ਸਮੂਹ ਹੈ ਜੋ ਕੈਨੇਡਾ ਤੇ ਹੋਰਨਾਂ ਮੁਲਕਾਂ ਵਿਚੋਂ ਵੀ ਆਪਣੀਆਂ ਸਰਗਰਮੀਆਂ ਚਲਾ ਰਿਹਾ ਹੈ।&rsquo&rsquo


ਜੈਮੀਮਾ ਨੇ ਸਾਬਕਾ ਪਤੀ ਇਮਰਾਨ ਖ਼ਾਨ ਦੀ ਹਾਲਤ &rsquoਤੇ ਚਿੰਤਾ ਪ੍ਰਗਟਾਈ
 ਜੇਲ੍ਹ &rsquoਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਦੀ ਸਾਬਕਾ ਪਤਨੀ ਜੈਮੀਮਾ ਗੋਲਡਸਮਿਥ ਨੇ ਇਮਰਾਨ ਉੱਤੋਂ ਪਰਿਵਾਰਕ ਮੈਂਬਰਾਂ ਨਾਲ ਮਿਲਣ ਦੀ ਪਾਬੰਦੀ ਹਟਾਉਣ ਤੇ ਉਨ੍ਹਾਂ ਰਿਹਾਈ ਦੀ ਮੰਗ ਕਰਦਿਆਂ ਦਾਅਵਾ ਕੀਤਾ ਕਿ ਇਹ &lsquoਉਨ੍ਹਾਂ ਅਤੇ ਪਾਕਿਸਤਾਨ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਚੁੱਪ ਕਰਵਾਉਣ ਦੀ ਸਾਜ਼ਿਸ਼ ਹੈ।&rsquo ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਮੁਖੀ ਇਮਰਾਨ ਖ਼ਾਨ ਆਪਣੇ ਖ਼ਿਲਾਫ਼ ਕਈ ਕੇਸਾਂ ਤਹਿਤ ਇੱਕ ਸਾਲ ਤੋਂ ਪੰਜਾਬ ਦੇ ਰਾਵਲਪਿੰਡੀ ਦੀ ਅਡਿਆਲਾ ਜੇਲ੍ਹ &rsquoਚ ਬੰਦ ਹੈ। ਪੰਜਾਬ ਸਰਕਾਰ ਨੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੰਦਿਆਂ ਇਮਰਾਨ ਖ਼ਾਨ &rsquoਤੇ 18 ਅਕਤੂਬਰ ਤੱਕ ਪਰਿਵਾਰਕ ਮੈਂਬਰਾਂ, ਵਕੀਲਾਂ ਅਤੇ ਪਾਰਟੀ ਆਗੂਆਂ ਨਾਲ ਮਿਲਣ &rsquoਤੇ ਪਾਬੰਦੀ ਲਾਈ ਹੋਈ ਹੈ। ਜੈਮੀਮਾ ਗੋਲਡਸਮਿਥ &lsquoਐਕਸ&rsquo ਅਕਾਊਂਟ &rsquoਤੇ ਪੋਸਟ &rsquoਚ ਦੋਸ਼ ਲਾਇਆ ਕਿ ਪਿਛਲੇ ਕੁਝ ਸਾਲਾਂ ਤੋਂ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐੱਮਐੱਲ-ਐੱਨ) ਦੇ ਗੁੰਡਿਆਂ ਨੇ ਉਨ੍ਹਾਂ ਨੂੰ ਚੁੱਪ ਰਹਿਣ ਲਈ ਧਮਕਾਇਆ ਤੇ ਪ੍ਰੇਸ਼ਾਨ ਕੀਤਾ। ਉਹ ਜਬਰ-ਜਨਾਹ ਸਣੇ ਹੋਰ ਧਮਕੀਆਂ ਵੀ ਦੇ ਰਹੇ ਹਨ। ਵਿਦੇਸ਼ੀ ਪੱਤਰਕਾਰ ਜੈਮੀਮਾ ਗੋਲਡਸਮਿਥ ਤੇ ਇਮਰਾਨ ਖ਼ਾਨ 1995 ਤੋਂ 2004 ਤੱਕ ਪਤੀ-ਪਤਨੀ ਰਹੇ। ਉਨ੍ਹਾਂ ਦੇ ਦੋ ਬੇਟੇ ਹਨ। ਜੈਮੀਮਾ ਨੇ ਇਮਰਾਨ ਖ਼ਾਨ ਨਾਲ ਜੇਲ੍ਹ &rsquoਚ ਪਿਛਲੇ ਕੁਝ ਹਫ਼ਤਿਆਂ ਤੋਂ ਕੀਤੇ ਸਲੂਕ ਨੂੰ &lsquoਗੰਭੀਰ ਤੇ ਚਿੰਤਾਜਨਕ&rsquo ਦੱਸਦਿਆਂ ਦੋਸ਼ ਲਾਇਆ, &lsquo&lsquoਹੁਣ ਉਨ੍ਹਾਂ ਦੇ ਸੈੱਲ ਦੀ ਬਿਜਲੀ ਸਪਲਾਈ ਬੰਦ ਕਰ ਦਿੱਤੀ ਗਈ ਹੈ।&rsquo&rsquo


ਮਨੀ ਲਾਂਡਰਿੰਗ ਮਾਮਲੇ 'ਚ ਆਸ਼ੂ ਦੀ ਜ਼ਮਾਨਤ ਰੱਦ

ਚੰਡੀਗੜ੍ਹ : ਜਲੰਧਰ ਟੈਂਡਰ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਜ਼ਮਾਨਤ ਦੀ ਸੁਣਵਾਈ ਬੁੱਧਵਾਰ ਨੂੰ ਵਿਸ਼ੇਸ਼ ਅਦਾਲਤ (ਵਧੀਕ ਸੈਸ਼ਨ ਜੱਜ ਡੀ.ਪੀ. ਸਿੰਗਲਾ) ਦੀ ਅਦਾਲਤ ਵਿੱਚ ਹੋਈ। ਅਦਾਲਤ ਨੇ ਜ਼ਮਾਨਤ ਰੱਦ ਕਰ ਦਿੱਤੀ ਹੈ। ਆਸ਼ੂ ਹੁਣ ਜ਼ਮਾਨਤ ਲਈ ਹਾਈ ਕੋਰਟ ਜਾਣਗੇ। ਦੱਸ ਦਈਏ ਕਿ 1 ਅਗਸਤ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ 'ਚ ਜੇਲ 'ਚ ਬੰਦ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫਤਾਰ ਕੀਤਾ ਸੀ।

ਪੈਟਰੋਲ ਟੈਂਕਰ 'ਚ ਧਮਾਕਾ, 104 ਲੋਕਾਂ ਦੀ ਮੌਤ

ਨਾਈਜੀਰੀਆ : ਨਾਈਜੀਰੀਆ ਵਿੱਚ ਇੱਕ ਪੈਟਰੋਲ ਟੈਂਕਰ ਵਿੱਚ ਧਮਾਕਾ ਹੋਇਆ ਹੈ, ਜਿਸ ਕਾਰਨ ਹੁਣ ਤੱਕ 104 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 50 ਤੋਂ ਵੱਧ ਲੋਕ ਜ਼ਖਮੀ ਹੋ ਗਏ ਹਨ। ਮਰਨ ਵਾਲਿਆਂ ਅਤੇ ਜ਼ਖਮੀਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਨਾਈਜੀਰੀਅਨ ਮੀਡੀਆ ਰਿਪੋਰਟਾਂ ਮੁਤਾਬਕ ਪੁਲਿਸ ਦਾ ਕਹਿਣਾ ਹੈ ਕਿ ਜਿਗਾਵਾ ਸਟੇਟ ਐਕਸਪ੍ਰੈਸਵੇਅ 'ਤੇ ਧਮਾਕਾ ਉਸ ਸਮੇਂ ਹੋਇਆ ਜਦੋਂ ਲੋਕ ਪੈਟਰੋਲ ਭਰਨ ਲਈ ਟੈਂਕਰ ਵੱਲ ਜਾ ਰਹੇ ਸਨ। ਪੁਲਸ ਜਾਂਚ ਤੋਂ ਪਤਾ ਲੱਗਾ ਹੈ ਕਿ ਉੱਤਰ-ਪੱਛਮੀ ਨਾਈਜੀਰੀਆ 'ਚ ਇਸ ਪੈਟਰੋਲ ਟੈਂਕਰ ਦੇ ਸਾਹਮਣੇ ਅਚਾਨਕ ਇਕ ਟਰੱਕ ਆ ਗਿਆ। ਜਿਸ ਕਾਰਨ ਡਰਾਈਵਰ ਟੈਂਕਰ 'ਤੇ ਕਾਬੂ ਗੁਆ ਬੈਠਾ ਅਤੇ ਟੈਂਕਰ ਟਰੱਕ ਨਾਲ ਟਕਰਾਉਣ ਤੋਂ ਬਚ ਗਿਆ ਪਰ ਡਰਾਈਵਰ ਟੈਂਕਰ 'ਤੇ ਕਾਬੂ ਨਾ ਰੱਖ ਸਕਿਆ ਅਤੇ ਸੜਕ 'ਤੇ ਪਲਟ ਗਿਆ। ਜਦੋਂ ਟੈਂਕਰ ਪਲਟਿਆ ਤਾਂ ਪੈਟਰੋਲ ਸੜਕ 'ਤੇ ਖਿੱਲਰਨਾ ਸ਼ੁਰੂ ਹੋ ਗਿਆ ਅਤੇ ਲੋਕ ਲਾਲਚ ਦੇ ਕੇ ਇਸ ਨੂੰ ਭਰਨ ਆਏ ਤਾਂ ਜ਼ਬਰਦਸਤ ਧਮਾਕਾ ਹੋ ਗਿਆ।