image caption:

ਰਿਪੁਦਮਨ ਮਲਿਕ ਦੇ ਕਤਲ ਕੇਸ 'ਚ 2 ਮੁਲਜ਼ਮ ਦੋਸ਼ੀ ਕਰਾਰ (ਪੜ੍ਹੋ ਦਿਨ ਭਰ ਦੀਆਂ ਮੁੱਖ ਖਬਰਾਂ)

ਵੈਨਕੂਵਰ : ਕੈਨੇਡਾ ਦੀ ਇੱਕ ਅਦਾਲਤ ਨੇ 1985 ਦੇ ਏਅਰ ਇੰਡੀਆ ਕਨਿਸ਼ਕ ਬੰਬ ਧਮਾਕੇ ਦੇ ਮਾਮਲੇ ਵਿੱਚ ਬਰੀ ਕੀਤੇ ਗਏ  ਰਿਪੁਦਮਨ ਸਿੰਘ ਮਲਿਕ ਦੀ ਹੱਤਿਆ ਦੇ ਦੋ ਦੋਸ਼ੀਆਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਟੈਨਰ ਫੌਕਸ ਅਤੇ ਜੋਸ ਲੋਪੇਜ਼ ਨੇ ਬ੍ਰਿਟਿਸ਼ ਕੋਲੰਬੀਆ ਦੀ ਸੁਪਰੀਮ ਕੋਰਟ ਵਿੱਚ ਮੰਨਿਆ ਕਿ ਮਲਿਕ ਨੂੰ ਮਾਰਨ ਲਈ ਉਨ੍ਹਾਂ ਨੂੰ ਪੈਸੇ ਦਿੱਤੇ ਗਏ ਸਨ। 14 ਜੁਲਾਈ, 2022 ਨੂੰ, ਮਲਿਕ ਨੂੰ ਸਰੀ, ਬ੍ਰਿਟਿਸ਼ ਕੋਲੰਬੀਆ ਵਿੱਚ ਉਸਦੇ ਘਰ ਦੇ ਬਾਹਰ ਕਈ ਵਾਰ ਗੋਲੀ ਮਾਰ ਦਿੱਤੀ ਗਈ ਸੀ। ਵੈਨਕੂਵਰ ਸਨ ਦੀ ਰਿਪੋਰਟ ਮੁਤਾਬਕ ਜਦੋਂ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤਾਂ ਦੋਵਾਂ ਵਿੱਚ ਲੜਾਈ ਹੋ ਗਈ ਅਤੇ ਇੱਕ ਦੂਜੇ ਨੂੰ ਥੱਪੜ ਅਤੇ ਮੁੱਕੇ ਮਾਰਨ ਲੱਗੇ। ਜਿਸ ਤੋਂ ਬਾਅਦ ਸ਼ੈਰਿਫ ਨੇ ਦੋਹਾਂ ਨੂੰ ਇਕ ਦੂਜੇ ਤੋਂ ਦੂਰ ਕਰ ਦਿੱਤਾ।   

ਗੈਂਗਸਟਰ ਛੋਟਾ ਰਾਜਨ ਦੀ ਉਮਰ ਕੈਦ ਦੀ ਸਜ਼ਾ ਮੁਅੱਤਲ, ਜ਼ਮਾਨਤ ਦਿੱਤੀ

ਮੁੰਬਈ : ਬੰਬਈ ਹਾਈ ਕੋਰਟ ਨੇ ਬੁੱਧਵਾਰ ਨੂੰ ਗੈਂਗਸਟਰ ਛੋਟਾ ਰਾਜਨ ਦੀ 2001 ਵਿੱਚ ਮੁੰਬਈ ਵਿੱਚ ਹੋਟਲ ਮਾਲਕ ਜਯਾ ਸ਼ੈਟੀ ਦੀ ਹੱਤਿਆ ਦੇ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ ਨੂੰ ਮੁਅੱਤਲ ਕਰ ਦਿੱਤਾ ਅਤੇ ਉਸ ਨੂੰ ਜ਼ਮਾਨਤ ਦੇ ਦਿੱਤੀ। ਜਸਟਿਸ ਰੇਵਤੀ ਮੋਹਿਤੇ ਡੇਰੇ ਅਤੇ ਪ੍ਰਿਥਵੀਰਾਜ ਚਵਾਨ ਦੀ ਡਿਵੀਜ਼ਨ ਬੈਂਚ ਨੇ ਛੋਟਾ ਰਾਜਨ ਨੂੰ ਜ਼ਮਾਨਤ ਲਈ 1 ਲੱਖ ਰੁਪਏ ਦਾ ਮੁਚੱਲਕਾ ਭਰਨ ਦਾ ਨਿਰਦੇਸ਼ ਦਿੱਤਾ। ਹਾਲਾਂਕਿ ਛੋਟਾ ਰਾਜਨ ਹੋਰ ਅਪਰਾਧਿਕ ਮਾਮਲਿਆਂ ਦੇ ਮਾਮਲੇ 'ਚ ਜੇਲ 'ਚ ਹੀ ਰਹੇਗਾ। ਮਈ ਵਿੱਚ ਇੱਕ ਵਿਸ਼ੇਸ਼ ਅਦਾਲਤ ਨੇ ਛੋਟਾ ਰਾਜਨ ਨੂੰ ਹੋਟਲ ਮਾਲਕ ਦੇ ਕਤਲ ਦਾ ਦੋਸ਼ੀ ਠਹਿਰਾਉਂਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਰਾਜਨ ਨੇ ਸਜ਼ਾ ਖ਼ਿਲਾਫ਼ ਬੰਬੇ ਹਾਈ ਕੋਰਟ ਵਿੱਚ ਅਪੀਲ ਦਾਇਰ ਕੀਤੀ ਸੀ। ਗੈਂਗਸਟਰ ਨੇ ਮੰਗ ਕੀਤੀ ਸੀ ਕਿ ਸਜ਼ਾ ਨੂੰ ਮੁਅੱਤਲ ਕੀਤਾ ਜਾਵੇ ਅਤੇ ਅੰਤਰਿਮ ਜ਼ਮਾਨਤ ਦਿੱਤੀ ਜਾਵੇ।

ਪੰਜਾਬ 'ਚ ਜ਼ਿਮਨੀ ਚੋਣਾਂ ਲਈ ਕਾਂਗਰਸ ਦੇ ਸੰਸਦ ਮੈਂਬਰਾਂ ਦੀਆਂ ਪਤਨੀਆਂ ਨੂੰ ਮਿਲੀਆਂ ਟਿਕਟਾਂ

ਚੰਡੀਗੜ੍ਹ : ਕਾਂਗਰਸ ਨੇ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਾਂਗਰਸ ਨੇ ਆਪਣੀ ਸੂਚੀ ਵਿਚ ਦੋ ਸੀਟਾਂ 'ਤੇ ਆਪਣੇ ਪੁਰਾਣੇ ਵਿਧਾਇਕਾਂ, ਜੋ ਸੰਸਦ ਮੈਂਬਰ ਬਣ ਚੁੱਕੇ ਹਨ, ਦੀਆਂ ਪਤਨੀਆਂ ਨੂੰ ਮੈਦਾਨ ਵਿਚ ਉਤਾਰਿਆ ਹੈ। ਇਸ ਦੇ ਨਾਲ ਹੀ ਦੋ ਸੀਟਾਂ 'ਤੇ ਨਵੇਂ ਚਿਹਰੇ ਮੈਦਾਨ 'ਚ ਹਨ। ਦਰਅਸਲ ਗਿੱਦੜਬਾਹਾ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾਵੜਿੰਗ ਦੇ ਵਿਧਾਇਕ ਸਨ। ਉਨ੍ਹਾਂ ਨੇ ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਆਪਣੀ ਸੀਟ ਛੱਡ ਦਿੱਤੀ ਸੀ। ਹੁਣ ਕਾਂਗਰਸ ਨੇ ਉਨ੍ਹਾਂ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਹੈ। ਇਸ ਤੋਂ ਪਹਿਲਾਂ ਸੁਖਜਿੰਦਰ ਰੰਧਾਵਾ ਖੁਦ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਸਨ। ਉਨ੍ਹਾਂ ਨੇ ਸੰਸਦ ਮੈਂਬਰ ਬਣਨ ਤੋਂ ਬਾਅਦ ਆਪਣਾ ਅਹੁਦਾ ਛੱਡ ਦਿੱਤਾ ਸੀ। ਹੁਣ ਕਾਂਗਰਸ ਨੇ ਉਪ ਚੋਣਾਂ ਵਿੱਚ ਉਨ੍ਹਾਂ ਦੀ ਪਤਨੀ ਜਤਿੰਦਰ ਕੌਰ ਨੂੰ ਟਿਕਟ ਦਿੱਤੀ ਹੈ।  ਕਾਂਗਰਸ ਨੇ ਬਰਨਾਲਾ ਤੋਂ ਕੁਲਦੀਪ ਸਿੰਘ ਉਰਫ਼ ਕਾਲਾ ਢਿੱਲੋਂ ਨੂੰ ਉਮੀਦਵਾਰ ਬਣਾਇਆ ਹੈ। ਕਾਲਾ ਢਿੱਲੋਂ ਲੰਬੇ ਸਮੇਂ ਤੋਂ ਇਲਾਕੇ ਵਿੱਚ ਕਾਂਗਰਸ ਲਈ ਕੰਮ ਕਰ ਰਹੇ ਹਨ। ਇਸ ਸਮੇਂ ਉਹ ਬਰਨਾਲਾ ਕਾਂਗਰਸ ਦੇ ਪ੍ਰਧਾਨ ਵਜੋਂ ਸੇਵਾ ਨਿਭਾਅ ਰਹੇ ਸਨ। ਸੂਬਾ ਕਾਂਗਰਸ ਵਿੱਚ ਉਨ੍ਹਾਂ ਦਾ ਚੰਗਾ ਪ੍ਰਭਾਵ ਹੈ। ਜਦਕਿ ਚੱਬੇਵਾਲ ਤੋਂ ਕਾਂਗਰਸ ਨੇ ਰਣਜੀਤ ਸਿੰਘ ਨੂੰ ਟਿਕਟ ਦਿੱਤੀ ਹੈ। ਪੇਸ਼ੇ ਤੋਂ ਵਕੀਲ ਰਣਜੀਤ ਕੁਮਾਰ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਹਨ। ਰਣਜੀਤ ਨੇ ਬਸਪਾ ਦੀ ਟਿਕਟ 'ਤੇ ਵਿਧਾਨ ਸਭਾ ਚੋਣ ਲੜੀ ਸੀ। ਰਣਜੀਤ ਕਰੀਬ ਇੱਕ ਹਫ਼ਤਾ ਪਹਿਲਾਂ ਚੰਡੀਗੜ੍ਹ ਵਿੱਚ ਸਾਬਕਾ ਮੰਤਰੀ ਸੁੰਦਰ ਸ਼ਿਆਮ ਅਰੋੜਾ ਰਾਹੀਂ ਗੁਪਤ ਰੂਪ ਵਿੱਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ ਸੀ।

 ਜਲੰਧਰ ਦੇ ਪਿੰਡ ਜੱਲੋਵਾਲ ਨਾਲ਼ ਸਬੰਧਿਤ ਰਾਜਦੀਪ ਕੌਰ ਇਟਲੀ &rsquoਚ ਚਲਾਉਣ ਲੱਗੀ ਬੱਸ 

ਸੈਂਟਰਲ ਇਟਲੀ ਦੇ ਤੋਸਕਾਨਾ ਸੂਬੇ &rsquoਚ ਸ਼ਥਿਤ ਪੀਜਾ ਸ਼ਹਿਰ ਨੇੜੇ ਰਹਿਣ ਵਾਲੀ ਪੰਜਾਬਣ ਲੜਕੀ ਰਾਜਦੀਪ ਕੌਰ ਨੇ ਸਖਤ ਮਿਹਨਤ ਅਤੇ ਲਗਨ ਸਦਕਾ ਡਰਾਇਵਿੰਗ ਦੇ ਖੇਤਰ ਵਿੱਚ ਕਠਿਨ ਪ੍ਰੀਖਿਆਵਾਂ ਨੂੰ ਪਾਸ ਕਰਦੇ ਹੋਇਆ ਇੱਥੇ ਬੱਸ ਚਲਾਉਣ ਦਾ ਇਟਾਲੀਅਨ ਲਾਇਸੈਂਸ ਹਾਸਿਲ ਕੀਤਾ ਹੈ। ਹੁਣ ਉਹ ਇਟਲੀ ਦੀ ਨਾਮਵਰ ਕੰਪਨੀ "ਦਾਂਤੀ" ਵਿਚ ਬਤੌਰ ਬੱਸ ਡਰਾਈਵਰ ਦੇ ਤੌਰ ਨੌਕਰੀ ਹਾਸਿਲ ਕਰਕੇ ਸੇਵਾਵਾਂ ਨਿਭਾਅ ਰਹੀ ਹੈ। ਪਿਛੋਕੜ ਤੋਂ ਰਾਜਦੀਪ ਕੌਰ ਜਲੰਧਰ ਜ਼ਿਲ੍ਹੇ ਦੇ ਪਿੰਡ ਜੱਲੋਵਾਲ ਕਾਲਾ ਬੱਕਰਾ ਨਾਲ਼ ਸਬੰਧਿਤ ਹੈ। ਵਿਆਹ ਉਪਰੰਤ ਸਾਲ 2012 ਵਿਚ ਆਪਣੇ ਪਤੀ ਕੁਲਵਿੰਦਰ ਸਿੰਘ ਨਾਲ਼ ਇਟਲੀ ਚਲੇ ਗਈ ਸੀ।

ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਰਾਜਦੀਪ ਕੌਰ ਨੇ ਦੱਸਿਆ ਕਿ ਬੱਸ ਦੇ ਲਾਇਸੈਂਸ ਦੀ ਪੜ੍ਹਾਈ ਉਸ ਨੇ ਇਟਲੀ ਦੇ ਪ੍ਰਸਿੱਧ ਪੰਜਾਬੀ ਡਰਾਈਵਿੰਗ ਸਕੂਲ "ਮਨਜੀਤ ਡਰਾਈਵਿੰਗ ਸਕੂਲ ਇਟਲੀ" ਕੋਲੋਂ ਹਸਿਲ ਕੀਤੀ ਹੈ।ਇਸ ਲਈ ਕੋਚ ਮਨਜੀਤ ਸਿੰਘ ਦਾ ਦਿਲੋਂ ਧੰਨਵਾਦ ਵੀ ਕਰਦੀ ਹੈ। ਅੱਜ ਉਸ ਨੂੰ ਆਪਣੇ ਮੁਕਾਮ ਤੇ ਪਹੁੰਚ ਕੇ ਅਥਾਂਹ ਖੁਸ਼ੀ ਮਹਿਸੂਸ ਹੋ ਰਹੀ ਹੈ। ਰਾਜਦੀਪ ਕੌਰ ਨੇ ਇਹ ਵੀ ਦੱਸਿਆ ਕਿ ਅੱਜ ਲੜਕੀਆਂ ਕਿਸੇ ਵੀ ਖੇਤਰ ਅੰਦਰ ਲੜਕਿਆਂ ਨਾਲੋਂ ਘੱਟ ਨਹੀ ਹਨ। ਇਸ ਲਈ ਸਾਨੂੰ ਆਪਣੇ ਸੁਪਨੇ ਪੂਰੇ ਕਰਨ ਲਈ ਮਿਹਨਤ ਨਾਲ ਜੁਟ ਜਾਣਾ ਚਾਹੀਦਾ ਹੈ।


ਕੈਨੇਡਾ ਦੇ ਵਾਲਮਾਰਟ &lsquoਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਾਤਾਂ &lsquoਚ ਮੌਤ, 2 ਸਾਲ ਪਹਿਲਾਂ ਹੀ ਗਈ ਸੀ ਵਿਦੇਸ਼ 

ਪੰਜਾਬ ਤੋਂ ਸੁਨਹਿਰੀ ਭਵਿੱਖ ਦੇ ਸੁਫ਼ਨੇ ਲੈ ਕੇ ਨੌਜਵਾਨ ਅਕਸਰ ਵਿਦੇਸ਼ਾ ਦਾ ਰੁਖ ਕਰਦੇ ਹਨ, ਪਰ ਉਨ੍ਹਾਂ ਦੇ ਪਰਿਵਾਰ &lsquoਤੇ ਉਸ ਵੇਲੇ ਦੁੱਖਾਂ ਦਾ ਪਹਾੜ ਟੁੱਟ ਜਾਂਦਾ ਹੈ, ਜਦੋਂ ਉਨ੍ਹਾਂ ਨੂੰ ਵਿਦੇਸ਼ ਤੋਂ ਮੰਦਭਾਗੀ ਖਬਰ ਮਿਲਦੀ ਹੈ। ਤਾਜ਼ਾ ਮਾਮਲਾ ਕੈਨੇਡਾ ਤੋਂ ਸਾਹਮਣੇ ਆਇਆ ਹੈ। ਇੱਥੇ ਵਾਲਮਾਰਟ ਵਿੱਚ ਪੰਜਾਬੀ ਕੁੜੀ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਮ੍ਰਿਤਕਾ ਦੀ ਪਛਾਣ ਗੁਰਸਿਮਰਨ ਕੌਰ ਵਜੋਂ ਹੋਈ ਹੈ, ਜੋ ਮੂਲ ਰੂਪ ਨਾਲ ਜਲੰਧਰ ਦੇ ਸੁਰਾਨੁੱਸੀ ਵਿਚ ਪੈਂਦੇ ਗੁਰੂ ਨਾਨਕ ਨਗਰ ਨਾਲ ਸਬੰਧਤ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੀ ਵਾਲਮਾਰਟ ਵਿੱਚ ਓਵਨ &lsquoਚ ਸੜਣ ਕਾਰਨ ਜਾਨ ਗਈ ਹੈ।

ਇਸ ਸਬੰਧੀ ਮ੍ਰਿਤਕਾ ਗੁਰਸਿਮਰਨ ਕੌਰ ਦੇ ਤਾਇਆ ਗੁਰਵਿੰਦਰ ਸਿੰਘ ਨੇ ਦੱਸਿਆ ਕਿ ਉਸ ਦਾ ਭਰਾ 2 ਸਾਲ ਪਹਿਲਾਂ ਹੀ ਪਰਿਵਾਰ ਸਮੇਤ ਕੈਨੇਡਾ ਗਿਆ ਸੀ। ਉਹ ਸਾਰੇ ਇੱਥੋਂ ਹੀ ਕੈਨੇਡਾ ਦੀ ਪੀ.ਆਰ. ਲੈ ਕੇ ਗਏ ਸਨ। ਗੁਰਸਿਮਰਨ ਕੌਰ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਸੀ ਤੇ ਸ਼ਨੀਵਾਰ ਤੇ ਐਤਵਾਰ ਨੂੰ ਆਪਣੀ ਮਾਂ ਨਾਲ ਵਾਲਮਾਰਟ ਵਿਚ ਕੰਮ ਕਰਦੀ ਸੀ। ਇਸ ਸ਼ਨੀਵਾਰ ਵੀ ਗੁਰਸਿਮਰਨ ਕੌਰ ਆਪਣੀ ਮਾਂ ਨਾਲ ਕੰਮ &lsquoਤੇ ਗਈ ਸੀ। ਉਸ ਦੀ ਮਾਂ ਕੰਮ ਤੋਂ ਵਾਪਸ ਆ ਗਈ ਤੇ ਕੁੱਝ ਦੇਰ ਬਾਅਦ ਹੀ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਉਨ੍ਹਾਂ ਦੀ ਧੀ ਦੀ ਮੌਤ ਹੋ ਗਈ ਹੈ।

ਗੁਰਸਿਮਰਨ ਕੌਰ ਦੀ ਮੌਤ ਦਾ ਮਾਮਲਾ ਸ਼ੱਕੀ ਬਣਿਆ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁਰਸਿਮਰਨ ਦੀ ਮੌਤ ਬੇਕਰੀ ਦੇ ਓਵਨ &lsquoਚ ਸੜਣ ਨਾਲ ਹੋਈ ਹੈ, ਪਰ ਪਰਿਵਾਰ ਦਾ ਕਹਿਣਾ ਹੈ ਕਿ ਸ਼ਨੀਵਾਰ ਤੇ ਐਤਵਾਰ ਨੂੰ ਤਾਂ ਇਹ ਓਵਨ ਚਲਾਏ ਹੀ ਨਹੀਂ ਜਾਂਦੇ। ਫ਼ਿਲਹਾਲ ਹੈਲੀਫੈਕਸ ਖੇਤਰੀ ਪੁਲਿਸ ਵੱਲੋਂ ਮੌਕੇ &lsquoਤੇ ਜਾਂਚ ਕੀਤੀ ਜਾ ਰਹੀ ਹੈ ਤੇ ਇਸੇ ਲਈ ਐਤਵਾਰ ਨੂੰ ਸਟੋਰ ਬੰਦ ਰੱਖਿਆ ਗਿਆ।

ਕਿੰਗ ਚਾਰਲਸ ਸਾਡਾ ਰਾਜਾ ਨਹੀਂ: ਥੋਰਪੇ 

ਕੈਨਬਰਾ- ਆਸਟਰੇਲੀਆ ਦਾ ਦੌਰਾ ਕਰਨ ਪਹੁੰਚੇ ਕਿੰਗ ਚਾਰਲਸ (ਤੀਜਾ) ਨੂੰ ਇੱਥੋਂ ਦੀ ਸੰਸਦ ਮੈਂਬਰ ਨੇ ਅੱਜ ਕਿਹਾ ਕਿ ਇਹ ਦੇਸ਼ ਬਰਤਾਨੀਆ ਦੇ ਰਾਜੇ ਦੀ ਜ਼ਮੀਨ ਨਹੀਂ ਹੈ। ਆਦਿਵਾਸੀ ਸੰਸਦ ਮੈਂਬਰ ਲਿਡੀਆ ਥੋਰਪੇ ਨੇ ਸ਼ਾਹੀ ਜੋੜੀ ਦੇ ਸੰਸਦ ਵਿੱਚ ਪਹੁੰਚਣ &rsquoਤੇ ਹੰਗਾਮਾ ਕਰਦਿਆਂ ਕਿਹਾ ਕਿ ਬਰਤਾਨਵੀ ਬਸਤੀਵਾਦੀਆਂ ਨੇ ਆਸਟਰੇਲੀਆ ਦੇ ਮੂਲ ਨਿਵਾਸੀਆਂ ਦੀਆਂ ਜ਼ਮੀਨਾਂ ਤੇ ਹੱਡੀਆਂ ਤੱਕ ਹੜਪ ਲਈਆਂ ਸਨ। ਹੰਗਾਮੇ ਮਗਰੋਂ ਥੋਰਪੇ ਨੂੰ ਸੰਸਦ ਵਿੱਚੋਂ ਬਾਹਰ ਲਿਜਾਇਆ ਗਿਆ।

ਥੋਰਪੇ ਨੇ ਕਿਹਾ, &lsquo&lsquoਤੁਸੀਂ (ਬਰਤਾਨੀਆ ਦੇ ਰਾਜਾ) ਸਾਡੇ ਲੋਕਾਂ ਦਾ ਕਤਲੇਆਮ ਕੀਤਾ। ਤੁਸੀਂ ਸਾਡਾ ਜੋ ਵੀ ਲਿਆ ਹੈ, ਸਾਨੂੰ ਵਾਪਸ ਕਰੋ, ਚਾਹੇ ਉਹ ਸਾਡੀਆਂ ਹੱਡੀਆਂ, ਸਾਡੀਆਂ ਖੋਪੜੀਆਂ, ਸਾਡੇ ਬੱਚੇ ਅਤੇ ਸਾਡੇ ਲੋਕ ਹੀ ਕਿਉਂ ਨਾ ਹੋਣ।&rsquo&rsquo ਤੁਸੀਂ ਸਾਡੀ ਧਰਤੀ ਤਬਾਹ ਕਰ ਦਿੱਤੀ। ਸਾਡੇ ਨਾਲ ਸੰਧੀ ਕਰੋ। ਸਾਨੂੰ ਸੰਧੀ ਚਾਹੀਦੀ ਹੈ।&rsquo&rsquo

ਪੰਨੂ ਮਾਮਲਾ: ਭਾਰਤੀ ਜਾਂਚ ਤੋਂ ਅਮਰੀਕਾ ਦੀ ਹਾਲੇ &lsquoਪੂਰੀ ਤਸੱਲੀ&rsquo ਨਹੀਂ 

ਅਮਰੀਕਾ ਨੇ ਕਿਹਾ ਹੈ ਕਿ ਇਸ ਦੀ ਪੂਰੀ ਤਰ੍ਹਾਂ ਤਸੱਲੀ ਉਦੋਂ ਹੀ ਹੋਵੇਗੀ ਜਦੋਂ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਨੂੰ ਅਮਰੀਕੀ ਸਰਜ਼ਮੀਨ ਉਤੇ ਕਤਲ ਕਰਨ ਦੀ ਨਾਕਾਮ ਸਾਜ਼ਿਸ਼ ਦੀ ਭਾਰਤ ਵੱਲੋਂ ਕੀਤੀ ਜਾ ਰਹੀ ਜਾਂਚ ਦੇ ਸਿੱਟੇ ਵਜੋਂ ਕੋਈ &lsquoਸਾਰਥਕ ਜਵਾਬਦੇਹੀ&rsquo ਨਿਕਲ ਕੇ ਆਵੇਗੀ। ਗ਼ੌਰਤਲਬ ਹੈ ਕਿ ਭਾਰਤ ਸਰਕਾਰ ਪਹਿਲਾਂ ਹੀ ਅਮਰੀਕੀ ਸਰਜ਼ਮੀਨ ਉਤੇ ਅਮਰੀਕੀ ਨਾਗਰਿਕ ਨੂੰ ਕਤਲ ਕਰਨ ਦੀ ਕਿਸੇ ਸਾਜ਼ਿਸ਼ ਵਿਚ ਕਿਸੇ ਸ਼ਮੂਲੀਅਤ ਜਾਂ ਇਸ ਨਾਲ ਕੋਈ ਸਬੰਧ ਹੋਣ ਤੋਂ ਨਾਂਹ ਕਰ ਚੁੱਕੀ ਹੈ। ਅਮਰੀਕਾ ਵੱਲੋਂ ਲਾਏ ਗਏ ਇਨ੍ਹਾਂ ਗੰਭੀਰ ਦੋਸ਼ਾਂ ਤੋਂ ਬਾਅਦ ਭਾਰਤ ਨੇ ਮਾਮਲੇ ਦੀ ਤਫ਼ਤੀਸ਼ ਲਈ ਇਕ ਜਾਂਚ ਕਮੇਟੀ ਕਾਇਮ ਕੀਤੀ ਸੀ।

ਸੁਖਬੀਰ ਬਾਦਲ ਨੂੰ ਸਿਆਸੀ ਸਰਗਰਮੀਆਂ ਲਈ ਅਕਾਲ ਤਖ਼ਤ ਤੋਂ ਨਾ ਮਿਲੀ ਛੋਟ

ਅੰਮ੍ਰਿਤਸਰ- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ  ਨੂੰ ਫਿਲਹਾਲ ਕੋਈ ਛੋਟ ਨਹੀਂ ਮਿਲੀ ਹੈ, ਜਿਸ ਕਾਰਨ ਉਹ ਅਗਲੇ ਫੈਸਲੇ ਤੱਕ ਪਾਰਟੀ ਗਤੀਵਿਧੀਆਂ ਵਿੱਚ ਸਰਗਰਮ ਨਹੀਂ ਹੋ ਸਕਣਗੇ। ਸ਼੍ਰੋਮਣੀ ਅਕਾਲੀ ਦਲ ਦੇ ਇੱਕ ਵਫਦ ਨੇ ਬੀਤੀ ਸ਼ਾਮ ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਇੱਕ ਮੰਗ ਪੱਤਰ ਦੇ ਕੇ ਇਸ ਮਾਮਲੇ ਵਿੱਚ ਜ਼ਿਮਨੀ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਸੁਖਬੀਰ ਸਿੰਘ ਬਾਦਲ ਨੂੰ ਛੋਟ ਦੇਣ ਦੀ ਅਪੀਲ ਕੀਤੀ ਸੀ।

ਦੱਸਣਯੋਗ ਹੈ ਕਿ ਸ੍ਰੀ ਅਕਾਲ ਤਖਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਤਨਖ਼ਾਹੀਆ ਕਰਾਰ ਦਿੱਤਾ ਹੋਇਆ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅੱਜ ਇੱਥੇ ਇੱਕ ਸਥਾਨਕ ਪ੍ਰੋਗਰਾਮ ਵਿੱਚ ਸ਼ਾਮਿਲ ਹੋਣ ਲਈ ਗਏ ਸਨ। ਉਥੇ ਉਨ੍ਹਾਂ ਮੀਡੀਆ ਨਾਲ ਗੱਲ ਕਰਦਿਆਂ ਇਸ ਸਬੰਧੀ ਇੱਕ ਸਵਾਲ ਦੇ ਜਵਾਬ ਵਿੱਚ ਆਖਿਆ ਕਿ ਇਸ ਮਾਮਲੇ ਨੂੰ ਪੰਜ ਸਿੰਘ ਸਾਹਿਬਾਨ ਦੀ ਮੀਟਿੰਗ ਸੱਦ ਕੇ ਵਿਚਾਰਿਆ ਜਾਵੇਗਾ। ਇਹ ਮੀਟਿੰਗ ਦੀਵਾਲੀ ਤੋਂ ਬਾਅਦ ਹੀ ਸੱਦੇ ਜਾਣ ਦੀ ਸੰਭਾਵਨਾ ਹੈ।