ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਵਿਰਸਾ ਸਿੰਘ ਵਲਟੋਹਾ, ਕਿਹਾ- ਮੈਂ ਗੁਰੂ ਦੀ ਕਚਹਿਰੀ ‘ਚ ਆਇਆ ਹਾਂ
ਅਕਾਲੀ ਦਲ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਪਹਿਲੀ ਵਾਰ ਵਿਰਸਾ ਸਿੰਘ ਵਲਟੋਹਾ ਮੰਗਲਵਾਰ ਯਾਨੀ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ। ਜਿੱਥੇ ਉਨ੍ਹਾਂ ਨੇ ਅਰਦਾਸ ਕੀਤੀ। ਅਰਦਾਸ ਕਰਨ ਤੋਂ ਬਾਅਦ ਵਿਰਸਾ ਸਿੰਘ ਵਲਟੋਹਾ ਨੇ ਕਿਹਾ- ਸਤਿਗੁਰੂ ਮੈਂ ਤੁਹਾਡੇ ਦਰਬਾਰ ਵਿੱਚ ਹਾਜ਼ਰ ਹਾਂ। ਗਿਆਨੀ ਹਰਪ੍ਰੀਤ ਸਿੰਘ ਵੱਲੋਂ ਮੇਰੇ &lsquoਤੇ ਲਗਾਏ ਗਏ ਦੋਸ਼ ਝੂਠੇ ਹਨ। ਜੇਕਰ ਗਿਆਨੀ ਹਰਪ੍ਰੀਤ ਸਿੰਘ ਕੋਲ ਕੋਈ ਸਬੂਤ ਹੈ ਤਾਂ ਉਹ ਗੁਰੂ ਪੰਥ ਦੀ ਕਚਹਿਰੀ ਵਿੱਚ ਪੇਸ਼ ਕਰੇ। ਗਿਆਨੀ ਹਰਪ੍ਰੀਤ ਸਿੰਘ ਦਾ ਪਰਿਵਾਰ ਉਨ੍ਹਾਂ ਦਾ ਆਪਣਾ ਪਰਿਵਾਰ ਹੈ। ਸਤਿਗੁਰੂ ਜੀ, ਧਿਆਨ ਵਿੱਚ ਰੱਖੋ, ਮੈਂ ਬਹੁਤ ਡੂੰਘੀ ਪੀੜਾ &lsquoਚੋਂ ਲੰਘ ਰਿਹਾ ਹਾਂ।
ਇਸ ਮਹੀਨੇ 15 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਵਿਰਸਾ ਸਿੰਘ ਵਲਟੋਹਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਏ ਸਨ। ਜਿੱਥੋਂ ਉਨ੍ਹਾਂ ਨੂੰ ਅਕਾਲੀ ਦਲ ਛੱਡਣ ਦੇ ਆਦੇਸ਼ ਦਿੱਤੇ ਗਏ। ਕੁਝ ਸਮੇਂ ਬਾਅਦ ਉਨ੍ਹਾਂ ਵੱਲੋਂ ਭੇਜਿਆ ਗਿਆ ਅਸਤੀਫਾ ਅਕਾਲੀ ਦਲ ਨੇ ਪ੍ਰਵਾਨ ਕਰ ਲਿਆ। ਇਹ ਜਾਣਕਾਰੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਨੇ ਦਿੱਤੀ।
ਪੰਜਾਬ ਸਰਕਾਰ ਨੇ ਨਿਗਮ ਚੋਣਾਂ ਦੀ ਤਿਆਰੀ ਵਿੱਢੀ
ਚੰਡੀਗੜ੍ਹ- ਪੰਜਾਬ ਵਿੱਚ ਜ਼ਿਮਨੀ ਚੋਣਾਂ ਵਿਚਾਲੇ ਆਮ ਆਦਮੀ ਪਾਰਟੀ ਨੇ ਅਗਾਮੀ ਨਗਰ ਨਿਗਮ ਚੋਣਾਂ ਲਈ ਤਿਆਰੀ ਵੀ ਵਿੱਢ ਦਿੱਤੀ ਹੈ। ਨਗਰ ਨਿਗਮ ਚੋਣਾਂ ਦੀ ਤਿਆਰੀ ਵਜੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ਵਿੱਚ ਪੰਜਾਬ ਦੇ ਸਮੂਹ ਨਗਰ ਨਿਗਮਾਂ ਦੇ ਕਮਿਸ਼ਨਰਾਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਕਮਿਸ਼ਨਰਾਂ ਨੂੰ ਸਰਗਰਮੀਆਂ ਤੇਜ਼ ਕਰਨ ਲਈ ਕਿਹਾ ਗਿਆ ਹੈ। &lsquoਆਪ&rsquo ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵੀਜੋਤ ਸਿੰਘ ਵੀ ਮੀਟਿੰਗ ਵਿੱਚ ਮੌਜੂਦ ਸਨ।
ਭਦੌੜ ਦੇ ਜੰਮਪਲ ਉੱਘੇ ਵਿਗਿਆਨੀ ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਵਿਚ ਵਿਧਾਇਕ ਬਣੇ
ਭਦੌੜ ਦੇ ਜੰਮਪਲ ਅਤੇ ਤਰਕਸ਼ੀਲ ਆਗੂ ਮਾਸਟਰ ਰਜਿੰਦਰ ਭਦੌੜ ਦੇ ਛੋਟੇ ਭਰਾ ਡਾ. ਤੇਜਿੰਦਰ ਸਿੰਘ ਗਰੇਵਾਲ ਕੈਨੇਡਾ ਦੇ ਸੂਬੇ ਸਸਕੈਚਵਨ (Saskatchewan) ਵਿੱਚ ਵਿਧਾਇਕ ਚੁਣੇ ਗਏ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਤੋਂ ਪੀਐਚਡੀ ਕਰ ਕੇ ਤੇਜਿੰਦਰ ਸਿੰਘ ਗਰੇਵਾਲ ਅਤੇ ਉਨ੍ਹਾਂ ਦੀ ਪਤਨੀ ਡਾ. ਰਵਿੰਦਰ ਕੌਰ ਗਰੇਵਾਲ ਨੇ ਕੁੱਝ ਸਮਾਂ ਯੂਨੀਵਰਸਿਟੀ ਵਿਚ ਪੜ੍ਹਾਇਆ ਅਤੇ ਕਰੀਬ 1999 ਵਿੱਚ ਕੈਨੇਡਾ ਚਲੇ ਗਏ ਸਨ। ਗਰੇਵਾਲ ਹੁਣ ਕੈਨੇਡਾ ਦੀ ਇਕ ਨਾਮੀ ਯੂਨੀਵਰਸਿਟੀ ਵਿੱਚ ਖੇਤੀ ਵਿਗਿਆਨੀ ਵਜੋਂ ਕਾਰਜ਼ਸ਼ੀਲ ਹਨ। ਉਨ੍ਹਾਂ ਆਪਣੀ ਮੁੱਢਲੀ ਪੜ੍ਹਾਈ ਭਦੌੜ ਦੇ ਸਰਕਾਰੀ ਸਕੂਲ ਤੋਂ ਕੀਤੀ ਹੈ। ਉਹ ਸਰਕਾਰੀ ਸਕੂਲਾਂ ਵਿੱਚ ਪੜ੍ਹ ਕੇ ਵਿਗਿਆਨੀ ਬਣਨ ਵਾਲੇ ਵਿਅਕਤੀਆਂ ਵਿੱਚ ਸ਼ਾਮਲ ਹਨ ਅਤੇ ਉਹ ਅਕਸਰ ਪੰਜਾਬ ਆਉਂਦੇ ਰਹਿੰਦੇ ਹਨ।
ਪੰਥ ਲਈ ਅਕਾਲੀ ਦਲ ਵਿਚ ਰਲੇਵਾਂ ਕਰਨ ਅਕਾਲੀ ਸੁਧਾਰ ਲਹਿਰ ਦੇ ਆਗੂ: ਬਡੂੰਗਰ
ਪਟਿਆਲਾ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਹਰਜਿੰਦਰ ਸਿੰਘ ਧਾਮੀ ਦੀ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਦੀ ਬਹੁਤਾਤ ਸ਼੍ਰੋਮਣੀ ਅਕਾਲੀ ਦਲ ਨਾਲ ਹੈ ਜਿਸ ਕਰਕੇ ਅਕਾਲੀ ਸੁਧਾਰ ਲਹਿਰ ਦੀ ਲੀਡਰਸ਼ਿਪ ਨੂੰ ਚਾਹੀਦਾ ਹੈ ਕਿ ਉਹ ਪੰਥਕ ਨਿਰਣੇ ਨੂੰ ਖਿੜੇ ਮੱਥੇ ਪ੍ਰਵਾਨ ਕਰੇ। ਉਨ੍ਹਾਂ ਕਿਹਾ ਕਿ ਸਿੱਖਾਂ ਦੇ ਧਾਰਮਿਕ ਮਸਲਿਆਂ ਤੇ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਬਾਹਰੀ ਦਖਲਅੰਦਾਜ਼ੀ ਨੂੰ ਸਿੱਖ ਕੌਮ ਨੇ ਕਦੇ ਵੀ ਬਰਦਾਸ਼ਤ ਨਹੀਂ ਕੀਤਾ। 28 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਸਾਲਾਨਾ ਚੋਣ ਨੇ ਵੀ ਆਪਣੇ ਪਹਿਲੇ ਸ਼ਾਨਾਮਤੀ ਇਤਿਹਾਸ &rsquoਤੇ ਮੋਹਰ ਲਗਾਈ ਹੈ ਜਿਸ ਕਰਕੇ ਪੰਥਕ ਨਿਰਣੇ ਨੂੰ ਸਿਰ ਮੱਥੇ ਮੰਨ ਕੇ ਪੰਥ ਦੀ ਚੜ੍ਹਦੀ ਕਲਾ ਲਈ ਅਕਾਲੀ ਦਲ ਸੁਧਾਰ ਲਹਿਰ ਦੇ ਆਗੂਆਂ ਨੂੰ ਮਾਂ ਪਾਰਟੀ (ਸ਼੍ਰੋਮਣੀ ਅਕਾਲੀ ਦਲ) ਵਿੱਚ ਸ਼ਾਮਿਲ ਹੋ ਜਾਣਾ ਚਾਹੀਦਾ ਹੈ।
ਅਮਰੀਕਾ &lsquoਚ ਪੰਜਾਬੀ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਪਿਛਲੇ ਸਾਲ ਹੀ ਗਿਆ ਸੀ ਵਿਦੇਸ਼
ਪੰਜਾਬ ਦੇ ਪਟਿਆਲਾ ਦੇ ਕਸਬਾ ਸਮਾਣਾ ਦੇ ਪਿੰਡ ਕੁਤਬਨਪੁਰ ਦੇ ਰਹਿਣ ਵਾਲੇ ਇੱਕ ਨੌਜਵਾਨ ਦੀ ਅਮਰੀਕਾ ਵਿੱਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ &lsquoਚ ਮਾਤਮ ਛਾਇਆ ਹੋਇਆ ਹੈ। ਇਹ ਨੌਜਵਾਨ ਪੰਜਾਬ ਦੇ ਪਟਿਆਲਾ ਵਿੱਚ 12ਵੀਂ ਪਾਸ ਕਰਕੇ ਆਪਣੇ ਪਰਿਵਾਰ ਨੂੰ ਅਮਰੀਕਾ ਜਾਣ ਲਈ ਕਹਿ ਰਿਹਾ ਸੀ। ਜਿਸ ਤੋਂ ਬਾਅਦ ਪਰਿਵਾਰ ਨੇ ਉਸ ਨੂੰ ਅਮਰੀਕਾ ਭੇਜ ਦਿੱਤਾ। ਜਿੱਥੇ ਬੀਤੀ ਰਾਤ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।
ਮ੍ਰਿਤਕ ਦੀ ਪਛਾਣ ਅਰਮਾਨ ਸਿੰਘ ਵਜੋਂ ਹੋਈ ਹੈ, ਜੋ ਸਮਾਣਾ ਦੇ ਪਿੰਡ ਕੁਤਬਨਪੁਰ ਦਾ ਰਹਿਣ ਵਾਲਾ ਸੀ। ਅਰਮਾਨ ਦੀ ਮਾਂ ਨੇ ਅਫਸੋਸ ਪ੍ਰਗਟ ਕਰਦਿਆਂ ਦੱਸਿਆ ਕਿ ਬੀਤੇ ਦਿਨ ਉਸ ਦੀ ਬੇਟੀ ਦੀ ਉਸ ਦੇ ਪੁੱਤਰ ਨਾਲ ਗੱਲਬਾਤ ਹੋਈ ਸੀ। ਉਦੋਂ ਤੱਕ ਉਹ ਬਿਲਕੁਲ ਠੀਕ ਸੀ। ਪਰ ਦੇਰ ਰਾਤ ਅਮਰੀਕਾ ਤੋਂ ਕਿਸੇ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਪੁੱਤਰ ਨੂੰ ਗੋਲੀ ਮਾਰ ਦਿੱਤੀ ਗਈ ਹੈ। ਉਸਦੀ ਮੌਤ ਦੀ ਸੂਚਨਾ ਮਿਲਣ ਦੇ ਬਾਅਦ ਪੂਰੇ ਪਿੰਡ ਦੇ ਵਿੱਚ ਸੋਗ ਦੀ ਲਹਿਰ ਹੈ।
ਅਮਰੀਕਾ ਦੇ ਰਾਸ਼ਟਰਪਤੀ ਨੇ ਵਾਈਟ ਹਾਊਸ ਵਿਚ ਮਨਾਈ ਦੀਵਾਲੀ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੋਮਵਾਰ ਰਾਤ ਵਾਈਟ ਹਾਊਸ ਵਿਚ ਦਿਵਾਲੀ ਮਨਾਉਂਦਿਆਂ ਭਾਰਤੀ ਮੂਲ ਦੇ ਲੋਕਾਂ ਨੂੰ ਵਧਾਈ ਦਿਤੀ। By : Upjit Singh | 29 Oct 2024 4:44 PM ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸੋਮਵਾਰ ਰਾਤ ਵਾਈਟ ਹਾਊਸ ਵਿਚ ਦਿਵਾਲੀ ਮਨਾਉਂਦਿਆਂ ਭਾਰਤੀ ਮੂਲ ਦੇ ਲੋਕਾਂ ਨੂੰ ਵਧਾਈ ਦਿਤੀ। ਸਮਾਗਮ ਵਿਚ 600 ਤੋਂ ਵੱਧ ਭਾਰਤੀ ਮੂਲ ਦੇ ਅਮਰੀਕੀ ਸ਼ਾਮਲ ਹੋਏ ਅਤੇ ਬਾਇਡਨ ਨੇ ਕਿਹਾ ਕਿ ਵਾਈਟ ਹਾਊਸ ਆਵਿਚ ਹੁਣ ਤੱਕ ਦਾ ਸਭ ਤੋਂ ਵੱਡਾ ਸਮਾਗਮ ਕਰਵਾਉਣਾ ਉਨ੍ਹਾਂ ਵਾਸਤੇ ਮਾਣ ਵਾਲੀ ਗੱਲ ਹੈ। ਆਪਣੇ ਸਿਆਸੀ ਸਫ਼ਰ ਦੌਰਾਨ ਭਾਰਤੀ ਮੂਲ ਦੇ ਲੋਕਾਂ ਨਾਲ ਕੀਤੇ ਕੰਮ ਨੂੰ ਯਾਦ ਕਰਦਿਆਂ ਰਾਸ਼ਟਰਪਤੀ ਨੇ ਕਿਹਾ ਕਿ ਸਾਊਥ ਏਸ਼ੀਅਨ ਭਾਈਚਾਰੇ ਨੇ ਅਮਰੀਕਾ ਨੂੰ ਹਰ ਪੱਖੋਂ ਮਜ਼ਬੂਤ ਬਣਾਉਣ ਵਿਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਅੱਗੇ ਕਿਹਾ ਕਿ ਸਾਊਥ ਏਸ਼ੀਅਨ ਭਾਈਚਾਰੇ ਦੇ ਲੋਕ ਦੁਨੀਆਂ ਵਿਚ ਸਭ ਤੋਂ ਤੇਜ਼ੀ ਨਾਲ ਵਧ ਰਹੇ ਹਨ ਅਤੇ ਵਾਈਟ ਹਾਊਸ ਵਿਚ ਹਰ ਸਾਲ ਪੂਰੇ ਮਾਣ ਨਾਲ ਦੀਵਾਲੀ ਮਨਾਈ ਜਾਂਦੀ ਹੈ।
ਯੂਬਾ ਸਿਟੀ ਦੇ ਨਗਰ ਕੀਰਤਨ ਦੌਰਾਨ ਹਿੰਸਾ ਦਾ ਖਤਰਾ
 ਯੂਬਾ ਸਿਟੀ : ਯੂਬਾ ਸਿਟੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਸਜਾਏ ਜਾਣ ਵਾਲੇ ਸਾਲਾਨਾ ਨਗਰ ਕੀਰਤਨ ਦੌਰਾਨ ਹਿੰਸਾ ਦੇ ਖਤਰੇ ਨੂੰ ਵੇਖਦਿਆਂ ਐਫ਼.ਬੀ.ਆਈ. ਨੇ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਫਿਲਹਾਲ ਖਤਰੇ ਬਾਰੇ ਤਸਦੀਕ ਨਹੀਂ ਕੀਤੀ ਜਾ ਸਕੀ ਪਰ ਹਾਲਾਤ ਦੀ ਨਜ਼ਾਕਤ ਨੂੰ ਵੇਖਦਿਆਂ ਲਾਅ ਐਨਫੋਰਸਮੈਂਟ ਏਜੰਸੀਆਂ ਨਾਲ ਭਾਈਵਾਲੀ ਤਹਿਤ ਚੌਕਸੀ ਵਰਤੀ ਜਾ ਰਹੀ ਹੈ ਅਤੇ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ ਵੱਲੋਂ ਭਾਈਚਾਰੇ ਨੂੰ ਸੁਚੇਤ ਰਹਿਣ ਦਾ ਸੱਦਾ ਦਿਤਾ ਗਿਆ ਹੈ ਅਤੇ ਕਿਸੇ ਵੀ ਕਿਸਮ ਦੀ ਸ਼ੱਕੀ ਸਰਗਰਮੀ ਮਹਿਸੂਸ ਹੋਣ &rsquoਤੇ ਪੁਲਿਸ ਨਾਲ ਸੰਪਰਕ ਕਰਨ ਦੀ ਹਦਾਇਤ ਦਿਤੀ ਗਈ ਹੈ। 
ਇਸ ਵਾਰ ਮੈਨੂੰ ਧਰਤੀ ਤੋਂ 260 ਮੀਲ ਦੂਰ ਦੀਵਾਲੀ ਦਾ ਤਿਉਹਾਰ ਮਨਾਉਣ ਦਾ ਮਿਲਿਆ ਮੌਕਾ- ਸੁਨੀਤਾ ਵਿਲੀਅਮਸ
ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੇ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) ਤੋਂ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਭੇਜੀਆਂ ਹਨ। ਵ੍ਹਾਈਟ ਹਾਊਸ 'ਚ ਦੀਵਾਲੀ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦੌਰਾਨ ਇਕ ਵੀਡੀਓ ਸੰਦੇਸ਼ ਰਾਹੀਂ ਸੁਨੀਤਾ ਵਿਲੀਅਮਜ਼ ਨੇ ਅਮਰੀਕਾ ਅਤੇ ਦੁਨੀਆ ਭਰ ਦੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਸੁਨੀਤਾ ਵਿਲੀਅਮਸ ਲੰਬੇ ਸਮੇਂ ਤੋਂ ਪੁਲਾੜ ਵਿੱਚ ਫਸੀ ਹੋਈ ਹੈ।
ਵਿਲੀਅਮਜ਼ ਨੇ ਆਪਣੇ ਸੰਦੇਸ਼ ਵਿੱਚ ਕਿਹਾ, "ਆਈਐਸਐਸ ਵੱਲੋਂ ਸ਼ੁਭਕਾਮਨਾਵਾਂ। ਮੈਂ ਅੱਜ ਦੀਵਾਲੀ ਮਨਾ ਰਹੇ ਵ੍ਹਾਈਟ ਹਾਊਸ ਅਤੇ ਦੁਨੀਆ ਭਰ ਦੇ ਹਰ ਕਿਸੇ ਨੂੰ ਮੇਰੀਆਂ ਨਿੱਘੀਆਂ ਸ਼ੁਭਕਾਮਨਾਵਾਂ ਦੇਣਾ ਚਾਹੁੰਦੀ ਹਾਂ। ਇਸ ਸਾਲ, ਮੇਰੇ ਕੋਲ ਧਰਤੀ ਉੱਤੇ 260 ਮੀਲ ਦੀ ਉਚਾਈ ਉੱਤੇ ਦੀਵਾਲੀ ਮਨਾਉਣ ਦਾ ਵਿਲੱਖਣ ਮੌਕਾ ਹੈ। ISS ਨੇ ਸਾਨੂੰ ਦੀਵਾਲੀ ਅਤੇ ਹੋਰ ਭਾਰਤੀ ਤਿਉਹਾਰਾਂ ਬਾਰੇ ਸਿਖਾਇਆ ਹੈ ਅਤੇ ਸਾਨੂੰ ਸਾਡੀਆਂ ਸੱਭਿਆਚਾਰਕ ਜੜ੍ਹਾਂ ਨਾਲ ਜੋੜਿਆ ਹੈ ਕਿਉਂਕਿ ਸਾਡੇ ਭਾਈਚਾਰੇ ਦੇ ਨਾਲ ਦੀਵਾਲੀ ਮਨਾਉਣ ਲਈ ਵਿਸ਼ਵ ਵਿੱਚ ਭਲਾਈ ਹੈ। "
ਤੁਹਾਨੂੰ ਦੱਸ ਦੇਈਏ ਕਿ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਸ ਆਪਣੇ ਸਾਥੀ ਪੁਲਾੜ ਯਾਤਰੀ ਬੁਚ ਵਿਲਮੋਰ ਦੇ ਨਾਲ ਜੂਨ ਤੋਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ISS) 'ਤੇ ਹਨ। ਦੋਵੇਂ ਪੁਲਾੜ ਯਾਤਰੀਆਂ ਨੇ 5 ਜੂਨ ਨੂੰ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ ਤੋਂ ਉਡਾਣ ਭਰੀ ਸੀ ਅਤੇ 6 ਜੂਨ ਨੂੰ ਆਈਐਸਐਸ ਪਹੁੰਚੇ ਸਨ।
ਬੰਦੀ ਛੋੜ ਦਿਵਸ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੌਮ ਦੇ ਨਾਂਅ ਜਾਰੀ ਕੀਤਾ ਸੰਦੇਸ਼
ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਇਕ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੇ 40 ਸਾਲ ਪੂਰੇ ਹੋਣ ਦੇ ਮੱਦੇਨਜ਼ਰ ਸਿੱਖ ਕੌਮ ਨੂੰ ਆਦੇਸ਼ ਕੀਤਾ ਹੈ ਕਿ ਇਕ ਨਵੰਬਰ ਨੂੰ ਬੰਦੀਛੋੜ ਦਿਵਸ ਮੌਕੇ ਬੰਦੀਛੋੜ ਦਾਤਾ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਯਾਦ ਵਿਚ ਕੇਵਲ ਘਿਓ ਦੇ ਦੀਵਿਆਂ ਦੀ ਹੀ ਦੀਪਮਾਲਾ ਕੀਤੀ ਜਾਵੇ ਅਤੇ ਬਿਜਲਈ ਸਜਾਵਟਾਂ ਨਾ ਕੀਤੀਆਂ ਜਾਣ।
ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਲਿਖਤੀ ਬਿਆਨ ਵਿਚ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਆਖਿਆ ਕਿ 1 ਨਵੰਬਰ 1984 ਨੂੰ ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਵੱਖ-ਵੱਖ ਸੂਬਿਆਂ ਦੇ 110 ਸ਼ਹਿਰਾਂ ਵਿਚ ਇਕ ਗਿਣੀ-ਮਿੱਥੀ ਸਾਜ਼ਿਸ਼ ਤਹਿਤ ਕਾਂਗਰਸ ਹਕੂਮਤ ਦੀ ਸਰਪ੍ਰਸਤੀ ਹੇਠ ਸਿੱਖਾਂ ਦਾ ਬੇਰਹਿਮੀ ਦੇ ਨਾਲ ਕਤਲੇਆਮ ਕੀਤਾ ਗਿਆ ਸੀ, ਜੋ ਸਿੱਖ ਨਸਲਕੁਸ਼ੀ ਸੀ। ਉਨ੍ਹਾਂ ਕਿਹਾ ਕਿ 1 ਨਵੰਬਰ 2024 ਨੂੰ ਸਿੱਖ ਨਸਲਕੁਸ਼ੀ ਦੇ 40 ਵਰ੍ਹੇ ਹੋਣ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਿਛਲੇ 40 ਸਾਲਾਂ ਦੌਰਾਨ ਸਿੱਖਾਂ ਨੇ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਆਪਣੇ ਨਰਸੰਹਾਰ ਦੇ ਬਹੁਪੱਖੀ ਪ੍ਰਭਾਵਾਂ ਵਿਚੋਂ ਉਭਰਦਿਆਂ ਆਪਣੇ ਕੌਮੀ ਬਿਰਤਾਂਤ ਨੂੰ ਮੁੜ ਸਥਾਪਿਤ ਕਰਨ ਲਈ ਜਿਹੜਾ ਸੰਘਰਸ਼ਸ਼ੀਲ ਪੈਂਡਾ ਤਹਿ ਕੀਤਾ ਹੈ, ਉਹ ਵੀ ਅਦੁੱਤੀ ਅਤੇ ਲਾ-ਮਿਸਾਲ ਹੈ। ਉਨ੍ਹਾਂ ਕਿਹਾ ਕਿ ਨਵੰਬਰ &lsquo84 ਇਕ ਐਸਾ ਨਾਸੂਰ ਹੈ ਜੋ ਰਹਿੰਦੀ ਦੁਨੀਆ ਤੱਕ ਸਿੱਖ ਮਾਨਸਿਕਤਾ ਵਿਚ ਤਾਜ਼ਾ ਰਹੇਗਾ। ਉਨ੍ਹਾਂ ਕਿਹਾ ਕਿ 1 ਨਵੰਬਰ ਨੂੰ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਗਵਾਲੀਅਰ ਦੇ ਕਿਲ੍ਹੇ ਵਿਚੋਂ ਰਿਹਾਅ ਹੋ ਕੇ ਸ੍ਰੀ ਅੰਮ੍ਰਿਤਸਰ ਸਾਹਿਬ ਆਮਦ ਦੀ ਯਾਦ ਵਿਚ ਬੰਦੀਛੋੜ ਦਿਵਸ ਵੀ ਹੈ।
ਹੈਰਿਸ ਰਾਸ਼ਟਰਪਤੀ ਬਣੀ, ਤਾਂ ਚੀਨੀ ਆਗੂ ਉਸ ਨੂੰ ਬੱਚੇ ਵਾਂਗ ਧਮਕਾਉਣਗੇ : ਟਰੰਪ
ਵਾਸ਼ਿੰਗਟਨ- ਡੋਨਾਲਡ ਟਰੰਪ ਨੇ ਵੀਰਵਾਰ ਨੂੰ ਕਿਹਾ ਕਿ ਜੇਕਰ ਉਪ ਰਾਸ਼ਟਰਪਤੀ ਕਮਲਾ ਹੈਰਿਸ ਵ੍ਹਾਈਟ ਹਾਊਸ ਲਈ ਚੁਣੀ ਜਾਂਦੀ ਹੈ, ਤਾਂ ਚੀਨ ਦੇ ਆਗੂ ਉਨ੍ਹਾਂ ਨੂੰ ਇਕ ਬੱਚੇ ਵਾਂਗ ਧਮਕਾਉਣਗੇ। ਜਦੋਂ ਰੇਡੀਓ ਹੋਸਟ ਹਿਊ ਹੈਵਿਟ ਨੇ ਟਰੰਪ ਨੂੰ ਚੀਨੀ ਰਾਸ਼ਟਰਪਤੀ ਬਾਰੇ ਕਿਹਾ ਕਿ ਜੇਕਰ ਕਿਸੇ ਤਰ੍ਹਾਂ ਕਮਲਾ ਹੈਰਿਸ ਜਿੱਤ ਜਾਂਦੀ ਹੈ, ਤਾਂ ਉਨ੍ਹਾਂ ਨੂੰ ਸ਼ੀ ਜ਼ਿਨਪਿੰਗ ਨਾਲ ਨਿਪਟਣਾ ਪਵੇਗਾ, ਉਹ ਉਨ੍ਹਾਂ ਨੂੰ ਕਿਵੇਂ ਸੰਭਾਲਣਗੇ। ਟਰੰਪ ਨੇ ਕਿਹਾ ਕਿ ਚੀਨੀ ਰਾਸ਼ਟਰਪਤੀ ਉਨ੍ਹਾਂ ਨੂੰ ਇਕ ਬੱਚੇ ਵਾਂਗ ਧਮਕਾਉਣਗੇ। ਉਹ ਬਹੁਤ ਛੇਤੀ ਸਾਰੀ ਕੈਂਡੀ ਖੋਹ ਲੈਣਗੇ। ਉਨ੍ਹਾਂ ਕੁਝ ਅੰਦਾਜ਼ਾ ਨਹੀਂ ਹੋਵੇਗਾ ਕਿ ਕੀ ਹੋਇਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਮਲਾ ਹੈਰਿਸ ਨੂੰ ਲੋਅ ਆਈਕਿਊ ਵਾਲਾ ਦੱਸਿਆ। ਇਸ ਟਿੱਪਣੀ ਨੂੰ ਲੈ ਕੇ ਉਨ੍ਹਾਂ ਦੇ ਕੈਂਪੇਨ ਵੱਲੋਂ ਕੋਈ ਪ੍ਰਤੀਕ੍ਰਿਆ ਨਹੀਂ ਦਿੱਤੀ ਗਈ। ਉੱਥੇ, ਚੋਣਾਂ ਤੋਂ ਪਹਿਲਾਂ ਆਏ ਸਰਵੇ &lsquoਚ ਟਰੰਪ ਨੂੰ ਹੈਰਿਸ ਦੇ ਮੁਕਾਬਲੇ ਮਾਮੂਲੀ ਬੜ੍ਹਤ ਦਿੱਤੀ ਗਈ ਹੈ।