image caption:

ਬੰਦੀ ਛੋੜ ਦਿਵਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਵੀਰ ਸਿੰਘ ਵੱਲੋਂ ਪੰਥ ਦੇ ਨਾਮ ਸੰਦੇਸ਼

ਬੰਦੀ ਛੋੜ ਦਿਵਸ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੱਡੀ ਗਿਣਤੀ ਵਿਚ ਸ਼ਰਧਾਲੂ ਨਤਮਸਤਕ ਹੋਣ ਪੁੱਜੇ ਹਨ। ਬੰਦੀ ਛੋੜ ਦਿਵਸ ਦੀਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਸਿੱਖ ਸੰਗਤ ਸਮੇਤ ਸਮੂਹ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਹਿਬਾਨਾਂ ਵੱਲੋਂ ਸੰਬੋਧਨ ਵੀ ਕੀਤਾ ਗਿਆ।

ਬੰਦੀ ਛੋੜ ਦਿਵਸ ਮੌਕੇ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਸੰਦੇਸ਼ ਦਿੱਤਾ। ਗਿਆਨੀ ਰਘਬੀਰ ਸਿੰਘ ਨੇ ਸਿੱਖ ਕੌਮ ਦੇ ਨਾਂ ਦਾ ਸੰਦੇਸ਼ ਦਿੰਦਿਆਂ ਕਿਹਾ ਕਿ ਪੰਥਕ ਸ਼ਕਤੀ ਨੂੰ ਇਕ ਮਾਲਾ ਵਿਚ ਪਰੋਣ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਕਿਸਾਨੀ ਦਾ ਜ਼ਿਕਰ ਵੀ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਨੌਜਵਾਨਾਂ ਦਾ ਮਸਲਾ ਵੀ ਚੁੱਕਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਦਾ ਡੈਮੋਗ੍ਰਾਫਿਕ ਢਾਂਚਾ ਵੀ ਬਦਲ ਰਿਹਾ ਹੈ। ਇਹ ਮਸਲੇ ਕੌਮ ਅੱਗੇ ਖੜ੍ਹੇ ਹਨ। ਉਨ੍ਹਾਂ ਵੱਲੋਂ ਹਰਦੀਪ ਸਿੰਘ ਨਿੱਝਰ ਅਤੇ ਖੰਡਾ ਦੇ ਕਤਲ ਨੂੰ ਲੈ ਕੇ ਚਿੰਤਾ ਜਤਾਈ ਗਈ।

ਗਿਆਨੀ ਰਘਬੀਰ ਸਿੰਘ ਨੇ ਸੰਦੇਸ਼ ਪੜ੍ਹਦੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਦਲਭੰਜਨ ਗੁਰੁ ਸੂਰਮਾ ਵਡ ਜੋਧਾ ਬਹੁ ਪਰਉਪਕਾਰੀ ਸਤਿਗੁਰੂ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ 'ਹਲੀਮੀ ਰਾਜ ਦੀ ਸਥਾਪਨਾ, 'ਸਚੁ ਸੁਣਾਇਸੀ ਸਚ ਕੀ ਬੇਲਾ' ਅਨੁਸਾਰ ਹੱਕ-ਸੱਚ ਦੀ ਆਵਾਜ਼ ਨੂੰ ਬੁਲੰਦ ਕਰਨ, ਨਿਮਾਣਿਆਂ ਨਿਤਾਣਿਆਂ ਦੀ ਢਾਲ ਬਣਨ ਤੇ ਜਰਵਾਣਿਆਂ ਨੂੰ ਸਬਕ ਸਿਖਾਉਣ ਦੀ ਸਰਬ-ਕਲਿਆਣਕਾਰੀ ਤੇ ਸਰਬੱਤ ਦੇ ਭਲੇ ਨੂੰ ਪ੍ਰਣਾਈ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਵਿਵਹਾਰਿਕ ਰੂਪ ਵਿਚ ਲਾਗੂ ਕਰਨ ਤੇ ਸਿੱਖ ਪੰਥ ਦੀ ਅਜ਼ਾਦ ਹਸਤੀ ਦਾ ਪ੍ਰਗਟਾਵਾ ਕਰਨ ਲਈ ਕੀਤੀ ਗਈ ਸੀ। ਅਕਾਲ ਦੀ ਇਸ ਅਗੰਮੀ ਸੰਸਥਾ ਦੇ ਇਨ੍ਹਾਂ ਉਦੇਸ਼ਾਂ ਦੀ ਪੂਰਤੀ ਲਈ ਖਾਲਸੇ ਵਲੋਂ ਕੀਤੇ ਗਏ ਸੰਘਰਸ਼ ਦੀ ਇਕ ਫਖ਼ਰਯੋਗ ਗਾਥਾ ਹੈ।

ਬੰਦੀ-ਛੋੜ ਦਿਵਸ ਵੀ ਅਕਾਲ ਤਖ਼ਤ ਦੇ ਇਨ੍ਹਾਂ ਆਦਰਸ਼ਾਂ ਨੂੰ ਰੂਪਮਾਨ ਕਰਨ ਦੀ ਇਤਿਹਾਸਕ ਘਟਨਾ ਨਾਲ ਜੁੜਿਆ ਹੋਇਆ ਹੈ, ਜੋ ਬਦੀ ਦੀਆਂ ਪ੍ਰਤੀਕ ਸ਼ਕਤੀਆਂ ਨੂੰ ਅਣਡਿੱਠ ਜਾਂ ਉਨ੍ਹਾਂ ਨਾਲ ਸਮਝੌਤਾ ਕਰਨ ਦੀ ਬਜਾਏ ਉਨ੍ਹਾਂ ਵਿਰੁੱਧ ਸੰਘਰਸ਼ ਕਰਨ ਅਤੇ ਦੂਜਿਆਂ ਨਾਲ ਹੋ ਰਹੀ ਬੇਇਨਸਾਫ਼ੀ ਵਿਰੁੱਧ ਦ੍ਰਿੜਤਾ ਨਾਲ ਖੜ੍ਹਣ ਅਤੇ ਹਰ ਹੀਲੇ ਹੱਕ ਸੱਚ ਦੀ ਰਾਖੀ ਕਰਨ ਦਾ ਪੈਗਾਮ ਦਿੰਦੀ ਹੈ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਗਵਾਲੀਅਰ ਦੇ ਕਿਲ੍ਹੇ ਵਿਚੋਂ 52 ਹਿੰਦੂ ਰਾਜਿਆਂ ਨੂੰ ਰਿਹਾਅ ਕਰਵਾ ਕੇ ਅੱਜ ਦੇ ਦਿਨ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪੁੱਜੇ ਸਨ। ਮਾਤਾ ਗੰਗਾ ਜੀ ਨੇ ਬਾਬਾ ਬੁੱਢਾ ਜੀ ਨੂੰ ਪ੍ਰੇਰਨਾ ਦੇ ਕੇ ਸ੍ਰੀ ਅੰਮ੍ਰਿਤਸਰ ਸ਼ਹਿਰ ਵਿਚ ਦੀਪਮਾਲਾ ਕਰਵਾਈ ਸੀ, ਜਿਸ ਯਾਦ ਵਿਚ ਸਮੁੱਚਾ ਖ਼ਾਲਸਾ ਪੰਥ ਬੰਦੀਛੋੜ ਦਿਵਸ ਮਨਾਉਂਦਾ ਆ ਰਿਹਾ ਹੈ। ਗੁਰੂ ਕਾਲ ਤੋਂ ਬਾਅਦ ਭਾਈ ਮਨੀ ਸਿੰਘ ਜੀ ਨੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੇਲੇ ਦੀਆਂ ਸਿੱਖ ਰਵਾਇਤਾਂ ਅਨੁਸਾਰ 'ਬੰਦੀ-ਛੋੜ ਦਿਵਸ' ਮਨਾਉਣ ਦੀ ਪਰੰਪਰਾ ਮੁੜ ਸੁਰਜੀਤ ਕੀਤੀ। ਭਾਈ ਮਨੀ ਸਿੰਘ ਜੀ ਦੀ ਸ਼ਹਾਦਤ ਦਾ ਸਿੱਧਾ ਸਬੰਧ ਵੀ ਬੰਦੀ-ਛੋੜ ਦਿਵਸ ਨਾਲ ਹੀ ਜੁੜਦਾ ਹੈ।

ਖ਼ਾਲਸਾ ਜੀ! ਗੁਰੂ ਸਾਹਿਬਾਨ ਦੇ ਪਾਵਨ ਚਰਨਾਂ ਦੀ ਛੋਹ ਨਾਲ ਪਵਿੱਤਰ ਹੋਇਆ ਪੰਜਾਬ ਦਾ ਚੱਪਾ-ਚੱਪਾ ਕੁਦਰਤੀ ਨੂਰ ਨਾਲ ਰੁਸ਼ਨਾਇਆ ਹੋਇਆ ਹੈ। ਇਥੋਂ ਹੀ ਗੁਰੂ ਸਾਹਿਬਾਨ ਨੇ ਲੋਕਾਈ ਨੂੰ ਅੰਧਕਾਰ ਰੂਪੀ ਵਹਿਮਾਂ-ਭਰਮਾਂ ਨੂੰ ਤਿਆਗ ਕੇ 'ਗੁਰਬਾਣੀ ਇਸੁ ਜਗ ਮਹਿ ਚਾਨਣੁ ਦੇ ਦੇਵੀ-ਗਿਆਨ ਅਧੀਨ ਜੀਵਨ ਜਿਊਣ ਦਾ ਇਕ ਮਾਣਮੱਤਾ ਮਾਰਗ ਦਿਖਾਇਆ ਸੀ । ਇਸ ਨੂੰ ਹੀ ਪ੍ਰੋ. ਪੂਰਨ ਸਿੰਘ ਨੇ 'ਪੰਜਾਬ ਵਸਦਾ ਗੁਰਾਂ ਦੇ ਨਾਮ ਤੇ ਦੇ ਸ਼ਬਦਾਂ ਰਾਹੀਂ ਰੂਪਮਾਨ ਕੀਤਾ ਹੈ। ਇਹ ਵਿਚਾਰਧਾਰਾ ਹੀ ਪੰਜਾਬ ਤੇ ਸਿੱਖ ਪੰਥ ਦੀ ਵਿਰਾਸਤ ਹੈ। ਇਹ ਪੰਥ ਤੇ ਪੰਜਾਬ ਦਾ ਭਵਿੱਖ ਵੀ ਹੈ। ਸਿੱਖ-ਪੰਥ ਤੇ ਗੁਰੂ ਗ੍ਰੰਥ ਸਾਡੀ ਮਾਣਮੱਤੀ ਵਿਰਾਸਤ ਹੈ। ਇਹ ਦੋਵੇਂ ਖ਼ਾਲਸਾ ਪੰਥ ਦੀਆਂ ਜੀਵੰਤ ਸੰਸਥਾਵਾਂ ਹਨ।

ਖ਼ਾਲਸਾ ਜੀ! ਸਿੱਖ ਪੰਥ ਦਾ ਭਵਿੱਖ ਇਸ ਖਿੱਤੇ ਨਾਲ ਬਾ-ਵਾਸਤਾ ਹੈ ਪਰ ਵਰਤਮਾਨ ਸਮੇਂ ਇਥੋਂ ਦਾ ਸਮਾਜਿਕ, ਰਾਜਨੀਤਕ, ਸਭਿਆਚਾਰਕ ਤੇ ਆਰਥਿਕ ਤਾਣਾ-ਬਾਣਾ ਬਹੁਤ ਹੀ ਚਿੰਤਾਜਨਕ ਸਥਿਤੀ ਵਿਚ ਪੁੱਜ ਚੁੱਕਾ ਹੈ। ਪੰਜਾਬ ਦੀ ਜਵਾਨੀ, ਕਿਸਾਨੀ ਅਤੇ ਤਜ਼ਾਰਤ ਦਾ ਭਵਿੱਖ ਬਹੁਤ ਹੀ ਧੁੰਦਲਾ ਬਣ ਚੁੱਕਾ ਹੈ। ਨਸ਼ਿਆਂ ਦੇ ਸੇਵਨ ਨੇ ਪੰਜਾਬ ਦੇ ਨੌਜਵਾਨਾਂ ਉਤੇ ਕਹਿਰ ਢਾਹਿਆ ਹੈ। ਇਥੋਂ ਦੀਆਂ ਰਾਜਨੀਤਕ ਧਿਰਾਂ ਦੀ ਰੂਹਾਨੀ ਤੌਰ ਉਤੇ ਗੁਰੂ ਗ੍ਰੰਥ-ਗੁਰੂ ਪੰਥ ਪ੍ਰਤੀ ਬੇਲਾਗ ਵਫ਼ਾਦਾਰੀ ਅਤੇ ਇਮਾਨ ਡੂੰਘੇ ਸੰਕਟ ਵਿਚ ਫਸਿਆ ਹੋਇਆ ਹੈ। ਸਿੱਖ ਦੀ ਪਹਿਲੀ ਵਫ਼ਾਦਾਰੀ ਅਕਾਲ ਪੁਰਖ ਅਤੇ ਆਪਣੇ ਗੁਰੂ ਨਾਲ ਹੈ ਹੋਰ ਕਿਸੇ ਦੁਨਿਆਵੀ ਤਾਜ਼ ਜਾਂ ਤਖ਼ਤ ਨਾਲ ਨਹੀਂ। ਗੁਰੂ ਸਾਹਿਬਾਨ ਨੇ ਸਾਨੂੰ ਇਸ ਵਿਚਾਰਧਾਰਾ ਦੇ ਧਾਰਨੀ ਬਣਾਇਆ ਹੈ।

ਸਿੱਖ ਸਦਾਚਾਰ ਵਿਚ ਦਵੰਧ ਨੂੰ ਕੋਈ ਥਾਂ ਨਹੀਂ ਹੈ। ਦਵੰਧ ਦਾ ਸ਼ਿਕਾਰ ਹੋ ਜਾਣ ਕਰਕੇ ਸਿੱਖ ਰਾਜਨੀਤੀ ਅੱਜ ਹਾਸ਼ੀਏ 'ਤੇ ਹੈ ਅਤੇ ਇਸ ਦੇ ਭਵਿੱਖ 'ਤੇ ਪ੍ਰਸ਼ਨ-ਚਿੰਨ੍ਹ ਲੱਗ ਰਹੇ ਹਨ। ਇਸ ਦਵਧ ਦੇ ਚਲਦਿਆਂ ਸਿੱਖ ਪੰਥ ਦੇ ਧਾਰਮਿਕ ਸਿਧਾਂਤਾਂ, ਸੰਸਥਾਵਾਂ ਅਤੇ ਪ੍ਰੰਪਰਾਵਾਂ ਦੀ ਮੌਲਿਕਤਾ ਨੂੰ ਜੋ ਖੋਰਾ ਲੱਗਿਆ ਹੈ, ਉਹ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪੰਜਾਬ ਦੇ ਕੁਦਰਤੀ ਸਰੋਤਾਂ ਤੇ ਬੁਨਿਆਦੀ ਅਧਿਕਾਰਾਂ ਦੇ ਜੋ ਮੁੱਦੇ ਕਦੇ ਪੰਥਕ ਰਾਜਨੀਤੀ ਦੇ ਕੇਂਦਰ ਵਿਚ ਹੁੰਦੇ ਸਨ, ਉਨ੍ਹਾਂ ਨੂੰ ਵਿਸਾਰ ਦਿੱਤਾ ਗਿਆ ਹੈ। ਪੰਥਕ ਰਾਜਨੀਤੀ ਦਾ ਇਹ ਏਜੰਡਾ ਬੀਤੇ ਸਮੇਂ ਦੀ ਗੱਲ ਬਣ ਚੁੱਕਾ ਹੈ ਤੇ ਪੰਥਕ ਹਿੱਤਾਂ ਤੇ ਪ੍ਰੰਪਰਾਵਾਂ ਉਤੇ ਪਹਿਰੇਦਾਰੀ ਕਰਨ ਦੀ ਥਾਂ ਰਾਜਨੀਤਕ ਹਿੱਤ ਪਿਆਰੇ ਬਣ ਚੁੱਕੇ ਹਨ। ਅਜਿਹੀ ਦਸ਼ਾ ਵਿਚ ਐਸੀ ਸਿੱਖ ਰਾਜਨੀਤੀ ਦੀ ਪੁਨਰ ਸੁਰਜੀਤੀ ਦੀ ਲੋੜ ਹੈ ਜਿਹੜੀ ਪੰਜਾਬ ਦੀ ਸਰਜ਼ਮੀਨ ਅਤੇ ਗੁਰੂ ਗ੍ਰੰਥ-ਗੁਰੂ ਪੰਥ ਪ੍ਰਤੀ ਸਮਰਪਿਤ ਹੋਵੇ। ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਜਿਨ੍ਹਾਂ ਉਦੇਸ਼ਾਂ ਤੇ ਆਦਰਸ਼ਾਂ ਨੂੰ ਲੈ ਕੇ ਹੋਈ ਸੀ, ਉਸ ਨੂੰ ਮੁੜ ਆਪਣੇ ਮੂਲ ਨਾਲ ਜੁੜਣ ਤੇ ਡੂੰਘੇ ਆਤਮ ਚਿੰਤਨ ਦੀ ਲੋੜ ਹੈ ਤਾਂ ਜੋ ਹੋਈ ਉਕਾਈ ਨੂੰ ਸਮਝ ਕੇ ਸੁਧਾਈ ਹੋ ਸਕੇ।

ਗੁਰੂ ਰੂਪ ਖ਼ਾਲਸਾ ਜੀ! ਸਿਧਾਂਤਹੀਣ ਹੋਈ ਸਿੱਖ ਰਾਜਨੀਤੀ ਦਾ ਇਹ ਸੁਆਰਥੀ ਨਜ਼ਰੀਆ ਸਿੱਖ ਨੌਜਵਾਨਾਂ ਲਈ ਪ੍ਰੇਰਣਾ ਦਾ ਸਬੱਬ ਨਹੀਂ ਰਿਹਾ, ਜਿਸ ਕਾਰਨ ਪੰਜਾਬ ਦੀ ਅਗਲੀ ਪੀੜ੍ਹੀ ਨੂੰ ਆਪਣਾ ਭਵਿੱਖ ਹਨ੍ਹੇਰੇ ਵਿਚ ਦਿਖਾਈ ਦੇ ਰਿਹਾ ਹੈ। ਭਾਵੇਂ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਸਿੱਖਾਂ ਨੇ ਵਿਸ਼ਵ ਭਰ ਵਿਚ 'ਨਾਮ ਜਪੇ ਕਿਰਤ ਕਰੋ ਵੰਡ ਛਕੋ ਦੇ ਉਪਦੇਸ਼ ਉਤੇ ਅਮਲ ਕਰਦਿਆਂ ਮਿਹਨਤ, ਇਮਾਨਦਾਰੀ ਅਤੇ ਦ੍ਰਿੜਤਾ ਦੇ ਨਾਲ ਵੱਖ-ਵੱਖ ਖੇਤਰਾਂ ਵਿਚ ਬੇਹੱਦ ਨਾਮਣਾ ਖੱਟਿਆ ਹੈ। ਪਰ ਇਸ ਦੇ ਨਾਲ ਹੀ ਸਾਨੂੰ ਇਹ ਯਾਦ ਰੱਖਣ ਦੀ ਵੀ ਲੋੜ ਹੈ ਕਿ ਪੰਜਾਬ ਖ਼ਾਲਸੇ ਦੀ ਜਨਮ ਤੇ ਕਰਮ ਭੂਮੀ ਹੈ, ਜਿੱਥੇ ਖ਼ਾਲਸਾ ਪੰਥ ਪ੍ਰਗਟ ਹੋਇਆ ਅਤੇ ਇਸ ਖਿੱਤੇ ਦੀ ਅਜ਼ਾਦੀ ਤੇ ਤਰੱਕੀ ਲਈ ਸਿੱਖ ਪੰਥ ਨੇ ਬੇਅੰਤ ਕੁਰਬਾਨੀਆਂ ਕੀਤੀਆਂ ਹਨ। ਮੌਜੂਦਾ ਸਮੇਂ ਵਿਚ ਪੰਜਾਬ ਅੰਦਰ ਰੁਜ਼ਗਾਰ ਦੇ ਮੌਕੇ ਘੱਟ ਜਾਣ ਅਤੇ ਜੀਣ-ਬੀਣ ਦੀਆਂ ਸੰਭਾਵਨਾਵਾਂ ਦੀ ਅਨਿਸ਼ਚਿਤਤਾ ਕਾਰਨ ਸਿੱਖ ਨੌਜਵਾਨਾਂ ਦੇ ਵਿਦੇਸ਼ਾਂ ਵਿਚ ਪ੍ਰਵਾਸ ਕਰ ਜਾਣ ਦੀ ਗਿਣਤੀ ਵਿਚ ਚਿੰਤਾਜਨਕ ਵਾਧਾ ਹੋਇਆ ਹੈ। ਇਸ ਦੇ ਉਲਟ ਪੰਜਾਬ ਵਿਚ ਬਾਹਰੀ ਰਾਜਾਂ ਵਿਚੋਂ ਹੋ ਰਹੇ ਪ੍ਰਵਾਸ ਕਾਰਨ ਪੰਜਾਬ ਦਾ ਡੈਮੋਗ੍ਰਾਫਿਕ ਢਾਂਚਾ ਬਦਲਣ ਨਾਲ ਇਕੋ-ਇਕ ਸਿੱਖ ਬਹੁਗਿਣਤੀ ਵਾਲੇ ਸੂਬੇ ਅੰਦਰ ਵੀ ਅਸੀਂ ਘੱਟ-ਗਿਣਤੀ ਵਿਚ ਚਲੇ ਜਾਵਾਂਗੇ, ਜਿਸ ਦੇ ਭਵਿੱਖ ਵਿਚ ਭਿਆਨਕ ਨਤੀਜੇ ਭੁਗਤਣੇ ਪੈਣਗੇ।

ਇਸ ਲਈ ਸੰਭਲਣ ਤੇ ਜਾਗਣ ਦੀ ਲੋੜ ਹੈ। ਗੁਰੂ ਖ਼ਾਲਸਾ ਪੰਥ ਜੀ! ਗੁਰਾਂ ਦੇ ਨਾਂਅ 'ਤੇ ਵੱਸਦੇ ਪੰਜਾਬ ਨੂੰ ਚੜ੍ਹਦੀ ਕਲਾ ਵੱਲ ਲਿਜਾਣ ਲਈ ਆਪਸੀ ਏਕੇ ਦੀ ਲੋੜ ਹੈ। ਕੌਮ ਵਿਚ ਪਾਰਟੀ ਤੇ ਇਸ ਦੇ ਆਗੂਆਂ ਪ੍ਰਤੀ ਬਣ ਚੁੱਕੇ ਬੇ-ਭਰੋਸਗੀ ਦੇ ਆਲਮ ਨੂੰ ਖਤਮ ਕਰਨ ਲਈ ਪੰਥਕ ਆਗੂਆਂ ਨੂੰ 'ਪੰਥ ਵਸੇ ਮੈਂ ਉਜੜਾਂ' ਦੀ ਸੋਚ ਨੂੰ ਅਪਣਾਉਣਾ ਸਮੇਂ ਦੀ ਮੁੱਖ ਮੰਗ ਹੈ। ਪੰਥਕ ਸ਼ਕਤੀ ਦੇ ਜਾਹੋ-ਜਲਾਲ ਦਾ ਪ੍ਰਗਟਾਵਾ ਕਰਨ ਲਈ ਸਾਨੂੰ ਛੋਟੇ-ਛੋਟੇ ਧੜਿਆਂ ਵਿਚ ਵੰਡੀ ਪੰਥਕ ਸ਼ਕਤੀ ਨੂੰ ਏਕਤਾ ਦੀ ਲੜੀ ਵਿਚ ਪ੍ਰੇਣ ਵਾਸਤੇ ਹਰ ਪ੍ਰਕਾਰ ਦੇ ਭਿੰਨ-ਭੇਦ ਤੇ ਮਤ-ਭੇਦ ਮਿਟਾ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਹੇਠ ਇਕਜੁੱਟ ਹੋਣ ਦੀ ਲੋੜ ਹੈ ਅਤੇ ਗੁਰੂ ਸਾਹਿਬਾਨ ਦੇ ਦਰਸਾਏ ਮਾਰਗ 'ਤੇ ਚੱਲ ਕੇ ਨਿਰਾਲੇ ਪੰਥ ਦੇ ਆਦਰਸ਼ਕ ਅਸੂਲਾਂ ਅਨੁਸਾਰੀ ਰਾਜਨੀਤੀ ਦੀ ਖੁਸ਼ਬੋਈ ਬਿਖੇਰਨ ਦੀ ਚੁਣੋਤੀ ਦਰਕਾਰ ਹੈ, ਜਿਸ ਦੇ ਸਮਰੱਥ ਅਸੀਂ ਗੁਰਮਤਿ ਸਿਧਾਂਤਾਂ, ਪਰੰਪਰਾਵਾਂ ਅਤੇ ਇਤਿਹਾਸ ਤੋਂ ਸੇਧ ਲੈ ਕੇ ਹੋ ਸਕਦੇ ਹਾਂ। ਖ਼ਾਲਸਾ ਜੀ! ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਵਾਪਰ ਰਹੇ ਵਰਤਾਰੇ ਵੀ ਪੰਥ ਲਈ ਚਿੰਤਾ ਪੈਦਾ ਕਰਨ ਵਾਲੇ ਹਨ। ਜਿੱਥੇ ਇਕ ਪਾਸੇ ਸਿਖਾਂ ਦੀਆਂ 80 ਫ਼ੀਸਦੀ ਕੁਰਬਾਨੀਆਂ ਨਾਲ ਅਜ਼ਾਦ ਹੋਏ ਭਾਰਤ ਵਿਚ ਸਿੱਖ ਹੱਕਾਂ ਤੇ ਮੁੱਦਿਆਂ ਬਾਰੇ ਆਪਣੀ ਆਵਾਜ਼ ਬੁਲੰਦ ਕਰਨ ਤੇ ਪੰਥਕ ਹਿਤਾਂ ਨੂੰ ਉਭਾਰਨ ਵਾਲਿਆਂ ਨੂੰ ਅੱਤਵਾਦੀ ਐਲਾਨ ਕੇ ਜੇਲ੍ਹਾਂ ਵਿਚ ਬੰਦੀ ਬਣਾ ਕੇ ਰੱਖਿਆ ਜਾ ਰਿਹਾ ਹੈ, ਉੱਥੇ ਹੀ ਵੱਖ-ਵੱਖ ਦੇਸ਼ਾਂ ਅੰਦਰ ਸਿੱਖਾਂ ਨੂੰ ਮਿੱਥ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ।

ਮਿਸਾਲ ਦੇ ਤੌਰ 'ਤੇ ਵਿਦੇਸ਼ਾਂ ਵਿਚ ਭਾਈ ਹਰਦੀਪ ਸਿੰਘ ਨਿੱਜਰ, ਭਾਈ ਅਵਤਾਰ ਸਿੰਘ ਖੰਡਾ, ਭਾਈ ਪਰਮਜੀਤ ਸਿੰਘ ਪੰਜਵੜ ਅਤੇ ਭਾਈ ਰਿਪੂਦਮਨ ਸਿੰਘ ਮਲਿਕ ਦੇ ਹੋਏ ਕਤਲ ਖ਼ਤਰਨਾਕ ਅਤੇ ਚਿੰਤਾਜਨਕ ਰੁਝਾਨ ਹਨ। ਖ਼ਾਲਸਾ ਜੀ! ਸਾਡੇ ਧਰਮ ਤੇ ਸੰਸਥਾਵਾਂ ਵਿਚ ਸਰਕਾਰੀ ਦਖਲਅੰਦਾਜ਼ੀ ਵੱਧ ਰਹੀ ਹੈ। ਬਹੁਤ ਅਫ਼ਸੋਸ ਹੈ ਕਿ ਪੰਜਾਬ ਤੋਂ ਬਾਹਰ ਇਤਿਹਾਸਕ ਸਿੱਖ ਗੁਰਧਾਮਾਂ ਜਿਵੇਂ ਕਿ, ਗੁਰਦੁਆਰਾ ਗਿਆਨ ਗੋਦੜੀ ਸਾਹਿਬ ਉੱਤਰ ਪ੍ਰਦੇਸ਼, ਗੁਰਦੁਆਰਾ ਮੰਗੂ ਮੰਠ ਉੜੀਸਾ, ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਖ਼ਤਮ ਕੀਤਾ ਜਾ ਚੁੱਕਾ ਹੈ। ਸਿੱਖਾਂ ਵਲੋਂ ਵਾਰ-ਵਾਰ ਆਵਾਜ਼ ਉਠਾਉਣ 'ਤੇ ਵੀ ਸਰਕਾਰਾਂ ਨੇ ਇਸ ਧੱਕੇਸ਼ਾਹੀ ਨੂੰ ਰੋਕਣ ਦੀ ਲੋੜ ਨਹੀਂ ਸਮਝੀ ਬਲਕਿ ਇਹ ਅਮਲ ਬੇਰੋਕ ਅੱਗੇ ਵੱਧ ਰਿਹਾ ਹੈ। ਇਹ ਦਸ਼ਾ ਵੀ ਸਿੱਖ ਰਾਜਨੀਤੀ ਦੇ ਮੌਕਾਪ੍ਰਸਤ ਸੁਭਾਅ ਕਾਰਨ ਵਾਪਰੀ ਹੈ। ਸਿਤਮ ਦੀ ਗੱਲ ਹੈ ਕਿ ਨਵੰਬਰ 1984 ਨੂੰ ਸਿੱਖਾਂ ਦੇ ਹੋ ਰਹੇ ਕਤਲੇਆਮ ਨੂੰ ਤੱਤਕਾਲੀ ਪ੍ਰਧਾਨ ਮੰਤਰੀ ਬੜੀ ਢੀਠਤਾਈ ਨਾਲ "ਜਬ ਬੜਾ ਪੇੜ ਗਿਰਤਾ ਹੈ ਤੋਂ ਧਰਤੀ ਹਿਲਤੀ ਹੈ" ਆਖ ਕੇ ਦੋਸ਼ੀਆਂ ਦੀ ਪੁਸ਼ਤਪਨਾਹੀ ਕਰਦਾ ਹੈ। ਅਫ਼ਸੋਸ ਹੈ ਕਿ 40 ਸਾਲ ਦਾ ਲੰਮਾ ਅਰਸਾ ਬੀਤ ਜਾਣ ਤੋਂ ਬਾਅਦ ਵੀ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਹੋਏ ਕਤਲਾਂ ਦਾ ਅਜੇ ਤੱਕ ਵੀ ਮੁਕੰਮਲ ਇਨਸਾਫ਼ ਨਹੀਂ ਮਿਲਿਆ।

ਪ੍ਰਧਾਨ ਮੰਤਰੀ ਮੋਦੀ ਨੇ 11ਵੀਂ ਵਾਰ ਫੌਜੀਆਂ ਨਾਲ ਦੀਵਾਲੀ ਮਨਾਈ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਲਗਾਤਾਰ 11ਵੀਂ ਵਾਰ ਫੌਜੀਆਂ ਨਾਲ ਦੀਵਾਲੀ ਮਨਾਈ। ਪ੍ਰਧਾਨ ਮੰਤਰੀ ਗੁਜਰਾਤ ਦੇ ਕੱਛ ਪਹੁੰਚੇ। ਇੱਥੇ ਉਨ੍ਹਾਂ ਨੇ ਬੀਐੱਸਐੱਫ, ਆਰਮੀ, ਨੇਵੀ ਅਤੇ ਏਅਰ ਫੋਰਸ ਦੇ ਜਵਾਨਾਂ ਨੂੰ ਮਠਿਆਈਆਂ ਖੁਆਈਆਂ। ਪ੍ਰਧਾਨ ਮੰਤਰੀ 11 ਸਾਲਾਂ 'ਚ ਸਭ ਤੋਂ ਵੱਧ 4 ਵਾਰ ਫੌਜੀਆਂ ਵਿਚਾਲੇ ਜੰਮੂ-ਕਸ਼ਮੀਰ ਪਹੁੰਚੇ। ਇਸ ਤੋਂ ਪਹਿਲਾਂ ਪ੍ਰਧਾਨ ਮੰਤਰੀ ਮੋਦੀ ਸਰਦਾਰ ਵੱਲਭ ਭਾਈ ਪਟੇਲ ਦੀ 149ਵੀਂ ਜਯੰਤੀ ਅਤੇ ਏਕਤਾ ਦਿਵਸ ਦੇ ਮੌਕੇ 'ਤੇ ਗੁਜਰਾਤ ਦੇ ਕੇਵੜੀਆ ਪਹੁੰਚੇ ਸਨ।
ਉਨ੍ਹਾਂ ਨੇ ਕਿਹਾ ਕਿ ਅੱਜ ਜੇਕਰ ਕੋਈ ਕਹਿੰਦਾ ਹੈ ਕਿ ਜੇਕਰ ਅਸੀਂ ਇਕਜੁੱਟ ਹਾਂ ਤਾਂ ਅਸੀਂ ਸੁਰੱਖਿਅਤ ਹਾਂ, ਤਾਂ ਕੁਝ ਲੋਕ ਕਹਿਣਾ ਸ਼ੁਰੂ ਕਰ ਦਿੰਦੇ ਹਨ ਕਿ ਇਹ ਗਲਤ ਹੈ। ਇਹ ਲੋਕ ਦੇਸ਼ ਦੀ ਏਕਤਾ ਨੂੰ ਢਾਹ ਲਾ ਰਹੇ ਹਨ। ਸਾਨੂੰ ਅਜਿਹੀਆਂ ਪ੍ਰਵਿਰਤੀਆਂ ਵਿਰੁੱਧ ਪਹਿਲਾਂ ਨਾਲੋਂ ਵੀ ਵਧੇਰੇ ਸੁਚੇਤ ਰਹਿਣ ਦੀ ਲੋੜ ਹੈ।

ਨੇਪਾਲ ਨੇ 100 ਰੁਪਏ ਦੀਆਂ 30 ਕਰੋੜ ਕਾਪੀਆਂ ਛਾਪਣ ਲਈ ਚੀਨ ਦੀ ਕੰਪਨੀ ਨੂੰ ਦਿੱਤਾ ਨੋਟ ਛਾਪਣ ਦਾ ਠੇਕਾ 

ਨੇਪਾਲ ਦੇ ਕੇਂਦਰੀ ਬੈਂਕ 'ਨੇਪਾਲ ਰਾਸ਼ਟਰ ਬੈਂਕ' ਨੇ ਚੀਨ ਦੀ ਇਕ ਕੰਪਨੀ ਨੂੰ 100 ਰੁਪਏ ਦੇ ਨਵੇਂ ਨੇਪਾਲੀ ਨੋਟ ਛਾਪਣ ਦਾ ਠੇਕਾ ਦਿੱਤਾ ਹੈ। ਸਮਾਚਾਰ ਏਜੰਸੀ ਪੀਟੀਆਈ ਮੁਤਾਬਕ ਇਨ੍ਹਾਂ ਨੋਟਾਂ 'ਤੇ ਬਣਾਏ ਗਏ ਨਕਸ਼ੇ 'ਚ ਭਾਰਤ ਦੇ ਲਿਪੁਲੇਖ, ਲਿੰਪੀਆਧੁਰਾ ਅਤੇ ਕਾਲਾਪਾਣੀ ਖੇਤਰਾਂ ਨੂੰ ਨੇਪਾਲ ਦਾ ਹਿੱਸਾ ਦਿਖਾਇਆ ਗਿਆ ਹੈ। ਇਸ ਖੇਤਰ ਨੂੰ ਲੈ ਕੇ ਭਾਰਤ ਅਤੇ ਨੇਪਾਲ ਵਿਚਾਲੇ ਕਰੀਬ 35 ਸਾਲਾਂ ਤੋਂ ਵਿਵਾਦ ਚੱਲ ਰਿਹਾ ਹੈ। ਰਿਪੋਰਟ ਮੁਤਾਬਕ ਚੀਨ ਦੀ 'ਬੈਂਕ ਨੋਟ ਪ੍ਰਿੰਟਿੰਗ ਐਂਡ ਮਿੰਟਿੰਗ ਕਾਰਪੋਰੇਸ਼ਨ' ਕੰਪਨੀ ਨੂੰ ਨੋਟ ਛਾਪਣ ਦਾ ਠੇਕਾ ਮਿਲਿਆ ਹੈ। ਚੀਨੀ ਕੰਪਨੀ ਨੇਪਾਲੀ ਕਰੰਸੀ ਨੋਟਾਂ ਦੀਆਂ 30 ਕਰੋੜ ਕਾਪੀਆਂ ਛਾਪੇਗੀ। ਇਸ 'ਤੇ ਲਗਭਗ 75 ਕਰੋੜ ਭਾਰਤੀ ਰੁਪਏ ਖਰਚ ਹੋਣਗੇ। ਯਾਨੀ ਕਿ 100 ਰੁਪਏ ਦੇ 1 ਨੇਪਾਲੀ ਨੋਟ ਨੂੰ ਛਾਪਣ ਦੀ ਕੀਮਤ ਲਗਭਗ 2.50 ਭਾਰਤੀ ਰੁਪਏ ਹੋਵੇਗੀ। ਨੇਪਾਲ ਵਿੱਚ, ਨੇਪਾਲ ਰਾਸਟਰ ਬੈਂਕ ਨੂੰ ਨੋਟਾਂ ਦਾ ਡਿਜ਼ਾਈਨ ਬਦਲਣ ਦਾ ਅਧਿਕਾਰ ਹੈ। ਹਾਲਾਂਕਿ ਇਸ ਲਈ ਉਨ੍ਹਾਂ ਨੂੰ ਸਰਕਾਰ ਤੋਂ ਮਨਜ਼ੂਰੀ ਲੈਣੀ ਪਵੇਗੀ। ਨੇਪਾਲ ਦੀ ਕੈਬਨਿਟ ਨੇ ਇਸ ਸਾਲ ਮਈ 'ਚ ਇਸ ਨੋਟ ਦੇ ਡਿਜ਼ਾਈਨ 'ਚ ਬਦਲਾਅ ਨੂੰ ਮਨਜ਼ੂਰੀ ਦਿੱਤੀ ਸੀ।

ਅਨਿਲ ਅੰਬਾਨੀ ਦੀਆਂ ਵਧੀਆਂ ਮੁਸ਼ਕਿਲਾਂ, 154.5 ਕਰੋੜ ਦਾ ਕਰਨਾ ਪਵੇਗਾ ਭੁਗਤਾਨ

ਮੁਕੇਸ਼ ਅੰਬਾਨੀ ਦੇ ਭਰਾ ਅਨਿਲ ਅੰਬਾਨੀ ਦੀ ਭਾਵੇਂ ਚੰਗੀ ਵਾਪਸੀ ਕਰ ਰਹੇ ਹਨ ਪਰ ਉਨ੍ਹਾਂ ਦੀਆਂ ਮੁਸੀਬਤਾਂ ਖਤਮ ਹੋਣ ਦਾ ਕੋਈ ਸੰਕੇਤ ਨਹੀਂ ਦਿਖ ਰਹੀਆਂ ਹਨ। ਸੇਬੀ ਨੇ ਉਸ ਨੂੰ 154.5 ਕਰੋੜ ਰੁਪਏ ਅਦਾ ਕਰਨ ਲਈ ਕਿਹਾ ਹੈ। ਦਰਅਸਲ, ਮਾਰਕੀਟ ਰੈਗੂਲੇਟਰ ਸੇਬੀ ਨੇ ਰਿਲਾਇੰਸ ਹੋਮ ਫਾਈਨਾਂਸ ਦੀ ਪ੍ਰਮੋਟਰ ਇਕਾਈ ਸਮੇਤ ਛੇ ਇਕਾਈਆਂ ਨੂੰ ਨੋਟਿਸ ਦੇ ਕੇ 154.50 ਕਰੋੜ ਰੁਪਏ ਦਾ ਭੁਗਤਾਨ ਕਰਨ ਲਈ ਕਿਹਾ ਹੈ। ਇਹ ਨੋਟਿਸ ਕੰਪਨੀ ਨੂੰ ਫੰਡਾਂ ਦੀ ਦੁਰਵਰਤੋਂ ਨੂੰ ਲੈ ਕੇ ਦਿੱਤਾ ਗਿਆ ਹੈ। ਸੇਬੀ ਨੇ ਇਨ੍ਹਾਂ ਇਕਾਈਆਂ ਨੂੰ 15 ਦਿਨਾਂ ਦੇ ਅੰਦਰ ਭੁਗਤਾਨ ਕਰਨ ਲਈ ਕਿਹਾ ਹੈ। ਅਜਿਹਾ ਨਾ ਕਰਨ 'ਤੇ ਜਾਇਦਾਦ ਅਤੇ ਬੈਂਕ ਖਾਤਿਆਂ ਨੂੰ ਜ਼ਬਤ ਕਰਨ ਦੀ ਚਿਤਾਵਨੀ ਦਿੱਤੀ ਹੈ। ਜਿਨ੍ਹਾਂ ਯੂਨਿਟਾਂ ਨੂੰ ਨੋਟਿਸ ਭੇਜੇ ਗਏ ਹਨ, ਉਨ੍ਹਾਂ ਵਿੱਚ ਕ੍ਰੈਸਟ ਲੌਜਿਸਟਿਕਸ ਐਂਡ ਇੰਜੀਨੀਅਰਜ਼ ਪ੍ਰਾਈਵੇਟ ਲਿ. (ਹੁਣ ਸੀਐਲਈ ਪ੍ਰਾਈਵੇਟ ਲਿਮਟਿਡ), ਰਿਲਾਇੰਸ ਯੂਨੀਕੋਰਨ ਐਂਟਰਪ੍ਰਾਈਜਿਜ਼ ਪ੍ਰਾਈਵੇਟ ਲਿਮਟਿਡ, ਰਿਲਾਇੰਸ ਐਕਸਚੇਂਜ ਨੈਕਸਟ ਲਿਮਿਟੇਡ, ਰਿਲਾਇੰਸ ਕਮਰਸ਼ੀਅਲ ਫਾਈਨਾਂਸ ਲਿਮਿਟਡ, ਰਿਲਾਇੰਸ ਬਿਜ਼ਨਸ ਬ੍ਰੌਡਕਾਸਟ ਨਿਊਜ਼ ਹੋਲਡਿੰਗਜ਼ ਲਿ. ਅਤੇ ਰਿਲਾਇੰਸ ਕਲੀਨਜਨ ਲਿ. ਇਨ੍ਹਾਂ ਯੂਨਿਟਾਂ ਵੱਲੋਂ ਜੁਰਮਾਨਾ ਅਦਾ ਨਾ ਕਰਨ &rsquoਤੇ ਡਿਮਾਂਡ ਨੋਟਿਸ ਆਇਆ ਹੈ।

ਰੈਗੂਲੇਟਰ ਨੇ ਇਨ੍ਹਾਂ ਇਕਾਈਆਂ ਨੂੰ ਛੇ ਵੱਖ-ਵੱਖ ਨੋਟਿਸਾਂ ਵਿਚ 25.75 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਇਸ ਵਿੱਚ ਵਿਆਜ ਅਤੇ ਵਸੂਲੀ ਦੇ ਖਰਚੇ ਸ਼ਾਮਲ ਹਨ, ਬਕਾਏ ਦਾ ਭੁਗਤਾਨ ਨਾ ਕਰਨ ਦੀ ਸਥਿਤੀ ਵਿੱਚ, ਰੈਗੂਲੇਟਰ ਇਹਨਾਂ ਇਕਾਈਆਂ ਦੀਆਂ ਚੱਲ ਅਤੇ ਅਚੱਲ ਜਾਇਦਾਦਾਂ ਨੂੰ ਅਟੈਚ ਕਰ ਕੇ ਅਤੇ ਵੇਚ ਕੇ ਰਕਮ ਦੀ ਵਸੂਲੀ ਕਰੇਗਾ। ਇਸ ਤੋਂ ਇਲਾਵਾ ਉਨ੍ਹਾਂ ਦੇ ਬੈਂਕ ਖਾਤੇ ਵੀ ਅਟੈਚ ਕੀਤੇ ਜਾਣਗੇ।

'ਕਮਲਾ ਹੈਰਿਸ ਨੇ ਹਿੰਦੂਆਂ ਨੂੰ ਕੀਤਾ ਨਜ਼ਰ ਅੰਦਾਜ਼, ਮੈਂ ਕਰਾਂਗਾ ਉਨ੍ਹਾਂ ਦੀ ਰੱਖਿਆ', ਚੋਣਾਂ ਤੋਂ ਪਹਿਲਾਂ ਟਰੰਪ ਦਾ ਵੱਡਾ ਬਿਆਨ

ਅਮਰੀਕਾ 'ਚ ਚੋਣਾਂ ਦੀ ਤਾਰੀਕ ਨੇੜੇ ਆ ਰਹੀ ਹੈ ਅਤੇ ਇਸ ਦੇ ਨਾਲ ਹੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਵਿਚਾਲੇ ਜ਼ੁਬਾਨੀ ਹਮਲੇ ਵਧਦੇ ਜਾ ਰਹੇ ਹਨ। ਇਸ ਦੌਰਾਨ ਡੋਨਾਲਡ ਟਰੰਪ ਨੇ ਦੁਨੀਆ ਭਰ 'ਚ ਹਿੰਦੂਆਂ 'ਤੇ ਹੋ ਰਹੇ ਹਮਲਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਅਮਰੀਕੀ ਰਾਸ਼ਟਰਪਤੀ ਜੋਅ ਬਿਡੇਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ 'ਤੇ ਤਿੱਖਾ ਹਮਲਾ ਕੀਤਾ। ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ ਬੰਗਲਾਦੇਸ਼ ਵਿੱਚ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਹਿੰਸਾ ਦੀ ਨਿੰਦਾ ਕੀਤੀ ਅਤੇ ਅਗਾਮੀ ਅਮਰੀਕੀ ਰਾਸ਼ਟਰਪਤੀ ਚੋਣ ਜਿੱਤਣ 'ਤੇ ਹਿੰਦੂ ਅਮਰੀਕੀਆਂ ਦੀ ਰੱਖਿਆ ਕਰਨ ਦੀ ਸਹੁੰ ਖਾਧੀ। ਉਨ੍ਹਾਂ ਨੇ ਕਿਹਾ ਕਿ ਬੰਗਲਾਦੇਸ਼ ਪੂਰੀ ਤਰ੍ਹਾਂ ਅਰਾਜਕਤਾ ਦੀ ਸਥਿਤੀ ਵਿੱਚ ਹੈ ਅਤੇ ਦੋਸ਼ ਲਾਇਆ ਕਿ ਉਸ ਦੀ ਡੈਮੋਕਰੇਟਿਕ ਵਿਰੋਧੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਉਸ ਦੇ ਬੌਸ ਰਾਸ਼ਟਰਪਤੀ ਜੋ ਬਿਡੇਨ ਨੇ ਦੁਨੀਆ ਭਰ ਅਤੇ ਅਮਰੀਕਾ ਵਿੱਚ ਹਿੰਦੂਆਂ ਨੂੰ ਨਜ਼ਰਅੰਦਾਜ਼ ਕੀਤਾ ਹੈ। ਟਵਿੱਟਰ 'ਤੇ ਪੋਸਟ ਕਰਦੇ ਹੋਏ, ਟਰੰਪ ਨੇ ਕਿਹਾ, "ਮੈਂ ਬੰਗਲਾਦੇਸ਼ ਵਿੱਚ ਹਿੰਦੂਆਂ, ਈਸਾਈਆਂ ਅਤੇ ਹੋਰ ਘੱਟ ਗਿਣਤੀਆਂ ਵਿਰੁੱਧ ਵਹਿਸ਼ੀ ਹਿੰਸਾ ਦੀ ਸਖ਼ਤ ਨਿੰਦਾ ਕਰਦਾ ਹਾਂ, ਜਿਨ੍ਹਾਂ 'ਤੇ ਭੀੜ ਦੁਆਰਾ ਹਮਲਾ ਕੀਤਾ ਜਾ ਰਿਹਾ ਹੈ ਅਤੇ ਲੁੱਟਿਆ ਜਾ ਰਿਹਾ ਹੈ, ਜੋ ਪੂਰੀ ਤਰ੍ਹਾਂ ਅਰਾਜਕਤਾ ਦੀ ਸਥਿਤੀ ਵਿੱਚ ਹਨ।" ਉਨ੍ਹਾਂ ਕਿਹਾ ਕਿ ਜੇਕਰ ਮੈਂ ਪ੍ਰਧਾਨ ਹੁੰਦਾ ਤਾਂ ਅਜਿਹਾ ਕਦੇ ਨਾ ਹੁੰਦਾ। ਕਮਲਾ ਹੈਰਿਸ ਅਤੇ ਜੋ ਬਿਡੇਨ ਨੇ ਦੁਨੀਆ ਭਰ ਅਤੇ ਅਮਰੀਕਾ ਵਿੱਚ ਹਿੰਦੂਆਂ ਦੀ ਅਣਦੇਖੀ ਕੀਤੀ ਹੈ। ਅਸੀਂ ਅਮਰੀਕਾ ਨੂੰ ਫਿਰ ਤੋਂ ਮਜ਼ਬੂਤ ਬਣਾਵਾਂਗੇ।

ਕੈਨੇਡਾ ਵਿੱਚ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾਉਣ ਪਿੱਛੇ ਅਮਿਤ ਸ਼ਾਹ ਦਾ ਹੱਥ 

ਕੈਨੇਡਾ ਦੇ ਵਿਦੇਸ਼ ਮਾਮਲਿਆਂ ਬਾਰੇ ਉਪ ਮੰਤਰੀ ਡੇਵਿਡ ਮੌਰੀਸਨ ਨੇ ਦੋਸ਼ ਲਾਇਆ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ &rsquoਚ ਰਹਿ ਰਹੇ ਸਿੱਖ ਵੱਖਵਾਦੀਆਂ ਨੂੰ ਨਿਸ਼ਾਨਾ ਬਣਾ ਕੇ ਹਿੰਸਾ ਕਰਨ, ਧਮਕੀਆਂ ਦੇਣ ਅਤੇ ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਮੁਹਿੰਮ ਚਲਾਉਣ ਦੇ ਹੁਕਮ ਦਿੱਤੇ ਹਨ। ਮੌਰੀਸਨ ਨੇ ਕੌਮੀ ਸੁਰੱਖਿਆ ਕਮੇਟੀ ਦੇ ਸੰਸਦ ਮੈਂਬਰਾਂ ਨੂੰ ਦੱਸਿਆ ਕਿ ਉਨ੍ਹਾਂ &lsquoਵਾਸ਼ਿੰਗਟਨ ਪੋਸਟ&rsquo ਕੋਲ ਸ਼ਾਹ ਦੇ ਨਾਮ ਦੀ ਪੁਸ਼ਟੀ ਕੀਤੀ ਹੈ ਜਿਸ ਨੇ ਸਭ ਤੋਂ ਪਹਿਲਾਂ ਇਨ੍ਹਾਂ ਦੋਸ਼ਾਂ ਬਾਰੇ ਖ਼ਬਰ ਪ੍ਰਕਾਸ਼ਿਤ ਕੀਤੀ ਸੀ। ਸ਼ਾਹ ਦਾ ਜ਼ਿਕਰ ਕਰਦਿਆਂ ਮੌਰੀਸਨ ਨੇ ਕਮੇਟੀ ਨੂੰ ਦੱਸਿਆ, &lsquo&lsquoਪੱਤਰਕਾਰ ਨੇ ਮੈਨੂੰ ਫੋਨ ਕਰਕੇ ਪੁੱਛਿਆ ਕਿ ਕੀ ਇਹ ਉਹੋ ਵਿਅਕਤੀ ਹੈ। ਮੈਂ ਪੁਸ਼ਟੀ ਕੀਤੀ ਕਿ ਇਹ ਉਹੋ ਵਿਅਕਤੀ ਹੈ।&rsquo&rsquo ਮੌਰੀਸਨ ਨੇ ਅਮਰੀਕੀ ਅਖ਼ਬਾਰ ਕੋਲ ਭਾਰਤ ਦੇ ਕੈਨੇਡਾ &rsquoਚ ਦਖ਼ਲ ਦੇ ਵੇਰਵੇ ਲੀਕ ਕਰਨ ਦੀ ਗੱਲ ਕਬੂਲੀ ਹੈ। ਉਂਜ ਮੌਰੀਸਨ ਨੇ ਇਹ ਨਹੀਂ ਦੱਸਿਆ ਕਿ ਕੈਨੇਡਾ ਨੂੰ ਸ਼ਾਹ ਦੀ ਕਥਿਤ ਸ਼ਮੂਲੀਅਤ ਬਾਰੇ ਕਿਵੇਂ ਪਤਾ ਲੱਗਾ। ਓਟਵਾ &rsquoਚ ਭਾਰਤੀ ਸਫ਼ਾਰਤਖਾਨੇ ਨੇ ਸ਼ਾਹ ਖ਼ਿਲਾਫ਼ ਲਾਏ ਗਏ ਦੋਸ਼ਾਂ ਬਾਰੇ ਪ੍ਰਤੀਕਰਮ ਲਈ ਭੇਜੇ ਗਏ ਸੁਨੇਹਿਆਂ ਦਾ ਫੌਰੀ ਕੋਈ ਜਵਾਬ ਨਹੀਂ ਦਿੱਤਾ।

ਪੀਅਰ ਪੌਲਿਵਰ ਨੇ ਦੀਵਾਲੀ ਜਸ਼ਨ ਤੋਂ ਨਾਂਹ ਕਰ ਕੇ ਸਹੇੜੀ ਭਾਰਤੀ ਭਾਈਚਾਰੇ ਦੀ ਨਾਰਾਜ਼ਗੀ ਸਹੇੜੀ

ਕੈਨੇਡੀਅਨ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਆਗੂ ਪੀਅਰ ਪੋਲਿਵਰ (Pierre Poilievre) ਵਲੋਂ ਸੰਸਦ ਵਿੱਚ ਮਨਾਏ ਜਾਣ ਵਾਲੇ 24ਵੇਂ ਦੀਵਾਲੀ ਸਮਾਗਮ ਵਿੱਚ ਸ਼ਮੂਲੀਅਤ ਨਾ ਕਰ ਕੇ ਕੈਨੇਡਾ ਵੱਸੇ ਭਾਰਤੀ ਭਾਈਚਾਰੇ ਦੇ ਇਕ ਹਿੱਸੇ ਦੀ ਨਾਰਾਜ਼ਗੀ ਸਹੇੜ ਲਈ ਹੈ। ਇਸ ਭਾਈਚਾਰੇ ਵਲੋਂ ਇਸ ਸਮਾਗਮ ਦੀਆਂ ਸ਼ਾਨੋ-ਸ਼ੌਕਤ ਨਾਲ ਕੀਤੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ। ਬੇਸ਼ੱਕ ਸਮਾਗਮ ਤਾਂ ਹੋਇਆ, ਪਰ ਇਸ ਵਿੱਚ ਉਹ ਰੌਣਕ ਤੇ ਰੰਗਤ ਨਾ ਆਈ, ਜਿਸ ਦੀ ਕਈ ਦਿਨਾਂ ਤੋਂ ਤਿਆਰੀ ਕੀਤੀ ਜਾ ਰਹੀ ਸੀ। ਪੀਅਰ ਪੌਲਿਵਰ ਵਲੋਂ ਇੱਕ ਦਿਨ ਪਹਿਲਾਂ ਕੀਤੇ ਨਾਂਹ ਦੇ ਐਲਾਨ ਤੋਂ ਉਸਦੇ ਖਾਸਮ-ਖਾਸ ਸਮਝੇ ਜਾਂਦੇ ਭਾਈਚਾਰੇ ਦੇ ਆਗੂਆਂ ਨੂੰ ਵੱਡਾ ਝਟਕਾ ਲੱਗਾ ਹੈ। ਬੇਸ਼ੱਕ ਇਸ ਬਾਰੇ ਕੋਈ ਵੀ ਅਜੇ ਖੁੱਲ੍ਹ ਕੇ ਗੱਲ ਕਰਨ ਨੂੰ ਤਿਆਰ ਨਹੀਂ, ਪਰ ਉਨ੍ਹਾਂ ਦੀ ਖਮੋਸ਼ੀ ਆਪਣੇ ਆਪ ਵਿੱਚ ਸਵਾਲ ਪੈਦਾ ਕਰ ਰਹੀ ਹੈ। ਪਾਰਲੀਮੈਂਟ ਵਿੱਚ ਦੀਵਾਲੀ ਜਸ਼ਨ ਮਨਾਉਣ ਦੀ ਸ਼ੁਰੂਆਤ 2001 &rsquoਚ ਸ਼ੁਰੂ ਹੋਈ ਸੀ ਤੇ ਹੁਣ ਤੱਕ ਹਰ ਸਾਲ ਇਸ ਨੂੰ ਧੂਮਧਾਮ ਤੇ ਭਾਈਚਾਰੇ ਦੀ ਸ਼ਮੂਲੀਅਤ ਨਾਲ ਮਨਾਇਆ ਜਾਂਦਾ ਹੈ।

ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਵਿਨੀ ਮਹਾਜਨ ਸੇਵਾਮੁਕਤ

ਚੰਡੀਗੜ੍ਹ : ਪੰਜਾਬ ਦੀ ਪਹਿਲੀ ਮਹਿਲਾ ਮੁੱਖ ਸਕੱਤਰ ਅਤੇ ਸੀਨੀਅਰ ਆਈਏਐਸ ਵਿੰਨੀ ਮਹਾਜਨ ਸੇਵਾਮੁਕਤ ਹੋ ਗਈ ਹੈ। ਇਸ ਸਮੇਂ ਉਹ ਕੇਂਦਰ ਵਿੱਚ ਸੇਵਾ ਨਿਭਾਅ ਰਹੀ ਸੀ। ਉਹ ਵੀਰਵਾਰ ਨੂੰ ਸੇਵਾਮੁਕਤ ਹੋ ਗਏ। ਉਨ੍ਹਾਂ ਨੇ ਖੁਦ ਸ਼ੁੱਕਰਵਾਰ ਸਵੇਰੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਉਸਨੇ ਆਪਣੀ ਪੋਸਟ ਵਿੱਚ ਲਿਖਿਆ ਕਿ ਮੈਂ ਕੱਲ੍ਹ ਹੀ ਆਪਣੇ ਰਾਜ ਪੰਜਾਬ ਅਤੇ ਭਾਰਤ ਸਰਕਾਰ ਵਿੱਚ 37 ਸਾਲ ਤੋਂ ਵੱਧ ਦੇ ਬਹੁਤ ਤਸੱਲੀਬਖਸ਼ ਕਾਰਜਕਾਲ ਤੋਂ ਬਾਅਦ IAS ਤੋਂ ਸੇਵਾਮੁਕਤ ਹੋਈ ਹਾਂ। ਬਹੁਤ ਸਾਰੇ ਲੋਕਾਂ ਦੇ ਅਥਾਹ ਸਮਰਥਨ ਅਤੇ ਮੌਕਿਆਂ ਲਈ ਧੰਨਵਾਦੀ ਹਾਂ।

AP ਢਿੱਲੋਂ ਦੇ ਘਰ ਗੋਲੀਬਾਰੀ: ਕੈਨੇਡਾ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਬ੍ਰਿਟਿਸ਼ ਕੋਲੰਬੀਆ : AP ਢਿੱਲੋਂ ਦੇ ਘਰ ਗੋਲੀਬਾਰੀ ਦੀ ਖ਼ਬਰ ਹੈ। ਗ੍ਰਿਫਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਵਿਨੀਪੈਗ ਦੇ 25 ਸਾਲਾ ਅਭਿਜੀਤ ਕਿੰਗਰਾ ਵਜੋਂ ਹੋਈ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਗਾਇਕ ਏਪੀ ਢਿੱਲੋਂ ਦੇ ਬ੍ਰਿਟਿਸ਼ ਕੋਲੰਬੀਆ ਨਿਵਾਸ ਵਿੱਚ ਗੋਲੀਬਾਰੀ ਦੇ ਮਾਮਲੇ ਵਿੱਚ, ਕੈਨੇਡੀਅਨ ਪੁਲਿਸ ਨੇ ਇੱਕ ਵਿਅਕਤੀ ਨੂੰ ਅੱਗ ਲਗਾਉਣ ਦੇ ਇਰਾਦੇ ਨਾਲ ਗੋਲੀ ਚਲਾਉਣ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ, ਜਦੋਂ ਕਿ ਇੱਕ ਹੋਰ ਵਿਅਕਤੀ ਦੇ ਭਾਰਤ ਭੱਜਣ ਦਾ ਸ਼ੱਕ ਹੈ। "30 ਅਕਤੂਬਰ, 2024 ਨੂੰ, ਇੱਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਸਤੰਬਰ ਵਿੱਚ ਕੋਲਵੁੱਡ ਵਿੱਚ ਰੈਵੇਨਵੁੱਡ ਰੋਡ ਦੇ 3300 ਬਲਾਕ ਵਿੱਚ ਇੱਕ ਘਰ ਵਿੱਚ ਲਾਪਰਵਾਹੀ ਨਾਲ ਹਥਿਆਰ ਸੁੱਟਣ ਅਤੇ ਦੋ ਵਾਹਨਾਂ ਨੂੰ ਅੱਗ ਲਗਾਉਣ ਦੇ ਮਾਮਲੇ ਵਿੱਚ ਚਾਰਜ ਕੀਤਾ ਗਿਆ ਸੀ। ਇਹ ਅਪਰਾਧ ਸਤੰਬਰ 2024 ਵਿੱਚ ਹੋਇਆ ਸੀ, ਕੈਨੇਡੀਅਨ ਪੁਲਿਸ ਦੇ ਬਿਆਨ ਵਿੱਚ ਕਿਹਾ ਗਿਆ ਹੈ, ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਦੇ ਅਨੁਸਾਰ, ਗ੍ਰਿਫਤਾਰ ਕੀਤੇ ਗਏ ਸ਼ੱਕੀ ਦੀ ਪਛਾਣ ਵਿਨੀਪੈਗ ਦੇ 25 ਸਾਲਾ ਅਬਜੀਤ ਕਿੰਗਰਾ ਵਜੋਂ ਹੋਈ ਹੈ। ਕਿੰਗਰਾ 'ਤੇ "ਇਰਾਦੇ ਨਾਲ ਅੱਗ ਲਗਾਉਣ ਦਾ ਦੋਸ਼ ਲਗਾਇਆ ਗਿਆ ਹੈ।

ਵਿਜੀਲੈਂਸ ਨੇ ਲੁਧਿਆਣਾ ਨਗਰ ਨਿਗਮ ਦਾ ਮੁਲਾਜ਼ਮ ਪੰਚਾਇਤੀ ਚੋਣ ਦੇ ਉਮੀਦਵਾਰ ਤੋਂ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਓਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਡਾਟਾ ਐਂਟਰੀ ਆਪਰੇਟਰ ਗੁਰਦੀਪ ਸਿੰਘ ਉਰਫ਼ ਸੰਨੀ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਦੇ ਅਨੁਸਾਰ ਉਕਤ ਮੁਲਜ਼ਮ ਦੀ ਇਹ ਗ੍ਰਿਫਤਾਰੀ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਪਿੰਡ ਸ਼ਾਂਤੀ ਵਿਹਾਰ, ਭਾਮੀਆਂ ਕਲਾਂ ਤੋਂ ਸਰਪੰਚ ਦੇ ਅਹੁਦੇ ਲਈ ਖੜ੍ਹੇ ਉਮੀਦਵਾਰ ਅਤੇ ਜੀਟੀਬੀ ਨਗਰ, ਲੁਧਿਆਣਾ ਦੇ ਵਸਨੀਕ ਅਮਨਦੀਪ ਸਿੰਘ ਚੰਡੋਕ ਵੱਲੋਂ ਦਰਜ ਕਰਵਾਈ ਗਈ ਇੱਕ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।

ਗੌਤਮ ਗੰਭੀਰ ਨੂੰ ਲੱਗਿਆ ਝਟਕਾ ! ਦਿੱਲੀ ਦੀ ਅਦਾਲਤ ਨੇ ਧੋਖਾਧੜੀ ਮਾਮਲੇ &lsquoਚ ਬਰੀ ਕਰਨ ਦਾ ਹੁਕਮ ਕੀਤਾ ਰੱਦ 

ਭਾਰਤੀ ਕ੍ਰਿਕਟ ਟੀਮ ਦੇ ਕੋਚ ਗੌਤਮ ਗੰਭੀਰ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਫਲੈਟ ਖਰੀਦਦਾਰਾਂ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਨਵੇਂ ਸਿਰੇ ਤੋਂ ਜਾਂਚ ਦੇ ਹੁਕਮ ਦਿੱਤੇ ਹਨ। ਨਾਲ ਹੀ ਗੌਤਮ ਗੰਭੀਰ ਅਤੇ ਹੋਰ ਦੋਸ਼ੀਆਂ ਨੂੰ ਬਰੀ ਕਰਨ ਦੇ ਹੁਕਮ ਨੂੰ ਰੱਦ ਕਰ ਦਿੱਤਾ ਹੈ। ਵਿਸ਼ੇਸ਼ ਜੱਜ ਵਿਸ਼ਾਲ ਗੋਗਨੇ ਨੇ ਗੌਤਮ ਗੰਭੀਰ ਅਤੇ ਹੋਰਾਂ ਨੂੰ ਬਰੀ ਕਰਨ ਦੇ ਮੈਜਿਸਟ੍ਰੇਟ ਅਦਾਲਤ ਦੇ ਹੁਕਮ ਨੂੰ ਰੱਦ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਦੋਸ਼ ਗੌਤਮ ਗੰਭੀਰ ਦੀ ਭੂਮਿਕਾ ਦੀ ਹੋਰ ਜਾਂਚ ਕਰਨ ਲਈ ਕਾਫੀ ਹਨ।

ਦਰਅਸਲ, ਫਲੈਟ ਖਰੀਦਦਾਰਾਂ ਨੇ ਰੀਅਲ ਅਸਟੇਟ ਕੰਪਨੀਆਂ ਰੁਦਰ ਬਿਲਡਵੈਲ ਰਿਐਲਟੀ ਪ੍ਰਾਈਵੇਟ ਲਿਮਟਿਡ, ਐਚਆਰ ਇਨਫ੍ਰਾਸਿਟੀ ਪ੍ਰਾਈਵੇਟ ਲਿਮਟਿਡ, ਯੂਐਮ ਆਰਕੀਟੈਕਚਰ ਐਂਡ ਕੰਟਰੈਕਟਰਜ਼ ਲਿਮਟਿਡ ਅਤੇ ਗੌਤਮ ਗੰਭੀਰ ਦੇ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਸੀ। ਗੌਤਮ ਗੰਭੀਰ ਸੰਯੁਕਤ ਉੱਦਮ ਦੇ ਨਿਰਦੇਸ਼ਕ ਅਤੇ ਬ੍ਰਾਂਡ ਅੰਬੈਸਡਰ ਸਨ।