ਕੈਨੇਡਾ ਦੇ ਬਰੈਂਪਟਨ 'ਚ ਗਰਮਖਿਆਲੀਆਂ ਨੇ ਹਿੰਦੂ ਮੰਦਰ ਨੂੰ ਬਣਾਇਆ ਨਿਸ਼ਾਨਾ
ਕੈਨੇਡਾ 'ਚ ਇਕ ਵਾਰ ਫਿਰ ਹਿੰਦੂ ਮੰਦਰ ਅਤੇ ਉਥੇ ਮੌਜੂਦ ਸ਼ਰਧਾਲੂਆਂ 'ਤੇ ਗਰਮਖਿਆਲੀਆਂ ਨੇ ਹਮਲਾ ਕੀਤਾ ਹੈ। ਬਰੈਂਪਟਨ 'ਚ ਹਿੰਦੂ ਸਭਾ ਮੰਦਰ 'ਚ ਗਰਮਖਿਆਲੀਆਂ ਨੇ ਸ਼ਰਧਾਲੂਆਂ 'ਤੇ ਹਮਲਾ ਕੀਤਾ। ਹਿੰਦੂ ਫੋਰਮ ਕੈਨੇਡਾ ਨੇ ਇਸ ਪੂਰੀ ਘਟਨਾ ਦੀ ਵੀਡੀਓ ਆਪਣੇ ਐਕਸ ਹੈਂਡਲ 'ਤੇ ਸ਼ੇਅਰ ਕੀਤੀ ਹੈ, ਜਿਸ 'ਚ ਗਰਮਖਿਆਲੀ ਹੱਥਾਂ 'ਚ ਪੀਲੇ ਝੰਡੇ ਲੈ ਕੇ ਮੰਦਰ ਦੇ ਪਰਿਸਰ 'ਚ ਹੰਗਾਮਾ ਕਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ 'ਚ ਕੁਝ ਗਰਮਖਿਆਲੀ ਹਿੰਦੂ ਸ਼ਰਧਾਲੂਆਂ 'ਤੇ ਲਾਠੀਆਂ ਨਾਲ ਹਮਲਾ ਕਰਦੇ ਦੇਖੇ ਜਾ ਸਕਦੇ ਹਨ।
ਹਿੰਦੂ ਫੋਰਮ ਕੈਨੇਡਾ ਨੇ ਇਸ ਵੀਡੀਓ ਨੂੰ ਐਕਸ 'ਤੇ ਪੋਸਟ ਕੀਤਾ ਅਤੇ ਲਿਖਿਆ, 'ਬਹੁਤ ਪਰੇਸ਼ਾਨ ਕਰਨ ਵਾਲੀਆਂ ਤਸਵੀਰਾਂ। ਬਰੈਂਪਟਨ 'ਚ ਹਿੰਦੂ ਸਭਾ ਮੰਦਰ 'ਚ ਗਰਮਖਿਆਲੀਆਂ ਨੇ ਸ਼ਰਧਾਲੂਆਂ 'ਤੇ ਹਮਲਾ ਕੀਤਾ ਹੈ। ਇਹ ਅਸਵੀਕਾਰਨਯੋਗ ਹੈ।' HFC ਨੇ ਇਸ ਪੋਸਟ ਵਿੱਚ ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ, ਸਥਾਨਕ ਪੁਲਿਸ, ਓਨਟਾਰੀਓ ਦੇ ਪ੍ਰੀਮੀਅਰ ਡੱਗ ਫੋਰਡ ਅਤੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਵੀ ਟੈਗ ਕੀਤਾ ਹੈ। ਦੱਸ ਦੇਈਏ ਕਿ ਟਰੂਡੋ ਪ੍ਰਸ਼ਾਸਨ ਦੌਰਾਨ ਕੈਨੇਡਾ ਵਿੱਚ ਗਰਮਖਿਆਲੀਆਂ ਨੂੰ ਦਿੱਤੀ ਜਾ ਰਹੀ ਸੁਰੱਖਿਆ ਦਾ ਮੁੱਦਾ ਭਾਰਤ ਲਗਾਤਾਰ ਉਠਾਉਂਦਾ ਰਿਹਾ ਹੈ।
ਰਾਜੋਆਣਾ ਨੂੰ ਨਾ ਮਿਲੀ ਰਾਹਤ, ਸੁਪਰੀਮ ਕੋਰਟ ਨੇ ਸੁਣਵਾਈ 18 ਨਵੰਬਰ ਤੱਕ ਟਾਲੀ
ਨਵੀਂ ਦਿੱਲੀ- ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਵੱਲੋਂ ਕੋਈ ਅੰਤਰਿਮ ਰਾਹਤ ਨਹੀਂ ਮਿਲ ਸਕੀ, ਕਿਉਂਕਿ ਸੁਪਰੀਮ ਕੋਰਟ ਨੇ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕਰਦੀ ਪਟੀਸ਼ਨ &rsquoਤੇ ਸੁਣਵਾਈ 18 ਨਵੰਬਰ ਤੱਕ ਟਾਲ ਦਿੱਤੀ ਹੈ।
ਜਸਟਿਸ ਬੀਆਰ ਗਵਈ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਰਾਜੋਆਣਾ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਕਿਹਾ, &ldquoਉਨ੍ਹਾਂ (ਕੇਂਦਰ ਅਤੇ ਪੰਜਾਬ ਸਰਕਾਰ) ਨੂੰ ਸੁਣੇ ਬਿਨਾਂ ਕੋਈ ਅੰਤਰਿਮ ਰਾਹਤ ਨਹੀਂ ਦਿੱਤੀ ਜਾ ਸਕਦੀ।&rdquo
ਅਮਰੀਕਾ ਦੀਆਂ ਚੋਣਾਂ ਵਿਚ 6 ਕਰੋੜ ਤੋਂ ਵਧ ਮੱਤਦਾਤਾ ਨੇ ਅਗਾਊਂ ਮੱਤਦਾਨ ਕੀਤਾ
ਸੈਕਰਾਮੈਂਟੋ- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ ਵਿਚ ਮਹਿਜ਼ 2 ਦਿਨ ਰਹਿ ਗਏ ਹਨ ਤੇ 5 ਨਵੰਬਰ ਨੂੰ ਮੱਤਦਾਨ ਦੀ ਪ੍ਰਕ੍ਰਿਆ ਮੁਕੰਮਲ ਹੋ ਜਾਣੀ ਹੈ। ਹੁਣ ਤੱਕ 6 ਕਰੋੜ 10 ਲੱਖ ਮੱਤਦਾਤਾ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਚੁੱਕੇ ਹਨ। ਇਹ ਜਾਣਕਾਰੀ ਸੀ ਐਨ ਐਨ ਦੀ ਇਕ ਰਿਪੋਰਟ ਵਿਚ ਦਿੱਤੀ ਗਈ ਹੈ। ਇਸ ਰਿਪੋਰਟ ਅਨੁਸਾਰ ਮੱਤਦਾਤਾ ਨੇ ਬਹੁਤ ਹੀ ਉਤਸ਼ਾਹ ਨਾਲ ਅਗਾਊਂ ਮੱਤਦਾਨ ਕੀਤਾ ਹੈ। ਮੱਤਦਾਤਾ ਨੇ ਅਗਾਊਂ ਮੱਤਦਾਨ ਕਰਨ ਲਈ ਡਾਕ ਸੇਵਾ ਦੀ ਵਰਤੋਂ ਕੀਤੀ ਹੈ ਜਾਂ ਫਿਰ ਨਿੱਜੀ ਤੌਰ &lsquoਤੇ ਵੋਟ ਬਕਸਿਆਂ ਵਿਚ ਵੋਟਾਂ ਪਾਈਆਂ ਹਨ। ਇਸੇ ਦੌਰਾਨ ਸੀ ਐਨ ਐਨ ਵੱਲੋਂ ਐਸ ਐਸ ਆਰ ਐਸ ਰਾਹੀਂ ਕਰਵਾਏ ਤਾਜ਼ਾ ਸਰਵੇ ਅਨੁਸਾਰ ਜਾਰਜੀਆ ਤੇ ਉੱਤਰੀ ਕੈਰੋਲੀਨਾ ਵਿਚ ਡੈਮੋਕਰੈਟਿਕ ਉਮੀਦਵਾਰ ਕਮਲਾ ਹੈਰਿਸ ਤੇ ਰਿਪਬਲੀਕਨ ਉਮੀਦਵਾਰ ਡੋਨਾਲਡ ਟਰੰਪ ਵਿਚਾਲੇ ਮੁਕਾਬਲਾ ਬਹੁਤ ਹੀ ਫਸਵਾਂ ਹੈ। ਸਰਵੇ ਵਿਚ ਜਾਰਜੀਆ ਵਿੱਚ 48% ਮੱਤਦਾਤਾ ਨੇ ਟਰੰਪ ਦਾ ਸਮਰਥਨ ਕੀਤਾ ਹੈ ਜਦ ਕਿ 47% ਮੱਤਦਾਤਾ ਹੈਰਿਸ ਦੇ ਹੱਕ ਵਿਚ ਹਨ। ਉੱਤਰੀ ਕੈਰੋਲੀਨਾ ਵਿਚ 48% ਮੱਤਦਾਤਾ ਹੈਰਿਸ ਦੇ ਹੱਕ ਵਿਚ ਹਨ ਤੇ 47% ਮੱਤਦਾਤਾ ਟਰੰਪ ਦੇ ਨਾਲ ਖੜੇ ਹਨ। ਸਰਵੇ ਵਿਚ ਗਲਤੀ ਦੀ ਸੰਭਾਵਨਾ ਵੀ ਮੌਜੂਦ ਹੈ ਇਸ ਲਈ ਇਨਾਂ ਦੋਨਾਂ ਰਾਜਾਂ ਵਿਚ ਕੋਈ ਵੀ ਉਮੀਦਵਾਰ ਆਪਣੀ ਜਿੱਤ ਪੱਕੀ ਹੋਣ ਦਾ ਦਾਅਵਾ ਨਹੀਂ ਕਰ ਸਕਦਾ। ਇਹ ਬਹੁਤ ਦਿਲਚਸਪ ਤੱਥ ਹੈ ਕਿ 2008 ਵਿਚ ਉੱਤਰੀ ਕੈਰੋਲੀਨਾ ਦੇ ਮੱਤਦਾਤਾ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦਾ ਸਾਥ ਦਿੱਤਾ ਸੀ ਜਦ ਕਿ ਪਿਛਲੀਆਂ 4 ਚੋਣਾਂ ਵਿਚ ਮੱਤਦਾਤਾ ਰਿਪਬਲੀਕਨ ਉਮੀਦਵਾਰਾਂ ਦੇ ਹੱਕ ਵਿਚ ਰਹੇ ਹਨ। 2020 ਵਿਚ ਟਰੰਪ ਨੇ ਜੋ ਬਾਇਡਨ ਨੂੰ ਹਰਾਇਆ ਸੀ। ਜਾਰਜੀਆ ਵਿਚ 4 ਸਾਲ ਪਹਿਲਾਂ ਜੋ ਬਾਈਡਨ ਨੇ ਡੋਨਾਲਡ ਟਰੰਪ ਨੂੰ 1% ਤੋਂ ਵੀ ਘੱਟ ਵੋਟਾਂ ਦੇ ਫਰਕ ਨਾਲ ਹਰਾ ਕੇ ਇਤਿਹਾਸ ਰਚਿਆ ਸੀ। 1992 ਤੋਂ ਬਾਅਦ ਜਦੋਂ ਬਿੱਲ ਕਲਿੰਟਨ ਜਿੱਤਿਆ ਸੀ ਤੋਂ ਬਾਅਦ ਰਾਜ ਵਿਚ ਪਹਿਲੀ ਵਾਰ ਡੈਮੋਕਰੈਟਿਕ ਉਮੀਦਵਾਰ ਦੀ ਜਿੱਤ ਹੋਈ ਸੀ। ਸਰਵੇ ਅਨੁਸਾਰ ਜਾਰਜੀਆ ਤੇ ਉੱਤਰੀ ਕੈਰੋਲੀਨਾ ਦੋਨਾਂ ਰਾਜਾਂ ਵਿਚ ਹੈਰਿਸ ਨੂੰ ਕਾਲੇ ਸੰਭਾਵੀ ਮੱਤਦਾਤਾ ਭਰਵਾਂ ਸਮਰਥਨ ਮਿਲ ਰਿਹਾ ਹੈ। ਜਾਰਜੀਆ ਵਿਚ 84% ਤੇ ਉੱਤਰੀ ਕੈਰੋਲੀਨਾ ਵਿਚ 78% ਕਾਲੇ ਮੱਤਦਾਤਾ ਹੈਰਿਸ ਦਾ ਸਮਰਥਨ ਕਰ ਰਹੇ ਹਨ ਜਦ ਕਿ ਇਨਾਂ ਦੋਨਾਂ ਰਾਜਾਂ ਵਿਚ ਟਰੰਪ ਨੂੰ ਕਾਲੇ ਮੱਤਦਾਤਾ ਦਾ ਕ੍ਰਮਵਾਰ 13% ਤੇ 19% ਸਮਰਥਨ ਹਾਸਲ ਹੈ। ਜਾਰਜੀਆ ਵਿਚ 55% ਕਾਲਜ ਡਿਗਰੀ ਪ੍ਰਾਪਤ ਕਾਲੇ ਸੰਭਾਵੀ ਮੱਤਦਾਤਾ ਹੈਰਿਸ ਦੇ ਹੱਕ ਵਿਚ ਹਨ ਜਦ ਕਿ 39% ਟਰੰਪ ਦੇ ਨਾਲ ਹਨ। ਇਸੇ ਤਰਾਂ ਉੱਤਰੀ ਕੈਰੋਲੀਨਾ ਵਿਚ 53% ਕਾਲਜ ਡਿਗਰੀ ਪ੍ਰਾਪਤ ਕਾਲੇ ਮੱਤਦਾਤਾ ਦੀ ਪਸੰਦ ਹੈਰਿਸ ਹੈ ਤੇ 42% ਟਰੰਪ ਨੂੰ ਪਸੰਦ ਕਰ ਰਹੇ ਹਨ।
ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਨੂੰ ਸ਼੍ਰੋਮਣੀ ਕਮੇਟੀ 10 ਲੱਖ ਰੁਪਏ ਦੇਵੇਗੀ
ਨਵੀਂ ਦਿੱਲੀ- 1984 ਸਿੱਖ ਕਤਲੇਆਮ ਦੀ 40ਵੀਂ ਬਰਸੀ ਮੌਕੇ ਅੱਜ ਗੁਰਦੁਆਰਾ ਸ਼ਹੀਦਗੰਜ ਸਾਹਿਬ, ਤਿਲਕ ਵਿਹਾਰ ਵਿਖੇ ਪਤਵੰਤੇ ਸੱਜਣਾਂ ਨੇ ਹਾਜ਼ਰੀ ਭਰੀ। ਜਿਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੇ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵੀ ਸ਼ਾਮਲ ਸਨ। ਧਾਮੀ ਨੇ ਮ੍ਰਿਤਕਾਂ ਨੂੰ ਸਰਧਾ ਦੇ ਫੁੱਲ ਭੇਟ ਕਰਦਿਆਂ ਗੁਰਦੁਆਰਾ ਸ਼ਹੀਦਗੰਜ ਸਾਹਿਬ ਲਈ ਸ਼੍ਰੋਮਣੀ ਕਮੇਟੀ ਵੱਲੋਂ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦੇਣ ਵੀ ਐਲਾਨ ਕੀਤਾ। ਧਾਮੀ ਨੇ ਕਿਹਾ ਕਿ ਪਿਛਲੇ ਸਾਲ ਵੀ ਸ਼੍ਰੋਮਣੀ ਕਮੇਟੀ ਨੇ 10 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ ਸੀ। ਸ਼੍ਰੋਮਣੀ ਕਮੇਟੀ ਪੀੜਤ ਪਰਿਵਾਰਾਂ ਦੀ ਹਰ ਪ੍ਰਕਾਰ ਦੀ ਮਦਦ ਲਈ ਤਿਆਰ ਹੈ।
ਸ਼੍ਰੋਮਣੀ ਕਮੇਟੀ ਇਨਸਾਫ਼ ਦੀ ਲੜਾਈ &lsquoਚ ਲੋੜੀਂਦਾ ਹਿੱਸਾ ਵੀ ਪਾਵੇਗੀ। ਜੀਕੇ ਸਾਬ ਨੇ ਮੈਨੂੰ ਕਿਸੇ ਪੀੜਤ ਬੀਬੀ ਦੀ ਮਦਦ ਲਈ ਕਿਹਾ ਹੈ। ਅਸੀਂ ਆਪਣੇ ਲੋਕਾਂ ਦੇ ਨਾਲ ਖੜ੍ਹੇ ਸੀ ਤੇ ਖੜ੍ਹੇ ਹਾਂ।ਜੀਕੇ ਨੇ ਪੀੜਤਾਂ ਨੂੰ 1984 ਦਾ ਇਨਸਾਫ਼, ਮੁੜ ਵਸੇਬਾ ਤੇ ਹੋਰ ਸਮਾਜਿਕ ਸਹੁਲਤਾਂ ਉਪਲਬੱਧ ਕਰਵਾਉਣ ਬਾਰੇ ਸਰਕਾਰੀ ਤੰਤਰ ਦੇ ਰਵਈਏ ਉਤੇ ਨਰਾਜ਼ਗੀ ਜ਼ਾਹਿਰ ਕੀਤੀ। ਜੀਕੇ ਨੇ ਕੇਂਦਰ ਸਰਕਾਰ ਨੂੰ 1984 ਸਿੰਖ ਕਤਲੇਆਮ ਲਈ ਸਿੱਖ ਕੌਮ ਤੋਂ ਮੁਆਫ਼ੀ ਮੰਗਣ ਦੀ ਤਜਵੀਜ਼ ਦਿੱਤੀ। ਜੀਕੇ ਨੇ ਕਿਹਾ ਕਿ ਜੇਕਰ ਪੜਚੋਲ ਕਰੀਏ ਤਾਂ ਸਾਡੇ ਨਾਲ ਸੁਪਰੀਮ ਕੋਰਟ ਵੀ ਖੜ੍ਹਾ ਨਹੀਂ ਹੋਇਆ। ਜਦਕਿ 2002 ਦੇ ਗੁਜਰਾਤ ਦੰਗਿਆਂ ਦੇ ਸਮੇਂ ਸੁਪਰੀਮ ਕੋਰਟ ਨੇ ਖੁਦ ਸੰਗਿਆਨ ਲੈਂਦੇ ਹੋਏ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦਾ ਰਾਹ ਪੱਧਰਾ ਕੀਤਾ ਸੀ। ਜੀਕੇ ਨੇ ਰਿਟਾਇਰ ਹੋ ਰਹੇ ਚੀਫ਼ ਜਸਟਿਸ ਆਫ ਇੰਡੀਆ, ਜਸਟਿਸ ਡੀ.ਵਾਈ. ਚੰਦਰਚੂੜ ਨੂੰ ਸਿੱਖਾਂ ਤੋਂ ਸੁਪਰੀਮ ਕੋਰਟ ਵੱਲੋਂ ਇਸ ਕਤਲੇਆਮ ਦੌਰਾਨ ਆਪਣੀ ਅੱਖਾਂ ਬੰਦ ਕਰਕੇ ਰੱਖਣ ਲਈ ਮੁਆਫ਼ੀ ਮੰਗਣ ਦੀ ਅਪੀਲ ਕੀਤੀ।
ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ 24 ਸਾਲਾ ਔਰਤ ਗ੍ਰਿਫਤਾਰ
ਨਵੀਂ ਦਿੱਲੀ: ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੂੰ ਸ਼ਨੀਵਾਰ ਨੂੰ ਧਮਕੀ ਭਰਿਆ ਸੰਦੇਸ਼ ਮਿਲਿਆ ਸੀ। ਜਿਸ ਵਿੱਚ ਕਿਹਾ ਗਿਆ ਸੀ ਕਿ ਜੇਕਰ ਉਨ੍ਹਾਂ ਨੇ ਦਸ ਦਿਨਾਂ ਦੇ ਅੰਦਰ ਅਸਤੀਫਾ ਨਾ ਦਿੱਤਾ ਤਾਂ ਉਨ੍ਹਾਂ ਦੀ ਹਾਲਤ ਬਾਬਾ ਸਿੱਦੀਕੀ ਵਰਗੀ ਹੋ ਜਾਵੇਗੀ।
ਇਹ ਧਮਕੀ ਭਰਿਆ ਸੰਦੇਸ਼ ਮੁੰਬਈ ਪੁਲਿਸ ਕੰਟਰੋਲ ਰੂਮ ਨੂੰ ਮਿਲਿਆ ਹੈ। ਇਸ ਮੈਸੇਜ ਤੋਂ ਬਾਅਦ ਮੁੱਖ ਮੰਤਰੀ ਯੋਗੀ ਦੀ ਸੁਰੱਖਿਆ 'ਚ ਲੱਗੀਆਂ ਏਜੰਸੀਆਂ ਅਲਰਟ 'ਤੇ ਸਨ। ਇਸ ਧਮਕੀ ਤੋਂ ਬਾਅਦ ਯੂਪੀ ਪੁਲਿਸ ਹੀ ਨਹੀਂ ਬਲਕਿ ਮੁੰਬਈ ਪੁਲਿਸ ਨੇ ਵੀ ਦੋਸ਼ੀਆਂ ਦੀ ਭਾਲ ਸ਼ੁਰੂ ਕੀਤੀ ਅਤੇ ਮੁੰਬਈ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਮੁੰਬਈ ਪੁਲਿਸ ਨੇ ਮੁਲਜ਼ਮ ਦੀ ਭਾਲ ਕਰਦੇ ਮੁਲਜ਼ਮ ਨੂੰ ਟਰੇਸ ਕਰ ਲਿਆ ਹੈ। ਮੁੰਬਈ ਪੁਲਿਸ ਨੇ ਮੁੱਖ ਮੰਤਰੀ ਯੋਗੀ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੀ 24 ਸਾਲਾ ਔਰਤ ਨੂੰ ਹਿਰਾਸਤ ਵਿੱਚ ਲਿਆ ਹੈ।
ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸਿ਼ਤ ਸ਼ਹਿਰ : ਏਕਿਊਆਈ 368 ਕੀਤਾ ਗਿਆ ਦਰਜ
ਅੰਮ੍ਰਿਤਸਰ: ਪੰਜਾਬ ਦਾ ਅੰਮ੍ਰਿਤਸਰ ਦੇਸ਼ ਦਾ ਸਭ ਤੋਂ ਪ੍ਰਦੂਸਿ਼ਤ ਸ਼ਹਿਰ ਬਣ ਗਿਆ ਹੈ। ਇੱਥੇ ਏਅਰ ਕੁਆਲਿਟੀ ਇੰਡੈਕਸ 368 ਦਰਜ ਕੀਤਾ ਗਿਆ, ਜੋ ਦਿੱਲੀ ਦੇ 316 ਤੋਂ 58 ਪੁਆਇੰਟ ਜਿ਼ਆਦਾ ਹੈ। ਇਸ ਦੇ ਨਾਲ ਹੀ ਇਸ ਸੂਚੀ ਵਿੱਚ ਦੂਜਾ ਸਭ ਤੋਂ ਵੱਧ ਪ੍ਰਦੂਸਿ਼ਤ ਸ਼ਹਿਰ ਲੁਧਿਆਣਾ ਹੈ, ਜਿੱਥੇ 339 ਦਰਜ ਕੀਤਾ ਗਿਆ ਹੈ। ਜਦਕਿ ਚੰਡੀਗੜ੍ਹ ਦਾ ਏਕਿਊਆਈ ਵੀ ਬਹੁਤ ਖਰਾਬ ਹਾਲਤ 'ਚ ਹੈ। ਜਿੱਥੇ ਇਹ 277 ਤੱਕ ਪਹੁੰਚ ਗਿਆ ਹੈ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 2 ਨਵੰਬਰ ਦੀ ਸ਼ਾਮ ਨੂੰ ਜਾਰੀ ਅੰਕੜਿਆਂ ਅਨੁਸਾਰ ਅੰਮ੍ਰਿਤਸਰ ਅਤੇ ਲੁਧਿਆਣਾ ਤੋਂ ਇਲਾਵਾ ਦੇਸ਼ ਦੇ ਸਭ ਤੋਂ ਪ੍ਰਦੂਸਿ਼ਤ ਸ਼ਹਿਰਾਂ ਵਿੱਚ ਹਰਿਆਣਾ ਦੇ ਜੀਂਦ ਅਤੇ ਕਰਨਾਲ ਵੀ ਹਨ, ਜਿੱਥੇ ਕ੍ਰਮਵਾਰ 339 ਅਤੇ 303 ਸੀ। ਇਸ ਤੋਂ ਇਲਾਵਾ ਬਠਿੰਡਾ ਵਿੱਚ 143, ਜਲੰਧਰ ਵਿੱਚ 264, ਖੰਨਾ ਵਿੱਚ 196, ਮੰਡੀ ਗੋਬਿੰਦਗੜ੍ਹ ਵਿੱਚ 203, ਪਟਿਆਲਾ ਵਿੱਚ 243 ਅਤੇ ਰੂਪਨਗਰ ਵਿੱਚ 164 ਦਰਜ ਕੀਤਾ ਗਿਆ ਹੈ।
ਸਪੇਨ ਵਿਚ ਹੜ੍ਹਾਂ ਨੂੰ ਨਾ ਰੋਕ ਸਕਣ ਤੋਂ ਨਾਰਾਜ਼ ਲੋਕਾਂ ਨੇ ਰਾਜਾ ਅਤੇ ਮਹਾਰਾਣੀ 'ਤੇ ਸੁੱਟਿਆ ਚਿੱਕੜ
ਮੈਡ੍ਰਿਡ: ਸਪੇਨ ਦੇ ਹੜ੍ਹ ਪ੍ਰਭਾਵਿਤ ਵੇਲੇਂਸੀਆ ਇਲਾਕੇ ਦਾ ਦੌਰਾ ਕਰਨ ਗਏ ਕਿੰਗ ਫਿਲਿਪ ਅਤੇ ਉਨ੍ਹਾਂ ਦੀ ਪਤਨੀ ਮਹਾਰਾਣੀ ਲੇਟਿਜੀਆ 'ਤੇ ਲੋਕਾਂ ਨੇ ਚਿੱਕੜ ਸੁੱਟਿਆ। ਜਾਣਕਾਰੀ ਮੁਤਾਬਕ ਉੱਥੇ ਮੌਜੂਦ ਲੋਕਾਂ ਨੇ &lsquoਹਤਿਆਰੇ&rsquo ਅਤੇ &lsquoਸ਼ੇਮ ਆਨ ਯੂ&rsquo ਦੇ ਨਾਅਰੇ ਵੀ ਲਾਏ
ਰਾਜਾ ਫਿਲਿਪ ਨਾਲ ਸਪੇਨ ਦੇ ਪ੍ਰਧਾਨ ਮੰਤਰੀ ਪੇਡਰੋ ਸਾਂਚੇਜ਼ ਵੀ ਮੌਜੂਦ ਸਨ। ਲੋਕ ਉਨ੍ਹਾਂ ਨੂੰ ਪੁੱਛ ਰਹੇ ਸਨ ਕਿ ਲੀਡਰਾਂ ਨੇ ਹੜ੍ਹ ਨੂੰ ਰੋਕਣ ਲਈ ਪਹਿਲਾਂ ਤੋਂ ਕੁਝ ਕਿਉਂ ਨਹੀਂ ਕੀਤਾ।
ਭੀੜ ਨੂੰ ਰੋਕਣ ਲਈ ਪੁਲਿਸ ਨੂੰ ਅੱਗੇ ਆਉਣਾ ਪਿਆ। ਹਮਲੇ 'ਚ ਤੈਨਾਤ ਦੋ ਸੁਰੱਖਿਆ ਗਾਰਡ ਜ਼ਖਮੀ ਹੋ ਗਏ। ਉਸ ਦੇ ਮੱਥੇ ਤੋਂ ਖੂਨ ਵਗਦਾ ਦੇਖਿਆ ਗਿਆ। ਇਸ ਤੋਂ ਬਾਅਦ ਸਪੇਨ ਦੇ ਰਾਜਾ ਅਤੇ ਪ੍ਰਧਾਨ ਮੰਤਰੀ ਨੂੰ ਆਪਣਾ ਦੌਰਾ ਅਧੂਰਾ ਛੱਡ ਕੇ ਰਾਜਧਾਨੀ ਪਰਤਣਾ ਪਿਆ। ਇਸ ਦੌਰਾਨ ਲੋਕਾਂ ਨੇ ਪ੍ਰਧਾਨ ਮੰਤਰੀ ਦੀ ਕਾਰ 'ਤੇ ਵੀ ਹਮਲਾ ਕਰ ਦਿੱਤਾ।
ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਸੰਧੂ ਨਾਲ ਮੁਲਾਕਾਤ ਨੇ ਚਰਚਾ ਛੇੜੀ
ਸਾਬਕਾ ਵਿਧਾਇਕਾ ਡਾ. ਨਵਜੋਤ ਕੌਰ ਸਿੱਧੂ ਦੀ ਭਾਜਪਾ ਆਗੂ ਤਰਨਜੀਤ ਸਿੰਘ ਸੰਧੂ ਨਾਲ ਹੋਈ ਮੁਲਾਕਾਤ ਨੇ ਸਿਆਸੀ ਹਲਕਿਆਂ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ। ਸਿੱਧੂ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਸਿਆਸੀ ਮੰਚ ਤੋਂ ਦੂਰ ਹੈ। ਖਾਸ ਕਰਕੇ ਡਾ. ਨਵਜੋਤ ਕੌਰ ਸਿੱਧੂ ਜੋ ਕੈਂਸਰ ਨਾਲ ਜੰਗ ਲੜਨ ਮਗਰੋਂ ਸਿਹਤਯਾਬ ਹੋਏ ਹਨ, ਨੇ ਆਪਣੇ ਤੌਰ &rsquoਤੇ ਸਿਆਸੀ ਸਰਗਰਮੀਆਂ ਦੀ ਸ਼ੁਰੂਆਤ ਕੀਤੀ ਹੈ। ਉਹ ਪਹਿਲਾਂ ਵੀ ਇੱਥੇ ਅੰਮ੍ਰਿਤਸਰ ਪੁੱਜੇ ਸਨ ਅਤੇ ਆਪਣੇ ਘਰ ਪੂਰਬੀ ਵਿਧਾਨ ਸਭਾ ਹਲਕੇ ਦੇ ਆਪਣੇ ਸਮਰਥਕਾਂ ਨਾਲ ਮੀਟਿੰਗ ਕੀਤੀ ਸੀ। ਉਹ ਪੂਰਬੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਵੀ ਰਹਿ ਚੁੱਕੇ ਹਨ। ਜ਼ਿਕਰਯੋਗ ਹੈ ਕਿ ਤਰਨਜੀਤ ਸਿੰਘ ਸੰਧੂ ਨੇ ਭਾਜਪਾ ਵੱਲੋਂ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਸੰਸਦ ਦੀ ਚੋਣ ਲੜੀ ਸੀ, ਪਰ ਉਹ ਚੋਣ ਹਾਰ ਗਏ ਸਨ। ਸੰਧੂ ਨੇ ਸੋਸ਼ਲ ਮੀਡੀਆ ਮੰਚ &rsquoਤੇ ਅੱਜ ਇਹ ਤਸਵੀਰਾਂ ਜਨਤਕ ਕੀਤੀਆਂ ਹਨ। ਦੋਵਾਂ ਵਿਚਾਲੇ ਅੰਮ੍ਰਿਤਸਰ ਦੇ ਵਿਕਾਸ ਤੇ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਹੋਇਆ ਹੈ। ਇੱਕ ਤਸਵੀਰ ਵਿੱਚ ਡਾਕਟਰ ਸਿੱਧੂ ਅਤੇ ਉਨ੍ਹਾਂ ਦੀ ਧੀ ਤਰਨਜੀਤ ਸਿੰਘ ਸੰਧੂ ਨਾਲ ਖੜ੍ਹੇ ਦਿਖਾਈ ਦੇ ਰਹੇ ਹਨ ਅਤੇ ਦੂਜੀ ਤਸਵੀਰ ਵਿੱਚ ਉਹ ਬੈਠੇ ਹੋਏ ਵਿਚਾਰ ਚਰਚਾ ਕਰਦੇ ਨਜ਼ਰ ਆ ਰਹੇ ਹਨ। ਇਸ ਮੁਲਾਕਾਤ ਤੋਂ ਬਾਅਦ ਦੋਵਾਂ ਆਗੂਆਂ ਨਾਲ ਹੀ ਸੰਪਰਕ ਕਰਨ ਦਾ ਯਤਨ ਕੀਤਾ ਗਿਆ ਹੈ ਪਰ ਸੰਪਰਕ ਨਹੀਂ ਹੋ ਸਕਿਆ। ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਸਿੱਧੂ ਪਰਿਵਾਰ ਨੇ ਸਿਆਸਤ ਵਿੱਚ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਇਸ ਮੁਲਾਕਾਤ ਨੂੰ ਲੈ ਕੇ ਭਾਜਪਾ ਆਗੂਆਂ ਨੇ ਵੀ ਫਿਲਹਾਲ ਚੁੱਪ ਧਾਰੀ ਹੋਈ ਹੈ।
ਪੰਜਾਬ ਵਿਚ ਜਿਮਨੀ ਚੋਣਾਂ ਦੀ ਤਰੀਕ ਵਿਚ ਕੀਤੀ ਤਬਦੀਲੀ
ਚੰਡੀਗੜ੍ਹ : ਪੰਜਾਬ ਵਿਚ ਜਿਮਨੀ ਚੋਣਾਂ ਦੀ ਤਰੀਕ ਬਦਲ ਦਿੱਤੀ ਗਈ ਹੈ। ਹੁਣ ਇਹ ਚੋਣਾਂ 20 ਨਵੰਬਰ ਨੂੰ ਹੋਣਗੀਆਂ। ਦਰਅਸਲ ਪਹਿਲਾਂ 13 ਨਵੰਬਰ ਤੈਅ ਕੀਤੀ ਗਈ ਸੀ । ਪਰ ਕਈ ਧਿਰਾਂ ਨੇ ਇਤਰਾਜ ਕੀਤਾ ਸੀ ਕਿ ਇਸ ਤਰੀਕ ਦੇ ਲਾਗੇ ਗੁਰਪੁਰਬ ਹੈ ਅਤੇ ਲੋਕ ਉਧਰ ਰੁੱਝੇ ਹੋਣਗੇ। ਇਸੇ ਲਈ ਚੋਣ ਕਮਿਸ਼ਨ ਨੇ ਤਰੀਕ ਬਦਲ ਕੇ 20 ਨਵੰਬਰ ਕਰ ਦਿੱਤੀ ਹੈ। ਦਰਅਸਲ ਪੰਜਾਬ ਦੀਆਂ 4 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਜ਼ਿਮਨੀ ਚੋਣਾਂ ਦੀ ਤਰੀਕ ਬਦਲ ਗਈ ਹੈ। ਚੋਣ ਕਮਿਸ਼ਨ ਨੇ ਸੋਮਵਾਰ (4 ਨਵੰਬਰ) ਨੂੰ ਉੱਤਰ ਪ੍ਰਦੇਸ਼, ਪੰਜਾਬ ਅਤੇ ਕੇਰਲ ਦੀਆਂ 15 ਵਿਧਾਨ ਸਭਾ ਸੀਟਾਂ 'ਤੇ ਹੋਣ ਵਾਲੀਆਂ ਉਪ ਚੋਣਾਂ ਲਈ ਮੁੜ ਸ਼ੈਡਿਊਲ ਜਾਰੀ ਕੀਤਾ। ਹੁਣ ਵੋਟਾਂ 13 ਨਵੰਬਰ ਦੀ ਬਜਾਏ 20 ਨਵੰਬਰ ਨੂੰ ਪੈਣਗੀਆਂ। ਨਤੀਜਾ 23 ਨਵੰਬਰ ਨੂੰ ਹੀ ਆਵੇਗਾ।
ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਮਿਲੀ ਰਾਹਤ, ਅਦਾਲਤ ਨੇ ਦਿੱਤੀ ਜ਼ਮਾਨਤ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਨੀ ਲਾਂਡਰਿੰਗ ਮਾਮਲੇ 'ਚ ਗ੍ਰਿਫਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਦੀ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਹੈ। ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਨੇ ਸਾਰੀਆਂ ਧਿਰਾਂ ਨੂੰ ਸੁਣਨ ਤੋਂ ਬਾਅਦ ਪਿਛਲੇ ਹਫ਼ਤੇ ਇਸ ਮਾਮਲੇ ਵਿੱਚ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਅਮਰਗੜ੍ਹ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ਪਿਛਲੇ ਸਾਲ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ। ਗੱਜਣਮਾਜਰਾ 'ਤੇ ਆਪਣੀ ਕੰਪਨੀ ਤਾਰਾ ਕਾਰਪੋਰੇਸ਼ਨ ਲਿਮਟਿਡ ਰਾਹੀਂ ਬੈਂਕ ਨਾਲ 41 ਕਰੋੜ ਰੁਪਏ ਦੀ ਧੋਖਾਧੜੀ ਕਰਨ ਦਾ ਦੋਸ਼ ਹੈ।
ਅਮਰੀਕੀ ਰਾਸ਼ਟਰਪਤੀ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ, ਟਰੰਪ-ਹੈਰਿਸ ਨੇ ਲਾਇਆ ਪੂਰਾ ਜ਼ੋਰ
ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਕਮਲਾ ਹੈਰਿਸ ਅਤੇ ਉਨ੍ਹਾਂ ਦੇ ਰਿਪਬਲਿਕਨ ਵਿਰੋਧੀ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਚੋਣ ਮੁਹਿੰਮ ਵੋਟਿੰਗ ਬੰਦ ਹੋਣ ਤੋਂ ਪਹਿਲਾਂ ਕੋਈ ਮੌਕਾ ਨਹੀਂ ਛੱਡ ਰਹੇ ਹਨ। ਦੋਵੇਂ ਨੇਤਾ ਅਪਣੇ ਲਈ ਦੇਸ਼ ਵਾਸੀਆਂ ਤੋਂ ਸਮਰਥਨ ਮੰਗ ਰਹੇ ਹਨ ਅਤੇ ਉਨ੍ਹਾਂ ਨੂੰ ਵ੍ਹਾਈਟ ਹਾਊਸ ਭੇਜਣ ਦੀ ਭਾਵਨਾਤਮਕ ਅਪੀਲ ਕਰ ਰਹੇ ਹਨ। ਦਸਣਯੋਗ ਹੈ ਕਿ ਅਮਰੀਕਾ ਵਿਚ 5 ਨਵੰਬਰ ਨੂੰ ਰਾਸ਼ਟਰਪਤੀ ਚੋਣਾਂ ਹੋਣੀਆਂ ਹਨ।
ਉਪ ਰਾਸ਼ਟਰਪਤੀ ਹੈਰਿਸ ਨੇ ਵਿਸਕਾਨਸਿਨ &rsquoਚ ਅਪਣੇ ਹਜ਼ਾਰਾਂ ਉਤਸ਼ਾਹੀ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ, &lsquoਅਸੀਂ ਜਿੱਤਾਂਗੇ। ਅਮਰੀਕੀ ਰਾਜਨੀਤੀ ਵਿਚ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣ ਦਾ ਸਮਾਂ ਆ ਗਿਆ ਹੈ।&rsquo&rsquo ਉਹ ਵਿਸਕਾਨਸਿਨ ਅਤੇ ਉਤਰੀ ਕੈਰੋਲੀਨਾ ਵਿਚ ਚੋਣ ਪ੍ਰਚਾਰ ਕਰ ਰਹੇ ਸਨ। ਉਹ ਐਤਵਾਰ ਅਤੇ ਸੋਮਵਾਰ ਨੂੰ ਮਿਸ਼ੀਗਨ, ਜਾਰਜੀਆ ਅਤੇ ਪੈਨਸਿਲਵੇਨੀਆ ਵਿਚ ਸਮਾਪਤੀ ਬਹਿਸ ਕਰ ਸਕਦੀ ਹੈ।
ਇਸ ਦੌਰਾਨ 78 ਸਾਲਾ ਡੋਨਾਲਡ ਟਰੰਪ ਨੇ ਸ਼ਨੀਵਾਰ ਨੂੰ ਅਪਣੀ ਚੋਣ ਮੁਹਿੰਮ ਲਈ ਵਰਜੀਨੀਆ ਨੂੰ ਚੁਣਿਆ। ਸਲੇਮ ਵਿਚ ਅਪਣੇ ਹਜ਼ਾਰਾਂ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਸਾਬਕਾ ਰਾਸ਼ਟਰਪਤੀ ਨੇ ਦੇਸ਼ ਵਿਚ ਸ਼ਾਂਤੀ ਅਤੇ ਖ਼ੁਸ਼ਹਾਲੀ ਦਾ ਨਵਾਂ ਦੌਰ ਲਿਆਉਣ ਦਾ ਵਾਅਦਾ ਕੀਤਾ। ਉਨ੍ਹਾਂ ਕਮਲਾ ਹੈਰਿਸ ਨੂੰ ਇਕ ਉਦਾਰ ਖੱਬੇਪੱਖੀ ਅਤੇ ਕੱਟੜਪੰਥੀ ਦਸਿਆ।