ਆਸਟ੍ਰੇਲੀਆ ਨੇ ਕੈਨੇਡਾ ਵਿਚ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ
ਆਸਟ੍ਰੇਲੀਆ ਦੀ ਵਿਦੇਸ਼ ਮੰਤਰੀ ਨੇ ਮੰਗਲਵਾਰ ਨੂੰ ਆਪਣੇ ਭਾਰਤੀ ਹਮਰੁਤਬਾ (ਭਾਰਤ ਦੇ ਵਿਦੇਸ਼ ਮੰਤਰੀ ਐਸ ਜੈਸ਼ੰਕਰ) ਕੋਲ ਭਾਰਤ ਵੱਲੋਂ ਕੈਨੇਡਾ ਵਿਚ ਕਥਿਤ ਤੌਰ &rsquoਤੇ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਏ ਜਾਣ ਦਾ ਮੁੱਦਾ ਚੁੱਕਿਆ ਹੈ। ਵਿਦੇਸ਼ ਮੰਤਰੀ ਪੈਨੀ ਵੋਂਗ ਨੇ ਕਿਹਾ ਕਿ ਉਨ੍ਹਾਂ ਆਸਟ੍ਰੇਲੀਆ ਦੀ ਰਾਜਧਾਨੀ ਕੈਨਬਰਾ ਵਿੱਚ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਕੈਨੇਡਾ ਦੇ ਦੋਸ਼ਾਂ ਬਾਰੇ ਚਰਚਾ ਕੀਤੀ ਹੈ।
ਭਾਰਤ ਨੇ ਕੈਨੇਡਾ ਦੇ ਅਜਿਹੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ ਕਿ ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੈਨੇਡਾ ਅੰਦਰ ਸਿੱਖ ਕਾਰਕੁਨਾਂ ਨੂੰ ਨਿਸ਼ਾਨਾ ਬਣਾਉਣ ਦਾ ਹੁਕਮ ਦਿੱਤਾ ਸੀ। ਵੋਂਗ ਨੇ ਕਿਹਾ ਕਿ ਸਿੱਖ ਭਾਈਚਾਰੇ ਨੂੰ ਉਨ੍ਹਾਂ ਦਾ ਸੰਦੇਸ਼ ਇਹ ਸੀ ਕਿ ਸਾਰੇ ਲੋਕਾਂ ਨੂੰ ਆਸਟ੍ਰੇਲੀਆ ਵਿੱਚ ਸੁਰੱਖਿਅਤ ਅਤੇ ਸਤਿਕਾਰਤ ਹੋਣ ਦਾ ਅਧਿਕਾਰ ਹੈ, ਚਾਹੇ ਉਹ ਕੋਈ ਵੀ ਹੋਵੇ।
ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ
ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ। ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, &ldquoਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।&rdquo ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉਣਾ ਚਾਹੀਦਾ ਹੈ।
ਨਸਲਕੁਸ਼ੀ ਦੇ ਸ਼ਿਕਾਰ ਬੇਦੋਸ਼ੇ ਸਿੱਖਾਂ ਦੀ ਯਾਦ ਵਿੱਚ ਸੈਮੀਨਾਰ
ਨਵੰਬਰ 1984 ਵਿੱਚ &lsquoਨਸਲਕੁਸ਼ੀ ਦੀ ਰਾਜਨੀਤੀ&rsquo ਦੇ ਸ਼ਿਕਾਰ ਬੇਦੋਸ਼ੇ ਸਿੱਖਾਂ ਦੀ ਯਾਦ ਵਿੱਚ ਦਲ ਖਾਲਸਾ ਵੱਲੋਂ &lsquoਗ਼ੈਰ-ਨਿਆਇਕ ਕਤਲਾਂ ਦੀ 40 ਸਾਲਾ ਗਾਥਾ ਅਤੇ ਸਿੱਖ ਸੰਘਰਸ਼ ਦੇ ਬਦਲਦੇ ਰੂਪ&rsquo ਵਿਸ਼ੇ &rsquoਤੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੀ ਸਮਾਪਤੀ &rsquoਤੇ ਇਤਿਹਾਸਕ ਗੁਰਦੁਆਰੇ ਵਿੱਚ ਦਿੱਲੀ ਸਣੇ ਭਾਰਤ ਦੇ ਹੋਰਨਾਂ ਸ਼ਹਿਰਾਂ ਵਿੱਚ ਸਰਕਾਰੀ ਪੁਸ਼ਤਪਨਾਹੀ ਹੇਠ ਕਤਲ ਕੀਤੇ ਗਏ ਸਿੱਖਾਂ ਨੂੰ ਸ਼ਰਧਾਂਜਲੀ ਦਿੱਤੀ ਗਈ ਅਤੇ ਉਨ੍ਹਾਂ ਨਮਿਤ ਅਰਦਾਸ ਕੀਤੀ ਗਈ। ਕੈਨੇਡਾ ਦੀ ਟਰੂਡੋ ਸਰਕਾਰ ਵੱਲੋਂ ਸਿੱਖਾਂ ਦੇ ਗੈਰ-ਨਿਆਇਕ ਕਤਲਾਂ ਪਿੱਛੇ ਅਮਿਤ ਸ਼ਾਹ ਦਾ ਹੱਥ ਹੋਣ ਦੇ ਲਾਏ ਦੋੋਸ਼ਾਂ ਨੂੰ ਗੰਭੀਰ ਦੱਸਦਿਆਂ ਦਲ ਖ਼ਾਲਸਾ ਨੇ ਕੌਮਾਂਤਰੀ ਭਾਈਚਾਰੇ ਅਤੇ ਖ਼ਾਸ ਕਰ ਅਮਰੀਕਾ, ਇੰਗਲੈਂਡ, ਆਸਟਰੇਲੀਆ ਤੇ ਨਿਊਜ਼ੀਲੈਡ ਨੂੰ ਆਪਣੇ ਗੱਠਜੋੜ ਵਾਲੇ ਮਿੱਤਰ ਮੁਲਕ (ਕੈਨੇਡਾ) ਵੱਲੋਂ ਲਾਏ ਦੋਸ਼ਾਂ ਦੀ ਜਾਂਚ ਕਰਨ ਅਤੇ ਭਾਰਤ ਸਰਕਾਰ ਦੀ ਜੁਆਬ-ਤਲਬੀ ਕਰਨ ਦੀ ਅਪੀਲ ਕੀਤੀ ਹੈ। ਸੈਮੀਨਾਰ ਵਿੱਚ ਬੁਲਾਰਿਆਂ ਨੇ ਕੈਨੇਡਾ ਸਰਕਾਰ ਵੱਲੋਂ ਭਾਰਤ ਨੂੰ ਦੁਸ਼ਮਣ ਸੂਚੀ ਵਿੱਚ ਦਰਜ ਕਰਨ &rsquoਤੇ ਟਿੱਪਣੀ ਕਰਦਿਆਂ ਕਿਹਾ ਕਿ ਇਨ੍ਹਾਂ ਹਾਲਾਤ ਲਈ ਨਰਿੰਦਰ ਮੋਦੀ ਅਤੇ ਉਨ੍ਹਾਂ ਦੇ ਵਿਦੇਸ਼ ਮੰਤਰੀ ਜ਼ਿੰਮੇਵਾਰ ਹਨ, ਜਿਨ੍ਹਾਂ ਜਸਟਿਨ ਟਰੂਡੋ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਕਤਲ ਕੇਸ ਦੀ ਜਾਂਚ ਵਿੱਚ ਸਹਿਯੋਗ ਦੇਣ ਦੀ ਅਪੀਲ ਨੂੰ ਨਾ ਕੇਵਲ ਠੁਕਰਾਇਆ ਸਗੋਂ ਕੈਨੇਡੀਅਨ ਪ੍ਰਧਾਨ ਮੰਤਰੀ ਦਾ ਮਜ਼ਾਕ ਉਡਾਇਆ।
ਉੱਤਰੀ ਕੋਰੀਆ ਨੇ ਅਮਰੀਕੀ ਚੋਣਾਂ ਤੋਂ ਪਹਿਲਾਂ ਸਮੁੰਦਰ ਵੱਲ ਕਈ ਬੈਲਿਸਟਿਕ ਮਿਜ਼ਾਈਲਾਂ ਦਾਗੀਆਂ
ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਨੇ ਮੰਗਲਵਾਰ ਨੂੰ ਆਪਣੇ ਪੂਰਬੀ ਸਮੁੰਦਰ ਵੱਲ ਕਈ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗਦਿਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਕੁੱਝ ਘੰਟੇ ਪਹਿਲਾਂ ਹਥਿਆਰਾਂ ਦਾ ਪ੍ਰਦਰਸ਼ਨ ਜਾਰੀ ਰੱਖਿਆ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਤੁਰੰਤ ਇਹ ਨਹੀਂ ਦੱਸਿਆ ਕਿ ਮਿਜ਼ਾਈਲਾਂ ਦਾ ਪਤਾ ਲਗਾਇਆ ਗਿਆ ਹੈ ਜਾਂ ਉਨ੍ਹਾਂ ਨੇ ਕਿੰਨੀ ਦੂਰ ਤੱਕ ਉਡਾਣ ਭਰੀ ਹੈ। ਜਾਪਾਨ ਦੇ ਰੱਖਿਆ ਮੰਤਰਾਲੇ ਨੇ ਕਿਹਾ ਹੈ ਕਿ ਮੰਨਿਆ ਜਾ ਰਿਹਾ ਹੈ ਕਿ ਮਿਜ਼ਾਈਲਾਂ ਪਹਿਲਾਂ ਹੀ ਸਮੁੰਦਰ ਵਿੱਚ ਡਿੱਗ ਚੁੱਕੀਆਂ ਹਨ ਅਤੇ ਕਿਸੇ ਨੁਕਸਾਨ ਦੀ ਤੁਰੰਤ ਰਿਪੋਰਟ ਨਹੀਂ ਹੈ। ਇਹ ਲਾਂਚਿੰਗ ਉੱਤਰੀ ਕੋਰੀਆ ਦੇ ਨੇਤਾ ਕਿਮ ਜੋਂਗ ਉਨ ਵੱਲੋਂ ਅਮਰੀਕਾ ਦੀ ਮੁੱਖ ਭੂਮੀ ਤੱਕ ਪਹੁੰਚਣ ਲਈ ਤਿਆਰ ਕੀਤੀ ਗਈ ਦੇਸ਼ ਦੀ ਸਭ ਤੋਂ ਨਵੀਂ ਅੰਤਰ-ਮਹਾਂਦੀਪੀ ਬੈਲਿਸਟਿਕ ਮਿਜ਼ਾਈਲ ਦੇ ਉਡਾਣ ਪ੍ਰੀਖਣ ਦੀ ਨਿਗਰਾਨੀ ਕਰਨ ਤੋਂ ਕੁਝ ਦਿਨ ਬਾਅਦ ਆਈ ਹੈ।
ਕੇਂਦਰ ਅਤੇ ਪੰਜਾਬ ਸਰਕਾਰ ਦੱਸੇ, ਅੰਮ੍ਰਿਤਪਾਲ ਸਿੰਘ 'ਤੇ ਕਿਉਂ ਲਾਇਆ
 ਚੰਡੀਗੜ੍ਹ : ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਾਲਿਸਤਾਨ ਸਮਰਥਕ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੇ ਉਸ &rsquoਤੇ ਮੁੜ ਲਾਏ ਗਏ ਕੌਮੀ ਸੁਰੱਖਿਆ ਕਾਨੂੰਨ (ਐਨਐਸਏ) ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਸੀ। ਇਸ ਮਾਮਲੇ ਦੀ ਸੁਣਵਾਈ ਮੰਗਲਵਾਰ (ਅੱਜ) ਨੂੰ ਅਦਾਲਤ ਵਿੱਚ ਹੋਈ ਹੈ। ਇਸ ਦੇ ਨਾਲ ਹੀ ਗੁਰਿੰਦਰ ਪਾਲ ਸਿੰਘ ਔਜਲਾ ਨੇ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਉਸ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਕਿਸੇ ਹੋਰ ਜੇਲ੍ਹ ਵਿੱਚ ਤਬਦੀਲ ਕਰਨ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਮਾਮਲੇ ਵਿੱਚ ਸੂਬਾ ਸਰਕਾਰ ਵੱਲੋਂ ਜਵਾਬ ਦਾਇਰ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਜਵਾਬ ਮੰਗਿਆ ਹੈ। ਹਾਈ ਕੋਰਟ ਨੇ ਕਿਹਾ ਕਿ ਜਦੋਂ 13 ਮਾਰਚ ਨੂੰ ਡੀਸੀ ਨੇ ਰਿਪੋਰਟ ਦੇ ਦਿੱਤੀ ਸੀ ਤਾਂ 10 ਦਿਨਾਂ ਬਾਅਦ ਅੰਮ੍ਰਿਤਪਾਲ ਸਿੰਘ ਉਤੇ NAA ਐਨ ਐਸ ਏ ਕਿਉਂ ਲਾਇਆ ? ਮਤਲਬ ਕਿ ਇਸ ਵਿਚ 10 ਦਿਨਾਂ ਦੀ ਦੇਰੀ ਕਿਉਂ ਕੀਤੀ ਗਈ। ਹਾਈ ਕੋਰਟ ਨੇ ਕਿਹਾ ਕਿ ਪੰਜਾਬ ਅਤੇ ਕੇਂਦਰ ਸਰਕਾਰ ਸਾਰੇ ਕਾਗ਼ਜ਼ ਲੈ ਕੇ ਆਉਣ ਅਤੇ ਅਦਾਲਤ ਨੂੰ ਜਵਾਬ ਦੇਣ।
ਪੰਜਾਬ ਵਿਚ ਨਵੇਂ ਚੁਣੇ ਗਏ ਸਰਪੰਚਾਂ ਦੀ ਸਹੁੰ ਚੁੱਕ ਸਮਾਗਮ ਦੀ ਤਾਰੀਖ ਤੈਅ, ਕੇਜਰੀਵਾਲ ਵੀ ਆਉਣਗੇ
 ਚੰਡੀਗੜ੍ਹ : ਪੰਜਾਬ ਵਿੱਚ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਸਹੁੰ ਚੁੱਕ ਸਮਾਗਮ 8 ਨਵੰਬਰ ਨੂੰ ਲੁਧਿਆਣਾ ਦੀ ਸਾਈਕਲ ਵੈਲੀ ਵਿਖੇ ਕਰਵਾਉਣ ਦਾ ਫੈਸਲਾ ਕੀਤਾ ਗਿਆ ਹੈ। ਇਕੱਠ ਲਈ ਕਰੀਬ ਚਾਲੀ ਏਕੜ ਰਕਬੇ ਵਿੱਚ ਪੰਡਾਲ ਬਣਾਇਆ ਜਾਵੇਗਾ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਸ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਸ਼ਾਮਲ ਹੋਣਗੇ। ਉਂਜ ਸਰਕਾਰ ਵੱਲੋਂ ਪਿੰਡ ਸਰਾਭਾ ਵਿੱਚ ਸਮਾਗਮ ਕਰਵਾਉਣ ਦੀਆਂ ਤਿਆਰੀਆਂ ਚੱਲ ਰਹੀਆਂ ਸਨ।
ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਮੀਟਿੰਗ ਬੇਸਿੱਟਾ
ਚੰਡੀਗੜ੍ਹ : ਫਰਵਰੀ ਮਹੀਨੇ ਤੋਂ ਹਰਿਆਣਾ-ਪੰਜਾਬ ਦੀ ਸ਼ੰਭੂ ਸਰਹੱਦ 'ਤੇ ਬੈਠੇ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਕਰਨ ਲਈ ਸੋਮਵਾਰ (4 ਨਵੰਬਰ) ਨੂੰ ਚੰਡੀਗੜ੍ਹ ਸਥਿਤ ਹਰਿਆਣਾ ਭਵਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਸੇਵਾਮੁਕਤ ਜਸਟਿਸ ਨਵਾਬ ਸਿੰਘ ਨੇ ਕੀਤੀ। ਕਿਸਾਨ ਲਹਿਰ ਦੇ ਪ੍ਰਮੁੱਖ ਚਿਹਰੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਅਤੇ ਜਗਜੀਤ ਸਿੰਘ ਡੱਲੇਵਾਲ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਏ। ਪੰਧੇਰ ਨੇ ਮੀਟਿੰਗ ਵਿੱਚ ਆਉਣ ਤੋਂ ਇਨਕਾਰ ਕਰ ਦਿੱਤਾ ਸੀ। ਡੱਲੇਵਾਲ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦੇ ਮੈਂਬਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ। ਕਿਸਾਨਾਂ ਨੇ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਅੱਗੇ ਆਪਣੀਆਂ 12 ਮੰਗਾਂ ਪੇਸ਼ ਕੀਤੀਆਂ। ਕਿਸਾਨਾਂ ਨੇ ਸਪੱਸ਼ਟ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਨ੍ਹਾਂ ਦਾ ਸੰਘਰਸ਼ ਜਾਰੀ ਰਹੇਗਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਉਹ ਆਉਣ ਵਾਲੇ ਸੰਸਦ ਸੈਸ਼ਨ ਤੋਂ ਭੁੱਖ ਹੜਤਾਲ ਸ਼ੁਰੂ ਕਰਨਗੇ।
ਰਾਜਨੀਤੀ ਤੋਂ ਸੰਨਿਆਸ ਲੈਣਗੇ ਸ਼ਰਦ ਪਵਾਰ !
ਸ਼ਰਦ ਪਵਾਰ ਨੇ ਚੋਣ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਸੰਕੇਤ ਦਿੱਤਾ ਹੈ। ਬਾਰਾਮਤੀ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਮੈਂ ਕੋਈ ਚੋਣ ਨਹੀਂ ਲੜਨਾ ਚਾਹੁੰਦਾ। ਮੈਂ ਰਾਜ ਸਭਾ 'ਚ ਵੀ ਜਾਣਾ ਹੈ ਜਾਂ ਨਹੀਂ ਇਸ 'ਤੇ ਵਿਚਾਰ ਕਰਾਂਗਾ। ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣਾ ਚਾਹੀਦਾ ਹੈ। ਨਵੇਂ ਲੋਕਾਂ ਨੂੰ ਚੁਣ ਕੇ ਰਾਜਨੀਤੀ ਨੂੰ ਸੌਂਪਣਾ ਚਾਹੀਦਾ ਹੈ। ਮੈਂ ਦੱਸਣਾ ਚਾਹੁੰਦਾ ਹਾਂ ਕਿ ਮੈਂ ਹੁਣ ਸਰਕਾਰ ਵਿੱਚ ਨਹੀਂ ਹਾਂ। ਮੇਰੇ ਰਾਜ ਸਭਾ ਦੇ ਕਾਰਜਕਾਲ ਦਾ ਡੇਢ ਸਾਲ ਬਾਕੀ ਹੈ। ਇਸ ਤੋਂ ਬਾਅਦ ਮੈਨੂੰ ਇਹ ਸੋਚਣਾ ਪਵੇਗਾ ਕਿ ਰਾਜ ਸਭਾ ਜਾਣਾ ਹੈ ਜਾਂ ਨਹੀਂ। ਮੈਂ 14 ਚੋਣਾਂ ਲੜ ਚੁੱਕਾ ਹਾਂ, ਹੁਣ ਮੈਂ ਕੋਈ ਚੋਣ ਨਹੀਂ ਲੜਾਂਗਾ। ਹੁਣ ਮੈਂ ਐਮਐਲਏ ਨਹੀਂ ਬਣਨਾ ਚਾਹੁੰਦਾ, ਮੈਂ ਐਮਪੀ ਨਹੀਂ ਬਣਨਾ ਚਾਹੁੰਦਾ। ਮੈਂ ਲੋਕਾਂ ਦੇ ਸਵਾਲ ਹੱਲ ਕਰਨਾ ਚਾਹੁੰਦਾ ਹਾਂ। ਜੇਕਰ ਸਾਡੇ ਵਿਚਾਰਾਂ ਦੀ ਸਰਕਾਰ ਆਈ ਤਾਂ ਅਸੀਂ ਸਰਕਾਰ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹੋਵਾਂਗੇ। ਤੁਹਾਨੂੰ ਦੱਸ ਦੇਈਏ ਕਿ 84 ਸਾਲਾ ਸ਼ਰਦ ਪਵਾਰ ਨੇ ਇਹ ਬਿਆਨ ਅਜਿਹੇ ਸਮੇਂ ਦਿੱਤਾ ਹੈ ਜਦੋਂ ਮਹਾਰਾਸ਼ਟਰ ਵਿੱਚ ਵਿਧਾਨ ਸਭਾ ਚੋਣਾਂ 2024 ਨੂੰ ਲੈ ਕੇ ਉਤਸ਼ਾਹ ਹੈ।
ਅਮਰੀਕਾ ਦੇ ਚੋਣ ਨਤੀਜਿਆਂ ਮਗਰੋਂ ਵੱਡੇ ਪੱਧਰ &rsquoਤੇ ਹਿੰਸਾ ਦਾ ਖਤਰਾ
ਵਾਸ਼ਿੰਗਟਨ : ਅਮਰੀਕਾ ਵਿਚ ਅੱਜ ਪੈ ਰਹੀਆਂ ਵੋਟਾਂ ਦੇ ਨਤੀਜੇ ਵੱਡੇ ਪੱਧਰ &rsquoਤੇ ਹਿੰਸਾ ਦਾ ਕਾਰਨ ਬਣ ਸਕਦੇ ਹਨ ਜਿਸ ਨੂੰ ਵੇਖਦਿਆਂ ਵਾਈਟ ਹਾਊਸ ਦੁਆਲੇ ਬੈਰੀਕੇਡਿੰਗ ਕਰ ਦਿਤੀ ਗਈ ਹੈ ਅਤੇ ਕੌਮੀ ਰਾਜਧਾਨੀ ਸਣੇ ਵੱਖ ਵੱਖ ਸ਼ਹਿਰਾਂ ਵਿਚ ਕਾਰੋਬਾਰੀਆਂ ਵੱਲੋਂ ਆਪੋ-ਆਪਣੇ ਅਦਾਰਿਆਂ ਨੂੰ ਕਿਲੇ ਦਾ ਰੂਪ ਦੇ ਦਿਤਾ ਗਿਆ ਹੈ। ਕਈ ਪੋÇਲੰਗ ਸਟੇਸ਼ਨਾਂ &rsquoਤੇ ਝਗੜਾ ਹੋਣ ਦੀ ਰਿਪੋਰਟ ਹੈ ਅਤੇ ਇਲੈਕਸ਼ਨ ਵਰਕਰਜ਼ &rsquoਤੇ ਹਥਿਆਰਾਂ ਨਾਲ ਹਮਲਾ ਹੋਣ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਵਾਸ਼ਿੰਗਟਨ ਸੂਬੇ ਵਿਚ ਨੈਸ਼ਨਲ ਗਾਰਡਜ਼ ਨੂੰ ਤਿਆਰ ਬਰ ਤਿਆਰ ਰਹਿਣ ਦੇ ਹੁਕਮ ਦਿਤੇ ਗਏ ਹਨ ਜਿਥੇ ਡੈਮੋਕ੍ਰੈਟਿਕ ਪਾਰਟੀ ਦੇ ਸੰਸਦ ਮੈਂਬਰ ਵੱਲੋਂ ਵੋਟਰਾਂ ਦਰਮਿਆਨ ਖੂਨ ਖਰਾਬਾ ਹੋਣ ਦਾ ਖਦਸ਼ਾ ਜ਼ਾਹਰ ਕੀਤਾ ਗਿਆ ਹੈ।
ਕੈਨੇਡਾ 'ਚ ਹਿੰਦੂਆਂ ਨੇ ਬਰੈਂਪਟਨ ਮੰਦਰ 'ਤੇ ਹਮਲੇ ਵਿਰੁਧ ਮੁਜ਼ਾਹਰਾ ਕੀਤਾ
 ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਕਿਹਾ ਕਿ ਬਰੈਂਪਟਨ ਵਿੱਚ ਹਿੰਦੂ ਸਭਾ ਮੰਦਰ 'ਤੇ ਹਮਲਾ "ਬਹੁਤ ਹੀ ਚਿੰਤਾਜਨਕ" ਹੈ। ਕੈਨੇਡਾ 'ਚ ਹਿੰਦੂ ਮੰਦਰ 'ਤੇ ਖਾਲਿਸਤਾਨੀ ਹਮਲੇ ਦੇ ਮੱਦੇਨਜ਼ਰ ਕੈਨੇਡਾ 'ਚ ਹਿੰਦੂਆਂ ਖਿਲਾਫ ਵਧ ਰਹੀ ਹਿੰਸਾ 'ਤੇ ਚਿੰਤਾ ਪ੍ਰਗਟਾਉਣ ਲਈ ਮੰਗਲਵਾਰ ਨੂੰ ਬਰੈਂਪਟਨ 'ਚ ਹਜ਼ਾਰ ਤੋਂ ਵੱਧ ਕੈਨੇਡੀਅਨ ਹਿੰਦੂ ਭਾਈਚਾਰੇ ਦੇ ਲੋਕ ਇਕੱਠੇ ਹੋਏ। ਬਰੈਂਪਟਨ ਵਿੱਚ ਕੈਨੇਡਾ ਦੇ ਸਭ ਤੋਂ ਵੱਡੇ ਮੰਦਰਾਂ ਵਿੱਚੋਂ ਇੱਕ ਹਿੰਦੂ ਸਭਾ ਮੰਦਰ ਦੇ ਬਾਹਰ ਮੰਗਲਵਾਰ ਨੂੰ ਇਹ ਵਿਰੋਧ ਪ੍ਰਦਰਸ਼ਨ ਹੋਇਆ। ਇਹ ਵਿਰੋਧ ਹਿੰਦੂ ਸਭਾ ਮੰਦਿਰ ਦੇ ਬਾਹਰ ਹੋਇਆ, ਕੈਨੇਡਾ ਦੇ ਸਭ ਤੋਂ ਵੱਡੇ ਮੰਦਰਾਂ ਵਿੱਚੋਂ ਇੱਕ, ਓਨਟਾਰੀਓ ਭਰ ਦੇ ਭਾਗੀਦਾਰਾਂ ਨੇ ਸੁਰੱਖਿਆ ਅਤੇ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਇੱਕ ਸ਼ਾਂਤਮਈ ਰੈਲੀ ਵਿੱਚ ਸ਼ਿਰਕਤ ਕੀਤੀ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਇਕਮੁੱਠਤਾ ਰੈਲੀ ਕੈਨੇਡੀਅਨ ਸਿਆਸਤਦਾਨਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ 'ਤੇ ਖਾਲਿਸਤਾਨੀਆਂ ਦੀ ਹਮਾਇਤ ਬੰਦ ਕਰਨ ਲਈ ਦਬਾਅ ਬਣਾਉਣ ਲਈ ਕੀਤੀ ਜਾ ਰਹੀ ਸੀ।