image caption:

ਡੋਨਲਡ ਟਰੰਪ ਹੋਣਗੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ

ਵਾਸ਼ਿੰਗਟਨ- ਅਮਰੀਕਾ ਦੀਆਂ ਰਾਸ਼ਟਰਪਤੀ ਚੋਣਾਂ &lsquoਚ ਡੋਨਾਲਡ ਟਰੰਪ ਨੇ ਜਿੱਤ ਹਾਸਲ ਕਰ ਲਈ ਹੈ। ਹੁਣ ਉਹ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ ਅਤੇ ਜਨਵਰੀ 2025 &lsquoਚ ਅਮਰੀਕਾ ਦੀ ਸੱਤਾ ਸੰਭਾਲਣਗੇ। ਟਰੰਪ ਨੂੰ 277 ਇਲੈਕਟੋਰਲ ਵੋਟਾਂ ਹਾਸਲ ਹੋਈਆਂ, ਜਦਕਿ ਕਮਲਾ ਹੈਰਿਸ ਨੂੰ 226 ਇਲੈਕਟੋਰਲ ਵੋਟਾਂ ਮਿਲੀਆਂ। ਡੋਨਾਲਡ ਟਰੰਪ ਦੂਜੀ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣਨ ਜਾ ਰਹੇ ਹਨ। ਇਸ ਤੋਂ ਪਹਿਲਾਂ ਉਹ 2016 ਤੋਂ 2020 ਤੱਕ ਅਮਰੀਕਾ ਦੇ ਰਾਸ਼ਟਰਪਤੀ ਰਹੇ। ਪਿਛਲੀਆਂ ਚੋਣਾਂ ਵਿਚ ਉਹ ਜੋਅ ਬਾਇਡਨ ਤੋਂ ਹਾਰ ਗਏ ਸਨ।
ਚੋਣਾਂ ਦੌਰਾਨ ਪਹਿਲਾਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਇਹ ਮੁਕਾਬਲਾ ਬਹੁਤ ਸਖਤ ਰਹੇਗਾ ਅਤੇ ਫਿਰ ਵੀ ਕਮਲਾ ਹੈਰਿਸ ਦੇ ਜਿੱਤਣ ਦੀ ਉਮੀਦ ਬਣੀ ਹੋਈ ਸੀ। ਪਰ ਟਰੰਪ ਦੀ ਇਸ ਜਿੱਤ ਨੇ ਸਾਰੇ ਗਣਿਤ ਨੂੰ ਉਲਟਾ ਦਿੱਤਾ ਹੈ।
ਇਸ ਦੇ ਨਾਲ ਹੀ ਜੇ.ਡੀ. ਵੈਂਸ ਅਮਰੀਕਾ ਦੇ ਅਗਲੇ ਵਾਈਸ ਪ੍ਰੈਜ਼ੀਡੈਂਟ ਹੋਣਗੇ।
ਰਾਸ਼ਟਰਪਤੀ ਚੋਣ ਹਾਰਨ ਤੋਂ ਬਾਅਦ ਕਮਲਾ ਹੈਰਿਸ ਆਪਣੇ ਵੋਟਰਾਂ ਦਾ ਧੰਨਵਾਦ ਕਰਨ ਲਈ ਨਹੀਂ ਆਈ, ਬਲਕਿ ਉਸ ਨੇ ਆਪਣੇ ਇਕ ਸਾਥੀ ਨੂੰ ਲੋਕਾਂ ਦਾ ਧੰਨਵਾਦ ਕਰਨ ਲਈ ਭੇਜਿਆ।
ਜਿੱਤ ਮਗਰੋਂ ਟਰੰਪ ਆਪਣੇ ਸਮਰਥਕਾਂ ਵਿਚਕਾਰ ਪਹੁੰਚੇ ਅਤੇ ਉਨ੍ਹਾਂ ਨੂੰ ਸੰਬੋਧਨ ਕੀਤਾ। ਟਰੰਪ ਨੇ ਕਿਹਾ ਕਿ ਇਹ ਇਤਿਹਾਸ ਦਾ ਸਭ ਤੋਂ ਮਹਾਨ ਰਾਜਨੀਤਿਕ ਪਲ ਹੈ। ਇਸ ਦੌਰਾਨ ਉਨ੍ਹਾਂ ਨੇ ਅਮਰੀਕੀ ਲੋਕਾਂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੈਨੂੰ ਖੁਸ਼ੀ ਹੈ ਕਿ ਮੈਨੂੰ ਇਕ ਵਾਰ ਫਿਰ ਅਮਰੀਕਾ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮੈਨੂੰ ਤੁਹਾਡੇ &lsquoਤੇ ਬੜਾ ਮਾਣ ਹੈ। ਟਰੰਪ ਵੱਲੋਂ ਧੰਨਵਾਦ ਕਰਨ ਮੌਕੇ ਸਟੇਜ &lsquoਤੇ ਪਤਨੀ ਸਮੇਤ ਉਨ੍ਹਾਂ ਦਾ ਪੂਰਾ ਪਰਿਵਾਰ ਹਾਜ਼ਰ ਸੀ।
ਟਰੰਪ ਤੋਂ ਬਾਅਦ ਨਵੇਂ ਬਣੇ ਉਪ ਰਾਸ਼ਟਰਪਤੀ ਜੇ.ਡੀ. ਵੈਂਸ ਨੇ ਵੀ ਸੰਖੇਪ ਧੰਨਵਾਦੀ ਭਾਸ਼ਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਜਿੱਤ ਅਦੁੱਤੀ ਅਤੇ ਇਤਿਹਾਸਕ ਹੈ। ਅਸੀਂ ਅਮਰੀਕਾ ਦੀ ਬਿਹਤਰੀ ਲਈ ਕੰਮ ਕਰਾਂਗੇ। ਡੋਨਾਲਡ ਟਰੰਪ ਨੇ ਆਪਣੇ ਸਮਰਥਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਪਲ ਇਸ ਦੇਸ਼ ਨੂੰ ਫਿਰ ਤੋਂ ਮਜ਼ਬੂਤ ਕਰਨ &lsquoਚ ਮਦਦ ਕਰਨਗੇ। ਫਲੋਰੀਡਾ ਦੇ ਵੈਸਟ ਪਾਮ ਬੀਚ ਕਨਵੈਨਸ਼ਨ ਸੈਂਟਰ &lsquoਚ ਆਪਣੇ ਸੰਬੋਧਨ &lsquoਚ ਟਰੰਪ ਨੇ ਕਿਹਾ, &lsquoਮੈਂ ਹਰ ਰੋਜ਼ ਤੁਹਾਡੇ ਲਈ ਲੜਾਂਗਾ ਅਤੇ ਅਮਰੀਕਾ ਲਈ ਸੁਨਹਿਰੀ ਯੁੱਗ ਲਿਆਵਾਂਗਾ।&rsquo ਫੈਸਲਾਕੁੰਨ ਬੜ੍ਹਤ ਤੋਂ ਬਾਅਦ ਟਰੰਪ ਨੇ ਫਲੋਰਿਡਾ ਵਿਚ ਸਮਰਥਕਾਂ ਨੂੰ ਕਿਹਾ ਕਿ ਮੈਂ ਤੁਹਾਡਾ 47ਵਾਂ ਰਾਸ਼ਟਰਪਤੀ ਹਾਂ। ਅਜਿਹੀ ਸਿਆਸੀ ਜਿੱਤ ਪਹਿਲਾਂ ਕਦੇ ਨਹੀਂ ਦੇਖੀ ਗਈ। ਟਰੰਪ ਨੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਦਿਆਂ ਇਸ ਨੂੰ ਅਮਰੀਕੀ ਲੋਕਾਂ ਦੀ ਵੱਡੀ ਜਿੱਤ ਦੱਸਿਆ। ਦਰਅਸਲ, 78 ਸਾਲਾ ਟਰੰਪ ਨੂੰ ਫਿਲਹਾਲ 277 ਇਲੈਕਟੋਰਲ ਕਾਲਜ ਵੋਟਾਂ ਮਿਲਣ ਦਾ ਅਨੁਮਾਨ ਹੈ।
ਟਰੰਪ ਨੇ ਕਿਹਾ ਕਿ ਅਸੀਂ ਆਪਣੇ ਦੇਸ਼ ਨੂੰ ਠੀਕ ਕਰਨ ਅਤੇ ਆਪਣੀਆਂ ਸਰਹੱਦਾਂ ਨੂੰ ਸੁਰੱਖਿਅਤ ਕਰਨ ਲਈ ਕੰਮ ਕਰਾਂਗੇ। ਅਸੀਂ ਅੱਜ ਇਤਿਹਾਸ ਰਚਿਆ ਹੈ। ਅਸੀਂ ਸਭ ਤੋਂ ਅਦੁੱਤੀ ਸਿਆਸੀ ਜਿੱਤ ਹਾਸਲ ਕੀਤੀ ਹੈ। ਮੈਂ ਅਮਰੀਕੀ ਲੋਕਾਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ। ਮੈਂ ਤੁਹਾਡੇ ਅਤੇ ਤੁਹਾਡੇ ਪਰਿਵਾਰ ਲਈ ਹਰ ਸਾਹ ਨਾਲ ਲੜਾਂਗਾ।
ਅਮਰੀਕਾ ਦੇ 50 ਰਾਜਾਂ ਦੀਆਂ 538 ਇਲੈਕਟੋਰਲ ਵੋਟਾਂ ਲਈ ਗਿਣਤੀ ਕੀਤੀ ਗਈ। ਰਾਸ਼ਟਰਪਤੀ ਚੋਣਾਂ ਦੇ ਨਾਲ-ਨਾਲ ਸੰਸਦੀ ਚੋਣਾਂ ਵਿਚ ਵੀ ਟਰੰਪ ਦੀ ਰਿਪਬਲੀਕਨ ਪਾਰਟੀ ਨੂੰ ਲੀਡ ਹਾਸਲ ਹੋਈ ਹੈ।
ਇਸ ਜਿੱਤ ਨਾਲ ਆਉਣ ਵਾਲੇ ਸਮੇਂ ਵਿਚ ਅਮਰੀਕਾ ਦੀਆਂ ਬਹੁਤ ਸਾਰੀਆਂ ਨੀਤੀਆਂ &lsquoਚ ਬਦਲਾਅ ਦੇਖਣ ਨੂੰ ਮਿਲੇਗਾ, ਜਿਨ੍ਹਾਂ ਵਿਚ ਪ੍ਰਮੁੱਖ ਤੌਰ &lsquoਤੇ ਵਿਦੇਸ਼ ਨੀਤੀ, ਇੰਮੀਗ੍ਰੇਸ਼ਨ, ਗਰਭਪਾਤ ਅਤੇ ਦੇਸ਼ ਦਾ ਅਰਥਚਾਰਾ ਸ਼ਾਮਲ ਹੈ।

ਪੰਜਾਬ ਦੀਆਂ ਨਗਰ ਨਿਗਮ ਚੋਣਾਂ ਦਾ ਮਾਮਲਾ ਸੁਪਰੀਮ ਕੋਰਟ &lsquoਚ ਪੁੱਜਾ

ਜਲੰਧਰ- ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਆਇਆਂ ਲਗਭਗ ਪੌਣੇ 3 ਸਾਲ ਦਾ ਸਮਾਂ ਹੋ ਚੁੱਕਾ ਹੈ। ਇਸ ਮਿਆਦ ਦੌਰਾਨ ਪੰਜਾਬ ਦੀਆਂ ਨਗਰ ਨਿਗਮਾਂ ਅਤੇ ਕੌਂਸਲਾਂ ਆਦਿ ਦੀਆਂ ਚੋਣਾਂ ਨਹੀਂ ਕਰਵਾਈਆਂ ਗਈਆਂ, ਜਿਸ ਕਾਰਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪਿਛਲੇ ਦਿਨੀਂ ਇਕ ਫੈਸਲੇ ਵਿਚ ਸੂਬਾ ਸਰਕਾਰ ਨੂੰ ਨਿਰਦੇਸ਼ ਦਿੱਤੇ ਸਨ ਕਿ 15 ਦਿਨਾਂ ਅੰਦਰ ਨਗਰ ਨਿਗਮ ਚੋਣਾਂ ਸਬੰਧੀ ਸ਼ੈਡਿਊਲ ਜਾਰੀ ਕੀਤਾ ਜਾਵੇ ਅਤੇ ਇਸਦੀ ਸੂਚਨਾ ਉੱਚ ਅਦਾਲਤ ਨੂੰ ਦਿੱਤੀ ਜਾਵੇ।
ਹਾਈ ਕੋਰਟ ਦੇ ਹੁਕਮ ਆਇਆਂ 15 ਦਿਨ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਪੰਜਾਬ ਸਰਕਾਰ ਨੇ ਅਜੇ ਤੱਕ ਸੂਬੇ &lsquoਚ ਨਗਰ ਨਿਗਮ ਚੋਣਾਂ ਸਬੰਧੀ ਕੋਈ ਸ਼ੈਡਿਊਲ ਜਾਰੀ ਨਹੀਂ ਕੀਤਾ ਹੈ। ਦੂਜੇ ਪਾਸੇ ਪੰਜਾਬ ਸਰਕਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇ ਦਿੱਤੀ ਹੈ ਅਤੇ ਸੂਬਾ ਸਰਕਾਰ ਵੱਲੋਂ ਇਕ ਐੱਸ.ਐੱਲ.ਪੀ. (ਸਪੈਸ਼ਲ ਲੀਵ ਪਟੀਸ਼ਨ) ਦਾਇਰ ਕਰ ਦਿੱਤੀ ਗਈ ਹੈ। ਐੱਸ.ਐੱਲ.ਪੀ. ਨੰਬਰ 51131/2024 ਵਿਚ ਇਹ ਦਲੀਲ ਦਿੱਤੀ ਗਈ ਹੈ ਕਿ ਫਗਵਾੜਾ ਨਗਰ ਨਿਗਮ ਸਬੰਧੀ ਇਕ ਪਟੀਸ਼ਨ ਪਹਿਲਾਂ ਹੀ ਸੁਪਰੀਮ ਕੋਰਟ ਵਿਚ ਪੈਂਡਿੰਗ ਹੈ ਅਤੇ ਉਸ &lsquoਤੇ ਅਜੇ ਕੋਈ ਫੈਸਲਾ ਨਹੀਂ ਆਇਆ ਹੈ ਪਰ ਹਾਈ ਕੋਰਟ ਨੇ ਸਾਰੀਆਂ ਨਿਗਮ ਚੋਣਾਂ ਦਾ ਸ਼ੈਡਿਊਲ ਜਾਰੀ ਕਰਨ ਦੇ ਨਿਰਦੇਸ਼ ਦੇ ਦਿੱਤੇ ਹਨ।

ਅਮਰੀਕੀ ਡਾਲਰ ਮੁਕਾਬਲੇ ਸਭ ਤੋਂ ਹੇਠਲੇ ਪੱਧਰ &lsquoਤੇ ਪਹੁੰਚਿਆ ਭਾਰਤੀ ਰੁਪਇਆ

ਵਿਦੇਸ਼ੀ ਪੂੰਜੀ ਦੀ ਲਗਾਤਾਰ ਨਿਕਾਸੀ ਅਤੇ ਆਲਮੀ ਬਾਜ਼ਾਰ ਵਿਚ ਅਮਰੀਕੀ ਕਰੰਸੀ ਦੀ ਮਜ਼ਬੂਤੀ ਵਿਚਕਾਰ ਬੁੱਧਵਾਰ ਨੂੰ ਸ਼ੁਰੂਆਤੀ ਕਾਰੋਬਾਰ &lsquoਚ ਰੁਪਿਆ 14 ਪੈਸੇ ਦੀ ਗਿਰਾਵਟ ਨਾਲ 84.23 ਪ੍ਰਤੀ ਡਾਲਰ ਪ੍ਰਤੀ ਡਾਲਰ &lsquoਤੇ ਆ ਗਿਆ। ਫਾਰੇਕਸ ਵਪਾਰੀਆਂ ਨੇ ਕਿਹਾ ਕਿ ਅਮਰੀਕੀ ਚੋਣਾਂ ਦੇ ਵਿਚਕਾਰ ਬਾਜ਼ਾਰ &lsquoਚ ਅਸਥਿਰਤਾ ਦੇ ਸੰਕੇਤ ਦਿਖਾਈ ਦੇਣ ਲੱਗੇ ਹਨ। ਅਮਰੀਕੀ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਜ ਹੀ ਹਲਚਲ ਰੁਕਣ ਦੀ ਸੰਭਾਵਨਾ ਹੈ, ਜਦੋਂ ਇਸਦੇ ਨਤੀਜੇ ਸਪੱਸ਼ਟ ਹੋ ਜਾਣਗੇ।
ਅੰਤਰਬੈਂਕ ਵਿਦੇਸ਼ੀ ਮੁਦਰਾ ਬਾਜ਼ਾਰ ਵਿਚ, ਰੁਪਿਆ 84.23 ਪ੍ਰਤੀ ਡਾਲਰ &lsquoਤੇ ਖੁੱਲ੍ਹਿਆ, ਜੋ ਪਿਛਲੀ ਬੰਦ ਕੀਮਤ ਤੋਂ 14 ਪੈਸੇ ਦੀ ਗਿਰਾਵਟ ਨੂੰ ਦਰਸਾਉਂਦਾ ਹੈ। ਮੰਗਲਵਾਰ ਨੂੰ ਅਮਰੀਕੀ ਡਾਲਰ ਦੇ ਮੁਕਾਬਲੇ ਰੁਪਿਆ 84.09 ਦੇ ਪੱਧਰ &lsquoਤੇ ਬੰਦ ਹੋਇਆ ਸੀ। ਇਸ ਦੌਰਾਨ 6 ਪ੍ਰਮੁੱਖ ਮੁਦਰਾਵਾਂ ਦੇ ਮੁਕਾਬਲੇ ਅਮਰੀਕੀ ਡਾਲਰ ਦੀ ਸਥਿਤੀ ਨੂੰ ਮਾਪਦਾ ਡਾਲਰ ਸੂਚਕਾਂਕ 1.64 ਪ੍ਰਤੀਸ਼ਤ ਦੇ ਵਾਧੇ ਨਾਲ 105.11 &lsquoਤੇ ਰਿਹਾ। ਅੰਤਰਰਾਸ਼ਟਰੀ ਸਟੈਂਡਰਡ ਬ੍ਰੈਂਟ ਕਰੂਡ 0.98 ਫੀਸਦੀ ਡਿੱਗ ਕੇ 74.79 ਡਾਲਰ ਪ੍ਰਤੀ ਬੈਰਲ &lsquoਤੇ ਆ ਗਿਆ। ਸ਼ੇਅਰ ਬਾਜ਼ਾਰ ਦੇ ਅੰਕੜਿਆਂ ਮੁਤਾਬਕ ਵਿਦੇਸ਼ੀ ਸੰਸਥਾਗਤ ਨਿਵੇਸ਼ਕ (ਐੱਫ.ਆਈ.ਆਈ.) ਮੰਗਲਵਾਰ ਨੂੰ ਵਿਕਰੇਤਾ ਸਨ ਅਤੇ ਉਨ੍ਹਾਂ ਨੇ ਕੁੱਲ 2,569.41 ਕਰੋੜ ਰੁਪਏ ਦੇ ਸ਼ੇਅਰ ਵੇਚੇ।

ਟਰੰਪ ਦੀ ਅਗਵਾਈ &lsquoਚ ਐੱਚ-1ਬੀ ਵੀਜ਼ਾ ਨਿਯਮਾਂ &lsquoਚ ਹੋਵੇਗੀ ਸਖ਼ਤੀ!

ਨਵੀਂ ਦਿੱਲੀ- ਮਾਹਰਾਂ ਦਾ ਕਹਿਣਾ ਹੈ ਕਿ ਅਮਰੀਕਾ ਵਿਚ ਡੋਨਾਲਡ ਟਰੰਪ ਦੀ ਅਗਵਾਈ ਵਾਲੀ ਰਿਪਬਲਿਕਨ ਸਰਕਾਰ ਭਾਰਤੀ ਸਾਫਟਵੇਅਰ ਸੇਵਾਵਾਂ ਕੰਪਨੀਆਂ ਲਈ ਸਖਤ ਨਿਯਮ ਲਾਗੂ ਕਰ ਸਕਦੀ ਹੈ, ਜਿਸ ਵਿਚ ਸਥਾਨਕ ਕਰਮਚਾਰੀਆਂ ਲਈ ਉੱਚ ਤਨਖਾਹ ਦੀਆਂ ਜ਼ਰੂਰਤਾਂ ਵੀ ਸ਼ਾਮਲ ਹਨ। ਜੇਕਰ ਡੈਮੋਕਰੇਟਸ ਸੱਤਾ ਵਿਚ ਰਹਿੰਦੇ ਹਨ, ਤਾਂ ਕਮਲਾ ਹੈਰਿਸ ਦੀ ਸਰਕਾਰ ਐੱਚ-1ਬੀ ਵੀਜ਼ਾ ਦੀਆਂ ਰੁਕਾਵਟਾਂ ਨੂੰ ਘੱਟ ਕਰ ਸਕਦੀ ਹੈ, ਜਿਸ ਨਾਲ ਭਾਰਤੀ ਆਈ.ਟੀ. ਫਰਮਾਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਅਮਰੀਕਾ ਦੀ ਮੰਗ ਨੂੰ ਪੂਰਾ ਕਰਨ ਲਈ ਹੋਰ ਹੁਨਰਮੰਦ ਕਾਮਿਆਂ ਨੂੰ ਨੌਕਰੀ ਦੇਣ ਦੇ ਸਮਰੱਥ ਹੋਣਗੇ।
ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਪ੍ਰਣਾਲੀ ਨੂੰ ਆਧੁਨਿਕ ਬਣਾਉਣ, ਲਾਟਰੀ ਪ੍ਰਣਾਲੀ ਵਿਚ ਪਾਰਦਰਸ਼ਤਾ ਵਧਾਉਣ ਅਤੇ ਧੋਖਾਧੜੀ ਨੂੰ ਰੋਕਣ ਲਈ ਕੰਮ ਕੀਤਾ।
ਟਾਟਾ ਕੰਸਲਟੈਂਸੀ ਸਰਵਿਸਿਜ਼ (ਟੀ.ਸੀ.ਐੱਸ.), ਇਨਫੋਸਿਸ ਅਤੇ ਵਿਪਰੋ ਸਮੇਤ ਭਾਰਤੀ ਆਈ.ਟੀ. ਕੰਪਨੀਆਂ ਐੱਚ-1ਬੀ ਵੀਜ਼ਾ ਪ੍ਰਾਪਤ ਕਰਨ ਵਾਲੀਆਂ ਸਭ ਤੋਂ ਵੱਡੀਆਂ ਕੰਪਨੀਆਂ ਵਿਚੋਂ ਹਨ।
ਪਾਇਨੀਅਰ ਲੀਗਲ ਦੇ ਪਾਰਟਨਰ ਅਨੁਪਮ ਸ਼ੁਕਲਾ ਨੇ ਕਿਹਾ ਕਿ ਇਤਿਹਾਸਕ ਤੌਰ &lsquoਤੇ ਭਾਰਤੀ ਆਈ.ਟੀ. ਸੈਕਟਰ ਨੇ ਲੋਕਤੰਤਰੀ ਪ੍ਰਸ਼ਾਸਨ ਦੇ ਤਹਿਤ ਬਿਹਤਰ ਪ੍ਰਦਰਸ਼ਨ ਕੀਤਾ ਹੈ, ਜਿਸ ਦਾ ਤਕਨਾਲੋਜੀ ਅਤੇ ਨਵੀਨਤਾ ਪ੍ਰਤੀ ਸਕਾਰਾਤਮਕ ਰਵੱਈਆ ਹੈ। ਸ਼ੁਕਲਾ ਨੇ ਕਿਹਾ, &rdquoਹੈਰਿਸ ਦੀ ਸਰਕਾਰ ਐੱਚ-1ਬੀ ਵੀਜ਼ਾ ਹੱਦ ਵਧਾਉਣ ਲਈ ਉੱਚ ਹੁਨਰਮੰਦ ਪ੍ਰਵਾਸੀਆਂ ਲਈ ਨਵੇਂ ਰਸਤੇ ਵਿਕਸਿਤ ਕਰਨ &lsquoਤੇ ਵਿਚਾਰ ਕਰ ਸਕਦੀ ਹੈ।

ਜੰਮੂ-ਕਸ਼ਮੀਰ ਵਿਧਾਨ ਸਭਾ 'ਚ ਧਾਰਾ 370 ਨੂੰ ਬਹਾਲ ਕਰਨ ਦਾ ਮਤਾ ਪਾਸ

ਸ੍ਰੀਨਗਰ: ਜੰਮੂ-ਕਸ਼ਮੀਰ ਵਿਧਾਨ ਸਭਾ ਨੇ ਰਾਜ ਦੇ ਵਿਸ਼ੇਸ਼ ਦਰਜੇ (ਧਾਰਾ 370) ਨੂੰ ਬਹਾਲ ਕਰਨ ਦਾ ਪ੍ਰਸਤਾਵ ਪਾਸ ਕੀਤਾ ਹੈ। ਹਾਲਾਂਕਿ, ਭਾਜਪਾ ਵਿਧਾਇਕਾਂ ਨੇ ਇਸ ਦਾ ਵਿਰੋਧ ਕੀਤਾ ਅਤੇ ਪ੍ਰਸਤਾਵ ਦੀਆਂ ਕਾਪੀਆਂ ਪਾੜ ਦਿੱਤੀਆਂ। ਵਿਧਾਇਕ ਨਾਅਰੇਬਾਜ਼ੀ ਕਰਦੇ ਰਹੇ।
ਭਾਜਪਾ ਨੇ ਦੋਸ਼ ਲਾਇਆ ਕਿ ਸਪੀਕਰ ਨੇ ਮੰਤਰੀਆਂ ਦੀ ਮੀਟਿੰਗ ਬੁਲਾ ਕੇ ਮਤੇ ਦਾ ਖਰੜਾ ਖ਼ੁਦ ਤਿਆਰ ਕੀਤਾ। ਇਸ ਤੋਂ ਬਾਅਦ ਵਿਧਾਇਕ ਬੈਂਚ 'ਤੇ ਚੜ੍ਹ ਗਏ ਅਤੇ ਹੰਗਾਮਾ ਕੀਤਾ। ਹੰਗਾਮੇ ਕਾਰਨ ਸਦਨ ਦੀ ਕਾਰਵਾਈ ਵੀਰਵਾਰ ਤੱਕ ਲਈ ਮੁਲਤਵੀ ਕਰ ਦਿੱਤੀ ਗਈ।
ਭਾਜਪਾ ਪ੍ਰਧਾਨ ਸਤ ਸ਼ਰਮਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਨੇ ਪਾਰਟੀ ਦਫ਼ਤਰ ਵਿੱਚ ਇਕੱਠੇ ਹੋ ਕੇ ਜੰਮੂ-ਕਸ਼ਮੀਰ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਕਾਰੀਆਂ ਨੇ ਮੁੱਖ ਮੰਤਰੀ ਉਮਰ ਅਬਦੁੱਲਾ ਅਤੇ ਉਪ ਮੁੱਖ ਮੰਤਰੀ ਸੁਰਿੰਦਰ ਚੌਧਰੀ ਦੇ ਪੁਤਲੇ ਵੀ ਫੂਕੇ।
ਭਾਜਪਾ ਨੇ ਦੋਸ਼ ਲਾਇਆ ਕਿ ਨੈਸ਼ਨਲ ਕਾਨਫਰੰਸ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਗੁੰਮਰਾਹ ਕਰ ਰਹੀ ਹੈ ਅਤੇ ਕਿਹਾ ਕਿ ਕੋਈ ਵੀ ਵਿਧਾਨ ਸਭਾ ਧਾਰਾ 370 ਅਤੇ 35ਏ ਨੂੰ ਵਾਪਿਸ ਨਹੀਂ ਲਿਆ ਸਕਦੀ।

ਸਿੱਖ ਮੁਲਾਜ਼ਮ ਹਵਾਈ ਅੱਡਿਆਂ 'ਤੇ ਕ੍ਰਿਪਾਨ ਨਹੀਂ ਪਹਿਨ ਸਕਣਗੇ, ਸਿਵਲ ਏਵੀਏਸ਼ਨ ਨੇ ਸੁਰੱਖਿਆ ਕਾਰਨਾਂ ਦਾ ਦਿੱਤਾ ਹਵਾਲਾ ਦਿੱਤਾ

ਅੰਮ੍ਰਿਤਸਰ- ਭਾਰਤ 'ਚ ਹਵਾਈ ਅੱਡਿਆਂ 'ਤੇ ਸਿੱਖ ਕਰਮਚਾਰੀ ਕ੍ਰਿਪਾਨ ਨਹੀਂ ਪਾ ਸਕਣਗੇ। ਸ਼ਹਿਰੀ ਹਵਾਬਾਜ਼ੀ ਬਿਊਰੋ (ਬੀ.ਸੀ.ਏ.ਐੱਸ.) ਬਿਊਰੋ ਆਫ ਸਿਵਲ ਏਵੀਏਸ਼ਨ ਨੇ 30 ਅਕਤੂਬਰ ਨੂੰ ਇਸ ਸਬੰਧੀ ਹੁਕਮ ਜਾਰੀ ਕੀਤੇ ਸਨ। ਬੀਸੀਏਐੱਸ ਨੇ ਆਪਣੇ ਹੁਕਮ ਵਿੱਚ ਕਿਹਾ ਕਿ ਹਵਾਈ ਅੱਡਿਆਂ &rsquoਤੇ ਕੰਮ ਕਰਨ ਵਾਲੇ ਸਿੱਖ ਮੁਲਾਜ਼ਮ ਸੁਰੱਖਿਆ ਦੇ ਮੱਦੇਨਜ਼ਰ ਕ੍ਰਿਪਾਨ ਨਹੀਂ ਪਹਿਨ ਸਕਣਗੇ।
ਸਾਰੇ ਹਵਾਈ ਅੱਡਿਆਂ ਦੇ ਕਰਮਚਾਰੀਆਂ ਨੂੰ ਇਹ ਗਾਈਡਲਾਈਨ ਇੱਕ ਦਿਨ ਪਹਿਲਾਂ ਮਿਲੀ ਸੀ। ਬੀਸੀਏਐੱਸ ਵੱਲੋਂ ਕਿਹਾ ਗਿਆ ਹੈ ਕਿ ਸੁਰੱਖਿਆ ਪ੍ਰੋਟੋਕਾਲ ਕਾਰਨ ਇਹ ਹੁਕਮ ਜਾਰੀ ਕੀਤੇ ਗਏ ਹਨ। ਜਿਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ।
ਇਸ ਦੇ ਚਲਦੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ 5 ਕੱਕਾਰ ਗੁਰੂ ਸਾਹਿਬਾਨ ਦੀ ਦਾਤ ਹਨ। ਉਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਸ ਸਬੰਧੀ ਸਰਕਾਰ ਨਾਲ ਗੱਲ ਕਰਨ ਲਈ ਕਹਿਣਗੇ।
ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਇਸ ਫੈਸਲੇ ਦੀ ਆਲੋਚਨਾ ਕਰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੀ ਉਲੰਘਣਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕ੍ਰਿਪਾਨ ਸਿੱਖ ਧਰਮ ਵਿੱਚ ਪਵਿੱਤਰ ਚਿੰਨ੍ਹ ਹੈ ਅਤੇ ਇਸ ਨੂੰ ਪਹਿਨਣਾ ਧਾਰਮਿਕ ਅਧਿਕਾਰ ਹੈ। ਅਜਿਹੇ ਹੁਕਮ ਪਹਿਲਾਂ ਵੀ ਜਾਰੀ ਕੀਤੇ ਜਾ ਚੁੱਕੇ ਹਨ, ਜਿਸ ਨਾਲ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਏਵੀਏਸ਼ਨ ਅਥਾਰਟੀ ਵੱਲੋਂ ਸਿੱਖਾਂ ਨੂੰ ਡਿਊਟੀ ਦੌਰਾਨ ਕ੍ਰਿਪਾਨ ਨਾ ਪਹਿਨਣ ਦੇ ਦਿੱਤੇ ਗਏ ਹੁਕਮ ਗਲਤ ਹਨ।

ਅਮਰੀਕੀ ਪ੍ਰਤੀਨਿਧੀ ਸਭਾ ਦੀਆਂ ਚੋਣਾਂ &rsquoਚ 6 ਭਾਰਤੀ-ਅਮਰੀਕੀਆਂ ਦੀ ਜਿੱਤ

ਪ੍ਰਤੀਨਿਧੀ ਸਭਾ ਦੀਆਂ ਚੋਣਾਂ &rsquoਚ 6 ਭਾਰਤੀ-ਅਮਰੀਕੀਆਂ ਨੇ ਜਿੱਤ ਹਾਸਲ ਕੀਤੀ ਹੈ। ਮੌਜੂਦਾ ਕਾਂਗਰਸ (ਅਮਰੀਕੀ ਸੰਸਦ) ਵਿਚ ਉਨ੍ਹਾਂ ਦੀ ਗਿਣਤੀ ਪੰਜ ਸੀ। ਸਾਰੇ ਪੰਜ ਮੌਜੂਦਾ ਭਾਰਤੀ-ਅਮਰੀਕੀ ਮੈਂਬਰ ਪ੍ਰਤੀਨਿਧੀ ਸਭਾ ਲਈ ਦੁਬਾਰਾ ਚੁਣੇ ਗਏ ਹਨ। ਭਾਰਤੀ-ਅਮਰੀਕੀ ਵਕੀਲ ਸੁਹਾਸ ਸੁਬਰਾਮਨੀਅਮ ਵਰਜੀਨੀਆ ਅਤੇ ਪੂਰੇ ਈਸਟ ਕੋਸਟ ਤੋਂ ਚੁਣੇ ਜਾਣ ਵਾਲੇ ਭਾਈਚਾਰੇ ਦੇ ਪਹਿਲੇ ਵਿਅਕਤੀ ਬਣ ਗਏ ਹਨ। ਸੁਬਰਾਮਨੀਅਮ ਨੇ ਰਿਪਬਲਿਕਨ ਮਾਈਕ ਕਲੇਂਸੀ ਨੂੰ ਹਰਾਇਆ। ਉਹ ਇਸ ਸਮੇਂ ਵਰਜੀਨੀਆ ਸਟੇਟ ਸੈਨੇਟਰ ਹਨ। ਸੁਬਰਾਮਣੀਅਮ ਨੇ ਕਿਹਾ, &lsquo&lsquoਮੈਨੂੰ ਮਾਣ ਹੈ ਕਿ ਵਰਜੀਨੀਆ ਦੇ 10ਵੇਂ ਜ਼ਿਲ੍ਹੇ ਦੇ ਲੋਕਾਂ ਨੇ ਕਾਂਗਰਸ &rsquoਚ ਸੱਭ ਤੋਂ ਸਖਤ ਲੜਾਈ ਲੜਨ ਅਤੇ ਨਤੀਜੇ ਦੇਣ ਲਈ ਮੇਰੇ &rsquoਤੇ ਭਰੋਸਾ ਕੀਤਾ। ਇਹ ਜ਼ਿਲ੍ਹਾ ਮੇਰਾ ਘਰ ਹੈ। ਮੇਰੀ ਪਤਨੀ, ਮਿਰਾਂਡਾ ਅਤੇ ਮੈਂ ਅਪਣੀਆਂ ਧੀਆਂ ਦੀ ਪਰਵਰਿਸ਼ ਕਰ ਰਹੇ ਹਾਂ ਅਤੇ ਸਾਡੇ ਭਾਈਚਾਰੇ ਨੂੰ ਦਰਪੇਸ਼ ਮੁੱਦੇ ਸਾਡੇ ਪਰਵਾਰ ਲਈ ਨਿੱਜੀ ਹਨ। ਵਾਸ਼ਿੰਗਟਨ &rsquoਚ ਇਸ ਜ਼ਿਲ੍ਹੇ ਦੀ ਸੇਵਾ ਜਾਰੀ ਰਖਣਾ ਮਾਣ ਵਾਲੀ ਗੱਲ ਹੈ।&rsquo&rsquo ਪਹਿਲਾਂ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਦੇ ਵ੍ਹਾਈਟ ਹਾਊਸ ਦੇ ਸਲਾਹਕਾਰ ਰਹਿ ਚੁਕੇ ਸੁਬਰਾਮਣੀਅਮ ਧਰਮ ਤੋਂ ਹਿੰਦੂ ਹਨ ਅਤੇ ਦੇਸ਼ ਭਰ &rsquoਚ ਭਾਰਤੀ-ਅਮਰੀਕੀਆਂ &rsquoਚ ਪ੍ਰਸਿੱਧ ਹਨ।

ਸੁਖਬੀਰ ਨੂੰ ਤਨਖ਼ਾਹੀਆ ਕਰਾਰ ਦਿੱਤੇ ਜਾਣ ਦੇ ਮਾਮਲੇ &rsquoਤੇ ਅਕਾਲ ਤਖ਼ਤ ਵੱਲੋਂ ਸੱਦੀ ਮੀਟਿੰਗ ਵਿਚ ਵਿਦਵਾਨਾਂ ਨੇ ਦਿੱਤੇ ਸੁਝਾਅ
ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਸਬੰਧੀ ਅਗਲੇਰੀ ਕਾਰਵਾਈ ਬਾਰੇ ਵਿਚਾਰ ਕਰਨ ਲਈ ਬੁਲਾਈ ਗਈ ਵਿਦਵਾਨਾਂ ਦੀ ਇਕੱਤਰਤਾ ਵਿਚ ਵੱਖ-ਵੱਖ ਸਿੱਖ ਵਿਦਵਾਨਾਂ ਤੇ ਬੁੱਧੀਜੀਵੀਆਂ ਨੇ ਆਪਣੇ ਵਿਚਾਰ ਪੇਸ਼ ਕੀਤੇ ਹਨ। ਅਕਾਲ ਤਖ਼ਤ ਵੱਲੋਂ ਇਨ੍ਹਾਂ ਨੂੰ ਵਿਚਾਰਨ ਉਪਰੰਤ ਅਗਲੇਰੀ ਕਾਰਵਾਈ ਬਾਰੇ ਫ਼ੈਸਲਾ ਕੀਤਾ ਜਾਵੇਗਾ।

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੇ ਹਰੇਕ ਸਿੱਖ ਵਿਦਵਾਨ ਦੇ ਵਿਚਾਰ ਬੜੇ ਧਿਆਨ ਤੇ ਸੰਜੀਦਗੀ ਨਾਲ ਸੁਣੇ। ਕੁਝ ਵਿਦਵਾਨਾਂ ਨੇ ਆਪਣੇ ਲਿਖਤੀ ਵਿਚਾਰ ਵੀ ਭੇਜੇ ਸਨ, ਜਿਨ੍ਹਾਂ ਨੂੰ ਇਸ ਇਕੱਤਰਤਾ ਵਿਚ ਵਿਚਾਰ-ਚਰਚਾ ਵਿਚ ਸ਼ਾਮਿਲ ਕੀਤਾ ਗਿਆ।

ਇਸ ਮੌਕੇ ਸਾਰੇ ਵਿਦਵਾਨਾਂ ਦੇ ਵਿਚਾਰ ਸੁਣਨ ਤੋਂ ਬਾਅਦ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕਿਹਾ ਕਿ ਸਮੇਂ-ਸਮੇਂ ਪੰਥ ਵਿਚ ਕੌਮੀ ਮੁੱਦਿਆਂ &rsquoਤੇ ਪੰਥਕ ਵਿਦਵਾਨਾਂ ਅਤੇ ਬੁੱਧੀਜੀਵੀਆਂ ਨਾਲ ਵਿਚਾਰ-ਵਟਾਂਦਰੇ ਦੀ ਹਮੇਸ਼ਾ ਰਵਾਇਤ ਰਹੀ ਹੈ ਅਤੇ ਇਸ ਰਵਾਇਤ ਨੂੰ ਅੱਗੇ ਤੋਂ ਵੀ ਕਾਇਮ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਸਿੱਖ ਸੰਪਰਦਾਵਾਂ, ਜਥੇਬੰਦੀਆਂ, ਸਿੰਘ ਸਭਾਵਾਂ ਅਤੇ ਗੁਰਦੁਆਰਾ ਕਮੇਟੀਆਂ ਨਾਲ ਵੀ ਪੰਥਕ ਮਸਲਿਆਂ &rsquoਤੇ ਵਿਚਾਰ-ਚਰਚਾ ਲਈ ਇਕੱਤਰਤਾ ਕੀਤੀ ਜਾਵੇਗੀ ਤਾਂ ਜੋ ਵਿਸ਼ਾਲ ਪੰਥਕ ਸੰਦਰਭ ਵਿਚ ਕੌਮ ਦੀ ਸਾਂਝੀ ਅਤੇ ਇਤਫ਼ਾਕ ਰਾਇ ਨੂੰ ਸਿੱਖ ਸੰਸਥਾਵਾਂ ਦੇ ਅਮਲਾਂ ਦਾ ਹਿੱਸਾ ਬਣਾ ਕੇ ਪੰਥ ਨੂੰ ਨਵੇਂ ਤੇ ਉੱਜਲ ਦਿਸਹੱਦਿਆਂ ਵੱਲ ਲਿਜਾਇਆ ਜਾ ਸਕੇ।

ਗੜ੍ਹੀ ਨੂੰ ਬਸਪਾ &lsquoਚੋਂ ਕੱਢਿਆ, ਕਰੀਮਪੁਰੀ ਮੁੜ ਬਣੇ ਪੰਜਾਬ ਦੇ ਸੂਬਾ ਪ੍ਰਧਾਨ

ਜਲੰਧਰ-ਬੁਹਜਨ ਸਮਾਜ ਪਾਰਟੀ (Bahujan Samaj Party) ਪੰਜਾਬ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ (Jasvir Singh Garhi) ਨੂੰ &lsquoਅਨੁਸ਼ਾਸਨਹੀਣਤਾ&rsquo ਦੇ ਦੋਸ਼ ਹੇਠ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਉਨ੍ਹਾਂ ਦੀ ਥਾਂ ਪਾਰਟੀ ਦੇ ਸਾਬਕਾ ਸੂਬਾ ਪ੍ਰਧਾਨ ਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ (Avtar Singh Karimpuri) ਨੂੰ ਨਵਾਂ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਬਸਪਾ ਦੇ ਪੰਜਾਬ ਮਾਮਲਿਆ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਵਲੋਂ ਇਸ ਫੈਸਲੇ ਦੀ ਪੁਸ਼ਟੀ ਕੀਤੀ ਗਈ ਹੈ ਕਿ ਜਸਵੀਰ ਸਿੰਘ ਗੜ੍ਹੀ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਗਿਆ ਹੈ ਤੇ ਉਨ੍ਹਾਂ ਦੀ ਥਾਂ ਅਵਤਾਰ ਸਿੰਘ ਕਰੀਮਪੁਰੀ ਨੂੰ ਮੁੜ ਪੰਜਾਬ ਦੀ ਮੁੜ ਜ਼ਿੰਮੇਵਾਰੀ ਸੌਂਪ ਦਿੱਤੀ ਗਈ ਹੈ। ਸੂਤਰਾਂ ਅਨੁਸਾਰ ਬੀਤੇ ਦਿਨੀਂ ਹੋਈ ਪਾਰਟੀ ਮੀਟਿੰਗ ਵਿੱਚ ਜਸਵੀਰ ਸਿੰਘ ਗੜ੍ਹੀ ਨੇ ਜਨਤਕ ਤੌਰ &lsquoਤੇ ਇਹ ਮੁੱਦਾ ਉਠਾਇਆ ਸੀ ਕਿ ਪਾਰਟੀ ਮਾਮਲਿਆ ਦੇ ਇੰਚਾਰਜ ਉਤਰ ਪ੍ਰਦੇਸ਼ ਤੋਂ ਹੀ ਕਿਉਂ ਲੱਗਦੇ ਹਨ।

ਮੋਦੀ ਨੇ ਟਰੰਪ ਨੂੰ ਜਿੱਤ 'ਤੇ ਖਾਸ ਅੰਦਾਜ਼ 'ਚ ਦਿੱਤੀ ਵਧਾਈ

ਅਮਰੀਕੀ ਰਾਸ਼ਟਰਪਤੀ ਚੋਣਾਂ 'ਚ ਡੋਨਾਲਡ ਟਰੰਪ ਦਾ ਜਾਦੂ ਇਕ ਵਾਰ ਫਿਰ ਕੰਮ ਆਇਆ ਹੈ। ਉਨ੍ਹਾਂ ਨੇ ਕਮਲਾ ਹੈਰਿਸ ਨੂੰ ਹਰਾ ਕੇ ਰਾਸ਼ਟਰਪਤੀ ਦੀ ਚੋਣ ਜਿੱਤੀ ਹੈ। ਇਸ ਜਿੱਤ ਨਾਲ ਉਹ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਹੋਣਗੇ। ਪ੍ਰਧਾਨ ਮੰਤਰੀ ਮੋਦੀ ਨੇ ਵੀ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ 'ਤੇ ਵਧਾਈ ਦਿੱਤੀ ਹੈ, ਪ੍ਰਧਾਨ ਮੰਤਰੀ ਨੇ ਉਮੀਦ ਜਤਾਈ ਹੈ ਕਿ ਟਰੰਪ ਆਪਣੇ ਪਿਛਲੇ ਕਾਰਜਕਾਲ ਦੀਆਂ ਸਫਲਤਾਵਾਂ ਨੂੰ ਜਾਰੀ ਰੱਖਣਗੇ। ਦੋਹਾਂ ਨੇਤਾਵਾਂ ਵਿਚਾਲੇ ਭਾਰਤ-ਅਮਰੀਕਾ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ 'ਤੇ ਵੀ ਚਰਚਾ ਹੋਵੇਗੀ। Also Read - ਪੰਜਾਬ ਵਿੱਚ 25 ਨਵੰਬਰ ਤੋਂ ਗੰਨੇ ਦੀ ਪਿੜਾਈ ਸ਼ੁਰੂ ਹੋਵੇਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ, ਮੇਰੇ ਦੋਸਤ ਡੋਨਾਲਡ ਟਰੰਪ ਨੂੰ ਉਨ੍ਹਾਂ ਦੀ ਇਤਿਹਾਸਕ ਚੋਣ ਜਿੱਤ 'ਤੇ ਹਾਰਦਿਕ ਵਧਾਈ। ਜਿਵੇਂ ਕਿ ਤੁਸੀਂ ਆਪਣੇ ਪਿਛਲੇ ਕਾਰਜਕਾਲ ਦੀਆਂ ਸਫਲਤਾਵਾਂ 'ਤੇ ਆਧਾਰਿਤ ਬਣਦੇ ਹੋ, ਮੈਂ ਭਾਰਤ-ਅਮਰੀਕਾ ਦੀ ਵਿਆਪਕ ਗਲੋਬਲ ਅਤੇ ਰਣਨੀਤਕ ਭਾਈਵਾਲੀ ਨੂੰ ਹੋਰ ਮਜ਼ਬੂਤ ​​ਕਰਨ ਲਈ ਸਾਡੇ ਸਹਿਯੋਗ ਨੂੰ ਨਵਿਆਉਣ ਦੀ ਉਮੀਦ ਕਰਦਾ ਹਾਂ।