ਕਰੋੜਾਂ ਦੇ ਹੀਰਿਆਂ ਨੂੰ ਲੈ ਕੇ ਕਤਰ ਦੇ ਸ਼ਾਹੀ ਪਰਿਵਾਰਾਂ ਵਿਚਾਲੇ ਛਿੜੀ 'ਜੰਗ', ਲੰਦਨ ਦੇ ਹਾਈ ਕੋਰਟ ਤੱਕ ਪਹੁੰਚੀ ਲੜਾਈ
ਲੰਡਨ : ਇੱਕ ਕੀਮਤੀ ਹੀਰੇ ਨੂੰ ਲੈ ਕੇ ਕਤਰ ਦੇ ਸ਼ਾਹੀ ਪਰਿਵਾਰ ਦੇ ਦੋ ਮੈਂਬਰਾਂ ਵਿਚਾਲੇ ਸ਼ੁਰੂ ਹੋਈ ਲੜਾਈ ਹੁਣ ਲੰਡਨ ਦੀ ਹਾਈ ਕੋਰਟ ਤੱਕ ਪਹੁੰਚ ਗਈ ਹੈ। ਸ਼ੇਖ ਹਮਦ ਬਿਨ ਅਬਦੁੱਲਾ ਅਲ ਥਾਨੀ, ਸ਼ਾਸਕ ਸ਼ੇਖ ਤਮੀਮ ਬਿਨ ਹਮਦ ਅਲ ਥਾਨੀ ਦਾ ਚਚੇਰਾ ਭਰਾ, ਇੱਕ ਮਸ਼ਹੂਰ ਕਲਾ ਸੰਗ੍ਰਹਿਕਾਰ ਹੈ। ਅਮੀਰ ਦੇ ਚਚੇਰੇ ਭਰਾ ਦੁਆਰਾ ਚਲਾਈ ਜਾਂਦੀ ਇੱਕ ਕੰਪਨੀ 70 ਕੈਰੇਟ ਦੇ ਰਤਨ ਨੂੰ ਖਰੀਦਣ ਦੇ ਆਪਣੇ ਕਥਿਤ ਅਧਿਕਾਰ ਨੂੰ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਹਰਸਿਮਰਤ ਕੌਰ ਬਾਦਲ ਵੱਲੋਂ ਬੱਚਿਆਂ 'ਚ ਨਸ਼ਿਆਂ ਦੀ ਵਰਤੋਂ ਰੋਕਣ ਵਾਸਤੇ ਪ੍ਰਾਈਵੇਟ ਮੈਂਬਰ ਬਿੱਲ ਪੇਸ਼
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ &rsquo&rsquoਦਾ ਪ੍ਰੀਵੈਨਸ਼ਨ ਆਫ ਡਰੱਗ ਐਬਿਊਜ਼ ਅਮੰਗ ਚਿਲਡਰਨ ਥਰੂਹ ਸਕੂਲ ਅਵੇਅਰਨੈਸ ਐਂਡ ਐਜੂਕੇਸ਼ਨ ਬਿੱਲ 2024&rsquo&rsquo ਪੇਸ਼ ਕੀਤਾ ਜਿਸਦਾ ਮਕਸਦ ਬੱਚਿਆਂ ਵਿਚ ਨਸ਼ਿਆਂ ਦੀ ਵਰਤੋਂ ਨੂੰ ਰੋਕਣਾ ਹੈ ਤੇ ਇਸ ਤਹਿਤ ਸਕੂਲਾਂ ਵਿਚ ਜਾਗਰੂਕਤਾ ਪ੍ਰੋਗਰਾਮ ਕਰਵਾਏ ਜਾਣ, ਨਸ਼ਿਆਂ ਦੀ ਦੁਰਵਰਤੋਂ ਦੇ ਜ਼ੋਖ਼ਮਾਂ ਬਾਰੇ ਸ਼ੁਰੂਆਤੀ ਸਿੱਖਿਆ ਦਿੱਤੇ ਜਾਣ ਤੇ ਭਵਿੱਖੀ ਪੀੜੀਆਂ ਦੀ ਸਿਹਤ ਤੇ ਭਲਾਈ ਵਾਸਤੇ ਨਸ਼ਾ ਮੁਕਤ ਵਾਤਾਵਰਣ ਨੂੰ ਉਤਸ਼ਾਹਿਤ ਕੀਤੇ ਜਾਣ &rsquoਤੇ ਜ਼ੋਰ ਦਿੱਤਾ ਗਿਆ ਹੈ।
ਅਮਰੀਕਾ ਵਿਚ ਟਸਕੇਗੀ ਯੂਨੀਵਰਸਿਟੀ 'ਚ ਚੱਲੀ ਗੋਲੀ, ਇੱਕ ਮੌਤ, 16 ਜ਼ਖ਼ਮੀ
ਨਿਊਯਾਰਕ: ਅਮਰੀਕਾ ਵਿਚ ਨਵੀਂ ਸਰਕਾਰ ਬਣਨ ਤੋਂ ਬਾਅਦ ਵੀ ਗੋਲ਼ੀਬਾਰੀ ਦੀਆਂ ਘਟਨਾਵਾਂ ਰੁਕਣ ਦਾ ਨਾਂ ਨਹੀਂ ਲੈ ਰਹੀਆਂ ਹਨ। ਐਤਵਾਰ ਤੜਕੇ ਅਲਾਬਾਮਾ ਵਿੱਚ ਟਸਕੇਗੀ ਯੂਨੀਵਰਸਿਟੀ ਵਿੱਚ ਗੋਲ਼ੀਬਾਰੀ ਹੋਈ। ਇਸ ਘਟਨਾ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ 16 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਗੋਲ਼ੀਬਾਰੀ ਦਾ ਸਿ਼ਕਾਰ 18 ਸਾਲਾ ਵਿਦਿਆਰਥੀ ਯੂਨੀਵਰਸਿਟੀ ਦਾ ਵਿਦਿਆਰਥੀ ਨਹੀਂ ਸੀ ਪਰ ਜ਼ਖ਼ਮੀਆਂ ਵਿੱਚੋਂ ਕੁਝ ਯੂਨੀਵਰਸਿਟੀ ਦੇ ਵਿਦਿਆਰਥੀ ਸਨ। ਪੁਲਿਸ ਨੇ ਹੁਣ ਇੱਕ ਸ਼ੂਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਯੂਨੀਵਰਸਿਟੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਗੋਲ਼ੀਬਾਰੀ ਵਿੱਚ ਮਰਨ ਵਾਲੇ ਵਿਅਕਤੀ ਦੇ ਮਾਪਿਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਟਸਕੇਗੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਸਮੇਤ ਕਈ ਹੋਰ ਜ਼ਖ਼ਮੀ ਹੋ ਗਏ ਅਤੇ ਓਪੇਲਿਕਾ ਦੇ ਈਸਟ ਅਲਾਬਾਮਾ ਮੈਡੀਕਲ ਸੈਂਟਰ ਅਤੇ ਮੋਂਟਗੋਮਰੀ ਦੇ ਬੈਪਟਿਸਟ ਸਾਊਥ ਹਸਪਤਾਲ ਵਿੱਚ ਇਲਾਜ ਕੀਤਾ ਜਾ ਰਿਹਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਟਸਕੇਗੀ ਨੇ ਸ਼ਨੀਵਾਰ ਨੂੰ ਆਪਣੀ 100ਵੀਂ ਘਰ ਵਾਪਸੀ ਦਾ ਜਸ਼ਨ ਮਨਾਇਆ ਕਿਉਂਕਿ ਟਸਕੇਗੀ ਅਤੇ ਮਾਈਲਸ ਕਾਲਜ ਆਫ ਅਲਾਬਾਮਾ ਵਿਚਕਾਰ ਫੁੱਟਬਾਲ ਮੈਚ ਹੋ ਰਿਹਾ ਸੀ।
ਆਪ ਸਰਕਾਰ ਵਲੋਂ ਫਸਲ ਖਰੀਦਣ &rsquoਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ &rsquoਤੇ ਕੀਤਾ ਜਾ ਰਿਹਾ ਹੈ ਲਾਠੀਚਾਰਜ-ਸੁਨੀਲ ਜਾਖੜ
ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਬਠਿੰਡਾ ਜ਼ਿਲ੍ਹੇ ਦੇ ਰਾਏਕੇ ਵਿਖੇ ਕਿਸਾਨਾਂ ਤੇ ਲਾਠੀਚਾਰਜ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਫਸਲ ਖਰੀਦਣ ਵਿਚ ਆਪਣੀ ਨਾਕਾਮੀ ਨੂੰ ਛੁਪਾਉਣ ਲਈ ਕਿਸਾਨਾਂ ਤੇ ਹੁਣ ਲਾਠੀਚਾਰਜ ਕੀਤਾ ਜਾ ਰਿਹਾ ਹੈ। ਸੂਬਾ ਭਾਜਪਾ ਪ੍ਰਧਾਨ ਨੇ ਕਿਹਾ ਕਿ ਆਪਣੀ ਫ਼ਸਲ ਵੇਚਣ ਲਈ ਕਿਸਾਨ ਮੰਡੀਆਂ ਵਿਚ ਰੁਲ ਰਹੇ ਹਨ। ਸਥਿਤੀ ਇਹ ਬਣ ਗਈ ਹੈ ਕਿ ਕਿਸਾਨ ਨੂੰ ਆਤਮ ਹੱਤਿਆ ਤੱਕ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਅਜਿਹੇ ਵਿਚ ਸਰਕਾਰ ਦੀ ਦਮਨਕਾਰੀ ਨੀਤੀ ਤਹਿਤ ਸਰਕਾਰ ਦੀ ਨਾਕਾਮੀ ਖਿਲਾਫ਼ ਆਵਾਜ਼ ਚੁੱਕਣ ਵਾਲੇ ਲੋਕਾਂ ਨੂੰ ਪੁਲਿਸ ਦੀਆਂ ਲਾਠੀਆਂ ਤੇ ਪਰਚਿਆਂ ਨਾਲ ਚੁੱਪ ਕਰਵਾਇਆ ਜਾ ਰਿਹਾ ਹੈ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਵੇਲਾ ਚੇਤਾ ਕਰਦਿਆਂ ਸੁਨੀਲ ਜਾਖੜ ਨੇ ਕਿ ਉਸ ਸਮੇਂ ਕਰੋਨਾ ਕਾਲ ਵਰਗੇ ਔਖੇ ਸਮੇਂ ਵਿੱਚ ਵੀ ਫਸਲਾਂ ਦੀ ਨਿਰਵਿਘਨ ਖਰੀਦ ਕੀਤੀ ਗਈ ਜਦਕਿ ਹੁਣ ਪੰਜਾਬ ਵਿੱਚ ਵਰਿਆਂ ਤੋਂ ਸਥਾਪਤ ਅਤੇ ਪੁਖਤਾ ਖਰੀਦ ਢਾਂਚਾ ਹੋਣ ਦੇ ਬਾਵਜੂਦ ਵੀ ਆਮ ਆਦਮੀ ਪਾਰਟੀ ਦੀ ਅਨਾੜੀ ਸਰਕਾਰ ਝੋਨੇ ਨੂੰ ਖਰੀਦਣ ਵਿੱਚ ਅਸਫਲ ਸਿੱਧ ਹੋ ਰਹੀ ਹੈ। ਮੰਡੀਆਂ ਵਿੱਚ ਰੁਲਦੇ ਕਿਸਾਨ ਆਤਮ ਹੱਤਿਆ ਕਰ ਰਹੇ ਹਨ ਅਤੇ ਸਰਕਾਰ ਆਪਣੀਆਂ ਨਕਾਮੀਆਂ ਛੁਪਾਉਣ ਲਈ ਮੰਡੀਆਂ ਵਿੱਚ ਬੈਠੇ ਕਿਸਾਨਾਂ ਤੇ ਲਾਠੀਚਾਰਜ ਤੱਕ ਕਰ ਰਹੀ ਹੈ।
ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਤਾਏ ਚਮਕੌਰ ਸਿੰਘ ਦੀ ਸੁਰੱਖਿਆ ਵਿਚ ਤਾਇਨਾਤ ਪੁਲਿਸ ਮੁਲਾਜ਼ਮ ਹਰਦੀਪ ਸਿੰਘ ਦੀ ਗੋਲ਼ੀ ਲੱਗਣ ਕਾਰਣ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਸੂਤਰਾਂ ਮੁਤਾਬਕ ਇਹ ਗੋਲੀ ਹਰਦੀਪ ਸਿੰਘ ਦੀ ਲਾਇਸੈਂਸੀ ਪਿਸਤੌਲ ਵਿਚੋਂ ਹੀ ਚੱਲੀ ਹੈ। ਪਰਿਵਾਰ ਮੁਤਾਬਕ ਪਿਸਤੌਲ ਦੀ ਸਫਾਈ ਕਰਨ ਦੌਰਾਨ ਅਚਾਨਕ ਗੋਲ਼ੀ ਚੱਲ ਗਈ ਅਤੇ ਹਰਦੀਪ ਸਿੰਘ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ ਪਰ ਰਸਤੇ ਵਿਚ ਹੀ ਉਨ੍ਹਾਂ ਨੇ ਦਮ ਤੋੜ ਦਿੱਤਾ। ਹਰਦੀਪ ਸਿੰਘ ਮਾਨਸਾ ਦੇ ਪਿੰਡ ਫਫੜੇ ਭਾਈਕੇ ਦਾ ਰਹਿਣ ਵਾਲਾ ਸੀ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।  ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸੁਰੱਖਿਆ 'ਚ ਤਾਇਨਾਤ ਤਿੰਨ ਗੰਨਮੈਨਾਂ ਵਿਚਾਲੇ ਵੀ ਝੜਪ ਹੋਈ ਸੀ। ਇਸ ਝੜਪ ਦੌਰਾਨ ਦੋ ਸੁਰੱਖਿਆ ਮੁਲਾਜ਼ਮਾਂ ਨੇ ਇਕ ਹੋਰ ਸੁਰੱਖਿਆ ਕਰਮਚਾਰੀ ਦੇ ਸਿਰ &lsquoਤੇ ਹਮਲਾ ਕਰ ਦਿੱਤਾ ਸੀ, ਜਿਸ ਨਾਲ ਉਹ ਜ਼ਖਮੀ ਹੋ ਗਿਆ ਸੀ।
ਗੁਰਪਤਵੰਤ ਸਿੰਘ ਪੰਨੂ ਨੇ ਡਿਪਲੋਮੈਟਾਂ, ਕੈਨੇਡੀਅਨ ਮੰਦਿਰਾਂ ਅਤੇ ਰਾਮ ਮੰਦਿਰ ਨੂੰ ਲੈ ਕੇ ਦਿੱਤੀ ਧਮਕੀ
ਸਿੱਖ ਫਾਰ ਜਸਟਿਸ (SFJ) ਦੇ ਮੁਖੀ ਗੁਰਪਤਵੰਤ ਸਿੰਘ ਪੰਨੂ ਨੇ ਇੱਕ ਨਵਾਂ ਵੀਡੀਓ ਜਾਰੀ ਕਰਕੇ ਅਯੁੱਧਿਆ ਵਿੱਚ ਰਾਮ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਹੈ। ਮੀਡੀਆ ਰਿਪੋਰਟਾਂ 'ਚ ਇਹ ਦਾਅਵਾ ਕੀਤਾ ਗਿਆ ਹੈ। ਵੀਡੀਓ ਵਿੱਚ ਉਹ ਰਾਮ ਮੰਦਰ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਕਰ ਰਹੇ ਹਨ।   ਪੰਨੂ ਨੇ ਵੀਡੀਓ 'ਚ ਇਹ ਵੀ ਕਿਹਾ ਕਿ ਅਸੀਂ ਹਿੰਦੂਤਵ ਵਿਚਾਰਧਾਰਾ ਦੀ ਜਨਮ ਭੂਮੀ ਅਯੁੱਧਿਆ ਦੀ ਨੀਂਹ ਹਿਲਾ ਦਿਆਂਗੇ। ਵੀਡੀਓ ਵਿੱਚ ਪੰਨੂ ਨੇ ਅਯੁੱਧਿਆ ਵਿੱਚ ਰਾਮ ਮੰਦਰ ਸਮੇਤ ਦੇਸ਼ ਦੇ ਕਈ ਹਿੰਦੂ ਮੰਦਰਾਂ ਦੀਆਂ ਤਸਵੀਰਾਂ ਸ਼ਾਮਲ ਕੀਤੀਆਂ ਹਨ। ਇਸ ਵੀਡੀਓ ਨੂੰ ਵੱਡੇ ਖਤਰੇ ਵਜੋਂ ਦੇਖਿਆ ਜਾ ਰਿਹਾ ਹੈ।
ਭਾਰਤੀ-ਅਮਰੀਕੀ ਵਿਵੇਕ ਰਾਮਾਸਵਾਮੀ ਨੇ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਵਾਪਸ ਭੇਜਣ ਦਾ ਕੀਤਾ ਸਮਰਥਨ
ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਚੋਟੀ ਦੇ ਭਾਰਤੀ- ਅਮਰੀਕੀ ਸਹਿਯੋਗੀ ਵਿਵੇਕ ਰਾਮਾਸਵਾਮੀ ਨੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਵਾਪਸ ਭੇਜਣ ਦੀ ਯੋਜਨਾ ਦਾ ਸਮਰਥਨ ਕੀਤਾ ਹੈ ਅਤੇ ਕਿਹਾ ਹੈ ਕਿ ਅਮਰੀਕਾ 'ਚ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ &lsquoਖਸਤਾਹਾਲ' ਹੋ ਗਈ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਮਰੀਕਾ 'ਚ ਦਾਖ਼ਲ ਹੋ ਕੇ ਕਾਨੂੰਨ ਤੋੜਦੇ ਹਨ, ਉਨ੍ਹਾਂ ਨੂੰ ਇਥੇ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ ਅਤੇ ਉਨ੍ਹਾਂ ਨੂੰ ਅਪਣੇ ਦੇਸ਼ ਵਾਪਸ ਜਾਣਾ ਪਵੇਗਾ। ਉੱਦਮੀ ਤੋਂ ਸਿਆਸਤਦਾਨ ਬਣੇ ਰਾਮਾਸਵਾਮੀ ਨੇ ਇੱਕ ਅਖ਼ਬਾਰ ਨੂੰ ਦਿਤੇ ਇੰਟਰਵਿਊ 'ਚ ਕਿਹਾ, &ldquoਕੀ ਸਾਡੇ ਕੋਲ ਇਕ ਢਹਿ-ਢੇਰੀ ਕਾਨੂੰਨੀ ਇਮੀਗ੍ਰੇਸ਼ਨ ਪ੍ਰਣਾਲੀ ਹੈ, ਹਾਂ, ਇਹ ਹੈ। ਪਰ ਮੈਨੂੰ ਲਗਦਾ ਹੈ ਕਿ ਪਹਿਲਾ ਕਦਮ ਕਾਨੂੰਨ ਵਿਵਸਥਾ ਨੂੰ ਬਹਾਲ ਕਰਨਾ ਹੋਵੇਗਾ, ਇਸ ਨੂੰ ਬਹੁਤ ਵਿਹਾਰਕ ਤਰੀਕੇ ਨਾਲ ਹੋਵੇਗਾ।&rdquo
ਉਨ੍ਹਾਂ ਕਿਹਾ, &ldquoਜੋ ਲੋਕ ਪਿਛਲੇ ਕੁੱਝ ਸਾਲਾਂ 'ਚ ਆਏ ਹਨ, ਉਨ੍ਹਾਂ ਨੇ ਦੇਸ਼ 'ਚ ਹੋ ਜੜ੍ਹਾਂ ਨਹੀਂ ਫੜੀਆਂ ਹਨ। ਜਿਨ੍ਹਾਂ ਨੇ ਅਪਰਾਧ ਕੀਤੇ ਹਨ, ਉਨ੍ਹਾਂ ਨੂੰ ਇਹ ਦੇਸ਼ ਛੱਡ ਦੇਣਾ ਚਾਹੀਦਾ ਹੈ। ਯਾਨੀ ਲੱਖਾਂ ਦੀ ਗਿਣਤੀ ਵਿਚ ਇਹ ਅਪਣੀ ਕਿਸਮ ਦੀ ਸੱਭ ਤੋਂ ਵੱਡੀ ਸਮੂਹਕ ਹਵਾਲਗੀ ਹੋਵੇਗੀ। ਇਸ ਦੇ ਨਾਲ ਹੀ ਸਾਰੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਲਈ ਸਰਕਾਰੀ ਸਹਾਇਤਾ ਬੰਦ ਹੋ ਜਾਵੇਗੀ। ਤੁਸੀਂ ਵੇਖੋਗੇ ਕਿ ਲੋਕ ਅਪਣੇ ਆਪ ਦੇਸ਼ ਛੱਡ ਰਹੇ ਹਨ।&rdquo
ਗੜ੍ਹੀ ਨੇ ਲਾਏ ਬਸਪਾ ਇੰਚਾਰਜ ਬੈਨੀਵਾਲ &rsquoਤੇ ਭ੍ਰਿਸ਼ਟਾਚਾਰ ਰਾਹੀਂ ਜਾਇਦਾਦਾਂ ਬਣਾਉਣ ਦੇ ਗੰਭੀਰ ਦੋਸ਼
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਅਹੁਦੇ ਤੋਂ ਹਟਾ ਕੇ ਪਾਰਟੀ ਵਿਚੋਂ ਕੱਢ ਦਿੱਤੇ ਗਏ ਸਾਬਕਾ ਸੂਬਾਈ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਉਤੇ ਕਥਿਤ ਭ੍ਰਿਸ਼ਟਾਚਾਰ ਦੇ ਗੰਭੀਰ ਦੋਸ਼ ਲਾਏ ਹਨ। ਦੱਸਣਯੋਗ ਹੈ ਕਿ ਬੈਨੀਵਾਲ ਬਸਪਾ ਦੇ ਪੰਜਾਬ ਤੋਂ ਇਲਾਵਾ ਹਰਿਆਣਾ, ਹਿਮਾਚਲ, ਦਿੱਲੀ, ਚੰਡੀਗੜ੍ਹ ਦੇ ਵੀ ਕੇਂਦਰੀ ਸੂਬਾ ਇੰਚਾਰਜ ਹਨ, ਜਿਨ੍ਹਾਂ ਉਤੇ ਗੜ੍ਹੀ ਨੇ ਕਥਿਤ ਭ੍ਰਿਸ਼ਟਾਚਾਰ ਅਤੇ ਪਾਰਟੀ ਫੰਡਾਂ ਵਿਚ ਕਥਿਤ ਗ਼ਬਨ ਕਰ ਕੇ ਵੱਡੀਆਂ ਜਾਇਦਾਦਾਂ ਬਣਾਉਣ ਅਤੇ ਮਹਿੰਗੀਆਂ ਕਾਰਾਂ ਖ਼ਰੀਦਣ ਦੇ ਦੋਸ਼ ਲਾਏ ਹਨ।
ਗੜ੍ਹੀ ਨੂੰ ਬੀਤੀ 5 ਨਵੰਬਰ ਨੂੰ ਅਨੁਸ਼ਾਸਨਹੀਣਤਾ ਦਾ ਦੋਸ਼ ਲਾ ਕੇ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਸਾਬਕਾ ਸੂਬਾ ਪ੍ਰਧਾਨ ਅਤੇ ਰਾਜ ਸਭਾ ਦੇ ਸਾਬਕਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੂੰ ਪੰਜਾਬ ਪ੍ਰਧਾਨ ਬਣਾ ਦਿੱਤਾ ਗਿਆ ਸੀ। ਗੜ੍ਹੀ ਨੇ ਬੈਨੀਵਾਲ ਉਤੇ ਦੋਸ਼ ਲਾਉਂਦਿਆਂ ਮੰਗਲਵਾਰ ਨੂੰ ਆਪਣੇ ਵੈਰੀਫਾਈਡ &lsquoਐਕਸ&rsquo ਖ਼ਾਤੇ ਤੋਂ ਇਕ ਪੋਸਟ ਸਾਂਝੀ ਕੀਤੀ ਹੈ। ਹਿੰਦੀ ਵਿੱਚ ਲਿਖੀ ਗਈ ਇਸ ਪੋਸਟ ਵਿਚ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ, ਕੌਮੀ ਕੋਆਰਡੀਨੇਟਰ ਆਕਾਸ਼ ਆਨੰਦ, ਕੇਂਦਰੀ ਆਗੂਆਂ ਸਤੀਸ਼ ਮਿਸ਼ਰਾ, ਰਾਮਜੀ ਗੌਤਮ ਆਦਿ ਨੂੰ ਵੀ ਟੈਗ ਕੀਤਾ ਗਿਆ ਹੈ। ਉਧਰ ਪੰਜਾਬ ਮਾਮਲਿਆਂ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਇਨ੍ਹਾਂ ਸਾਰੇ ਦੋਸ਼ਾਂ ਨੂੰ ਨਿਰਮੂਲ ਦੱਸਿਆ ਹੈ।
ਸਿੱਖ ਵਿਰੋਧੀ ਦੰਗਿਆਂ ਦੀ 40ਵੀਂ ਬਰਸੀ &rsquoਤੇ ਆਸਟਰੇਲੀਆ ਦੇ ਸੰਸਦੀ ਹਾਲ &rsquoਚ ਸਮਾਗਮ
ਮੈਲਬਰਨ- ਆਸਟਰੇਲੀਆ ਦੀ ਰਾਜਧਾਨੀ ਕੈਨਬਰਾ ਸਥਿਤ ਆਸਟਰੇਲੀਅਨ ਫੈਡਰਲ ਪਾਰਲੀਮੈਂਟ ਦੇ ਗ੍ਰੇਟ ਸੰਸਦੀ ਹਾਲ &rsquoਚ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ &lsquoਚ ਸਮਾਗਮ ਕਰਵਾਇਆ ਗਿਆ। ਆਸਟਰੇਲੀਅਨ ਸਿੱਖ ਐਸੋਸੀਏਸ਼ਨ ਵੱਲੋਂ ਉਲੀਕੇ ਗਏ ਇਸ ਸਮਾਗਮ &lsquoਚ ਮੁਲਕ ਭਰ ਦੀਆਂ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਤੋਂ ਇਲਾਵਾ ਫੈਡਰਲ ਸੰਸਦ ਦੇ ਮੈਂਬਰਾਂ, ਰਾਜਸੀ ਪਾਰਟੀਆਂ ਦੇ ਮੁਖੀਆਂ ਤੇ ਹੋਰ ਪਤਵੰਤਿਆਂ ਨੇ ਸ਼ਮੂਲੀਅਤ ਕੀਤੀ।
ਬੁਲਾਰਿਆਂ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਸਿੱਖ ਮਨਾਂ &rsquoਤੇ ਉੱਕਰੀ ਸਦੀਵੀ ਯਾਦ ਦਾ ਜ਼ਿਕਰ ਕਰਦਿਆਂ ਕਿਹਾ ਕਿ ਚਾਲ਼ੀ ਸਾਲ ਬੀਤ ਜਾਣ ਦੇ ਬਾਵਜੂਦ ਪੀੜਤ ਧਿਰ ਨੂੰ ਹਾਲ਼ੇ ਤੱਕ ਕੋਈ ਇਨਸਾਫ ਨਹੀਂ ਮਿਲਿਆ। ਯੂਐਨ ਗਲੋਬਲ ਸਟੀਅਰਿੰਗ ਕਮੇਟੀ ਤੋਂ ਮੈਂਬਰ ਇਕਤਦਾਰ ਚੀਮਾ ਨੇ ਦੁਨੀਆਂ ਭਰ &rsquoਚ ਹੋਏ ਵੱਖ ਵੱਖ ਨਸਲਘਾਤਾਂ ਦੇ ਸਿੱਖ ਵਿਰੋਧੀ ਦੰਗਿਆਂ ਨਾਲ਼ ਮੇਲ ਖਾਂਦੇ ਵਰਤਾਰਿਆਂ &rsquoਤੇ ਆਪਣੇ ਵਿਚਾਰ ਰੱਖੇ।
ਜਗਦੀਸ਼ ਟਾਈਟਲਰ ਤੇ ਵਰਮਾ ਜਾਅਲਸਾਜ਼ੀ ਦੇ ਕੇਸ &rsquoਚ ਬਰੀ: ਸਫ਼ਾਈ ਧਿਰ ਦੇ ਵਕੀਲ ਦਾ ਦਾਅਵਾ
ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਅਤੇ ਹਥਿਆਰਾਂ ਦੇ ਵਿਵਾਦਤ ਡੀਲਰ ਅਭਿਸ਼ੇਕ ਵਰਮਾ ਨੂੰ 2009 ਦੇ ਕਥਿਤ ਜਾਅਲਸਾਜ਼ੀ ਮਾਮਲੇ &rsquoਚ ਬਰੀ ਕਰ ਦਿੱਤਾ ਹੈ। ਉਨ੍ਹਾਂ ਉਤੇ ਤਤਕਾਲੀ ਗ੍ਰਹਿ ਰਾਜ ਮੰਤਰੀ ਅਜੇ ਮਾਕਨ ਦਾ ਜਾਅਲੀ ਲੈਟਰਹੈੱਡ ਬਣਾਉਣ ਦਾ ਦੋਸ਼ ਸੀ। ਇਹ ਦਾਅਵਾ ਬਚਾਅ ਪੱਖ ਦੇ ਵਕੀਲ ਨੇ ਕੀਤਾ ਹੈ।
ਵਰਮਾ ਵੱਲੋਂ ਪੇਸ਼ ਹੋਏ ਐਡਵੋਕੇਟ ਮਨਿੰਦਰ ਸਿੰਘ ਨੇ ਕਿਹਾ ਕਿ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਦੀ ਅਦਾਲਤ ਨੇ ਮੁਲਜ਼ਮਾਂ ਨੂੰ ਬਰੀ ਕਰਦਿਆਂ ਕਿਹਾ ਕਿ ਇਸਤਗਾਸਾ ਧਿਰ ਕੇਸ ਨੂੰ ਵਾਜਬ ਸ਼ੱਕ ਤੋਂ ਪਰੇ ਸਾਬਤ ਕਰਨ ਵਿੱਚ ਅਸਫਲ ਰਹੀ ਹੈ। ਸੀਬੀਆਈ ਨੇ ਮਾਕਨ ਦੀ ਸ਼ਿਕਾਇਤ &lsquoਤੇ ਇਹ ਕੇਸ ਦਾਇਰ ਕੀਤਾ ਸੀ, ਜਿਸ ਵਿਚ ਕਿਹਾ ਗਿਆ ਸੀ ਕਿ ਵਰਮਾ ਨੇ 2009 ਵਿੱਚ ਵਪਾਰਕ ਵੀਜ਼ਾ ਨਿਯਮਾਂ ਨੂੰ ਸੌਖਾ ਬਣਾਉਣ ਲਈ ਮਾਕਨ ਦੇ ਜਾਅਲੀ ਲੈਟਰਹੈੱਡ ਤੋਂ ਇਕ ਪੱਤਰ ਉਸ ਵੇਲੇ ਦੇ ਪ੍ਰਧਾਨ ਮੰਤਰੀ ਨੂੰ ਲਿਖਿਆ ਸੀ।
ਬਾਇਡਨ ਅਸਤੀਫ਼ਾ ਦੇ ਕੇ ਕਮਲਾ ਹੈਰਿਸ ਨੂੰ ਰਾਸ਼ਟਰਪਤੀ ਬਣਾਉਣ: ਜਮਾਲ ਸਿਮਨਸ
ਵਾਸ਼ਿੰਗਟਨ- ਅਮਰੀਕਾ ਦੀ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੇ ਇਕ ਸਾਬਕਾ ਮੁਲਾਜ਼ਮ ਨੇ ਰਾਸ਼ਟਰਪਤੀ ਜੋਅ ਬਾਇਡਨ ਨੂੰ ਅਸਤੀਫ਼ਾ ਦੇਣ ਅਤੇ ਹੈਰਿਸ ਨੂੰ ਮੁਲਕ ਦੀ ਪਹਿਲੀ ਮਹਿਲਾ ਰਾਸ਼ਟਰਪਤੀ ਬਣਾਉਣ ਦੀ ਅਪੀਲ ਕੀਤੀ ਹੈ। ਉਪ ਰਾਸ਼ਟਰਪਤੀ ਦੇ ਸਾਬਕਾ ਸੰਚਾਰ ਡਾਇਰੈਕਟਰ ਜਮਾਲ ਸਿਮਨਸ ਨੇ ਐਤਵਾਰ ਨੂੰ ਇਕ &lsquoਟਾਕ ਸ਼ੋਅ&rsquo ਦੌਰਾਨ ਇਹ ਸੁਝਾਅ ਦੇਣ ਮਗਰੋਂ ਸੋਸ਼ਲ ਮੀਡੀਆ &rsquoਤੇ ਇਕ ਪੋਸਟ &rsquoਚ ਕਿਹਾ, &lsquo&lsquoਜੋਅ ਬਾਇਡਨ ਜ਼ਬਰਦਸਤ ਰਹੇ ਹਨ ਪਰ ਉਨ੍ਹਾਂ ਨੂੰ ਇਕ ਆਖਰੀ ਵਾਅਦਾ ਪੂਰਾ ਕਰਕੇ ਬਦਲਾਅ ਲਿਆਉਣਾ ਚਾਹੀਦਾ ਹੈ।&rsquo&rsquo ਸੀਐੱਨਐੱਨ ਨੂੰ ਦਿੱਤੇ ਇੰਟਰਵਿਊ ਦੌਰਾਨ ਸਿਮਨਸ ਨੇ ਕਿਹਾ ਕਿ ਬਾਇਡਨ ਅਗਲੇ 30 ਦਿਨਾਂ &rsquoਚ ਰਾਸ਼ਟਰਪਤੀ ਅਹੁਦੇ ਤੋਂ ਅਸਤੀਫ਼ਾ ਦੇ ਸਕਦੇ ਹਨ ਅਤੇ ਕਮਲਾ ਹੈਰਿਸ ਨੂੰ ਅਮਰੀਕਾ ਦਾ ਰਾਸ਼ਟਰਪਤੀ ਬਣਾ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਡੋਨਲਡ ਟਰੰਪ ਲਈ ਸਥਿਤੀ ਬਦਲ ਜਾਵੇਗੀ ਅਤੇ ਅਗਲੀ ਮਹਿਲਾ ਲਈ ਰਾਸ਼ਟਰਪਤੀ ਉਮੀਦਵਾਰ ਵਜੋਂ ਚੋਣ ਲੜਨਾ ਸੁਖਾਲਾ ਹੋ ਜਾਵੇਗਾ। ਇਕ ਸਵਾਲ ਦੇ ਜਵਾਬ &rsquoਚ ਸਿਮਨਸ ਨੇ ਕਿਹਾ ਕਿ ਜੇ ਬਾਇਡਨ ਇੰਜ ਕਰਦੇ ਹਨ ਤਾਂ ਇਹ ਬਹੁਤ ਵਧੀਆ ਗੱਲ ਹੋਵੇਗੀ। ਹੈਰਿਸ ਨੂੰ 5 ਨਵੰਬਰ ਦੀਆਂ ਚੋਣਾਂ &rsquoਚ ਡੋਨਲਡ ਟਰੰਪ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਟਰੰਪ ਅਤੇ ਪੂਤਿਨ ਨੇ ਯੂਕਰੇਨ &rsquoਚ ਜੰਗ ਦੇ ਖ਼ਾਤਮੇ ਬਾਰੇ ਕੀਤੀ ਚਰਚਾ
ਵਾਸ਼ਿੰਗਟਨ- ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਫੋਨ &rsquoਤੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨਾਲ ਯੂਕਰੇਨ &rsquoਚ ਜੰਗ ਦੇ ਖ਼ਾਤਮੇ ਸਮੇਤ ਹੋਰ ਕਈ ਅਹਿਮ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਕੀਤਾ। ਅਮਰੀਕੀ ਅਖ਼ਬਾਰ &lsquoਦਿ ਵਾਸ਼ਿੰਗਟਨ ਪੋਸਟ&rsquo ਨੇ ਐਤਵਾਰ ਨੂੰ ਪ੍ਰਕਾਸ਼ਿਤ ਆਪਣੀ ਵਿਸ਼ੇਸ਼ ਰਿਪੋਰਟ &rsquoਚ ਇਸ ਦਾ ਖ਼ੁਲਾਸਾ ਕੀਤਾ ਹੈ। ਹਾਲੀਆ ਰਾਸ਼ਟਰਪਤੀ ਚੋਣਾਂ ਜਿੱਤਣ ਮਗਰੋਂ ਟਰੰਪ ਨੇ 70 ਤੋਂ ਵੱਧ ਆਲਮੀ ਆਗੂਆਂ ਨਾਲ ਗੱਲਬਾਤ ਕੀਤੀ ਸੀ। ਸਭ ਤੋਂ ਪਹਿਲੇ ਆਗੂਆਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਵੀ ਸ਼ਾਮਲ ਸਨ।
&lsquoਦਿ ਵਾਸ਼ਿੰਗਟਨ ਪੋਸਟ&rsquo ਨੇ ਦਾਅਵਾ ਕੀਤਾ, &lsquo&lsquoਦੋਵਾਂ ਆਗੂਆਂ ਨੇ ਯੂਰਪੀ ਮਹਾਂਦੀਪ ਵਿਚ ਸ਼ਾਂਤੀ ਕਾਇਮ ਕਰਨ ਬਾਰੇ ਚਰਚਾ ਕੀਤੀ ਅਤੇ ਟਰੰਪ ਨੇ ਯੂਕਰੇਨ ਜੰਗ ਦੇ ਜਲਦੀ ਖ਼ਾਤਮੇ ਉਤੇ ਜ਼ੋਰ ਦਿੱਤਾ। ਉਨ੍ਹਾਂ ਇਸ ਗੱਲ ਵਿਚ ਵੀ ਦਿਲਚਸਪੀ ਦਿਖਾਈ ਕਿ ਦੋਵੇਂ ਆਗੂ ਇਨ੍ਹਾਂ ਮੁੱਦਿਆਂ ਉਤੇ ਅਗਾਂਹ ਵੀ ਗੱਲਬਾਤ ਕਰਦੇ ਰਹਿਣਗੇ।&rsquo&rsquo ਰਿਪੋਰਟ ਮੁਤਾਬਕ ਦੋਵੇਂ ਆਗੂਆਂ ਦੀ ਹੋਈ ਇਸ ਗੱਲਬਾਤ ਤੋਂ ਜਾਣੂ ਸਾਬਕਾ ਅਮਰੀਕੀ ਅਧਿਕਾਰੀ ਨੇ ਕਿਹਾ ਕਿ ਟਰੰਪ ਸੰਭਾਵਤ ਤੌਰ &rsquoਤੇ ਰੂਸ ਵੱਲੋਂ ਯੂਕਰੇਨ ਉਤੇ ਕੀਤੇ ਹਮਲੇ ਵਰਗੇ ਵੱਡੇ ਸੰਕਟ ਦੇ ਜਾਰੀ ਰਹਿੰਦਿਆਂ ਅਹੁਦਾ (ਅਮਰੀਕੀ ਰਾਸ਼ਟਰਪਤੀ ਵਜੋਂ) ਨਹੀਂ ਸੰਭਾਲਣਾ ਚਾਹੁਣਗੇ। ਇਸੇ ਕਾਰਨ ਉਨ੍ਹਾਂ ਇਹ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਹਾਲਾਤ ਨੂੰ ਵਿਗੜਨ ਤੋਂ ਰੋਕਣਾ ਚਾਹੁੰਦੇ ਹਨ।
ਗਿੱਦੜਬਾਹਾ ਜਿਮਨੀ ਚੋਣ : ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ ਜਾਰੀ
 ਰਾਜਾ ਵੜਿੰਗ ਤੇ ਮਨਪ੍ਰੀਤ ਬਾਦਲ ਨੂੰ EC ਦਾ ਨੋਟਿਸ ਜਾਰੀ 24 ਘੰਟਿਆਂ ਚ ਦੇਣਾ ਹੋਵੇਗਾ ਜਵਾਬ ਰਾਜਾ ਵੜਿੰਗ ਨੇ ਮਸਜਿਦ ਵਿਚ ਜਾ ਕੇ ਵੋਟਾਂ ਮੰਗੀਆਂ ਮਨਪ੍ਰੀਤ ਬਾਦਲ ਨੇ ਲੋਕਾਂ ਨੂੰ ਸਰਕਾਰੀ ਨੌਕਰੀਆਂ ਦਾ ਵਾਅਦਾ ਕੀਤਾ ਪੰਜਾਬ ਦੀ ਗਿੱਦੜਬਾਹਾ ਵਿਧਾਨ ਸਭਾ ਜ਼ਿਮਨੀ ਚੋਣ 'ਚ ਚੋਣ ਕਮਿਸ਼ਨ ਨੇ ਭਾਜਪਾ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਦੇ ਪਤੀ ਨੂੰ ਨੋਟਿਸ ਜਾਰੀ ਕੀਤਾ ਹੈ। ਦੋਵਾਂ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਹੈ। ਦੋਵਾਂ ਆਗੂਆਂ ਨੂੰ 24 ਘੰਟਿਆਂ ਅੰਦਰ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ। ਭਾਜਪਾ ਆਗੂ ਮਨਪ੍ਰੀਤ ਬਾਦਲ ਕੁਝ ਦਿਨ ਪਹਿਲਾਂ ਚੋਣ ਪ੍ਰਚਾਰ ਕਰ ਰਹੇ ਸਨ। ਇਸ ਦੌਰਾਨ ਉਨ੍ਹਾਂ ਉੱਥੇ ਮੌਜੂਦ ਲੋਕਾਂ ਨੂੰ ਕੇਂਦਰ ਸਰਕਾਰ ਵਿੱਚ ਨੌਕਰੀਆਂ ਦੇਣ ਦੀ ਗੱਲ ਕੀਤੀ। ਉਨ੍ਹਾਂ ਕਿਹਾ ਸੀ ਕਿ ਪੰਜਾਬ ਰੋਡਵੇਜ਼ ਦੇ ਜੀ.ਐਮ ਉਨ੍ਹਾਂ ਨੂੰ ਜਾਣਦੇ ਹਨ। ਇਸ ਦੇ ਨਾਲ ਹੀ ਸਾਨੂੰ ਰੇਲਵੇ ਵਿੱਚ ਨੌਕਰੀ ਮਿਲੇਗੀ। ਰੇਲ ਮੰਤਰੀ ਕੁਝ ਦਿਨ ਬਰਨਾਲਾ 'ਚ ਹੀ ਰਹਿਣਗੇ। 
ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਫੜਿਆ ਗਿਆ
ਛੱਤੀਸਗੜ੍ਹ : ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਨੂੰ ਧਮਕੀ ਦੇਣ ਦੇ ਮਾਮਲੇ 'ਚ ਛੱਤੀਸਗੜ੍ਹ ਤੋਂ ਇਕ ਦੋਸ਼ੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਪੁਲਸ ਨੇ ਰਾਏਪੁਰ ਤੋਂ ਮੁਹੰਮਦ ਫੈਜ਼ਾਨ ਨਾਂ ਦੇ ਵਕੀਲ ਨੂੰ ਗ੍ਰਿਫਤਾਰ ਕੀਤਾ ਹੈ। ਵਕੀਲ 'ਤੇ ਸ਼ਾਹਰੁਖ ਖਾਨ ਤੋਂ 50 ਲੱਖ ਰੁਪਏ ਦੀ ਮੰਗ ਕਰਨ ਦਾ ਦੋਸ਼ ਹੈ। ਸ਼ੱਕ ਹੋਣ ਕਾਰਨ ਮੁਹੰਮਦ ਫੈਜ਼ਾਨ ਨੂੰ ਥਾਣੇ ਬੁਲਾਇਆ ਗਿਆ। ਜਦੋਂ ਉਹ ਨਾ ਪੁੱਜਿਆ ਤਾਂ ਪੁਲਿਸ ਨੇ ਉਸ ਨੂੰ ਘਰੋਂ ਹੀ ਗ੍ਰਿਫ਼ਤਾਰ ਕਰ ਲਿਆ। ਫੈਜ਼ਾਨ ਨੇ ਪਹਿਲਾਂ ਕਿਹਾ ਸੀ ਕਿ ਉਸ ਦਾ ਮੋਬਾਈਲ ਫ਼ੋਨ ਚੋਰੀ ਹੋ ਗਿਆ ਸੀ। ਇਲਜ਼ਾਮ ਹੈ ਕਿ ਉਸਨੇ ਸ਼ਾਹਰੁਖ ਖਾਨ ਨੂੰ ਉਸੇ ਮੋਬਾਈਲ ਫੋਨ ਤੋਂ ਧਮਕੀ ਦਿੱਤੀ ਸੀ। ਉਸ ਨੇ ਕਿਹਾ ਸੀ ਕਿ ਉਸ ਨੇ 2 ਨਵੰਬਰ ਨੂੰ ਪੁਲੀਸ ਕੋਲ ਸ਼ਿਕਾਇਤ ਦਰਜ ਕਰਵਾਈ ਸੀ।
ਗਾਜ਼ਾ ਵਿਚ ਇਜ਼ਰਾਈਲ ਦੀ ਫੌਜ ਕਾਰਵਾਈ ਕਾਰਨ ਇਸਲਾਮਿਕ ਮੁਲਕਾਂ ਵਿਚ ਗੁੱਸਾ
ਰਿਆਧ : ਇਜ਼ਰਾਈਲ ਵੱਲੋਂ ਗਾਜ਼ਾ ਵਿਚ ਕੀਤੀ ਜਾ ਰਹੀ ਫੌਜੀ ਕਾਰਵਾਈ ਦਾ ਇਸਲਾਮਿਕ ਮੁਲਕਾਂ ਵੱਲੋਂ ਖੁੱਲ੍ਹ ਕੇ ਵਿਰੋਧ ਸ਼ੁਰੂ ਹੋ ਗਿਆ ਹੈ। ਜੀ ਹਾਂ, ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਇਜ਼ਰਾਈਲ &rsquoਤੇ ਗਾਜ਼ਾ ਅਤੇ ਲੈਬਨਾਨ ਵਿਚ ਕਤਲੇਆਮ ਕਰਨ ਦਾ ਦੋਸ਼ ਲਾਇਆ ਹੈ ਅਤੇ ਕਿਹਾ ਕਿ ਫਲਸਤੀਨ ਨੂੰ ਇਕ ਆਜ਼ਾਦ ਮੁਲਕ ਦਾ ਦਰਜਾ ਮਿਲਣਾ ਚਾਹੀਦਾ ਹੈ। ਸਲਮਾਨ ਨੇ ਇਜ਼ਰਾਈਲ ਨੂੰ ਚਿਤਾਵਨੀ ਦਿਤੀ ਕਿ ਈਰਾਨ &rsquoਤੇ ਹਮਲਾ ਕਰਨ ਦੀ ਭੁੱਲ ਕਦੇ ਵੀ ਨਾ ਕੀਤੀ ਜਾਵੇ ਅਤੇ ਪੱਛਮੀ ਤਟ ਅਤੇ ਗਾਜ਼ਾ ਵਿਚੋਂ ਇਜ਼ਰਾਇਲੀ ਫੌਜ ਵਾਪਸ ਸੱਦੀ ਜਾਵੇ। ਸਾਊਦੀ ਅਰਬ ਵੱਲੋਂ ਈਰਾਨ ਨਾਲ ਸਬੰਧਾਂ ਵਿਚ ਸੁਧਾਰ ਦੇ ਸੰਕੇਤ ਨਜ਼ਰ ਆਏ।
ਭਰਤ ਇੰਦਰ ਚਾਹਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਵਿਜੀਲੈਂਸ ਜਾਂਚ ਮਾਮਲੇ &lsquoਚ ਗ੍ਰਿਫ਼ਤਾਰੀ &lsquoਤੇ ਲੱਗੀ ਰੋਕ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਰਹੇ ਭਰਤ ਇੰਦਰ ਸਿੰਘ ਚਾਹਲ ਨੂੰ ਵਿਜੀਲੈਂਸ ਜਾਂਚ ਮਾਮਲੇ ਵਿੱਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਉਸ ਦੀ ਗ੍ਰਿਫਤਾਰੀ &lsquoਤੇ ਰੋਕ ਲਗਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਕਮ &lsquoਚ ਕਿਹਾ ਹੈ ਕਿ ਪਟੀਸ਼ਨਕਰਤਾ ਦੇ ਖਿਲਾਫ ਦੰਡਕਾਰੀ ਕਾਰਵਾਈ ਨਹੀਂ ਕੀਤੀ ਜਾਣੀ ਚਾਹੀਦੀ। ਚਾਹਲ ਨੂੰ ਵੀ ਜਾਂਚ ਵਿੱਚ ਪੂਰਾ ਸਹਿਯੋਗ ਦੇਣ ਲਈ ਕਿਹਾ ਗਿਆ ਹੈ। 25 ਅਕਤੂਬਰ ਨੂੰ ਪਟਿਆਲਾ ਅਦਾਲਤ ਵੱਲੋਂ ਉਸ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਸਨ।
ਚਾਹਲ ਦੇ ਵਕੀਲ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਪਟੀਸ਼ਨ ਵਿੱਚ ਕਿਹਾ ਗਿਆ ਸੀ ਕਿ 76 ਸਾਲਾ ਚਾਹਲ ਕਈ ਬਿਮਾਰੀਆਂ ਤੋਂ ਪੀੜਤ ਹਨ। ਨਾਲ ਹੀ ਜਾਂਚ &lsquoਚ ਸਹਿਯੋਗ ਕਰਨ ਲਈ ਤਿਆਰ ਹਨ। ਹਾਲਾਂਕਿ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 4 ਅਕਤੂਬਰ ਨੂੰ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਇਸ ਦੌਰਾਨ ਅਦਾਲਤ ਨੇ ਕਿਹਾ ਸੀ ਕਿ ਆਰਥਿਕ ਅਪਰਾਧਾਂ ਵਿੱਚ ਅਦਾਲਤ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਪਹਿਲਾਂ ਜਲਦਬਾਜ਼ੀ ਨਹੀਂ ਕਰਨੀ ਚਾਹੀਦੀ। ਕਿਉਂਕਿ ਇਸ ਨਾਲ ਰਾਜ ਦੀ ਆਰਥਿਕਤਾ ਨੂੰ ਗੰਭੀਰ ਨੁਕਸਾਨ ਹੋ ਸਕਦਾ ਹੈ ਅਤੇ ਜਨਤਾ ਦੇ ਵਿਸ਼ਵਾਸ &lsquoਤੇ ਮਾੜਾ ਅਸਰ ਪੈ ਸਕਦਾ ਹੈ। ਜਸਟਿਸ ਸਿੰਧੂ ਨੇ ਸਪੱਸ਼ਟ ਕੀਤਾ ਸੀ ਕਿ &rdquo ਇਸ ਲਈ ਮਾਮਲੇ ਦੀ ਨਿਰਪੱਖ ਜਾਂਚ ਹੋਣੀ ਜ਼ਰੂਰੀ ਹੈ।&rdquo