ਸੁਖਬੀਰ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼ਨਿੱਚਰਵਾਰ ਨੂੰ ਦਲ ਦੀ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੀ ਵਰਕਿੰਗ ਕਮੇਟੀ ਕੋਲ ਭੇਜ ਦਿੱਤਾ ਹੈ। ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਪਲੈਟਫਾਰਮ &lsquoਐਕਸ&rsquo ਉਤੇ ਪਾਈ ਇਕ ਪੋਸਟ ਵਿਚ ਦਿੱਤੀ ਹੈ।
ਡਾ. ਚੀਮਾ ਨੇ ਆਪਣੀ ਟਵੀਟ ਵਿਚ ਲਿਖਆ ਹੈ, &lsquo&lsquoਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ (ਦਲ ਦੇ) ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਕਰਨ ਵਾਸਤੇ ਅੱਜ ਆਪਣਾ ਅਸਤੀਫਾ ਪਾਰਟੀ ਦੀ ਵਰਕਿੰਗ ਕਮੇਟੀ ਨੂੰ ਸੌਂਪ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਦੇ ਸਾਰੇ ਆਗੂਆਂ ਅਤੇ ਵਰਕਰਾਂ ਦਾ ਉਨ੍ਹਾਂ ਦੀ ਲੀਡਰਸ਼ਿਪ &lsquoਤੇ ਭਰੋਸਾ ਪ੍ਰਗਟਾਉਣ ਅਤੇ ਆਪਣੇ ਪੂਰੇ ਕਾਰਜਕਾਲ ਦੌਰਾਨ ਪੂਰੀ ਤਰ੍ਹਾਂ ਸਹਿਯੋਗ ਅਤੇ ਸਮਰਥਨ ਦੇਣ ਲਈ ਧੰਨਵਾਦ ਕੀਤਾ ਹੈ।&rsquo&rsquo
ਚੋਣ ਕਮਿਸ਼ਨ ਨੇ ਕਾਂਗਰਸ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਕੀਤਾ ਜਾਰੀ, ਮੰਗਿਆ 24 ਘੰਟਿਆਂ 'ਚ ਜਵਾਬ
ਚੋਣ ਕਮਿਸ਼ਨ ਨੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਅੰਮ੍ਰਿਤਾ ਵੜਿੰਗ ਨੂੰ ਨੋਟਿਸ ਜਾਰੀ ਕੀਤਾ ਹੈ। ਦਰਅਸਲ ਇਹ ਮਾਮਲਾ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਛਪੇ ਪੋਸਟਰ ਨਾਲ ਜੁੜਿਆ ਹੋਇਆ ਹੈ। ਅੰਮ੍ਰਿਤਾ ਪ੍ਰਦੇਸ਼ ਕਾਂਗਰਸ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਰਾਜਾ ਵੜਿੰਗ ਦੀ ਪਤਨੀ ਹੈ।
ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਚੋਣ ਏਜੰਟ ਜਗਤਾਰ ਸਿੰਘ ਨੇ ਉਪ ਮੰਡਲ ਮੈਜਿਸਟ੍ਰੇਟ ਕਮ ਰਿਟਰਨਿੰਗ ਅਫ਼ਸਰ 084-ਗਿੱਦੜਬਾਹਾ ਨੂੰ ਸ਼ਿਕਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗਲਤ ਤਰੀਕੇ ਨਾਲ ਲਗਾ ਕੇ ਉਨ੍ਹਾਂ ਦੇ ਅਕਸ ਨੂੰ ਖਰਾਬ ਕਰ ਰਹੀ ਹੈ। ਇਸ ਸਬੰਧੀ ਅੰਮ੍ਰਿਤਾ ਵੜਿੰਗ ਤੋਂ 24 ਘੰਟਿਆਂ ਅੰਦਰ ਜਵਾਬ ਮੰਗਿਆ ਗਿਆ ਹੈ।
ਨਨਕਾਣਾ ਸਾਹਿਬ ਜਾ ਰਹੇ ਹਿੰਦੂ ਸ਼ਰਧਾਲੂ ਦਾ ਗੋਲੀਆਂ ਮਾਰ ਕੇ ਕਤਲ
ਗੁਰੂ ਨਾਨਕ ਦੇਵ ਜੀ ਦੇ 555ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿਚ ਸ਼ਾਮਲ ਹੋਣ ਲਈ ਨਨਕਾਣਾ ਸਾਹਿਬ ਜਾ ਰਹੇ ਪਾਕਿਸਤਾਨੀ ਹਿੰਦੂ ਸ਼ਰਧਾਲੂ ਦਾ ਲੁਟੇਰਿਆਂ ਨੇ ਗੋਲੀਆਂ ਮਾਰ ਕੇ ਕਤਲ ਕਰ ਦਿਤਾ। ਪੁਲਿਸ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿਤੀ। ਸਿੰਧ ਸੂਬੇ ਦੇ ਲਰਕਾਣਾ ਸ਼ਹਿਰ ਦਾ ਵਸਨੀਕ ਰਾਜੇਸ਼ ਕੁਮਾਰ ਅਪਣੇ ਦੋਸਤ ਅਤੇ ਇਕ ਰਿਸ਼ਤੇਦਾਰ ਨਾਲ ਕਾਰ ਰਾਹੀਂ ਲਾਹੌਰ ਤੋਂ ਨਨਕਾਣਾ ਸਾਹਿਬ ਜਾ ਰਿਹਾ ਸੀ ਤਾਂ ਲਾਹੌਰ ਤੋਂ ਕਰੀਬ 60 ਕਿਲੋਮੀਟਰ ਦੂਰ ਮਾਨਾਂਵਾਲਾ-ਨਨਕਾਣਾ ਸਾਹਿਬ ਰੋਡ &rsquoਤੇ 3 ਲੁਟੇਰਿਆਂ ਨੇ ਉਨ੍ਹਾਂ ਨੂੰ ਰੋਕ ਲਿਆ। ਪੁਲਿਸ ਮੁਤਾਬਕ ਬੰਦੂਕਧਾਰੀਆਂ ਨੇ ਤਿੰਨਾਂ ਤੋਂ 4,50,000 ਅਤੇ ਡਰਾਈਵਰ ਤੋਂ 10,000 ਪਾਕਿਸਤਾਨੀ ਰੁਪਏ ਖੋਹ ਲਏ। ਜਦੋਂ ਕੁਮਾਰ ਨੇ ਵਿਰੋਧ ਕੀਤਾ ਤਾਂ ਲੁਟੇਰਿਆਂ ਨੇ ਉਸ &rsquoਤੇ ਗੋਲੀਆਂ ਚਲਾ ਦਿਤੀਆਂ ਅਤੇ ਭੱਜ ਗਏ।
ਗ਼ੈਰ-ਕਾਨੂੰਨੀ ਪਰਵਾਸੀਆਂ ਡਿੱਗੇਗੀ ਗਾਜ, ਡਿਪੋਰਟ ਕਰੇਗੀ ਟਰੂਡੋ ਸਰਕਾਰ
ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ &rsquoਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਐਂਪਲਾਇਰਜ਼ ਨੂੰ ਉੱਚੀਆਂ ਉਜਰਤ ਦਰਾਂ &rsquoਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ ਕਿ ਟੈਂਪਰੇਰੀ ਵੀਜ਼ਾ &rsquoਤੇ ਆਏ ਪਰ ਸਮੇਂ ਸਿਰ ਵਾਪਸੀ ਨਾ ਕਰਨ ਵਾਲੇ ਵਿਅਕਤੀਆਂ ਨੂੰ ਆਉਂਦੇ ਕੁਝ ਮਹੀਨਿਆਂ ਦੌਰਾਨ ਵੱਡੀ ਗਿਣਤੀ ਵਿਚ ਡਿਪੋਰਟ ਕੀਤਾ ਜਾ ਸਕਦਾ ਹੈ।
ਮੰਨਿਆ ਜਾ ਰਿਹਾ ਹੈ ਕਿ ਡਿਪੋਰਟ ਕੀਤੇ ਜਾਣ ਵਾਲੇ ਪਰਵਾਸੀਆਂ ਵਿਚੋਂ ਜ਼ਿਆਦਾਤਰ ਉਹ ਲੋਕ ਹੋ ਸਕਦੇ ਹਨ ਜਿਨ੍ਹਾਂ ਨੂੰ ਪਿਛਲੇ ਅੱਠ ਸਾਲ ਦੌਰਾਨ ਦੇਸ਼ ਛੱਡਣ ਦੇ ਹੁਕਮ ਦਿੱਤੇ ਗਏ ਪਰ ਉਹ ਕੈਨੇਡਾ ਬਾਰਡਰ ਸਰਵਿਸਿਜ਼ ਏਜੰਸੀ ਦੇ ਅਫ਼ਸਰਾਂ ਦੀਆਂ ਅੱਖਾਂ ਵਿਚ ਘੱਟਾ ਪਾਉਂਦਿਆਂ ਆਪਣਾ ਟਿਕਾਣਾ ਹੀ ਬਦਲ ਰਹੇ ਹਨ।
ਡੱਲੇਵਾਲ ਵੱਲੋਂ 26 ਨੂੰ ਮਰਨ ਵਰਤ &rsquoਤੇ ਬੈਠਣ ਦਾ ਐਲਾਨ
ਕੇਂਦਰ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਖ਼ਿਲਾਫ਼ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਸੂਬਾਈ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ 26 ਨਵੰਬਰ ਤੋਂ ਮਰਨ ਵਰਤ &rsquoਤੇ ਬੈਠ ਰਹੇ ਹਨ। ਇਹ ਫ਼ੈਸਲਾ ਪਟਿਆਲਾ ਜ਼ਿਲ੍ਹੇ ਅਧੀਨ ਪੈਂਦੇ ਸ਼ੰਭੂ ਅਤੇ ਢਾਬੀਗੁੱਜਰਾਂ ਪਿੰਡਾਂ &rsquoਚ ਸਥਿਤ ਬਾਰਡਰਾਂ &rsquoਤੇ ਨੌਂ ਮਹੀਨਿਆਂ ਤੋਂ ਜਾਰੀ ਕਿਸਾਨ ਮੋਰਚੇ ਦੀ ਅਗਵਾਈ ਕਰ ਰਹੀਆਂ ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਅਤੇ ਕਿਸਾਨ ਮਜ਼ਦੂਰ ਮੋਰਚੇ &rsquoਤੇ ਆਧਾਰਤ ਦੋਵੇਂ ਪ੍ਰਮੁੱਖ ਫੋਰਮਾਂ ਵੱਲੋਂ ਲਿਆ ਗਿਆ ਹੈ।ਕਿਸਾਨ ਨੇਤਾਵਾਂ ਅਤੇ ਖਾਸ ਕਰਕੇ ਖੁਦ ਜਗਜੀਤ ਸਿੰਘ ਡੱਲੇਵਾਲ ਦਾ ਕਹਿਣਾ ਸੀ ਕਿ ਇਸ ਦੌਰਾਨ ਜੇ ਉਨ੍ਹਾਂ ਦੀ ਮੌਤ ਹੋ ਜਾਂਦੀ ਹੈ ਤਾਂ ਉਨ੍ਹਾਂ ਦੇ ਪਰਿਵਾਰਕ ਮੈਂਬਰ ਤੇ ਸਾਥੀ ਕਿਸਾਨ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਨਹੀਂ ਕਰਨਗੇ ਤੇ ਉਸ ਤੋਂ ਬਾਅਦ ਅਗਲਾ ਆਗੂ ਮਰਨ ਵਰਤ &rsquoਤੇ ਬੈਠੇਗਾ। ਇਸ ਤਰ੍ਹਾਂ ਮਰਨ ਵਰਤਾਂ ਦੀ ਇਹ ਲੜੀ ਉਦੋਂ ਤੱਕ ਚੱੱਲਦੀ ਰਹੇਗੀ, ਜਦ ਤੱਕ ਸਰਕਾਰ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਪ੍ਰਵਾਨ ਨਹੀਂ ਕਰ ਲੈਂਦੀ। ਜ਼ਿਕਰਯੋਗ ਹੈ ਕਿ ਦਿੱਲੀ ਦੀਆਂ ਬਰੂਹਾਂ &rsquoਤੇ ਚੱਲੇ ਕਿਸਾਨ ਮੋਰਚੇ ਦੌਰਾਨ ਪ੍ਰਵਾਨ ਕੀਤੀਆਂ ਗਈਆਂ ਮੰਗਾਂ ਨੂੰ ਲਾਗੂ ਕਰਵਾਉਣ ਦੇ ਮਨੋਰਥ ਨਾਲ ਜਦੋਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਅਤੇ ਕਿਸਾਨ ਮਜ਼ਦੂਰ ਮੋਰਚੇ ਦੀ ਅਗਵਾਈ ਹੇਠ ਕਿਸਾਨ ਦਿੱਲੀ ਨੂੰ ਜਾ ਰਹੇ ਸਨ ਤਾਂ ਹਰਿਆਣਾ ਸਰਕਾਰ ਵੱਲੋਂ ਸ਼ੰਭੂ ਅਤੇ ਢਾਬੀਗੁੱਜਰਾਂ ਬਾਰਡਰਾਂ &rsquoਤੇ ਜ਼ਬਰਦਸਤ ਬੈਰੀਕੇਡਿੰਗ ਕਰਕੇ ਕਿਸਾਨਾਂ ਨੂੰ ਅਗਾਂਹ ਵਧਣ ਤੋਂ ਰੋਕ ਲਿਆ ਗਿਆ। ਇਸ ਤਰ੍ਹਾਂ ਇਨ੍ਹਾਂ ਦੋਵਾਂ ਬਾਰਡਰਾਂ ਸਣੇ ਕੁਝ ਹੋਰ ਬਾਰਡਰਾਂ &rsquoਤੇ ਵੀ ਕਿਸਾਨ 13 ਫਰਵਰੀ 2024 ਤੋਂ ਪੱਕੇ ਹੀ ਡੇਰੇ ਲਾਈਂ ਬੈਠੇ ਹਨ।
ਬਾਲੀਵੁੱਲ ਅਦਾਕਾਰਾ ਦਿਸ਼ਾ ਪਾਟਨੀ ਦੇ ਪਿਤਾ ਨਾਲ 25 ਲੱਖ ਦੀ ਠੱਗ
ਬਾਲੀਵੁੱਡ ਅਦਾਕਾਰਾ ਦਿਸ਼ਾ ਪਾਟਨੀ ਦੇ ਪਿਤਾ ਅਤੇ ਯੂਪੀ ਪੁਲੀਸ ਦੇ ਸੇਵਾਮੁਕਤ ਡੀਐੱਸਪੀ ਜਗਦੀਸ਼ ਸਿੰਘ ਪਾਟਨੀ ਨਾਲ 25 ਲੱਖ ਰੁਪਏ ਦੀ ਠੱਗੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਬਰੇਲੀ ਕੋਤਵਾਲੀ ਪੁਲੀਸ ਨੇ ਪੰਜ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਐੱਸਐੱਚਓ ਡੀਕੇ ਸ਼ਰਮਾ ਨੇ ਦੱਸਿਆ ਕਿ ਜਕਦੀਸ਼ ਪਾਟਨੀ ਨੇ ਦੋਸ਼ ਲਾਇਆ ਹੈ ਕਿ ਸ਼ਿਵੇਂਦਰ ਸਿੰਘ ਨਾਮ ਦੇ ਵਿਅਕਤੀ ਨੇ ਉਨ੍ਹਾਂ ਦੀ ਮੁਲਾਕਾਤ ਦਿਵਾਕਰ ਗਰਗ ਅਤੇ ਜੂਨਾ ਅਖਾੜੇ ਦੇ ਅਚਾਰਿਆ ਜੈਪ੍ਰਕਾਸ਼ ਨਾਲ ਕਰਵਾਈ ਅਤੇ ਇਨ੍ਹਾਂ ਵਿਅਕਤੀਆਂ ਦੇ ਰਾਜਨਿਤੀਕ ਸਬੰਧ ਹੋਣ ਦਾ ਹਵਾਲਾ ਦਿੰਦਿਆਂ ਉਸਨੂੰ ਸਰਕਾਰੀ ਕਮਿਸ਼ਨ ਵਿੱਚ ਇੱਕ ਉਚ ਅਹੁਦਾ ਦਵਾਉਣ ਦਾ ਵਾਅਦਾ ਕੀਤਾ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਕਤ ਵਿਅਕਤੀਆਂ ਨੇ ਪਾਟਨੀ ਤੋਂ ਕੁੱਲ 25 ਲੱਖ ਰੁਪਏ ਵਸੂਲ ਕੀਤੇ ਹਨ, ਜਿਸ ਵਿੱਚ ਪੰਜ ਲੱਖ ਰੁਪਏ ਨਕਦ ਅਤੇ 20 ਲੱਖ ਰੁਪਏ ਬੈਂਕ ਖਾਤਿਆਂ ਵਿਚ ਟਰਾਂਸਫਰ ਕਰਵਾਏ ਗਏ ਹਨ। ਜਗਦੀਸ਼ ਪਾਟਨੀ ਨੇ ਦੱਸਿਆ ਕਿ ਤਿੰਨ ਮਹੀਨੇ ਬੀਤਣ ਉਪਰੰਤ ਵਾਅਦਾ ਪੂਰਾ ਨਾ ਹੋਣ &rsquoਤੇ ਜਦੋਂ ਉਨ੍ਹਾਂ ਆਪਣੀ ਰਕਮ ਵਾਪਸ ਮੰਗੀ ਤਾਂ ਦੋਸ਼ੀਆਂ ਨੇ ਧਮਕੀ ਦੇਣੀ ਸ਼ੁਰੂ ਕਰ ਦਿੱਤੀਆਂ। ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਮਾਮਲਾ ਦਰਜ ਕਰ ਕਾਰਵਾਈ ਕੀਤੀ ਜਾ ਰਹੀ ਹੈ।
ਬਰਤਾਨੀਆ: ਦੀਵਾਲੀ ਮੌਕੇ ਮਾਸਾਹਾਰੀ ਭੋਜਨ ਪਰੋਸਣ &rsquoਤੇ ਪੀਐੱਮਓ ਨੇ ਮੁਆਫ਼ੀ ਮੰਗੀ
ਪ੍ਰਧਾਨ ਮੰਤਰੀ ਕੀਰ ਸਟਾਰਮਰ ਦੇ ਦਫ਼ਤਰ ਨੇ ਦੀਵਾਲੀ ਮੌਕੇ 10 ਡਾਊਨਿੰਗ ਸਟਰੀਟ &rsquoਚ ਦਿੱਤੀ ਪਾਰਟੀ &rsquoਚ ਮਾਸਾਹਾਰੀ ਭੋਜਨ ਅਤੇ ਸ਼ਰਾਬ ਪਰੋਸੇ ਜਾਣ &rsquoਤੇ ਮੁਆਫ਼ੀ ਮੰਗੀ ਹੈ। ਕੁਝ ਬ੍ਰਿਟਿਸ਼ ਹਿੰਦੂਆਂ ਨੇ ਇਸ &rsquoਤੇ ਇਤਰਾਜ਼ ਜਤਾਇਆ ਸੀ। ਬਿਆਨ &rsquoਚ ਭੋਜਨ ਸੂਚੀ ਦਾ ਸਿੱਧੇ ਤੌਰ &rsquoਤੇ ਹਵਾਲਾ ਨਹੀਂ ਦਿੱਤਾ ਗਿਆ ਹੈ ਪਰ ਸਟਾਰਮਰ ਦੇ ਦਫ਼ਤਰ ਦੇ ਤਰਜਮਾਨ ਨੇ ਕਿਹਾ ਕਿ ਟੀਮ ਨੇ ਮੁੱਦੇ ਦੀ ਗੰਭੀਰਤਾ ਨੂੰ ਮਹਿਸੂਸ ਕੀਤਾ ਹੈ ਅਤੇ ਭਾਈਚਾਰੇ ਨੂੰ ਭਰੋਸਾ ਦਿੰਦੇ ਹਾਂ ਕਿ ਭਵਿੱਖ &rsquoਚ ਇਹ ਗਲਤੀ ਦੁਹਰਾਈ ਨਹੀਂ ਜਾਵੇਗੀ। ਤਰਜਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਬ੍ਰਿਟਿਸ਼ ਹਿੰਦੂਆਂ, ਸਿੱਖਾਂ ਅਤੇ ਜੈਨ ਭਾਈਚਾਰਿਆਂ ਵੱਲੋਂ ਮੁਲਕ &rsquoਚ ਪਾਏ ਯੋਗਦਾਨ ਦੀ ਸ਼ਲਾਘਾ ਕਰਦੇ ਹਨ ਅਤੇ ਇਕ ਸੰਗਠਨ ਦੇ ਪ੍ਰੋਗਰਾਮ &rsquoਚ ਗਲਤੀ ਹੋਈ ਸੀ ਜਿਸ ਦੀ ਉਹ ਮੁਆਫ਼ੀ ਮੰਗਦੇ ਹਨ। ਇਹ ਬਿਆਨ ਸੰਸਦ ਮੈਂਬਰ ਸ਼ਿਵਾਨੀ ਰਾਜਾ ਵੱਲੋਂ ਸਟਾਰਮਰ ਨੂੰ ਪੱਤਰ ਲਿਖਣ ਮਗਰੋਂ ਆਇਆ ਹੈ, ਜਿਸ &rsquoਚ ਉਨ੍ਹਾਂ ਕੰਜ਼ਰਵੇਟਿਵ ਪਾਰਟੀ &rsquoਚ ਹਿੰਦੂ ਰੀਤੀ-ਰਿਵਾਜ਼ਾਂ ਦੀ ਪਾਲਣਾ ਨਾ ਕਰਨ &rsquoਤੇ ਚਿੰਤਾ ਜਤਾਈ ਸੀ।
ਸਪੇਸ ਸਟੇਸ਼ਨ ਵਿਚ ਦਰਾਰਾਂ : ਸੁਨੀਤਾ ਵਿਲੀਅਮਸ ਵੱਡੇ ਖਤਰੇ 'ਚ
ਇੰਟਰਨੈਸ਼ਨਲ ਸਪੇਸ ਸਟੇਸ਼ਨ (ISS) ਨੂੰ ਲੈ ਕੇ ਨਾਸਾ ਵੀ ਤਣਾਅ 'ਚ ਹੈ। ਪਿਛਲੇ ਸਾਲਾਂ ਤੋਂ ਆਈਐਸਐਸ ਵਿੱਚ ਮਾਮੂਲੀ ਲੀਕੇਜ ਚੱਲ ਰਹੀ ਸੀ। ਹਾਲਾਂਕਿ ਹੁਣ ਇਹ ਸਾਹਮਣੇ ਆਇਆ ਹੈ ਕਿ ਘੱਟੋ-ਘੱਟ 50 ਥਾਵਾਂ 'ਤੇ ਲੀਕੇਜ ਦੀ ਸਮੱਸਿਆ ਹੈ। ਇਸ ਤੋਂ ਇਲਾਵਾ ਆਈਐਸਐਸ ਵਿੱਚ ਵੀ ਤਰੇੜਾਂ ਦਿਖਾਈ ਦੇ ਰਹੀਆਂ ਹਨ। ਨਾਸਾ ਦੀ ਇੱਕ ਜਾਂਚ ਰਿਪੋਰਟ ਲੀਕ ਹੋਈ ਸੀ ਜਿਸ ਵਿੱਚ ਖੁਲਾਸਾ ਹੋਇਆ ਸੀ ਕਿ ਆਈਐਸਐਸ ਖਤਰੇ ਵਿੱਚ ਹੈ। ਇਸ ਤੋਂ ਇਲਾਵਾ ਸੁਨੀਤਾ ਵਿਲੀਅਮਸ ਸਮੇਤ ਇੱਥੇ ਦੇ ਪੁਲਾੜ ਯਾਤਰੀਆਂ ਦੀ ਜਾਨ ਵੀ ਦਾਅ 'ਤੇ ਲੱਗੀ ਹੋਈ ਹੈ।
ਪ੍ਰਦੂਸ਼ਣ ਕਾਰਨ ਪਾਕਿਸਤਾਨ ਵਿਚ ਲੱਖਾਂ ਲੋਕ ਹਸਪਤਾਲਾਂ ਵਿਚ ਦਾਖ਼ਲ 
ਲਾਹੌਰ : ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਹਵਾ ਪ੍ਰਦੂਸ਼ਣ ਨੇ ਤਬਾਹੀ ਮਚਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਦੇ ਵੱਡੇ ਸ਼ਹਿਰ ਲਾਹੌਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ, ਪਰ ਪੂਰਾ ਸੂਬਾ ਪ੍ਰਭਾਵਿਤ ਹੈ। ਹਾਲਾਤ ਇਹ ਹਨ ਕਿ ਹਵਾ ਪ੍ਰਦੂਸ਼ਣ ਕਾਰਨ ਕਰੀਬ 20 ਲੱਖ ਲੋਕ ਬਿਮਾਰ ਹੋ ਗਏ ਹਨ ਅਤੇ ਉਹ ਇਲਾਜ ਲਈ ਹਸਪਤਾਲ ਪਹੁੰਚੇ ਹਨ। ਪਾਕਿਸਤਾਨੀ ਪੰਜਾਬ ਦੇ ਸਿਹਤ ਵਿਭਾਗ ਮੁਤਾਬਕ ਪ੍ਰਦੂਸ਼ਣ ਤੋਂ ਪੀੜਤ 19 ਲੱਖ 34 ਹਜ਼ਾਰ ਤੋਂ ਵੱਧ ਲੋਕਾਂ ਨੇ ਹਸਪਤਾਲਾਂ ਤੱਕ ਪਹੁੰਚ ਕੀਤੀ। ਇਨ੍ਹਾਂ ਵਿਚੋਂ 12 ਲੱਖ ਲੋਕ ਇਕੱਲੇ ਲਾਹੌਰ ਜਾਂ ਇਸ ਦੇ ਆਸਪਾਸ ਦੇ ਇਲਾਕਿਆਂ ਦੇ ਵਸਨੀਕ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਲੋਕਾਂ ਨੇ ਸਾਹ ਲੈਣ ਵਿੱਚ ਤਕਲੀਫ਼ ਹੋਣ ਦੀ ਸ਼ਿਕਾਇਤ ਕੀਤੀ। ਛਾਤੀ ਵਿੱਚ ਜਕੜਨ ਦਾ ਅਹਿਸਾਸ ਹੋਇਆ।