image caption:

ਸੁਖਬੀਰ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ: ਜਥੇਦਾਰ ਅਕਾਲ ਤਖ਼ਤ

ਸ਼੍ਰੋਮਣੀ ਅਕਾਲੀ ਦਲ (SAD) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਬਹੁਤ ਜਲਦ ਲਿਆ ਜਾਵੇਗਾ। ਇਹ ਐਲਾਨ ਅੱਜ ਇੱਥੇ ਵਿਸ਼ਵ ਸਿੱਖ ਵਿੱਦਿਅਕ ਕਾਨਫਰੰਸ &rsquoਚ ਸ਼ਮੂਲੀਅਤ ਕਰਨ ਉਪਰੰਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨੇ ਕੀਤਾ ਹੈ। ਜਥੇਦਾਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਦਾ ਮਸਲਾ ਬਹੁਤ ਵੱਡਾ ਹੈ ਅਤੇ ਸੰਸਾਰ ਭਰ ਦੇ ਸਿੱਖਾਂ ਦੀ ਇਸ ਪਾਸੇ ਨਜ਼ਰ ਹੈ। ਇਸ ਲਈ ਬਹੁਤ ਜਲਦੀ ਹੀ ਸਮੂਹ ਜਥੇਦਾਰ ਸਹਿਬਾਨ ਦੀ ਬੈਠਕ ਬੁਲਾਈ ਜਾ ਰਹੀ ਹੈ ਅਤੇ ਮਸਲਾ ਵਿਚਾਰਿਆ ਜਾਵੇਗਾ। ਸੁਖਬੀਰ ਬਾਦਲ ਨੂੰ ਧਾਰਮਿਕ ਜਾਂ ਰਾਜਨੀਤਿਕ ਸਜ਼ਾ ਦੇਣ ਬਾਰੇ ਪੁੱਛਣ &rsquoਤੇ ਜਥੇਦਾਰ ਨੇ ਟਾਲਾ ਵੱਟਦੇ ਹੋਏ ਕਿਹਾ ਕਿ ਸਭ ਸਮੇਂ ਅਨੁਸਾਰ ਵੇਖਿਆ ਜਾਵੇਗਾ।

ਜਥੇਦਾਰ ਰਘਬੀਰ ਸਿੰਘ ਨੇ ਇੱਕ ਸੁਆਲ ਦੇ ਜੁਆਬ ਵਿੱਚ ਕਿਹਾ ਕਿ ਪੰਜਾਬ ਅਕਾਲੀ ਦਲ ਤੋਂ ਬਿਨਾਂ ਵਿਕਾਸ ਕਰ ਨਹੀਂ ਸਕਦਾ। ਉਨ੍ਹਾਂ ਕਿਹਾ, &lsquo&lsquoਕੇਵਲ ਤੇ ਕੇਵਲ ਸ਼੍ਰੋਮਣੀ ਅਕਾਲੀ ਦਲ ਨੇ ਹੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਗੱਲ ਕੀਤੀ ਹੈ। ਇਸ ਲਈ ਕੌਮ ਦੀ 100 ਸਾਲ ਪੁਰਾਣੀ ਤੇ ਸ਼ਹੀਦਾਂ ਦੀ ਜਥੇਬੰਦੀ ਸ਼੍ਰੋਮਣੀ ਅਕਾਲੀ ਦਲ ਨੂੰ ਤਕੜਾ ਕਰਨ ਬਹੁਤ ਹੀ ਜ਼ਰੂਰੀ ਹੈ।&rsquo&rsquo

ਸੁਖਬੀਰ ਬਾਦਲ ਨੇ ਜਥੇਦਾਰ ਸਾਹਿਬਾਨ ਨੂੰ ਤੀਜੀ ਵਾਰ ਪੱਤਰ ਲਿਖ ਕੇ ਲਗਾਈ ਗੁਹਾਰ, ਕਿਹਾ- ਸਿੰਘ ਸਾਹਿਬਾਨ ਜਲਦੀ ਲੈਣ ਫ਼ੈਸਲਾ 

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਤੀਜੀ ਵਾਰ ਪੱਤਰ ਲਿਖ ਕੇ ਪੈਂਡਿੰਗ ਮਾਮਲੇ ਵਿਚ ਜਲਦੀ ਤੋਂ ਜਲਦੀ ਫ਼ੈਸਲਾ ਲੈਣ ਦੀ ਅਪੀਲ ਕੀਤੀ ਹੈ। 18 ਨਵੰਬਰ ਨੂੰ ਜਥੇਦਾਰ ਰਘਬੀਰ ਸਿੰਘ ਨੂੰ ਭੇਜੇ ਇਕ ਪੱਤਰ ਵਿਚ ਸੁਖਬੀਰ ਨੇ ਤਨਖ਼ਾਹੀਆ ਐਲਾਨੇ ਸੁਖਬੀਰ ਨੇ ਤਖ਼ਤ ਦੇ ਸਿੰਘ ਸਾਹਿਬਾਨ ਸਾਹਮਣੇ ਸਤਿਕਾਰ ਅਤੇ ਨਿਮਰਤਾ ਨਾਲ ਪੇਸ਼ ਹੋਣ ਦੀ ਅਪੀਲ ਦੁਹਰਾਈ ਹੈ।

18 ਨਵੰਬਰ ਨੂੰ ਭੇਜੇ ਪੱਤਰ ਵਿਚ ਸੁਖਬੀਰ ਨੇ ਕਿਹਾ ਹੈ ਕਿ ਸਿੱਖਾਂ ਦੀ ਸਰਵਉੱਚ ਧਾਰਮਿਕ ਅਦਾਲਤ ਵੱਲੋਂ ਉਨ੍ਹਾਂ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ, ਜਿਸ ਦਾ ਉਨ੍ਹਾਂ ਦੇ ਮਨ &rsquoਤੇ ਬਹੁਤ ਅਸਰ ਹੋਇਆ ਹੈ। ਇਸ ਕਾਰਨ ਦਾਸ (ਬਾਦਲ) ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਹੁਣ ਦਾਸ ਆਪਣੇ ਆਪ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿਮਰਤਾ ਅਤੇ ਸਤਿਕਾਰ ਨਾਲ ਪੇਸ਼ ਹੋਣਾ ਚਾਹੁੰਦਾ ਹੈ। ਦਾਸ ਦੀ ਜਲਦੀ ਹਾਜ਼ਰੀ ਦੀ ਬੇਨਤੀ ਨੂੰ ਪ੍ਰਵਾਨ ਕੀਤਾ ਜਾਵੇ। ਦੱਸਣਯੋਗ ਹੈ ਕਿ ਸੁਖਬੀਰ ਨੇ 18 ਨਵੰਬਰ ਨੂੰ ਹੀ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ, ਜਿਸ ਨੂੰ ਅਜੇ ਤੱਕ ਪ੍ਰਵਾਨ ਨਹੀਂ ਕੀਤਾ ਗਿਆ।

ਬੈਲਟ ਪੇਪਰ ਰਾਹੀਂ ਚੋਣਾਂ ਕਰਵਾਉ : ਸੰਜੇ ਰਾਉਤ

ਮਹਾਰਾਸ਼ਟਰ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ ਜਾਰੀ ਹੈ। ਜਿੱਥੇ ਇੱਕ ਪਾਸੇ ਸੂਬੇ ਵਿੱਚ ਭਾਜਪਾ ਦਾ ਜਾਦੂ ਕੰਮ ਕਰਦਾ ਨਜ਼ਰ ਆ ਰਿਹਾ ਹੈ ਅਤੇ ਮਹਾਯੁਤੀ ਗਠਜੋੜ ਵੱਡੀ ਜਿੱਤ ਵੱਲ ਵਧਦਾ ਨਜ਼ਰ ਆ ਰਿਹਾ ਹੈ, ਉੱਥੇ ਦੂਜੇ ਪਾਸੇ ਵਿਰੋਧੀ ਧਿਰ ਮਹਾਂ ਵਿਕਾਸ ਅਗਾੜੀ ਦਾ ਵੀ ਬੁਰਾ ਹਾਲ ਹੈ। ਚੋਣ ਕਮਿਸ਼ਨ ਦੇ ਰੁਝਾਨਾਂ ਮੁਤਾਬਕ ਭਾਜਪਾ ਸਦੀ ਦੇ ਨੇੜੇ ਪਹੁੰਚ ਗਈ ਹੈ। ਇਸ ਦੌਰਾਨ ਮਹਾ ਵਿਕਾਸ ਅਗਾੜੀ ਨੂੰ ਹਾਰ ਦੇ ਨੇੜੇ ਹੁੰਦੇ ਦੇਖ ਊਧਵ ਧੜੇ ਦੇ ਸ਼ਿਵ ਸੈਨਾ ਸੰਸਦ ਮੈਂਬਰ ਸੰਜੇ ਰਾਊਤ ਗੁੱਸੇ 'ਚ ਹਨ। ਉਨ੍ਹਾਂ ਨੇ ਨਾ ਸਿਰਫ਼ ਈਵੀਐਮ ਵਿੱਚ ਬੇਨਿਯਮੀਆਂ ਦਾ ਦੋਸ਼ ਲਾਇਆ ਹੈ ਸਗੋਂ ਮੁੜ ਚੋਣਾਂ ਦੀ ਮੰਗ ਵੀ ਕੀਤੀ ਹੈ। ਸੰਜੇ ਰਾਉਤ ਸੋਸ਼ਲ ਮੀਡੀਆ 'ਤੇ ਟ੍ਰੈਂਡ ਕਰ ਰਹੇ ਹਨ ਅਤੇ ਲੋਕ ਉਨ੍ਹਾਂ ਬਾਰੇ ਮਜ਼ਾਕੀਆ ਮੀਮਜ਼ ਵੀ ਬਣਾ ਰਹੇ ਹਨ।

ਇੱਕ ਦਰਜਨ ਰੂਸੀ ਸੈਨਿਕਾਂ ਨੂੰ ਯੂਕਰੇਨ ਦੀ ਮਿਜ਼ਾਈਲ ਨੇ ਪਲਾਂ ਵਿੱਚ ਉਡਾ ਦਿੱਤਾ

ਯੂਕਰੇਨ : ਰੂਸ ਅਤੇ ਯੂਕਰੇਨ ਦੀ ਜੰਗ ਦਿਨੋਂ-ਦਿਨ ਖ਼ਤਰਨਾਕ ਹੁੰਦੀ ਜਾ ਰਹੀ ਹੈ। ਯੂਕਰੇਨੀ ਅਤੇ ਰੂਸੀ ਫ਼ੌਜਾਂ ਲਗਾਤਾਰ ਅਤੇ ਖ਼ਤਰਨਾਕ ਮਿਜ਼ਾਈਲਾਂ ਨਾਲ ਇੱਕ ਦੂਜੇ 'ਤੇ ਹਮਲੇ ਜਾਰੀ ਰੱਖਦੀਆਂ ਹਨ। ਇਸ ਦੌਰਾਨ ਇੱਕ ਦਰਜਨ ਰੂਸੀ ਸੈਨਿਕਾਂ ਨੂੰ ਯੂਕਰੇਨ ਦੀ ਮਿਜ਼ਾਈਲ ਨੇ ਪਲਾਂ ਵਿੱਚ ਉਡਾ ਦਿੱਤਾ। ਮਾਮਲਾ ਕੁਝ ਅਜਿਹਾ ਹੈ ਕਿ ਰੂਸੀ ਸੈਨਿਕ ਵੈਨ ਤੋਂ ਹੇਠਾਂ ਉਤਰ ਕੇ ਪੈਦਲ ਇਲਾਕੇ 'ਚ ਘੁੰਮ ਰਹੇ ਸਨ, ਜਦੋਂ ਯੂਕਰੇਨ ਨੇ ਉਨ੍ਹਾਂ 'ਤੇ ਮਿਜ਼ਾਈਲ ਦਾਗੀ। ਜਿਸ ਥਾਂ 'ਤੇ ਇਹ ਹਮਲਾ ਹੋਇਆ ਹੈ, ਉਹ ਪਿਛਲੇ ਨੌਂ ਮਹੀਨਿਆਂ ਤੋਂ ਰੂਸ ਦੇ ਕਬਜ਼ੇ ਹੇਠ ਹੈ। ਦੱਸਿਆ ਜਾ ਰਿਹਾ ਹੈ ਕਿ ਇਲਾਕੇ 'ਚ ਰੂਸੀ ਫੌਜੀ ਸਿਖਲਾਈ ਲੈ ਰਹੇ ਸਨ। ਇਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਹੈ। 

ਲੰਡਨ 'ਚ ਅਮਰੀਕੀ ਦੂਤਾਵਾਸ ਦੇ ਬਾਹਰ ਜ਼ਬਰਦਸਤ ਧ-ਮਾਕਾ

ਲੋਕਾਂ ਨੂੰ ਇਮਾਰਤ ਤੋਂ ਬਾਹਰ ਕੱਢਿਆ ਲੰਡਨ : ਲੰਡਨ ਵਿੱਚ ਅਮਰੀਕੀ ਦੂਤਾਵਾਸ ਦੇ ਬਾਹਰ ਇੱਕ ਜ਼ਬਰਦਸਤ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ। ਪੁਲਿਸ ਨੇ ਇਲਾਕੇ ਦੀ ਘੇਰਾਬੰਦੀ ਕਰ ਲਈ ਹੈ। ਮੈਟਰੋਪੋਲੀਟਨ ਪੁਲਿਸ ਨੇ ਧਮਾਕੇ ਦੀ ਪੁਸ਼ਟੀ ਕੀਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮੱਧ ਲੰਡਨ ਵਿੱਚ ਅਮਰੀਕੀ ਦੂਤਾਵਾਸ ਦੇ ਨੇੜੇ ਇੱਕ ਜ਼ੋਰਦਾਰ ਧਮਾਕੇ ਦੀ ਆਵਾਜ਼ ਸੁਣਾਈ ਦਿੱਤੀ। ਅਧਿਕਾਰੀਆਂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ 'ਤੇ ਅਧਿਕਾਰਤ ਬਿਆਨ ਜਾਰੀ ਕੀਤਾ ਹੈ। ਮੈਟਰੋਪੋਲੀਟਨ ਪੁਲਿਸ ਨੇ ਲਿਖਿਆ: &ldquoਸਾਨੂੰ ਨੌਂ ਐਲਮਜ਼ ਵਿੱਚ ਅਮਰੀਕੀ ਦੂਤਾਵਾਸ ਦੇ ਨੇੜੇ ਇੱਕ ਘਟਨਾ ਬਾਰੇ ਆਨਲਾਈਨ ਪਤਾ ਲੱਗਾ ਹੈ। ਇਹਤਿਆਤ ਵਜੋਂ ਇਲਾਕੇ ਦੀ ਘੇਰਾਬੰਦੀ ਕਰ ਦਿੱਤੀ ਗਈ ਹੈ। ਅਧਿਕਾਰੀ ਸ਼ੱਕੀ ਪੈਕੇਜ ਦੀ ਜਾਂਚ ਕਰ ਰਹੇ ਹਨ।

250 ਡਾਲਰ ਤੋਂ ਵਾਂਝੇ ਕੀਤੇ ਕੈਨੇਡੀਅਨ ਬਜ਼ੁਰਗਾਂ ਵਿਚ ਗੁੱਸਾ

 ਬਰੈਂਪਟਨ : ਕੈਨੇਡੀਅਨ ਬਜ਼ੁਰਗਾਂ ਨੂੰ 250 ਡਾਲਰ ਦੀ ਆਰਥਿਕ ਸਹਾਇਤਾ ਦੇ ਘੇਰੇ ਵਿਚੋਂ ਬਾਹਰ ਰੱਖੇ ਜਾਣ &rsquoਤੇ ਵਿਵਾਦ ਪੈਦਾ ਹੋ ਗਿਆ ਹੈ। ਬਰੈਂਪਟਨ ਪੁੱਜੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਪੱਤਰਕਾਰਾਂ ਨੇ ਇਸ ਬਾਰੇ ਸਵਾਲ ਕੀਤਾ ਤਾਂ ਉਨ੍ਹਾਂ ਦਲੀਲ ਦਿਤੀ ਕਿ ਓਲਡ ਏਜ ਸਕਿਉਰਿਟੀ ਵਿਚ 10 ਫੀ ਸਦੀ ਵਾਧਾ ਕੀਤਾ ਗਿਆ ਹੈ ਅਤੇ 250 ਡਾਲਰ ਦੀ ਆਰਥਿਕ ਸਹਾਇਤਾ ਆਪਣੀਆਂ ਜ਼ਰੂਰਤਾਂ ਪੂਰੀਆਂ ਕਰਨ ਲਈ ਸੰਘਰਸ਼ ਕਰ ਰਹੇ ਕੈਨੇਡੀਅਨਜ਼ ਵਾਸਤੇ ਐਲਾਨੀ ਗਈ ਹੈ। ਟਰੂਡੋ ਨੇ ਕਿਹਾ ਕਿ ਫੈਡਰਲ ਸਰਕਾਰ ਕਿਸੇ ਹੋਰ ਯੋਜਨਾ ਅਧੀਨ ਦਿਤੀ ਜਾਣ ਵਾਲੀ ਰਕਮ ਵਿਚ ਕਮੀ ਨਹੀਂ ਕਰ ਰਹੀ ਸਗੋਂ ਸਖ਼ਤ ਮਿਹਨਤ ਕਰਨ ਦੇ ਬਾਵਜੂਦ ਖਰਚਾ ਚਲਾਉਣ ਲਈ ਜੂਝ ਰਹੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।

ਪ੍ਰਿਯੰਕਾ ਗਾਂਧੀ ਵਾਇਨਾਡ ਤੋਂ 4.1 ਲੱਖ ਤੋਂ ਵੱਧ ਵੋਟਾਂ ਦੇ ਫ਼ਰਕ ਨਾਲ ਜੇਤੂ

ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਪਹਿਲੀ ਵਾਰ ਚੋਣ ਲੜਦਿਆਂ ਸ਼ਨਿੱਚਰਵਾਰ ਨੂੰ ਕੇਰਲ ਦੇ ਵਾਇਨਾਡ ਲੋਕ ਸਭਾ ਹਲਕੇ ਤੋਂ 4.10 ਲੱਖ ਵੋਟਾਂ ਦੇ ਫ਼ਰਕ ਨਾਲ ਜ਼ੋਰਦਾਰ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੇ ਸੀਪੀਆਈ(ਐਮ) ਦੀ ਅਗਵਾਈ ਵਾਲੀ ਖੱਬੇਪੱਖੀ ਗੱਠਜੋੜ LDF ਦੇ ਸਤਿਆਨ ਮੋਕੇਰੀ  ਨੂੰ ਬੁਰੀ ਤਰ੍ਹਾਂ ਪਛਾੜ ਦਿੱਤਾ। ਚੋਣ ਕਮਿਸ਼ਨ ਵੱਲੋਂ ਜਾਰੀ ਅੰਕੜਿਆਂ ਅਨੁਸਾਰ ਪ੍ਰਿਯੰਕਾ ਨੂੰ 6,22,338 ਵੋਟਾਂ ਮਿਲੀਆਂ ਜੋ ਇਸੇ ਸਾਲ ਅਪਰੈਲ ਮਹੀਨੇ ਵਾਇਨਾਡ ਵਿੱਚ ਉਸ ਦੇ ਭਰਾ ਰਾਹੁਲ ਗਾਂਧੀ ਨੂੰ ਲੋਕ ਸਭਾ ਚੋਣਾਂ ਵਿੱਚ ਮਿਲੀਆਂ 6,47,445 ਵੋਟਾਂ ਤੋਂ ਘੱਟ ਹਨ, ਪਰ ਉਨ੍ਹਾਂ ਦੀ ਜਿੱਤ ਦਾ ਫ਼ਰਕ 4,10,931 ਆਪਣੇ ਭਰਾ ਦੀ 3,64,422 ਵੋਟਾਂ ਦੀ ਲੀਡ ਨਾਲੋਂ ਵੱਧ ਰਿਹਾ। ਗ਼ੌਰਤਲਬ ਹੈ ਕਿ ਵਾਇਨਾਡ ਉਪ ਚੋਣ ਦੌਰਾਨ ਪੋਲਿੰਗ ਅਪਰੈਲ ਵਿਚ ਆਮ ਚੋਣਾਂ ਦੇ ਮੁਕਾਬਲੇ ਘੱਟ ਰਹੀ।

ਗਿੱਦੜਬਾਹਾ &lsquoਚ ਡਿੰਪੀ ਢਿੱਲੋਂ ਨੇ ਫ਼ਤਹਿ ਕੀਤਾ ਰਾਜਾ ਵੜਿੰਗ ਦਾ ਗੜ੍ਹ, 14 ਸਾਲ ਬਾਅਦ ਜਿੱਤ ਹੋਈ ਨਸੀਬ

ਪੰਜਾਬ ਦੀ ਸਭ ਤੋਂ ਚਰਚਿਤ ਸੀਟ ਵਜੋਂ ਜਾਣੇ ਜਾਂਦੇ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਹਰਦੀਪ ਸਿੰਘ ਡਿੰਪੀ ਢਿੱਲੋ ਨੇ 21969 ਵੋਟਾਂ ਦੇ ਵੱਡੇ ਫਰਕ ਨਾਲ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੂੰ ਮਾਤ ਦਿੱਤੀ ਹੈ। ਕੁੱਲ 13 ਗੇੜਾਂ ਵਿੱਚ ਹੋਈ ਗਿਣਤੀ ਅਨੁਸਾਰ ਆਮ ਆਦਮੀ ਪਾਰਟੀ ਨੂੰ ਪਾਰਟੀ ਨੂੰ 71198, ਕਾਂਗਰਸ 49397 ਅਤੇ ਭਾਜਪਾ ਨੂੰ ਸਿਰਫ 12174 ਵੋਟਾਂ ਮਿਲੀਆਂ।
ਆਪਣੀ ਜਿੱਤ ਉਪਰੰਤ ਜਜ਼ਬਾਤ ਸਾਂਝੇ ਕਰਦਿਆਂ ਡਿੰਪੀ ਢਿੱਲੋਂ ਨੇ ਕਿਹਾ ਕਿ ਇਹ ਜਿੱਤ ਲੋਕਾਂ ਦੀ ਜਿੱਤ ਹੈ। ਲੋਕਾਂ ਦੇ ਚਿਹਰੇ &lsquoਤੇ ਅੱਜ 14 ਸਾਲ ਬਾਅਦ ਖੁਸ਼ੀ ਆਈ ਹੈ। ਉਨ੍ਹਾਂ ਕਿਹਾ, &lsquo&lsquoਗਿੱਦੜਬਾਹਾ ਸ਼ਹਿਰ &lsquoਚੋਂ &lsquoਬਾਦਲ&rsquo ਨਾਲੋਂ ਵੀ ਵੱਧ ਵੋਟਾਂ ਮਿਲੀਆਂ ਹਨ।&zwnj ਕਿਸੇ ਬੂਥ &lsquoਚੋਂ ਵੋਟ ਨਹੀਂ ਘਟੀ।&rsquo&rsquo ਉਨ੍ਹਾਂ ਕਿਹਾ ਕਿ &lsquoਆਪ&rsquo ਪ੍ਰਧਾਨ ਅਮਨ ਅਰੋੜਾ ਤੇ ਧਰਮਕੋਟ ਦੇ ਵਿਧਾਇਕ ਲਾਡੀ ਢੋਸ ਦੇ ਯਤਨਾਂ ਨਾਲ ਉਨ੍ਹਾਂ ਨੂੰ ਪਾਰਟੀ &lsquoਚ ਦਾਖਲਾ ਮਿਲਿਆ ਤੇ ਹੁਣ ਜਿੱਤ ਤੋਂ ਬਾਅਦ ਗੇਂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਪਾਲੇ ਵਿਚ ਹੈ। ਉਹ ਚਾਹੁਣਗੇ ਕਿ ਗਿੱਦੜਬਾਹਾ ਹਲਕੇ ਦੇ ਵਿਕਾਸ ਵਿੱਚ ਕੋਈ ਕਮੀ ਨਾ ਆਵੇ।

ਸਿੱਖ ਕੌਮ ਦੀ ਵੱਖਰੀ ਹੋਂਦ ਨੂੰ ਬਰਕਰਾਰ ਰੱਖਣ ਲਈ ਸੁਚੇਤ ਰਹਿਣ ਦੀ ਲੋੜ: ਧਾਮੀ

ਕਰਤਾਰਪੁਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰ ਕੌਰ ਜੀ ਦੇ 400 ਸਾਲਾ ਜਨਮ ਦਿਹਾੜੇ ਸਬੰਧੀ ਸ਼ਤਾਬਦੀ ਸਮਾਗਮ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਵਿੱਚ ਪੰਥਕ ਰਵਾਇਤਾਂ ਮੁਤਾਬਕ ਕਰਵਾਏ ਗਏ। ਮੁੱਖ ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ, ਤਰਨਾ ਦਲ ਬਾਬਾ ਬਕਾਲਾ ਦੇ ਮੁਖੀ ਬਾਬਾ ਜੋਗਾ ਸਿੰਘ, ਪਦਮਸ੍ਰੀ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਸਮੇਤ ਪ੍ਰਮੁੱਖ ਪੰਥਕ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮਾਤਾ ਗੁਜਰ ਕੌਰ ਜੀ ਉਹ ਮਹਾਨ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਗੁਰੂ ਗੋਬਿੰਦ ਸਿੰਘ ਦੀ ਸ਼ਖ਼ਸੀਅਤ ਨਿਖਾਰਨ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਲ ਉਮਰੇ ਆਪਣੇ ਅਕੀਦੇ ਉੱਪਰ ਕਾਇਮ ਰਹਿੰਦਿਆਂ ਵੱਡੀ ਸ਼ਹਾਦਤ ਦੇਣ ਲਈ ਦ੍ਰਿੜ੍ਹ ਕੀਤਾ। ਉਨ੍ਹਾਂ ਸੋਸ਼ਲ ਮੀਡੀਆ &rsquoਤੇ ਸਿੱਖ ਵਿਰੋਧੀ ਵਰਤਾਰੇ ਦੀ ਸਖ਼ਤ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਪੰਥ ਵਿਰੋਧੀਆਂ ਵੱਲੋਂ ਸੋਸ਼ਲ ਮੀਡੀਆ ਦੀ ਦੁਰਵਰਤੋਂ ਕਰਕੇ ਸਿੱਖ ਕੌਮ ਦੀ ਵੱਖਰੀ ਹੋਂਦ ਤੇ ਹਸਤੀ ਨੂੰ ਰਲਗੱਡ ਕਰਨ ਦੀਆਂ ਸਾਜ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮੋਦੀ, ਜੈਸ਼ੰਕਰ ਅਤੇ ਡੋਵਾਲ ਨਾਲ ਸਬੰਧਤ ਰਿਪੋਰਟ ਗਲਤ: ਕੈਨੇਡਾ
ਕੈਨੇਡਾ ਸਰਕਾਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਅਤੇ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੂੰ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕਥਿਤ ਸਾਜ਼ਿਸ਼ ਸਮੇਤ ਕੈਨੇਡਾ &rsquoਚ ਅਪਰਾਧਿਕ ਸਰਗਰਮੀਆਂ ਨਾਲ ਜੋੜਨ ਵਾਲੀ ਮੀਡੀਆ ਰਿਪੋਰਟ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ ਇਹ &lsquoਕਿਆਸਾਂ &rsquoਤੇ ਆਧਾਰਿਤ&rsquo ਅਤੇ ਗਲਤ ਹੈ। ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਕੌਮੀ ਸੁਰੱਖਿਆ ਅਤੇ ਖ਼ੁਫ਼ੀਆ ਸਲਾਹਕਾਰ ਨਥਾਲੀ ਜੀ. ਡਰੌਈਨ ਨੇ ਵੀਰਵਾਰ ਨੂੰ ਰਿਪੋਰਟ ਨੂੰ ਨਕਾਰਿਆ। ਇਸ ਤੋਂ ਇਕ ਦਿਨ ਪਹਿਲਾਂ ਭਾਰਤ ਨੇ ਕੈਨੇਡਿਆਈ ਮੀਡੀਆ ਦੀ ਇਸ ਰਿਪੋਰਟ ਨੂੰ ਬਦਨਾਮ ਕਰਨ ਵਾਲੀ ਮੁਹਿੰਮ ਕਰਾਰ ਦਿੰਦਿਆਂ ਉਸ ਦੀ ਸਖ਼ਤ ਆਲੋਚਨਾ ਕੀਤੀ ਸੀ। &lsquoਦਿ ਗਲੋਬ ਐਂਡ ਮੇਲ&rsquo ਅਖ਼ਬਾਰ ਨੇ ਇਕ ਬੇਨਾਮ ਸੀਨੀਅਰ ਕੌਮੀ ਸੁਰੱਖਿਆ ਅਧਿਕਾਰੀ ਦੇ ਹਵਾਲੇ ਨਾਲ ਮੰਗਲਵਾਰ ਨੂੰ ਕਿਹਾ ਸੀ ਕਿ ਕੈਨੇਡਾ ਦੀਆਂ ਸੁਰੱਖਿਆ ਏਜੰਸੀਆਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਮੋਦੀ, ਨਿੱਝਰ ਦੀ ਹੱਤਿਆ ਅਤੇ ਹੋਰ ਹਿੰਸਕ ਸਾਜ਼ਿਸ਼ਾਂ ਬਾਰੇ ਜਾਣਦੇ ਸਨ। ਅਖ਼ਬਾਰ ਮੁਤਾਬਕ ਅਧਿਕਾਰੀ ਨੇ ਕਿਹਾ ਕਿ ਕੈਨੇਡਾ ਅਤੇ ਅਮਰੀਕਾ ਦੀਆਂ ਖ਼ੁਫ਼ੀਆ ਏਜੰਸੀਆਂ ਨੇ ਹੱਤਿਆਵਾਂ ਲਈ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਜ਼ਿੰਮੇਵਾਰ ਠਹਿਰਾਇਆ ਅਤੇ ਡੋਵਾਲ ਤੇ ਜੈਸ਼ੰਕਰ ਵੀ ਇਸ ਤੋਂ ਜਾਣੂ ਸਨ।