ਬਲਵੰਤ ਸਿੰਘ ਰਾਜੋਆਣਾ ਮਾਮਲੇ ‘ਚ ਸੁਣਵਾਈ ਟਲੀ, ਸੁਪਰੀਮ ਕੋਰਟ ਨੇ ਕਿਹਾ- “ਮਾਮਲਾ ਸੰਵੇਦਨਸ਼ੀਲ ਹੈ”
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਾਤਲ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ &lsquoਤੇ ਸੋਮਵਾਰ (25 ਨਵੰਬਰ) ਨੂੰ ਸੁਪਰੀਮ ਕੋਰਟ &lsquoਚ ਸੁਣਵਾਈ ਹੋਈ। ਕੇਂਦਰ ਸਰਕਾਰ ਦੀ ਤਰਫੋਂ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਜਸਟਿਸ ਬੀਆਰ ਗਵਈ, ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਪੇਸ਼ ਹੋਏ।
ਉਨ੍ਹਾਂ ਕਿਹਾ ਕਿ ਇਸ ਮਾਮਲੇ &lsquoਤੇ ਫੈਸਲਾ ਲੈਣ ਤੋਂ ਪਹਿਲਾਂ ਕਈ ਏਜੰਸੀਆਂ ਨਾਲ ਸਲਾਹ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਸੀਬੀਆਈ ਦੇ ਵਧੀਕ ਸਾਲਿਸਟਰ ਜਨਰਲ ਕੇ.ਐਮ. ਨਟਰਾਜ ਨੇ ਅਦਾਲਤ ਨੂੰ ਇਹ ਵੀ ਕਿਹਾ ਕਿ ਸਥਿਤੀ ਫਿਲਹਾਲ ਕੋਈ ਫੈਸਲਾ ਲੈਣ ਦੇ ਅਨੁਕੂਲ ਨਹੀਂ ਹੈ। ਕੇਂਦਰ ਸਰਕਾਰ ਦਾ ਪੱਖ ਸੁਣਨ ਤੋਂ ਬਾਅਦ ਅਦਾਲਤ ਨੇ ਸੁਣਵਾਈ 4 ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਮਾਮਲਾ ਸੰਵੇਦਨਸ਼ੀਲ ਹੈ। ਕੇਂਦਰ ਸਰਕਾਰ ਨੇ ਫੈਸਲਾ ਲੈਣ ਲਈ ਸਮਾਂ ਮੰਗਿਆ ਹੈ।
ਰਾਜੋਆਣਾ ਦੇ ਵਕੀਲਾਂ ਨੇ ਉਸ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਅਪੀਲ ਕੀਤੀ ਹੈ। ਉਸ ਦਾ ਕਹਿਣਾ ਹੈ ਕਿ ਇੰਨੇ ਲੰਬੇ ਸਮੇਂ ਤੱਕ ਮੌਤ ਦੀ ਸਜ਼ਾ ਦਾ ਇੰਤਜ਼ਾਰ ਕਰਨਾ ਮਾਨਸਿਕ ਤਸ਼ੱਦਦ ਦੇ ਬਰਾਬਰ ਹੈ। 18 ਨਵੰਬਰ ਨੂੰ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਰਹਿਮ ਦੀ ਅਪੀਲ ਰਾਸ਼ਟਰਪਤੀ ਕੋਲ ਭੇਜ ਦਿੱਤੀ ਸੀ।ਅਦਾਲਤ ਨੇ ਰਾਸ਼ਟਰਪਤੀ ਦੇ ਸਕੱਤਰ ਨੂੰ ਹੁਕਮ ਦਿੱਤਾ ਸੀ ਕਿ ਇਸ ਨੂੰ ਰਾਸ਼ਟਰਪਤੀ ਦੇ ਸਾਹਮਣੇ ਰੱਖਣ। ਨਾਲ ਹੀ ਪਟੀਸ਼ਨ &lsquoਤੇ 2 ਹਫਤਿਆਂ &lsquoਚ ਫੈਸਲਾ ਲੈਣ ਲਈ ਕਿਹਾ।
ਮਰਨ ਵਰਤ ਸ਼ੁਰੂ ਕਰਨ ਤੋਂ ਪਹਿਲਾਂ ਹੀ ਡੱਲੇਵਾਲ ਨੂੰ ਪੁਲੀਸ ਨੇ ਚੁੱਕਿਆ
ਕੇਂਦਰ ਸਰਕਾਰ ਵੱਲੋਂ ਮੰਨੀਆਂ ਮੰਗਾਂ ਲਾਗੂ ਕਰਵਾਉਣ ਲਈ ਚੱਲ ਰਹੇ ਅੰਦੋਲਨ ਨੂੰ ਹੋਰ ਤੇਜ਼ ਕਰਨ ਲਈ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਅੱਜ ਤੋਂ ਹਰਿਆਣਾ-ਪੰਜਾਬ ਦੇ ਢਾਬੀ ਗੁਜਰਾਂ ਬਾਰਡਰ &rsquoਤੇ ਮਰਨ ਵਰਤ ਸ਼ੁਰੂ ਕਰਨ ਜਾ ਰਹੇ ਸਨ, ਪਰ ਉਧਰ ਪ੍ਰਸ਼ਾਸਨ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨ ਆਗੂ ਨੂੰ ਅੱਜ ਤੜਕਸਾਰ ਢਾਬੀ ਗੁਜਰਾਂ ਬਾਰਡਰ ਤੋਂ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਘਟਨਾ ਨੂੰ ਲੈ ਕੇ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਪ੍ਰਸ਼ਾਸਨ ਸਥਿਤੀ ਉੱਤੇ ਤਿੱਖੀ ਨਜ਼ਰ ਰੱਖਣ ਦੇ ਨਾਲ ਨਾਲ ਵੱਡੀ ਪੱਧਰ ਉੱਤੇ ਪੁਲੀਸ ਕਰਮਚਾਰੀ ਤਾਇਨਾਤ ਕੀਤੇ ਹਨ। ਕੁਝ ਕਿਸਾਨਾਂ ਨੇ ਦੱਸਿਆ ਹੈ ਕਿ ਵੱਡੀ ਗਿਣਤੀ ਵਿਚ ਪੁਲੀਸ ਕਰਮਚਾਰੀਆਂ ਨੇ ਡੱਲੇਵਾਲ ਨੂੰ ਤੜਕੇ 3.45 ਵਜੇ ਹੀ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੂੰ ਕਿੱਥੇ ਲਿਜਾਇਆ ਗਿਆ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਕਿਹਾ ਕਿ ਡੱਲੇਵਾਲ ਨੂੰ ਚੁੱਕਣ ਆਏ ਕਈ ਪੁਲੀਸ ਮੁਲਾਜ਼ਮ ਹਿੰਦੀ ਬੋਲ ਰਹੇ ਸਨ। ਕਿਸਾਨ ਆਗੂ ਲਖਵਿੰਦਰ ਸਿੰਘ ਸਿਰਸਾ ਨੇ ਉਕਤ ਘਟਨਾ ਦੀ ਨਿੰਦਾ ਕਰਦਿਆਂ ਕਿਹਾ ਹੈ ਕਿ ਸਥਿਤੀ ਉੱਤੇ ਵਿਚਾਰ ਵਟਾਂਦਰਾ ਕਰਨ ਲਈ ਕਿਸਾਨ ਆਗੂਆਂ ਦੀ ਹਗਾਮੀ ਮੀਟਿੰਗ ਢਾਬੀ ਗੁਜਰਾਂ ਬਾਰਡਰ ਤੇ ਬੁਲਾ ਲਈ ਗਈ ਹੈ।
&lsquoਆਪ&rsquo ਦੀ ਸ਼ੁਕਰਾਨਾ ਯਾਤਰਾ ਦਾ ਖੰਨਾ ਪੁੱਜਣ &rsquoਤੇ ਨਿੱਘਾ ਸਵਾਗਤ
ਖੰਨਾ- ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (&lsquoਆਪ&rsquo) ਦੇ ਸੂਬਾ ਪ੍ਰਧਾਨ ਅਮਨ ਅਰੋੜਾ ਅਤੇ ਕਾਰਜਕਾਰੀ ਪ੍ਰਧਾਨ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਪੰਜਾਬ ਵਿਚ ਜ਼ਿਮਨੀ ਚੋਣਾਂ ਵਿਚ ਪਾਰਟੀ ਦੀ ਜਿੱਤ ਤੋਂ ਬਾਅਦ &lsquoਆਪ&rsquo ਦੀ ਸ਼ੁਕਰਾਨਾ ਯਾਤਰਾ ਦਾ ਇਥੋਂ ਦੇ ਸਮਰਾਲਾ ਚੌਂਕ ਵਿਖੇ ਪੁੱਜਣ ਉਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਅਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਹਲਕਾ ਸਮਰਾਲਾ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਸਾਬਕਾ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਵੀ ਹਾਜ਼ਰ ਸਨ।
ਇਸ ਮੌਕੇ ਅਰੋੜਾ ਨੇ ਕਿਹਾ ਕਿ ਦੇਸ਼ ਦੀ ਰਾਜਨੀਤੀ ਵਿਚੋਂ ਗੰਦਗੀ ਦੂਰ ਕਰਨ ਲਈ ਅੱਜ ਦੇ ਦਿਨ ਹੀ ਸ੍ਰੀ ਅਰਵਿੰਦ ਕੇਜਰੀਵਾਲ ਨੇ ਝਾੜੂ ਚੁੱਕਿਆ ਸੀ ਅਤੇ &lsquoਆਪ&rsquo ਦੀ ਸਥਾਪਨਾ ਕੀਤੀ ਸੀ। ਇਸ ਲਈ ਅੱਜ ਦੇ ਦਿਨ ਦੀਆਂ ਸਭ ਨੂੰ ਬਹੁਤ ਮੁਬਾਰਕਾਂ। ਉਨ੍ਹਾਂ ਕਿਹਾ ਕਿ &lsquoਆਪ&rsquo ਦੇ ਸੁਪਰੀਮੋ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ, ਜਿਨ੍ਹਾਂ ਨੇ ਉਨੂੰ ਆਮ ਆਦਮੀ ਪਾਰਟੀ ਦਾ ਪ੍ਰਧਾਨ ਬਣਾ ਕੇ ਵੱਡੀ ਜ਼ੁੰਮੇਵਾਰੀ ਸੌਂਪੀ ਹੈ। ਉਨ੍ਹਾਂ ਕਿਹਾ, &lsquo&lsquoਆਪ&rsquo ਵਰਕਰਾਂ ਅਤੇ ਆਮ ਲੋਕਾਂ ਦੀ ਪਾਰਟੀ ਹੈ, ਇਸ ਲਈ ਵਰਕਰਾਂ ਦਾ ਹੁਕਮ ਸਾਡੇ ਸਿਰ ਮੱਥੇ ਪ੍ਰਵਾਨ ਹੋਵੇਗਾ ਤਾਂ ਜੋ ਰਲ ਮਿਲ ਕੇ ਰਹਿੰਦੇ ਢਾਈ ਸਾਲਾਂ ਵਿਚ ਪੰਜਾਬ ਨੂੰ ਖੁਸ਼ਹਾਲੀ ਦੀਆਂ ਸਿਖਰਾਂ &rsquoਤੇ ਪਹੁੰਚਾਇਆ ਜਾ ਸਕੇ।&rsquo&rsquo
ਬਾਬਾ ਦਯਾ ਸਿੰਘ ਨੂੰ &lsquoਸ਼੍ਰੋਮਣੀ ਪੰਥ ਸੇਵਕ&rsquo ਦੀ ਉਪਾਧੀ
ਅੰਮ੍ਰਿਤਸਰ,- ਨਿਹੰਗ ਜਥੇਬੰਦੀ ਸੰਪਰਦਾਇ ਦਲ ਪੰਥ ਬਾਬਾ ਬਿਧੀ ਚੰਦ ਦੇ ਮੁਖੀ ਰਹੇ ਸਵਰਗੀ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਮਰਨ ਉਪਰੰਤ ਅੱਜ ਅਕਾਲ ਤਖ਼ਤ ਤੋਂ &lsquoਸ਼੍ਰੋਮਣੀ ਪੰਥ ਸੇਵਕ&rsquo ਦੀ ਉਪਾਧੀ ਨਾਲ ਸਨਮਾਨਿਤ ਕੀਤਾ ਗਿਆ। ਗੁਰਬਾਣੀ ਦੇ ਕੀਰਤਨ ਅਤੇ ਅਰਦਾਸ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਕਾਲ ਤਖ਼ਤ ਦੀ ਫਸੀਲ ਤੋਂ ਬਾਬਾ ਦਯਾ ਸਿੰਘ ਸੁਰਸਿੰਘ ਵਾਲਿਆਂ ਨੂੰ ਸ਼੍ਰੋਮਣੀ ਪੰਥ ਸੇਵਕ ਦੀ ਉਪਾਧੀ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ ਅਤੇ ਪੰਜ ਸਿੰਘ ਸਾਹਿਬਾਨ ਵੱਲੋਂ ਇਹ ਸਨਮਾਨ ਦਲ ਪੰਥ ਦੇ ਮੌਜੂਦਾ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲਿਆਂ ਨੂੰ ਸੌਂਪਿਆ ਗਿਆ।
ਅੰਮ੍ਰਿਤਸਰ ਏਅਰਪੋਰਟ &lsquoਤੇ 1.50 ਕਰੋੜ ਦਾ ਸੋਨਾ ਜ਼ਬਤ
ਪੰਜਾਬ ਦੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ &lsquoਤੇ ਕਸਟਮ ਵਿਭਾਗ ਦੇ ਅਧਿਕਾਰੀਆਂ ਨੂੰ ਵੱਡੀ ਸਫਲਤਾ ਮਿਲੀ ਹੈ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਕਰੀਬ 1.50 ਕਰੋੜ ਰੁਪਏ ਦਾ ਸੋਨਾ ਜ਼ਬਤ ਕੀਤਾ ਹੈ। ਇਹ ਸੋਨਾ ਦੁਬਈ ਤੋਂ ਭਾਰਤ ਤਸਕਰੀ ਕੀਤਾ ਜਾ ਰਿਹਾ ਸੀ। ਅਧਿਕਾਰੀਆਂ ਨੇ ਸੋਨਾ ਜ਼ਬਤ ਕਰਕੇ ਸੋਨਾ ਲਿਆਉਣ ਵਾਲੇ ਵਿਅਕਤੀ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ।
ਪ੍ਰਾਪਤ ਜਾਣਕਾਰੀ ਅਨੁਸਾਰ ਮੁਲਜ਼ਮ ਬੀਤੇ ਦਿਨ ਦੁਬਈ ਤੋਂ ਸਪਾਈਸ ਜੈੱਟ ਦੀ ਫਲਾਈਟ ਰਾਹੀਂ ਅੰਮ੍ਰਿਤਸਰ ਪਹੁੰਚਿਆ ਸੀ। ਕਸਟਮ ਵਿਭਾਗ ਦੀ ਜਾਂਚ ਦੌਰਾਨ ਉਨ੍ਹਾਂ ਨੂੰ ਇੱਕ ਯਾਤਰੀ &lsquoਤੇ ਸ਼ੱਕ ਹੋਇਆ। ਜਦੋਂ ਯਾਤਰੀ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ ਤਾਂ ਉਸ ਦੇ ਅੰਡਰਗਾਰਮੈਂਟਸ ਵਿੱਚੋਂ ਸੋਨੇ ਦੀ ਪੇਸਟ ਬਰਾਮਦ ਹੋਈ। ਜਿਸ ਦਾ ਭਾਰ 2.64 ਕਿਲੋ ਸੀ। ਕਸਟਮ ਵਿਭਾਗ ਦੇ ਅਧਿਕਾਰੀਆਂ ਨੇ ਉਕਤ ਯਾਤਰੀ ਨੂੰ ਗ੍ਰਿਫਤਾਰ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਉਸਦੇ ਅੰਡਰਵੀਅਰ &lsquoਤੇ ਲੱਗਾ ਪੇਸਟ ਸਾਫ਼ ਕੀਤਾ ਗਿਆ। ਇਸ &lsquoਚੋਂ ਕਰੀਬ 2 ਕਿਲੋ ਸੋਨਾ ਮਿਲਿਆ, ਜਿਸ ਦੀ ਅੰਤਰਰਾਸ਼ਟਰੀ ਕੀਮਤ ਕਰੀਬ 1.50 ਕਰੋੜ ਰੁਪਏ ਹੈ।
ਮਹਾਰਾਸ਼ਟਰ : ਦੇਵੇਂਦਰ ਫੜਨਵੀਸ ਨੂੰ CM ਬਣਾਉਣ 'ਤੇ ਅੜੀ ਭਾਜਪਾ
 ਨਵੀਂ ਦਿੱਲੀ : ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਦੇ ਨਤੀਜੇ 23 ਨਵੰਬਰ ਨੂੰ ਆਏ ਸਨ। ਭਾਜਪਾ, ਸ਼ਿਵ ਸੈਨਾ ਅਤੇ ਐਨਸੀਪੀ ਦੇ ਗਠਜੋੜ ਨੂੰ ਸ਼ਾਨਦਾਰ ਜਿੱਤ ਮਿਲੀ ਹੈ। ਨਤੀਜੇ ਆਏ ਨੂੰ ਤਿੰਨ ਦਿਨ ਹੋ ਗਏ ਹਨ ਪਰ ਅਜੇ ਤੱਕ ਇਹ ਤੈਅ ਨਹੀਂ ਹੋ ਸਕਿਆ ਹੈ ਕਿ ਸੂਬੇ ਦਾ ਅਗਲਾ ਮੁੱਖ ਮੰਤਰੀ ਕੌਣ ਹੋਵੇਗਾ। ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਾਜਪਾ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਬਣਾਉਣ 'ਤੇ ਅੜੀ ਹੋਈ ਹੈ। ਇਸ ਦੇ ਨਾਲ ਹੀ ਸ਼ਿਵ ਸੈਨਾ ਆਗੂ ਏਕਨਾਥ ਸ਼ਿੰਦੇ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਸੰਖਿਆਤਮਕ ਤਾਕਤ ਭਾਜਪਾ ਦੇ ਹੱਕ ਵਿੱਚ ਹੈ। ਇਸ ਕਾਰਨ ਉਮੀਦ ਕੀਤੀ ਜਾ ਰਹੀ ਹੈ ਕਿ ਸ਼ਿੰਦੇ ਦੀ ਕੋਈ ਵੀ ਚਾਲ ਕੰਮ ਨਹੀਂ ਕਰੇਗੀ।
ਹਜ਼ਾਰਾਂ ਲੋਕ ਮੈਕਸੀਕੋ ਅਤੇ ਕੈਨੇਡਾ ਰਾਹੀਂ ਅਮਰੀਕਾ ਆ ਰਹੇ ਹਨ, ਅਸੀਂ ਰੋਕਾਂਗੇ : ਡੋਨਾਲਡ ਟਰੰਪ
ਨਿਊਯਾਰਕ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ 20 ਜਨਵਰੀ, 2025 ਨੂੰ ਨਵੇਂ ਕਾਰਜਕਾਲ ਲਈ ਅਹੁਦਾ ਸੰਭਾਲਣਗੇ। ਟਰੰਪ ਦੇ ਸਹੁੰ ਚੁੱਕਦੇ ਹੀ ਚੀਨ, ਮੈਕਸੀਕੋ ਅਤੇ ਕੈਨੇਡਾ ਵਰਗੇ ਦੇਸ਼ਾਂ ਨੂੰ ਝਟਕਾ ਲੱਗ ਸਕਦਾ ਹੈ। ਡੋਨਾਲਡ ਟਰੰਪ ਨੇ ਸੋਮਵਾਰ ਨੂੰ ਸਹੁੰ ਚੁੱਕਣ ਦੇ ਨਾਲ ਹੀ ਮੈਕਸੀਕੋ, ਕੈਨੇਡਾ ਅਤੇ ਚੀਨ ਵਰਗੇ ਦੇਸ਼ਾਂ 'ਤੇ ਗੈਰ-ਕਾਨੂੰਨੀ ਪ੍ਰਵਾਸੀਆਂ ਅਤੇ ਨਸ਼ੀਲੇ ਪਦਾਰਥਾਂ 'ਤੇ ਸ਼ਿਕੰਜਾ ਕੱਸਣ ਲਈ ਨਵੇਂ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ। ਉਸਨੇ ਕਿਹਾ ਹੈ ਕਿ ਉਹ ਕੈਨੇਡਾ ਅਤੇ ਮੈਕਸੀਕੋ ਤੋਂ ਅਮਰੀਕਾ ਆਉਣ ਵਾਲੇ ਸਾਰੇ ਉਤਪਾਦਾਂ 'ਤੇ 25% ਟੈਕਸ ਅਤੇ ਚੀਨ ਤੋਂ ਆਉਣ ਵਾਲੇ ਸਮਾਨ 'ਤੇ 10% ਵਾਧੂ ਟੈਰਿਫ ਲਗਾਏਗਾ। ਜੇਕਰ ਇਹ ਟੈਰਿਫ ਨਿਯਮਾਂ ਨੂੰ ਲਾਗੂ ਕੀਤਾ ਜਾਂਦਾ ਹੈ, ਤਾਂ ਅਮਰੀਕੀਆਂ ਲਈ ਗੈਸ ਅਤੇ ਆਟੋਮੋਬਾਈਲ ਵਰਗੀਆਂ ਚੀਜ਼ਾਂ ਦੀਆਂ ਕੀਮਤਾਂ ਵਿੱਚ ਕਾਫੀ ਵਾਧਾ ਹੋ ਸਕਦਾ ਹੈ।
ਟਰੰਪ ਨੇ ਟੈਕਸ ਵਧਾਉਣ ਦਾ ਕੀਤਾ ਐਲਾਨ
 ਅਮਰੀਕਾ-ਕੈਨੇਡਾ ਸਣੇ ਦੁਨੀਆਂ ਦੇ ਕੋਨੇ ਕੋਨੇ ਵਿਚ ਵਸਦੇ ਪੰਜਾਬੀਆਂ ਮਸਲੇ ਸੁਲਝਾਉਣ ਲਈ ਪੰਜਾਬੀ ਸਰਕਾਰ ਵੱਲੋਂ ਵਿਲੱਖਣ ਉਪਰਾਲਾ ਕੀਤਾ ਗਿਆ ਹੈ। ਜੀ ਹਾਂ। ਭਾਰਤ ਦੇ ਇਤਿਹਾਸ ਵਿਚ ਪਹਿਲੀ ਵਾਰ ਆਨਲਾਈਨ ਐਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਕਰਵਾਈ ਜਾ ਰਹੀ ਹੈ। ਪਹਿਲੀ ਆਨਲਾਈਨ ਐਨ.ਆਰ.ਆਈ. ਮਿਲਣੀ 4 ਦਸੰਬਰ ਨੂੰ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਪ੍ਰਵਾਸੀ ਪੰਜਾਬੀਆਂ ਦੀ ਹਰ ਸੰਭਵ ਮਦਦ ਕਰਨ ਦੇ ਯਤਨ ਕੀਤੇ ਜਾਣਗੇ। ਇਥੇ ਦਸਣਾ ਬਣਦਾ ਹੈ ਕਿ ਪਿਛਲੇ ਸਮੇਂ ਦੌਰਾਨ ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵੱਖ ਵੱਖ ਜ਼ਿਲਿ੍ਹਆਂ ਵਿਚ ਐਨ.ਆਰ.ਆਈ. ਮਿਲਣੀਆਂ ਕਰਵਾਈਆਂ ਜਾ ਰਹੀਆਂ ਸਨ ਜਦਕਿ ਇਸ ਵਾਰ ਨਵਾਂ ਤਜਰਬਾ ਕਰਨ ਦਾ ਯਤਨ ਕੀਤਾ ਗਿਆ ਹੈ।
ਗੋਲਡੀ ਬਰਾੜ ਨੇ ਲਈ ਚੰਡੀਗੜ੍ਹ ਵਿਚ ਧਮਾਕੇ ਦੀ ਜਿੰਮੇਵਾਰੀ
ਅੱਜ ਰੈਪਰ ਬਾਦਸ਼ਾਹ ਦੇ ਕਲੱਬ ਦੇ ਬਾਹਰ 2 ਧਮਾਕੇ ਹੋਏ ਸਨ ਜਿਸ ਦੀ ਜਿੰਮੇਵਾਰੀ ਵਿਦੇਸ਼ ਵਿਚ ਬੈਠੇ ਗੈਂਗਸਟਰ ਗੋਲਡੀ ਬਰਾੜ ਨੇ ਲਈ ਹੈ। ਦਰਅਸਲ ਮੰਗਲਵਾਰ ਸਵੇਰੇ ਦੋ ਨਾਈਟ ਕਲੱਬਾਂ ਦੇ ਬਾਹਰ ਹੋਏ ਧਮਾਕਿਆਂ ਕਾਰਨ ਚੰਡੀਗੜ੍ਹ ਵਿੱਚ ਸਨਸਨੀ ਫੈਲ ਗਈ। ਬਾਈਕ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਚੰਡੀਗੜ੍ਹ ਦੇ ਸੈਕਟਰ 26 ਸਥਿਤ ਸੇਵਿਲ ਬਾਰ ਐਂਡ ਲੌਂਜ ਅਤੇ ਡਿਓਰਾ ਕਲੱਬ ਦੇ ਬਾਹਰ ਬੰਬ ਸੁੱਟੇ ਅਤੇ ਮੌਕੇ ਤੋਂ ਫਰਾਰ ਹੋ ਗਏ। ਮਸ਼ਹੂਰ ਰੈਪਰ ਬਾਦਸ਼ਾਹ ਦੀ ਸੇਵਿਲ ਬਾਰ ਐਂਡ ਲੌਂਜ ਕਲੱਬ ਵਿੱਚ ਹਿੱਸੇਦਾਰੀ ਹੈ। ਧਮਾਕੇ ਕਾਰਨ ਕਲੱਬ ਦੇ ਬਾਹਰ ਲੱਗੇ ਸ਼ੀਸ਼ੇ ਟੁੱਟ ਗਏ। ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਕਲੱਬਾਂ ਦੇ ਬਾਹਰ ਸੁੱਟੇ ਗਏ ਕੱਚੇ ਬੰਬ ਘੱਟ ਤੀਬਰਤਾ ਦੇ ਸਨ ਅਤੇ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਅਤੇ ਫੋਰੈਂਸਿਕ ਟੀਮ ਨੇ ਮੌਕੇ ਤੋਂ ਨਮੂਨੇ ਲਏ ਹਨ।
ਜੇਕਰ ਤਾਨਾਸ਼ਾਹੀ ਕਰਨੀ ਹੈ ਤਾਂ ਭਾਰਤ ਅਤੇ ਪਾਕਿਸਤਾਨ ਵਿੱਚ ਕੋਈ ਫਰਕ ਨਹੀਂ ਰਹਿ ਜਾਂਦਾ : ਬਿਕਰਮ ਮਜੀਠੀਆ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਮੰਗਲਵਾਰ ਨੂੰ ਪੰਜਾਬ ਯੂਨੀਵਰਸਿਟੀ ਪੁੱਜੇ। ਇਸ ਦੌਰਾਨ ਉਨ੍ਹਾਂ ਨੇ ਸੈਨੇਟ ਦੀਆਂ ਚੋਣਾਂ ਕਰਵਾਉਣ ਲਈ ਮਹੀਨਾ ਭਰ ਚੱਲੇ ਸੰਘਰਸ਼ ਵਿੱਚ ਹਿੱਸਾ ਲਿਆ। ਜਿੱਥੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ 'ਤੇ ਭਾਜਪਾ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਅਤੇ ਹਰਿਆਣਾ ਵਿਧਾਨ ਸਭਾ ਲਈ ਚੰਡੀਗੜ੍ਹ ਵਿੱਚ ਥਾਂ ਦੇਣ ਦੇ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਤੁਰੰਤ ਵਿਧਾਨ ਸਭਾ ਦਾ ਸੈਸ਼ਨ ਸੱਦਣਾ ਚਾਹੀਦਾ ਹੈ। ਜੇਕਰ ਸਰਕਾਰ ਅਜਿਹਾ ਨਹੀਂ ਕਰਦੀ ਤਾਂ ਸਮਝਿਆ ਜਾਵੇਗਾ ਕਿ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਨਾਲ ਸਹਿਮਤੀ ਜਤਾਈ ਹੈ।
ਸਿੱਧੂ ਦੇ ਸਮਰਥਨ 'ਚ ਆਏ ਸੁਪਰੀਮ ਕੋਰਟ ਦੇ ਵਕੀਲ
ਵਜੋਤ ਸਿੱਧੂ ਵਲੋਂ ਕੈਂਸਰ ਨੂੰ ਆਯੁਰਵੈਦਿਕ ਰਾਹੀਂ ਹਰਾਉਣ ਦਾ ਮਾਮਲਾ ਐਚ.ਐਸ.ਫੂਲਕਾ ਨੇ ਕਿਹਾ, ਨਵਜੋਤ ਸਿੱਧੂ ਸਹੀ ਹੈ, ਖੁਰਾਕ ਹੀ ਸਭ ਤੋਂ ਵਧੀਆ ਦਵਾਈ ਹੈ ਚੰਡੀਗੜ੍ਹ : ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਪਤਨੀ ਡਾਕਟਰ ਨਵਜੋਤ ਕੌਰ ਦੇ ਕੈਂਸਰ ਦਾ ਆਯੁਰਵੈਦਿਕ ਤਰੀਕਿਆਂ ਨਾਲ ਇਲਾਜ ਕਰਨ ਦੇ ਡਾਕਟਰਾਂ ਦੇ ਦਾਅਵਿਆਂ ਦਾ ਖੰਡਨ ਕੀਤਾ ਸੀ। ਹੁਣ ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਐਚਐਸ ਫੁਲਕਾ ਨੇ ਇਸ ਬਾਰੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਵੱਲੋਂ ਆਪਣੇ ਸੰਘਰਸ਼ ਦੇ ਤਜ਼ਰਬੇ ਨੂੰ ਲੋਕਾਂ ਨਾਲ ਸਾਂਝਾ ਕਰਨ ਲਈ ਧੰਨਵਾਦ ਵੀ ਕੀਤਾ।