ਚੌੜਾ ਨੂੰ ਪੰਥ ’ਚੋਂ ਛੇਕਣ ਵਾਲਾ ਮਤਾ ਰੱਦ ਕਰੇ ਐੱਸਜੀਪੀਸੀ: ਦਲ ਖਾਲਸਾ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਸੁਖਬੀਰ ਸਿੰਘ ਬਾਦਲ &rsquoਤੇ ਹਮਲਾ ਕਰਨ ਵਾਲੇ ਨਰਾਇਣ ਸਿੰਘ ਚੌੜਾ ਨੂੰ ਪੰਥ ਵਿੱਚੋਂ ਛੇਕਣ ਦੀ ਤਜਵੀਜ਼ ਦਾ ਵਿਰੋਧ ਕਰਦਿਆਂ ਦਲ ਖ਼ਾਲਸਾ ਨੇ ਪੰਥਕ ਜਥੇਬੰਦੀਆਂ ਅਤੇ ਸ਼ਖ਼ਸੀਅਤਾਂ ਨਾਲ ਮਿਲ ਕੇ ਅਕਾਲ ਤਖ਼ਤ ਸਾਹਿਬ &rsquoਤੇ ਮੰਗ ਪੱਤਰ ਦਿੰਦਿਆਂ ਪੰਜ ਸਿੰਘ ਸਾਹਿਬਾਨਾਂ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਦੇ ਇਸ ਮਤੇ ਨੂੰ ਰੱਦ ਕਰ ਦੇਣ।
ਦਲ ਖ਼ਾਲਸਾ ਵੱਲੋਂ ਸੱਦੀ ਮੀਟਿੰਗ ਤੋਂ ਪਹਿਲਾਂ ਜਥੇਬੰਦੀ ਨਾਲ ਜੁੜੇ ਮੈਂਬਰਾਂ ਤੇ ਵਰਕਰਾਂ ਨੇ ਗੁਰਦੁਆਰਾ ਸਾਰਾਗੜ੍ਹੀ ਤੋਂ ਦਰਬਾਰ ਸਾਹਿਬ ਤੱਕ ਮਾਰਚ ਕੱਢਿਆ। ਇਸ ਮੌਕੇ ਉਨ੍ਹਾਂ ਭਾਈ ਚੌੜਾ ਦੀਆਂ ਤਸਵੀਰਾਂ ਵਾਲੀਆਂ ਤਖ਼ਤੀਆਂ ਫੜੀਆਂ ਹੋਈਆਂ ਸਨ। ਜਥੇਬੰਦੀਆਂ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਅੱਜ ਦੇ ਦਿਨ ਸੱਚਖੰਡ ਦਰਬਾਰ ਸਾਹਿਬ ਅੰਦਰ ਜੰਗਲਾ ਟੱਪ ਕੇ ਬੇਅਦਬੀ ਕਰਨ ਦੀ ਘਟਨਾ ਦੇ ਤਿੰਨ ਸਾਲ ਪੂਰੇ ਹੋਣ &rsquoਤੇ ਅਰਦਾਸ ਕੀਤੀ।
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ &rsquoਤੇ ਲੱਗੇ ਇਲਜ਼ਾਮਾਂ ਦੀ ਜਾਂਚ ਲਈ SGPC ਵੱਲੋਂ ਤਿੰਨ ਮੈਂਬਰੀ ਕਮੇਟੀ ਕਾਇਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੀ ਅੰਤ੍ਰਿਗ ਕਮੇਟੀ ਦੀ ਇੱਕਤਰਤਾ ਵੀਰਵਾਰ ਨੂੰ ਗੁਰਦੁਆਰਾ ਦੇਗਸਰ ਸਾਹਿਬ ਕਟਾਣਾ (ਲੁਧਿਆਣਾ) ਵਿਖੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਲੱਗੇ ਦੋਸ਼ਾਂ ਦੀ ਪੜਤਾਲ ਵਾਸਤੇ ਇੱਕ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਗੁਰਪ੍ਰੀਤ ਸਿੰਘ ਵਾਸੀ ਮੁਕਤਸਰ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਕੋਲ ਇੱਕ ਸ਼ਿਕਾਇਤ ਕੀਤੀ ਗਈ ਸੀ, ਜਿਸ ਵਿੱਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਸਨ।
ਅੱਜ ਸੱਦੀ ਗਈ ਹੰਗਾਮੀ ਮੀਟਿੰਗ ਵਿੱਚ ਇਸ ਮਾਮਲੇ ਨੂੰ ਵਿਚਾਰਿਆ ਗਿਆ ਹੈ। ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਬੁਲਾਰੇ ਨੇ ਦੱਸਿਆ ਕਿ ਅੰਤਰਿਗ ਕਮੇਟੀ ਦੀ ਮੀਟਿੰਗ ਵਿੱਚ ਹਾਜ਼ਰ ਮੈਂਬਰ ਸਾਹਿਬਾਨ ਦੀ ਰਾਇ ਤੋਂ ਬਾਅਦ ਪ੍ਰਵਾਨ ਹੋਇਆ ਕਿ ਸਿੰਘ ਸਾਹਿਬ ਦੇ ਅਹੁਦੇ ਦੇ ਮਾਣ-ਸਨਮਾਨ ਨੂੰ ਮੁੱਖ ਰੱਖਦਿਆਂ ਲੱਗੇ ਇਲਜ਼ਾਮਾਂ ਦੀ ਪੜਤਾਲ ਬਹੁਤ ਜ਼ਰੂਰੀ ਹੈ। ਇਕੱਤਰਤਾ ਦੌਰਾਨ ਪਾਸ ਕੀਤੇ ਮਤੇ ਰਾਹੀਂ ਪੜਤਾਲ ਵਾਸਤੇ ਇੱਕ ਸਬ ਕਮੇਟੀ ਦਾ ਗਠਿਨ ਕੀਤਾ ਗਿਆ, ਜਿਸ ਵਿੱਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ ਅਤੇ ਅੰਤ੍ਰਿਗ ਮੈਂਬਰ ਦਲਜੀਤ ਸਿੰਘ ਭਿੰਡਰ ਨੂੰ ਸ਼ਾਮਲ ਕੀਤਾ ਗਿਆ। ਇਹ ਸਬ ਕਮੇਟੀ ਮੁਕੰਮਲ ਪੜਤਾਲ ਕਰ ਕੇ 15 ਦਿਨਾਂ ਵਿੱਚ ਆਪਣੀ ਰਿਪੋਰਟ ਪੇਸ਼ ਕਰੇਗੀ।
ਬ੍ਰਿਟੇਨ ਦੇ ਪ੍ਰਿੰਸ 'ਤੇ ਚੀਨੀ ਜਾਸੂਸ ਨਾਲ ਨੇੜਤਾ ਹੋਣ ਦਾ ਦੋਸ਼, ਸਾਬਕਾ ਪ੍ਰਧਾਨ ਮੰਤਰੀ ਕੈਮਰਨ ਦਾ ਨਾਂ ਵੀ ਸ਼ਾਮਿਲ
ਲੰਡਨ : ਬ੍ਰਿਟੇਨ ਦੇ ਪ੍ਰਿੰਸ ਐਂਡਰਿਊ 'ਤੇ ਚੀਨੀ ਜਾਸੂਸ ਦੇ ਕਰੀਬੀ ਹੋਣ ਦਾ ਦੋਸ਼ ਲੱਗਾ ਹੈ। ਪ੍ਰਿੰਸ ਐਂਡਰਿਊ ਚੀਨੀ ਕਾਰੋਬਾਰੀ ਯਾਂਗ ਟੇਂਗਬੋ ਨਾਲ ਨਜ਼ਦੀਕੀ ਸਬੰਧਾਂ ਕਾਰਨ ਜਾਂਚ ਦੇ ਘੇਰੇ ਵਿੱਚ ਹੈ। ਯਾਂਗ ਟੇਂਗਬੋ 'ਤੇ ਚੀਨ ਲਈ ਜਾਸੂਸੀ ਕਰਨ ਦਾ ਦੋਸ਼ ਹੈ।
ਯਾਂਗ ਟੇਂਗਬੋ ਹੁਣ ਤੱਕ ਕੋਡ ਨਾਮ ਐੱਚ6 ਨਾਲ ਜਾਣਿਆ ਜਾਂਦਾ ਸੀ। ਹਾਲਾਂਕਿ ਸੋਮਵਾਰ ਨੂੰ ਇਕ ਅਦਾਲਤ ਨੇ ਉਸ ਦਾ ਨਾਂ ਜਨਤਕ ਨਾ ਕਰਨ ਦੇ ਹੁਕਮ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਯਾਂਗ ਦੀ ਪਛਾਣ ਜਨਤਕ ਕੀਤੀ ਗਈ।
ਇਸ ਦੌਰਾਨ ਪ੍ਰਿੰਸ ਐਂਡਰਿਊ ਨੇ ਯਾਂਗ ਨਾਲ ਸਬੰਧਾਂ ਦੇ ਦੋਸ਼ਾਂ ਤੋਂ ਬਾਅਦ ਸ਼ਾਹੀ ਪਰਿਵਾਰ ਦੇ ਕ੍ਰਿਸਮਸ ਤਿਉਹਾਰ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ। ਉਹ ਇਸ ਸਾਲ ਸਮਾਗਮ ਵਿੱਚ ਸ਼ਾਮਿਲ ਨਹੀਂ ਹੋਣਗੇ। ਪ੍ਰਿੰਸ ਐਂਡਰਿਊ ਬ੍ਰਿਟੇਨ ਦੀ ਸਾਬਕਾ ਮਹਾਰਾਣੀ ਐਲਿਜ਼ਾਬੈਥ ਦੇ ਤੀਜੇ ਬੱਚੇ ਅਤੇ ਮੌਜੂਦਾ ਰਾਜਾ ਚਾਰਲਸ ਦੇ ਵਿਚਕਾਰਲੇ ਭਰਾ ਹਨ। ਉਨ੍ਹਾਂ ਨੂੰ ਡਿਊਕ ਆਫ਼ ਯਾਰਕ ਵਜੋਂ ਵੀ ਜਾਣਿਆ ਜਾਂਦਾ ਹੈ।
ਟਰੰਪ ਨੇ ਫਿਰ ਕਿਹਾ- ਭਾਰਤ ਜਿੰਨਾ ਟੈਰਿਫ ਲਗਾਏਗਾ, ਅਸੀਂ ਵੀ ਲਗਾਵਾਂਗੇ
ਵਾਸਿ਼ੰਗਟਨ: ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਕ ਵਾਰ ਫਿਰ ਭਾਰਤ 'ਤੇ ਟੈਰਿਫ ਵਧਾਉਣ ਦੀ ਧਮਕੀ ਦਿੱਤੀ ਹੈ। ਟਰੰਪ ਨੇ ਮੰਗਲਵਾਰ ਨੂੰ ਕਿਹਾ ਕਿ ਜੇਕਰ ਭਾਰਤ ਅਮਰੀਕਾ 'ਤੇ ਟੈਰਿਫ ਲਗਾਏਗਾ ਤਾਂ ਜਵਾਬ 'ਚ ਅਸੀਂ ਵੀ ਭਾਰਤ 'ਤੇ ਬਰਾਬਰ ਟੈਰਿਫ ਲਗਾਵਾਂਗੇ। ਟਰੰਪ ਨੇ ਕਿਹਾ ਕਿ ਭਾਰਤ ਅਤੇ ਬ੍ਰਾਜ਼ੀਲ ਉਨ੍ਹਾਂ ਦੇਸ਼ਾਂ 'ਚ ਸ਼ਾਮਿਲ ਹਨ, ਜੋ ਅਮਰੀਕੀ ਸਾਮਾਨ 'ਤੇ ਸਭ ਤੋਂ ਜਿ਼ਆਦਾ ਟੈਰਿਫ ਲਗਾਉਂਦੇ ਹਨ।
ਟਰੰਪ ਨੇ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਨੂੰ ਕੋਈ ਸਾਮਾਨ ਭੇਜਦੇ ਹਾਂ ਤਾਂ ਉਹ ਉਸ 'ਤੇ 100 ਫੀਸਦੀ ਅਤੇ 200 ਫੀਸਦੀ ਟੈਰਿਫ ਲਗਾ ਦਿੰਦੇ ਹਨ। ਜੇਕਰ ਉਹ ਟੈਰਿਫ ਲਗਾਉਣਾ ਚਾਹੁੰਦੇ ਹਨ ਤਾਂ ਠੀਕ ਹੈ, ਅਸੀਂ ਉਨ੍ਹਾਂ 'ਤੇ ਵੀ ਬਰਾਬਰ ਟੈਰਿਫ ਲਗਾਵਾਂਗੇ। ਟਰੰਪ ਤੋਂ ਇਲਾਵਾ ਉਨ੍ਹਾਂ ਦੇ ਪ੍ਰਸ਼ਾਸਨ 'ਚ ਵਣਜ ਸਕੱਤਰ ਹਾਵਰਡ ਲੁਟਨਿਕ ਨੇ ਕਿਹਾ ਕਿ ਤੁਸੀਂ ਸਾਡੇ ਨਾਲ ਜਿਸ ਤਰ੍ਹਾਂ ਦਾ ਵਿਵਹਾਰ ਕਰਦੇ ਹੋ, ਤੁਹਾਡੇ ਨਾਲ ਵੀ ਅਜਿਹਾ ਹੀ ਕੀਤਾ ਜਾਵੇਗਾ।
ਸੱਤਾ ਛੱਡਣ ਵਾਲੇ ਬਾਇਡਨ ਪ੍ਰਸ਼ਾਸਨ ਨੇ ਕਿਹਾ ਹੈ ਕਿ ਉਹ ਭਾਰਤ ਨਾਲ ਅਮਰੀਕਾ ਦੇ ਸਬੰਧਾਂ ਨੂੰ ਮਜ਼ਬੂਤ ਸਥਿਤੀ 'ਚ ਛੱਡ ਰਹੇ ਹਨ। ਬਾਇਡਨ ਸਰਕਾਰ ਦੇ ਉਪ ਵਿਦੇਸ਼ ਮੰਤਰੀ ਕਰਟ ਕੈਂਪਬੇਲ ਨੇ ਮੰਗਲਵਾਰ ਨੂੰ ਇਕ ਸੰਮੇਲਨ ਦੌਰਾਨ ਕਿਹਾ ਕਿ ਸਾਨੂੰ ਉਮੀਦ ਹੈ ਕਿ ਡੋਨਾਲਡ ਟਰੰਪ ਦੇ ਰਾਸ਼ਟਰਪਤੀ ਦੇ ਕਾਰਜਕਾਲ ਦੌਰਾਨ ਵੀ ਇਹ ਮਜ਼ਬੂਤ ਰਹਿਣਗੇ। ਟਰੰਪ ਭਾਰਤ ਨਾਲ ਸਬੰਧਾਂ ਨੂੰ ਅੱਗੇ ਲੈ ਕੇ ਜਾਣਗੇ।
ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਨ ਲਈ ਬਲਕੌਰ ਸਿੰਘ ਪਹੁੰਚੇ ਖਨੌਰੀ ਬਾਰਡਰ
ਅੱਜ ਖਨੌਰੀ ਬਾਰਡਰ &rsquoਤੇ ਜਗਜੀਤ ਸਿੰਘ ਡੱਲੇਵਾਲ ਦਾ ਹਾਲ ਚਾਲ ਜਾਣਨ ਲਈ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਪਹੁੰਚੇ। ਉਨ੍ਹਾਂ ਨੇ ਜਗਜੀਤ ਡੱਲੇਵਾਲ ਦੀ ਸਿਹਤ ਦਾ ਹਾਲ ਚਾਲ ਜਾਣਿਆ ਅਤੇ ਉਨ੍ਹਾਂ ਦੀ ਸਿਹਤਯਾਬੀ ਲਈ ਅਰਦਾਸ ਕੀਤੀ। ਦੱਸ ਦੇਈਏ ਕਿ ਜਗਜੀਤ ਸਿੰਘ ਡੱਲੇਵਾਲ ਨੂੰ 24 ਦਿਨਾਂ ਤੋਂ ਮਰਨ ਵਰਤ &rsquoਤੇ ਬੈਠੇ ਹਨ। ਡੱਲੇਵਾਲ ਵੀਰਵਾਰ ਸਵੇਰੇ ਅਚਾਨਕ ਬੇਹੋਸ਼ ਹੋ ਗਏ। ਉਨ੍ਹਾਂ ਉਲਟੀਆਂ ਵੀ ਆਈਆਂ। ਡੱਲੇਵਾਲ ਦਾ ਬਲੱਡ ਪ੍ਰੈਸ਼ਰ ਕਾਫ਼ੀ ਘੱਟ ਗਿਆ ਹੈ। ਉਨ੍ਹਾਂ ਦੀ ਹਾਲਾਤ ਬਹੁਤ ਨਾਜ਼ੁਕ ਹੋ ਚੁੱਕੀ ਹੈ। ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਦੀ ਸੁਣਵਾਈ ਵੀ ਕੀਤੀ। ਸੁਪਰੀਮ ਕੋਰਟ ਨੇ ਜਗਜੀਤ ਸਿੰਘ ਡੱਲੇਵਾਲ ਦੀ ਸਿਹਤ 'ਤੇ ਚਿੰਤਾ ਪ੍ਰਗਟਾਈ। ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੋਂ ਡੱਲੇਵਾਲ ਦੇ ਟੈਸਟਾਂ ਦੀ ਰਿਪੋਰਟ ਵੀ ਮੰਗੀ ਹੈ। ਰਿਪੋਰਟ ਸਬੰਧੀ ਪੰਜਾਬ ਸਰਕਾਰ ਨੂੰ ਭਲਕੇ ਦੁਪਹਿਰ ਤੱਕ ਜਵਾਬ ਦੇਣ ਲਈ ਕਿਹਾ ਗਿਆ ਹੈ।
ਧੱਕਾ-ਮੁੱਕੀ 'ਚ ਜ਼ਖ਼ਮੀ ਹੋਏ ਭਾਜਪਾ ਦੇ ਦੋ ਸੰਸਦ ਮੈਂਬਰ ਹਸਪਤਾਲ ਵਿਚ ਦਾਖ਼ਲ
ਗ੍ਰਹਿ ਮੰਤਰੀ ਅਮਿਤ ਸ਼ਾਹ ਦੁਆਰਾ ਰਾਜ ਸਭਾ ਵਿਚ ਡਾ: ਭੀਮ ਰਾਓ ਅੰਬੇਡਕਰ ਬਾਰੇ ਦਿਤੇ ਬਿਆਨ ਦਾ ਵੀਰਵਾਰ ਨੂੰ ਸੰਸਦ ਦੇ ਗੇਟ 'ਤੇ ਵਿਰੋਧ ਪ੍ਰਦਰਸ਼ਨ ਕਰ ਰਹੇ ਸਇੰਡੀਆ ਗਠਜੋੜ ਦੇ ਸੰਸਦ ਮੈਂਬਰਾਂ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨਾਲ ਧੱਕਾ-ਮੁੱਕੀ ਹੋਣ ਤੋਂ ਬਾਅਦ ਸਦਨ ਵਿਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਦੋ ਸੰਸਦ ਮੈਂਬਰ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਇਲਾਜ ਲਈ ਰਾਮ ਮਨੋਹਰ ਲੋਹੀਆ ਹਸਪਤਾਲ ਲਿਜਾਇਆ ਗਿਆ।
ਇਸ ਮਾਮਲੇ ਬਾਰੇ ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਕਿਹਾ, &ldquoਇਹ ਸੰਸਦੀ ਇਤਿਹਾਸ ਦਾ ਕਾਲਾ ਦਿਨ ਹੈ। ਲੋਕਤੰਤਰ ਦੇ ਟੁਕੜੇ-ਟੁਕੜੇ ਹੋ ਕਰ ਦਿਤੇ ਗਏ। ਰਾਹੁਲ ਗਾਂਧੀ ਅਤੇ ਕਾਂਗਰਸ ਪਾਰਟੀ ਦੀ ਗੁੰਡਾਗਰਦੀ ਵਰਗੀ ਹੋਰ ਕੋਈ ਮਿਸਾਲ ਨਹੀਂ ਹੈ। ਅਜਿਹਾ ਆਚਰਣ ਭਾਰਤ ਦੇ ਸੰਸਦੀ ਇਤਿਹਾਸ ਵਿਚ ਕਦੇ ਨਹੀਂ ਦੇਖਿਆ ਗਿਆ। ਉਨ੍ਹਾਂ ਕਿਹਾ ਕਿ ਜੇਕਰ ਉਹ ਹਰਿਆਣਾ ਅਤੇ ਮਹਾਰਾਸ਼ਟਰ 'ਚ ਹਾਰ ਗਏ ਹਨ ਤਾਂ ਉਹ ਸੰਸਦ ਵਿਚ ਅਪਣਾ ਗੁੱਸਾ ਕਿਉਂ ਕੱਢ ਰਹੇ ਹਨ? ਉਨ੍ਹਾਂ ਕਿਹਾ ਕਿ ਅਮਿਤ ਸ਼ਾਹ ਦੇ ਭਾਸ਼ਣ ਨੇ ਕਾਂਗਰਸ ਦਾ ਪਰਦਾਫ਼ਾਸ਼ ਕਰ ਦਿਤਾ ਹੈ। ਇਸ ਤੋਂ ਉਹ ਇੰਨੇ ਨਿਰਾਸ਼ ਹੋ ਗਏ ਹਨ ਕਿ ਹੁਣ ਉਨ੍ਹਾਂ ਨੇ ਗੁੰਡਾਗਰਦੀ ਦਾ ਸਹਾਰਾ ਲਿਆ ਹੈ। ਅਸੀਂ ਇਸ ਗੁੰਡਾਗਰਦੀ ਦੀ ਨਿੰਦਾ ਕਰਦੇ ਹਾਂ।&rdquo
ਟਰੰਪ ਦੀ ਧਮਕੀ ਤੋਂ ਬਾਅਦ ਕੈਨੇਡਾ ਸਰਹੱਦ ਨੂੰ ਸੁਰੱਖਿਅਤ ਕਰਨ ਲਈ ਬਣਾ ਰਿਹੈ ਯੋਜਨਾ
ਓਟਾਵਾ : ਕੈਨੇਡਾ ਦੀ ਸਰਕਾਰ ਅਮਰੀਕਾ ਨਾਲ ਲਗਦੀ ਦੇਸ਼ ਦੀ ਸਰਹੱਦ ਨੂੰ ਸੁਰੱਖਿਅਤ ਕਰਨ ਲਈ 90 ਕਰੋੜ ਅਮਰੀਕੀ ਡਾਲਰ ਤੋਂ ਵੱਧ ਖ਼ਰਚ ਕਰਨ ਦੀ ਯੋਜਨਾ ਬਣਾ ਰਹੀ ਹੈ। ਸੀ.ਬੀ.ਸੀ. ਨਿਊਜ਼ ਪ੍ਰਸਾਰਕ ਨੇ ਵਿੱਤ ਮੰਤਰੀ ਡੋਮਿਨਿਕ ਲੇਬਲਾਂਕ ਦੇ ਹਵਾਲੇ ਨਾਲ ਇਹ ਜਾਣਕਾਰੀ ਦਿਤੀ। ਰਿਪੋਰਟ ਵਿਚ ਕਿਹਾ ਗਿਆ ਕਿ ਸਰਕਾਰ ਦੇ ਟੀਚਿਆਂ ਵਿਚ ਫੈਂਟਾਨਾਇਲ ਵਪਾਰ ਦਾ ਪਤਾ ਲਗਾਉਣਾ ਅਤੇ ਉਸ &rsquoਤੇ ਨਕੇਲ ਕਸਣਾ, ਨਵੇਂ ਕਾਨੂੰਨ ਲਾਗੂ ਕਰਨ ਵਾਲੇ ਸਾਧਨਾਂ ਨੂੰ ਪੇਸ਼ ਕਰਨਾ, ਸੰਚਾਲਨ ਤਾਲਮੇਲ ਵਿਚ ਸੁਧਾਰ ਕਰਨਾ, ਜਾਣਕਾਰੀ ਸਾਂਝੀ ਕਰਨਾ ਅਤੇ ਇਮੀਗ੍ਰੇਸ਼ਨ ਤੇ ਸ਼ਰਣ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਸ਼ਾਮਲ ਹੈ।
ਰਿਪੋਰਟ ਵਿਚ ਕਿਹਾ ਗਿਆ ਹੈ ਕਿ ਇਨ੍ਹਾਂ ਟੀਚਿਆਂ ਨੂੰ ਪ੍ਰਾਪਤ ਕਰਨ ਲਈ ਸਰਕਾਰ ਹੋਰ ਚੀਜ਼ਾਂ ਦੇ ਇਲਾਵਾ, ਨਵੇਂ ਡਰੱਗ-ਡਿਟੈਕਸ਼ਨ ਡੌਗ ਯੂਨਿਟਾਂ ਨੂੰ ਸਿਖਲਾਈ ਦੇਵੇਗੀ, ਖ਼ੁਫ਼ੀਆ ਜਾਣਕਾਰੀ ਇਕੱਠੀ ਕਰਨ ਦੀ ਸਮਰਥਾ ਦਾ ਵਿਸਤਾਰ ਕਰੇਗੀ, ਰਾਇਲ ਕੈਨੇਡੀਅਨ ਮਾਊਂਟਿਡ ਪੁਲਿਸ ਨੂੰ ਹੈਲੀਕਾਪਟਰਾਂ, ਡਰੋਨਾਂ ਅਤੇ ਮੋਬਾਈਲ ਨਿਗਰਾਨੀ ਟਾਵਰਾਂ ਨਾਲ ਲੈਸ ਕਰਨ, ਸੰਗਠਿਤ ਅਪਰਾਧ ਦਾ ਮੁਕਾਬਲਾ ਕਰਨ ਲਈ ਸੰਯੁਕਤ ਸਟਰਾਈਕ ਫ਼ੋਰਸ ਲਈ ਫ਼ੰਡ ਅਲਾਟ ਕਰੇਗੀ।
ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਵਾਪਸੀ 'ਚ ਹੋਰ ਦੇਰੀ, ਨਾਸਾ ਨੇ ਦਿਤਾ ਵੱਡਾ ਅਪਡੇਟਅੰਤਰਰਾਸ਼ਟਰੀ ਪੁਲਾੜ ਸਟੇਸ਼ਨ (ਆਈ. ਐੱਸ. ਐੱਸ.) 'ਤੇ ਫਸੇ ਨਾਸਾ ਦੀ ਭਾਰਤੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੀ ਧਰਤੀ 'ਤੇ ਪਰਤਣ ਦੀਆਂ ਉਮੀਦਾਂ ਨੂੰ ਇਕ ਵਾਰ ਫਿਰ ਝਟਕਾ ਲੱਗਾ ਹੈ। ਨਾਸਾ ਦਾ ਕਹਿਣਾ ਹੈ ਕਿ ਦੋਵੇਂ ਪੁਲਾੜ ਯਾਤਰੀਆਂ ਨੂੰ ਪੁਲਾੜ ਸਟੇਸ਼ਨ ਤੋਂ ਧਰਤੀ 'ਤੇ ਪਰਤਣ ਲਈ 'ਲੰਬਾ ਸਮਾਂ' ਇੰਤਜ਼ਾਰ ਕਰਨਾ ਪੈ ਸਕਦਾ ਹੈ। ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਨੇ ਇਸ ਸਾਲ 5 ਜੂਨ ਨੂੰ ਬੋਇੰਗ ਦੇ ਸਟਾਰਲਾਈਨਰ ਪੁਲਾੜ ਯਾਨ 'ਤੇ ਸਪੇਸ ਸਟੇਸ਼ਨ ਲਈ ਇੱਕ ਟੈਸਟ ਫਲਾਈਟ 'ਤੇ ਉਡਾਣ ਭਰੀ ਸੀ। ਇਹ ਦੋਵੇਂ 6 ਜੂਨ ਨੂੰ ਪੁਲਾੜ ਸਟੇਸ਼ਨ 'ਤੇ ਪਹੁੰਚੇ ਸਨ, ਜਿੱਥੇ ਉਨ੍ਹਾਂ ਨੇ ਇਕ ਹਫਤੇ ਬਾਅਦ ਧਰਤੀ 'ਤੇ ਪਰਤਣਾ ਸੀ ਪਰ ਇਕ ਸਟਾਰਲਾਈਨਰ 'ਚ ਤਕਨੀਕੀ ਖਰਾਬੀ ਕਾਰਨ ਉਨ੍ਹਾਂ ਦੀ ਵਾਪਸੀ ਰੋਕ ਦਿੱਤੀ ਗਈ ਸੀ।
ਪਿਛਲੇ ਸਤੰਬਰ, ਸਟਾਰਲਾਈਨਰ ਨੂੰ ਇਸ ਦੇ ਚਾਲਕ ਦਲ ਦੇ ਬਿਨਾਂ ਧਰਤੀ 'ਤੇ ਲਿਆਂਦਾ ਗਿਆ ਸੀ। ਨਾਸਾ ਨੇ ਕਿਹਾ ਸੀ ਕਿ ਸੁਰੱਖਿਆ ਨੂੰ ਧਿਆਨ 'ਚ ਰਖਦੇ ਹੋਏ ਪੁਲਾੜ ਯਾਤਰੀ ਨੂੰ ਵਾਪਸ ਨਾ ਲਿਆਉਣ ਦਾ ਫੈਸਲਾ ਕੀਤਾ ਗਿਆ ਸੀ। ਇਹ ਵੀ ਦਸਿਆ ਗਿਆ ਕਿ ਫਰਵਰੀ 2025 ਵਿਚ ਵਿਲੀਅਮਜ਼ ਅਤੇ ਵਿਲਮੋਰ ਨੂੰ ਧਰਤੀ 'ਤੇ ਲਿਆਉਣ ਦੀ ਯੋਜਨਾ ਹੈ।
ਮਰਨ ਵਰਤ &rsquoਤੇ ਬੈਠੇ ਡੱਲੇਵਾਲ ਦੀ ਸਿਹਤ ਵਿਗੜੀ, 10 ਮਿੰਟ ਰਹੇ ਬੇਹੋਸ਼
ਕਿਸਾਨੀ ਮੰਗਾਂ ਮਨਵਾਉਣ ਲਈ ਢਾਬੀ ਗੁਜਰਾਂ ਬਾਰਡਰ &rsquoਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਅੱਜ 24ਵੇਂ ਦਿਨ ਵੀ ਜਾਰੀ ਰਿਹਾ। ਉਨ੍ਹਾਂ ਦੀ ਸਿਹਤ ਵਿੱਚ ਲਗਾਤਾਰ ਨਿਘਾਰ ਆ ਰਿਹਾ ਹੈ। ਜਿਸ ਕਾਰਨ ਦੇਖਭਾਲ ਕਰ ਰਹੀ ਡਾ. ਸਵੈਮਾਨ ਸਿੰਘ ਦੀ ਟੀਮ ਅਤੇ ਸਰਕਾਰੀ ਡਾਕਟਰਾਂ ਦੀ ਟੀਮ ਕਿਸਾਨ ਆਗੂ ਦੀ ਸਿਹਤ ਨੂੰ ਲੈ ਕੇ ਚਿੰਤਤ ਚੱਲ ਰਹੀ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਜਦੋਂ ਪ੍ਰਬੰਧਕਾਂ ਵੱਲੋਂ ਕਿਸਾਨ ਆਗੂ ਦਾ ਇਸ਼ਨਾਨ ਕਰਵਾਏ ਜਾਣ ਉਪਰੰਤ ਉਨ੍ਹਾਂ ਦੀ ਸਿਹਤ ਇਕਦਮ ਵਿਗੜ ਗਈ, ਜਿਸ ਉਪਰੰਤ ਸਾਰੇ ਪਾਸੇ ਕੁਝ ਦੇਰ ਲਈ ਸੰਨਾਟਾ ਛਾ ਗਿਆ। ਡਾਕਟਰਾਂ ਦੀ ਟੀਮ ਨੇ ਦੱਸਿਆ ਹੈ ਕਿ ਉਨ੍ਹਾਂ ਵੱਲੋਂ ਸ੍ਰੀ ਡੱਲੇਵਾਲ ਦੀ ਸਿਹਤ ਦਾ ਖਿਆਲ ਰੱਖਿਆ ਜਾ ਰਿਹਾ ਹੈ ਕਿਸੇ ਵੀ ਸਮੇਂ ਹਾਲਾਤ ਐਮਰਜੰਸੀ ਵਰਗੇ ਹੋ ਸਕਦੇ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਜੀ ਦੀ ਸਿਹਤ ਗੰਭੀਰ ਹੋਣ ਮੌਕੇ ਉਹ ਅਚਾਨਕ ਉਲਟੀ ਆਉਣ ਕਾਰਨ ਹੋਏ ਬੇਹੋਸ਼ ਹੋ ਗਏ ਅਤੇ ਕਰੀਬ 10 ਮਿੰਟ ਬੇਹੋਸ਼ ਰਹੇ।
ਬਾਇਡਨ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਨਿਯਮਾਂ &rsquoਚ ਢਿੱਲ ਦਿੱਤੀ
ਅਮਰੀਕਾ &rsquoਚ ਰਾਸ਼ਟਰਪਤੀ ਜੋਅ ਬਾਇਡਨ ਦੀ ਅਗਵਾਈ ਹੇਠਲੇ ਪ੍ਰਸ਼ਾਸਨ ਨੇ ਐੱਚ-1ਬੀ ਵੀਜ਼ਾ ਦੇ ਨਿਯਮਾਂ &rsquoਚ ਢਿੱਲ ਦਿੱਤੀ ਹੈ, ਜਿਸ ਤਹਿਤ ਅਮਰੀਕੀ ਕੰਪਨੀਆਂ ਲਈ ਵਿਸ਼ੇਸ਼ ਹੁਨਰ ਵਾਲੇ ਵਿਦੇਸ਼ੀ ਮਾਹਿਰਾਂ ਨੂੰ ਨਿਯੁਕਤ ਕਰਨਾ ਆਸਾਨ ਹੋ ਜਾਵੇਗਾ। ਇਸ ਨਾਲ ਐੱਫ-1 ਸਟੂਡੈਂਟ ਵੀਜ਼ਾ ਨੂੰ ਆਸਾਨੀ ਨਾਲ ਐੱਚ-1ਬੀ ਵੀਜ਼ੇ &rsquoਚ ਤਬਦੀਲ ਕੀਤਾ ਜਾ ਸਕੇਗਾ। ਅਮਰੀਕੀ ਸਰਕਾਰ ਦੇ ਇਸ ਫ਼ੈਸਲੇ ਨਾਲ ਹਜ਼ਾਰਾਂ ਭਾਰਤੀ ਤਕਨਾਲੋਜੀ ਮਾਹਿਰਾਂ ਨੂੰ ਲਾਭ ਮਿਲਣ ਦੀ ਉਮੀਦ ਹੈ। ਹੋਮਲੈਂਡ ਸੁਰੱਖਿਆ ਵਿਭਾਗ (ਡੀਐੱਚਐੱਸ) ਵੱਲੋਂ ਐਲਾਨੇ ਇਸ ਨਿਯਮ ਦਾ ਉਦੇਸ਼ ਵਿਸ਼ੇਸ਼ ਅਹੁਦਿਆਂ ਅਤੇ ਗ਼ੈਰ-ਲਾਭਕਾਰੀ ਤੇ ਸਰਕਾਰੀ ਖੋਜ ਸੰਗਠਨਾਂ ਲਈ ਆਧੁਨਿਕ ਬਣਾ ਕੇ ਮਾਲਕਾਂ ਅਤੇ ਵਰਕਰਾਂ ਨੂੰ ਵਧੇਰੇ ਸਹੂਲਤ ਪ੍ਰਦਾਨ ਕਰਨਾ ਹੈ। ਇਕ ਸਰਕਾਰੀ ਬਿਆਨ &rsquoਚ ਕਿਹਾ ਗਿਆ ਹੈ ਕਿ ਇਸ ਬਦਲਾਅ ਨਾਲ ਅਮਰੀਕੀ ਕੰਪਨੀਆਂ ਨੂੰ ਆਪਣੀਆਂ ਜ਼ਰੂਰਤਾਂ ਮੁਤਾਬਕ ਨਿਯੁਕਤੀਆਂ ਕਰਨ ਅਤੇ ਆਲਮੀ ਬਾਜ਼ਾਰ &rsquoਚ ਮੁਕਾਬਲੇਬਾਜ਼ੀ &rsquoਚ ਬਣੇ ਰਹਿਣ &rsquoਚ ਸਹਾਇਤਾ ਮਿਲੇਗੀ। ਡੀਐੱਚਐੱਸ ਮੁਤਾਬਕ ਇਸ ਨਿਯਮ &rsquoਚ ਐੱਫ-1 ਵੀਜ਼ਾਧਾਰਕ ਵਿਦਿਆਰਥੀਆਂ ਲਈ ਕੁਝ ਸਹੂਲਤ ਦਾ ਵੀ ਪ੍ਰਬੰਧ ਹੈ ਜੋ ਆਪਣੇ ਵੀਜ਼ੇ ਨੂੰ ਐੱਚ-1ਬੀ &rsquoਚ ਬਦਲਣਾ ਚਾਹੁੰਦੇ ਹਨ।
ਭੂਟਾਨ ਵਿੱਚ ਚੀਨ ਨੇ 22 ਪਿੰਡਾਂ ਅਤੇ ਬਸਤੀਆਂ ਦਾ ਨਿਰਮਾਣ ਕੀਤਾ
ਨਵੀਂ ਦਿੱਲੀ : ਸੈਟੇਲਾਈਟ ਚਿੱਤਰਾਂ ਦੇ ਅਨੁਸਾਰ, ਚੀਨ ਨੇ ਭੂਟਾਨ ਦੇ ਰਵਾਇਤੀ ਤੌਰ 'ਤੇ ਹਿੱਸੇ ਵਾਲੇ ਖੇਤਰਾਂ ਵਿੱਚ ਪਿਛਲੇ ਅੱਠ ਸਾਲਾਂ ਵਿੱਚ ਘੱਟੋ ਘੱਟ 22 ਪਿੰਡਾਂ ਅਤੇ ਬਸਤੀਆਂ ਦਾ ਨਿਰਮਾਣ ਕੀਤਾ ਹੈ, ਅਤੇ 2020 ਤੋਂ ਰਣਨੀਤਕ ਡੋਕਲਾਮ ਪਠਾਰ ਦੇ ਨਾਲ ਲੱਗਦੇ ਖੇਤਰਾਂ ਵਿੱਚ ਅੱਠ ਪਿੰਡਾਂ ਨੂੰ ਸ਼ਾਮਲ ਕੀਤਾ ਹੈ। ਡੋਕਲਾਮ ਦੇ ਨੇੜੇ ਭੂਟਾਨ ਦੇ ਪੱਛਮੀ ਖੇਤਰ ਦੇ ਅੱਠ ਪਿੰਡ ਰਣਨੀਤਕ ਤੌਰ 'ਤੇ ਚੀਨ ਦੁਆਰਾ ਦਾਅਵਾ ਕੀਤੀ ਗਈ ਘਾਟੀ ਨੂੰ ਨਜ਼ਰਅੰਦਾਜ਼ ਕਰਨ ਵਾਲੀ ਘਾਟੀ ਜਾਂ ਰਿਜ 'ਤੇ ਸਥਿਤ ਹਨ, ਅਤੇ ਬਹੁਤ ਸਾਰੇ ਚੀਨੀ ਫੌਜੀ ਚੌਕੀਆਂ ਜਾਂ ਠਿਕਾਣਿਆਂ ਦੇ ਨੇੜੇ ਹਨ। ਨਿਰੀਖਕਾਂ ਅਤੇ ਖੋਜਕਰਤਾਵਾਂ ਦੁਆਰਾ ਖੋਜੇ ਗਏ 22 ਪਿੰਡਾਂ ਵਿੱਚੋਂ ਸਭ ਤੋਂ ਵੱਡਾ - ਜੀਵੂ, ਜੋ ਕਿ ਤਸਥਾਂਗਖਾ ਵਜੋਂ ਜਾਣੀ ਜਾਂਦੀ ਰਵਾਇਤੀ ਭੂਟਾਨੀ ਚਰਾਉਣ ਵਾਲੀ ਜ਼ਮੀਨ 'ਤੇ ਬਣਾਇਆ ਗਿਆ ਹੈ - ਵੀ ਪੱਛਮੀ ਖੇਤਰ ਵਿੱਚ ਸਥਿਤ ਹੈ।
ਹਰਪ੍ਰੀਤ ਸਿੰਘ ਨੇ ਛੱਡੀਆਂ ਜੱਥੇਦਾਰੀ ਵਾਲੀਆਂ ਸਹੂਲਤਾਂ
ਅੰਮ੍ਰਿਤਸਰ : ਅੱਜ ਦਮਦਮਾ ਸਾਹਿਬ ਦੇ ਜੱਥੇਦਾਰ ਨੂੰ ਐਸ ਜੀ ਪੀ ਸੀ ਨੇ ਹੁਕਮ ਜਾਰੀ ਕੀਤਾ ਸੀ ਕਿ ਉਹ 15 ਦਿਨਾਂ ਲਈ ਆਪਣੀਆਂ ਜਿੰਮੇਵਾਰੀਆਂ ਨਾ ਨਿਭਾਉਣ। ਇਸ ਲਈ ਉਨਾਂ ਤਖ਼ਤ ਦਮਦਮਾ ਸਾਹਿਬ ਦੇ ਹੈਡ ਗ੍ਰੰਥੀ ਨੂੰ ਨਿਯੁਕਤ ਕਰ ਦਿੱਤਾ ਹੈ। ਹੁਣ ਖ਼ਬਰ ਆਈ ਹੈ ਕਿ ਜੱਥੇਦਾਰ ਹਰਪ੍ਰੀਤ ਸਿੰਘ ਨੇ ਐਸ ਜੀ ਪੀ ਸੀ ਵਲੋ ਮਿਲੀਆਂ ਸਾਰੀਆਂ ਸਹੂਲਤਾ ਵਾਪਸ ਕਰ ਦਿੱਤੀਆਂ ਹਨ ਜਿਨ੍ਹਾਂ ਵਿਚ ਗੱਡੀ ਮੁਲਾਜ਼ਮ ਤੇ ਹੋਰ ਚੀਜ਼ਾਂ ਸਨ। ਐਸ ਜੀ ਪੀ ਸੀ ਵਲੋ ਮਿਲੀ ਕੋਠੀ ਜਥੇਦਾਰ ਪਹਿਲਾਂ ਹੀ ਖ਼ਾਲੀ ਕਰ ਚੁੱਕੇ ਸਨ।
ਸ਼ੰਬੂ ਬਾਰਡਰ 'ਤੇ ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਦਾ ਹੁਕਮ
ਸ਼ੰਬੂ : ਅੱਜ ਸੁਪਰੀਮ ਕੋਰਟ ਨੇ ਕਿਸਾਨਾਂ ਦੇ ਅੰਦੋਲਨ ਉੱਤੇ ਖਾਸ ਗੌਰ ਕੀਤਾ ਹੈ । ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਪਿਛਲੇ ਕਈ ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਹੋਏ ਹਨ । ਅੱਜ ਸੁਪਰੀਮ ਕੋਰਟ ਨੇ ਪਹਿਲਾਂ ਤਾਂ ਉਹਨਾਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ੀ 'ਤੇ ਗੱਲਬਾਤ ਕੀਤੀ । ਇਸ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਨੂੰ ਸਲਾਹ ਦਿੱਤੀ ਹੈ ਕਿ ਡੱਲੇਵਾਲ ਨੂੰ ਕਿਸੇ ਹਸਪਤਾਲ ਵਿੱਚ ਸ਼ਿਫਟ ਕਰਕੇ ਉਹਨਾਂ ਦਾ ਇਲਾਜ ਕੀਤਾ ਜਾਵੇ । ਸੁਪਰੀਮ ਕੋਰਟ ਨੇ ਨਾਲ ਹੀ ਆਖਿਆ ਹੈ ਕਿ ਜੇ ਜਰੂਰੀ ਹੋਵੇ ਤਾਂ ਇਸ ਦੌਰਾਨ ਉਹਨਾਂ ਦੀ ਥਾਂ ਉੱਤੇ ਕੋਈ ਹੋਰ ਸ਼ਖਸ ਮਰਨ ਵਰਤ ਉੱਤੇ ਬੈਠ ਸਕਦਾ ਹੈ । ਇਸ ਤੋਂ ਅੱਗੇ ਸੁਪਰੀਮ ਕੋਰਟ ਨੇ ਕਿਸਾਨ ਲੀਡਰ ਜਗਜੀਤ ਸਿੰਘ ਡੱਲੇਵਾਲ ਦੀ ਬਲੱਡ ਰਿਪੋਰਟ ਮੰਗੀ ਹੈ ਅਤੇ ਆਖਿਆ ਹੈ ਕਿ ਕੱਲ ਦੁਪਹਿਰੇ ਇਕ ਵਜੇ ਤੱਕ ਇਹ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪ ਦਿੱਤੀ ਜਾਵੇ । ਇਸ ਤੋਂ ਅੱਗੇ ਸੁਪਰੀਮ ਕੋਰਟ ਨੇ ਇਹ ਵੀ ਆਖਿਆ ਹੈ ਕਿ ਜਗਜੀਤ ਸਿੰਘ ਡੱਲੇਵਾਲ ਕੈਂਸਰ ਤੋਂ ਪੀੜਤ ਹਨ ਤਾਂ ਇਸ ਲਈ ਉਹਨਾਂ ਦੀ ਸਿਟੀ ਸਕੈਨ ਦੀ ਰਿਪੋਰਟ ਵੀ ਪੇਸ਼ ਕੀਤੀ ਜਾਵੇ ।
ਹਰਿਆਣਾ ਖਾਪ ਪੰਚਾਇਤਾਂ ਨੇ ਦਿੱਤਾ ਕਿਸਾਨ ਅੰਦੋਲਨ ਨੂੰ ਸਮਰਥਨ
ਚੰਡੀਗੜ੍ਹ: ਦਿੱਲੀ ਦੀ ਸਰਹੱਦ 'ਤੇ ਜਾਣ ਤੋਂ ਰੋਕੇ ਜਾਣ ਕਰਕੇ ਖੁਦਕੁਸ਼ੀ ਕਰਨ ਵਾਲੇ ਕਿਸਾਨ ਰਣਜੋਧ ਸਿੰਘ ਦੀ ਮ੍ਰਿਤਕ ਦੇਹ ਵੀਰਵਾਰ ਨੂੰ ਸ਼ੰਭੂ ਸਰਹੱਦ 'ਤੇ ਲਿਆਂਦੀ ਗਈ। ਇੱਥੇ ਕਿਸਾਨ ਮਜ਼ਦੂਰ ਮੋਰਚਾ ਦੇ ਕਨਵੀਨਰ ਸਰਵਨ ਪੰਧੇਰ ਅਤੇ ਹੋਰ ਕਿਸਾਨ ਆਗੂਆਂ ਨੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਦੇ ਨਾਲ ਹੀ ਚੰਡੀਗੜ੍ਹ ਦੇ ਸੈਕਟਰ 35 ਸਥਿਤ ਕਿਸਾਨ ਭਵਨ ਵਿੱਚ ਹਰਿਆਣਾ ਦੀਆਂ ਖਾਪ ਪੰਚਾਇਤਾਂ ਦੀ ਮਹੱਤਵਪੂਰਨ ਮੀਟਿੰਗ ਹੋਈ। ਮੀਟਿੰਗ ਵਿੱਚ ਖਾਪ ਪੰਚਾਇਤਾਂ ਨੇ ਕਿਸਾਨ ਅੰਦੋਲਨ ਦਾ ਖੁੱਲ੍ਹਾ ਸਮਰਥਨ ਕਰਨ ਦਾ ਐਲਾਨ ਕੀਤਾ ਅਤੇ 29 ਦਸੰਬਰ ਨੂੰ ਹਿਸਾਰ ਵਿੱਚ ਖਾਪ ਮਹਾਂਪੰਚਾਇਤ ਬੁਲਾਉਣ ਦਾ ਫੈਸਲਾ ਲਿਆ। ਖਾਪ ਪੰਚਾਇਤਾਂ ਨੇ ਕਿਹਾ ਕਿ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਮੰਨਣਾ ਚਾਹੀਦਾ ਹੈ।
ਪਰਮਜੀਤ ਭਿਓਰਾ ਮਾਮਲਾ: ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਹਾਈ ਕੋਰਟ ਦੀ ਨੋਟਿਸ
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਬੇਅੰਤ ਸਿੰਘ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਦੋਸ਼ੀ ਪਰਮਜੀਤ ਭਿਓਰਾ ਦੀ ਪਟੀਸ਼ਨ 'ਤੇ ਗੰਭੀਰਤਾ ਦਿਖਾਈ ਹੈ। ਬੁੱਧਵਾਰ ਨੂੰ ਚੰਡੀਗੜ੍ਹ ਦੇ ਗ੍ਰਹਿ ਸਕੱਤਰ ਅਤੇ ਬੁੜੈਲ ਜੇਲ੍ਹ ਦੇ ਸੁਪਰਡੈਂਟ ਨੂੰ ਨੋਟਿਸ ਜਾਰੀ ਕਰਕੇ ਉਨ੍ਹਾਂ ਤੋਂ ਜਵਾਬ ਮੰਗਿਆ ਗਿਆ ਹੈ। ਭਿਓਰਾ ਦੀ ਮੰਗ ਭਿਓਰਾ, ਜੋ ਪਿਛਲੇ 28 ਸਾਲਾਂ ਤੋਂ ਜੇਲ੍ਹ 'ਚ ਬੰਦ ਹੈ, ਨੇ ਪਟੀਸ਼ਨ ਵਿੱਚ ਆਪਣੀ ਸਿਹਤ ਦੀ ਮੰਦਹਾਲੀ ਬਾਰੇ ਚਿੰਤਾ ਜਤਾਈ ਹੈ। ਉਸ ਦਾ ਕਹਿਣਾ ਹੈ ਕਿ ਪੇਟ ਵਿੱਚ ਗੰਭੀਰ ਇਨਫੈਕਸ਼ਨ ਕਾਰਨ ਉਹ ਖਾਣਾ ਪਚਾਉਣ 'ਚ ਅਸਮਰੱਥ ਹੈ ਅਤੇ ਪਿਸ਼ਾਬ 'ਚ ਇਨਫੈਕਸ਼ਨ ਕਾਰਨ ਉਸ ਨੂੰ ਤੇਜ਼ ਦਰਦ ਹੋ ਰਿਹਾ ਹੈ। ਉਸ ਨੇ ਪੀਜੀਆਈ ਚੰਡੀਗੜ੍ਹ ਵਿੱਚ ਇਲਾਜ ਲਈ ਦਾਖਲ ਹੋਣ ਦੀ ਮੰਗ ਕੀਤੀ ਹੈ।
ਰਾਹੁਲ ਗਾਂਧੀ ਖਿਲਾਫ ਪੁਲਿਸ 'ਚ ਸ਼ਿਕਾਇਤ ਦਰਜ
ਭਾਜਪਾ ਦੇ ਨੇਤਾ ਅਨੁਰਾਗ ਠਾਕੁਰ ਨੇ ਦੱਸਿਆ ਕਿ ਇਹ ਸ਼ਿਕਾਇਤ ਰਾਹੁਲ ਗਾਂਧੀ ਵੱਲੋਂ ਕੀਤੇ ਗਏ ਸਰੀਰਕ ਹਮਲੇ ਅਤੇ ਉਕਸਾਉਣ ਨੂੰ ਧਿਆਨ ਵਿੱਚ ਰੱਖ ਕੇ ਦਰਜ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਘਟਨਾ ਦੌਰਾਨ, ਜਦੋਂ ਐਨਡੀਏ ਸੰਸਦ ਮੈਂਬਰ ਕਾਂਗਰਸ ਦੇ ਨਵੀਂ ਦਿੱਲੀ: ਸੰਸਦ 'ਚ ਹੰਗਾਮੇ ਤੋਂ ਬਾਅਦ ਭਾਜਪਾ ਨੇ ਕਾਂਗਰਸ ਦੇ ਨੇਤਾ ਅਤੇ ਸੰਸਦ ਮੈਂਬਰ ਰਾਹੁਲ ਗਾਂਧੀ ਖਿਲਾਫ ਦਿੱਲੀ ਦੇ ਸੰਸਦ ਮਾਰਗ ਪੁਲਿਸ ਸਟੇਸ਼ਨ 'ਚ ਸ਼ਿਕਾਇਤ ਦਰਜ ਕਰਵਾਈ ਹੈ। ਇਸ ਸ਼ਿਕਾਇਤ ਵਿੱਚ ਰਾਹੁਲ ਗਾਂਧੀ 'ਤੇ ਕਤਲ ਦੀ ਕੋਸ਼ਿਸ਼ ਕਰਨ ਦੇ ਨਾਲ ਭਾਰਤੀ ਦੰਡ ਸੰਹਿਤਾ ਦੀਆਂ ਧਾਰਾਵਾਂ 109, 115 ਅਤੇ 117 ਅਨੁਸਾਰ ਦੋਸ਼ ਲਗਾਇਆ ਗਿਆ ਹੈ।
ਦਿੱਲੀ 'ਚ ਔਰਤਾਂ ਨੂੰ AAP ਦਵੇਗੀ 1000 ਤੇ BJP ਦੇਵੇਗੀ 2100 ਰੁਪਏ ?
ਨਵੀਂ ਦਿੱਲੀ : ਦਿੱਲੀ ਦੀਆਂ ਸਾਰੀਆਂ ਪਾਰਟੀਆਂ ਅੱਧੀ ਆਬਾਦੀ ਭਾਵ ਔਰਤਾਂ ਨੂੰ ਲੁਭਾਉਣ ਲਈ ਸੰਘਰਸ਼ ਕਰ ਰਹੀਆਂ ਹਨ। ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਨੇ ਐਲਾਨ ਕੀਤਾ ਹੈ ਕਿ ਉਹ ਜਲਦੀ ਹੀ ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ ਦੀ ਪਹਿਲੀ ਕਿਸ਼ਤ (1000 ਰੁਪਏ) ਔਰਤਾਂ ਦੇ ਖਾਤਿਆਂ ਵਿੱਚ ਭੇਜੇਗੀ। ਇਸ ਦੇ ਨਾਲ ਹੀ ਭਾਜਪਾ &lsquoਆਪ&rsquo ਤੋਂ ਵੀ ਵੱਡੀ ਯੋਜਨਾ ਦਾ ਐਲਾਨ ਕਰਨ ਦੀ ਤਿਆਰੀ ਕਰ ਰਹੀ ਹੈ। ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਆਪਣੇ ਚੋਣ ਮਨੋਰਥ ਪੱਤਰ ਵਿੱਚ ਔਰਤਾਂ ਲਈ ਇੱਕ ਯੋਜਨਾ ਦਾ ਐਲਾਨ ਕਰ ਸਕਦੀ ਹੈ, ਜਿਸ ਤਹਿਤ ਉਨ੍ਹਾਂ ਨੂੰ 2500 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਇਸ ਤੋਂ ਇਲਾਵਾ ਪਾਰਟੀ ਛਠ ਪੂਜਾ ਜਾਂ ਕਰਵਾ ਚੌਥ ਵਰਗੇ ਤਿਉਹਾਰਾਂ ਦੌਰਾਨ ਸਾਲ ਵਿੱਚ ਇੱਕ ਵਾਰ ਲਗਭਗ 1,000 ਰੁਪਏ ਦੇਵੇਗੀ।