ਕੇਂਦਰ ਸਰਕਾਰ ਡਾ. ਮਨਮੋਹਨ ਸਿੰਘ ਦੀ ਬਣਾਏ ਢੁੱਕਵੀਂ ਯਾਦਗਾਰ-ਐਡਵੋਕੇਟ ਧਾਮੀ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਡਾ. ਮਨਮੋਹਨ ਸਿੰਘ ਨਮਿਤ ਸ਼ੋਕ ਸਭਾ ਕਰ ਕੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ ਗਈ ਅਤੇ ਇਸ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਇਸ ਨਾਲ ਸਬੰਧਤ ਅਦਾਰੇ ਇਕ ਦਿਨ ਲਈ ਬੰਦ ਰੱਖੇ ਗਏ। ਸ਼ੋਕ ਸਭਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੇ ਮੂਲਮੰਤਰ ਅਤੇ ਗੁਰਮੰਤਰ ਦੇ ਜਾਪ ਕਰਕੇ ਅਰਦਾਸ ਕੀਤੀ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ ਅਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਡਾ. ਮਨਮੋਹਨ ਸਿੰਘ ਦੀਆਂ ਦੇਸ਼ ਪ੍ਰਤੀ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਡਾ. ਮਨਮੋਹਨ ਸਿੰਘ ਨੇ ਇਕ ਆਮ ਪਰਿਵਾਰ ਵਿੱਚੋਂ ਉਠ ਕੇ ਆਪਣੀ ਮਿਹਨਤ ਅਤੇ ਲਿਆਕਤ ਨਾਲ ਉੱਚ ਸਥਾਨ ਪ੍ਰਾਪਤ ਕੀਤਾ। ਉਹ ਦੇਸ਼ ਦੇ ਪਹਿਲੇ ਸਿੱਖ ਪ੍ਰਧਾਨ ਮੰਤਰੀ ਬਣੇ, ਜਿਸ ਨਾਲ ਪੰਜਾਬੀਆਂ ਅਤੇ ਖਾਸਕਰ ਸਿੱਖ ਦਸਤਾਰ ਦੀ ਪਛਾਣ ਨੂੰ ਪੂਰੀ ਦੁਨੀਆਂ ਵਿੱਚ ਉੱਭਰੀ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਸਿੱਖ ਕੌਮ ਨੂੰ ਡਾ. ਮਨਮੋਹਨ ਸਿੰਘ &rsquoਤੇ ਮਾਣ ਹੈ ਅਤੇ ਉਨ੍ਹਾਂ ਦੇ ਸਤਿਕਾਰ ਵਜੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ &rsquoਤੇ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਅਤੇ ਅਦਾਰਿਆਂ &rsquoਚ ਇਕ ਦਿਨ ਦੀ ਛੁੱਟੀ ਕੀਤੀ ਗਈ ਹੈ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਸਰਕਾਰ ਨੂੰ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਉਨ੍ਹਾਂ ਦੇ ਪਰਿਵਾਰ ਦੀ ਮੰਗ ਅਨੁਸਾਰ ਢੁੱਕਵੀਂ ਯਾਦਗਾਰ ਬਣਾਉਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਹ ਯਾਦ ਰੱਖਣਾ ਚਾਹੀਦਾ ਹੈ ਕਿ ਡਾ. ਮਨਮੋਹਨ ਸਿੰਘ ਦੀ ਬਦੌਲਤ ਹੀ ਅੱਜ ਦੇਸ਼ ਸਥਿਰ ਹੈ ਅਤੇ ਉਨ੍ਹਾਂ ਦੇ ਯੋਗਦਾਨ ਨੂੰ ਮੁੱਖ ਰੱਖਦਿਆਂ ਪਰਿਵਾਰ ਦੀ ਭਾਵਨਾ ਅਨੁਸਾਰ ਢੁੱਕਵਾਂ ਮਾਣ-ਸਨਮਾਨ ਦੇਣਾ ਸਰਕਾਰ ਦਾ ਫ਼ਰਜ਼ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਜਦੋਂ ਵਿਸ਼ਵ ਵਿੱਤੀ ਮੰਦੀ ਦੇ ਦੌਰ ਵਿੱਚੋਂ ਲੰਘ ਰਿਹਾ ਸੀ ਤਾਂ ਡਾ. ਮਨਮੋਹਨ ਸਿੰਘ ਨੇ ਆਪਣੀ ਲਿਆਕਤ ਨਾਲ ਜਿਥੇ ਭਾਰਤ ਦੇਸ਼ ਨੂੰ ਆਰਥਿਕ ਤੌਰ &rsquoਤੇ ਸਥਿਰ ਕੀਤਾ, ਉਥੇ ਹੀ ਪੂਰੀ ਦੁਨੀਆ ਨੂੰ ਵੀ ਮਾਰਗ-ਦਰਸ਼ਨ ਦਿੱਤਾ ਸੀ। ਅਜਿਹੀ ਸ਼ਖ਼ਸੀਅਤ ਨਾਲ ਚਲਾਣੇ ਬਾਅਦ ਉਨ੍ਹਾਂ ਦਾ ਸੰਸਕਾਰ ਰਾਜਘਾਟ ਵਿਖੇ ਨਾ ਕਰਨਾ ਨਿਰਾਦਰ ਵਾਂਗ ਹੈ। ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਸੀ ਹੋਣਾ ਚਾਹੀਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਪ੍ਰਧਾਨ ਮੰਤਰੀ ਸ੍ਰੀ ਨਰੇਂਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਇਸ ਦਾ ਨੋਟਿਸ ਲੈਣ ਅਤੇ ਦੁਨੀਆ ਵਿਚ ਭਾਰਤ ਦਾ ਨਾਂ ਰੌਸ਼ਨ ਕਰਨ ਵਾਲੀ ਸਿੱਖ ਸ਼ਖ਼ਸੀਅਤ ਡਾ. ਮਨਮੋਹਨ ਸਿੰਘ ਦੇ ਸਤਿਕਾਰ ਵਜੋਂ ਉਨ੍ਹਾਂ ਦੀ ਢੁੱਕਵੀਂ ਯਾਦਗਾਰ ਉਸਾਰਨ।
ਦੱਖਣ ਏਸ਼ੀਆਈ ਸੁਨਿਆਰਿਆਂ ਨੂੰ ਲੁੱਟਣ ਦੇ ਮਾਮਲੇ ਵਿਚ ਇਕ ਲੁਟੇਰੇ ਨੂੰ 19 ਸਾਲ ਕੈਦ ਦੀ ਸਜ਼ਾ
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਅਮਰੀਕਾ ਦੇ ਕਈ ਰਾਜਾਂ ਵਿਚ ਦੱਖਣ ਏਸ਼ੀਆਈ ਸੁਨਿਆਰਿਆਂ ਦੇ ਸਟੋਰਾਂ ਵਿੱਚ ਕੀਤੀਆਂ ਗਈਆਂ ਹਥਿਆਰਬੰਦ ਲੁੱਟਾਂ ਖੋਹਾਂ ਦੇ ਮਾਮਲੇ ਵਿਚ ਵਾਸ਼ਿੰਗਟਨ ਡੀ ਸੀ ਦੇ ਵਸਨੀਕ ਵਿਲੀਅਮ ਹੰਟਰ (28) ਨੂੰ 19 ਸਾਲ ਸੰਘੀ ਜੇਲ ਦੀ ਸਜ਼ਾ ਸੁਣਾਏ ਜਾਣ ਦੀ ਖਬਰ ਹੈ। ਇਹ ਲੁੱਟਾਂ ਖੋਹਾਂ ਡੇਢ ਸਾਲ ਦੇ ਸਮੇ ਦੌਰਾਨ ਕੀਤੀਆਂ ਗਈਆਂ ਸਨ ਜਿਨਾਂ ਵਿਚ ਲੁਟੇਰੇ ਸੁਨਿਆਰਿਆਂ ਨੂੰ ਡਰਾ ਧਮ ਕਾ ਕੇ ਲੱਖਾਂ ਡਾਲਰਾਂ ਦਾ ਸੋਨਾ ਤੇ ਨਕਦੀ ਲੈ ਗਏ ਸਨ। "ਇਲ ਵਿਲ" ਦੇ ਨਾਂ ਨਾਲ ਜਾਣੇ ਜਾਂਦੇ ਹੰਟਰ ਨੇ ਸਤੰਬਰ 2024 ਵਿਚ ਆਪਣਾ ਗੁਨਾਹ ਕਬੂਲ ਕਰ ਲਿਆ ਸੀ। ਯੂ ਐਸ ਡਿਸਟ੍ਰਿਕਟ ਕੋਰਟ ਜੱਜ ਕ੍ਰਿਸਟੋਫਰ ਆਰ ਕੂਪਰ ਨੇ ਸਜ਼ਾ ਕੱਟਣ ਉਪਰੰਤ ਉਸ ਉਪਰ 4 ਸਾਲ ਨਿਗਰਾਨੀ ਰਖਣ ਦਾ ਆਦੇਸ਼ ਵੀ ਦਿੱਤਾ। ਵਕੀਲਾ ਅਨੁਸਾਰ ਹੰਟਰ 15 ਮੈਂਬਰਾਂ ਵਾਲੇ ਗਿਰੋਹ ਦਾ ਹਿੱਸਾ ਹੈ ਜਿਸ ਗਿਰੋਹ ਦੀ ਅਗਵਾਈ 'ਤਾਲਿਬਾਨ ਗਲਿਜ਼ੀ" ਦੋ ਨਾਂ ਨਾਲ ਜਾਣੇ ਜਾਂਦੇ ਇਕ ਰੈਪਰ ਟਰੋਵੋਰ ਰਾਈਟ ਦੇ ਹੱਥ ਵਿਚ ਹੈ। ਇਸ ਗਿਰੋਹ ਨੇ ਬਹੁਤ ਹੀ ਯੋਜਨਾਬੱਧ ਢੰਗ ਨਾਲ ਵਿਰਜੀਨੀਆ, ਨਿਊ ਜਰਸੀ ਤੇ ਪੈਨਸਿਲਵਾਨੀਆ ਵਿਚ ਲੁੱਟਾਂ ਖੋਹਾਂ ਕੀਤੀਆਂ।
ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ? : ਸਿੱਧੂ
ਪੰਜਾਬ ਦੇ ਸਾਬਕਾ ਮੰਤਰੀ ਅਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਨੇ ਦੇਸ਼ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਚਿੱਠੀ ਲਿਖੀ ਹੈ। ਨਾਲ ਹੀ ਮੰਗ ਕੀਤੀ ਕਿ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ: ਮਨਮੋਹਨ ਸਿੰਘ ਦੀ ਯਾਦਗਾਰ ਰਾਜਘਾਟ ਵਿਖੇ ਸਥਾਪਿਤ ਕੀਤੀ ਜਾਵੇ । ਉਨ੍ਹਾਂ ਕਿਹਾ ਕਿ ਸਾਰੇ ਸਾਬਕਾ ਪ੍ਰਧਾਨ ਮੰਤਰੀਆਂ ਦੀਆਂ ਯਾਦਗਾਰਾਂ ਬਣਾਈਆਂ ਗਈਆਂ ਹਨ। ਜਦਕਿ ਮਨਮੋਹਨ ਸਿੰਘ ਦੀ ਯਾਦਗਾਰ ਬਣਾਉਣ ਤੋਂ ਇਨਕਾਰ ਕਿਉਂ ਕੀਤਾ ਜਾ ਰਿਹਾ ਹੈ? ਉਨ੍ਹਾਂ ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਮੈਨੂੰ ਭਰੋਸਾ ਹੈ ਕਿ ਤੁਹਾਡੀ ਸਿਆਣਪ ਅਤੇ ਵਚਨਬੱਧਤਾ ਭਾਰਤ ਦੀਆਂ ਲੋਕਤੰਤਰੀ ਕਦਰਾਂ-ਕੀਮਤਾਂ ਨੂੰ ਸੁਰੱਖਿਅਤ ਰੱਖਣ ਲਈ ਤੁਹਾਡੇ ਕੰਮਾਂ ਦਾ ਮਾਰਗਦਰਸ਼ਨ ਕਰੇਗੀ। ਦੋ ਪੰਨਿਆਂ ਦੀ ਚਿੱਠੀ ਵਿੱਚ ਉਨ੍ਹਾਂ ਨੇ ਕਈ ਗੱਲਾਂ ਨੂੰ ਗੰਭੀਰਤਾ ਨਾਲ ਉਠਾਇਆ ਹੈ।
ਅਫਗਾਨ ਔਰਤਾਂ ਦੀਆਂ ਨੌਕਰੀਆਂ 'ਤੇ ਵੀ ਪਾਬੰਦੀ
ਪਾਕਿਸਤਾਨ ਨਾਲ ਭਾਰੀ ਤਣਾਅ ਦੇ ਵਿਚਕਾਰ, ਤਾਲਿਬਾਨ ਸਰਕਾਰ ਨੇ ਆਪਣੇ ਦੇਸ਼ ਦੇ ਲੋਕਾਂ ਨੂੰ ਪਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਤਾਲਿਬਾਨ ਨੇ ਹੁਕਮ ਦਿੱਤਾ ਹੈ ਕਿ ਦੇਸ਼ ਵਿੱਚ ਕੰਮ ਕਰ ਰਹੀਆਂ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਗੈਰ-ਸਰਕਾਰੀ ਸੰਸਥਾਵਾਂ ਨੂੰ ਅਫਗਾਨ ਔਰਤਾਂ ਨੂੰ ਬਿਲਕੁਲ ਵੀ ਕੰਮ ਨਹੀਂ ਦੇਣਾ ਚਾਹੀਦਾ। ਇਸ ਪਿੱਛੇ ਹੈਰਾਨ ਕਰਨ ਵਾਲਾ ਕਾਰਨ ਵੀ ਸਾਹਮਣੇ ਆਇਆ ਹੈ। ਤਾਲਿਬਾਨ ਦਾ ਮੰਨਣਾ ਹੈ ਕਿ ਨੌਕਰੀ ਦੌਰਾਨ ਔਰਤਾਂ ਸਹੀ ਢੰਗ ਨਾਲ ਹਿਜਾਬ ਨਹੀਂ ਪਹਿਨਦੀਆਂ ਹਨ। ਇਸ ਲਈ ਉਨ੍ਹਾਂ ਨੂੰ ਨੌਕਰੀਆਂ ਦੇਣੀਆਂ ਬੰਦ ਕੀਤੀਆਂ ਜਾਣ। ਇਸ ਤੋਂ ਪਹਿਲਾਂ ਤਾਲਿਬਾਨ ਨੇ ਕਿਹਾ ਸੀ ਕਿ ਔਰਤਾਂ ਦੇ ਕਮਰਿਆਂ ਵਿਚ ਖਿੜਕੀਆਂ ਨਹੀਂ ਹੋਣੀਆਂ ਚਾਹੀਦੀਆਂ, ਭਾਵੇਂ ਹਨ, ਉਨ੍ਹਾਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ। ਇਹ ਕਦਮ ਦੋ ਸਾਲ ਪਹਿਲਾਂ ਤਾਲਿਬਾਨ ਵੱਲੋਂ ਸਾਰੀਆਂ ਐਨਜੀਓਜ਼ ਨੂੰ ਅਫਗਾਨ ਔਰਤਾਂ ਨੂੰ ਰੁਜ਼ਗਾਰ ਦੇਣ ਤੋਂ ਮਨ੍ਹਾ ਕਰਨ ਤੋਂ ਬਾਅਦ ਚੁੱਕਿਆ ਗਿਆ ਹੈ। ਤਾਲਿਬਾਨ ਨੇ ਸੋਮਵਾਰ ਨੂੰ ਹੁਕਮ 'ਚ ਕਿਹਾ ਕਿ ਉਸ ਦੇ ਹੁਕਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ। ਤਾਲਿਬਾਨ ਨੇ ਕਥਿਤ ਤੌਰ 'ਤੇ ਇਹ ਕਦਮ ਇਸ ਲਈ ਚੁੱਕਿਆ ਹੈ ਕਿਉਂਕਿ ਉਸ ਦਾ ਕਹਿਣਾ ਹੈ ਕਿ ਔਰਤਾਂ ਇਸਲਾਮਿਕ ਹਿਜਾਬ ਨੂੰ ਸਹੀ ਢੰਗ ਨਾਲ ਨਹੀਂ ਪਹਿਨਦੀਆਂ ਹਨ। ਐਤਵਾਰ ਰਾਤ ਨੂੰ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਪੋਸਟ ਕੀਤੇ ਗਏ ਇੱਕ ਪੱਤਰ ਵਿੱਚ, ਵਿੱਤ ਮੰਤਰਾਲੇ ਨੇ ਚੇਤਾਵਨੀ ਦਿੱਤੀ ਹੈ ਕਿ ਹਾਲ ਹੀ ਦੇ ਆਦੇਸ਼ ਦੀ ਪਾਲਣਾ ਨਾ ਕਰਨ ਨਾਲ ਅਜਿਹੀਆਂ ਐਨਜੀਓਜ਼ ਅਫਗਾਨਿਸਤਾਨ ਵਿੱਚ ਕੰਮ ਕਰਨ ਲਈ ਆਪਣਾ ਲਾਇਸੈਂਸ ਗੁਆ ਸਕਦੀਆਂ ਹਨ।
1947 ਤੋਂ ਬਾਅਦ ਪਹਿਲੀ ਵਾਰ ਵਧੀਆ ਢੰਗ ਨਾਲ ਸਫਲ ਹੋਇਆ
ਅੰਮ੍ਰਿਤਸਰ : ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਐਲਾਨ ਤੇ ਅੱਜ ਪੂਰਾ ਪੰਜਾਬ ਬੰਦ ਕੀਤਾ ਗਿਆ ਸੀ ਅਤੇ ਵੱਖ-ਵੱਖ ਥਾਵਾਂ ਤੇ ਕਿਸਾਨ ਸੰਗਠਨਾਂ ਵੱਲੋਂ ਬੈਠ ਕੇ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਸ਼ਾਮ 4 ਵਜੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਵੱਲੋਂ ਆਪਣਾ ਪ੍ਰਦਰਸ਼ਨ ਖਤਮ ਕਰਨ ਤੋਂ ਬਾਅਦ ਅੰਮ੍ਰਿਤਸਰ ਵਿੱਚ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਹਨਾਂ ਕਿਹਾ ਕਿ ਅੱਜ ਪੂਰਾ ਪੰਜਾਬ ਵਿੱਚ ਬੰਦ ਦਾ ਅਸਰ ਦਿਖਾਈ ਦਿੱਤਾ ਹੈ।
ਅੱਜ ਜਿਵੇਂ ਜਿਵੇਂ ਦਿਨ ਚੜਦਾ ਗਿਆ ਉਵੇਂ ਉਵੇਂ ਟ੍ਰੈਫਿਕ ਘੱਟ ਹੁੰਦੀ ਗਈ ਉਹਨਾਂ ਕਿਹਾ ਕਿ 99% ਸਹਿਯੋਗ ਪੰਜਾਬ ਵਾਸੀਆਂ ਨੇ ਪੰਜਾਬ ਬੰਦ ਕਰਨ ਵਿੱਚ ਦਿੱਤਾ ਹੈ। ਅਤੇ ਅੱਜ ਪੂਰੇ ਪੰਜਾਬ ਦੇ ਵਿੱਚ ਲਗਭਗ ਸਾਰਾ ਕੁਝ ਹੀ ਬੰਦ ਰਿਹਾ ਅਤੇ ਜੋ ਭਾਜਪਾ ਬੋਲ ਰਹੀ ਸੀ ਕਿ ਅੱਜ ਮਾਹੌਲ ਖਰਾਬ ਹੋ ਸਕਦਾ ਹੈ। ਸਰਵਨ ਸਿੰਘ ਪੰਧੇਰ ਨੇ ਕਿਹਾ ਮੈਂ ਸਮਝਦਾ ਹਾਂ ਕਿ 1947 ਤੋਂ ਬਾਅਦ ਅੱਜ ਪਹਿਲੀ ਵਾਰ ਇੰਨਾ ਸਫਲ ਤਰੀਕੇ ਨਾਲ ਪੰਜਾਬ ਬੰਦ ਹੋਇਆ ਹੈ। ਉਹਨਾਂ ਕਿਹਾ ਕਿ ਜੋ ਭਾਜਪਾ ਕਿਸਾਨਾਂ ਤੇ ਸ਼ਹਿਰ ਵਾਸੀਆਂ ਦੇ ਵਿੱਚ ਫੁੱਟ ਪਾਉਣ ਦਾ ਕੰਮ ਕਰਦੀ ਸੀ ਅੱਜ ਪੰਜਾਬ ਬੰਦ ਨੇ ਇਹ ਵੀ ਦਿਖਾ ਦਿੱਤਾ ਕਿ ਸ਼ਹਿਰ ਵਾਸੀ ਵੀ ਕਿਸਾਨਾਂ ਦੇ ਨਾਲ ਖੜੇ ਹਨ ਅਤੇ ਤਿੰਨ ਕਰੋੜ ਪੰਜਾਬੀਆਂ ਨੇ ਅੱਜ ਪੰਜਾਬ ਬੰਦ ਕਰਕੇ ਕੇਂਦਰ ਦੇ ਉੱਪਰ ਆਪਣਾ ਦਬਾਵ ਬਣਾਇਆ ਹੈ। ਉਹਨਾਂ ਕਿਹਾ ਕਿ ਅੱਗੇ ਦੀ ਰਣਨੀਤੀ ਤਿਆਰ ਕਰਦੇ ਹੋਏ ਕਿਸਾਨਾਂ ਨੇ ਫੈਸਲਾ ਦਿੱਤਾ ਹ ਕਿ ਜਿੱਥੇ ਵੀ ਕਿਤੇ ਭਾਜਪਾ ਦਾ ਨੇਤਾ ਜਾਂਦਾ ਹੈ ਜਾਂ ਭਾਜਪਾ ਦਾ ਨੇਤਾ ਦਿਖਾਈ ਦਿੰਦਾ ਹੈ ਕਿਸਾਨ ਜਥੇਬੰਦੀਆਂ ਉਸ ਦਾ ਵਿਰੋਧ ਕਰਨਗੀਆਂ੍ਵ ਇਸ ਦੇ ਨਾਲ ਹੀ ਉਹਨਾਂ ਨੇ ਕਿਹਾ ਕਿ ਜਿੱਥੇ ਕਿਸਾਨ ਸੰਗਠਨਾਂ ਵੱਲੋਂ ਅੱਜ ਪ੍ਰਦਰਸ਼ਨ ਕੀਤੇ ਗਏ ਉੱਥੇ ਹੀ ਆਮ ਲੋਕ ਵੀ ਘਰਾਂ ਤੋਂ ਬਾਹਰ ਆ ਕੇ ਉਹਨਾਂ ਨੇ ਕੇਂਦਰ ਸਰਕਾਰ ਖਿਲਾਫ ਪ੍ਰਦਰਸ਼ਨ ਕੀਤਾ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਜਿਮੀ ਕਾਰਟਰ ਦਾ ਦੇਹਾਂਤ
ਵਾਸ਼ਿੰਗਟਨ- ਅਮਰੀਕਾ ਦੇ 39ਵੇਂ ਰਾਸ਼ਟਰਪਤੀ ਅਤੇ ਭਾਰਤ ਆਉਣ ਵਾਲੇ ਤੀਜੇ ਅਮਰੀਕੀ ਨੇਤਾ ਜਿਮੀ ਕਾਰਟਰ ਦਾ ਐਤਵਾਰ ਨੂੰ 100 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ। ਉਹ ਅਮਰੀਕੀ ਇਤਿਹਾਸ ਵਿੱਚ ਸਭ ਤੋਂ ਲੰਬੇ ਸਮੇਂ ਤੱਕ ਜੀਉਂਦੇ ਰਾਸ਼ਟਰਪਤੀ ਸਨ।ਉਨ੍ਹਾਂ ਦੇ ਸਨਮਾਨ ਵਿੱਚ ਹਰਿਆਣਾ ਦੇ ਇੱਕ ਪਿੰਡ ਦਾ ਨਾਮ ਕਾਰਟਰਪੁਰੀ ਰੱਖਿਆ ਗਿਆ ਸੀ। ਕਾਰਟਰ ਸੈਂਟਰ ਨੇ ਇਕ ਬਿਆਨ ਵਿਚ ਕਿਹਾ ਕਿ ਉਨ੍ਹਾਂ ਜਾਰਜੀਆ ਸੂਬੇ ਦੇ ਪਲੇਨਜ਼ ਵਿੱਚ ਆਪਣੇ ਘਰ ਵਿੱਚ ਸ਼ਾਂਤੀ ਨਾਲ ਆਖ਼ਰੀ ਸਾਹ ਲਏ।