ਅੰਮ੍ਰਿਤਪਾਲ ਦੇ ਪਿਤਾ ਵੱਲੋਂ ਮਾਘੀ ਮੇਲੇ ਮੌਕੇ ਕੀਤਾ ਜਾਵੇਗਾ ਸਿਆਸੀ ਪਾਰਟੀ ਦਾ ਐਲਾਨ
ਖਡੂਰ ਸਾਹਿਬ ਤੋਂ ਸੰਸਦ ਮੈਂਬਰ ਤੇ ਐੱਨਐੱਸਏ ਤਹਿਤ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਅੱਜ ਕਿਹਾ ਕਿ ਉਹ 14 ਜਨਵਰੀ ਨੂੰ ਮਾਘੀ ਮੇਲੇ ਮੌਕੇ ਪੰਜਾਬ ਵਿਚ ਸਿਆਸੀ ਪਾਰਟੀ ਬਣਾਉਣ ਦਾ ਐਲਾਨ ਕਰਨਗੇ। ਉਨ੍ਹਾਂ ਕਿਹਾ ਕਿ ਅਮ੍ਰਿਤਪਾਲ ਸਿੰਘ ਜੇਲ੍ਹ &rsquoਚੋਂ ਰਿਹਾਅ ਹੋਣ ਮਗਰੋਂ ਪਾਰਟੀ ਦੀ ਅਗਵਾਈ ਕਰੇਗਾ ਤੇ ਉਦੋਂ ਤੱਕ ਪਾਰਟੀ ਦੀ ਕਮਾਨ ਉਨ੍ਹਾਂ ਕੋਲ ਰਹੇਗੀ। ਤਰਸੇਮ ਸਿੰਘ ਨੇ ਕਿਹਾ ਕਿ ਉਹ ਸਿੰਘ ਸੰਗਤ ਦੀ ਹਾਜ਼ਰੀ ਵਿਚ ਨਵੀਂ ਪਾਰਟੀ ਦੇ ਨਾਮ ਤੇ ਏਜੰਡੇ ਬਾਰੇ ਐਲਾਨ ਕਰਨਗੇ। &lsquoਵਾਰਿਸ ਪੰਜਾਬ ਦੇ&rsquo ਜਥੇਬੰਦੀ ਦੇ ਮੁਖੀ ਅਮ੍ਰਿਤਪਾਲ ਸਿੰਘ ਨੂੰ ਆਪਣੇ ਹਮਾਇਤੀਆਂ ਦੇ ਨਾਲ ਅਜਨਾਲਾ ਪੁਲੀਸ ਥਾਣੇ &rsquoਤੇ ਕੀਤੇ ਹਮਲੇ ਦੇ ਦੋਸ਼ ਵਿਚ 23 ਫਰਵਰੀ ਨੂੰ ਮੋਗਾ ਦੇ ਰੋਡੇ ਪਿੰਡ &rsquoਚੋਂ ਗ੍ਰਿਫ਼ਤਾਰ ਕੀਤਾ ਗਿਆ ਸੀ।
ਡਾ.ਮਨਮੋਹਨ ਸਿੰਘ ਨਮਿਤ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਵਿਚ ਵੱਡੀਆਂ ਸ਼ਖ਼ਸੀਅਤਾਂ ਨੇ ਕੀਤੀ ਸ਼ਮੂਲੀਅਤ
ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ, ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਕੁਝ ਹੋਰ ਨੇਤਾਵਾਂ ਨੇ ਸ਼ੁਕਰਵਾਰ ਨੂੰ ਸਾਬਕਾ ਪ੍ਰਧਾਨ ਮੰਤਰੀ ਡਾ.ਮਨਮੋਹਨ ਸਿੰਘ ਦੀ ਯਾਦ ਵਿਚ &lsquoਅਖੰਡ ਪਾਠ&rsquo ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ ਸਨ। ਇਸ ਮੌਕੇ ਮਰਹੂਮ ਡਾ.ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਜਿੱਥੇ ਦੇਸ਼ ਦੀਆਂ ਵੱਡੀਆਂ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਮਨਮੋਹਨ ਸਿੰਘ ਦਾ 26 ਦਸੰਬਰ ਨੂੰ 92 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਸੀ। ਉਨ੍ਹਾਂ ਦਾ ਅੰਤਮ ਸਸਕਾਰ 28 ਦਸੰਬਰ ਨੂੰ ਨਿਗਮਬੋਧ ਘਾਟ ਵਿਖੇ ਕੀਤਾ ਗਿਆ। ਉਨ੍ਹਾਂ ਦੀ ਯਾਦ ਵਿਚ ਸ਼ੁਕਰਵਾਰ ਨੂੰ ਉਨ੍ਹਾਂ ਦੀ ਰਿਹਾਇਸ਼ &lsquo3 ਮੋਤੀ ਲਾਲ ਨਹਿਰੂ ਮਾਰਗ&rsquo ਵਿਖੇ &lsquoਅਖੰਡ ਪਾਠ&rsquo ਸਾਹਿਬ ਦੇ ਪ੍ਰਕਾਸ਼ ਕਰਵਾਏ ਗਏ। ਇਸ ਮੌਕੇ ਉਨ੍ਹਾਂ ਦੀ ਪਤਨੀ ਗੁਰਸ਼ਰਨ ਕੌਰ, ਸੋਨੀਆ ਗਾਂਧੀ ਤੋਂ ਇਲਾਵਾ ਕਈ ਹੋਰ ਪ੍ਰਵਾਰਕ ਮੈਂਬਰ, ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਅੰਸਾਰੀ ਅਤੇ ਕਈ ਹੋਰ ਨੇਤਾ ਹਾਜ਼ਰ ਸਨ। ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਨੇ ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕੀਤਾ।
ਅਸੀਂ ਡੱਲੇਵਾਲ ਨਾਲ ਖੜ੍ਹੇ ਹਾਂ, ਮੋਰਚੇ ਵੱਖੋ-ਵੱਖ ਪਰ ਲੜਾਈ ਇਕ ਹੈ: ਸੰਯੁਕਤ ਕਿਸਾਨ ਮੋਰਚਾ
ਸੰਯੁਕਤ ਕਿਸਾਨ ਮੋਰਚਾ (ਐੱਸਕੇਐੱਮ) ਦੇ ਆਗੂਆਂ ਨੇ ਲੁਧਿਆਣਾ ਵਿਚ ਸੱਦੀ ਬੈਠਕ ਵਿਚ ਕਈ ਅਹਿਮ ਫੈਸਲੇ ਲਏ ਹਨ। ਆਗੂਆਂ ਨੇ ਕਿਹਾ ਕਿ ਉਹ ਖਨੌਰੀ ਬਾਰਡਰ ਉੱਤੇ ਪਿਛਲੇ 39 ਦਿਨਾਂ ਤੋਂ ਮਰਨ ਵਰਤ ਉੱਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਪੂਰੀ ਹਮਾਇਤ ਕਰਦੇ ਹਨ। ਆਗੂਆਂ ਨੇ ਕਿਹਾ ਕਿ ਉਨ੍ਹਾਂ ਦੇ ਮੋਰਚੇ ਵੱਖੋ ਵੱਖ ਹੋ ਸਕਦੇ ਹਨ, ਪਰ ਉਨ੍ਹਾਂ ਦੀ ਲੜਾਈ ਇਕ ਹੈ। ਐੱਸਕੇਐੱਮ ਆਗੂਆਂ ਨੇ ਕਿਹਾ ਕਿ ਉਹ ਡੱਲੇਵਾਲ ਦੇ ਨਾਲ ਹਨ ਤੇ ਜਿੱਥੇ ਲੋੜ ਹੈ ਉਥੇ ਉਨ੍ਹਾਂ ਨਾਲ ਖੜ੍ਹਨਗੇ। ਉਨ੍ਹਾਂ ਕਿਹਾ ਕਿ ਜਦੋਂ ਡੱਲੇਵਾਲ ਕਹਿ ਚੁੱਕੇ ਹਨ ਕਿ ਜੇ ਕੇਂਦਰ ਸਰਕਾਰ ਗੱਲਬਾਤ ਦਾ ਸੱਦਾ ਦਿੰਦੀ ਹੈ ਤਾਂ ਉਹ ਮੈਡੀਕਲ ਏਡ ਲੈਣ ਲਈ ਤਿਆਰ ਹਨ ਤਾਂ ਫਿਰ ਕੇਂਦਰ ਸਰਕਾਰ ਨੇ ਅਜੇ ਤੱਕ ਕਿਸਾਨ ਆਗੂ ਨਾਲ ਕੋਈ ਰਾਬਤਾ ਕਿਉਂ ਨਹੀਂ ਬਣਾਇਆ। ਬੈਠਕ ਵਿਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ, ਬਲਦੇਵ ਸਿੰਘ ਨਿਹਾਲਗੜ੍ਹ, ਜੋਗਿੰਦਰ ਸਿੰਘ ਉਗਰਾਹਾਂ, ਹਰਵਿੰਦਰ ਸਿੰਘ ਲੱਖੋਵਾਲ ਸਣੇ ਹੋਰ ਕਈ ਕਿਸਾਨ ਆਗੂ ਮੌਜੂਦ ਸਨ। ਇਕ ਸਵਾਲ ਦੇ ਜਵਾਬ ਵਿਚ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਹਰਿਆਣਾ ਦੇ ਟੋਹਾਣਾ ਵਿਚ 4 ਜਨਵਰੀ ਲਈ ਪਹਿਲਾਂ ਹੀ ਮਹਾਪੰਚਾਇਤ ਸੱਦ ਚੁੱਕੇ ਸਨ ਜਦੋਂਕਿ ਐੱਸਕੇੇਐੱਮ (ਗੈਰਸਿਆਸੀ) ਤੇ ਕਿਸਾਨ ਮਜ਼ਦੂਰ ਮੋਰਚੇ ਨੇ ਖਨੌਰੀ ਬਾਰਡਰ &rsquoਤੇ ਇਸੇ ਤਰੀਕ ਨੂੰ ਮਹਾਪੰਚਾਇਤ ਸੱਦਣ ਦਾ ਫ਼ੈਸਲਾ ਬਾਅਦ ਵਿਚ ਕੀਤਾ ਤੇ ਇਸ ਬਾਰੇ ਉਨ੍ਹਾਂ ਨਾਲ ਕੋਈ ਗੱਲਬਾਤ ਨਹੀਂ ਕੀਤੀ।
Biden ਨੂੰ PM ਮੋਦੀ ਤੋਂ ਮਿਲਿਆ 20,000 ਡਾਲਰ ਦਾ ਹੀਰਾ, 2023 ਦਾ ਸਭ ਤੋਂ ਮਹਿੰਗਾ ਤੋਹਫ਼ਾ
ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ ਬਿਡੇਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ 20,000 ਡਾਲਰ ਦਾ ਹੀਰਾ ਸ਼ਾਮਲ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 7.5-ਕੈਰੇਟ ਦਾ ਹੀਰਾ ਕਿਸੇ ਆਗੂ ਵੱਲੋਂ 2023 ਵਿੱਚ ਦਿੱਤਾ ਗਿਆ ਸਭ ਤੋਂ ਮਹਿੰਗਾ ਤੋਹਫ਼ਾ ਸੀ। ਵਿਦੇਸ਼ ਵਿਭਾਗ ਵੱਲੋਂ ਪ੍ਰਕਾਸ਼ਿਤ ਸਾਲਾਨਾ ਲੇਖਾ ਅਨੁਸਾਰ ਨਰਿੰਦਰ ਮੋਦੀ ਵੱਲੋਂ ਦਿੱਤੇ ਤੋਹਫ਼ੇ ਤੋਂ ਇਲਾਵਾ ਪ੍ਰਥਮ ਮਹਿਲਾ ਨੂੰ ਸੰਯੁਕਤ ਰਾਜ ਵਿੱਚ ਯੂਕਰੇਨ ਦੇ ਰਾਜਦੂਤ ਵੱਲੋਂ 14,063 ਯੂਐੱਸ ਡਾਲਰ ਦਾ ਇੱਕ ਬਰੋਚ, ਮਿਸਰ ਦੀ ਰਾਸ਼ਟਰਪਤੀ ਵੱਲੋਂ 4510 ਯੂਐੱਸ ਡਾਲਰ ਦੀ ਕੀਮਤ ਦਾ ਇੱਕ ਬਰੇਸਲੇਟ, ਬਰੋਚ ਅਤੇ ਫੋਟੋ ਐਲਬਮ ਵੀ ਮਿਲੀ ਸੀ।
ਡੇਰਾ ਮੁਖੀ ਗੁਰਮੀਤ ਰਾਮ ਰਹੀਮ 23 ਸਾਲ ਪੁਰਾਣੇ ਮਾਮਲੇ 'ਚ ਫਸਿਆ
ਨਵੀਂ ਦਿੱਲੀ : ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਦੀਆਂ ਮੁਸ਼ਕਿਲਾਂ ਉਸ ਵੇਲੇ ਵਧ ਗਈਆਂ ਜਦੋਂ ਸੁਪਰੀਮ ਕੋਰਟ ਨੇ 2002 ਦੇ ਕਤਲ ਕੇਸ ਵਿੱਚ ਉਸ ਦੇ ਬਰੀ ਹੋਣ ਦੇ ਖਿਲਾਫ਼ ਸੀਬੀਆਈ (CBI) ਵੱਲੋਂ ਦਾਇਰ ਪਟੀਸ਼ਨ &rsquoਤੇ ਨੋਟਿਸ ਜਾਰੀ ਕੀਤਾ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ ਚਾਰ ਹੋਰ ਦੋਸ਼ੀਆਂ ਨੂੰ ਵੀ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।
ਈਰਾਨ ਤੋਂ 10 ਹਜ਼ਾਰ ਤੋਂ ਵੱਧ ਪਾਕਿਸਤਾਨੀ ਡਿਪੋਰਟ
ਇਸਲਾਮਾਬਾਦ : ਈਰਾਨ ਨੇ 10,454 ਪਾਕਿਸਤਾਨੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਦੇਸ਼ ਵਿੱਚ ਦਾਖਲ ਹੋਣ ਅਤੇ ਯੂਰਪ ਜਾਣ ਦੀ ਕੋਸ਼ਿਸ਼ ਕਰਨ 'ਤੇ ਡਿਪੋਰਟ ਕੀਤਾ। 10,454 ਪਾਕਿਸਤਾਨੀ ਨਾਗਰਿਕ ਡਿਪੋਰਟ: ਇਨ੍ਹਾਂ ਲੋਕਾਂ ਦੇ ਪਾਸਪੋਰਟ ਪਾਕਿਸਤਾਨ ਨੇ ਰੱਦ ਕਰ ਦਿੱਤੇ ਹਨ। ਬਲੋਚਿਸਤਾਨ ਦੀ ਸਰਹੱਦ ਰਾਹੀਂ ਦਾਖਲ ਹੋਣ ਵਾਲੇ ਨਾਗਰਿਕਾਂ ਨੂੰ ਚਾਗਈ ਜ਼ਿਲ੍ਹੇ ਦੇ ਤਫਤਾਨ ਸ਼ਹਿਰ ਵਿੱਚ ਪਾਕਿਸਤਾਨੀ ਅਧਿਕਾਰੀਆਂ ਦੇ ਹਵਾਲੇ ਕੀਤਾ ਗਿਆ। ਡਾਨ ਦੀ ਰਿਪੋਰਟ ਮੁਤਾਬਕ ਜਨਵਰੀ ਤੋਂ 15 ਦਸੰਬਰ 2023 ਦਰਮਿਆਨ ਹੋਈਆਂ ਇਨ੍ਹਾਂ ਗ੍ਰਿਫਤਾਰੀਆਂ ਨੇ ਗੈਰ-ਕਾਨੂੰਨੀ ਪਰਵਾਸ ਦੇ ਵਧਦੇ ਮਾਮਲਿਆਂ ਨੂੰ ਉਜਾਗਰ ਕੀਤਾ ਹੈ। ਯੂਰਪ ਪਹੁੰਚਣ ਦੀ ਕੋਸ਼ਿਸ਼ ਕਰ ਰਹੇ ਨੌਜਵਾਨ ਪਾਕਿਸਤਾਨੀ ਬਲੋਚਿਸਤਾਨ ਰਾਹੀਂ ਅਕਸਰ ਖਤਰਨਾਕ ਅਤੇ ਅਣਅਧਿਕਾਰਤ ਰਸਤੇ ਅਪਣਾਉਂਦੇ ਹਨ। 2020 ਤੋਂ 2024 ਦੇ ਵਿਚਕਾਰ, 62,000 ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਤਰੀਕੇ ਨਾਲ ਈਰਾਨ ਵਿੱਚ ਦਾਖਲ ਹੋਣ ਲਈ ਗ੍ਰਿਫਤਾਰ ਕੀਤਾ ਗਿਆ ਸੀ। ਇਨ੍ਹਾਂ ਵਿੱਚ ਜ਼ਿਆਦਾਤਰ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਲੋਕ ਸ਼ਾਮਲ ਹਨ। ਹਾਲ ਹੀ ਵਿੱਚ ਈਰਾਨ ਨੇ 5,000 ਤੋਂ ਵੱਧ ਪਾਕਿਸਤਾਨੀ ਨਾਗਰਿਕਾਂ ਨੂੰ ਡਿਪੋਰਟ ਕੀਤਾ ਹੈ।
ਦੱਖਣੀ ਕੈਲੀਫੋਰਨੀਆ 'ਚ ਜਹਾਜ਼ ਕਰੈਸ਼, 2 ਦੀ ਮੌਤ
ਲੀਫੋਰਨੀਆ : ਇਹ ਦੱਖਣੀ ਕੈਲੀਫੋਰਨੀਆ ਵਿੱਚ ਵਾਪਰੀ ਜਹਾਜ਼ ਹਾਦਸਾ ਬਹੁਤ ਹੀ ਦੁਖਦਾਈ ਅਤੇ ਚਿੰਤਾਜਨਕ ਘਟਨਾ ਹੈ। ਹਵਾਈ ਹਾਦਸਿਆਂ ਦੀ ਲਗਾਤਾਰ ਵੱਧਦੀ ਗਿਣਤੀ ਹਵਾਈ ਯਾਤਰਾ ਸੁਰੱਖਿਆ ਲਈ ਨਵੇਂ ਸਵਾਲ ਖੜੇ ਕਰਦੀ ਹੈ। ਘਟਨਾ ਦਾ ਵੇਰਵਾ: ਸਿੰਗਲ ਇੰਜਨ ਵਾਲੇ ਵੈਨ ਆਰਵੀ-10 ਜਹਾਜ਼ ਇੱਕ ਵਪਾਰਕ ਇਮਾਰਤ ਦੀ ਛੱਤ ਨਾਲ ਟਕਰਾ ਕੇ ਕਰੈਸ਼ ਹੋ ਗਿਆ। ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 11 ਜ਼ਖਮੀ ਹੋਏ। ਹਾਦਸਾ ਦੁਪਹਿਰ ਕਰੀਬ 2 ਵਜੇ ਫੁਲਰਟਨ ਮਿਊਂਸੀਪਲ ਏਅਰਪੋਰਟ ਨੇੜੇ ਵਾਪਰਿਆ।
ਅਦਾਲਤ ਵੱਲੋਂ ਡੋਨਾਲਡ ਟਰੰਪ ਦੁਆਰਾ ਕੀਤੀ ਨਵੇਂ ਸਿਰੇ ਤੋਂ ਸੁਣਵਾਈ ਦੀ ਅਪੀਲ ਰੱਦ
ਇਕ ਸੰਘੀ ਅਪੀਲ ਅਦਾਲਤ ਨੇ ਇਕ ਜਿਊਰੀ ਵੱਲੋਂ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਲੇਖਿਕਾ ਈ ਜੀਨ ਕੈਰੋਲ ਨਾਲ ਜਬਰਜਨਾਹ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦੇਣ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਹੈ ਤੇ ਮਾਮਲੇ ਦੀ ਨਵੇਂ ਸਿਰੇ ਤੋਂ ਸੁਣਵਾਈ ਦੀ ਉਸ ਦੁਆਰਾ ਕੀਤੀ ਗਈ ਬੇਨਤੀ ਰੱਦ ਕਰ ਦਿੱਤੀ ਹੈ। ਟਰੰਪ ਨੇ ਇਸ ਮਾਮਲੇ ਵਿਚ ਜਿਊਰੀ ਦੁਆਰਾ 50 ਲੱਖ ਡਾਲਰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ। ਟਰੰਪ ਨੇ ਆਪਣੀ ਬੇਨਤੀ ਵਿਚ ਕਿਹਾ ਸੀ ਕਿ ਹੇਠਲੀ ਅਦਾਲਤ ਨੇ ਦੋ ਹੋਰ ਔਰਤਾਂ ਨੂੰ ਮਾਮਲੇ ਵਿਚ ਗਵਾਹੀ ਦੀ ਇਜਾਜ਼ਤ ਦੇਣ ਸਮੇਤ ਹੋਰ ਕਈ ਗਲਤੀਆਂ ਕੀਤੀਆਂ ਹਨ।
NRI ਲਈ ਪੰਜਾਬ ਵਿਚ ਪਹਿਲੀ ਤੇ ਵਿਲੱਖਣ ਪਹਿਲਕਦਮੀ ਸ਼ੁਰੂ
ਪੰਜਾਬ ਸਰਕਾਰ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਦੇਸ਼ ਭਰ &lsquoਚ ਆਪਣੀ ਕਿਸਮ ਦੀ ਪਹਿਲੀ ਤੇ ਵਿਲੱਖਣ ਪਹਿਲਕਦਮੀ &lsquoਆਨਲਾਈਨ ਐਨ ਆਰ.ਆਈ ਮਿਲਣੀ&rsquo ਦੀ ਸ਼ੁਰੂਆਤ ਕੀਤੀ ਹੈ। ਇਸ ਸੇਵਾ ਸੂਬਾ ਸਰਕਾਰ ਤਹਿਤ ਪ੍ਰਵਾਸੀ ਪੰਜਾਬੀਆਂ ਵੱਲੋਂ ਪ੍ਰਾਪਤ ਵਿਭਿੰਨ ਸ਼ਿਕਾਇਤਾਂ ਦਾ ਛੇਤੀ ਤੇ ਢੁੱਕਵਾਂ ਨਿਪਟਾਰਾ ਕਰ ਰਹੀ ਹੈ ਅਤੇ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਲਈ ਯਤਨ ਲਗਾਤਾਰ ਜਾਰੀ ਰੱਖੇ ਜਾਣਗੇ।
ਕੇਂਦਰ ਸਰਕਾਰ ਦੀ ਦਰਿਆਵਾਂ ਨੂੰ ਆਪਸ &lsquoਚ ਜੋੜਨ ਦੀ ਯੋਜਨਾ &lsquoਤੇ ਮੁੜ ਵਿਚਾਰ ਦੀ ਲੋੜ
 ਚੰਡੀਗੜ੍ਹ - ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰ ਸਰਕਾਰ ਦੁਆਰਾ ਪ੍ਰਸਤਾਵਿਤ ਨਦੀਆਂ/ਦਰਿਆਵਾਂ ਨੂੰ ਆਪਸ ਵਿੱਚ ਜੋੜਨ ਦੀ ਪਹਿਲਕਦਮੀ ਨੂੰ ਕੁਦਰਤੀ ਪ੍ਰਣਾਲੀਆਂ ਵਿੱਚ ਬੇਮਿਸਾਲ ਦਖਲਅੰਦਾਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਸ ਯੋਜਨਾ ਸਬੰਧੀ ਵਿਆਪਕ ਸਮੀਖਿਆ ਅਤੇ ਇਸਦੀ ਪੂਰੀ ਤਰ੍ਹਾਂ ਜਾਂਚ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਅਜਿਹੇ ਪ੍ਰਾਜੈਕਟ ਖੇਤੀਬਾੜੀ ਉਤਪਾਦਕਤਾ 'ਤੇ ਮਾੜਾ ਪ੍ਰਭਾਵ ਪਾ ਸਕਦੇ ਹਨ ਅਤੇ ਮਾਨਸੂਨ ਦੇ ਪੈਟਰਨ ਨੂੰ ਵਿਗਾੜ ਸਕਦੇ ਹਨ।