ਐਮਪੀ ਅੰਮ੍ਰਿਤਪਾਲ ਸਿੰਘ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ- ਆਪਣੀ ਪਾਰਟੀ ਦਾ ਨਾਮ ‘ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ’ ਰੱਖਿਆ
ਅਨੰਦਪੁਰ ਸਾਹਿਬ: ਪੰਜਾਬ ਦੇ ਖਡੂਰ ਸਾਹਿਬ ਤੋਂ ਲੋਕ ਸਭਾ ਦੀ ਚੋਣ ਜਿੱਤ ਚੁੱਕੇ ਐਮਪੀ ਅੰਮ੍ਰਿਤਪਾਲ ਸਿੰਘ ਨੇ ਅੱਜ ਆਪਣੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਉਨਾਂ ਨੇ ਆਪਣੀ ਪਾਰਟੀ ਦਾ ਨਾਮ ਰੱਖਿਆ ਹੈ ਸ਼੍ਰੋਮਣੀ ਅਕਾਲੀ ਦਲ ਅਨੰਦਪੁਰ ਸਾਹਿਬ। ਇੱਥੇ ਦੱਸ ਦਈਏ ਕੀ ਐਮਪੀ ਅਮ੍ਰਿਤਪਾਲ ਸਿੰਘ ਹਾਲ ਦੀ ਘੜੀ ਅਸਾਮ ਦੀ ਡਿਬੜੂਗਰ ਜੇਲ ਦੇ ਵਿੱਚ ਬੰਦ ਹਨ॥ ਇਹ ਪਾਰਟੀ ਦਾ ਐਲਾਨ ਐਮਪੀ ਅਮ੍ਰਿਤਪਾਲ ਸਿੰਘ ਅਤੇ ਐਮਪੀ ਸਰਬਜੀਤ ਸਿੰਘ ਖਾਲਸਾ ਨੇ ਰਲ ਕੇ ਕੀਤਾ।
ਕੈਨੇਡਾ ਦੀ ਰਾਜਧਾਨੀ ਓਟਾਵਾ ਵਿਖੇ ਖਾਲਿਸਤਾਨੀ ਪੱਖੀ ਸਿੱਖਾਂ ਨੇ ਭਾਰਤੀ ਅਤੇ ਰਸ਼ੀਆ ਅੰਬੈਸੀ ਨੂੰ ਘੇਰਿਆ
ਓਟਾਵਾ - 30 ਦਸੰਬਰ ਵਾਲੇ ਦਿਨ ਜੋ ਪੰਜਾਬ ਕਿਸਾਨ ਮੋਰਚੇ ਉੱਪਰ ਕਿਸਾਨਾਂ ਦੇ ਉੱਪਰ ਜਿਹੜੀ ਗੈਸ ਗੋਲਿਆਂ ਦੇ ਨਾਲ ਹਮਲਾ ਕੀਤਾ ਗਿਆ ਸੀ ਉਹ ਗੈਸ ਗੋਲੇ ਜੋ ਕਿ ਰੂਸ ਵੱਲੋਂ ਉਹ ਭਾਰਤ ਸਰਕਾਰ ਨੂੰ ਦਿੱਤੇ ਗਏ ਸੀ ਤੇ ਉਹਦੇ ਵਿੱਚ ਬਹੁਤ ਸਾਰੇ ਸਿੱਖਾਂ ਦਾ ਕਿਸਾਨ ਭਰਾਵਾਂ ਦਾ ਨੁਕਸਾਨ ਹੋਇਆ ਸੀ ਕਈਆਂ ਦੀਆਂ ਅੱਖਾਂ ਚਲੀ ਗਈਆਂ ਸਨ ਅਤੇ ਕਈਆਂ ਦੀ ਮੌਤ ਹੋ ਚੁੱਕੀ ਸੀ ਉਸੇ ਰੋਸ ਦੇ ਵਿੱਚ 30 ਦਸੰਬਰ ਨੂੰ ਯਾਦ ਕਰਦਿਆਂ ਖਾਲਿਸਤਾਨੀ ਪੱਖੀ ਸਿੱਖਾਂ ਨੇ ਭਾਰਤੀ ਅੰਬੈਸੀ ਅਤੇ ਰਸ਼ੀਅਨ ਅੰਬੈਸੀ ਦੇ ਅੱਗੇ ਪ੍ਰਦਰਸ਼ਨ ਕੀਤਾ। ਸੈਂਕੜੇ ਖਾਲਿਸਤਾਨ ਸਮਰਥਕ ਸਿੱਖਾਂ ਨੇ ਓਟਾਵਾ ਵਿੱਚ ਭਾਰਤ/ਰੂਸੀ ਦੂਤਾਵਾਸ ਦੇ ਵਿਰੋਧ ਵਿੱਚ ਪ੍ਰਦਰਸ਼ਨ ਕੀਤਾ।
ਮਹਾਪੰਚਾਇਤ: ਡੱਲੇਵਾਲ ਵੱਲੋਂ ਦੇਸ਼ ਭਰ ਦੇ ਕਿਸਾਨਾਂ ਨੂੰ ਲੜਾਈ ਲਈ ਅੱਗੇ ਆਉਣ ਦਾ ਹੋਕਾ
ਪਟਿਆਲਾ- ਪਿਛਲੇ 40 ਦਿਨਾਂ ਤੋਂ ਢਾਬੀ ਗੁੱਜਰਾਂ ਬਾਰਡਰ ਉੱਤੇ ਮਰਨ ਵਰਤ &rsquoਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਅੱਜ ਇਥੇ ਮਹਾਪੰਚਾਇਤ ਨੂੰ ਸੰਬੋਧਨ ਕਰਦਿਆਂ ਦੇਸ਼ ਭਰ ਦੇ ਲੋਕਾਂ ਨੂੰ ਇਸ ਲੜਾਈ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਹੈ। ਡੱਲੇਵਾਲ ਨੇ ਕਿਹਾ ਕਿ ਉਹ ਭਾਵੇਂ ਮਰਨ ਵਰਤ ਰੱਖ ਕੇ ਇਸ ਲੜਾਈ ਨੂੰ ਅੱਗੇ ਵਧਾ ਰਹੇ ਹਨ, ਪਰ ਇਸ ਨੂੰ ਜਿੱਤਣਾ ਹੁਣ ਲੋਕਾਂ ਦਾ ਕੰਮ ਹੈ। ਡੱਲੇਵਾਲ ਨੇ ਵੱਡੀ ਗਿਣਤੀ ਵਿੱਚ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ।ਡੱਲੇਵਾਲ ਨੇ ਕਿਹਾ ਕਿ ਮੋਰਚਾ ਯਕੀਨੀ ਜਿੱਤ ਦਰਜ ਕਰੇਗਾ। ਉਨ੍ਹਾਂ ਕਿਹਾ, &lsquo&lsquoਪੁਲੀਸ ਨੇ ਮੈਨੂੰ ਫੜਨ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ, ਪਰ ਵਲੰਟੀਅਰਾਂ ਨੇ ਉਨ੍ਹਾਂ ਨੂੰ ਨਾਕਾਮ ਕਰ ਦਿੱਤਾ। ਮੈਂ ਸਮਝਦਾ ਹਾਂ ਕਿ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਨੂੰ ਲਾਗੂ ਕਰਨਾ ਮੁਸ਼ਕਲ ਹੈ, ਪਰ ਇਸ ਦਾ ਇਹ ਮਤਲਬ ਨਹੀਂ ਹੈ ਕਿ ਅਸੀਂ ਹੱਥ ਉੱਤੇ ਹੱਥ ਧਰ ਕੇ ਬੈਠੇ ਰਹੀਏ ਤੇ ਇਸ ਬਾਰੇ ਕੁਝ ਨਾ ਕਰੀਏ।&rsquo&rsquo ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੀ ਅਗਵਾਈ ਕਰ ਰਹੇ ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਸੱਤ ਲੱਖ ਕਿਸਾਨ ਕਰਜ਼ੇ ਦੀ ਪੰਡ ਕਰਕੇ ਜਾਨ ਦੇ ਚੁੱਕੇ ਹਨ। ਇਸ ਦੌਰਾਨ ਉਥੇ ਮੌਜੂਦ ਡਾਕਟਰਾਂ ਨੇ ਡੱਲੇਵਾਲ ਨੂੰ ਜ਼ਿਆਦਾ ਨਾ ਬੋਲਣ ਦੀ ਤਾਕੀਦ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨ ਆਗੂ ਦੀ ਸਿਹਤ ਵਿਗੜ ਸਕਦੀ ਹੈ। ਡੱਲੇਵਾਲ ਨੇ &lsquoਕਿਸਾਨ ਮਹਾਪੰਚਾਇਤ&rsquo ਲਈ ਆ ਰਹੇ ਕਿਸਾਨਾਂ ਦੀਆਂ ਬੱਸਾਂ ਨਾਲ ਵਾਪਰੇ ਹਾਦਸੇ, ਜਿਸ ਵਿਚ ਤਿੰਨ ਕਿਸਾਨ ਬੀਬੀਆਂ ਦੀ ਜਾਨ ਜਾਂਦੀ ਰਹੀ ਤੇ 41 ਦੇ ਕਰੀਬ ਜ਼ਖ਼ਮੀ ਹੋ ਗਏ, ਉੱਤੇ ਵੀ ਦੁੱਖ ਪ੍ਰਗਟਾਇਆ। ਉਨ੍ਹਾਂ ਅਪੀਲ ਕੀਤੀ ਕਿ ਪੰਜਾਬ ਦੇ ਹਰੇਕ ਪਿੰਡ ਵਿੱਚੋਂ ਇੱਕ-ਇੱਕ ਟਰਾਲੀ ਖਨੌਰੀ ਧਰਨੇ ਵਾਲੀ ਥਾਂ &rsquoਤੇ ਭੇਜੀ ਜਾਵੇ।
ਕੇਂਦਰ ਸਰਕਾਰ ਨੇ &lsquoਸਿੱਖਸ ਫਾਰ ਜਸਟਿਸ&rsquo ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾਈ
ਨਵੀਂ ਦਿੱਲੀ- ਕੇਂਦਰੀ ਗ੍ਰਹਿ ਮੰਤਰਾਲੇ ਨੇ ਇਕ ਨੋਟੀਫਿਕੇਸ਼ਨ ਜ਼ਰੀਏ ਖਾਲਿਸਤਾਨ ਪੱਖੀ ਗੁਰਪਤਵੰਤ ਸਿੰਘ ਪੰਨੂ ਦੀ ਅਗਵਾਈ ਵਾਲੀ ਜਥੇਬੰਦੀ &lsquoਸਿੱਖਸ ਫਾਰ ਜਸਟਿਸ (ਐੱਸਐੱਫਜੇ) ਉੱਤੇ ਲੱਗੀ ਪਾਬੰਦੀ ਪੰਜ ਸਾਲਾਂ ਲਈ ਵਧਾ ਦਿੱਤੀ ਹੈ। ਗੈਰਕਾਨੂੰਨੀ ਸਰਗਰਮੀਆਂ ਰੋਕੂ ਟ੍ਰਿਬਿਊਨਲ ਨੇ ਇਸ ਨੋਟੀਫਿਕੇਸ਼ਨ ਦੀ ਪੁਸ਼ਟੀ ਕੀਤੀ ਹੈ।
ਮੋਦੀ ਨੇ ਜਿਲ ਬਾਇਡਨ ਨੂੰ ਤੋਹਫ਼ੇ ਵਿੱਚ ਦਿੱਤਾ ਸੀ 20 ਹਜ਼ਾਰ ਡਾਲਰ ਦਾ ਹੀਰਾ
ਵਾਸ਼ਿੰਗਟਨ: ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 &rsquoਚ ਵਿਦੇਸ਼ੀ ਆਗੂਆਂ ਤੋਂ ਲੱਖਾਂ ਡਾਲਰ ਦੇ ਤੋਹਫ਼ੇ ਮਿਲੇ ਸਨ। ਇਨ੍ਹਾਂ &rsquoਚੋਂ ਸਭ ਤੋਂ ਕੀਮਤੀ ਤੋਹਫ਼ਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਜਿਲ ਬਾਇਡਨ ਨੂੰ ਦਿੱਤਾ ਗਿਆ 20 ਹਜ਼ਾਰ ਅਮਰੀਕੀ ਡਾਲਰ ਦਾ ਹੀਰਾ ਹੈ। ਅਮਰੀਕੀ ਵਿਦੇਸ਼ ਮੰਤਰਾਲੇ ਵੱਲੋਂ ਜਾਰੀ ਸਾਲਾਨਾ ਲੇਖੇ-ਜੋਖੇ ਮੁਤਾਬਕ ਮੋਦੀ ਵੱਲੋਂ ਭੇਟ ਕੀਤਾ ਗਿਆ ਸਾਢੇ 7 ਕੈਰੇਟ ਦਾ ਹੀਰਾ 2023 &rsquoਚ ਰਾਸ਼ਟਰਪਤੀ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਮਿਲਿਆ ਸਭ ਤੋਂ ਮਹਿੰਗਾ ਤੋਹਫ਼ਾ ਹੈ। ਇਸ ਤੋਂ ਇਲਾਵਾ ਬਾਇਡਨ ਪਰਿਵਾਰ ਨੂੰ ਅਮਰੀਕਾ &rsquoਚ ਯੂਕਰੇਨ ਦੇ ਸਫ਼ੀਰ ਤੋਂ 14,063 ਅਮਰੀਕੀ ਡਾਲਰ ਦਾ ਇਕ ਬ੍ਰੋਚ ਅਤੇ ਮਿਸਰ ਦੇ ਰਾਸ਼ਟਰਪਤੀ ਤੇ ਪ੍ਰਥਮ ਮਹਿਲਾ ਤੋਂ 4,510 ਡਾਲਰ ਦਾ ਇਕ ਬ੍ਰੈਸਲੈੱਟ, ਬ੍ਰੋਚ ਅਤੇ ਫੋਟੋ ਐਲਬਮ ਵੀ ਮਿਲੇ ਹਨ। ਮੋਦੀ ਵੱਲੋਂ ਭੇਟ ਕੀਤਾ ਗਿਆ ਹੀਰਾ ਵ੍ਹਾਈਟ ਹਾਊਸ ਦੇ ਈਸਟ ਵਿੰਗ &rsquoਚ ਰੱਖਿਆ ਗਿਆ ਹੈ ਜਦਕਿ ਹੋਰ ਤੋਹਫ਼ੇ ਕੌਮੀ ਆਰਕਾਈਵਜ਼ &rsquoਚ ਭੇਜ ਦਿੱਤੇ ਹਨ। ਸੰਘੀ ਕਾਨੂੰਨ ਮੁਤਾਬਕ ਅਧਿਕਾਰੀਆਂ ਨੂੰ ਵਿਦੇਸ਼ੀ ਆਗੂਆਂ ਤੋਂ ਮਿਲੇ ਉਨ੍ਹਾਂ ਤੋਹਫ਼ਿਆਂ ਦੀ ਜਾਣਕਾਰੀ ਦੇਣੀ ਪੈਂਦੀ ਹੈ ਜਿਨ੍ਹਾਂ ਦੀ ਅੰਦਾਜ਼ਨ ਕੀਮਤ 480 ਡਾਲਰ ਤੋਂ ਵੱਧ ਹੁੰਦੀ ਹੈ।
ਛੇ ਭਾਰਤੀ-ਅਮਰੀਕੀਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ਼ ਲਿਆ
ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ ਪ੍ਰਤੀਨਿਧ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਵਿਚ ਡਾ. ਐਮੀ ਬੇਰਾ, ਸੁਹਾਸ ਸੁਬਰਾਮਨੀਅਮ, ਸ੍ਰੀ ਥਾਨੇਦਾਰ, ਰੋਅ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਤੇ ਪ੍ਰਮਿਲਾ ਜੈਪਾਲ ਸ਼ਾਮਲ ਹਨ।
ਸੰਸਦ ਮੈਂਬਰ ਡਾ.ਐਮੀ ਬੇਰਾ ਨੇ ਐਕਸ ਉੱਤੇ ਇਕ ਪੋਸਟ ਵਿਚ ਕਿਹਾ, &lsquo&lsquoਜਦੋਂ 12 ਸਾਲ ਪਹਿਲਾਂ ਮੈਂ ਪਹਿਲੀ ਵਾਰ ਹਲਫ਼ ਲਿਆ ਸੀ ਉਦੋਂ ਮੈਂ ਭਾਰਤੀ-ਅਮਰੀਕੀ ਭਾਈਚਾਰੇ ਦਾ ਇਕਲੌਤਾ ਤੇ ਅਮਰੀਕੀ ਇਤਿਹਾਸ ਵਿਚ ਤੀਜਾ ਐੱਮਪੀ ਸੀ। ਹੁਣ ਅਸੀਂ ਛੇ ਜਣੇ ਹਾਂ। ਮੈਨੂੰ ਉਮੀਦ ਹੈ ਕਿ ਆਉਣ ਵਾਲੇ ਸਾਲਾਂ ਵਿਚ ਅਮਰੀਕੀ ਸੰਸਦ ਵਿਚ ਸਾਡੇ ਭਾਈਚਾਰੇ ਦੇ ਲੋਕਾਂ ਦੀ ਗਿਣਤੀ ਵਧੇਗੀ।&rsquo&rsquo ਬੇਰਾ ਨੇ ਕੈਲੀਫੋਰਨੀਆ ਤੋਂ ਪ੍ਰਤੀਨਿਧ ਵਜੋਂ ਲਗਾਤਾਰ ਸੱਤਵੀਂ ਵਾਰ ਹਲਫ਼ ਲਿਆ ਹੈ। ਉਨ੍ਹਾਂ ਸਾਰੇ ਛੇ ਭਾਰਤੀ ਅਮਰੀਕੀ ਸੰਸਦ ਮੈਂਬਰਾਂ ਦੀ ਤਸਵੀਰ ਵੀ ਪੋਸਟ ਕੀਤੀ ਹੈ। ਸੁਹਾਸ ਸੁਬਰਾਮਨੀਅਨ ਨੇ ਪਹਿਲੀ ਵਾਰ ਹਲਫ਼ ਲਿਆ ਹੈ। ਉਧਰ ਖੰਨਾ, ਕ੍ਰਿਸ਼ਨਾਮੂਰਤੀ ਤੇ ਜੈਪਾਲ ਨੇ ਲਗਾਤਾਰ ਪੰਜਵੀਂ ਵਾਰ ਹਲਫ਼ ਲਿਆ ਹੈ।
ਪੰਜਾਬ ਕਾਂਗਰਸ ਵੱਲੋਂ ਦਿੱਲੀ &rsquoਚ ਅਰਵਿੰਦ ਕੇਜਰੀਵਾਲ iਖ਼ਲਾਫ਼ ਪ੍ਰਦਰਸ਼ਨ
ਨਵੀਂ ਦਿੱਲੀ- ਪੰਜਾਬ ਦੀ ਕਾਂਗਰਸ ਇਕਾਈ ਨੇ ਸ਼ਨਿੱਚਵਾਰ ਨੂੰ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਾਵਾਈ ਹੇਠ ਦਿੱਲੀ &rsquoਚ ਸੱਤਾਧਾਰੀ ਆਮ ਆਦਮੀ ਪਾਰਟੀ iਖ਼ਲਾਫ਼ ਪ੍ਰਦਰਸ਼ਨ ਕੀਤਾ। ਉਨ੍ਹਾਂ ਕਿਹਾ ਕਿ, &lsquo&lsquoਦਿੱਲੀ ਵਿਧਾਨ ਸਭਾ ਚੋਣਾਂ ਫਰਵਰੀ 2025 ਵਿੱਚ ਹੋਣ ਜਾ ਰਹੀਆਂ ਹਨ । &ldquoਤੁਸੀਂ ਹੁਣ ਤੱਕ ਔਰਤਾਂ ਨੂੰ 2100 ਰੁਪਏ ਨਹੀਂ ਦਿੱਤੇ ਹਨ। ਸਾਨੂੰ (ਪੰਜਾਬ ਵਿੱਚ ਔਰਤਾਂ ਨੂੰ) ਵਾਅਦੇ ਮੁਤਾਬਕ ਤਿੰਨ ਸਾਲਾਂ ਲਈ 1000 ਰੁਪਏ ਨਹੀਂ ਦਿੱਤੇ ਗਏ। ਇੱਥੇ 92 ਸੀਟਾਂ ਹਨ ਅਤੇ ਕੋਈ ਪਾਬੰਦੀ ਨਹੀਂ ਹੈ।&rsquo&rsquoਵੜਿੰਗ ਨੇ ਕਿਹਾ ਕਿ , &ldquoਇੱਥੇ ਤੁਸੀਂ (ਅਰਵਿੰਦ ਕੇਜਰੀਵਾਲ) ਸ਼ਿਕਾਇਤ ਕਰ ਰਹੇ ਹੋ ਕਿ ਲ਼ਘ ਹਰ ਕੰਮ ਵਿੱਚ ਰੁਕਾਵਟ ਬਣ ਰਿਹਾ ਹੈ। ਪਰ ਪੰਜਾਬ ਸੂਬੇ ਵਿੱਚ ਅਜਿਹੀ ਸਥਿਤੀ ਨਹੀਂ ਹੈ।&rdquo ਕੇਜਰੀਵਾਲ &rsquoਤੇ ਵਰ੍ਹਦਿਆਂ ਵੜਿੰਗ ਨੇ ਕਿਹਾ, &lsquo&lsquoਤੁਸੀਂ ਕਈ ਵਾਅਦੇ ਕੀਤੇ ਸਨ, ਜੋ ਪੂਰੇ ਨਹੀਂ ਹੋ ਸਕੇ। ਜਿਸ ਵਿਚ 2500 ਰੁਪਏ ਦੀ ਪੈਨਸ਼ਨ, ਨਸ਼ਾ ਮੁਕਤ (ਪੰਜਾਬ) ਆਦਿ ਵੀ ਸ਼ਾਮਲ ਹਨ।&rsquo
ਅਮਰੀਕਾ: ਟਰੰਪ ਦੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਐੱਚ-1ਬੀ ਵੀਜ਼ੇ ਸਬੰਧੀ ਵਿਵਾਦ
ਅਮਰੀਕਾ ਵਿੱਚ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਦੇ ਸਹੁੰ ਚੁੱਕ ਸਮਾਗਮ ਦੇ ਤਿੰਨ ਹਫਤੇ ਪਹਿਲਾਂ &lsquoਐੱਚ-1ਬੀ&rsquo ਵੀਜ਼ੇ ਨੂੰ ਲੈ ਕੇ ਬਹਿਸ ਛਿੜ ਗਈ ਹੈ, ਜਿਸ ਕਾਰਨ ਡੈਮੋਕਰੈਟਿਕ ਅਤੇ ਰੀਪਬਲਿਕਨ ਦੋਵਾਂ ਧਿਰਾਂ ਵਿੱਚ ਮਤਭੇਦ ਪੈਦਾ ਹੋ ਗਏ ਹਨ। ਕੁੱਝ ਡੈਮੋਕਰੈਟਿਕ ਸੰਸਦ ਮੈਂਬਰਾਂ ਵੱਲੋਂ ਇਸ ਵੀਜ਼ੇ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਕੁੱਝ ਨੇ ਇਸ ਦੀ ਹਮਾਇਤ ਕੀਤੀ ਹੈ। ਉੱਚ ਹੁਨਰਮੰਦ ਪੇਸ਼ੇਵਰਾਂ ਨੂੰ ਦਿੱਤੇ ਜਾਂਦੇ &lsquoਐੱਚ-1ਬੀ&rsquo ਵੀਜ਼ੇ ਦੇ ਮੁੱਖ ਲਾਭਪਾਤਰੀ ਭਾਰਤੀ ਹਨ। ਟਰੰਪ 20 ਜਨਵਰੀ ਨੂੰ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਉਨ੍ਹਾਂ ਐੱਚ-1ਬੀ ਵੀਜ਼ੇ ਦਾ ਸਮਰਥਨ ਕੀਤਾ ਹੈ। ਉਨ੍ਹਾਂ ਦੇ ਦੋ ਨਜ਼ਦੀਕੀਆਂ ਟੈਸਲਾ ਦੇ ਮਾਲਕ ਐਲਨ ਮਸਕ ਅਤੇ ਸਨਅਤਕਾਰ ਵਿਵੇਕ ਰਾਮਾਸਵਾਮੀ ਵੀ &lsquoਐੱਚ-1ਬੀ&rsquo ਦਾ ਸਮਰਥਨ ਕਰ ਰਹੇ ਹਨ। ਟਰੰਪ ਨੇ ਨਵੇਂ ਸਾਲ ਦੀ ਪੂਰਬਲੀ ਸੰਧਿਆ &rsquoਤੇ ਇੱਕ ਸਮਾਗਮ ਵਿੱਚ ਪੱਤਰਕਾਰਾਂ ਨਾਲ ਗੱਲਾਬਤ ਕਰਦਿਆਂ ਕਿਹਾ, &lsquoਮੈਨੂੰ ਹਮੇਸ਼ਾ ਲੱਗਦਾ ਰਿਹਾ ਹੈ ਕਿ ਸਾਡੇ ਦੇਸ਼ ਵਿੱਚ ਸਭ ਤੋਂ ਕਾਬਲ ਲੋਕ ਹੋਣੇ ਚਾਹੀਦੇ ਹਨ। ਸਾਨੂੰ ਕਾਬਲ ਲੋਕਾਂ ਦੀ ਜ਼ਰੂਰਤ ਹੈ। ਸਾਡੇ ਕੋਲ ਅਜਿਹੀਆਂ ਨੌਕਰੀਆਂ ਹੋਣਗੀਆਂ, ਜੋ ਪਹਿਲਾਂ ਕਦੇ ਨਹੀਂ ਸਨ।&rsquo ਰੋ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਅਤੇ ਸ੍ਰੀ ਥਾਣੇਦਾਰ ਸਮੇਤ ਭਾਰਤੀ ਅਮਰੀਕੀ ਡੈਮੋਕਰੈਟਿਕ ਸੰਸਦ ਮੈਂਬਰ ਵੀ ਐੱਚ-1ਬੀ ਵੀਜ਼ੇ ਦੇ ਸਮਰਥਨ &rsquoਚ ਆਏ ਹਨ। ਟਰੰਪ ਦੇ ਕੁਝ ਸਮਰਥਕਾਂ ਦਾ ਕਹਿਣਾ ਹੈ ਕਿ ਐੱਚ-1ਬੀ ਵੀਜ਼ੇ ਕਾਰਨ ਅਮਰੀਕੀਆਂ ਦੀਆਂ ਨੌਕਰੀਆਂ ਖਤਮ ਹੋ ਰਹੀਆਂ ਹਨ ਪਰ ਮਸਕ ਅਤੇ ਰਾਮਾਸਵਾਮੀ ਨੇ ਇਸ ਦਾ ਸਮਰਥਨ ਕੀਤਾ ਹੈ। ਡੈਮੋਕਰੈਟਿਕ ਸੈਨੇਟਰ ਬਰਨੀ ਸੈਂਡਰਸ ਵੱਲੋਂ ਇਸ ਵੀਜ਼ੇ ਦਾ ਵਿਰੋਧ ਕੀਤਾ ਜਾ ਰਿਹਾ ਹੈ।
&lsquoਆਪ&rsquo ਦੇ ਹਰ ਹਮਲੇ &rsquoਚੋਂ ਮਜ਼ਬੂਤ ਹੋ ਕੇ ਨਿਕਲੇਗੀ ਬਸਪਾ: ਕਰੀਮਪੁਰੀ
ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਤਾਰ ਸਿੰਘ ਕਰੀਮਪੁਰੀ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਹਰ ਹਮਲੇ ਵਿੱਚੋਂ ਬਸਪਾ ਹੋਰ ਮਜ਼ਬੂਤ ਹੋ ਕੇ ਨਿਕਲੇਗੀ ਅਤੇ ਅੱਗੇ ਵਧੇਗੀ। ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰ ਕੇ ਬਸਪਾ, ਮਹਿੰਗਾਈ, ਬੇਰੁਜ਼ਗਾਰੀ ਤੇ ਅੱਤਿਆਚਾਰਾਂ ਦੇ ਵਿਰੋਧ ਵਿੱਚ ਅਤੇ ਜਵਾਨੀ ਨੂੰ ਨਸ਼ਿਆਂ, ਕਿਸਾਨੀ ਨੂੰ ਸਰਕਾਰੀ ਜਬਰ ਅਤੇ ਧੱਕੇਸ਼ਾਹੀ ਤੋਂ ਬਚਾਉਣ ਲਈ ਵੱਡਾ ਅੰਦੋਲਨ ਵਿੱਢੇਗੀ।
ਜ਼ਿਕਰਯੋਗ ਹੈ ਕਿ ਬਸਪਾ ਦੀ ਪੰਜਾਬ ਇਕਾਈ ਦੇ ਸਾਬਕਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਬੀਤੇ ਦਿਨੀਂ &lsquoਆਪ&rsquo ਵਿੱਚ ਸ਼ਾਮਲ ਹੋ ਗਏ ਹਨ ਜਿਨ੍ਹਾਂ ਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਾਰਟੀ ਵਿੱਚ ਸਵਾਗਤ ਕੀਤਾ ਸੀ।
ਸਾਬਕਾ ਰਾਜ ਸਭਾ ਮੈਂਬਰ ਕਰੀਮਪੁਰੀ ਨੇ ਇੱਥੇ ਜਾਰੀ ਬਿਆਨ ਵਿੱਚ ਕਿਹਾ ਕਿ ਬਸਪਾ ਦੇ ਅਣਖ਼ੀ ਵਰਕਰ ਸਰਕਾਰ ਦੇ ਹਰ ਹਮਲੇ ਦਾ ਮੂੰਹ-ਤੋੜ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਬਹੁਜਨ ਸਮਾਜ ਪਾਰਟੀ ਕੇਵਲ ਰਾਜਨੀਤਿਕ ਪਾਰਟੀ ਨਹੀਂ ਹੈ ਬਲਕਿ ਗੁਰੂਆਂ, ਰਹਿਬਰਾਂ ਅਤੇ ਵਿਦਵਾਨਾਂ ਵੱਲੋਂ ਆਰੰਭ ਕੀਤਾ ਆਰਥਿਕ, ਸਮਾਜਿਕ ਅਤੇ ਰਾਜਨੀਤਕ ਪਰਿਵਰਤਨ ਦਾ ਅੰਦੋਲਨ ਹੈ, ਜੋ ਸਦੀਆਂ ਤੋਂ ਚੱਲਦਾ ਆਇਆ ਹੈ ਅਤੇ ਅੱਗੇ ਵਧਦਾ ਰਹੇਗਾ।