24 ਜਨਵਰੀ 2025- (ਸ਼ੁੱਕਰਵਾਰ) ਅੱਜ ਦੀਆਂ ਮੁੱਖ ਖਬਰਾਂ
 ਟਰੰਪ ਨੂੰ ਤੀਜੀ ਵਾਰ ਰਾਸ਼ਟਰਪਤੀ ਬਣਾਉਣ ਲਈ ਬਿਲ ਪੇਸ਼
ਵਾਸ਼ਿੰਗਟਨ : ਡੌਨਲਡ ਟਰੰਪ ਨੂੰ ਤੀਜੀ ਵਾਰ ਅਮਰੀਕਾ ਦਾ ਰਾਸ਼ਟਰਪਤੀ ਬਣਾਉਣ ਲਈ ਵੀਰਵਾਰ ਨੂੰ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਵਿਚ ਇਕ ਬਿਲ ਪੇਸ਼ ਕਰ ਦਿਤਾ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਰਿਪਬਲਿਕਨ ਪਾਰਟੀ ਦੇ ਐਂਡੀ ਓਗਲਜ਼ ਨੇ ਬਿਲ ਪੇਸ਼ ਕੀਤਾ ਜਿਨ੍ਹਾਂ ਦਾ ਮੰਨਣਾ ਹੈ ਕਿ ਸਿਰਫ਼ ਟਰੰਪ ਹੀ ਅਮਰੀਕਾ ਨੂੰ ਮੁੜ ਮਹਾਨ ਬਣਾ ਸਕਦੇ ਹਨ। ਅਮਰੀਕਾ ਦੇ ਕਾਨੂੰਨ ਮੁਤਾਬਕ ਕੋਈ ਵੀ ਸਿਆਸਤਦਾਨ ਸਿਰਫ਼ ਦੋ ਵਾਰ ਮੁਲਕ ਦਾ ਰਾਸ਼ਟਰਪਤੀ ਬਣ ਸਕਦਾ ਹੈ ਪਰ ਓਗਲਜ਼ ਇਸ ਨਿਯਮ ਵਿਚ ਸੋਧ ਕਰਵਾਉਣਾ ਚਾਹੁੰਦੇ ਹਨ। ਰਾਸ਼ਟਰਪਤੀ ਅਹੁਦੇ &rsquoਤੇ ਦੋ ਕਾਰਜਕਾਲ ਵਾਲਾ ਨਿਯਮ 1951 ਵਿਚ 22ਵੀਂ ਸੰਵਿਧਾਨਕ ਸੋਧ ਰਾਹੀਂ ਲਾਗੂ ਕੀਤਾ ਗਿਆ। ਇਸ ਤੋਂ ਪਹਿਲਾਂ ਸਿਰਫ਼ ਫ਼ਰੈਂਕਲਿਨ ਰੂਜ਼ਵੈਲਟ ਚਾਰ ਵਾਰ ਅਮਰੀਕਾ ਦੇ ਰਾਸ਼ਟਰਪਤੀ ਬਣੇ। ਉਧਰ ਓਗਲਜ਼ ਨੇ ਕਿਹਾ ਕਿ ਅਮਰੀਕਾ ਨੂੰ ਮਹਾਨ ਬਣਾਉਣ ਵਾਸਤੇ ਟਰੰਪ ਨੂੰ ਵੱਧ ਸਮਾਂ ਚਾਹੀਦਾ ਹੈ।
ਅਮਰੀਕਾ ਦੇ ਕਾਨੂੰਨ ਮੁਤਾਬਕ ਸਿਰਫ਼ 2 ਵਾਰ ਰਾਸ਼ਟਰਪਤੀ ਬਣਨ ਦੀ ਇਜਾਜ਼ਤ ਇਹ ਲਾਜ਼ਮੀ ਵੀ ਹੈ ਕਿਉਂਕਿ ਜੋਅ ਬਾਇਡਨ ਦੇ ਕਾਰਜਕਾਲ ਦੌਰਾਨ ਹੋਈਆਂ ਗਲਤੀਆਂ ਨੂੰ ਦਰੁਸਤ ਕਰਨ ਲਈ ਟਰੰਪ ਨੂੰ ਵਸੀਲਿਆਂ ਦੀ ਜ਼ਰੂਰਤ ਹੋਵੇਗੀ। ਦੱਸ ਦੇਈਏ ਕਿ ਅਮਰੀਕਾ ਦੀ ਸੈਨੇਟ ਅਤੇ ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਵਿਚ ਰਿਪਬਲਿਕਨ ਪਾਰਟੀ ਨੂੰ ਬਹੁਮਤ ਹਾਸਲ ਹੈ ਪਰ ਫਿਰ ਵੀ ਬਿਲ ਪਾਸ ਹੋਣ ਆਸਾਰ ਘੱਟ ਨਜ਼ਰ ਆ ਰਹੇ ਹਨ। ਸੰਸਦ ਵਿਚ ਦੋ ਤਿਹਾਈ ਬਹੁਮਤ ਤੋਂ ਇਲਾਵਾ 50 ਵਿਚੋਂ 38 ਰਾਜਾਂ ਦੀ ਹਮਾਇਤ ਵੀ ਲੋੜੀਂਦੀ ਹੋਵੇਗੀ ਜਦਕਿ 22 ਰਾਜਾਂ ਵਿਚ ਡੈਮੋਕ੍ਰੈਟਿਕ ਪਾਰਟੀ ਸੱਤਾ &rsquoਤੇ ਕਾਬਜ਼ ਹੈ। ਦੂਜੇ ਪਾਸੇ ਟਰੰਪ ਖੁਦ ਕਈ ਵਾਰ ਆਖ ਚੁੱਕੇ ਹਨ ਕਿ ਉਹ ਦੋ ਕਾਰਜਕਾਲ ਮੁਕੰਮਲ ਹੋਣ ਤੋਂ ਬਾਅਦ ਵੀ ਸੱਤਾ ਵਿਚ ਕਾਇਮ ਰਹਿਣਾ ਚਾਹੁੰਦੇ ਹਨ।
ਟਰੰਪ ਨੇ ਕੌਮਾਂਤਰੀ ਮੰਚ &rsquoਤੇ ਕੈਨੇਡਾ ਅਤੇ ਕੈਨੇਡਾ ਵਾਲਿਆਂ ਨੂੰ ਭੰਡਿਆ
ਸਵਿਟਜ਼ਰਲੈਂਡ : ਡੌਨਲਡ ਟਰੰਪ ਦਾ ਹੰਕਾਰ ਸਿਰ ਚੜ੍ਹ ਬੋਲ ਰਿਹਾ ਹੈ ਅਤੇ ਇਸ ਵਾਰ ਉਨ੍ਹਾਂ ਵੱਲੋਂ ਕੌਮਾਂਤਰੀ ਮੰਚ &rsquoਤੇ ਕੈਨੇਡਾ ਨੂੰ ਭੰਡਿਆ ਗਿਆ। ਅਮਰੀਕਾ ਦੇ ਰਾਸ਼ਟਰਪਤੀ ਨੇ ਤਲਖ ਲਹਿਜ਼ੇ ਵਿਚ ਕਿਹਾ ਕਿ ਉਨ੍ਹਾਂ ਨੂੰ ਕੈਨੇਡਾ ਦੇ ਤੇਲ, ਗੈਸ, ਕਾਰਾਂ ਅਤੇ ਲੱਕੜ ਦੀ ਕੋਈ ਜ਼ਰੂਰਤ ਅਤੇ ਜੇ ਗੁਆਂਢੀ ਮੁਲਕ ਟੈਕਸਾਂ ਤੋਂ ਬਚਣਾ ਚਾਹੁੰਦਾ ਤਾਂ ਅਮਰੀਕਾ ਦਾ 51ਵਾਂ ਰਾਜ ਬਣਨਾ ਕਬੂਲ ਕਰ ਲਵੇ। ਟਰੰਪ ਨੇ ਦਾਅਵਾ ਕੀਤਾ ਕਿ ਅਮਰੀਕਾ ਨੂੰ ਕੈਨੇਡਾ ਨਾਲ ਵਪਾਰ ਕਰਦਿਆਂ 200 ਅਰਬ ਡਾਲਰ ਤੋਂ 250 ਅਰਬ ਡਾਲਰ ਦਾ ਘਾਟਾ ਬਰਦਾਸ਼ਤ ਕਰਨਾ ਪੈ ਰਿਹਾ ਹੈ।
ਕਿਹਾ, ਕੈਨੇਡੀਅਨ ਤੇਲ, ਗੈਸ, ਕਾਰਾਂ ਜਾਂ ਲੱਕੜ ਦੀ ਕੋਈ ਲੋੜ ਨਹੀਂ
ਸਵਿਟਜ਼ਰਲੈਂਡ ਦੇ ਦਾਵੋਸ ਵਿਖੇ ਵਰਲਡ ਇਕਨੌਮਿਕ ਫੋਰਮ ਦੀ ਦੀ ਬੈਠਕ ਵਿਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਸ਼ਾਮਲ ਹੁੰਦਿਆਂ ਟਰੰਪ ਨੇ ਕੈਨੇਡਾ ਨੂੰ ਸੰਬੋਧਤ ਹੁੰਦਿਆਂ ਕਿਹਾ, &lsquo&lsquoਜੇ ਤੁਸੀਂ ਅਮਰੀਕਾ ਦਾ ਸੂਬਾ ਬਣ ਜਾਉਗੇ ਤਾਂ ਸਾਡਾ ਘਾਟਾ ਖਤਮ ਅਤੇ ਕੋਈ ਟੈਕਸ ਨਹੀਂ ਲਾਇਆ ਜਾਵੇਗਾ।&rsquo&rsquo ਫੋਰਮ ਵਿਚ ਸ਼ਾਮਲ ਕੌਮਾਂਤਰੀ ਆਗੂਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਕੋਲ ਤੇਲ ਦੀ ਕੋਈ ਕਮੀ ਅਤੇ ਗੱਡੀਆਂ ਅਸੀਂ ਖੁਦ ਤਿਆਰ ਕਰ ਸਕਦੇ ਹਾਂ। ਸਾਡੇ ਜੰਗਲਾਂ ਵਿਚ ਬਥੇਰੀ ਲੱਕੜ ਹੈ ਅਤੇ ਕੈਨੇਡਾ ਤੋਂ ਲੰਬਰ ਦਾ ਇੰਪੋਰਟ ਸਾਡੀ ਮਜਬੂਰੀ ਨਹੀਂ। ਇਥੇ ਦਸਣਾ ਬਣਦਾ ਹੈ ਕਿ ਕੈਨੇਡਾ ਵੱਲੋਂ ਆਪਣੇ ਐਕਸਪੋਰਟ ਦਾ 75 ਫੀ ਸਦੀ ਹਿੱਸਾ ਅਮਰੀਕਾ ਭੇਜਿਆ ਜਾਂਦਾ ਹੈ। ਇਸੇ ਦੌਰਾਨ ਟਰੰਪ ਵੱਲੋਂ ਭਾਸ਼ਣ ਦੌਰਾਨ ਰੂਸੀ ਰਾਸ਼ਟਰਪਤੀ ਨਾਲ ਮੁਲਕਾਤ ਦਾ ਇੱਛਾ ਵੀ ਜ਼ਾਹਰ ਕੀਤੀ ਗਈ। ਰਾਸ਼ਟਰਪਤੀ ਨੇ ਦਾਅਵਾ ਕੀਤਾ ਕਿ ਵਲਾਦੀਮੀਰ ਪੁਤਿਨ ਉਨ੍ਹਾਂ ਨਾਲ ਮੁਲਾਕਾਤ ਕਰਨਾ ਚਾਹੁੰਦੇ ਹਨ ਅਤੇ ਸਾਡੀ ਮੁਲਾਕਾਤ ਬੇਹੱਦ ਜ਼ਰੂਰੀ ਵੀ ਹੈ ਕਿਉਂਕਿ ਜੰਗ ਵਿਚ ਰੋਜ਼ਾਨਾ ਫੌਜੀਆਂ ਦੀ ਜਾਨ ਜਾ ਰਹੀ ਹੈ।
&lsquo51ਵਾਂ ਸੂਬਾ ਬਣੋ ਅਤੇ ਟੈਕਸਾਂ ਤੋਂ ਰਾਹਤ ਹਾਸਲ ਕਰੋ&rsquo
ਦਿਲਚਸਪ ਗੱਲ ਇਹ ਹੈ ਕਿ ਟਰੰਪ ਇਸ ਤੋਂ ਪਹਿਲਾਂ ਪੁਤਿਨ ਨੂੰ ਜੰਗ ਖਤਮ ਕਰਨ ਜਾਂ ਆਰਥਿਕ ਪਾਬੰਦੀਆਂ ਵਾਸਤੇ ਤਿਆਰ ਰਹਿਣਦੀ ਧਮਕੀ ਵੀ ਦੇ ਚੁੱਕੇ ਹਨ। ਦੂਜੇ ਪਾਸੇ ਟਰੰਪ ਵੱਲੋਂ ਅਬੌਰਸ਼ਨ ਰਾਈਟਸ ਦੇ ਵਿਰੋਧੀਆਂ ਨੂੰ ਮੁਆਫ਼ ਕਰ ਦਿਤਾ ਗਿਆ। ਇਨ੍ਹਾਂ ਲੋਕਾਂ ਨੇ 2020 ਵਿਚ ਵਾਸ਼ਿੰਗਟਨ ਡੀ.ਸੀ. ਵਿਖੇ ਇਕ ਅਬੌਰਸ਼ਨ ਕਲੀਨਿਕ ਨੂੰ ਜਿੰਦੇ ਲਾ ਦਿਤੇ ਸਨ ਅਤੇ ਇਸ ਦੌਰਾਨ ਝੜਪ ਹੋਣ ਕਰ ਕੇ ਇਕ ਨਰਸ ਜ਼ਖਮੀ ਹੋ ਗਈ। ਰਾਸ਼ਟਰਪਤੀ ਨੇ ਜੌਹਨ ਐਫ਼. ਕੈਨੇਡੀ, ਉਨ੍ਹਾਂ ਦੇ ਭਰਾ ਰੌਬਰਟ ਐਫ਼. ਕੈਨੇਡੀ ਅਤੇ ਸਮਾਜਿਕ ਕਾਰਕੁੰਨ ਮਾਰਟਿਨ ਲੂਥਰ ਕਿੰਗ ਜੂਨੀਅਰ ਦੇ ਕਤਲ ਨਾਲ ਸਬੰਧਤ ਫਾਈਲਾਂ ਜਨਤਕ ਕਰਨ ਦੇ ਹੁਕਮਾਂ &rsquoਤੇ ਵੀ ਦਸਤਖਤ ਕਰ ਦਿਤੇ। ਟਰੰਪ ਵੱਲੋਂ ਆਪਣੇ ਪਹਿਲੇ ਕਾਰਜਕਾਲ ਦੌਰਾਨ ਵੀ ਇਹ ਫਾਈਲਾਂ ਜਨਤਕ ਕਰਨ ਦਾ ਯਤਨ ਕੀਤਾ ਗਿਆ ਪਰ ਸੀ.ਆਈ.ਏ. ਅਤੇ ਐਫ਼.ਬੀ.ਆਈ. ਦੀ ਅਪੀਲ ਮਗਰੋਂ ਪਿੱਛੇ ਹਟ ਗਏ।
ਅਮਰੀਕਾ: ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਹਿਰਾਸਤ &rsquoਚ ਲੈਣ ਸਬੰਧੀ ਬਿੱਲ ਪਾਸ
ਵਾਸ਼ਿੰਗਟਨ- ਗ਼ੈਰ-ਕਾਨੂੰਨੀ ਪਰਵਾਸੀਆਂ &rsquoਤੇ ਨੱਥ ਪਾਉਣ ਦੀ ਮੁਹਿੰਮ ਤਹਿਤ ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧ ਸਭਾ &rsquoਚ ਲੈਕੇਨ ਰਿਲੇਅ ਐਕਟ ਪਾਸ ਕੀਤਾ ਗਿਆ ਹੈ। ਬਿੱਲ ਤਹਿਤ ਚੋਰੀ ਅਤੇ ਹਿੰਸਕ ਅਪਰਾਧਾਂ &rsquoਚ ਘਿਰੇ ਗ਼ੈਰ-ਕਾਨੂੰਨੀ ਪਰਵਾਸੀਆਂ ਨੂੰ ਹਿਰਾਸਤ &rsquoਚ ਲਿਆ ਜਾ ਸਕੇਗਾ। ਇਹ ਪਹਿਲਾ ਬਿੱਲ ਹੋਵੇਗਾ ਜਿਸ &rsquoਤੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦਸਤਖ਼ਤ ਕਰ ਸਕਦੇ ਹਨ। ਐਕਟ ਦਾ ਨਾਮ ਜੌਰਜੀਆ ਦੀ ਨਰਸਿੰਗ ਵਿਦਿਆਰਥਣ ਦੇ ਨਾਮ &rsquoਤੇ ਰੱਖਿਆ ਗਿਆ ਹੈ ਜਿਸ ਦੀ ਪਿਛਲੇ ਸਾਲ ਵੈਨੇਜ਼ੁਏਲਾ ਦੇ ਇਕ ਵਿਅਕਤੀ ਨੇ ਹੱਤਿਆ ਕਰ ਦਿੱਤੀ ਸੀ। ਬਿੱਲ ਦੀ ਹਮਾਇਤ &rsquoਚ 263 ਅਤੇ ਵਿਰੋਧ &rsquoਚ 156 ਵੋਟਾਂ ਪਈਆਂ। ਸੈਨੇਟਰ ਕੇਟੀ ਬ੍ਰਿਟ ਨੇ ਕਿਹਾ, &lsquo&lsquoਕਈ ਦਹਾਕਿਆਂ ਤੋਂ ਸਰਹੱਦ ਅਤੇ ਦੇਸ਼ ਅੰਦਰ ਸਮੱਸਿਆਵਾਂ ਦੇ ਹੱਲ ਲਈ ਸਾਡੀ ਸਰਕਾਰ ਦਾ ਸਹਿਮਤ ਹੋਣਾ ਲਗਪਗ ਅਸੰਭਵ ਰਿਹਾ ਹੈ।
ਪੰਜਾਬੀ ਮੂਲ ਦੀ ਸਾਂਸਦ ਰੂਬੀ ਢੱਲਾ ਨੇ ਕੈਨੇਡਾ ਦੀ PM ਬਣਨ ਦੀ ਕੀਤੀ ਦਾਅਵੇਦਾਰੀ
ਕੈਨੇਡਾ: ਕੈਨੇਡਾ ਵਿੱਚ ਪਿਛਲੇ ਕਈ ਮਹੀਨਿਆਂ ਤੋਂ ਚੱਲ ਰਹੇ ਰਾਜਨੀਤਿਕ ਸੰਕਟ ਤੋਂ ਬਾਅਦ, ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪ੍ਰਧਾਨ ਮੰਤਰੀ ਅਤੇ ਲਿਬਰਲ ਪਾਰਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਦੇਸ਼ ਵਿੱਚ ਚੋਣਾਂ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਭਾਰਤੀ ਮੂਲ ਦੇ ਚੰਦਰ ਆਰੀਆ ਤੋਂ ਬਾਅਦ ਹੁਣ ਇੱਕ ਹੋਰ ਭਾਰਤੀ ਪ੍ਰਧਾਨ ਮੰਤਰੀ ਅਹੁਦੇ ਦੀ ਦੌੜ ਵਿੱਚ ਸ਼ਾਮਲ ਹੋ ਗਿਆ ਹੈ। ਸਾਬਕਾ ਇੰਡੋ-ਕੈਨੇਡੀਅਨ ਸੰਸਦ ਮੈਂਬਰ ਰੂਬੀ ਢੱਲਾ ਨੇ ਐਲਾਨ ਕੀਤਾ ਹੈ ਕਿ ਉਹ ਸੱਤਾਧਾਰੀ ਲਿਬਰਲ ਪਾਰਟੀ ਦੀ ਅਗਵਾਈ ਸੰਭਾਲਣ ਲਈ ਚੋਣ ਲੜੇਗੀ। ਬੁੱਧਵਾਰ ਨੂੰ ਆਪਣੀ ਉਮੀਦਵਾਰੀ ਦਾ ਐਲਾਨ ਕਰਨ ਤੋਂ ਪਹਿਲਾਂ ਉਨ੍ਹਾਂ ਨੇ ਆਖਰੀ ਪਲਾਂ ਵਿੱਚ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ।
ਭਾਰਤੀ ਮੂਲ ਦੀ ਪਹਿਲੀ ਮਹਿਲਾ ਐਮੀਪੀ- ਰੂਬੀ ਢੱਲਾ ਨੂੰ ਪੰਜਾਬੀ ਮੂਲ ਦੀ ਨੀਨਾ ਗਰੇਵਾਲ ਸਮੇਤ ਭਾਰਤੀ ਮੂਲ ਦੀ ਪਹਿਲੀ ਸਿੱਖ ਮਹਿਲਾ ਐਮਪੀ ਹੋਣ ਦਾ ਮਾਣ ਹਾਸਿਲ ਹੈ ੀ ਰੂਬੀ ਢੱਲਾ ਅਤੇ ਨੀਨਾ ਗਰੇਵਾਲ ਦੋਵੇਂ 2004 ਵਿੱਚ ਐਮਪੀ ਬਣੇ ੀ ਰੂਬੀ ਲਿਬਰਲ ਪਾਰਟੀ ਦੀ ਟਿਕਟ ਤੋਂ ਬਰੈਂਪਟਨ - ਸਪਰਿੰਗਡੇਲ ਰਾਈਡਿੰਗ ਤੋਂ ਕੰਜ਼ਰਵੇਟਿਵ ਉਮੀਦਵਾਰ ਸੈਮ ਹੁੰਦਲ ਨੂੰ ਹਰਾ ਐਮਪੀ ਬਣੇ ੀ ਕੰਜ਼ਰਵੇਟਿਵ ਐਮਪੀ , ਨੀਨਾ ਗਰੇਵਾਲ ਨੇ ਬ੍ਰਿਟਿਸ਼ ਕੋਲੰਬੀਆ ਤੋਂ ਚੋਣ ਜਿੱਤੀ ਸੀ ।ਸਪਰਿੰਗਡੇਲ ਰਾਈਡਿੰਗ ਦੀ ਨੁਮਾਇੰਦਗੀ ਕੀਤੀ ੀ 2011 ਦੀਆਂ ਚੋਣਾਂ ਦੌਰਾਨ ਰੂਬੀ , ਕੰਜ਼ਰਵੇਟਿਵ ਉਮੀਦਵਾਰ ਪਰਮ ਗਿੱਲ ਤੋਂ ਹਾਰ ਗਏ ਸਨ ੀ 2014 ਦੌਰਾਨ ਰੂਬੀ ਨੇ ਸਿਆਸਤ ਤੋਂ ਕਿਨਾਰਾ ਕਰਨ ਦਾ ਐਲਾਨ ਕੀਤਾ ਸੀ ।
ਮੈਨੀਟੋਬਾ ਦੇ ਵਿਨੀਪੈਗ 'ਚ ਜੰਮੀ ਢੱਲਾ ਨੇ 10 ਸਾਲ ਦੀ ਉੱਮਰ ਵਿੱਚ 1984 ਦੌਰਾਨ ਦਰਬਾਰ ਸਾਹਿਬ ਉੱਪਰ ਹੋਏ ਹਮਲੇ ਦੀਆਂ ਖ਼ਬਰਾਂ ਦੇਖ ਉਸ ਸਮੇਂ ਦੀ ਭਾਰਤੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਇਕ ਚਿੱਠੀ ਲਿਖੀ ਸੀ , ਜਿਸਦੇ ਜਵਾਬ ਵਿੱਚ ਗਾਂਧੀ ਨੇ ਢੱਲਾ ਨੂੰ ਭਾਰਤ ਆਉਣ ਦਾ ਸੱਦਾ ਦਿੱਤਾ ਸੀ ੀ ਢੱਲਾ ਮੁਤਾਬਿਕ ਇਥੋਂ ਉਸਦੀ ਸਿਆਸਤ ਵਿੱਚ ਦਿਲਚਸਪੀ ਸ਼ੁਰੂ ਹੋਈ ੀ12 ਸਾਲ ਦੀ ਉਮਰ ਵਿੱਚ ਰੂਬੀ ਨੇ ਵਿਨੀਪੈਗ ਤੋਂ ਲਿਬਰਲ ਐਮਪੀ ਡੇਵਿਡ ਵਾਕਰ ਦੀ ਚੋਣ ਮੁਹਿੰਮ ਵਿੱਚ ਵਲੰਟੀਅਰ ਵੀ ਕੀਤਾ ਸੀ ।
ਲਾਊਡਸਪੀਕਰ ਦੀ ਵਰਤੋਂ ਕਿਸੇ ਧਰਮ ਦਾ ਜ਼ਰੂਰੀ ਅੰਗ ਨਹੀਂ : ਹਾਈ ਕੋਰਟ
'ਲਾਊਡਸਪੀਕਰ ਦੀ ਵਰਤੋਂ ਨਾਲ ਸ਼ਾਂਤੀ ਭੰਗ ਹੁੰਦੀ ਹੈ' ਜਸਟਿਸ ਏਐਸ ਗਡਕਰੀ ਅਤੇ ਜਸਟਿਸ ਐਸਸੀ ਚੰਡਕ ਦੇ ਬੈਂਚ ਨੇ ਕਿਹਾ ਕਿ ਸ਼ੋਰ ਸਿਹਤ ਲਈ ਵੱਡਾ ਖਤਰਾ ਹੈ। ਕੋਈ ਵੀ ਇਹ ਦਾਅਵਾ ਨਹੀਂ ਕਰ ਸਕਦਾ ਹੈ ਕਿ ਜੇਕਰ ਉਸ ਨੂੰ ਲਾਊਡਸਪੀਕਰ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ ਹੈ ਤਾਂ ਉਸ ਦੇ ਅਧਿਕਾਰ ਕਿਸੇ ਵੀ ਤਰ੍ਹਾਂ ਪ੍ਰਭਾਵਿਤ ਹੋਣਗੇ। ਬੰਬੇ ਹਾਈ ਕੋਰਟ ਨੇ ਲਾਊਡਸਪੀਕਰ ਦੀ ਵਰਤੋਂ ਨੂੰ ਲੈ ਕੇ ਅਹਿਮ ਟਿੱਪਣੀਆਂ ਕੀਤੀਆਂ ਹਨ। ਅਦਾਲਤ ਨੇ ਕਿਹਾ ਕਿ ਲਾਊਡਸਪੀਕਰ ਦੀ ਵਰਤੋਂ ਕਿਸੇ ਵੀ ਧਰਮ ਦਾ ਜ਼ਰੂਰੀ ਅੰਗ ਨਹੀਂ ਹੈ। ਨਾਲ ਹੀ, ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਨੂੰ ਸ਼ੋਰ ਪ੍ਰਦੂਸ਼ਣ ਦੇ ਨਿਯਮਾਂ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।
ਹਾਈ ਕੋਰਟ ਨੇ ਰਾਜ ਸਰਕਾਰ ਨੂੰ ਨਿਰਦੇਸ਼ ਦਿੱਤਾ ਕਿ ਉਹ ਧਾਰਮਿਕ ਸੰਸਥਾਵਾਂ ਨੂੰ ਆਵਾਜ਼ ਦੇ ਪੱਧਰ ਨੂੰ ਕੰਟਰੋਲ ਕਰਨ ਲਈ ਵਿਧੀ ਅਪਣਾਉਣ, ਜਿਸ ਵਿੱਚ ਆਟੋਮੈਟਿਕ ਡੈਸੀਬਲ ਸੀਮਾ ਸੈੱਟਿੰਗ ਵਾਲੇ ਸਾਊਂਡ ਸਿਸਟਮ ਵੀ ਸ਼ਾਮਲ ਹਨ। ਅਦਾਲਤ ਨੇ ਇਹ ਫੈਸਲਾ ਕੁਰਲਾ ਉਪਨਗਰ ਦੀਆਂ ਦੋ ਹਾਊਸਿੰਗ ਐਸੋਸੀਏਸ਼ਨਾਂ (ਜਾਗੋ ਨਹਿਰੂ ਨਗਰ ਰੈਜ਼ੀਡੈਂਟਸ ਵੈਲਫੇਅਰ ਐਸੋਸੀਏਸ਼ਨ ਅਤੇ ਸ਼ਿਵਸ੍ਰਿਸ਼ਟੀ ਕੋਆਪਰੇਟਿਵ ਹਾਊਸਿੰਗ ਸੋਸਾਇਟੀਜ਼ ਐਸੋਸੀਏਸ਼ਨ ਲਿਮਟਿਡ) ਵੱਲੋਂ ਦਾਇਰ ਪਟੀਸ਼ਨ 'ਤੇ ਸੁਣਾਇਆ। ਪਟੀਸ਼ਨਕਰਤਾਵਾਂ ਨੇ ਦੋਸ਼ ਲਾਇਆ ਸੀ ਕਿ ਇਲਾਕੇ ਦੀਆਂ ਮਸਜਿਦਾਂ 'ਚ ਲਗਾਏ ਗਏ ਲਾਊਡ ਸਪੀਕਰਾਂ ਨਾਲ ਹੋਣ ਵਾਲੇ ਸ਼ੋਰ ਪ੍ਰਦੂਸ਼ਣ ਵਿਰੁੱਧ ਪੁਲਸ ਕੋਈ ਕਾਰਵਾਈ ਨਹੀਂ ਕਰ ਰਹੀ ਹੈ।
ਬ੍ਰਿਟਿਸ਼ ਸੰਸਦ ਵਿੱਚ ਕੰਗਨਾ ਦੀ ਫਿਲਮ 'ਐਮਰਜੈਂਸੀ' ਦਾ ਉੱਠਿਆ ਮੁੱਦਾ
ਇੰਗਲੈਂਡ: ਬ੍ਰਿਟੇਨ ਵਿੱਚ ਕੰਗਨਾ ਰਣੌਤ ਦੀ ਫਿਲਮ ਐਮਰਜੈਂਸੀ ਦੀ ਸਕ੍ਰੀਨਿੰਗ ਦੌਰਾਨ ਗਰਮ ਖਿਆਲੀਆਂ ਦੇ ਸਿਨੇਮਾਘਰ ਵਿੱਚ ਦਾਖਲ ਹੋਣ ਅਤੇ ਵਿਰੋਧ ਪ੍ਰਦਰਸ਼ਨ ਕਰਨ ਦਾ ਮੁੱਦਾ ਵੀ ਬ੍ਰਿਟਿਸ਼ ਸੰਸਦ ਵਿੱਚ ਉਠਾਇਆ ਗਿਆ। ਬ੍ਰਿਟਿਸ਼ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਇਸਨੂੰ ਬ੍ਰਿਟੇਨ ਦੇ ਲੋਕਾਂ ਦੇ ਅਧਿਕਾਰਾਂ ਦੀ ਉਲੰਘਣਾ ਦੱਸਿਆ।
ਇੰਨਾ ਹੀ ਨਹੀਂ ਸਦਨ ਦੇ ਡਿਪਟੀ ਸਪੀਕਰ ਨੇ ਵੀ ਚਿੰਤਾ ਜ਼ਾਹਰ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਮੁੱਦਾ ਸਹੀ ਹੈ। ਦਰਅਸਲ, ਪਿਛਲੇ ਐਤਵਾਰ ਨੂੰ ਬ੍ਰਿਟੇਨ ਦੇ ਕੁਝ ਸਿਨੇਮਾ ਹਾਲਾਂ ਵਿੱਚ ਫਿਲਮ ਐਮਰਜੈਂਸੀ ਦੀ ਸਕ੍ਰੀਨਿੰਗ ਦੌਰਾਨ ਵਿਵਾਦ ਹੋਇਆ ਸੀ।ਨਕਾਬਪੋਸ਼ ਗਰਮ ਖਿਆਲੀ ਸਿਨੇਮਾ ਹਾਲ ਵਿੱਚ ਦਾਖਲ ਹੋਏ ਅਤੇ ਫਿਲਮ ਦੀ ਸਕ੍ਰੀਨਿੰਗ ਰੋਕ ਦਿੱਤੀ। ਇਸ ਘਟਨਾ ਤੋਂ ਨਾਰਾਜ਼ ਹੋ ਕੇ, ਬ੍ਰਿਟਿਸ਼ ਫਿਲਮ ਇੰਡਸਟਰੀ ਨੇ ਕਈ ਸਿਨੇਮਾ ਹਾਲਾਂ ਵਿੱਚ ਫਿਲਮ ਦੀ ਸਕ੍ਰੀਨਿੰਗ ਰੋਕ ਦਿੱਤੀ। ਜਿਸ ਦਾ ਵਿਵਾਦ ਹੁਣ ਬ੍ਰਿਟਿਸ਼ ਸੰਸਦ ਤੱਕ ਪਹੁੰਚ ਗਿਆ ਹੈ।
ਬ੍ਰਿਟਿਸ਼ ਸੰਸਦ ਮੈਂਬਰ ਦਾ ਵੱਡਾ ਬਿਆਨ
ਬ੍ਰਿਟਿਸ਼ ਸੰਸਦ ਮੈਂਬਰ ਬੌਬ ਬਲੈਕਮੈਨ ਨੇ ਕਿਹਾ ਹੈ ਕਿ ਐਤਵਾਰ ਨੂੰ, ਮੈਂ ਅਤੇ ਮੇਰੇ ਕੁਝ ਦੋਸਤ ਪੈਸੇ ਖਰਚ ਕਰਕੇ ਹੈਰੋ ਵਿਊ ਸਿਨੇਮਾ ਵਿੱਚ ਫਿਲਮ "ਐਮਰਜੈਂਸੀ" ਦੇਖਣ ਗਏ। ਫਿਲਮ ਸ਼ੁਰੂ ਹੋਣ ਤੋਂ ਲਗਭਗ 30-40 ਮਿੰਟ ਬਾਅਦ, ਗਰਮ ਖਿਆਲੀ ਅੰਦਰ ਆ ਗਏ ਅਤੇ ਦਰਸ਼ਕਾਂ ਅਤੇ ਸੁਰੱਖਿਆ ਬਲਾਂ ਨੂੰ ਫਿਲਮ ਦੀ ਸਕ੍ਰੀਨਿੰਗ ਰੋਕਣ ਲਈ ਧਮਕੀਆਂ ਦੇਣ ਲੱਗੇ।
ਇਹ ਇੱਕ ਵਿਵਾਦਪੂਰਨ ਫਿਲਮ ਹੈ, ਅਤੇ ਮੈਂ ਇਸਦੀ ਗੁਣਵੱਤਾ ਅਤੇ ਸਮੱਗਰੀ 'ਤੇ ਕੋਈ ਟਿੱਪਣੀ ਨਹੀਂ ਕਰਾਂਗਾ। ਪਰ ਮੈਂ ਆਪਣੇ ਹਲਕੇ ਦੇ ਲੋਕਾਂ ਅਤੇ ਹੋਰ ਵਿਅਕਤੀਆਂ ਦੇ ਫਿਲਮ ਦੇਖਣ ਤੋਂ ਬਾਅਦ ਆਪਣੀ ਰਾਏ ਬਣਾਉਣ ਦੇ ਅਧਿਕਾਰਾਂ ਬਾਰੇ ਗੱਲ ਕਰ ਰਿਹਾ ਹਾਂ। ਸਾਂਸਦ ਮੈਂਬਰ ਨੇ ਕਿਹਾ ਹੈ ਕਿ ਮੈਂ ਇਹ ਕਹਿਣਾ ਚਾਹਾਂਗਾ ਕਿ ਮੇਰੇ ਹਲਕੇ ਦੇ ਲੋਕਾਂ ਨੂੰ ਇਹ ਫਿਲਮ ਦੇਖਣ ਦਾ ਅਧਿਕਾਰ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਖੁਦ ਫੈਸਲਾ ਲੈਣ ਦੀ ਇਜਾਜ਼ਤ ਹੋਣੀ ਚਾਹੀਦੀ ਹੈ। ਠੱਗਾਂ ਨੂੰ ਲੋਕਾਂ ਦੇ ਜਮਹੂਰੀ ਅਧਿਕਾਰਾਂ ਨੂੰ ਡਰਾਉਣ ਅਤੇ ਭੰਗ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਅਗਲੇ ਹਫ਼ਤੇ ਤੱਕ, ਇਸ ਫਿਲਮ ਨੂੰ ਦੇਖਣ ਦੇ ਚਾਹਵਾਨਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਢੁਕਵੇਂ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ ਵਿੱਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ   (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਪਬਲਿਕ ਸਕੂਲ ਰਾਜੋਰੀ ਗਾਰਡਨ, ਨਵੀਂ ਦਿੱਲੀ ਵਿੱਚ ਗਣਤੰਤਰ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਸਮੂਹ ਗੀਤ, ਦੇਸ਼ ਭਗਤੀ ਦੇ ਗੀਤ ਅਤੇ ਕਵਿਤਾਵਾਂ ਰਾਹੀਂ 26 ਜਨਵਰੀ ਦੀ ਮਹੱਤਤਾ ਬਾਰੇ ਦੱਸਿਆ। ਦੇਸ਼ ਲਈ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਅਤੇ ਸਰਹੱਦਾਂ ਦੀ ਰਾਖੀ ਕਰਨ ਵਾਲੇ ਸੈਨਿਕਾਂ ਦਾ ਧੰਨਵਾਦ ਕੀਤਾ। ਇਸ ਮੌਕੇ ਇੱਕ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ ਤੇ ਨਾਲ ਹੀ ਸਿੱਖ ਮਾਰਸ਼ਲ ਆਰਟਸ ਗੱਤਕੇ ਦਾ ਵੀ ਸਕੂਲੀ ਬੱਚਿਆਂ ਨੇ ਪ੍ਰਦਰਸ਼ਨ ਕੀਤਾ । ਇਸ ਪ੍ਰੋਗਰਾਮ ਦੀ ਖਾਸ ਵਿਸ਼ੇਸ਼ਤਾ ਇਹ ਸੀ ਕਿ ਪੂਰਾ ਪ੍ਰੋਗਰਾਮ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ, ਡਾ: ਮਨਮੋਹਨ ਸਿੰਘ ਨੂੰ ਸਮਰਪਿਤ ਕੀਤਾ ਗਿਆ ਸੀ । ਸਕੂਲੀ ਬੱਚਿਆਂ ਨੇ ਉਨ੍ਹਾਂ ਦੇ ਜਨਮ ਤੋਂ ਲੈ ਕੇ ਇੱਕ ਅਧਿਆਪਕ, ਪ੍ਰੋਫੈਸਰ, ਅਰਥਸ਼ਾਸ਼ਤਰੀ, ਰਿਜਰਵ ਬੈੰਕ ਦੇ ਰਾਜਪਾਲ, ਵਿੱਤ ਮੰਤਰੀ ਅਤੇ ਪ੍ਰਧਾਨਮੰਤਰੀ ਦੇ ਸਫ਼ਰ ਦਾ ਦਸਤਾਵੇਜ਼ਾਂ ਨੂੰ ਇੱਕ ਦਸਤਾਵੇਜ਼ੀ ਦੇ ਰੂਪ ਵਿੱਚ ਪੇਸ਼ ਕੀਤਾ । ਸਕੂਲ ਦੇ ਪ੍ਰਧਾਨ ਸਰਦਾਰ ਹਰਮਨਜੀਤ ਸਿੰਘ, ਚੇਅਰਮੈਨ ਬਲਦੀਪ ਸਿੰਘ ਰਾਜਾ, ਮੈਨੇਜਰ ਜਗਜੀਤ ਸਿੰਘ ਨੇ ਗਣਤੰਤਰ ਦਿਵਸ ਤੇ ਸਾਰਿਆਂ ਨੂੰ ਵਧਾਈ ਦਿੱਤੀ ਅਤੇ ਆਏ ਹੋਏ ਪਤਵੰਤੇ ਸੱਜਣਾ ਦਾ ਧੰਨਵਾਦ ਕੀਤਾ । ਮੈਨੇਜਰ ਸਰਦਾਰ ਜਗਜੀਤ ਸਿੰਘ ਨੇ ਕਿਹਾ ਕਿ ਜਿਮਨਾਸਟਿਕ ਖੇਡ ਲਈ ਸਕੂਲ ਦੀ ਇਕ ਲੜਕੀ ਨੂੰ ਰਾਸ਼ਟਰੀ ਪੱਧਰ 'ਤੇ ਚੁਣਿਆ ਗਿਆ ਹੈ, ਇਹ ਪੂਰੇ ਸਕੂਲ ਲਈ ਮਾਣ ਦੀ ਗੱਲ ਹੈ ।
ਸ਼੍ਰੋਮਣੀ ਕਮੇਟੀ ਵੱਲੋਂ ਮੁੰਬਈ &rsquoਚ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਕੇਂਦਰ ਸ਼ੁਰੂ
👉 ਆਰਥਕ ਤੌਰ &rsquoਤੇ ਕਮਜ਼ੋਰ ਲੋਕਾਂ ਨੂੰ 10 ਰੁਪਏ &rsquoਚ ਦਿੱਤੀ ਜਾਵੇਗੀ ਐੱਮਆਰਆਈ ਤੇ ਸੀਟੀ ਸਕੈਨ ਦੀ ਸਹੂਲਤ- ਐਡਵੋਕਟ ਧਾਮੀ
ਨਵੀਂ ਦਿੱਲੀ,   (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਮੁੰਬਈ ਵਿਖੇ ਚੱਲ ਰਹੇ ਗੁਰੂ ਨਾਨਕ ਖ਼ਾਲਸਾ ਕਾਲਜ ਮਾਟੁੰਗਾ ਵਿੱਚ ਅੱਜ ਚਾਰ ਸਾਹਿਬਜ਼ਾਦੇ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦਾ ਉਦਘਾਟਨ ਕੀਤਾ ਗਿਆ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਬਲਦੇਵ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਿੰਦਰ ਸਿੰਘ ਬਾਵਾ, ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਜਗਜੋਤ ਸਿੰਘ, ਸ਼੍ਰੋਮਣੀ ਕਮੇਟੀ ਦੇ ਓਐੱਸਡੀ ਸ. ਸਤਬੀਰ ਸਿੰਘ ਧਾਮੀ, ਸ. ਜਸਬੀਰ ਸਿੰਘ ਧਾਮ ਸਮੇਤ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
ਇਸ ਸਬੰਧੀ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀ ਨੁਮਾਇੰਦਾ ਸੰਸਥਾ ਸ਼੍ਰੋਮਣੀ ਕਮੇਟੀ ਵੱਲੋਂ ਲੋਕ ਭਲਾਈ ਦੇ ਕਾਰਜਾਂ ਵਿੱਚ ਵੱਡੀਆਂ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ। ਇਸੇ ਤਹਿਤ ਹੀ ਅੱਜ ਮੁੰਬਈ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਨੂੰ ਸਮਰਪਿਤ ਐੱਮਆਰਆਈ ਤੇ ਸੀਟੀ ਸਕੈਨ ਸੈਂਟਰ ਦੀ ਸ਼ੁਰੂਆਤ ਕੀਤੀ ਗਈ ਹੈ। ਉਨ੍ਹਾਂ ਦੱਸਿਆਂ ਕਿ ਇਸ ਸੈਂਟਰ ਵਿਖੇ ਆਰਥਕ ਤੌਰ &rsquoਤੇ ਕਮਜ਼ੋਰ ਲੋਕਾਂ ਨੂੰ ਕੇਵਲ 10 ਰੁਪਏ ਵਿੱਚ ਐੱਮਆਰਆਈ, ਸੀਟੀ ਸਕੈਨ, ਐਕਸਰੇ ਆਦਿ ਟੈਸਟਾਂ ਦੀਆਂ ਸੇਵਾਵਾਂ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਗੁਰੂ ਨਾਨਕ ਮਿਸ਼ਨ 1313 ਨਾਮ ਉੱਤੇ ਚਲਾਈ ਜਾਣ ਵਾਲੀ ਫਾਰਮੇਸੀ ਤੋਂ ਮਾਰਕੀਟ ਰੇਟ ਨਾਲੋਂ 25% ਘੱਟ ਰੇਟ ਉੱਤੇ ਦਵਾਈਆਂ ਮੁਹੱਈਆ ਕਰਵਾਈਆਂ ਜਾਣਗੀਆਂ ਅਤੇ ਮੈਡੀਕਲ ਖੂਨ ਦੀ ਜਾਂਚ ਦੇ ਟੈਸਟ ਵੀ 50% ਸਸਤੀਆਂ ਦਰਾਂ ਉੱਤੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਹ ਸੇਵਾਵਾਂ ਆਮ ਲੋਕਾਂ ਲਈ ਵੀ ਬਹੁਤ ਸਸਤੀਆਂ ਦਰਾਂ ਉੱਤੇ ਦਿੱਤੀਆਂ ਜਾਣਗੀਆਂ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਮੁੰਬਈ ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਦੇ ਗੁਰਦੁਆਰਾ ਸਾਹਿਬਾਨ ਦੇ ਗ੍ਰੰਥੀ ਸਿੰਘਾਂ ਅਤੇ ਹੋਰ ਮੁਲਾਜ਼ਮਾਂ ਨੂੰ ਵੀ ਇਹ ਸਹੂਲਤਾਂ ਕੇਵਲ 10 ਰੁਪਏ ਵਿੱਚ ਹੀ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਨ੍ਹਾਂ ਕਾਰਜਾਂ ਵਿੱਚ ਮਹਾਂਰਾਸ਼ਟਰ ਤੋਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਗੁਰਿੰਦਰ ਸਿੰਘ ਬਾਵਾ ਵੱਲੋਂ ਵਿਸ਼ੇਸ਼ ਤੇ ਸ਼ਲਾਘਾਯੋਗ ਯਤਨ ਕੀਤੇ ਗਏ ਹਨ, ਜਿਸ ਨਾਲ ਸਿੱਖ ਸੰਸਥਾ ਦਾ ਮਾਨ ਹੋਰ ਵਧੇਗਾ। ਇਸ ਮੌਕੇ ਗੁਰੂ ਨਾਨਕ ਖ਼ਾਲਸਾ ਕਾਲਜ ਦੀ ਡਾਇਰੈਕਟਰ ਐਡਮਿਨ ਡਾ. ਜਸਬੀਰ ਕੌਰ ਮੱਕੜ, ਸ. ਹਰਮੀਤ ਸਿੰਘ ਸਲੂਜਾ ਆਦਿ ਮੌਜੂਦ ਸਨ।
ਸ਼੍ਰੋਮਣੀ ਕਮੇਟੀ ਦੇ ਵਫਦ ਨੇ ਪਾਕਿਸਤਾਨ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ ਕਰਕੇ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਦੇਣ ਦੀ ਕੀਤੀ ਮੰਗ
ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ &rsquoਤੇ ਅੱਜ ਸ਼੍ਰੋਮਣੀ ਕਮੇਟੀ ਦੇ ਇਕ ਵਫਦ ਨੇ ਦਿੱਲੀ &rsquoਚ ਪਾਕਿਸਤਾਨ ਹਾਈ ਕਮਿਸ਼ਨ ਦੇ ਮੁੱਖ ਕਮਿਸ਼ਨਰ ਸਾਦ ਅਹਿਮਦ ਵੜੈਚ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਸਥਿੱਤ ਗੁਰਧਾਮਾਂ ਦੇ ਦਰਸ਼ਨਾ ਲਈ ਜਾਣ ਵਾਲੇ ਸਿੱਖ ਸ਼ਰਧਾਲੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸੂਚੀ ਅਨੁਸਾਰ ਸਾਰੇ ਵੀਜੇ ਦੇਣ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਜਥਾ ਭੇਜੇ ਜਾਣ ਦੀ ਮੰਗ ਕੀਤੀ। ਸ਼੍ਰੋਮਣੀ ਕਮੇਟੀ ਵੱਲੋਂ ਗਏ ਇਸ ਵਫਦ ਵਿੱਚ ਮੁੱਖ ਸਕੱਤਰ ਤੇ ਮੈਂਬਰ ਸ. ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸਕੱਤਰ ਸ. ਪ੍ਰਤਾਪ ਸਿੰਘ ਅਤੇ ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ ਮੌਜੂਦ ਸਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ. ਕੁਲਵੰਤ ਸਿੰਘ ਮੰਨਣ ਤੇ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਦੇ ਸ਼ਰਧਾਲੂਆਂ ਦੇ ਪਾਕਿਸਤਾਨ ਹਾਈ ਕਮਿਸ਼ਨ ਵੱਲੋਂ ਵੱਡੀ ਗਿਣਤੀ ਵੀਜੇ ਕੱਟ ਦਿੱਤੇ ਗਏ ਸਨ, ਜਿਸ ਨੂੰ ਲੈ ਕੇ ਪਾਕਿਸਤਾਨ ਹਾਈ ਕਮਿਸ਼ਨ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਨੁਮਾਇੰਦਾ ਜਥੇਬੰਦੀ ਹੈ ਜਿਸ ਵੱਲੋਂ ਹਰ ਸਾਲ ਖਾਲਸਾ ਸਾਜਨਾ ਦਿਵਸ (ਵਿਸਾਖੀ), ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ, ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਪਾਕਿਸਤਾਨ ਸਥਿੱਤ ਵੱਖ-ਵੱਖ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨਾਂ ਲਈ ਜਥੇ ਭੇਜੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਜਥਿਆਂ ਲਈ ਪੰਜਾਬ ਰਾਜ ਕੋਲ ਕ੍ਰਮਵਾਰ 1800, 600, 300 ਅਤੇ 1800 ਵੀਜ਼ੇ ਦਾ ਪ੍ਰਵਾਨਿਤ ਕੋਟਾ ਹੈ, ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਸ਼੍ਰੋਮਣੀ ਕਮੇਟੀ ਵੱਲੋਂ ਭੇਜੀ ਗਈ ਸਿੱਖ ਸ਼ਰਧਾਲੂਆਂ ਦੀ ਪੂਰੀ ਸੂਚੀ ਨੂੰ ਪਾਕਿਸਤਾਨ ਵੱਲੋਂ ਵੀਜ਼ਾ ਨਹੀਂ ਦਿੱਤਾ ਜਾਂਦਾ ਅਤੇ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਡੀ ਗਿਣਤੀ ਵਿੱਚ ਨਾਮ ਕੱਟ ਦਿੱਤੇ ਜਾਂਦੇ ਹਨ। ਉਨ੍ਹਾਂ ਕਿਹਾ ਕਿ ਅੱਜ ਇਹ ਮਾਮਲਾ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਕੋਲ ਉਠਾਇਆ ਗਿਆ ਅਤੇ ਮੰਗ ਕੀਤੀ ਗਈ ਕਿ ਸਿੱਖ ਸ਼ਰਧਾਲੂਆਂ ਦੀ ਪਾਕਿਸਤਾਨ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨ ਪ੍ਰਤੀ ਸ਼ਰਧਾ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਸ਼੍ਰੋਮਣੀ ਕਮੇਟੀ ਦੀ ਸੂਚੀ ਵਿੱਚੋਂ ਵੱਧ ਤੋਂ ਵੱਧ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਣ।
ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜੇ ਜਾਣ ਦੀ ਮੰਗ ਵੀ ਕੀਤੀ ਗਈ ਹੈ। ਪਾਕਿਸਤਾਨ ਹਾਈ ਕਮਿਸ਼ਨ ਨੂੰ ਦਿੱਤੇ ਪੱਤਰ ਵਿਚ ਕਿਹਾ ਗਿਆ ਕਿ ਸਿੱਖਾਂ ਦੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਹਰ ਸਾਲ ਇੱਕ ਸਿੱਖ ਜਥਾ ਪਾਕਿਸਤਾਨ ਭੇਜਿਆ ਜਾਂਦਾ ਸੀ। ਸ਼੍ਰੋਮਣੀ ਕਮੇਟੀ ਹਰ ਸਾਲ ਸਿੱਖ ਕੌਮ ਦੇ ਸਰਵਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਂਦੀ ਹੈ, ਜਦੋਂ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰ ਸਾਲ ਇਹ ਦਿਹਾੜਾ ਨਿਸ਼ਚਿਤ ਮਿਤੀ 16 ਜੂਨ ਨੂੰ ਮਨਾਉਂਦੀ ਹੈ। ਤਰੀਕਾਂ ਵਿੱਚ ਅੰਤਰ ਹੋਣ ਕਾਰਨ ਸਿੱਖ ਸ਼ਰਧਾਲੂਆਂ ਦਾ ਜਥਾ 2012 ਤੋਂ ਸ਼੍ਰੋਮਣੀ ਕਮੇਟੀ ਵੱਲੋਂ ਨਹੀਂ ਭੇਜਿਆ ਜਾ ਸਕਿਆ। ਤਰੀਕਾਂ ਵਿਚ ਅੰਤਰ ਹੋਣ ਕਾਰਨ ਪਾਕਿਸਤਾਨ ਹਾਈ ਕਮਿਸ਼ਨ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਭੇਜੇ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਵੀਜ਼ੇ ਨਹੀਂ ਦਿੰਦਾ, ਜਿਸ ਨਾਲ ਭਾਰਤੀ ਸਿੱਖ ਸ਼ਰਧਾਲੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼੍ਰੋਮਣੀ ਕਮੇਟੀ ਅਤੇ ਸਿੱਖ ਸੰਗਤ ਵੱਲੋਂ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ 30 ਮਈ 2025 (ਜੈਠ ਸੁਦੀ 4) ਨੂੰ ਮਨਾਇਆ ਜਾ ਰਿਹਾ ਹੈ। ਇਸ ਲਈ ਪ੍ਰਵਾਨਿਤ ਨਾਨਕਸ਼ਾਹੀ ਕੈਲੰਡਰ ਅਨੁਸਾਰ ਮਿਤੀ 30 ਮਈ, 2025 ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਜਾਰੀ ਕੀਤੇ ਜਾਣ।