17 ਫਰਵਰੀ 2025 (ਸੋਮਵਾਰ) ਅੱਜ ਦੀਆਂ ਮੁੱਖ ਖਬਰਾਂ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫ਼ਾ ਦਿੱਤਾ
ਅੰਮ੍ਰਿਤਸਰ- ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਫਾਰਗ ਕਰਨ ਦੇ ਫ਼ੈਸਲੇ ਤੋਂ ਬਾਅਦ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਦੇ ਅਹੁਦੇ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੇ ਮੁਖੀ ਵਜੋਂ ਆਪਣੇ ਦੋਵਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਨਵੰਬਰ, 2021 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਅਹੁਦਾ ਸੰਭਾਲਿਆ ਸੀ। ਇੱਕ ਪੱਤਰਕਾਰ ਸੰਮੇਲਨ ਵਿੱਚ ਖੁਲਾਸਾ ਕਰਦਿਆਂ ਉਨ੍ਹਾਂ ਕਿਹਾ ਕਿ ਗਿਆਨੀ ਹਰਪ੍ਰੀਤ ਸਿੰਘ ਨੂੰ ਫਾਰਗ ਕਰਨ ਦਾ ਫ਼ੈਸਲਾ ਅੰਤ੍ਰਿੰਗ ਕਮੇਟੀ ਦਾ ਸੀ, ਜਿਸ ਵਿੱਚ ਕਮੇਟੀ ਦੇ ਉਨ੍ਹਾਂ ਸਣੇ ਬਾਕੀ ਸਾਰੇ ਮੈਂਬਰ ਵੀ ਹਾਜ਼ਰ ਸਨ ਅਤੇ ਬਹੁ-ਸੰਮਤੀ ਨਾਲ ਇਸ ਫ਼ੈਸਲੇ &rsquoਤੇ ਸਹਿਮਤੀ ਦਿੱਤੀ ਗਈ ਸੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਾਰਿਆਂ ਨਾਲ ਸਲਾਹ-ਮਸ਼ਵਰਾ ਹੋਇਆ ਸੀ ਅਤੇ ਉਸ ਤੋਂ ਬਾਅਦ ਇਹ ਫ਼ੈਸਲਾ ਕੀਤਾ ਗਿਆ ਸੀ ਉਨ੍ਹਾਂ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਸਬੰਧੀ ਬਣਾਈ ਗਈ ਸੱਤ ਮੈਂਬਰੀ ਕਮੇਟੀ ਤੋਂ ਵੀ ਉਸ ਨੂੰ ਫਾਰਗ ਕਰ ਦਿੱਤਾ ਜਾਵੇ।ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਜੋਂ ਅਸਤੀਫ਼ਾ ਉਨ੍ਹਾਂ ਅੰਤ੍ਰਿੰਗ ਕਮੇਟੀ ਨੂੰ ਭੇਜਿਆ ਹੈ, ਜਦੋਂ ਕਿ ਸੱਤ ਮੈਂਬਰੀ ਕਮੇਟੀ ਤੋਂ ਦਿੱਤਾ ਅਸਤੀਫ਼ਾ ਉਨ੍ਹਾਂ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਸੌਂਪ ਦਿੱਤਾ ਹੈ।
ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਪਿਛਲੇ ਦਿਨੀਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ iਖ਼ਲਾਫ਼ ਲੱਗੇ ਦੋਸ਼ਾਂ ਨੂੰ ਆਧਾਰ ਬਣਾ ਕੇ ਉਨ੍ਹਾਂ ਨੂੰ ਜਥੇਦਾਰ ਦੇ ਅਹੁਦੇ ਤੋਂ ਫਾਰਗ ਕਰਨ ਦਾ ਫ਼ੈਸਲਾ ਕੀਤਾ ਸੀ।
ਸ਼੍ਰੋਮਣੀ ਕਮੇਟੀ ਦੇ ਇਸ ਫ਼ੈਸਲੇ &rsquoਤੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਇਤਰਾਜ਼ ਪ੍ਰਗਟਾਇਆ ਸੀ। ਉਹ ਉਸ ਵੇਲੇ ਇੰਗਲੈਂਡ ਦੌਰੇ &rsquoਤੇ ਸਨ ਅਤੇ ਉਨ੍ਹਾਂ ਆਪਣੇ ਸੋਸ਼ਲ ਮੀਡੀਆ ਖਾਤੇ ਵਿੱਚ ਇਸ ਸਬੰਧੀ ਆਪਣੀਆਂ ਭਾਵਨਾਵਾਂ ਦਰਜ ਕੀਤੀਆਂ ਸਨ, ਉਨ੍ਹਾਂ ਨਾ ਸਿਰਫ ਇਸ ਫ਼ੈਸਲੇ &rsquoਤੇ ਇਤਰਾਜ਼ ਕੀਤਾ ਸੀ ਸਗੋਂ ਆਖਿਆ ਸੀ ਕਿ ਇਸ ਫ਼ੈਸਲੇ ਨਾਲ ਉਨ੍ਹਾਂ ਦੇ ਮਨ ਨੂੰ ਠੇਸ ਪੁੱਜੀ ਹੈ।
ਦੱਸਣਯੋਗ ਹੈ ਕਿ ਜਥੇਦਾਰ ਗਿਆਨੀ ਰਘਬੀਰ ਸਿੰਘ ਪਹਿਲਾਂ ਹੀ ਗਿਆਨੀ ਹਰਪ੍ਰੀਤ ਸਿੰਘ iਖ਼ਲਾਫ਼ ਬਣਾਈ ਗਈ ਜਾਂਚ ਕਮੇਟੀ &rsquoਤੇ ਵੀ ਇਤਰਾਜ਼ ਪ੍ਰਗਟਾ ਚੁੱਕੇ ਸਨ। ਉਨ੍ਹਾਂ ਆਖਿਆ ਸੀ ਕਿ ਜਥੇਦਾਰਾਂ iਖ਼ਲਾਫ਼ ਜਾਂਚ ਕਰਨ ਦਾ ਅਧਿਕਾਰ ਸ਼੍ਰੋਮਣੀ ਕਮੇਟੀ ਕੋਲ ਨਹੀਂ ਹੈ, ਇਸ ਸਬੰਧੀ ਜਾਂਚ ਸਿਰਫ਼ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਹੀ ਕੀਤੀ ਜਾ ਸਕਦੀ ਹੈ। ਇਸ ਸਬੰਧੀ ਪੈਦਾ ਹੋਇਆ ਰੋਸ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਸਤੀਫ਼ੇ ਵਜੋਂ ਸਾਹਮਣੇ ਆਇਆ ਹੈ।
 ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਤੋਂ ਸਬਕ ਲੈਣ ਨੌਜਵਾਨ: ਭਗਵੰਤ ਮਾਨ
ਖੰਨਾ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਅਮਰੀਕਾ ਤੋਂ ਪਰਤੇ ਭਾਰਤੀ ਨਾਗਰਿਕਾਂ ਦੀ ਵਾਪਸੀ ਤੋਂ ਸਬਕ ਸਿੱਖਣ ਅਤੇ ਗਲਤ ਤਰੀਕਿਆਂ ਨਾਲ ਵਿਦੇਸ਼ ਜਾਣ ਦੀ ਸੋਚ ਤਿਆਗ ਕੇ ਆਪਣੇ ਸੂਬੇ ਨੂੰ ਦੇਸ਼ &rsquoਚ ਮੋਹਰੀ ਬਣਾਉਣ ਲਈ ਮਿਹਨਤ ਕਰਨ। ਮੁੱਖ ਮੰਤਰੀ ਭਗਵੰਤ ਮਾਨ ਅੱਜ ਇਥੋਂ ਦੇ ਪਿੰਡ ਘੁੰਗਰਾਲੀ ਰਾਜਪੂਤਾਂ ਵਿੱਚ ਹੋਏ ਟੂਰਨਾਮੈਂਟ ਦੌਰਾਨ ਇਕੱਠ ਨੂੰ ਸੰਬੋਧਨ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਪਵਿੱਤਰ ਧਰਤੀ &rsquoਤੇ ਜਨਮ ਲੈਣਾ ਮਾਣ ਵਾਲੀ ਗੱਲ ਹੈ ਕਿਉਂਕਿ ਇਥੋਂ ਦੀ ਧਰਤੀ ਦੁਨੀਆ ਦੀ ਸਭ ਤੋਂ ਉਪਜਾਊ ਧਰਤੀ ਹੈ। ਉਨ੍ਹਾਂ ਅਫਸੋਸ ਪ੍ਰਗਟਾਇਆ ਕਿ ਸੂਬੇ ਵਿੱਚ ਪਿਛਲੀਆਂ ਸਰਕਾਰਾਂ ਦੀ ਨਾਕਾਮੀ ਕਾਰਨ ਨੌਜਵਾਨ ਬਿਹਤਰ ਭਵਿੱਖ ਦੀ ਭਾਲ ਵਿੱਚ ਹੋਰ ਮੁਲਕਾਂ ਵੱਲ ਪਰਵਾਸ ਕਰਨ ਲਈ ਮਜਬੂਰ ਸਨ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ &rsquoਤੇ 50 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ ਹਨ ਅਤੇ ਸੂਬੇ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਤਿੰਨ ਸਾਲਾਂ ਵਿੱਚ ਨੌਜਵਾਨਾਂ ਨੂੰ ਇੰਨੀ ਵੱਡੀ ਗਿਣਤੀ ਵਿੱਚ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਰੁਝਾਨ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰਹੇਗਾ ਕਿਉਂਕਿ ਸੂਬੇ ਦੇ ਨੌਜਵਾਨਾਂ ਲਈ ਵੱਡੀ ਗਿਣਤੀ ਵਿੱਚ ਭਰਤੀ ਦੀ ਤਿਆਰੀ ਹੈ। ਇਸ ਕਾਰਨ ਪੰਜਾਬ ਵਿੱਚ ਪਰਵਾਸ ਨੂੰ ਮੋੜਾ ਪਿਆ ਹੈ ਕਿਉਂਕਿ ਨੌਜਵਾਨ ਸੂਬੇ ਵਿੱਚ ਸਰਕਾਰੀ ਨੌਕਰੀਆਂ ਲੈਣ ਲਈ ਵਿਦੇਸ਼ਾਂ ਤੋਂ ਪਰਤ ਰਹੇ ਹਨ।
ਟਰੰਪ ਵੱਲੋਂ ਵਿਜ਼ਟਰ ਵੀਜ਼ਾ ਨਿਯਮਾਂ &rsquoਚ ਵੱਡੀ ਤਬਦੀਲੀ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਦੀ ਫੜੋ ਫੜੀ ਦਰਮਿਆਨ ਵਿਜ਼ਟਰ ਵੀਜ਼ਾਂ ਨਿਯਮਾਂ ਵਿਚ ਵੱਡੀ ਤਬਦੀਲੀ ਦਾ ਐਲਾਨ ਕੀਤਾ ਗਿਆ ਹੈ ਅਤੇ ਲੱਖਾਂ ਭਾਰਤੀਆਂ ਨੂੰ ਵੀਜ਼ੇ ਤੋਂ ਨਾਂਹ ਕੀਤੀ ਜਾ ਸਕਦੀ ਹੈ। ਵਿਜ਼ਟਰ ਵੀਜ਼ਾ &rsquoਤੇ ਅਮਰੀਕਾ ਪੁੱਜੇ ਪਰ ਵਾਪਸ ਨਾ ਜਾਣ ਵਾਲੇ ਭਾਰਤੀਆਂ ਦੀ ਸਾਲਾਨਾ ਗਿਣਤੀ 25 ਹਜ਼ਾਰ ਦੇ ਨੇੜੇ ਦੱਸੀ ਜਾ ਰਹੀ ਜਦਕਿ ਕੈਨੇਡਾ ਅਤੇ ਮੈਕਸੀਕੋ ਦਾ ਬਾਰਡਰ ਟੱਪ ਕੇ ਆਉਣ ਵਾਲੇ ਇਨ੍ਹਾਂ ਵਿਚ ਸ਼ਾਮਲ ਨਹੀਂ। 2023 ਵਿਚ 17 ਲੱਖ 60 ਹਜ਼ਾਰ ਭਾਰਤੀ ਬੀ-1 ਅਤੇ ਬੀ-2 ਵੀਜ਼ਾ &rsquoਤੇ ਅਮਰੀਕਾ ਪੁੱਜੇ ਜਿਨ੍ਹਾਂ ਵਿਚੋਂ ਡੇਢ ਫ਼ੀ ਸਦੀ ਵੀਜ਼ਾ ਖਤਮ ਹੋਣ ਤੋਂ ਬਾਅਦ ਵੀ ਵਾਪਸ ਨਾ ਗਏ ਅਜਿਹੇ ਵਿਚ ਵਿਜ਼ਟਰ ਵੀਜ਼ਾ ਨਿਯਮ ਸਖਤ ਕਰਨੇ ਬੇਹੱਦ ਲਾਜ਼ਮੀ ਹੋ ਗਏ।
ਲੱਖਾਂ ਭਾਰਤੀਆਂ ਨੂੰ ਹੋਵੇਗੀ ਵੀਜ਼ੇ ਤੋਂ ਨਾਂਹ
ਤਾਜ਼ਾ ਤਬਦੀਲੀਆਂ ਮੁਤਾਬਕ ਵੀਜ਼ਾ ਇੰਟਰਵਿਊ ਤੋਂ ਛੋਟ ਸਿਰਫ਼ ਉਨ੍ਹਾਂ ਲੋਕਾਂ ਨੂੰ ਮਿਲ ਸਕੇਗੀ ਜਿਨ੍ਹਾਂ ਦਾ ਵੀਜ਼ਾ 12 ਮਹੀਨੇ ਦੇ ਅੰਦਰ ਐਕਸਪਾਇਰ ਹੋਣ ਵਾਲਾ ਹੈ ਜਦਕਿ ਇਸ ਤੋਂ ਪਹਿਲਾਂ 48 ਮਹੀਨੇ ਤੱਕ ਵੀਜ਼ਾ ਮਿਆਦ ਪੁੱਗਣ ਵਾਲਿਆਂ ਨੂੰ ਵੀ ਇੰਟਰਵਿਊ ਤੋਂ ਛੋਟ ਮਿਲੀ ਹੋਈ ਸੀ। ਨਵੀਂ ਦਿੱਲੀ ਸਥਿਤ ਅਮਰੀਕਾ ਦੀ ਅੰਬੈਸੀ ਅਤੇ ਮੁੰਬਈ ਕੌਂਸਲੇਟ ਵਿਚ ਵੀਜ਼ਾ ਇੰਟਰਵਿਊ ਵਾਸਤੇ ਔਸਤ ਉਡੀਕ ਸਮਾਂ 440 ਦਿਨ ਚੱਲ ਰਿਹਾ ਹੈ ਜਦਕਿ ਚੇਨਈ ਕੌਂਸਲੇਟ ਵਿਚ 436 ਦਿਨ ਦੀ ਉਡੀਕ ਕਰਨੀ ਪੈਂਦੀ ਹੈ। ਹੈਦਰਾਬਾਦ ਕੌਂਸਲੇਟ ਵਿਚ ਇੰਟਰਵਿਊ ਲਈ ਉਡੀਕ ਸਮਾਂ 429 ਦਿਨ ਦੱਸਿਆ ਜਾ ਰਿਹਾ ਹੈ ਕਿ ਕੋਲਕਾਤਾ ਵਿਖੇ 415 ਦਿਨ ਦੀ ਉਡੀਕ ਕਰਨੀ ਪੈ ਰਹੀ ਹੈ। ਇਸੇ ਦੌਰਾਨ ਹਾਲ ਹੀ ਵਿਚ ਸਾਹਮਣੇ ਆਏ ਅਧਿਐਨ ਮੁਤਾਬਕ ਕੈਲੇਫੋਰਨੀਆ, ਟੈਕਸਸ, ਨਿਊ ਜਰਸੀ, ਨਿਊ ਯਾਰਕ ਅਤੇ ਇਲੀਨੌਇ ਵਿਚ ਸਭ ਤੋਂ ਵੱਧ ਭਾਰਤੀ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ ਜਦਕਿ ਓਹਾਇਓ ਵਿਚ ਮੌਜੂਦ ਗੈਰਕਾਨੂੰਨੀ ਪ੍ਰਵਾਸੀਆਂ ਵਿਚੋਂ 16 ਫ਼ੀ ਸਦੀ ਭਾਰਤੀ ਹਨ ਅਤੇ ਮਿਸ਼ੀਗਨ ਵਿਚ ਇਹ ਅੰਕੜਾ 14 ਫ਼ੀ ਸਦੀ ਦੱਸਿਆ ਜਾ ਰਿਹਾ ਹੈ। ਟੈਨੇਸੀ, ਇੰਡਿਆਨਾ, ਜਾਰਜੀਆ ਅਤੇ ਵਿਸਕੌਨਸਿਨ ਵਿਚ ਮੌਜੂਦ ਭਾਰਤੀ ਮੂਲ ਦੇ ਲੋਕਾਂ ਵਿਚੋਂ 20 ਫੀ ਸਦੀ ਗੈਰਕਾਨੂੰਨੀ ਤਰੀਕੇ ਨਾਲ ਰਹਿ ਰਹੇ ਹਨ।
ਅਮਰੀਕੀ ਫੌਜ &lsquoਚ ਭਰਤੀ ਨਹੀਂ ਹੋ ਸਕਣਗੇ ਟਰਾਂਸਜੈਂਡਰ
ਵਾਸ਼ਿੰਗਟਨ- ਅਮਰੀਕਾ &lsquoਚ ਹੁਣ ਟਰਾਂਸਜੈਂਡਰ ਫ਼ੌਜ &lsquoਚ ਭਰਤੀ ਨਹੀਂ ਹੋ ਸਕਣਗੇ। ਅਮਰੀਕੀ ਫੌਜ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ &lsquoਤੇ ਪੋਸਟ ਕਰਕੇ ਇਹ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਫ਼ੌਜੀਆਂ ਨੂੰ ਆਪਣਾ ਲਿੰਗ ਬਦਲਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ, ਨਾ ਹੀ ਫ਼ੌਜ ਲਿੰਗ-ਪੁਸ਼ਟੀ ਦੇਖਭਾਲ ਦੀ ਸਹੂਲਤ ਪ੍ਰਦਾਨ ਕਰੇਗੀ। ਯੂ.ਐੱਸ. ਆਰਮੀ ਨੇ ਐਕਸ ਪੋਸਟ ਵਿਚ ਲਿਖਿਆ, &rdquoਟਰਾਂਸਜੈਂਡਰ ਵਿਅਕਤੀਆਂ ਨੂੰ ਹੁਣ ਫੌਜ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਫੌਜ ਸਿਪਾਹੀਆਂ ਲਈ ਲਿੰਗ ਪੁਨਰ ਨਿਯੁਕਤੀ ਪ੍ਰਕਿਰਿਆਵਾਂ ਨੂੰ ਪ੍ਰਦਰਸ਼ਨ ਜਾਂ ਸਹੂਲਤ ਦੇਣਾ ਬੰਦ ਕਰ ਦੇਵੇਗੀ।&rdquo
ਅਮਰੀਕੀ ਫੌਜ ਨੇ ਇਸ ਵਿਚ ਲਿਖਿਆ ਹੈ ਕਿ ਸੇਵਾ ਮੈਂਬਰਾਂ ਲਈ ਲਿੰਗ ਪੁਨਰ-ਸਾਈਨਮੈਂਟ ਦੀ ਪੁਸ਼ਟੀ ਕਰਨ ਜਾਂ ਸਹੂਲਤ ਦੇਣ ਲਈ ਸਾਰੀਆਂ ਡਾਕਟਰੀ ਪ੍ਰਕਿਰਿਆਵਾਂ ਨੂੰ ਰੋਕ ਦਿੱਤਾ ਗਿਆ ਹੈ। ਜੈਂਡਰ ਡਿਸਫੋਰੀਆ ਤੋਂ ਪੀੜਤ ਵਿਅਕਤੀਆਂ ਨੇ ਸਵੈਇੱਛਤ ਤੌਰ &lsquoਤੇ ਸਾਡੇ ਦੇਸ਼ ਦੀ ਸੇਵਾ ਕੀਤੀ ਹੈ ਅਤੇ ਉਨ੍ਹਾਂ ਨੂੰ ਮਾਣ ਅਤੇ ਸਤਿਕਾਰ ਨਾਲ ਪੇਸ਼ ਕੀਤਾ ਜਾਵੇਗਾ। ਇਹ ਐਲਾਨ 27 ਜਨਵਰੀ ਨੂੰ ਰਾਸ਼ਟਰਪਤੀ ਟਰੰਪ ਦੁਆਰਾ ਹਸਤਾਖਰ ਕੀਤੇ ਇੱਕ ਕਾਰਜਕਾਰੀ ਆਦੇਸ਼ ਤੋਂ ਬਾਅਦ ਕੀਤੀ ਗਈ ਹੈ, ਜਿਸ ਵਿਚ ਪੈਂਟਾਗਨ (ਯੂ.ਐੱਸ. ਡਿਪਾਰਟਮੈਂਟ ਆਫ਼ ਡਿਫੈਂਸ) ਨੂੰ 30 ਦਿਨਾਂ ਦੇ ਅੰਦਰ ਟਰਾਂਸਜੈਂਡਰ ਫੌਜੀਆਂ ਲਈ ਇੱਕ ਨੀਤੀ ਨਿਰਧਾਰਤ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ।
ਡੋਨਾਲਡ ਟਰੰਪ ਨੇ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਦੇ ਰੂਪ &lsquoਚ ਸਹੁੰ ਚੁੱਕਣ ਤੋਂ ਬਾਅਦ ਆਪਣੇ ਪਹਿਲੇ ਭਾਸ਼ਣ &lsquoਚ ਕਿਹਾ ਸੀ ਕਿ ਉਨ੍ਹਾਂ ਦੇ ਦੂਜੇ ਕਾਰਜਕਾਲ &lsquoਚ ਅਮਰੀਕਾ &lsquoਚ ਤੀਜੇ ਲਿੰਗ ਲਈ ਕੋਈ ਥਾਂ ਨਹੀਂ ਹੋਵੇਗੀ, ਹੁਣ ਸਿਰਫ ਦੋ ਲਿੰਗ ਹੋਣਗੇ, ਮਰਦ ਅਤੇ ਔਰਤ। ਟਰੰਪ ਨੇ ਆਪਣੇ ਪਹਿਲੇ ਕਾਰਜਕਾਲ (2016 ਤੋਂ 2020) ਦੌਰਾਨ ਟਰਾਂਸਜੈਂਡਰ ਫ਼ੌਜੀਆਂ &lsquoਤੇ ਪਾਬੰਦੀ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਸੀ, ਪਰ ਕਾਨੂੰਨੀ ਕਾਰਵਾਈਆਂ ਕਾਰਨ ਉਹ ਅਜਿਹਾ ਨਹੀਂ ਕਰ ਸਕੇ। ਪੈਂਟਾਗਨ ਦੇ ਅੰਕੜਿਆਂ ਮੁਤਾਬਕ ਅਮਰੀਕੀ ਫੌਜ &lsquoਚ ਲਗਭਗ 13 ਲੱਖ ਫੌਜੀ ਹਨ। ਟਰਾਂਸਜੈਂਡਰ ਫ਼ੌਜੀਆਂ ਦੀ ਗਿਣਤੀ ਲਗਭਗ 15,000 ਹੈ। 7 ਫਰਵਰੀ ਨੂੰ ਅਮਰੀਕਾ ਦੇ ਰੱਖਿਆ ਮੰਤਰੀ ਪੀਟ ਹੇਗਸੇਥ ਨੇ ਵਾਸ਼ਿੰਗਟਨ ਡੀ.ਸੀ. ਦੀ ਇੱਕ ਅਦਾਲਤ ਵਿਚ ਇੱਕ ਹਲਫਨਾਮਾ ਦਿੱਤਾ, ਜਿਸ ਵਿਚ ਕਿਹਾ ਗਿਆ ਕਿ ਅਮਰੀਕੀ ਫੌਜ ਵਿਚ ਟਰਾਂਸਜੈਂਡਰਾਂ ਦੀ ਭਰਤੀ &lsquoਤੇ ਪਾਬੰਦੀ ਲਗਾਈ ਗਈ ਹੈ।
ਭਾਰਤੀ ਮੂਲ ਦੇ ਵਿਰੋਧੀ ਧਿਰ ਦੇ ਨੇਤਾ ਪ੍ਰੀਤਮ ਸਿੰਘ ਨੂੰ ਸੰਸਦ &rsquoਚ ਝੂਠ ਬੋਲਣ ਦਾ ਪਾਇਆ ਗਿਆ ਦੋਸ਼ੀ
ਸਿੰਗਾਪੁਰ &rsquoਚ ਭਾਰਤੀ ਮੂਲ ਦੇ ਵਿਰੋਧੀ ਧਿਰ ਦੇ ਨੇਤਾ ਪ੍ਰੀਤਮ ਸਿੰਘ ਨੂੰ ਸੋਮਵਾਰ ਨੂੰ ਸੰਸਦੀ ਕਮੇਟੀ ਦੇ ਸਾਹਮਣੇ ਝੂਠੀ ਗਵਾਹੀ ਦੇਣ ਦਾ ਦੋਸ਼ੀ ਪਾਇਆ ਗਿਆ। ਇਸ ਫ਼ੈਸਲੇ ਤਹਿਤ ਉਸ ਨੂੰ ਸੰਸਦ ਤੋਂ ਅਯੋਗ ਠਹਿਰਾਇਆ ਜਾ ਸਕਦਾ ਹੈ ਅਤੇ ਇਸ ਸਾਲ ਆਮ ਚੋਣਾਂ ਲੜਨ ਲਈ ਵੀ ਅਯੋਗ ਠਹਿਰਾਇਆ ਜਾ ਸਕਦਾ ਹੈ। ਡਿਪਟੀ ਪ੍ਰਿੰਸੀਪਲ ਜ਼ਿਲ੍ਹਾ ਜੱਜ ਲੂਕ ਟੈਨ ਨੇ ਆਪਣੇ ਫ਼ੈਸਲੇ ਵਿਚ ਸਿੰਘ ਨੂੰ ਦੋਸ਼ੀ ਪਾਇਆ।
ਸਿੰਘ &rsquoਤੇ ਲੱਗੇ ਦੋਸ਼ ਉਨ੍ਹਾਂ ਦੀ ਪਾਰਟੀ ਦੇ ਸਾਬਕਾ ਸੰਸਦ ਮੈਂਬਰ ਰਈਸ ਖ਼ਾਨ ਦੇ ਮਾਮਲੇ ਨੂੰ ਸੰਭਾਲਣ ਦੇ ਤਰੀਕੇ ਨਾਲ ਸਬੰਧਤ ਹਨ। ਖ਼ਾਨ ਨੇ ਇਕ ਹੋਰ ਮਾਮਲੇ ਵਿਚ ਸੰਸਦ ਵਿਚ ਝੂਠ ਬੋਲਿਆ ਸੀ। ਸਿੰਘ (48) &rsquoਤੇ 10 ਦਸੰਬਰ ਅਤੇ 15 ਦਸੰਬਰ, 2021 ਨੂੰ ਖ਼ਾਨ ਦੇ ਮਾਮਲੇ ਦੀ ਜਾਂਚ ਦੌਰਾਨ ਵਿਸ਼ੇਸ਼ ਅਧਿਕਾਰਾਂ ਦੀ ਕਮੇਟੀ (ਸੀਓਪੀ) ਨੂੰ ਜਾਣਬੁੱਝ ਕੇ ਦੋ ਗ਼ਲਤ ਜਵਾਬ ਦੇਣ ਦਾ ਦੋਸ਼ ਲਗਾਇਆ ਗਿਆ ਸੀ।
ਇਹ ਮਾਮਲਾ ਸਿੰਘ ਵਲੋਂ ਸੰਸਦ ਵਿਚ ਖ਼ਾਨ ਦੇ ਝੂਠੇ ਦਾਅਵਿਆਂ ਨਾਲ ਨਜਿੱਠਣ ਨਾਲ ਸਬੰਧਤ ਹੈ। ਖ਼ਾਨ ਨੇ ਝੂਠਾ ਦਾਅਵਾ ਕੀਤਾ ਸੀ ਕਿ ਉਹ ਜਿਨਸੀ ਸ਼ੋਸ਼ਣ ਪੀੜਤਾ ਦੇ ਨਾਲ ਥਾਣੇ ਗਿਆ ਸੀ। ਸਿੰਘ ਨੂੰ ਇਸ ਦੋਸ਼ ਵਿਚ ਤਿੰਨ ਸਾਲ ਤਕ ਦੀ ਕੈਦ, ਸਿੰਗਾਪੁਰ ਡਾਲਰ (5,290 ਅਮਰੀਕੀ ਡਾਲਰ) ਤਕ ਦਾ ਜੁਰਮਾਨਾ ਜਾਂ ਦੋਵੇਂ ਹੋ ਸਕਦੇ ਹਨ। ਸਿੰਘ ਵਿਰੁਧ ਚਾਰ ਮਹੀਨੇ ਪਹਿਲਾਂ ਮੁਕੱਦਮਾ ਸ਼ੁਰੂ ਹੋਇਆ ਸੀ।
ਜੀ-8 &lsquoਚ ਰੂਸ ਦੀ ਵਾਪਸੀ ਚਾਹੁੰਦੇ ਨੇ ਟਰੰਪ
ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਉਹ ਉਦਯੋਗਿਕ ਦੇਸ਼ਾਂ ਦੇ ਸੰਗਠਨ, ਜੀ-8 ਵਿਚ ਰੂਸ ਦੀ ਵਾਪਸੀ ਚਾਹੁੰਦੇ ਹਨ। ਉਨ੍ਹਾਂ ਨੇ ਇੱਕ ਦਹਾਕੇ ਪਹਿਲਾਂ ਰੂਸ ਨੂੰ ਕੱਢਣ ਦੇ ਅਮਰੀਕੀ ਲੀਡਰਸ਼ਿਪ ਦੇ ਫੈਸਲੇ ਨੂੰ &lsquoਗਲਤੀ&rsquo ਦੱਸਿਆ ਹੈ। ਟਰੰਪ ਨੇ ਵੀਰਵਾਰ ਨੂੰ ਵ੍ਹਾਈਟ ਹਾਊਸ ਦੇ ਓਵਲ ਦਫ਼ਤਰ ਵਿਚ ਪੱਤਰਕਾਰਾਂ ਨੂੰ ਕਿਹਾ, &rdquoਮੈਂ ਉਨ੍ਹਾਂ ਨੂੰ ਵਾਪਸ ਲਿਆਉਣਾ ਪਸੰਦ ਕਰਾਂਗਾ। ਮੈਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਬਾਹਰ ਕੱਢਣਾ ਗਲਤੀ ਸੀ।&rdquo
ਜੀ-8, ਜਿਸ ਵਿਚ ਗਰੁੱਪ ਆਫ ਸੈਵਨ (ਜੀ-7) ਅਤੇ ਰੂਸ ਸ਼ਾਮਲ ਸਨ, ਮਾਰਚ 2014 ਵਿਚ ਉਦੋਂ ਸਮਾਪਤ ਹੋ ਗਿਆ ਸੀ, ਜਦੋਂ ਉਸ ਸਮੇਂ ਦੇ ਰਾਸ਼ਟਰਪਤੀ ਬਰਾਕ ਓਬਾਮਾ ਦੀ ਅਗਵਾਈ ਹੇਠ ਰੂਸ ਨੂੰ ਬਾਹਰ ਕੱਢਣ ਲਈ ਅਮਰੀਕਾ ਦੀ ਅਗਵਾਈ ਵਿਚ ਕੋਸ਼ਿਸ਼ ਕੀਤੀ ਗਈ ਸੀ, ਜਿਸ ਵਿਚ ਉਸ ਸਾਲ ਕਰੀਮੀਆ &lsquoਤੇ ਰੂਸ ਦਾ ਕਬਜ਼ਾ ਦੱਸਿਆ ਗਿਆ ਸੀ। ਜੀ-7 ਵਿਧੀ, ਜਿਸ ਵਿਚ ਬ੍ਰਿਟੇਨ, ਕੈਨੇਡਾ, ਫਰਾਂਸ, ਜਰਮਨੀ, ਇਟਲੀ, ਜਾਪਾਨ ਅਤੇ ਅਮਰੀਕਾ ਸ਼ਾਮਲ ਹਨ, ਨੇ ਕੰਮ ਕਰਨਾ ਜਾਰੀ ਰੱਖਿਆ।
ਨਵੀਂ ਦਿੱਲੀ ਰੇਲਵੇ ਸਟੇਸ਼ਨ &lsquoਤੇ ਮਚੀ ਭਾਜੜ &lsquoਚ 15 ਲੋਕਾਂ ਦੀ ਮੌਤ, ਕਈਆਂ ਦੀ ਹਾਲਤ ਗੰਭੀਰ
ਨਵੀਂ ਦਿੱਲੀ -ਨਵੀਂ ਦਿੱਲੀ ਰੇਲਵੇ ਸਟੇਸ਼ਨ &lsquoਤੇ ਸ਼ਨੀਵਾਰ ਰਾਤ ਨੂੰ ਭਾਜੜ ਮਚਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਹੈ। ਕਈ ਹੋਰ ਲੋਕ ਜ਼ਖਮੀ ਹੋ ਗਏ। ਜ਼ਖਮੀਆਂ ਨੂੰ ਇਲਾਜ ਲਈ ਐੱਲਐੱਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਦਿੱਲੀ ਦੇ LG ਵੀਕੇ ਸਕਸੈਨਾ ਨੇ X &lsquoਤੇ ਇੱਕ ਪੋਸਟ ਵਿੱਚ ਮੌਤਾਂ ਦੀ ਪੁਸ਼ਟੀ ਕੀਤੀ। ਇਹ ਭਾਜੜ ਰਾਤ 10 ਵਜੇ ਦੇ ਕਰੀਬ ਪਲੇਟਫਾਰਮ ਨੰਬਰ 13 ਅਤੇ 14 &lsquoਤੇ ਉਦੋਂ ਵਾਪਰੀ ਜਦੋਂ ਹਜ਼ਾਰਾਂ ਸ਼ਰਧਾਲੂ ਪ੍ਰਯਾਗਰਾਜ ਮਹਾਕੁੰਭ ਜਾਣ ਲਈ ਰੇਲਗੱਡੀ ਵਿੱਚ ਚੜ੍ਹਨ ਦੀ ਕੋਸ਼ਿਸ਼ ਕਰ ਰਹੇ ਸਨ। ਦਿੱਲੀ ਦੇ LG ਵੀਕੇ ਸਕਸੈਨਾ ਨੇ ਇੱਕ X ਪੋਸਟ ਵਿੱਚ ਕਿਹਾ, &ldquoਨਵੀਂ ਦਿੱਲੀ ਰੇਲਵੇ ਸਟੇਸ਼ਨ &lsquoਤੇ ਇੱਕ ਮੰਦਭਾਗੀ ਅਤੇ ਦੁਖਦਾਈ ਘਟਨਾ ਵਾਪਰੀ ਹੈ ਜਿਸ ਵਿੱਚ ਹਫੜਾ-ਦਫੜੀ ਅਤੇ ਭਾਜੜ ਕਾਰਨ ਕਈ ਜਾਨਾਂ ਗਈਆਂ ਅਤੇ ਕਈ ਜ਼ਖਮੀ ਹੋਏ ਹਨ। ਇਸ ਦੁਖਾਂਤ ਦੇ ਪੀੜਤਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਮੁੱਖ ਸਕੱਤਰ ਅਤੇ ਪੁਲਸ ਕਮਿਸ਼ਨਰ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਸਥਿਤੀ ਨੂੰ ਹੱਲ ਕਰਨ ਅਤੇ ਹੱਲ ਕਰਨ ਲਈ ਕਿਹਾ ਹੈ।&rdquo
LG ਨੇ ਅੱਗੇ ਕਿਹਾ, &ldquoਮੁੱਖ ਸਕੱਤਰ ਨੂੰ DDMA ਉਪਾਅ ਲਾਗੂ ਕਰਨ ਅਤੇ ਰਾਹਤ ਕਰਮਚਾਰੀਆਂ ਨੂੰ ਤਾਇਨਾਤ ਕਰਨ ਲਈ ਕਿਹਾ ਗਿਆ ਹੈ। ਸਾਰੇ ਹਸਪਤਾਲ ਸਬੰਧਤ ਐਮਰਜੈਂਸੀ ਨਾਲ ਨਜਿੱਠਣ ਲਈ ਤਿਆਰ ਹਨ। ਮੈਂ ਮੁੱਖ ਸਕੱਤਰ ਅਤੇ ਪੁਲਸ ਕਮਿਸ਼ਨਰ ਨੂੰ ਮੌਕੇ &lsquoਤੇ ਰਹਿਣ ਅਤੇ ਰਾਹਤ ਉਪਾਵਾਂ ਨੂੰ ਕੰਟਰੋਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਮੈਂ ਲਗਾਤਾਰ ਕਾਰਵਾਈ ਦੀ ਨਿਗਰਾਨੀ ਕਰ ਰਿਹਾ ਹਾਂ।&rdquo ਨਵੀਂ ਦਿੱਲੀ ਰੇਲਵੇ ਸਟੇਸ਼ਨ &lsquoਤੇ ਭਾਜੜ ਦੀ ਘਟਨਾ ਦੀ ਜਾਂਚ ਲਈ ਰੇਲਵੇ ਵੱਲੋਂ ਉੱਚ ਪੱਧਰੀ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਭਾਰਤ &lsquoਚ ਅਪਰਾਧ ਕਰਨ ਮਗਰੋਂ ਅਮਰੀਕਾ ਸ਼ਰਨ ਲਈ ਬੈਠੇ ਅਪਰਾਧੀਆਂ ਦੀ ਨਹੀਂ ਖੈਰ : ਟਰੰਪ
 ਭਾਰਤ ਵਿਚ ਅਪਰਾਧ ਕਰਨ ਤੋਂ ਬਾਅਦ ਅਮਰੀਕਾ ਵਿਚ ਸ਼ਰਨ ਲੈ ਕੇ ਬੈਠੇ ਅਪਰਾਧੀਆਂ ਲਈ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਬਿਆਨ ਬਹੁਤ ਚਿੰਤਾ ਪੈਦਾ ਕਰਨ ਵਾਲਾ ਹੈ। ਭਾਰਤ ਵਿਚ ਵੱਖਵਾਦ ਅਤੇ ਖਾਲਿਸਤਾਨ ਨੂੰ ਉਤਸ਼ਾਹਿਤ ਕਰਨ ਵਾਲੇ ਤੱਤਾਂ ਨੂੰ ਅਮਰੀਕਾ ਵਿਚ ਮਿਲੀ ਸ਼ਰਨ ਦੇ ਜਵਾਬ ਵਿਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕਿਹਾ ਹੈ ਕਿ ਸਾਬਕਾ ਰਾਸ਼ਟਰਪਤੀ ਬਾਇਡਨ ਦੇ ਸ਼ਾਸਨ ਦੌਰਾਨ ਅਮਰੀਕਾ ਅਤੇ ਭਾਰਤ ਦੇ ਸਬੰਧ ਇੰਨੇ ਚੰਗੇ ਨਹੀਂ ਸਨ, ਇਸੇ ਕਾਰਨ ਅਮਰੀਕਾ ਭਾਰਤ ਨੂੰ ਤੇਲ ਦੀ ਬਰਾਮਦ ਨਹੀਂ ਕਰ ਸਕਿਆ।
ਮੈਨੂੰ ਲਗਦਾ ਹੈ ਕਿ ਬਾਇਡਨ ਦੇ ਰਾਜਕਾਲ &lsquoਚ ਬਹੁਤ ਸਾਰੀਆਂ ਚੀਜ਼ਾਂ ਹੋਈਆਂ ਹਨ, ਜੋ ਬਿਹਤਰ ਤਰੀਕੇ ਨਾਲ ਹੋ ਸਕਦੀਆਂ ਸਨ। ਅਸੀਂ ਤਹੱਵੁਰ ਰਾਣਾ ਵਰਗੇ ਹਿੰਸਕ ਵਿਅਕਤੀ ਨੂੰ ਭਾਰਤ ਨੂੰ ਸੌਂਪ ਰਹੇ ਹਾਂ। ਅਸੀਂ ਅਪਰਾਧ ਦੇ ਮਾਮਲੇ ਵਿਚ ਭਾਰਤ ਦੇ ਨਾਲ ਮਿਲਕੇ ਕੰਮ ਕਰ ਰਹੇ ਹਾਂ ਅਤੇ ਭਾਰਤ ਵੱਲੋਂ ਅਮਰੀਕਾ ਨੂੰ ਇਸ ਤਰ੍ਹਾਂ ਦੀਆਂ ਕਈ ਹੋਰ ਅਪੀਲਾਂ ਵੀ ਕੀਤੀਆਂ ਗਈਆਂ ਹਨ। ਸਾਡੇ ਲਈ ਭਾਰਤ-ਅਮਰੀਕਾ ਦੇ ਰਿਸ਼ਤੇ ਬਹੁਤ ਅਹਿਮੀਅਤ ਰੱਖਦੇ ਹਨ।
ਰਾਸ਼ਟਰਪਤੀ ਡੋਨਾਲਡ ਟਰੰਪ ਦੇ ਇਸ ਬਿਆਨ ਤੋਂ ਬਾਅਦ ਅਮਰੀਕਾ ਤੋਂ ਉਨ੍ਹਾਂ ਲੋਕਾਂ ਦੀ ਹਵਾਲਗੀ ਤੇਜ਼ੀ ਫੜ ਸਕਦੀ ਹੈ, ਜੋ ਭਾਰਤ ਵਿਚ ਲੋੜੀਂਦੇ ਹਨ। ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਅਮਰੀਕਾ ਦੌਰੇ ਦੌਰਾਨ ਵੀ ਭਾਰਤੀ ਅਧਿਕਾਰੀਆਂ ਨੇ ਅਮਰੀਕਾ ਨਾਲ 12 ਅਜਿਹੇ ਅਪਰਾਧੀਆਂ ਦਾ ਵੇਰਵਾ ਸਾਂਝਾ ਕੀਤਾ ਹੈ, ਜਿਨ੍ਹਾਂ ਦੀ ਭਾਰਤ ਨੂੰ ਜਲਦੀ ਲੋੜ ਹੈ। ਇਸ ਵਿਚ ਅਨਮੋਲ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਨਾਂ ਵੀ ਸ਼ਾਮਲ ਦੱਸੇ ਜਾ ਰਹੇ ਹਨ। ਟਰੰਪ ਦੇ ਬਿਆਨ ਤੋਂ ਬਾਅਦ ਇਨ੍ਹਾਂ ਵੱਡੇ ਅਪਰਾਧੀਆਂ ਦੀ ਹਵਾਲਗੀ ਦੀ ਪ੍ਰਕਿਰਿਆ ਵੀ ਸ਼ੁਰੂ ਹੋ ਸਕਦੀ ਹੈ।