21 ਫਰਵਰੀ 2025 (ਸ਼ੁੱਕਰਵਾਰ) ਅੱਜ ਦੀਆਂ ਮੁੱਖ ਖਬਰਾਂ
 ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਤ੍ਰਿੰਗ ਕਮੇਟੀ ਦਾ ਵੱਡਾ ਫੈਸਲਾ, ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਕੀਤਾ ਨਾਮਨਜ਼ੂਰ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਨੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ ਕਰ ਦਿੱਤਾ ਹੈ। ਕਾਰਜਕਾਰਨੀ ਨੇ ਸਪੱਸ਼ਟ ਕੀਤਾ ਕਿ ਪ੍ਰਧਾਨ ਧਾਮੀ ਨਾਲ ਜਲਦੀ ਹੀ ਮੀਟਿੰਗ ਕੀਤੀ ਜਾਵੇਗੀ ਅਤੇ ਉਨ੍ਹਾਂ ਨੂੰ ਆਪਣੇ ਫੈਸਲੇ &lsquoਤੇ ਮੁੜ ਵਿਚਾਰ ਕਰਨ ਲਈ ਕਿਹਾ ਜਾਵੇਗਾ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਸ਼ਘਫਛ ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਸ਼੍ਰੋਮਣੀ ਕਮੇਟੀ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਜਲਦੀ ਹੀ ਕੁਝ ਦਿਨਾਂ ਵਿੱਚ ਮੀਟਿੰਗ ਸੱਦੀ ਜਾਵੇਗੀ। ਇਸ ਮੌਕੇ ਕਮੇਟੀ ਨੇ ਕਿਹਾ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਹਰਜਿੰਦਰ ਸਿੰਘ ਧਾਮੀ ਦਾ ਨਹੀਂ ਸਗੋਂ ਪੂਰੀ ਕਮੇਟੀ ਦਾ ਸੀ। ਉਨ੍ਹਾਂ ਕਿਹਾ ਕਿ ਹੁਣ ਕਮੇਟੀ ਦਾ 5 ਮੈਂਬਰੀ ਵਫ਼ਦ ਹਰਜਿੰਦਰ ਸਿੰਘ ਧਾਮੀ ਨੂੰ ਮਿਲੇਗਾ। ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮਾਨ ਨੇ ਐਕਟ 1925 ਦਾ ਹਵਾਲਾ ਦਿੰਦਿਆਂ ਕਿਹਾ ਕਿ ਜਥੇਬੰਦੀ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲੈ ਸਕਦੀ ਹੈ। ਇਸ ਐਕਟ ਸਬੰਧੀ ਉਹ ਜਲਦੀ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮਿਲਣਗੇ।ਦੱਸ ਦੇਈਏ ਕਿ ਹਰਜਿੰਦਰ ਸਿੰਘ ਧਾਮੀ ਨੇ 17 ਫਰਵਰੀ ਨੂੰ ਸ਼ਘਫਛ ਦੀ ਪ੍ਰਧਾਨਗੀ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਅੰਮ੍ਰਿਤਸਰ ਵਿੱਚ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਵੱਲੋਂ ਮੀਟਿੰਗ ਕੀਤੀ ਗਈ। ਮੀਟਿੰਗ ਤੋਂ ਬਾਅਦ ਸ਼ਘਫਛ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਗਈ ਹੈ ਕਿ ਫਿਲਹਾਲ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਮਨਜ਼ੂਰ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੂੰ ਅੰਤ੍ਰਿੰਗ ਕਮੇਟੀ ਵੱਲੋਂ ਸ਼ਘਫਛ ਪ੍ਰਧਾਨ ਵਜੋਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ।
ਧਾਮੀ ਨੇ ਅਸਤੀਫਾ ਦੇਣ ਸਮੇਂ ਕਿਹਾ ਸੀ ਕਿ ਜਿਸ ਦਿਨ ਗਿਆਨੀ ਹਰਪ੍ਰੀਤ ਸਿੰਘ ਨੂੰ ਹਟਾਉਣ ਦਾ ਫੈਸਲਾ ਲਿਆ ਗਿਆ ਸੀ, ਉਸ ਦਿਨ 14 ਕਾਰਜਕਾਰਨੀ ਮੈਂਬਰ ਇਕੱਠੇ ਸਨ ਅਤੇ ਡੇਢ ਘੰਟਾ ਗੱਲਬਾਤ ਹੋਈ ਸੀ। ਸਾਰਿਆਂ ਨੂੰ ਬੋਲਣ ਲਈ ਡੇਢ ਘੰਟਾ ਦਿੱਤਾ ਗਿਆ। ਤਾਂ ਕਿ ਕਿਸੇ ਦਾ ਵਿਚਾਰ ਨਾ ਜਾਏ, ਪਰ ਪ੍ਰਧਾਨ ਮੁੱਖ ਹੁੰਦਾ ਹੈ। ਇਸ ਲਈ ਨੈਤਿਕ ਤੌਰ &lsquoਤੇ ਮੈਂ ਇਸ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ। ਗੁਰੂ ਸਾਹਿਬ ਕਿਰਪਾ ਕਰਨ।
ਅੰਮ੍ਰਿਤਪਾਲ ਸਿੰਘ ਨੂੰ ਹਾਈ ਕੋਰਟ ਤੋਂ ਨਹੀਂ ਮਿਲੀ ਰਾਹਤ
ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਸੰਸਦ ਮੈਂਬਰੀ ਖਤਰੇ ਵਿੱਚ ਹੈ। ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ, ਜੋ ਇਸ ਸਮੇਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ, 46 ਦਿਨਾਂ ਤੋਂ ਲੋਕ ਸਭਾ ਤੋਂ ਗੈਰ-ਹਾਜ਼ਰ ਹੈ। ਅੱਡ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ &lsquoਚ ਅੰਮ੍ਰਿਤਪਾਲ ਵੱਲੋਂ ਦਾਇਰ ਪਟੀਸ਼ਨ &lsquoਤੇ ਸੁਣਵਾਈ ਤੋਂ ਬਾਅਦ ਅਗਲੀ ਤਰੀਕ 25 ਫਰਵਰੀ ਦਿੱਤੀ ਗਈ ਹੈ। ਸੰਸਦ ਮੈਂਬਰ ਨੇ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਨੂੰ ਲੋਕ ਸਭਾ ਦੀ ਕਾਰਵਾਈ ਵਿਚ ਹਿੱਸਾ ਲੈਣ ਦੀ ਇਜਾਜ਼ਤ ਦਿੱਤੀ ਜਾਵੇ।
ਇਸ &lsquoਤੇ ਸੁਣਵਾਈ ਕਰਦਿਆਂ ਹਾਈਕੋਰਟ ਨੇ ਕੇਂਦਰ ਸਰਕਾਰ ਤੋਂ ਪੁੱਛਿਆ ਹੈ ਕਿ ਕੀ ਉਸ ਦੀ ਸੀਟ ਖਾਲੀ ਐਲਾਨਣ ਲਈ ਕੋਈ ਕਮੇਟੀ ਬਣਾਈ ਗਈ ਹੈ ਜਾਂ ਨਹੀਂ। ਪਟੀਸ਼ਨ ਦੀ ਸੁਣਵਾਈ ਦੌਰਾਨ ਹਾਈ ਕੋਰਟ ਨੇ ਕੋਈ ਅੰਤਰਿਮ ਹੁਕਮ ਜਾਰੀ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਪੰਜਾਬ-ਹਰਿਆਣਾ ਹਾਈਕੋਰਟ ਇਸ ਮਾਮਲੇ ਵਿੱਚ ਤਕਨੀਕੀ ਪਹਿਲੂਆਂ ਨੂੰ ਸਮਝਣਾ ਚਾਹੁੰਦੀ ਹੈ, ਇਸ ਲਈ 25 ਫਰਵਰੀ ਨੂੰ ਤਕਨੀਕੀ ਪਹਿਲੂਆਂ &lsquoਤੇ ਚਰਚਾ ਹੋ ਸਕਦੀ ਹੈ।
ਫਾਂਸੀ ਜਾਂ ਉਮਰ ਕੈਦ! ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਤੱਕ ਰਾਖਵਾਂ
ਨਵੀਂ ਦਿੱਲੀ- ਜੱਜ ਕਾਵੇਰੀ ਬਵੇਜਾ ਦੀ ਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕਾਂਗਰਸ ਆਗੂ ਸੱਜਣ ਕੁਮਾਰ ਦੀ ਸਜ਼ਾ ਉੱਤੇ ਫੈਸਲਾ 25 ਫਰਵਰੀ ਲਈ ਰਾਖਵਾਂ ਰੱਖ ਲਿਆ ਹੈ। ਉਂਝ ਸੁਣਵਾਈ ਦੌਰਾਨ ਸ਼ਿਕਾਇਤਕਰਤਾ, ਜਿਸ ਦੇ ਪਤੀ ਤੇ ਪੁੱਤ ਦੀ ਕੁਮਾਰ ਵੱਲੋਂ ਉਕਸਾਏ ਹਜੂਮ ਨੇ ਹੱਤਿਆ ਕਰ ਦਿੱਤੀ ਸੀ, ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ (ਸੱਜਣ ਕੁਮਾਰ) ਨੂੰ ਮੌਤ ਦੀ ਸਜ਼ਾ ਦੇਣ ਦੀ ਮੰਗ ਕੀਤੀ ਸੀ। ਜਸਵੰਤ ਸਿੰਘ ਤੇ ਉਸ ਦੇ ਪੁੱਤਰ ਤਰੁਣਦੀਪ ਸਿੰਘ ਦੀ 1 ਨਵੰਬਰ 1984 ਨੂੰ ਹੱਤਿਆ ਕੀਤੀ ਗਈ ਸੀ। ਸ਼ੁਰੂਆਤ ਵਿਚ ਪੰਜਾਬੀ ਬਾਗ ਪੁਲੀਸ ਥਾਣੇ ਨੇ ਕੇਸ ਦਰਜ ਕੀਤਾ ਸੀ, ਪਰ ਮਗਰੋਂ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਸੰਭਾਲ ਲਈ।
ਅਦਾਲਤ ਨੇ 16 ਦਸੰਬਰ, 2021 ਨੂੰ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ ਸਨ। ਇਸਤਗਾਸਾ ਧਿਰ ਨੇ ਦੋਸ਼ ਲਗਾਇਆ ਹੈ ਕਿ ਘਾਤਕ ਹਥਿਆਰਾਂ ਨਾਲ ਲੈਸ ਇੱਕ ਵੱਡੇ ਹਜੂਮ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਦਾ ਬਦਲਾ ਲੈਣ ਲਈ ਸਿੱਖਾਂ ਦੀਆਂ ਜਾਇਦਾਦਾਂ ਨੂੰ ਵੱਡੇ ਪੱਧਰ &rsquoਤੇ ਲੁੱਟਿਆ ਤੇ ਅੱਗਜ਼ਨੀ ਕੀਤੀ।
ਸਿੱਖ ਸ਼ਰਧਾਲੂਆਂ ਲਈ ਖੁਸ਼ਖਬਰੀ, ਇਸ ਦਿਨ ਖੁੱਲ੍ਹਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ, 5 ਮਹੀਨੇ ਚੱਲੇਗੀ ਯਾਤਰਾ
ਵਿਸ਼ਵ ਪ੍ਰਸਿੱਧ ਹੇਮਕੁੰਟ ਸਾਹਿਬ ਦੇ ਕਪਾਟ ਇਸ ਸਾਲ 25 ਮਈ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤੇ ਜਾਣਗੇ। ਉਤਰਾਖੰਡ ਸਰਕਾਰ ਅਤੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਨੇ ਯਾਤਰਾ ਦੀ ਤਰੀਕ ਦਾ ਐਲਾਨ ਕਰ ਦਿੱਤਾ ਹੈ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਮੁੱਖ ਸਕੱਤਰ ਰਾਧਾ ਰਤੂੜੀ ਨਾਲ ਮਿਲ ਕੇ ਇਹ ਜਾਣਕਾਰੀ ਦਿੱਤੀ।
ਦੱਸ ਦੇਈਏ ਕਿ ਯਾਤਰਾ 25 ਮਈ ਤੋਂ ਸ਼ੁਰੂ ਹੋਵੇਗੀ ਅਤੇ 10 ਅਕਤੂਬਰ ਨੂੰ ਸਮਾਪਤ ਹੋਵੇਗੀ। ਇਸ ਨਾਲ ਸ਼ਰਧਾਲੂਆਂ ਨੂੰ ਪਵਿੱਤਰ ਤੀਰਥ ਅਸਥਾਨ ਦੇ ਦਰਸ਼ਨਾਂ ਲਈ ਕਰੀਬ ਪੰਜ ਮਹੀਨੇ ਦਾ ਸਮਾਂ ਮਿਲੇਗਾ।
ਸ਼ਾਹਬਾਦ ਪੁੱਜੇ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਪ੍ਰਧਾਨ ਨਰਿੰਦਰ ਸਿੰਘ ਬਿੰਦਰਾ ਨੇ ਦੱਸਿਆ ਕਿ ਇਹ ਯਾਤਰਾ 22 ਮਈ ਨੂੰ ਪੰਜ ਪਿਆਰਿਆਂ ਦੀ ਅਗਵਾਈ ਹੇਠ ਧਾਰਮਿਕ ਸ਼ਖ਼ਸੀਅਤਾਂ ਅਤੇ ਸੰਗਤਾਂ ਨਾਲ ਸ਼ੁਰੂ ਕੀਤੀ ਜਾਵੇਗੀ। ਇਹ ਯਾਤਰਾ 10 ਅਕਤੂਬਰ ਨੂੰ ਸਮਾਪਤ ਹੋਵੇਗੀ, ਜਿਸ ਨਾਲ ਸ਼ਰਧਾਲੂਆਂ ਨੂੰ ਪਵਿੱਤਰ ਤੀਰਥ ਅਸਥਾਨ ਦੇ ਦਰਸ਼ਨਾਂ ਲਈ ਲਗਭਗ ਪੰਜ ਮਹੀਨੇ ਦਾ ਸਮਾਂ ਮਿਲੇਗਾ।
ਟਰੰਪ ਦੀ ਨਵੀਂ ਭਸੂੜੀ, ਵੱਡੇ-ਵੱਡੇ ਲੋਕਾਂ ਦੀਆਂ ਸੈਕਸ ਫਾਈਲਾਂ ਖੁੱਲ੍ਹਣਗੀਆਂ?
ਡੋਨਾਲਡ ਟਰੰਪ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਅਮਰੀਕਾ ਵਿੱਚ ਬਹੁਤ ਹੰਗਾਮਾ ਹੋਇਆ ਹੈ। ਹੁਣ ਉਹ ਇੱਕ ਹੋਰ ਫੈਸਲਾ ਲੈਣ ਵਾਲੇ ਹਨ, ਜਿਸ ਨਾਲ ਪੂਰੇ ਦੇਸ਼ ਵਿੱਚ ਹਲਚਲ ਮਚ ਸਕਦੀ ਹੈ। ਟਰੰਪ ਨੇ ਵਾਅਦਾ ਕੀਤਾ ਸੀ ਕਿ ਜੇਕਰ ਉਹ ਰਾਸ਼ਟਰਪਤੀ ਚੁਣੇ ਜਾਂਦੇ ਹਨ, ਤਾਂ ਉਹ ਜੈਫਰੀ ਐਪਸਟਾਈਨ ਸੈਕਸ ਸਕੈਂਡਲ ਵਿੱਚ ਸ਼ਾਮਲ ਲੋਕਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। ਜੇਕਰ ਇਹ ਫਾਈਲ ਖੁੱਲ੍ਹ ਜਾਂਦੀ ਹੈ, ਤਾਂ ਕਈ ਵੱਡੇ ਨਾਮ ਸਾਹਮਣੇ ਆ ਸਕਦੇ ਹਨ, ਜਿਸ ਨਾਲ ਅਮਰੀਕੀ ਰਾਜਨੀਤੀ ਵਿੱਚ ਵੱਡੀ ਹਲਚਲ ਹੋ ਸਕਦੀ ਹੈ। ਅਮਰੀਕੀ ਅਟਾਰਨੀ ਜਨਰਲ ਪੈਮ ਬੋਂਡੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ, ਕਹਿੰਦੇ ਹੋਏ ਕਿ "ਡੋਨਾਲਡ ਟਰੰਪ ਜੋ ਕਹਿੰਦੇ ਹਨ, ਉਸ ਨੂੰ ਕਰਨ ਦੀ ਪੂਰੀ ਕੋਸ਼ਿਸ਼ ਕਰਦੇ ਹਨ"।
ਬੋਂਡੀ ਨੇ ਇਹ ਵੀ ਕਿਹਾ ਕਿ ਜੈਫਰੀ ਐਪਸਟਾਈਨ ਕੇਸ ਦੀ ਫਾਈਲ ਜਨਤਕ ਕੀਤੀ ਜਾਣੀ ਚਾਹੀਦੀ ਹੈ ਅਤੇ ਜੋ ਲੋਕ ਆਪਣਾ ਨਾਮ ਗੁਪਤ ਰੱਖਣ ਦੀ ਮੰਗ ਕਰ ਰਹੇ ਹਨ, ਉਨ੍ਹਾਂ ਕੋਲ ਇਸਦਾ ਕੋਈ ਕਾਨੂੰਨੀ ਆਧਾਰ ਨਹੀਂ ਹੈ। ਐਪਸਟਾਈਨ 2019 ਵਿੱਚ ਫਾਂਸੀ ਲਗਾ ਕੇ ਖੁਦਕੁਸ਼ੀ ਕਰ ਗਿਆ ਸੀ, ਜਿਸ ਤੋਂ ਬਾਅਦ ਕਈ ਵੱਡੇ ਲੋਕਾਂ ਦੇ ਨਾਮ ਲੈ ਕੇ ਇਸ ਮਾਮਲੇ 'ਚ ਚਰਚਾ ਹੋ ਰਹੀ ਹੈ। ਬੋਂਡੀ ਨੇ ਮਨੁੱਖੀ ਤਸਕਰੀ ਦੇ ਮਾਮਲੇ ਨੂੰ ਵੀ ਉਜਾਗਰ ਕੀਤਾ, ਕਹਿੰਦੇ ਹੋਏ ਕਿ ਇਹ ਸੰਯੁਕਤ ਰਾਜ ਵਿੱਚ ਇੱਕ ਅਰਬ ਡਾਲਰ ਦਾ ਕਾਰੋਬਾਰ ਹੈ। ਜੈਫਰੀ ਐਪਸਟਾਈਨ ਦੀ ਪ੍ਰੇਮਿਕਾ ਘਿਸਲੇਨ ਮੈਕਸਵੈੱਲ ਨੂੰ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਉਹ ਇਸ ਵੇਲੇ ਜੇਲ੍ਹ ਵਿੱਚ ਹੈ।
ਕਾਂਗਰਸ ਨੇਤਾ ਸੋਨੀਆ ਗਾਂਧੀ ਦੀ ਅਚਾਨਕ ਵਿਗੜੀ ਤਬੀਅਤ, ਹਸਪਤਾਲ &lsquoਚ ਭਰਤੀ
ਕਾਂਗਰਸ ਪਾਰਲੀਮਾਨੀ ਪਾਰਟੀ ਦੀ ਪ੍ਰਧਾਨ ਸੋਨੀਆ ਗਾਂਧੀ ਦੀ ਤਬੀਅਤ ਵਿਗੜਣ ਕਰਕੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਉਨ੍ਹਾਂ ਨੂੰ ਪੇਟ ਸਬੰਧੀ ਸਮੱਸਿਆ ਹੋ ਗਈ ਸੀ, ਜਿਸ ਕਰਕੇ ਉਨ੍ਹਾਂ ਨੂੰ ਦਿੱਲੀ ਦੇ ਸਰ ਗੰਗਾ ਰਾਮ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ।
ਉਸ ਦੀ ਰੈਗੂਲਰ ਜਾਂਚ ਕੀਤੀ ਗਈ ਹੈ, ਉਨ੍ਹਾਂ ਦੀ ਹਾਲਤ ਸਥਿਰ ਹੈ, ਅਤੇ ਡਾਕਟਰਾਂ ਦੀ ਨਿਗਰਾਨੀ ਹੇਠ ਰੱਖਿਆ ਗਿਆ ਹੈ। ਹਸਪਤਾਲ ਪ੍ਰਸ਼ਾਸਨ ਨੇ ਇਕ ਬਿਆਨ ਜਾਰੀ ਕਰਕੇ ਕਿਹਾ ਕਿ ਚਿੰਤਾ ਦੀ ਕੋਈ ਗੱਲ ਨਹੀਂ ਹੈ ਅਤੇ ਸ਼ੁੱਕਰਵਾਰ ਸ਼ਾਮ ਤੱਕ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲਣ ਦੀ ਸੰਭਾਵਨਾ ਹੈ। ਡਾਕਟਰਾਂ ਦੀ ਟੀਮ ਲਗਾਤਾਰ ਉਨ੍ਹਾਂ ਦੀ ਨਿਗਰਾਨੀ ਕਰ ਰਹੀ ਹੈ ਤਾਂ ਜੋ ਉਸਦੀ ਸਿਹਤ ਵਿੱਚ ਜਲਦੀ ਸੁਧਾਰ ਹੋ ਸਕੇ।
ਸਰ ਗੰਗਾ ਰਾਮ ਹਸਪਤਾਲ ਦੇ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਡਾ: ਅਜੈ ਸਵਰੂਪ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਪੇਟ ਸਬੰਧੀ ਕਿਸੇ ਸਮੱਸਿਆ ਕਾਰਨ ਦਾਖ਼ਲ ਕਰਵਾਇਆ ਗਿਆ ਹੈ। ਉਹ ਪ੍ਰਸਿੱਧ ਗੈਸਟਰੋਐਂਟਰੋਲੋਜੀ ਮਾਹਿਰ ਡਾਕਟਰ ਸਮੀਰਨ ਨੰਦੀ ਦੀ ਦੇਖ-ਰੇਖ ਵਿੱਚ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਅਤੇ ਇਹ ਇੱਕ ਆਮ ਜਾਂਚ ਅਤੇ ਦੇਖਭਾਲ ਦਾ ਹਿੱਸਾ ਹੈ।
ਸ਼ਹੀਦ ਕਿਸਾਨ ਸ਼ੁਭਕਰਨ ਦਾ ਬਠਿੰਡਾ 'ਚ ਬੁੱਤ ਸਥਾਪਤ
ਸਰਹੱਦਾਂ 'ਤੇ ਸ਼ਰਧਾਂਜਲੀ ਪ੍ਰੋਗਰਾਮ ਸ਼ਾਮ ਨੂੰ ਕੈਂਡਲ ਮਾਰਚ, ਕੱਲ੍ਹ ਕੇਂਦਰ ਸਰਕਾਰ ਨਾਲ ਮੀਟਿੰਗ ਚੰਡੀਗੜ੍ਹ : ਬਠਿੰਡਾ ਵਿੱਚ ਸ਼ੁਭਕਰਨ ਦਾ ਬੁੱਤ ਸਥਾਪਿਤ ਕੀਤਾ ਗਿਆ ਹੈ, ਜਿਸਦਾ ਉਦਘਾਟਨ ਉਸਦੇ ਜੱਦੀ ਪਿੰਡ ਬੱਲੋਂ ਵਿੱਚ ਕੀਤਾ ਗਿਆ। ਇਸ ਮੌਕੇ 'ਤੇ ਕਿਸਾਨ ਸ਼ੁਭਕਰਨ ਦੀ ਬਰਸੀ ਮਨਾਉਂਦੇ ਹੋਏ ਤਿੰਨ ਸਰਹੱਦਾਂ 'ਤੇ ਸ਼ਹੀਦੀ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿੱਚ ਸ਼ੰਭੂ, ਖਨੌਰੀ ਅਤੇ ਰਤਨਪੁਰ ਸ਼ਾਮਲ ਹਨ। ਸ਼ੁਭਕਰਨ ਦੀ ਮੂਰਤੀ ਦੇ ਉਦਘਾਟਨ ਤੋਂ ਬਾਅਦ, ਸ਼ਾਮ ਨੂੰ ਇੱਕ ਮੋਮਬੱਤੀ ਮਾਰਚ ਵੀ ਕੱਢਿਆ ਜਾਵੇਗਾ। ਇਹ ਯਾਦਗਾਰ ਸਮਾਰੋਹ ਉਸ ਦਿਨ ਨੂੰ ਮਨਾਇਆ ਜਾ ਰਿਹਾ ਹੈ, ਜਦੋਂ ਉਸਨੇ ਪਿਛਲੇ ਸਾਲ ਹਰਿਆਣਾ ਪੁਲਿਸ ਨਾਲ ਹੋਈ ਝੜਪ ਦੌਰਾਨ ਗੋਲੀਆਂ ਲੱਗਣ ਕਾਰਨ ਆਪਣੀ ਜ਼ਿੰਦਗੀ ਗਵਾਈ ਸੀ।
ਖਨੌਰੀ ਸਰਹੱਦ 'ਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਭੁੱਖ ਹੜਤਾਲ 88ਵੇਂ ਦਿਨ ਵਿੱਚ ਦਾਖਲ ਹੋ ਚੁੱਕੀ ਹੈ। ਉਹ 14 ਤਰੀਕ ਤੋਂ ਡਾਕਟਰੀ ਸਹੂਲਤ ਨਹੀਂ ਲੈ ਰਹੇ ਹਨ, ਪਰ 22 ਤਰੀਕ ਨੂੰ ਚੰਡੀਗੜ੍ਹ ਵਿੱਚ ਕੇਂਦਰ ਸਰਕਾਰ ਨਾਲ ਛੇਵੇਂ ਦੌਰ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਸਮਾਰੋਹ ਵਿੱਚ ਹਰਿਆਣਾ ਤੋਂ 150 ਕਿਸਾਨ ਪਾਣੀ ਲੈ ਕੇ ਪਹੁੰਚੇ ਹਨ, ਅਤੇ ਕੁਝ ਕਿਸਾਨਾਂ ਨੇ ਪਵਿੱਤਰ ਜਲ ਵੀ ਲਿਆ ਹੈ। ਡੱਲੇਵਾਲ ਨੇ ਇਸ ਪਾਣੀ ਦਾ ਸੇਵਨ ਕਰਨ ਨਾਲ ਆਪਣੇ ਸਰੀਰ ਨੂੰ ਤਾਕਤ ਮਿਲਣ ਦਾ ਉੱਲੇਖ ਕੀਤਾ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਇੱਕਜੁੱਟ ਹੋਣ ਅਤੇ 27 ਫਰਵਰੀ ਨੂੰ ਚੰਡੀਗੜ੍ਹ ਵਿੱਚ ਹੋਣ ਵਾਲੀ ਏਕਤਾ ਮੀਟਿੰਗ ਵਿੱਚ ਹਿੱਸਾ ਲੈਣ ਦਾ ਸੱਦਾ ਦਿੱਤਾ ਹੈ, ਕਿਉਂਕਿ ਉਹ ਇਸ ਲੜਾਈ ਨੂੰ ਕਿਸੇ ਵੀ ਕੀਮਤ 'ਤੇ ਜਿੱਤਣਾ ਚਾਹੁੰਦੇ ਹਨ। ਕਿਸਾਨ ਹੁਣ ਇਸ ਲੜਾਈ ਨੂੰ ਕਿਸੇ ਵੀ ਕੀਮਤ 'ਤੇ ਜਿੱਤਣਾ ਚਾਹੁੰਦੇ ਹਨ। ਮਾਰਚ ਸ਼ੁਰੂ ਹੋਏ ਨੂੰ ਇੱਕ ਸਾਲ ਹੋ ਗਿਆ ਹੈ। ਅਜਿਹੀ ਸਥਿਤੀ ਵਿੱਚ, ਵੀਰਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਸੱਤ ਮਿੰਟ ਦਾ ਸੰਦੇਸ਼ ਦਿੱਤਾ। ਸੁਨੇਹੇ ਵਿੱਚ ਸਾਰੀਆਂ ਕਿਸਾਨ ਜਥੇਬੰਦੀਆਂ ਨੂੰ ਇੱਕਜੁੱਟ ਹੋਣ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਇਹ ਲੜਾਈ ਬਹੁਤ ਅੱਗੇ ਵਧੀ ਹੈ, ਜਦੋਂ ਸੰਘਰਸ਼ ਸ਼ੁਰੂ ਹੋਇਆ ਸੀ, ਉਸ ਸਮੇਂ ਲੋਕਾਂ ਨੂੰ ਐਮਐਸਪੀ ਬਾਰੇ ਕੁਝ ਵੀ ਨਹੀਂ ਪਤਾ ਸੀ।
ਦਿੱਲੀ ਦੀ ਜਿੱਤ ਕਾਤਲ ਤੇ ਬਲਾਤਕਾਰੀ ਸਿਰਸੇਵਾਲੇ ਸਾਧ ਅਤੇ ਆਸਾਰਾਮ ਵਰਗੇ ਅਪਰਾਧੀਆ ਨੂੰ ਦਿੱਤੀ ਗਈ ਪੈਰੋਲ ਦੀ ਬਦੌਲਤ ਹੋਈ : ਮਾਨ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- &ldquoਜਿਵੇ ਹਰਿਆਣਾ ਵਿਧਾਨ ਸਭਾ ਦੀਆਂ ਹੋਈਆ ਚੋਣਾਂ ਵਿਚ ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਦੇ ਡੇਰੇ ਨਾਲ ਵੱਡੀ ਗਿਣਤੀ ਵਿਚ ਅਣਭੋਲ ਅਤੇ ਸਧਾਰਣ ਲੋਕ ਜੁੜੇ ਹੋਏ ਹਨ, ਉਸ ਸਿਰਸੇਵਾਲੇ ਸਾਧ ਨੂੰ ਉਨ੍ਹਾਂ ਚੋਣਾਂ ਵਿਚ ਰਿਹਾਅ ਕਰਕੇ ਅਤੇ ਆਸਾਰਾਮ ਨੂੰ ਪੈਰੋਲ ਦੇ ਕੇ ਉਨ੍ਹਾਂ ਦੇ ਪੈਰੋਕਾਰਾਂ ਦੀਆਂ ਵੋਟਾਂ ਪੁਆਕੇ ਜਿੱਤੀ ਗਈ ਸੀ । ਉਸੇ ਤਰ੍ਹਾਂ ਹੁਣ ਦਿੱਲੀ ਚੋਣਾਂ ਸਮੇ ਵੀ ਉਪਰੋਕਤ ਕਾਤਲ ਤੇ ਬਲਾਤਕਾਰੀ ਸਾਧ ਨੂੰ ਲੰਮੀ ਪੈਰੋਲ ਦੇ ਕੇ ਇਨ੍ਹਾਂ ਡੇਰਿਆ ਤੋ ਆਪਣੀ ਸਿਆਸਤ ਚਲਾਉਣ ਦੇ ਅਮਲ ਕੀਤੇ ਗਏ । ਜਿਸਦੀ ਬਦੌਲਤ ਦਿੱਲੀ ਦੀ ਜਿੱਤ ਵੀ ਬੀਜੇਪੀ ਦੀ ਹੋਈ । ਅਜਿਹੀ ਜਿੱਤ ਨੂੰ ਲੋਕ ਫਤਵਾ ਕਹਿਣਾ ਵੀ ਸਿਆਸਤਦਾਨਾਂ ਵੱਲੋ ਗੁੰਮਰਾਹਕੁੰਨ ਪ੍ਰਚਾਰ ਕਰਨ ਦੇ ਤੁੱਲ ਹੈ ।&rdquo ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਲੀ ਵਿਧਾਨ ਸਭਾ ਵਿਚ ਕੱਟੜਵਾਦੀ ਹਿੰਦੂਤਵ ਬੀਜੇਪੀ-ਆਰ.ਐਸ.ਐਸ ਜਮਾਤ ਦੀ ਹੋਈ ਜਿੱਤ ਨੂੰ ਬਲਾਤਕਾਰੀ ਅਤੇ ਕਾਤਲ ਸਾਧ ਅਤੇ ਅਪਰਾਧੀਆ ਦੀ ਸਹਾਇਤਾ ਲੈਕੇ ਆਪਣੇ ਸਿਆਸੀ ਮੰਤਵਾ ਦੀ ਪੂਰਤੀ ਕਰਨ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਜਾਂ ਦਿੱਲੀ ਦੀਆਂ ਨਿਰਪੱਖਤਾ ਤੇ ਬਿਨ੍ਹਾਂ ਪ੍ਰਭਾਵ ਤੇ ਦਬਾਅ ਤੋ ਇਹ ਆਜਾਦ ਢੰਗ ਨਾਲ ਚੋਣਾਂ ਹੁੰਦੀਆ ਤਾਂ ਕਦਾਚਿੱਤ ਕੱਟੜਵਾਦੀ ਬੀਜੇਪੀ ਜਮਾਤ ਦੇ ਹੱਕ ਵਿਚ ਨਤੀਜੇ ਨਹੀ ਸੀ ਆ ਸਕਦੇ ।