image caption:

22 ਫਰਵਰੀ 2025 (ਸ਼ਨੀਵਾਰ) ਅੱਜ ਦੀਆਂ ਮੁੱਖ ਖਬਰਾਂ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਹਮੇਸ਼ਾਂ ਸੰਕਲਪਬੱਧ : ਬਾਪੂ ਤਰਸੇਮ ਸਿੰਘ

ਸਿੱਖ ਸਦਭਾਵਨਾਂ ਦਲ ਵੱਲੋਂ ਸ੍ਰੀ ਨਨਕਾਣਾਂ ਸਾਹਿਬ ਦੇ ਸ਼ਹੀਦਾਂ ਦੀ ਯਾਦ ਅਤੇ ਪੰਥਕ ਏਕਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਅੱਜ ਪੰਥਕ ਜਥੇਬੰਦੀ ਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਜੀ ਵਡਾਲਾ ਵੱਲੋਂ ਸਾਕਾ ਸ੍ਰੀ ਨਨਕਾਣਾਂ ਸਾਹਿਬ ਜੀ ਦੇ ਸ਼ਹੀਦਾਂ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਥਕ ਏਕਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਸਮੂਹ ਪੰਥਕ ਜਥੇਬੰਦੀਆਂ ਨੂੰ ਸੱਦਾ ਪੱਤਰ ਭੇਜੇ ਜਾਣ ਤੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਮੁੱਖ ਸੇਵਾਦਾਰ ਭਾਈ ਅੰਮ੍ਰਿਤਪਾਲ ਸਿੰਘ ਜੀ ਪਿਤਾ ਬਾਪੂ ਤਰਸੇਮ ਸਿੰਘ ਜੀ ਦੇ ਨਾਲ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਅਤੇ ਮੁੱਖ ਕਾਰਜਕਾਰਨੀ ਕਮੇਟੀ ਮੈਂਬਰਾਂ ( ਸ੍ਰੀ ਅੰਮ੍ਰਿਤਸਰ ਸਾਹਿਬ ) ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਜੀ ਵਡਾਲਾ ਅਤੇ ਬਾਪੂ ਤਰਸੇਮ ਸਿੰਘ ਜੀ ਤੋਂ ਇਲਾਵਾ ਭਾਈ ਅਮਰਜੀਤ ਸਿੰਘ ਜੀ ਵੰਨਚਿੜੀ, ਭਾਈ ਪਰਮਜੀਤ ਸਿੰਘ ਜੀ ਜੌਹਲ, ਭਾਈ ਹਰਭਜਨ ਸਿੰਘ ਜੀ ਤੁੜ, ਭਾਈ ਅਮਨਦੀਪ ਸਿੰਘ ਜੀ ਡੱਡੂਆਣਾਂ ਅਬਜ਼ਰਵਰ ਜਿਲਾ ਅੰਮ੍ਰਿਤਸਰ, ਭਾਈ ਭੁਪਿੰਦਰ ਸਿੰਘ ਜੀ ਗੱਦਲੀ, ਭਾਈ ਦਯਾ ਸਿੰਘ ਜੀ, ਭਾਈ ਸ਼ਮਸ਼ੇਰ ਸਿੰਘ ਜੀ ਪੱਧਰੀ, ਭਾਈ ਪਰਵਿੰਦਰ ਸਿੰਘ ਜੀ, ਭਾਈ ਜਗਨੰਦਨ ਸਿੰਘ ਜੀ, ਭਾਈ ਮਹਿੰਦਰਪਾਲ ਸਿੰਘ ਤੁੰਗ, ਭਾਈ ਹਰਜੀਤ ਸਿੰਘ ਜੀ ਤਲਵੰਡੀ ਅਤੇ ਬਹੁਤ ਸਾਰੇ ਅਕਾਲੀ ਦਲ "ਵਾਰਿਸ ਪੰਜਾਬ ਦੇ" ਦੇ ਵਰਕਰਾਂ ਅਤੇ ਹੋਰ ਜਥੇਬੰਦੀਆਂ ਦੇ ਆਗੂ ਸਾਹਿਬਾਨ ਵੀ ਹਾਜਰ ਸਨ। ਸਾਰੇ ਹੀ ਆਗੂਆਂ ਅਤੇ ਸਮਰਥਕਾਂ ਵੱਲੋਂ ਸਾਂਝੇ ਰੂਪ ਵਿੱਚ ਸ੍ਰੀ ਨਨਕਾਣਾਂ ਸਾਹਿਬ ਜੀ ਦੇ ਸ਼ਹੀਦਾਂ ਸਿੰਘਾਂ ਦੀ ਸ਼ਹਾਦਤ ਨੂੰ ਸਮਰਪਿਤ ਅਤੇ ਪੰਥਕ ਹਿੱਤਾਂ ਨੂੰ ਮੁੱਖ ਰੱਖਦਿਆਂ ਪੰਥਕ ਏਕਤਾ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਜਪੁ ਜੀ ਸਾਹਿਬ ਅਤੇ ਸ੍ਰੀ ਆਨੰਦ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਕੀਤੀ ਗਈ। ਅਰਦਾਸ ਤੋੰ ਬਾਅਦ ਸਮੁੱਚੀਆਂ ਜਥੇਬੰਦੀਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਬਾਹਰ ਇਕ ਪ੍ਰੈਸ ਵਾਰਤਾ ਵੀ ਕੀਤੀ ਗਈ। ਇਸ ਪ੍ਰੈਸ ਵਾਰਤਾ ਦੌਰਾਨ ਸਿੱਖ ਸਦਭਾਵਨਾਂ ਦਲ ਦੇ ਮੁੱਖ ਸੇਵਾਦਾਰ ਭਾਈ ਬਲਦੇਵ ਸਿੰਘ ਜੀ ਵਡਾਲਾ ਅਤੇ ਬਾਪੂ ਤਰਸੇਮ ਸਿੰਘ ਜੀ ਨੇ ਸਿੱਖ ਸੰਸਥਾਵਾਂ ਵਿੱਚ ਵਿੱਚ ਆਏ ਨਿਘਾਰ ਅਤੇ ਗੁਰੂ ਘਰਾਂ ਦੇ ਪ੍ਰਬੰਧਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਸਮੂਹ ਜਥੇਬੰਦੀਆਂ ਨੂੰ ਨਿੱਜੀ ਵਖਰੇਂਵੇਂ ਭੁਲਾ ਕੇ ਇਕ ਨਿਸ਼ਾਨ ਥੱਲੇ ਇਕੱਠੇ ਹੋਣ ਦਾ ਸੱਦਾ ਦਿੱਤਾ। ਉਹਨਾਂ ਕਿਹਾ ਕਿ ਜਿਸ ਤਰੀਕੇ ਨਾਲ ਇਕ ਪਰਿਵਾਰ ਵੱਲੋਂ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਂਦ ਨੂੰ ਖ਼ਤਮ ਕੀਤਾ ਜਾ ਰਿਹਾ ਹੈ ਅਤੇ ਨਿੱਜੀ ਸਵਾਰਥਾਂ ਦੀ ਪੂਰਤੀ ਲਈ ਵਰਤਿਆ ਜਾ ਰਿਹਾ ਹੈ ਇਹ ਬੇਹੱਦ ਹੀ ਮੰਦਭਾਗਾ ਹੈ। ਇਸ ਮੌਕੇ ਬਾਪੂ ਤਰਸੇਮ ਸਿੰਘ ਜੀ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਸਿੱਖ ਕੌਮ ਨੂੰ ਅਨੇਕਾਂ ਹੀ ਚੁਣੌਤੀਆਂ ਦਾ ਸਾਹਮਣਾਂ ਕਰਨਾ ਪੈ ਰਿਹਾ ਹੈ। ਇੱਕ ਪਾਸੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਬੇਅਦਬੀਆਂ, ਸਰਕਾਰੀ ਜ਼ੁਲਮ ਅਤੇ ਨਿਆਂ ਦੀ ਗੈਰ-ਮੌਜੂਦਗੀ ਨੇ ਹਾਲਾਤ ਨਾਜ਼ੁਕ ਕਰ ਦਿੱਤੇ ਹਨ, ਤਾਂ ਦੂਜੇ ਪਾਸੇ ਕੌਮੀ ਇਕਜੁੱਟਤਾ ਦੀ ਕਮੀਂ ਸਾਡੇ ਵੈਰੀਆਂ ਨੂੰ ਮੌਕਾ ਦੇ ਰਹੀ ਹੈ। ਅਜਿਹੀ ਸਥਿਤੀ 'ਚ ਸਾਨੂੰ ਪੰਥਕ ਅਤੇ ਰਾਜਨੀਤਕ ਹੱਕਾਂ ਦੀ ਰਾਖੀ ਲਈ ਇਕਜੁੱਟ ਹੋਣ ਦੀ ਲੋੜ ਹੈ। ਅਕਾਲੀ ਦਲ "ਵਾਰਿਸ ਪੰਜਾਬ ਦੇ" ਜਥੇਬੰਦੀ ਹਮੇਸ਼ਾ ਸਿੱਖ ਪੰਥ ਦੀ ਏਕਤਾ ਲਈ ਤੱਤਪਰ ਰਹੇਗੀ। ਅਸੀਂ ਪੰਥਕ ਅਸੂਲਾਂ, ਗੁਰਮਤਿ ਮੂਲਾਂ ਅਤੇ ਕੌਮੀਂ ਹਿੱਤਾਂ ਦੀ ਰਾਖੀ ਲਈ ਸੰਕਲਪਬੱਧ ਹਾਂ। ਅਸੀਂ ਬੇਅਦਬੀ ਦੇ ਦੋਸ਼ੀਆਂ ਨੂੰ ਕਠੋਰ ਸਜ਼ਾਵਾਂ, ਝੂਠੇ ਕੇਸਾਂ 'ਚ ਫਸਾਏ ਗਏ ਸਿੰਘਾਂ ਦੀ ਰਿਹਾਈ ਅਤੇ ਧਾਰਮਿਕ ਅਤੇ ਰਾਜਨੀਤਕ ਸਵੈ-ਅਧਿਕਾਰ ਦੀ ਪੁਰਜ਼ੋਰ ਮੰਗ ਕਰਦੇ ਹਾਂ। ਸਾਨੂੰ ਇਹ ਵੀ ਯਾਦ ਰੱਖਣਾ ਚਾਹੀਦਾ ਹੈ ਕਿ ਸਿੱਖ ਕੌਮ ਦੀ ਤਾਕਤ ਇਕਜੁੱਟਤਾ ਵਿੱਚ ਹੈ ਅਤੇ ਸਾਨੂੰ ਇਹ ਕੋਸ਼ਿਸ਼ ਲਗਾਤਾਰ ਜਾਰੀ ਰੱਖਣੀ ਪਵੇਗੀ।

ਅੰਤ੍ਰਿੰਗ ਕਮੇਟੀ ਵੱਲੋਂ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ, ਸੇਵਾਵਾਂ ਜਾਰੀ ਰੱਖਣ ਦੀ ਕੀਤੀ ਅਪੀਲ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ): - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦਿੱਤੇ ਗਏ ਅਸਤੀਫ਼ੇ ਦਾ ਮਾਮਲਾ ਵਿਚਾਰਨ ਲਈ ਅੱਜ ਸ਼੍ਰੋਮਣੀ ਕਮੇਟੀ ਦੀ ਵਿਸ਼ੇਸ਼ ਇਕੱਤਰਤਾ ਵਿੱਚ ਫਿਲਹਾਲ ਉਨ੍ਹਾਂ ਦਾ ਅਸਤੀਫ਼ਾ ਪੈਂਡਿੰਗ ਰੱਖ ਲਿਆ ਗਿਆ ਹੈ। ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਦੀ ਅਗਵਾਈ ਵਿੱਚ ਅੱਜ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਵਿੱਚ ਅਸਤੀਫ਼ੇ ਉੱਪਰ ਦੀਰਘ ਵਿਚਾਰ ਵਟਾਂਦਰਾ ਕਰਨ ਉਪਰੰਤ ਇਹ ਫੈਸਲਾ ਹੋਇਆ ਕਿ ਐਡਵੋਕੇਟ ਧਾਮੀ ਦੀਆਂ ਸੇਵਾਵਾਂ ਦੀ ਸਿੱਖ ਸੰਸਥਾ ਨੂੰ ਅਜੇ ਵੱਡੇ ਲੋੜ ਹੈ ਇਸ ਲਈ ਉਨ੍ਹਾਂ ਨੂੰ ਸੇਵਾਵਾਂ ਜਾਰੀ ਰੱਖਣ ਲਈ ਕਿਹਾ ਜਾਵੇ।
ਇਕੱਤਰਤਾ ਤੋਂ ਬਾਅਦ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਸਰਬਸੰਮਤੀ ਨਾਲ ਐਡਵੋਕੇਟ ਧਾਮੀ ਦਾ ਅਸਤੀਫ਼ਾ ਪੈਂਡਿੰਗ ਰੱਖ ਕੇ ਉਨ੍ਹਾਂ ਨਾਲ ਗੱਲਬਾਤ ਕਰਨ ਦਾ ਫ਼ੈਸਲਾ ਹੋਇਆ ਹੈ। ਉਨ੍ਹਾਂ ਕਿਹਾ ਕਿ ਐਡਵੋਕੇਟ ਧਾਮੀ ਨੇ ਕਠਿਨ ਹਾਲਾਤਾਂ ਵਿੱਚ ਸ਼੍ਰੋਮਣੀ ਕਮੇਟੀ ਦੀ ਸੁਚੱਜੀ ਅਗਵਾਈ ਕੀਤੀ ਹੈ ਅਤੇ ਇਸ ਅਰਸੇ ਦੌਰਾਨ ਸੰਸਥਾ ਵੱਲੋਂ ਤਰੱਕੀ ਦੀਆਂ ਪੁਲਾਂਘਾਂ ਪੁੱਟੀਆਂ ਗਈਆਂ ਹਨ। ਇਸ ਲਈ ਅੰਤ੍ਰਿੰਗ ਕਮੇਟੀ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਮਹਿਸੂਸ ਕੀਤਾ ਹੈ ਕਿ ਜਿਹੜੇ ਕਾਰਨਾਂ ਕਰਕੇ ਐਡਵੋਕੇਟ ਧਾਮੀ ਨੇ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਅਸਤੀਫ਼ਾ ਦਿੱਤਾ ਹੈ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਅਧਿਕਾਰਾਂ ਦਾ ਮਾਮਲਾ ਹੈ ਕਿਉਂਕਿ ਸਿੰਘ ਸਾਹਿਬਾਨ ਸਮੇਤ ਕਿਸੇ ਵੀ ਅਧਿਕਾਰੀ ਜਾਂ ਕਰਮਚਾਰੀ ਦੀ ਜਾਂਚ ਪੜਤਾਲ ਉਪਰੰਤ ਫੈਸਲਾ ਲੈਣ ਦਾ ਹੱਕ ਅੰਤ੍ਰਿੰਗ ਕਮੇਟੀ ਪਾਸ ਹੈ। ਇਸੇ ਤਹਿਤ ਹੀ ਗਿਆਨੀ ਹਰਪ੍ਰੀਤ ਸਿੰਘ ਨੂੰ ਸੇਵਾਮੁਕਤ ਕਰਨ ਦਾ ਫ਼ੈਸਲਾ ਇਕੱਲੇ ਪ੍ਰਧਾਨ ਐਡਵੋਕੇਟ ਧਾਮੀ ਦਾ ਨਹੀਂ ਬਲਕਿ ਸਮੁੱਚੀ ਅੰਤ੍ਰਿੰਗ ਕਮੇਟੀ ਵੱਲੋਂ ਕੀਤਾ ਗਿਆ ਹੈ। ਇਸ ਲਈ ਉਨ੍ਹਾਂ ਦਾ ਅਸਤੀਫ਼ਾ ਵਧੇਰੇ ਵਿਚਾਰ ਲਈ ਪੈਂਡਿੰਗ ਕਰ ਦਿੱਤਾ ਗਿਆ ਹੈ ਅਤੇ ਇਹ ਵੀ ਫੈਸਲਾ ਹੋਇਆ ਹੈ ਕਿ ਅੰਤ੍ਰਿੰਗ ਕਮੇਟੀ ਐਡਵੋਕੇਟ ਧਾਮੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਸਤੀਫ਼ਾ ਵਾਪਸ ਲੈਣ ਲਈ ਅਪੀਲ ਕਰੇਗੀ।
ਇਸ ਦੌਰਾਨ ਪ੍ਰੈੱਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਤੇ ਸਿੰਘ ਸਾਹਿਬਾਨ ਦੇ ਅਧਿਕਾਰ ਖੇਤਰ ਵੱਖੋ-ਵੱਖਰੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਸਿੱਖ ਗੁਰਦੁਆਰਾ ਐਕਟ 1925 ਵਿੱਚ ਸਾਰੇ ਕਾਨੂੰਨੀ, ਵਿੱਤੀ, ਪ੍ਰਸ਼ਾਸਨਿਕ ਅਤੇ ਸੰਵਿਧਾਨਕ ਅਧਿਕਾਰ ਦਿੱਤੇ ਗਏ ਹਨ ਉੱਥੇ ਹੀ ਇਸਦੇ ਅਧਿਕਾਰੀਆਂ, ਕਰਮਚਾਰੀਆਂ ਸਬੰਧੀ ਸੇਵਾ ਨਿਯਮ ਬਣਾਉਣ ਦੇ ਵੀ ਮੁਕੰਮਲ ਹੱਕ ਹਕੂਕ ਹਨ। ਸੇਵਾ ਨਿਯਮਾਂ ਅਧੀਨ ਆਉਂਦੇ ਕਿਸੇ ਵੀ ਅਧਿਕਾਰੀ, ਕਰਮਚਾਰੀ ਵੱਲੋਂ ਕੋਈ ਗਲਤੀ, ਗੁਨਾਹ ਜਾਂ ਅਣਗਹਿਲੀ ਕਰਨ ਉੱਤੇ ਅਨੁਸ਼ਾਸਨੀ ਕਾਰਵਾਈ ਵੀ ਕਮੇਟੀ ਵੱਲੋਂ ਮਿਲੇ ਅਧਿਕਾਰਾਂ ਤਹਿਤ ਕੀਤੀ ਜਾਂਦੀ ਹੈ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ, ਗ੍ਰੰਥੀ ਅਤੇ ਸੰਸਥਾ ਦੇ ਪ੍ਰਬੰਧ ਵਾਲੇ ਤਖ਼ਤ ਸਾਹਿਬਾਨ ਦੇ ਜਥੇਦਾਰ ਨਿਯੁਕਤ ਕਰਨ ਅਤੇ ਸੇਵਾਮੁਕਤ ਕਰਨ ਦੇ ਫੈਸਲਿਆਂ ਦੀ ਜ਼ਿੰਮੇਵਾਰੀ ਵੀ ਸਿੱਖ ਗੁਰਦੁਆਰਾ ਐਕਟ ਰਾਹੀਂ ਸ਼੍ਰੋਮਣੀ ਕਮੇਟੀ ਪਾਸ ਹੈ। ਉਨ੍ਹਾਂ ਕਿਹਾ ਕਿ ਇਸ ਲਈ ਆਪਣੇ ਅਧਿਕਾਰਾਂ ਦੀ ਵਰਤੋਂ ਕਰਕੇ ਜਾਂਚ ਪੜਤਾਲ ਕਰਨੀ ਅਤੇ ਕਾਰਵਾਈ ਕਰਨੀ ਸ਼੍ਰੋਮਣੀ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਹੈ ਜਿਸ ਉੱਤੇ ਬੇਲੋੜਾ ਵਿਵਾਦ ਕੀਤਾ ਜਾ ਰਿਹਾ ਹੈ। ਸ. ਵਿਰਕ ਨੇ ਕਿਹਾ ਕਿ ਜਿਹੜੀ ਕਾਰਵਾਈ ਗਿਆਨੀ ਹਰਪ੍ਰੀਤ ਸਿੰਘ ਉੱਤੇ ਕੀਤੀ ਗਈ ਉਹ ਇਕੱਲੇ ਪ੍ਰਧਾਨ ਐਡਵੋਕੇਟ ਧਾਮੀ ਦੀ ਨਹੀਂ ਸੀ ਸਗੋਂ ਇਹ ਇੱਕ ਵਿਧੀ ਵਿਧਾਨ ਰਾਹੀਂ ਸੇਵਾ ਨਿਯਮਾਂ ਤਹਿਤ ਅੰਤ੍ਰਿੰਗ ਕਮੇਟੀ ਵੱਲੋਂ ਕੀਤੀ ਗਈ ਹੈ। ਉਨ੍ਹਾਂ ਗਿਆਨੀ ਹਰਪ੍ਰੀਤ ਸਿੰਘ ਉੱਤੇ ਲੱਗੇ ਦੋਸ਼ਾਂ ਦੀ ਪੜਤਾਲ ਦੇ ਤੱਥ ਪੇਸ਼ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਆਪਣੇ ਨਿਜੀ ਪੱਖ ਰੱਖਣ ਲਈ ਤਖ਼ਤ ਸ੍ਰੀ ਦਮਦਮਾ ਸਾਹਿਬ ਦੀ ਮਰਯਾਦਾ ਦੀ ਉਲੰਘਣਾ ਕੀਤੀ ਅਤੇ ਗੁਰਬਾਣੀ ਕੀਰਤਨ ਨੂੰ ਰੋਕ ਕੇ ਆਪਣੇ ਸਾਹਮਣੇ ਜਬਰੀ ਪੰਜ ਪਿਆਰੇ ਖੜ੍ਹੇ ਕਰਕੇ ਘੋਰ ਅਪਮਾਨ ਕੀਤਾ। ਦੋਸ਼ਾਂ ਦਾ ਸਪਸ਼ਟੀਕਰਨ ਆਪਣੀ ਬਣਾਈ ਮਰਯਾਦਾ ਅਨੁਸਾਰ ਦੇ ਕੇ ਪੱਲਾ ਝਾੜਨ ਦੀ ਕੋਸ਼ਿਸ਼ ਕੀਤੀ ਅਤੇ ਜਾਂਚ ਕਮੇਟੀ ਵੱਲੋਂ ਵਾਰ-ਵਾਰ ਸੰਪਰਕ ਕੀਤੇ ਜਾਣ ਉੱਤੇ ਵੀ ਸਹਿਯੋਗ ਨਹੀਂ ਕੀਤਾ। ਉਨ੍ਹਾਂ ਇਹ ਵੀ ਕਿਹਾ ਕਿ ਇਸ ਤੋਂ ਇਲਾਵਾ ਪਤਿਤ ਦੇ ਅਨੰਦ ਕਾਰਜ ਦੀ ਅਰਦਾਸ ਕਰਨੀ ਵੀ ਤਖ਼ਤ ਸਾਹਿਬ ਦੇ ਜਥੇਦਾਰ ਦਾ ਅਪਮਾਨ ਕਰਨ ਵਾਲਾ ਹੈ। ਇਸ ਦੇ ਨਾਲ ਹੀ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਹੁੰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਿਰਾਦਰ ਅਤੇ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੰਭੀਰ ਸ਼ਿਕਾਇਤਾਂ ਮਿਲਣ ਅਤੇ ਤੱਥ ਸਾਹਮਣੇ ਆਉਣ ਤੋਂ ਬਾਅਦ ਵੀ ਨਜ਼ਰਅੰਦਾਜ ਕੀਤਾ ਅਤੇ ਜ਼ਿੰਮੇਵਾਰੀ ਨਾ ਨਿਭਾਈ। ਅਜਿਹੇ ਵਿੱਚ ਸੇਵਾ ਨਿਯਮਾਂ ਤਹਿਤ ਉਨ੍ਹਾਂ &rsquoਤੇ ਸ਼੍ਰੋਮਣੀ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਠੀਕ ਹੈ ਅਤੇ ਇਸ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰਾਂ ਵਿਰੁੱਧ ਕਹਿਣਾ ਬਿਲਕੁਲ ਬੇਬੁਨਿਆਦ ਹੈ।
ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ ਅਤੇ ਮੂਲ ਮੰਤਰ ਤੇ ਗੁਰ ਮੰਤਰ ਦੇ ਜਾਪ ਕਰਕੇ ਸਤਿਕਾਰ ਭੇਟ ਕੀਤਾ ਗਿਆ ਹੈ।
ਇਕੱਤਰਤਾ ਮਗਰੋਂ ਅਹੁਦੇਦਾਰ ਅਤੇ ਮੈਂਬਰ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਗਿਆਨੀ ਰਘਬੀਰ ਸਿੰਘ ਨੂੰ ਮਿਲਣ ਪਹੁੰਚੇ ਅਤੇ ਉਨ੍ਹਾਂ ਨਾਲ ਮੌਜੂਦਾ ਹਾਲਾਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਸ. ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਅਮਰੀਕ ਸਿੰਘ ਵਿਛੋਆ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਪਰਮਜੀਤ ਸਿੰਘ ਖ਼ਾਲਸਾ, ਸ. ਸੁਰਜੀਤ ਸਿੰਘ ਗੜ੍ਹੀ, ਸ. ਬਲਦੇਵ ਸਿੰਘ ਕਾਇਮਪੁਰ, ਸ. ਦਲਜੀਤ ਸਿੰਘ ਭਿੰਡਰ, ਸ. ਸੁਖਹਰਪ੍ਰੀਤ ਸਿੰਘ ਰੋਡੇ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਜਸਵੰਤ ਸਿੰਘ ਪੁੜੈਣ, ਸ. ਪਰਮਜੀਤ ਸਿੰਘ ਰਾਏਪੁਰ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਇੰਜੀ: ਸੁਖਮਿੰਦਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ. ਸ਼ਾਹਬਾਜ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਕਨੂੰਨੀ ਸਲਾਹਕਾਰ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਅਤੇ ਇੰਚਾਰਜ ਸ. ਅਜ਼ਾਦਦੀਪ ਸਿੰਘ ਆਦਿ ਮੌਜੂਦ ਸਨ।

ਸਾਂਸਦ ਵਿਕਰਮ ਜੀਤ ਸਿੰਘ ਸਾਹਨੀ ਨੇ 10,000 ਨੌਜਵਾਨਾਂ ਨੂੰ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਡਾ: ਵਿਕਰਮਜੀਤ ਸਿੰਘ ਸਾਹਨੀ, ਐਮ.ਪੀ., ਰਾਜ ਸਭਾ ਪੰਜਾਬ ਨੇ ਅੱਜ ਦਿੱਲੀ ਅਤੇ ਪੰਜਾਬ ਦੇ 10,000 ਨੌਜਵਾਨਾਂ ਨੂੰ ਦਿੱਲੀ ਅਤੇ ਪੰਜਾਬ ਵਿੱਚ ਚਲਾਏ ਜਾ ਰਹੇ ਵਿਸ਼ਵ ਪੱਧਰੀ ਅਤੇ ਮਲਟੀ ਸਕਿੱਲ ਡਿਵੈਲਪਮੈਂਟ ਸੈਂਟਰਾਂ ਤੋਂ ਮੁਫਤ ਹੁਨਰ ਅਤੇ ਨੌਕਰੀਆਂ ਪ੍ਰਦਾਨ ਕਰਨ ਦਾ ਅਹਿਦ ਲਿਆ।
ਡਾ: ਸਾਹਨੀ ਸੰਨ ਫਾਊਂਡੇਸ਼ਨ ਦੇ ਸਥਾਪਨਾ ਦਿਵਸ ਸਮਾਰੋਹ ਵਿੱਚ ਬੋਲ ਰਹੇ ਸਨ, ਜਿਸ ਨੇ 27 ਸਾਲ ਪਹਿਲਾਂ ਸਮਾਜ ਦੀ ਸੇਵਾ ਕਰਨੀ ਸ਼ੁਰੂ ਕੀਤੀ ਸੀ ਅਤੇ ਕੋਵਿਡ ਦੌਰਾਨ, ਪੇਂਡੂ ਔਰਤਾਂ ਨੂੰ ਹੁਨਰਮੰਦ ਬਣਾਉਣ, ਅਫਗਾਨ ਸ਼ਰਨਾਰਥੀਆਂ ਦੇ ਮੁੜ ਵਸੇਬੇ ਅਤੇ ਹੋਰ ਕਈ ਬਿਪਤਾਵਾਂ ਦੌਰਾਨ ਮਿਸਾਲੀ ਕੰਮ ਕੀਤੇ ਹਨ। ਸ਼੍ਰੀ ਸਾਹਨੀ ਨੇ ਆਈ.ਟੀ.ਆਈਜ਼ ਨੂੰ ਆਈ.ਆਈ.ਟੀ. ਵਿੱਚ ਬਦਲਣ ਦੇ ਆਪਣੇ ਸੁਪਨੇ ਨੂੰ ਵੀ ਸਾਂਝਾ ਕੀਤਾ ਜਿੱਥੇ ਉਹਨਾ ਨੇ ਪੰਜਾਬ ਵਿੱਚ 10 ਆਈ.ਟੀ.ਆਈ. ਸੰਸਥਾਵਾਂ ਅਪਨਾਈਆਂ ਹਨ। ਡਾ: ਸਾਹਨੀ ਨੇ ਰਾਸ਼ਟਰੀ ਅਪ੍ਰੈਂਟਿਸਸ਼ਿਪ ਕੌਂਸਲ ਦੇ ਵਾਈਸ ਚੇਅਰਮੈਨ ਨਿਯੁਕਤ ਕਰਨ ਲਈ ਹੁਨਰ ਵਿਕਾਸ ਅਤੇ ਉੱਦਮਤਾ ਬਾਰੇ ਮਾਣਯੋਗ ਮੰਤਰੀ ਸ਼੍ਰੀ ਜਯੰਤ ਚੌਧਰੀ ਦਾ ਵੀ ਧੰਨਵਾਦ ਕੀਤਾ। ਸ਼੍ਰੀ ਸਾਹਨੀ ਨੇ ਵਪਾਰ ਅਤੇ ਉਦਯੋਗ ਨੂੰ ਬੇਨਤੀ ਕੀਤੀ ਕਿ ਉਹ ਨੌਜਵਾਨਾਂ ਨੂੰ ਨੌਕਰੀ ਦੀ ਸਿਖਲਾਈ ਲਈ ਅਪ੍ਰੈਂਟਿਸਸ਼ਿਪ ਵਜੋਂ ਰੁਜ਼ਗਾਰ ਦੇਣ ਜਿਸ ਲਈ ਸਰਕਾਰ ਵਿੱਤੀ ਸਹਾਇਤਾ ਦਏਗੀ।

ਦਿੱਲੀ ਦੀ ਜਿੱਤ ਕਾਤਲ ਤੇ ਬਲਾਤਕਾਰੀ ਸਿਰਸੇਵਾਲੇ ਸਾਧ ਅਤੇ ਆਸਾਰਾਮ ਵਰਗੇ ਅਪਰਾਧੀਆ ਨੂੰ ਦਿੱਤੀ ਗਈ ਪੈਰੋਲ ਦੀ ਬਦੌਲਤ ਹੋਈ : ਮਾਨ

ਨਵੀਂ ਦਿੱਲੀ, 21 ਫਰਵਰੀ (ਮਨਪ੍ਰੀਤ ਸਿੰਘ ਖਾਲਸਾ):- &ldquoਜਿਵੇ ਹਰਿਆਣਾ ਵਿਧਾਨ ਸਭਾ ਦੀਆਂ ਹੋਈਆ ਚੋਣਾਂ ਵਿਚ ਸਿਰਸੇਵਾਲੇ ਕਾਤਲ ਤੇ ਬਲਾਤਕਾਰੀ ਸਾਧ ਦੇ ਡੇਰੇ ਨਾਲ ਵੱਡੀ ਗਿਣਤੀ ਵਿਚ ਅਣਭੋਲ ਅਤੇ ਸਧਾਰਣ ਲੋਕ ਜੁੜੇ ਹੋਏ ਹਨ, ਉਸ ਸਿਰਸੇਵਾਲੇ ਸਾਧ ਨੂੰ ਉਨ੍ਹਾਂ ਚੋਣਾਂ ਵਿਚ ਰਿਹਾਅ ਕਰਕੇ ਅਤੇ ਆਸਾਰਾਮ ਨੂੰ ਪੈਰੋਲ ਦੇ ਕੇ ਉਨ੍ਹਾਂ ਦੇ ਪੈਰੋਕਾਰਾਂ ਦੀਆਂ ਵੋਟਾਂ ਪੁਆਕੇ ਜਿੱਤੀ ਗਈ ਸੀ । ਉਸੇ ਤਰ੍ਹਾਂ ਹੁਣ ਦਿੱਲੀ ਚੋਣਾਂ ਸਮੇ ਵੀ ਉਪਰੋਕਤ ਕਾਤਲ ਤੇ ਬਲਾਤਕਾਰੀ ਸਾਧ ਨੂੰ ਲੰਮੀ ਪੈਰੋਲ ਦੇ ਕੇ ਇਨ੍ਹਾਂ ਡੇਰਿਆ ਤੋ ਆਪਣੀ ਸਿਆਸਤ ਚਲਾਉਣ ਦੇ ਅਮਲ ਕੀਤੇ ਗਏ । ਜਿਸਦੀ ਬਦੌਲਤ ਦਿੱਲੀ ਦੀ ਜਿੱਤ ਵੀ ਬੀਜੇਪੀ ਦੀ ਹੋਈ । ਅਜਿਹੀ ਜਿੱਤ ਨੂੰ ਲੋਕ ਫਤਵਾ ਕਹਿਣਾ ਵੀ ਸਿਆਸਤਦਾਨਾਂ ਵੱਲੋ ਗੁੰਮਰਾਹਕੁੰਨ ਪ੍ਰਚਾਰ ਕਰਨ ਦੇ ਤੁੱਲ ਹੈ ।&rdquo ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਦਿੱਲੀ ਵਿਧਾਨ ਸਭਾ ਵਿਚ ਕੱਟੜਵਾਦੀ ਹਿੰਦੂਤਵ ਬੀਜੇਪੀ-ਆਰ.ਐਸ.ਐਸ ਜਮਾਤ ਦੀ ਹੋਈ ਜਿੱਤ ਨੂੰ ਬਲਾਤਕਾਰੀ ਅਤੇ ਕਾਤਲ ਸਾਧ ਅਤੇ ਅਪਰਾਧੀਆ ਦੀ ਸਹਾਇਤਾ ਲੈਕੇ ਆਪਣੇ ਸਿਆਸੀ ਮੰਤਵਾ ਦੀ ਪੂਰਤੀ ਕਰਨ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਜੇਕਰ ਹਰਿਆਣਾ ਜਾਂ ਦਿੱਲੀ ਦੀਆਂ ਨਿਰਪੱਖਤਾ ਤੇ ਬਿਨ੍ਹਾਂ ਪ੍ਰਭਾਵ ਤੇ ਦਬਾਅ ਤੋ ਇਹ ਆਜਾਦ ਢੰਗ ਨਾਲ ਚੋਣਾਂ ਹੁੰਦੀਆ ਤਾਂ ਕਦਾਚਿੱਤ ਕੱਟੜਵਾਦੀ ਬੀਜੇਪੀ ਜਮਾਤ ਦੇ ਹੱਕ ਵਿਚ ਨਤੀਜੇ ਨਹੀ ਸੀ ਆ ਸਕਦੇ ।

ਅਮਰੀਕਾ &rsquoਚ ਮੋਟਰ ਵਹੀਕਲ ਵਿਭਾਗ ਦੇ ਦਫ਼ਤਰ ਅੱਗੇ ਹੋਈ ਗੋਲੀਬਾਰੀ

ਸੰਯੁਕਤ ਰਾਜ ਅਮਰੀਕਾ ਵਿਖੇ ਬੰਦੂਕ ਦੀ ਹਿੰਸਾ ਵਿਚ ਕਮੀ ਦੇ ਕੋਈ ਸੰਕੇਤ ਨਹੀਂ ਦਿਖ ਰਹੇ ਹਨ। ਪੂਰਾ ਦੇਸ਼ ਲੰਬੇ ਸਮੇਂ ਤੋਂ ਬੰਦੂਕ ਹਿੰਸਾ ਦੇ ਮੁੱਦੇ ਤੋਂ ਪਰੇਸ਼ਾਨ ਹੈ। ਅਮਰੀਕਾ ਵਿਚ ਹਰ ਸਾਲ ਗੋਲੀਬਾਰੀ ਦੇ ਸੈਂਕੜੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਵਿਚ ਸੈਂਕੜੇ ਲੋਕ ਆਪਣੀ ਜਾਨ ਗੁਆ ਲੈਂਦੇ ਹਨ। ਗੋਲੀਬਾਰੀ ਦੇ ਇਕ ਹੋਰ ਮਾਮਲੇ ਨੇ ਹੁਣ ਅਮਰੀਕਾ ਨੂੰ ਝੰਜੋੜ ਕੇ ਰੱਖ ਦਿਤਾ ਹੈ।

ਇਹ ਮਾਮਲਾ ਕੈਂਟਕੀ ਸੂਬੇ ਦੇ ਲੁਈਸਵਿਲੇ ਸ਼ਹਿਰ ਨਾਲ ਸਬੰਧਤ ਹੈ, ਜਿੱਥੇ ਸ਼ੁੱਕਰਵਾਰ ਨੂੰ ਗੋਲੀਬਾਰੀ ਹੋਈ ਸੀ। ਅਮਰੀਕਾ ਦੇ ਕੈਂਟਕੀ ਸੂਬੇ ਦੇ ਲੁਈਸਵਿਲੇ ਸ਼ਹਿਰ &rsquoਚ ਸ਼ੁੱਕਰਵਾਰ ਨੂੰ ਹੋਈ ਗੋਲੀਬਾਰੀ &rsquoਚ ਤਿੰਨ ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਮੋਟਰ ਵਹੀਕਲ ਵਿਭਾਗ ਦੇ ਦਫ਼ਤਰ ਦੇ ਬਾਹਰ ਵਾਪਰੀ। ਗੋਲੀਬਾਰੀ ਵਿਚ ਇੱਕ ਵਿਅਕਤੀ ਅਤੇ ਦੋ ਔਰਤਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਉਕਤ ਵਿਅਕਤੀ ਦੀ ਮੌਕੇ &rsquoਤੇ ਹੀ ਮੌਤ ਹੋ ਗਈ,

ਜਦਕਿ ਇਸ ਘਟਨਾ ਤੋਂ ਬਾਅਦ ਦੋਵੇਂ ਔਰਤਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਨੇ ਆਖਰੀ ਸਾਹ ਲਿਆ। ਘਟਨਾ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਪੁਲਿਸ ਆਸਪਾਸ ਦੇ ਸੀਸੀਟੀਵੀ ਫ਼ੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਫਿਲਹਾਲ ਮੁਲਜ਼ਮਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਹਾਲਾਂਕਿ ਪੁਲਿਸ ਨੇ ਇਹ ਵੀ ਕਿਹਾ ਕਿ ਫਿਲਹਾਲ ਕੋਈ ਖ਼ਤਰੇ ਦੀ ਸਥਿਤੀ ਨਹੀਂ ਹੈ।

ਅਮਰੀਕਾ ਵਿਚ ਬੰਦੂਕ ਦੀ ਹਿੰਸਾ ਇਕ ਬਹੁਤ ਗੰਭੀਰ ਸਮੱਸਿਆ ਹੈ। ਇਸ ਦੇ ਬਾਵਜੂਦ ਸਥਿਤੀ ਨੂੰ ਸੁਧਾਰਨ ਲਈ ਕੋਈ ਉਪਰਾਲੇ ਨਹੀਂ ਕੀਤੇ ਜਾ ਰਹੇ ਹਨ। ਇਸੇ ਕਾਰਨ ਅਮਰੀਕਾ ਵਿਚ ਹਰ ਰੋਜ਼ ਬੰਦੂਕ ਹਿੰਸਾ ਦੇ ਮਾਮਲੇ ਸਾਹਮਣੇ ਆਉਂਦੇ ਹਨ। ਅਮਰੀਕਾ ਵਿਚ ਬੰਦੂਕ ਖ਼ਰੀਦਣਾ ਭਾਰਤ ਵਿੱਚ ਸਬਜ਼ੀਆਂ ਖ਼ਰੀਦਣ ਜਿੰਨਾ ਆਸਾਨ ਹੈ।

ਦਿੱਲੀ ਸਰਕਾਰ &rsquoਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਹਰਿਮੰਦਰ ਸਾਹਿਬ ਵਿਖੇ ਨਤਮਸਤਕ

ਅੰਮ੍ਰਿਤਸਰ- ਦਿੱਲੀ ਦੀ ਨਵੀਂ ਭਾਜਪਾ ਸਰਕਾਰ &rsquoਚ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ  ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ੁਕਰਾਨੇ ਵਜੋਂ ਮੱਥਾ ਟੇਕਿਆ ਅਤੇ ਗੁਰੂ ਘਰ ਦਾ ਆਸ਼ੀਰਵਾਦ ਲਿਆ ਹੈ। ਸ੍ਰੀ ਸਿਰਸਾ ਨੇ ਆਪਣੇ ਇਸ ਦੌਰੇ ਨੂੰ ਗੈਰਸਿਆਸੀ ਦੱਸਦਿਆਂ ਕਿਹਾ ਕਿ ਉਹ ਗੁਰੂ ਘਰ ਤੋਂ ਅਸ਼ੀਰਵਾਦ ਲੈਣ ਅਤੇ ਸ਼ੁਕਰਾਨਾ ਕਰਨ ਆਏ ਹਨ। ਉਨ੍ਹਾਂ ਨਾਲ ਭਾਜਪਾ ਆਗੂ ਗੁਰਪ੍ਰਤਾਪ ਸਿੰਘ ਟਿੱਕਾ, ਮਨਜੀਤ ਸਿੰਘ ਭੋਮਾ ਅਜੇ ਬੀਰਪਾਲ ਸਿੰਘ ਰੰਧਾਵਾ ਤੇ ਹੋਰ ਵੀ ਸਨ, ਜਿਨ੍ਹਾਂ ਨੇ ਸ੍ਰੀ ਸਿਰਸਾ ਨੂੰ ਸਰੋਪਾ ਅਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ।


ਰੂਬੀ ਢੱਲਾ ਕੈੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ &rsquoਚੋਂ ਬਾਹਰ

ਕੈਨੇਡਾ ਦੀ ਸੱਤਾਧਾਰੀ ਲਿਬਰਲ ਪਾਰਟੀ ਦੇ ਨਵੇਂ ਆਗੂ ਦੀ 9 ਮਾਰਚ ਨੂੰ ਹੋਣ ਵਾਲੀ ਚੋਣ ਲਈ ਪਾਰਟੀ ਹਾਈ ਕਮਾਂਡ ਨੇ ਪੰਜਾਬੀ ਮੂਲ ਦੀ ਸਾਬਕਾ ਸੰਸਦ ਮੈਂਬਰ ਰੂਬੀ ਢੱਲਾ ਦੀ ਉਮੀਦਵਾਰੀ ਖਾਰਜ ਕਰ ਦਿੱਤੀ ਹੈ। ਇਸ ਤਰ੍ਹਾਂ ਰੂਬੀ ਢੱਲਾ ਕੈਨੇਡੀਅਨ ਪ੍ਰਧਾਨ ਮੰਤਰੀ ਬਣਨ ਦੀ ਦੌੜ &rsquoਚੋਂ ਬਾਹਰ ਹੋ ਗਈ ਹੈ। ਰੂਬੀ ਢੱਲਾ ਉੱਤੇ ਅਣਐਲਾਨੇ ਤੇ ਬੇਹਿਸਾਬੇ ਖਰਚੇ ਕਰਨ, ਸ਼ੱਕੀ ਚੋਣ ਫੰਡ, ਬਾਹਰੀ ਹਮਾਇਤ ਅਤੇ ਪਾਰਟੀ ਵਲੋਂ ਨਿਰਧਾਰਤ ਚੋਣ ਮਰਿਆਦਾਵਾਂ ਭੰਗ ਕਰਨ ਦੇ ਦੋਸ਼ ਲਗਾਏ ਗਏ ਹਨ। ਰੂਬੀ ਢੱਲਾ ਨੂੰ ਦੌੜ &rsquoਚੋਂ ਬਾਹਰ ਕੀਤੇ ਜਾਣ ਮਗਰੋਂ ਹੁਣ ਪਾਰਟੀ ਆਗੂ ਦੀ ਦੌੜ ਵਿਚ ਚਾਰ ਉਮੀਦਵਾਰ ਮੈਦਾਨ ਵਿਚ ਰਹਿ ਗਏ ਹਨ, ਜਿਨ੍ਹਾਂ ਦੀ ਜਨਤਕ ਬਹਿਸ 24 ਤੇ 25 ਫਰਵਰੀ ਨੂੰ ਮੌਂਟਰੀਅਲ ਵਿੱਚ ਅੰਗਰੇਜ਼ੀ ਅਤੇ ਫਰਾਂਸੀਸੀ ਭਾਸ਼ਾ ਵਿੱਚ ਹੋਵੇਗੀ।

ਕਈ ਸਾਲਾਂ ਤੋਂ ਸਿਆਸਤ &rsquoਚੋਂ ਲਾਂਭੇ ਹੋ ਕੇ ਆਪਣੇ ਵਪਾਰਕ ਅਦਾਰੇ ਸੰਭਾਲ ਰਹੀ ਰੂਬੀ ਅਚਾਨਕ ਮੁੜ ਸਿਆਸਤ ਵਿੱਚ ਕੁੱਦਣ ਅਤੇ ਪਾਰਟੀ ਦੀ ਸਿਖਰਲੀ ਚੋਣ &rsquoਚ ਉਮੀਦਵਾਰੀ ਜਤਾਉਣ ਕਰਕੇ ਸ਼ੁਰੂਆਤ ਤੋਂ ਹੀ ਸਵਾਲਾਂ ਵਿੱਚ ਘਿਰ ਗਈ ਸੀ, ਜਿਨ੍ਹਾਂ ਦੀ ਪਾਰਟੀ ਜਾਂਚ ਕਰ ਰਹੀ ਸੀ। ਪਾਰਟੀ ਨੇ ਲੰਘੇ ਸੋਮਵਾਰ ਨੂੰ ਉਸ ਨੂੰ 27 ਸਵਾਲਾਂ ਦੀ ਸੂਚੀ ਭੇਜ ਕੇ ਜਵਾਬ ਮੰਗਿਆ ਸੀ। ਇਹ ਤਾਂ ਪਤਾ ਨਹੀਂ ਲੱਗਾ ਕਿ ਉਸ ਨੇ ਕੋਈ ਜਵਾਬ ਦਿੱਤਾ ਜਾਂ ਨਹੀਂ, ਪਰ ਪਾਰਟੀ ਨੇ ਉਸ ਦੀ ਉਮੀਦਵਾਰੀ ਖਾਰਜ ਕਰਨ ਦਾ ਐਲਾਨ ਕਰ ਦਿੱਤਾ ਹੈ।

ਵਿਜੈ ਮਾਲਿਆ ਨੇ ਬਰਤਾਨੀਆ &rsquoਚ ਦੀਵਾਲੀਆ ਹੁਕਮ ਰੱਦ ਕਰਨ ਦੀ ਮੰਗ ਕੀਤੀ

ਸੰਕਟ &rsquoਚ ਘਿਰੇ ਕਾਰੋਬਾਰੀ ਵਿਜੈ ਮਾਲਿਆ ਨੇ ਕਿਹਾ ਕਿ ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਸੰਸਦ ਵਿੱਚ ਹਾਲੀਆ ਬਿਆਨ ਦੇ ਮੱਦੇਨਜ਼ਰ ਭਾਰਤੀ ਬੈਂਕਾਂ ਵੱਲੋਂ ਬਰਤਾਨੀਆ ਦੀਆਂ ਅਦਾਲਤਾਂ &rsquoਚ ਉਸ ਖ਼ਿਲਾਫ਼ ਜਾਰੀ ਦੀਵਾਲੀਆ (bankruptcy) ਕਾਰਵਾਈ ਦੀ ਵੈਧਤਾ ਨਹੀਂ ਰਹੀ ਅਤੇ ਉਸ ਨੇ ਆਪਣੇ ਵਕੀਲਾਂ ਨੂੰ ਇਸ ਨੂੰ ਰੱਦ ਕਰਨ ਸਬੰਧੀ ਅਰਜ਼ੀ ਅੱਗੇ ਵਧਾਉਣ ਦੀ ਹਦਾਇਤ ਕੀਤੀ ਹੈ।
ਇਸ ਹਫ਼ਤੇ ਲੰਡਨ ਦੀ ਹਾਈ ਕੋਰਟ &rsquoਚ ਮਾਲਿਆ ਦੇ ਦੀਵਾਲੀਆ ਹੁਕਮ ਸਬੰਧੀ ਤਿੰਨ ਅਪੀਲਾਂ &rsquoਤੇ ਸੁਣਵਾਈ ਪੂਰੀ ਹੋਈ ਹੈ। ਇਹ ਘਟਨਾਕ੍ਰਮ ਜਸਟਿਸ ਐਂਥਨੀ ਮਾਨ ਵੱਲੋਂ ਆਪਣਾ ਫ਼ੈਸਲਾ ਰਾਖਵਾਂ ਰੱਖੇ ਜਾਣ ਮਗਰੋਂ ਸਾਹਮਣੇ ਆਇਆ, ਜਿਸ ਨੂੰ ਇਸ ਹਫ਼ਤੇ ਲੰਡਨ ਦੀ ਹਾਈ ਕੋਰਟ &rsquoਚ ਮਾਲਿਆ ਦੇ ਦੀਵਾਲੀਆ ਹੁਕਮ ਸਬੰਧੀ ਤਿੰਨ ਅਪੀਲਾਂ &rsquoਤੇ ਸੁਣਵਾਈ ਤੋਂ ਬਾਅਦ ਵਾਲੀ ਤਾਰੀਕ &rsquoਤੇ ਸੁਣਾਇਆ ਜਾਵੇਗਾ। ਜੱਜ ਨੇ ਐੱਸਬੀਆਈ ਦੀ ਅਗਵਾਈ ਵਾਲੀਆਂ ਬੈਂਕਾਂ ਦੇ ਕਨਸੋਰਟੀਅਮ ਨਾਲ ਸਬੰਧਤ ਗੁੁੰਝਲਦਾਰ ਦਲੀਲਾਂ ਦੀ ਸੁਣਵਾਈ ਕੀਤੀ, ਜਿਸ &rsquoਚ ਵਿਜੈ ਮਾਲਿਆ ਦੀ ਬੰਦ ਹੋ ਚੁੱਕੀ ਕਿੰਗਫਿਸ਼ਰ ਏਅਰਲਾਈਨ ਵੱਲੋਂ ਬਕਾਇਆ ਲਗਪਗ 1.05 ਅਰਬ ਪੌਂਡ ਦੇ ਅੰਦਾਜ਼ਨ ਕਰਜ਼ ਦੀ ਅਦਾਇਗੀ ਦੀ ਮੰਗ ਕੀਤੀ ਗਈ ਸੀ।
ਜ਼ਾਏਵਾਲਾ ਐਂਡ ਕੰਪਨੀ ਦੇ ਮੈਨੇਜਿੰਗ ਪਾਰਟਨਰ ਤੇ ਮਾਲਿਆ ਵੱਲੋਂ ਹਾਲ &rsquoਚ ਨਿਯੁਕਤ ਵਕੀਲ ਲੀਹ ਕਰਸਟੋਹਲ ਨੇ ਕਿਹਾ, &lsquo&lsquoਡਾ. ਮਾਲਿਆ ਦੇ ਨਜ਼ਰੀਏ ਮੁਤਾਬਕ ਬਰਤਾਨੀਆ ਦੀ ਇਸ ਦੀਵਾਲੀਆ ਕਰਵਾਈ ਦਾ ਕੋਈ ਤਰਕ ਨਹੀਂ ਹੈ।&rsquo&rsquo ਉਨ੍ਹਾਂ ਕਿਹਾ, &lsquo&lsquoਹੁਣ ਅਜਿਹੇ ਸਬੂਤ ਸਾਹਮਣੇ ਆਏ ਹਨ ਜਿਨ੍ਹਾਂ ਤੋਂ ਪਤਾ ਲੱਗਦਾ ਹੈ ਕਿ ਬੈਂਕਾਂ ਨੇ ਮਾਲਿਆ ਤੋਂ ਬਾਕਾਇਆ ਰਾਸ਼ੀ ਤੋਂ ਵੱਧ ਦੀ ਵਸੂਲੀ ਕੀਤੀ ਹੈ। ਇਸ ਦੀ ਪੁਸ਼ਟੀ ਭਾਰਤ ਦੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ 17 ਦਸੰਬਰ 2024 ਨੂੰ ਭਾਰਤ ਦੀ ਸੰਸਦ ਦੀ ਸੰਸਦ &rsquoਚ ਕੀਤੀ ਜਿਸ ਵਿੱਚ ਉਨ੍ਹਾਂ ਕਿਹਾ ਕਿ 14,131 .6 ਕਰੋੜ ਰੁਪਏ ਦੀ ਰਾਸ਼ੀ ਇਕੱਤਰ ਕੀਤੀ ਗਈ ਅਤੇ ਬੈਂਕਾਂ ਨੂੰ ਵਾਪਸ ਕੀਤੀ ਗਈ ਹੈ।
ਲੀਹ ਕਰਸਟੋਹਲ ਨੇ ਕਿਹਾ, &lsquo&lsquoਇਹ ਮੰਨ ਕੇ ਚੱਲਣਾ ਚਾਹੀਦਾ ਹੈ ਕਿ ਜਨਤਕ ਖੇਤਰ ਦੀਆਂ ਬੈਕਾਂ ਸੰਸਦ &rsquoਚ ਦਿੱਤੇ ਗਏ ਮੰਤਰੀ ਦੇ ਬਿਆਨ ਦੀ ਹਕੀਕਤ ਨੂੰ ਸਵੀਕਾਰ ਕਰਨਗੀਆਂ।&rsquo&rsquo


ਹੋਲੀ ਨੂੰ &lsquoਗਵਾਰਾਂ&rsquo ਦਾ ਤਿਉਹਾਰ ਦੱਸਣ &rsquoਤੇ ਫਰਾਹ ਖ਼ਾਨ ਖ਼ਿਲਾਫ਼ ਸ਼ਿਕਾਇਤ ਦਰਜ
ਮੁੰਬਈ- ਹੋਲੀ ਨੂੰ ਕਥਿਤ ਤੌਰ &rsquoਤੇ &lsquoਗਵਾਰਾਂ&rsquo ਦਾ ਤਿਉਹਾਰ ਦੱਸਣ &rsquoਤੇ ਫਿਲਮ ਨਿਰਮਾਤਾ ਫਰਾਹ ਖ਼ਾਨ ਖ਼ਿਲਾਫ਼ ਅਪਰਾਧਿਕ ਸ਼ਿਕਾਇਤ ਦਰਜ ਕੀਤੀ ਗਈ ਹੈ। ਮੁੰਬਈ ਪੁਲੀਸ ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਨੇ ਸੋਸ਼ਲ ਮੀਡੀਆ influencer ਵਿਕਾਸ ਜੈਰਾਮ ਪਾਠਕ (45) ਉਰਫ਼ ਹਿੰਦੁਸਤਾਨੀ ਭਾਊ ਵੱਲੋਂ ਸ਼ੁੱਕਰਵਾਰ ਨੂੰ ਦਿੱਤੀ ਗਈ ਸ਼ਿਕਾਇਤ &rsquoਤੇ ਐੱਫਆਈਆਰ ਦਰਜ ਨਹੀਂ ਕੀਤੀ ਹੈ। ਸ਼ਿਕਾਇਤਕਰਤਾ ਨੇ ਫਰਾਹ ਖ਼ਾਨ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ। ਉਸ ਨੇ ਦੋਸ਼ ਲਾਇਆ ਕਿ ਵੀਰਵਾਰ ਨੂੰ ਇੱਕ ਟੀਵੀ ਸ਼ੋਅ ਦੌਰਾਨ ਫਰਾਹ ਖ਼ਾਨ ਵੱਲੋਂ ਕੀਤੀ ਗਈ &lsquoਛਪਰੀ&rsquo ਟਿੱਪਣੀ ਨੇ ਹਿੰਦੂਆਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਖਾਰ ਪੁਲੀਸ ਥਾਣੇ ਇੱਕ ਅਧਿਕਾਰੀ ਨੇ ਵਿਸਥਾਰ ਵਿੱਚ ਜਾਣਕਾਰੀ ਦੇਣ ਤੋਂ ਟਾਲਾ ਵੱਟਦਿਆਂ ਕਿਹਾ, &lsquo&lsquoਅਜੇ ਤੱਕ ਕੋਈ ਐੱਫਆਈਆਰ ਦਰਜ ਨਹੀਂ ਕੀਤੀ ਗਈ ਹੈ। ਜਾਂਚ ਜਾਰੀ ਹੈ।&rsquo&rsquo


ਕਦੇ ਵੀ ਹਕੀਕਤ ਨਹੀਂ ਬਣੇਗੀ ਐਸ.ਵਾਈ.ਐਲ. ਨਹਿਰ-ਮੁੱਖ ਮੰਤਰੀ

 ਭਵਾਨੀਗੜ੍ਹ, : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਪਾਣੀ ਦੀ ਇਕ ਵੀ ਬੂੰਦ ਨਹੀਂ ਹੈ ਅਤੇ ਸਤਲੁਜ ਯਮੁਨਾ ਲਿੰਕ (ਐਸ.ਵਾਈ.ਐਲ.) ਨਹਿਰ ਕਦੇ ਵੀ ਹਕੀਕਤ ਵਿੱਚ ਨਹੀਂ ਬਦਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਿੱਤਾਂ ਦੀ ਰਾਖੀ ਲਈ ਪੂਰਨ ਤੌਰ ਉੱਤੇ ਵਚਨਬੱਧ ਹੈ। ਅੱਜ ਇੱਥੇ ਨਵੇਂ ਬਣੇ ਸਬ-ਡਵੀਜ਼ਨਲ ਕੰਪਲੈਕਸ ਨੂੰ ਸਮਰਪਿਤ ਕਰਨ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਦੁਹਰਾਇਆ ਕਿ ਪੰਜਾਬ ਕੋਲ ਕਿਸੇ ਹੋਰ ਸੂਬੇ ਨਾਲ ਸਾਂਝਾ ਕਰਨ ਲਈ ਕੋਈ ਵਾਧੂ ਪਾਣੀ ਨਹੀਂ ਹੈ ਅਤੇ ਕਿਸੇ ਨਾਲ ਇੱਕ ਵੀ ਬੂੰਦ ਪਾਣੀ ਸਾਂਝਾ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ ਕੌਮਾਂਤਰੀ ਨੇਮਾਂ ਅਨੁਸਾਰ ਸੂਬੇ ਵਿੱਚ ਪਾਣੀ ਦੀ ਉਪਲਬਧਤਾ ਦਾ ਮੁੜ ਮੁਲਾਂਕਣ ਕਰਨਾ ਜ਼ਰੂਰੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਹਾਲ ਹੀ ਵਿੱਚ ਰਾਵੀ ਬਿਆਸ ਟ੍ਰਿਬਿਊਨਲ, ਜੋ ਕਿ ਰਾਵੀ ਜਲ ਪ੍ਰਣਾਲੀ ਨਾਲ ਸਬੰਧਤ ਥਾਵਾਂ ਉੱਤੇ ਜਾਣ ਲਈ ਸੂਬੇ ਦੇ ਦੌਰੇ 'ਤੇ ਹੈ, ਨੂੰ ਵੀ ਅਪੀਲ ਕੀਤੀ ਹੈ ਕਿ ਉਹ ਨਵੇਂ ਸਿਰਿਓਂ ਮੁੜ ਮੁਲਾਂਕਣ ਕਰਕੇ ਸੂਬੇ ਦੇ ਲੋਕਾਂ ਨੂੰ ਇਨਸਾਫ਼ ਦਿਵਾਏ।


ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ : ਜਥੇਦਾਰ ਰਘਬੀਰ ਸਿੰਘ

 ਅੰਮ੍ਰਿਤਸਰ: ਅੱਜ ਜਥੇਦਾਰ ਸ੍ਰੀ ਅਕਾਲ ਤਖਤ, ਰਘਬੀਰ ਸਿੰਘ ਨੇ ਹਰਜਿੰਦਰ ਸਿੰਘ ਧਾਮੀ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਦਿੱਤੇ ਅਸਤੀਫੇ ਬਾਰੇ ਕਿਹਾ ਕਿ ਉਹ ਆਪਣਾ ਅਸਤੀਫਾ ਵਾਪਸ ਲੈਣ ਅਤੇ ਆਪਣੇ ਅਹੁਦੇ 'ਤੇ ਕਾਇਮ ਰਹਿਣ। ਇਸ ਦੌਰਾਨ, ਉਹ ਸ੍ਰੀ ਅਕਾਲ ਤਖਤ ਵੱਲੋਂ ਬਣਾਈ ਗਈ ਸੱਤ ਮੈਂਬਰੀ ਕਮੇਟੀ ਵਿੱਚ ਆਪਣੀ ਜਿੰਮੇਵਾਰੀ ਨਿਭਾਉਣ। ਜਥੇਦਾਰ ਰਘਬੀਰ ਸਿੰਘ ਨੇ ਇਹ ਵੀ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਾਸ ਇਹ ਅਧਿਕਾਰ ਹੈ ਕਿ ਉਹ ਕਿਸੇ ਵੀ ਮੁਲਾਜ਼ਮ ਜਾਂ ਜਥੇਦਾਰ ਨੂੰ ਤਬਾਦਲਾ ਕਰ ਸਕਦੀ ਹੈ ਜਾਂ ਉਨ੍ਹਾਂ ਨੂੰ ਹਟਾ ਵੀ ਸਕਦੀ ਹੈ। ਇਹ ਕਾਰਵਾਈ ਐਸਜੀਪੀਸੀ ਦੇ ਹਿੱਤ ਵਿੱਚ ਕੀਤੀ ਜਾਂਦੀ ਹੈ ਅਤੇ ਅਗੇ ਵੀ ਉਹੀ ਕਰੇਗੀ। ਉਸੇ ਸਮੇਂ, ਜਥੇਦਾਰ ਰਘਬੀਰ ਸਿੰਘ ਨੇ ਸਾਫ਼ ਕੀਤਾ ਕਿ ਉਹ ਪੋਸਟ ਜਿਸ ਕਾਰਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦਿੱਤਾ, ਉਸ ਦਾ ਧਾਮੀ ਨਾਲ ਕੋਈ ਸਬੰਧ ਨਹੀਂ ਸੀ। ਉਹ ਪੋਸਟ ਸਿਰਫ ਉਸ ਦੀ ਨਿਜੀ ਸਲਾਹ ਅਤੇ ਸੋਚ ਸੀ, ਜਿਸ ਵਿੱਚ ਉਸਨੇ ਆਪਣੇ ਮਨ ਦੇ ਵਿਚਾਰ ਜਤਾਏ ਸਨ।


ਟਰੰਪ ਨੇ ਬਰਖਾਸਤ ਕੀਤਾ ਫੌਜ ਦਾ ਚੋਟੀ ਦਾ ਅਫ਼ਸਰ

 ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਮੁਲਕ ਦੇ ਸਭ ਤੋਂ ਵੱਡੇ ਫੌਜੀ ਅਫ਼ਸਰ ਨੂੰ ਬਰਖਾਸਤ ਕਰ ਦਿਤਾ ਹੈ। ਯੂ.ਐਸ. ਜੁਆਇੰਟ ਚੀਫ਼ਸ ਆਫ਼ ਸਟਾਫ਼ ਦੇ ਚੇਅਰਮੈਨ ਚਾਰਲਸ ਸੀ.ਕਿਊ. ਬ੍ਰਾਊਨ ਦੀ ਬਰਖਾਸਤਗੀ ਪੈਂਟਾਗਨ ਵਾਸਤੇ ਵੱਡਾ ਝਟਕਾ ਮੰਨੀ ਜਾ ਰਹੀ ਹੈ ਜੋ ਇਸ ਅਹੁਦੇ &rsquoਤੇ ਪੁੱਜਣ ਵਾਲੇ ਅਫ਼ਰੀਕੀ ਮੂਲ ਦੇ ਦੂਜੇ ਅਫ਼ਸਰ ਸਨ। ਜਨਰਲ ਬ੍ਰਾਊਨ ਨੇ ਏਅਰ ਫੋਰਸ ਦਾ ਮੁਖੀ ਹੁੰਦਿਆਂ 2020 ਵਿਚ &lsquoਬਲੈਕ ਲਾਈਵਜ਼ ਮੈਟਰ&rsquo ਅੰਦੋਲਨ ਦੀ ਹਮਾਇਤ ਕੀਤੀ ਸੀ ਜੋ ਪੁਲਿਸ ਅਫ਼ਸਰਾਂ ਵੱਲੋਂ ਧੌਣ &rsquoਤੇ ਗੋਡਾ ਰੱਖ ਕੇ ਮਾਰੇ ਗਏ ਜਾਰਜ ਫਲਾਇਡ ਦੇ ਪਰਵਾਰ ਨੂੰ ਇਨਸਾਫ਼ ਦਿਵਾਉਣ ਲਈ ਆਰੰਭਿਆ ਗਿਆ।

ਪੈਂਟਗਨ ਦੇ 5,400 ਮੁਲਾਜ਼ਮ ਕੱਢਣ ਦੀ ਤਿਆਰੀ ਟਰੰਪ ਨੇ ਸੋਸ਼ਲ ਮੀਡੀਆ ਰਾਹੀਂ ਇਕ ਪੋਸਟ ਜਾਰੀ ਕਰਦਿਆਂ ਕਿਹਾ, &lsquo&lsquoਸਾਡੇ ਮੁਲਕ ਲਈ 40 ਸਾਲ ਸੇਵਾਵਾਂ ਨਿਭਾਉਣ ਵਾਲੇ ਜਨਰਲ ਚਾਰਲਸ ਸੀ.ਕਿਊ. ਬ੍ਰਾਊਨ ਦਾ ਮੈਂ ਸ਼ੁਕਰੀਆ ਅਦਾ ਕਰਨਾ ਚਾਹੁੰਦਾ ਹਾਂ। ਉਹ ਇਕ ਸ਼ਾਨਦਾਰ ਇਨਸਾਨ ਅਤੇ ਲਾਮਿਸਾਲ ਆਗੂ ਹਨ। ਮੈਂ, ਉਨ੍ਹਾਂ ਦੇ ਬਿਹਤਰ ਭਵਿੱਖ ਦੀ ਅਰਦਾਸ ਕਰਦਾ ਹਾਂ।&rsquo&rsquo ਜਨਰਲ ਬ੍ਰਾਊਨ ਦੀ ਬਰਖਾਸਤਗੀ ਪੈਂਟਾਗਨ ਵਿਖੇ ਹੋਣ ਵਾਲੀ ਛਾਂਟੀ ਦਾ ਪਹਿਲਾ ਕਦਮ ਹੈ ਜਿਥੇ 5,400 ਤੋਂ ਵੱਧ ਸਿਵੀਲੀਅਨ ਪ੍ਰੋਬੇਸ਼ਨਰੀ ਮੁਲਾਜ਼ਮਾਂ ਨੂੰ ਕੱਢਿਆ ਜਾ ਸਕਦਾ ਹੈ ਅਤੇ ਅਗਲੇ ਸਾਲ 50 ਅਰਬ ਡਾਲਰ ਦੀਆਂ ਯੋਜਨਾਵਾਂਵਿਚ ਕਟੌਤੀ ਕੀਤੀ ਜਾ ਸਕਦੀ ਹੈ। ਟਰੰਪ ਨੇ ਅੱਗੇ ਕਿਹਾ ਕਿ ਏਅਰ ਫੋਰਸ ਦੇ ਲੈਫ਼ਟੀਨੈਂਟ ਜਨਰਲ ਡੈਨ ਕੇਨ ਨੂੰ ਨਵਾਂ ਚੇਅਰਮੈਨ ਥਾਪਿਆ ਜਾ ਰਿਹਾ ਹੈ। ਜਨਰਲ ਬ੍ਰਾਊਨ ਤੋਂ ਇਲਾਵਾ ਪੰਜ ਹੋਰਨਾਂ ਅਫ਼ਸਰਾਂ ਨੂੰ ਵੀ ਹਟਾਇਆ ਗਿਆ ਹੈ ਜਿਨ੍ਹਾਂ ਵਿਚ ਚੀਫ਼ ਆਫ਼ ਨਵਲ ਅਪ੍ਰੇਸ਼ਨਜ਼ ਐਡਮਨਿਸਟ੍ਰੇਸ਼ਨ ਲਿਜ਼ਾ ਫ੍ਰੈਂਚੈਟੀ ਅਤੇ ਏਅਰ ਫੋਰਸ ਦੇ ਵਾਇਸ ਚੀਫ਼ ਆਫ਼ ਸਟਾਫ਼ ਜਿਮ ਸਲਾਈਫ਼ ਸ਼ਾਮਲ ਹਨ।


ਜੰਗਬੰਦੀ ਲਈ ਰੂਸ ਨੂੰ ਦੇਣੇ ਪੈਣਗੇ 300 ਬਿਲੀਅਨ ਡਾਲਰ

ਯੂਕਰੇਨ ਨੇ ਕੀ ਰੱਖੀ ਸ਼ਰਤ ਅਮਰੀਕਾ ਰੂਸ ਅਤੇ ਯੂਕਰੇਨ ਵਿਚਕਾਰ ਜੰਗ ਖਤਮ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਅਮਰੀਕੀ ਅਧਿਕਾਰੀਆਂ ਨੇ ਸਾਊਦੀ ਅਰਬ ਵਿੱਚ ਰੂਸੀ ਅਧਿਕਾਰੀਆਂ ਨਾਲ ਵੀ ਇਸ ਮਾਮਲੇ 'ਤੇ ਚਰਚਾ ਕੀਤੀ। ਰਿਪੋਰਟਾਂ ਅਨੁਸਾਰ, ਰੂਸ ਵੀ ਕਾਫ਼ੀ ਹੱਦ ਤੱਕ ਸਹਿਮਤ ਹੋ ਗਿਆ ਹੈ। ਰਾਇਟਰਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਰੂਸ ਯੂਕਰੇਨ ਵਿੱਚ ਬੁਨਿਆਦੀ ਢਾਂਚੇ ਦੇ ਮੁੜ ਨਿਰਮਾਣ ਲਈ ਯੂਰਪ ਵਿੱਚ ਜਮ੍ਹਾ ਕੀਤੀਆਂ ਗਈਆਂ ਜਾਇਦਾਦਾਂ ਦੀ ਵਰਤੋਂ ਕਰਨ ਲਈ ਵੀ ਤਿਆਰ ਹੈ। ਹਾਲਾਂਕਿ, ਰੂਸ ਨੇ ਇੱਕ ਸ਼ਰਤ ਰੱਖੀ ਹੈ ਕਿ ਇਹ ਪੈਸਾ ਯੂਕਰੇਨ ਦੇ ਉਸ ਪੰਜਵੇਂ ਹਿੱਸੇ ਵਿੱਚ ਵਰਤਿਆ ਜਾਵੇਗਾ ਜੋ ਰੂਸੀ ਫੌਜ ਦੇ ਕੰਟਰੋਲ ਵਿੱਚ ਹੈ। ਤੁਹਾਨੂੰ ਦੱਸ ਦੇਈਏ ਕਿ ਯੁੱਧ ਸ਼ੁਰੂ ਹੋਣ ਤੋਂ ਬਾਅਦ, ਯੂਰਪ ਵਿੱਚ ਰੂਸੀ ਬੈਂਕ ਲੈਣ-ਦੇਣ ਬੰਦ ਕਰ ਦਿੱਤਾ ਗਿਆ ਸੀ ਅਤੇ ਅਰਬਾਂ ਡਾਲਰ ਦੀਆਂ ਜਾਇਦਾਦਾਂ ਨੂੰ ਜ਼ਬਤ ਕਰ ਦਿੱਤਾ ਗਿਆ ਸੀ। ਇਸ ਵਿੱਚੋਂ, ਰੂਸ ਨੇ 300 ਬਿਲੀਅਨ ਡਾਲਰ ਦੀ ਜਾਇਦਾਦ 'ਤੇ ਸਹਿਮਤੀ ਜਤਾਈ ਹੈ।

ਅਮਰੀਕੀ ਅਤੇ ਰੂਸੀ ਅਧਿਕਾਰੀਆਂ ਨੇ ਸਾਊਦੀ ਅਰਬ ਵਿੱਚ ਗੱਲਬਾਤ ਕੀਤੀ। ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਵਲਾਦੀਮੀਰ ਪੁਤਿਨ ਵਿਚਕਾਰ ਮੁਲਾਕਾਤ ਦੀ ਵੀ ਸੰਭਾਵਨਾ ਹੈ। ਅਮਰੀਕਾ ਅਤੇ ਰੂਸ ਵਿਚਕਾਰ ਗੱਲਬਾਤ ਤੋਂ ਬਾਅਦ, ਇਹ ਕਿਹਾ ਜਾ ਰਿਹਾ ਹੈ ਕਿ ਰੂਸ ਯੂਕਰੇਨ ਵਿੱਚ ਪੁਨਰ ਨਿਰਮਾਣ ਲਈ ਆਪਣੀਆਂ ਜੰਮੀਆਂ ਜਾਇਦਾਦਾਂ ਦੀ ਵਰਤੋਂ ਕਰ ਸਕਦਾ ਹੈ। ਜੇਕਰ ਉਹ ਇਸ ਲਈ ਸਹਿਮਤ ਹੋ ਜਾਂਦਾ ਹੈ ਤਾਂ ਸ਼ਾਂਤੀ ਸਮਝੌਤਾ ਆਸਾਨ ਹੋ ਜਾਵੇਗਾ। ਇਸ ਯੁੱਧ ਵਿੱਚ ਯੂਕਰੇਨ ਦਾ ਪੂਰਬੀ ਹਿੱਸਾ ਬੁਰੀ ਤਰ੍ਹਾਂ ਤਬਾਹ ਹੋ ਗਿਆ ਹੈ। ਇੱਥੇ ਰੂਸ ਅਤੇ ਯੂਕਰੇਨ ਦੋਵਾਂ ਦੇ ਹਜ਼ਾਰਾਂ ਸੈਨਿਕ ਮਾਰੇ ਗਏ ਹਨ। ਇਸ ਤੋਂ ਇਲਾਵਾ, ਲੱਖਾਂ ਯੂਕਰੇਨੀਅਨ ਭੱਜ ਕੇ ਦੂਜੇ ਦੇਸ਼ਾਂ ਵਿੱਚ ਸ਼ਰਨ ਲੈ ਚੁੱਕੇ ਹਨ। ਜੰਗਬੰਦੀ ਲਈ ਰੂਸ ਦੀ ਸ਼ਰਤ ਇਹ ਹੈ ਕਿ ਕੀਵ ਉਨ੍ਹਾਂ ਇਲਾਕਿਆਂ ਤੋਂ ਆਪਣੀਆਂ ਫੌਜਾਂ ਵਾਪਸ ਬੁਲਾਵੇ ਜਿਨ੍ਹਾਂ ਦਾ ਉਸਨੇ ਦਾਅਵਾ ਕੀਤਾ ਹੈ। ਇਸ ਤੋਂ ਇਲਾਵਾ, ਇਸਨੂੰ ਨਾਟੋ ਵਿੱਚ ਸ਼ਾਮਲ ਹੋਣ ਦੀਆਂ ਆਪਣੀਆਂ ਕੋਸ਼ਿਸ਼ਾਂ ਨੂੰ ਪੂਰੀ ਤਰ੍ਹਾਂ ਬੰਦ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ, ਯੂਕਰੇਨ ਚਾਹੁੰਦਾ ਹੈ ਕਿ ਰੂਸ ਆਪਣੀ ਸੁਰੱਖਿਆ ਦੀ ਗਾਰੰਟੀ ਦੇਣ ਲਈ ਯੂਕਰੇਨੀ ਇਲਾਕਿਆਂ ਅਤੇ ਯੂਰਪੀ ਦੇਸ਼ਾਂ ਤੋਂ ਆਪਣੀ ਫੌਜ ਵਾਪਸ ਬੁਲਾ ਲਵੇ। ਡੋਨਾਲਡ ਟਰੰਪ ਦੇ ਪ੍ਰਸ਼ਾਸਨ ਨੇ ਯੂਕਰੇਨ ਦੀਆਂ ਸਥਿਤੀਆਂ ਨੂੰ ਗੈਰ-ਯਥਾਰਥਵਾਦੀ ਦੱਸਿਆ ਹੈ।