image caption:

24 ਫਰਵਰੀ 2025 (ਸੋਮਵਾਰ) ਅੱਜ ਦੀਆਂ ਮੁੱਖ ਖਬਰਾਂ

 ਦਿੱਲੀ ਦੇ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਅਤੇ ਭਗਤ ਸਿੰਘ ਦੀਆਂ ਫੋਟੋਆਂ ਹਟਾ ਕੇ ਲਗਾਈ ਗਈ ਪੀ.ਐਮ ਮੋਦੀ ਦੀ ਫੋਟੋ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਵਿੱਚ ਅੱਜ ਤੋਂ ਵਿਧਾਨ ਸਭਾ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ, ਸਦਨ ਵਿੱਚ ਵਿਰੋਧੀ ਧਿਰ ਦੀ ਨੇਤਾ ਆਤਿਸ਼ੀ ਨੇ ਭਾਜਪਾ ਸਰਕਾਰ 'ਤੇ ਵੱਡਾ ਦੋਸ਼ ਲਗਾਇਆ ਹੈ। ਉਨ੍ਹਾਂ ਦਾਅਵਾ ਕੀਤਾ ਹੈ ਕਿ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਅਤੇ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕੀਤਾ, 'ਦਿੱਲੀ ਦੀ ਨਵੀਂ ਭਾਜਪਾ ਸਰਕਾਰ ਨੇ ਬਾਬਾ ਸਾਹਿਬ ਦੀ ਫੋਟੋ ਹਟਾ ਦਿੱਤੀ ਹੈ ਅਤੇ ਇਸਦੀ ਥਾਂ ਪ੍ਰਧਾਨ ਮੰਤਰੀ ਮੋਦੀ ਦੀ ਫੋਟੋ ਲਗਾ ਦਿੱਤੀ ਹੈ।' ਇਹ ਸਹੀ ਨਹੀਂ ਹੈ। ਇਸ ਨਾਲ ਬਾਬਾ ਸਾਹਿਬ ਦੇ ਲੱਖਾਂ ਪੈਰੋਕਾਰਾਂ ਨੂੰ ਦੁੱਖ ਪਹੁੰਚਿਆ ਹੈ। ਮੇਰੀ ਭਾਜਪਾ ਨੂੰ ਇੱਕ ਬੇਨਤੀ ਹੈ। ਤੁਸੀਂ ਪ੍ਰਧਾਨ ਮੰਤਰੀ ਦੀ ਫੋਟੋ ਲਗਾ ਸਕਦੇ ਹੋ, ਪਰ ਬਾਬਾ ਸਾਹਿਬ ਦੀ ਫੋਟੋ ਨਾ ਹਟਾਓ। ਉਸਦੀ ਫੋਟੋ ਉੱਥੇ ਹੀ ਰਹਿਣ ਦਿਓ। ਆਪ' ਨੇਤਾ ਆਤਿਸ਼ੀ ਨੇ ਕਿਹਾ ਕਿ ਭਾਜਪਾ ਦੀ ਦਲਿਤ ਵਿਰੋਧੀ ਮਾਨਸਿਕਤਾ ਸਭ ਨੂੰ ਪਤਾ ਹੈ। ਅੱਜ ਭਾਜਪਾ ਨੇ ਆਪਣੀ ਅਸਲ ਮਾਨਸਿਕਤਾ ਦਾ ਸਬੂਤ ਦੇਸ਼ ਦੇ ਸਾਹਮਣੇ ਰੱਖਿਆ ਹੈ। ਆਤਿਸ਼ੀ ਨੇ ਕਿਹਾ ਕਿ ਭਾਜਪਾ ਨੇ ਆਪਣਾ ਅਸਲੀ ਦਲਿਤ ਅਤੇ ਸਿੱਖ ਵਿਰੋਧੀ ਚਿਹਰਾ ਵਿਖਾ ਦਿੱਤਾ ਹੈ। ਦਿੱਲੀ ਵਿਧਾਨ ਸਭਾ ਦੇ ਮੁੱਖ ਮੰਤਰੀ ਦਫ਼ਤਰ ਤੋਂ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਹਟਾ ਦਿੱਤੀਆਂ ਗਈਆਂ ਹਨ।

ਬਾਬਾ ਮੱਖਣ ਸ਼ਾਹ ਲੁਬਾਣਾ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ &rsquoਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ ਵਿਚ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਜੀਤ ਸਿੰਘ, ਗਿਆਨੀ ਰਾਜਦੀਪ ਸਿੰਘ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸਰੂਪ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਕੀਤਾ ਗਿਆ ਅਤੇ ਪਾਵਨ ਹੁਕਮਨਾਮਾ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਨੇ ਸਰਵਨ ਕਰਵਾਇਆ। ਗਿਆਨੀ ਸੁਲਤਾਨ ਸਿੰਘ ਨੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਅਨਿੰਨ ਸਿੱਖ ਬਾਬਾ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦਾ ਸਿੱਖ ਇਤਿਹਾਸ ਅੰਦਰ ਅਹਿਮ ਸਥਾਨ ਹੈ, ਜਿਸ &rsquoਤੇ ਸਿੱਖ ਕੌਮ ਹਮੇਸ਼ਾਂ ਮਾਣ ਮਹਿਸੂਸ ਕਰਦੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਬਾਬਾ ਮੱਖਣ ਸ਼ਾਹ ਤੇ ਭਾਈ ਲੱਖੀ ਸ਼ਾਹ ਦੇ ਜੀਵਨ ਤੋਂ ਪ੍ਰੇਰਣਾ ਲੈਂਦਿਆਂ ਗੁਰਸਿੱਖੀ ਮਾਰਗ &rsquoਤੇ ਚੱਲਣਾ ਚਾਹੀਦਾ ਹੈ। ਇਸ ਮੌਕੇ ਕਰਵਾਏ ਗਏ ਗੁਰਮਤਿ ਸਮਾਗਮ ਦੌਰਾਨ ਹਜੂਰੀ ਰਾਗੀ ਭਾਈ ਰਾਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ ਤੇ ਭਾਈ ਲਖਵਿੰਦਰ ਸਿੰਘ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਢਾਡੀ ਜਥਿਆਂ ਵੱਲੋਂ ਸੰਗਤਾਂ ਨੂੰ ਇਤਿਹਾਸ ਸਰਵਨ ਕਰਵਾਇਆ ਗਿਆ।
ਸਮਾਗਮ ਦੌਰਾਨ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਣਜੀਤ ਸਿੰਘ ਨੇ ਸੰਗਤਾਂ ਨੂੰ ਆਪਣੇ ਵਡੇਰਿਆਂ ਦੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਜੀਵਨ ਸੇਧਾਂ ਨਿਰਧਾਰਤ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਦੇ ਪ੍ਰਧਾਨ ਸ. ਸੁਖਜਿੰਦਰ ਸਿੰਘ ਸੁਭਾਨਪੁਰ ਨੇ ਸ਼੍ਰੋਮਣੀ ਕਮੇਟੀ ਦਾ ਸਮਾਗਮ ਕਰਨ ਲਈ ਧੰਨਵਾਦ ਕੀਤਾ। ਇਸ ਮੌਕੇ ਭਾਈ ਅਮਰੀਕ ਸਿੰਘ ਲਤੀਫ਼ਪੁਰ ਨੇ ਵੀ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਪਾਈ। ਸਮਾਗਮ ਦੌਰਾਨ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਨਿਊਯਾਰਕ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ। ਸਟੇਜ ਦੀ ਸੇਵਾ ਧਰਮ ਪ੍ਰਚਾਰ ਕਮੇਟੀ ਦੇ ਹੈੱਡ ਪ੍ਰਚਾਰਕ ਭਾਈ ਜਗਦੇਵ ਸਿੰਘ ਤੇ ਪ੍ਰਚਾਰਕ ਭਾਈ ਬਲਵੰਤ ਸਿੰਘ ਐਨੋਕੋਟ ਨੇ ਨਿਭਾਈ।

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਿਸ ਲੈ ਕੇ ਐਸਜੀਪੀਸੀ ਦੀ ਸੇਵਾਵਾਂ ਰੱਖਣ ਜਾਰੀ: ਬੀਬੀ ਰਣਜੀਤ ਕੌਰ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਬੀਤੇ ਕੁਝ ਦਿਨ ਪਹਿਲਾਂ ਐਸਜੀਪੀਸੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵਲੋਂ ਅਸਤੀਫ਼ਾ ਦੇ ਕੇ ਪੰਥਕ ਵੇਹੜੇ ਅੰਦਰ ਹਲਚਲ ਮਚਾ ਦਿੱਤੀ ਸੀ । ਇਸ ਬਾਰੇ ਗੱਲ ਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਕਿਹਾ ਕਿ ਐਡਵੋਕੇਟ ਧਾਮੀ ਬਹੁਤ ਹੀ ਸੁਲਝੇ ਹੋਏ ਇਨਸਾਨ ਹਨ ਤੇ ਉਨ੍ਹਾਂ ਨੇ ਜਦੋ ਤੋਂ ਐਸਜੀਪੀਸੀ ਦੀ ਕਮਾਨ ਆਪਣੇ ਹੱਥਾਂ ਅੰਦਰ ਲਈ ਹੈ, ਬਹੁਤ ਹੀ ਸੁਚੱਜੇ ਢੰਗ ਨਾਲ ਇਸ ਦੀ ਸਾਰ ਸੰਭਾਲ ਕਰ ਰਹੇ ਸਨ । ਇੰਨ੍ਹਾ ਦੀ ਸਰਪ੍ਰਸਤੀ ਹੇਠ ਐਸਜੀਪੀਸੀ ਅਧੀਨ ਸਮੂਹ ਗੁਰੂਘਰ, ਸਕੂਲ, ਕਾਲਜ ਅਤੇ ਹੋਰ ਬਹੁਤ ਸਾਰੇ ਅਦਾਰੇ ਤਰੱਕੀਆਂ ਤੇ ਰਹੇ ਹਨ । ਉਨ੍ਹਾਂ ਭਾਈ ਧਾਮੀ ਨੂੰ ਅਪੀਲ ਕਰਦਿਆਂ ਕਿਹਾ ਕਿ ਜਦੋ ਜਦੋ ਜੱਥੇਦਾਰ ਅਕਾਲ ਤਖਤ ਸਾਹਿਬ ਗਿਆਨੀ ਰਘਵੀਰ ਸਿੰਘ ਜੀ ਵੀ ਕਹਿ ਰਹੇ ਹਨ ਕਿ ਉਨ੍ਹਾਂ ਸੋਸ਼ਲ ਮੀਡੀਆ ਤੇ ਜੋ ਵਿਚਾਰ ਲਿਖੇ ਸਨ ਓਹ ਕਿਸੇ ਨੂੰ ਅਸਤੀਫ਼ਾ ਦੇਣ ਲਈ ਨਹੀਂ ਸਗੋਂ ਮੇਰੇ ਦਿਲ ਦੀ ਆਵਾਜ਼ ਸੀ, ਅਤੇ ਉਨ੍ਹਾਂ ਵਲੋਂ ਵੀ ਐਡਵੋਕੇਟ ਧਾਮੀ ਜੀ ਨੂੰ ਅਸਤੀਫ਼ਾ ਵਾਪਿਸ ਲੈ ਕੇ ਐਸਜੀਪੀਸੀ ਦੀਆਂ ਸੇਵਾਵਾਂ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਸੀ ਤੇ ਅਸੀਂ ਵੀ ਉਨ੍ਹਾਂ ਨੂੰ ਐਸਜੀਪੀਸੀ ਲਈ ਆਪਣੀਆਂ ਸੇਵਾਵਾਂ ਜਾਰੀ ਰੱਖਣ ਲਈ ਬੇਨਤੀ ਕਰਦੇ ਹਾਂ ।

ਸਾਊਦੀ ਅਰਬ ਅੰਦਰ ਭੇਦ ਭਰੀ ਹਾਲਤ ਵਿਚ ਮਰੇ ਔਸਫ਼ ਅਹਿਮਦ ਦੀ ਦੇਹ ਭਾਰਤ ਲਿਆਉਣ ਲਈ ਅਪੀਲ: ਗੰਭੀਰ

👉 ਔਸਫ਼ ਅਹਿਮਦ ਦਾ ਪਰਿਵਾਰ ਗਰੀਬ ਤੱਬਕੇ ਦਾ ਅਤੇ ਕੰਪਨੀ ਨਹੀਂ ਦੇ ਰਹੀ ਸਹਿਯੋਗ

ਨਵੀਂ ਦਿੱਲੀ   (ਮਨਪ੍ਰੀਤ ਸਿੰਘ ਖਾਲਸਾ):- ਸਰਦਾਰ ਸਤਨਾਮ ਸਿੰਘ ਗੰਭੀਰ ਜੋ ਕਿ ਜਮਸ਼ੇਦਪੁਰ ਵਿਚ ਸਿੱਖ ਸਟੂਡੈਂਟ ਫੈਡਰੇਸ਼ਨ ਦੇ ਮੁੱਖੀ ਅਤੇ ਸਮਾਜਿਕ ਕਾਰਕੁਨ ਹਨ ਨੇ ਜਮਸ਼ੇਦਪੁਰ ਵਾਸੀ ਔਸਫ਼ ਅਹਿਮਦ ਜੋ ਕਿ ਸਾਊਦੀ ਅਰਬ ਰੋਜ਼ੀ ਰੋਟੀ ਵਾਸਤੇ ਗਿਆ ਸੀ ਦੀ ਭੇਦਭਰੀ ਹਾਲਾਤ ਵਿਚ ਹੋਈ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਉਘੇ ਸਮਾਜਿਕ ਕਾਰਕੁਨ ਸਰਦਾਰ ਐਸ ਪੀ ਸਿੰਘ ਓਬਰਾਏ, ਆਪ ਪਾਰਟੀ ਦੇ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਔਸਫ਼ ਅਹਿਮਦ ਦਾ ਪਰਿਵਾਰ ਗਰੀਬ ਤੱਬਕੇ ਦਾ ਹੋਣ ਕਰਕੇ ਓਸਦੀ ਦੇਹ ਨੂੰ ਭਾਰਤ ਲੈ ਕੇ ਆਣ ਵਿਚ ਅਸਮਰਥ ਹੈ ਤੇ ਜਿੱਥੇ ਓਹ ਨੌਕਰੀ ਕਰਦਾ ਸੀ ਓਹ ਕੰਪਨੀ ਵੀ ਉਨ੍ਹਾਂ ਦਾ ਸਾਥ ਨਹੀਂ ਦੇ ਰਹੀ ਹੈ, ਦੀ ਮਦਦ ਕੀਤੀ ਜਾਏ । ਉਨ੍ਹਾਂ ਦਸਿਆ ਕਿ ਔਸਫ਼ ਅਹਿਮਦ 28 ਸਾਲਾ ਵਾਸੀ ਕਬੀਰ ਕਲੋਨੀ, ਪੁਰਾਣੀ ਪੁਰੂਲੀਆ ਰੋਡ ਦੀ 14 ਫਰਵਰੀ ਨੂੰ ਸਾਊਦੀ ਅਰਬ ਵਿੱਚ ਮੌਤ ਹੋ ਗਈ ਸੀ। ਜਦੋਂ ਕੰਪਨੀ ਨੇ ਪਰਿਵਾਰਕ ਮੈਂਬਰਾਂ ਨੇ ਦੀ ਕੋਈ ਗੱਲ ਨਹੀਂ ਸੁਣੀ ਤਾਂ ਉਨ੍ਹਾਂ ਨੇ ਜਾਣਕਾਰੀ ਲੈਣੀ ਸ਼ੁਰੂ ਕਰ ਦਿੱਤੀ ਤੇ ਦੋ ਦਿਨ ਬਾਅਦ 16 ਫਰਵਰੀ ਨੂੰ ਔਸਫ਼ ਦੀ ਮੌਤ ਦੀ ਸੂਚਨਾ ਮਿਲੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਓਸਦੀ ਮਾਂ, ਭੈਣ ਅਤੇ ਭਰਾ ਦਾ ਰੋ-ਰੋ ਕੇ ਬੁਰਾ ਹਾਲ ਹੈ। ਪਰਿਵਾਰਕ ਮੈਂਬਰ ਔਸ਼ਫ਼ ਦੀ ਮ੍ਰਿਤਕ ਦੇਹ ਨੂੰ ਕਿਸੇ ਵੀ ਹਾਲਤ ਵਿੱਚ ਭਾਰਤ ਲਿਆਉਣਾ ਚਾਹੁੰਦੇ ਹਨ ਪਰ 10 ਦਿਨ ਬੀਤ ਜਾਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਕੋਈ ਮਦਦ ਨਹੀਂ ਮਿਲ ਰਹੀ। ਇਸ ਲਈ ਸਾਡੀ ਸਰਦਾਰ ਐਸ ਪੀ ਸਿੰਘ ਓਬਰਾਏ, ਆਪ ਪਾਰਟੀ ਦੇ ਸਾਂਸਦ ਵਿਕਰਮਜੀਤ ਸਿੰਘ ਸਾਹਨੀ ਅਤੇ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਇਸ ਮਾਮਲੇ ਦੀ ਗੰਭੀਰਤਾ ਸਮਝਦਿਆਂ ਤੁਰੰਤ ਇਸ ਤੇ ਕਾਰਵਾਈ ਕਰਦਿਆਂ ਔਸ਼ਫ਼ ਦੀ ਮ੍ਰਿਤਕ ਦੇਹ ਨੂੰ ਭਾਰਤ ਲੈ ਕੇ ਆਉਣ ਦਾ ਪ੍ਰਬੰਧ ਕਰਵਾਂਦਿਆਂ ਮਨੁੱਖਤਾ ਦੀ ਸੇਵਾ ਵਿਚ ਬਣਦਾ ਯੋਗਦਾਨ ਦਿੱਤਾ ਜਾਏ ।

ਨਿਊਯਾਰਕ ਤੋਂ ਦਿੱਲੀ ਆ ਰਹੇ ਜਹਾਜ਼ ਨੂੰ ਬੰਬ ਦੀ ਧਮਕੀ

ਨਵੀਂ ਦਿੱਲੀ: ਐਤਵਾਰ ਨੂੰ ਨਿਊਯਾਰਕ ਤੋਂ ਦਿੱਲੀ ਆ ਰਹੀ ਉਡਾਣ ਨੂੰ ਅਚਾਨਕ ਰੋਮ ਵਲ ਮੋੜਨਾ ਪਿਆ। ਜਹਾਜ਼ &rsquoਚ ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਕਾਰਨਾਂ ਕਰ ਕੇ ਇਹ ਕਦਮ ਚੁਕਣਾ ਪਿਆ। ਜਦੋਂ ਅਮਰੀਕਨ ਏਅਰਲਾਈਨਜ਼ ਦਾ ਜਹਾਜ਼ ਸ਼ਾਮ 5:30 ਵਜੇ ਰੋਮ &rsquoਚ ਸੁਰੱਖਿਅਤ ਉਤਰਿਆ ਤਾਂ ਸਾਰਿਆਂ ਨੇ ਸੁੱਖ ਦਾ ਸਾਹ ਲਿਆ। ਅਮਰੀਕਨ ਏਅਰਲਾਈਨਜ਼ ਦੀ ਨਿਊਯਾਰਕ ਜੇਐਫਕੇ-ਦਿੱਲੀ ਨਾਨ-ਸਟਾਪ (ਏਏ 292) ਉਡਾਣ ਐਤਵਾਰ ਨੂੰ ਨਵੀਂ ਦਿੱਲੀ ਆ ਰਹੀ ਸੀ। ਰਸਤੇ &rsquoਚ ਹੀ ਜਹਾਜ਼ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿਤੀ ਗਈ ਸੀ।

ਚਾਲਕ ਦਲ ਨੂੰ ਦਸਿਆ ਗਿਆ ਕਿ ਜਹਾਜ਼ &rsquoਚ ਬੰਬ ਹੈ। ਫਿਰ ਜਹਾਜ਼ ਨੂੰ ਇਟਲੀ ਦੇ ਰੋਮ ਵਲ ਮੋੜ ਦਿਤਾ ਗਿਆ। ਬੋਇੰਗ 787 ਡਰੀਮਲਾਈਨਰ ਨੇ ਸਨਿਚਰਵਾਰ ਰਾਤ 8:15 ਵਜੇ ਜੇ.ਐਫ਼.ਕੇ. ਤੋਂ ਉਡਾਣ ਭਰੀ। ਧਮਕੀ ਦੇ ਸਮੇਂ ਜਹਾਜ਼ ਕੈਸਪੀਅਨ ਸਾਗਰ ਦੇ ਉੱਪਰ ਸੀ। ਪਰ ਚਾਲਕ ਦਲ ਨੇ ਚੇਤਾਵਨੀ ਦਿਤੀ ਅਤੇ ਤੁਰਤ ਜਹਾਜ਼ ਨੂੰ ਯੂਰਪ ਵਲ ਮੋੜ ਦਿਤਾ। ਜਹਾਜ਼ ਨੂੰ ਹਾਈ ਅਲਰਟ ਦੇ ਵਿਚਕਾਰ ਰੋਮ ਦੇ ਲਿਓਨਾਰਡੋ ਦਾ ਵਿੰਚੀ ਫਿਉਮਿਸੀਨੋ ਹਵਾਈ ਅੱਡੇ &rsquoਤੇ ਸੁਰੱਖਿਅਤ ਉਤਾਰਿਆ ਗਿਆ। ਏਅਰਲਾਈਨ ਨੇ ਇਕ ਬਿਆਨ &rsquoਚ ਕਿਹਾ ਕਿ ਨਿਊਯਾਰਕ ਤੋਂ ਦਿੱਲੀ ਜਾ ਰਹੀ ਏ.ਏ. 292 ਨੂੰ ਜਹਾਜ਼ ਨੂੰ ਸੰਭਾਵੀ ਖ਼ਤਰੇ ਦੇ ਕਾਰਨ ਡਾਇਵਰਟ ਕਰਨਾ ਪਿਆ। ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਹਾਜ਼ ਦਾ ਵਿੰਚੀ ਫਿਉਮਿਸੀਨੋ ਹਵਾਈ ਅੱਡੇ &rsquoਤੇ ਸੁਰੱਖਿਅਤ ਉਤਰਿਆ।

ਬਾਈਡਨ ਪ੍ਰਸ਼ਾਸਨ ਨੇ ਭਾਰਤ ਨੂੰ ਚੋਣਾਂ &rsquoਚ ਮਦਦ ਲਈ 1.8 ਕਰੋੜ ਅਮਰੀਕੀ ਡਾਲਰ ਦਿਤੇ : ਟਰੰਪ

ਵਾਸ਼ਿੰਗਟਨ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਬਾਈਡਨ ਪ੍ਰਸ਼ਾਸਨ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਸ ਨੇ ਚੋਣਾਂ &rsquoਚ ਭਾਰਤ ਦੀ ਮਦਦ ਲਈ 1.8 ਕਰੋੜ ਡਾਲਰ ਅਲਾਟ ਕੀਤੇ ਸਨ, ਜਦਕਿ ਉਸ ਨੂੰ ਇਸ ਦੀ ਜ਼ਰੂਰਤ ਨਹੀਂ ਹੈ। ਟਰੰਪ ਨੇ ਸਨਿਚਰਵਾਰ ਨੂੰ ਕੰਜ਼ਰਵੇਟਿਵ ਪੋਲੀਟੀਕਲ ਐਕਸ਼ਨ ਕਾਨਫਰੰਸ (ਸੀ.ਪੀ.ਏ.ਸੀ.) ਵਿਚ ਅਪਣੇ ਭਾਸ਼ਣ ਦੌਰਾਨ ਇਹ ਟਿਪਣੀ ਕੀਤੀ। ਉਹ ਪਹਿਲਾਂ ਵੀ ਕਈ ਵਾਰ ਦਾਅਵਾ ਕਰ ਚੁਕੇ ਹਨ ਕਿ ਵੋਟਰਾਂ ਦੀ ਭਾਗੀਦਾਰੀ ਵਧਾਉਣ ਲਈ ਭਾਰਤ ਨੂੰ 2.1 ਕਰੋੜ ਡਾਲਰ ਦਿਤੇ ਗਏ ਸਨ ਅਤੇ ਇਸ ਲਈ ਉਨ੍ਹਾਂ ਨੇ ਅਮਰੀਕਾ ਸਥਿਤ ਯੂ.ਐਸ.ਏਡ ਨੂੰ ਨਿਸ਼ਾਨਾ ਬਣਾਇਆ ਹੈ। ਟਰੰਪ ਦੇ ਦਾਅਵੇ ਤੋਂ ਬਾਅਦ ਭਾਰਤ &rsquoਚ ਵਿਵਾਦ ਖੜਾ ਹੋ ਗਿਆ ਹੈ।

ਟਰੰਪ ਨੇ ਕਿਾਹ, &lsquo&lsquoਅਸੀਂ ਚੋਣਾਂ ਲਈ ਭਾਰਤ ਨੂੰ ਭੁਗਤਾਨ ਕਰ ਰਹੇ ਹਾਂ। ਉਨ੍ਹਾਂ ਨੂੰ ਪੈਸੇ ਦੀ ਲੋੜ ਨਹੀਂ ਹੈ। ਉਹ ਸਾਡਾ ਬਹੁਤ ਫਾਇਦਾ ਉਠਾਉਂਦੇ ਹਨ। ਉਹ ਦੁਨੀਆਂ ਦੇ ਸੱਭ ਤੋਂ ਵੱਧ ਟੈਕਸ ਲਗਾਉਣ ਵਾਲੇ ਦੇਸ਼ਾਂ &rsquoਚੋਂ ਇਕ ਹਨ ... ਉਹ 200 ਫ਼ੀ ਸਦੀ (ਟੈਕਸ) ਲੈਂਦੇ ਹਨ ਅਤੇ ਫਿਰ ਅਸੀਂ ਉਨ੍ਹਾਂ ਨੂੰ ਚੋਣਾਂ &rsquoਚ ਮਦਦ ਕਰਨ ਲਈ ਬਹੁਤ ਸਾਰਾ ਪੈਸਾ ਦੇ ਰਹੇ ਹਾਂ।&rsquo&rsquo

ਟਰੰਪ ਨੇ ਬੰਗਲਾਦੇਸ਼ ਨੂੰ 29 ਮਿਲੀਅਨ ਡਾਲਰ ਦੇਣ ਲਈ ਵੀ ਯੂ.ਐਸ.ਏਡ ਦੀ ਆਲੋਚਨਾ ਕੀਤੀ। ਉਨ੍ਹਾਂ ਨੇ ਕਿਸੇ ਦਾ ਨਾਂ ਲਏ ਬਿਨਾਂ ਕਿਹਾ ਕਿ 2.9 ਕਰੋੜ ਡਾਲਰ ਦੀ ਵਰਤੋਂ ਸਿਆਸੀ ਦ੍ਰਿਸ਼ ਨੂੰ ਮਜ਼ਬੂਤ ਕਰਨ ਅਤੇ ਬੰਗਲਾਦੇਸ਼ &rsquoਚ ਕੱਟੜਪੰਥੀ ਖੱਬੇਪੱਖੀ ਕਮਿਊਨਿਸਟਾਂ ਨੂੰ ਵੋਟ ਦੇਣ &rsquoਚ ਮਦਦ ਕਰਨ ਲਈ ਕੀਤੀ ਜਾਵੇਗੀ।

&lsquoਆਪ&rsquo ਦੇ 32 ਵਿਧਾਇਕ ਕਾਂਗਰਸ ਵਿਚ ਸ਼ਾਮਲ ਹੋਣ ਦੀ ਤਿਆਰੀ &rsquoਚ: ਬਾਜਵਾ

ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਅੱਜ ਤੋਂ ਸ਼ੁਰੂ ਹੋ ਰਹੇ ਦੋ ਰੋਜ਼ਾ ਵਿਸ਼ੇਸ਼ ਇਜਲਾਸ ਤੋਂ ਪਹਿਲਾਂ ਕਿਹਾ ਕਿ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ 32 ਵਿਧਾਇਕ ਉਨ੍ਹਾਂ ਦੇ ਸੰਪਰਕ ਵਿਚ ਹਨ, ਜੋ ਪਾਲਾ ਬਦਲ ਕੇ ਕਾਂਗਰਸ ਵਿਚ ਆਉਣਾ ਚਾਹੁੰਦੇ ਹਨ। ਬਾਜਵਾ ਨੇ ਸੂਬਾ ਸਰਕਾਰ &rsquoਤੇ ਮਹਿਲਾਵਾਂ ਨੂੰ ਬੈਂਕ ਖਾਤਿਆਂ ਵਿਚ ਮਾਸਿਕ ਇਕ ਹਜ਼ਾਰ ਰੁਪਏ ਦੇਣ ਦੇ ਚੋਣ ਵਾਅਦੇ ਤੋਂ ਭੱਜਣ ਦਾ ਵੀ ਦੋਸ਼ ਲਾਇਆ। ਉਧਰ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਬੜਾ ਅਫ਼ਸੋਸ ਹੈ ਕਿ ਪੰਜਾਬ ਸਰਕਾਰ ਲੰਬੇ ਸੈਸ਼ਨ ਕਰਵਾਉਣ ਲਈ ਤਿਆਰ ਨਹੀਂ ਹੈ। ਉਨ੍ਹਾਂ ਕਿਹਾ ਕਿ &lsquoਆਪ&rsquo ਵੱਲੋਂ ਜਲਦੀ ਹੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਬਦਲ ਦਿੱਤਾ ਜਾਵੇਗਾ।

ਬਾਜਵਾ ਨੇ ਵਿਧਾਨ ਸਭਾ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਜਾਬ ਸਰਕਾਰ &rsquoਤੇ ਤਿੱਖੇ ਹਮਲੇ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਲਗਾਤਾਰ ਵਿਗੜਦੀ ਜਾ ਰਹੀ ਹੈ। ਪਰ ਸੂਬਾ ਸਰਕਾਰ ਇਸ ਬਾਰੇ ਗੱਲਬਾਤ ਕਰਨ ਤੋਂ ਭੱਜ ਰਹੀ ਹੈ। ਸ੍ਰੀ ਬਾਜਵਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਵਿਰੋਧੀ ਧਿਰ ਵਿੱਚ ਹੁੰਦਿਆਂ ਵਿਧਾਨ ਸਭਾ ਦੇ ਸੈਸ਼ਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਜਾਂਦੀ ਸੀ, ਪਰ ਸੱਤਾ ਵਿੱਚ ਆਉਣ ਤੋਂ ਬਾਅਦ ਉਹ ਸੈਸ਼ਨ ਬੁਲਾਉਣ ਤੋਂ ਭੱਜ ਰਹੀ ਹੈ। ਜਿਸ ਨੇ ਸਰਦ ਰੁੱਤ ਇਜਲਾਸ ਵੀ ਨਹੀਂ ਬੁਲਾਇਆ। ਉਨ੍ਹਾਂ ਕਿਹਾ ਕਿ ਪੰਜਾਬ ਦੀ ਲਗਾਤਾਰ ਵਿਗੜ ਰਹੀ ਆਰਥਿਕ ਹਾਲਤ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਵਿਰੋਧੀ ਧਿਰ ਵੱਲੋਂ ਵਿਧਾਨ ਸਭਾ ਵਿੱਚ ਸਰਕਾਰ ਨੂੰ ਘੇਰਿਆ ਜਾਵੇਗਾ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਸੈਸ਼ਨ ਅੱਜ ਸ਼ੁਰੂ ਹੋ ਰਿਹਾ ਹੈ।

ਟਰੰਪ ਪ੍ਰਸ਼ਾਸਨ USAID ਵੱਲੋਂ 1600 ਕਰਮਚਾਰੀਆਂ ਨੂੰ ਨੌਕਰੀ ਤੋਂ ਕੱਢਿਆ ਅਤੇ ਬਾਕੀਆਂ ਨੂੰ ਛੁੱਟੀ &rsquoਤੇ ਭੇਜਿਆ

ਵਾਸ਼ਿੰਗਟਨ- ਟਰੰਪ ਪ੍ਰਸ਼ਾਸਨ ਨੇ ਐਤਵਾਰ ਨੂੰ ਕਿਹਾ ਕਿ ਉਹ ਯੂਐੱਸ ਏਜੰਸੀ ਫਾਰ ਇੰਟਰਨੈਸ਼ਨਲ ਡਿਵੈਲਪਮੈਂਟ ਦੇ ਸਟਾਫ ਦੇ ਇੱਕ ਹਿੱਸੇ ਨੂੰ ਛੱਡ ਕੇ ਬਾਕੀ ਸਾਰੇ ਦੁਨੀਆ ਭਰ ਦੇ ਕਰਮਚਾਰੀਆਂ ਨੂੰ ਵਿੱਚ ਛੁੱਟੀ &rsquoਤੇ ਭੇਜ ਰਿਹਾ ਹੈ ਅਤੇ 1600 ਯੂਐੱਸ-ਅਧਾਰਤ ਸਟਾਫ ਦੀਆਂ ਅਸਾਮੀਆਂ ਨੂੰ ਖਤਮ ਕਰ ਰਿਹਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਅਤੇ ਸਹਿਯੋਗੀ ਐਲਨ ਮਸਕ ਦਾ ਕਹਿਣਾ ਹੈ ਕਿ ਫੈਡਰਲ ਸਰਕਾਰ ਦੇ ਆਕਾਰ ਨੂੰ ਘਟਾਉਣ ਲਈ ਵਿਆਪਕ ਮੁਹਿੰਮ ਵਿੱਚ ਛੇ ਦਹਾਕੇ ਪੁਰਾਣੀ ਸਹਾਇਤਾ ਅਤੇ ਵਿਕਾਸ ਏਜੰਸੀ ਨੂੰ ਖਤਮ ਕਰਨ ਦੇ ਉਨ੍ਹਾਂ ਦੇ ਟੀਚੇ ਲੲਂੀ ਵੱਡਾ ਕਦਮ ਹੈ।

ਦਰਅਸਲ ਸ਼ੁੱਕਰਵਾਰ ਨੂੰ ਇੱਕ ਸੰਘੀ ਜੱਜ ਨੇ ਟਰੰਪ ਪ੍ਰਸ਼ਾਸਨ ਨੂੰ ਅਮਰੀਕਾ ਅਤੇ ਦੁਨੀਆ ਭਰ ਵਿੱਚ ਹਜ਼ਾਰਾਂ ਯੂਐੱਸਏਡ ਦੇ ਕਰਮਚਾਰੀਆਂ ਨੂੰ ਨੌਕਰੀ ਤੋਂ ਹਟਾਉਣ ਦੀ ਯੋਜਨਾ ਨੂੰ ਵਧਾਉਣ ਦੀ ਇਜਾਜ਼ਤ ਦਿੱਤੀ ਸੀ, ਜਿਸ ਤੋਂ ਬਾਅਦ ਇਹ ਕਦਮ ਚੁੱਕਿਆ ਗਿਆ ਹੈ। ਅਮਰੀਕੀ ਜਿਲ੍ਹਾ ਜੱਜ ਕਾਰਲ ਨਿਕੋਲਸ ਨੇ ਕਰਮਚਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਸੀ ਜਿਸ ਵਿੱਚ ਉਨ੍ਹਾਂ ਨੇ ਸਰਕਾਰ ਦੀ ਯੋਜਨਾ &rsquoਤੇ ਅਸਥਾਈ ਰੋਕ ਲਗਾਉਣ ਦੀ ਅਰਜ਼ੀ ਕੀਤੀ ਸੀ।

ਕਮਲਾ ਹੈਰਿਸ ਨੇ ਵੱਕਾਰੀ ਚੇਅਰਮੈਨ ਪੁਰਸਕਾਰ ਜਿੱਤਿਆ

ਲਾਸ ਏਂਜਲਸ- ਅਮਰੀਕਾ ਦੀ ਸਾਬਕਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਸ਼ਨਿਚਰਵਾਰ ਰਾਤ ਨੂੰ ਐੱਨਏਏਸੀਪੀ ਇਮੇਜ ਐਵਾਰਡਜ਼ ਦੇ ਪਲੈਟਫਾਰਮ &rsquoਤੇ ਇਕ ਗੰਭੀਰ ਸੁਨੇਹੇ ਨਾਲ ਪੁੱਜੀ। ਉਨ੍ਹਾਂ ਨਾਗਰਿਕ ਅਧਿਕਾਰ ਸੰਗਠਨ ਨੂੰ ਸਿਆਹਫਾਮ ਭਾਈਚਾਰੇ ਦਾ ਇਕ ਥੰਮ੍ਹ ਕਿਹਾ ਅਤੇ ਲੋਕਾਂ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਕਾਰਜਕਾਲ ਦੌਰਾਨ ਲਚਕੀਲਾ ਬਣੇ ਰਹਿਣ ਅਤੇ ਆਪਣੇ ਵਿਸ਼ਵਾਸ &rsquoਤੇ ਕਾਇਮ ਰਹਿਣ ਦੀ ਅਪੀਲ ਕੀਤੀ।

ਹੈਰਿਸ ਨੇ ਨੈਸ਼ਨਲ ਐਸੋਸੀਏਸ਼ਨ ਫਾਰ ਦਿ ਐਡਵਾਂਸਮੈਂਟ ਆਫ਼ ਕਲਰਡ ਪੀਪਲਜ਼ ਚੇਅਰਮੈਨ ਪੁਰਸਕਾਰ ਪ੍ਰਾਪਤ ਕਰਨ ਤੋਂ ਬਾਅਦ ਕਿਹਾ, &lsquo&lsquoਹਾਲਾਂਕਿ ਅਸੀਂ ਆਪਣੀ ਅਮਰੀਕੀ ਕਹਾਣੀ ਦੇ ਇਸ ਅਧਿਆਏ ਵਿੱਚ ਕਿਸ ਨਾਲ ਮੁਕਾਬਲਾ ਕਰਨਾ ਹੈ, ਇਸ ਬਾਰੇ ਕੋਈ ਭਰਮ ਨਹੀਂ ਹੈ ਪਰ ਇਹ ਅਧਿਆਏ ਸਿਰਫ਼ ਓਵਲ ਆਫ਼ਿਸ ਵਿੱਚ ਬੈਠਣ ਵਾਲੇ ਵਿਅਕਤੀ ਜਾਂ ਸਾਡੇ &rsquoਚੋਂ ਸਭ ਤੋਂ ਅਮੀਰ ਵਿਅਕਤੀ ਵੱਲੋਂ ਨਹੀਂ, ਬਲਕਿ ਅਮਰੀਕੀ ਕਹਾਣੀ ਤੁਹਾਡੇ ਵੱਲੋਂ ਲਿਖੀ ਜਾਵੇਗੀ। ਸਾਡੇ ਵੱਲੋਂ ਲਿਖੀ ਜਾਵੇਗੀ। ਅਸੀਂ ਲੋਕਾਂ ਵੱਲੋਂ।&rsquo&rsquo ਉਹ ਪਹਿਲਾਂ ਕੈਲੀਫੋਰਨੀਆ ਤੋਂ ਅਮਰੀਕੀ ਸੈਨੇਟਰ ਤੇ ਸੂਬੇ ਦੀ ਅਟਾਰਨੀ ਜਨਰਲ ਰਹਿ ਚੁੱਕੇ ਹਨ। ਅਹੁਦਾ ਛੱਡਣ ਤੋਂ ਬਾਅਦ ਆਪਣੀ ਪਹਿਲੀ ਪ੍ਰਮੁੱਖ ਜਨਤਕ ਹਾਜ਼ਰੀ ਵਿੱਚ ਹੈਰਿਸ ਨੇ ਚੋਣਾਂ &rsquoਚ ਹੋਈ ਹਾਰ ਜਾਂ ਓਵਲ ਆਫ਼ਿਸ ਵਿੱਚ ਦਾਖ਼ਲ ਹੋਣ ਤੋਂ ਬਾਅਦ ਟਰੰਪ ਦੇ ਕੰਮਾਂ ਦਾ ਜ਼ਿਕਰ ਨਹੀਂ ਕੀਤਾ। ਹਾਲਾਂਕਿ, ਟਰੰਪ ਨੇ ਉਸ ਦਿਨ ਪਹਿਲੀ ਕੰਜ਼ਰਵੇਟਿਵ ਪੌਲੀਟੀਕਲ ਐਕਸ਼ਨ ਕਾਨਫਰੰਸ ਵਿੱਚ ਉਨ੍ਹਾਂ ਦਾ ਮਜ਼ਾਕ ਉਡਾਇਆ ਸੀ।

ਕਿਸਾਨਾਂ ਦੇ ਦਿੱਲੀ ਕੂਚ ਦਾ ਫੈਸਲਾ ਟਲਿਆ, 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ ਕਿਸਾਨਾਂ ਦਾ ਜਥਾ
ਹਰਿਆਣਾ ਅਤੇ ਪੰਜਾਬ ਦੇ ਕਿਸਾਨਾਂ ਨੇ ਦਿੱਲੀ ਕੂਚ ਕਰਨ ਦਾ ਫੈਸਲਾ ਟਾਲ ਦਿੱਤਾ ਹੈ। ਹੁਣ ਕਿਸਾਨਾਂ ਦਾ ਜਥਾ 25 ਮਾਰਚ ਨੂੰ ਦਿੱਲੀ ਰਵਾਨਾ ਹੋਵੇਗਾ। ਇਸ ਤੋਂ ਪਹਿਲਾਂ ਕਿਸਾਨਾਂ ਨੇ 25 ਫਰਵਰੀ ਨੂੰ ਦਿੱਲੀ ਕੂਚ ਕਰਨਾ ਸੀ। ਸਰਵਣ ਸਿੰਘ ਪੰਧੇਰ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਸੂਬਾ ਸਰਕਾਰ ਤੋਂ ਅੱਜ ਸ਼ੁਰੂ ਹੋਏ ਸੈਸ਼ਨ ਨੂੰ ਹੋਰ ਅੱਗੇ ਵਧਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਇਜਲਾਸ ਨੂੰ ਲੰਬਾ ਕੀਤਾ ਜਾਵੇ ਅਤੇ ਨੌਜਵਾਨਾਂ ਨੂੰ ਗਲਤ ਤਰੀਕੇ ਨਾਲ ਵਿਦੇਸ਼ ਭੇਜਣ ਵਾਲੇ ਏਜੰਟਾਂ ਵਿਰੁੱਧ, ਨਸ਼ਿਆਂ ਵਿਰੁੱਧ ਅਤੇ ਪੰਜਾਬ ਦੇ ਹੋਰ ਮੁੱਦਿਆਂ &lsquoਤੇ ਚਰਚਾ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਜਿਹੜੇ ਟ੍ਰੈਵਲ ਏਜੰਟ ਗੈਰ-ਕਾਨੂੰਨੀ ਢੰਗ ਨਾਲ ਨੌਜਵਾਨਾਂ ਨੂੰ ਵਿਦੇਸ਼ ਭੇਜਦੇ ਨੇ ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨ ਲਿਆਂਦਾ ਜਾਵੇ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਅੱਗੇ ਮੰਗ ਰੱਖੀ ਕਿ ਉਨ੍ਹਾਂ ਦੀਆਂ 12 ਮੰਗਾਂ &lsquoਤੇ ਇਜਲਾਸ &lsquoਚ ਵੋਟਿੰਗ ਕਰਵਾ ਕੇ ਕੇਂਦਰ ਨੂੰ ਦਿੱਤੀ ਜਾਵੇ। ਖੇਤੀ ਮੰਡੀਕਰਨ ਨੀਤੀ ਦਾ ਖਰੜਾ ਰੱਦ ਕੀਤਾ ਜਾਵੇ। ਇਸ ਦੌਰਾਨ ਮੰਡੀ ਦੇ ਨਿੱਜੀਕਰਨ ਸਬੰਧੀ ਕੇਂਦਰ ਵਿੱਚ ਪਾਸ ਕੀਤੇ ਗਏ ਬਿੱਲ ਨੂੰ ਵੀ ਵਿਰੋਧ ਵਿੱਚ ਵੋਟ ਪਾ ਕੇ ਕੇਂਦਰ ਨੂੰ ਭੇਜਿਆ ਜਾਵੇ ਅਤੇ ਮੰਡੀਆਂ ਨੂੰ ਨਿੱਜੀ ਹੱਥਾਂ ਵਿੱਚ ਜਾਣ ਤੋਂ ਰੋਕਿਆ ਜਾਵੇ।


ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ
ਸੋਨੀਆ ਮਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ ਨੇ ਸ਼ਮੂਲੀਅਤ ਕਰ ਲਈ ਹੈ। ਉਨ੍ਹਾਂ ਨੂੰ ਪਾਰਟੀ ਵਿਚ ਕੇਜਰੀਵਾਲ ਨੇ ਸ਼ਾਮਲ ਕਰਵਾਇਆ ਹੈ। ਪੰਜਾਬ ਦੀ ਮਸ਼ਹੂਰ ਅਦਾਕਾਰਾ ਸੋਨੀਆ ਮਾਨ ਨੇ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋ ਕੇ ਆਪਣਾ ਰਾਜਨੀਤਿਕ ਸਫ਼ਰ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੇ ਸ਼ਾਮਲ ਹੋਣ ਦਾ ਅਧਿਕਾਰਤ ਐਲਾਨ ਅੱਜ ਸਵੇਰੇ ਪੰਜਾਬ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂਆਂ ਦੀ ਮੌਜੂਦਗੀ ਵਿੱਚ ਕੀਤਾ ਜਾਵੇਗਾ। ਸੋਨੀਆ ਮਾਨ ਇਸ ਤੋਂ ਪਹਿਲਾਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰ ਚੁੱਕੀ । ਜਿੱਥੇ ਅਰਵਿੰਦ ਕੇਜਰੀਵਾਲ ਨੇ ਉਸਨੂੰ ਪਾਰਟੀ ਵਿੱਚ ਸ਼ਾਮਲ ਕੀਤਾ। ਇਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਗਈਆਂ ਹਨ।

ਪਨਾਮਾ ਤੋਂ ਡਿਪੋਰਟ ਕੀਤੇ 12 ਭਾਰਤੀ ਦਿੱਲੀ ਪਹੁੰਚੇ
ਪਨਾਮਾ ਤੋਂ ਦੇਸ਼ ਨਿਕਾਲਾ ਦਿੱਤੇ ਗਏ 12 ਭਾਰਤੀ ਨਾਗਰਿਕਾਂ ਨੂੰ ਲੈ ਕੇ ਤੁਰਕੀ ਏਅਰਲਾਈਨਜ਼ ਦੀ ਇੱਕ ਉਡਾਣ ਐਤਵਾਰ ਸਵੇਰੇ ਭਾਰਤੀ ਸਮੇਂ ਅਨੁਸਾਰ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਉਤਰੀ। ਇਹ ਵਿਅਕਤੀ 299 ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਇੱਕ ਵੱਡੇ ਸਮੂਹ ਦਾ ਹਿੱਸਾ ਸਨ ਜਿਨ੍ਹਾਂ ਨੂੰ ਅਮਰੀਕਾ ਦੁਆਰਾ ਅਮਰੀਕੀ ਖੇਤਰ ਵਿੱਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਸਮੇਂ ਕੱਢ ਦਿੱਤਾ ਗਿਆ ਸੀ। ਇਹ ਇੱਕ ਨਵੇਂ ਅੰਤਰਰਾਸ਼ਟਰੀ ਸਹਿਯੋਗ ਦੇ ਤਹਿਤ ਪਨਾਮਾ ਤੋਂ ਭਾਰਤੀ ਡਿਪੋਰਟੀਆਂ ਨੂੰ ਵਾਪਸ ਭੇਜਣ ਦਾ ਪਹਿਲਾ ਮਾਮਲਾ ਹੈ।
ਸੰਯੁਕਤ ਰਾਜ ਅਮਰੀਕਾ, ਪਨਾਮਾ ਅਤੇ ਕੋਸਟਾ ਰੀਕਾ ਦੇ ਨਾਲ, ਵੱਖ-ਵੱਖ ਏਸ਼ੀਆਈ ਦੇਸ਼ਾਂ ਤੋਂ ਗੈਰ-ਦਸਤਾਵੇਜ਼ੀ ਪ੍ਰਵਾਸੀਆਂ ਨੂੰ ਦੇਸ਼ ਨਿਕਾਲਾ ਦੇਣ ਦੀ ਸਹੂਲਤ ਦੇ ਰਿਹਾ ਹੈ। ਇਹ ਪ੍ਰਬੰਧ ਮੁੱਖ ਤੌਰ 'ਤੇ ਉਨ੍ਹਾਂ ਵਿਅਕਤੀਆਂ ਨੂੰ ਨਿਸ਼ਾਨਾ ਬਣਾਉਂਦਾ ਹੈ ਜਿਨ੍ਹਾਂ ਨੇ ਜਾਂ ਤਾਂ ਘਰ ਵਾਪਸੀ ਦਾ ਵਿਰੋਧ ਕੀਤਾ ਹੈ ਜਾਂ ਜਿਨ੍ਹਾਂ ਦੀਆਂ ਮੂਲ ਸਰਕਾਰਾਂ ਨੇ ਅਜੇ ਤੱਕ ਉਨ੍ਹਾਂ ਦੀ ਵਾਪਸੀ ਨੂੰ ਮਨਜ਼ੂਰੀ ਨਹੀਂ ਦਿੱਤੀ ਹੈ। ਪਨਾਮਾ ਇਸ ਪ੍ਰਕਿਰਿਆ ਵਿੱਚ ਇੱਕ 'ਪੁਲ' ਰਾਸ਼ਟਰ ਵਜੋਂ ਉਭਰਿਆ ਹੈ, ਜਿਸ ਨਾਲ ਇਨ੍ਹਾਂ ਪ੍ਰਵਾਸੀਆਂ ਦੀ ਆਵਾਜਾਈ ਅਤੇ ਅੰਤਮ ਵਾਪਸੀ ਦੀ ਆਗਿਆ ਮਿਲਦੀ ਹੈ।