image caption:

7 ਮਾਰਚ 2025 (ਸ਼ੁੱਕਰਵਾਰ) ਅੱਜ ਦੀਆਂ ਮੁੱਖ ਖਬਰਾਂ

ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਰੋਜ਼ਾਨਾ ਪੁਤਲਾ ਫ਼ੂਕਿਆ ਜਾਵੇਂਗਾ : ਕੌਂਮੀ ਇਨਸਾਫ਼ ਮੋਰਚਾ
ਚੰਡੀਗ੍ਹੜ ਮੋਹਾਲੀ ਦੀਆਂ ਬਰੂਹਾਂ ਤੇ 2 ਸਾਲਾਂ ਤੋਂ ਨਿਰੰਤਰ ਚੱਲ ਰਹੇ ਕੌਂਮੀ ਇਨਸਾਫ਼ ਮੋਰਚੇ ਦੀ ਕਿਸੇ ਵੀ ਮੰਗ ਵੱਲ ਨਾਂ ਹੀ ਕੇਂਦਰ ਸਰਕਾਰ ਨਾਂ ਹੀ ਪੰਜਾਬ ਸਰਕਾਰ ਮੋਰਚੇ ਦੀ ਕਿਸੇ ਮੰਗ ਵੱਲ ਕੋਈ ਧਿਆਨ ਨਹੀਂ ਦੇ ਰਹੀ ਜਿਸ ਦੇ ਵਿਰੋਧ ਵਿੱਚ ਕੌਂਮੀ ਇਨਸਾਫ਼ ਮੋਰਚੇ ਵੱਲੋ ਇਹ ਫੈਸਲਾ ਲਿਆ ਗਿਆ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਰੋਜ਼ਾਨਾ ਪੁਤਲਾ ਫ਼ੂਕਿਆ ਜਾਵੇਂਗਾ ਮੋਰਚੇ ਦੇ ਇਸ ਫੈਸਲੇ ਨੂੰ ਮੰਨਦੇ ਹੋਏ ਮੋਰਚੇ ਦੀ ਸੰਗਤ ਵੱਲੋਂ ਰੋਜ਼ਾਨਾ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਜਾਂਦਾ ਹੈ ਸੋ ਅੱਜ ਮਿਤੀ 06-03-2025 ਨੂੰ ਕੌਂਮੀ ਇਨਸਾਫ਼ ਮੋਰਚੇ ਦੀ ਤਾਲਮੇਲ ਕਮੇਟੀ ਮੈਂਬਰ ਬਲਵਿੰਦਰ ਸਿੰਘ ਕਾਲਾ ਝਾੜ ਸਾਹਿਬ (ਚਮਕੌਰ ਸਾਹਿਬ) ਅਤੇ ਸਮੂਹ ਸੰਗਤ ਦੇ ਸਹਿਯੋਗ ਨਾਲ ਭਗਵੰਤ ਮਾਨ ਦਾ ਪੁਤਲਾ ਫ਼ੂਕਿਆ ਗਿਆ।

ਜਥੇਦਾਰਾਂ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ : ਵਿਧਾਇਕ ਮਨਪ੍ਰੀਤ ਸਿੰਘ ਇਆਲੀ

ਜਥੇਦਾਰਾਂ ਨੂੰ ਹਟਾਏ ਜਾਣ 'ਤੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੀ ਫ਼ਸੀਲ ਤੋਂ ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਵਲੋਂ ਫ਼ੈਸਲੇ ਲਏ ਗਏ ਸਨ, ਜਿਸ ਦਾ ਵਿਸ਼ਵ ਭਰ ਵਿਚ ਲੋਕਾਂ &rsquoਚ ਇੱਕ ਮੈਸਜ ਗਿਆ ਸੀ। ਪਰ ਪਿਛਲੇ ਢਾਈ ਮਹੀਨੇ &rsquoਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਬੇਹਾਲ ਹੋਈ ਸੀ, 2 ਦਸੰਬਰ ਨੂੰ ਉਸ ਨੂੰ ਢਾਹ ਲਾਉਣ ਦੀ ਕੋਈ ਕੋਸ਼ਿਸ਼ ਨਹੀਂ ਛੱਡੀ ਗਈ।

ਇਸ ਮੌਕੇ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕਿਹਾ ਕਿ ਪਹਿਲਾਂ ਦੋਸ਼ ਲਗਾ ਕੇ ਗਿਆਨੀ ਹਰਪ੍ਰੀਤ ਸਿੰਘ ਕੱਢਿਆ ਗਿਆ ਅਤੇ ਹੁਣ ਦੋਨੋਂ ਜਥੇਦਾਰ ਇਹ ਕਹਿ ਕਿ ਹਟਾ ਦਿੱਤੇ ਗਏ ਕਿ ਸੇਵਾ ਪਾਉਣ ਦੇ ਯੋਗ ਨਹੀਂ ਹਨ। ਕਿਉਂਕਿ ਅਕਾਲੀ ਦਲ ਦੀ ਲੀਡਰਸ਼ਿਪ ਨੂੰ ਇਹ ਖਦਸ਼ਾ ਸੀ ਕਿ ਪੰਜ ਮੈਂਬਰੀ ਕਮੇਟੀ ਜਿਹੜੀ ਭਰਤੀ ਲਈ ਬਣਾਈ ਗਈ ਹੈ ਕਿ ਆਉਣ ਵਾਲੇ ਸਮੇਂ ਵਿਚ ਇਹ ਕਮੇਟੀ ਭਰਤੀ ਨਾ ਕਰ ਸਕੇ ਅਤੇ ਕਿਵੇਂ ਨਾ ਕਿਵੇਂ ਇਸ ਭਰਤੀ ਨੂੰ ਰੋਕਿਆ ਜਾਵੇ। ਸੋ ਇਸੇ ਕਰ ਕੇ ਇਹ ਫ਼ੈਸਲੇ ਲਏ ਗਏ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿਮ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਹਟਾਉਣ ਦਾ ਫ਼ੈਸਲਾ ਬੇਹੱਦ ਮੰਦਭਾਗਾ ਹੈ। ਜਿਸ ਨਾਲ ਹਰ ਸਿੱਖ ਦੇ ਮਨ ਨੂੰ ਬਹੁਤ ਠੇਸ ਪਹੁੰਚੀ ਹੈ। ਸਿੱਖ ਸੰਸਥਾਵਾਂ ਦੀ ਮਰਿਆਦਾ ਬਹਾਲ ਕਰਵਾਉਣ ਲਈ ਸਮੁੱਚੀ ਸਿੱਖ ਕੌਮ ਨੂੰ ਇੱਕਜੁੱਟ ਹੋਣ ਦੀ ਲੋੜ ਹੈ ਤਾਂ ਕਿ ਆਉਣ ਵਾਲੇ ਸਮੇਂ ਇਹ ਸੰਸਥਾਵਾਂ ਮਜ਼ਬੂਤ ਹੋ ਸਕਣ। ਮਨਪ੍ਰੀਤ ਆਲੀਆ ਨੇ ਕਿਹਾ ਕਿ ਇਹ ਸੰਸਥਾਵਾਂ ਨਿਰਪੱਖ ਫ਼ੈਸਲੇ ਲੈ ਸਕਣ, ਕਿਸੇ ਦੇ ਦਬਾਅ ਹੇਠ ਨਾ ਆਉਣ ਸੋ ਇਸ ਵਿਚ ਹੀ ਸਿੱਖ ਕੌਮ ਦਾ ਭਲਾ ਹੈ।

ਮਹਿਲਾ ਕਮਿਸ਼ਨ ਨੇ ਪਾਦਰੀ ਬਜਿੰਦਰ ਸਿੰਘ ਵਿਰੁੱਧ ਜਿਨਸੀ ਸ਼ੋਸ਼ਣ ਦੇ ਮਾਮਲੇ &rsquoਚ ਤੇਜ਼ੀ ਨਾਲ ਕਾਰਵਾਈ ਮੰਗੀ 

ਕੌਮੀ ਮਹਿਲਾ ਕਮਿਸ਼ਨ (NCW) ਦੀ ਚੇਅਰਪਰਸਨ ਵਿਜਯਾ ਰਾਹਤਕਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਪੈਨਲ ਨੇ ਪੰਜਾਬ ਪੁਲੀਸ ਤੋਂ ਪਾਦਰੀ ਬਜਿੰਦਰ ਸਿੰਘ ਵਿਰੁੱਧ ਤੇਜ਼ੀ ਨਾਲ ਕਾਰਵਾਈ ਦੀ ਮੰਗ ਕੀਤੀ ਹੈ। ਜ਼ਿਕਰਯੋਗ ਹੈ ਕਿ ਜਲੰਧਰ ਵਿੱਚ ਜਿਨਸੀ ਸ਼ੋਸ਼ਣ ਦਾ ਦੋਸ਼ ਲਗਾਇਆ ਗਿਆ ਹੈ। ਇੱਥੇ ਇੱਕ ਪ੍ਰੈਸ ਕਾਨਫਰੰਸ ਵਿੱਚ ਇੱਕ ਸਵਾਲ ਦੇ ਜਵਾਬ ਵਿੱਚ ਰਾਹਤਕਰ ਨੇ ਕਿਹਾ ਕਿ ਕਮਿਸ਼ਨ ਨੇ ਪੰਜਾਬ ਪੁਲੀਸ ਨੂੰ ਤਿੰਨ ਦਿਨਾਂ ਦੇ ਅੰਦਰ ਇਸ ਮਾਮਲੇ ਵਿੱਚ ਕਾਰਵਾਈ-ਲਿਖਤ ਰਿਪੋਰਟ ਅਤੇ ਐਫਆਈਆਰ ਦੀ ਇੱਕ ਕਾਪੀ ਜਮ੍ਹਾਂ ਕਰਾਉਣ ਦੇ ਨਿਰਦੇਸ਼ ਦਿੱਤੇ ਹਨ।

ਉਨ੍ਹਾਂ ਕਿਹਾ ਕਿ &ldquoਪੰਜਾਬ ਦੇ ਇੱਕ ਪਾਦਰੀ ਨਾਲ ਜੁੜਿਆ ਮਾਮਲਾ ਬਹੁਤ ਗੰਭੀਰ ਅਤੇ ਚਿੰਤਾਜਨਕ ਮਾਮਲਾ ਹੈ। ਜਿਸ ਤਰ੍ਹਾਂ ਲੜਕੀ ਨਾਲ ਜਿਨਸੀ ਸ਼ੋਸ਼ਣ ਕੀਤਾ ਗਿਆ, ਉਹ ਬਹੁਤ ਚਿੰਤਾਜਨਕ ਹੈ। ਉਨ੍ਹਾਂ ਦੱਸਿਆ ਕਿ ਅਸੀਂ ਇਸ ਘਟਨਾ ਦਾ ਖੁਦ ਨੋਟਿਸ ਲਿਆ ਹੈ ਅਤੇ ਪੰਜਾਬ ਪੁਲੀਸ ਨੂੰ ਪੁੱਛਿਆ ਹੈ ਕਿ ਉਹ ਕੀ ਕਾਰਵਾਈ ਕਰਨਗੇ।

ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦਾ ਵੱਡਾ ਫੈਸਲਾ: ਗਿਆਨੀ ਰਘਬੀਰ ਸਿੰਘ ਦੀਆਂ ਅਕਾਲ ਤਖ਼ਤ ਦੇ ਜਥੇਦਾਰ ਵਜੋਂ ਸੇਵਾਵਾਂ ਖ਼ਤਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਅੱਜ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਦੀਆਂ ਸੇਵਾਵਾਂ ਖਤਮ ਕਰਨ ਦਾ ਫੈਸਲਾ ਕੀਤਾ ਗਿਆ ਹੈ। ਇਸ ਦਾ ਖੁਲਾਸਾ ਅੰਤਰਿੰਗ ਕਮੇਟੀ ਵਿੱਚ ਸ਼ਾਮਲ ਵਿਰੋਧੀ ਧਿਰ ਦੇ ਮੈਂਬਰ ਜਸਵੰਤ ਸਿੰਘ ਪੜੈਣ ਵੱਲੋਂ ਕੀਤਾ ਗਿਆ ਹੈ। ਉਂਝ ਗਿਆਨੀ ਰਘਬੀਰ ਸਿੰਘ ਤੇ ਗਿਆਨੀ ਸੁਲਤਾਨ ਸਿੰਘ ਸ੍ਰੀ ਹਰਿਮੰਦਰ ਸਾਹਿਬ ਵਿਚ ਕ੍ਰਮਵਾਰ ਹੈੱਡ ਗ੍ਰੰਥੀ ਤੇ ਗ੍ਰੰਥੀ ਵਜੋਂ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਨੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਦਾ ਕਾਰਜਕਾਰੀ ਜਥੇਦਾਰ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਸੰਤ ਟੇਕ ਸਿੰਘ ਧਨੌਲਾ ਨੂੰ ਤਖਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਨਾਮਜ਼ਦ ਕੀਤਾ ਹੈ। ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ 28 ਮਾਰਚ ਨੂੰ ਸੱਦਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਸਤੀਫੇ ਦਾ ਮਾਮਲਾ ਫਿਲਹਾਲ ਮੁਲਤਵੀ ਕਰ ਦਿੱਤਾ ਗਿਆ ਹੈ।

ਸ੍ਰੀ ਅਕਾਲ ਤਖਤ ਸਾਹਿਬ ਦੇ ਨਵੇਂ ਕਾਰਜਕਾਰੀ ਜਥੇਦਾਰ ਦਾ ਸਵਾਗਤ ਕਰਦੇ ਹਾਂ : ਗਰੇਵਾਲ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿਮ ਕਮੇਟੀ ਦੀ ਇਕੱਤਰਤਾ ਦੇ ਵਿੱਚ ਲੇ ਗਏ ਫੈਸਲੇ ਤੋਂ ਬਾਅਦ ਐਸਜੀਪੀਸੀ ਮੈਂਬਰ ਤੇ ਸਿੱਖ ਸਟੂਡੈਂਟ ਫੈਡਰੇਸ਼ਨ ਗਰੇਵਾਲ ਦੇ ਆਗੂ ਗੁਰਚਰਨ ਸਿੰਘ ਗਰੇਵਾਲ ਨੇ ਮੀਡੀਆ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅੱਜ ਅੰਤਰਿਮ ਕਮੇਟੀ ਦੀ ਮੀਟਿੰਗ ਦੇ ਵਿੱਚ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਹਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਜਥੇਦਾਰ ਦੇ ਅਹੁਦੇ ਤੋਂ ਸੇਵਾ ਮੁਕਤ ਕਰ ਦਿੱਤਾ ਹੈ ਅਤੇ ਉਹ ਹੁਣ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਣਗੇ। ਇਸੇ ਤਰ੍ਹਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਪਾਸੋਂ ਵੀ ਜਥੇਦਾਰ ਦਾ ਚਾਰਜ ਵਾਪਸ ਲਿਆ ਗਿਆ ਹੈ ਅਤੇ ਉਹ ਪਹਿਲਾਂ ਦੀ ਤਰ੍ਹਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਵਜੋਂ ਸੇਵਾਵਾਂ ਜਾਰੀ ਰੱਖਣਗੇ।


ਸਰਕਾਰ 'ਤੇ ਵਰ੍ਹੇ ਚਰਨਜੀਤ ਚੰਨੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਮ ਆਦਮੀ ਪਾਰਟੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਐਮਪੀ ਚੰਨੀ ਨੇ ਕਿਹਾ- ਸ਼ਰਾਬੀ ਬੱਚੇ ਨੂੰ ਨਹੀਂ ਸੰਭਾਲ ਸਕਦੇ, ਉਹ ਪੰਜਾਬ ਨੂੰ ਕਿਵੇਂ ਸੰਭਾਲਣਗੇ। ਰਾਜ ਚਲਾਉਣ ਲਈ ਆਪਣੀ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ, ਜੋ ਆਮ ਆਦਮੀ ਪਾਰਟੀ ਕੋਲ ਨਹੀਂ ਹੈ। ਸੰਸਦ ਮੈਂਬਰ ਚੰਨੀ ਨੇ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਸਮੇਤ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਸਾਬਕਾ ਮੁੱਖ ਮੰਤਰੀ ਚੰਨੀ ਨੇ ਜਲੰਧਰ ਵਿੱਚ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਕਤ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਜਲੰਧਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਸ਼ਹਿਰ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ। ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ - ਮੁੱਖ ਮੰਤਰੀ ਦਾ ਕੰਮ ਵਿਵਾਦ ਨੂੰ ਖਤਮ ਕਰਨਾ ਅਤੇ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਹੈ। ਪਰ ਮੁੱਖ ਮੰਤਰੀ ਨੇ ਖੁਦ ਕਿਸਾਨਾਂ ਨਾਲ ਲੜਾਈ ਲੜੀ। ਅਜਿਹੀ ਸਥਿਤੀ ਵਿੱਚ ਸਰਕਾਰ ਕਿਵੇਂ ਚਲਾਈ ਜਾਵੇਗੀ? ਚੰਨੀ ਨੇ ਦੋਸ਼ ਲਗਾਇਆ ਕਿ ਦੀਪਕ ਮੇਰੇ ਨਾਲ ਆਇਆ ਹੈ, ਉਸਦਾ ਕਿਸੇ ਨਾਲ ਝਗੜਾ ਹੋਇਆ ਸੀ।


ਮਹਾਰਾਸ਼ਟਰ ਸਰਕਾਰ ਨੇ ਲਾਗੂ ਕੀਤਾ ਆਨੰਦ ਕਾਰਜ ਮੈਰਿਜ ਐਕਟ, ਹੁਣ ਤੱਕ ਦੇਸ਼ ਦੇ 23 ਸੂਬਿਆਂ &lsquoਚ ਲਾਗੂ

ਮਹਾਰਾਸ਼ਟਰ ਵਿਚ ਸਰਕਾਰ ਨੇ ਸਿੱਖ ਭਾਈਚਾਰੇ ਦੇ ਆਨੰਦ ਕਾਰਜ ਵਿਆਹ ਨੂੰ ਕਾਨੂੰਨੀ ਮਾਨਤਾ ਦੇ ਦਿੱਤੀ ਹੈ। ਸੂਬੇ ਭਰ ਵਿੱਚ ਆਨੰਦ ਕਾਰਜ ਮੈਰਿਜ ਐਕਟ ਲਾਗੂ ਕਰਨ ਦੀਆਂ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਨਿਰਦੇਸ਼ਾਂ ਨਾਲ ਮਹਾਰਾਸ਼ਟਰ ਸੂਬੇ ਵਿੱਚ ਸਿੱਖ ਵਿਆਹ ਦੀਆਂ ਰਸਮਾਂ ਨੂੰ ਮਾਨਤਾ ਮਿਲੇਗੀ ਅਤੇ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਸੌਖੀ ਹੋਵੇਗੀ। ਸਿੱਖ ਭਾਈਚਾਰੇ ਨੇ ਇਸ ਫੈਸਲੇ ਦਾ ਸਵਾਗਤ ਕੀਤਾ ਹੈ। ਦੱਸ ਦੇਈਏ ਕਿ ਆਨੰਦ ਕਾਰਜ ਐਕਟ-1909 ਹਰਿਆਣਾ, ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕੇਰਲ, ਰਾਜਸਥਾਨ, ਦਿੱਲੀ ਤੇ ਹੁਣ ਮਹਾਰਾਸ਼ਟਰ ਸਣੇ ਦੇਸ਼ ਦੇ 23 ਰਾਜਾਂ ਵਿੱਚ ਲਾਗੂ ਕੀਤਾ ਜਾ ਚੁੱਕਾ ਹੈ

ਮਹਾਰਾਸ਼ਟਰ ਸਰਕਾਰ ਦੇ ਘੱਟਗਿਣਤੀ ਵਿਕਾਸ ਵਿਭਾਗ ਨੇ ਸੂਬੇ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਐਕਟ ਲਾਗੂ ਕਰਨ ਦੇ ਸਬੰਧ ਵਿਚ ਅਧਿਕਾਰਕ ਹਿਦਾਇਤਾਂ ਜਾਰੀ ਕਰ ਦਿੱਤੀਆਂ ਹਨ। ਮਹਾਰਾਸ਼ਟਰ ਸਰਕਾਰ ਦੇ ਘੱਟ ਗਿਣਤੀ ਵਿਕਾਸ ਵਿਭਾਗ ਨੇ ਐਕਟ ਨੂੰ ਲਾਗੂ ਕਰਨ ਸਬੰਧੀ ਰਾਜ ਦੇ ਸਾਰੇ ਵਿਭਾਗੀ ਕਮਿਸ਼ਨਰਾਂ ਨੂੰ ਅਧਿਕਾਰਤ ਹਦਾਇਤਾਂ ਜਾਰੀ ਕੀਤੀਆਂ ਹਨ। ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਅਤੇ 11 ਮੈਂਬਰੀ ਸਿੱਖ ਕੋਆਰਡੀਨੇਸ਼ਨ ਕਮੇਟੀ ਨੇ 6 ਫਰਵਰੀ 2025 ਨੂੰ ਘੱਟ ਗਿਣਤੀ ਵਿਕਾਸ ਵਿਭਾਗ ਦੇ ਸਕੱਤਰ ਰੁਚੇਸ਼ ਜੈਵਨਸ਼ੀ ਨੂੰ ਇੱਕ ਮੰਗ ਪੱਤਰ ਸੌਂਪਿਆ ਸੀ। ਅਕੈਡਮੀ ਦੇ ਕਾਰਜਕਾਰੀ ਪ੍ਰਧਾਨ ਬਾਲ ਮਲਕੀਤ ਸਿੰਘ ਅਤੇ ਤਾਲਮੇਲ ਕਮੇਟੀ ਦੇ ਕਨਵੀਨਰ ਜਸਪਾਲ ਸਿੰਘ ਸਿੱਧੂ ਨੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਦੇ ਸਿੱਖ ਭਾਈਚਾਰੇ ਲਈ ਇਹ ਇਤਿਹਾਸਕ ਪ੍ਰਾਪਤੀ ਹੈ। ਹੁਣ ਸਿਵਲ ਬਾਡੀਜ਼ ਨੂੰ ਵੱਖਰੇ ਤੌਰ &lsquoਤੇ ਅਪਲਾਈ ਕਰਨ ਦੀ ਲੋੜ ਨਹੀਂ ਪਵੇਗੀ। ਇਹ ਫੈਸਲਾ ਘੱਟ ਗਿਣਤੀਆਂ ਦੇ ਅਧਿਕਾਰਾਂ ਦੀ ਰਾਖੀ ਲਈ ਇੱਕ ਅਹਿਮ ਕਦਮ ਹੈ।

ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦਾ ਭਰਾ ਗ੍ਰਿਫਤਾਰ, ਕਰੋੜਾਂ ਰੁਪਏ ਨਾਲ ਜੁੜਿਆ ਮਾਮਲਾ

ਭਾਰਤੀ ਟੀਮ ਦੇ ਸਾਬਕਾ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਨੂੰ ਚੰਡੀਗੜ੍ਹ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਨੂੰ ਚੰਡੀਗੜ੍ਹ ਪੁਲਿਸ ਦੇ ਪੀਓ ਸੈੱਲ ਦੀ ਟੀਮ ਨੇ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਉਸ ਨੂੰ ਚੈੱਕ ਬਾਊਂਸ ਮਾਮਲੇ &lsquoਚ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਵਿਨੋਦ ਸਹਿਵਾਗ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੇ ਉਸ ਦੇ ਵਕੀਲ ਵੱਲੋਂ ਮੌਕੇ &rsquoਤੇ ਹੀ ਜ਼ਮਾਨਤ ਦੀ ਅਰਜ਼ੀ ਦਾਖ਼ਲ ਕੀਤੀ ਗਈ। ਹਾਲਾਂਕਿ ਪੁਲਿਸ ਨੇ ਦੋਸ਼ੀ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ। ਇਸ ਮਾਮਲੇ ਵਿਚ ਅਜੇ ਕੋਈ ਫੈਸਲਾ ਹੋਣਾ ਬਾਕੀ ਹੈ।

ਸਾਬਕਾ ਭਾਰਤੀ ਕ੍ਰਿਕਟਰ ਵਰਿੰਦਰ ਸਹਿਵਾਗ ਦੇ ਭਰਾ ਵਿਨੋਦ ਸਹਿਵਾਗ ਖਿਲਾਫ ਚੰਡੀਗੜ੍ਹ ਜ਼ਿਲ੍ਹਾ ਅਦਾਲਤ &lsquoਚ 7 ਕਰੋੜ ਰੁਪਏ ਦੇ ਚੈੱਕ ਬਾਊਂਸ ਦਾ ਮਾਮਲਾ ਚੱਲ ਰਿਹਾ ਹੈ। ਇਹ ਮਾਮਲਾ ਬੱਦੀ ਦੀ ਕੰਪਨੀ ਸ਼੍ਰੀ ਨੈਨਾ ਪਲਾਸਟਿਕ ਨੇ ਦਿੱਲੀ ਦੀ ਜਾਲਟਾ ਫੂਡ ਐਂਡ ਬੇਵਰੇਜਸ ਅਤੇ ਇਸ ਦੇ ਤਿੰਨ ਡਾਇਰੈਕਟਰਾਂ ਵਿਨੋਦ ਸਹਿਵਾਗ, ਵਿਸ਼ਨੂੰ ਮਿੱਤਲ ਅਤੇ ਸੁਧੀਰ ਮਲਹੋਤਰਾ ਦੇ ਖਿਲਾਫ ਦਾਇਰ ਕੀਤਾ ਹੈ। ਇਸ ਮਾਮਲੇ ਵਿੱਚ ਪਿਛਲੇ ਸਾਲ ਹੇਠਲੀ ਅਦਾਲਤ ਨੇ ਵਿਨੋਦ ਸਹਿਵਾਗ ਸਮੇਤ ਤਿੰਨ ਡਾਇਰੈਕਟਰਾਂ ਨੂੰ ਦੋਸ਼ੀ ਵਜੋਂ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ, ਪਰ ਹੁਣ ਉਸ ਨੇ ਅਦਾਲਤ ਦੇ ਸੰਮਨ ਦੇ ਹੁਕਮਾਂ ਵਿਰੁੱਧ ਸੈਸ਼ਨ ਕੋਰਟ ਵਿੱਚ ਰਿਵੀਜ਼ਨ ਪਟੀਸ਼ਨ ਦਾਇਰ ਕੀਤੀ ਹੈ। ਸਹਿਵਾਗ ਦੇ ਭਰਾ ਨੇ ਰਿਵੀਜ਼ਨ ਪਟੀਸ਼ਨ &lsquoਚ ਕਿਹਾ ਕਿ ਉਨ੍ਹਾਂ ਨੂੰ ਦੋਸ਼ੀ ਬਣਾਉਣ ਦਾ ਫੈਸਲਾ ਗਲਤ ਸੀ। ਉਹ ਇਸ ਕੰਪਨੀ ਵਿੱਚ ਨਾ ਤਾਂ ਡਾਇਰੈਕਟਰ ਹੈ ਅਤੇ ਨਾ ਹੀ ਕਰਮਚਾਰੀ ਹੈ। ਕੰਪਨੀ ਦੇ ਰੋਜ਼ਾਨਾ ਦੇ ਮਾਮਲਿਆਂ ਵਿੱਚ ਉਸ ਦੀ ਕੋਈ ਭੂਮਿਕਾ ਨਹੀਂ ਹੈ।

ਕੈਨੇਡਾ-ਮੈਕਸੀਕੋ &lsquoਤੇ ਨਰਮ ਪਏ ਟਰੰਪ, ਟੈਰਿਫ ਲਗਾਉਣ &lsquoਚ ਦਿੱਤੀ 30 ਦਿਨ ਦੀ ਮੌਹਲਤ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਤੇ ਮੈਕਸੀਕੋ &lsquoਤੇ 25 ਫੀਸਦੀ ਟੈਰਿਫ ਲਗਾਉਣ ਦੇ ਫੈਸਲੇ ਨੂੰ ਇਕ ਵਾਰ ਫਿਰ ਤੋਂ 30 ਦਿਨਾਂ ਲਈ ਟਾਲ ਦਿੱਤਾ ਹੈ। ਟਰੰਪ ਨੇ 4 ਮਾਰਚ ਨੂੰ ਦੋਵੇਂ ਦੇਸ਼ਾਂ &lsquoਤੇ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ। ਇਸ ਤੋਂ ਪਹਿਲਾਂ ਵੀ ਟਰੰਪ ਨੇ ਕੈਨੇਡਾ ਤੇ ਮੈਕਸੀਕੋ ਦੇ ਕਈ ਸਾਮਾਨਾਂ &lsquoਤੇ 4 ਫਰਵਰੀ ਤੋਂ ਟੈਰਿਫ ਲਗਾਉਣ ਦਾ ਐਲਾਨ ਕੀਤਾ ਸੀ ਪਰ ਇਸ ਨੂੰ ਲਾਗੂ ਹੋਣ ਤੋਂ ਇਕ ਦਿਨ ਪਹਿਲਾਂ ਉਨ੍ਹਾਂ ਨੇ ਇਸ ਨੂੰ 30 ਦਿਨਾਂ ਲਈ ਟਾਲ ਦਿੱਤਾ ਸੀ।

ਇਸ ਦਰਮਿਆਨ ਟਰੰਪ ਨੇ ਕੈਨੇਡਾ &lsquoਤੇ ਟੈਰਿਫ ਲਗਾਉਣ ਦੀ ਧਮਕੀ ਅਤੇ ਉਸ ਨੂੰ 51ਵਾਂ ਸੂਬਾ ਬਣਾਉਣ ਵਾਲੇ ਬਿਆਨ ਦੇ ਬਾਅਦ ਦੇਸ਼ ਵਿਚ ਅਮਰੀਕੀ ਸਾਮਾਨਾਂ ਦਾ ਬਾਇਕਾਟ ਸ਼ੁਰੂ ਹੋ ਗਿਆ ਹੈ। ਕੈਨੇਡੀਆਈ ਮੀਡੀਆ ਮੁਤਾਬਕ ਉਥੇ ਲੋਕ ਅਮਰੀਕੀ ਸੇਬ ਛੱਡ ਕੇ ਦੂਜੇ ਦੇਸ਼ਾਂ ਦੇ ਸੇਬ ਖਾਣ ਲੱਗੇ ਹਨ। ਦੂਜੇ ਪਾਸੇ ਦੁਕਾਨਦਾਰ ਪਿਜ਼ਾ ਵਿਚ ਕੈਲੀਫੋਰਨੀਆ ਦੇ ਟਮਾਟਰ ਦੀ ਜਗ੍ਹਾ ਇਟਲੀ ਤੋਂ ਆਏ ਟਮਾਟਰ ਦੀ ਵਰਤੋਂ ਕਰਨ ਲੱਗੇ ਹਨ। 

ਕਈ ਦੁਕਾਨਦਾਰਾਂ ਨੇ ਆਪਣੀਆਂ ਦੁਕਾਨਾਂ ਵਿਚ ਅਮਰੀਕੀ ਸਾਮਾਨ ਰੱਖਣਾ ਬੰਦ ਕਰਨ ਦੀ ਗੱਲ ਕਹੀ ਹੈ। ਕਈ ਕੈਨੇਡੀਆਈ ਜੋ ਕਿ ਆਪਣੀਆਂ ਛੁੱਟੀਆਂ ਬਿਤਾਉਣ ਅਮਰੀਕਾ ਜਾਣ ਵਾਲੇ ਸਨ ਉਨ੍ਹਾਂ ਨੇ ਆਪਣੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਹਨ। 2 ਮਹੀਨੇ ਪਹਿਲਾਂ ਕੈਨੇਡਾ ਦੀ ਲਿਬਰਲ ਪਾਰਟੀ ਵਿਚ ਚੋਣ ਹਾਰਨ ਦੇ ਡਰ ਤੋਂ ਜਸਟਿਨ ਟਰੂਡੋ ਖਿਲਾਫ ਮਾਹੌਲ ਬਣ ਗਿਆ ਸੀ ਜਿਸ ਦੇ ਬਾਅਦ ਉਨ੍ਹਾਂ ਨੇ ਅਹੁਦਾ ਛੱਡਣ ਦਾ ਐਲਾਨ ਕਰ ਦਿੱਤਾ ਸੀ ਹੁਣ ਉਹੀ ਲਿਬਰਲ ਪਾਰਟੀ ਚੋਣ ਜਿੱਤਣ ਦੀ ਸਭ ਤੋਂ ਵੱਡੀ ਦਾਅਵੇਦਾਰ ਬਣ ਗਈ ਹੈ।