image caption:

17 ਮਾਰਚ 2025 (ਸੋਮਵਾਰ) ਅੱਜ ਦੀਆਂ ਮੁੱਖ ਖਬਰਾਂ

 ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫਾ ਨਾਮਨਜ਼ੂਰ
ਅੰਮ੍ਰਿਤਸਰ/ਚੰਡੀਗੜ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਚੰਡੀਗੜ੍ਹ ਵਿੱਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ ਦੀ ਪ੍ਰਧਾਨਗੀ ਵਿੱਚ ਹੋਈ ਅੰਤਰਿੰਗ ਕਮੇਟੀ ਦੀ ਮੀਟਿੰਗ ਵਿੱਚ ਮੈਂਬਰਾਂ ਨੇ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰਦਿਆਂ ਉਨ੍ਹਾਂ ਨੂੰ ਸਿੱਖ ਸੰਸਥਾ ਦੇ ਮੁੱਖ ਸੇਵਾਦਾਰ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਦੀ ਅਪੀਲ ਕੀਤੀ ਹੈ। ਐਡਵੋਕੇਟ ਧਾਮੀ ਨੇ ਕੁਝ ਸਮਾਂ ਪਹਿਲਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਤੇ ਸ੍ਰੀ ਅਕਾਲ ਤਖ਼ਤ ਵੱਲੋਂ ਬਣਾਈ ਗਈ ਭਰਤੀ ਸਬੰਧੀ ਸੱਤ ਮੈਂਬਰੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।
ਰਘੂਜੀਤ ਸਿੰਘ ਵਿਰਕ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਤੇ ਅੰਤਰਿੰਗ ਕਮੇਟੀ ਦੇ ਸਾਰੇ ਮੈਂਬਰ ਅੱਜ ਹੀ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ &rsquoਤੇ ਜਾਣਗੇ ਅਤੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨਗੀ ਪਦ ਦੀਆਂ ਸੇਵਾਵਾਂ ਤੁਰੰਤ ਸੰਭਾਲਣ ਲਈ ਅਪੀਲ ਕਰਨਗੇ।
ਸ੍ਰੀ ਵਿਰਕ ਨੇ ਹੋਰ ਫੈਸਲਿਆਂ ਬਾਰੇ ਦੱਸਿਆ ਕਿ ਸਿੱਖ ਕੌਮ ਦੇ ਕੌਮੀ ਤਿਉਹਾਰ ਹੋਲਾ ਮਹੱਲਾ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਦਿੱਤੇ ਗਏ ਸੰਦੇਸ਼ ਦੀ ਰੋਸ਼ਨੀ ਵਿੱਚ ਕੇਂਦਰ ਸਰਕਾਰ ਦੀ ਨਵੀਂ ਸਿੱਖਿਆ ਨੀਤੀ ਦੀ ਪੜਚੋਲ ਕਰਨ ਵਾਸਤੇ ਅਕਾਦਮਿਕ ਵਿਦਵਾਨਾਂ ਦੀ ਇੱਕ ਕਮੇਟੀ ਬਣਾਉਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸੰਦਰਭ ਵਿੱਚ ਇਸ ਸਿੱਖਿਆ ਨੀਤੀ ਅੰਦਰ ਕੀ-ਕੀ ਸੁਧਾਰ ਲੋੜੀਂਦੇ ਹਨ, ਇਸ ਬਾਰੇ ਕਮੇਟੀ ਰਾਹੀਂ ਮੁਲਾਂਕਣ ਕੀਤਾ ਜਾਵੇਗਾ ਅਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਇਹ ਕਮੇਟੀ ਪੰਜਾਬੀ ਗੁਰਮੁਖੀ ਨੂੰ ਮੌਜੂਦਾ ਚੁਣੌਤੀਆਂ &rsquoਤੇ ਵੀ ਮੰਥਨ ਕਰੇਗੀ ਅਤੇ ਜੋ ਵੀ ਸੁਝਾਅ ਸਾਹਮਣੇ ਆਉਣਗੇ ਉਸ ਨੂੰ ਕੇਂਦਰ ਸਰਕਾਰ ਦੇ ਸਾਹਮਣੇ ਰੱਖਿਆ ਜਾਵੇਗਾ।ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਦੇ ਆਦੇਸ਼ ਅਨੁਸਾਰ ਇੱਕ ਪ੍ਰਚੰਡ ਧਰਮ ਪ੍ਰਚਾਰ ਲਹਿਰ ਅਰੰਭੀ ਜਾਵੇਗੀ ਜੋ ਘਰ-ਘਰ ਤੱਕ ਪਹੁੰਚ ਕਰੇਗੀ। ਇਹ ਲਹਿਰ ਇਸੇ ਸਾਲ 13 ਅਪਰੈਲ ਨੂੰ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸ਼ੁਰੂ ਕੀਤੀ ਜਾਵੇਗੀ। ਇਸ ਦੀ ਅਰੰਭਤਾ ਮੌਕੇ ਤਖ਼ਤ ਸਾਹਿਬਾਨਾਂ &rsquoਤੇ ਵੱਡੇ ਅੰਮ੍ਰਿਤ ਸੰਚਾਰ ਸਮਾਗਮ ਕੀਤੇ ਜਾਣਗੇ। ਉਨ੍ਹਾਂ ਕਿਹਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਇਤਿਹਾਸਕ ਖੰਡੇ ਨਾਲ ਅੰਮ੍ਰਿਤ ਸੰਚਾਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਸਾਲ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 350ਵਾਂ ਸ਼ਹੀਦੀ ਦਿਹਾੜੇ ਅਤੇ ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵਾਂ ਗੁਰਿਆਈ ਦਿਵਸ ਦੀ ਸ਼ਤਾਬਦੀ ਪੰਥਕ ਰਵਾਇਤਾਂ ਅਨੁਸਾਰ ਮਨਾਈ ਜਾ ਰਹੀ ਹੈ, ਇਸ ਲਈ ਇਹ ਧਰਮ ਪ੍ਰਚਾਰ ਲਹਿਰ ਇਨ੍ਹਾਂ ਦਿਹਾੜਿਆਂ ਨੂੰ ਸਮਰਪਿਤ ਹੋਵੇਗੀ।

ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੋਂਟਰਿਅਲ ਵਿਖ਼ੇ ਸ਼ਹੀਦ ਭਾਈ ਨਿੱਝਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਅੰਤਰਰਾਸ਼ਟਰੀ ਵਿਦਿਆਰਥਣਾ ਨੂੰ ਦਿੱਤੀ ਗਈ ਸਕਾਲਰਸ਼ਿਪ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਮੋਂਟਰਿਅਲ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਅਤੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਹੀਨਾਵਰੀ ਸਮਾਗਮ ਕਰਵਾਇਆ ਗਿਆ। ਜਿਸ ਸਮਾਗਮ ਵਿੱਚ ਨੌਜਵਾਨ ਬੱਚੇ ਬੱਚੀਆਂ ਨੇ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਸਮਾਗਮ ਦੀ ਸ਼ੁਰੂਆਤ ਵਿੱਚ ਸ੍ਰੀ ਚੌਪਈ ਸਾਹਿਬ ਜੀ ਦੇ ਜਾਪ ਸੰਗਤੀ ਰੂਪ ਵਿੱਚ ਕੀਤੇ ਗਏ ਉਪਰੰਤ ਬੰਦੀ ਸਿੰਘਾਂ ਦੀ ਰਿਹਾਈ ਕਿਸਾਨ ਮੋਰਚੇ ਦੀ ਸਫਲਤਾ ਅਤੇ ਕੌਮੀ ਘਰ ਖਾਲਸਾ ਰਾਜ ਖਾਲਿਸਤਾਨ ਦੀ ਪ੍ਰਾਪਤੀ ਲਈ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਇਸ ਮੌਕੇ ਭਾਈ ਜੋਬਨਜੀਤ ਸਿੰਘ ਨੇ ਵਿਸਥਾਰ ਨਾਲ ਅੰਤਰਰਾਸ਼ਟਰੀ ਵਿਦਿਆਰਥਣਾ ਦੇ ਸੰਬੰਧ ਵਿੱਚ ਇਕੱਤਰ ਕੀਤੀ ਮਾਇਆ ਬਾਰੇ ਵਿਸਥਾਰ ਨਾਲ ਚਾਨਣਾ ਪਾਇਆ ਅਤੇ ਕੌਮੀ ਏਕਤਾ ਲਈ ਆਪਣੇ ਵਿਚਾਰ ਸਾਂਝੇ ਕੀਤੇ, ਭਾਈ ਸੰਤੋਖ ਸਿੰਘ ਖੇਲਾ ਨੇ ਖਾਲਿਸਤਾਨ ਰੈਫਰੈਂਡਮ ਲਈ ਅਮਰੀਕਾ ਵਿੱਚ ਪੈਣ ਵਾਲੀ ਵੋਟਾਂ ਲਈ ਅਤੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸੋਚ ਤੇ ਪਹਿਰਾ ਦੇਣ ਲਈ ਅਪੀਲ ਕੀਤੀ ਗਈ, ਉੱਥੇ 18 ਮਾਰਚ ਨੂੰ ਭਾਰਤੀ ਅੰਬੈਸੀ ਸਾਹਮਣੇ ਵਿਰੋਧ ਪ੍ਰਦਰਸ਼ਨ ਕਰਨ ਲਈ ਵੱਧ ਤੋਂ ਵੱਧ ਸੰਗਤਾਂ ਨੂੰ ਪਹੁੰਚਣ ਲਈ ਅਪੀਲ ਕੀਤੀ। ਭਾਈ ਪਰਮਿੰਦਰ ਸਿੰਘ ਪਾਂਗਲੀ ਨੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੇ ਨਾਮ ਤੇ ਅੰਤਰਰਾਸ਼ਟਰੀ ਵਿਦਿਆਰਥਣਾ ਦੀ ਸੇਵਾ ਸੰਭਾਲ ਲਈ ਸ਼ੁਰੂ ਕੀਤੀ ਗਈ ਸਕਾਲਸ਼ਿਪ ਦੇਣ ਦੀ ਸ਼ਲਾਘਾ ਕੀਤੀ। ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਅਤੇ ਸਮੂਹ ਸ਼ਹੀਦਾਂ ਦੀਆਂ ਸ਼ਹਾਦਤਾਂ ਨੇ ਸਿੱਖ ਕੌਮ ਦਾ ਨਾਮ ਪੂਰੀ ਦੁਨੀਆ ਵਿੱਚ ਰੋਸ਼ਨ ਕੀਤਾ ਹੈ ਉੱਥੇ ਭਾਰਤੀ ਹਕੂਮਤ ਦਾ ਕਰੂਰ ਚਿਹਰਾ ਵੀ ਦੁਨੀਆ ਭਰ ਵਿੱਚ ਨੰਗਾ ਕੀਤਾ ਹੈ। ਭਾਈ ਪ੍ਰਭਸਰਵਣ ਸਿੰਘ ਨੇ ਸਿੱਖ ਕੌਮ ਨੂੰ ਦਰਪੇਸ਼ ਮਸਲੇ ਅਤੇ ਉਹਨਾਂ ਦੇ ਹੱਲ ਲਈ ਕੌਮੀ ਏਕਤਾ ਲਈ ਅਪੀਲ ਕਰਦਿਆਂ ਕਿਹਾ ਕਿ ਅੱਜ ਸਾਡੀ ਕੌਮ ਦੇ ਹਾਲਾਤ ਬਹੁਤ ਨਾਜ਼ਕ ਬਣੇ ਹੋਏ ਹਨ ਜਿਵੇਂ ਸ਼੍ਰੋਮਣੀ ਕਮੇਟੀ, ਅਕਾਲ ਤਖਤ ਸਾਹਿਬ ਦੇ ਜਥੇਦਾਰ ਸਾਹਿਬਾਨਾਂ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲਾਂ ਦੀ ਆਪਸੀ ਖਿੱਚੋਤਾਣ ਕਾਰਨ ਸਿੱਖ ਕੌਮ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਚਰਨਜੀਤ ਸਿੰਘ ਸੁੱਜੋ ਨੇ ਕਿਹਾ ਅੰਤਰਰਾਸ਼ਟਰੀ ਵਿਦਿਆਰਥਣਾ ਮਾਤਾ ਸਾਹਿਬ ਕੌਰ ਦੀਆਂ ਸਪੁੱਤਰੀਆਂ ਅਤੇ ਮਾਈ ਭਾਗ ਕੌਰ ਦੀਆਂ ਵਾਰਸਾਂ ਹਨ ਜਿਸ ਤਰਾਂ ਮਾਈ ਭਾਗ ਕੌਰ ਜੀ ਨੇ 40 ਮੁਕਤਿਆਂ ਨੂੰ ਤਾਅਨਾ ਮਾਰ ਕੇ ਉਹਨਾਂ ਦੀ ਅਣਖ ਨੂੰ ਜਗਾ ਕੇ ਸ਼ਹਾਦਤ ਦੇ ਰਾਹ ਤੋਰਿਆ ਹੈ। ਸਾਡੀਆਂ ਬੱਚੀਆਂ ਨੂੰ ਵੀ ਮਾਈ ਭਾਗ ਕੌਰ ਦੀਆਂ ਵਾਰਸਾਂ ਬਣਨ ਲਈ ਜਿੱਥੇ ਆਪਣੇ ਕਿਰਦਾਰ ਨੂੰ ਉੱਚਾ ਚੁੱਕਣ ਦੀ ਲੋੜ ਹੈ ਉਥੇ ਸਾਨੂੰ ਗੁਰਬਾਣੀ ਪੜ੍ਹ ਕੇ ਆਪਣਾ ਜੀਵਨ ਬਣਾਉਣਾ ਵੀ ਜਰੂਰੀ ਹੈ। ਅਖੀਰ ਵਿੱਚ ਅੰਤਰਰਾਸ਼ਟਰੀ ਚਾਰ ਵਿਦਿਆਰਥਨਾਂ ਨੂੰ ਸਕਾਲਰਸ਼ਿਪ ਦੇਣ ਲਈ ਡਰਾਅ ਕੱਢੇ ਗਏ। ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਭਾਈ ਬਲਰਾਜ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਜਨਰਲ ਸੈਕਟਰੀ ਨੇ ਸਿੱਖ ਸੰਗਤਾਂ ਅਤੇ ਆਏ ਹੋਏ ਬੁਲਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਅਸੀਂ ਨੌਜਵਾਨ ਬੱਚਿਆਂ ਅਤੇ ਬੱਚੀਆਂ ਨੂੰ ਦਸਤਾਰ ਦੁਮਾਲੇ ਦੀਆਂ ਕਲਾਸਾਂ ਰਾਹੀਂ ਵੱਡੀ ਪੱਧਰ ਤੇ ਸਿੱਖੀ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕਰਦੇ ਰਹਾਂਗੇ।

ਗੁਰਦੁਆਰਾ ਸਿੱਖ ਸੈਂਟਰ ਫਰੈਂਕਫੋਰਟ ਵਿੱਚ ਨਾਨਕਸ਼ਾਹੀ ਸੰਮਤ 557 ਦੀ ਆਮਦ ਨੂੰ ਸਮਰਪਿਤ ਕਰਵਾਏ ਗਏ ਸਮਾਗਮ ।
ਵਰਲਡ ਸਿੱਖ ਪਾਰਲੀਮੈਂਟ ਵੱਲੋਂ ਮੂਲ ਨਾਨਕਸ਼ਾਹੀ ਕੈਲੰਡਰ ਕੀਤਾ ਜਾਰੀ ।

ਗੁਰਦੁਆਰਾ ਸਿੱਖ ਸੈਂਟਰ ਫਰੈਂਫੋਰਟ ਦੀਆਂ ਸੰਗਤਾਂ ਵੱਲੋ ਪਹਿਲੀ ਚੇਤ ਨਾਨਕਸ਼ਾਹੀ ਸੰਮਤ 557 ਦੇ ਨਵੇਂ ਵਰ੍ਹੇ ਦੀ ਅਰੰਭਤਾ ਤੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਬੱਚਿਆਂ ਦੇ ਕੀਰਤਨੀ ਜਥੇ ਤੇ ਭਾਈ ਲਖਵਿੰਦਰ ਸਿੰਘ , ਭਾਈ ਗੁਰਨਿਸ਼ਾਨ ਸਿੰਘ ਪੱਟੀ ਦੇ ਜਥੇ ਨੇ ਇਲਾਹੀ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਸਰਵਣ ਕਰਵਾਇਆ ਤੇ ਭਾਈ ਚਮਕੌਰ ਸਿੰਘ ਸਭਰਾ ਨੇ ਗੁਰਮਤਿ ਵੀਚਾਰਾਂ ਦੀ ਜਿੱਥੇ ਸਾਂਝ ਪਾਈ ਉੱਥੇ ਸਿੱਖ ਕੌਮ ਦੇ ਤਰਸਯੋਗ ਹਲਾਤਾਂ ਤੇ ਵੀ ਚਾਨਣਾ ਪਾਇਆ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ ਨੇ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਅੱਜ ਦੇ ਦਿਹਾੜਿਆਂ ਸੱਤਵੇਂ ਪਾਤਸ਼ਾਹ ਸਾਹਿਬ ਸ਼੍ਰੀ ਗੁਰੂ ਹਰਿਰਾਏ ਸਾਹਿਬ ਜੀ ਦੇ ਗੁਰਗੱਦੀ ਦਿਵਸ , ਨਾਨਕਸ਼ਾਹੀ ਸੰਮਤ ੫੫੭ ਦੀ ਅਰੰਭਤਾ ਤੇ ਹੋਲੇ ਮਹੱਲੇ ਦੀਆਂ ਸੰਗਤਾਂ ਨੂੰ ਵਧਾਈਆਂ ਦਿੰਦਿਆਂ ਹੋਇਆਂ ਸ੍ਰ ਪਾਲ ਸਿੰਘ ਪੁਰੇਵਾਲ ਵੱਲੋ ਸਿੱਖ ਕੌਮ ਦੀ ਨਿਆਰੀ ਹੋਂਦ ਦੇ ਪ੍ਰਤੀਕ ਮੂਲ ਨਾਨਕਸ਼ਾਹੀ ਕੈਲੰਡਰ ਬਣਾਉਣ ਦੀ ਘਾਲਣਾ ਫਿਰ ਕਿਵੇਂ 2003 ਵਿੱਚ ਸ਼੍ਰੀ ਅਕਾਲ ਤਖ਼ਤ ਸਾਹਿਬ ਵੱਲੋ ਲਾਗੂ ਕੀਤਾ ਗਿਆ ਜੋ 2010 ਤੱਕ ਰਿਹਾ, ਪਰ ਆਰ . ਐਸ਼. ਐਸ਼ ਦੇ ਮੁੱਖੀ ਦੇ ਬਿਆਨਾਂ ਅਨੁਸਾਰ ਸਿੱਖ ਭੇਸ ਵਾਲੇ ਬ੍ਰਹਮਣਵਾਦੀ ਸੋਚ ਤੇ ਮਹਾਨ ਸ਼ਹੀਦ ਬਾਬਾ ਜਰਨੈਲ ਸਿੰਘ ਜੀ ਭਿੰਡਰਾਂਵਾਲਿਆ ਦੀ ਸੋਚ ਦੇ ਭਗੌੜੇ ਹਰਨਾਮ ਸਿੰਘ ਧੁੰਮਾਂ ਮੱਕੜ ਨੇ ਸੋਧਾਂ ਦੇ ਨਾਮ ਹੇਠ ਕੁਸੋਧਾਂ ਕਰਕੇ ਇਸ ਨਾਨਕਸ਼ਾਹੀ ਕੈਲੰਡਰ ਨਾਮ ਹੇਠ ਇਸ ਨੂੰ ਬਿਕਰਮੀ ਕੈਲੰਡਰ ਕਰਕੇ ਆਪਣੀ ਵਿਪਰਵਾਦੀ ਸੋਚ ਦਾ ਪ੍ਰਗਟਾਵਾ ਕਰ ਦਿੱਤਾ ਸੀ ਅੱਜ ਜੋ ਸਿੱਖ ਕੌਮ ਦੀ ਮਹਾਨ ਸੰਸਥਾਵਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਧਾਂਤਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖਾਂ ਦੀ ਰਾਜਨੀਤਿਕ ਪਾਰਟੀ ਸ਼੍ਰੋਮਣੀ ਅਕਾਲੀ ਦਲ ਵਰਗੀਆਂ ਮਹਾਨ ਸੰਸਥਾਵਾਂ ਦਾ ਘਾਣ ਕਰਨ ਤੇ ਕਰਾਉਣ ਵਿੱਚ ਭਾਈਵਾਲ਼ ਇਹਨਾਂ ਸੰਸਥਾਵਾਂ ਨੂੰ ਬਚਾਉਣ ਦੀ ਦੁਹਾਈ ਪਾ ਰਹੇ ਹਨ ਜਿਵੇਂ ਆਪਣੇ ਘਰ ਆਪ ਹੀ ਅੱਗ ਲਗਾ ਕੇ ਅੱਗ ਲੱਗ ਗਈ ਦੀ ਦੁਹਾਈ ਤੇ ਇੱਕ ਦੂਜੇ ਤੋਂ ਵੱਧ ਕੇ ਰੌਲਾ ਪਾ ਰਹੇ ਹਨ ਭਾਜਪਾ ਤੇ ਆਰ ਐਸ਼ ਐਸ਼ ਨਾਲ ਮਿਲ ਕੇ ਪੁਰਾਣੇ ਭਾਈਚਾਰੇ ਤੇ ਨਵੇਂ ਭਾਈਵਾਲ਼ ਸਿੱਖ ਕੌਮ ਦੀਆਂ ਇਹਨਾਂ ਮਹਾਨ ਸੰਸਥਾਵਾਂ ਨੂੰ ਚੜ੍ਹਦੀ ਕਲਾ ਵਿੱਚ ਲੈਜਾਣ ਵਾਰੇ ਘੱਟ ਸਗੋਂ ਆਰ ਐਸ ਐਸ ਨਾਲ ਅੰਦਰ ਖਾਤੇ ਫਵਾਦਾਰੀ ਤੇ ਉਹਨਾਂ ਦੇ ਕੁਹਾੜੇ ਦਾ ਦਸਤਾ ਬਣਨ ਦੀ ਦੌੜ ਵੱਧ ਲੱਗੀ ਹੋਈ ਹੈ ਪਰ ਇਹ ਸੰਸਥਾਵਾਂ ਨਾਲ ਪਿਆਰ ਤੇ ਸਨੇਹ ਰੱਖਣ ਤੇ ਇਹਨਾਂ ਦੀ ਸਰਬਉੱਚਤਾ ਕਾਇਮ ਰੱਖਣ ਲਈ ਗੁਰਸਿੱਖ ਯਤਨਸ਼ੀਲ ਹਨ ਉਹ ਵੀਚਾਰਗੋਸ਼ਟੀਆ ਆਪਸ ਵਿੱਚ ਮਿਲ ਬੈਠ ਕੌਮ ਜਾਗਰਤ ਕਰ ਰਹੇ ਹਨ, ਸੋ ਅੱਜ ਲੋੜ ਹੈ ਸ਼੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਦੀ ਪੱਦਵੀ ਵਾਸਤੇ ਵਿਧੀ ਵਿਧਾਨ ਬਣਾਉਣ ਤੇ ਗੁਰੂ ਗ੍ਰੰਥ ਸਾਹਿਬ ਤੇ ਪੰਥ ਨੂੰ ਸਮਰਪਿਤ ਸਰਬਪ੍ਰਵਾਨਤ ਯੋਗ ਗੁਰਸਿੱਖ ਲਗਾਇਆ ਜਾਵੇ । ਕੌਮਾਂ ਸਰੀਰਕ ਤੌਰਤੇ ਮਾਰਿਆ ਨਹੀ ਮਰਦੀਆਂ ਉਦੋ ਮਰਦੀਆਂ ਜਦੋਂ ਇਹਨਾਂ ਨੂੰ ਸਿਧਾਂਤਿਕ ਤੌਰਤੇ ਮਾਰਿਆ ਜਾਵੇ ਸੋ ਇਹ ਕੰਮ ਪਿੱਛਲੇ ਸਮੇਂ ਵਿੱਚ ਬਾਦਲ ਤੇ ਇਸ ਦੇ ਭਾਈਵਾਲ਼ ਅਖੌਤੀ ਸੰਤ ਸਮਾਜੀਆਂ ਨੇ ਭਾਜਪਈਆਂ ਦੀ ਗੋਦ ਵਿੱਚ ਕੀਤਾ ਅੱਜ ਲੋੜ ਹੈ ਕੌਮ ਨੂੰ ਇਹਨਾਂ ਤੋ ਸੁਚੇਤ ਹੋ ਕੇ ਆਪਣੀਆਂ ਸੰਸਥਾਵਾਂ ਨੂੰ ਬਚਾਉਣ ਦੇ ਨਾਲ ਨਾਲ ਇਹਨਾਂ ਮੱਸਲਿਆ ਦਾ ਸਦੀਵੀ ਹੱਲ ਸਰਬੱਤ ਦੇ ਭਲੇ ਵਾਲੇ ਸਿੱਖ ਰਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਈਏ । ਵਰਲਡ ਸਿੱਖ ਪਾਰਲੀਮੈਂਟ ਵੱਲੋ ਸ੍ਰ. ਪਾਲ ਸਿੰਘ ਪੁਰੇਵਾਲ ਵਾਲਾ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਤੇ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ ਗਿਆ, ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਅਨੂਪ ਸਿੰਘ, ਮੀਤ ਪ੍ਰਧਾਨ ਭਾਈ ਗੁਰਚਰਨ ਸਿੰਘ ਗੁਰਾਇਆ, ਕੈਸ਼ੀਅਰ ਭਾਈ ਕਰਨੈਲ ਸਿੰਘ ਪ੍ਰਦੇਸੀ , ਲੰਗਰ ਇੰਚਾਰਜ ਭਾਈ ਸਤਨਾਮ ਸਿੰਘ , ਚੇਅਰਮੈਨ ਭਾਈ ਗੁਰਦਿਆਲ ਸਿੰਘ ਲਾਲੀ ,ਸਾਬਕਾ ਪ੍ਰਧਾਨ ਭਾਈ ਨਰਿੰਦਰ ਸਿੰਘ, ਭਾਈ ਬਲਕਾਰ ਸਿੰਘ ਨੇ ਜੈਕਾਰਿਆਂ ਦੀ ਗੂੰਜ ਵਿੱਚ ਕੈਲੰਡਰ ਰਲੀਜ ਕੀਤਾ ।

ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕੌਮ ਦੇ ਨਾਮ ਜਾਰੀ ਕੀਤਾ ਸੰਦੇਸ਼

ਨਵੀਂ ਦਿੱਲੀ   (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਨਵੇਂ ਸਾਲ ਨਾਨਕਸ਼ਾਹੀ ਸੰਮਤ 557 ਦੀ ਆਮਦ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ
*ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ।।*
ਗੁਰੂ ਸਵਾਰੇ ਖ਼ਾਲਸਾ ਜੀ ਅੱਜ ਇੱਕ ਚੇਤ ਸੰਮਤ 557 ਨਾਨਕਸ਼ਾਹੀ ਨਵੇਂ ਸਾਲ ਦਾ ਆਰੰਭ ਹੋ ਰਿਹਾ ਹੈ। ਗੁਰਬਾਣੀ ਮੁਤਾਬਕ ਚੇਤ ਦੇ ਮਹੀਨੇ ਤੋਂ ਸਿੱਖਾਂ ਦਾ ਨਵਾਂ ਸਾਲ ਆਰੰਭ ਹੁੰਦਾ ਹੈ। ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਾਣੀ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਤੁਖਾਰੀ ਰਾਗ ਅਤੇ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਮਾਂਝ ਰਾਗ ਵਿੱਚ ਬਾਰਹ ਮਾਹਾ ਦੀ ਬਖ਼ਸ਼ਿਸ਼ ਕਰਕੇ ਰੁੱਤਾਂ ਦੇ ਬਦਲਣ ਦਾ ਮਨੁੱਖੀ ਮਨ ਦੀਆਂ ਭਿੰਨ ਅਵਸਥਾਵਾਂ ਜਿਵੇਂ ਕੇ ਖੇੜਾ, ਬਿਰਹਾ, ਵੈਰਾਗ ਨਾਲ ਗੂੜਾ ਸਬੰਧ ਦਰਸਾਇਆ ਹੈ। ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਵੀ ਆਪਣੀ ਬਾਣੀ ਵਿੱਚ ਬਾਰਹ ਮਾਹਾ ਦਾ ਉਚਾਰਨ ਕੀਤਾ ਹੈ, ਜਿਸ ਵਿੱਚ ਉਨ੍ਹਾਂ ਵੈਰਾਗ ਤੋਂ ਅਨੁਰਾਗ ਤੱਕ ਦਾ ਸਫ਼ਰ ਦਰਸਾਇਆ ਹੈ। ਇਸ ਧਰਤੀ &rsquoਤੇ ਜਨਮੇ ਮਨੁੱਖ ਦੇ ਮਨ ਦੇ ਭਾਵ ਵੀ ਇਨ੍ਹਾਂ ਦੇਸੀ ਮਹੀਨਿਆਂ ਦੇ ਨਾਲ ਹੀ ਪ੍ਰਗਟ ਹੁੰਦੇ ਹਨ। ਸਾਡਾ ਇਹ ਨਵਾਂ ਸਾਲ ਆਉਣ ਵਾਲੇ ਦਿਨਾਂ ਵਿੱਚ ਫਸਲਾਂ ਦੇ ਪੱਕਣ, ਰਿਜ਼ਕ ਘਰੇ ਆਉਣ ਅਤੇ ਖੁਸ਼ਹਾਲੀ ਦੇ ਸੰਕੇਤ ਦਿੰਦਾ ਹੈ। ਗੁਰੂ ਸਾਹਿਬਾਨ ਦੀ ਵਰੋਸਾਈ ਸਾਡੀ ਇਸ ਮਹਾਨ ਧਰਤੀ ਉੱਤੇ ਇਨਾਂ ਬਾਰਾਂ ਮਹੀਨਿਆਂ ਦੌਰਾਨ ਛੇ ਰੁੱਤਾਂ ਆਉਂਦੀਆਂ ਹਨ।
*ਸਾ ਰੁਤਿ ਸੁਹਾਵੀ ਜਿਤੁ ਤੁਧੁ ਸਮਾਲੀ।।*
ਦੇ ਮਹਾਂਵਾਕ ਅਨੁਸਾਰ ਇਹ ਚੇਤ ਦਾ ਮਹੀਨਾ ਗੋਵਿੰਦ ਦੀ ਅਰਾਧਨਾ ਕਰਨ ਦਾ ਸੁਨੇਹਾ ਦਿੰਦਾ ਹੈ।
*ਚੇਤਿ ਗੋਵਿੰਦੁ ਅਰਾਧੀਐ ਹੋਵੈ ਅਨੰਦੁ ਘਣਾ।। ਸੰਤ ਜਨਾ ਮਿਲਿ ਪਾਈਐ ਰਸਨਾ ਨਾਮੁ ਭਣਾ।।*
ਪਰਮਾਤਮਾ ਦੀ ਅਰਾਧਨਾ ਵਿੱਚ ਜੋ ਆਨੰਦ ਹੈ ਉਹ ਕਿਤੇ ਵੀ ਨਹੀਂ। ਅੱਜ ਨਵੇਂ ਸਾਲ ਦੇ ਆਗਮਨ ਮੌਕੇ ਸਾਨੂੰ ਇਸ ਗੱਲ ਵੱਲ ਧਿਆਨ ਕਰਨਾ ਚਾਹੀਦਾ ਹੈ ਕਿ ਜੋ ਲੋਕ ਆਪਣੇ ਧਰਮ, ਬੋਲੀ, ਸੱਭਿਆਚਾਰ, ਪਹਿਰਾਵੇ ਅਤੇ ਆਪਣੀ ਧਰਤੀ ਦੇ ਰਹਿਣ ਸਹਿਣ ਤੋਂ ਮੂੰਹ ਮੋੜ ਲੈਂਦੇ ਹਨ, ਸਮੇਂ ਦੀ ਭੀੜ ਵਿੱਚ ਗੁਆਚ ਜਾਂਦੇ ਹਨ। ਕਿਉਂਕਿ ਜਿਸ ਖੁਸ਼ੀ ਨਾਲ ਅਸੀਂ ਅੰਗ੍ਰੇਜ਼ੀ ਕਲੰਡਰ ਅਨੁਸਾਰ ਨਵਾਂ ਸਾਲ ਗੁਰੂ ਘਰਾਂ ਵਿੱਚ ਸ਼ਿਰਕਤ ਕਰਕੇ ਮਨਾਉਂਦੇ ਹਾਂ, ਸਾਨੂੰ ਆਪਣੇ ਇਸ ਨਵੇਂ ਸਾਲ ਨੂੰ ਉਸ ਨਾਲੋਂ ਵੀ ਵੱਧ ਅਕੀਦਤ ਅਤੇ ਭਾਵਨਾ ਨਾਲ ਮਨਾਉਣਾ ਚਾਹੀਦਾ ਹੈ।
ਇਸ ਸਾਲ ਅਸੀਂ ਸ਼੍ਰਿਸ਼ਟ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖ ਭਾਈ ਦਿਆਲਾ ਜੀ, ਭਾਈ ਸਤੀ ਦਾਸ ਜੀ, ਭਾਈ ਮਤੀ ਦਾਸ ਜੀ ਦਾ 350ਵਾਂ ਸ਼ਹੀਦੀ ਦਿਹਾੜਾ ਮਨਾ ਰਹੇ ਹਾਂ। ਇਸ ਸ਼ਤਾਬਦੀ ਦੀ ਮਹੱਤਤਾ ਉਦੋਂ ਹੋਰ ਵੀ ਵੱਧ ਜਾਂਦੀ ਹੈ ਜਦੋਂ ਸਿੱਖ ਪੰਥ ਅੱਜ ਵੀ ਮਨੁੱਖੀ ਅਧਿਕਾਰਾਂ ਦੇ ਹਨਨ ਖਿਲਾਫ਼ ਉਸੇ ਹੀ ਸ਼ਿੱਦਤ ਨਾਲ ਸੰਘਰਸ਼ਸ਼ੀਲ ਹੈ। ਅੱਜ ਸਾਡੇ ਜੁਝਾਰੂ ਸਿੰਘ ਲੰਮੇ ਸਮੇਂ ਤੋਂ ਹਕੂਮਤਾਂ ਦੇ ਬੰਦੀ ਖਾਨਿਆਂ ਵਿੱਚ ਕੈਦ ਹਨ, ਗੁਰੂ ਤੇਗ ਬਹਾਦਰ ਜੀ ਅਤੇ ਉਨ੍ਹਾਂ ਦੇ ਅਨਿੰਨ ਸਿੱਖਾਂ ਦੀਆਂ ਸ਼ਹਾਦਤਾਂ ਨੂੰ ਯਾਦ ਕਰਦਿਆਂ ਸਾਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਲਾਮਬੰਦ ਹੋਣਾ ਚਾਹੀਦਾ ਹੈ।
ਇਸ ਦੇ ਨਾਲ ਹੀ ਕਲਗੀਧਰ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਗੁਰਿਆਈ ਦਿਵਸ ਵੀ ਇਸੇ ਸਾਲ ਹੀ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਅਨੰਦਪੁਰ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਥ ਦੀਆਂ ਸਮੂਹ ਜਥੇਬੰਦੀਆਂ ਵੱਲੋਂ ਸੰਗਤ ਦੇ ਸਹਿਯੋਗ ਨਾਲ ਵਿਸ਼ੇਸ਼ ਸਮਾਗਮ ਉਲੀਕੇ ਗਏ ਹਨ। ਅਨੰਦਾਂ ਦੀ ਪੁਰੀ ਸ੍ਰੀ ਅਨੰਦਪੁਰ ਸਾਹਿਬ ਤੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਸੇਵਾਦਾਰ ਹੋਣ ਦੇ ਨਾਤੇ, ਦਾਸ ਆਪ ਸਭ ਸੰਗਤਾਂ ਨੂੰ, ਆਪਣੀ ਧਰਤੀ, ਵਿਰਸੇ ਅਤੇ ਧਰਮ ਦੀ ਖੂਬਸੂਰਤੀ ਨੂੰ ਦਰਸਾਉਂਦੇ ਨਵੇਂ ਨਾਨਕਸ਼ਾਹੀ ਸਾਲ ਸੰਮਤ 557 ਦੀ ਵਧਾਈ ਦਿੰਦਾ ਹੈ। ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਆਪਣੇ ਸੋਹਣੇ ਖ਼ਾਲਸਾ ਪੰਥ ਦੀ ਸਦੀਵੀ ਚੜ੍ਹਦੀ ਕਲਾ ਲਈ, ਤਨ ਮਨ ਧਨ ਨਾਲ ਸੇਵਾ ਕਰਨ ਦਾ ਬਲ ਬਖਸ਼ਣ।


ਕੈਨੇਡਾ ਵਿੱਚ ਭਾਰਤੀ ਮੂਲ ਦੀਆਂ ਦੋ ਔਰਤਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ
ਕੈਨੇਡਾ ਦੇ ਨਵੇਂ ਮੰਤਰੀ ਮੰਡਲ ਵਿੱਚ ਭਾਰਤੀ ਮੂਲ ਦੀਆਂ ਦੋ ਔਰਤਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ ਦੇ ਮੰਤਰੀ ਮੰਡਲ ਵਿੱਚ ਭਾਰਤੀ ਮੂਲ ਦੀਆਂ ਅਨੀਤਾ ਆਨੰਦ ਅਤੇ ਕਮਲ ਖੇੜਾ ਨੂੰ ਮਹੱਤਵਪੂਰਨ ਮੰਤਰਾਲੇ ਸੌਂਪੇ ਅਨੀਤਾ ਆਨੰਦ ਅਤੇ ਕਮਲ ਖੇੜਾ ਨੂੰ ਮਹੱਤਵਪੂਰਨ ਮੰਤਰਾਲੇ ਸੌਂਪੇ ਗਏ ਹਨ। ਅਨੀਤਾ ਆਨੰਦ ਨੂੰ ਨਵੀਨਤਾ, ਵਿਗਿਆਨ ਅਤੇ ਉਦਯੋਗ ਮੰਤਰੀ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਕਮਲ ਖੇੜਾ ਸਿਹਤ ਮੰਤਰੀ ਬਣੀਆਂ ਹਨ। ਮਾਰਕ ਕਾਰਨੀ ਬਣੇ ਨਵੇਂ ਪ੍ਰਧਾਨ ਮੰਤਰੀ 59 ਸਾਲਾ ਮਾਰਕ ਕਾਰਨੀ ਨੇ 15 ਮਾਰਚ 2025 ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ। ਉਹ ਜਸਟਿਨ ਟਰੂਡੋ ਦੀ ਥਾਂ ਲੈ ਰਹੇ ਹਨ, ਜਿਨ੍ਹਾਂ ਨੇ ਜਨਵਰੀ 2025 ਵਿੱਚ ਆਪਣੇ ਅਸਤੀਫ਼ੇ ਦਾ ਐਲਾਨ ਕੀਤਾ ਸੀ। ਟਰੂਡੋ ਨੇ ਉਦੋਂ ਤੱਕ ਪ੍ਰਧਾਨ ਮੰਤਰੀ ਦੇ ਤੌਰ &lsquoਤੇ ਕੰਮ ਕੀਤਾ, ਜਦੋਂ ਤੱਕ ਲਿਬਰਲ ਪਾਰਟੀ ਨੇ ਨਵਾਂ ਨੇਤਾ ਨਹੀਂ ਚੁਣਿਆ।

ਅਮਰੀਕਾ &lsquo ਚ ਅੰਗਰੇਜ਼ੀ ਚ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਤੇ ਫਿਲਮ ਬਣਾਉਣ ਬਾਰੇ ਪਲਾਨ
ਨਿਊਯਾਰਕ (ਰਾਜ ਗੋਗਨਾ )- ਨਾਮਵਰ ਅਮਰੀਕੀ ਫਿਲਮ ਡਾਇਰੈਕਟਰ ਵਾਸ਼ਿੰਗਟਨ ਗੈਰਲਡ ਕਰੇਲ ਦੇ ਨਾਲ ਗੱਲਬਾਤ ਦੇ ਦੌਰਾਨ ਗੁਰੂ ਗ੍ਰੰਥ ਸਾਹਿਬ ਬਾਰੇ ਬਹੁਤਾਤ ਅਮਰੀਕਨਾਂ ਨੂੰ ਅਤੇ ਹੋਰਾਂ ਨੂੰ ਵੀ ਨਹੀ ਪਤਾ ਹੈ। ਅਤੇ ਇਸ ਸਬੰਧੀ ਜਾਣਕਾਰੀ ਵਧਾਉਣ ਲਈ ਇਕ ਅੰਗਰੇਜ਼ੀ ਚ&rsquo ਫਿਲਮ ਬਣਾਉਣ ਲਈ ਅਮਰੀਕਾ ਦੀ ਫਿਲਮ ਕੰਪਨੀ ਨਾਲ ਵਿਉਂਤਬੰਦੀ ਕੀਤੀ ਜਾ ਰਹੀ ਹੈ।ਇਸ ਸਬੰਧ ਚ&rsquo ਅਮਰੀਕਾ ਚ&rsquo ਵੱਸੇ ਨੈਸ਼ਨਲ ਸਿੱਖ ਕੈਂਪਨ ਦੇ ਮੁੱਖੀ ਡਾਕਟਰ ਰਾਜਵੰਤ ਸਿੰਘ ਨੇ ਦੱਸਿਆ ਕਿ ਅਮਰੀਕਾ ਦੇ ਪ੍ਰਮੱਖ ਟੀ ਵੀ ਚੈਨਲ ਉਤੇ ਦੇਸ਼ ਭਰ ਚ ਇਸ ਫਿਲਮ ਨੂੰ ਵਿਖਾਇਆ ਜਾਵੇਗਾ। ਇਸੇ ਫਿਲਮ ਕੰਪਨੀ ਨਾਲ ਪਹਿਲੇ ਗੁਰੂ ਨਾਨਕ ਸਾਹਿਬ ਉੱਤੇ ਵੀ 2019 ਚ&rsquo ਇਕ ਫਿਲਮ ਬਣਾਈ ਗਈ ਸੀ। ਜਿਸ ਨੂੰ ਬਹੁਤ ਅਵਾਰਡ ਵੀ ਮਿਲੇ ਸਨ। ਅਤੇ ਜੋ ਕਿ ਹਰ ਸਾਲ ਅਮਰੀਕਾ ਵਿੱਚ ਵਿਖਾਈ ਜਾਂਦੀ ਹੈ ਲੰਘੇ ਦਸੰਬਰ ਦੇ ਮਹੀਨੇ ਤਕਰੀਬਨ 8 ਕਰੋੜ ਘਰਾਂ ਤੱਕ ਪਹੁੰਚੀ ਸੀ।ਇਸ ਫਿਲਮ ਨੂੰ ਅਮਰੀਕਾ ਦੀ ਸੰਸਥਾ ਨੈਸ਼ਨਲ ਸਿੱਖ ਕੈਂਪੇਨ ਦੇ ਸਹਿਯੋਗ ਦੇ ਨਾਲ ਸਿਰੇ ਚਾੜਿਆ ਗਿਆ ਸੀ।

ਕੇਂਦਰ ਨੇ ਚੰਦਰਯਾਨ-5 ਮਿਸ਼ਨ ਨੂੰ ਮਨਜ਼ੂਰੀ ਦਿੱਤੀ
ਭਾਰਤੀ ਪੁਲਾੜ ਖੋਜ ਸੰਗਠਨ ਦੇ ਚੇਅਰਮੈਨ ਵੀ. ਨਾਰਾਇਣਨ ਨੇ ਐਤਵਾਰ ਨੂੰ ਘੋਸ਼ਣਾ ਕੀਤੀ ਕਿ ਕੇਂਦਰ ਸਰਕਾਰ ਨੇ ਚੰਦਰਯਾਨ-5 ਮਿਸ਼ਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਉਹ ਇਸਰੋ ਮੁਖੀ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਬੰਗਲੁਰੂ ਵਿੱਚ ਇੱਕ ਸਮਾਗਮ ਦੌਰਾਨ ਬੋਲ ਰਹੇ ਸਨ। ਉਨ੍ਹਾਂ ਨੇ ਦੱਸਿਆ ਕਿ ਤਿੰਨ ਦਿਨ ਪਹਿਲਾਂ ਹੀ ਚੰਦਰਯਾਨ-5 ਲਈ ਪ੍ਰਵਾਨਗੀ ਮਿਲੀ ਹੈ, ਜਿਸ ਵਿੱਚ ਜਾਪਾਨ ਭਾਰਤ ਦਾ ਸਹਿਯੋਗੀ ਹੋਵੇਗਾ। ਇਸ ਮਿਸ਼ਨ ਵਿੱਚ 250 ਕਿਲੋਗ੍ਰਾਮ ਦਾ ਰੋਵਰ ਹੋਵੇਗਾ, ਜੋ ਚੰਦਰਯਾਨ-3 ਦੇ 25 ਕਿਲੋਗ੍ਰਾਮ ਰੋਵਰ (ਪ੍ਰਗਿਆਨ) ਨਾਲੋਂ 10 ਗੁਣਾ ਭਾਰੀ ਹੋਵੇਗਾ।

ਉਡੀਕ ਮੁੱਕੀ: ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਦੀ 19 ਮਾਰਚ ਨੂੰ ਹੋਵੇਗੀ ਧਰਤੀ &rsquoਤੇ ਵਾਪਸੀ
ਵਾਸ਼ਿੰਗਟਨ ਡੀਸੀ- ਸ਼ੁਨਿਟੳ iਾਂਲਲਿੳਮਸ: ਪੁਲਾੜ ਵਿਚ ਪਿਛਲੇ ਨੌਂ ਮਹੀਨਿਆਂ ਤੋਂ ਫਸੇ ਨਾਸਾ ਦੇ ਪੁਲਾੜ ਯਾਤਰੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ 19 ਮਾਰਚ ਨੂੰ ਧਰਤੀ ਉੱਤੇ ਵਾਪਸ ਆਉਣਗੇ। ਨਾਸਾ ਨੇ ਇਸ ਵਾਪਸੀ ਬਾਰੇ ਅਧਿਕਾਰਤ ਐਲਾਨ ਕਰ ਦਿੱਤਾ ਹੈ। ਇਹ ਦੋਵੇਂ ਪੁਲਾੜ ਯਾਤਰੀ ਪਿਛਲੇ ਸਾਲ 5 ਜੂਨ 2024 ਨੂੰ ਬੋਇੰਗ ਦੇ ਸਟਾਰਲਾਈਨਰ ਕੈਪਸੂਲ &rsquoਤੇ ਪੁਲਾੜ ਵਿਚ ਗਏ ਸਨ, ਹਾਲਾਂਕਿ ਤਕਨੀਕੀ ਨੁਕਸ ਕਰਕੇ ਉਨ੍ਹਾਂ ਦਾ ਮਿਸ਼ਨ ਅੱਠ ਦਿਨ ਤੋਂ ਵੱਧ ਕੇ ਨੌਂ ਮਹੀਨੇ ਲੰਮਾ ਹੋ ਗਿਆ।

ਅਕਾਲ ਤਖਤ ਅਤੇ ਬਾਕੀ ਦੇ ਗੁਰਧਾਮਾਂ ਨੂੰ ਬਹਾਲ ਕਰਾਉਣ ਲਈ ਖਮਾਣੋ 'ਚ ਰੋਸ ਮਾਰਚ
ਖਮਾਣੋ - ਅੱਜ ਪਿੰਡ ਬਾਠਾਂ ਗੁਰਦੁਆਰਾ ਬਉਲੀ ਸਾਹਿਬ ਵਿਖੇ ਅਮਰੀਕ ਸਿੰਘ ਰੋਮੀ (ਪੰਥਿਕ ਅਕਾਲੀ ਲਹਿਰ ਦੇ ਜਿਲਾ ਪ੍ਰਧਾਨ ਅਤੇ ਕੋਰ ਕਮੇਟੀ ਮੈਂਬਰ) ਦੀ ਅਗਵਾਈ ਚ ਸੰਤ ਸਮਾਜ, ਪੰਥਕ ਅਕਾਲੀ ਲਹਿਰ,ਕਿਸਾਨ ਜਥੇਬੰਦੀਆਂ ਅਤੇ ਇਲਾਕੇ ਦੇ ਸਿੱਖ ਚਿੰਤਕਾਂ ਨੇ ਸਿੱਖਾਂ ਦੀ ਸ਼ਰਮੌਰ ਸੰਸਥਾ ਅਕਾਲ ਤਖਤ ਅਤੇ ਹੋਰਨਾਂ ਗੁਰਧਾਮਾਂ ਨੂੰ ਬਾਦਲ ਪਰਿਵਾਰ ਕੋਲੋਂ ਬਹਾਲ ਕਰਵਾਉਣ ਲਈ ਇਕੱਤਰਤਾ ਕੀਤੀ ਜਿਸ ਵਿੱਚ ਕਿਸਾਨ ਆਗੂ ਸਰਬਜੀਤ ਸਿੰਘ ਅਮਰਾਲਾ,ਕਿਰਪਾਲ ਸਿੰਘ ਬਦੇਸ਼ਾਂ,ਸੁਖਦੇਵ ਸਿੰਘ ਸੁੱਖਾ ਖੰਟ,ਹਰ ਕੀਰਤ ਸਿੰਘ ਭੜੀ, ਬਲਮਜੀਤ ਸਿੰਘ ਪ੍ਰਿੰਸੀ (ਸਾਬਕਾ ਪ੍ਰਧਾਨ ਨਗਰ ਪੰਚਾਇਤ ਖਮਾਣੋ), ਬਾਬਾ ਰਣਜੀਤ ਸਿੰਘ (ਬੌਉਲੀ ਸਾਹਿਬ) ਵਾਲਿਆਂ ਨੇ ਇਲਾਕੇ ਦੀਆਂ ਵੱਡੀ ਗਿਣਤੀ 'ਚ ਪਹੁੰਚੀਆਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਮੁੱਖ ਲੋੜ ਹੈ ਕਿ ਅਕਾਲ ਤਖਤ ਸਮੇਤ ਗੁਰਧਾਮਾਂ ਨੂੰ ਬਾਦਲ ਪਰਿਵਾਰ ਤੋਂ ਬਹਾਲ ਕਰਵਾਇਆ ਜਾਵੇ।


ਅਮਰੀਕਾ ਦੇ ਹਵਾਈ ਅੱਡਿਆਂ &rsquoਤੇ ਘਿਰੇ ਸੈਂਕੜੇ ਭਾਰਤੀ
ਵਾਸ਼ਿੰਗਟਨ : ਅਮਰੀਕਾ ਵਿਚ ਗੈਰਕਾਨੂੰਨੀ ਪ੍ਰਵਾਸੀਆਂ ਤੋਂ ਬਾਅਦ ਗਰੀਨ ਕਾਰਡ ਹੋਲਡਰਜ਼ ਦਾ ਮਾੜਾ ਦੌਰ ਵੀ ਸ਼ੁਰੂ ਹੋ ਚੁੱਕਾ ਹੈ। ਜੀ ਹਾਂ, ਕਸਟਮਜ਼ ਅਤੇ ਬਾਰਡਰ ਪ੍ਰੋਟੈਕਸ਼ਨ ਅਫਸਰਾਂ ਵੱਲੋਂ ਅਮਰੀਕਾ ਵਾਪਸੀ ਕਰਨ ਵਾਲੇ ਗਰੀਡ ਕਾਰਡ ਹੋਲਡਰਜ਼ ਨੂੰ ਕਥਿਤ ਤੌਰ &rsquoਤੇ ਘੇਰ ਕੇ ਪੀ.ਆਰ. ਛੱਡਣ ਦਾ ਦਬਾਅ ਪਾਇਆ ਜਾ ਰਿਹਾ ਹੈ। ਨਿਸ਼ਾਨਾ ਬਣਨ ਵਾਲਿਆਂ ਵਿਚ ਸਭ ਤੋਂ ਵੱਧ ਗਿਣਤੀ ਭਾਰਤੀ ਬਜ਼ੁਰਗਾਂ ਦੀ ਹੈ ਜੋ ਸਿਆਲ ਦੀ ਰੁੱਤ ਭਾਰਤ ਵਿਚ ਲੰਘਾਉਣ ਮਗਰੋਂ ਅਮਰੀਕਾ ਵਾਪਸੀ ਕਰ ਰਹੇ ਹਨ। ਇੰਮੀਗ੍ਰੇਸ਼ਨ ਵਕੀਲਾਂ ਨੇ ਦੱਸਿਆ ਕਿ ਹਵਾਈ ਅੱਡਿਆਂ &rsquoਤੇ ਗਰੀਨ ਕਾਰਡ ਹੋਲਡਰਜ਼ ਨੂੰ ਪੂਰੀ-ਪੂਰੀ ਰਾਤ ਹਿਰਾਸਤ ਵਿਚ ਰੱਖਿਆ ਜਾਂਦਾ ਹੈ ਅਤੇ ਮੌਕੇ &rsquoਤੇ ਮੌਜੂਦ ਅਫ਼ਸਰ ਕਾਰਡ ਸਰੰਡਰ ਕਰਨ ਦਾ ਦਬਾਅ ਪਾਉਂਦੇ ਹਨ।


ਸਿੱਧੂ ਮੂਸੇਵਾਲਾ ਦੇ ਭਰਾ ਦਾ ਜਨਮਦਿਨ ਮਨਾਉਣ ਪੁੱਜੇ ਸੰਸਦ ਮੈਂਬਰ ਚਰਨਜੀਤ ਚੰਨੀ
ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ ਦੇ ਪਹਿਲੇ ਜਨਮ ਦਿਨ ਨੂੰ ਲੈ ਕੇ ਮੂਸੇਵਾਲਾ ਦੀ ਕੋਠੀ ਵਿਚ ਰੌਣਕਾਂ ਲੱਗ ਗਈਆਂ। ਇਸ ਮੌਕੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿੰਡ ਮੂਸਾ ਪਹੁੰਚ ਕੇ ਪਰਿਵਾਰ ਨੂੰ ਵਧਾਈ ਦਿੱਤੀ ਅਤੇ ਕੇਕ ਕੱਟਿਆ। ਮੂਸੇਵਾਲਾ ਦੀ ਕੋਠੀ ਵਿਚ ਸਿੱਧੂ ਮੂਸੇਵਾਲਾ ਦੇ ਭਰਾ ਦੇ ਜਨਮ ਦਿਨ ਨੂੰ ਲੈ ਕੇ ਗੀਤ ਸੰਗੀਤ ਹੋਇਆ ਅਤੇ ਲੱਡੂ ਵੰਡ ਕੇ ਖੁਸ਼ੀਆਂ ਮਨਾਈਆਂ ਗਈਆਂ।
ਸ੍ਰੀ ਚੰਨੀ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੂੰ ਬੇਸ਼ੱਕ ਭੁਲਾਇਆ ਨਹੀਂ ਜਾ ਸਕਦਾ ਪਰ ਉਸ ਦਾ ਅਕਸ ਨੰਨੇ ਮੂਸੇਵਾਲਾ ਵਿਚ ਜਰੂਰ ਦੇਖ ਰਹੇ ਹਾਂ। ਜਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਪਿੰਡ ਜਵਾਹਰਕੇ ਵਿਖੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਮਾਤਾ ਚਰਨ ਕੌਰ ਦੀ ਕੁੱਖੋਂ ਆਈਵੀਐੱਫ ਦੀ ਤਕਨੀਕ ਨਾਲ ਨੰਨੇ ਮੂਸੇਵਾਲਾ ਨੇ ਘਰ ਵਿਚ ਜਦੋਂ ਜਨਮ ਲਿਆ ਤਾਂ ਮੂਸੇਵਾਲਾ ਦੇ ਘਰ ਰੌਣਕਾਂ ਪਰਤ ਆਈਆਂ। ਅੱਜ ਸ਼ੁਭਦੀਪ ਦੇ ਜਨਮ ਦਿਨ ਨੂੰ ਲੈ ਕੇ ਕੋਠੀ ਵਿਚ ਵਿਆਹ ਵਰਗਾ ਮਾਹੌਲ ਦੇਖਣ ਨੂੰ ਮਿਲਿਆ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਪੰਜਾਬ ਵਿਧਾਨ ਸਭਾ ਵੱਲ ਮਾਰਚ 26 ਨੂੰ
ਚੰਡੀਗੜ੍ਹ- ਸੰਯੁਕਤ ਕਿਸਾਨ ਮੋਰਚਾ ਨੇ ਬਜਟ ਵਾਲੇ ਦਿਨ 26 ਮਾਰਚ ਨੂੰ ਚੰਡੀਗੜ੍ਹ ਵਿੱਚ ਪੰਜਾਬ ਵਿਧਾਨ ਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ ਅੱਜ ਚੰਡੀਗੜ੍ਹ &rsquoਚ ਸਥਿਤ ਕਿਸਾਨ ਭਵਨ ਵਿੱਚ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਮੀਟਿੰਗ ਤੋਂ ਬਾਅਦ ਕੀਤਾ ਹੈ। ਇਸ ਦੌਰਾਨ ਮੋਰਚੇ ਦੇ ਆਗੂ ਡਾ. ਦਰਸ਼ਨ ਪਾਲ ਅਤੇ ਹੋਰਨਾਂ ਕਿਸਾਨ ਆਗੂਆਂ ਨੇ 3 ਮਾਰਚ ਨੂੰ ਮੁੱਖ ਮੰਤਰੀ ਨਾਲ ਹੋਈ ਮੀਟਿੰਗ ਅਤੇ 5 ਮਾਰਚ ਨੂੰ ਸਰਕਾਰ ਦੇ ਕਿਸਾਨਾਂ ਪ੍ਰਤੀ ਰਵੱਈਏ ਦੀ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 26 ਮਾਰਚ ਨੂੰ ਚੰਡੀਗੜ੍ਹ ਦੇ ਸੈਕਟਰ-34 ਵਿੱਚ ਵੱਡਾ ਇਕੱਠ ਕੀਤਾ ਜਾਵੇਗਾ ਅਤੇ ਪੰਜਾਬ ਵਿਧਾਨ ਸਭਾ ਵੱਲ ਕੂਚ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 4 ਮਈ ਨੂੰ ਜਲੰਧਰ ਵਿੱਚ ਇੱਕ ਸੈਮੀਨਾਰ ਕੀਤਾ ਜਾਵੇਗਾ ਜਿਸ ਵਿੱਚ ਪੰਜਾਬ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਜਥੇਬੰਦੀਆਂ ਨੂੰ ਸੱਦਾ ਦੇ ਕੇ ਪੰਜਾਬ ਅਤੇ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ। ਸੰਯੁਕਤ ਕਿਸਾਨ ਮੋਰਚੇ ਵੱਲੋਂ ਮਈ ਮਹੀਨੇ ਵਿੱਚ ਬਰਨਾਲਾ, ਅੰਮ੍ਰਿਤਸਰ ਅਤੇ ਜਲੰਧਰ ਵਿੱਚ ਤਿੰਨ ਵੱਡੀਆਂ ਕਿਸਾਨ ਮਹਾ ਪੰਚਾਇਤਾਂ ਕਰਕੇ ਲੋਕਾਂ ਨੂੰ ਵੀ ਸਰਕਾਰ ਦੇ ਰਵਈਏ ਬਾਰੇ ਜਾਣੂ ਕਰਵਾਇਆ ਜਾਵੇਗਾ ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਹਲੇ ਵੀ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਕਿਸਾਨਾਂ ਦੇ ਤਿੱਖੇ ਰੋਂਅ ਦਾ ਸਾਹਮਣਾ ਕਰਨਾ ਪਵੇਗਾ।

ਭਗਵੰਤ ਮਾਨ ਹੀ ਮੁੱਖ ਮੰਤਰੀ ਰਹਿਣਗੇ: ਕੇਜਰੀਵਾਲ
ਅੰਮ੍ਰਿਤਸਰ/ਚੰਡੀਗੜ੍ਹ- ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ &rsquoਚ ਪਿਛਲੇ ਕੁਝ ਸਮੇਂ ਤੋਂ ਚੱਲ ਰਹੀਆਂ ਅਫ਼ਵਾਹਾਂ ਨੂੰ ਵਿਰਾਮ ਦਿੰਦਿਆਂ ਸਪਸ਼ਟ ਕੀਤਾ ਕਿ ਭਗਵੰਤ ਮਾਨ ਹੀ ਪੰਜਾਬ ਦੇ ਮੁੱਖ ਮੰਤਰੀ ਰਹਿਣਗੇ। ਅੰਮ੍ਰਿਤਸਰ ਵਿੱਚ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੰਜ ਸਾਲ ਪੂਰੇ ਹੀ ਨਹੀਂ ਕਰਨਗੇ ਬਲਕਿ ਉਸ ਤੋਂ ਬਾਅਦ ਅਗਲੇ ਪੰਜ ਸਾਲ ਵੀ ਭਗਵੰਤ ਮਾਨ ਹੀ ਮੁੱਖ ਮੰਤਰੀ ਹੋਣਗੇ।


ਡਿਬਰੂਗੜ੍ਹ ਜੇਲ੍ਹ &rsquoਚ ਬੰਦ ਅੰਮ੍ਰਿਤਪਾਲ ਦੇ ਸੱਤ ਸਾਥੀਆਂ ਨੂੰ ਅਸਾਮ ਤੋਂ ਪੰਜਾਬ ਲਿਆਉਣ ਦੀ ਤਿਆਰੀ
ਅੰਮ੍ਰਿਤਸਰ- ਪੰਜਾਬ ਸਰਕਾਰ ਨੇ ਸੰਸਦ ਮੈਂਬਰ ਅਤੇ &lsquoਵਾਰਿਸ ਪੰਜਾਬ ਦੇ&rsquo ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ iਖ਼ਲਾਫ਼ ਸਖ਼ਤ ਕੌਮੀ ਸੁਰੱਖਿਆ ਕਾਨੂੰਨ (ਐੱਨਐੱਸਏ) ਦੀ ਮਿਆਦ ਵਿੱਚ ਵਾਧਾ ਨਾ ਕਰਨ ਦਾ ਫੈਸਲਾ ਕੀਤਾ ਹੈ। ਇਹ ਸਾਰੇ ਹੀ ਅੰਮ੍ਰਿਤਪਾਲ ਨਾਲ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ। ਇਸ ਦੀ ਪੁਸ਼ਟੀ ਡੀਜੀਪੀ ਗੌਰਵ ਯਾਦਵ ਨੇ ਕੀਤੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੱਤ ਵਿਅਕਤੀਆਂ ਨੂੰ ਪੰਜਾਬ ਵਾਪਸ ਲਿਆਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਸਿੰਘ ਇਸ ਸਮੇਂ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਹੈ।