image caption:

18 ਮਾਰਚ 2025 (ਮੰਗਲਵਾਰ )ਅੱਜ ਦੀਆਂ ਮੁੱਖ ਖਬਰਾਂ

 ਹਰਜਿੰਦਰ ਸਿੰਘ ਧਾਮੀ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋਏ

ਹੁਸ਼ਿਆਰਪੁਰ-  ਸ਼੍ਰੋਮਣੀ ਗੁਰਦੁਆਰਾ ਪ੍ਰਬੰੰਧ ਕਮੇਟੀ (ਐੱਸਜੀਪੀਸੀ) ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਆਪਣਾ ਅਸਤੀਫ਼ਾ ਵਾਪਸ ਲੈਣ ਲਈ ਰਾਜ਼ੀ ਹੋ ਗਏ ਹਨ। ਧਾਮੀ ਨੇ ਕਿਹਾ ਕਿ ਉਹ ਅਗਲੇ ਤਿੰਨ ਚਾਰ ਦਿਨਾਂ ਵਿਚ ਐੱਸਜੀਪੀਸੀ ਪ੍ਰਧਾਨ ਵਜੋਂ ਅਹੁਦਾ ਸੰਭਾਲ ਲੈਣਗੇ। ਧਾਮੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਇਥੇ ਆਪਣੀ ਰਿਹਾਇਸ਼ &rsquoਤੇ ਬੰਦ ਕਮਰਾ ਮੀਟਿੰਗ ਮਗਰੋਂ ਇਹ ਗੱਲ ਕਹੀ।

ਕਾਬਿਲੇਗੌਰ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਨੇ ਸੋਮਵਾਰ ਨੂੰ ਚੰਡੀਗੜ੍ਹ ਵਿਚ ਕੀਤੀ ਆਪਣੀ ਮੀਟਿੰਗ &rsquoਚ ਧਾਮੀ ਦੇ ਅਸਤੀਫ਼ੇ ਨੂੰ ਨਾਮਨਜ਼ੂਰ ਕਰਦਿਆਂ ਹੁਸ਼ਿਆਰਪੁਰ ਸਥਿਤ ਉਨ੍ਹਾਂ ਦੀ ਰਿਹਾਇਸ਼ &rsquoਤੇ ਜਾ ਕੇ ਧਾਮੀ ਨੂੰ ਮਨਾਉਣ ਦੀ ਗੱਲ ਆਖੀ ਸੀ। ਮੀਡੀਆ ਨੂੰ ਮੁਖਾਤਿਬ ਹੁੰਦਿਆਂ ਸ੍ਰੀ ਧਾਮੀ ਨੇ ਕਿਹਾ ਕਿ ਅੰਤਰਿਗ ਕਮੇਟੀ ਵਲੋਂ ਅਸਤੀਫਾ ਰੱਦ ਕਰ ਦੇਣ ਉਪਰੰਤ ਸਮੁੱਚੀ ਅਕਾਲੀ ਲੀਡਰਸ਼ਿਪ ਦੇ ਆਖਣ &rsquoਤੇ ਉਨ੍ਹਾਂ ਸ਼੍ਰੋਮਣੀ ਕਮੇਟੀ ਪ੍ਰਧਾਨ ਵਜੋਂ ਅਹੁਦਾ ਮੁੜ ਸੰਭਾਲਣ ਦਾ ਫੈਸਲਾ ਕੀਤਾ ਹੈ ਅਤੇ ਉਹ ਦੋ ਚਾਰ ਦਿਨਾਂ ਅੰਦਰ ਇਹ ਸੇਵਾ ਸੰਭਾਲ ਲੈਣਗੇ।

ਕੈਨੇਡਾ ਦੇ ਮੌਂਟਰੀਆਲ ਰਹਿਣ ਵਾਲੇ ਨੌਜਵਾਨਾਂ ਵਲੋਂ ਮਨੁੱਖਤਾ ਦੀ ਸੇਵਾ ਲਈ ਇੱਕ ਅਹਿਮ ਉਪਰਾਲਾ ਕੀਤਾ ਗਿਆ ਸ਼ੁਰੂ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਕੈਨੇਡਾ ਦੇ ਮੌਂਟਰੀਆਲ ਸ਼ਹਿਰ ਵਿਚ ਰਹਿਣ ਵਾਲੇ ਨੌਜਵਾਨਾਂ ਵਲੋਂ ਮਨੁੱਖਤਾ ਦੀ ਸੇਵਾ ਕਰਣ ਲਈ ਇੱਕ ਅਹਿਮ ਉਪਰਾਲਾ ਕੀਤਾ ਗਿਆ ਹੈ। ਹਰਿਆਣਾ ਦੇ ਰਹਿਣ ਵਾਲੇ ਨੌਜਵਾਨਾਂ ਨੇ ਆਪਣੀ ਪਰਸਨਲ ਗੱਡੀ ਵਿੱਚ ਗਰਭਵਤੀ ਔਰਤਾਂ ਲਈ ਅਤੇ ਬਜ਼ੁਰਗਾਂ ਲਈ ਫਰੀ ਸੇਵਾ ਖੋਲੀ ਹੈ । ਜਾਣਕਾਰੀ ਦਿੰਦੇ ਹੋਏ ਵਿਜੇ ਨੇ ਦੱਸਿਆ ਕਿ ਅਸੀਂ ਤਕਰੀਬਨ ਛੇ ਮਹੀਨਿਆਂ ਤੋਂ ਗਰਭਵਤੀ ਔਰਤਾਂ ਅਤੇ ਬਜ਼ੁਰਗਾਂ ਲਈ ਜਿਵੇਂ ਕਿ ਐਮਰਜੰਸੀ ਵਿੱਚ ਹਸਪਤਾਲ ਅਤੇ ਦਵਾਈ ਲੈਣ ਵਾਸਤੇ ਜਾਣ ਲਈ ਉਹਨਾਂ ਨੂੰ ਘਰ ਤੋਂ ਪਿੱਕ ਕਰਨਾ ਅਤੇ ਘਰ ਡਰੋਪ ਕਰਨਾ ਫਰੀ ਸੇਵਾ ਕਰਦੇ ਹਾਂ ਪਰ ਜਿਨਾਂ ਨੂੰ ਐਮਰਜੰਸੀ ਵਿੱਚ ਜਾਣਾ ਹੈ ਉਨਾਂ ਨੂੰ ਲਿਜਾਦੇ ਹਾਂ । ਅਗਰ ਕਿਸੇ ਨੇ ਰੈਗੂਲਰ ਚੈੱਕ ਅਪ ਕਰਵਾਣਾ ਹੋਵੇ ਤਾਂ ਉਹਨਾਂ ਨੂੰ ਇੱਕ ਦਿਨ ਪਹਿਲਾਂ ਫੋਨ ਕਰਕੇ ਸਾਨੂੰ ਦੱਸਣਾ ਪਵੇਗਾ । ਵਿਜੇ ਨੇ ਦੱਸਿਆ ਕਿ ਉਹ ਆਪਣੀ ਗੱਡੀ ਵਿੱਚ ਊਬਰ ਡਰਾਈਵ ਕਰਦੇ ਹਨ ਅਤੇ ਨਾਲ-ਨਾਲ ਲੋਕਾਂ ਦੀ ਫਰੀ ਸੇਵਾ ਕਰਦੇ ਹਨ । ਉਨ੍ਹਾਂ ਦਸਿਆ ਕਿ ਉਨਾਂ ਨੂੰ ਇਹ ਪ੍ਰੇਰਨਾ ਇੰਡੀਆ ਵਿੱਚ ਰਹਿੰਦੇ ਹੋਏ ਇਕ ਸੱਜਣ ਦੇ ਰਿਸ਼ਤੇਦਾਰ ਵੱਲੋਂ ਮਿਲੀ ਹੈ । ਇਹ ਉਪਰਾਲਾ ਬਹੁਤ ਹੀ ਸ਼ਲਾਘਾ ਯੋਗ ਹੈ ਜਿੱਥੇ ਕਿ ਕੈਨੇਡਾ ਵਿੱਚ ਕਿਸੇ ਵੀ ਵਿਅਕਤੀ ਕੰਮ ਤੋਂ ਸਿਵਾਏ ਵਕਤ ਨਹੀਂ ਹੈ ਉੱਥੇ ਹੀ ਇਹ ਨੌਜਵਾਨ ਆਪਣੇ ਕੀਮਤੀ ਸਮੇਂ ਤੋਂ ਆਪਣੇ ਕੰਮਕਾਰ ਛੱਡਕੇ ਮਨੁੱਖਤਾ ਲਈ ਨੇਕ ਉਪਰਾਲਾ ਕਰ ਰਹੇ ਹਨ । ਇਸ ਮੌਕੇ ਰਜਤ, ਅਸ਼ੂ, ਭੁਪਿੰਦਰ, ਨਿਕਲ , ਨਿਸ਼ਾਂਤ, ਵਿਕਰਮ ਅਤੇ ਹੋਰ ਬਹੁਤ ਸਾਰੇ ਨੌਜਵਾਨ ਹਾਜ਼ਰ ਸਨ।

ਸਰੀ ਦੇ ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਵਿਖੇ ਪੂਰੇ ਪਾਤਸ਼ਾਹੀ ਜਾਹੋ-ਜਲਾਲ ਨਾਲ ਕੱਢਿਆ ਗਿਆ ਹੋਲਾ-ਮਹੱਲਾ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰੂਦੁਆਰਾ ਸਾਹਿਬ ਸਰੀ/ਡੇਲਟਾ ਵਿਖੇ ਹੋਲਾ-ਮੁਹੱਲਾ ਨੂੰ ਮੁੱਖ ਰਖਦਿਆਂ ਹੋਇਆਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਵਿਸ਼ੇਸ਼ ਸਮਾਗਮ ਉਲੀਕੇ ਗਏ ਜਿਨਾਂ ਵਿੱਚ ਗਤਕੇ ਕੇ ਜੌਹਰ ਬੱਚਿਆਂ ਵੱਲੋਂ ਵਖਾਏ ਗਏ, ਜੰਗਜੂ ਮੁਕਾਬਲੇ ਹੋਏ ਅਤੇ ਲੰਗਰਾਂ ਦੇ ਸਟਾਲ ਵੀ ਲਗਾਏ ਗਏ ਇਸ ਦੇ ਨਾਲ-ਨਾਲ ਘੋੜ ਸਵਾਰੀਆਂ ਵੀ ਹੋਈਆਂ । ਭਾਈ ਨਰਿੰਦਰ ਸਿੰਘ ਖਾਲਸਾ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਉਲੀਕੇ ਗਏ ਸਮਾਗਮਾਂ ਦੇ ਵਿੱਚ ਹਜ਼ਾਰਾਂ ਦੀ ਗਿਣਤੀ ਦੇ ਵਿੱਚ ਸੰਗਤਾਂ ਇਕੱਤਰ ਹੋਈਆਂ । ਇਸ ਦੌਰਾਨ ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੇ ਪ੍ਰਬੰਧਕ ਸਾਹਿਬਾਨ ਭਾਈ ਗੁਰਮੀਤ ਸਿੰਘ ਤੂਰ ਦੇ ਦੱਸਿਆ ਕਿ ਸਿੱਖੀ ਨਾਲ ਬੱਚਿਆਂ ਨੂੰ ਜੋੜਨ ਵਾਸਤੇ ਗੁਰੂ ਘਰ ਵੱਲੋਂ ਜਿੱਥੇ ਹਰ ਤਰਾਂ ਦੇ ਸਮਾਗਮ ਰੱਖੇ ਜਾਂਦੇ ਹਨ ਉਥੇ ਹੀ ਬੱਚਿਆਂ ਨੂੰ ਸ਼ਸਤਰ ਵਿੱਦਿਆ, ਗੁਰਮਤ ਦੀ ਵਿੱਦਿਆ ਅਤੇ ਕੀਰਤਨ ਦੀ ਵਿੱਦਿਆ ਵੀ ਦਿੱਤੀ ਜਾਂਦੀ ਹੈ ਤਾਂ ਜੋ ਉਹ ਧਰਮ ਨਾਲ ਜੁੜਨ ਅਤੇ ਸਿੱਖੀ ਨੂੰ ਮਜ਼ਬੂਤ ਬਣਾਉਣ । ਹਰ ਮਹੀਨੇ ਦੀ 18 ਜੂਨ ਨੂੰ ਗੁਰੂ ਘਰ ਦੇ ਮੁੱਖ ਸੇਵਾਦਾਰ ਅਤੇ ਕੌਮ ਦੇ ਮਹਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਜਰ ਨੂੰ ਸਮਰਪਿਤ ਵੈਨਕੂਵਰ ਵਿਖੇ ਭਾਰਤੀ ਕੌਂਸਲੇਟ ਦੇ ਸਾਹਮਣੇ ਵੱਡਾ ਵਿਰੋਧ ਪ੍ਰਦਰਸ਼ਨ ਹੁੰਦਾ ਹੈ ਓਸ ਵਿਚ ਵਡੀ ਗਿਣਤੀ ਅੰਦਰ ਸੰਗਤਾਂ ਨੂੰ ਪਹੁੰਚਣ ਦੀ ਅਪੀਲ ਕੀਤੀ । ਉਨ੍ਹਾਂ ਨੇ 23 ਮਾਰਚ ਨੂੰ ਅਮਰੀਕਾ ਦੇ ਲੋਸ ਐਂਜਲਿਸ ਵਿਖ਼ੇ ਹੋਣ ਵਾਲੇ ਖ਼ਾਲਿਸਤਾਨ ਰੈਫਰੰਡਮ ਵਿਚ ਵੀ ਸੰਗਤ ਨੂੰ ਵੱਧ ਤੋਂ ਵੱਧ ਪਹੁੰਚਣ ਦੀ ਬੇਨਤੀ ਵੀ ਕੀਤੀ ਤਾਂ ਜੋ ਕੌਮ ਦੀ ਅਜ਼ਾਦੀ ਦੇ ਸੰਘਰਸ਼ ਨੂੰ ਹੋਰ ਮਜਬੂਤ ਬਣਾਇਆ ਜਾ ਸਕੇ। ਇਸ ਦੌਰਾਨ ਗੁਰੂ ਘਰ ਦੇ ਪ੍ਰੰਬਧਕ ਸਾਹਿਬਾਨ ਭਾਈ ਗੁਰਮੀਤ ਸਿੰਘ ਤੂਰ, ਭਾਈ ਨਰਿੰਦਰ ਸਿੰਘ ਰੰਧਾਵਾ, ਭਾਈ ਅਵਤਾਰ ਸਿੰਘ ਖਹਿਰਾ, ਗੁਰਮੀਤ ਸਿੰਘ ਗਿਲ, ਭਾਈ ਮਹਿਤਾਬ ਸਿੰਘ ਗਿੱਲ ਅਤੇ ਹੋਰ ਮੌਜੂਦ ਸਨ।

ਸਿੱਖੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਹਰ ਸਿੱਖ ਆਪੋ ਆਪਣੀ ਸਮਰੱਥਾ ਅਨੁਸਾਰ ਬਣਦਾ ਫਰਜ਼ ਨਿਭਾਵੇ: ਪ੍ਰਭਸਰਵਣ ਸਿੰਘ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):-ਨਵੇਂ ਸਾਲ ਦੀ ਆਮਦ ਤੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਲਸਾਲ ਵਿਖੇ ਨਵੇਂ ਸਾਲ ਦੀ ਆਮਦ ਤੇ ਗੁਰਮਤਿ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਵੱਖ ਵੱਖ ਬੁਲਾਰਿਆਂ ਨੇ ਭਾਗ ਲਿਆ। ਇਸ ਸਮਾਗਮ ਦੀ ਸ਼ੁਰੂਆਤ ਕੀਰਤਨੀ ਸਿੰਘਾਂ ਨੇ ਆਨੰਦਮਈ ਕੀਰਤਨ ਰਾਹੀਂ ਸਿੱਖ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਭਾਈ ਪ੍ਰਭ ਸਰਵਣ ਸਿੰਘ ਨੇ ਸਟੇਜ ਤੇ ਬੋਲਦਿਆਂ ਕਿਹਾ ਕਿ ਸਿੱਖੀ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਹਰ ਸਿੱਖ ਨੂੰ ਆਪਣੀ ਸਮਰੱਥਾ ਅਨੁਸਾਰ ਬਣਦਾ ਫਰਜ਼ ਨਿਭਾਉਣਾ ਚਾਹੀਦਾ ਹੈ ਜਿਵੇਂ ਇੱਕ ਵਾਰ ਜੰਗਲ ਵਿੱਚ ਅੱਗ ਲੱਗ ਗਈ ਤੇ ਚਿੜੀ ਆਪਣੀ ਚੁੰਝ ਵਿੱਚ ਬਾਰ ਬਾਰ ਪਾਣੀ ਭਰ ਕੇ ਉਸ ਅੱਗ ਨੂੰ ਬੁਝਾਉਣ ਦਾ ਯਤਨ ਕਰ ਰਹੀ ਸੀ ਤਾਂ ਉਸ ਦੇ ਸਾਥੀ ਪੰਛੀਆਂ ਨੇ ਕਿਹਾ ਕਿ ਕੀ ਤੇਰੀ ਇਸ ਚ ਨਾਲ ਭਰੀ ਪਾਣੀ ਨਾਲ ਕੀ ਜੰਗਲ ਦੀ ਅੱਗ ਬੁਝ ਜਾਵੇਗੀ ਤਾਂ ਉਸ ਚਿੜੀ ਨੇ ਜਵਾਬ ਦਿੱਤਾ ਕਿ ਮੈਨੂੰ ਵੀ ਪਤਾ ਹੈ ਕਿ ਮੇਰੇ ਇਸ ਪਾਣੀ ਨਾਲ ਜੰਗਲ ਦੀ ਅੱਜ ਨਹੀਂ ਬੁਝਣੀ ਪਰ ਜਦੋਂ ਇਤਿਹਾਸ ਲਿਖਿਆ ਜਾਵੇਗਾ ਤਾਂ ਮੇਰਾ ਨਾਮ ਅੱਗ ਬੁਝਾਉਣ ਵਾਲਿਆਂ ਵਿੱਚ ਹੋਵੇਗਾ। ਸਿੱਖ ਕੌਮ ਨੂੰ ਦੇਸ਼ ਦੀ ਵੰਡ ਤੋਂ ਬਾਅਦ ਆਪਣੇ ਹੱਕਾਂ ਤੇ ਸਵੈ ਮਾਣ ਦੀ ਰੱਖਿਆ ਲਈ ਸਰਕਾਰਾਂ ਨਾਲ ਕਈ ਕਿਸਮ ਦੀਆਂ ਲੜਾਈਆਂ ਲੜਨੀਆਂ ਪੈ ਰਹੀਆਂ ਹਨ।ਭਾਈ ਸੰਤੋਖ ਸਿੰਘ ਖੇਲਾ ਵਲੋਂ ਖਾਲਸਾ ਰਾਜ ਲਈ ਵੱਖ ਵੱਖ ਦੇਸ਼ਾਂ ਵਿੱਚ ਪੈ ਰਹੀਆਂ ਵੋਟਾਂ ਲਈ ਸਿੱਖ ਸੰਗਤਾਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਸਾਨੂੰ ਖਾਲਸਾ ਰਾਜ ਦੀ ਸਥਾਪਤੀ ਲਈ ਆਪਣੇ ਭੈਣਾਂ ਭਰਾਵਾਂ ਰਿਸ਼ਤੇਦਾਰਾਂ ਨੂੰ ਨਾਲ ਲੈ ਕੇ 23 ਮਾਰਚ 2025 ਨੂੰ ਅਮਰੀਕਾ ਦੇ ਸ਼ਹਿਰ ਲੋਸ ਐਂਜਲਸ ਵਿਖੇ ਪੈਣ ਵਾਲੀਆਂ ਵੋਟਾਂ ਵਿੱਚ ਵੱਧ ਚੜ ਕੇ ਤਨ ਮਨ ਧੰਨ ਨਾਲ ਸੇਵਾ ਦਾ ਯੋਗ ਪਾਈਏ ਅਤੇ ਹਰ ਸਿੱਖ ਨੂੰ ਆਪਣੀ ਵੋਟ ਨੂੰ ਖਾਲਸਾ ਰਾਜ ਦੇ ਹੱਕ ਵਿੱਚ ਭੁਗਤਾਣ ਦਾ ਮਾਣ ਮਹਿਸੂਸ ਕਰਨਾ ਚਾਹੀਦਾ ਹੈ। ਭਾਈ ਹਰਜਿੰਦਰ ਸਿੰਘ ਕੋਹਲੀ ਨੇ ਕਿਹਾ ਕਿ ਖਾਲਸਾ ਰਾਜ ਦੀ ਪ੍ਰਾਪਤੀ ਤੱਕ ਸਾਡਾ ਸੰਘਰਸ਼ ਜਾਰੀ ਰਹੇਗਾ । ਖਾਲਸਾ ਰਾਜ ਦੀ ਸਥਾਪਤੀ ਲਈ ਸਾਡੇ ਲੱਖਾਂ ਹੀ ਨੌਜਵਾਨਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਭਾਈ ਅਵਤਾਰ ਸਿੰਘ ਨੇ ਸਟੇਜ ਤੇ ਬੋਲਦਿਆਂ ਕਿਹਾ ਸਿੱਖੀ ਨੂੰ ਸ਼ੁਰੂ ਤੋਂ ਹੀ ਕਿਹੋ ਜਿਹੀਆਂ ਮਾਰੂ ਤਾਕਤਾਂ ਦਾ ਸਾਹਮਣਾ ਕਰਨਾ ਪਿਆ ਇੰਨੇ ਯਤਨਾਂ ਦੇ ਬਾਵਜੂਦ ਸਿੱਖੀ ਅਹਿਲ ਤੇ ਅਡੋਲ ਖੜੀ ਹੈ । ਇਸਦਾ ਇੱਕ ਹੀ ਕਾਰਨ ਹੈ ਕਿ ਇਸਦੀ ਬੁਨਿਆਦ ਸੱਚ ਉੱਤੇ ਰੱਖੀ ਗਈ ਹੈ ਸਾਹਿਬ ਗੁਰੂ ਨਾਨਕ ਦੇਵ ਜੀ ਨੇ ਆਪਣੇ ਦਸਾਂ ਜਾਮਿਆਂ ਵਿੱਚ ਸੱਚ ਦਾ ਸਿਰਫ ਪ੍ਰਚਾਰ ਹੀ ਨਹੀਂ ਕੀਤਾ ਸਗੋਂ ਉਸਨੂੰ ਜੀਵਨ ਦਾ ਆਧਾਰ ਬਣਾ ਕੇ ਉਸ ਨੂੰ ਆਪਣੇ ਅਮਲ ਵਿੱਚ ਸਮੋ ਕੇ ਪਿੱਛੇ ਤੁਰਨ ਵਾਲਿਆਂ ਨੂੰ ਸਦਾ ਜਿੰਦਾ ਰਹਿਣ ਲਈ ਜੀਵਨ ਜਾਂਚ ਸਿਖਾਈ ਹੈ।
ਭਾਈ ਜਸਵਿੰਦਰ ਸਿੰਘ ਜਨਰਲ ਸੈਕਟਰੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਗੁਰਦੁਆਰਾ ਗੁਰੂ ਨਾਨਕ ਦਰਬਾਰ ਪਾਰਕ ਐਕਸ ਵੱਲੋਂ ਵੱਡੇ ਪੱਧਰ ਤੇ ਬੱਚਿਆਂ ਤੇ ਨੌਜਵਾਨਾਂ ਨੂੰ ਦਸਤਾਰ ਦੁਮਾਲਾ ਦੀਆਂ ਕਲਾਸਾਂ ਲਗਾ ਕੇ ਸਿੱਖੀ ਨਾਲ ਜੋੜਿਆ ਜਾਵੇਗਾ ਕਿਉਂਕਿ ਦਸਤਾਰ ਦਾ ਸਿੱਖੀ ਨਾਲ ਬਹੁਤ ਗੂੜ੍ਹਾ ਸਬੰਧ ਹੈ। ਸਿਰਫ ਸਿੱਖੀ ਹੀ ਅਜਿਹਾ ਧਰਮ ਹੈ ਜਿਸ ਵਿੱਚ ਦਸਤਾਰ ਬੰਨਣੀ ਜਰੂਰੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਨੇ ਖਾਲਸਾ ਦੀ ਸਥਾਪਨਾ ਕਰਨ ਵੇਲੇ ਹਰ ਇੱਕ ਸਿੱਖ ਨੂੰ ਦਸਤਾਰ ਧਾਰਨ ਕਰਨ ਲਈ ਕਿਹਾ ਤਾਂ ਕਿ ਨਿਆਰਾ ਖਾਲਸਾ ਹਜ਼ਾਰਾਂ-ਲੱਖਾਂ ਵਿਚੋਂ ਦੂਰੋਂ ਹੀ ਪਛਾਣਿਆ ਜਾ ਸਕੇ।


ਡਿਬੜੂਗੜ ਜੇਲ &rsquoਚੋਂ MP ਅੰਮ੍ਰਿਤਪਾਲ ਦੇ ਇੱਕ ਹੋਰ ਸਾਥੀ ਨੂੰ ਹਿਰਾਸਤ &rsquoਚ ਲਿਆ

ਅੰਮ੍ਰਿਤਪਾਲ ਸਿੰਘ ਦੇ ਚੌਥੇ ਸਾਥੀ ਨੂੰ ਡਿਬਰੂਗੜ੍ਹ ਕੇਂਦਰੀ ਜੇਲ੍ਹ ਤੋਂ ਪੰਜਾਬ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ। ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਦਲਜੀਤ ਸਿੰਘ ਕਲਸੀ ਨੂੰ ਅੱਜ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਹੈ। ਇਸ ਨਾਲ ਹੁਣ ਅੰਮ੍ਰਿਤਪਾਲ ਸਿੰਘ ਦੇ ਕੁੱਲ ਚਾਰ ਸਾਥੀਆਂ ਨੂੰ ਪੰਜਾਬ ਲਿਆਉਣ ਦਾ ਰਾਹ ਸਾਫ ਹੋ ਗਿਆ ਹੈ।

ਬੀਤੇ ਦਿਨੀਂ ਬਸੰਤ ਸਿੰਘ, ਗੁਰਮੀਤ ਸਿੰਘ ਅਤੇ ਭਗਵੰਤ ਸਿੰਘ (ਉਰਫ਼ ਪ੍ਰਧਾਨ ਮੰਤਰੀ ਬਾਜੇਕੇ) ਨੂੰ ਪੰਜਾਬ ਪੁਲਿਸ ਨੂੰ ਸੌਂਪ ਦਿੱਤਾ ਗਿਆ ਸੀ। ਪੰਜਾਬ ਪੁਲਿਸ ਦੀ ਟੀਮ ਨੇ ਕੱਲ੍ਹ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਸੀ। ਅੱਜ, ਬਸੰਤ ਸਿੰਘ ਅਤੇ ਦਲਜੀਤ ਸਿੰਘ ਕਲਸੀ ਲਈ ਰਿਮਾਂਡ ਅਰਜ਼ੀ ਡਿਬਰੂਗੜ੍ਹ ਸੀਜੇਐਮ ਅਦਾਲਤ ਵਿੱਚ ਪੇਸ਼ ਕੀਤੀ ਜਾਵੇਗੀ।

ਇਨ੍ਹਾਂ ਨੂੰ ਪੰਜਾਬ ਪੁਲਿਸ ਨੇ 2023 ਵਿੱਚ ਅਜਨਾਲਾ ਪੁਸਲਿਸ ਟੇਸ਼ਨ ਵਿੱਚ ਦਰਜ ਇੱਕ ਮਾਮਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਸੀ। ਅਦਾਲਤ ਨੇ ਕੱਲ੍ਹ ਗੁਰਮੀਤ ਸਿੰਘ ਅਤੇ ਭਗਵੰਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਮਨਜ਼ੂਰ ਕਰ ਲਿਆ, ਜਿਸ ਨਾਲ ਉਨ੍ਹਾਂ ਨੂੰ 22 ਮਾਰਚ, 2025 ਨੂੰ ਪੰਜਾਬ ਦੀ ਸਬੰਧਤ ਅਦਾਲਤ ਵਿੱਚ ਪੇਸ਼ ਕਰਨ ਦਾ ਨਿਰਦੇਸ਼ ਦਿੱਤਾ ਗਿਆ।

ਸੂਤਰਾਂ ਮੁਤਾਬਕ ਤਿੰਨ ਹੋਰ ਨਜ਼ਰਬੰਦਾਂ ਨੂੰ ਕੱਲ੍ਹ ਰਿਹਾਅ ਕੀਤੇ ਜਾਣ ਦੀ ਸੰਭਾਵਨਾ ਹੈ। ਇੱਕ ਵਾਰ ਜਦੋਂ ਸਾਰੇ ਸੱਤ ਨਜ਼ਰਬੰਦਾਂ ਨੂੰ ਰਿਹਾਅ ਕਰ ਦਿੱਤਾ ਜਾਂਦਾ ਹੈ, ਤਾਂ ਪੰਜਾਬ ਪੁਲਿਸ ਦੀ ਟੀਮ ਜ਼ਰੂਰੀ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਨ ਤੋਂ ਬਾਅਦ ਇੱਕ ਜਾਂ ਦੋ ਦਿਨਾਂ ਦੇ ਅੰਦਰ ਉਨ੍ਹਾਂ ਨੂੰ ਪੰਜਾਬ ਵਾਪਸ ਲੈ ਜਾਵੇਗੀ।

ਟੋਪੀ &rsquoਤੇ 804 ਨੰਬਰ ਲਿਖੇ ਹੋਣ ਕਾਰਨ ਪਾਕਿ ਕ੍ਰਿਕਟਰ &rsquoਤੇ ਲੱਗਿਆ ਭਾਰੀ ਜੁਰਮਾਨਾ

ਲੁਧਿਆਣਾ : ਸੂਬੇ ਵਿੱਚ ਨਸ਼ਿਆਂ ਦੀ ਲਾਹਨਤ ਦੇ ਖਿਲਾਫ਼ ਆਰ-ਪਾਰ ਦੀ ਲੜਾਈ ਲੜਨ ਦੀ ਸ਼ੁਰੂਆਤ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਕ ਅਪ੍ਰੈਲ ਤੋਂ ਨਸ਼ਿਆਂ ਖਿਲਾਫ਼ ਲੋਕ ਲਹਿਰ ਵਿੱਢਣ ਦਾ ਐਲਾਨ ਕੀਤਾ। ਇੱਥੇ ਇਨਡੋਰ ਸਟੇਡੀਅਮ ਵਿਖੇ ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਕ ਅਪ੍ਰੈਲ ਤੋਂ ਮੁੱਠੀ ਭਰ ਨਸ਼ਾ ਤਸਕਰਾਂ ਨੂੰ ਖਦੇੜਣ ਲਈ ਤਿੰਨ ਕਰੋੜ ਪੰਜਾਬੀ ਨਸ਼ਿਆਂ ਖਿਲਾਫ਼ ਮੈਦਾਨ ਵਿੱਚ ਨਿੱਤਰਨਗੇ ਕਿਉਂਕਿ ਇਹ ਤਸਕਰ ਪੈਸਾ ਕਮਾਉਣ ਲਈ ਸੂਬੇ ਦੀਆਂ ਪੀੜ੍ਹੀਆਂ ਬਰਬਾਦ ਕਰ ਰਹੇ ਹਨ।  ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਇਕ ਅਪ੍ਰੈਲ ਤੋਂ ਨਸ਼ਿਆਂ ਦੇ ਖਿਲਾਫ਼ ਲੋਕ ਲਹਿਰ ਸ਼ੁਰੂ ਕਰੇਗੀ। ਉਨ੍ਹਾਂ ਨੇ ਹਰੇਕ ਪੰਜਾਬੀ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਸਿਪਾਹੀ ਬਣਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹਰੇਕ ਪਾਰਟੀ ਵਰਕਰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਪਿੰਡ-ਪਿੰਡ ਜਾਵੇਗਾ ਅਤੇ ਨਸ਼ਿਆਂ ਦੇ ਖਿਲਾਫ਼ ਇਹ ਫੈਸਲਾਕੁੰਨ ਜੰਗ ਹੋਵੇਗੀ। ਆਪ ਦੇ ਕੌਮੀ ਕਨਵੀਨਰ ਨੇ ਨਸ਼ਾ ਵਿਰੋਧੀ ਹੈਲਪਲਾਈਨ ਨੰਬਰ 9779100200 ਨੂੰ ਜਨਤਕ ਕਰਦਿਆਂ ਲੋਕਾਂ ਨੂੰ ਉਨ੍ਹਾਂ ਦੇ ਇਲਾਕੇ ਵਿੱਚ ਨਸ਼ੇ ਵੇਚਣ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੀ ਸੂਚਨਾ ਇਸ ਨੰਬਰ ਉਤੇ ਸਾਂਝੀ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸੂਚਨਾ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਪਰ ਨਸ਼ਾ ਤਸਕਰਾਂ ਦੇ ਖਿਲਾਫ਼ ਮਿਸਾਲੀ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਭਰ ਵਿੱਚ ਨਸ਼ਿਆਂ ਬਾਰੇ ਜਨਗਣਨਾ ਕਰਵਾਈ ਜਾਵੇਗੀ ਤਾਂ ਕਿ ਸੂਬੇ ਵਿੱਚ ਨਸ਼ਿਆਂ ਦੀ ਮੌਜੂਦਾ ਸਥਿਤੀ ਦੀ ਡੂੰਘਾਈ ਤੱਕ ਪਹੁੰਚਿਆ ਜਾ ਸਕੇ।


ਵਰਕ ਪਰਮਿਟ ਵਾਲਿਆਂ ਲਈ ਅਮਰੀਕਾ ਦੇ ਦਰਵਾਜ਼ੇ ਬੰਦ

ਨਿਊ ਯਾਰਕ : ਡੌਨਲਡ ਟਰੰਪ ਆਨੇ-ਬਹਾਨੇ ਪ੍ਰਵਾਸੀਆਂ ਨੂੰ ਅਮਰੀਕਾ ਦਾਖਲ ਹੋਣ ਤੋਂ ਰੋਕ ਰਹੇ ਹਨ ਅਤੇ ਹੁਣ ਭਾਰਤ ਸਣੇ ਵੱਖ-ਵੱਖ ਮੁਲਕਾਂ ਵਿਚ ਮੌਜੂਦ ਅਮੈਰਿਕਨ ਅੰਬੈਸੀਜ਼ ਅਤੇ ਕੌਂਸਲੇਟਸ ਵੱਲੋਂ ਅਰਜ਼ੀਆਂ ਲਟਕਾਉਣ ਦਾ ਰੁਝਾਨ ਆਰੰਭ ਹੋ ਗਿਆ ਹੈ। ਜੀ ਹਾਂ, ਇੰਮੀਗ੍ਰੇਸ਼ਨ ਅਟਾਰਨੀਜ਼ ਵੱਲੋਂ ਵਰਕ ਪਰਮਿਟ ਵਾਲਿਆਂ ਅਤੇ ਕੌਮਾਂਤਰੀ ਵਿਦਿਆਰਥੀਆਂ ਨੂੰ ਸੁਚੇਤ ਕੀਤਾ ਗਿਆ ਹੈ ਕਿ ਉਹ ਭੁੱਲ ਕੇ ਵੀ ਅਮਰੀਕਾ ਤੋਂ ਬਾਹਰ ਜਾਣ ਦਾ ਯਤਨ ਨਾ ਕਰਨ ਕਿਉਂਕਿ ਵਾਪਸੀ ਵੇਲੇ ਦਰਵਜ਼ੇ ਬੰਦ ਕੀਤੇ ਜਾ ਸਕਦੇ ਹਨ। ਸਿਐਟਲ ਦੇ ਇੰਮੀਗ੍ਰੇਸ਼ਨ ਅਟਾਰਨੀ ਕ੍ਰਿਪਾ ਉਪਾਧਿਆਏ ਨੇ ਕਿਹਾ ਕਿ ਸਟੱਡੀ ਵੀਜ਼ਾ ਅਤੇ ਵਰਕ ਵੀਜ਼ਾ ਵਾਲਿਆਂ ਨਾਲ ਬਦਤਰ ਸਲੂਕ ਕੀਤਾ ਜਾ ਰਿਹਾ ਹੈ।


ਅਕਾਲ ਤਖ਼ਤ ਵੱਲੋਂ ਗਠਿਤ ਪੰਜ ਮੈਂਬਰੀ ਕਮੇਟੀ ਵੱਲੋਂ ਭਰਤੀ ਪ੍ਰਕਿਰਿਆ ਸ਼ੁਰੂ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਵਿਚ ਭਰਤੀ ਲਈ ਬਣਾਈ ਗਈ ਪੰਜ ਮੈਂਬਰੀ ਕਮੇਟੀ ਨੇ ਇੱਥੇ ਸ੍ਰੀ ਅਕਾਲ ਤਖ਼ਤ ਵਿਖੇ ਅਰਦਾਸ ਮਗਰੋਂ ਭਰਤੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧ ਵਿੱਚ ਸ੍ਰੀ ਅਕਾਲ ਤਖਤ ਵਿਖੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਅਰਦਾਸ ਕੀਤੀ ਗਈ। ਭਰਤੀ ਦੌਰਾਨ ਸਭ ਤੋਂ ਪਹਿਲੀ ਪਰਚੀ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਕੱਟੀ ਗਈ ਅਤੇ ਉਸ ਤੋਂ ਬਾਅਦ ਬਾਕੀ ਆਗੂਆਂ ਵੱਲੋਂ ਮੈਂਬਰਸ਼ਿਪ ਭਰਤੀ ਦੀ ਪਰਚੀ ਕਟਵਾਈ ਗਈ। ਭਰਤੀ ਪ੍ਰਕਿਰਿਆ ਦੀ ਆਰੰਭਤਾ ਸਮੇਂ ਪੰਜ ਮੈਂਬਰੀ ਕਮੇਟੀ ਦੇ ਮੈਂਬਰਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਪਰਮਿੰਦਰ ਸਿੰਘ ਢੀਂਡਸਾ, ਬਾਬਾ ਸਰਬਜੋਤ ਸਿੰਘ ਬੇਦੀ, ਪ੍ਰੇਮ ਸਿੰਘ ਚੰਦੂਮਾਜਰਾ, ਨਿਹੰਗ ਸਿੰਘ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਵੀ ਪੁੱਜੀਆਂ ਹੋਈਆਂ ਸਨ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਰਤੀ ਸਬੰਧੀ ਪੰਜ ਮੈਂਬਰੀ ਕਮੇਟੀ ਨੂੰ ਸ੍ਰੀ ਅਕਾਲ ਤਖਤ ਦੇ ਸਕੱਤਰੇਤ ਵਿਖੇ ਗੱਲਬਾਤ ਦਾ ਸੱਦਾ ਦਿੱਤਾ ਹੈ। ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਵਡਾਲਾ ਨੇ ਆਖਿਆ ਕਿ ਉਹ ਉਨ੍ਹਾਂ ਨੂੰ ਮਿਲਣ ਵਾਸਤੇ ਜਾਣਗੇ।

ਅਰਦਾਸ ਮਗਰੋਂ ਮੀਡੀਆ ਨਾਲ ਗੱਲ ਕਰਦਿਆਂ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਆਖਿਆ ਕਿ ਇਹ ਭਰਤੀ ਸ੍ਰੀ ਅਕਾਲ ਤਖਤ ਦੇ ਆਦੇਸ਼ ਅਨੁਸਾਰ ਹੋਵੇਗੀ। ਸ਼੍ਰੋਮਣੀ ਅਕਾਲੀ ਦਲ ਦੇ ਨਾਂ ਹੇਠ ਹੋਣ ਵਾਲੀ ਭਰਤੀ ਵਾਸਤੇ ਮੈਂਬਰਾਂ ਕੋਲੋਂ ਕੋਈ ਫੀਸ ਨਹੀਂ ਲਈ ਜਾਵੇਗੀ। ਇਹ ਭਰਤੀ ਬਿਨਾਂ ਫੀਸ ਦੇ ਹੋਵੇਗੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਇਹ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਭਰਤੀ ਤੋਂ ਬਾਅਦ ਡੈਲੀਗੇਟ ਚੁਣੇ ਜਾਣਗੇ ਅਤੇ ਡੈਲੀਗੇਟ ਪ੍ਰਧਾਨ ਦੀ ਚੋਣ ਕਰਨਗੇ।


ਕੇਂਦਰ ਤੇ ਕਿਸਾਨ ਆਗੂਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਬੁੱਧਵਾਰ ਨੂੰ ਚੰਡੀਗੜ੍ਹ &rsquoਚ ਹੋਵੇਗੀ

ਕਿਸਾਨਾਂ ਦੀਆਂ ਮੰਗਾਂ ਸਬੰਧੀ ਕੇਂਦਰ ਸਰਕਾਰ ਅਤੇ ਕਿਸਾਨ ਜਥੇਬੰਦੀਆਂ ਦਰਮਿਆਨ ਤੀਜੇ ਗੇੜ ਦੀ ਗੱਲਬਾਤ ਬੁੱਧਵਾਰ (19 ਮਾਰਚ) ਨੂੰ ਚੰਡੀਗੜ੍ਹ ਵਿਚ ਹੋਵੇਗੀ। ਅਗਲੇ ਗੇੜ ਦੀ ਗੱਲਬਾਤ ਲਈ ਕੇਂਦਰ ਸਰਕਾਰ ਵੱਲੋਂ ਦੋਵਾਂ ਕਿਸਾਨ ਜਥੇਬੰਦੀਆਂ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਦੇ ਆਗੂਆਂ ਨੂੰ ਪੱਤਰ ਭੇਜਿਆ ਗਿਆ ਹੈ। ਇਸ ਪੱਤਰ ਤਹਿਤ ਤੀਜੇ ਗੇੜ ਦੀ ਇਹ ਬੈਠਕ ਚੰਡੀਗੜ੍ਹ ਵਿਚ ਭਲਕੇ ਸਵੇਰੇ 11 ਵਜੇ ਹੋਵੇਗੀ। ਮਰਨ ਵਰਤ &rsquoਤੇ ਬੈਠੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਇਕ ਵੀਡੀਓ ਸੁਨੇਹੇ ਵਿਚ ਕਿਹਾ ਕਿ ਕੇਂਦਰ ਸਰਕਾਰ ਨਾਲ ਤੀਜੇ ਗੇੜ ਦੀ ਗੱਲਬਾਤ ਸਵੇਰੇ 11 ਵਜੇ ਚੰਡੀਗੜ੍ਹ ਵਿਚ ਸੈਕਟਰ 26 ਦੇ ਮਗਸਿਪਾ ਵਿਚ ਹੋਵੇਗੀ।


ਸਿੱਖ ਨੌਜਵਾਨਾਂ ਨਾਲ ਧੱਕਾ ਬਰਦਾਸ਼ਤ ਨਹੀਂ: ਗੜਗੱਜ

ਅੰਮ੍ਰਿਤਸਰ- ਹਿਮਾਚਲ ਪ੍ਰਦੇਸ਼ ਵਿੱਚ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਪੁਲੀਸ ਦੀ ਮੌਜੂਦਗੀ ਵਿੱਚ ਸਿੱਖ ਨੌਜਵਾਨਾਂ ਦੇ ਵਾਹਨਾਂ &rsquoਤੇ ਲਗਾਏ ਝੰਡੇ ਅਤੇ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਪਾੜਨ ਅਤੇ ਪੈਰਾਂ ਹੇਠ ਮਧੋਲਣ ਦੇ ਮਾਮਲੇ ਵਿੱਚ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਖ਼ਤ ਨੋਟਿਸ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇਹ ਮਾਮਲਾ ਹਿਮਾਚਲ ਪ੍ਰਦੇਸ਼ ਸਰਕਾਰ ਕੋਲ ਉਠਾਉਣ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਇਸ ਘਟਨਾ ਤੋਂ ਜਾਪਦਾ ਹੈ ਜਿਵੇਂ ਹਿਮਾਚਲ ਪੁਲੀਸ ਸਥਾਨਕ ਸ਼ਰਾਰਤੀ ਅਨਸਰਾਂ ਦੀ ਕਠਪੁਤਲੀ ਹੈ। ਉਨ੍ਹਾਂ ਸਿੱਖ ਨੌਜਵਾਨਾਂ ਨੂੰ ਹਿਮਾਚਲ ਜਾਣ ਸਮੇਂ ਵਾਹਨਾਂ ਦੇ ਕਾਗਜ਼ ਪੂਰੇ ਰੱਖਣ ਅਤੇ ਇਕੱਲੇ ਸਫ਼ਰ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕੀਤੀ। ਜਥੇਦਾਰ ਨੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੂੰ ਕਿਹਾ ਕਿ ਉਹ ਇਨ੍ਹਾਂ ਘਟਨਾਵਾਂ ਦਾ ਨੋਟਿਸ ਲੈਂਦਿਆਂ ਸੂਬੇ ਦੀ ਪੁਲੀਸ ਨੂੰ ਕਾਨੂੰਨ ਅਨੁਸਾਰ ਜ਼ਾਬਤਾ ਕਾਇਮ ਰੱਖਣ ਲਈ ਆਦੇਸ਼ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰ ਹਿਮਾਚਲ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਸੱਟ ਮਾਰਨਾ ਚਾਹੁੰਦੇ ਹਨ ਅਤੇ ਤਣਾਅ ਵਾਲੀ ਸਥਿਤੀ ਬਣਾਉਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਇਹ ਸੂਬਾ ਸਰਕਾਰ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਅਜਿਹੇ ਅਨਸਰਾਂ ਨੂੰ ਨੱਥ ਪਾਵੇ।

ਸੁਨੀਤਾ ਵਿਲੀਅਮਸ ਤੇ ਬੁਚ ਵਿਲਮੋਰ ਦੀ ਧਰਤੀ &rsquoਤੇ ਵਾਪਸੀ ਲਈ ਪੁੱਠੀ ਗਿਣਤੀ ਸ਼ੁਰੂ

ਪਿਛਲੇ 9 ਮਹੀਨਿਆਂ ਤੋਂ ਕੌਮਾਂਤਰੀ ਪੁਲਾੜ ਸਟੇਸ਼ਨ ਵਿਚ ਫਸੇ ਨਾਸਾ ਦੇ ਦੋ ਪੁਲਾੜ ਯਾਤਰੀਆਂ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਸ (Sunita Williams) ਤੇ ਬੁੱਚ ਵਿਲਮੋਰ(Butch Wilmore) ਦੀ ਧਰਤੀ &rsquoਤੇ ਵਾਪਸੀ ਨੂੰ ਲੈ ਕੇ ਪੁੱਠੀ ਗਿਣਤੀ ਸ਼ੁਰੂ ਹੋ ਗਈ ਹੈ। ਦੋਵਾਂ ਪੁਲਾੜ ਯਾਤਰੀਆਂ ਨੂੰ ਲੈ ਕੇ ਸਪੇਸਐਕਸ ਦਾ ਕੈਪਸੂਲ ਧਰਤੀ ਲਈ ਰਵਾਨਾ ਹੋ ਗਿਆ ਹੈ। ਵਿਲਮੋਰ ਤੇ ਵਿਲੀਅਮਸ ਨੇ &lsquoਸਪੇਸਐਕਸ&rsquo ਵਿਚ ਸਵਾਰ ਹੋ ਕੇ ਕੌਮਾਂਤਰੀ ਪੁਲਾੜ ਸਟੇਸ਼ਨ ਨੂੰ ਅਲਵਿਦਾ ਆਖ ਦਿੱਤੀ ਹੈ। ਸਪੇਸਐਕਸ ਦਾ ਇਹ ਕੈਪਸੂਲ ਭਾਰਤੀ ਸਮੇਂ ਅਨੁਸਾਰ ਸਵੇਰੇ 10:35 ਵਜੇ ਕੌਮਾਂਤਰੀ ਪੁਲਾੜ ਸਟੇਸ਼ਨ ਤੋਂ ਨਿਕਲਿਆ ਹੈ ਤੇ ਇਸ ਦੇ ਭਲਕੇ (ਬੁੱਧਵਾਰ ਨੂੰ ਵੱਡੇ ਤੜਕੇ) 3:27 ਵਜੇ ਫਲੋਰੀਡਾ ਦੇ ਸਾਹਿਲ &rsquoਤੇ ਸਮੁੰਦਰ ਵਿਚ ਉਤਰਨ ਦੀ ਉਮੀਦ ਹੈ।