image caption: -ਰਜਿੰਦਰ ਸਿੰਘ ਪੁਰੇਵਾਲ

ਹਿਮਾਚਲ ਵਿਚ ਤਣਾਅ ਦੇ ਜ਼ਿੰਮੇਵਾਰ ਭਗਵੇਂ ਵਾਦੀਆਂ ਨੂੰ ਨੱਥ ਪਾਈ ਜਾਵੇ

ਬੀਤੇ ਦਿਨੀਂ ਹੋਲੇ ਮਹੱਲੇ ਦੌਰਾਨ ਗੁਰਧਾਮ ਦੀ ਯਾਤਰਾ ਉਪਰ ਹਿਮਾਚਲ ਵਲ ਜਾ ਰਹੇ ਮੋਟਰ ਸਾਈਕਲ ਸਵਾਰ ਸਿਖ ਨੌਜਵਾਨਾਂ ਦੇ ਨਿਸ਼ਾਨ ਸਾਹਿਬ ਉਤਾਰ ਕੇ ਭਗਵੇਂਵਾਦੀਆਂ ਵਲੋਂ ਬੇਅਦਬੀ ਕੀਤੀ ਗਈ| ਰਾਜ ਕਰੇਗਾ ਖਾਲਸਾ ਦੋਹਰਾ ਉਪਰ ਇਤਰਾਜ਼ ਕੀਤਾ ਗਿਆ| ਦੂਜੇ ਪਾਸੇ ਸਿਖ ਨੌਜਵਾਨਾਂ ਨੇਪੰਜਾਬ ਵਿਚ ਹਿਮਾਚਲ ਦੀਆਂ ਬਸਾਂ ਉਪਰ ਸੰਤ ਭਿੰਡਰਾਂਵਾਲਿਆਂ ਦੇ ਪੋਸਟਰ ਲਗਾਏ ਗਏ| ਸ਼ਰਾਰਤੀ ਅਨਸਰਾਂ ਨੇ ਕੁਝ ਹਿਮਾਚਲ ਬਸਾਂ ਦੀ  ਕੀਤੀ ਗਈ| ਹਿਮਾਚਲ ਪ੍ਰਦੇਸ਼ ਸਰਕਾਰ ਨੇ ਪੰਜਾਬ ਦੇ ਚਾਰ ਜ਼ਿਲ੍ਹਿਆਂ ਵਿੱਚ 20 ਰੂਟਾਂ ਤੇ ਆਪਣੀਆਂ ਬੱਸ ਸੇਵਾਵਾਂ ਰੋਕ ਦਿੱਤੀਆਂ ਹਨ ਅਤੇ ਪੰਜਾਬ ਦੇ ਅੱਡਿਆਂ ਵਿੱਚ ਰਾਤਰੀ ਠਹਿਰਾਓ ਬੰਦ ਕਰ ਦਿੱਤਾ ਹੈ| ਚੰਗੀ ਗਲ ਇਹ ਹੈ ਕਿ ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਵਿਚਕਾਰ ਗੱਲਬਾਤ ਹੋਈ ਹੈ ਅਤੇ ਦੋਵਾਂ ਸੂਬਿਆਂ ਦੀਆਂ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਵੀ ਆਪਸੀ ਸੰਪਰਕ ਵਿੱਚ ਹਨ| ਬਹਰਹਾਲ, ਕੁਝ ਹੋਰ ਸਰਗਰਮ ਕਦਮ ਵੀ ਪੁੱਟਣ ਦੀ ਲੋੜ ਹੈ| ਦੋਵਾਂ ਸੂਬਿਆਂ ਨੂੰ ਆਪੋ-ਆਪਣੇ ਖੇਤਰਾਂ ਵਿੱਚ ਅਜਿਹੇ ਲੋਕਾਂ ਨੂੰ ਨੱਥ ਪਾਉਣ ਦੀ ਲੋੜ ਹੈ ਜਿਨ੍ਹਾਂ ਦੀਆਂ ਭੜਕਾਊ ਕਾਰਵਾਈਆਂ ਨਾਲ ਲੋਕਾਂ ਦੇ ਆਪਸੀ ਭਾਈਚਾਰੇ ਅਤੇ ਸਮਾਜਿਕ ਵਿਵਸਥਾ ਨੂੰ ਸੱਟ ਵੱਜਣ ਦਾ ਖ਼ਤਰਾ ਹੈ| 
ਹਿਮਾਚਲ ਪ੍ਰਦੇਸ਼ ਵਿੱਚ ਅਜਿਹੇ ਕਈ ਅਨਸਰ ਦੇਖੇ ਗਏ ਹਨ ਜੋ ਉੱਥੇ ਘੁੰਮਣ ਗਏ ਪੰਜਾਬੀਆਂ ਨਾਲ ਖਾਹਮਖਾਹ ਉਲਝਦੇ ਹਨ ਅਤੇ ਕਾਨੂੰਨ ਨੂੰ ਆਪਣੇ ਹੱਥ ਵਿੱਚ ਲੈਂਦੇ ਹਨ| ਦਰਅਸਲ, ਕਈ ਸੂਬਿਆਂ ਵਿੱਚ ਘੱਟਗਿਣਤੀਆਂ ਖਾਸ ਕਰਕੇ ਸਿੱਖ ਕੌਮ ਵਿਰੁੱਧ ਵਿਰੋਧੀ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ| ਹਿਮਾਚਲ ਪ੍ਰਦੇਸ਼ ਸ਼ਾਂਤਮਈ ਸੂਬਾ ਗਿਣਿਆ ਜਾਂਦਾ ਰਿਹਾ ਹੈ ਪਰ ਹੁਣ ਉੱਥੇ ਵੀ ਭਗਵੇਂਵਾਦੀ ਅਨਸਰ ਸਿਰ ਚੁੱਕ ਰਹੇ ਹਨ ਤਾਂ ਜੋ ਕਾਂਗਰਸ ਸਰਕਾਰ ਲਈ ਸਿਰਦਰਦੀ ਖੜੀ ਕੀਤੀ ਜਾ ਸਕੇ| ਹਿਮਾਚਲ ਸਰਕਾਰ ਨੂੰ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੀ ਲੋੜ ਹੈ| ਇਸੇ ਤਰ੍ਹਾਂ ਪੰਜਾਬ ਵਿੱਚ ਵੀ ਕੁਝ ਲੋਕ ਭੜਕਾਊ ਸਰਗਰਮੀਆਂ ਰਾਹੀਂ ਸੁਰਖ਼ੀਆਂ ਵਿੱਚ ਆਉਣ ਲਈ ਅਜਿਹੇ ਮੌਕਿਆਂ ਦੀ ਭਾਲ ਵਿੱਚ ਰਹਿੰਦੇ ਹਨ| ਪੁਲੀਸ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਕੋਈ ਵੀ ਵਿਅਕਤੀ ਕਾਨੂੰਨ ਨੂੰ ਆਪਣੇ ਹੱਥ ਵਿੱਚ ਨਾ ਲਵੇ ਅਤੇ ਜੇ ਉਹ ਅਜਿਹਾ ਕਰਦਾ ਹੈ ਤਾਂ ਉਸ ਨੂੰ ਇਸ ਦੀ ਕੀਮਤ ਅਦਾ ਕਰਨੀ ਪਵੇਗੀ| ਦਰਅਸਲ, ਸਰਕਾਰਾਂ ਅਤੇ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਦੀ ਖ਼ਾਮੋਸ਼ੀ ਕਾਰਨ ਹੀ ਅਜਿਹੇ ਮਨੂੰਵਾਦੀ ਅਨਸਰਾਂ ਦੇ ਹੌਸਲੇ ਵਧ ਜਾਂਦੇ ਹਨ|
ਭਾਈ ਅੰਮ੍ਰਿਤਪਾਲ ਸਿੰਘ ਨੂੰ ਰਿਹਾਅ ਕੀਤਾ ਜਾਵੇ
ਕੁਝ ਦਿਨ ਪਹਿਲਾਂ ਕੋਟਕਪੂਰਾ ਤੋਂ ਗ੍ਰਿਫ਼ਤਾਰ ਕੀਤੇ ਗਏ ਹਰਜੀਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ, ਦਿਲਜੀਤ ਸਿੰਘ, ਬਸੰਤ ਸਿੰਘ ਅਤੇ ਅਮਨਦੀਪ ਸਿੰਘ ਨੂੰਬੀਤੇ ਮੰਗਲਵਾਰ ਸਵੇਰੇ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ| ਜੱਜ ਮਨਪ੍ਰੀਤ ਕੌਰ ਨੇ ਮੁਲਜ਼ਮਾਂ ਨੂੰ 28 ਮਾਰਚ ਤੱਕ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ| ਮੁਲਜ਼ਮਾਂ ਨੂੰ ਕੁਝ ਦਿਨ ਪਹਿਲਾਂ ਅਜਨਾਲਾ ਥਾਣੇ ਦੀ ਪੁਲਿਸ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ|
ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਦੋ ਸਾਥੀਆਂ ਨੂੰ ਅੰਮ੍ਰਿਤਸਰ ਲਿਆਉਣ ਲਈ ਹਾਈਕੋਰਟ ਵਿੱਚ ਕੇਸ ਚੱਲ ਰਿਹਾ ਹੈ| ਜਿਸ ਦੀ ਸੁਣਵਾਈ ਵੀ 25 ਮਾਰਚ ਨੂੰ ਹੋਣੀ ਸੀ| ਅੰਮ੍ਰਿਤਸਰ ਪੁਲਿਸ ਨੇ 21 ਮਾਰਚ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਅੰਮ੍ਰਿਤਪਾਲ ਸਿੰਘ ਦੇ ਸੱਤ ਸਾਥੀਆਂ ਨੂੰ ਇੱਥੇ ਲਿਆਂਦਾ ਸੀ|
ਇਸ ਮਾਮਲੇ ਦੇ ਮੁੱਖ ਮੁਲਜ਼ਮ ਐਮਪੀ ਅੰਮ੍ਰਿਤਪਾਲ ਸਿੰਘ, ਪਪਲਪ੍ਰੀਤ ਸਿੰਘ ਅਤੇ ਵਰਿੰਦਰ ਸਿੰਘ ਜੌਹਲ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ| ਫਿਲਹਾਲ ਉਨ੍ਹਾਂ ਤੇ ਐਨਐਸਏ ਦੀ ਧਾਰਾ ਲਗਾਈ ਗਈ ਹੈ| ਜਿਨ੍ਹਾਂ ਨੂੰ ਅੰਮ੍ਰਿਤਸਰ ਲਿਆਂਦਾ ਗਿਆ, ਉਨ੍ਹਾਂ ਵਿੱਚ ਹਰਜੀਤ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ, ਗੁਰਮੀਤ ਸਿੰਘ, ਭਗਵੰਤ ਸਿੰਘ, ਦਿਲਜੀਤ ਸਿੰਘ ਅਤੇ ਬਸੰਤ ਸਿੰਘ ਸ਼ਾਮਲ ਹਨ| ਇਨ੍ਹਾਂ ਲੋਕਾਂ ਤੋਂ ਐਨਐਸਏ ਹਟਾ ਦਿੱਤਾ ਗਿਆ ਹੈ|
ਉਪਰੋਕਤ ਸਾਰੇ ਮੁਲਜ਼ਮਾਂ ਨੂੰ ਪੰਜਾਬ ਪੁਲਿਸ ਨੇ ਦੋ ਸਾਲ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ| ਕਥਿਤ ਮੁਲਜ਼ਮਾਂ ਨੇ ਧਾਰਮਿਕ ਯਾਤਰਾ ਦੌਰਾਨ ਅਜਨਾਲਾ ਥਾਣੇ &rsquoਤੇ ਹਮਲਾ ਕੀਤਾ ਸੀ| ਪੰਜਾਬ ਸਰਕਾਰ ਨੂੰ ਇਹੋ ਜਿਹੇ ਕਾਲੇ ਕਨੂੰਨ ਭਾਈ ਅੰਮ੍ਰਿਤ ਪਾਲ ਸਿੰਘ ਤੇ ਉਸਦੇ ਸਾਥੀਆਂ  ਉਪਰ ਲਗਾਉਣੇ ਗੈਰ ਜਮਹੂਰੀਅਤ ਕਾਰਵਾਈ ਹੈ| ਭਾਈ ਸਾਹਿਬ ਤੇ ਉਸਦੇ ਸਾਥੀਆਂ ਨੂੰ ਰਿਹਾਅ ਕੀਤਾ ਜਾਣਾ ਚਾਹੀਦਾ ਹੈ|
ਇਸ ਲਈ ਕੇਂਦਰ ਅਤੇ ਰਾਜ ਸਰਕਾਰਾਂ ਨੂੰ ਅਜਿਹਾ ਲੋਕ ਪੱਖੀ ਅਤੇ ਵਿਕਸਤ ਰਾਜ ਪ੍ਰਬੰਧ ਸਥਾਪਿਤ ਕਰਨ ਦੀ ਲੋੜ ਹੈ ਜਿਸ ਵਿਚ ਹਰ ਸ਼ਖ਼ਸ ਲਈ ਬਿਨਾਂ ਕਿਸੇ ਵਿਤਕਰੇ ਦੇ ਪੂਰਨ ਆਜ਼ਾਦੀ, ਬਰਾਬਰੀ, ਸਮਾਜਿਕ ਨਿਆਂ ਅਤੇ ਵਿਕਾਸ ਦੇ ਜਮਹੂਰੀ ਹੱਕਾਂ ਅਤੇ ਜੀਵਨ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਨੂੰ ਯਕੀਨੀ ਬਣਾਇਆ ਜਾਵੇ| ਸਮੂਹ ਲੋਕ ਪੱਖੀ, ਪ੍ਰਗਤੀਸ਼ੀਲ ਅਤੇ ਜਮਹੂਰੀ ਅਧਿਕਾਰ ਸੰਸਥਾਵਾਂ ਨੂੰ ਆਮ ਲੋਕਾਂ ਦੇ ਬੁਨਿਆਦੀ ਜਮਹੂਰੀ ਹੱਕਾਂ ਦੀ ਰਾਖੀ ਯਕੀਨੀ ਬਣਾਉਣ ਲਈ  ਯੋਗ ਅਗਵਾਈ ਕਰਨੀ ਚਾਹੀਦੀ ਹੈ|
-ਰਜਿੰਦਰ ਸਿੰਘ ਪੁਰੇਵਾਲ