4 ਅਪ੍ਰੈਲ 2025 (ਸ਼ੁੱਕਰਵਾਰ) ਅੱਜ ਦੀਆਂ ਮੁੱਖ ਖਬਰਾਂ
 ਦਿੱਲੀ ਸਿੱਖ ਕਤਲੇਆਮ ਮਾਮਲੇ ਵਿਚ ਮਨਜੀਤ ਸਿੰਘ ਜੀਕੇ ਨੇ ਅਦਾਲਤ ਅੰਦਰ ਜਗਦੀਸ਼ ਟਾਈਟਲਰ ਵਿਰੁੱਧ ਆਪਣੀ ਗਵਾਹੀ ਦਰਜ਼ ਕਰਵਾਈ
ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਦੀ ਇਕ ਅਦਾਲਤ ਅੰਦਰ ਸਿੱਖ ਕਤਲੇਆਮ ਮਾਮਲੇ ਦੇ ਇਕ ਕੇਸ ਅੰਦਰ ਨਾਮਜਦ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਪੇਸ਼ ਹੋਏ । ਅਦਾਲਤ ਅੰਦਰ ਇਸ ਮਾਮਲੇ ਵਿਚ ਦਿੱਲੀ ਗੁਰਦੁਆਰਾ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਪੇਸ਼ ਹੋ ਕੇ ਉਨ੍ਹਾਂ ਵਲੋਂ ਜਾਰੀ ਕੀਤੀ ਗਈ ਸਟਿੰਗ ਵੀਡੀਓ ਬਾਰੇ ਆਪਣੀ ਗਵਾਹੀ ਦਰਜ਼ ਕਰਵਾਈ । ਮਈ 2023 ਵਿੱਚ, ਸੀਬੀਆਈ ਨੇ 1984 ਦੇ ਦਿੱਲੀ ਸਿੱਖ ਕਤਲੇਆਮ ਦੇ ਮਾਮਲੇ ਵਿੱਚ ਕਾਂਗਰਸੀ ਨੇਤਾ ਜਗਦੀਸ਼ ਟਾਈਟਲਰ ਵਿਰੁੱਧ ਚਾਰਜਸ਼ੀਟ ਦਾਇਰ ਕੀਤੀ ਸੀ। ਸੀਬੀਆਈ ਨੇ ਚਾਰਜਸ਼ੀਟ ਵਿੱਚ ਕਿਹਾ ਹੈ ਕਿ ਉਸਨੂੰ ਟਾਈਟਲਰ ਵਿਰੁੱਧ ਮੁਕੱਦਮਾ ਚਲਾਉਣ ਲਈ ਨਵੇਂ ਸਬੂਤ ਮਿਲੇ ਹਨ। ਇਸ ਵਿੱਚ ਆਵਾਜ਼ ਦਾ ਨਮੂਨਾ ਸਭ ਤੋਂ ਮਹੱਤਵਪੂਰਨ ਹੈ। ਸੀਬੀਆਈ ਨੇ ਘਟਨਾ ਸਮੇਂ ਦਿੱਤੇ ਗਏ ਭਾਸ਼ਣ ਦਾ ਇਕ ਵੀਡੀਓ ਬਰਾਮਦ ਕੀਤਾ ਹੈ ਜਿਸ ਵਿੱਚ ਭੀੜ ਨੂੰ ਸਿੱਖਾਂ ਵਿਰੁੱਧ ਭੜਕਾਇਆ ਗਿਆ ਸੀ ਅਤੇ ਦੰਗੇ ਭੜਕਾਏ ਗਏ ਸਨ। ਇਸਦੀ ਆਵਾਜ਼ ਨੂੰ ਮੁੱਖ ਕਿਰਦਾਰ ਦੀ ਆਵਾਜ਼ ਨਾਲ ਮਿਲਾਇਆ ਗਿਆ ਹੈ। ਜਿਕਰਯੋਗ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਫਰਵਰੀ 2018 ਵਿੱਚ ਪੰਜ ਵੀਡੀਓ ਕਲਿੱਪ ਜਾਰੀ ਕੀਤੇ ਸਨ ਜਿਸ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਕਾਂਗਰਸੀ ਆਗੂ ਜਗਦੀਸ਼ ਟਾਈਟਲਰ 1984 ਦੇ ਸਿੱਖ ਕਤਲੇਆਮ ਵਿੱਚ 100 ਸਿੱਖਾਂ ਨੂੰ ਮਾਰਨ ਦੀ ਗੱਲ ਕਬੂਲ ਕਰ ਰਿਹਾ ਸੀ। ਬਾਅਦ ਵਿੱਚ ਉਨ੍ਹਾਂ ਨੇ ਸਬੂਤ ਵਜੋਂ ਵੀਡੀਓ ਕਲਿੱਪ ਸੀਬੀਆਈ ਨੂੰ ਸੌਂਪ ਦਿੱਤੇ। ਜੀਕੇ ਨੇ ਕਿਹਾ ਕਿ ਕਿਸੇ ਅਣਜਾਣ ਵਿਅਕਤੀ ਨੇ ਉਸਨੂੰ ਵੀਡੀਓ ਦਿੱਤੇ ਸਨ। ਉਨ੍ਹਾਂ ਅਨੁਸਾਰ, ਇਹ ਵੀਡੀਓ ਸਾਲ 2011 ਦਾ ਸੀ ਜਿਸ ਵਿੱਚ ਟਾਈਟਲਰ ਸਿੱਖਾਂ ਦੇ ਕਤਲੇਆਮ ਬਾਰੇ ਗੱਲ ਕਰ ਰਿਹਾ ਸੀ। ਸੀਬੀਆਈ ਨੇ ਇਸ ਮਾਮਲੇ ਵਿੱਚ ਜੀਕੇ ਤੋਂ ਵੀ ਪੁੱਛਗਿੱਛ ਕੀਤੀ ਸੀ। ਵੀਡੀਓ ਵਿੱਚ ਜਗਦੀਸ਼ ਟਾਈਟਲਰ ਭੀੜ ਨੂੰ ਭੜਕਾਉਂਦੇ ਹੋਏ ਦਿਖਾਈ ਦੇ ਰਹੇ ਹਨ। ਭਾਵੇਂ ਵੀਡੀਓ ਦੀ ਗੁਣਵੱਤਾ ਬਹੁਤੀ ਸਪੱਸ਼ਟ ਨਹੀਂ ਸੀ, ਪਰ ਆਵਾਜ਼ ਸੁਣਾਈ ਦੇ ਰਹੀ ਸੀ। ਇਹ ਸੀਬੀਆਈ ਲਈ ਇੱਕ ਮਹੱਤਵਪੂਰਨ ਸਬੂਤ ਬਣ ਗਿਆ। ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 21 ਅਪ੍ਰੈਲ ਨੂੰ ਹੋਵੇਗੀ ।
ਮੁਸਲਿਮ ਭਾਈਚਾਰੇ ਦੇ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਮੁਲਾਕਾਤ
ਨਵੀਂ ਦਿੱਲੀ,   (ਮਨਪ੍ਰੀਤ ਸਿੰਘ ਖਾਲਸਾ):- ਮੁਸਲਿਮ ਭਾਈਚਾਰੇ ਦੀ ਜਮੀਅਤ ਉਲੇਮਾ-ਏ-ਹਿੰਦ ਸੰਸਥਾ ਦੇ ਇੱਕ ਵਫ਼ਦ ਨੇ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਲ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜ ਕੇ ਮੁਲਾਕਾਤ ਕੀਤੀ। ਇਸ ਦੌਰਾਨ ਮੁਸਲਿਮ ਵਫ਼ਦ ਅਤੇ ਜਥੇਦਾਰ ਗੜਗੱਜ ਵਿਚਕਾਰ ਸਿੱਖ-ਮੁਸਲਿਮ ਆਪਸੀ ਸਾਂਝ, ਸਦਭਾਵਨਾ ਅਤੇ ਦੋਵੇਂ ਧਰਮਾਂ ਦੇ ਸਨਮੁਖ ਚੁਣੌਤੀਆਂ ਸਬੰਧੀ ਵਿਚਾਰਾਂ ਹੋਈਆਂ। ਮੁਸਲਿਮ ਵਫ਼ਦ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੀ ਸੰਸਥਾ ਨੇ ਸਿੱਖਾਂ ਦੇ ਸਰਬਉੱਚ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਾਲ ਲੰਮੇ ਸਮੇਂ ਤੋਂ ਸਾਂਝ ਬਣਾ ਕੇ ਰੱਖੀ ਹੋਈ ਹੈ ਤਾਂ ਜੋ ਦੋਵੇਂ ਭਾਈਚਾਰਿਆਂ ਵਿੱਚ ਆਪਸੀ ਸਾਂਝ ਕਾਇਮ ਰਹੇ ਅਤੇ ਕੋਈ ਮਤਭੇਦ ਜਾਂ ਮਸਲਾ ਸਾਹਮਣੇ ਆਉਣ ਉੱਤੇ ਮਿਲ ਬੈਠ ਕੇ ਸੁਖਾਵੇਂ ਮਾਹੌਲ ਵਿੱਚ ਹੱਲ ਕਰ ਲਿਆ ਜਾਵੇ। ਮੁਸਲਿਮ ਵਫ਼ਦ ਵੱਲੋਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਭਰੋਸਾ ਦਿੱਤਾ ਗਿਆ ਕਿ ਜੇਕਰ ਸਿੱਖ ਸੰਸਥਾਵਾਂ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਕੋਈ ਮਸਲਾ ਲਿਆਂਦਾ ਜਾਵੇਗਾ ਤਾਂ ਉਨ੍ਹਾਂ ਦੇ ਆਗੂਆਂ ਵੱਲੋਂ ਇਸ ਨੂੰ ਹੱਲ ਕਰਨ ਲਈ ਸਿੱਖਾਂ ਨਾਲ ਤਾਲਮੇਲ ਕਰਕੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ ਤਾਂ ਜੋ ਆਪਸੀ ਸਾਂਝ ਕਾਇਮ ਰਹੇ। ਇਸ ਬਦਲੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਮੁਸਲਿਮ ਵਫ਼ਦ ਨੂੰ ਸਿੱਖਾਂ ਦੀ ਤਰਫ਼ੋਂ ਅਜਿਹਾ ਹੀ ਭਰੋਸਾ ਦਿੱਤਾ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਸ ਮੁਲਕ ਦੀ ਖੂਬਸੂਰਤੀ ਹੀ ਇਸ ਗੱਲ ਵਿੱਚ ਹੈ ਕਿ ਇੱਥੇ ਆਪਸੀ ਭਾਈਚਾਰਾ ਅਤੇ ਸਾਂਝ ਕਾਇਮ ਹੈ, ਜਿਸ ਕਰਕੇ ਫਿਰਕੂ ਸ਼ਕਤੀਆਂ ਸਫ਼ਲ ਨਹੀਂ ਹੁੰਦੀਆਂ। ਇਸ ਦੌਰਾਨ ਜਮੀਅਤ ਉਲੇਮਾ-ਏ-ਹਿੰਦ ਦੇ ਵਫ਼ਦ ਨੇ ਜਥੇਦਾਰ ਗੜਗੱਜ ਨਾਲ ਵਕਫ਼ ਬੋਰਡ ਤੇ ਹੋਰ ਧਾਰਮਿਕ ਮਾਮਲਿਆਂ ਸਬੰਧੀ ਵੀ ਵਿਚਾਰਾਂ ਕੀਤੀਆਂ। ਮੀਡੀਆ ਨਾਲ ਗੱਲ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਅਤੇ ਸਾਰੇ ਭਾਈਚਾਰਿਆਂ ਨੂੰ ਇੱਥੇ ਖੁਸ਼ੀ ਦੇ ਨਾਲ ਰਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹਾ ਕੰਮ ਨਹੀਂ ਹੋਣਾ ਚਾਹੀਦਾ ਜਿਸ ਨਾਲ ਕਿਸੇ ਕੌਮ ਨੂੰ ਇਹ ਲੱਗੇ ਕਿ ਉਨ੍ਹਾਂ ਦੇ ਹੱਕ ਖੋਹੇ ਜਾ ਰਹੇ ਹਨ। ਸਾਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਤੋਂ ਸੇਧ ਲੈਣ ਦੀ ਲੋੜ ਹੈ ਕਿ ਜਦੋਂ ਉਨ੍ਹਾਂ ਦਾ ਰਾਜ ਸੀ ਤਾਂ ਉਨ੍ਹਾਂ ਦੀ ਕੈਬਨਿਟ ਵਿੱਚ ਵੱਖ-ਵੱਖ ਕੌਮਾਂ ਦੇ ਨੁਮਾਇੰਦੇ ਸ਼ਾਮਲ ਸਨ ਜਿਨ੍ਹਾਂ ਦਾ ਬਰਾਬਰ ਸਨਮਾਨ ਸੀ। ਉਨ੍ਹਾਂ ਕਿਹਾ ਕਿ ਸਾਰੀਆਂ ਕੌਮਾਂ ਦਾ ਮਾਨ ਸਨਮਾਨ ਕਾਇਮ ਰਹਿਣਾ ਚਾਹੀਦਾ ਹੈ ਅਤੇ ਕਿਸੇ ਦੇ ਵੀ ਅਧਿਕਾਰ ਖੋਹਣ ਦਾ ਹੱਕ ਕਿਸੇ ਨੂੰ ਨਹੀਂ ਹੋਣਾ ਚਾਹੀਦਾ। ਜਥੇਦਾਰ ਗੜਗੱਜ ਨੇ ਕਿਹਾ ਕਿ ਬੰਦੀ ਸਿੰਘ ਜੋ ਬੀਤੇ ਤਿੰਨ-ਤਿੰਨ ਦਹਾਕਿਆਂ ਤੋਂ ਜੇਲ੍ਹਾਂ ਅੰਦਰ ਨਜ਼ਰਬੰਦ ਹਨ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕੀਤੀ ਜਾ ਰਹੀ ਅਤੇ ਨਾ ਹੀ ਉਨ੍ਹਾਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਪਰ ਜਦੋਂ ਕਿਤੇ ਘੱਟ-ਗਿਣਤੀਆਂ ਦੇ ਹੱਕਾਂ ਨੂੰ ਦੱਬਣ ਦੀ ਗੱਲ ਆਉਂਦੀ ਹੈ ਉੱਥੇ ਝੱਟ ਹੀ ਬਿਲ ਪਾਸ ਹੋ ਜਾਂਦੇ ਹਨ। ਉਨ੍ਹਾਂ ਸਵਾਲ ਕੀਤਾ ਕਿ ਘੱਟ-ਗਿਣਤੀਆਂ ਦੇ ਹੱਕਾਂ ਲਈ ਬਿਲ ਕਿੱਥੇ ਪਾਸ ਹੋਣ? ਉਨ੍ਹਾਂ ਕਿਹਾ ਕਿ ਇਹ ਦੇਸ਼ ਸਾਰਿਆਂ ਦਾ ਸਾਂਝਾ ਹੈ ਜਿੱਥੇ ਵੱਖ-ਵੱਖ ਸਭਿਆਚਾਰ, ਧਰਮ ਅਤੇ ਬੋਲੀਆਂ ਹਨ ਅਤੇ ਸਾਰਿਆਂ ਨੂੰ ਬਰਾਬਰ ਮਾਣ ਸਨਮਾਨ ਮਿਲਣਾ ਚਾਹੀਦਾ ਹੈ। ਮੁਸਲਿਮ ਵਫ਼ਦ ਵਿੱਚ ਜਮੀਅਤ ਉਲੇਮਾ-ਏ-ਹਿੰਦ ਦੇ ਜਨਰਲ ਸਕੱਤਰ ਮੌਲਾਨਾ ਹਕੀਮੁਦੀਨ ਕਾਸਮੀ, ਓਵੈਸ ਸੁਲਤਾਨ ਖਾਨ, ਮੌਲਾਨਾ ਅਲੀ ਹਸਨ, ਮੌਲਾਨਾ ਆਰਿਫ਼, ਮੁਫਤੀ ਮਹਿਦੀ ਹਸਨ ਆਈਨੀ, ਮੌਲਾਨਾ ਜਾਵੇਦ ਸਿੱਦੀਕੀ ਆਦਿ ਸ਼ਾਮਲ ਸਨ।
ਐਡਵੋਕੇਟ ਧਾਮੀ ਨੇ ਪੰਜਾਬ ਨੈਸ਼ਨਲ ਬੈਂਕ ਦੀ ਨਵੀਂ ਇਮਾਰਤ ਦਾ ਕੀਤਾ ਉਦਘਾਟਨ
👉 ਸ੍ਰੀ ਦਰਬਾਰ ਸਾਹਿਬ ਲਈ ਬੱਸ ਦੀ ਖਰੀਦ ਵਾਸਤੇ ਬੈਂਕ ਅਧਿਕਾਰੀਆਂ ਨੇ 30 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਸੌਂਪਿਆ
ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਨਜ਼ਦੀਕ ਪੰਜਾਬ ਨੈਸ਼ਨਲ ਬੈਂਕ ਦੀ ਬ੍ਰਾਂਚ ਦਾ ਨਵੀਨੀਕਰਨ ਮਗਰੋਂ ਉਦਘਾਟਨ ਕੀਤਾ। ਇਸ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਅਧਿਕਾਰੀਆਂ ਨੇ ਸ੍ਰੀ ਦਰਬਾਰ ਸਾਹਿਬ ਲਈ ਸੰਗਤਾਂ ਦੀ ਸਹੂਲਤ ਲਈ ਬੱਸ ਖ਼ਰੀਦ ਕਰਨ ਵਾਸਤੇ 30 ਲੱਖ ਰੁਪਏ ਦਾ ਚੈੱਕ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਸੌਂਪਿਆ।
ਇਸ ਮੌਕੇ ਗੱਲ ਕਰਦਿਆਂ ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਨੈਸ਼ਨਲ ਬੈਂਕ ਵੱਲੋਂ ਸਮੇਂ-ਸਮੇਂ ਗੁਰੂ ਘਰ ਦੀਆਂ ਸੇਵਾਵਾਂ ਵਿਚ ਸਹਿਯੋਗ ਕੀਤਾ ਜਾਂਦਾ ਹੈ, ਇਸੇ ਤਹਿਤ ਬੈਂਕ ਪ੍ਰਬੰਧਕਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜਦੀਆਂ ਸੰਗਤਾਂ ਦੀ ਸਹੂਲਤ ਲਈ ਇਕ 32 ਸੀਟਾਂ ਵਾਲੀ ਬੱਸ ਦੀ ਖ਼ਰੀਦ ਵਾਸਤੇ 30 ਲੱਖ ਰੁਪਏ ਦਿੱਤੇ ਗਏ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਬੈਂਕ ਸੰਗਤਾਂ ਦੀ ਸਹੂਲਤ ਲਈ ਨਿਰੰਤਰ ਕਾਰਜਸ਼ੀਲ ਰਹੇਗਾ। ਇਸ ਦੌਰਾਨ ਬੈਂਕ ਅਧਿਕਾਰੀਆਂ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਹੋਰਾਂ ਵੱਲੋਂ ਗੁਰੂ ਬਖ਼ਸ਼ਿਸ਼ ਸਿਰੋਪਾਓ ਅਤੇ ਸ੍ਰੀ ਦਰਬਾਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸੇ ਦੌਰਾਨ ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕੀ ਨਿਰਦੇਸ਼ਕ ਸ੍ਰੀ ਅਸ਼ੋਕ ਚੰਦਰ ਨੇ ਬੈਂਕ ਦੀ ਬ੍ਰਾਂਚ ਦੇ ਉਦਘਾਟਨੀ ਸਮਾਗਮ ਵਿਚ ਵਿਸ਼ੇਸ਼ ਤੌਰ &rsquoਤੇ ਪੁੱਜਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਧੰਨਵਾਦ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਸ਼ੇਰ ਸਿੰਘ ਮੰਡਵਾਲਾ, ਅੰਤ੍ਰਿੰਗ ਮੈਂਬਰ ਸ. ਅਮਰੀਕ ਸਿੰਘ ਵਿਛੋਆ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਹਰਪਾਲ ਸਿੰਘ ਜੱਲਾ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਨਿੱਜੀ ਸਕੱਤਰ ਸ. ਸ਼ਾਹਬਾਜ਼ ਸਿੰਘ, ਜਨਰਲ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਜਸਵਿੰਦਰ ਸਿੰਘ ਜੱਸੀ, ਸ. ਹਰਭਜਨ ਸਿੰਘ ਵਕਤਾ, ਸੁਪ੍ਰਿੰਟੈਂਡੈਂਟ ਸ. ਨਿਸ਼ਾਨ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਪੰਜਾਬ ਨੈਸ਼ਨਲ ਬੈਂਕ ਦੇ ਪ੍ਰਬੰਧਕ ਨਿਰਦੇਸ਼ਕ ਸ੍ਰੀ ਅਸ਼ੋਕ ਚੰਦਰ, ਜੋਨਲ ਮੈਨੇਜਰ ਸ੍ਰੀ ਅਮਿਤਾਬ ਅਨੰਦ, ਡਿਪਟੀ ਜੋਨਲ ਮੈਨੇਜਰ ਸ੍ਰੀ ਬੋਬੀ ਤਨਵਰ, ਸਰਕਲ ਹੈੱਡ ਸ੍ਰੀ ਬਰਜੇਸ਼ ਕੁਮਾਰ ਯਾਦਵ, ਜਨਰਲ ਮੈਨੇਜਰ ਸ੍ਰੀ ਸੰਜੀਵ ਕੁਮਾਰ ਅਤੇ ਬ੍ਰਾਂਚ ਮੈਨੇਜਰ ਸ. ਹਰਪ੍ਰੀਤ ਸਿੰਘ ਵੀ ਮੌਜੂਦ ਸਨ।
ਸ੍ਰੀ ਦਰਬਾਰ ਸਾਹਿਬ ਸਮੂਹ &rsquoਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾਓ ਦੇਣ ਤੋਂ ਰੋਕਿਆ ਗਿਆ
ਅੰਮ੍ਰਿਤਸਰ- ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਨਮਿਤ ਅਖੰਡ ਪਾਠ ਦੇ ਭੋਗ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕਿਆ ਗਿਆ ਹੈ। ਜਥੇਦਾਰ ਗੜਗੱਜ ਦੀ ਨਿਯੁਕਤੀ ਤੋਂ ਬਾਅਦ ਇਹ ਪਹਿਲਾ ਮੌਕਾ ਹੈ ਜਦੋਂ ਕਿਸੇ ਵੱਲੋਂ ਉਨ੍ਹਾਂ ਨੂੰ ਬਤੌਰ ਜਥੇਦਾਰ ਕਿਸੇ ਕਾਰਵਾਈ ਤੋਂ ਰੋਕਿਆ ਗਿਆ ਹੈ।
ਇਸ ਸਬੰਧ ਵਿੱਚ ਅਖੰਡ ਕੀਰਤਨੀ ਜਥੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁਰਦੁਆਰਾ ਸ਼ਹੀਦ ਬਾਬਾ ਗੁਰਬਖਸ਼ ਸਿੰਘ ਵਿਖੇ ਅਖੰਡ ਪਾਠ ਰੱਖਿਆ ਗਿਆ ਸੀ, ਜਿਸ ਦੇ ਅੱਜ ਸਵੇਰੇ ਭੋਗ ਪਾਏ ਗਏ ਹਨ। ਭੋਗ ਸਮਾਗਮ ਵਿੱਚ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਪ੍ਰਬੰਧਕ, ਅਖੰਡ ਕੀਰਤਨੀ ਜਥੇ ਦੇ ਮੈਂਬਰ ਅਤੇ ਭਾਈ ਮਹਿਲ ਸਿੰਘ ਬੱਬਰ ਦੇ ਪਰਿਵਾਰਕ ਮੈਂਬਰ ਵੀ ਪਹੁੰਚੇ ਹੋਏ ਸਨ।
ਅਰਦਾਸ ਮਗਰੋਂ ਜਥੇਦਾਰ ਗੜਗੱਜ ਜਦੋਂ ਭਾਈ ਮਹਿਲ ਸਿੰਘ ਬੱਬਰ ਦੀ ਪਤਨੀ ਬੀਬੀ ਗੁਰਮੀਤ ਕੌਰ ਨੂੰ ਸਿਰੋਪਾਉ ਦੇਣ ਲੱਗੇ ਤਾਂ ਸਿੱਖ ਆਗੂ ਜਰਨੈਲ ਸਿੰਘ ਸਖੀਰਾ ਨੇ ਇਸ &rsquoਤੇ ਵਿਰੋਧ ਜਤਾਇਆ। ਇਸ ਤੋਂ ਬਾਅਦ ਜਥੇਦਾਰ ਗੜਗੱਜ ਵੱਲੋਂ ਕਿਸੇ ਨੂੰ ਵੀ ਸਿਰੋਪਾਓ ਨਹੀਂ ਦਿੱਤਾ ਗਿਆ। ਪਰਿਵਾਰਕ ਮੈਂਬਰਾਂ ਅਤੇ ਹੋਰਨਾਂ ਨੂੰ ਸਿਰਪਾਓ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਬਲਜੀਤ ਸਿੰਘ ਵੱਲੋਂ ਦਿੱਤੇ ਗਏ।
ਭਾਈ ਮਹਿਲ ਸਿੰਘ ਬੱਬਰ, ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਸਨ ਅਤੇ ਸੁਖਦੇਵ ਸਿੰਘ ਬੱਬਰ ਦੇ ਭਰਾ ਸਨ। ਉਹ ਲੰਬੇ ਸਮੇਂ ਤੋਂ ਪਾਕਿਸਤਾਨ ਵਿੱਚ ਸਨ ਅਤੇ ਜਲਾਵਤਨੀ ਭੋਗ ਰਹੇ ਸਨ ਅਤੇ ਪਿਛਲੇ ਦਿਨੀਂ ਸ੍ਰੀ ਨਨਕਾਣਾ ਸਾਹਿਬ ਵਿਖੇ ਅਕਾਲ ਚਲਾਣਾ ਕਰ ਗਏ ਸਨ। ਉਹ ਆਪਣੇ ਪਿੱਛੇ ਪਤਨੀ, ਦੋ ਬੇਟੇ ਇੱਕ ਬੇਟੀ ਛੱਡ ਗਏ ਹਨ।
ਅੱਜ ਭੋਗ ਸਮਾਗਮ ਵਿੱਚ ਉਨ੍ਹਾਂ ਦੀ ਪਤਨੀ ਸਮੇਤ ਭਰਾ ਅਤੇ ਭੈਣਾਂ ਸਮੇਤ ਹੋਰ ਪਰਿਵਾਰਕ ਮੈਂਬਰ ਆਏ ਹੋਏ ਸਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧ ਵੀ ਪੁੱਜੇ ਹੋਏ ਸਨ।
ਇਸ ਦੌਰਾਨ ਇਹ ਚਰਚਾ ਵੀ ਚੱਲ ਰਹੀ ਹੈ ਕਿ ਸਮਾਗਮ ਮਗਰੋਂ ਸਿੱਖ ਜਥੇਬੰਦੀਆਂ ਦੇ ਪ੍ਰਤੀਨਿਧਾਂ ਵਿਚਾਲੇ ਤਲਖ਼ ਮਾਹੌਲ ਵੀ ਬਣਿਆ ਹੈ ਪਰ ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਦੇ ਇੰਚਾਰਜ ਵੱਲੋਂ ਇਸ ਸਬੰਧੀ ਖ਼ਬਰ ਦਾ ਖੰਡਨ ਕੀਤਾ ਗਿਆ ਹੈ। ਉਨ੍ਹਾਂ ਅਜਿਹੀਆਂ ਰਿਪੋਰਟਾਂ ਨੂੰ ਬੇਬੁਨਿਆਦ ਦੱਸਿਆ ਹੈ।
ਅੰਮ੍ਰਿਤਪਾਲ ਦਾ ਗੰਨਮੈਨ ਵਰਿੰਦਰ ਫ਼ੌਜੀ ਮੁੜ ਅਦਾਲਤ &rsquoਚ ਪੇਸ਼, 14 ਦਿਨ ਦੀ ਭੇਜਿਆ ਜੁਡੀਸ਼ੀਅਲ ਹਿਰਾਸਤ &rsquoਚ
ਅਜਨਾਲਾ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅਤੇ &lsquoਜਥੇਬੰਦੀ ਵਾਰਸ ਪੰਜਾਬ ਦੇ&rsquo ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਗੰਨਮੈਨ ਅਤੇ ਸੱਭ ਤੋਂ ਨੇੜਲੇ ਸਾਥੀ ਵਰਿੰਦਰ ਸਿੰਘ ਫ਼ੌਜੀ ਨੂੰ ਅੱਜ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਮੁੜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਗਿਆ।
ਅਦਾਲਤ ਦੀ ਕਾਰਵਾਈ ਤੋਂ ਬਾਅਦ ਪ੍ਰੈੱਸ ਨੂੰ ਸੰਬੋਧਨ ਹੁੰਦਿਆਂ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਕ ਨੇ ਦਸਿਆ ਕਿ ਮੁਲਜ਼ਮ ਵਰਿੰਦਰ ਸਿੰਘ ਕੋਲੋਂ ਦੋ ਰਾਈਫਲ ਰਿਕਵਰ ਕੀਤੀਆਂ ਗਈਆਂ ਹਨ, ਜਿਨ੍ਹਾਂ ਦੀ ਜਾਣਕਾਰੀ ਮਾਨਯੋਗ ਅਦਾਲਤ ਨੂੰ ਲਿਖਤੀ ਰੂਪ ਵਿਚ ਪੇਸ਼ ਕੀਤੀ ਗਈ ਹੈ ਅਤੇ ਮਾਣਯੋਗ ਅਜਨਾਲਾ ਅਦਾਲਤ ਨੇ ਮੁਲਜ਼ਮ ਵਰਿੰਦਰ ਸਿੰਘ ਨੂੰ ਮੁੜ 14 ਦਿਨ ਦੀ ਜੁਡੀਸ਼ਅਲ ਨਿਆਇਕ ਹਿਰਾਸਤ ਵਿਚ ਭੇਜ ਦਿਤਾ ਹੈ।ਉਨ੍ਹਾਂ ਦਸਿਆ ਹੁਣ 18 ਅਪ੍ਰੈਲ ਨੂੰ ਮੁੜ ਵਰਿੰਦਰ ਸਿੰਘ ਨੂੰ ਅਜਨਾਲਾ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਸਬੰਧੀ ਮੁਲਜ਼ਮ ਦੇ ਵਕੀਲ ਰੀਤੂ ਰਾਜ ਨੇ ਦਸਿਆ ਕਿ ਅਜਨਾਲਾ ਪੁਲਸ ਨੇ ਰਿਕਵਰ ਕੀਤੀ ਹੋਈ ਕੋਈ ਵੀ ਵਸਤੂ ਸਾਹਮਣੇ ਪੇਸ਼ ਨਹੀਂ ਕੀਤੀ।
ਭਾਰਤੀ ਵਿਅਕਤੀ ਨੂੰ ਅਮਰੀਕਾ &rsquoਚ ਸੁਣਾਈ ਗਈ 35 ਸਾਲ ਦੀ ਸਜ਼ਾ
ਵਾਸ਼ਿੰਗਟਨ: ਅਮਰੀਕਾ ਵਿਚ ਰਹਿਣ ਵਾਲੇ 31 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ 35 ਸਾਲ ਜੇਲ ਦੀ ਸਜ਼ਾ ਸੁਣਾਈ ਗਈ ਹੈ। ਅਮਰੀਕਾ ਦੀ ਇਕ ਸੰਘੀ ਅਦਾਲਤ ਨੇ ਇਸ ਵਿਅਕਤੀ ਨੂੰ ਕਈ ਬੱਚਿਆਂ ਨਾਲ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ੀ ਪਾਇਆ ਹੈ। ਭਾਰਤੀ ਮੂਲ ਦੇ ਇਸ ਵਿਅਕਤੀ ਤੇ ਦੋਸ਼ ਹੈ ਕਿ ਸੋਸ਼ਲ ਮੀਡੀਆ ਤੇ ਅਪਣੀ ਪਛਾਣ ਕਿਸ਼ੋਰ ਵਜੋਂ ਪੇਸ਼ ਕਰਦਾ ਸੀ ਤੇ ਨਾਬਾਲਗ਼ ਮੁੰਡਿਆਂ ਤੇ ਕੁੜੀਆਂ ਨਾਲ ਦੋਸਤੀ ਕਰਦਾ ਸੀ ਤੇ ਉਨ੍ਹਾਂ ਦਾ ਵਿਸ਼ਵਾਸ ਜਿੱਤ ਲੈਂਦਾ ਸੀ ਤੇ ਫਿਰ ਇਹ ਵਿਅਕਤੀ ਉਨ੍ਹਾਂ ਨੂੰ ਚਾਈਲਡ ਪੋਰਨੋਗ੍ਰਾਫ਼ੀ ਆਦਿ ਨਾਲ ਸਬੰਧਤ ਤਸਵੀਰਾਂ ਦੇਣ ਲਈ ਕਹਿੰਦਾ ਸੀ ਤੇ ਨਾ ਮੰਨਣ ਤੇ ਧਮਕੀਆਂ ਦਿੰਦਾ ਸੀ। ਅਮਰੀਕੀ ਅਟਾਰਨੀ ਰੌਬਰਟ ਟਰੋਸਟਰ ਨੇ ਇਕ ਬਿਆਨ ਵਿੱਚ ਕਿਹਾ ਕਿ ਭਾਰਤੀ ਨਾਗਰਿਕ ਸਾਈ ਕੁਮਾਰ ਕੁਰੇਮੁਲਾ ਨੂੰ ਤਿੰਨ ਬੱਚਿਆਂ ਦਾ ਜਿਨਸੀ ਸ਼ੋਸ਼ਣ ਕਰਨ ਤੇ ਬਾਲ ਪੋਰਨੋਗ੍ਰਾਫ਼ੀ ਸਮੱਗਰੀ ਰੱਖਣ ਦੇ ਦੋਸ਼ ਵਿੱਚ 420 ਮਹੀਨਿਆਂ ਦੀ ਜੇਲ ਦੀ ਸਜ਼ਾ ਸੁਣਾਈ ਗਈ ਹੈ। ਇਹ ਵਿਅਕਤੀ ਐਡਮੰਡ, ਓਕਲਾਹੋਮਾ ਵਿਚ ਪ੍ਰਵਾਸੀ ਵੀਜ਼ੇ 'ਤੇ ਰਹਿੰਦਾ ਸੀ। ਰੀਕੀ ਜ਼ਿਲ੍ਹਾ ਜੱਜ ਚਾਰਲਸ ਗੁਡਵਿਨ ਨੇ ਪਿਛਲੇ ਹਫ਼ਤੇ ਅਪਣੇ ਹੁਕਮ ਵਿਚ ਕਿਹਾ ਸੀ ਕਿ ਕੁਰੇਮੁਲਾ ਅਪਣੀ ਸਜ਼ਾ ਪੂਰੀ ਕਰਨ ਤੋਂ ਬਾਅਦ ਵੀ ਉਮਰ ਭਰ ਨਿਗਰਾਨੀ ਹੇਠ ਰਹੇਗਾ। ਉਸ ਨੇ ਕਿਹਾ ਕਿ ਦੋਸ਼ੀ ਨੇ ਪੀੜਤਾਂ ਤੇ ਉਨ੍ਹਾਂ ਦੇ ਪਰਵਾਰਾਂ ਨੂੰ ਨਾ ਪੂਰੇ ਜਾਣ ਵਾਲੇ ਜ਼ਖ਼ਮ ਦਿਤੇ ਹਨ।
ਅਮਰੀਕਾ ਵਿਚ ਈਮੇਲ ਭੇਜ ਕੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਦੇ 6-1 ਵੀਜ਼ੇ ਕੀਤੇ ਰੱਦ, ਕਈ ਭਾਰਤੀ ਵੀ ਸ਼ਾਮਲ
ਅਮਰੀਕਾ ਵਿਚ ਪੜ੍ਹ ਰਹੇ ਸੈਂਕੜੇ ਵਿਦੇਸ਼ੀ ਵਿਦਿਆਰਥੀਆਂ ਨੂੰ ਅਚਾਨਕ ਉਨ੍ਹਾਂ ਦੇ 6-1 ਵੀਜ਼ਾ ਯਾਨੀ ਕਿ ਵਿਦਿਆਰਥੀ ਵੀਜ਼ਾ ਰੱਦ ਕਰਨ ਸਬੰਧੀ ਇਕ ਈਮੇਲ ਪ੍ਰਾਪਤ ਹੋਈ ਹੈ। ਇਹ ਈ-ਮੇਲ ਅਮਰੀਕੀ ਵਿਦੇਸ਼ ਵਿਭਾਗ ਦੁਆਰਾ ਮਾਰਚ ਦੇ ਆਖ਼ਰੀ ਹਫ਼ਤੇ ਭੇਜੀ ਗਈ ਹੈ। ਇਹ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਭੇਜੀ ਗਈ ਹੈ ਜੋ ਕੈਂਪਸ ਐਕਟੀਵਿਜ਼ਮ ਯਾਨੀ ਕੈਂਪਸ ਵਿਚ ਹੋ ਰਹੇ ਪ੍ਰਦਰਸ਼ਨਾਂ ਵਿਚ ਸ਼ਾਮਲ ਸਨ। ਰਿਪੋਰਟਾਂ ਦੇ ਅਨੁਸਾਰ, ਅਜਿਹੇ ਈ-ਮੇਲ ਉਨ੍ਹਾਂ ਵਿਦਿਆਰਥੀਆਂ ਨੂੰ ਵੀ ਭੇਜੇ ਗਏ ਹਨ, ਜੋ ਭਾਵੇਂ ਕੈਂਪਸ ਸਰਗਰਮੀ ਵਿਚ ਸ਼ਾਮਲ ਨਹੀਂ ਸਨ, ਪਰ ਸੋਸ਼ਲ ਮੀਡੀਆ ਤੇ ਇਜ਼ਰਾਈਲ ਵਿਰੋਧੀ ਪੋਸਟਾਂ ਨੂੰ ਸਾਂਝਾ, ਪਸੰਦ ਜਾਂ ਟਿੱਪਣੀ ਕਰਦੇ ਸਨ। ਈ-ਮੇਲ ਵਿਚ ਕਿਹਾ ਗਿਆ ਸੀ ਕਿ ਵਿਦਿਆਰਥੀਆਂ ਦੇ 6-1 ਵੀਜ਼ੇ ਰੱਦ ਕਰ ਦਿਤੇ ਗਏ ਹਨ। ਵਿਦਿਆਰਥੀਆਂ ਨੂੰ ਦੇਸ਼ ਨਿਕਾਲਾ ਦਿੰਦੇ ਹੋਏ ਅਪਣੇ ਆਪ ਅਮਰੀਕਾ ਛੱਡਣ ਲਈ ਕਿਹਾ ਗਿਆ ਹੈ। ਅਜਿਹਾ ਨਾ ਕਰਨ 'ਤੇ ਉਨ੍ਹਾਂ ਨੂੰ ਕਾਨੂੰਨੀ ਕਾਰਵਾਈ ਦਾ ਸਾਹਮਣਾ ਕਰਨ ਦੀ ਚੇਤਾਵਨੀ ਵੀ ਦਿਤੀ ਗਈ ਹੈ। ਅਮਰੀਕੀ ਸਰਕਾਰ 19 ਨਾਲ 'ਕੈਚ ਐਂਡ ਰਿਵੋਕ' ਐਪ ਦੀ ਮਦਦ ਨਾਲ ਅਜਿਹੇ ਵਿਦਿਆਰਥੀਆਂ ਦੀ ਪਛਾਣ ਕਰ ਰਹੀ ਹੈ। ਵਿਦੇਸ਼ ਮੰਤਰੀ ਮਾਰਕੋ ਰੂਬੀਉ ਦੇ ਅਨੁਸਾਰ, 26 ਮਾਰਚ ਤਕ, 300 ਤੋਂ ਵੱਧ 'ਹਮਾਸ-ਸਮਰਥਕ' ਵਿਦਿਆਰਥੀਆਂ ਦੇ 6-1 ਵੀਜ਼ੇ ਰੱਦ ਕਰ ਦਿਤੇ ਗਏ ਸਨ। ਇਸ ਵਿਚ ਬਹੁਤ ਸਾਰੇ ਭਾਰਤੀ ਵਿਦਿਆਰਥੀ ਵੀ ਸ਼ਾਮਲ ਹਨ।
ਲੰਡਨ-ਮੁੰਬਈ ਉਡਾਣ ਦੇ ਯਾਤਰੀ 40 ਘੰਟਿਆਂ ਤੋਂ ਵੱਧ ਸਮੇਂ ਲਈ ਤੁਰਕੀ &rsquoਚ ਫਸੇ
ਮੁੰਬਈ<- ਲੰਡਨ ਤੋਂ ਮੁੰਬਈ ਆ ਰਹੀ Virgin 1tlantic airline ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕਰਨਾ ਪਿਆ ਹੈ, ਜਿਸ ਕਰਕੇ 250 ਤੋਂ ਵੱਧ ਯਾਤਰੀ, ਜਿਸ ਵਿਚ ਕਈ ਭਾਰਤੀ ਵੀ ਸ਼ਾਮਲ ਹਨ, ਤੁਰਕੀ ਦੇ 4iyarbakir 1irport ਉੱਤੇ ਫਸ ਗਏ ਹਨ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਨੂੰ ਮੁੰਬਈ ਲੈ ਕੇ ਆਉਣ ਲਈ ਬਦਲਵੇਂ ਜਹਾਜ਼ ਸਣੇ ਹੋਰ ਸਾਰੇ ਉਪਲਬਧ ਵਿਕਲਪਾਂ &rsquoਤੇ ਵਿਚਾਰ ਕੀਤਾ ਜਾ ਰਿਹਾ ਹੈ।
ਏਅਰਲਾਈਨ ਨੇ ਇੱਕ ਬਿਆਨ ਵਿੱਚ ਕਿਹਾ ਕਿ 2 ਅਪਰੈਲ ਨੂੰ ਲੰਡਨ ਦੇ ਹੀਥਰੋ ਹਵਾਈ ਅੱਡੇ ਤੋਂ ਮੁੰਬਈ ਜਾਣ ਵਾਲੀ VS358 ਉਡਾਣ ਨੂੰ ਤੁਰਕੀ ਦੇ ਦਿਆਰਬਾਕਿਰ ਲਈ ਜ਼ਰੂਰੀ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕੀਤੇ ਜਾਣ ਕਰਕੇ ਰੱਦ ਕਰ ਦਿੱਤਾ ਗਿਆ ਸੀ। ਲੈਂਡਿੰਗ ਤੋਂ ਬਾਅਦ 1350-1000 ਜਹਾਜ਼ ਵਿੱਚ ਤਕਨੀਕੀ ਸਮੱਸਿਆ ਆ ਗਈ, ਜਿਸ &rsquoਤੇ ਕੰਮ ਕੀਤਾ ਜਾ ਰਿਹਾ ਹੈ। ਬਿਆਨ ਵਿਚ ਅੱਗੇ ਕਿਹਾ ਗਿਆ, &lsquo&lsquoਅਸੀਂ ਸਾਰੇ ਵਿਕਲਪਾਂ ਦੀ ਸਰਗਰਮੀ ਨਾਲ ਪੜਚੋਲ ਕਰ ਰਹੇ ਹਾਂ, ਜਿਸ ਵਿੱਚ ਇੱਕ ਬਦਲਵੇਂ ਜਹਾਜ਼ ਦਾ ਸੰਚਾਲਨ ਵੀ ਸ਼ਾਮਲ ਹੈ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਯਾਤਰੀ ਜਲਦੀ ਤੋਂ ਜਲਦੀ ਮੁੰਬਈ ਪਹੁੰਚ ਸਕਣ।&rsquo&rsquo
ਕੌਮਾਂਤਰੀ ਅਦਾਲਤ ਵੱਲੋਂ ਜਾਰੀ ਗਿ੍ਰਫ਼ਤਾਰੀ ਵਾਰੰਟ ਦੇ ਬਾਵਜੂਦ ਬੁਡਾਪੈਸਟ ਪੁੱਜੇ ਨੇਤਨਯਾਹੂ
ਬੁਡਾਪੈਸਟ- ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਅੱਜ ਹੰਗਰੀ ਦੀ ਰਾਜਧਾਨੀ ਪੁੱਜੇ। ਦੁਨੀਆ ਦੀ ਸਭ ਤੋਂ ਵੱਡੀ ਕੌਮਾਂਤਰੀ ਅਪਰਾਧ ਅਦਾਲਤ (ਆਈਸੀਸੀ) ਵੱਲੋਂ ਉਨ੍ਹਾਂ ਖ਼ਿਲਾਫ਼ ਗਿ੍ਰਫ਼ਤਾਰੀ ਵਾਰੰਟ ਜਾਰੀ ਕੀਤੇ ਹੋਣ ਦੇ ਬਾਵਜੂਦ ਇੱਥੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਨਵੰਬਰ &rsquoਚ ਕੌਮਾਂਤਰੀ ਅਪਰਾਧ ਅਦਾਲਤ ਵੱਲੋਂ ਉਨ੍ਹਾਂ ਖ਼ਿਲਾਫ਼ ਵਾਰੰਟ ਜਾਰੀ ਕੀਤੇ ਜਾਣ ਮਗਰੋਂ ਇਹ ਨੇਤਨਯਾਹੂ ਦੀ ਦੂਜੀ ਵਿਦੇਸ਼ ਯਾਤਰਾ ਹੈ। ਨੇਤਨਯਾਹੂ ਦੇ ਬੁਡਾਪੈਸਟ ਪਹੁੰਚਣ &rsquoਤੇ ਹੰਗਰੀ ਨੇ ਕਿਹਾ ਕਿ ਉਹ ਆਈਸੀਸੀ ਤੋਂ ਬਾਹਰ ਆਉਣ ਦੀ ਪ੍ਰਕਿਰਿਆ ਸ਼ੁਰੂ ਕਰ ਰਿਹਾ ਹੈ। ਪ੍ਰਧਾਨ ਮੰਤਰੀ ਵਿਕਟਰ ਓਰਬਨ ਦੇ ਚੀਫ ਆਫ ਸਟਾਫ ਗੈਰਗੈਲੀ ਗੋਲਿਆਸ ਨੇ ਸੰਖੇਪ ਬਿਆਨ &rsquoਚ ਕਿਹਾ, &lsquoਹੰਗਰੀ ਕੌਮਾਂਤਰੀ ਅਪਰਾਧ ਅਦਾਲਤ &rsquoਚੋਂ ਹਟ ਜਾਵੇਗਾ। ਸਰਕਾਰ ਸੰਵਿਧਾਨ ਤੇ ਕੌਮਾਂਤਰੀ ਕਾਨੂੰਨ ਅਨੁਸਾਰ ਇਸ (ਆਈਸੀਸੀ) &rsquoਚੋਂ ਬਾਹਰ ਨਿਕਲਣ ਦੀ ਪ੍ਰਕਿਰਿਆ ਅੱਜ ਸ਼ੁਰੂ ਕਰੇਗੀ।&rsquo
ਭਰਤ ਭੂਸ਼ਣ ਆਸ਼ੂ ਹੋਣਗੇ ਲੁਧਿਆਣਾ ਪਛਮੀ ਸੀਟ ਤੋਂ ਕਾਂਗਰਸ ਦੇ ਉਮੀਦਵਾਰ
ਲੁਧਿਆਣਾ : ਲੁਧਿਆਣਾ ਪਛਮੀ ਵਿਧਾਨ ਸਭਾ ਹਲਕੇ ਦੀ ਖ਼ਾਲੀ ਪਈ ਸੀਟ &rsquoਤੇ ਕਾਂਗਰਸ ਨੇ ਅੱਜ ਭਾਰਤ ਭੂਸ਼ਣ ਆਸ਼ੂ ਨੂੰ ਉਮੀਦਵਾਰ ਐਲਾਨ ਦਿਤਾ। ਕਾਂਗਰਸ ਦੇ ਜਨਰਲ ਸਕੱਤਰ ਕੇ.ਸੀ. ਵੇਣੂਗੋਪਾਲ ਵਲੋਂ ਕੀਤੇ ਐਲਾਨ ਅਨੁਸਾਰ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਭਾਰਤ ਭੂਸ਼ਣ ਆਸ਼ੂ ਦੀ ਉਮੀਦਵਾਰੀ ਨੂੰ ਮਨਜ਼ੂਰੀ ਦੇ ਦਿਤੀ ਹੈ। ਜ਼ਿਕਰਯੋਗ ਹੈ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਹੀ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਅਪਣਾ ਉਮੀਦਵਾਰ ਐਲਾਨਿਆ ਹੋਇਆ ਹੈ।
ਕੇਂਦਰ ਨੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾਈ
ਨਵੀਂ ਦਿੱਲੀ- ਕੇਂਦਰ ਨੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੇ ਹਥਿਆਰਬੰਦ ਸੁਰੱਖਿਆ ਘੇਰੇ ਨੂੰ ਸਮੀਖਿਆ ਤੋਂ ਬਾਅਦ ਜ਼ੈੱਡ ਸ਼੍ਰੇਣੀ ਤੱਕ ਘਟਾ ਦਿੱਤਾ ਹੈੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ।
ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਹੋਣ ਕਾਰਨ ਉਨ੍ਹਾਂ ਨੂੰ ਚੋਟੀ ਦੀ ਜ਼ੈੱਡ-ਪਲੱਸ ਸ਼੍ਰੇਣੀ ਦੀ ਕੇਂਦਰੀ ਸੁਰੱਖਿਆ ਤਹਿਤ ਰੱਖਿਆ ਗਿਆ ਸੀ। ਗ਼ੌਰਤਲਬ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦਾ ਬੀਤੀ 26 ਦਸੰਬਰ ਨੂੰ 92 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਸੂਤਰਾਂ ਨੇ ਕਿਹਾ ਕਿ ਕੇਂਦਰੀ ਖੁਫੀਆ ਏਜੰਸੀਆਂ ਦੁਆਰਾ ਗੁਰਸ਼ਰਨ ਕੌਰ ਦੀ ਸੁਰੱਖਿਆ ਦੀ ਤਾਜ਼ਾ ਸਮੀਖਿਆ ਕਰਨ ਤੋਂ ਬਾਅਦ ਉਨ੍ਹਾਂ ਦੀ ਸੁਰੱਖਿਆ ਨੂੰ ਘਟਾ ਕੇ ਦੂਜੇ ਪੱਧਰ ਦੀ ਜ਼ੈੱਡ ਸ਼੍ਰੇਣੀ ਸੁਰੱਖਿਆ ਅਧੀਨ ਰੱਖਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਅਨੁਸਾਰ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (ਸੀਆਰਪੀਐਫ) ਦੇ ਵੀਆਈਪੀ ਸੁਰੱਖਿਆ ਵਿੰਗ ਨੂੰ ਗੁਰਸ਼ਰਨ ਕੌਰ ਲਈ ਜ਼ੈੱਡ ਸ਼੍ਰੇਣੀ ਦੇ ਅਨੁਸਾਰ ਕਰਮਚਾਰੀਆਂ ਦੀ ਗਿਣਤੀ ਅਤੇ ਪ੍ਰੋਟੋਕੋਲ ਨੂੰ ਘਟਾਉਣ ਦੇ ਨਿਰਦੇਸ਼ ਦਿੱਤੇ ਹਨ।
ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਨਿੱਜੀ ਸੁਰੱਖਿਆ ਦੇ ਨਾਲ-ਨਾਲ ਘਰ ਦੀ ਸੁਰੱਖਿਆ ਲਈ ਲਗਭਗ ਇਕ ਦਰਜਨ ਹਥਿਆਰਬੰਦ ਕਮਾਂਡੋਜ਼ ਦੀ ਸੁਰੱਖਿਆ ਹਾਸਲ ਹੋਵੇਗੀ। ਉਨ੍ਹਾਂ ਨੇ ਕਿਹਾ ਕਿ ਸੁਰੱਖਿਆ ਦੇ ਵਰਗੀਕਰਨ ਵਿੱਚ ਬਦਲਾਅ ਕਾਰਨ ਡਾ. ਮਨਮੋਹਨ ਸਿੰਘ ਦੇ ਪਰਿਵਾਰ ਲਈ ਮਨਜ਼ੂਰ ਦਿੱਲੀ ਪੁਲੀਸ ਦੇ ਜਵਾਨਾਂ ਦੀ ਗਿਣਤੀ ਨੂੰ ਵੀ ਘਟਾ ਦਿੱਤਾ ਗਿਆ ਹੈ।
ਨਿਤਿਆਨੰਦ ਦੇ 20 ਚੇਲੇ ਬੋਲੀਵੀਆ ਨੇ ਕੀਤੇ ਡਿਪੋਰਟ
ਬੋਲੀਵੀਆ : ਭਾਰਤ ਤੋਂ ਫਰਾਰ ਹੋ ਕੇ ਅਖੌਤੀ &lsquoਯੂਨਾਈਟਿਡ ਸਟੇਟਸ ਆਫ਼ ਕੈਲਾਸਾ&rsquo ਬਣਾਉਣ ਵਾਲੇ ਪਾਖੰਡੀ ਸਾਧ ਨਿਤਯਾਨੰਦ ਦੀ ਇਕ ਹੋਰ ਕਰਤੂਤ ਸਾਹਮਣੇ ਆਈ ਹੈ। ਕੈਲਾਸਾ ਦੇ 20 ਕਥਿਤ ਨਾਗਰਿਕਾਂ ਨੂੰ ਦੱਖਣੀ ਅਮਰੀਕਾ ਦੇ ਮੁਲਕ ਬੋਲੀਵੀਆ ਵਿਚ ਗਿ੍ਰਫ਼ਤਾਰ ਕਰਦਿਆਂ ਡਿਪੋਰਟ ਕਰ ਦਿਤਾ ਗਿਆ ਹੈ। ਨਿਤਯਾਨੰਦ ਦੇ ਚੇਲਿਆਂ ਵਿਰੁੱਧ ਦੋਸ਼ ਸਨ ਕਿ ਉਨ੍ਹਾਂ ਨੇ ਤਿੰਨ ਆਦੀਵਾਸੀ ਕਬੀਲਿਆਂ ਨਾਲ ਰਲ ਕੇ 4 ਲੱਖ 80 ਹਜ਼ਾਰ ਹੈਕਟੇਅਰ ਸਰਕਾਰੀ ਜ਼ਮੀਨ ਉਤੇ ਕਬਜ਼ਾ ਕਰਨ ਦਾ ਯਤਨ ਕੀਤਾ। ਮੀਡੀਆ ਰਿਪੋਰਟਾਂ ਮਤਾਬਕ ਨਿਤਿਆਨੰਦ ਦੇ ਚੇਲਿਆਂ ਨੇ ਬਾਉਰ, ਕਾਯੂਬਾ ਅਤੇ ਅਸੇ ਅਹਾ ਕਬੀਲਿਆਂ ਤੋਂ 1 ਹਜ਼ਾਰ ਸਾਲ ਵਾਸਤੇ ਜ਼ਮੀਨ ਲੀਜ਼ &rsquoਤੇ ਲਈ।
ਲੀਜ਼ ਕੰਟਰੈਕਟ ਵਿਚ ਲਿਖਿਆ ਗਿਆ ਕਿ ਕੈਲਾਸਾ ਆਪਣੀ ਮਰਜ਼ੀ ਮੁਤਾਬਕ ਜ਼ਮੀਨ ਦੀ ਵਰਤੋਂ ਕਰ ਸਕਦਾ ਹੈ ਜਦਕਿ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਕੋਈ ਵਿਦੇਸ਼ੀ ਨਾਗਰਿਕ ਐਮਾਜ਼ੌਨ ਇਲਾਕੇ ਵਿਚ ਜ਼ਮੀਨ ਖਰੀਦਣ ਜਾਂ ਲੀਜ਼ &rsquoਤੇ ਲੈਣ ਦਾ ਹੱਕਦਾਰ ਨਹੀਂ। ਬੋਲੀਵੀਆ ਸਰਕਾਰ ਵੱਲੋਂ ਸਾਰੇ 20 ਜਣਿਆਂ ਨੂੰ ਭਾਰਤ, ਅਮਰੀਕਾ, ਸਵੀਡਨ ਅਤੇ ਚੀਨ ਡਿਪੋਰਟ ਕਰ ਦਿਤਾ ਹੈ ਜਿਥੋਂ ਇਹ ਟੂਰਿਸਟ ਵੀਜ਼ਾ &rsquoਤੇ ਆਏ ਸਨ। ਨਿਤਿਆਨੰਦ ਦੇ ਚੇਲੇ ਕਿਸੇ ਤਰੀਕੇ ਨਾਲ ਬੋਲੀਵੀਆ ਦੇ ਰਾਸ਼ਟਰਪਤੀ ਨਾਲ ਫੋਟੋ ਖਿਚਵਾਉਣ ਵਿਚ ਸਫ਼ਲ ਹੋ ਗਏ ਜਿਸ ਦੇ ਆਧਾਰ &rsquoਤੇ ਇਨ੍ਹਾਂ ਵੱਲੋਂ ਹਜ਼ਾਰਾਂ ਏਕੜ ਜ਼ਮੀਨ ਉਤੇ ਕਾਬਜ਼ ਹੋਣ ਦਾ ਯਤਨ ਕੀਤਾ। ਇਥੇ ਦੱਸਣਾ ਬਣਦਾ ਹੈ ਕਿ ਨਿਤਯਾਨੰਦ ਵਿਰੁੱਧ ਭਾਰਤ ਵਿਚ ਬਲਾਤਕਾਰ, ਬੱਚਿਆਂ ਨੂੰ ਅਗਵਾ ਕਰਨ ਅਤੇ ਤਸੀਹੇ ਦੇਣ ਵਰਗੇ ਦੋਸ਼ ਲੱਗੇ ਸਨ ਅਤੇ ਪੰਜ ਸਾਲ ਪਹਿਲਾਂ ਭਾਰਤ ਤੋਂ ਫਰਾਰ ਹੋ ਗਿਆ।