image caption:

7 ਅਪ੍ਰੈਲ 2025 (ਸੋਮਵਾਰ) ਅੱਜ ਦੀਆਂ ਮੁੱਖ ਖਬਰਾਂ

ਸ਼੍ਰੋਮਣੀ ਅਕਾਲੀ ਦਲ ਨੂੰ ਨਵਾ ਪ੍ਰਧਾਨ ਮਿਲਣ ਦੀਆਂ ਤਿਆਰੀਆਂ
ਸ਼੍ਰੋਮਣੀ ਅਕਾਲੀ ਦਲ ਵਿੱਚ ਆਗੂ ਪੱਧਰੀ ਬਦਲਾਅ ਦੇ ਸੰਕੇਤ ਮਿਲ ਰਹੇ ਹਨ। ਵਿਸਾਖੀ (13 ਅਪ੍ਰੈਲ) ਤੋਂ ਪਹਿਲਾਂ ਪਾਰਟੀ ਨੂੰ ਨਵਾਂ ਮੁਖੀ ਮਿਲ ਸਕਦਾ ਹੈ। ਇਸ ਸਬੰਧੀ 8 ਅਪ੍ਰੈਲ ਨੂੰ ਦੁਪਹਿਰ 2 ਵਜੇ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਵਿੱਚ ਵਰਕਿੰਗ ਕਮੇਟੀ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਕਾਰਜਕਾਰੀ ਮੁਖੀ ਬਲਵਿੰਦਰ ਸਿੰਘ ਭੂੰਦੜ ਦੀ ਅਗਵਾਈ ਹੇਠ ਹੋਏਗੀ। ਪਾਰਟੀ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।

ਕਰਨੈਲ ਸਿੰਘ ਪੀਰ ਮੁਹੰਮਦ ਵੱਲੋਂ ਅਕਾਲੀ ਦਲ ਤੋਂ ਅਸਤੀਫ਼ਾ
ਚੰਡੀਗੜ੍ਹ- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਪੀਰ ਮੁਹੰਮਦ ਨੇ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਐਨ ਇੱਕ ਦਿਨ ਪਹਿਲਾਂ ਅਸਤੀਫ਼ਾ ਦਿੱਤਾ ਹੈ।
ਅਕਾਲੀ ਆਗੂ ਪੀਰ ਮੁਹੰਮਦ ਨੇ ਅਸਤੀਫ਼ਾ ਦੇਣ ਮਗਰੋਂ ਦੋਸ਼ ਅਕਾਲੀ ਲੀਡਰਸ਼ਿਪ ਉਤੇ ਜ਼ੋਰਦਾਰ ਹਮਲੇ ਕਰਦਿਆਂ ਦੋਸ਼ ਲਾਇਆ ਕਿ ਪਾਰਟੀ ਆਪਣੀ ਵਿਚਾਰਧਾਰਾ ਤੋਂ ਭਟਕ ਚੁੱਕੀ ਹੈ ਅਤੇ ਤਾਕਤ ਨਹੀਂ ਛੱਡਣਾ ਚਾਹੁੰਦੀ ਹੈ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੀਰਮੁਹੰਮਦ ਨੇ ਬੜੀ ਹੁਸ਼ਿਆਰੀ ਨਾਲ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੰਗਲਵਾਰ ਨੂੰ ਵਰਕਿੰਗ ਕਮੇਟੀ ਮਗਰੋਂ ਸਮੁੱਚਾ ਢਾਂਚਾ ਉਂਝ ਹੀ ਭੰਗ ਹੋ ਜਾਣਾ ਸੀ ਪਰ ਪੀਰ ਮੁਹੰਮਦ ਨੇ ਦਿਖਾਵੇ ਲਈ ਐਨ ਪਹਿਲਾਂ ਇਹ ਕਦਮ ਚੁੱਕਿਆ ਹੈ। ਡਾ. ਚੀਮਾ ਨੇ ਕਿਹਾ ਕਿ ਇਹ ਪੀਰ ਮੁਹੰਮਦ ਦੀ &lsquoਕਲਾ&rsquo ਹੈ।


ਮਾਨਸੀ ਘੋਸ਼ ਨੇ ਜਿੱਤਿਆ &lsquoਇੰਡੀਅਨ ਆਈਡਲ 15&rsquo ਦਾ ਖਿਤਾਬ
6 ਅਪ੍ਰੈਲ ਨੂੰ ਪ੍ਰਸਿੱਧ ਸਿੰਗਿੰਗ ਰਿਐਲਿਟੀ ਸ਼ੋਅ &lsquoਇੰਡੀਅਨ ਆਈਡਲ&rsquo ਦੇ 15ਵੇਂ ਸੀਜ਼ਨ ਦਾ ਗ੍ਰੈਂਡ ਫਿਨਾਲੇ ਹੋਇਆ, ਜਿਸ &lsquoਚ ਕੋਲਕਾਤਾ ਦੀ ਮਾਨਸੀ ਘੋਸ਼ ਨੇ ਤਾਜ ਆਪਣੇ ਨਾਮ ਕਰ ਲਿਆ। 24 ਸਾਲ ਦੀ ਮਾਨਸੀ ਨੇ ਆਪਣੀ ਬੇਮਿਸਾਲ ਆਵਾਜ਼ ਨਾਲ ਨਾਂ ਕੇਵਲ ਜੱਜਾਂ, ਸਗੋਂ ਦਰਸ਼ਕਾਂ ਦੇ ਦਿਲ ਵੀ ਜਿੱਤ ਲਏ।ਮਾਨਸੀ ਪੱਛਮੀ ਬੰਗਾਲ ਦੀ ਰਾਜਧਾਨੀ ਕੋਲਕਾਤਾ ਤੋਂ ਸਬੰਧਤ ਹੈ। ਬਚਪਨ ਤੋਂ ਹੀ ਗਾਇਕੀ ਲਈ ਪਿਆਰ ਰੱਖਣ ਵਾਲੀ ਮਾਨਸੀ ਨੇ ਹੌਸਲੇ ਅਤੇ ਸਟੇਜ 'ਤੇ ਕਮਾਲ ਕਰਦਿਆਂ ਇਹ ਸਿੱਧ ਕਰ ਦਿੱਤਾ ਕਿ ਉਹ ਸੰਗੀਤ ਦੀ ਦੁਨੀਆ ਵਿੱਚ ਲੰਮੀ ਰੇਸ ਦੀ ਘੋੜੀ ਹੈ। ਉਸ ਦੇ ਪਿਤਾ ਨੇ ਦੱਸਿਆ ਕਿ ਮਾਨਸੀ ਨੇ ਨਿਰੰਤਰ ਮਿਹਨਤ ਕਰਦਿਆਂ ਘਰੇਲੂ ਵਿੱਤੀ ਜ਼ਿੰਮੇਵਾਰੀਆਂ ਵੀ ਨਿਭਾਈਆਂ ਹਨ ਅਤੇ ਭਵਿੱਖ 'ਚ ਆਪਣੇ ਪਰਿਵਾਰ ਲਈ ਘਰ ਖਰੀਦਣ ਦਾ ਵੀ ਸੁਪਨਾ ਰੱਖਦੀ ਹੈ।


ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਤੋਂ ਵੱਡੀ ਰਾਹਤ
ਜੋਧਪੁਰ : ਨਾਬਾਲਗ ਨਾਲ ਬਲਾਤਕਾਰ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਆਸਾਰਾਮ ਨੂੰ ਜੋਧਪੁਰ ਹਾਈ ਕੋਰਟ ਨੇ ਡਾਕਟਰੀ ਆਧਾਰ 'ਤੇ ਵੱਡੀ ਰਾਹਤ ਦਿੰਦੇ ਹੋਏ 30 ਜੂਨ 2025 ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। 86 ਸਾਲਾ ਆਸਾਰਾਮ ਨੇ ਆਪਣੀ ਸਿਹਤ ਨੂੰ ਲੈ ਕੇ ਜ਼ਮਾਨਤ ਦੀ ਮਿਆਦ ਵਧਾਉਣ ਦੀ ਅਰਜ਼ੀ ਦਿੱਤੀ ਸੀ, ਜਿਸਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ। ਇਸ ਤੋਂ ਪਹਿਲਾਂ ਆਸਾਰਾਮ ਨੂੰ 21 ਮਾਰਚ ਤੱਕ ਜ਼ਮਾਨਤ ਮਿਲੀ ਹੋਈ ਸੀ। ਜ਼ਮਾਨਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਉਸਨੇ ਆਤਮ ਸਮਰਪਣ ਕੀਤਾ, ਪਰ ਫਿਰ ਸਿਹਤ ਕਾਰਨਾਂ ਚਿਟਿਨਗ ਮੲਦਿਚੳਲ ਚੋਨਚੲਰਨਸ ਨਾਲ ਇੱਕ ਵਾਰ ਫਿਰ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ। ਅਦਾਲਤ ਨੇ ਮਾਮਲੇ ਨੂੰ ਧਿਆਨ ਵਿੱਚ ਰੱਖਦੇ ਹੋਏ ਉਨ੍ਹਾਂ ਦੀ ਜ਼ਮਾਨਤ ਦੀ ਮਿਆਦ ਵਧਾ ਦਿੱਤੀ। ਇਹ ਫੈਸਲਾ ਹਾਈ ਕੋਰਟ ਦੇ ਡਬਲ ਬੈਂਚ &mdash ਜਸਟਿਸ ਦਿਨੇਸ਼ ਮਹਿਤਾ ਅਤੇ ਜਸਟਿਸ ਵਿਨੀਤ ਕੁਮਾਰ ਮਾਥੁਰ &mdash ਵੱਲੋਂ ਸੁਣਾਇਆ ਗਿਆ।

ਚਿੱਟੇ ਨਾਲ ਫੜੀ ਗਈ ਪੁਲਿਸ ਮੁਲਾਜ਼ਮ ਅਮਨਦੀਪ ਕੌਰ ਦੇ ਹੋਰ ਖੁਲਾਸੇ
ਬਠਿੰਡਾ: ਪੰਜਾਬ ਪੁਲਿਸ ਦੀ ਕਾਂਸਟੇਬਲ ਅਤੇ ਸੋਸ਼ਲ ਮੀਡੀਆ ਇੰਫਲੂਐਂਸਰ ਅਮਨਦੀਪ ਕੌਰ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 2011 ਵਿੱਚ ਭਰਤੀ ਹੋਈ ਅਮਨਦੀਪ ਆਪਣੇ 14 ਸਾਲਾਂ ਦੇ ਕਰੀਅਰ ਵਿੱਚ ਪਹਿਲਾਂ ਹੀ ਦੋ ਵਾਰ ਗ੍ਰਿਫ਼ਤਾਰ ਹੋ ਚੁੱਕੀ ਹੈ। ਇਹ ਉਸ ਦੀ ਤੀਜੀ ਗ੍ਰਿਫ਼ਤਾਰੀ ਹੈ। ਅਮਨਦੀਪ ਨੇ ਇੰਸਟਾਗ੍ਰਾਮ 'ਤੇ ਅਕਸਰ ਆਪਣੇ ਮਹਿੰਗੇ ਸ਼ੀਹ ਤਜ਼ੂ ਕੁੱਤੇ ਨਾਲ ਵੀਡੀਓ ਰੀਲਾਂ ਬਣਾਈਆਂ। ਇਹ ਨਸਲ ਭਾਰਤ ਵਿੱਚ 60 ਹਜ਼ਾਰ ਤੋਂ ਲੈ ਕੇ 1.5 ਲੱਖ ਰੁਪਏ ਤੱਕ ਦੀ ਹੁੰਦੀ ਹੈ। ਉਸ ਦੇ ਇੰਸਟਾ ਵਿਡੀਓਜ਼ ਵਿੱਚ ਦਿਖਦਾ ਬੰਗਲਾ, ਜਿੱਥੇ ਉਹ ਰਹਿ ਰਹੀ ਸੀ, ਕਿਸੇ ਹੋਰ ਦੇ ਨਾਮ 'ਤੇ ਹੈ। ਪੁਲਿਸ ਅਨੁਸਾਰ ਉਸ ਦੇ ਨਾਮ 'ਤੇ ਸਿਰਫ਼ ਇੱਕ ਸਕੂਟੀ ਹੈ, ਪਰ ਜਾਇਦਾਦਾਂ, ਕਾਰਾਂ, ਗਹਿਣਿਆਂ ਅਤੇ ਪਾਲਤੂ ਜਾਨਵਰਾਂ ਵਾਸਤੇ ਰੁਝਾਨ ਉਸਦੇ ਲਾਈਫਸਟਾਈਲ ਨੂੰ ਲਕਜ਼ਰੀ ਬਣਾਉਂਦੇ ਹਨ। ਪੁਲਿਸ ਨੇ ਇਹ ਵੀ ਦੱਸਿਆ ਕਿ ਉਸ ਦੀ ਮਾਸਿਕ ਤਨਖਾਹ 50-60 ਹਜ਼ਾਰ ਰੁਪਏ ਦੇ ਕਰੀਬ ਹੈ, ਜਿਸ ਨਾਲ ਐਨੀ ਜਾਇਦਾਦ ਇਕੱਠੀ ਕਰਨਾ ਸਵਾਲ ਖੜ੍ਹੇ ਕਰਦਾ ਹੈ।

ਲੁਧਿਆਣਾ ਵਿੱਚ ਹੋ ਸਕਦੀ ਹੈ ਹੌਬੀ ਧਾਲੀਵਾਲ ਦੀ ਚੋਣ ਦਸਤਕ
ਲੁਧਿਆਣਾ : ਪਾਲੀਵੁੱਡ ਅਦਾਕਾਰ ਤੇ ਭਾਜਪਾ ਆਗੂ ਕਮਲਦੀਪ ਸਿੰਘ ਉਰਫ ਹੌਬੀ ਧਾਲੀਵਾਲ ਨੇ ਇਸ਼ਾਰਾ ਦਿੱਤਾ ਹੈ ਕਿ ਜੇਕਰ ਭਾਜਪਾ ਉਨ੍ਹਾਂ ਨੂੰ ਟਿਕਟ ਦਿੰਦੀ ਹੈ, ਤਾਂ ਉਹ ਲੁਧਿਆਣਾ ਪੱਛਮੀ ਦੀ ਉਪ ਚੋਣ ਲੜਨਗੇ। ਆਮ ਆਦਮੀ ਪਾਰਟੀ ਨੇ ਇਸ ਸੀਟ 'ਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਨੂੰ ਮੈਦਾਨ 'ਚ ਉਤਾਰਿਆ ਹੈ, ਜਦਕਿ ਕਾਂਗਰਸ ਵੱਲੋਂ ਭਾਰਤ ਭੂਸ਼ਣ ਆਸ਼ੂ ਚੋਣ ਲੜ ਰਹੇ ਹਨ। ਬਜਪ ਨੇ ਅਜੇ ਤੱਕ ਉਮੀਦਵਾਰ ਦਾ ਐਲਾਨ ਨਹੀਂ ਕੀਤਾ। ਹੌਬੀ ਧਾਲੀਵਾਲ, ਜੋ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਦੇ ਹੱਕ 'ਚ ਵੋਟਾਂ ਮੰਗਦੇ ਵੇਖੇ ਗਏ ਸਨ, ਨੇ ਹਾਲ ਹੀ ਵਿੱਚ ਚੋਣ ਨਿਗਰਾਨ ਨਰਿੰਦਰ ਸਿੰਘ ਰੈਨਾ ਨਾਲ ਮੁਲਾਕਾਤ ਵੀ ਕੀਤੀ।


 ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ &rsquoਚ ਕੇਂਦਰ ਤੇ ਪੰਜਾਬ ਸਰਕਾਰ ਬਣਾਏ ਸਖ਼ਤ ਤੇ ਵਿਸ਼ੇਸ਼ ਕਾਨੂੰਨ- ਜਥੇਦਾਰ ਕੁਲਦੀਪ ਸਿੰਘ ਗੜਗੱਜ

ਨਵੀਂ ਦਿੱਲੀ, 5 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਕੇਂਦਰ ਅਤੇ ਪੰਜਾਬ ਸਰਕਾਰ ਸਖ਼ਤ ਅਤੇ ਵਿਸ਼ੇਸ਼ ਕਾਨੂੰਨ ਬਣਾਉਣ। ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਇੱਕ ਬਿਆਨ ਵਿੱਚ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਜੁਗੋ ਜੁਗ ਅਟੱਲ ਹਾਜ਼ਰ ਨਾਜ਼ਰ ਗੁਰੂ ਹਨ ਅਤੇ ਜਦੋਂ ਵੀ ਕਿਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਹੁੰਦੀ ਹੈ ਤਾਂ ਦੇਸ਼ ਦੁਨੀਆ ਵਿੱਚ ਵੱਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ।
ਜ਼ਿਕਰਯੋਗ ਹੈ ਕਿ ਬੀਤੇ ਕੱਲ੍ਹ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਪਟਿਆਲਾ ਜ਼ਿਲ੍ਹੇ ਦੇ ਸਮਾਣਾ ਵਿਖੇ ਕਰੀਬ ਛੇ ਮਹੀਨਿਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਦੋਸ਼ੀਆਂ ਖਿਲਾਫ ਸਖ਼ਤ ਕਾਨੂੰਨ ਦੀ ਮੰਗ ਕਰਦਿਆਂ ਟਾਵਰ ਉੱਤੇ ਚੜ੍ਹਕੇ ਸੰਘਰਸ਼ ਕਰ ਰਹੇ ਭਾਈ ਗੁਰਜੀਤ ਸਿੰਘ ਖ਼ਾਲਸਾ ਨਾਲ ਮੁਲਾਕਾਤ ਕਰਨ ਲਈ ਪੁੱਜੇ ਸਨ। ਜਥੇਦਾਰ ਗੜਗੱਜ ਨੇ ਭਾਈ ਗੁਰਜੀਤ ਸਿੰਘ ਨਾਲ ਵੀਡੀਓ ਕਾਲ ਉੱਤੇ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆਪਣੀ ਭੁੱਖ ਹੜਤਾਲ ਛੱਡਣ, ਭੋਜਣ ਛਕਣ ਤੇ ਸੰਘਰਸ਼ ਜਾਰੀ ਰੱਖਣ ਲਈ ਕਿਹਾ ਅਤੇ ਇਹ ਭਰੋਸਾ ਦਿੱਤਾ ਕਿ ਇਸ ਮਾਮਲੇ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਸਮੁੱਚਾ ਸਿੱਖ ਜਗਤ ਉਨ੍ਹਾਂ ਦੇ ਨਾਲ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਖਾਲਸਾ ਸਾਜਣਾ ਦਿਵਸ ਮੌਕੇ 1942 ਸ਼ਰਧਾਲੂਆਂ ਦਾ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ ਪਾਕਿਸਤਾਨ

ਨਵੀਂ ਦਿੱਲੀ, 7 ਅਪ੍ਰੈਲ (ਮਨਪ੍ਰੀਤ ਸਿੰਘ ਖਾਲਸਾ):- ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੇ ਦਰਸ਼ਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਲਈ 1942 ਸ਼ਰਧਾਲੂਆਂ ਨੂੰ ਵੀਜੇ ਪ੍ਰਾਪਤ ਹੋਏ ਹਨ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਰਵਾਨਾ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 1942 ਸ਼ਰਧਾਲੂਆਂ ਦੇ ਪਾਸਪੋਰਟ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਨੂੰ ਦੂਤਾਵਾਸ ਵੱਲੋਂ ਵੀਜ਼ਾ ਜਾਰੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਖਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਣਾ ਹੈ। ਇਹ ਜਥਾ 10 ਅਪ੍ਰੈਲ ਨੂੰ ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਰਵਾਨਾ ਹੋਵੇਗਾ, ਜੋ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖਾਲਸਾ ਸਾਜਨਾ ਦਿਵਸ ਵਿਸਾਖੀ ਦੇ ਮੁੱਖ ਸਮਾਗਮ ਵਿੱਚ ਸ਼ਾਮਲ ਹੋਣ ਉਪਰੰਤ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਕੇ 19 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ। ਸ. ਪ੍ਰਤਾਪ ਸਿੰਘ ਨੇ ਕਿਹਾ ਕਿ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਜਿਨ੍ਹਾਂ ਦੇ ਵੀਜੇ ਲੱਗੇ ਹਨ ਉਹ ਆਪਣੇ ਪਾਸਪੋਰਟ 9 ਅਪ੍ਰੈਲ ਨੂੰ ਦਫ਼ਤਰੀ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਤੋਂ ਪ੍ਰਾਪਤ ਕਰਨ। ਇਸੇ ਦੌਰਾਨ ਓਐਸਡੀ ਸ. ਸਤਬੀਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਵੀਜ਼ਾਂ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਬਹੁਤ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਨਹੀਂ ਸੀ ਦਿੱਤਾ ਜਾਂਦਾ, ਜਿਸ ਨਾਲ ਸ਼ਰਧਾਲੂਆਂ ਦੀ ਧਾਰਮਿਕ ਭਾਵਨਾਵਾਂ ਨੂੰ ਸੱਟ ਵੱਜਦੀ ਸੀ। ਬੀਤੇ ਦਿਨੀਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ਤੇ ਮੁੱਖ ਸਕੱਤਰ ਸ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਇੱਕ ਵਫ਼ਦ ਨੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਨਾਲ ਮੁਲਾਕਾਤ ਕਰਕੇ ਸਾਰੇ ਸ਼ਰਧਾਲੂਆਂ ਨੂੰ ਵੀਜ਼ਾ ਦੇਣ ਦੀ ਮੰਗ ਕੀਤੀ ਸੀ। ਉਨ੍ਹਾਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਸਾਰੇ ਨਾਵਾਂ ਨੂੰ ਖੁਲ੍ਹਦਿਲੀ ਨਾਲ ਵੀਜ਼ਾਂ ਦੇਣ ਲਈ ਪਾਕਿਸਤਾਨ ਦੂਤਾਵਾਸ ਦੇ ਅਧਿਕਾਰੀਆਂ ਦੇ ਨਾਲ ਨਾਲ ਭਾਰਤ ਅਤੇ ਪਾਕਿਸਤਾਨ ਸਰਕਾਰਾਂ ਦਾ ਵੀ ਧੰਨਵਾਦ ਕਰਦੇ ਹਨ।


ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਪੁਰਬ ਨੂੰ ਲੈ ਕੇ ਸਿੰਘ ਸਭਾਵਾਂ ਦੇ ਪ੍ਰਤੀਨਿਧਾਂ ਨਾਲ ਵਿਚਾਰ ਚਰਚਾ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ): ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਮਨਾਉਣ ਨੂੰ ਲੈ ਕੇ ਦਿੱਲੀ ਦੀਆਂ ਸਿੰਘ ਸਭਾਵਾਂ ਦੇ ਪ੍ਰਤੀਨਿਧਾਂ ਨਾਲ ਬੀਤੇ ਦਿਨ ਇਕ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿਚ ਦੱਸਿਆ ਗਿਆ ਕਿ ਕਮੇਟੀ ਨੇ ਸਾਢੇ ਤਿੰਨ ਲੱਖ ਸਹਿਜ ਪਾਠ ਦਾ ਟੀਚਾ ਰੱਖਿਆ ਹੈ ਜਿਸ ਲਈ ਸੰਗਤਾ ਨੂੰ ਪ੍ਰੇਰਿਆ ਜਾ ਰਿਹਾ ਹੈ। 15 ਅਪ੍ਰੈਲ ਤੋਂ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਸਹਿਜ ਪਾਠ ਆਰੰਭ ਹੋਣਗੇ ਜਿਹਨਾਂ ਦੇ ਭੋਗ 25 ਨਵੰਬਰ 2025 ਨੂੰ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ &rsquoਤੇ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਪਾਏ ਜਾਣੇ ਹਨ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕੀਤਾ ਹੈ।
ਇਥੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਵਿਚ ਇਸ ਸਬੰਧ ਵਿਚ ਸਿੰਘ ਸਭਾਵਾਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਰਦਾਰ ਕਾਲਕਾ, ਸਰਦਾਰ ਕਾਹਲੋਂ ਤੇ ਸਰਦਾਰ ਕਰਮਸਰ ਨੇ ਕਿਹਾ ਕਿ ਸਾਡਾ ਯਤਨ ਹੈ ਕਿ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ ਜਾਵੇ। ਉਹਨਾਂ ਕਿਹਾ ਕਿ ਜਦੋਂ 1999 ਵਿਚ ਅਸੀਂ 300 ਸਾਲਾ ਖਾਲਸੇ ਦਾ ਜਨਮ ਦਿਹਾੜਾ ਮਨਾਇਆ, ਫਿਰ 550 ਸਾਲਾ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦਾ ਦਿਹਾੜਾ ਆਇਆ ਅਤੇ ਬਾਬਾ ਬੰਦਾ ਸਿੰਘ ਬਹਾਦਰ ਜੀ ਦਾ ਦਿਹਾੜਾ ਆਇਆ ਤਾਂ ਸਮੁੱਚੀ ਦੁਨੀਆਂ ਨੇ ਵੇਖਿਆ ਕਿ ਅਸੀਂ ਆਪਣੇ ਗੁਰੂ ਸਾਹਿਬਾਨ ਤੇ ਕੌਮ ਨਾਲ ਸਬੰਧਤ ਦਿਹਾੜੇ ਕਿਵੇਂ ਮਨਾਉਂਦੇ ਹਾਂ।

ਕੈਨੇਡਾ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੌਂਟਰੀਆਲ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ ਅਤੇ ਚੋਣ ਜਲਸੇ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ): ਕੈਨੇਡਾ ਵਿੱਚ ਆਉਣ ਵਾਲੀ 28 ਅਪ੍ਰੈਲ ਨੂੰ ਮੈਂਬਰ ਪਾਰਲੀਮੈਂਟ ਇਲੈਕਸ਼ਨ ਹੋਣ ਜਾ ਰਹੇ ਹਨ । ਇਸੇ ਤਹਿਤ ਲਿਬਰਲ ਪਾਰਟੀ ਦੇ ਸਾਬਕਾ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਮੌਂਟਰੀਆਲ ਵਿਖੇ ਪਾਰਕ ਇੰਡਕਸ਼ਨ ਵਿੱਚ ਪਪੀਨੋ ਟੂ ਮੈਂਬਰ ਪਾਰਲੀਮੈਂਟ ਦੀ ਮੈਂਬਰ ਮਰਜੋਈ ਮਾਈਕਲ ਦੇ ਹੱਕ ਵਿੱਚ ਡੋਰ ਟੂ ਡੋਰ ਪ੍ਰਚਾਰ ਕੀਤਾ ਅਤੇ ਇੱਕ ਚੋਣ ਜਲਸਾ ਪਾਰਕ ਐਵੀਨਿਊ ਵਿਖੇ ਕੀਤਾ ਗਿਆ । ਜਿਸ ਵਿੱਚ ਵੱਡੇ ਪੱਧਰ ਤੇ ਪੰਜਾਬੀ ਅਤੇ ਲਿਬਰਲ ਪਾਰਟੀ ਦੇ ਸਪੋਟਰਾਂ ਵੱਲੋਂ ਜਸਟਿਨ ਟਰੂਡੋ ਨੂੰ ਅਸ਼ਵਾਸਨ ਦਵਾਇਆ ਕਿ ਲਿਬਰਲ ਪਾਰਟੀ ਵੱਡੇ ਪੈਮਾਨੇ ਤੇ ਵਾਪਸੀ ਕਰੇਗੀ। ਕੈਨੇਡਾ ਤੋ ਮਨਿੰਦਰ ਵਲੋਂ ਭੇਜੀ ਗਈ ਰਿਪੋਰਟ ਮੁਤਾਬਿਕ ਇਸ ਮੌਕੇ ਪੰਜਾਬੀਆਂ ਨੇ ਵੀਂ ਇਹ ਗੱਲ ਕਹੀ ਹੈ ਕਿ ਸਾਡੀਆਂ ਵੋਟਾਂ ਇਸ ਵਾਰ ਲਿਬਰਲ ਪਾਰਟੀ ਨੂੰ ਪੈਣਗੀਆਂ ਕਿਉਕਿ ਵਡੀ ਗਿਣਤੀ ਅੰਦਰ ਸਿੱਖ ਪੰਜਾਬੀ ਲਿਬਰਲ ਪਾਰਟੀ ਦੇ ਨਾਲ ਕਾਫੀ ਅਰਸਿਆਂ ਤੋਂ ਜੁੜੇ ਹੋਏ ਹਨ । ਉਹਨਾਂ ਨੇ ਕਿਹਾ ਕਿ ਜਸਟਿਨ ਟਰੂਡੋ ਸਰਕਾਰ ਨੇ ਸਿੱਖ ਅਤੇ ਪੰਜਾਬੀਆਂ ਵਾਸਤੇ ਬਹੁਤ ਵੱਡੇ ਪੈਮਾਨੇ ਤੇ ਸੋਚਿਆ ਹੈ ਅਤੇ ਕੈਨੇਡਾ ਨੂੰ ਸੁਰੱਖਿਅਤ ਦੇਸ਼ ਬਣਾਇਆ ਹੈ।


ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਭਾਈ ਮਹਿਲ ਸਿੰਘ ਬੱਬਰ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ

ਨਵੀਂ ਦਿੱਲੀ   (ਮਨਪ੍ਰੀਤ ਸਿੰਘ ਖਾਲਸਾ):- ਅਖੰਡ ਕੀਰਤਨੀ ਜੱਥਾ (ਦਿੱਲੀ) ਵਲੋਂ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਇਤਿਹਾਸਿਕ ਅਸਥਾਨ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖ਼ੇ ਅਖੰਡ ਕੀਰਤਨੀ ਜੱਥੇ ਦੇ ਨਾਮਵਰ ਸਿੰਘ ਭਾਈ ਮਹਿਲ ਸਿੰਘ ਬੱਬਰ ਜੋ ਕਿ ਬੀਤੀ 24 ਮਾਰਚ ਨੂੰ ਨਾਨਕਾਣਾ ਸਾਹਿਬ ਦੀ ਪਵਿੱਤਰ ਧਰਤੀ ਤੇ ਅਕਾਲ ਚਲਾਣਾ ਕਰ ਗਏ ਸਨ, ਉਹਨਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਸ਼ਰਧਾਂਜਲੀ ਸਮਾਗਮ ਕਰਵਾਏ ਗਏ। ਦਿੱਲੀ ਜੱਥੇ ਦੇ ਮੁੱਖ ਸੇਵਾਦਾਰ ਭਾਈ ਅਰਵਿੰਦਰ ਸਿੰਘ ਰਾਜਾ ਨੇ ਸਿੱਖ ਕੌਮ ਦੀ ਅਜ਼ਾਦੀ ਲਹਿਰ ਦੇ ਥੰਮ ਭਾਈ ਮਹਿਲ ਸਿੰਘ ਜੀ ਦੀਆਂ ਲੱਗਭਗ ਅੱਧੀ ਸਦੀ ਤੱਕ ਦੀਆਂ ਸੇਵਾਵਾਂ ਪ੍ਰਤੀ ਗੱਲਬਾਤ ਕਰਦਿਆਂ ਉਹਨਾਂ ਦੇ ਗੁਰਸਿੱਖੀ ਜੀਵਨ, ਸ਼ਾਂਤ ਸੁਭਾਅ ਤੇ ਹਮੇਸ਼ਾਂ ਕੌਮ ਦੀ ਚੜ੍ਹਦੀ ਕਲਾ ਬਾਰੇ ਸੋਚਣ ਦੇ ਕਰਮਾਂ ਦੀ ਸ਼ਲਾਘਾ ਕੀਤੀ।


ਅਮਰੀਕਾ &rsquoਚ ਟਰੰਪ ਅਤੇ ਮਸਕ iਖ਼ਲਾਫ਼ ਜ਼ੋਰਦਾਰ ਪ੍ਰਦਰਸ਼ਨ
ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੀਆਂ ਨੀਤੀਆਂ iਖ਼ਲਾਫ਼ ਨਾਰਾਜ਼ ਲੋਕਾਂ ਨੇ ਮੁਲਕ ਦੇ ਸਾਰੇ 50 ਸੂਬਿਆਂ &rsquoਚ 1200 ਤੋਂ ਵੱਧ ਥਾਵਾਂ &rsquoਤੇ ਸ਼ਨਿਚਰਵਾਰ ਨੂੰ ਜ਼ੋਰਦਾਰ ਪ੍ਰਦਰਸ਼ਨ ਕੀਤਾ। ਪ੍ਰਦਰਸ਼ਨਾਂ ਨੂੰ &lsquoਹੈਂਡਜ਼ ਆਫ਼&rsquo ਨਾਮ ਦਿੱਤਾ ਗਿਆ ਜਿਸ ਦਾ ਮਤਲਬ ਹੈ ਕਿ ਟਰੰਪ ਲੋਕਾਂ ਦੇ ਨਿੱਜੀ ਮਾਮਲਿਆਂ &rsquoਚ ਦਖ਼ਲ ਦੇਣਾ ਬੰਦ ਕਰਨ। ਦੇਸ਼ ਭਰ &rsquoਚ ਵਕੀਲਾਂ, ਨਾਗਰਿਕ ਅਧਿਕਾਰ ਜਥੇਬੰਦੀਆਂ, ਐੱਲਜੀਬੀਟੀ ਸਮਰਥਕਾਂ, ਮਨੁੱਖੀ ਹੱਕਾਂ ਦੇ ਕਾਰਕੁਨਾਂ ਸਮੇਤ 150 ਤੋਂ ਵੱਧ ਗਰੁੱਪਾਂ ਨੇ ਰੈਲੀਆਂ ਕੀਤੀਆਂ। ਇਸ ਦੌਰਾਨ ਬੱਚਿਆਂ ਤੋਂ ਲੈ ਕੇ ਬਜ਼ੁਰਗ ਤੱਕ ਸੜਕਾਂ &rsquoਤੇ ਟਰੰਪ ਅਤੇ ਉੱਘੇ ਕਾਰੋਬਾਰੀ ਐਲਨ ਮਸਕ iਖ਼ਲਾਫ਼ ਪੋਸਟਰ ਲਹਿਰਾਉਂਦੇ ਦਿਖੇ। ਪ੍ਰਦਰਸ਼ਨਕਾਰੀਆਂ ਨੇ ਟਰੰਪ ਪ੍ਰਸ਼ਾਸਨ ਵੱਲੋਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢਣ, ਦੇਸ਼ ਨਿਕਾਲੇ, ਅਰਥਚਾਰੇ ਅਤੇ ਹੋਰ ਨੀਤੀਆਂ iਖ਼ਲਾਫ਼ ਨਾਅਰੇਬਾਜ਼ੀ ਕੀਤੀ। ਪ੍ਰਦਰਸ਼ਨਾਂ ਬਾਰੇ ਵ੍ਹਾਈਟ ਹਾਊਸ ਵੱਲੋਂ ਜਾਰੀ ਬਿਆਨ &rsquoਚ ਕਿਹਾ ਗਿਆ, &lsquo&lsquoਰਾਸ਼ਟਰਪਤੀ ਟਰੰਪ ਦਾ ਸਟੈਂਡ ਸਪੱਸ਼ਟ ਹੈ। ਉਹ ਸਮਾਜਿਕ ਸੁਰੱਖਿਆ, ਮੈਡੀਕੇਅਰ ਅਤੇ ਮੈਡਿਕਏਡ ਦੇ ਯੋਗ ਲਾਭਪਾਤਰੀਆਂ ਦੀ ਹਮੇਸ਼ਾ ਰਾਖੀ ਕਰਨਗੇ। ਉਂਝ ਡੈਮੋਕਰੈਟਸ ਦਾ ਰਵੱਈਆ ਗ਼ੈਰਕਾਨੂੰਨੀ ਵਿਦੇਸ਼ੀਆਂ ਨੂੰ ਸਮਾਜਿਕ ਸੁਰੱਖਿਆ, ਮੈਡਿਕਏਡ ਅਤੇ ਮੈਡੀਕੇਅਰ ਲਾਭ ਦੇਣਾ ਹੈ ਜਿਸ ਨਾਲ ਪ੍ਰੋਗਰਾਮਾਂ ਦਾ ਦੀਵਾਲੀਆ ਨਿਕਲ ਜਾਵੇਗਾ ਅਤੇ ਅਮਰੀਕੀ ਸੀਨੀਅਰ ਨਾਗਰਿਕ ਬਰਬਾਦ ਹੋ ਜਾਣਗੇ।&rsquo&rsquo ਮਿੱਡਟਾਊਨ ਮੈਨਹਟਨ ਤੋਂ ਅਲਾਸਕਾ ਤੱਕ ਦੇਸ਼ ਭਰ ਦੇ ਸ਼ਹਿਰਾਂ &rsquoਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤੇ। ਵੈਸਟ ਕੋਸਟ &rsquoਤੇ ਸਿਆਟਲ &rsquoਚ ਪ੍ਰਦਰਸ਼ਨਕਾਰੀਆਂ ਨੇ &lsquoਕੁਲੀਨ ਤੰਤਰ ਨਾਲ ਸੰਘਰਸ਼ ਕਰੋ&rsquo ਜਿਹੇ ਨਾਅਰੇ ਲਿਖੇ ਪੋਸਟਰ ਫੜੇ ਹੋਏ ਸਨ। ਪੋਰਟਲੈਂਡ, ਓਰੇਗਨ ਅਤੇ ਲਾਸ ਏਂਜਲਸ &rsquoਚ ਪ੍ਰਦਰਸ਼ਨਕਾਰੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਪਰਸ਼ਿੰਗ ਸਕੁਏਅਰ ਤੋਂ ਸਿਟੀ ਹਾਲ ਤੱਕ ਮਾਰਚ ਕੀਤਾ। ਵਾਸ਼ਿੰਗਟਨ ਡੀਸੀ ਦੇ ਨੈਸ਼ਨਲ ਮਾਲ &rsquoਚ ਰੈਲੀ ਦੌਰਾਨ ਮਨੁੱਖੀ ਹੱਕਾਂ ਨਾਲ ਸਬੰਧਤ ਜਥੇਬੰਦੀ ਦੇ ਪ੍ਰਧਾਨ ਕੈਲੀ ਰੌਬਿਨਸਨ ਨੇ ਐੱਲਬੀਜੀਟੀਕਿਊ ਭਾਈਚਾਰੇ ਨਾਲ ਪ੍ਰਸ਼ਾਸਨ ਵੱਲੋਂ ਅਪਣਾਏ ਵਤੀਰੇ ਦੀ ਆਲੋਚਨਾ ਕੀਤੀ। ਬੋਸਟਨ &rsquoਚ ਪ੍ਰਦਰਸ਼ਨ ਦੌਰਾਨ ਮੇਅਰ ਮਿਸ਼ੇਲ ਵੂ ਨੇ ਕਿਹਾ ਕਿ ਉਹ ਨਹੀਂ ਚਾਹੁੰਦੀ ਕਿ ਉਸ ਦੇ ਬੱਚੇ ਅਤੇ ਹੋਰ ਲੋਕ ਡਰ ਤੇ ਨਫ਼ਰਤ ਦੇ ਮਾਹੌਲ &rsquoਚ ਜਿਊਣ ਅਤੇ ਜਿਥੇ ਉਨ੍ਹਾਂ ਦੇ ਹੱਕਾਂ &rsquoਤੇ ਹਮਲੇ ਹੋਣ। 

ਜਥੇਦਾਰ ਗੜਗੱਜ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ &rsquoਚ ਸੇਵਾ
ਸ੍ਰੀ ਆਨੰਦਪੁਰ ਸਾਹਿਬ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਨਿਭਾ ਰਹੇ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੋੜਾ ਘਰ ਵਿਖੇ ਜੋੜਿਆਂ ਦੀ ਸੇਵਾ ਕੀਤੀ।
ਉਂਝ ਇਹ ਪਹਿਲੀ ਵਾਰ ਹੈ ਜਦੋਂ ਕਿਸੇ ਮੌਜੂਦਾ ਜਥੇਦਾਰ ਵੱਲੋਂ ਇਸ ਤਰ੍ਹਾਂ ਜੋੜਾ ਘਰ ਵਿਖੇ ਇਕ ਨਿਮਾਣੇ ਸੇਵਾਦਾਰ ਵਜੋਂ ਸੇਵਾ ਕੀਤੀ ਗਈ ਹੋਵੇ। ਜਥੇਦਾਰ ਗੜਗੱਜ ਸਿੱਖ ਮਿਸ਼ਨਰੀ ਕਾਲਜ ਦੇ ਵਿਦਿਆਰਥੀ ਰਹੇ ਹਨ ਅਤੇ ਅੱਜ ਸਥਾਨਕ ਸਿੱਖ ਮਿਸ਼ਨਰੀ ਕਾਲਜ ਵਿਖੇ ਉਨ੍ਹਾਂ ਦੇ ਸਨਮਾਨ ਲਈ ਪ੍ਰੋਗਰਾਮ ਰੱਖਿਆ ਗਿਆ ਸੀ। ਜਥੇਦਾਰ ਵੱਲੋਂ ਇਸ ਪ੍ਰੋਗਰਾਮ ਵਿੱਚ ਪੁੱਜਣ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਪੁੱਜ ਕੇ ਜੋੜਾ ਘਰ &rsquoਚ ਸੇਵਾ ਕੀਤੀ ਗਈ।


ਕੈਨੇਡਾ ਦੀ ਪਾਰਲੀਮੈਂਟ &rsquoਚ ਹਥਿਆਰਬੰਦ ਮਸ਼ਕੂਕ ਦਾਖ਼ਲ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਕਾਬੂ
ਵੈਨਕੂਵਰ- ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦੇ ਈ-ਬਲਾਕ ਵਿਚ ਸ਼ਨਿੱਚਰਵਾਰ ਦੁਪਹਿਰੇ ਇਕ ਹਥਿਆਰਬੰਦ ਮਸ਼ਕੂਕ ਦਾਖ਼ਲ ਹੋ ਗਿਆ। ਕੈਨੇਡਿਆਈ ਪੁਲੀਸ ਨੇ ਹਾਲਾਂਕਿ ਕਈ ਘੰਟਿਆਂ ਦੀ ਮੁਸ਼ੱਕਤ ਮਗਰੋਂ ਮੁਲਜ਼ਮ ਨੂੰ ਕਾਬੂ ਕਰ ਲਿਆ। ਉਂਝ ਇਸ ਦੌਰਾਨ ਕਿਸੇ ਜਾਨੀ ਮਾਲੀ ਨੁਕਸਾਨ ਤੋਂ ਬਚਾਅ ਰਿਹਾ ਤੇ ਅਮਲੇ ਦੇ ਮੈਂਬਰਾਂ ਨੇ ਕਮਰਿਆਂ &rsquoਚ ਲੁਕ ਕੇ ਜਾਨ ਬਚਾਈ। ਪੁਲੀਸ ਨੇ ਕਿਹਾ ਕਿ ਇਸ ਪੂਰੀ ਘਟਨਾ ਬਾਰੇ ਐਤਵਾਰ ਨੂੰ ਪ੍ਰੈੱਸ ਕਾਨਫਰੰਸ ਸੱਦ ਵਿਸਥਾਰਤ ਜਾਣਕਾਰੀ ਦਿੱਤੀ ਜਾਵੇਗੀ।
ਜਾਣਕਾਰੀ ਅਨੁਸਾਰ ਹਥਿਆਰਬੰਦ ਵਿਅਕਤੀ ਦੁਪਹਿਰ ਪੌਣੇ ਤਿੰਨ ਵਜੇ ਦੇ ਕਰੀਬ ਸੰਸਦ ਦੇ ਈ ਬਲਾਕ ਵਿਚ ਦਾਖ਼ਲ ਹੋਇਆ। ਸੰਸਦੀ ਅਮਲੇ ਦੇ ਮੈਂਬਰ ਜਾਨ ਬਚਾਉਣ ਲਈ ਨਾਲ ਲੱਗਦੇ ਕਮਰਿਆਂ ਵਿੱਚ ਲੁਕ ਗਏ ਤੇ ਅੰਦਰੋਂ ਤਾਲੇ ਲਾ ਲਏ। ਉਧਰ ਪਾਰਲੀਮੈਂਟ ਪ੍ਰੋਟੈਕਟਿਵ ਸੇਵਾ ਦਲ ਨੂੰ ਹਫੜਾ ਦਫੜੀ ਪੈ ਗਈ ਤੇ ਇਸ ਦੌਰਾਨ ਪੁਲੀਸ ਵੀ ਮੌਕੇ &rsquoਤੇ ਪਹੁੰਚ ਗਈ।