image caption:

15 ਅਪ੍ਰੈਲ 2025 (ਮੰਗਲਵਾਰ) ਅੱਜ ਦੀਆਂ ਮੁੱਖ ਖਬਰਾਂ

 ਮੁਹਾਲੀ ਥਾਣੇ ਵਿਚ ਦਰਜ ਕੇਸ ਖਿਲਾਫ਼ ਹਾਈ ਕੋਰਟ ਪੁੱਜੇ ਪ੍ਰਤਾਪ ਬਾਜਵਾ

ਚੰਡੀਗੜ੍ਹ,-  ਸੀਨੀਅਰ ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ &lsquoਪੰਜਾਬ ਵਿਚ 50 ਬੰਬ ਪੁੱਜਣ&rsquo ਨਾਲ ਸਬੰਧਤ ਬਿਆਨ ਲਈ ਆਪਣੇ ਖਿਲਾਫ਼ ਦਰਜ ਐੱਫਅਆਈਆਰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪੰਜਾਬ ਹਰਿਆਣਾ ਹਾਈ ਕੋਰਟ ਪਹੁੰਚ ਗਏ ਹਨ। ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਬਾਜਵਾ &rsquoਤੇ ਲੱਗੇ ਦੋਸ਼ਾਂ ਵਿਚ ਦੇਸ਼ ਦੀ ਪ੍ਰਭੂਸੱਤਾ ਅਤੇ ਏਕਤਾ ਨੂੰ ਖਤਰੇ ਵਿੱਚ ਪਾਉਣ ਲਈ ਗੁੰਮਰਾਹਕੁਨ ਜਾਣਕਾਰੀ ਵੀ ਸ਼ਾਮਲ ਹੈ। ਬਾਜਵਾ ਦੇ ਵਕੀਲ ਏਪੀਐਸ ਦਿਓਲ ਨੇ ਕਿਹਾ ਕਿ ਐਫਆਈਆਰ ਰੱਦ ਕਰਨ ਲਈ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਨੂੰ ਬੁੱਧਵਾਰ ਲਈ ਸੂਚੀਬੱਧ ਕੀਤਾ ਗਿਆ ਹੈ। ਦਿਓਲ ਨੇ ਕਿਹਾ ਕਿ ਬਾਜਵਾ ਵਿਰੁੱਧ ਦੋਸ਼ ਬੇਬੁਨਿਆਦ ਹਨ।


ਅਮਰੀਕੀ ਕਾਂਗਰਸ ਵੱਲੋਂ &lsquoਸਾਕਾ ਨਕੋਦਰ&rsquo ਨੂੰ ਮਾਨਤਾ ਦੇਣ ਵਾਲਾ ਮਤਾ ਪਾਸ

ਜਲੰਧਰ- ਅਮਰੀਕੀ ਕਾਂਗਰਸ ਨੇ ਸਾਕਾ ਨਕੋਦਰ ਨੂੰ ਮਾਨਤਾ ਦੇਣ ਵਾਲਾ ਮਤਾ ਪਾਸ ਕਰ ਦਿੱਤਾ ਹੈ। ਪਾਸ ਹੋਏ ਮਤੇ ਦੀ ਕਾਪੀ ਸਾਕਾ ਨਕੋਦਰ ਦੇ ਸ਼ਹੀਦ ਹੋਏ ਸਿੱਖ ਨੌਜਵਾਨ ਦੇ ਮਾਪਿਆਂ ਨੂੰ ਕਾਂਗਰਸਮੈਨ ਜਿੰਮੀ ਪਾਨੇਟਾ ਨੇ ਅਮਰੀਕਾ ਦੇ ਸੈਨ ਹੋਜ਼ੇ ਦੇ ਗੁਰਦੁਆਰੇ ਵਿੱਚ ਵਿਸਾਖੀ ਦੇ ਸਮਾਗਮ ਦੌਰਾਨ ਭੇਟ ਕੀਤੀ। ਹਾਲਾਂਕਿ ਇਹ ਮਤਾ 6 ਫਰਵਰੀ ਨੂੰ ਪਾਸ ਕੀਤਾ ਗਿਆ ਸੀ। ਮਤੇ ਵਿੱਚ ਪੰਜਾਬ ਪੁਲੀਸ ਦੀਆਂ ਗੋਲੀਆਂ ਨਾਲ ਸ਼ਹੀਦ ਹੋਏ ਚਾਰ ਨੌਜਵਾਨਾਂ ਦਾ ਜ਼ਿਕਰ ਕੀਤਾ ਗਿਆ ਹੈ। ਇਸ ਦੌਰਾਨ ਭਾਈ ਰਵਿੰਦਰ ਸਿੰਘ, ਭਾਈ ਹਰਮਿੰਦਰ ਸਿੰਘ, ਭਾਈ ਝਿਲਮਣ ਸਿੰਘ ਅਤੇ ਭਾਈ ਬਲਧੀਰ ਸਿੰਘ ਨੂੰ 6 ਫਰਵਰੀ ਨੂੰ ਅਮਰੀਕੀ ਕਾਂਗਰਸ ਵੱਲੋਂ ਸ਼ਰਧਾਂਜਲੀ ਦਿੱਤੀ ਗਈ ਸੀ। ਪਾਸ ਕੀਤੇ ਮਤੇ ਦੀ ਕਾਪੀ ਇਸ ਸਾਕੇ ਵਿੱਚ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਮਾਪਿਆਂ ਬਾਪੂ ਬਲਦੇਵ ਸਿੰਘ ਅਤੇ ਮਾਤਾ ਬਲਦੀਪ ਕੌਰ ਨੂੰ ਵੀ ਭੇਟ ਕੀਤੀ ਗਈ। ਦੁੱਖ ਦੀ ਗੱਲ ਹੈ ਕਿ ਬਾਕੀ ਦੇ ਤਿੰਨ ਸ਼ਹੀਦਾਂ ਦੇ ਮਾਪੇ ਆਪਣੇ ਪੁੱਤਰਾਂ ਨੂੰ ਇਨਸਾਫ਼ ਨਾ ਮਿਲਣ ਤੋਂ ਬਿਨਾਂ ਹੀ ਅਕਾਲ ਚਲਾਣਾ ਕਰ ਗਏ। ਜ਼ਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਵਿੱਚ ਇਨ੍ਹਾਂ ਚਾਰੇ ਸਿੱਖ ਨੌਜਵਾਨਾਂ ਨੂੰ ਸ਼ਰਧਾਂਜਲੀ ਤਾਂ ਦਿੱਤੀ ਗਈ ਸੀ ਪਰ ਇਸ ਕਤਲੇਆਮ ਦੀ ਜਾਂਚ ਰਿਪੋਰਟ ਕਦੇ ਵੀ ਸਦਨ ਵਿੱਚ ਨਹੀਂ ਰੱਖੀ ਗਈ।

ਵਿਰੋਧੀ ਧਿਰ ਦੇ ਆਗੂਆਂ &rsquoਤੇ ਗੈਂਗਸਟਰ ਕਰ ਰਹੇ ਨੇ ਹਮਲੇ: ਮਜੀਠੀਆ

ਅੰਮ੍ਰਿਤਸਰ- ਇਥੇ ਅੱਜ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦੋਸ਼ ਲਾਇਆ ਕਿ ਸਰਕਾਰ ਵੱਲੋਂ ਗੈਂਗਸਟਰਾਂ ਰਾਹੀਂ ਵਿਰੋਧੀ ਧਿਰ ਦੇ ਆਗੂਆਂ ਨੂੰ ਇਸ ਕਰ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਕਿਉਂਕਿ ਇਹ ਆਗੂ ਸਰਕਾਰ ਦੀਆਂ ਅਸਫ਼ਲਤਾਵਾਂ ਨੂੰ ਬੇਨਕਾਬ ਕਰ ਰਹੇ ਹਨ। ਗੈਂਗਸਟਰ ਸ਼ਰ੍ਹੇਆਮ ਵਿਰੋਧੀ ਧਿਰ ਦੇ ਆਗੂਆਂ &rsquoਤੇ ਹਮਲੇ ਕਰ ਰਹੇ ਹਨ। ਉਨ੍ਹਾਂ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮਜੀਠਾ ਹਲਕੇ ਦੇ ਪਿੰਡ ਕਲੇਰ ਮਾਂਗਟ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਜੋ ਉਨ੍ਹਾਂ ਦੇ ਕਰੀਬੀ ਹਨ ਅਤੇ ਅਜਨਾਲਾ ਹਲਕੇ ਦੇ ਅਕਾਲੀ ਦਲ ਦੇ ਇੰਚਾਰਜ ਹਨ, ਦੇ ਪੈਟਰੋਲ ਪੰਪ &rsquoਤੇ ਹਮਲਾ ਹੋਇਆ। ਇਸ ਹਮਲੇ ਦਾ ਮਕਸਦ ਜੋਧ ਸਿੰਘ ਸਮਰਾ ਨੂੰ ਨਿਸ਼ਾਨਾ ਬਣਾਉਣਾ ਸੀ। ਉਨ੍ਹਾਂ ਕਿਹਾ ਕਿ ਹਮਲੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ ਹਨ। ਖੁਫੀਆ ਤੰਤਰ ਦੀ ਅਸਫ਼ਲਤਾ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਕੇਸ ਦਰਜ ਕਰਨ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਬਾਜਵਾ ਨੇ ਜਨਵਰੀ ਦੇ ਅੱਧ ਵਿਚ ਕਿਹਾ ਸੀ ਕਿ ਸੂਬੇ ਦੀ ਅਮਨ ਅਤੇ ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਖ਼ਤਮ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ ਤੇ ਆਉਂਦੇ ਸਮੇਂ ਵਿਚ ਕਿਸੇ ਹਿੰਦੂ ਆਗੂ ਜਾਂ ਵਪਾਰੀ ਨੂੰ ਨਿਸ਼ਾਨਾ ਬਣਾਇਆ ਜਾਵੇਗਾ।


ਸੰਸਦੀ ਚੋਣਾਂ ਵਿਚ ਲਿਬਰਲਾਂ ਤੇ ਟੋਰੀਆਂ ਦੇ ਸਿੰਗ ਫਸਣ ਲੱਗੇ

ਵੈਨਕੂਵਰ- ਕੈਨੇਡਾ ਦੀਆਂ ਫੈਡਰਲ ਚੋਣਾਂ ਦਾ ਦਿਨ ਜਿਵੇਂ ਜਿਵੇਂ ਨੇੜੇ ਆਉਣ ਲੱਗਾ ਹੈ, ਤਿਵੇਂ ਤਿਵੇਂ ਵੋਟਰ ਮਨ ਖੋਲ੍ਹਣ ਲੱਗੇ ਹਨ, ਜਿਸ ਨਾਲ ਤਸਵੀਰ ਕੁਝ ਸਾਫ ਹੋਣ ਲੱਗੀ ਹੈ ਕਿ ਚੋਣਾਂ ਤੋਂ ਬਾਅਦ ਦੇਸ਼ ਦੀ ਵਾਗਡੋਰ ਮੌਜੂਦਾ ਪ੍ਰਧਾਨ ਮੰਤਰੀ ਮਾਰਕ ਕਾਰਨੀ ਹੱਥ ਰਹੇਗੀ ਜਾਂ ਉਸ ਕੁਰਸੀ &rsquoਤੇ ਕੰਜ਼ਰਵੇਟਿਵ ਆਗੂ ਪੀਅਰ ਪੋਲਿਵਰ ਬਿਰਾਜਮਾਨ ਹੋਣਗੇ।

ਭਰੋਸੇਮੰਦ ਮੰਨੇ ਜਾਂਦੇ ਕੁਝ ਸਰਵੇਖਣ ਅਦਾਰਿਆਂ ਵੱਲੋਂ ਜਾਰੀ ਰਿਪੋਰਟਾਂ ਮੁਤਾਬਕ ਟੱਕਰ ਦਿਨ ਬਦਿਨ ਫਸਵੀਂ ਬਣਦੀ ਜਾ ਰਹੀ ਹੈ। ਸਾਬਕ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀਆਂ ਕੁਝ ਨੀਤੀਆਂ ਕਾਰਨ ਪਾਰਟੀ ਨਾਲ ਨਾਰਾਜ਼ ਹੋਏ ਵੋਟਰਾਂ ਨੇ ਤਿੰਨ ਮਹੀਨੇ ਪਹਿਲਾਂ ਲਿਬਰਲ ਪਾਰਟੀ ਨੂੰ ਲੋਕਪ੍ਰਿਅਤਾ ਪੱਖੋਂ 25 ਫੀਸਦ ਤੱਕ ਹੇਠਾਂ ਸੁੱਟ ਦਿੱਤਾ ਸੀ, ਪਰ ਮਾਰਕ ਕਾਰਨੀ ਵਲੋਂ ਪ੍ਰਧਾਨ ਮੰਤਰੀ ਬਣ ਕੇ ਚੋਣਾਂ ਦਾ ਐਲਾਨ ਕਰਨ ਅਤੇ ਅਮਰੀਕਨ ਰਾਸ਼ਟਰਪਤੀ ਦੀਆਂ ਟੈਰਿਫ ਧਮਕੀਆਂ ਨਾਲ ਸਿੱਝਣ ਵਾਲੇ ਬਾਦਲੀਲ ਬਿਆਨਾਂ ਨੇ ਪਾਰਟੀ ਵਿੱਚ ਨਵੀਂ ਰੂਹ ਫੂਕੀ ਤੇ ਅਪਰੈਲ ਦੇ ਪਹਿਲੇ ਹਫਤੇ ਪਾਰਟੀ ਨੂੰ 44 ਫੀਸਦ ਲੋਕਪ੍ਰਿਅਤਾ &rsquoਤੇ ਲਿਜਾ ਖੜਾਇਆ, ਜਦ ਕਿ ਕੰਜ਼ਰਵੇਟਿਵ 37 ਫੀਸਦ &rsquoਤੇ ਜਾ ਅਟਕੇ।


ਅਮਰੀਕਾ ਵਿੱਚ 30 ਦਿਨ ਤੋਂ ਵੱਧ ਰਹਿਣ &rsquoਤੇ ਰਜਿਸਟਰੇਸ਼ਨ ਜ਼ਰੂਰੀ

ਵਾਸ਼ਿੰਗਟਨ-  ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਦੇਸ਼ ਵਿੱਚ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ &rsquoਤੇ ਸਖਤੀ ਕਰ ਦਿੱਤੀ ਹੈ। ਅਮਰੀਕਾ ਸਰਕਾਰ ਨੇ ਦੇਸ਼ ਵਿਚ ਰਹਿ ਰਹੇ ਵਿਦੇਸ਼ੀ ਨਾਗਰਿਕਾਂ ਨੂੰ ਅਲਟੀਮੇਟਮ ਦਿੰਦਿਆਂ ਕਿਹਾ ਹੈ ਕਿ ਜੇ ਉਨ੍ਹਾਂ ਨੇ ਅਮਰੀਕਾ ਵਿਚ ਤੀਹ ਦਿਨ ਤੋਂ ਜ਼ਿਆਦਾ ਰਹਿਣਾ ਹੈ ਤਾਂ ਉਹ ਰਜਿਸਟਰੇਸ਼ਨ ਕਰਵਾ ਲੈਣ, ਨਹੀਂ ਤਾਂ ਉਨ੍ਹਾਂ ਨੂੰ ਜੇਲ੍ਹ ਤੇ ਜੁਰਮਾਨਾ ਦੋਵੇਂ ਹੋਣਗੇ।

ਯੂਐਸ ਡਿਪਾਰਟਮੈਂਟ ਆਫ਼ ਹੋਮਲੈਂਡ ਸਕਿਉਰਿਟੀ (ਡੀਐਚਐਸ) ਨੇ ਸਵੈ-ਡਿਪੋਰਟੇਸ਼ਨ ਦੀ ਜ਼ਰੂਰਤ &lsquoਤੇ ਜ਼ੋਰ ਦਿੰਦਿਆਂ ਵਿਦੇਸ਼ੀ ਨਾਗਰਿਕਾਂ ਨੂੰ 30 ਦਿਨਾਂ ਦੇ ਅੰਦਰ ਆਪਣੇ ਆਪ ਨੂੰ ਸਰਕਾਰ ਕੋਲ ਰਜਿਸਟਰ ਕਰਨ ਜਾਂ ਜੁਰਮਾਨੇ ਜਾਂ ਕੈਦ ਦਾ ਸਾਹਮਣਾ ਕਰਨ ਲਈ ਕਿਹਾ ਹੈ। ਡੋਨਲਡ ਟਰੰਪ ਪ੍ਰਸ਼ਾਸਨ ਨੇ ਕਿਹਾ ਹੈ ਕਿ ਜੋ ਵਿਦੇਸ਼ੀ ਨਾਗਰਿਕ ਅਮਰੀਕਾ ਵਿਚ 30 ਦਿਨਾਂ ਤੋਂ ਵੱਧ ਸਮੇਂ ਤੋਂ ਰਹਿ ਰਹੇ ਹਨ, ਉਨ੍ਹਾਂ ਨੂੰ ਸਰਕਾਰ ਕੋਲ ਰਜਿਸਟਰ ਹੋਣਾ ਚਾਹੀਦਾ ਹੈ ਅਤੇ ਅਜਿਹਾ ਨਾ ਕਰਨ &rsquoਤੇ ਜੁਰਮਾਨਾ ਅਤੇ ਕੈਦ ਹੋ ਸਕਦੀ ਹੈ। ਇਸ ਸਬੰਧੀ ਪੋਸਟ ਐਕਸ &rsquoਤੇ ਵੀ ਨਸ਼ਰ ਕੀਤੀ ਗਈ ਹੈ। ਇਸ ਤੋਂ ਪਹਿਲਾਂ ਵੀ ਟਰੰਪ ਪ੍ਰਸ਼ਾਸਨ ਦੇ ਫੈਸਲਿਆਂ ਕਾਰਨ ਗੈਰਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਨੂੰ ਵਾਪਸ ਉਨ੍ਹਾਂ ਦੇ ਦੇਸ਼ ਭੇਜਿਆ ਗਿਆ ਸੀ।

ਥਾਈਲੈਂਡ ਵਾਸੀਆਂ ਨੇ ਆਪਣੇ ਨਵਾਂ ਸਾਲ &lsquoਹੋਲੀ ਦੇ ਜਸ਼ਨਾਂ ਵਾਂਗ&rsquo ਮਨਾਇਆ

 ਇੱਥੋਂ ਦੇ ਵਾਸੀਆਂ ਨੇ ਥਾਈਂ ਨਵੇਂ ਸਾਲ ਦੀ ਸ਼ੁਰੂਆਤ ਇਕ ਦੂਜੇ &rsquoਤੇ ਪਾਣੀ ਦੀਆਂ ਬੁਛਾੜਾਂ ਮਾਰ ਕੇ ਕੀਤੀ। ਇਸ ਮੌਕੇ ਥਾਈਲੈਂਡ ਵਾਸੀਆਂ ਨੇ ਰੰਗ ਬਿਰੰਗੀਆਂ ਕਮੀਜ਼ਾਂ ਪਾਈਆਂ ਹੋਈਆਂ ਸਨ ਤੇ ਉਨ੍ਹਾਂ ਇਕ ਦੂਜੇ &rsquoਤੇ ਬੰਦੂਕਾਂ ਰਾਹੀਂ ਪਾਣੀ ਸੁੱਟਿਆ। ਇਹ ਤਿਉਹਾਰ ਪਾਣੀ ਨਾਲ ਨਵਿਆਉਣ, ਸ਼ੁੱਧਤਾ ਅਤੇ ਇੱਕ ਨਵੀਂ ਸ਼ੁਰੂਆਤ ਦੇ ਪ੍ਰਤੀਕ ਵਜੋਂ ਮਨਾਇਆ ਜਾਂਦਾ ਹੈ। ਇਸ ਦੌਰਾਨ ਕੁਝ ਲੋਕਾਂ ਨੇ ਪਿੱਕਅੱਪ ਟਰੱਕਾਂ ਦੇ ਪਿਛਲੇ ਹਿੱਸੇ ਤੋਂ ਪਾਣੀ ਦਾ ਛਿੜਕਾਅ ਕੀਤਾ। ਦੱਸਣਾ ਬਣਦਾ ਹੈ ਕਿ ਥਾਈਲੈਂਡ ਵਿੱਚ ਮੁੱਖ ਆਮਦਨ ਸੈਲਾਨੀਆਂ ਦੇ ਸਿਰ &rsquoਤੇ ਹੁੰਦੀ ਹੈ ਤੇ ਥਾਈਲੈਂਡ ਸਰਕਾਰ ਨੂੰ ਇਸ ਹਫ਼ਤੇ ਲਈ ਵਿਦੇਸ਼ੀ ਸੈਲਾਨੀਆਂ ਵਿੱਚ 8 ਫੀਸਦੀ ਵਾਧੇ ਦੀ ਉਮੀਦ ਹੈ। ਹਾਲੈਂਡ ਵਾਸੀ ਨੇ ਐਕਸ &rsquoਤੇ ਪੋਸਟ ਪਾ ਕੇ ਲਿਖਿਆ, ਇਹ ਬਿਲਕੁਲ ਵੱਖਰਾ ਹੈ ਅਤੇ ਸਾਨੂੰ ਨਹੀਂ ਪਤਾ ਸੀ ਕਿ ਇਹ ਇੰਨਾ ਮਜ਼ੇਦਾਰ ਹੋਵੇਗਾ। ਮੈਨੂੰ ਪਾਣੀ ਬਹੁਤ ਪਸੰਦ ਹੈ।&rsquo


ਨੈਸ਼ਨਲ ਹੈਰਾਲਡ ਮਾਮਲੇ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਦੀਆਂ ਵਧੀਆਂ ਮੁਸ਼ਕਲਾਂ, ਈਡੀ ਨੇ ਦਾਇਰ ਕੀਤੀ ਚਾਰਜਸ਼ੀਟ

ਨਵੀਂ ਦਿੱਲੀ: ਨੈਸ਼ਨਲ ਹੈਰਾਲਡ ਮਾਮਲੇ ਵਿੱਚ, ਈਡੀ ਨੇ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ ਅਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਚਾਰਜਸ਼ੀਟ ਦਾਇਰ ਕਰ ਦਿੱਤੀ ਹੈ। ਜਾਂਚ ਏਜੰਸੀ ਨੇ ਦਿੱਲੀ ਦੀ ਰਾਊਸ ਐਵੇਨਿਊ ਕੋਰਟ ਵਿੱਚ ਚਾਰਜਸ਼ੀਟ ਦਾਇਰ ਕੀਤੀ ਹੈ। ਦੋਵਾਂ ਆਗੂਆਂ ਨੂੰ ਈਡੀ ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਦੋਸ਼ੀ ਬਣਾਇਆ ਹੈ। ਚਾਰਜਸ਼ੀਟ ਵਿੱਚ ਸੀਨੀਅਰ ਕਾਂਗਰਸੀ ਨੇਤਾ ਸੈਮ ਪਿਤਰੋਦਾ, ਸੁਮਨ ਦੂਬੇ ਸਮੇਤ ਕਈ ਨੇਤਾਵਾਂ ਦੇ ਨਾਮ ਵੀ ਸ਼ਾਮਲ ਹਨ।

ਈਡੀ ਵੱਲੋਂ ਦਾਇਰ ਚਾਰਜਸ਼ੀਟ ਦੀ ਸੁਣਵਾਈ 25 ਅਪ੍ਰੈਲ ਨੂੰ ਰਾਊਜ਼ ਐਵੇਨਿਊ ਕੋਰਟ ਵਿੱਚ ਹੋਵੇਗੀ। ਇਸ ਤੋਂ ਪਹਿਲਾਂ, ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਹੈਰਾਲਡ ਮਾਮਲੇ ਵਿੱਚ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਨਾਲ ਸਬੰਧਤ ਜਾਇਦਾਦਾਂ ਨੂੰ ਜ਼ਬਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਸੀ।


ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਜਮਾਨਤ

 ਚੰਡੀਗੜ੍ਹ: ਪੰਜਾਬ ਦੀ ਸਿਆਸਤ 'ਚ ਇੱਕ ਵੱਡੀ ਤਬਦੀਲੀ ਦੇ ਸੰਕੇਤ ਮਿਲ ਰਹੇ ਹਨ, ਕਿਉਂਕਿ ਸਾਬਕਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੌਤ ਨੂੰ ਭਾਰਤ ਦੀ ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲ ਗਈ ਹੈ। ਉਨ੍ਹਾਂ ਦੀ ਰਿਹਾਈ ਨਾਲ ਨਾ ਸਿਰਫ ਕਾਂਗਰਸ ਪਾਰਟੀ ਵਿਚ ਨਵਾਂ ਜੋਸ਼ ਆਇਆ ਹੈ, ਸਗੋਂ ਪੰਜਾਬ ਦੀ ਰਾਜਨੀਤੀ ਵਿੱਚ ਵੀ ਨਵੀਂ ਚਹਲ-पਹਿਲ ਦੀ ਉਮੀਦ ਜਤਾਈ ਜਾ ਰਹੀ ਹੈ। ਸਾਧੂ ਸਿੰਘ ਧਰਮਸੌਤ, ਜੋ ਕਿ ਨਾਭਾ ਕੇਂਦਰੀ ਜੇਲ੍ਹ ਵਿੱਚ ਪਿਛਲੇ ਇੱਕ ਸਾਲ ਤੋਂ ਬੰਦ ਸਨ, ਉਨ੍ਹਾਂ ਉੱਤੇ ਗੰਭੀਰ ਦੋਸ਼ ਲਾਏ ਗਏ ਸਨ। ਹਾਲਾਂਕਿ, ਅੱਜ ਸੁਪਰੀਮ ਕੋਰਟ ਵੱਲੋਂ ਜਮਾਨਤ ਮਿਲਣ ਨਾਲ ਉਨ੍ਹਾਂ ਦੇ ਜੇਲ੍ਹ ਤੋਂ ਬਾਹਰ ਆਉਣ ਦਾ ਰਾਹ ਸਾਫ਼ ਹੋ ਗਿਆ ਹੈ।

ਗਰੀਨ ਕਾਰਡ ਹੋਲਡਰ ਅਤੇ ਸਟੱਡੀ ਵੀਜ਼ਾ ਵਾਲੇ ਫੜ ਕੇ ਅੰਦਰ ਕੀਤੇ

 ਨਿਊ ਯਾਰਕ : ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਾਲਿਆਂ ਨੇ ਇਕ ਵੱਡੀ ਕਾਰਵਾਈ ਕਰਦਿਆਂ ਕੋਲੰਬੀਆ ਯੂਨੀਵਰਸਿਟੀ ਵਿਚ ਫਲਸਤੀਨ ਹਮਾਇਤੀ ਮੁਜ਼ਾਹਰਾ ਕਰਵਾਉਣ ਵਾਲੇ ਮੋਹਸਿਨ ਮਦਾਵੀ ਨੂੰ ਕਾਬੂ ਕਰ ਲਿਆ ਜਦੋਂ ਉਹ ਸਿਟੀਜ਼ਨਸ਼ਿਪ ਦੀ ਅਰਜ਼ੀ ਦਾਇਰ ਵਰਮੌਂਟ ਦੇ ਇੰਮੀਗ੍ਰੇਸ਼ਨ ਦਫ਼ਤਰ ਵਿਚ ਪੁੱਜਾ। ਗਰੀਨ ਕਾਰਡ ਹੋਲਡਰ ਹੋਣ ਦੇ ਬਾਵਜੂਦ ਮੋਹਸਿਨ ਨੂੰ ਗ੍ਰਿਫ਼ਤਾਰ ਕਰ ਕੇ ਕੌਲਚੈਸਟਰ ਦੇ ਡਿਟੈਨਸ਼ਨ ਸੈਂਟਰ ਵਿਚ ਲਿਜਾਇਆ ਗਿਆ। ਇਸੇ ਦੌਰਾਨ ਵਰਮੌਂਟ ਦੇ ਇਕ ਜ਼ਿਲ੍ਹਾ ਜੱਜ ਵੱਲੋਂ ਮੋਹਸਿਨ ਨੂੰ ਡਿਪੋਰਟ ਕਰਨ &rsquoਤੇ ਆਰਜ਼ੀ ਰੋਕ ਲਾ ਦਿਤੀ ਗਈ ਹੈ। ਮੋਹਸਿਨ ਦੀ ਵਕੀਲ ਲੂਨਾ ਡਰੂਬੀ ਨੇ ਕਿਹਾ ਕਿ ਇਹ ਗ੍ਰਿਫ਼ਤਾਰ ਸਿਰਫ਼ ਅਤੇ ਸਿਰਫ਼ ਫਲਸਤੀਨੀ ਮੂਲ ਦਾ ਹੋਣ ਕਾਰਨ ਕੀਤੀ ਗਈ ਹੈ ਅਤੇ ਗਾਜ਼ਾ ਵਿਚ ਹੋ ਰਹੇ ਜ਼ੁਲਮਾਂ ਵਿਰੁੱਧ ਆਵਾਜ਼ ਉਠਾਉਣ ਵਾਲਿਆਂ ਦੀ ਆਵਾਜ਼ ਬੰਦ ਕਰਨ ਦਾ ਇਕ ਕੋਝਾ ਯਤਨ ਵੀ ਹੈ।


ਅਮਰੀਕਾ ਅਤੇ ਚੀਨ ਵਿਚਕਾਰ ਵਧ ਰਹੇ ਵਪਾਰਕ ਤਣਾਅ 'ਚ ਨਵਾਂ ਮੋੜ

 ਅਮਰੀਕਾ ਅਤੇ ਚੀਨ ਵਿਚਕਾਰ ਵਧ ਰਹੇ ਵਪਾਰਕ ਤਣਾਅ 'ਚ ਨਵਾਂ ਮੋੜ ਆ ਗਿਆ ਹੈ। ਚੀਨ ਨੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਵੱਲੋਂ ਚੀਨ ਤੋਂ ਆਯਾਤ ਕੀਤੇ ਸਮਾਨ 'ਤੇ 145% ਟੈਰਿਫ ਲਗਾਉਣ ਦੇ ਫੈਸਲੇ ਦੇ ਜਵਾਬ 'ਚ ਅਮਰੀਕੀ ਜਹਾਜ਼ ਨਿਰਮਾਤਾ ਕੰਪਨੀ ਬੋਇੰਗ ਤੋਂ ਨਵੇਂ ਜਹਾਜ਼ ਅਤੇ ਸਪੇਅਰ ਪਾਰਟਸ ਦੀ ਖਰੀਦ 'ਤੇ ਪਾਬੰਦੀ ਲਾ ਦਿੱਤੀ ਹੈ। ਚੀਨ ਨੇ ਆਪਣੀਆਂ ਏਅਰਲਾਈਨਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਅਮਰੀਕਾ ਤੋਂ ਨਾ ਤਾਂ ਨਵੇਂ ਜਹਾਜ਼ ਖਰੀਦਣ, ਅਤੇ ਨਾ ਹੀ ਉਨ੍ਹਾਂ ਦੇ ਪੁਰਜ਼ੇ। ਇਸ ਕਾਰਵਾਈ ਦੇ ਨਾਲ, ਚੀਨ ਨੇ ਅਮਰੀਕਾ ਤੋਂ ਆਉਣ ਵਾਲੇ ਉਤਪਾਦਾਂ 'ਤੇ 125% ਜਵਾਬੀ ਟੈਰਿਫ ਵੀ ਲਗਾ ਦਿੱਤਾ ਹੈ। ਇਹ ਟੈਰਿਫ ਐਸਾ ਵਧ ਗਿਆ ਹੈ ਕਿ ਬੋਇੰਗ ਜਹਾਜ਼ਾਂ ਅਤੇ ਉਨ੍ਹਾਂ ਦੇ ਹਿੱਸਿਆਂ ਦੀ ਕੀਮਤ ਦੁੱਗਣੀ ਤੋਂ ਵੀ ਵੱਧ ਹੋ ਗਈ ਹੈ।


ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਹਿਜ ਪਾਠਾਂ ਦੀ ਹੋਈ ਸ਼ੁਰੂਆਤ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਨਾਲ ਸ਼ਹੀਦ ਹੋਏ ਭਾਈ ਮਤੀ ਦਾਸ, ਭਾਈ ਸਤੀ ਦਾਸ ਤੇ ਭਾਈ ਦਿਆਲਾ ਜੀ ਦੇ 350 ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਹਿਜ ਪਾਠਾਂ ਦੀ ਲੜੀ ਅੱਜ ਇਥੇ ਭਾਈ ਲੱਖੀ ਸ਼ਾਹ ਵਣਜਾਰਾ ਹਾਲ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਸ਼ੁਰੂ ਹੋ ਗਈ।

ਇਸ ਮੌਕੇ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਕਮੇਟੀ ਦੇ ਜਨਰਲ ਸਕੱਤਰ, ਧਰਮ ਪ੍ਰਚਾਰ ਕਮੇਟੀ ਦੇ ਮੁੱਖੀ ਜਸਪ੍ਰੀਤ ਸਿੰਘ ਕਰਮਸਰ ਅਤੇ ਐਮ ਪੀ ਵਿਕਰਮਜੀਤ ਸਿੰਘ ਸਾਹਨੀ ਸਮੇਤ ਵੱਡੀ ਗਿਣਤੀ ਵਿਚ ਸ਼ਖਸੀਅਤਾਂ ਤੇ ਆਮ ਸੰਗਤ ਨੇ ਵੱਡੀ ਗਿਣਤੀ ਵਿਚ ਇਸ ਮੌਕੇ ਸ੍ਰੀ ਸਹਿਜ ਪਾਠ ਦੀ ਆਰੰਭਤਾ ਪਾਠ ਕਰ ਕੇ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਉਹਨਾਂ ਨੂੰ ਬਹੁਤ ਵੱਡੀ ਖੁਸ਼ੀ ਹੈ ਕਿ ਹਜ਼ਾਰਾਂ ਦੀ ਗਿਣਤੀ ਵਿਚ ਸੰਗਤ ਇਥੇ ਸਹਿਜ ਪਾਠ ਦੀ ਆਰੰਭਤਾ ਮੌਕੇ ਹਾਜ਼ਰ ਹੋਈ ਹੈ।


ਟ੍ਰਾੰਸਪੋਰਟ ਦੇ ਕੰਮਕਾਰ 'ਚ ਆ ਰਹੀਆਂ ਮੁਸ਼ਕਿਲਾਂ ਸੰਬੰਧੀ ਮੁੱਖਮੰਤਰੀ ਮਹਾਰਾਸ਼ਟਰ ਨਾਲ ਵਿਸਤ੍ਰਿਤ ਅਤੇ ਰਚਨਾਤਮਕ ਚਰਚਾ: ਬਲ ਮਲਕੀਤ ਸਿੰਘ

ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਆਵਾਜਾਈ ਖੇਤਰ ਵਿਚ ਆ ਰਹੀਆਂ ਮੁਸ਼ਕਿਲਾਂ ਬਾਰੇ ਬਲ ਮਲਕੀਤ ਸਿੰਘ ਨੇ ਦਸਿਆ ਕਿ ਮੁੱਖਮੰਤਰੀ ਮਹਾਰਾਸ਼ਟਰ ਨਾਲ ਇਕ ਵਿਸਤ੍ਰਿਤ ਅਤੇ ਰਚਨਾਤਮਕ ਚਰਚਾ ਹੋਈ ਜਿਸ ਬਾਰੇ ਮਹੱਤਵਪੂਰਨ ਮਾਮਲਿਆਂ 'ਤੇ ਸਕਾਰਾਤਮਕ ਵਿਕਾਸ ਸਾਂਝਾ ਕਰਕੇ ਖੁਸ਼ੀ ਹੋ ਰਹੀ ਹੈ ਕਿ ਰਾਜ ਸਰਕਾਰ ਦੀਆਂ ਚੈਕਪੋਸਟਾਂ ਨੂੰ ਖ਼ਤਮ ਕਰਣ ਲਈ ਇਸ ਮੁੱਦੇ 'ਤੇ ਸਰਗਰਮੀ ਨਾਲ ਕੰਮ ਕਰ ਰਹੀ ਹੈ। ਪ੍ਰਗਤੀ ਨੂੰ ਉਤਸ਼ਾਹਿਤ ਕਰ ਰਹੀ ਹੈ। ਭਾਰੀ ਵਾਹਨਾਂ ਦੇ ਜੁਰਮਾਨੇ ਨੂੰ ਕਲੀਅਰ ਕਰਣ ਲਈ ਮੁੱਖ ਮੰਤਰੀ ਨੇ ਫਾਈਲ ਨੂੰ ਤੇਜ਼ ਕਾਰਵਾਈ ਲਈ ਲਾਅ ਅਤੇ ਨਿਆਇਕ ਵਿਭਾਗ ਨੂੰ ਮਾਰਕ ਕੀਤਾ ਹੈ । ਮਹਾ ਟਰੈਫਿਕ ਐਪ ਤੋਂ ਫੋਟੋ ਅਪਲੋਡ ਨੂੰ ਹਟਾਉਣ ਲਈ ਨੋਟੀਫਿਕੇਸ਼ਨ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ ਗਈ ਹੈ । ਮੁੱਖ ਮੰਤਰੀ ਨੇ ਸਾਰੀ ਚਿੰਤਾਵਾ ਨੂੰ ਸੁਣ ਕੇ ਇੰਨ੍ਹਾ ਤੇ ਕਾਰਵਾਈ ਲਈ ਨੋਟ ਨੂੰ ਫਾਸਟ- ਟਰੈਕਿੰਗ ਲਈ ਭੇਜ ਦਿੱਤਾ ਹੈ। ਇਹ ਮੀਟਿੰਗ ਸਰਕਾਰ ਵੱਲੋਂ ਟਰਾਂਸਪੋਰਟ ਭਾਈਚਾਰੇ ਪ੍ਰਤੀ ਕੀਤੇ ਗਏ ਸਤਿਕਾਰ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਮਾਨਯੋਗ ਮੁੱਖ ਮੰਤਰੀ ਦਾ ਉਦਯੋਗ ਦੇ ਮੁੱਦਿਆਂ ਨੂੰ ਹੱਲ ਕਰਨ ਪ੍ਰਤੀ ਉਨ੍ਹਾਂ ਦੇ ਧਿਆਨ ਅਤੇ ਵਚਨਬੱਧਤਾ ਲਈ ਤਹਿ ਦਿਲੋਂ ਧੰਨਵਾਦ ਕਰਦੇ ਹਾਂ।


ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ &lsquoਖੁਆਰ ਹੋਏ ਸਭ ਮਿਲੈਂਗੇ&rsquo ਧਰਮ ਪ੍ਰਚਾਰ ਲਹਿਰ ਦਾ ਹੋਇਆ ਆਗਾਜ਼

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਅੱਜ ਨਗਾਰਾ ਵਜਾ ਕੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਜਨਮ ਅਸਥਾਨ ਭਾਈ ਜੀਵਨ ਸਿੰਘ ਪਿੰਡ ਗੱਗੋ ਮਾਹਲ ਤੋਂ &ldquoਖੁਆਰ ਹੋਏ ਸਭ ਮਿਲੈਂਗੇ&rdquo ਧਰਮ ਪ੍ਰਚਾਰ ਲਹਿਰ ਸ਼ੁਰੂ ਕਰ ਦਿੱਤੀ ਹੈ। ਇਹ ਲਹਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੀ ਤਰਫੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ਵਿੱਚ ਨਗਰ ਅਤੇ ਇਲਾਕੇ ਦੀ ਸੰਗਤ ਨੇ ਸ਼ਮੂਲੀਅਤ ਕੀਤੀ।