21 ਅਪ੍ਰੈਲ 2025 (ਸੋਮਵਾਰ) ਅੱਜ ਦੀਆਂ ਮੁੱਖ ਖਬਰਾਂ
 ਪੋਪ ਫਰਾਂਸਿਸ ਦਾ ਦੇਹਾਂਤ, 88 ਸਾਲ ਦੀ ਉਮਰ ਵਿੱਚ ਲਿਆ ਆਖਰੀ ਸਾਹ
ਕੈਥੋਲਿਕ ਈਸਾਈ ਧਾਰਮਿਕ ਆਗੂ ਪੋਪ ਫਰਾਂਸਿਸ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 88 ਸਾਲ ਦੀ ਉਮਰ ਵਿੱਚ ਇਟਲੀ ਦੇ ਵੈਟੀਕਨ ਸਿਟੀ ਵਿੱਚ ਆਖਰੀ ਸਾਹ ਲਿਆ। ਕਾਰਡੀਨਲ ਕੇਵਿਨ ਫੈਰੇਲ ਨੇ ਵੈਟੀਕਨ ਸਿਟੀ ਤੋਂ ਇੱਕ ਬਿਆਨ ਵਿੱਚ ਉਨ੍ਹਾਂ ਦੇ ਦੇਹਾਂਤ ਦਾ ਐਲਾਨ ਕੀਤਾ। ਇਸ ਦੇ ਨਾਲ ਹੀ, 1.4 ਅਰਬ ਕੈਥੋਲਿਕ ਆਪਣੇ ਧਾਰਮਿਕ ਆਗੂ ਦੀ ਮੌਤ ਦੀ ਖ਼ਬਰ ਸੁਣ ਕੇ ਸੋਗ ਵਿੱਚ ਹਨ। ਪੋਪ ਨੇ ਸਥਾਨਕ ਸਮੇਂ ਅਨੁਸਾਰ ਸਵੇਰੇ 7:35 ਵਜੇ ਆਖਰੀ ਸਾਹ ਲਿਆ। ਕੈਥੋਲਿਕ ਚਰਚ ਦੇ ਮੁੱਖ ਦਫਤਰ ਵੈਟੀਕਨ ਦੇ ਅਨੁਸਾਰ, 88 ਸਾਲਾ ਪੋਪ ਫਰਾਂਸਿਸ ਨੂੰ ਦੋਹਰੇ ਨਮੂਨੀਆ ਦੇ ਇਲਾਜ ਲਈ 14 ਫਰਵਰੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਉਹ ਨਮੂਨੀਆ ਦੇ ਨਾਲ-ਨਾਲ ਫੇਫੜਿਆਂ ਦੀ ਇਨਫੈਕਸ਼ਨ ਤੋਂ ਵੀ ਪੀੜਤ ਸੀ। ਉਹ 5 ਹਫ਼ਤਿਆਂ ਲਈ ਹਸਪਤਾਲ ਵਿੱਚ ਭਰਤੀ ਰਿਹਾ। ਜਦੋਂ ਉਸਦੀ ਖੂਨ ਦੀ ਜਾਂਚ ਦੀ ਰਿਪੋਰਟ ਆਈ, ਤਾਂ ਇਸ ਵਿੱਚ ਗੁਰਦੇ ਫੇਲ੍ਹ ਹੋਣ ਦੇ ਲੱਛਣ ਦਿਖਾਈ ਦਿੱਤੇ। ਪਲੇਟਲੈਟਸ ਵੀ ਘੱਟ ਸਨ। ਉਸਨੂੰ ਛੁੱਟੀ ਦੇ ਦਿੱਤੀ ਗਈ।
ਵੈਂਕੁਵਰ ਵਿਖ਼ੇ ਭਾਰਤੀ ਐੱਬੇਸੀ ਦੇ ਸਾਹਮਣੇ ਕੈਨੇਡੀਅਨ ਸਿੱਖਾਂ ਵਲੋਂ ਮੁਜਾਹਿਰੇ ਲਈ ਹੋਇਆ ਭਾਰੀ ਇਕੱਠ
ਨਵੀਂ ਦਿੱਲੀ  ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਸ਼ਹਾਦਤ ਨੂੰ ਸਮਰਪਿਤ ਉਨ੍ਹਾਂ ਲਈ ਇਨਸਾਫ ਵਾਸਤੇ ਹਰ ਮਹੀਨੇ ਦੀ 18 ਅਪ੍ਰੈਲ ਨੂੰ ਭਾਰਤੀ ਕੌਂਸਲੇਟ ਵੈਨਕੂਵਰ ਕੈਨੇਡਾ ਦੇ ਸਾਮਣਗੇ ਭਾਰੀ ਰੋਸ-ਮੁਜਾਰਾ ਕੀਤਾ ਜਾਂਦਾ ਹੈ ਇਸੇ ਲੜੀ ਵਿਚ ਬੀਤੇ ਦਿਨ ਵੀਂ ਵੱਡਾ ਰੋਸ ਮੁਜਾਹਿਰਾ ਕੀਤਾ ਗਿਆ। ਜਿਸ ਦੌਰਾਨ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਗਾਏ ਗਏ ਅਤੇ ਭਾਰਤੀ ਅੰਬੈਸੀ ਨੂੰ ਬੰਦ ਕਰਨ ਦੀ ਮੰਗ ਵੀ ਜ਼ੋਰਾਂ ਤੇ ਚੱਕੀ ਗਈ, ਨਾਲ ਨਾਲ ਭਾਰਤੀ ਝੰਡੇ ਤਿਰੰਗੇ ਨੂੰ ਅੱਗ ਲਾ ਕੇ ਫੂਕਿਆ ਗਿਆ । ਇਸ ਮੌਕੇ ਸੰਗਤਾਂ ਵੱਡੀ ਗਿਣਤੀ ਵਿਚ ਇਕੱਤਰ ਹੋਈਆਂ ਸਨ ਜਿਨ੍ਹਾਂ ਵਲੋਂ ਰੋਸ ਪ੍ਰਦਰਸ਼ਨ ਦੌਰਾਨ ਜੰਮ ਕੇ ਨਾਅਰੇਬਾਜੀ ਕੀਤੀ ਗਈ ਸੀ । ਮੁਜਾਹਿਰੇ ਵਿਚ ਭਾਰਤੀ ਕੌਂਸਲੇਟ ਅਤੇ ਭਾਰਤੀ ਹਕੂਮਤ ਨੂੰ ਕਠਹਿਰੇ ਵਿਚ ਖੜਾ ਕਰਨ ਲਈ ਕੈਨੇਡਾ ਸਰਕਾਰ ਉਪਰ ਜ਼ੋਰ ਦਿੱਤਾ ਗਿਆ।
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਦਿੱਲੀ ਗੁਰਦੁਆਰਾ ਕਮੇਟੀ ਨੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ
ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰਨ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ &rsquoਤੇ ਕਮੇਟੀ ਦੇ ਅਧੀਨ ਵੱਖ-ਵੱਖ ਗੁਰੂ ਘਰਾਂ ਵਿਚ ਕੀਰਤਨ ਦੀਵਾਨ ਸਜਾਏ ਗਏ ਤੇ ਮੁੱਖ ਸਮਾਗਮ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਵਿਚ &rsquoਵਿਸ਼ੇਸ਼ ਕੀਰਤਨ ਸਮਾਗਮ &rsquo ਦੇ ਰੂਪ ਵਿਚ ਆਯੋਜਿਤ ਕੀਤਾ ਗਿਆ। ਸਮਾਗਮ ਵਿਚ ਭਾਈ ਮਨਪ੍ਰੀਤ ਸਿੰਘ ਕਾਨਪੁਰ, ਭਾਈ ਚਮਨਜੀਤ ਲਾਲ ਜੀ ਸਮੇਤ ਹੋਰ ਰਾਗੀ ਸਿੰਘਾਂ ਦੇ ਜੱਥੇ ਨੇ ਗੁਰੂ ਕੀ ਇਲਾਹੀ ਬਾਣੀ ਦੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕਰਵਾਇਆ । ਸਮਾਗਮ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 25 ਨਵੰਬਰ ਨੂੰ ਆ ਰਿਹਾ ਹੈ ਬਹੁਤ ਖੁਸ਼ੀ ਦੀ ਗੱਲ ਹੈ ਕਿ ਦਿੱਲੀ ਗੁਰਦੁਆਰਾ ਕਮੇਟੀ ਤੇ ਪੰਥ ਦੀਆਂ ਹੋਰ ਸੰਸਥਾਵਾਂ ਵੱਲੋਂ ਇਸ ਬਾਬਤ ਪ੍ਰੋਗਰਾਮ ਉਲੀਕੇ ਜਾ ਰਹੇ ਹਨ ।
ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ ਵਿਚ ਇਕ ਸਾਲ ਦਾ ਹੋਰ ਵਾਧਾ ਕਰਨਾ ਸੈਂਟਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਮੰਦਭਾਵਨਾ : ਮਾਨ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- &ldquoਜੋ ਬੀਤੇ 2 ਸਾਲ ਪਹਿਲੇ ਅਜਨਾਲਾ ਵਿਖੇ ਖਾਲਸਾ ਵਹੀਰ ਦੇ ਮਿਸਨ ਅਧੀਨ ਪੰਜਾਬ ਦੇ ਪਿੰਡਾਂ, ਸ਼ਹਿਰਾਂ ਵਿਚ ਅੰਮ੍ਰਿਤ ਸੰਚਾਰ ਦੀ ਸੇਵਾ ਕਰਦੇ ਹੋਏ ਜੋ ਪੁਲਿਸ ਨਾਲ ਝਪਟ ਹੋਈ ਸੀ, ਉਸ ਨੂੰ ਮੁੱਖ ਰੱਖਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਵੱਲੋ ਜੋ ਕਾਨੂੰਨੀ ਪ੍ਰਕਿਰਿਆ ਬਣਦੀ ਸੀ, ਉਹ ਕੋਈ ਵੱਡਾ ਕੇਸ ਨਹੀ ਸੀ ਬਣਦਾ । ਲੇਕਿਨ ਸੈਂਟਰ ਦੀ ਮੋਦੀ-ਸ਼ਾਹ ਹਕੂਮਤ ਦੀ ਸਹਿ ਉਤੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਬਿਨ੍ਹਾਂ ਕਿਸੇ ਆਧਾਰ ਤੇ ਸ. ਅੰਮ੍ਰਿਤਪਾਲ ਸਿੰਘ ਅਤੇ ਉਨ੍ਹਾਂ ਦੇ 10 ਸਾਥੀਆ ਉਤੇ ਮੰਦਭਾਵਨਾ ਅਧੀਨ ਐਨ.ਐਸ.ਏ ਦਾ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰਦੇ ਹੋਏ ਪੰਜਾਬ ਸੂਬੇ ਤੋ ਬਾਹਰ ਹਜਾਰੋ ਕਿਲੋਮੀਟਰ ਦੂਰ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਜ਼ਬਰੀ ਬੰਦੀ ਬਣਾ ਦਿੱਤਾ ਸੀ । ਜਿਸਦਾ ਉਸ ਸਮੇ ਵੀ ਸਮੁੱਚੀ ਸਿੱਖ ਕੌਮ ਅਤੇ ਮਨੁੱਖੀ ਅਧਿਕਾਰ ਸੰਗਠਨਾਂ ਵੱਲੋ ਜੋਰਦਾਰ ਵਿਰੋਧ ਹੋਇਆ ਸੀ । ਲੇਕਿਨ ਜਦੋ ਅੱਜ 2 ਸਾਲ ਦੀ ਐਨ.ਐਸ.ਏ ਬੰਦੀ ਰਹਿਣ ਤੋ ਬਾਅਦ ਸ. ਅੰਮ੍ਰਿਤਪਾਲ ਸਿੰਘ ਤੇ ਉਸਦੇ ਸਾਥੀਆ ਦੀ ਇਕ ਸਾਲ ਲਈ ਹੋਰ ਐਨ.ਐਸ.ਏ. ਨੂੰ ਵਧਾਉਣ ਦੇ ਕੀਤੇ ਗਏ ਅਮਲ ਮੋਦੀ-ਸ਼ਾਹ ਹਕੂਮਤ ਅਤੇ ਪੰਜਾਬ ਦੀ ਆਮ ਆਦਮੀ ਸਰਕਾਰ ਦੀ ਮਿਲੀਭੁਗਤ ਹੋਣ ਅਤੇ ਸਿਆਸੀ ਤੌਰ ਤੇ ਕੀਤੇ ਗਏ ਗੈਰ ਕਾਨੂੰਨੀ ਅਮਲ ਦੀ ਜਿੰਨੀ ਵੀ ਨਿਖੇਧੀ ਕੀਤੀ ਜਾਵੇ ਉਹ ਥੋੜੀ ਹੈ ।
ਸਾਊਦੀ ਅਰਬ ਨੇ ਕੱਢੇ ਗ਼ੈਰ ਕਾਨੂੰਨੀ ਵੀਜ਼ੇ ਵਾਲੇ 4700 ਪਾਕਿਸਤਾਨੀ
ਇਸਲਾਮਾਬਾਦ : ਇਕ ਵਾਰ ਫਿਰ ਅੰਤਰਰਾਸ਼ਟਰੀ ਪੱਧਰ 'ਤੇ ਪਾਕਿਸਤਾਨ ਦੀ ਬੇਇੱਜ਼ਤੀ ਹੋਈ ਹੈ। ਹਾਲ ਹੀ ਵਿਚ ਪਾਕਿਸਤਾਨ ਦੇ ਰਖਿਆ ਮੰਤਰੀ ਖਵਾਜਾ ਮੁਹੰਮਦ ਆਸਿਫ਼ ਨੇ ਦਸਿਆ ਹੈ ਕਿ ਸਾਊਦੀ ਅਰਬ ਨੇ 4,700 ਤੋਂ ਵੱਧ ਪਾਕਿਸਤਾਨੀ ਭਿਖਾਰੀਆਂ ਨੂੰ ਫੜ ਕੇ ਦੇਸ਼ ਨਿਕਾਲਾ ਦਿਤਾ ਹੈ। ਇਹ ਲੋਕ ਵੱਖ-ਵੱਖ ਵੀਜ਼ਿਆਂ 'ਤੇ ਸਾਊਦੀ ਗਏ ਸਨ ਅਤੇ ਉਥੇ ਗ਼ੈਰ-ਕਾਨੂੰਨੀ ਤੌਰ 'ਤੇ ਭੀਖ ਮੰਗ ਰਹੇ ਸਨ। ਉਨ੍ਹਾਂ ਨੂੰ ਸਾਊਦੀ ਪੁਲਿਸ ਨੇ ਹਿਰਾਸਤ ਵਿਚ ਲਿਆ ਅਤੇ ਦੇਸ਼ ਨਿਕਾਲਾ ਦੇ ਦਿਤਾ।
ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਇਕਜੁੱਟ ਹੋਣ: ਜਥੇਦਾਰ ਗੜਗੱਜ
ਅੰਮ੍ਰਿਤਸਰ-  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਮੂਹ ਸਿੱਖ ਜਥੇਬੰਦੀਆਂ ਨੂੰ ਸੱਦਾ ਦਿੱਤਾ ਕਿ ਸਿੱਖੀ ਧਰਮ ਦੀ ਪ੍ਰਚਾਰ ਲਹਿਰ ਨੂੰ ਤਿੱਖਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜ, ਸੰਸਥਾਵਾਂ ਤੇ ਪ੍ਰਚਾਰਕ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਅੱਗੇ ਆਉਣ।
ਅੱਜ ਸਕੱਤਰੇਤ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਦਾਰ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇੱਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਧਰਮ ਪਰਿਵਰਤਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਦੀ ਵੱਡੀ ਲੋੜ ਹੈ।
ਬਹਿਬਲ ਕਲਾਂ ਗੋਲੀਬਾਰੀ ਕਾਂਡ ਨਾਲ ਜੁੜੇ ਅਧਿਕਾਰੀ ਦੀ ਫਰੀਦਕੋਟ ਤਾਇਨਾਤੀ ਦਾ ਵਿਰੋਧ
ਫਰੀਦਕੋਟ-  ਬਹਿਬਲ ਕਲਾਂ ਇਨਸਾਫ਼ ਮੋਰਚਾ ਅਤੇ 2015 ਵਿਚ ਹੋਈ ਪੁਲੀਸ ਗੋਲੀਬਾਰੀ ਦੇ ਪੀੜਤਾਂ ਦੇ ਪਰਿਵਾਰਾਂ ਨੇ ਇਸ ਘਟਨਾ ਵਿੱਚ ਕਥਿਤ ਤੌਰ &lsquoਤੇ ਸ਼ਾਮਲ ਇੱਕ ਪੁਲੀਸ ਅਧਿਕਾਰੀ ਨੂੰ ਫਰੀਦਕੋਟ ਵਿਚ ਪੁਲੀਸ ਦੇ ਇੱਕ ਸੀਨੀਅਰ ਅਹੁਦੇ &lsquoਤੇ ਤਾਇਨਾਤ ਕੀਤੇ ਜਾਣ &lsquoਤੇ ਸਖ਼ਤ ਇਤਰਾਜ਼ ਜਤਾਇਆ ਹੈ। ਮੋਰਚੇ ਦੇ ਇੱਕ ਪ੍ਰਮੁੱਖ ਆਗੂ ਸੁਖਰਾਜ ਸਿੰਘ ਨਿਆਮੀਵਾਲਾ ਨੇ ਪੰਜਾਬ ਸਰਕਾਰ &lsquoਤੇ ਅਦਾਲਤ ਵਿੱਚ ਗੰਭੀਰਤਾ ਨਾਲ ਮਾਮਲੇ ਦੀ ਪੈਰਵੀ ਕਰਨ ਵਿੱਚ ਅਸਫਲ ਰਹਿ ਕੇ ਮਾਮਲੇ ਨੂੰ ਕਮਜ਼ੋਰ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਦੋਸ਼ ਲਗਾਇਆ ਕਿ 2015 ਦੀ ਗੋਲੀਬਾਰੀ ਦੌਰਾਨ ਪੁਲੀਸ ਟੀਮ ਦਾ ਹਿੱਸਾ ਰਹੇ ਇੱਕ ਪੁਲੀਸ ਕਪਤਾਨ (ਐਸਪੀ) ਦੀ ਹਾਲੀਆ ਤਾਇਨਾਤੀ ਗੋਲੀ ਕਾਂਡ ਸਬੰਧੀ ਮੁਕੱਦਮੇਬਾਜ਼ੀ ਨੂੰ ਸਾਬੋਤਾਜ ਕਰਨ ਅਤੇ ਗਵਾਹਾਂ ਨੂੰ ਡਰਾਉਣ ਦੀ ਜਾਣਬੁੱਝ ਕੇ ਕੀਤੀ ਗਈ ਕੋਸ਼ਿਸ਼ ਹੈ।
ਬੇਅੰਤ ਸਿੰਘ ਕਤਲ ਕੇਸ: ਪੰਜਾਬ ਦੀ ਜੇਲ੍ਹ ਵਿੱਚ ਭੇਜਣ ਬਾਰੇ ਹਵਾਰਾ ਦੀ ਪਟੀਸ਼ਨ &lsquoਤੇ ਸੁਪਰੀਮ ਕੋਰਟ &rsquoਚ ਸੁਣਵਾਈ ਟਲੀ
ਨਵੀਂ ਦਿੱਲੀ-  ਸੁਪਰੀਮ ਕੋਰਟ  ਨੇ ਸੋਮਵਾਰ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਦੀ ਉਸ ਪਟੀਸ਼ਨ ਉਤੇ ਸੁਣਵਾਈ ਦੋ ਹਫ਼ਤਿਆਂ ਲਈ ਮੁਲਤਵੀ ਕਰ ਦਿੱਤੀ, ਜਿਸ ਵਿਚ ਹਵਾਰਾ ਨੇ ਖ਼ੁਦ ਨੂੰ ਕੌਮੀ ਰਾਜਧਾਨੀ ਦੀ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਤਬਦੀਲ ਕੀਤੇ ਜਾਣ ਦੀ ਮੰਗ ਸਿਖਰਲੀ ਅਦਾਲਤ ਤੋਂ ਕੀਤੀ ਹੈ। ਚੰਡੀਗੜ੍ਹ ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੇ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਵੱਲੋਂ ਹਵਾਰਾ ਦੀ ਪਟੀਸ਼ਨ &lsquoਤੇ ਜਵਾਬ ਦੇਣ ਲਈ ਸਮਾਂ ਮੰਗਣ ਤੋਂ ਬਾਅਦ ਜਸਟਿਸ ਬੀਆਰ ਗਵਈ (Justice BR Gavai) ਦੀ ਅਗਵਾਈ ਵਾਲੇ ਬੈਂਚ ਨੇ ਸੁਣਵਾਈ ਅੱਗੇ ਪਾ ਦਿੱਤੀ।
ਪੰਜਾਬ ਸਰਕਾਰ ਨੇ 4 ਫਰਵਰੀ ਨੂੰ ਹਵਾਰਾ ਦੀ ਜੇਲ੍ਹ ਤਬਦੀਲ ਕਰਨ ਦੀ ਪਟੀਸ਼ਨ ਦਾ ਵਿਰੋਧ ਕਰਦਿਆਂ ਕਿਹਾ ਸੀ ਕਿ ਉਸ ਨੂੰ ਪੰਜਾਬ ਵਿੱਚ ਤਬਦੀਲ ਨਹੀਂ ਕੀਤਾ ਜਾ ਸਕਦਾ ਕਿਉਂਕਿ ਉਸ &lsquoਤੇ ਚੰਡੀਗੜ੍ਹ ਵਿੱਚ ਮੁਕੱਦਮਾ ਚੱਲ ਰਿਹਾ ਹੈ।
ਪੰਜਾਬ ਸਰਕਾਰ &rsquoਤੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਸਾਜ਼ਿਸ਼ ਰਚਣ ਦੇ ਦੋਸ਼
ਅੰਮ੍ਰਿਤਸਰ- ਸੰਸਦ ਮੈਂਬਰ ਅਤੇ ਅਕਾਲੀ ਦਲ ਵਾਰਸ ਪੰਜਾਬ ਦੇ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਤੇ ਉਨ੍ਹਾਂ ਦੇ ਸਮਰਥਕਾਂ ਨੇ ਅੱਜ ਇੱਥੇ ਦੋਸ਼ ਲਾਇਆ ਹੈ ਕਿ ਇੱਕ ਸਾਜ਼ਿਸ਼ ਤਹਿਤ ਅੰਮ੍ਰਿਤਪਾਲ ਖਿਲਾਫ ਲਾਏ ਗਏ ਕੌਮੀ ਸੁਰੱਖਿਆ ਐਕਟ ਦੀ ਮਿਆਦ ਵਧਾ ਕੇ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇਕੱਲਾ ਕਰ ਦਿੱਤਾ ਗਿਆ ਹੈ, ਜਿਸ ਕਾਰਨ ਉਸ ਦੀ ਜਾਨ ਨੂੰ ਖਤਰਾ ਹੈ।
ਇਸ ਦੌਰਾਨ ਅੱਜ ਉਹ ਪੱਤਰ ਵੀ ਜਨਤਕ ਕੀਤਾ ਗਿਆ ਹੈ, ਜਿਸ ਰਾਹੀਂ ਹਾਲ ਹੀ ਵਿੱਚ ਅੰਮ੍ਰਿਤਸਰ ਦੀ ਡਿਪਟੀ ਕਮਿਸ਼ਨਰ ਵੱਲੋਂ ਐਨਐਸਏ ਦੀ ਮਿਆਦ ਵਿੱਚ ਵਾਧਾ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੀ ਇੱਕ ਕਾਪੀ ਅੰਮ੍ਰਿਤ ਪਾਲ ਸਿੰਘ ਨੂੰ ਵੀ ਸੌਂਪੀ ਗਈ ਹੈ ਅਤੇ ਉਸ ਦੇ ਦਸਤਖਤ ਕਰਵਾਏ ਗਏ ਹਨ।
ਪੰਜਾਬ ਵਿੱਚ ਨਸ਼ਾ ਛੁਡਾਊ ਮੁਹਿੰਮ ਲਈ 'ਆਪ' ਦੀ ਨਵੀਂ ਰਣਨੀਤੀ
 ਆਮ ਆਦਮੀ ਪਾਰਟੀ ਨੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਾ ਵਿਰੋਧੀ ਮੁਹਿੰਮ ਲਈ ਹਰੇਕ ਜ਼ਿਲ੍ਹੇ ਵਿੱਚ ਇੱਕ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਆਮ ਆਦਮੀ ਪਾਰਟੀ ਨੇ ਇੱਕ ਸੂਚੀ ਜਾਰੀ ਕਰਕੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜਿਸ ਵਿੱਚ ਪਾਰਟੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਜੰਗ ਤਹਿਤ ਨਸ਼ਾ ਮੁਕਤੀ ਮੋਰਚੇ ਲਈ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਨਿਯੁਕਤ ਕਰ ਰਹੀ ਹੈ। ਸਾਰੇ ਨਿਯੁਕਤ ਆਗੂ ਜਲਦੀ ਤੋਂ ਜਲਦੀ ਆਪਣੇ ਅਹੁਦਿਆਂ ਦਾ ਚਾਰਜ ਸੰਭਾਲ ਲੈਣਗੇ। ਤਾਂ ਜੋ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਚੱਲ ਰਹੇ ਕੰਮ ਨੂੰ ਹੋਰ ਤੇਜ਼ੀ ਨਾਲ ਕੀਤਾ ਜਾ ਸਕੇ।
ਕੈਨੇਡਾ ਵਾਲਿਆਂ ਦੇ ਖਾਤੇ ਵਿਚ ਆਉਣਗੇ 150 ਤੋਂ 228 ਡਾਲਰ
ਟੋਰਾਂਟੋ, : ਕੈਨੇਡਾ ਵਾਲਿਆਂ ਦੇ ਖਾਤੇ ਵਿਚ ਮੰਗਲਵਾਰ ਨੂੰ ਕਾਰਬਨ ਟੈਕਸ ਰਿਬੇਟ ਦੀ ਇਕ ਹੋਰ ਕਿਸ਼ਤ ਪੁੱਜ ਰਹੀ ਹੈ। ਜੀ ਹਾਂ, ਉਨਟਾਰੀਓ ਦੇ ਲੋਕਾਂ ਨੂੰ 151 ਡਾਲਰ, ਐਲਬਰਟਾ ਵਾਸੀਆਂ ਨੂੰ 228 ਡਾਲਰ ਅਤੇ ਸਸਕੈਚਵਨ ਵਾਲਿਆਂ ਨੂੰ 206 ਡਾਲਰ ਤੱਕ ਦੀ ਰਕਮ ਮਿਲ ਸਕਦੀ ਹੈ। ਇਸ ਤੋਂ ਇਲਾਵਾ ਨਿਊ ਫਾਊਂਡਲੈਂਡ ਐਂਡ ਲੈਬਰਾਡੌਰ ਦੇ ਲੋਕਾਂ ਨੂੰ 149 ਡਾਲਰ, ਪ੍ਰਿੰਸ ਐਡਵਰਡ ਆਇਲੈਂਡ ਵਾਸੀਆਂ ਨੂੰ 110 ਡਾਲਰ, ਨੋਵਾ ਸਕੋਸ਼ੀਆ ਵਾਸੀਆਂ ਨੂੰ 110 ਡਾਲਰ, ਨਿਊ ਬ੍ਰਨਜ਼ਵਿਕ ਵਾਲਿਆਂ ਨੂੰ 165 ਡਾਲਰ ਅਤੇ ਮੈਨੀਟੋਬਾ ਵਾਸੀਆਂ ਨੂੰ 150 ਡਾਲਰ ਤੱਕ ਮਿਲ ਸਕਦੇ ਹਨ। ਸੀ.ਬੀ.ਸੀ. ਦੀ ਰਿਪੋਰਟ ਮੁਤਾਬਕ 2 ਅਪ੍ਰੈਲ ਤੱਕ ਇਲੈਕਟ੍ਰਾਨਿਕ ਤਰੀਕੇ ਨਾਲ 2024 ਦੀ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੇ ਖਾਤੇ ਵਿਚ 22 ਅਪ੍ਰੈਲ ਨੂੰ ਹੀ ਬਣਦੀ ਰਕਮ ਆ ਜਾਵੇਗੀ ਪਰ ਅਜਿਹਾ ਨਾ ਕਰਨ ਵਾਲਿਆਂ ਨੂੰ ਉਦੋਂ ਤੱਕ ਉਡੀਕ ਕਰਨੀ ਹੋਵੇਗੀ ਜਦੋਂ ਤੱਕ ਕੈਨੇਡਾ ਰੈਵੇਨਿਊ ਏਜੰਸੀ ਵੱਲੋਂ ਇਨਕਮ ਟੈਕਸ ਰਿਟਰਨ ਦਾ ਮੁਲਾਂਕਣ ਨਾ ਕਰ ਲਿਆ ਜਾਵੇ।
ਟਰੰਪ ਕਸੂਤੇ ਫਸੇ, ਪ੍ਰਵਾਸੀਆਂ ਨੂੰ ਡਿਪੋਰਟ ਕਰਨ &rsquoਤੇ ਲੱਗੀ ਰੋਕ
 ਹਿਊਸਟਨ : ਬੱਸਾਂ ਵਿਚ ਲੱਦ ਕੇ ਡਿਪੋਰਟ ਕਰਨ ਵਾਸਤੇ ਲਿਜਾਏ ਜਾ ਰਹੇ ਦਰਜਨਾਂ ਪ੍ਰਵਾਸੀਆਂ ਨੂੰ ਵੱਡੀ ਰਾਹਤ ਮਿਲ ਗਈ ਜਦੋਂ ਅਮਰੀਕਾ ਦੀ ਸੁਪਰੀਮ ਕੋਰਟ ਨੇ ਅਹਿਮ ਫੈਸਲਾ ਸੁਣਾ ਦਿਤਾ। ਸੁਪਰੀਮ ਕੋਰਟ ਦੇ ਹੁਕਮ ਆਉਂਦਿਆਂ ਹੀ ਟੈਕਸਸ ਦੇ ਐਬੇਲੀਨ ਹਵਾਈ ਅੱਡੇ &rsquoਤੇ ਪੁੱਜੀਆਂ ਬੱਸਾਂ ਨੂੰ ਡਿਟੈਨਸ਼ਨ ਸੈਂਟਰ ਵੱਲ ਵਾਪਸ ਜਾਂਦਿਆਂ ਦੇਖਿਆ ਗਿਆ। ਬੱਸਾਂ ਦੇ ਅੱਗੇ ਪਿੱਛੇ ਸੁਰੱਖਿਆ ਅਮਲੇ ਦੀਆਂ ਗੱਡੀਆਂ ਜਾ ਰਹੀਆਂ ਸਨ ਜਿਨ੍ਹਾਂ ਨੂੰ ਖਾਸ ਪ੍ਰਬੰਧਾਂ ਅਧੀਨ ਵਾਪਸ ਲਿਜਾਇਆ ਗਿਆ। ਡਿਪੋਰਟ ਕਰਨ ਵਾਸਤੇ ਲਿਆਂਦੇ ਪ੍ਰਵਾਸੀਆਂ ਨਾਲ ਸਬੰਧਤ ਵੀਡੀਓ ਫੁਟੇਜ ਬੇਹੱਦ ਵਾਇਰਲ ਹੋ ਰਹੀ ਹੈ। ਇਕ ਪਾਸੇ ਸੁਪਰੀਮ ਕੋਰਟ ਵਿਚ ਸੁਣਵਾਈ ਚੱਲ ਰਹੀ ਸੀ ਤਾਂ ਦੂਜੇ ਪਾਸੇ ਰਾਸ਼ਟਰਪਤੀ ਡੌਨਲਡ ਟਰੰਪ ਨਾਲ ਪੇਚਾ ਪਾਉਣ ਵਾਲੇ ਜੱਜ ਜੇਮਜ਼ ਬੋਜ਼ਬਰਗ ਇਕ ਹੋਰ ਮਾਮਲੇ &rsquoਤੇ ਸੁਣਵਾਈ ਕਰ ਰਹੇ ਸਨ।