22 ਅਪ੍ਰੈਲ 2025 (ਮੰਗਲਵਾਰ ) ਅੱਜ ਦੀਆਂ ਮੁੱਖ ਖਬਰਾਂ
 
ਭਾਈ ਅੰਮ੍ਰਿਤਪਾਲ ਸਿੰਘ &rsquoਤੇ ਲਗਾਈ ਐਨਐਸਏ ਤੁਰੰਤ ਹਟਾਵੇ ਸਰਕਾਰ- ਐਡਵੋਕੇਟ ਧਾਮੀ
ਨਵੀਂ ਦਿੱਲੀ,   (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਭਾਈ ਅੰਮ੍ਰਿਤਪਾਲ ਸਿੰਘ &rsquoਤੇ ਲਗਾਏ ਗਏ ਨੈਸ਼ਨਲ ਸੁਰੱਖਿਆ ਐਕਟ (ਐਨਐਸਏ) ਦੀ ਮਿਆਦ ਵਿੱਚ ਸਰਕਾਰ ਵੱਲੋਂ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਨੂੰ ਤੁਰੰਤ ਹਟਾਉਣ ਲਈ ਕਿਹਾ ਹੈ।
ਐਡਵੋਕੇਟ ਧਾਮੀ ਨੇ ਕਿਹਾ ਕਿ ਸਰਕਾਰ ਦਾ ਇਹ ਕਦਮ ਉਸ ਨੂੰ ਅਦਾਲਤੀ ਪ੍ਰਕਿਰਿਆ ਤੋਂ ਦੂਰ ਰੱਖ ਕੇ ਮਨੁੱਖੀ ਅਧਿਕਾਰਾਂ ਦੀ ਸਿੱਧੀ ਉਲੰਘਣਾ ਹੈ। ਉਨ੍ਹਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਕੋਈ ਅਜਿਹਾ ਗੁਨਾਹ ਨਹੀਂ ਕੀਤਾ ਕਿ ਉਸ ਨੂੰ ਦੇਸ਼ ਵਿਰੋਧੀ ਗਰਦਾਨ ਕੇ ਸੂਬੇ ਤੋਂ ਬਾਹਰ ਹਜ਼ਾਰਾਂ ਕਿਲੋਮੀਟਰ ਦੂਰ ਜੇਲ੍ਹ ਵਿਚ ਬੰਦ ਰੱਖਿਆ ਜਾਵੇ। ਇਹ ਮਨੁੱਖੀ ਅਧਿਕਾਰਾਂ ਦੇ ਮੱਦੇਨਜ਼ਰ ਉਚਿਤ ਕਾਰਵਾਈ ਨਹੀਂ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਭਾਈ ਅੰਮ੍ਰਿਤਪਾਲ ਸਿੰਘ &rsquoਤੇ ਲਗਾਈ ਗਈ ਐਨਐਸਏ ਤੁਰੰਤ ਖ਼ਤਮ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਨਿਰਪੱਖ ਅਦਾਲਤੀ ਪ੍ਰਕਿਰਿਆ ਦਾ ਮੌਕਾ ਦਿੱਤਾ ਜਾਵੇ।
ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੁਆਰਾ ਆਯੋਜਿਤ ਕੀਤੇ ਗਏ ਵਿਸਾਖੀ ਦੇ ਸ਼ਾਨਦਾਰ ਜਸ਼ਨ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੁਆਰਾ ਸਿੱਖ ਕੈਲੰਡਰ ਦੇ ਸਭ ਤੋਂ ਮਹੱਤਵਪੂਰਨ ਤਿਉਹਾਰਾਂ ਵਿੱਚੋਂ ਇੱਕ, ਵਿਸਾਖੀ ਨੂੰ ਮਨਾਉਣ ਲਈ ਹਜ਼ਾਰਾਂ ਲੋਕ ਸਮੈਥਵਿਕ ਵਿੱਚ ਇਕੱਠੇ ਹੋਏ। ਵਿਸਾਖੀ ਦੇ ਜਸ਼ਨ ਨੇ ਸ਼ਾਨਦਾਰ ਮੌਸਮ ਅਤੇ ਖੁਸ਼ੀ ਭਰੇ ਮਾਹੌਲ ਦੇ ਨਾਲ ਸਮੂਹ ਭਾਈਚਾਰਿਆਂ ਦੇ ਲੋਕਾਂ ਨੂੰ ਸਿੱਖ ਵਿਰਾਸਤ, ਕਦਰਾਂ-ਕੀਮਤਾਂ ਅਤੇ ਸੱਭਿਆਚਾਰ ਦਾ ਸਨਮਾਨ ਕਰਨ ਲਈ ਇਕੱਠਾ ਕੀਤਾ। ਵਿਸਾਖੀ ਦੇ ਜਸ਼ਨ ਨੂੰ ਬਿਨਾਂ ਰੁਕਾਵਟ ਦੇ ਮਨਾਉਣ ਲਈ ਹਾਈ ਸਟਰੀਟ ਨੂੰ ਆਵਾਜਾਈ ਲਈ ਬੰਦ ਕਰ ਦਿੱਤਾ ਗਿਆ ਸੀ। ਇਸ ਜਸ਼ਨ ਵਿੱਚ ਦਿਨ ਭਰ ਗੁਰੂਬਾਣੀ ਦੇ ਪ੍ਰਵਾਹ, ਗੱਤਕਾ ਮੁਕਾਬਲਾ ਅਤੇ ਸੱਭਿਆਚਾਰਕ ਗਤੀਵਿਧੀਆਂ ਦੇ ਨਾਲ ਇੱਕ ਜੀਵੰਤ ਮਾਹੌਲ ਬਣਿਆ ਹੋਇਆ ਸੀ। ਇਸ ਮੌਕੇ ਸੇਵਾਦਾਰਾਂ ਵਲੋਂ 30,000 ਤੋਂ ਵੱਧ ਸੰਗਤਾਂ ਨੂੰ ਲੰਗਰ ਵਰਤਾਏ ਗਏ ਸਨ, ਜੋ ਕਿ ਨਿਰਸਵਾਰਥ ਸੇਵਾ ਅਤੇ ਸ਼ਮੂਲੀਅਤ ਦੇ ਸਿੱਖ ਸਿਧਾਂਤ ਨੂੰ ਦਰਸਾਉਂਦੇ ਹਨ। ਇਸ ਜਸ਼ਨ ਵਿਚ ਗੱਤਕਾ ਮੁਕਾਬਲਾ ਇੱਕ ਹਾਈਲਾਈਟ ਸੀ, ਜਿਸ ਨੂੰ ਦੇਖਣ ਲਈ ਵੱਡੀ ਗਿਣਤੀ ਵਿਚ ਭੀੜ ਆਕਰਸ਼ਿਤ ਹੋਈ ਕਿਉਕਿ ਇਸ ਰਾਹੀ ਸਿੱਖ ਮਾਰਸ਼ਲ ਪਰੰਪਰਾ ਦੀ ਕਲਾ, ਅਨੁਸ਼ਾਸਨ ਅਤੇ ਭਾਵਨਾ ਦਾ ਪ੍ਰਦਰਸ਼ਨ ਕੀਤਾ ਗਿਆ ਸੀ । ਗੁਰੂ ਨਾਨਕ ਗੁਰਦੁਆਰਾ ਸਮੈਥਵਿਕ ਦੇ ਪ੍ਰਧਾਨ ਕੁਲਦੀਪ ਸਿੰਘ ਦਿਓਲ ਨੇ ਇਸ ਮੌਕੇ ਦਿਖਾਏ ਗਏ ਭਾਰੀ ਸਮਰਥਨ ਅਤੇ ਏਕਤਾ ਦੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ &ldquoਵਿਸਾਖੀ ਦਾ ਜਸ਼ਨ ਸਾਡੇ ਭਾਈਚਾਰੇ ਦੇ ਵਿਚਾਰਾਂ ਦੀ ਏਕਤਾ, ਹਮਦਰਦੀ ਅਤੇ ਸੇਵਾ ਦਾ ਚਮਕਦਾਰ ਉਦਾਹਰਣ ਰਿਹਾ ਹੈ । ਸਾਨੂੰ ਮਾਣ ਹੈ ਕਿ ਇਸ ਮਹੱਤਵਪੂਰਨ ਮੌਕੇ ਨੂੰ ਮਨਾਉਣ ਲਈ ਸਾਰੇ ਖੇਤਰਾਂ ਦੇ ਬਹੁਤ ਸਾਰੇ ਲੋਕ ਇਕੱਠੇ ਹੋਏ ਹਨ। ਮੇਰਾ ਦਿਲੋਂ ਧੰਨਵਾਦ ਸਾਰੇ ਵਲੰਟੀਅਰਾਂ, ਭਾਈਵਾਲਾਂ ਅਤੇ ਹਾਜ਼ਰੀਨ ਦਾ ਜਿਨ੍ਹਾਂ ਨੇ ਅੱਜ ਦੇ ਦਿਨ ਨੂੰ ਸਮੈਥਵਿਕ ਲਈ ਇੱਕ ਖਾਸ ਅਤੇ ਅਰਥਪੂਰਨ ਦਿਨ ਬਣਾਇਆ।&rdquo ਇਹ ਸਮਾਗਮ ਸੈਂਡਵੈੱਲ ਕੌਂਸਲ, ਵੈਸਟ ਮਿਡਲੈਂਡਜ਼ ਪੁਲਿਸ ਅਤੇ ਭਾਈਚਾਰਕ ਸੰਗਠਨਾਂ ਨਾਲ ਸਾਂਝੇਦਾਰੀ ਵਿੱਚ ਕੀਤਾ ਗਿਆ ਸੀ, ਜਿਸ ਨਾਲ ਸਾਰਿਆਂ ਲਈ ਇੱਕ ਸੁਰੱਖਿਅਤ ਅਤੇ ਉਤਸ਼ਾਹਜਨਕ ਜਸ਼ਨ ਯਕੀਨੀ ਬਣਾਇਆ ਗਿਆ।
ਸਾਲਾਨਾ ਸਰੀ ਨਗਰ ਕੀਰਤਨ ਵਿੱਚ ਸਾਡੇ ਪੰਜ ਲੱਖ ਤੋਂ ਵੱਧ ਸੰਗਤਾਂ ਨੇ ਕੀਤੀ ਰਿਕਾਰਡ ਤੋੜ ਸ਼ਮੂਲੀਅਤ
👉 ਸਰੀ ਵਿਸਾਖੀ ਨਗਰ ਕੀਰਤਨ 'ਚ ਸਿੱਖ ਜਥੇਬੰਦੀਆਂ ਵੱਲੋਂ ਜਸਟਿਨ ਟਰੂਡੋ ਦਾ ਵਿਸ਼ੇਸ਼ ਸਨਮਾਨ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):- ਸਰੀ ਨਗਰ ਕੀਰਤਨ ਦਾ ਸਿੱਖ ਕੈਲੰਡਰ ਵਿੱਚ ਇੱਕ ਮਹੱਤਵਪੂਰਨ ਸਥਾਨ ਹੈ ਜੋ ਕਿ ਵਿਸਾਖੀ ਦੇ ਸਭ ਤੋਂ ਵੱਡੇ ਅਯੋਜਨਾਂ ਵਿੱਚੋਂ ਇੱਕ ਹੈ, ਜਿੱਥੇ ਲੱਖਾਂ ਹੀ ਸ਼ਰਧਾਲੂ ਇਕੱਠੇ ਹੋ ਕੇ ਆਪਣੇ ਧਰਮ ਅਤੇ ਸਭਿਆਚਾਰ ਨੂੰ ਮਾਣਦੇ ਹਨ। ਇਹ ਨਗਰ ਕੀਰਤਨ ਰਾਜਨੀਤਿਕ ਪੱਖ ਤੋਂ ਵੀ ਬੜਾ ਮਹੱਤਵਪੂਰਨ ਰਹਿੰਦਾ ਹੈ ਕਿਉਂਕਿ ਕੈਨੇਡਾ ਦੀਆਂ ਸਾਰੀਆਂ ਹੀ ਵੱਡੀਆਂ ਰਾਜਨੀਤਿਕ ਹਸਤੀਆਂ ਇਸ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦੀਆਂ ਹਨ ਅਤੇ ਲੋਕਾਂ ਦੇ ਅੰਗ ਸੰਗ ਹੋਣ ਦਾ ਪ੍ਰਭਾਵ ਦੇਣ ਦੀ ਕੋਸ਼ਿਸ਼ ਕਰਦੀਆਂ ਹਨ। ਨਗਰ ਕੀਰਤਨ ਦੌਰਾਨ ਭਾਈ ਹਰਦੀਪ ਸਿੰਘ ਨਿੱਝਰ ਟੀਮ (ਗੁਰੂ ਨਾਨਕ ਸਿੱਖ ਗੁਰਦੁਆਰਾ ਦੇ ਪ੍ਰਬੰਧਕ) ਵੱਲੋਂ ਖਾਲਿਸਤਾਨ ਦੀ ਸਟੇਜ ਲਗਾਈ ਗਈ ਸੀ ਜਿੱਥੇ ਸਾਰੀਆਂ ਜਥੇਬੰਦੀਆਂ ਦੇ ਬੁਲਾਰੇ ਨੇ ਆਣ ਕੇ ਸੰਗਤਾਂ ਨਾਲ ਆਪਣੇ ਵਿਚਾਰ ਰੱਖੇ ਸਨ । ਨਗਰ ਕੀਰਤਨ ਵਿੱਚ ਐੱਸ.ਐਫ.ਜੇ. ਦੀ ਸਾਰੀ ਟੀਮ ਪੁਹੰਚੀ ਹੋਈ ਸੀ ਜਿਸ ਵਿੱਚ ਅਵਤਾਰ ਸਿੰਘ ਪੰਨੂ, ਡਾ ਬਖਸ਼ੀਸ਼ ਸਿੰਘ ਸੰਧੂ ਅਤੇ ਹੋਰ ਕਈ ਸਰਗਰਮ ਖਾਲਿਸਤਾਨੀ ਆਗੂ ਪਹੁੰਚੇ ਹੋਏ ਸਨ।
ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਸਮੂਹ ਸਿੱਖ ਜਥੇਬੰਦੀਆਂ ਦਾ ਇਕਜੁੱਟ ਹੋਣਾ ਸਮੇਂ ਦੀ ਲੋੜ- ਜਥੇਦਾਰ ਕੁਲਦੀਪ ਸਿੰਘ ਗੜਗੱਜ
👉 ਪੰਥ ਦੇ ਗੰਭੀਰ ਮੁਦਿਆਂ ਤੇ 2 ਮਈ ਨੂੰ ਕੀਤੀ ਜਾਏਗੀ ਬੁੱਧੀਜੀਵੀਆਂ ਦੀ ਵਿਸ਼ੇਸ਼ ਇਕੱਤਰਤਾ
👉 ਢੱਡਰੀਆਂਵਾਲੇ ਤੇ ਹੋਰ ਸਿੱਖ ਸ਼ਖ਼ਸੀਅਤਾਂ ਖ਼ਾਲਸਾ ਪੰਥ ਦੇ ਪ੍ਰਚਾਰ ਪ੍ਰਸਾਰ ਲਈ ਸਮਰਪਣ ਭਾਵ ਨਾਲ ਆ ਸਕਦੇ ਹਨ
ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਿੱਖੀ ਧਰਮ ਪ੍ਰਚਾਰ ਲਹਿਰ ਨੂੰ ਪ੍ਰਚੰਡ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਸਿੱਖ ਜਥੇਬੰਦੀਆਂ, ਮਿਸ਼ਨਰੀ ਕਾਲਜਾਂ, ਸੰਸਥਾਵਾਂ ਤੇ ਪ੍ਰਚਾਰਕਾਂ ਨੂੰ ਇੱਕਜੁੱਟਤਾ ਨਾਲ ਅਗਾਂਹ ਵਧਣ ਲਈ ਆਖਿਆ ਹੈ। ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਗੁਰੂ ਸਿਧਾਂਤਾਂ ਅਨੁਸਾਰ ਸਾਨੂੰ ਸਾਰਿਆਂ ਨੂੰ ਇੱਕਜੁੱਟਤਾ ਨਾਲ ਸਿੱਖੀ ਦਾ ਪ੍ਰਚਾਰ ਪ੍ਰਸਾਰ ਕਰਨਾ ਚਾਹੀਦਾ ਹੈ ਅਤੇ ਪੰਜਾਬ ਅੰਦਰ ਧਰਮ ਪਰਿਵਰਤਨ ਦੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਇਸ ਦੀ ਵੱਡੀ ਲੋੜ ਹੈ। ਜਥੇਦਾਰ ਗੜਗੱਜ ਨੇ ਸਿੱਖ ਪ੍ਰਚਾਰਕ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਸਮੇਤ ਹੋਰ ਸਿੱਖ ਸ਼ਖ਼ਸੀਅਤਾਂ ਜਿਨ੍ਹਾਂ ਦੇ ਮਾਮਲੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਚੱਲ ਰਹੇ ਹਨ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਲਈ ਵੀ ਸੱਦਾ ਦਿੱਤਾ ਤਾਂ ਜੋ ਇੱਕਜੁੱਟਤਾ ਨਾਲ ਪੰਜਾਬ ਅੰਦਰ ਧਰਮ ਪਰਿਵਰਤਨ ਨੂੰ ਠੱਲ੍ਹਣ ਦੇ ਨਾਲ-ਨਾਲ ਸਿੱਖੀ ਦੇ ਪ੍ਰਚਾਰ ਨੂੰ ਪ੍ਰਚੰਡ ਕੀਤਾ ਜਾ ਸਕੇ। ਉਨ੍ਹਾਂ ਸਪਸ਼ਟ ਕੀਤਾ ਕਿ ਜੇਕਰ ਭਾਈ ਰਣਜੀਤ ਸਿੰਘ ਢੱਡਰੀਆਂਵਾਲੇ ਤੇ ਹੋਰ ਸਿੱਖ ਸ਼ਖ਼ਸੀਅਤਾਂ ਖ਼ਾਲਸਾ ਪੰਥ ਦੀ ਮੁੱਖ ਧਾਰਾ ਵਿੱਚ ਆ ਕੇ ਪ੍ਰਚਾਰ ਪ੍ਰਸਾਰ ਦਾ ਕਾਰਜ ਕਰਨਾ ਚਾਹੁੰਦੇ ਹਨ ਤਾਂ ਗੁਰੂ ਸਾਹਿਬਾਨ ਦੇ ਫ਼ਲਸਫ਼ੇ ਤੇ ਸਿਧਾਂਤ ਮੁਤਾਬਕ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਰਵਾਜ਼ੇ ਹਮੇਸ਼ਾ ਖੁੱਲ੍ਹੇ ਹਨ ਲਿਹਾਜ਼ਾ ਉਹ ਸਮਰਪਣ ਭਾਵ ਨਾਲ ਗੁਰੂ ਦੇ ਦਰਬਾਰ ਵਿਖੇ ਆਉਣ।
ਜਗਦੀਸ਼ ਟਾਈਟਲਰ ਦੇ ਸਿੱਖ ਕਤਲੇਆਮ ਵਿਚ ਕਥਿਤ ਇਕਬਾਲੀਆ ਬਿਆਨ ਦੀ ਸੀਡੀ ਅਦਾਲਤ ਅੰਦਰ ਚਲਾਈ ਗਈ
👉 ਮਨਜੀਤ ਸਿੰਘ ਜੀਕੇ ਵਲੋਂ ਦਿੱਤੀ ਗਈ ਸੀਡੀ ਵਿਚ ਜਗਦੀਸ਼ ਟਾਈਟਲਰ ਨੇ ਮੰਨਿਆ ਕਿ ਉਸਨੇ 1984 ਵਿੱਚ 100 ਸਿੱਖਾਂ ਦਾ ਕੀਤਾ ਸੀ ਕਤਲ
ਨਵੀਂ ਦਿੱਲੀ   (ਮਨਪ੍ਰੀਤ ਸਿੰਘ ਖਾਲਸਾ):- ਦਿੱਲੀ ਸਿੱਖ ਕਤਲੇਆਮ ਵਿਚ ਮੁੱਖ ਦੋਸ਼ੀ ਜਗਦੀਸ਼ ਟਾਈਟਲਰ ਵਿਰੁੱਧ ਇਕ ਸਟਿੰਗ ਆਪ੍ਰੇਸ਼ਨ ਦੀ ਇਹ ਸੀਡੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਵਲੋਂ ਸੀਬੀਆਈ ਨੂੰ ਦਿੱਤੀ ਸੀ ਜਿਸ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਜਗਦੀਸ਼ ਟਾਈਟਲਰ ਨੇ ਮੰਨਿਆ ਹੈ ਕਿ ਉਸਨੇ 1984 ਵਿੱਚ 100 ਸਿੱਖਾਂ ਦਾ ਕਤਲ ਕੀਤਾ ਸੀ, ਉਹ ਸੀਡੀ ਅਦਾਲਤ ਵਿੱਚ ਚਲਾਈ ਗਈ ਅਤੇ ਇਹ ਸਾਫ਼ ਦੇਖਿਆ ਜਾ ਸਕਦਾ ਹੈ ਕਿ ਜਗਦੀਸ਼ ਟਾਈਟਲਰ ਕਹਿ ਰਿਹਾ ਹੈ ਕਿ ਉਸਨੇ 100 ਸਿੱਖਾਂ ਨੂੰ ਮਾਰਿਆ ਸੀ। ਹਾਲਾਂਕਿ, ਟਾਈਟਲਰ ਦੇ ਵਕੀਲ ਨੇ ਅਦਾਲਤ ਦੇ ਸਾਹਮਣੇ ਇਸਨੂੰ ਝੂਠਾ ਕਰਾਰ ਦਿੱਤਾ ਹੈ। ਇਹ ਸਟਿੰਗ ਆਪ੍ਰੇਸ਼ਨ ਸਾਲ 2012 ਵਿੱਚ ਕੀਤਾ ਗਿਆ ਸੀ। ਸੀਨੀਅਰ ਵਕੀਲ ਐਚ.ਐਸ. ਫੂਲਕਾ ਨੇ ਅੱਜ ਇਸ ਸਟਿੰਗ ਬਾਰੇ ਮੀਡੀਆ ਨਾਲ ਗੱਲ ਕਰਦਿਆਂ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੌਰਾਨ ਪੁਲ ਬੰਗਸ਼ ਗੁਰਦੁਆਰੇ ਵਿੱਚ 3 ਸਿੱਖਾਂ ਦੀ ਹੱਤਿਆ ਦੇ ਸਬੰਧ ਵਿੱਚ ਜਗਦੀਸ਼ ਟਾਈਟਲਰ ਵਿਰੁੱਧ ਕੇਸ ਅੱਜ ਸੂਚੀਬੱਧ ਕੀਤਾ ਗਿਆ ਸੀ । ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਸੀਬੀਆਈ ਨੂੰ ਇੱਕ ਸਟਿੰਗ ਆਪ੍ਰੇਸ਼ਨ ਦੀ ਸੀ.ਡੀ ਭੇਜੀ ਸੀ।
ਅੰਮ੍ਰਿਤਪਾਲ ਦੇ ਵਕੀਲ ਨੇ ਮੰਗੀ ਐੱਨਐੱਸਏ ਸਬੰਧੀ ਤੀਜੇ ਨਜ਼ਰਬੰਦੀ ਨਿਰਦੇਸ਼ਾਂ ਦੀ ਕਾਪੀ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੂੰ ਮੰਗਲਵਾਰ ਨੂੰ ਸੂਚਿਤ ਕੀਤਾ ਗਿਆ ਕਿ ਇਸ ਸਮੇਂ ਕੌਮੀ ਸੁਰੱਖਿਆ ਐਕਟ (ਐਨਐਸਏ) ਅਧੀਨ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਅਜੇ ਤੱਕ ਨਜ਼ਰਬੰਦੀ ਦੇ ਨਵੇਂ ਆਧਾਰ ਨਹੀਂ ਮੁਹੱਈਆ ਕਰਵਾਏ ਗਏ ਹਨ। ਉਨ੍ਹਾਂ ਦੇ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਉਨ੍ਹਾਂ ਕੋਲ ਹੁਣ ਤੱਕ ਤੀਜੇ ਨਜ਼ਰਬੰਦੀ ਆਦੇਸ਼ ਨੂੰ ਚੁਣੌਤੀ ਦੇਣ ਲਈ ਨਿਰਦੇਸ਼ ਨਹੀਂ ਹਨ। ਚੀਫ਼ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਸੁਮੀਤ ਗੋਇਲ ਦੇ ਬੈਂਚ ਸਾਹਮਣੇ ਪੇਸ਼ ਹੁੰਦੇ ਹੋਏ ਅੰਮ੍ਰਿਤਪਾਲ ਦੀ ਨੁਮਾਇੰਦਗੀ ਕਰ ਰਹੇ ਸੀਨੀਅਰ ਵਕੀਲ ਆਰਐਸ ਬੈਂਸ ਨੇ ਕਿਹਾ ਕਿ ਉਹ ਅਜੇ ਵੀ ਅਦਾਲਤ ਵੱਲੋਂ ਪਹਿਲਾਂ ਹੀ ਵਿਚਾਰ ਅਧੀਨ ਮਾਮਲੇ &rsquoਤੇ ਫੈਸਲਾ ਲੈਣ ਲਈ ਜ਼ੋਰ ਪਾਉਣਗੇ।
ਹਾਈ ਕੋਰਟ ਨੇ ਪ੍ਰਤਾਪ ਬਾਜਵਾ ਦੀ ਗ੍ਰਿਫ਼ਤਾਰੀ &rsquoਤੇ ਲੱਗੀ ਰੋਕ ਵਧਾਈ, ਭਵਿੱਖ &rsquoਚ ਗ੍ਰਿਫ਼ਤਾਰੀ ਤੋਂ ਪਹਿਲਾਂ ਕੋਰਟ ਨੂੰ ਸੂਚਿਤ ਕਰਨ ਦੇ ਹੁਕਮ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫ਼ਤਾਰੀ &rsquoਤੇ ਲੱਗੀ ਰੋਕ ਜਾਰੀ ਰੱਖਣ ਦਾ ਹੁਕਮ ਦਿੱਤਾ ਹੈ। ਸੁਣਵਾਈ ਦੌਰਾਨ ਸਰਕਾਰ ਵੱਲੋਂ ਦਾਖਲ ਕੀਤੀ ਗਈ ਸਟੇਟਸ ਰਿਪੋਰਟ ਵਿੱਚ ਮਾਮਲੇ ਦੀ ਤਫ਼ਤੀਸ਼ ਬਾਰੇ ਜਾਣਕਾਰੀ ਦਿੱਤੀ ਗਈ, ਜਿਸ ਨੂੰ ਕੋਰਟ ਨੇ ਨੋਟ ਕਰ ਲਿਆ।
ਅਦਾਲਤ ਨੇ ਕਿਹਾ ਕਿ ਬਾਜਵਾ ਵਿਰੁੱਧ ਜਾਂਚ ਜਾਰੀ ਰਹੇਗੀ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ &rsquoਤੇ ਲੱਗੀ ਰੋਕ ਅਜੇ ਵੀ ਕਾਇਮ ਰਹੇਗੀ। ਹਾਈ ਕੋਰਟ ਨੇ ਇਹ ਵੀ ਆਦੇਸ਼ ਦਿੱਤਾ ਕਿ ਜੇਕਰ ਭਵਿੱਖ ਵਿੱਚ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦੀ ਲੋੜ ਪੈਂਦੀ ਹੈ, ਤਾਂ ਪਹਿਲਾਂ ਕੋਰਟ ਨੂੰ ਸੂਚਿਤ ਕਰਨਾ ਜ਼ਰੂਰੀ ਹੋਵੇਗਾ। ਉਂਝ ਸਰਕਾਰ ਨੇ ਅਦਾਲਤ ਵਿਚ ਕਿਹਾ ਕਿ ਬਾਜਵਾ ਨੂੰ ਗ੍ਰਿਫ਼ਤਾਰ ਕਰਨ ਦਾ ਕੋਈ ਇਰਾਦਾ ਨਹੀਂ ਹੈ। ਇਸ ਮਾਮਲੇ &rsquoਤੇ ਅਗਲੀ ਸੁਣਵਾਈ 7 ਮਈ ਨੂੰ ਹੋਵੇਗੀ
ਪੋਪ ਫਰਾਂਸਿਸ ਨੂੰ ਆਮ ਲੋਕ ਤਿੰਨ ਦਿਨਾਂ ਦੌਰਾਨ ਦੇ ਸਕਣਗੇ ਸ਼ਰਧਾਂਜਲੀ: ਵੈਟੀਕਨ
ਆਮ ਲੋਕ ਭਲਕੇ ਬੁੱਧਵਾਰ ਤੋਂ ਸ਼ੁੱਕਰਵਾਰ ਤੱਕ ਸੇਂਟ ਪੀਟਰਜ਼ ਬੇਸਿਲਿਕਾ (St. Peter&rsquos Basilica) ਵਿੱਚ ਪੋਪ ਫਰਾਂਸਿਸ ਨੂੰ ਅੰਤਿਮ ਸ਼ਰਧਾਂਜਲੀ ਭੇਟ ਕਰ ਸਕਣਗੇ। ਇਹ ਗੱਲ ਵੈਟੀਕਨ ਨੇ ਇੱਕ ਬਿਆਨ ਵਿੱਚ ਕਹੀ ਹੈ। ਗ਼ੌਰਤਲਬ ਹੈ ਕਿ ਕੈਥੋਲਿਕ ਈਸਾਈ ਭਾਈਚਾਰੇ ਦੇ ਸਭ ਤੋਂ ਵੱਡੇ ਧਰਮ ਗੁਰੂ ਦੇ ਅਹੁਦੇ ਉਤੇ ਬਿਰਾਜਮਾਨ ਪੋਪ ਫਰਾਂਸਿਸ (Pope Francis) ਦਾ ਸੋਮਵਾਰ ਨੂੰ 88 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਸੀ। ਇਸ ਦੌਰਾਨ ਉਨ੍ਹਾਂ ਦੀ ਦੇਹ ਸਨਮਾਨ ਤੇ ਸਤਿਕਾਰ ਸਹਿਤ ਉਨ੍ਹਾਂ ਦੇ ਤਾਬੂਤ ਦੇ ਅੰਦਰ ਰੱਖੀ ਜਾਵੇਗੀ
ਭਾਰਤੀ ਨਾਗਰਿਕ &rsquoਤੇ ਲੱਗੇ Singapore Airlines ਦੀ ਏਅਰ ਹੋਸਟੈੱਸ ਨਾਲ ਛੇੜਛਾੜ ਦੇ ਦੋਸ਼
ਸਿੰਗਾਪੁਰ-  ਸਿੰਗਾਪੁਰ ਦੀ ਇੱਕ ਅਦਾਲਤ ਵਿੱਚ ਮੰਗਲਵਾਰ ਨੂੰ ਇੱਕ ਭਾਰਤੀ ਨਾਗਰਿਕ &lsquoਤੇ ਸਿੰਗਾਪੁਰ ਏਅਰਲਾਈਨ ਦੀ ਇੱਕ ਉਡਾਣ ਦੌਰਾਨ ਇੱਕ 28 ਸਾਲਾ ਕੈਬਿਨ ਕਰੂ ਮੈਂਬਰ ਨਾਲ ਛੇੜਛਾੜ ਕਰਨ ਦੇ ਦੋਸ਼ ਆਇਦ ਕੀਤੇ ਗਏ ਹਨ। ਦੋਸ਼ ਹੈ ਕਿ ਰਜਤ ਨਾਮੀ ਇਸ ਵਿਅਕਤੀ ਨੇ 28 ਫਰਵਰੀ ਨੂੰ ਸਵੇਰੇ 11.20 ਵਜੇ ਸਿੰਗਾਪੁਰ ਏਅਰਲਾਈਨਜ਼ (Singapore Airlines &ndash SIA) ਦੀ ਉਡਾਣ ਦੌਰਾਨ ਕਥਿਤ ਤੌਰ &lsquoਤੇ ਸਟੂਅਰਡੈੱਸ stewardess (ਏਅਰ ਹੋਸਟੈੱਸ) ਨੂੰ ਪਿੱਛਿਉਂ ਫੜ ਲਿਆ ਅਤੇ ਆਪਣੇ ਨਾਲ ਟਾਇਲਟ ਵਿੱਚ ਖਿੱਚਣ ਦੀ ਕੋਸ਼ਿਸ਼ ਕੀਤੀ।
ਵਾਇਰਲ ਚੈਟ 'ਚ ਨਾਮ ਆਉਣ ਤੋਂ ਬਾਅਦ ਹਾਈਕੋਰਟ ਪੁੱਜੇ ਮਜੀਠੀਆ
ਸੋਸ਼ਲ ਮੀਡੀਆ ਉੱਤੇ ਹੋਈ ਵਾਇਰਲ ਚੈਟ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੇ ਨਾਮ ਦਾ ਜਿਕਰ ਕੀਤਾ ਗਿਆ ਸੀ ਜਿਸਤੋਂ ਬਾਅਦ ਮਜੀਠੀਆ ਵੱਲੋਂ ਬਿਤੇ ਦਿਨੀਂ ਪ੍ਰੈਸ ਕਾਨਫਰੰਸ ਕਰਕੇ ਜਿੱਥੇ ਖਡੂਰ ਸਾਹਿਬ ਤੋਂ ਐਮਪੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਵੱਡੇ ਖੁਲਾਸੇ ਕਰਦਿਆਂ ਵਾਇਰਲ ਕਥਿਤ ਚੈਟ ਦਾ ਮਾਸਟਰਮਾਇੰਡ ਦੱਸਿਆ ਸੀ ਅਤੇ ਹੁਣ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਹਾਈਕੋਰਟ ਦਾ ਰੁੱਖ ਕੀਤਾ ਹੈ। ਤੁਹਾਨੂੰ ਦੱਸ ਦਈਏ ਬਿਤੇ ਦਿਨਾਂ ਵਿੱਚ ਬਿਕਰਮ ਸਿੰਘ ਮਜੀਠੀਆ ਦੀ ਸਕਿਓਰਿਟੀ ਵਿੱਚ ਕਟੌਤੀ ਕੀਤੀ ਗਈ ਸੀ ਜਿਸਤੋਂ ਬਾਅਦ ਵੱਡੇ ਪਧਰ ਉੱਤੇ ਇਹ ਮਸਲਾ ਵੀ ਗਰਮਾਇਆ ਸੀ ਅਤੇ ਹੁਣ ਜਦੋਂ ਵਾਇਰਲ ਹੋਈ ਕਥਿਤ ਚੈਟ ਵਿੱਚ ਬਿਕਰਮ ਸਿੰਘ ਮਜੀਠੀਆ ਦਾ ਨਾਮ ਉਨ੍ਹਾਂ ਲੋਕਾਂ ਵਿੱਚ ਸ਼ਾਮਿਲ ਕੀਤਾ ਗਿਆ ਜਿਨ੍ਹਾਂ ਨੂੰ ਜਾਨੋਂ ਮਾਰਨ ਦੀ ਸਾਜਿਸ਼ ਘੜੀ ਜਾ ਰਹੀ ਹੈ ਤਾਂ ਹੁਣ ਆਪਣੀ ਜਾਨ ਨੂੰ ਖਤਰਾ ਦੱਸਦਿਆਂ ਸਿਕਿਓਰਿਟੀ ਦੇ ਮਸਲੇ ਤਹਿਤ ਹਾਈਕੋਰਟ ਪਹੁੰਚ ਬਿਕਰਮ ਸਿੰਘ ਮਜੀਠੀਆ ਵੱਲੋਂ ਵਾਪਸ ਲਈ ਗਈ ਜੈਡ ਪਲੱਸ ਸਿਕਿਓਰਿਟੀ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਕਰਦਿਆਂ ਅਰਜੀ ਪਾਈ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਮੁਤਾਬਕ ਦੱਸਿਆ ਜਾ ਰਿਹਾ ਹੈ ਕਿ ਹਾਈਕੋਰਟ ਬੁੱਧਵਾਰ ਤੱਕ ਮਜੀਠੀਆ ਦੀ ਅਰਜ਼ੀ 'ਤੇ ਸੁਣਵਾਈ ਕਰ ਸਕਦਾ ਹੈ।
ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਨੂੰ ਹੁਕਮ
ਚੰਡੀਗੜ੍ਹ &ndash ਪੰਜਾਬ ਸਰਕਾਰ ਨੇ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਲਈ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ 56 ਤਹਿਸੀਲਦਾਰਾਂ ਅਤੇ 166 ਨਾਇਬ ਤਹਿਸੀਲਦਾਰਾਂ ਦੇ ਤਬਾਦਲਿਆਂ ਤੋਂ ਬਾਅਦ ਹੁਣ ਸਾਰਿਆਂ ਨੂੰ ਤੁਰੰਤ ਆਪਣੀ ਨਵੀਂ ਡਿਊਟੀ 'ਤੇ ਪਹੁੰਚਣ ਦੀ ਹਦਾਇਤ ਦਿੱਤੀ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਹੈ ਕਿ ਜੇਕਰ ਕੋਈ ਅਧਿਕਾਰੀ ਗੈਰਹਾਜ਼ਰ ਪਾਇਆ ਗਿਆ ਤਾਂ ਉਸ ਵਿਰੁੱਧ ਤੁਰੰਤ ਕਾਰਵਾਈ ਕੀਤੀ ਜਾਵੇਗੀ। ਮੰਤਰੀ ਮੁੰਡੀਆ ਨੇ ਆਪਣੇ ਸੋਸ਼ਲ ਮੀਡੀਆ ਪਲੇਟਫਾਰਮ &lsquoX&rsquo ਰਾਹੀਂ ਇਹ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਉਹ ਖੁਦ ਦਫ਼ਤਰਾਂ ਦੀ ਜਾਂਚ ਕਰਨਗੇ। ਉਨ੍ਹਾਂ ਅਗਾਹੀ ਦਿੱਤੀ ਕਿ ਦਫ਼ਤਰਾਂ ਵਿੱਚ ਪਾਈਆਂ ਗਈਆਂ ਉਣਤਾਈਆਂ ਅਤੇ ਲੋਕਾਂ ਵੱਲੋਂ ਆ ਰਹੀਆਂ ਸ਼ਿਕਾਇਤਾਂ ਦੇ ਆਧਾਰ 'ਤੇ ਇਹ ਤਬਾਦਲੇ ਕੀਤੇ ਗਏ ਹਨ। ਮਾਲ ਵਿਭਾਗ ਵਿੱਚ ਸੁਧਾਰ ਅਤੇ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਦੇ ਤਹਿਤ ਸਰਕਾਰ ਨੇ ਇਹ ਕਦਮ ਚੁੱਕਿਆ ਹੈ।
ਪੋਪ ਫਰਾਂਸਿਸ ਦਾ ਅੰਤਮ ਸਸਕਾਰ 26 ਅਪ੍ਰੈਲ ਨੂੰ
 ਵੈਟੀਕਨ ਸਿਟੀ : ਈਸਾਈ ਧਰਮ ਦੇ ਆਗੂ ਪੋਪ ਫਰਾਂਸਿਸ ਦੇ ਅੰਤਮ ਸਸਕਾਰ ਦੀ ਤਿਆਰੀ ਅੱਜ ਕਾਰਡੀਨਲਜ਼ ਦੀ ਮੀਟਿੰਗ ਨਾਲ ਸ਼ੁਰੂ ਹੋ ਰਹੀ ਹੈ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਅੰਤਮ ਰਸਮਾਂ ਵਿਚ ਸ਼ਾਮਲ ਹੋਣ ਦਾ ਐਲਾਨ ਕਰ ਚੁੱਕੇ ਹਨ। ਇਸੇ ਦੌਰਾਨ ਵੈਟੀਕਨ ਨੇ ਪੋਪ ਫਰਾਂਸਿਸ ਦੇ ਦਿਹਾਂਤ ਤੋਂ ਬਾਅਦ ਪਹਿਲੀ ਤਸਵੀਰ ਜਾਰੀ ਕਰ ਦਿਤੀ ਜਿਸ ਵਿਚ ਉਨ੍ਹਾਂ ਦੀ ਦੇਹ ਨੂੰ ਤਾਬੂਤ ਵਿਚ ਰੱਖਿਆ ਗਿਆ ਹੈ।
ਅਮਰੀਕਾ ਵਿਚ 35 ਲੱਖ ਪ੍ਰਵਾਸੀਆਂ ਨਾਲ ਧੋਖਾ
ਵਾਸ਼ਿੰਗਟਨ : ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਸਾਫ਼ ਲਫਜ਼ਾਂ ਵਿਚ ਆਖ ਦਿਤਾ ਹੈ ਕਿ ਇਕੱਲੇ-ਇਕੱਲੇ ਨੂੰ ਡਿਪੋਰਟ ਕਰਨ ਤੋਂ ਪਹਿਲਾਂ ਮੁਕੱਦਮਾ ਨਹੀਂ ਚਲਾਇਆ ਜਾ ਸਕਦਾ ਅਤੇ ਬਗੈਰ ਕਿਸੇ ਅਪੀਲ ਜਾਂ ਦਲੀਲ ਤੋਂ ਜਹਾਜ਼ਾਂ ਵਿਚ ਲੱਦ ਕੇ ਭੇਜਣ ਦਾ ਸਿਲਸਿਲਾ ਜਾਰੀ ਰੱਖਿਆ ਜਾਵੇਗਾ। ਟਰੰਪ ਦੀ ਟਿੱਪਣੀ ਸੁਪਰੀਮ ਕੋਰਟ ਦੇ ਉਸ ਫੈਸਲੇ ਤੋਂ ਬਾਅਦ ਆਈ ਹੈ ਜਿਸ ਵਿਚ ਵੈਨੇਜ਼ੁਏਲਾ ਨਾਲ ਸਬੰਧਤ ਪ੍ਰਵਾਸੀਆਂ ਨੂੰ ਏਲੀਅਨਜ਼ ਐਨੀਮੀਜ਼ ਐਕਟ 1798 ਅਧੀਨ ਡਿਪੋਰਟ ਕਰਨ &rsquoਤੇ ਰੋਕ ਲਾਈ ਗਈ ਹੈ। ਦੂਜੇ ਪਾਸੇ 35 ਲੱਖ ਪ੍ਰਵਾਸੀਆਂ ਨਾਲ ਧੋਖਾ ਹੋ ਗਿਆ ਜਦੋਂ ਚੁੱਪ-ਚਪੀਤੇ ਉਨ੍ਹਾਂ ਦੀ ਨਿਜੀ ਜਾਣਕਾਰੀ ਈਲੌਨ ਮਸਕ ਦੀ ਅਗਵਾਈ ਵਾਲੇ ਡਿਪਾਰਟਮੈਂਟ ਆਫ਼ ਗਵਰਨਮੈਂਟ ਐਫੀਸ਼ੀਐਂਸੀ ਨੂੰ ਮੁਹੱਈਆ ਕਰਵਾਉਣ ਦੀ ਪ੍ਰਵਾਨਗੀ ਦੇ ਦਿਤੀ ਗਈ।