1 ਮਈ 2025 (ਵੀਰਵਾਰ) ਅੱਜ ਦੀਆਂ ਮੁੱਖ ਖਬਰਾਂ
 ਸ਼੍ਰੋਮਣੀ ਕਮੇਟੀ ਨੇ ਮਨਾਇਆ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ
ਨਵੀਂ ਦਿੱਲੀ,   (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਭਾਈ ਗੁਰਚਰਨ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੇ ਕਥਾਵਾਚਕ ਭਾਈ ਵਿਸ਼ਾਲ ਸਿੰਘ ਨੇ ਸੰਗਤ ਨੂੰ ਸਰਦਾਰ ਹਰੀ ਸਿੰਘ ਨਲਵਾ ਦੇ ਜੀਵਨ ਇਤਿਹਾਸ ਨਾਲ ਜੋੜਿਆ। ਉਨ੍ਹਾਂ ਕਿਹਾ ਕਿ ਸਿੱਖ ਕੌਮ ਦੇ ਮਹਾਨ ਜਰਨੈਲ ਸਰਦਾਰ ਹਰੀ ਸਿੰਘ ਨਲਵਾ ਨੇ ਆਪਣੀ ਬਹਾਦਰੀ ਨਾਲ ਦੁਨੀਆਂ ਵਿਚ ਲੋਹਾ ਮਨਵਾਇਆ ਅਤੇ ਦਰਾ ਖੈਬਰ ਤੱਕ ਜਿੱਤਾਂ ਪ੍ਰਾਪਤ ਕੀਤੀਆਂ । ਉਨ੍ਹਾਂ ਕਿਹਾ ਕਿ ਸਰਦਾਰ ਹਰੀ ਸਿੰਘ ਨਲਵਾ ਦਾ ਸਿੱਖ ਰਾਜ ਦੀ ਸਥਾਪਤੀ ਲਈ ਵਿਸ਼ੇਸ਼ ਯੋਗਦਾਨ ਸੀ। ਉਨ੍ਹਾਂ ਸਿੱਖ ਜਰਨੈਲ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਢਾਡੀ, ਕਵੀਸ਼ਰ ਜਥਿਆਂ ਵੱਲੋਂ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਇਆ ਗਿਆ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਇੰਚਾਰਜ ਸ. ਪ੍ਰਜਿੰਦਰ ਸਿੰਘ, ਵਧੀਕ ਮੈਨੇਜਰ ਸ. ਨਿਸ਼ਾਨ ਸਿੰਘ ਜੱਫਰਵਾਲ, ਸ. ਜਸਪਾਲ ਸਿੰਘ ਢੱਡੇ, ਸ. ਗੁਰਤਿੰਦਰਪਾਲ ਸਿੰਘ, ਸ. ਅਜੈ ਸਿੰਘ, ਪ੍ਰਚਾਰਕ ਭਾਈ ਤਰਸੇਮ ਸਿੰਘ ਆਦਿ ਮੌਜੂਦ ਸਨ।
ਸ੍ਰੀ ਅਕਾਲ ਤਖਤ ਵਿਖੇ ਖਾਲਸਾਈ ਜਾਹੋ ਜਹਾਲ ਨਾਲ ਮਨਾਇਆ ਗਿਆ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ
👉 ਭਾਰਤ ਨੂੰ ਗੁਜਰਾਤ ਦੇ ਬਾਰਡਰ ਰਾਹੀਂ ਜੰਗ ਲੜਨੀ ਚਾਹੀਦੀ ਹੈ - ਮਾਨ
ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ ਭਾਰੀ ਆਸਥਾ ਅਤੇ ਖਾਲਸਾਈ ਜਾਹੋ ਜਹਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਉੱਚ ਪੱਧਰ ਦਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਨਾਲ ਹੋਈ। ਉਪਰੰਤ, ਰਾਗੀ ਜਥਿਆਂ ਵੱਲੋਂ ਕੀਰਤਨ ਨਾਲ ਵਾਹਿਗੁਰੂ ਦੀ ਮਹਿਮਾ ਗਾਈ ਗਈ।ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 1 ਮਈ 1994 ਦੇ ਇਤਿਹਾਸ ਦਿਨ ਦੀ ਯਾਦ ਨੂੰ ਤਾਜ਼ਾ ਕਰਦਿਆਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਭਾਈ ਮਨਜੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਉਸ ਸਮੇਂ ਖਾਲਿਸਤਾਨ ਦਾ ਐਲਾਨਨਾਮਾ ਸੌਂਪਿਆ ਸੀ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੀ ਸਥਾਪਨਾ ਹੋਈ ਸੀ ਅਤੇ ਅਸੀਂ ਉਸ ਸਮੇਂ ਤੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਹੁਕਮ ਅਨੁਸਾਰ ਖਾਲਿਸਤਾਨ ਦੀ ਪੂਰਤੀ ਲਈ ਕੰਮ ਕਰ ਰਹੇ ਹਾਂ।ਉਨ੍ਹਾਂ ਕਿਹਾ ਕਿ ਅੱਜ ਫਿਰ ਪਾਕਿਸਤਾਨ ਅਤੇ ਭਾਰਤ ਵਿਚਕਾਰ ਜੰਗ ਵਰਗੇ ਹਾਲਾਤ ਪੈਦਾ ਹੋ ਗਏ ਹਨ ਪਰ ਅਸੀਂ ਸੋਚਦੇ ਹਾਂ ਕਿ ਇਹ ਮੁਸਲਮਾਨਾਂ ਅਤੇ ਹਿੰਦੂਆਂ ਵਿਚਕਾਰ ਲੰਬੇ ਸਮੇਂ ਤੋਂ ਚੱਲਿਆ ਆ ਰਿਹਾ ਟਕਰਾਅ ਹੈ ਅਤੇ ਸਿੱਖਾਂ ਨੂੰ ਇਸ ਟਕਰਾਅ ਦਾ ਹਿੱਸਾ ਨਹੀਂ ਬਣਨਾ ਚਾਹੀਦਾ ਕਿਉਂਕਿ ਅਸੀਂ ਅਮਨ ਸ਼ਾਂਤੀ ਚਾਹੁੰਦੇ ਹਾਂ।
ਕੈਨੇਡਾ ਵਿਖ਼ੇ ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ &ldquoਨਿਸ਼ਾਨ-ਏ-ਖਾਲਿਸਤਾਨ&rdquo
ਨਵੀਂ ਦਿੱਲੀ  (ਮਨਪ੍ਰੀਤ ਸਿੰਘ ਖਾਲਸਾ):- ਗੁਰੂ ਨਾਨਕ ਸਿੱਖ ਗੁਰਦਵਾਰਾ ਸਾਹਿਬ ਦੀ ਸਮੂਹ ਪ੍ਰਬੰਧਕ ਸਾਹਿਬਾਨ ਅਤੇ ਸਮੂਹ ਸੰਗਤਾਂ ਵੱਲੋਂ &ldquoਖ਼ਾਲਿਸਤਾਨ ਐਲਾਨ ਦਿਵਸ&rdquo ਦੇ ਮੌਕੇ ਤੇ &ldquoਨਿਸ਼ਾਨ-ਏ-ਖ਼ਾਲਿਸਤਾਨ&rdquo ਭਾਰਤੀ ਅੰਬੈਸੀ ਵੈਨਕੂਵਰ ਦੇ ਸਾਹਮਣੇ ਲਹਿਰਾਇਆ ਗਿਆ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰਿਆਂ ਨੇ ਅਸਮਾਨ ਵਿਚ ਗੂੰਜਾ ਪਾ ਦਿੱਤੀਆਂ । ਭਾਰਤੀ ਕੌਂਸਲੇਟ ਵੈਨਕੂਵਰ ਵਿਖੇ ਸੈਂਕੜੇ ਹੀ ਸੰਗਤਾਂ ਦਾ ਇਕੱਠ ਹੋਇਆ ਜਿਸ ਨੂੰ ਸੰਬੋਧਨ ਕਰਦਿਆਂ ਭਾਈ ਗੁਰਮੀਤ ਸਿੰਘ ਤੂਰ (ਸਕੱਤਰ, ਸਰੀ ਡੇਲਟਾ ਗੁਰੂ ਘਰ) ਨੇ ਖ਼ਾਲਿਸਤਾਨ ਐਲਾਨ ਦਿਵਸ ਦਾ ਉਸ ਵੇਲੇ ਦਾ ਇਤਿਹਾਸ ਵੀ ਸੰਗਤਾਂ ਦੇ ਨਾਲ ਸਾਂਝਾ ਕੀਤਾ ਅਤੇ ਨਾਲ-ਨਾਲ ਅੱਜ ਦੇ ਚੱਲ ਰਹੇ ਮੌਜੂਦਾ ਸੰਘਰਸ਼ ਜੋ ਕਿ ਕੌਮੀ ਘਰ ਦੀ ਪ੍ਰਾਪਤੀ ਲਈ ਚੱਲ ਰਹੇ ਹਨ ਉਹਨਾਂ ਲਈ ਵੀ ਪ੍ਰੇਰਿਆ। ਇਸ ਦੌਰਾਨ ਭਾਰਤੀ ਕੌਂਸਲੇਟ ਦੇ ਸਾਹਮਣੇ ਖਾਲਿਸਤਾਨ ਦਾ ਨਿਸ਼ਾਨ ਸਾਹਿਬ ਲਹਿਰਾਇਆ ਗਿਆ ਅਤੇ ਜੈਕਾਰਿਆਂ ਦੀਆਂ ਗੂੰਜਾਂ ਨਾਲ ਮਾਹੌਲ ਵਿਚ ਜੋਸ਼ ਭਰ ਗਿਆ ਸੀ।
ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਬਾਰੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ੇਸ਼ ਇਕੱਤਰਤਾ ਭਲਕੇ 2 ਮਈ ਨੂੰ
ਨਵੀਂ ਦਿੱਲੀ,  (ਮਨਪ੍ਰੀਤ ਸਿੰਘ ਖਾਲਸਾ):- ਸਿੱਖ ਗੁਰੂ ਸਾਹਿਬਾਨ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ, ਪੁਰਾਤਨ ਸਿੱਖ ਯੋਧਿਆਂ/ਸ਼ਹੀਦਾਂ ਅਤੇ ਸਿੱਖ ਇਤਿਹਾਸ ਦੇ ਵਿਭਿੰਨ ਪਹਿਲੂਆਂ ਉੱਪਰ ਬਣਦੀਆਂ ਫ਼ਿਲਮਾਂ/ਐਨਮੇਸ਼ਨ ਫ਼ਿਲਮਾਂ ਦੇ ਮਾਮਲਿਆਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿੱਚ ਸਿੱਖ ਜਥੇਬੰਦੀਆਂ, ਸੰਪਰਦਾਵਾਂ, ਸੰਸਥਾਵਾਂ, ਸਭਾ ਸੁਸਾਇਟੀਆਂ, ਕੌਮੀ ਮਾਮਲਿਆਂ ਪ੍ਰਤੀ ਸੰਜੀਦਾ ਸਿੱਖ ਬੁੱਧੀਜੀਵੀਆਂ ਅਤੇ ਵਿਦਵਾਨਾਂ ਦੀ ਵਿਸ਼ੇਸ਼ ਇਕੱਤਰਤਾ ਭਲਕੇ 2 ਮਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਵੇਗੀ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਸ. ਬਗੀਚਾ ਸਿੰਘ ਨੇ ਕਿਹਾ ਕਿ ਸਿੱਖ ਸਰੋਕਾਰਾਂ ਸਬੰਧੀ ਬਣਦੀਆਂ ਫ਼ਿਲਮਾਂ ਨੂੰ ਲੈ ਕੇ ਸਿੱਖ ਜਗਤ ਅਕਸਰ ਹੀ ਚਿੰਤਤ ਰਹਿੰਦਾ ਹੈ, ਇਸ ਲਈ ਇਸ ਸੰਜੀਦਾ ਮਸਲੇ ਉੱਤੇ ਖ਼ਾਲਸਾ ਪੰਥ ਤੇ ਸਿੱਖ ਵਿਦਵਾਨਾਂ ਦੀ ਰਾਏ ਅਤਿ ਜ਼ਰੂਰੀ ਹੈ, ਜਿਸ ਅਨੁਸਾਰ ਅਗਲੀ ਨੀਤੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਏ ਪ੍ਰਾਪਤ ਕਰਨ ਲਈ 2 ਮਈ ਨੂੰ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਇਸ ਇਕੱਤਰਤਾ ਦੀ ਅਗਵਾਈ ਤਖ਼ਤ ਸਾਹਿਬ ਦੀ ਛਤਰ ਛਾਇਆ ਹੇਠ ਕਰਨਗੇ।
ਕੇਂਦਰ ਸਰਕਾਰ ਨਾਲ 4 ਮਈ ਨੂੰ ਕਿਸਾਨਾਂ ਦੀ ਹੋਣ ਵਾਲੀ ਮੀਟਿੰਗ ਹੋਈ ਮੁਲਤਵੀ
ਕੇਂਦਰ ਸਰਕਾਰ ਵਿਚਾਲੇ ਕਿਸਾਨ ਜਥੇਬੰਦੀਆਂ ਦੀ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨ ਜੱਥੇਬੰਦੀਆਂ ਨੂੰ ਇਕ ਪੱਤਰ ਰਾਹੀਂ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਇਸ ਮੀਟਿੰਗ 'ਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ। ਕੇਂਦਰ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਮੀਟਿੰਗ 'ਚ ਸ਼ਾਮਲ ਕਰਨਾ ਜ਼ਰੂਰੀ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਆਪਣੇ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਵੀ ਅਪੀਲ ਕੀਤੀ ਹੈ ਤਾਂ ਜੋ ਸੰਵਾਦ ਦੀ ਪ੍ਰਕਿਰਿਆ ਅੱਗੇ ਵਧ ਸਕੇ। ਕੇਂਦਰ ਨੇ ਇਹ ਵੀ ਕਿਹਾ ਹੈ ਕਿ ਪੰਜਾਬ ਸਰਕਾਰ ਦੇ ਨੁਮਾਇੰਦਿਆਂ ਨੂੰ ਬੈਠਕ ਵਿੱਚ ਸ਼ਾਮਿਲ ਹੋਣ ਦੀ ਸਹਿਮਤੀ ਦਿੱਤੀ ਜਾਵੇ, ਜਿਸ ਤੋਂ ਬਾਅਦ ਹੀ ਅਗਲੀ ਬੈਠਕ ਦੀ ਤਰੀਕ ਫਾਈਨਲ ਕੀਤੀ ਜਾਵੇਗੀ।
ਟਰੰਪ ਦੇ ਦੂਜੇ ਕਾਰਜਕਾਲ ਦੌਰਾਨ ਅਮਰੀਕੀ ਅਰਥਵਿਵਸਥਾ ਨੂੰ ਝੱਟਕਾ
ਡੋਨਾਲਡ ਟਰੰਪ ਦੇ ਦੂਜੇ ਕਾਰਜਕਾਲ ਦੀ ਸ਼ੁਰੂਆਤ ਵਿਚ ਹੀ ਅਮਰੀਕੀ ਅਰਥਵਿਵਸਥਾ ਨੂੰ ਝੱਟਕਾ ਲੱਗਿਆ ਹੈ। ਜਾਣਕਾਰੀ ਅਨੁਸਾਰ ਅਮਰੀਕੀ ਅਰਥਵਿਵਸਥਾ &rsquoਚ ਤਿੰਨ ਸਾਲਾਂ ਬਾਅਦ ਗਿਰਾਵਟ ਦੇਖਣ ਨੂੰ ਮਿਲੀ ਹੈ। 2025 ਦੀ ਪਹਿਲੀ ਤਿਮਾਹੀ ਵਿਚ, ਜੀਡੀਪੀ ਵਿਚ 0.3% ਦੀ ਗਿਰਾਵਟ ਆਈ। ਪਿਛਲੇ ਸਾਲ ਦੀ ਆਖ਼ਰੀ ਤਿਮਾਹੀ ਵਿਚ, ਅਮਰੀਕੀ ਅਰਥਵਿਵਸਥਾ 2.4% ਦੀ ਦਰ ਨਾਲ ਵਧੀ ਸੀ। ਨਿਊਯਾਰਕ ਟਾਈਮਜ਼ ਦੀ ਰਿਪੋਰਟ ਅਨੁਸਾਰ, ਜੀਡੀਪੀ ਵਿਚ ਗਿਰਾਵਟ ਦਾ ਸੱਭ ਤੋਂ ਵੱਡਾ ਕਾਰਨ ਦਰਾਮਦਾਂ ਵਿਚ ਭਾਰੀ ਵਾਧਾ ਹੈ।
&lsquoਅਸੀਂ ਭਾਰਤ ਤੇ ਪਾਕਿਸਤਾਨ ਦੇ ਸੰਪਰਕ &rsquoਚ ਹਾਂ&rsquo : ਅਮਰੀਕਾ
ਵਿਦੇਸ਼ ਵਿਭਾਗ ਦੀ ਬੁਲਾਰਾ ਟੈਮੀ ਬਰੂਸ ਨੇ ਕਿਹਾ ਕਿ ਅਮਰੀਕਾ ਘਟਨਾਕ੍ਰਮ &rsquoਤੇ ਨੇੜਿਓਂ ਨਜ਼ਰ ਰੱਖ ਰਿਹਾ ਹੈ ਅਤੇ ਕਸ਼ਮੀਰ &rsquoਚ ਪਹਿਲਗਾਮ ਅਤਿਵਾਦੀ ਹਮਲੇ ਤੋਂ ਬਾਅਦ ਦੋਵਾਂ ਗੁਆਂਢੀ ਦੇਸ਼ਾਂ ਵਿਚਕਾਰ ਤਣਾਅ ਦੌਰਾਨ ਭਾਰਤ ਅਤੇ ਪਾਕਿਸਤਾਨ ਦੋਵਾਂ ਸਰਕਾਰਾਂ ਦੇ ਸੰਪਰਕ ਵਿੱਚ ਹੈ। ਉਨ੍ਹਾਂ ਇਹ ਵੀ ਕਿਹਾ ਕਿ ਵਿਦੇਸ਼ ਮੰਤਰੀ ਮਾਰਕੋ ਰੂਬੀਓ &lsquo&lsquoਅੱਜ ਜਾਂ ਕੱਲ੍ਹ&rsquo&rsquo ਦੋਵਾਂ ਦੇਸ਼ਾਂ ਦੇ ਵਿਦੇਸ਼ ਮੰਤਰੀਆਂ ਨਾਲ ਗੱਲ ਕਰਨਗੇ। ਬਰੂਸ ਨੇ ਬੁੱਧਵਾਰ ਨੂੰ ਇੱਕ ਬ੍ਰੀਫਿੰਗ ਵਿੱਚ ਕਿਹਾ, &lsquo&lsquoਅਸੀਂ ਉਸ ਖੇਤਰ ਦੇ ਸਾਰੇ ਖੇਤਰਾਂ &rsquoਚ ਹੋ ਰਹੇ ਸਾਰੇ ਘਟਨਾਕ੍ਰਮ &rsquoਤੇ ਨਜ਼ਰ ਰੱਖ ਰਹੇ ਹਾਂ ਅਤੇ ਜਿਵੇਂ ਕਿ ਤੁਸੀਂ ਜਾਣਦੇ ਹੋ, ਅਸੀਂ ਕਈ ਪੱਧਰਾਂ &rsquoਤੇ ਭਾਰਤ ਅਤੇ ਪਾਕਿਸਤਾਨ ਦੀਆਂ ਸਰਕਾਰਾਂ ਦੇ ਸੰਪਰਕ ਵਿੱਚ ਹਾਂ।&rsquo&rsquo
ਭਾਰਤੀ ਮੂਲ ਦੇ ਅਮਰੀਕੀ ਕਾਂਗਰਸਮੈਨ ਨੇ ਟਰੰਪ ਵਿਰੁੱਧ ਮਹਾਂਦੋਸ਼ ਮਤਾ ਪੇਸ਼ ਕੀਤਾ
ਕਾਂਗਰਸਮੈਨ ਸ਼੍ਰੀ ਥਾਨੇਦਾਰ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਸੱਤ ਮਹਾਂਦੋਸ਼ ਪ੍ਰਸਤਾਵ ਪੇਸ਼ ਕੀਤੇ ਹਨ, ਜਿਸ ਵਿੱਚ ਉਨ੍ਹਾਂ ਨੇ ਸ਼ਕਤੀ ਦੀ ਘੋਰ ਦੁਰਵਰਤੋਂ ਅਤੇ ਅਮਰੀਕੀ ਸੰਵਿਧਾਨ ਦੀ ਘੋਰ ਉਲੰਘਣਾ ਦਾ ਦੋਸ਼ ਲਾਇਆ ਹੈ। ਥਾਨੇਦਾਰ ਅਨੁਸਾਰ, ਟਰੰਪ ਦੀਆਂ ਕਾਰਵਾਈਆਂ ਨਾ ਸਿਰਫ਼ ਗ਼ੈਰ-ਸੰਵਿਧਾਨਕ ਹਨ, ਸਗੋਂ ਅਮਰੀਕੀ ਲੋਕਤੰਤਰ ਲਈ ਇੱਕ ਸਪੱਸ਼ਟ ਅਤੇ ਮੌਜੂਦਾ ਖ਼ਤਰਾ ਵੀ ਹਨ। ਭਾਰਤੀ ਮੂਲ ਦੇ ਅਮਰੀਕੀ ਕਾਂਗਰਸਮੈਨ ਸ਼੍ਰੀ ਥਾਨੇਦਾਰ ਨੇ ਟਰੰਪ ਵਿਰੁੱਧ ਸੱਤ ਮਹਾਂਦੋਸ਼ ਪ੍ਰਸਤਾਵ ਪੇਸ਼ ਕੀਤੇ ਹਨ। ਉਨ੍ਹਾਂ ਨੇ ਟਰੰਪ &rsquoਤੇ ਸੱਤਾ ਦੀ ਦੁਰਵਰਤੋਂ, ਤਾਨਾਸ਼ਾਹੀ ਰਵੱਈਏ ਅਤੇ ਅਮਰੀਕੀ ਸੰਵਿਧਾਨ ਦੀ ਗੰਭੀਰ ਉਲੰਘਣਾ ਦਾ ਦੋਸ਼ ਲਗਾਇਆ ਹੈ।
ਛੋਟੇਪੁਰ ਨੂੰ ਨਹੀਂ ਮਿਲੀ ਅਮਰੀਕਾ ਜਾਣ ਦੀ ਇਜਾਜ਼ਤ
ਪੰਜਾਬ ਤੋਂ ਆਮ ਆਦਮੀ ਪਾਰਟੀ ਦੇ ਸਾਬਕਾ ਪ੍ਰਧਾਨ ਸੁੱਚਾ ਸਿੰਘ ਛੋਟੇਪੁਰ ਨੂੰ ਲਾਸ ਏਂਜਲਸ ਜਾਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਗੁਰਦਾਸਪੁਰ ਜ਼ਿਲ੍ਹੇ ਦੇ ਤਤਕਾਲੀ ਧਾਰੀਵਾਲ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਛੋਟੇਪੁਰ ਆਪਣੀ ਪੋਤਰੀ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਲਾਸ ਏਂਜਲਸ ਜਾ ਰਹੇ ਸਨ। 28 ਅਤੇ 29 ਅਪਰੈਲ ਦੀ ਵਿਚਕਾਰਲੀ ਰਾਤ ਨੂੰ ਜਦੋਂ ਛੋਟੇਪੁਰ ਕਤਰ ਏਅਰਵੇਜ਼ ਦੀ ਉਡਾਣ ਰਾਹੀਂ ਲਾਸ ਏਂਜਲਸ ਜਾਣ ਲਈ ਦਿੱਲੀ ਪਹੁੰਚੇ ਤਾਂ ਹਵਾਈ ਅੱਡੇ ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕਿਆ ਅਤੇ ਪੁੱਛਗਿੱਛ ਸ਼ੁਰੂ ਕਰ ਦਿੱਤੀ। ਟੂਰਿਸਟ ਵੀਜ਼ਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਯਾਤਰਾ ਕਰਨ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ। ਛੋਟੇਪੁਰ ਅਨੁਸਾਰ ਉਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਖ਼ਿਲਾਫ਼ ਕੋਈ ਵੀ ਸਿਵਲ ਜਾਂ ਅਪਰਾਧਿਕ ਕੇਸ ਲੰਬਿਤ ਨਹੀਂ ਹੈ।
ਨਵਜੋਤ ਸਿੱਧੂ ਵੱਲੋਂ ਯੂ-ਟਿਊਬ ਚੈਨਲ ਦੀ ਸ਼ੁਰੂਆਤ
ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਹੁਣ ਚਿੰਤਕ ਵਜੋਂ ਨਜ਼ਰ ਆਉਣਗੇ। ਉਨ੍ਹਾਂ ਅੱਜ ਆਪਣਾ ਨਵਾਂ ਯੂ-ਟਿਊਬ ਚੈਨਲ &lsquoਨਵਜੋਤ ਸਿੱਧੂ ਆਫੀਸ਼ੀਅਲ&rsquo ਸ਼ੁਰੂ ਕੀਤਾ ਹੈ। ਇਸ ਚੈਨਲ &rsquoਤੇ ਉਹ ਲੋਕਾਂ ਨਾਲ ਪ੍ਰੇਰਨਾਦਾਇਕ ਤੇ ਹੌਸਲਾ ਵਧਾਊ, ਸਿਹਤ, ਸੁੰਦਰ ਕੱਪੜਿਆਂ ਤੇ ਜੀਵਨ ਜਾਚ, ਕ੍ਰਿਕਟ, ਮੈਡੀਟੇਸ਼ਨ ਬਾਰੇ ਗੱਲਾਂ ਕਰਦੇ ਨਜ਼ਰ ਆਉਣਗੇ। ਇਹ ਖੁਲਾਸਾ ਉਨ੍ਹਾਂ ਇੱਥੇ ਆਪਣੇ ਘਰ ਵਿੱਚ ਪੱਤਰਕਾਰ ਸੰਮੇਲਨ ਦੌਰਾਨ ਕੀਤਾ। ਉਨ੍ਹਾਂ ਦੱਸਿਆ ਕਿ ਉਹ ਇੱਕ ਨਵਾਂ ਯੂ-ਟਿਊਬ ਚੈਨਲ ਨਵਜੋਤ ਸਿੱਧੂ ਆਫੀਸ਼ੀਅਲ ਸ਼ੁਰੂ ਕਰ ਰਹੇ ਹਨ, ਜਿਸ ਦਾ ਸੰਚਾਲਨ ਉਨ੍ਹਾਂ ਦੀ ਧੀ ਰਾਬੀਆ ਸਿੱਧੂ ਅਤੇ ਇੱਕ ਹੋਰ ਨੇੜਲੇ ਸਾਥੀ ਅਨੰਤ ਕਵਰ ਵੱਲੋਂ ਕੀਤਾ ਜਾਵੇਗਾ। ਇਹ ਚੈਨਲ ਅੱਜ ਤੋਂ ਸ਼ੁਰੂ ਹੋ ਗਿਆ ਹੈ ਅਤੇ ਇਸ &rsquoਤੇ ਰੋਜ਼ ਨਵਜੋਤ ਸਿੱਧੂ ਨਾਲ ਸਬੰਧਤ ਵੀਡੀਓ ਅਪਲੋਡ ਹੋਵੇਗੀ।
ਭਾਰਤ ਵੱਲੋਂ ਪਾਕਿਸਤਾਨੀ ਫੌਜ ਦੇ ਯੂਟਿਊਬ ਚੈਨਲ &rsquoਤੇ ਪਾਬੰਦੀ
ਭਾਰਤ ਨੇ ਪਹਿਲਗਾਮ ਦਹਿਸ਼ਤੀ ਹਮਲੇ ਮਗਰੋਂ ਪਾਕਿਸਤਾਨੀ ਮੀਡੀਆ ਆਊਟਲੈੱਟਾਂ &rsquoਤੇ ਨਕੇਲ ਕਸਦਿਆਂ ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ISPR ਦੇ ਯੂਟਿਊਬ ਚੈਨਲ &rsquoਤੇ ਪਾਬੰਦੀ ਲਾ ਦਿੱਤੀ ਹੈ। ਉਧਰ ਗੁਆਂਢੀ ਮੁਲਕ ਨੇ ਵੀ ਜਵਾਬੀ ਕਾਰਵਾਈ ਵਿਚ ਆਪਣੇ ਐੱਫਐੱਮ ਰੇਡੀਓ ਸਟੇੇਸ਼ਨਾਂ &rsquoਤੇ ਭਾਰਤੀ ਗਾਣਿਆਂ ਦਾ ਪ੍ਰਸਾਰਨ ਬੰਦ ਕਰ ਦਿੱਤਾ ਹੈ।
ਅਧਿਕਾਰਤ ਸੂਤਰਾਂ ਅਨੁਸਾਰ, ਸਰਕਾਰ ਨੇ ਕਥਿਤ ਯੂਟਿਊਬ, ਇੰਸਟਾਗ੍ਰਾਮ ਅਤੇ ਐਕਸ ਵਰਗੇ ਪਲੈਟਫਾਰਮਾਂ ਨੂੰ ਭਾਰਤ ਵਿੱਚ ਸਾਰੇ ਪਾਕਿਸਤਾਨੀ ਹੈਂਡਲਾਂ &rsquoਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਯੂਟਿਊਬ &rsquoਤੇ ISPR ਚੈਨਲ ਤੱਕ ਪਹੁੰਚ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਜ਼ਿਟਰਾਂ ਦਾ ਸਵਾਗਤ ਹੁਣ ਇੱਕ ਸੰਦੇਸ਼ ਨਾਲ ਕੀਤਾ ਜਾਂਦਾ ਹੈ ਜਿਸ ਵਿੱਚ ਕਿਹਾ ਗਿਆ ਹੈ: &lsquoਇਹ ਸਮੱਗਰੀ ਇਸ ਸਮੇਂ ਇਸ ਦੇਸ਼ ਵਿੱਚ ਉਪਲਬਧ ਨਹੀਂ ਹੈ ਕਿਉਂਕਿ ਸਰਕਾਰ ਵੱਲੋਂ ਰਾਸ਼ਟਰੀ ਸੁਰੱਖਿਆ ਜਾਂ ਜਨਤਕ ਵਿਵਸਥਾ ਨਾਲ ਸਬੰਧਤ ਇੱਕ ਆਦੇਸ਼ ਹੈ।&rsquo&rsquo
ਪਾਣੀ ਦੇ ਮੁੱਦੇ 'ਤੇ ਰਾਜਾ ਵੜਿੰਗ ਦੀ ਹਰਿਆਣਾ ਨੂੰ ਚਿਤਾਵਨੀ
ਪੰਜਾਬ ਤੇ ਹਰਿਆਣਾ ਦੇ ਦਰਮਿਆਨ ਚਲ ਰਹੇ ਪਾਣੀ ਦੇ ਵਿਵਾਦ 'ਤੇ ਪੰਜਾਬ ਤੇ ਹਰਿਆਣਾ 'ਚ ਸਿਆਸਤ ਪੂਰੇ ਤਰੀਕੇ ਨਾਲ ਗਰਮਾਈ ਹੋਈ ਹੈ। ਜਿਥੇ ਇਕ ਪਾਸੇ ਹਰਿਆਣਾ ਦੇ ਸਿਆਸਤਦਾਨ ਹਰਿਆਣਾ ਨੂੰ ਵੱਧ ਪਾਣੀ ਦੇਣ ਲਈ ਮੰਗ ਕਰ ਰਹੇ ਨੇ।ਓਥੇ ਹੀ ਪੰਜਾਬ ਦੇ ਸਿਆਸਤਦਾਨ ਇਸ ਮਸਲੇ ਨੂੰ ਪੰਜਾਬ ਸਰਕਾਰ ਦੇ ਨਾਲ ਖੜਦੇ ਦਿਖਾਈ ਦੇ ਰਹੇ ਨੇ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਚੇਤਾਵਨੀ ਦਿੱਤੀ ਕਿ ਸੂਬੇ ਦੇ ਲੋਕ ਕਿਸੇ ਹੋਰ ਸੂਬੇ ਨੂੰ ਵਾਧੂ ਪਾਣੀ ਦੀ ਇੱਕ ਬੂੰਦ ਵੀ ਨਹੀਂ ਜਾਣ ਦੇਣਗੇ।
ਹਰਿਆਣਾ ਨੂੰ ਵਾਧੂ ਪਾਣੀ ਦੇਣਾ ਪੰਜਾਬ ਦੇ ਹੱਕਾਂ ਉੱਤੇ ਡਾਕਾ- ਧਾਲੀਵਾਲ
ਅੰਮ੍ਰਿਤਸਰ - ਬੀਤੀ ਰਾਤ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਨਾਲ ਇੱਕ ਹੋਰ ਧੱਕਾ ਕਰਦਿਆਂ ਭਾਖੜਾ ਡੈਮ ਤੋਂ ਹਰਿਆਣਾ ਨੂੰ ਵਾਧੂ ਪਾਣੀ ਛੱਡ ਦਿੱਤਾ ਗਿਆ ਹੈ, ਜੋ ਕਿ ਸਰਾਸਰ ਪੰਜਾਬ ਦੇ ਹੱਕਾਂ ਉੱਤੇ ਡਾਕਾ ਹੈ। ਅਸੀਂ ਇਹ ਡਾਕਾ ਬਰਦਾਸ਼ਤ ਨਹੀਂ ਕਰਾਂਗੇ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਭਾਜਪਾ ਆਗੂ ਸ੍ਰੀ ਤਰੁਣ ਚੁੱਗ ਦੇ ਘਰ ਬਾਹਰ ਪਾਰਟੀ ਵੱਲੋਂ ਇਸ ਬੇ ਨਿਆਈਂ ਵਿਰੁੱਧ ਦਿੱਤੇ ਗਏ ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਇਸ ਤੋਂ ਪਹਿਲਾਂ ਬੜੇ ਸਪਸ਼ਟ ਲਫਜ਼ਾਂ ਵਿੱਚ ਭਾਖੜਾ ਡੈਮ ਪ੍ਰਬੰਧਕਾਂ ਅਤੇ ਕੇਂਦਰ ਸਰਕਾਰ ਨੂੰ ਸਪਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਦੇਣ ਲਈ ਇੱਕ ਬੂੰਦ ਵੀ ਪਾਣੀ ਵਾਧੂ ਨਹੀਂ ਹੈ। ਉਹਨਾਂ ਕਿਹਾ ਕਿ ਅਸੀਂ ਤਾਂ ਇਹ ਮੰਗ ਕਰ ਰਹੇ ਸੀ ਕਿ ਪਹਿਲਾਂ ਸਾਡੇ ਹਿੱਸੇ ਦਾ ਪਾਣੀ ਪੂਰਾ ਕੀਤਾ ਜਾਵੇ, ਪਰ ਭਾਜਪਾ ਸਰਕਾਰ ਨੇ ਪੰਜਾਬ ਨਾਲ ਧੱਕਾ ਕਰਦੇ ਹੋਏ ਇਸ ਵਿੱਚੋਂ ਵੀ 8500 ਕਿਊਸਿਕ ਪਾਣੀ ਹਰਿਆਣੇ ਨੂੰ ਛੱਡ ਦਿੱਤਾ ਸ ਧਾਲੀਵਾਲ ਨੇ ਕਿਹਾ ਕਿ ਪੰਜਾਬ ਜੋ ਕਿ ਖੇਤੀ ਪ੍ਰਧਾਨ ਸੂਬਾ ਹੈ, ਪਹਿਲਾਂ ਹੀ ਜਲ ਸੰਕਟ ਦੀ ਮਾਰ ਹੇਠ ਹੈ। ਉਹਨਾਂ ਕਿਹਾ ਕਿ ਸਾਡਾ ਧਰਤੀ ਹੇਠਲਾ ਪਾਣੀ ਲਗਾਤਾਰ ਤੇਜ਼ੀ ਨਾਲ ਹੇਠਾਂ ਜਾ ਰਿਹਾ ਹੈ ਅਤੇ ਸਾਡੀ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ ਮੁੜ ਨਹਿਰੀ ਪਾਣੀ ਖੇਤਾਂ ਤੱਕ ਪਹੁੰਚਾ ਕੇ ਧਰਤੀ ਹੇਠਲੇ ਪਾਣੀ ਤੋਂ ਥੋੜਾ ਪ੍ਰੈਸ਼ਰ ਘਟਾਇਆ ਹੈ ਪਰ ਕੇਂਦਰ ਸਰਕਾਰ ਨੇ ਪੰਜਾਬ ਦੇ ਪਾਣੀ ਉੱਤੇ ਡਾਕਾ ਮਾਰ ਕੇ ਪੰਜਾਬੀਆਂ ਨਾਲ ਸਿੱਧਾ ਧੱਕਾ ਕੀਤਾ ਹੈ, ਜਿਸ ਨੂੰ ਬਰਦਾਸ਼ਤ ਨੇ ਕੀਤਾ ਜਾ ਸਕਦਾ।
ਬਾਬਾ ਰਾਮਦੇਵ ਨੂੰ ਹਾਈ ਕੋਰਟ ਨੇ 'ਸ਼ਰਬਤ ਜਿਹਾਦ' 'ਤੇ ਲਗਾਈ ਫਟਕਾਰ
 ਦਿੱਲੀ ਹਾਈ ਕੋਰਟ ਨੇ ਯੋਗ ਗੁਰੂ ਬਾਬਾ ਰਾਮਦੇਵ ਨੂੰ "ਸ਼ਰਬਤ ਜਿਹਾਦ" ਵਿਵਾਦ 'ਚ ਸਖ਼ਤ ਅਲਫ਼ਾਜ਼ਾਂ 'ਚ ਫਟਕਾਰਿਆ ਹੈ। ਕੋਰਟ ਨੇ ਕਿਹਾ ਕਿ "ਬਾਬਾ ਰਾਮਦੇਵ ਕਿਸੇ ਦੇ ਵੱਸ ਵਿੱਚ ਨਹੀਂ ਹਨ, ਉਹ ਆਪਣੀ ਹੀ ਦੁਨੀਆਂ ਵਿੱਚ ਰਹਿੰਦੇ ਹਨ"। ਇਹ ਟਿੱਪਣੀ ਉਸ ਸਮੇਂ ਆਈ, ਜਦੋਂ ਅਦਾਲਤ ਨੂੰ ਦੱਸਿਆ ਗਿਆ ਕਿ 22 ਅਪ੍ਰੈਲ ਦੇ ਹੁਕਮਾਂ ਦੇ ਬਾਵਜੂਦ, ਰਾਮਦੇਵ ਨੇ ਹਮਦਰਦ ਦੀ ਰੂਹ ਅਫ਼ਜ਼ਾ ਉਤਪਾਦਾਂ ਖ਼ਿਲਾਫ਼ ਇੱਕ ਹੋਰ ਵਿਵਾਦਤ ਵੀਡੀਓ ਜਾਰੀ ਕਰ ਦਿੱਤੀ।
ਪ੍ਰਵਾਸੀਆਂ ਲਈ ਮੁੜ ਦਰਵਾਜ਼ੇ ਖੋਲ੍ਹਣ ਲੱਗੇ ਟਰੰਪ
ਵਾਸ਼ਿੰਗਟਨ : ਪ੍ਰਵਾਸੀਆਂ ਲਈ ਅਮਰੀਕਾ ਦੇ ਦਰਵਾਜ਼ੇ ਮੁੜ ਖੁੱਲ੍ਹਣ ਜਾ ਰਹੇ ਹਨ ਪਰ ਇਸ ਵਾਰ 3500 ਡਾਲਰ ਤੱਕ ਦੀ ਫੀਸ ਅਦਾ ਕਰਨੀ ਹੋਵੇਗੀ ਅਤੇ ਇੰਮੀਗ੍ਰੇਸ਼ਨ ਵਾਲੇ ਫੜ-ਫੜ ਕੇ ਡਿਪੋਰਟ ਵੀ ਨਹੀਂ ਕਰਨਗੇ। ਜੀ ਹਾਂ, ਟਰੰਪ ਸਰਕਾਰ ਇੰਮੀਗ੍ਰੇਸ਼ਨ ਤੋਂ ਵੀ ਅਰਬਾਂ ਡਾਲਰ ਕਮਾਉਣਾ ਚਾਹੁੰਦੀ ਹੈ ਅਤੇ ਜਲਦ ਹੀ ਨਵੇਂ ਨਿਯਮ ਲਾਗੂ ਕੀਤੇ ਜਾ ਰਹੇ ਹਨ। ਨਵੇਂ ਨਿਯਮ ਸਿਰਫ਼ ਨਵੇਂ ਪ੍ਰਵਾਸੀਆਂ ਵਾਸਤੇ ਹੋਣਗੇ ਅਤੇ ਪਹਿਲਾਂ ਤੋਂ ਮੌਜੂਦ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਕੋਈ ਫਾਇਦਾ ਨਹੀਂ ਹੋਵੇਗਾ। ਹਾਊਸ ਆਫ਼ ਰਿਪ੍ਰਜ਼ੈਂਟੇਟਿਵਜ਼ ਦੀ ਨਿਆਂਇਕ ਕਮੇਟੀ ਵੱਲੋਂ ਇੰਮੀਗ੍ਰੇਸ਼ਨ ਸੁਧਾਰਾਂ ਵਾਲਾ ਬਿਲ ਅੱਗੇ ਵਧਾ ਦਿਤਾ ਗਿਆ ਹੈ ਜਿਸ ਤਹਿਤ ਪਹਿਲੀ ਵਾਰ ਪਨਾਹ ਦਾ ਦਾਅਵਾ ਕਰਨ ਵਾਲਿਆਂ ਤੋਂ ਘੱਟੋ ਘੱਟ ਇਕ ਹਜ਼ਾਰ ਡਾਲਰ ਫੀਸ ਵਸੂਲ ਕੀਤੀ ਜਾਵੇਗੀ ਜਦਕਿ ਬਗੈਰ ਦਸਤਾਵੇਜ਼ਾਂ ਵਾਲੇ ਬੱਚਿਆਂ ਨੂੰ ਸਪੌਂਸਰ ਕਰਨ ਵਾਲੇ ਅਮਰੀਕਾ ਵਾਸੀਆਂ ਨੂੰ 3500 ਡਾਲਰ ਦੇਣੇ ਹੋਣਗੇ।