image caption:

7 ਮਈ 2025 (ਬੁੱਧਵਾਰ) ਅੱਜ ਦੀਆਂ ਮੁੱਖ ਖਬਰਾਂ

 ਭਾਰਤ-ਪਾਕਿਸਤਾਨ ਤਣਾਅ ਨੂੰ ਲੈ ਕੇ ਬ੍ਰਿਟਿਸ਼ ਵਿਦੇਸ਼ ਮੰਤਰੀ ਨੇ ਜੈਸ਼ੰਕਰ ਨਾਲ ਕੀਤੀ ਗੱਲਬਾਤ

ਨਵੀਂ ਦਿੱਲੀ: ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਐਤਵਾਰ ਨੂੰ ਆਪਣੇ ਬ੍ਰਿਟਿਸ਼ ਹਮਰੁਤਬਾ ਡੇਵਿਡ ਲੈਮੀ ਨਾਲ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਸਰਹੱਦ ਪਾਰ ਸਬੰਧਾਂ ਬਾਰੇ ਚਰਚਾ ਕੀਤੀ। ਵਿਦੇਸ਼ ਮੰਤਰੀ ਨੇ ਉਨ੍ਹਾਂ ਨੂੰ ਅੱਤਵਾਦ ਪ੍ਰਤੀ ਭਾਰਤ ਦੀ ਜ਼ੀਰੋ ਟਾਲਰੈਂਸ ਨੀਤੀ ਤੋਂ ਜਾਣੂ ਕਰਵਾਇਆ। ਜੈਸ਼ੰਕਰ ਅਤੇ ਲੈਮੀ ਨੇ 22 ਅਪ੍ਰੈਲ ਨੂੰ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਨੂੰ ਲੈ ਕੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਵਧੇ ਤਣਾਅ ਦੌਰਾਨ ਫ਼ੋਨ 'ਤੇ ਗੱਲ ਕੀਤੀ। ਇਸ ਹਮਲੇ ਵਿੱਚ 26 ਲੋਕ ਮਾਰੇ ਗਏ ਸਨ। ਲੈਮੀ ਨੇ ਪਾਕਿਸਤਾਨ ਦੇ ਉਪ ਪ੍ਰਧਾਨ ਮੰਤਰੀ ਇਸਹਾਕ ਡਾਰ ਨਾਲ ਵੀ ਗੱਲ ਕੀਤੀ।

ਵਿਦੇਸ਼ ਮੰਤਰੀ ਜੈਸ਼ੰਕਰ ਨੇ ਇੱਕ ਸੋਸ਼ਲ ਮੀਡੀਆ ਪੋਸਟ ਵਿੱਚ ਕਿਹਾ, ਅੱਜ ਯੂਕੇ ਦੇ ਵਿਦੇਸ਼ ਸਕੱਤਰ ਡੇਵਿਡ ਲੈਮੀ ਨਾਲ ਗੱਲ ਕੀਤੀ। ਪਹਿਲਗਾਮ ਵਿੱਚ ਸਰਹੱਦ ਪਾਰ ਅੱਤਵਾਦੀ ਹਮਲੇ ਬਾਰੇ ਚਰਚਾ ਕੀਤੀ। ਅੱਤਵਾਦ ਵਿਰੁੱਧ ਜ਼ੀਰੋ ਟਾਲਰੈਂਸ ਦੀ ਮਹੱਤਤਾ ਦਾ ਜ਼ਿਕਰ ਕੀਤਾ।

ਵਧਦੇ ਤਣਾਅ ਵਿਚਾਲੇ ਕਰਤਾਰਪੁਰ ਲਾਂਘਾ ਕੀਤਾ ਬੰਦ

ਦਸ ਦਈਏ 22 ਅਪ੍ਰੈਲ 2025 ਨੂੰ ਪਹਿਲਗਾਮ ਵਿਚ ਅੱਤਵਾਦੀਆਂ ਨੇ ਬੇਕਸੂਰ ਲੋਕਾਂ &rsquoਤੇ ਹਮਲਾ ਕਰ ਦਿਤਾ ਸੀ। ਜਿਸ ਤੋਂ ਬਾਅਦ ਹੁਣ ਭਾਰਤ ਵਲੋਂ ਪਾਕਿਸਤਾਨ ਨਾਲ ਵਧਦੇ ਤਣਾਅ ਵਿਚਾਲੇ ਜੰਗ ਦੀ ਤਿਆਰੀ ਕੀਤੀ ਜਾ ਰਹੀ ਹੈ। ਇਸੇ ਦੌਰਾਨ ਕਰਤਾਰਪੁਰ ਲਾਂਘੇ ਨੂੰ ਬੰਦ ਕਰਨ ਨੂੰ ਲੈ ਕੇ ਜਾਣਕਾਰੀ ਮਿਲੀ ਹੈ। ਮਿਲੀ ਜਾਣਕਾਰੀ ਮੁਤਾਬਕ ਕਰਤਾਰਪੁਰ ਸਾਹਿਬ ਪਾਕਿਸਤਾਨ ਜਾਣ ਵਾਲੇ 60 ਦੇ ਕਰੀਬ ਸ਼ਰਧਾਲੂਆਂ ਨੂੰ ਭਾਰਤ ਵਾਲੇ ਪਾਸੇ ਚੈਕ ਪੋਸਟ ਤੋਂ ਹੀ ਵਾਪਸ ਭੇਜ ਦਿਤਾ ਗਿਆ।

ਕੇਂਦਰੀ ਗ੍ਰਹਿ ਮੰਤਰਾਲੇ ਦੀ ਇੰਮੀਗ੍ਰੇਸ਼ਨ ਬਿਊਰੋ ਨੇ ਅਗਲੇ ਹੁਕਮਾਂ ਤਕ ਕਰਤਾਰਪੁਰ ਲਾਂਘਾ ਬੰਦ ਕਰ ਦਿਤਾ ਹੈ। ਇੰਟੈਗਰੇਟਿਡ ਚੈਕ ਪੋਸਟ &rsquoਤੇ ਇਕੱਤਰ ਹੋਏ ਸ਼ਰਧਾਲੂਆਂ ਨੂੰ ਅੱਜ ਸਵੇਰੇ ਡੇਢ ਘੰਟੇ ਦੀ ਉਡੀਕ ਮਗਰੋਂ ਵਾਪਸ ਉਨ੍ਹਾਂ ਦੇ ਘਰਾਂ ਨੂੰ ਭੇਜ ਦਿਤਾ ਗਿਆ। ਜ਼ਿਕਰਯੋਗ ਹੈ ਕਿ ਅੱਜ 491 ਲੋਕਾਂ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਮਿਲੀ ਸੀ। ਇਕ ਸ਼ਰਧਾਲੂ ਤਰਸੇਮ ਸਿੰਘ ਨੇ ਕਿਹਾ ਕਿ ਸਾਨੂੰ ਡੇਢ ਘੰਟੇ ਤਕ ਉਡੀਕ ਕਰਨ ਲਈ ਮਜਬੂਰ ਕੀਤਾ ਗਿਆ।

ਅਦਾਕਾਰ ਕਰਤਾਰ ਚੀਮਾ ਦੇ ਪਿਤਾ ਦੀ ਸੜਕ ਹਾਦਸੇ &rsquoਚ ਮੌਤ

ਸੁਨਾਮ-ਪਟਿਆਲਾ ਸੜਕ &lsquoਤੇ ਗੁਰਦੁਆਰਾ ਮੋਰਾਂਵਾਲੀ ਸਾਹਮਣੇ ਬੀਤੀ ਸ਼ਾਮ ਹੋਏ ਇਕ ਸੜਕ ਹਾਦਸੇ &lsquoਚ ਸੁਨਾਮ ਸ਼ਹਿਰ ਦੇ ਰਹਿਣ ਵਾਲੇ ਪੰਜਾਬੀ ਫਿਲਮ ਇੰਡਸਟਰੀ ਦੇ ਨਾਮਵਰ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਦੀ ਮੌਤ ਹੋ ਗਈ। ਉਹ ਕਰੀਬ 70 ਵਰ੍ਹਿਆਂ ਦੇ ਸਨ। ਪੁਲੀਸ ਚੌਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਸਹਾਇਕ ਥਾਣੇਦਾਰ ਗੁਰਮੇਲ ਸਿੰਘ ਭੁੱਲਰ ਨੇ ਦੱਸਿਆ ਕਿ ਪੰਜਾਬੀ ਫਿਲਮਾਂ ਦੇ ਉੱਘੇ ਅਦਾਕਾਰ ਕਰਤਾਰ ਚੀਮਾ ਦੇ ਪਿਤਾ ਜਸਵਿੰਦਰ ਸਿੰਘ ਬੀਤੀ ਸ਼ਾਮ ਮੋਟਰਸਾਈਕਲ &lsquoਤੇ ਆਪਣੇ ਘਰ ਤੋਂ ਡੇਅਰੀ &lsquoਚ ਦੁੱਧ ਪਾਉਣ ਲਈ ਨਿਕਲੇ ਸਨ। ਇਸੇ ਦੌਰਾਨ ਗੁਰਦੁਆਰਾ ਸਿੰਘ ਸਭਾ ਮੋਰਾਂਵਾਲੀ ਦੇ ਸਾਹਮਣੇ ਪਟਿਆਲਾ ਵਲੋਂ ਆ ਰਹੀ ਇਕ ਕਾਰ ਨੇ ਮੋਟਰਸਾਈਕਲ ਨੂੰ ਪਿੱਛੋਂ ਟੱਕਰ ਮਾਰ ਦਿੱਤੀ।

ਅਤਿਵਾਦ ਖਿਲਾਫ਼ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ: ਭਗਵੰਤ ਮਾਨ

ਭਾਰਤੀ ਹਥਿਆਰਬੰਦ ਸੈਨਾ ਵੱਲੋਂ ਬੁੱਧਵਾਰ ਵੱਡੇ ਤੜਕੇ ਪਾਕਿਸਤਾਨ ਦੇ ਦਹਿਸ਼ਤੀ ਟਿਕਾਣਿਆਂ &rsquoਤੇ ਕੀਤੇ ਹਮਲੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ &rsquoਤੇ ਇਕ ਟਵੀਟ ਵਿਚ ਕਿਹਾ ਕਿ ਅਤਿਵਾਦ ਖ਼ਿਲਾਫ਼ ਇਸ ਲੜਾਈ ਵਿੱਚ ਪੂਰਾ ਦੇਸ਼ ਇਕਜੁੱਟ ਹੈ।

ਮਾਨ ਨੇ ਕਿਹਾ, &lsquo&lsquoਸਾਨੂੰ ਸਾਡੀ ਭਾਰਤੀ ਫੌਜ ਅਤੇ ਆਪਣੇ ਵੀਰ ਜਵਾਨਾਂ &lsquoਤੇ ਮਾਣ ਹੈ। 140 ਕਰੋੜ ਦੇਸ਼ ਵਾਸੀ ਭਾਰਤੀ ਫੌਜ ਨਾਲ ਖੜ੍ਹੇ ਹਨ। ਜਵਾਨਾਂ ਦੀ ਹਿੰਮਤ ਅਤੇ ਹੌਸਲੇ ਲਈ ਪੰਜਾਬ ਦੇ ਲੋਕ ਦੇਸ਼ ਦੀ ਫੌਜ ਨਾਲ ਖੜ੍ਹੇ ਹਨ।&rsquo&rsquo


ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ &rsquoਤੇ ਉਡਾਣਾਂ ਰੱਦ, ਕੁਝ ਡਾਈਵਰਟ

ਸਰਕਾਰ ਵੱਲੋਂ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਖਿਲਾਫ਼ ਕੀਤੇ &lsquoਅਪਰੇਸ਼ਨ ਸਿੰਦੂਰ&rsquo ਮਗਰੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ &rsquoਤੇ ਕੁਝ ਉਡਾਣਾਂ ਰੱਦ ਜਦੋਂਕਿ ਕੁਝ ਨੂੰ ਹੋਰਨਾਂ ਥਾਵਾਂ &rsquoਤੇ ਡਾਇਵਰਟ ਕਰ ਦਿੱਤਾ ਗਿਆ ਹੈ। ਅੰਮ੍ਰਿਤਸਰ ਦਾ ਹਵਾਈ ਅੱਡਾ ਭਾਰਤ ਪਾਿਕ ਸਰਹੱਦ ਤੋਂ ਮਹਿਜ਼ 20 ਕਿਲੋਮੀਟਰ ਦੀ ਦੂਰੀ &rsquoਤੇ ਹੈ।

ਦੋਹਾ ਤੋਂ ਅੰਮ੍ਰਿਤਸਰ ਜਾ ਰਹੀ ਕਤਰ ਏਅਰਵੇਜ਼ ਦੀ ਉਡਾਣ ਨੂੰ ਪਾਕਿਸਤਾਨੀ ਹਵਾਈ ਖੇਤਰ ਦੀ ਪਹੁੰਚ ਤੋਂ ਇਨਕਾਰ ਕਰਨ ਤੋਂ ਬਾਅਦ ਹਵਾ ਵਿਚ ਹੀ ਡਾਇਵਰਟ ਕਰਦਿਆਂ ਓਮਾਨ ਦੇ ਮਸਕਟ ਹਵਾਈ ਅੱਡੇ ਵੱਲ ਮੋੜ ਦਿੱਤਾ ਗਿਆ। ਉਡਾਣ ਅਸਲ ਵਿੱਚ ਸਵੇਰੇ 2:10 ਵਜੇ ਅੰਮ੍ਰਿਤਸਰ ਵਿੱਚ ਉਤਰਨੀ ਸੀ। ਇਸ ਤੋਂ ਇਲਾਵਾ, ਸ਼ਾਰਜਾਹ ਤੋਂ ਅੰਮ੍ਰਿਤਸਰ ਪਹੁੰਚਣ ਵਾਲੀ ਸਪਾਈਸਜੈੱਟ ਦੀ ਇੱਕ ਉਡਾਣ ਵੀ ਰੱਦ ਕਰ ਦਿੱਤੀ ਗਈ ਹੈ। ਯਾਤਰੀਆਂ ਨੂੰ ਸਲਾਹ ਦਿੱਤੀ ਗਈ ਹੈ ਕਿ ਉਹ ਹਵਾਈ ਅੱਡੇ &lsquoਤੇ ਜਾਣ ਤੋਂ ਪਹਿਲਾਂ ਸਬੰਧਤ ਏਅਰਲਾਈਨਾਂ ਤੋਂ ਆਪਣੀਆਂ ਉਡਾਣਾਂ ਦੀ ਸਥਿਤੀ ਦੀ ਜਾਂਚ ਕਰਨ।

ਭਾਰਤ ਟਕਰਾਅ ਘਟਾਏ ਤਾਂ ਪਾਕਿ ਤਣਾਅ ਖ਼ਤਮ ਕਰਨ ਲਈ ਤਿਆਰ: ਪਾਕਿ ਰੱਖਿਆ ਮੰਤਰੀ ਆਸਿਫ਼

ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਕਿਹਾ ਕਿ ਪਾਕਿਸਤਾਨ ਭਾਰਤ ਨਾਲ ਤਣਾਅ ਨੂੰ ਖਤਮ ਲਈ ਤਿਆਰ ਹੈ, ਜੇ ਨਵੀਂ ਦਿੱਲੀ ਟਕਰਾਅ ਨੂੰ ਘੱਟ ਕਰਦਾ ਹੈ। ਉਨ੍ਹਾਂ ਦੀ ਇਹ ਟਿੱਪਣੀ ਭਾਰਤ ਵੱਲੋਂ ਪਾਕਿਸਤਾਨ ਅਤੇ ਪੀਓਕੇ ਵਿਚ ਅਤਿਵਾਦੀ ਟਿਕਾਣਿਆਂ &rsquoਤੇ ਫੌਜੀ ਹਮਲੇ ਕਰਨ ਤੋਂ ਕੁਝ ਘੰਟੇ ਬਾਅਦ ਸਾਹਮਣੇ ਆਈ ਹੈ। ਬਲੂਮਬਰਗ ਟੈਲੀਵਿਜ਼ਨ ਵੱਲੋਂ ਆਸਿਫ਼ ਦੇ ਇਹ ਕਹਿਣ ਦੀ ਰਿਪੋਰਟ ਦਿੱਤੀ ਗਈ ਸੀ ਕਿ ਪਾਕਿਸਤਾਨ ਸਿਰਫ਼ ਹਮਲਾ ਹੋਣ &rsquoਤੇ ਹੀ ਜਵਾਬ ਦੇਵੇਗਾ।

ਉਨ੍ਹਾਂ ਕਿਹਾ, &lsquo&lsquoਅਸੀਂ ਪਿਛਲੇ ਪੰਦਰਵਾੜੇ ਤੋਂ ਕਹਿੰਦੇ ਆ ਰਹੇ ਹਾਂ ਕਿ ਅਸੀਂ ਕਦੇ ਵੀ ਭਾਰਤ ਪ੍ਰਤੀ ਦੁਸ਼ਮਣੀ ਵਾਲੀ ਕੋਈ ਗੱਲ ਨਹੀਂ ਸ਼ੁਰੂ ਕਰਾਂਗੇ। ਪਰ ਜੇ ਸਾਡੇ &rsquoਤੇ ਹਮਲਾ ਕੀਤਾ ਜਾਂਦਾ ਹੈ, ਤਾਂ ਅਸੀਂ ਜਵਾਬ ਦੇਵਾਂਗੇ। ਜੇ ਭਾਰਤ ਪਿੱਛੇ ਹਟਦਾ ਹੈ, ਤਾਂ ਅਸੀਂ ਇਸ ਤਣਾਅ ਨੂੰ ਯਕੀਨੀ ਤੌਰ &rsquoਤੇ ਖਤਮ ਕਰਾਂਗੇ।&rsquo&rsquo ਗੱਲਬਾਤ ਦੀ ਸੰਭਾਵਨਾ ਬਾਰੇ ਮੰਤਰੀ ਨੇ ਕਿਹਾ ਕਿ ਉਹ ਅਜਿਹੇ ਕਿਸੇ ਵੀ ਸੰਭਾਵੀ ਸਬੰਧਾਂ ਬਾਰੇ ਜਾਣੂ ਨਹੀਂ ਸਨ।

ਐਡਵੋਕੇਟ ਧਾਮੀ ਨੇ ਕਸ਼ਮੀਰ ਦੇ ਪੂੰਛ 'ਚ ਗੁਰਦੁਆਰੇ 'ਤੇ ਹਮਲੇ ਨੂੰ ਦੁਖਦਾਈ ਦੱਸਿਆ

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਸ਼ਮੀਰ ਦੇ ਪੂੰਛ ਇਲਾਕੇ ਵਿਚ ਗੁਰਦੁਆਰਾ ਸਾਹਿਬ 'ਤੇ ਹੋਏ ਹਮਲੇ ਨੂੰ ਬਹੁਤ ਹੀ ਦੁਖਦਾਈ ਘਟਨਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਵਧੇ ਤਣਾਅ ਤੋਂ ਬਾਅਦ ਪੂੰਛ 'ਚ ਇਹ ਹਮਲਾ ਹੋਇਆ, ਜਿਸ ਨੇ ਸਿੱਖ ਭਾਈਚਾਰੇ ਨੂੰ ਹਿਲਾ ਕੇ ਰੱਖ ਦਿੱਤਾ ਹੈ। ਐਡਵੋਕੇਟ ਧਾਮੀ ਨੇ ਹਮਲੇ ਦੌਰਾਨ ਮਾਰੇ ਗਏ ਚਾਰ ਸਿੱਖਾਂ ਦੀ ਮੌਤ 'ਤੇ ਗਹਿਰੀ ਸੰਵੇਦਨਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਇਹ ਪੀੜਾਦਾਇਕ ਘਟਨਾ ਸਿੱਖ ਜਗਤ ਲਈ ਵੱਡਾ ਘਾਟਾ ਹੈ ਅਤੇ ਇਸ ਨੇ ਹਰ ਦਿਲ ਨੂੰ ਦੁਖੀ ਕੀਤਾ ਹੈ। ਐਸ. ਜੀ. ਪੀ. ਸੀ. ਪ੍ਰਧਾਨ ਨੇ ਹਮਲੇ 'ਚ ਜਾਨ ਗੁਆਉਣ ਵਾਲਿਆਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਰਤਾ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ 'ਚ ਨਿਵਾਸ ਦੇਣ।

ਪੂੰਛ &rsquoਚ ਪਾਕਿਸਤਾਨ ਵੱਲੋਂ ਗੁਰਦੁਆਰੇ &rsquoਤੇ ਹਮਲਾ ਬੇਹੱਦ ਮੰਦਭਾਗਾ : ਜਥੇਦਾਰ ਗੜਗੱਜ

ਸ੍ਰੀ ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਭਾਰਤ ਤੇ ਪਾਕਿਸਤਾਨ ਵਿਚਕਾਰ ਪੈਦਾ ਹੋਈ ਤਲਖ਼ੀ ਅਤੇ ਇੱਕ ਦੂਜੇ ਉੱਤੇ ਕੀਤੇ ਗਏ ਹਮਲਿਆਂ ਦੌਰਾਨ ਕਸ਼ਮੀਰ ਦੇ ਪੂੰਛ ਖੇਤਰ ਵਿੱਚ ਮਾਰੇ ਗਏ ਸਿੱਖਾਂ ਤੇ ਹੋਰ ਲੋਕਾਂ ਅਤੇ ਗੁਰਦੁਆਰਾ ਸਾਹਿਬ ਉੱਤੇ ਕੀਤੇ ਗਏ ਹਮਲੇ ਦੀ ਕਾਰਵਾਈ ਦੀ ਕਰੜੀ ਨਿੰਦਾ ਕੀਤੀ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਭਾਰਤ ਵੱਲੋਂ ਕੀਤੇ ਗਏ ਆਪ੍ਰੇਸ਼ਨ ਸਿੰਦੂਰ ਦੇ ਜਵਾਬੀ ਹਮਲੇ ਵਿੱਚ ਪਾਕਿਸਤਾਨ ਵੱਲੋਂ ਪੂੰਛ ਵਿਖੇ ਕੀਤੀ ਗਈ ਗੋਲਾਬਾਰੀ ਵਿੱਚ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੇਂਦਰੀ ਉੱਤੇ ਹਮਲਾ ਕੀਤਾ ਗਿਆ ਹੈ, ਇਸ ਦੌਰਾਨ ਤਿੰਨ ਗੁਰਸਿੱਖ ਭਾਈ ਅਮਰੀਕ ਸਿੰਘ ਰਾਗੀ, ਭਾਈ ਅਮਰਜੀਤ ਸਿੰਘ ਸਾਬਕਾ ਫੌਜੀ ਅਤੇ ਭਾਈ ਰਣਜੀਤ ਸਿੰਘ ਸਥਾਨਕ ਦੁਕਾਨਦਾਰ ਮਾਰੇ ਗਏ ਹਨ। ਇਸ ਤੋਂ ਇਲਾਵਾ ਮਾਨਕੋਟ ਖੇਤਰ ਵਿੱਚ ਇੱਕ ਸਿੱਖ ਬੀਬੀ ਰੂਬੀ ਕੌਰ ਦੇ ਮਾਰੇ ਜਾਣ ਦੀ ਖ਼ਬਰ ਵੀ ਸਾਹਮਣੇ ਆ ਰਹੀ ਹੈ। ਇਸ ਦੌਰਾਨ ਪੂੰਛ ਵਿਖੇ ਹੋਰ ਲੋਕਾਂ ਦੇ ਮਾਰੇ ਜਾਣ ਦੀ ਗੱਲ ਵੀ ਸਾਹਮਣੇ ਆਈ ਹੈ। ਜਥੇਦਾਰ ਗੜਗੱਜ ਨੇ ਪੂੰਛ ਵਿਖੇ ਮਾਰੇ ਗਏ ਲੋਕਾਂ ਦੀ ਆਤਮਿਕ ਸ਼ਾਂਤੀ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਅਰਦਾਸ ਵੀ ਕੀਤੀ।

ਕਿਸਾਨਾਂ ਨੇ 7 ਮਈ ਦਾ 'ਰੇਲ ਰੋਕੋ' ਵਿਰੋਧ ਪ੍ਰਦਰਸ਼ਨ ਮੁਲਤਵੀ ਕੀਤਾ

ਅੱਧੀ ਰਾਤ ਦੇ ਕਰੀਬ ਰੇਲਵੇ ਟਰੈਕ ਨੇੜੇ ਦੇਵਦਾਸਪੁਰਾ ਤੋਂ ਬੋਲਦੇ ਹੋਏ, ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਐਲਾਨ ਕੀਤਾ ਕਿ 7 ਮਈ ਨੂੰ ਹੋਣ ਵਾਲਾ ਯੋਜਨਾਬੱਧ 'ਰੇਲ ਰੋਕੋ' ਵਿਰੋਧ ਪ੍ਰਦਰਸ਼ਨ ਮੁਲਤਵੀ ਕਰ ਦਿੱਤਾ ਗਿਆ ਹੈ। ਇਹ ਫੈਸਲਾ ਸਰਹੱਦੀ ਜ਼ੋਨ ਦੇ ਅਧਿਕਾਰੀਆਂ ਸਮੇਤ ਸੀਨੀਅਰ ਅਧਿਕਾਰੀਆਂ ਦੇ ਮੌਕੇ 'ਤੇ ਪਹੁੰਚਣ ਅਤੇ ਪ੍ਰਦਰਸ਼ਨਕਾਰੀ ਆਗੂਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਲਿਆ ਗਿਆ। ਪੰਧੇਰ ਦੇ ਅਨੁਸਾਰ, ਅਧਿਕਾਰੀਆਂ ਨੇ ਉਨ੍ਹਾਂ ਨੂੰ ਭਾਰਤ-ਪਾਕਿਸਤਾਨ ਸਬੰਧਾਂ ਸੰਬੰਧੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਦਿੱਤੀ ਅਤੇ ਰਾਸ਼ਟਰੀ ਹਿੱਤ 'ਤੇ ਜ਼ੋਰ ਦਿੱਤਾ। "ਦੇਸ਼ ਦੇ ਮੌਜੂਦਾ ਹਾਲਾਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਅਸੀਂ ਰੇਲਵੇ ਟਰੈਕ ਨੂੰ ਨਾ ਰੋਕਣ ਦੀ ਚੋਣ ਕੀਤੀ ਅਤੇ ਇਸ ਦੀ ਬਜਾਏ ਇੱਕ ਪਾਸੇ ਚਲੇ ਗਏ ਅਤੇ ਜ਼ਮੀਨ 'ਤੇ ਵਾਪਸ ਆ ਗਏ," ਉਨ੍ਹਾਂ ਕਿਹਾ।


ਪਾਕਿਸਤਾਨ 'ਤੇ ਹਵਾਈ ਹਮਲਾ, ਪੰਜਾਬ ਦੇ ਸਰਹੱਦੀ ਇਲਾਕਿਆਂ ਦੇ ਸਕੂਲ ਕੀਤੀ ਬੰਦ

ਚੰਡੀਗੜ੍ਹ-ਅੰਮ੍ਰਿਤਸਰ ਹਵਾਈ ਅੱਡੇ ਵੀ ਬੰਦ ਧਰਮਸ਼ਾਲਾ-ਸ਼ਿਮਲਾ ਉਡਾਣਾਂ ਰੱਦ ਇਸ ਤੋ ਇਲਾਵਾ ਅੰਮ੍ਰਿਤਸਰ, ਪਠਾਨਕੋਟ, ਫਾਜ਼ਿਲਕਾ ਅਤੇ ਫਿਰੋਜ਼ਪੁਰ ਦੇ ਸਕੂਲ ਵੀ ਬੰਦ ਕਰ ਦਿੱਤੇ ਗਏ ਹਨ। ਭਾਰਤ ਨੇ ਪਾਕਿਸਤਾਨ ਅਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਵਿੱਚ 9 ਅੱਤਵਾਦੀ ਟਿਕਾਣਿਆਂ 'ਤੇ ਹਵਾਈ ਹਮਲੇ ਕੀਤੇ। ਇਹ ਹਮਲੇ 'ਆਪ੍ਰੇਸ਼ਨ ਸਿੰਦੂਰ' ਤਹਿਤ ਬੁੱਧਵਾਰ ਰਾਤ ਨੂੰ 1.30 ਵਜੇ ਬਹਾਵਲਪੁਰ, ਮੁਰੀਦਕੇ, ਬਾਗ, ਕੋਟਲੀ ਅਤੇ ਮੁਜ਼ੱਫਰਾਬਾਦ ਵਿੱਚ ਕੀਤੇ ਗਏ। 30 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। Also Read - ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੀਬੀਆ ਡਿਪੋਰਟ ਕਰਨਗੇ ਟਰੰਪ ਪਾਕਿਸਤਾਨ 'ਤੇ ਹਮਲੇ ਤੋਂ ਬਾਅਦ ਹਰਿਆਣਾ ਅਤੇ ਪੰਜਾਬ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਚੰਡੀਗੜ੍ਹ ਅਤੇ ਅੰਮ੍ਰਿਤਸਰ ਹਵਾਈ ਅੱਡੇ ਅਗਲੇ ਹੁਕਮਾਂ ਤੱਕ ਬੰਦ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ, ਰੇਲਵੇ ਪ੍ਰੋਟੈਕਸ਼ਨ ਫੋਰਸ (RPF) ਦੀਆਂ ਟੀਮਾਂ ਅੰਬਾਲਾ ਕੈਂਟ ਰੇਲਵੇ ਸਟੇਸ਼ਨ 'ਤੇ ਲੋਕਾਂ ਦੇ ਸਾਮਾਨ ਦੀ ਜਾਂਚ ਕਰ ਰਹੀਆਂ ਹਨ। ਟ੍ਰੇਨ ਵਿੱਚ ਬੈਠੇ ਯਾਤਰੀਆਂ ਦੇ ਸਾਮਾਨ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਇਹ ਸਟੇਸ਼ਨ ਮਹੱਤਵਪੂਰਨ ਹੈ ਕਿਉਂਕਿ ਇਹ ਕੈਂਟ ਖੇਤਰ ਵਿੱਚ ਸਥਿਤ ਹੈ। ਹਮਲੇ ਤੋਂ ਬਾਅਦ ਸਟੇਸ਼ਨ 'ਤੇ ਚੌਕਸੀ ਰੱਖੀ ਜਾ ਰਹੀ ਹੈ। ਸ਼ੱਕੀ ਵਸਤੂਆਂ ਦੀ ਜਾਂਚ ਕੀਤੀ ਜਾ ਰਹੀ ਹੈ।


ਅੰਮ੍ਰਿਤਪਾਲ 'ਤੇ ਐਨਐਸਏ ਹਟਵਾਉਣ ਲਈ ਸੜਕਾਂ 'ਤੇ ਉਤਰੇ ਸਮਰਥਕ

ਸ਼੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਪਾਰਟੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਜੋ ਕਿ ਇਸ ਸਮੇਂ ਅਸਾਮ ਦੀ ਡਿਬੜੂਗੜ੍ਹ ਜੇਲ ਦੇ ਵਿੱਚ ਬੰਦ ਹੈ। ਤੀਸਰੀ ਵਾਰ ਉਸਦੇ ਉੱਪਰ ਐਨਐਸਏ ਲਗਾਈ ਗਈ ਹੈ। ਜਿਸ ਦੇ ਵਿਰੋਧ ਵਿੱਚ ਅੰਮ੍ਰਿਤਪਾਲ ਦੀ ਪਾਰਟੀ ਅਤੇ ਅੰਮ੍ਰਿਤਪਾਲ ਦੇ ਸਮਰਥਕਾਂ ਦੇ ਵਲੋਂ ਅੱਜ ਅੰਮ੍ਰਿਤਸਰ 'ਚ ਵੱਡੇ ਪੱਧਰ 'ਤੇ ਰੋਸ਼ ਮਾਰਚ ਕੀਤਾ ਗਿਆ।ਜਿਸ ਤੋਂ ਬਾਅਦ ਉਹਨਾਂ ਵੱਲੋਂ ਏਡੀਸੀ ਜੋਤੀ ਬਾਲਾ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਸੰਬੰਧੀ ਗੱਲ ਬਾਤ ਕਰਦੇ ਹੋਏ ਫਰੀਦਕੋਟ ਤੋਂ ਸਾਂਸਦ ਸਰਬਜੀਤ ਸਿੰਘ ਖਾਲਸਾ ਨੇ ਕਿਹਾ ਕਿ ਅੰਮ੍ਰਿਤਪਾਲ 'ਤੇ ਜਾਣ ਬੁਝਕੇ ਐਨਐਸਏ ਵਧਾਈ ਗਈ। ਜੋ ਕੀ ਨਹੀਂ ਹੋਣਾ ਚਾਹੀਦਾ। ਕਿਉਂ ਕੀ ਅੰਮ੍ਰਿਤਪਾਲ ਲੋਕਾਂ ਦੇ ਵਲੋਂ ਚੁਣਿਆ ਗਿਆ ਸਾਂਸਦ ਹੈ। ਉਸਨੂੰ ਬਾਹਰ ਭੇਜਕੇ ਲੋਕਾਂ ਦੇ ਭਲੇ ਦੇ ਲਈ ਕੰਮ ਕਰਨ ਦੇਣੇ ਚਾਹੀਦੇ ਨੇ।


ਗੈਰਕਾਨੂੰਨੀ ਪ੍ਰਵਾਸੀਆਂ ਨੂੰ ਲੀਬੀਆ ਡਿਪੋਰਟ ਕਰਨਗੇ ਟਰੰਪ

ਵਾਸ਼ਿੰਗਟਨ, : ਡੌਨਲਡ ਟਰੰਪ ਵੱਲੋਂ ਹਜ਼ਾਰਾਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਮੌਤ ਦੇ ਮੂੰਹ ਵਿਚ ਧੱਕਣ ਦੀ ਪੂਰੀ ਤਿਆਰੀ ਕੀਤੀ ਜਾ ਚੁੱਕੀ ਹੈ। ਜੀ ਹਾਂ, ਅਮਰੀਕਾ ਸਰਕਾਰ ਹੁਣ ਗੈਰਕਾਨੂੰਨੀ ਪ੍ਰਵਾਸੀਆਂ ਨੂੰ ਪਨਾਮਾ, ਕੌਸਟਾ ਰੀਕਾ ਜਾਂ ਅਲ ਸਲਵਾਡੋਰ ਭੇਜਣ ਦੀ ਬਜਾਏ ਲੀਬੀਆ ਭੇਜਣਾ ਸ਼ੁਰੂ ਕਰ ਰਹੀ ਹੈ। ਸੀ.ਬੀ.ਐਸ. ਨਿਊਜ਼ ਦੀ ਰਿਪੋਰਟ ਮੁਤਾਬਕ ਡਿਪੋਰਟੇਸ਼ਨ ਦੀ ਇਹ ਪ੍ਰਕਿਰਿਆ ਅਮਰੀਕੀ ਫੌਜ ਵੱਲੋਂ ਕੀਤੀ ਜਾਵੇਗੀ ਅਤੇ ਇਕ-ਦੋ ਦਿਨਾਂ ਵਿਚ ਪਹਿਲਾ ਜਹਾਜ਼ ਰਵਾਨਾ ਹੋ ਸਕਦਾ ਹੈ। ਉਤਰੀ ਅਫ਼ਰੀਕਾ ਦੇ ਇਸ ਮੁਲਕ ਵਿਚ 2011 ਤੋਂ ਘਰੇਲੂ ਜੰਗ ਛਿੜੀ ਹੋਈ ਹੈ ਅਤੇ ਲੋਕ ਆਪਣੀ ਜਾਨ ਬਚਾ ਕੇ ਯੂਰਪੀ ਮੁਲਕਾਂ ਵੱਲ ਜਾ ਰਹੇ ਹਨ। ਅਜਿਹੇ ਵਿਚ ਅਮਰੀਕਾ ਤੋਂ ਡਿਪੋਰਟ ਪ੍ਰਵਾਸੀਆਂ ਦੀ ਜਾਨ ਜਾਣੀ ਲਗਭਗ ਤੈਅ ਮੰਨੀ ਜਾ ਰਹੀ ਹੈ। ਅਮਰੀਕਾ ਦੇ ਵਿਦੇਸ਼ ਵਿਭਾਗ ਵੱਲੋਂ ਆਪਣੇ ਨਾਗਰਿਕਾਂ ਲਈ ਜਾਰੀ ਦਰਜਾ 4 ਦੀ ਟਰੈਵਲ ਐਡਵਾਇਜ਼ਰੀ ਵਿਚ ਚਿਤਾਵਨੀ ਦਿਤੀ ਗਈ ਹੈ ਕਿ ਉਹ ਭੁੱਲ ਕੇ ਵੀ ਲੀਬੀਆ ਨਾ ਜਾਣ ਜਿਥੇ ਅੰਤਾਂ ਦਾ ਅਪਰਾਧ, ਅਤਿਵਾਦ, ਅਣਫਟੀਆਂ ਬਾਰੂਦੀ ਸੁਰੰਗਾਂ, ਘਰੇਲੂ ਜੰਗ ਅਤੇ ਅਗਵਾ ਵਰਗੀਆਂ ਵਾਰਦਾਤਾਂ ਆਮ ਹੋ ਰਹੀਆਂ ਹਨ।


ਪੌਇਲੀਐਵ ਨੂੰ ਐਮ.ਪੀ. ਬਣਾਉਣ &rsquoਤੇ ਖਰਚ ਹੋਣਗੇ 20 ਲੱਖ ਡਾਲਰ

ਔਟਵਾ : ਕੰਜ਼ਰਵੇਟਿਵ ਪਾਰਟੀ ਦੇ ਆਗੂ ਪਿਅਰੇ ਪੌਇਲੀਐਵ ਨੂੰ ਹਾਊਸ ਆਫ਼ ਕਾਮਨਜ਼ ਤੱਕ ਪਹੁੰਚਾਉਣ ਦਾ ਖਰਚਾ 20 ਲੱਖ ਡਾਲਰ ਦੇ ਨੇੜੇ ਦੱਸਿਆ ਜਾ ਰਿਹਾ ਹੈ। ਐਲਬਰਟਾ ਦੇ ਬੈਟਲ ਰਿਵਰ-ਕ੍ਰੋਅਫੁਟ ਪਾਰਲੀਮਾਨੀ ਹਲਕੇ ਤੋਂ ਐਮ.ਪੀ. ਡੈਮੀਅਨ ਕੁਰੇਕ ਆਪਣੀ ਸੀਟ ਛੱਡਣ ਵਾਸਤੇ ਤਿਆਰ ਹਨ ਪਰ ਨਿਯਮਾਂ ਮੁਤਾਬਕ ਫੈਡਰਲ ਚੋਣ ਨਤੀਜਿਆਂ ਦਾ ਰਸਮੀ ਐਲਾਨ ਹੋਣ ਤੋਂ 30 ਦਿਨ ਤੱਕ ਉਹ ਅਸਤੀਫ਼ਾ ਨਹੀਂ ਦੇ ਸਕਦੇ। ਡੈਮੀਅਨ ਦੇ ਅਸਤੀਫ਼ੇ ਮਗਰੋਂ ਸੀਟ ਖਾਲੀ ਐਲਾਨੀ ਜਾਵੇਗੀ ਅਤੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਜ਼ਿਮਨੀ ਚੋਣ ਦਾ ਐਲਾਨ ਕਰਨਗੇ। ਬੈਟਲ ਰਿਵਰ-ਕ੍ਰੋਅਫੁਟ ਪਾਰਲੀਮਾਨੀ ਹਲਕਾ ਕੰਜ਼ਰਵੇਟਿਵ ਪਾਰਟੀ ਦਾ ਗੜ੍ਹ ਮੰਨਿਆ ਜਾਂਦਾ ਹੈ ਜਿਥੇ ਡੈਮੀਅਨ ਨੂੰ 83 ਫੀ ਸਦੀ ਵੋਟਾਂ ਮਿਲੀਆਂ ਅਤੇ ਪਿਅਰੇ ਪੌਇਲੀਐਵ ਇਸ ਹਲਕੇ ਤੋਂ ਚੋਣ ਲੜਨ ਦਾ ਐਲਾਨ ਵੀ ਕਰ ਚੁੱਕੇ ਹਨ।