ਪਾਕਿਸਤਾਨ: ਮੁੰਬਈ ਅਤਿਵਾਦੀ ਹਮਲੇ ਦੇ ਮਾਸਟਰਮਾਈਂਡ ਹਾਫਿਜ਼ ਸਈਦ ਵੱਲੋਂ ਆਪਣੀ ਸਜ਼ਾ ਨੂੰ ਚੁਣੌਤੀ ਦਿੰਦੀ ਪਟੀਸ਼ਨ ਦਾਇਰ
ਮੁੰਬਈ ਅਤਿਵਾਦੀ ਹਮਲੇ ਦੇ ਮਾਸਟਰਮਾਈਂਡ ਅਤੇ ਪਾਬੰਦੀਸ਼ੁਦਾ ਜਮਾਤ-ਉਦ-ਦਾਵਾ ਦੇ ਮੁਖੀ ਹਾਫਿਜ਼ ਸਈਦ ਨੇ ਪਾਕਿਸਤਾਨ ਦੀ ਇਕ ਅਦਾਲਤ ਵਿਚ ਪਟੀਸ਼ਨ ਦਾਇਰ ਕੀਤੀ ਹੈ, ਜਿਸ ਵਿਚ ਅਤਿਵਾਦ ਫੰਡਿੰਗ ਮਾਮਲਿਆਂ &rsquoਚ ਕਈ ਸਾਲਾਂ ਦੀ ਆਪਣੀ ਸਜ਼ਾ ਨੂੰ ਚੁਣੌਤੀ ਦਿੱਤੀ ਗਈ ਹੈ। ਅਦਾਲਤ ਦੇ ਇਕ ਅਧਿਕਾਰੀ ਨੇ ਖ਼ਬਰ ਏਜੰਸੀ ਪੀਟੀਆਈ ਨੂੰ ਦੱਸਿਆ, &lsquo&lsquoਸਈਦ ਅਤੇ ਜਮਾਤ-ਉਦ-ਦਾਵਾ (ਜੇਯੂਡੀ) ਦੇ ਕੁਝ ਹੋਰ ਨੇਤਾਵਾਂ ਨੇ ਲਾਹੌਰ ਹਾਈ ਕੋਰਟ ਵਿਚ ਇਕ ਪਟੀਸ਼ਨ ਦਾਇਰ ਕੀਤੀ ਹੈ ਜਿਸ ਵਿਚ ਅਪੀਲ ਕੀਤੀ ਗਈ ਹੈ ਕਿ ਉਹ ਅਤਿਵਾਦ ਫੰਡਿੰਗ ਮਾਮਲਿਆਂ ਵਿਚ ਉਨ੍ਹਾਂ ਦੀ ਸਜ਼ਾ ਨੂੰ ਕਈ ਸਾਲਾਂ ਲਈ ਰੱਦ ਕਰੇ।&rsquo&rsquo
ਉਨ੍ਹਾਂ ਕਿਹਾ ਕਿ ਜਸਟਿਸ ਸ਼ਾਹਬਾਜ਼ ਰਿਜ਼ਵੀ ਅਤੇ ਤਾਰਿਕ ਮਹਿਮੂਦ ਬਾਜਵਾ ਦੀ ਸ਼ਮੂਲੀਅਤ ਵਾਲੇ ਲਾਹੌਰ ਹਾਈ ਕੋਰਟ ਦੇ ਦੋ ਮੈਂਬਰੀ ਬੈਂਚ ਨੇ ਸੁਣਵਾਈ ਲਈ ਪਟੀਸ਼ਨ ਨਿਰਧਾਰਤ ਕੀਤੀ ਹੈ। ਸੁਣਵਾਈ ਦੀ ਮਿਤੀ ਬਾਅਦ ਵਿਚ ਸੂਚਿਤ ਕੀਤੀ ਜਾਵੇਗੀ। ਸੰਯੁਕਤ ਰਾਸ਼ਟਰ ਵੱਲੋਂ ਨਾਮਜ਼ਦ ਅਤਿਵਾਦੀ ਸਈਦ &rsquoਤੇ ਅਮਰੀਕਾ ਨੇ 10 ਮਿਲੀਅਨ ਡਾਲਰ ਦਾ ਇਨਾਮ ਰੱਖਿਆ ਸੀ। ਉਸ ਨੂੰ ਜੁਲਾਈ 2019 ਵਿਚ ਅਤਿਵਾਦੀ ਫੰਡਿੰਗ ਮਾਮਲਿਆਂ ਵਿਚ ਗ੍ਰਿਫਤਾਰ ਕੀਤਾ ਗਿਆ ਸੀ।