image caption:

ਭਾਰਤ ਨੇ ਪਾਕਿਸਤਾਨ ਦੇ ਕਈ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਫੌਜ ਨੇ ਦਿੱਤਾ ਸਖ਼ਤ ਜਵਾਬ

ਭਾਰਤ ਅਤੇ ਪਾਕਿਸਤਾਨ ਦਰਮਿਆਨ ਚੱਲ ਰਹੇ ਟਕਰਾਅ ਦੇ ਵਿਚਕਾਰ ਭਾਰਤੀ ਫੌਜ ਨੇ ਸ਼ੁੱਕਰਵਾਰ ਸਵੇਰੇ ਕਿਹਾ ਕਿ 8-9 ਮਈ ਦੀ ਰਾਤ ਨੂੰ ਪਾਕਿਸਤਾਨੀ ਹਥਿਆਰਬੰਦ ਫੌਜਾਂ ਵੱਲੋਂ ਭਾਰਤੀ ਖੇਤਰ &rsquoਤੇ ਕੀਤੇ ਗਏ, ਜਿਨ੍ਹਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕੀਤਾ ਗਿਆ ਅਤੇ ਢੁਕਵਾਂ ਜਵਾਬ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਪਾਕਿਸਤਾਨ ਨੇ 8 ਅਤੇ 9 ਮਈ ਦੀ ਦਰਮਿਆਨੀ ਰਾਤ ਨੂੰ ਪੂਰੀ ਪੱਛਮੀ ਸਰਹੱਦ &rsquoਤੇ ਡਰੋਨ ਅਤੇ ਹੋਰ ਗੋਲਾ ਬਾਰੂਦ ਦੀ ਵਰਤੋਂ ਕਰਕੇ ਕਈ ਹਮਲੇ ਕੀਤੇ। ਇਸ ਦੌਰਾਨ ਪਾਕਿਸਤਾਨੀ ਫੌਜਾਂ ਨੇ ਜੰਮੂ-ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਕਈ ਜੰਗਬੰਦੀ ਉਲੰਘਣਾ(CFVs) ਵੀ ਕੀਤੀ।

ਭਾਰਤੀ ਫੌਜ ਨੇ &lsquoਐਕਸ&rsquo &rsquoਤੇ ਕਿਹਾ, &lsquo&lsquoਡਰੋਨ ਹਮਲਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਨਾਕਾਮ ਕਰਦਿਆਂ CFVs ਨੂੰ ਢੁਕਵਾਂ ਜਵਾਬ ਦਿੱਤਾ ਗਿਆ। ਅਸੀਂ ਰਾਸ਼ਟਰ ਦੀ ਪ੍ਰਭੂਸੱਤਾ ਅਤੇ ਖੇਤਰੀ ਅਖੰਡਤਾ ਦੀ ਰੱਖਿਆ ਲਈ ਵਚਨਬੱਧ ਹਾਂ। ਸਾਰੇ ਨਾਪਾਕ ਮਨਸੂਬਿਆਂ ਦਾ ਜ਼ੋਰਦਾਰ ਜਵਾਬ ਦਿੱਤਾ ਜਾਵੇਗਾ।&rsquo&rsquo ਇਸ ਤੋਂ ਇਲਾਵਾ ਪਾਕਿਸਤਾਨ ਨੇ ਵੀਰਵਾਰ ਰਾਤ ਨੂੰ ਭਾਰਤ ਨਾਲ ਫੌਜੀ ਝੜਪ ਨੂੰ ਵੀ ਤੇਜ਼ ਕਰ ਦਿੱਤਾ, ਸਪੱਸ਼ਟ ਤੌਰ &rsquoਤੇ ਟਕਰਾਅ ਨੂੰ ਵਧਾਉਣ ਦੀ ਧਮਕੀ ਦਿੱਤੀ ਅਤੇ ਇਹ ਹਮਲੇ ਸ਼ੁੱਕਰਵਾਰ ਤੜਕੇ ਤੱਕ ਜਾਰੀ ਰਹੇ।