image caption:

ਭਾਰਤ-ਪਾਕਿ ਤਣਾਅ, ਸੂਬੇ ‘ਚ IAS-PCS ਅਫਸਰਾਂ ਦੀਆਂ ਛੁੱਟੀਆਂ ਰੱਦ, ਫਰੀਦਕੋਟ ‘ਚ ਇੰਟਰਨੈੱਟ ਸੇਵਾਵਾਂ ਬੰਦ

ਭਾਰਤ-ਪਾਕਿ ਤਣਾਅ ਵਿਚਾਲੇ ਪੰਜਾਬ ਸਰਕਾਰ ਵੱਲੋਂ ਵੱਡਾ ਫ਼ੈਸਲਾ ਲੈਂਦੇ ਹੋਏ ਸਾਰੇ IAS ਤੇ PCS ਅਧਿਕਾਰੀਆਂ ਦੀਆਂ ਛੁੱਟੀਆਂ ਅਗਲੇ ਆਦੇਸ਼ਾਂ ਤੱਕ ਰੱਦ ਕੀਤੀਆਂ ਗਈਆਂ ਹਨ। ਅਧਿਕਾਰੀਆਂ ਨੂੰ ਆਪਣਾ ਤਾਇਨਾਤੀ ਸਟੇਸ਼ਨ ਵੀ ਨਾ ਛੱਡ ਕੇ ਜਾਣ ਦੀ ਹਿਦਾਇਤ ਕੀਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਸਕੱਤਰ ਦੀ ਪ੍ਰਵਾਨਗੀ ਤੋਂ ਬਿਨ੍ਹਾਂ ਅਧਿਕਾਰੀ ਛੁੱਟੀ &lsquoਤੇ ਨਹੀਂ ਜਾਣਗੇ।

ਦੂਜੇ ਪਾਸੇ ਫਰੀਦਕੋਟ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੇ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ। ਰਾਤ ਨੂੰ ਜ਼ਿਲ੍ਹੇ ਵਿੱਚ ਬਲੈਕਆਊਟ ਰਿਹਾ। ਇਸ ਦੇ ਨਾਲ ਹੀ ਰਾਤ ਨੂੰ ਹੀ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ। ਪ੍ਰਸ਼ਾਸਨ ਮੁਤਾਬਕ ਇਹ ਕਾਰਵਾਈ ਤਣਾਅਪੂਰਨ ਮਾਹੌਲ ਦੇ ਵਿਚਕਾਰ ਅਫਵਾਹਾਂ ਫੈਲਣ ਤੋਂ ਰੋਕਣ ਲਈ ਕੀਤੀ ਗਈ ਹੈ।