ਅਮਰੀਕਾ ’ਚ 12 ਲੱਖ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ
 ਵਾਸ਼ਿੰਗਟਨ : ਅਮਰੀਕਾ ਵਿਚ 12 ਲੱਖ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਦੇ ਹੁਕਮ ਜਾਰੀ ਹੋ ਚੁੱਕੇ ਹਨ ਪਰ ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਾਲਿਆਂ ਨੂੰ ਧਰਤੀ &rsquoਤੇ ਜਗ੍ਹਾ ਨਹੀਂ ਲੱਭ ਰਹੀ ਜਿਥੇ ਇਨ੍ਹਾਂ ਨੂੰ ਭੇਜਿਆ ਜਾ ਸਕੇ। ਦੂਜੇ ਪਾਸੇ ਟਰੰਪ ਸਰਕਾਰ ਨੂੰ ਪ੍ਰਵਾਨ ਕਰਨਾ ਪਿਆ ਕਿ ਯੂ.ਐਸ. ਸਿਟੀਜ਼ਨਜ਼ ਨੂੰ ਡਿਪੋਰਟ ਕਰਨ ਦਾ ਉਨ੍ਹਾਂ ਕੋਲ ਕੋਈ ਹੱਕ ਨਹੀਂ। ਜੀ ਹਾਂ, ਡੌਨਲਡ ਟਰੰਪ ਦੀ ਇੰਮੀਗ੍ਰੇਸ਼ਨ ਮੰਤਰੀ ਕ੍ਰਿਸਟੀ ਨੋਇਮ ਨੇ ਸੰਸਦ ਦੀ ਇਕ ਸਬ-ਕਮੇਟੀ ਅੱਗੇ ਪੇਸ਼ ਹੁੰਦਿਆਂ ਦੱਸਿਆ ਕਿ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਵਾਸਤੇ ਕਈ ਮੁਲਕਾਂ ਨਾਲ ਗੱਲਬਾਤ ਚੱਲ ਰਹੀ ਹੈ। ਟਰੰਪ ਦੇ ਡਿਪੋਰਟੇਸ਼ਨ ਪ੍ਰੋਗਰਾਮ ਬਾਰੇ ਕ੍ਰਿਸਟੀ ਨੋਇਮ ਨੂੰ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪਿਆ ਅਤੇ ਸਬ-ਕਮੇਟੀ ਵਿਚ ਡੈਮੋਕ੍ਰੈਟਿਕ ਪਾਰਟੀ ਦੀ ਮੈਂਬਰ ਲੌਰਨ ਅੰਡਰਵੁੱਡ ਨੇ ਹਰ ਸਵਾਲ &rsquoਤੇ ਘੇਰਨ ਦਾ ਯਤਨ ਕੀਤਾ।