ਜਲੰਧਰ ’ਚ ਹਾਈ ਅਲਰਟ ਡਰੋਨ ਹਮਲਿਆਂ ਤੋਂ ਇੱਕ ਦਿਨ ਬਾਅਦ, ਸ਼ਹਿਰ ਵਿੱਚ ਮਿਜ਼ਾਈਲ ਹਮਲੇ
ਡਰੋਨ ਹਮਲਿਆਂ ਤੋਂ ਇੱਕ ਦਿਨ ਬਾਅਦ ਜਲੰਧਰ ਵਿੱਚ 9-10 ਮਈ ਦੀ ਦਰਮਿਆਨੀ ਰਾਤ ਨੂੰ ਕਈ ਮਿਜ਼ਾਈਲ ਹਮਲੇ ਹੋਏ। ਇਸ ਦੌਰਾਨ ਰੁਕ-ਰੁਕ ਕੇ ਧਮਾਕਿਆਂ ਦੀਆਂ ਆਵਾਜ਼ਾਂ ਸੁਣਾਈ ਦਿੱਤੀਆਂ, ਜਿਸ ਨਾਲ ਲੋਕ ਘਬਰਾ ਗਏ। 
ਆਦਮਪੁਰ ਨੇੜੇ ਕੰਗਣੀਵਾਲ ਪਿੰਡ ਦੇ ਲੋਕਾਂ ਨੇ ਸਵੇਰੇ 1:30 ਵਜੇ ਦੇ ਕਰੀਬ ਧਮਾਕੇ ਦੀ ਆਵਾਜ਼ ਸੁਣੀ। ਪਿੰਡ ਵਾਸੀਆਂ ਨੇ ਕਿਹਾ ਕਿ ਜਿਵੇਂ ਹੀ ਉਹ ਘਰਾਂ ਦੇ ਬਾਹਰ ਆਏ ਤਾਂ ਉਨ੍ਹਾਂ ਨੇ ਮਿਜ਼ਾਈਲ ਦਾ ਮਲਬਾ ਦੇਖਿਆ। ਘਰ ਦੇ ਬਾਹਰ ਖੜ੍ਹੀ ਇੱਕ ਕਾਰ ਨੂੰ ਨੁਕਸਾਨ ਪਹੁੰਚਿਆ ਸੀ ਅਤੇ ਇੱਕ ਹੋਰ ਘਰ ਵਿੱਚ ਪਾਣੀ ਦੀ ਟੈਂਕੀ ਵਿੱਚ ਤਰੇੜਾਂ ਆ ਗਈਆਂ ਸਨ। ਘਟਨਾ ਤੋਂ ਤੁਰੰਤ ਬਾਅਦ, ਜ਼ਿਲ੍ਹਾ ਪ੍ਰਸ਼ਾਸਨ ਨੇ ਤੜਕੇ 1:30 ਵਜੇ ਬਲੈਕਆਊਟ ਲਾਗੂ ਕਰ ਦਿੱਤਾ, ਜੋ ਸਵੇਰੇ 6 ਵਜੇ ਤੱਕ ਜਾਰੀ ਰਿਹਾ।