image caption:

ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ 15 ਦਿਨਾਂ ਲਈ ਸਾਰੇ ਅੰਦੋਲਨ ਮੁਲਤਵੀ

ਮਾਨਸਾ,-  ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਵੱਲੋਂ ਦੇਸ਼ ਵਿੱਚ ਚੱਲ ਰਹੇ ਤਣਾਅ ਤੇ ਸੁਰੱਖਿਆ ਹਾਲਾਤ ਨੂੰ ਮੁੱਖ ਰੱਖਦਿਆਂ ਅਗਲੇ 15 ਦਿਨਾਂ ਦੌਰਾਨ ਕੀਤੇ ਜਾਣ ਵਾਲੇ ਸਾਰੇ ਅੰਦੋਲਨਾਂ ਨੂੰ ਮੁਤਲਵੀ ਕਰ ਦਿੱਤਾ ਗਿਆ ਹੈ। ਮੋਰਚੇ ਦਾ ਕਹਿਣਾ ਹੈ ਕਿ ਇਸ ਤਣਾਅ ਭਰੇ ਮਾਹੌਲ ਵਿੱਚ ਮੁਲਕ ਦਾ ਅੰਦੋਲਨਕਾਰੀ ਕਿਸਾਨ ਆਪਣੇ ਦੇਸ਼ ਦੇ ਜਵਾਨਾਂ ਨਾਲ ਡੱਟ ਕੇ ਖੜ੍ਹਾ ਹੈ।

ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਸੂਬਾ ਪ੍ਰਧਾਨ ਜਗਜੀਤ ਸਿੰਘ ਡੱਲੇਵਾਲ (Farmer Leader Jagjit Singh Dallewal), ਜੋ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਪ੍ਰਮੁੱਖ ਆਗੂ ਹਨ, ਨੇ ਦੱਸਿਆ ਕਿ ਦੇਸ਼ ਵਿਰੋਧੀ ਤਾਕਤਾਂ ਨੂੰ ਦੇਸ਼ ਦੀ ਫੌਜ ਅਤੇ ਲੋਕ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਸਮੇਂ ਦੇਸ਼ ਦੀ ਸਰਕਾਰ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਵੱਲੋਂ ਦਿੱਤੀਆਂ ਜਾ ਰਹੀਆਂ ਹਦਾਇਤਾਂ ਦਾ ਇੰਨ-ਬਿੰਨ ਪਾਲਣਾ ਕਰਨ ਅਤੇ ਸੋਸ਼ਲ ਮੀਡੀਆ &rsquoਤੇ ਸ਼ਰਾਰਤੀ ਅਨਸਰਾਂ ਵੱਲੋਂ ਫੈਲਾਈਆਂ ਜਾ ਰਹੀਆਂ ਅਫਵਾਹਾਂ ਤੋਂ ਸੁਚੇਤ ਰਹਿਣ।