image caption:

ਸ਼ਾਹਬਾਜ਼ ਸ਼ਰੀਫ਼ ਨੇ ਪ੍ਰਮਾਣੂ ਹਥਿਆਰਾਂ ਦੀ ਨਿਗਰਾਨ ਅਥਾਰਿਟੀ ਦੀ ਬੈਠਕ ਸੱਦੀ

ਇਸਲਾਮਾਬਾਦ- ਇਸਲਾਮਾਬਾਦ ਵੱਲੋਂ ਭਾਰਤ ਵਿਰੁੱਧ ਫੌਜੀ ਕਾਰਵਾਈ ਸ਼ੁਰੂ ਕਰਨ ਅਤੇ ਕਈ ਟਿਕਾਣਿਆਂ ਨੂੰ ਨਿਸ਼ਾਨਾ ਬਣਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਸ਼ਨਿੱਚਰਵਾਰ ਨੂੰ ਨੈਸ਼ਨਲ ਕਮਾਂਡ ਅਥਾਰਿਟੀ ਦੀ ਮੀਟਿੰਗ ਸੱਦ ਲਈ ਹੈ।

ਇਹ ਅਥਾਰਿਟੀ ਨਾਗਰਿਕ ਅਤੇ ਫੌਜੀ ਅਧਿਕਾਰੀਆਂ ਦੀ ਸਿਖਰਲੀ ਸੰਸਥਾ ਹੈ, ਜੋ ਦੇਸ਼ ਦੇ ਪ੍ਰਮਾਣੂ ਹਥਿਆਰਾਂ ਨਾਲ ਸਬੰਧਤ ਸੁਰੱਖਿਆ ਫੈਸਲੇ ਲੈਂਦੀ ਹੈ। ਪਹਿਲਗਾਮ ਦਹਿਸ਼ਤੀ ਹਮਲੇ ਦੇ ਜਵਾਬ ਵਿਚ ਭਾਰਤ ਵਿਚ ਪਾਕਿਸਤਾਨ ਤੇ ਮਕਬੂਜ਼ਾ ਕਸ਼ਮੀਰ ਵਿਚ ਦਹਿਸ਼ਤੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਏ ਜਾਣ ਮਗਰੋਂ ਪਰਮਾਣੂ ਹਥਿਆਰਾਂ ਨਾਲ ਲੈਸ ਦੋਵਾਂ ਗੁਆਂਢੀਆਂ ਦਰਮਿਆਨ ਫੌਜੀ ਟਕਰਾਅ ਵਧ ਗਿਆ ਹੈ।